Wednesday, May 20, 2026
Home Blog Page 532

ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ

0

Kapurthala News:ਅੱਜ ਸਵੇਰੇ ਕਪੂਰਥਲਾ ਪੁਲਿਸ ਨੇ ਸੁਲਤਾਨਪੁਰ ਲੋਧੀ ਹਲਕੇ ਨੇ ਪਿੰਡ ਝੱਲ ਲਈ ਵਾਲਾ ਨੇੜਿਓ ਇੱਕ ਨਾਮੀ ਗੈਂਗਸਟਰ ਬਲਵਿੰਦਰ ਸਿੰਘ ਬਿੱਲਾ ਨੂੰ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਜਿਲੇ ਦੇ ਐਸਐਸਪੀ ਸ੍ਰੀ ਗੌਰਵ ਧੂਰਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਬਿੱਲਾ ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਦਾ ਵਸਨੀਕ ਹੈ। ਉਹਨਾਂ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਬਿੱਲਾ ਪੰਜ ਵੱਖ ਵੱਖ ਅਪਰਾਧਿਕ ਮਾਮਲਿਆਂ ਵਿੱਚ ਨਾਮਜਦ ਸੀ। ਬਲਵਿੰਦਰ ਸਿੰਘ ਉਰਫ ਬਿੱਲਾ ਤੇ ਕਤਲ ਅਤੇ ਪੁਲਿਸ ਪਾਰਟੀ ਤੇ ਫਾਇਰਿੰਗ ਕਰਨ ਦੇ ਮਾਮਲੇ ਦਰਜ ਸਨ।ਪੁਲਿਸ ਕਾਫੀ ਸਮੇਂ ਤੋਂ ਉਸ ਦੀ ਤਲਾਸ਼ ਵਿੱਚ ਸੀ।

ਇਹ ਵੀ ਪੜ੍ਹੋ  ਹਨੀ ਸਿੰਘ ਤੇ ਕਰਨ ਔਜਲਾ ਨੇ ਮੰਗੀ ਮੁਆਫ਼ੀ

ਕਪੂਰਥਲਾ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪੁਲਿਸ ਪਾਰਟੀ ਨੇ ਪਿੰਡ ਝੱਲਲਾਈਵਾਲਾ ਨੇੜੇ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਰੋਕਿਆ। ਤਾਂ ਉਸ ਨੇ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ ਪਰ ਕੋਈ ਵੀ ਫਾਇਰ ਪੁਲਿਸ ਦੇ ਨਹੀਂ ਲੱਗਾ ।ਜਦੋਂ ਪੁਲਿਸ ਪਾਰਟੀ ਨੇ ਆਪਣੀ ਸੁਰੱਖਿਆ ਲਈ ਉਹ ਸੁਪਰ ਫਾਇਰ ਕੀਤੇ ਤਾਂ ਇੱਕ ਗੋਲੀ ਬਲਵਿੰਦਰ ਸਿੰਘ ਦੇ ਲੱਗ ਗਈ। ਪੁਲਿਸ ਨੇ ਇਸ ਨਾਲ ਮੌਕੇ ਤੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਨਜਾਇਜ਼ ਪਿਸਤੌਲ, ਖਾਲੀ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਸਭ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦੋਸ਼ੀ ਨੂੰ ਇਹ ਜੋ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੈਸਿਆਂ ਬਦਲੇ ‘ਔਰਤ’ ਨੂੰ ਦੋਸਤੀ ਲਈ ਮਜਬੂਰ ਕਰਨ ਵਾਲੇ ‘ਥਾਣੇਦਾਰ’ ਵਿਰੁੱਧ ਪਰਚਾ ਦਰਜ਼

0

Bathinda News: ਲੁਧਿਆਣਾ ਵਿਖੇ ਤੈਨਾਤ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਦੇ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਪਰਚਾ ਦਰਜ਼ ਕੀਤੇ ਜਾਣ ਦੀ ਖ਼ਬਰ ਮਿਲੀ ਹੈ, ਜੋਕਿ ਪੈਸਿਆਂ ਦੇ ਬਦਲੇ ਔਰਤ ਨੂੰ ਦੋਸਤੀ ਲਈ ਮਜਬੂਰ ਕਰ ਰਿਹਾ ਸੀ। ਮੁਲਜ਼ਮ ਥਾਣੇਦਾਰ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਪਿੰਡ ਰਾਏਕੇ ਕਲਾਂ ਦੇ ਵਜੋਂ ਹੋਈ ਹੈ, ਜਿਸਦੀ ਪੋਸਟਿੰਗ ਲੁਧਿਆਣਾ ਵਿਖੇ ਦੱਸੀ ਜਾ ਰਹੀ ਹੈ। ਦਸਿਆ ਜਾ ਰਿਹਾ ਕਿ ਉਕਤ ਥਾਣੇਦਾਰ ‘ਥਾਣੇਦਾਰੀ’ ਦੇ ਨਾਲ-ਨਾਲ ਫਾਈਨਾਂਸ ਦਾ ਕੰਮ ਵੀ ਕਰਦਾ ਹੈ।ਮਿਲੀ ਜਾਣਕਾਰੀ ਦੇ ਮੁਤਾਬਕ ਉਕਤ ਪਿੰਡ ਦੀ ਹੀ ਰਹਿਣ ਵਾਲੀ ਪੀੜਤ ਔਰਤ ਦੇ ਪਤੀ ਸੰਨੀ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਵੱਲੋਂ ਉਕਤ ਥਾਣੇਦਾਰ ਕੋਲੋਂ ਵਿਆਜ਼ ‘ਤੇ ਪੈਸੇ ਲਏ ਸਨ।

ਇਹ ਵੀ ਪੜ੍ਹੋ  ਹਨੀ ਸਿੰਘ ਤੇ ਕਰਨ ਔਜਲਾ ਨੇ ਮੰਗੀ ਮੁਆਫ਼ੀ

ਪੀੜਤ ਔਰਤ ਵੱਲੋਂ ਥਾਣਾ ਨੰਦਗੜ੍ਹ ਦੀ ਪੁਲਿਸ ਕੋਲ ਦਰਜ਼ ਕਰਵਾਈ ਸ਼ਿਕਾਇਤ ਮੁਤਾਬਕ ਹੁਣ ਇਸ ਥਾਣੇਦਾਰ ਵੱਲੋਂ ਪੈਸਿਆਂ ਦੇ ਬਦਲੇ ਉਸ ਉਪਰ ਆਪਣੇ ਨਾਲ ‘ਦੋਸਤੀ’ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸਦੇ ਲਈ ਜਿੱਥੇ ਪਿੰਡ ਦੇ ਇੱਕ ਵਿਅਕਤੀ ਕਾਲੂ ਨੂੰ ਉਸਦੇ ਨਾਲ ਇਸ ਸਬੰਧੀ ਗੱਲ ਕਰਨ ਲਈ ਕਹਿ ਰਿਹਾ ਸੀ, ਉਥੇ ਉਸਨੂੰ ਵੀ ਫੋਨ ਕਰ ਰਿਹਾ ਸੀ। ਇਸ ਦੌਰਾਨ ਉਸਨੇ ਥਾਣੇਦਾਰ ਦੀ ਗੱਲਬਾਤ ਵੀ ਆਪਣੇ ਫੋਨ ਵਿੱਚ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ  ਐਫ ਐਂਡ ਸੀ ਸੀ ਮੀਟਿੰਗ ਵਿੱਚ 14 ਕਰੋੜ 87 ਲੱਖ ਰੁਪਏ ਦੇ ਵਰਕ ਆਰਡਰ ਜਾਰੀ

ਪੀੜਤ ਔਰਤ ਮੁਤਾਬਕ ਉਹ ਆਪਣੇ ਪਤੀ ਤੇ ਪਿੰਡ ਦੇ ਹੋਰਨਾਂ ਬੰਦਿਆਂ ਨਾਲ ਉਕਤ ਥਾਣੇਦਾਰ ਦੇ ਘਰ ਜਾ ਉਲਾਂਬਾ ਦੇਣ ਲਈ ਵੀ ਗਈ, ਜਿੱਥੇ ਉਸਦੇ ਭਰਾ ਤੇ ਭਰਜਾਈ ਨੇ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਵੀ ਬੋਲੇ। ਥਾਣਾ ਨੰਦਗੜ੍ਹ ਦੇ ਐਸ ਐਚ ਓ ਰਵਿੰਦਰ ਸਿੰਘ ਨੇ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਥਾਣੇਦਾਰ ਨੂੰ ਗ੍ਰਿਫਤਾਰ ਕਰਕੇ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਨੀ ਸਿੰਘ ਤੇ ਕਰਨ ਔਜਲਾ ਨੇ ਮੰਗੀ ਮੁਆਫ਼ੀ

0

👉ਜਲਦੀ ਹੀ ਨਿੱਜੀ ਤੌਰ ਤੇ ਪੇਸ਼ ਹੋਣਗੇ
Jalandhar News:ਪੰਜਾਬੀ ਗਾਇਕ ਹਨੀ ਸਿੰਘ ਤੇ ਕਰਨ ਔਜਲਾ ਨੇ ਆਪਣੇ ਗੀਤਾਂ ਵਿੱਚ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਤੋਂ ਮਾਫੀ ਮੰਗ ਲਈ ਹੈ। ਨੋਟਸ ਜਾਰੀ ਹੋਣ ਤੋਂ ਬਾਅਦ ਗਾਇਕ ਕਰਨ ਔਜਲਾ ਹੁਣ ਭਾਰਤ ਵਾਪਸ ਆ ਗਿਆ ਹੈ।ਕਰਨ ਔਜਲਾ ਜਲਦੀ ਹੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਸਾਹਮਣੇ ਪੇਸ਼ ਹੋਣਗੇ।ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਹੈ ਕਿ ਦੋਵੇਂ ਗਾਇਕਾਂ ਨੇ ਫੋਨ ਤੇ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਜਲਦੀ ਹੀ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਆ ਕੇ ਮਾਫੀ ਮੰਗਣਗੇ।

ਇਹ ਵੀ ਪੜ੍ਹੋ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ 

ਇਸ ਲਈ ਉਹਨਾਂ ਨੇ ਸੱਤ ਦਿਨਾਂ ਦਾ ਸਮਾਂ ਮੰਗਿਆ ਹੈ। ਇਸ ਮਾਮਲੇ ਚ ਪੰਜਾਬ ਪੁਲਿਸ ਵੱਲੋਂ ਏਆਈਜੀ ਯਾਦਵਿੰਦਰ ਸਿੰਘ ਸਿੱਧੂ ਨੇ ਵੀ ਕਮਿਸ਼ਨ ਕੋਲ ਪਹੁੰਚ ਕੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਤੇ ਦੱਸਿਆ ਹੈ ਕਿ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ ਆਪਣਾ ਪੱਖ ਪੇਸ਼ ਕਰਨਗੇ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹਨਾਂ ਨੇ ਖੁਦ ਕਰਨ ਔਜਲਾ ਤੇ ਹਨੀ ਸਿੰਘ ਦੇ ਗਾਣੇ ਸੋਸ਼ਲ ਮੀਡੀਆ ਤੇ ਸੁਣੇ ਹਨ।ਹਨੀ ਸਿੰਘ ਦੇ ਗਾਣੇ ‘ਮਿਲੇਨੀਅਰ’ ਵਿਚ ਔਰਤਾਂ ਵਿਰੁੱਧ ਇਤਰਾਜਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਕਰਨ ਔਜਲਾ ਦੇ ਗੀਤ’ਐਮਐਫ ਗਬਰੂ’ ਵਿੱਚ ਵੀ ਔਰਤਾਂ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ ਜੋ ਪੂਰੀ ਤਰ੍ਹਾਂ ਨਾਲ ਗਲਤ ਹੈ। ਜਿਸ ਤੋਂ ਬਾਅਦ ਕਮਿਸ਼ਨ ਨੇ ਸਖਤ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਫ ਐਂਡ ਸੀ ਸੀ ਮੀਟਿੰਗ ਵਿੱਚ 14 ਕਰੋੜ 87 ਲੱਖ ਰੁਪਏ ਦੇ ਵਰਕ ਆਰਡਰ ਜਾਰੀ

0

👉ਮਹਾਂਨਗਰ ਬਠਿੰਡਾ ਦੇ ਵੱਖ-ਵੱਖ ਪਾਰਕਾਂ ਵਿੱਚ ਓਪਨ ਏਅਰ ਜਿੰਮ ਅਤੇ ਕਿਸ਼ੋਰੀ ਰਾਮ ਹਸਪਤਾਲ ਰੋਡ ‘ਤੇ ਆਮ ਆਦਮੀ ਕਲੀਨਿਕ ਹੋਵੇਗਾ ਸਥਾਪਤ: ਮੇਅਰ ਪਦਮਜੀਤ ਸਿੰਘ ਮਹਿਤਾ
👉ਬਠਿੰਡਾ ਦੀ ਤਸਵੀਰ ਬਦਲਣ ਲਈ ਮੇਅਰ ਕਰ ਰਹੇ ਹਨ ਸਖ਼ਤ ਮਿਹਨਤ : ਕਮਿਸ਼ਨਰ ਮੈਡਮ ਕੰਚਨ
Bathinda News:ਅੱਜ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਹੋਈ ਐਫ ਐਂਡ ਸੀ ਸੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਲਈ 14 ਕਰੋੜ 87 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਕਮਿਸ਼ਨਰ ਮੈਡਮ ਕੰਚਨ, ਐਫ ਐਂਡ ਸੀ ਸੀ ਮੈਂਬਰ ਰਤਨ ਰਾਹੀ, ਉਮੇਸ਼ ਗੋਗੀ ਅਤੇ ਮੈਡਮ ਪ੍ਰਵੀਨ ਗਰਗ, ਐਸਈ ਸੰਦੀਪ ਗੁਪਤਾ ਅਤੇ ਸੰਦੀਪ ਰੋਮਾਣਾ ਤੇ ਐਕਸਈਐਨ ਨੀਰਜ ਕੁਮਾਰ ਉਕਤ ਮੀਟਿੰਗ ਵਿੱਚ ਮੌਜੂਦ ਸਨ।ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਐਫ ਐਂਡ ਸੀ ਸੀ ਮੀਟਿੰਗ ਦੌਰਾਨ ਬਠਿੰਡਾ ਦੇ ਵੱਖ-ਵੱਖ ਪਾਰਕਾਂ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ, ਬੱਚਿਆਂ ਲਈ ਝੂਲੇ ਲਗਾਉਣ, ਬਠਿੰਡਾ ਦੇ ਵੱਖ-ਵੱਖ ਖੇਤਰਾਂ ਦੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ, ਇੰਟਰਲਾਕਿੰਗ ਟਾਈਲਾਂ ਲਗਾਉਣ, ਮਾਡਲ ਟਾਊਨ ਫੇਜ਼ 1 ਵਿੱਚ ਫੁਹਾਰੇ ਲਗਾਉਣ, ਰਿੰਗ ਰੋਡ ਰੇਲਵੇ ਅੰਡਰਬ੍ਰਿਜ ਤੋਂ ਮਾਨਸਾ ਰੋਡ ਆਈ.ਟੀ.ਆਈ. ਤੱਕ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

ਉਨ੍ਹਾਂ ਕਿਹਾ ਕਿ ਗਿਲਪਤੀ-ਸਿਵੀਆਂ ਰੋਡ ‘ਤੇ ਸਟਰੀਟ ਲਾਈਟਾਂ ਲਈ ਵਰਕ ਆਰਡਰ ਜਾਰੀ ਕਰਨ ਦੇ ਨਾਲ-ਨਾਲ ਬਠਿੰਡਾ ਦੇ ਬਾਹਰੀ ਖੇਤਰਾਂ ਵਿੱਚ ਸਟਰੀਟ ਲਾਈਟਾਂ ਦਾ ਪ੍ਰਬੰਧ ਕਰਨ ਸਮੇਤ 1000 ਟ੍ਰੀ ਗਾਰਡ ਖਰੀਦੇ ਜਾਣਗੇ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਮਰਪੁਰਾ ਬਸਤੀ ਵਿੱਚ ਆਮ ਆਦਮੀ ਕਲੀਨਿਕ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਡਾਕਟਰ ਕਿਸ਼ੋਰੀ ਰਾਮ ਰੋਡ ‘ਤੇ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਰੋਡ ‘ਤੇ ਸਥਿਤ ਮਹਾਰਾਜਾ ਅਗਰਸੇਨ ਪਾਰਕ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਸੁੰਦਰ ਬਣਾਉਣ ਲਈ ਬਠਿੰਡਾ ਦੀਆਂ ਸਾਰੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ, ਇੰਟਰਲਾਕਿੰਗ ਟਾਈਲਾਂ ਲਗਾਉਣ, ਪੈਚ ਵਰਕ ਲਗਾਉਣ ਅਤੇ ਕੰਕਰੀਟ ਪਾਉਣ ਦੇ ਕੰਮ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ, ਜਦੋਂ ਕਿ ਬਾਦਲ ਰੋਡ ‘ਤੇ ਗਿਆਨੀ ਜ਼ੈਲ ਸਿੰਘ ਕਾਲਜ ਟੀ ਪੁਆਇੰਟ ਤੋਂ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਤੱਕ ਸਲਿੱਪ ਰੋਡ ਬਣਾਉਣ ਦਾ ਕੰਮ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਮੇਅਰ ਨੇ ਕਿਹਾ ਕਿ ਉਹ ਬਠਿੰਡਾ ਨੂੰ ਸਮੱਸਿਆ ਮੁਕਤ ਅਤੇ ਦੇਸ਼ ਦਾ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਵਚਨਬੱਧ ਹਨ, ਜਿਸ ਲਈ ਯਤਨ ਜਾਰੀ ਹਨ। ਇਸ ਦੌਰਾਨ ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਬਠਿੰਡਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ ਦਾ ਪੂਰਾ ਸਟਾਫ਼ ਸਹਿਯੋਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤਾ ਗਿਆ ਵਰਕ ਆਰਡਰ ਬਠਿੰਡਾ ਨੂੰ ਬਦਲ ਦੇਵੇਗਾ, ਜਿਸਦੀ ਤਸਵੀਰ ਜਲਦੀ ਹੀ ਬਠਿੰਡਾ ਵਾਸੀਆਂ ਨੂੰ ਦਿਖਾਈ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਕਾਨੂੰਨ-ਵਿਵਸਥਾ ਸਬੰਧੀ ਕੀਤੀ ਸਮੀਖਿਆ ਮੀਟਿੰਗ

👉ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
Amritsar/Jalandhar/Ludhiana News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ – ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ ‘ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦਾ ਵੀ ਜਾਇਜ਼ਾ ਲਿਆ।ਨਸ਼ਿਆਂ ਦੇ ਖਿਲਾਫ ਜ਼ੀਰੋ-ਸਹਿਣਸ਼ੀਲਤਾ ਰਵੱਈਏ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਐਨਡੀਪੀਐਸ ਐਕਟ ਨੂੰ ਸਖ਼ਤ, ਪਾਰਦਰਸ਼ੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦਾ ਕੀਤਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਵਿੱਤੀ ਢੰਗ ਨਾਲ ਜਾਂਚ ਕਰਨ ਅਤੇ ਹਵਾਲਾ ਸੰਚਾਲਕਾਂ ਵਿਰੁੱਧ ਕਾਰਵਾਈ ਕਰਕੇ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਵੀ ਕਿਹਾ।ਆਗਾਮੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੀਆਂ ਮਹੱਤਵਪੂਰਨ ਥਾਵਾਂ ‘ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ, ਡੋਮੀਨੇਸ਼ਨ ਆਪਰੇਸ਼ਨਾਂ ਨੂੰ ਹੋਰ ਤੇਜ਼ ਕਰਨ ਅਤੇ ਹੋਰਨਾਂ ਰੋਕਥਾਮ ਅਤੇ ਜਾਸੂਸੀ ਉਪਾਵਾਂ ਨੂੰ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।ਡੀਜੀਪੀ ਨੇ ਕਿਹਾ ਕਿ ਇਸ ਕੜੀ ਸੁਰੱਖਿਆ ਨਾਲ ਪੁਲਿਸ ਕਰਮਚਾਰੀ ਕਿਸੇ ਵੀ ਸੰਭਾਵੀ ਖਤਰੇ ਜਾਂ ਗਤੀਵਿਧੀ ਨੂੰ ਰੋਕਣ ਲਈ ਖਾਸ ਕਰਕੇ ਰਾਤ ਨੂੰ ਨਿਯਮਤ ਤੌਰ ‘ਤੇ ਗਸ਼ਤ ਅਤੇ ਚੈਕਿੰਗ ਕਰਨਗੇ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕਿਆਂ ਵਿੱਚ ਵਾਧਾ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਭੀੜ ਵਾਲੇ ਖੇਤਰਾਂ, ਹੌਟਸਪੌਟਸ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਇਸ ਦੌਰਾਨ, ਆਊਟਰੀਚ ਸੈਸ਼ਨ ਦੇ ਹਿੱਸੇ ਵਜੋਂ, ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਨਸ਼ਟ ਕਰਨ ਲਈ ਖੁੱਲ੍ਹੀ ਚਰਚਾ ਅਤੇ ਅਹਿਮ ਖੇਤਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕੀਤਾ।ਇਸ ਮੀਟਿੰਗ ਵਿੱਚ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਰੇਂਜ ਧਨਪ੍ਰੀਤ ਕੌਰ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਨਾਨਕ ਸਿੰਘ, ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਕਪੂਰਥਲਾ ਗੌਰਵ ਤੂਰਾ, ਐਸਐਸਪੀ ਹੁਸ਼ਿਆਰਪੁਰ ਸੰਦੀਪ ਮਲਿਕ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ, ਐਸਐਸਪੀ ਐਸਬੀਐਸ ਨਗਰ ਮਹਿਤਾਬ ਸਿੰਘ, ਐਸਐਸਪੀ ਖੰਨਾ ਡਾ. ਜੋਤੀ ਯਾਦਵ, ਐਸਐਸਪੀ ਜਗਰਾਉਂ ਅੰਕੁਰ ਗੁਪਤਾ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ, ਐਸਐਸਪੀ ਐਸਏਐਸ ਨਗਰ ਹਰਮਨਦੀਪ ਹੰਸ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਸੁਭਮ ਅਗਰਵਾਲ ਸਮੇਤ ਹੋਰ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

0

Chandigarh News:ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ।ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ:ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਤਾਂ ਹੀ ਅਸਲ ਹੁੰਦਾ ਹੈ ਜਦੋਂ ਕਿਸਾਨ ਖੁਸ਼ ਅਤੇ ਸੰਤੁਸ਼ਟ ਹੁੰਦੇ ਹਨ। ਜੇ ਕਿਸੇ ਨੀਤੀ ‘ਤੇ ਕਿਸਾਨਾਂ ਵਿੱਚ ਅਸਹਿਮਤੀ ਹੈ, ਤਾਂ ਉਸਨੂੰ ਧੱਕੇ ਨਾਲ ਲਾਗੂ ਕਰਨਾ ਜਨਹਿੱਤ ਅਤੇ ਲੋਕਤੰਤਰਕ ਸਿਧਾਂਤਾਂ ਦੇ ਖਿਲਾਫ਼ ਹੈ। ਇਸ ਕਰਕੇ ਸਰਕਾਰ ਨੇ ਕਿਸਾਨਾਂ ਦੀ ਰਾਇ ਨੂੰ ਸਰਵੋਤਮ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਕਦਮ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਲਈ ਕਿਸਾਨ ਸਿਰਫ਼ ਵੋਟ ਦੇਣ ਵਾਲੇ ਨਹੀਂ, ਸਗੋਂ ਪਰਿਵਾਰ ਦਾ ਹਿੱਸਾ ਹਨ। ਜਦੋਂ ਪਰਿਵਾਰ ਦਾ ਕੋਈ ਮੈਂਬਰ ਅਸੰਤੁਸ਼ਟ ਹੋਵੇ, ਤਾਂ ਉਸਦੀ ਗੱਲ ਸੁਣ ਕੇ ਫ਼ੈਸਲਾ ਬਦਲਣਾ ਹੀ ਅਸਲੀ ਸੇਵਾ ਅਤੇ ਸੰਵੇਦਨਸ਼ੀਲ ਲੀਡਰਸ਼ਿਪ ਦੀ ਪਛਾਣ ਹੈ। ਅੱਜ ਸਰਕਾਰ ਨੇ ਦਿਖਾ ਦਿੱਤਾ ਕਿ ਉਹ ਜ਼ਿੱਦ ਦੀ ਨਹੀਂ, ਸਗੋਂ ਭਰੋਸੇ ਅਤੇ ਹਿੱਸੇਦਾਰੀ ਦੀ ਰਾਜਨੀਤੀ ਕਰਦੀ ਹੈ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਸ ਮੁੰਡੀਆ ਨੇ ਕਿਹਾ ਕਿ ਇਸ ਫ਼ੈਸਲੇ ਦੇ ਪਿੱਛੇ ਇੱਕ ਸਾਫ਼ ਸੰਦੇਸ਼ ਹੈ — ਪੰਜਾਬ ਦਾ ਹਰ ਕਿਸਾਨ ਨਿਸ਼ਚਿੰਤ ਰਹੇ ਕਿ ਉਸਦੀ ਜ਼ਮੀਨ, ਉਸਦਾ ਹੱਕ ਅਤੇ ਉਸਦੀ ਮਿਹਨਤ ਦੀ ਕਮਾਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਕਿਸੇ ਵੀ ਯੋਜਨਾ ਨੂੰ ਕਿਸਾਨਾਂ ਦੀ ਸਹਿਮਤੀ ਅਤੇ ਭਾਗੀਦਾਰੀ ਤੋਂ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ। ਇਹ ਸਿਰਫ਼ ਇੱਕ ਨੀਤੀ ਵਾਪਸੀ ਨਹੀਂ, ਸਗੋਂ ਕਿਸਾਨਾਂ ਨਾਲ ਭਰੋਸੇ, ਸਤਿਕਾਰ ਅਤੇ ਭਾਗੀਦਾਰੀ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬੀਅਤ ਦੀ ਅਸਲੀ ਪਛਾਣ ਮਿੱਟੀ, ਮਿਹਨਤ ਅਤੇ ਮਾਣ ਨੂੰ ਬਚਾਉਣ ਵਿੱਚ ਹੈ। ਕਿਸਾਨਾਂ ਦੀ ਖੁਸ਼ਹਾਲੀ ਹੀ ਪੰਜਾਬ ਦੀ ਖੁਸ਼ਹਾਲੀ ਹੈ, ਅਤੇ ਇਹੀ ਸੂਬਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਵਾਰਾ ਢੱਠੇ ਦਾ ਕਹਿਰ; 70 ਸਾਲਾਂ ਬਜ਼ੁਰਗ ਸਿੰਗਾਂ ‘ਤੇ ਚੁੱਕ ਕੇ ਹਵਾ ‘ਚ ਪਟਕਾਇਆ

0

Fazilka News:ਫਾਜ਼ਿਲਕਾ ਦੇ ਵਿਚ ਬੀਤੇ ਕੱਲ ਇੱਕ ਅਵਾਰਾ ਢੱਠੇ ਵੱਲੋਂ ਇੱਕ ਬਜੁਰਗ ਨੂੰ ਸਿੰਗਾਂ ‘ਤੇ ਚੁੱਕ ਕੇ ਹਵਾ ਵਿਚ ਪਟਕਾਉਣ ਦੀ ਸੂਚਨਾ ਸਾਹਮਣੇ ਆਈ ਹੈ। ਇਸ ਘਟਨਾ ਦੇ ਵਿਚ 70 ਸਾਲਾਂ ਬਜੁਰਗ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸਦੇ ਚੱਲਦੇ ਉਸਦਾ ਇੱਕ ਨਿੱਜੀ ਹਸਪਤਾਲ ਵਿਚ ਇਲਾਜ਼ ਕਰਵਾਇਆ ਜਾ ਰਿਹਾ। ਅਵਾਰਾ ਪਸ਼ੂ ਵੱਲੋਂ ਬਜੁਰਗ ਨੂੰ ਚੁੱਕ ਕੇ ਸੁੱਟਣ ਦੀ ਘਟਨਾ ਇੱਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ, ਜਿਸਦੀ ਵੀਡੀਓ ਹੁਣ ਸੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ। ਸੂਚਨਾ ਮੁਤਾਬਕ ਇਹ ਘਟਨਾ ਬੀਤੀ ਸ਼ਾਮ ਫਾਜ਼ਿਲਕਾ ਦੀ ਬੈਂਕ ਕਲੋਨੀ ਵਿੱਚ ਵਾਪਰੀ ਹੈ। ਜਿੱਥੇ ਇਹ ਬਜ਼ੁਰਗ ਰਾਮਰਾਜ ਵਾਸੀ ਬੈਂਕ ਕਲੋਨੀ ਉਸਦੀ ਚਪੇਟ ਵਿਚ ਆ ਗਿਆ।

ਇਹ ਵੀ ਪੜ੍ਹੋ  ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਸੂਚਨਾ ਮੁਤਾਬਕ ਰਾਮਰਾਜ ਅੱਜ ਸੋਮਵਾਰ ਨੂੰ ਸ਼ਿਵਲਿੰਗ ‘ਤੇ ਅਭਿਸ਼ੇਕ ਕਰਨ ਲਈ ਜਾਣਾ ਸੀ, ਜਿਸਦੇ ਚੱਲਦੇ ਉਹ ਇੱਕ ਦਿਨ ਪਹਿਲਾਂ ਬਾਜ਼ਾਰ ਵਿਚੋਂ ਫੁੱਲ ਲੈ ਕੇ ਵਾਪਸ ਆਪਣੇ ਘਰ ਨੂੰ ਆ ਰਿਹਾ ਸੀ। ਇਸ ਦੌਰਾਨ ਗਲੀ ਵਿੱਚ ਟੱਕਰੇ ਅਵਾਰਾ ਢੱਠੇ ਨੇ ਅਚਾਨਕ ਉਸ ‘ਤੇ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ ਤੇ ਬਜੁਰਗ ਕੋਲ ਹੀ ਪਏ ਇੱਕ ਇੱਟਾਂ ਦੇ ਚੱਠੇ ‘ਤੇ ਜਾ ਡਿੱਗਿਆ, ਜਿਸ ਕਾਰਨ ਉਸਦੇ ਸਿਰ ਵਿਚ ਕਈ ਟੰਕੇ ਲੱਗੇ ਹਨ। ਇਸਤੋਂ ਇਲਾਵਾ ਬਾਹਾਂ ਅਤੇ ਲੱਤਾਂ ਵਿੱਚ ਵੀ ਸੱਟਾਂ ਲੱਗੀਆਂ ਹਨ। ਬਜੁਰਗ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

0

Amritsar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000 ਰੁਪਏ ਦਾ ਨੁਕਸਾਨ ਹੋਇਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦਾ ਕੀਤਾ ਐਲਾਨ

ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ।ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਤਸਦੀਕ ਲਈ ਏ.ਐਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦਾ ਕੀਤਾ ਐਲਾਨ

0

Punjab News: land pooling policy ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਵਿਵਾਦਾਂ ‘ਚ ਘਿਰੀ ਲੈਂਡ ਪੂਲਿੰਗ ਪਾਲਿਸੀ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਇਸ ਸਬੰਧੀ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਲਿਖਤ ਬਿਆਨ ਜਾਰੀ ਕੀਤਾ ਗਿਆ। ਜਿਸਦੇ ਵਿਚ ਉਨ੍ਹਾਂ 14 ਮਈ 2025 ਨੂੰ ਲਾਗੂ ਕੀਤੀ ਇਸ ਪਾਲਿਸੀ ਨੂੰ ਵਾਪਸ ਲੈਣ ਦੇ ਫੈਸਲੇ ਬਾਰੇ ਦਸਿਆ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਇਸ ਪਾਲਿਸੀ ਦੇ ਵਾਪਸ ਹੋਣ ਨਾਲ ਜਾਰੀ ਹੋਈਆਂ ਐਲਓਆਈ ਵੀ ਖ਼ਤਮ ਹੋ ਗਈ ਹੈ। ਦਸਣਾ ਬਣਦਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਇਸ ਮਾਮਲੇ ਵਿਚ ਸੁਣਵਾਈ ਦੌਰਾਨ 10 ਸਤੰਬਰ ਤੱਕ ਪਾਲਿਸੀ ਉਪਰ ਰੋਕ ਲਗਾਈ ਹੋਈ ਹੈ। ਕਿਸਾਨਾਂ ਤੋਂ ਇਲਾਵਾ ਵਿਰੋਧੀ ਧਿਰਾਂ ਵੱਲੋਂ ਵੀ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ:ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

0
👉ਸੰਗਰੂਰ ਵਿਖੇ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਕੀਤਾ ਲੋਕਾਂ ਨੂੰ ਸਮਰਪਿਤ
👉ਵਿਸ਼ਵ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਦਿਖਾਈ ਹਰੀ ਝੰਡੀ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਉਤਸ਼ਾਹ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਇਨ੍ਹਾਂ ਆਗੂਆਂ ਨੂੰ ਹੁਣ ਉਨ੍ਹਾਂ ਦੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿਰੁੱਧ ਘਿਨਾਉਣੇ ਅਪਰਾਧਾਂ ਲਈ ਜ਼ਿੰਮੇਵਾਰ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹੀ ਇਕ ਮਿਸਾਲ ਨਾਭਾ ਜੇਲ੍ਹ ਵਿੱਚ ਬੰਦ ਨਸ਼ਿਆਂ ਦਾ ਸਰਗਨਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਅਜਿਹੇ ਅਨਸਰਾਂ ਵਿਰੁੱਧ ਲੜ ਰਹੀ ਹੈ ਤਾਂ ਰਵਾਇਤੀ ਪਾਰਟੀਆਂ ਇਨ੍ਹਾਂ ਨੂੰ ਬਚਾਉਣ ਲਈ ਆਪਸ ਵਿੱਚ ਰਲੀਆਂ ਹੋਈਆਂ ਹਨ।ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੀ ਹਮਾਇਤ ਕਰ ਰਹੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਉਸ ਦੀ ਹਮਾਇਤ ਵਿੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਦੀ ਮਿਲੀਭੁਗਤ ਨੂੰ ਬੇਨਕਾਬ ਕਰਦਾ ਹੈ ਅਤੇ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਇਕ ਦੂਜੇ ਦੇ ਗਲਤ ਕੰਮਾਂ `ਤੇ ਪਰਦਾ ਪਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਨਾਲ ਹਨ ਜਾਂ ਉਨ੍ਹਾਂ ਦੇ ਵਿਰੁੱਧ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਧਰਮ ਨੂੰ ਵੀ ਨਹੀਂ ਬਖਸ਼ਿਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਪੈਸਾ ਲੁੱਟਿਆ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਨੂੰ ਨਾ ਤਾਂ ਪੰਜਾਬ ਦੇ ਸੱਭਿਆਚਾਰ, ਭੂਗੋਲ, ਧਰਮ ਦਾ ਗਿਆਨ ਹੈ ਅਤੇ ਨਾ ਹੀ ਮੁੱਢਲੀ ਪੰਜਾਬੀ ਭਾਸ਼ਾ ਬਾਰੇ ਪਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਸੂਬੇ ਵਿੱਚ ਸੱਤਾ ਹਥਿਆਉਣ ਲਈ ਕਾਹਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਕਾਲੀ ਦਲ 1920 ਵਿੱਚ ਬਣਿਆ ਸੀ ਅਤੇ 2019 ਵਿੱਚ ਖ਼ਤਮ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕੁਰਬਾਨੀਆਂ ਨਾਲ ਭਰੀ ਅਮੀਰ ਵਿਰਾਸਤ ਵਾਲਾ ਅਕਾਲੀ ਦਲ ਹੁਣ ਨਸ਼ਾ ਤਸਕਰਾਂ ਦੀ ਪਾਰਟੀ ਵੱਜਣ ਲੱਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਸੀ ਦੁਫੇੜ ਦਾ ਸ਼ਿਕਾਰ ਹੈ, ਜਿੱਥੇ ਹਰ ਆਗੂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦੀ ਕੁਰਸੀ `ਤੇ ਬਿਰਾਜਮਾਨ ਹੋਣ ਲਈ ਕਾਹਲਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਕਿਉਂਕਿ ਉਹ ਸਿਰਫ਼ ਸੱਤਾ ਦੀ ਲਾਲਸਾ ਨੂੰ ਸੰਤੁਸ਼ਟ ਕਰਨ ਅਤੇ ਇਸ ਨੂੰ ਕਿਸੇ ਵੀ ਤਰੀਕੇ ਨਾਲ ਆਪਣੇ ਹੱਥ ਵਿੱਚ ਲੈਣ ਲਈ ਚਿੰਤਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਹੀਂ, ਸਗੋਂ ਸਾਨੂੰ ਆਮ ਲੋਕਾਂ ਦੇ ਦੁੱਖ-ਸੁੱਖ ਸਾਂਝੇ ਕਰਨ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਮੁਹਾਰਤ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ, ਜਿਸ ਕਾਰਨ ਉਹ ਵਾਰ-ਵਾਰ ਸਾਡੇ ਵਿਰੁੱਧ ਜ਼ਹਿਰ ਉਗਲ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕੋਝੇ ਹਥਕੰਡੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਣਗੇ ਅਤੇ ਉਹ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਸ ਨੇਕ ਕਾਰਜ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰ ਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਮੰਨਣਾ ਸੀ ਕਿ ਉਨ੍ਹਾਂ ਕੋਲ ਸੂਬੇ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ। ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ, ਜਿਸ ਨੂੰ 3.40 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ, ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਾਰੇ ਲੋੜੀਂਦੇ ਉਪਕਰਨ ਤੇ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ ਅਤੇ ਸਕੂਲ ਦਾ ਕਾਇਆ-ਕਲਪ ਕੀਤਾ ਗਿਆ ਹੈ, ਜਿਸ ਵਿੱਚ ਆਡੀਟੋਰੀਅਮ ਹਾਲ ਦਾ ਨਿਰਮਾਣ ਤੇ ਮੁਰੰਮਤ, ਦਾਖ਼ਲਾ ਗੇਟ, ਸਟੇਜ, ਪਾਰਕ, ਸ਼ੈੱਡ, ਮਿਡ-ਡੇਅ ਮੀਲ ਰਸੋਈ, ਵਰਕਸ਼ਾਪਾਂ, ਲੈਬਾਰਟਰੀਆਂ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਕਲਾਸਰੂਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੂਲ ਵਿਸ਼ਵ ਪ੍ਰਸਿੱਧ ਹੈ ਅਤੇ ਇੱਥੋਂ ਪੜ੍ਹੇ ਵਿਦਿਆਰਥੀਆਂ ਨੇ ਵਿਸ਼ਵ ਪੱਧਰ ਉੱਤੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਛਾਪ ਛੱਡੀ ਹੈ।ਮੁੱਖ ਮੰਤਰੀ ਨੇ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ, ਸੰਗਰੂਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਿਰਮਾਣ ਉੱਤੇ 7.81 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਨਰਸਿੰਗ ਟਰੇਨਿੰਗ ਸਕੂਲ ਵਿੱਚ ਤਿੰਨ ਸਾਲਾ ਜੀ.ਐਨ.ਐਮ. ਕੋਰਸ ਕਰਵਾਇਆ ਜਾ ਰਿਹਾ ਹੈ ਅਤੇ ਇਸ ਸੰਸਥਾ ਨੂੰ ਹੋਸਟਲ, ਆਧੁਨਿਕ ਲੈਬਾਰਟਰੀਆਂ, ਮੈੱਸ, ਸਮਾਰਟ ਕਲਾਸਰੂਮਾਂ, ਆਧੁਨਿਕ ਲਾਇਬ੍ਰੇਰੀ, ਬੱਸ ਸਰਵਿਸ ਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਸਥਾ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਨਰਸਿੰਗ ਦੀ ਪੜ੍ਹਾਈ ਲਈ ਬਠਿੰਡਾ, ਪਟਿਆਲਾ ਜਾਂ ਹੋਰ ਦੂਰ-ਦੁਰਾਡੇ ਜਾਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਵਰਲਡ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਹ ਬੱਸਾਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਗੀਆਂ। ਉਨ੍ਹਾਂ ਇਸ ਸੰਸਥਾ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿੱਚ 350 ਮੁਫ਼ਤ ਕੈਂਸਰ ਸਕਰੀਨਿੰਗ ਤੇ ਜਾਗਰੂਕਤਾ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਰਲਡ ਕੈਂਸਰ ਕੇਅਰ ਵੱਲੋਂ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫ਼ੀ, ਸਰਵਾਈਕਲ ਕੈਂਸਰ ਲਈ ਪੀ.ਏ.ਪੀ. ਸਮੀਅਰ, ਮਰਦਾਂ ਦੇ ਪ੍ਰੋਸਟੇਟ ਕੈਂਸਰ ਲਈ ਪੀ.ਐਸ.ਏ. ਟੈਸਟ, ਮੂੰਹ ਤੇ ਗਲੇ ਦੇ ਕੈਂਸਰ ਲਈ ਓਰਲ ਸਕਰੀਨਿੰਗ, ਬੋਨ ਡੈਨਸਿਟੀ ਟੈਸਟ, ਬਲੱਡ ਟੈਸਟ ਤੇ ਹੋਰ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਕੈਂਸਰ ਵਿਰੁੱਧ ਮੁਹਿੰਮ ਨੂੰ ਨਵੇਂ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਆਮ ਆਦਮੀ ਨੂੰ ਘਰ-ਘਰ ਕੈਂਸਰ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਨੇ ਸੂਬੇ ਦੇ ਵਸਨੀਕਾਂ ਖ਼ਾਸ ਕਰ ਕੇ ਮਾਲਵਾ ਖੇਤਰ ਦੇ ਲੋਕਾਂ ਲਈ ਗੰਭੀਰ ਖ਼ਤਰਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬੀਕਾਨੇਰ ਤੱਕ ਚੱਲਣ ਵਾਲੀ ਰੇਲ ਗੱਡੀ ਨੂੰ ਵੀ ਕੈਂਸਰ ਐਕਸਪ੍ਰੈੱਸ ਵਜੋਂ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908586