Wednesday, May 20, 2026
Home Blog Page 533

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ:ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

0
👉ਸੰਗਰੂਰ ਵਿਖੇ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਕੀਤਾ ਲੋਕਾਂ ਨੂੰ ਸਮਰਪਿਤ
👉ਵਿਸ਼ਵ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਦਿਖਾਈ ਹਰੀ ਝੰਡੀ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਉਤਸ਼ਾਹ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਇਨ੍ਹਾਂ ਆਗੂਆਂ ਨੂੰ ਹੁਣ ਉਨ੍ਹਾਂ ਦੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿਰੁੱਧ ਘਿਨਾਉਣੇ ਅਪਰਾਧਾਂ ਲਈ ਜ਼ਿੰਮੇਵਾਰ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹੀ ਇਕ ਮਿਸਾਲ ਨਾਭਾ ਜੇਲ੍ਹ ਵਿੱਚ ਬੰਦ ਨਸ਼ਿਆਂ ਦਾ ਸਰਗਨਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਅਜਿਹੇ ਅਨਸਰਾਂ ਵਿਰੁੱਧ ਲੜ ਰਹੀ ਹੈ ਤਾਂ ਰਵਾਇਤੀ ਪਾਰਟੀਆਂ ਇਨ੍ਹਾਂ ਨੂੰ ਬਚਾਉਣ ਲਈ ਆਪਸ ਵਿੱਚ ਰਲੀਆਂ ਹੋਈਆਂ ਹਨ।ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੀ ਹਮਾਇਤ ਕਰ ਰਹੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਉਸ ਦੀ ਹਮਾਇਤ ਵਿੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਦੀ ਮਿਲੀਭੁਗਤ ਨੂੰ ਬੇਨਕਾਬ ਕਰਦਾ ਹੈ ਅਤੇ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਇਕ ਦੂਜੇ ਦੇ ਗਲਤ ਕੰਮਾਂ `ਤੇ ਪਰਦਾ ਪਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਨਾਲ ਹਨ ਜਾਂ ਉਨ੍ਹਾਂ ਦੇ ਵਿਰੁੱਧ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਧਰਮ ਨੂੰ ਵੀ ਨਹੀਂ ਬਖਸ਼ਿਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਪੈਸਾ ਲੁੱਟਿਆ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਨੂੰ ਨਾ ਤਾਂ ਪੰਜਾਬ ਦੇ ਸੱਭਿਆਚਾਰ, ਭੂਗੋਲ, ਧਰਮ ਦਾ ਗਿਆਨ ਹੈ ਅਤੇ ਨਾ ਹੀ ਮੁੱਢਲੀ ਪੰਜਾਬੀ ਭਾਸ਼ਾ ਬਾਰੇ ਪਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਸੂਬੇ ਵਿੱਚ ਸੱਤਾ ਹਥਿਆਉਣ ਲਈ ਕਾਹਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਕਾਲੀ ਦਲ 1920 ਵਿੱਚ ਬਣਿਆ ਸੀ ਅਤੇ 2019 ਵਿੱਚ ਖ਼ਤਮ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕੁਰਬਾਨੀਆਂ ਨਾਲ ਭਰੀ ਅਮੀਰ ਵਿਰਾਸਤ ਵਾਲਾ ਅਕਾਲੀ ਦਲ ਹੁਣ ਨਸ਼ਾ ਤਸਕਰਾਂ ਦੀ ਪਾਰਟੀ ਵੱਜਣ ਲੱਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਸੀ ਦੁਫੇੜ ਦਾ ਸ਼ਿਕਾਰ ਹੈ, ਜਿੱਥੇ ਹਰ ਆਗੂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦੀ ਕੁਰਸੀ `ਤੇ ਬਿਰਾਜਮਾਨ ਹੋਣ ਲਈ ਕਾਹਲਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਕਿਉਂਕਿ ਉਹ ਸਿਰਫ਼ ਸੱਤਾ ਦੀ ਲਾਲਸਾ ਨੂੰ ਸੰਤੁਸ਼ਟ ਕਰਨ ਅਤੇ ਇਸ ਨੂੰ ਕਿਸੇ ਵੀ ਤਰੀਕੇ ਨਾਲ ਆਪਣੇ ਹੱਥ ਵਿੱਚ ਲੈਣ ਲਈ ਚਿੰਤਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਹੀਂ, ਸਗੋਂ ਸਾਨੂੰ ਆਮ ਲੋਕਾਂ ਦੇ ਦੁੱਖ-ਸੁੱਖ ਸਾਂਝੇ ਕਰਨ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਮੁਹਾਰਤ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ, ਜਿਸ ਕਾਰਨ ਉਹ ਵਾਰ-ਵਾਰ ਸਾਡੇ ਵਿਰੁੱਧ ਜ਼ਹਿਰ ਉਗਲ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕੋਝੇ ਹਥਕੰਡੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਣਗੇ ਅਤੇ ਉਹ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਸ ਨੇਕ ਕਾਰਜ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰ ਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਮੰਨਣਾ ਸੀ ਕਿ ਉਨ੍ਹਾਂ ਕੋਲ ਸੂਬੇ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ। ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ, ਜਿਸ ਨੂੰ 3.40 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ, ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਾਰੇ ਲੋੜੀਂਦੇ ਉਪਕਰਨ ਤੇ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ ਅਤੇ ਸਕੂਲ ਦਾ ਕਾਇਆ-ਕਲਪ ਕੀਤਾ ਗਿਆ ਹੈ, ਜਿਸ ਵਿੱਚ ਆਡੀਟੋਰੀਅਮ ਹਾਲ ਦਾ ਨਿਰਮਾਣ ਤੇ ਮੁਰੰਮਤ, ਦਾਖ਼ਲਾ ਗੇਟ, ਸਟੇਜ, ਪਾਰਕ, ਸ਼ੈੱਡ, ਮਿਡ-ਡੇਅ ਮੀਲ ਰਸੋਈ, ਵਰਕਸ਼ਾਪਾਂ, ਲੈਬਾਰਟਰੀਆਂ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਕਲਾਸਰੂਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੂਲ ਵਿਸ਼ਵ ਪ੍ਰਸਿੱਧ ਹੈ ਅਤੇ ਇੱਥੋਂ ਪੜ੍ਹੇ ਵਿਦਿਆਰਥੀਆਂ ਨੇ ਵਿਸ਼ਵ ਪੱਧਰ ਉੱਤੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਛਾਪ ਛੱਡੀ ਹੈ।ਮੁੱਖ ਮੰਤਰੀ ਨੇ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ, ਸੰਗਰੂਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਿਰਮਾਣ ਉੱਤੇ 7.81 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਨਰਸਿੰਗ ਟਰੇਨਿੰਗ ਸਕੂਲ ਵਿੱਚ ਤਿੰਨ ਸਾਲਾ ਜੀ.ਐਨ.ਐਮ. ਕੋਰਸ ਕਰਵਾਇਆ ਜਾ ਰਿਹਾ ਹੈ ਅਤੇ ਇਸ ਸੰਸਥਾ ਨੂੰ ਹੋਸਟਲ, ਆਧੁਨਿਕ ਲੈਬਾਰਟਰੀਆਂ, ਮੈੱਸ, ਸਮਾਰਟ ਕਲਾਸਰੂਮਾਂ, ਆਧੁਨਿਕ ਲਾਇਬ੍ਰੇਰੀ, ਬੱਸ ਸਰਵਿਸ ਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਸਥਾ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਨਰਸਿੰਗ ਦੀ ਪੜ੍ਹਾਈ ਲਈ ਬਠਿੰਡਾ, ਪਟਿਆਲਾ ਜਾਂ ਹੋਰ ਦੂਰ-ਦੁਰਾਡੇ ਜਾਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਵਰਲਡ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਹ ਬੱਸਾਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਗੀਆਂ। ਉਨ੍ਹਾਂ ਇਸ ਸੰਸਥਾ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿੱਚ 350 ਮੁਫ਼ਤ ਕੈਂਸਰ ਸਕਰੀਨਿੰਗ ਤੇ ਜਾਗਰੂਕਤਾ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਰਲਡ ਕੈਂਸਰ ਕੇਅਰ ਵੱਲੋਂ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫ਼ੀ, ਸਰਵਾਈਕਲ ਕੈਂਸਰ ਲਈ ਪੀ.ਏ.ਪੀ. ਸਮੀਅਰ, ਮਰਦਾਂ ਦੇ ਪ੍ਰੋਸਟੇਟ ਕੈਂਸਰ ਲਈ ਪੀ.ਐਸ.ਏ. ਟੈਸਟ, ਮੂੰਹ ਤੇ ਗਲੇ ਦੇ ਕੈਂਸਰ ਲਈ ਓਰਲ ਸਕਰੀਨਿੰਗ, ਬੋਨ ਡੈਨਸਿਟੀ ਟੈਸਟ, ਬਲੱਡ ਟੈਸਟ ਤੇ ਹੋਰ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਕੈਂਸਰ ਵਿਰੁੱਧ ਮੁਹਿੰਮ ਨੂੰ ਨਵੇਂ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਆਮ ਆਦਮੀ ਨੂੰ ਘਰ-ਘਰ ਕੈਂਸਰ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਨੇ ਸੂਬੇ ਦੇ ਵਸਨੀਕਾਂ ਖ਼ਾਸ ਕਰ ਕੇ ਮਾਲਵਾ ਖੇਤਰ ਦੇ ਲੋਕਾਂ ਲਈ ਗੰਭੀਰ ਖ਼ਤਰਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬੀਕਾਨੇਰ ਤੱਕ ਚੱਲਣ ਵਾਲੀ ਰੇਲ ਗੱਡੀ ਨੂੰ ਵੀ ਕੈਂਸਰ ਐਕਸਪ੍ਰੈੱਸ ਵਜੋਂ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

0

👉ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ
Ludhiana News: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਜਵਾਨ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰ ਰਹੇ ਹਨ, ਉਨ੍ਹਾਂ ਦੇ ਇਸ ਜਜਬੇ ਕਾਰਨ ਹੀ ਅਸੀ ਦੇਸ਼ ਵਾਸੀ ਚੈਨ ਦੀ ਨੀਂਦ ਸੋ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਇਸ ਤਾਂਕ ਵਿਚ ਰਹਿੰਦੀਆਂ ਹਨ ਕਿ ਸਾਡੇ ਦੇਸ਼ ਦਾ ਅਮਨ ਕਾਨੂੰਨ ਭੰਗ ਕੀਤਾ ਜਾਵੇ, ਪਰ ਸਾਡੇ ਫੋਜੀ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਆਨ ਬਾਨ ਸ਼ਾਨ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਫਰਵਰੀ ਮਹੀਨੇ ਵਿਚ ਪ੍ਰਿਤਪਾਲ ਸਿੰਘ ਦਾ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲੇ ਨਵੇਂ 504 ਪਟਵਾਰੀ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਪਰਿਵਾਰ ਨੇ ਦੱਸਿਆ ਹੈ ਕਿ ਉਹ ਅਪ੍ਰੈਲ ਮਹੀਨੇ ਆਪਣੀ ਡਿਊਟੀ ਤੇ ਪਰਤ ਗਿਆ ਸੀ ਅਤੇ ਦੀਵਾਲੀ ਪਰਿਵਾਰ ਨਾਲ ਮਨਾਉਣ ਦਾ ਵਾਅਦਾ ਕੀਤਾ ਸੀ, ਭਾਵੇ ਅੱਜ ਸਾਡੇ ਇਹ ਭਰਾ ਸ਼ਹੀਦ ਹੋਏ ਹਨ, ਪ੍ਰੰਤੂ ਉਨ੍ਹਾਂ ਦੇ ਪਰਿਵਾਰ ਦਾ ਹੋਸਲਾ ਅਤੇ ਜਜ਼ਬਾ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਅੱਜ ਫਖ਼ਰ ਮਹਿਸੂਸ ਹੋਇਆ ਹੈ ਕਿ ਸਾਡੇ ਪੰਜਾਬ ਦੇ ਗੱਭਰੂ ਜਵਾਨ ਅੱਜ ਵੀ ਅਮਨ ਅਤੇ ਸ਼ਾਤੀ ਲਈ ਸ਼ਹੀਦੀਆਂ ਦੇਣ ਤੋ ਨਹੀ ਕਤਰਾਉਦੇ। ਸ. ਬੈਂਸ ਨੇ ਕਿਹਾ ਕਿ ਸਾਡੇ ਲਈ ਇਹ ਦੁੱਖ ਦੀ ਘੜੀ ਹੈ, ਅਸੀ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਦੇ ਵਾਅਦੇ ਮੁਤਾਬਿਕ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋ ਇਲਾਵਾ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Malwa College Bathinda ਵਿਖੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਬਠਿੰਡਾ ਕਬੱਡੀ ਲੀਗ 2025 ਦਾ ਆਯੋਜਨ

0

Sports News:Malwa College Bathinda ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ 2.0’ ਅਧੀਨ ਬਠਿੰਡਾ ਕਬੱਡੀ ਲੀਗ 2025 ਦਾ ਆਯੋਜਨ ਕੀਤਾ। ਕਾਲਜ਼ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮਰਪਿਤ ਸਟਾਫ ਮੈਂਬਰਾਂ ਦੀ ਅਗਵਾਈ ਹੇਠ ਆਯੋਜਿਤ ਇਸ ਲੀਗ ਦਾ ਰਸਮੀ ਉਦਘਾਟਨ ਅੰਤਰਰਾਸ਼ਟਰੀ ਅਥਲੀਟ ਅਤੇ ਸਾਬਕਾ ਸੰਯੁਕਤ ਕਮਿਸ਼ਨਰ ਆਮਦਨ ਕਰ ਕੇ.ਪੀ.ਐਸ.ਬਰਾੜ ਦੁਆਰਾ ਕੀਤਾ ਗਿਆ।ਆਪਣੇ ਉਦਘਾਟਨੀ ਭਾਸ਼ਣ ਵਿੱਚ ਮੁੱਖ ਮਹਿਮਾਨ ਸ: ਬਰਾੜ ਨੇ ਅਨੁਸ਼ਾਸਿਤ, ਲਚਕੀਲੇ ਅਤੇ ਸਿਹਤਮੰਦ ਵਿਅਕਤੀਆਂ ਨੂੰ ਬਣਾਉਣ ਵਿੱਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਮਾਲਵਾ ਕਾਲਜ ਦੀ ‘ਯੁੱਧ ਨਸ਼ਿਆਂ ਵਿਰੁਧ 2.0’ ਦੇ ਬੈਨਰ ਹੇਠ ਲੀਗ ਆਯੋਜਿਤ ਕਰਨ ਲਈ ਪ੍ਰਸ਼ੰਸਾ ਕੀਤੀ, ਅਤੇ ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਅਥਲੀਟ ਹਰਪ੍ਰੀਤ ਸਿੰਘ ਬਾਬਾ ਸ਼ਾਮ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਸਨ ਜਿਨ੍ਹਾਂ ਨੇ ਚੈਂਪੀਅਨਾਂ ਨੂੰ ਇਨਾਮ ਵੰਡੇ। ਆਪਣੇ ਮੁੱਖ ਭਾਸ਼ਣ ਵਿੱਚ ਉਨ੍ਹਾਂ ਨੇ ਮਾਲਵਾ ਕਾਲਜ ਦੇ ਇੱਕ ਮਹੱਤਵਪੂਰਨ ਸਮਾਜਿਕ ਉਦੇਸ਼ ਨਾਲ ਜੁੜੇ ਇੱਕ ਉੱਚ-ਪੱਧਰੀ ਖੇਡ ਸਮਾਗਮ ਦੇ ਆਯੋਜਨ ਲਈ ਯਤਨਾਂ ਦੀ ਸ਼ਲਾਘਾ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੇ ਭਾਸ਼ਣ ਵਿੱਚ, ਨੌਜਵਾਨਾਂ ਵਿੱਚ ਅਨੁਸ਼ਾਸਨ, ਧਿਆਨ ਅਤੇ ਸਮਾਜਿਕ ਜ਼ਿੰਮੇਵਾਰੀ ਪੈਦਾ ਕਰਨ ਵਿੱਚ ਖੇਡਾਂ ਦੀ ਪਰਿਵਰਤਨਸ਼ੀਲ ਭੂਮਿਕਾ ‘ਤੇ ਚਾਨਣਾ ਪਾਇਆ।

ਇਹ ਵੀ ਪੜ੍ਹੋ  ਖੂਨ ਹੋਇਆ ਸਫ਼ੈਦ; ਜਮੀਨੀ ਵਿਵਾਦ ‘ਚ ਸਕੇ ਭਰਾ ਨੇ ‘ ਥਾਣੇਦਾਰ ’ ਭਰਾ ਨੂੰ ਟਰੈਕਟਰ ਥੱਲੇ ਦਰੜ੍ਹ ਕੇ ਮਾਰਿਆਂ

ਉਨ੍ਹਾਂ ਨੇ ਨੌਜਵਾਨ ਖਿਡਾਰੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਮੂਹਿਕ ਲੜਾਈ ਵਿੱਚ ਸਰਗਰਮ ਰਾਜਦੂਤ ਬਣਨ ਲਈ ਉਤਸ਼ਾਹਿਤ ਕੀਤਾ।ਕੁੱਲ 54 ਟੀਮਾਂ, ਜਿਨ੍ਹਾਂ ਵਿੱਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਵਰਗਾਂ ਸ਼ਾਮਲ ਹਨ, ਨੇ ਲੀਗ ਵਿੱਚ ਹਿੱਸਾ ਲਿਆ।ਪੇਸ਼ੇਵਰ ਨਿਗਰਾਨੀ ਹੇਠ ਅਤੇ ਮਿਆਰੀ ਨਿਯਮਾਂ ਦੇ ਅਨੁਸਾਰ ਕਰਵਾਏ ਗਏ ਮੈਚਾਂ ਨੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੂੰ ਆਕਰਸ਼ਿਤ ਕੀਤਾ ਅਤੇ ਪੂਰੇ ਟੂਰਨਾਮੈਂਟ ਦੌਰਾਨ ਇੱਕ ਰੋਮਾਂਚਕ ਮਾਹੌਲ ਬਣਾਇਆ।ਗ੍ਰੈਂਡ ਫਿਨਾਲੇ (ਲੜਕਿਆਂ) ਵਿੱਚ ਮਾਈਸਰਖਾਨਾ ਅਤੇ ਮਹਿਰਾਜ ਵਿਚਕਾਰ ਇੱਕ ਰੋਮਾਂਚਕ ਮੁਕਾਬਲਾ ਹੋਇਆ, ਜਿਸ ਵਿੱਚ ਮਾਈਸਰਖਾਨਾ ਨੇ ਬਠਿੰਡਾ ਕਬੱਡੀ ਲੀਗ ਚੈਂਪੀਅਨਜ਼ 2025 (ਲੜਕੇ) ਦਾ ਖਿਤਾਬ ਜਿੱਤਿਆ।ਜੇਤੂ ਟੀਮ ਨੂੰ 8100/- ਦੇ ਨਕਦ ਇਨਾਮ ਦੇ ਨਾਲ ਚੈਂਪੀਅਨਸ਼ਿਪ ਟਰਾਫੀ ਪ੍ਰਾਪਤ ਹੋਈ, ਜਦੋਂ ਕਿ ਉਪ ਜੇਤੂ ਨੂੰ ਟਰਾਫੀ ਦੇ ਨਾਲ 5100/- ਦੀ ਪ੍ਰਸ਼ੰਸਾ ਮਿਲੀ।ਇਸੇ ਤਰ੍ਹਾਂ, ਕੁੜੀਆਂ ਦੇ ਫਾਈਨਲ ਵਿੱਚ ਬਹਿਮਣ ਦੀਵਾਨਾ ਅਤੇ ਕੋਟ ਸ਼ਮੀਰ ਵਿਚਕਾਰ ਇੱਕ ਜ਼ਬਰਦਸਤ ਮੁਕਾਬਲਾ ਹੋਇਆ, ਜਿਸ ਵਿੱਚ ਬਹਿਮਣ ਦੀਵਾਨਾ-ਲੜਕੀਆਂ ਬਠਿੰਡਾ ਕਬੱਡੀ ਲੀਗ ਚੈਂਪੀਅਨਜ਼ 2025 (ਲੜਕੀਆਂ) ਵਜੋਂ ਜੇਤੂ ਬਣੀਆਂ। ਜੇਤੂ ਟੀਮ (ਲੜਕੀਆਂ) ਨੂੰ ₹5,100 ਦੇ ਨਕਦ ਇਨਾਮ ਦੇ ਨਾਲ ਚੈਂਪੀਅਨਸ਼ਿਪ ਟਰਾਫੀ ਪ੍ਰਦਾਨ ਕੀਤੀ ਗਈ, ਜਦੋਂ ਕਿ ਉਪ ਜੇਤੂ ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਦੇ ਸਨਮਾਨ ਵਿੱਚ ₹3,100 ਦੀ ਨਕਦ ਪ੍ਰਸ਼ੰਸਾ ਮਿਲੀ।

ਇਹ ਵੀ ਪੜ੍ਹੋ  ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ

ਇਸ ਮੌਕੇ ਸਰਵੋਤਮ ਰੇਡਰ – ਭੁਪਿੰਦਰ ਸਿੰਘ ਗੌਣ (ਲੜਕਾ) ਲਕਸ਼ਮੀ ਸੇਖੋਂ (ਲੜਕੀ)• ਸਰਵੋਤਮ ਜਾਫੀ – ਮੰਨਾ (ਲੜਕਾ) ਚੰਦਨ ਬਹਿਮਨ (ਲੜਕੀਆਂ)ਨੂੰ ਵਿਸ਼ੇਸ਼ ਪੁਰਸਕਾਰ ਦਿੱਤੇ ਗਏ।ਇਸ ਮੌਕੇ ਸਹਾਇਕ ਪ੍ਰੋ.ਨਿਰਵੈਰ ਸਿੰਘ ਅਤੇ ਸਹਾਇਕ ਪ੍ਰੋ.ਰਾਜਵਿੰਦਰ ਸਿੰਘ, ਸ. ਕੁਲਵੀਰ ਸਿੰਘ ਅਤੇ ਸਰਪੰਚ ਸ. ਜਗਸੀਰ ਸਿੰਘ ਦੀ ਵੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅਤੇ ਸਹਿਜ ਤਾਲਮੇਲ ਲਈ ਸ਼ਲਾਘਾ ਕੀਤੀ, ਜੋ ਲੀਗ ਦੇ ਸਫਲ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਸਨ।ਇਸ ਸਮਾਗਮ ਵਿੱਚ ਸ਼੍ਰੀ ਰਮਨ ਸਿੰਗਲਾ ਚੇਅਰਮੈਨ-ਮਾਲਵਾ ਐਡਵਾਂਸਡ ਐਜੂਕੇਸ਼ਨ ਸੋਸਾਇਟੀ, ਉਪ-ਪ੍ਰਧਾਨ ਸ਼੍ਰੀ ਰਾਕੇਸ਼ ਗੋਇਲ, ਡੀਨ-ਫਿਜ਼ੀਕਲ ਕਾਲਜ ਸ਼੍ਰੀ ਆਰ.ਸੀ.ਸ਼ਰਮਾ, ਡਿਪਟੀ ਡਾਇਰੈਕਟਰ ਡਾ.ਸਰਬਜੀਤ ਕੌਰ ਢਿੱਲੋਂ, ਡਾ.ਆਂਚਲ-ਐੱਚਓਡੀ ਮੈਨੇਜਰ ਸਮੇਤ ਸਾਬਕਾ ਡਾਇਰੈਕਟਰ ਫਿਜ਼ੀਕਲ ਕਾਲਜ ਸ: ਦਰਸ਼ਨ ਸਿੰਘ, ਪ੍ਰੋ: ਸੁਰਜੀਤ ਸਿੰਘ, ਪ੍ਰੋ: ਮਦਨ ਲਾਲ, ਸ: ਦਵਿੰਦਰ ਸਿੰਘ ਬਾਬੂ, ਗੰਗਸਰ ਕਲੱਬ, ਸ: ਪਰਮਜੀਤ ਸਿੰਘ, ਸ: ਸਤਪਾਲ ਸਿੰਘ, ਸ਼੍ਰੀ ਜਤਿੰਦਰ ਸਿੰਗਲਾ, ਅਰਸ਼ਦੀਪ, ਸ਼੍ਰੀਮਤੀ ਸੁਜਨ ਕੌਰ ਗਿੱਲ ਅਤੇ ਸ਼੍ਰੀ ਹਰਜਿੰਦਰ ਜਿੰਦਾ ਆਦਿ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

0

Bathinda News : ਐੱਸ.ਐੱਸ.ਪੀ ਮੈਡਮ ਅਮਨੀਤ ਕੌਂਡਲ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਹਰ ਸਾਲ ਦੀ ਤਰ੍ਹਾਂ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਬਠਿੰਡਾ ਪੁਲਿਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ।

ਇਹ ਵੀ ਪੜ੍ਹੋ ਖੂਨ ਹੋਇਆ ਸਫ਼ੈਦ; ਜਮੀਨੀ ਵਿਵਾਦ ‘ਚ ਸਕੇ ਭਰਾ ਨੇ ‘ ਥਾਣੇਦਾਰ ’ ਭਰਾ ਨੂੰ ਟਰੈਕਟਰ ਥੱਲੇ ਦਰੜ੍ਹ ਕੇ ਮਾਰਿਆਂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਫਲੈਗ ਮਾਰਚ ਪੁਲਿਸ ਲਾਇਨ ਤੋਂ ਫੇਜ 3, ਘੋੜੇ ਵਾਲਾ ਚੌਕ ਹੁੰਦਾ ਹੋਇਆ ਅਜੀਤ ਰੋਡ ਵਿਖੇ ਸਮਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ‘ਚ ਉੱਚ ਅਧਿਕਾਰੀਆਂ ਤੋਂ ਇਲਾਵਾ ਕਰੀਬ 150 ਦੇ ਕਰੀਬ ਫੋਰਸ ਤਾਇਨਾਤ ਸੀ।

ਇਹ ਵੀ ਪੜ੍ਹੋ ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ

ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਸ਼ਹਿਰ ਅੰਦਰ ਲਗਾਤਾਰ ਦਿਨ-ਰਾਤ ਨਾਕਾਬੰਦੀ ਅਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਉਪਰੰਤ ਐਸਐਸਪੀ ਅਮਨੀਤ ਕੌਂਡਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੂਨ ਹੋਇਆ ਸਫ਼ੈਦ; ਜਮੀਨੀ ਵਿਵਾਦ ‘ਚ ਸਕੇ ਭਰਾ ਨੇ ‘ ਥਾਣੇਦਾਰ ’ ਭਰਾ ਨੂੰ ਟਰੈਕਟਰ ਥੱਲੇ ਦਰੜ੍ਹ ਕੇ ਮਾਰਿਆਂ

0

Barnala News: ਖੂਨ ਹੋਇਆ ਸਫ਼ੈਦ; ਜਮੀਨ ਦੇ ਟੁਕੜੇ ਪਿੱਛੇ ਚੱਲ ਰਹੇ ਵਿਵਾਦ ਦੌਰਾਨ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਸਕੇ ਭਰਾ ਵੱਲੋਂ ਆਪਣੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਭਰਾ ਪੰਜਾਬ ਪੁਲਿਸ ਵਿਚ ਬਤੌਰ ਥਾਣੇਦਾਰ ਡਿਊਟੀ ਨਿਭਾ ਰਿਹਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਥਾਣੇਦਾਰ ਦੀ ਪਤਨੀ ਦੇ ਬਿਆਨਾਂ ਉਪਰ ਕਾਤਲਾਂ ਵਿਰੁਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਇਹ ਘਟਨਾ ਪਿੰਡ ਕਾਲੋਕੇ ਵਿਖੇ ਵਾਪਰੀ ਹੈ, ਜਿੱਥੇ ਦੋ ਭਰਾਵਾਂ ਸੁਖਦੇਵ ਸਿੰਘ ਤੇ ਜੋਗਿੰਦਰ ਸਿੰਘ (ASI Punjab Police) ਵਿਚਕਾਰ ਪਿਛਲੇ ਲੰਮੇ ਸਮੇਂ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਘਟਨਾ ਸਮੇਂ ਮ੍ਰਿਤਕ ਜੋਗਿੰਦਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਾਨਕੇ ਪਿੰਡ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਨਜਦੀਕ ਪੁੱਜਣ ‘ਤੇ ਰਾਸਤੇ ਵਿਚ ਟਰੈਕਟਰ ‘ਤੇ ਜਾ ਰਹੇ ਉਸਦੇ ਭਰਾ ਸੁਖਦੇਵ ਸਿੰਘ ਤੇ ਭਤੀਜ਼ੇ ਨਾਲ ਤਕਰਾਰ ਹੋ ਗਈ।

ਇਹ ਵੀ ਪੜ੍ਹੋ ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ

ਇਹ ਤਕਰਾਰ ਇੰਨੀਂ ਵਧ ਗਈ ਕਿ ਮੁਲਜਮਾਂ ਨੇ ਜੋਗਿੰਦਰ ਸਿੰਘ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ, ਜਿਸਤੋਂ ਬਾਅਦ ਉਸਦੇ ਉਪਰ ਟਰੈਕਟਰ ਚਾੜ ਦਿੱਤਾ, ਜਿਸਦੇ ਚੱਲਦੇ ਉਸਦੀ ਹੋ ਗਈ। ਜਦਕਿ ਆਪਣੇ ਪਤੀ ਨੂੰ ਬਚਾਉਣ ਦੀ ਕੋਸਿਸ ਵਿਚ ਉਸਦੀ ਪਤਨੀ ਵੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

0

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲੇ ਨਵੇਂ 504 ਪਟਵਾਰੀ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਪੰਜ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਇਆ ਹੈ, ਜਿਸ ਵਿੱਚ ਸੱਤ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਦੇ ਨਾਲ 10,000 ਰੁਪਏ ਤੋਂ 1,00,000ਰੁਪਏ ਤੱਕ ਦੇ ਜੁਰਮਾਨੇ ਲਾਏ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੇ ਚਾਰ MLA ਮੌਜੂਦਾ Bus Stand ਦੇ ਹੱਕ ਵਿੱਚ ਖੜ੍ਹੇ

0

👉ਬਠਿੰਡਾ ਸ਼ਹਿਰ ਵਿਚੋਂ Bus Stand ਨੂੰ ਬਾਹਰ ਲਿਜਾਣ ਵਿਰੁੱਧ ਚੱਲ ਰਿਹਾ ਸੰਘਰਸ਼
Bathinda News; ਬਠਿੰਡਾ ਸ਼ਹਿਰ ਵਿੱਚ ਸਥਿਤ ਮੌਜੂਦਾ ਬੱਸ ਸਟੈਂਡ ਨੂੰ ਮਲੋਟ ਰੋਡ ‘ਤੇ ਲਿਜਾਣ ਵਿਰੁੱਧ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਚੱਲ ਰਹੇ ਸੰਘਰਸ਼ ਨੂੰ ਹੁਣ ਬੂਰ ਪੈਂਦਾ ਨਜ਼ਰ ਆ ਰਿਹਾ। ਇਸ ਬੱਸ ਸਟੈਂਡ ਦੇ ਹੱਕ ਵਿੱਚ ਹੁਣ ਬਠਿੰਡਾ ਜਿਲੇ ਨਾਲ ਸਬੰਧਤ ਚਾਰ ਐਮਐਲਏ ਵੀ ਡਟ ਕੇ ਖੜਦੇ ਦਿਖਾਈ ਦੇ ਰਹੇ ਹਨ। ਇਹਨਾਂ ਚਾਰ ਐਮਐਲਏਜ਼ ਵਿੱਚ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਮੌੜ ਮੰਡੀ ਤੋਂ ਸੁਖਵੀਰ ਸਿੰਘ ਮਾਈਸਰਖਾਨਾ, ਭੁੱਚੋ ਹਲਕੇ ਤੋਂ ਮਾਸਟਰ ਜਗਸੀਰ ਸਿੰਘ ਅਤੇ ਰਾਮਪੁਰਾ ਫੂਲ ਹਲਕੇ ਤੋਂ ਬਲਕਾਰ ਸਿੰਘ ਸਿੱਧੂ ਤੋਂ ਇਲਾਵਾ ਬਠਿੰਡਾ ਦਿਹਾਤੀ ਹਲਕੇ ਤੋਂ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ  ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ

ਸੰਘਰਸ਼ ਕਮੇਟੀ ਦੇ ਕਨਵੀਨਰ ਬਲਤੇਜ ਸਿੰਘ ਵਾਂਦਰ ਨੇ ਉਕਤ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨੂੰ ਇਹ ਪੱਤਰ ਲਿਖੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਕੱਲੇ ਆਮ ਲੋਕ ਜਾਂ ਵਪਾਰੀ ਵਰਗ ਹੀ ਨਹੀਂ ਬਲਕਿ ਜਿਲੇ ਦੇ ਸਮੂਹ ਲੋਕ ਅਤੇ ਇੱਥੋਂ ਤੱਕ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਇਸ ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਰੱਖਣ ਜਾਂ ਸ਼ਹਿਰ ਦੇ ਵਿੱਚ ਹੀ ਕਿਤੇ ਹੋਰ ਬਣਾਉਣ ਦੇ ਹੱਕ ਵਿੱਚ ਹਨ। ਦੱਸਣਾ ਬਣਦਾ ਹੈ ਕਿ ਮੌਜੂਦਾ ਬੱਸ ਸਟੈਂਡ ਸ਼ਹਿਰ ਦੇ ਐਨ ਵਿਚਕਾਰ ਹੈ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲ੍ਹਾ ਕਚਹਿਰੀਆਂ ਤੋਂ ਇਲਾਵਾ ਹੋਰ ਸਰਕਾਰੀ ਅਤੇ ਪ੍ਰਾਈਵੇਟ ਅਦਾਰੇ ਨਜ਼ਦੀਕ ਹਨ, ਜਿਸ ਦੇ ਕਾਰਨ ਲੋਕਾਂ ਨੂੰ ਆਉਣਾ ਜਾਣਾ ਕਾਫੀ ਸੌਖਾ ਰਹਿੰਦਾ ਹੈ।

ਇਹ ਵੀ ਪੜ੍ਹੋ  ਸਕੇ ਭਰਾਵਾਂ ਬਾਝੋਂ; ਛੋਟੇ ਭਰਾ ਦੀ ਮੌ+ਤ ਦੀ ਖ਼ਬਰ ਸੁਣਦਿਆਂ ਵੱਡੇ ਨੇ ਵੀ ਤੋੜਿਆ ਦਮ

ਐਮਐਲਏਜ਼ ਵੱਲੋਂ ਲਿਖੇ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਬੱਸ ਸਟੈਂਡ ਨੂੰ ਇਥੋਂ ਬਦਲਣਾ ਹੈ ਤਾਂ ਸ਼ਹਿਰ ਦੇ ਵਿੱਚ ਬਣੀ ਆਈਟੀਆਈ ਦੀ ਖਾਲੀ ਪਈ ਜਮੀਨ ਉੱਪਰ ਜਾਂ ਨਗਰ ਸੁਧਾਰ ਟਰਸਟ ਵੱਲੋਂ ਪਹਿਲਾਂ ਹੀ ਬੱਸ ਸਟੈਂਡ ਲਈ ਰਾਖਵੀਂ ਭਾਰਤ ਨਗਰ ਵਾਲੀ ਜਗ੍ਹਾ ਉੱਪਰ ਬਣਾਇਆ ਜਾ ਸਕਦਾ ਹੈ। ਜਿਸ ਦੇ ਨਾਲ ਟਰੈਫਿਕ ਵੀ ਘਟੇਗਾ ਅਤੇ ਲੋਕਾਂ ਨੂੰ ਆਉਣਾ ਜਾਣਾ ਵੀ ਸੌਖਾ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ

0

👉ਕੀਤਾ ਐਲਾਨ, ਕਦੇ ਵੀ ਕੋਈ ਚੋਣ ਨਹੀਂ ਲੜਣਗੇ
Amritsar News: ਅਕਾਲੀ ਦਲ ਦੇ ਅੱਜ ਹੋਏ ਡੈਲੀਗੇਟ ਇਜਲਾਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਧਮਾਕੇਦਾਰ ਭਾਸ਼ਣ ਦਿੱਤਾ ਹੈ। ਆਪਣੇ ਭਾਸ਼ਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿੱਧਾ ਨਿਸ਼ਾਨੇ ‘ਤੇ ਲੈਂਦਿਆਂ ਨਵੇਂ ਬਣੇ ਪ੍ਰਧਾਨ ਨੇ ਐਲਾਨ ਕੀਤਾ ਕਿ, ‘‘ ਜਿਸਨੂੰ ਸੁਖਬੀਰ ਤੇ ਉਸਦੇ ਹਿਮਾਇਤੀ ਵੱਖਰਾ ਚੁੱਲਾ ਕਰਾਰ ਦੇ ਰਹੇ ਹਨ, ਉਸ ਚੁੱਲੇ ਵਿਚ ਹੀ ਅੱਗ ਬਲੇਗੀ ਅਤੇ ਜਲਦੀ ਹੀ ਉਨਾਂ ਦੇ ਚੁੱਲੇ ਦੇ ਹੇਠਲਾ ਸਟੈਂਡ ਵੀ ਉਨ੍ਹਾਂ ਤੋਂ ਖੋਹ ਲਿਆ ਜਾਵੇਗਾ।’’ ਉਨ੍ਹਾਂ ਬਾਦਲ ਧੜੇ ਦੇ ਆਗੂਆਂ ਨੂੰ ਵਿਅੰਗਮਈ ਨਸੀਹਤ ਦਿੰਦਿਆਂ ਕਿਹਾ ਕਿ, ‘‘ ਉਹ ਸੁਖਬੀਰ ਧੜੇ ਦੀ ਟਿਕਟ ਦੀ ਬਜਾਏ ਕਿਸੇ ਬੱਸ ਜਾਂ ਰੇਲ ਦੀ ਟਿਕਟ ਲੈ ਲੈਣ ਕਿਉਂਕਿ ਇਹ ਟਿਕਟਾਂ ਉਨ੍ਹਾਂ ਕਿਸੇ ਮੰਜ਼ਿਲ ਤੱਕ ਦਾ ਪਹੁੰਚਾ ਦੇਣਗੀਆਂ।’’

ਇਹ ਵੀ ਪੜ੍ਹੋ  bishop cotton school shimla ਦੇ ਅਗਵਾ ਕੀਤੇ ਬੱਚਿਆਂ ਨੂੰ ਪੁਲਿਸ ਨੇ ਕੀਤਾ ਬਰਾਮਦ, ਅਗਵਾਕਾਰ ਕਾਬੂ

ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਇਹ ਵੀ ਅਹਿਮ ਐਲਾਨ ਕੀਤਾ ਕਿ ਉਹ ਪ੍ਰਧਾਨ ਬਣ ਕੇ ਪੰਜਾਬ ਤੇ ਪੰਥ ਦੀ ਸੇਵਾ ਜਰੂਰ ਕਰਨਗੇ ਪ੍ਰੰਤੂ ਕਦੇ ਵੀ ਚੋਣ ਨਹੀਂ ਲੜਣਗੇ। ਇਸਦੇ ਨਾਲ ਹੀ ਉਨ੍ਹਾਂ ਦੂਜੇ ਧੜੇ ਵੱਲੋਂ ਉਸਦੇ ਉੱਪਰ ਕਥਿਤ ਦਬਾਅ ਪਾਉਣ ਦਾ ਜਿਕਰ ਕਰਦਿਆਂ ਕਿਹਾ ਕਿ, ‘‘ਪਹਿਲਾਂ ਉਹਨਾਂ ਬਹੁਤ ਕਿਰਦਾਰਕੁਸ਼ੀ ਕੀਤੀ ਹੈ ਪ੍ਰੰਤੂ ਹੁਣ ਉਹ ਪ੍ਰਧਾਨ ਦੀ ਕੀ, ਮੇਰੇ ਕਿਸੇ ਵਰਕਰ ਵੱਲ ਉੰਗਲ ਚੁੱਕ ਕੇ ਦੇਖ ਲੈਣ, ਕਿਉਂਕਿ ਮੇਰੇ ਕੋਲ ਵੀ ਇਸ ਭਗੋੜੇ ਅਕਾਲੀ ਦਲ ਦੇ ਪ੍ਰਧਾਨ ਦਾ ਬਹੁਤ ਕੁੱਝ ਹੈ, ਕਿ ਇਸਦੀ ਦੇਸ-ਵਿਦੇਸ਼ ਵਿਚ ਕਿੱਥੇ-ਕਿੱਥੇ ਜਾਇਦਾਦਾਂ ਹਨ।’’ ਸੁਖਬੀਰ ਧੜੇ ਵੱਲੋਂ ਭਾਜਪਾ ਨਾਲ ਰਲੇ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਦੀ ਭਾਜਪਾ ਨਾਲ ਇੱਕ ਗੱਲ ਨਾਂ ਹੁੰਦੀ ਤਾਂ ਅੱਜ ਤੱਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋ ਜਾਣੀਆਂ ਸਨ ਕਿਉਂਕਿ ਮੌਜੂਦਾ ਹਾਊਸ ਦਾ ਸਭ ਤੋਂ ਵੱਧ ਸਿਆਸੀ ਫ਼ਾਈਦਾ ਇਸੇ ਦਲ ਨੂੰ ਹੈ , ਜਿਸਦੇ ਚੱਲਦੇ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਣ ਦੇ ਰਹੇ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲੇ ਨਵੇਂ 504 ਪਟਵਾਰੀ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਤੁਰੰਤ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਈਆਂ ਜਾਣ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਹਮਲਾ ਬੋਲਦਿਆਂ ਲੈਂਡ ਪੂਲਿੰਗ ਪਾਲਿਸੀ ਨੂੰ ਪੰਜਾਬ ‘ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਪੰਜਾਬ ਦੀ ਡੈਮੋਗ੍ਰਾਫ਼ੀ ਨੁੰ ਬਦਲਣ ਦਾ ਯਤਨ ਕੀਤਾ ਜਾ ਰਿਹਾ, ਜਿਸਦਾ ਸਭ ਨੂੰ ਰਲ ਕੇ ਜਵਾਬ ਦੇਣਾ ਚਾਹੀਦਾ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ ਪ੍ਰੰਤੂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ‘ਤੇ ਦਾਅਵਾ ਬਰਕਰਾਰ ਰਹੇਗਾ। ਇਸ ਦੌਰਾਨ ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੇ ਯਤਨਾਂ ਦੀ ਵੀ ਸਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੂੰ ਮਿਲੇ ਨਵੇਂ 504 ਪਟਵਾਰੀ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ।ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇੱਕ ਸਾਲ ਦੀ ਟ੍ਰੇਨਿੰਗ ਲਈ ਉਮੀਦਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 10 ਆਰਜ਼ੀ ਪਟਵਾਰ ਸਕੂਲ ਖੋਲ੍ਹੇ ਗਏ ਸੀ। ਇਨ੍ਹਾਂ ਸਕੂਲਾਂ ਵਿੱਚ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਕਾਨੂੰਗੋ ਟੀਚਰ ਤਜਰਬੇਕਾਰ ਅਤੇ ਅਨੁਭਵ ਸੇਵਾ-ਮੁਕਤ ਪੀ.ਸੀ.ਐਸ. ਅਫਸਰਾਂ, ਜ਼ਿਲ੍ਹਾ ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਪਟਵਾਰੀ ਅਤੇ ਕਾਨੂੰਨਗੋਆਂ ਵਿੱਚੋਂ ਰੱਖੇ ਗਏ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਪਟਵਾਰੀਆਂ ਨੂੰ ਟ੍ਰੇਨਿੰਗ ਦੌਰਾਨ ਹਿਸਾਬ ਮੁਸਾਹਤ, ਲੈਂਡ ਰਿਕਾਰਡ, ਪੈਮਾਇਸ਼, ਰਿਕਾਰਡ ਦੀ ਤਿਆਰੀ, ਇਲੈਕਸ਼ਨ, ਮੁਰੱਬਾਬੰਦੀ, ਖੇਤੀਬਾੜੀ ਅਤੇ ਕੰਪਿਊਟਰ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ  BBMB News: Punjab Govt ਦੇ ਵਿਰੋਧ ਦੇ ਬਾਵਜੂਦ BBMB ਦੀ ਸੁਰੱਖਿਆ ਲਈ CISF ਤੈਨਾਨ ਕਰਨ ਦੀ ਤਿਆਰੀ

ਇਨ੍ਹਾਂ ਵਿਸ਼ਿਆਂ ਵਿਚੋਂ ਇਲੈਕਸ਼ਨ ਅਤੇ ਖੇਤੀਬਾੜੀ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ। ਇਲੈਕਸ਼ਨ ਵਿਸ਼ੇ ਵਿਚ ਮੁੱਖ ਤੌਰ ‘ਤੇ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਸ਼ੇ ਵਿੱਚ ਹਾੜੀ ਅਤੇ ਸਾਉਣੀ ਦੀਆਂ ਫਸਲਾਂ, ਕੀੜੇ ਮਾਰ ਦੀਵਾਈਆਂ, ਖਾਦ ਅਤੇ ਫਸਲਾਂ ਦੇ ਬੀਜ ਸਬੰਧੀ ਪੂਰਨ ਤੌਰ ‘ਤੇ ਜਾਣਕਾਰੀ ਦਿੱਤੀ ਗਈ। ਆਈ.ਐਲ.ਐਮ.ਐਸ. (ਇੰਟੈਗ੍ਰੇਟਿਡ ਲੈਂਡ ਮੈਨੇਜਮੈਂਟ ਸਿਸਟਮ) ਸਾਫਟਵੇਅਰ ‘ਤੇ ਇਨ੍ਹਾਂ ਉਮੀਦਵਾਰਾਂ ਨੂੰ ਪ੍ਰੈਕਟੀਕਲ ਤੌਰ ‘ਤੇ ਜਮਾਂਬੰਦੀ ਦੀ ਡਾਟਾ ਐਂਟਰੀ, ਇੰਤਕਾਲ ਦਰਜ ਕਰਨਾ, ਰੋਜਨਾਮਚਾ, ਫਰਦ ਬਦਰ ਆਦਿ ਦੀ ਸਿਖਲਾਈ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੂਬੇ ਦੇ ਸਮੂਹ ਪਟਵਾਰੀਆਂ ਨੂੰ ਨਿਸ਼ਾਨਦੇਹੀ ਦੀ ਸਿਖਲਾਈ ਦੇਣ ਲਈ ਡੀ.ਜੀ.ਪੀ.ਐਸ. (ਡਿਫਰੈਂਸ਼ੀਅਲ ਗਲੋਬਲ ਪੁਜ਼ੀਸ਼ਨਿੰਗ ਸਿਸਟਮ) ਮਸ਼ੀਨ ਖਰੀਦੀ ਗਈ ਹੈ। ਇਸ ਮਸ਼ੀਨ ਰਾਹੀਂ ਨਿਸ਼ਾਨਦੇਹੀ ਕਰਨ ਦੀ ਵੀ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਜ਼ੀਟਲ ਕਰੋਪ ਸਰਵੇ ਰਾਹੀਂ ਗਿਰਦਾਵਰੀ ਕਰਨ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ।ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਦੀ ਵਿਭਾਗੀ ਪ੍ਰੀਖਿਆ 26 ਮਈ, 2025 ਤੋਂ 3 ਜੂਨ, 2025 ਤੱਕ ਲਈ ਗਈ। ਇਸ ਪ੍ਰੀਖਿਆ ਵਿਚੋਂ ਕੁੱਲ 504 ਉਮੀਦਵਾਰਾਂ ਨੇ ਵਿਭਾਗੀ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦੇਣ ਉਪਰੰਤ ਫੀਲਡ ਵਿੱਚ ਤੈਨਾਤ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ

ਉਨ੍ਹਾਂ ਉਮੀਦ ਜਤਾਈ ਕਿ ਨੌਜਵਾਨ ਉਮੀਦਵਾਰਾਂ ਦੀ ਭਰਤੀ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਵੀ ਛੇਤੀ ਭਰਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਭਰਤੀ ਕਰਨ ਦਾ ਉਦੇਸ਼ ਆਮ ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਮੁਸ਼ਕਲ ਰਹਿਤ ਸਹੂਲਤਾਂ ਮਿਲ ਸਕਣ।ਵਿੱਤ ਕਮਿਸ਼ਨਰ ਮਾਲ ਸ੍ਰੀ ਵਰਮਾ ਨੇ ਨਵ-ਨਿਯੁਕਤ ਪਟਵਾਰੀਆਂ ਦਾ ਵਿਭਾਗ ਵਿੱਚ ਰਸਮੀ ਤੌਰ ਉੱਤੇ ਅੱਜ ਸ਼ਾਮਲ ਹੋਣ ਉੱਤੇ ਸਵਾਗਤ ਕਰਦਿਆਂ ਕਿਹਾ ਕਿ ਉੱਚ ਵਿੱਦਿਅਕ ਯੋਗਤਾ ਪਾਸ ਪਟਵਾਰੀਆਂ ਦੀ ਤਾਇਨਾਤੀ ਨਾਲ ਈਜ਼ੀ ਜਮ੍ਹਾਂਬੰਦੀ, ਈਜ਼ੀ ਰਜਿਸਟਰੀ ਜਿਹੇ ਸੁਧਾਰਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਏਡੀਸੀ ਪੂਨਮ ਸਿੰਘ ਨੇ 15 ਅਗਸਤ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਦੀ ਰਿਹਰਸਲ ਦਾ ਕੀਤਾ ਨਿਰੀਖਣ

0

👉ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ
👉ਰਿਹਰਸਲ ਦੌਰਾਨ ਪਾਈਆਂ ਕਮੀਆਂ ਨੂੰ ਦੂਰ ਕਰਨ ਦੇ ਦਿੱਤੇ ਆਦੇਸ਼
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਰਿਹਰਸਲ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ  bishop cotton school shimla ਦੇ ਅਗਵਾ ਕੀਤੇ ਬੱਚਿਆਂ ਨੂੰ ਪੁਲਿਸ ਨੇ ਕੀਤਾ ਬਰਾਮਦ, ਅਗਵਾਕਾਰ ਕਾਬੂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੱਭਿਆਰਚਾਰਕ ਪ੍ਰੋਗਰਾਮ ਦੌਰਾਨ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਰਿਹਰਸਲ ਦੇ ਦਿਨਾਂ ਤੋਂ ਇਲਾਵਾ 15 ਅਗਸਤ ਵਾਲੇ ਦਿਨ ਤੱਕ ਬੱਚਿਆਂ ਨੂੰ ਪੀਣ ਵਾਲੇ ਪਾਣੀ ਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  BBMB News: Punjab Govt ਦੇ ਵਿਰੋਧ ਦੇ ਬਾਵਜੂਦ BBMB ਦੀ ਸੁਰੱਖਿਆ ਲਈ CISF ਤੈਨਾਨ ਕਰਨ ਦੀ ਤਿਆਰੀ

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ ‘ਤੇ ਕੋਰੀਓਗ੍ਰਾਫਰੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. ਸ. ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ, ਸਕੱਤਰ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਸ. ਜਸਵੀਰ ਸਿੰਘ, ਲੈਕਚਰਾਰ ਮੈਡਮ ਮਨਦੀਪ ਕੌਰ, ਹਰਭਗਵਾਨ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908633