Wednesday, May 20, 2026
Home Blog Page 530

ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ

0

👉ਸੁਤੰਤਰਤਾ ਦਿਵਸ ਤੋਂ ਪਹਿਲਾਂ ਇਸ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਯੋਜਨਾਬੱਧ ਅੱਤਵਾਦੀ ਹਮਲਿਆਂ ਨੂੰ ਕੀਤਾ ਨਾਕਾਮ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ ‘ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ  ਡੀਜੀਪੀ ਪੰਜਾਬ ਨੇ ਜ਼ਿਲ੍ਹੇ ਅੰਦਰ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਕੀਤੀ ਸਮੀਖਿਆ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾਨ; ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘੀਆਂ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ 86ਪੀ ਹੈਂਡ-ਗ੍ਰੇਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਨੇ ਹਾਲ ਹੀ ਵਿੱਚ ਐਸਬੀਐਸ ਨਗਰ ਵਿੱਚ ਹੋਏ ਇੱਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ।ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 7 ਅਗਸਤ, 2025 ਨੂੰ ਐਸਬੀਐਸ ਨਗਰ ਵਿੱਚ ਸ਼ਰਾਬ ਦੇ ਠੇਕੇ ‘ਤੇ ਗ੍ਰਨੇਡ ਹਮਲਾ ਕੀਤਾ ਸੀ।ਡੀਜੀਪੀ ਨੇ ਕਿਹਾ ਕਿ ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ-ਅਧਾਰਤ ਜ਼ੀਸ਼ਾਨ ਅਖਤਰ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋ ਕਿ ਪਾਕਿਸਤਾਨ-ਅਧਾਰਤ ਬੀਕੇਆਈ ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ਵਿੱਚ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਇਸ ਅੱਤਵਾਦੀ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ।”

ਇਹ ਵੀ ਪੜ੍ਹੋ  ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਸੀਆਈ ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਸ ਕਾਰਵਾਈ ਦੌਰਾਨ, ਇਹ ਪੰਜੇ ਦੋਸ਼ੀ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ਵਿੱਚ, ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲੀ ਲੱਗ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀ ਮੁਲਜ਼ਮ ਨੂੰ ਤੁਰੰਤ ਐਸਬੀਐਸ ਨਗਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।ਇਸ ਸਬੰਧੀ, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 324(5) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

0

👉ਕੈਬਨਿਟ ਮੰਤਰੀ ਨੇ ਲਿਆ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
Chandigarh News:ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ।

ਇਹ ਵੀ ਪੜ੍ਹੋ  ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  “ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਬਾਗ਼ਬਾਨੀ ਸਕੱਤਰ ਸ੍ਰੀ ਬਸੰਤ ਗਰਗ ਅਤੇ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਵਿਭਾਗ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਬਾਰੇ ਮੰਤਰੀ ਨੂੰ ਵਿਸ਼ਥਾਰਪੂਰਵਕ ਜਾਣੂ ਕਰਵਾਇਆ।ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤਿਰੰਗਾ ਯਾਤਰਾ ਦੀ ਸਫਲਤਾ ਲਈ ਭਾਜਪਾ ਦੀ ਵਿਸ਼ੇਸ਼ ਮੀਟਿੰਗ

0

Bathinda News: ਹਰ ਘਰ ਤਿਰੰਗਾ ਅਭਿਆਨ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ 14 ਅਗਸਤ ਨੂੰ ਕੱਢੀ ਜਾ ਰਹੀ ਤਿਰੰਗਾ ਯਾਤਰਾ ਸਬੰਧੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਭਾਜਪਾ ਦਫ਼ਤਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤ ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਯਾਦ ਵਿੱਚ ਸਾਲ 2022 ਵਿੱਚ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਇਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਜੁਲਾਈ 2022 ਨੂੰ “ਹਰ ਘਰ ਤਿਰੰਗਾ” ਮੁਹਿੰਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ  ਭਾਜਪਾ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨਾਲ ‘ਗਠਜੋੜ’ ਤੋਂ ਕੋਰੀ ਨਾਂਹ

ਇਸ ਮੁਹਿੰਮ ਦਾ ਉਦੇਸ਼ ਹਰ ਭਾਰਤੀ ਦੇ ਮਨ ਵਿੱਚ ਤਿਰੰਗੇ ਪ੍ਰਤੀ ਮਾਣ, ਸਤਿਕਾਰ ਅਤੇ ਲਗਾਵ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ 14 ਅਗਸਤ ਵੀਰਵਾਰ ਨੂੰ ਸ਼ਾਮ 4:00 ਵਜੇ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਦੀ ਹੋਈ ਫਾਇਰ ਬ੍ਰਿਗੇਡ ਚੌਕ ‘ਤੇ ਸਮਾਪਤ ਹੋਵੇਗੀ। ਇਸ ਮੌਕੇ ‘ਤੇ ਲੋਕਾਂ ਨੂੰ ਤਿਰੰਗਾ ਵੀ ਵੰਡਿਆ ਜਾਵੇਗਾ ਤਾਂ ਜੋ ਉਹ ਆਪਣੇ ਘਰਾਂ ਵਿੱਚ ਭਾਰਤ ਦਾ ਮਾਣ, ਤਿਰੰਗਾ, ਬੜੇ ਮਾਣ ਅਤੇ ਸਤਿਕਾਰ ਨਾਲ ਲਹਿਰਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਜਪਾ ਦੀ ਪੂਰੀ ਟੀਮ, ਹਰ ਵਰਕਰ ਦੇ ਨਾਲ-ਨਾਲ ਸੀਨੀਅਰ ਭਾਜਪਾ ਆਗੂ ਵੀ ਇਸ ਤਿਰੰਗਾ ਯਾਤਰਾ ਵਿੱਚ ਹਿੱਸਾ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

0

SAS Nagar News:ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ।ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ।

ਇਹ ਵੀ ਪੜ੍ਹੋ  ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ।ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ।ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਮਿਆਰੀ ਅਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ।

ਇਹ ਵੀ ਪੜ੍ਹੋ  “ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰੀ ਕੰਮ ਦੌਰਾਨ ਦਰਪੇਸ਼ ਆਉਂਦੀਆਂ ਔਕੜਾਂ ਬਾਰੇ ਵੀ ਕੈਬਨਿਟ ਮੰਤਰੀ ਜਾਣੂ ਕਰਵਾਇਆ ਗਿਆ, ਜਿਹਨਾਂ ਨੂੰ ਜਲਦ ਦੂਰ ਕਰਨ ਦਾ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ। ਨਿਰੀਖਣ ਦੌਰਾਨ ਇੰਜੀਨੀਅਰ ਇਨ ਚੀਫ਼ ਸ਼੍ਰੀ ਗਗਨਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਸ੍ਰੀ ਆਰ ਪੀ ਸਿੰਘ, ਸ਼੍ਰੀ ਅਨੀਲ ਕੁਮਾਰ ਸ਼ਰਮਾ, ਕਾਰਜ਼ਕਾਰੀ ਇੰਜੀਨੀਅਰਜ਼ ਸ਼੍ਰੀ ਵਿਵੇਕ ਦੁਰੇਜਾ ਅਤੇ ਸ਼੍ਰੀ ਸ਼ਿਵਪ੍ਰੀਤ ਸਿੰਘ ਸਣੇ ਮਹਿਕਮੇ ਦੇ ਅਧਿਕਾਰੀ ਵੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਜੀਪੀ ਪੰਜਾਬ ਨੇ ਜ਼ਿਲ੍ਹੇ ਅੰਦਰ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਕੀਤੀ ਸਮੀਖਿਆ

0

Bathinda News:ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਨੇ ਅੱਜ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਮੌਜੂਦਾ ਸੁਰੱਖਿਆ ਪ੍ਰਣਾਲੀ ਅਤੇ ਅਤਿਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆਂ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਉੱਚ ਪੱਧਰੀ ਨਾਕੇ ਲਗਾਉਣ ਅਤੇ ਹਰ ਸਮੇਂ ਨਿਗਰਾਨੀ ਰੱਖਣ ਲਈ ਆਦੇਸ਼ ਦਿੱਤੇ। ਇਸ ਮੌਕੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦਾ ਇਥੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਡੀ.ਆਈ.ਜੀ ਬਠਿੰਡਾ ਰੇਂਜ ਸ਼੍ਰੀ ਹਰਜੀਤ ਸਿੰਘ, ਐੱਸ.ਐੱਸ.ਪੀ ਬਠਿੰਡਾ ਮੈਡਮ ਅਮਨੀਤ ਕੌਂਡਲ, ਐਸਐਸਪੀ ਮਾਨਸਾ ਸ਼੍ਰੀ ਭਾਗੀਰਥ ਮੀਨਾ, ਏਆਈਜੀ ਕਾਊਂਟਰ ਇੰਟੈਲੀਜੈਂਸ ਮੈਡਮ ਅਵਨੀਤ ਕੌਰ ਸਿੱਧੂ ਨੇ ਭਰਵਾਂ ਸਵਾਗਤ ਕੀਤਾ।

ਇਹ ਵੀ ਪੜ੍ਹੋ  ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

ਇਸ ਮੌਕੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਨੇ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਯੁੱਧ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਇਸ ਦੌਰਾਨ ਉਨ੍ਹਾਂ ਐਨ.ਡੀ.ਪੀ.ਐਸ ਐਕਟ ਅਧੀਨ ਸਖ਼ਤ ਅਤੇ ਪਾਰਦਰਸ਼ੀ ਕਾਰਵਾਈ ‘ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਅੱਤਵਾਦ ਵਿਰੋਧੀ ਰਣਨੀਤੀਆਂ, ਗੈਂਗਸਟਰ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਉੱਭਰ ਰਹੀਆਂ ਕਾਨੂੰਨ ਵਿਵਸਥਾ ਚੁਣੌਤੀਆਂ ਨੂੰ ਹੱਲ ਕਰਨ ‘ਤੇ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  “ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਇਸ ਦੌਰਾਨ ਡੀਜੀਪੀ ਪੰਜਾਬ ਨੇ ਅਧਿਕਾਰੀਆਂ ਨੂੰ ਨਾਗਰਿਕਾਂ ਲਈ ਇੱਕ ਸੁਰੱਖਿਅਤ ਅਤੇ ਸ਼ਾਂਤੀਪੂਰਨ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਲਈ ਸੁਰੱਖਿਆ ਪ੍ਰਬੰਧਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਸੈਸ਼ਨ ਨੇ ਜ਼ਿਲ੍ਹਿਆਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਨ ਲਈ ਸਾਰੇ ਰੈਂਕਾਂ ਦੇ ਅਧਿਕਾਰੀਆਂ ਵਿਚਕਾਰ ਖੁੱਲ੍ਹੀ ਗੱਲਬਾਤ ਕੀਤੀ ਤੇ ਖੇਤਰੀ ਅਨੁਭਵ ਸਾਂਝੇ ਕਰਨ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ ਪੁਲਿਸ ਵਿਭਾਗ ਨਾਸ ਸੰਬਧਤ ਉੱਚ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

0

👉ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ
👉ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ
Patiala News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ।ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ:ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇਟੀ ਨਾਲ ਵੀ ਵਿਸਤਾਰ ਨਾਲ ਮੀਟਿੰਗ ਕੀਤੀ ਅਤੇ ਇਮਾਰਤ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਮੇਟੀ ਨੂੰ ਇਸ ਨੇਕ ਕਾਰਜ ਨੂੰ ਪੂਰਾ ਕਰਨ ਵਿੱਚ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਪ੍ਰਾਰਥਨਾ ਕੀਤੀ ਅਤੇ ਸੂਬੇ ਦੇ ਲੋਕਾਂ ਦੀ ਪੂਰੀ ਦਿਆਨਤਾਰੀ ਨਾਲ ਸੇਵਾ ਕਰਨ ਲਈ ਤਾਕਤ ਬਖ਼ਸ਼ਣ ਦਾ ਆਸ਼ੀਰਵਾਦ ਮੰਗਿਆ। ਉਨ੍ਹਾਂ ਮਾਤਾ ਰਾਣੀ ਤੋਂ ਆਸ਼ੀਰਵਾਦ ਮੰਗਿਆ ਕਿ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰ ਸਕਣ ਤਾਂ ਕਿ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਹੋ ਸਕੇ।

ਇਹ ਵੀ ਪੜ੍ਹੋ  “ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਤੇ ਸਦਭਾਵਨਾ ਵਰਗੀਆਂ ਕਦਰਾਂ-ਕੀਮਤਾਂ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸਾਡੀ ਸਰਕਾਰ ਦੀ ਹਮੇਸ਼ਾ ਮੁੱਖ ਤਰਜੀਹ ਰਹੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਪੂਰੀ ਸੰਜੀਦਗੀ, ਸਮਰਪਣ ਤੇ ਵਚਨਬੱਧਤਾ ਨਾਲ ਸੇਵਾ ਕਰਨ ਦਾ ਮੌਕਾ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਾਕਾਰਤਮਕਤਾ ਦੇ ਸਰੋਤ ਇਸ ਪਵਿੱਤਰ ਸਥਾਨ ਉੱਤੇ ਆ ਕੇ ਉਹ ਖ਼ੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਸੂਬੇ, ਇਸ ਦੀ ਸ਼ਾਂਤੀ ਤੇ ਤਰੱਕੀ, ਜਿਸ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਲਈ ਪ੍ਰਾਰਥਨਾ ਕਰਨ ਆਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ:ਡਾ. ਬਲਜੀਤ ਕੌਰ

0

👉ਮੁੱਖ ਮੰਤਰੀ ਦੇ ਧਰਮਪਤਨੀ ਗੁਰਪ੍ਰੀਤ ਕੌਰ ਮਾਨ ਅਤੇ ਡਾ. ਬਲਜੀਤ ਕੌਰ ਨੇ ਵਧਾਈ ਤੀਆਂ ਦੇ ਮੇਲੇ ਦੀ ਸ਼ਾਨ
Patiala News:ਪੰਜਾਬ ਸਰਕਾਰ ਵੱਲੋਂ ਵਿਰਾਸਤ ਅਤੇ ਰਵਾਇਤਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ‘ਰਾਜ ਪੱਧਰੀ ਤੀਆਂ ਦਾ ਮੇਲਾ’ ਅੱਜ ਪਟਿਆਲਾ ਵਿੱਚ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੀ ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਵੀ ਉਨ੍ਹਾਂ ਨਾਲ ਹਾਜ਼ਰੀ ਭਰ ਕੇ ਸਮਾਗਮ ਦੀ ਸ਼ਾਨ ਵਧਾਈ।ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ ਅਤੇ ਸਾਂਝ-ਪਿਆਰ ਦਾ ਸੁਨੇਹਾ ਲਿਆਉਂਦਾ ਹੈ। ਇਹ ਤਿਉਹਾਰ ਸਾਡੀ ਰਵਾਇਤੀ ਵਿਰਾਸਤ ਦਾ ਅਟੁੱਟ ਹਿੱਸਾ ਹਨ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ  “ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ, ਜਿਸ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਲਗਾਏ ਜਾ ਰਹੇ ਹਨ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਤੀਆਂ ਦੇ ਮੇਲੇ ਨਾ ਸਿਰਫ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਦੇ ਹਨ, ਸਗੋਂ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦੇ ਜਜ਼ਬੇ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ। ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਮਹਿਲਾਵਾਂ ਦੀ ਭੂਮਿਕਾ ਹਰ ਖੇਤਰ ਵਿੱਚ ਮਹੱਤਵਪੂਰਣ ਹੈ।ਸਮਾਗਮ ਦੌਰਾਨ ਰੰਗਾਰੰਗ ਪ੍ਰੋਗਰਾਮ, ਗਿੱਧਾ, ਲੋਕ-ਸੰਗੀਤ ਅਤੇ ਜੁੱਤੀ, ਪਰਾਂਦੀ, ਫੁਲਕਾਰੀਆਂ ਆਦਿ ਰਵਾਇਤੀ ਕਲਾਵਾਂ ਦੀ ਪ੍ਰਦਰਸ਼ਨੀ ਲਗਾਈ ਗਈ।

ਇਹ ਵੀ ਪੜ੍ਹੋ  ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

ਔਰਤਾਂ ਅਤੇ ਬੱਚਿਆਂ ਵੱਲੋਂ ਮਹਿੰਦੀ, ਰੰਗੋਲੀ, ਚਰਖਾ, ਦਰੀਆਂ ਅਤੇ ਜਿੰਦੀ ਵਰਗੀਆਂ ਪ੍ਰਦਰਸ਼ਨੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ। ਇਸ ਤੋਂ ਇਲਾਵਾ ਬੇਬੀ ਤੀਜ, ਮਿਸ ਤੀਜ ਅਤੇ ਮਿਸਜ਼ ਤੀਜ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦੇ ਜੇਤੂਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਇਨਾਮ ਦਿੱਤੇ ਗਏ। ਇਸ ਮੇਲੇ ਨੇ ਸੈਂਕੜੇ ਔਰਤਾਂ ਅਤੇ ਪਰਿਵਾਰਾਂ ਨੂੰ ਇਕੱਠਾ ਕਰਕੇ ਸਮਾਜਿਕ ਏਕਤਾ ਅਤੇ ਸੱਭਿਆਚਾਰਕ ਸੰਸਕਾਰਾਂ ਦਾ ਸੁਨੇਹਾ ਦਿੱਤਾ। ਭਾਗ ਲੈਣ ਵਾਲੀਆਂ ਮਹਿਲਾਵਾਂ ਨੇ ਇਸ ਤਿਉਹਾਰ ਨੂੰ ਇਕ ਯਾਦਗਾਰ ਤਜਰਬਾ ਦੱਸਿਆ। ਅੰਤ ਵਿੱਚ ਸਾਰੇ ਮਹਿਮਾਨਾਂ ਨੇ ਮਹਿਲਾਵਾਂ ਅਤੇ ਬੱਚਿਆਂ ਨਾਲ ਰਲ ਮਿਲ ਕੇ ਤੀਆਂ ਦੇ ਗੀਤਾਂ ‘ਤੇ ਨੱਚ ਕੇ ਤਿਉਹਾਰ ਦੀ ਖੁਸ਼ੀ ਮਨਾਈ।ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ ਜੱਸੀ ਸੋਹੀਆਂ ਵਾਲਾ, ਸਿਮਰਨ ਕੌਰ ਪਠਾਣਮਾਜਰਾ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਪਰਦੀਪ ਸਿੰਘ ਗਿੱਲ, ਜੋਬਨਦੀਪ ਕੌਰ, ਸਮੂਹ ਸੀ.ਡੀ.ਪੀ.ਓਜ਼ ਅਤੇ ਆਂਗਣਵਾੜੀ ਵਰਕਰਜ਼ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

0

👉20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਛਰਨਛੋਹ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ 21 ਅਗਸਤ ਨੂੰ ਆਰੰਭ ਹੋਵੇਗਾ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸ਼ਹੀਦੀ ਨਗਰ ਕੀਰਤਨ “ਧਰਮ ਹੇਤ ਸਾਕਾ ਜਿਨਿ ਕੀਆ” ਦੇ ਸਿਰਲੇਖ ਹੇਠ ਭਾਰਤ ਦੇ 20 ਸੂਬਿਆਂ ਵਿਚ ਦੀ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਜਿਥੇ ਦੇਸ਼ ਭਰ ਅੰਦਰ ਵੱਡੇ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ, ਉਥੇ ਹੀ ਵਿਸ਼ੇਸ਼ ਤੌਰ ’ਤੇ ਸ਼ਹੀਦੀ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਵੇਗਾ। ਪਹਿਲੇ 10 ਦਿਨ ਦੇ ਵੇਰਵੇ ਸਾਂਝੇ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਪਹੁੰਚੇਗਾ। 22 ਅਗਸਤ ਨੂੰ ਸਿਲੀਗੁੜੀ ਤੋਂ ਮਾਲਦਾ, 23 ਅਗਸਤ ਨੂੰ ਮਾਲਦਾ ਤੋਂ ਕਲਕੱਤਾ ਪੁੱਜੇਗਾ।ਕਲਕੱਤਾ ਵਿਖੇ ਦੋ ਦਿਨ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜਿਥੋਂ 25 ਅਗਸਤ ਨੂੰ ਗੁਰਦੁਆਰਾ ਗੁਰੂ ਨਾਨਕ ਆਸਨਸੋਲ ਬੰਗਾਲ ਪਹੁੰਚੇਗਾ।

ਇਹ ਵੀ ਪੜ੍ਹੋ  ਚੱਲਦੀ ਬੱਸ ‘ਚ ਮੋਬਾਇਲ ‘ਤੇ ਰੀਲਾਂ ਵੇਖਦੇ PRTC ਦੇ ਬੱਸ ਡਰਾਈਵਰ ਦੀ ਵੀਡੀਓ ਵਾਈਰਲ, ਹੋਈ ਵੱਡੀ ਕਾਰਵਾਈ

26 ਅਗਸਤ ਨੂੰ ਆਸਨਸੋਲ ਤੋਂ ਚੱਲ ਕੇ ਜਮਸ਼ੇਦਪੁਰ ਟਾਟਾ ਨਗਰ, 27 ਨੂੰ ਜਮਸ਼ੇਦਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ, 28 ਅਗਸਤ ਨੂੰ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜੇਗਾ। 29 ਅਗਸਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਾਸਾਰਾਮ, 30 ਅਗਸਤ ਨੂੰ ਸਾਸਾਰਾਮ ਤੋਂ ਬਨਾਰਸ ਯੂਪੀ ਅਤੇ 31 ਅਗਸਤ ਬਨਾਰਸ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ ਇਹ ਨਗਰ ਕੀਰਤਨ ਕਰੀਬ ਤਿੰਨ ਮਹੀਨੇ ਪੜਾਅ-ਦਰ-ਪੜਾਅ ਚੱਲਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦੂਜਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਮਟਨ ਸਾਹਿਬ ਜੰਮੂ ਕਸ਼ਮੀਰ ਤੋਂ 5 ਅਕਤੂਬਰ ਨੂੰ ਸਜਾਇਆ ਜਾਵੇਗਾ, ਜੋ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਤੀਜਾ ਨਗਰ ਕੀਰਤਨ 25 ਨਵੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਵੇਗਾ, ਜੋ 29 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਹੋਰ ਸਮਾਗਮਾਂ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਮੌਕੇ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ।ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ ਨੂੰ ਸਬੰਧੀ 24 ਨਵੰਬਰ ਨੂੰ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦਾ ਗੁਰਮਤਿ ਸਮਾਗਮ ਹੋਵੇਗਾ ਅਤੇ 25 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Ludhiana News: ਗੁਆਂਢੀ ਵੱਲੋਂ ਵਕੀਲ ‘ਤੇ ਤਲ+ਵਾਰ ਨਾਲ ਕੀਤਾ ਹਮਲਾ, ਪੁਲਿਸ ਵੱਲੋਂ ਜਾਂਚ ਸ਼ੁਰੂ

26 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਹੋਵੇਗਾ। 27 ਨਵੰਬਰ ਨੂੰ ਸ਼ਤਾਬਦੀ ਨੂੰ ਸਮਰਪਿਤ ਇਕ ਵੱਡਾ ਕਵੀ ਦਰਬਾਰ ਕਰਵਾਇਆ ਜਾਵੇਗਾ ਅਤੇ 28 ਨਵੰਬਰ ਨੂੰ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ 29 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੀਸ ਸਸਕਾਰ ਦੇ ਰੂਪ ਵਿਚ ਵੱਡਾ ਗੁਰਮਤਿ ਸਮਾਗਮ ਹੋਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਵੱਡੇ ਗੁਰਮਤਿ ਸਮਾਗਮ ਸਜਾਏ ਜਾਣਗੇ, ਜਿਸ ਤਹਿਤ 14 ਸਤੰਬਰ ਨੂੰ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸ਼ਤਾਬਦੀ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਵੱਖ-ਵੱਖ ਧਰਮਾਂ ਦੇ ਆਗੂ ਵੀ ਬੁਲਾਏ ਜਾਣਗੇ।ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਕਮੇਟੀ ਅਗਵਾਈ ਵਿਚ ਦਿੱਲੀ ਵਿਖੇ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਕਰਨ ਲਈ ਕੀਤੀ ਪੇਸ਼ਕਸ਼ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਕਾਲਕਾ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੀ ਇਹ ਪੇਸ਼ਕਸ਼ ਕੇਵਲ ਇਕ ਚਿੱਠੀ ਤੱਕ ਹੀ ਸੀਮਤ ਸੀ, ਜਦਕਿ ਉਹ ਆਪਣੇ ਤੌਰ ’ਤੇ ਸਮਾਗਮ ਉਲੀਕ ਕੇ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪ੍ਰਧਾਨ ਨੂੰ ਕਾਹਲੀ ਵਿਚ ਆਪਣੇ ਪ੍ਰੋਗਰਾਮ ਐਲਾਨ ਨਹੀਂ ਕਰਨੇ ਚਾਹੀਦੇ, ਸਗੋਂ ਸ਼੍ਰੋਮਣੀ ਕਮੇਟੀ ਨਾਲ ਮਿਲ ਬੈਠਣਾ ਚਾਹੀਦਾ ਸੀ।ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਖੋਹਣ ਦੇ ਬਿਆਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਿੱਖ ਸੰਸਥਾ ਦੇ ਮਾਣ-ਮਰਯਾਦਾ ਅਤੇ ਇਹਿਤਾਸ ਨੂੰ ਖੰਡਤ ਕਰਨ ਵਾਲੀ ਗੱਲ ਹੈ।

ਇਹ ਵੀ ਪੜ੍ਹੋ  ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦੀ ਖੁਸ਼ੀ ‘ਚ ਕਾਂਗਰਸ ਨੇ ਵੰਡੇ ਲੱਡੂ, ਕਿਹਾ ਕਿਸਾਨੀ ਸੰਘਰਸ਼ ਦੀ ਜਿੱਤ

ਸ਼੍ਰੋਮਣੀ ਕਮੇਟੀ ਕੌਮ ਦੀ ਉਹ ਸੰਸਥਾ ਹੈ, ਜਿਸ ਲਈ ਸੰਗਤ ਵੱਲੋਂ ਦਿੱਤੀ ਅਗਵਾਈ ਨਾਲ ਹੀ ਸੇਵਾ ਨਿਭਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੂੰ ਹਥਿਆਉਣ ਦੀਆਂ ਗੱਲਾਂ ਉਸ ਦੀ ਮਨਸ਼ਾ ਨੂੰ ਸਿੱਧ ਕਰਦੀਆਂ ਹਨ ਕਿ ਉਹ ਕਿਸੇ ਦੇ ਚਲਾਏ ਚਲ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਕ ਤੌਰ ’ਤੇ ਚੋਣਾਂ ਜਿੱਤ ਕੇ ਕੋਈ ਵੀ ਇਸ ਸੰਸਥਾ ਦੀ ਸੇਵਾ ਕਰ ਸਕਦਾ ਹੈ, ਪਰ ਗ਼ੈਰ ਇਖ਼ਲਾਕੀ ਗੱਲਾਂ ਠੀਕ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਵਾਹਦ ਉਹ ਜਮਾਤ ਹੈ, ਜੋ ਕੇਵਲ ਇਕ ਹੀ ਹੈ ਅਤੇ ਇਹ ਜਿਸ ਪਾਸ ਨਿਸ਼ਾਨ ਹੈ, ਉਹ ਹੀ ਇਸ ਦਾ ਅਸਲ ਵਾਰਸ ਹੈ। ਉਨ੍ਹਾਂ ਕਿਹਾ ਕਿ ਇਸ ਪੰਥ ਦੀ ਜਮਾਤ ਨੂੰ ਠਾਹ ਲਗਾਉਣ ਦੇ ਰਾਹ ਨਹੀਂ ਚੱਲਣਾ ਚਾਹੀਦਾ, ਸਗੋਂ ਇਕਜੁਟਤਾ ਵੱਲ ਵਧਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਕੌਮ ਨੂੰ ਬਹੁਤ ਚੁਣੌਤੀਆਂ ਹਨ, ਜਿਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਕੌਮ ਦੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਹਥਿਆਉਣ ਵਰਗੇ ਬਿਆਨ ਦੇ ਕੇ ਕੌਮ ਅੰਦਰ ਦੁਬਿਧਾ ਪੈਦਾ ਨਹੀਂ ਕਰਨੀ ਚਾਹੀਦੀ।ਇਸ ਮੌਕੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਦੇਣ ਸਬੰਧੀ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਕਿਤਾਬਚੇ ਵੀ ਜਾਰੀ ਕੀਤੇ ਗਏ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਇਹ ਹੋਰਨਾਂ ਭਾਸ਼ਾਵਾਂ ਵਿਚ ਵੀ ਉਲਥਾ ਕੇ ਛਾਪੇ ਜਾਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸ. ਬਲਦੇਵ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ ‘ਸੇਫ ਪੰਜਾਬ ਪੋਰਟਲ’ ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 ‘ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ ‘ਸੇਫ ਪੰਜਾਬ ਪੋਰਟਲ’ ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤੋਂ ਪ੍ਰਭਾਵਸ਼ਾਲੀ ਪੋਰਟਲਾਂ ਵਿੱਚੋਂ ਇੱਕ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ  ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਖੁਫੀਆ ਜਾਣਕਾਰੀ ਦਾ ਇੱਕ ਮਹੱਤਵਪੂਰਨ ਸਰੋਤ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ, ਜੋ ਕਿ ਨਸ਼ਾ ਤਸਕਰੀ ਵਿਰੁੱਧ ਸੂਬੇ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ 1 ਮਾਰਚ, 2025 ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤੀ ਗਈ ਸੀ, ਵਿੱਚ ਇੱਕ ਸ਼ਕਤੀਸ਼ਾਲੀ ਹਥਿਆਰ ਬਣ ਗਿਆ ਹੈ।”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸਫ਼ਲਤਾ ਬਾਰੇ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਐਨ.ਡੀ.ਪੀ.ਐਸ ਐਕਟ ਤਹਿਤ ਕੁੱਲ 16,322 ਕੇਸ ਦਰਜ ਕੀਤੇ ਗਏ ਹਨ, ਜਿਸ ਤਹਿਤ 25,552 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ 182 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਗਿਆ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਸ ਵਿੱਚ 1,054 ਕਿਲੋ ਹੈਰੋਇਨ, 21,534 ਕਿਲੋ ਭੁੱਕੀ, 366 ਕਿਲੋ ਅਫ਼ੀਮ ਅਤੇ ਤਿੰਨ ਮਿਲੀਅਨ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਨਸ਼ੀਲੀਆਂ ਦਵਾਈਆਂ ਸ਼ਾਮਲ ਹਨ।

ਇਹ ਵੀ ਪੜ੍ਹੋ  ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਗਠਜੋੜ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ‘ਤੇ ਇੱਕ ਦਹਾਕੇ ਤੱਕ ਨਸ਼ਾ ਤਸਕਰੀ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ, ਅਤੇ ਸਾਲ 2017 ਤੋਂ 2022 ਦੌਰਾਨ ਨਸ਼ੇ ਦੀ ਸਮੱਸਿਆ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਇਸ ਮੌਕੇ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਵੱਲੋਂ ਸਤਾ ਵਿੱਚ ਆਉਣ ਦੇ ਆਪਣੇ ਪਹਿਲੇ ਦਿਨ ਤੋਂ ਹੀ ਇਸ ਕੋਹੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਮਿਸ਼ਨ ਦਾ ਜਿਕਰ ਕਰਦਿਆ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਰਾਹੀਂ ਇਸ ਨੂੰ ਸੂਬੇ ਵਿੱਚੋਂ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਜਨਤਕ ਤੌਰ ‘ਤੇ ਜਾਣੇ ਜਾਂਦੇ ਸਰਗਣਿਆਂ ਨੂੰ ਸਰਕਾਰ ਵੱਲੋਂ ਜੇਲ੍ਹ ਭੇਜਿਆ ਗਿਆ ਹੈ, ਅਤੇ ਜੋਗਾ ਸਿੰਘ ਦੀ ਹਾਲ ਹੀ ਵਿੱਚ ਹੋਈ ਗ੍ਰਿਫ਼ਤਾਰੀ ਨਾਲ ਨਸ਼ਾ ਨੈੱਟਵਰਕ ਦੇ ਹੋਰ ਪ੍ਰਮੁੱਖ ਵਿਅਕਤੀਆਂ ਨੂੰ ਫੜ੍ਹਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਤੋਲਾ ਮਾਜਰਾ ਵਿੱਚ ਘਰ ਉੱਪਰ ਫਾਇਰਿੰਗ ਮਾਮਲੇ ਦੇ 4 ਦੋਸ਼ੀ ਗ੍ਰਿਫਤਾਰ

0

👉30 ਬੋਰ ਪਿਸਤੌਲ ਅਤੇ 4 ਰੌਂਦ ਬਰਾਮਦ
SAS Nagar News:ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ, ਨੇ ਅੱਜ ਇੱਥੇ ਦੱਸਿਆ ਦੱਸਿਆ ਕਿ ਮੋਹਾਲੀ ਪੁਲਿਸ ਨੇ ਪਿੰਡ ਤੋਲੇ ਮਾਜਰਾ (ਥਾਣਾ ਸਦਰ ਖਰੜ) ਵਿੱਚ 3/4 ਅਗਸਤ 2025 ਦੀ ਰਾਤ ਹੋਈ ਫਾਇਰਿੰਗ ਮਾਮਲੇ ਨੂੰ ਹੱਲ ਕਰਦੇ ਹੋਏ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਪਾਸੋਂ ਇੱਕ ਨਜਾਇਜ਼ ਹਥਿਆਰ .30 ਬੋਰ ਪਿਸਤੌਲ ਸਮੇਤ 4 ਰੌਂਦ ਬਰਾਮਦ ਕੀਤੇ ਗਏ ਹਨ।ਉਨ੍ਹਾਂ ਮਾਮਲੇ ਦਾ ਪਿਛੋਕੜ ਦੱਸਦਿਆਂ ਕਿਹਾ ਕਿ ਮਿਤੀ 4 ਅਗਸਤ 2025 ਨੂੰ ਮੁਕੱਦਮਾ ਨੰਬਰ 243 ਅਧੀਨ ਧਾਰਾਵਾਂ 125, 324 (4), 3 (5), 109, 61 (2) ਬੀ ਐਨ ਐਸ ਅਤੇ 25-54-59 ਆਰਮਜ਼ ਐਕਟ ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮੁਦੱਈ ਸੰਦੀਪ ਸਿੰਘ ਸਿੱਧੂ ਨੇ ਬਿਆਨ ਦਿੱਤਾ ਕਿ 3/4 ਅਗਸਤ 2025 ਦੀ ਦਰਮਿਆਨੀ ਰਾਤ ਕਰੀਬ 2:30 ਵਜੇ ਦੋ ਅਣਪਛਾਤੇ ਨੌਜਵਾਨਾਂ ਨੇ, ਜਿਨ੍ਹਾਂ ਦੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ, ਉਸਦੇ ਘਰ ਅੱਗੇ ਗੋਲੀਆਂ ਚਲਾਈਆਂ। ਗੋਲੀਆਂ ਨਾਲ ਘਰ ਦਾ ਮੇਨ ਗੇਟ ਅਤੇ ਅੰਦਰ ਖੜੀ ਫਾਰਚੂਨਰ ਕਾਰ ਨੂੰ ਨੁਕਸਾਨ ਪਹੁੰਚਿਆ।

ਇਹ ਵੀ ਪੜ੍ਹੋ  ਚੱਲਦੀ ਬੱਸ ‘ਚ ਮੋਬਾਇਲ ‘ਤੇ ਰੀਲਾਂ ਵੇਖਦੇ PRTC ਦੇ ਬੱਸ ਡਰਾਈਵਰ ਦੀ ਵੀਡੀਓ ਵਾਈਰਲ, ਹੋਈ ਵੱਡੀ ਕਾਰਵਾਈ

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਟੈਕਨੀਕਲ ਸਰੋਤਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ 3 ਫਾਇਰਿੰਗ ਕਰਨ ਵਾਲੇ ਅਤੇ 1 ਰੈਕੀ ਕਰਨ ਵਾਲੇ ਦੋਸ਼ੀ ਸਮੇਤ ਕੁੱਲ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਗ੍ਰਿਫਤਾਰ ਦੋਸ਼ੀਆਂ ਵਿੱਚ ਸੁਖਮਨਦੀਪ ਸਿੰਘ ਉਰਫ ਸੁੱਖ ਵਾਸੀ ਪਿੰਡ ਡੋਗਰ, ਥਾਣਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਨੂੰ ਉਸਦੇ ਪਿੰਡ ਡੋਗਰ ਦੇ ਨੇੜੇ ਤੋਂ ਮਿਤੀ 09-08-2025 ਨੂੰ ਗ੍ਰਿਫਤਾਰ ਕੀਤਾ ਗਿਆ।ਦੋਸ਼ੀ ਸਰੂਪ ਸਿੰਘ ਉਰਫ ਮੰਨੂ ਵਾਸੀ ਪਿੰਡ ਪੇੜੇਵਾਲ਼ ਥਾਣਾ ਰਾਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾੜੀ ਹਾਲ ਵਾਸੀ ਕਿਰਾਏਦਾਰ ਮੁਹੱਲਾ ਸੁੱਖ ਸਾਗਰ ਕਲੋਨੀ ਫਤਿਹਗੜ੍ਹ ਚੂੜੀਆਂ, ਥਾਣਾ ਝੰਦੇੜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ।ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਪੁਰ ਵਿਖੇ ਆਪਣੇ ਮਾਲਕ ਦੀ ਗੱਡੀ ਖੁਰਦ-ਬੁਰਦ ਕਰਨ ਸਬੰਧੀ ਮੁਕੱਦਮਾ ਦਰਜ ਰਜਿਸਟਰ ਹੈ। ਦੋਸ਼ੀ ਨੂੰ ਫਤਿਹਗੜ੍ਹ ਚੂੜੀਆਂ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ।ਦੋਸ਼ੀ ਅਭਿਸ਼ੇਕ ਸਿੰਘ ਉਰਫ ਅੱਬੂ ਵਾਸੀ ਪਿੰਡ ਸਰਫਕੋਟ ਥਾਣਾ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਨੇੜੇ ਮੀਆਂ ਵਾਲ਼ਾ ਗੁਰਦੁਆਰਾ, ਮੇਨ ਬਜਾਰ ਮਜੀਠਾ, ਥਾਣਾ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ। ਦੋਸ਼ੀ ਨੂੰ ਉਸਦੇ ਘਰ ਨੇੜੇ ਮੀਆਂ ਵਾਲ਼ਾ ਗੁਰਦੁਆਰਾ ਮੇਨ ਬਜਾਰ ਮਜੀਠਾ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ

ਇਸ ਤੋਂ ਇਲਾਵਾ ਦੋਸ਼ੀ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆਂ ਕਿ ਉਸਨੇ ਆਪਣੇ ਸਾਥੀਆਂ ਨਾਲ਼ ਮਿਲ਼ਕੇ ਹਰਵੰਤ ਸਿੰਘ ਵਾਸੀ ਪਿੰਡ ਘਾੜਕੀਆਂ ਨਾਲ਼ ਆਪਸੀ ਰੰਜਿਸ਼ ਕਾਰਨ ਉਸ ਉੱਪਰ ਉਸਦੇ ਘਰ ਹਮਲਾ ਕਰਕੇ ਨਜਾਇਜ ਹਥਿਆਰਾਂ ਨਾਲ਼ ਫਾਇਰਿੰਗ ਕੀਤੀ ਸੀ।ਪ੍ਰਭਜੀਤ ਸਿੰਘ ਵਾਸੀ ਪਿੰਡ ਸਮਰਾਏ ਥਾਣਾ ਡੇਰਾ ਬਾਬਾ ਨਾਨਕ, ਜਿਲਾ ਗੁਰਦਾਸਪੁਰ । ਦੋਸ਼ੀ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮੇ ਦਰਜ ਹਨ। ਦੋਸ਼ੀ ਪ੍ਰਭਜੀਤ ਸਿੰਘ ਨੂੰ ਦੋਸ਼ੀ ਅਭਿਸ਼ੇਕ ਸਿੰਘ ਦੇ ਘਰ ਨੇੜੇ ਮੀਆਂ ਵਾਲ਼ਾ ਗੁਰਦੁਆਰਾ ਮੇਨ ਬਜਾਰ ਮਜੀਠਾ ਤੋਂ ਮਿਤੀ 10-08-2025 ਨੂੰ ਗ੍ਰਿਫਤਾਰ ਕੀਤਾ ਗਿਆ ਸ਼ਾਮਿਲ ਹਨ।ਉਕਤ ਵਾਰਦਾਤ ਤੋਂ ਕੁੱਝ ਦਿਨ ਪਹਿਲਾਂ ਦੋਸ਼ੀਆਂ ਸਰੂਪ ਸਿੰਘ ਉਰਫ ਮੰਨੂ, ਅਭਿਸ਼ੇਕ ਉਰਫ ਅੱਬੂ ਅਤੇ ਪ੍ਰਭਜੀਤ ਸਿੰਘ ਤਿੰਨਾਂ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਮਨਦੀਪ ਸਿੰਘ ਵਾਸੀ ਪਿੰਡ ਥੋਬਾ ਥਾਣਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਜੋ ਕਿ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਸੀ।ਉਕਤ ਤਿੰਨੋਂ ਦੋਸ਼ੀਆਂ ਨੇ ਏਕਮ ਸੰਧੂ ਦੇ ਕਹਿਣ ਤੇ ਦੋਸ਼ੀਆਂ ਵੱਲੋਂ ਡਮਟਾਲ ਰੋਡ ਪਠਾਨਕੋਟ ਵਿੱਚ ਵੀ ਕੁੱਝ ਦਿਨ ਪਹਿਲਾਂ ਇੱਕ ਘਰ ਦੀ ਰੈਕੀ ਕਰ ਲਈ ਸੀ। ਜਿੱਥੇ ਵੀ ਦੋਸ਼ੀਆਂ ਵੱਲੋਂ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ।ਦੋਸ਼ੀ ਮਿਤੀ 13-08-2025 ਤੱਕ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਅਧੀਨ ਹਨ,ਜਿਨਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908546