Wednesday, May 20, 2026
Home Blog Page 535

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ:ਮੁੱਖ ਮੰਤਰੀ

0

👉ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
ਕਿਹਾ, ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ
Satauj (Sangrur) News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ।ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ  ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਹੁਣ ਨਹਿਰੀ ਪਾਣੀ ਸੂਬੇ ਦੇ ਟੇਲਾਂ ‘ਤੇ ਵਸਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਭਰ ਵਿੱਚ 15,947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਦੂਜੇ ਰਾਜਾਂ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਾਕਾਮ ਕੀਤਾ ਹੈ ਅਤੇ ਇਨ੍ਹਾਂ ਜਲ ਸਰੋਤਾਂ ਸੂਬੇ ਦਾ ਹੱਕ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਹੈ।ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਬਿਜਲੀ ਜਾਂ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ, ਜੋ ਕਿ ਸਾਡੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਵਾਪਸ ਆਉਂਦੀ ਦੇਖ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ।ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਜਿਸ ਕਰਕੇ ਉਹ ਉਨ੍ਹਾਂ ਨਾਲ ਹਰ ਪਲ ਦਾ ਆਨੰਦ ਮਾਣਨਾ ਪਸੰਦ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਸੰਤੁਸ਼ਟੀ ਮਿਲਦੀ ਹੈ ਅਤੇ ਉਹ ਪਿੰਡ ਵਾਸੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡ ਦੀ ਪੰਚਾਇਤ ਨੂੰ 1.76 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

0

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ ਅਤੇ ਅਭੁੱਲ ਯਾਦਾਂ ਸਿਰਜਣ ਲਈ ਦਿੱਤੀ ਵਧਾਈ
Chandigarh News:ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ  ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ।ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ।

ਇਹ ਵੀ ਪੜ੍ਹੋ  AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

ਇਸ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ।ਜ਼ਿਕਰਯੋਗ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮਿਲ ਕੇ ਇਹਨਾਂ ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ ਜੋ ਇਸਦੇ ਲੋਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

0

👉ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ
ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ
Dhadhogal (Sangrur) News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ।

ਇਹ ਵੀ ਪੜ੍ਹੋ  “ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ,ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਹਨ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਅੰਦੋਲਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਸੱਤਾ ਵਿੱਚ ਬੈਠੇ ਲੋਕਾਂ ਤੋਂ ਉਨ੍ਹਾਂ ਦੀ ਦੇਸ਼ ਭਗਤੀ ਲਈ ਕਿਸੇ ਵੀ ਤਰ੍ਹਾਂ ਦੀ ਐਨ.ਓ.ਸੀ. ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਪ੍ਰਤੀ ਇਸ ਤਰ੍ਹਾਂ ਦਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ ਅਤੇ ਸਿਸਟਮ ਨੂੰ ਤਬਾਹ ਕਰ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ ਜਾਣਾ ਚਾਹੁੰਦੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਉਸ ਦੇਸ਼ ਵਿੱਚ ਜਾ ਕੇ ਕੰਮ ਕਰਨਾ ਪਿਆ, ਜਿਸ ਦੇ ਸ਼ਾਸਕਾਂ ਨੂੰ ਸਾਡੇ ਸ਼ਹੀਦਾਂ ਅਤੇ ਦੇਸ਼ ਭਗਤਾਂ ਨੇ ਦੇਸ਼ ‘ਚੋਂ ਭਜਾ ਦਿੱਤਾ ਸੀ। ਪਿਛਲੀਆਂ ਸਰਕਾਰਾਂ ਦੇ ਆਗੂਆਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਅਤੇ ਵੱਡੇ ਦਰਵਾਜ਼ੇ ਆਮ ਤੌਰ ‘ਤੇ ਲੋਕਾਂ ਲਈ ਬੰਦ ਹੀ ਰਹਿੰਦੇ ਸਨ ਅਤੇ ਜਿਸ ਤਰ੍ਹਾਂ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ, ਪੰਜਾਬ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਇਹ ਵੀ ਪੜ੍ਹੋ  AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਹੈ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਵਿਕਾਸ ਦੀ ਗਤੀ ਵੀ ਪੱਛੜ ਕੇ ਰਹਿ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਰਸੂਖ਼ ਅਤੇ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਸਗੋਂ ਉਨ੍ਹਾਂ ਦਾ ਧਿਆਨ ਸਿਰਫ਼ ਆਪਣੇ ਪਰਿਵਾਰਾਂ ਨੂੰ ਖੁਸ਼ਹਾਲ ਕਰਨ ਵੱਲ ਰਿਹਾ।ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ (ਮਨੁੱਖਤਾ ਦੇ ਰਾਖੇ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਅਤੇ ਨਗਰਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵੀ ਸੁਣਨ ‘ਚ ਆਇਆ ਹੈ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਵੀ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ,ਪਰ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਦਿਖਾਇਆ ਹੈ ਅਤੇ ਅਜਿਹੇ ਆਗੂਆਂ ਨੂੰ ਹਰ ਹੀਲੇ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਇਹ ਵੀ ਪੜ੍ਹੋ  2015 ਦੇ ਡਰੱਗ ਰੈਕੇਟ ਵਿੱਚ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿੱਚ ਸਿਰਫ਼ 21 ਫੀਸਦ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ, ਪਰ ਅੱਜ ਇਹ ਅੰਕੜਾ 63 ਫੀਸਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਨਹਿਰੀ ਅਤੇ ਦਰਿਆਈ ਪਾਣੀ ਸੂਬੇ ਦੀਆਂ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਸ਼ਹੀਦ ਭਗਤ ਸਿੰਘ ਢਢੋਗਲ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਉਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਹੈ, ਜਿਨ੍ਹਾਂ ਨੇ ਆਪਣੇ ਦੇਸ਼ ਖ਼ਾਤਰ ਸਾਰੇ ਸੰਸਾਰਕ ਸੁੱਖ, ਦੌਲਤ, ਜਾਇਦਾਦ ਅਤੇ ਮੋਹ ਤਿਆਗ ਦਿੱਤੇ ਅਤੇ ਆਜ਼ਾਦੀ ਦੇ ਜਨੂੰਨ ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਢਢੋਗਲ ਉਨ੍ਹਾਂ ਬਹਾਦਰ ਰੂਹਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਤਾਕਤਵਰ ਹਕੂਮਤਾਂ ਦੇ ਜ਼ੁਲਮ, ਅੱਤਿਆਚਾਰ, ਬੇਇਨਸਾਫ਼ੀ ਅਤੇ ਵਿਤਕਰੇ ਵਿਰੁੱਧ ਲੜਨਾ ਆਪਣਾ ਫਰਜ਼ ਸਮਝਿਆ ਅਤੇ ਅੰਤ ਵਿੱਚ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਪਰਜਾ ਮੰਡਲ ਲਹਿਰ ਦੇ ਇੱਕ ਮੋਢੀ ਅਤੇ ਸੇਵਾ ਸਿੰਘ ਠੀਕਰੀਵਾਲ ਜੀ ਦੇ ਨਜ਼ਦੀਕੀ ਸਨ।

ਇਹ ਵੀ ਪੜ੍ਹੋ  ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲਹਿਰ ਵਿੱਚ ਸਰਗਰਮ ਸ਼ਮੂਲੀਅਤ ਕਾਰਨ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਰਿਹਾਈ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸੁਧਾਰ ਲਹਿਰ ਵਿੱਚ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਰਿਆਸਤੀ ਪਰਜਾ ਮੰਡਲ (ਪੀਪਲਜ਼ ਐਸੋਸੀਏਸ਼ਨ ਆਫ਼ ਦਿ ਪ੍ਰਿੰਸਲੀ ਸਟੇਟਸ) ਦੀ ਸਥਾਪਨਾ ਤੋਂ ਬਾਅਦ ਉਹ ਲਹਿਰ ਦੇ ਮੋਢੀ ਅਤੇ ਮੁੱਖ ਬੁਲਾਰੇ ਵਜੋਂ ਉੱਭਰ ਕੇ ਸਾਹਮਣੇ ਆਏ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ 17 ਕਰੋੜ 21 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੜਕ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾ ਰਹੀ ਹੈ, ਜੋ ਧੂਰੀ-ਅਮਰਗੜ੍ਹ ਰੋਡ ਤੋਂ ਧੂਰੀ-ਛੀਂਟਾ ਵਾਲਾ ਰੋਡ ਤੱਕ ਲਿੰਕ ਰੋਡ ਨੂੰ ਜੋੜਦੀ ਹੈ ਅਤੇ ਢਢੋਗਲ, ਬੁਰਜ ਗੋਹਰਾ, ਬੁਰਜ ਸੇਡਾ, ਚੀਮਾ, ਭੜੀ ਮਾਨਸਾ ਅਤੇ ਸਮੁੰਦਗੜ੍ਹ ਛੰਨਾ ਵਿੱਚੋਂ ਲੰਘਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੂਜੀ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈ ਜਾ ਰਹੀ ਹੈ, ਜੋ ਅਮਰਗੜ੍ਹ ਨੂੰ ਧੂਰੀ-ਬਾਗੜੀਆਂ ਰੋਡ ਨਾਲ ਜੋੜਦੀ ਹੈ ਅਤੇ ਢਢੋਗਲ, ਖੇੜੀ ਜੱਟਾਂ, ਲੋਹਾਰ ਮਾਜਰਾ ਅਤੇ ਈਸੀ (ਬਿਜਲੀ ਕਲੋਨੀ) ਵਿੱਚੋਂ ਲੰਘਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ 18 ਫੁੱਟ ਚੌੜੀਆਂ ਹੋਣਗੀਆਂ ਅਤੇ ਠੇਕੇਦਾਰ ਪੰਜ ਸਾਲਾਂ ਲਈ ਸੜਕ ਦੇ ਰੱਖ-ਰਖਾਅ ਲਈ ਵੀ ਜ਼ਿੰਮੇਵਾਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਆਸੀ ਤੇ ਧਾਰਮਿਕ ਹਲਕਿਆਂ ਵਿਚ ਚਰਚਾ, ਗਿਆਨੀ ਹਰਪ੍ਰੀਤ ਸਿੰਘ ਹੋਣਗੇ ਨਵੇਂ ਅਕਾਲੀ ਦਲ ਦੇ ਪ੍ਰਧਾਨ !

0

Amritsar News: ਭਲਕੇ ਅੰਮ੍ਰਿਤਸਰ ਦੇ ਗੁਰਦੂਆਰਾ ਬਾਬਾ ਫ਼ੂਲਾ ਸਿੰਘ ਬੁਰਜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹੋਣ ਜਾ ਰਹੇ ਡੈਲੀਗੇਟ ਇਜਲਾਸ ਦੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਇਸਤੋਂ ਇਲਾਵਾ ਸ਼ਹੀਦ ਦੀ ਪੁੱਤਰੀ ਬੀਬੀ ਸਤਵੰਤ ਕੌਰ ਨੂੰ ਧਾਰਮਿਕ ਕੌਸਲ ਦਾ ਪ੍ਰਧਾਨ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਦੋਨਾਂ ਦੇ ਨਾਵਾਂ ਦੀਆਂ ਸਿਆਸੀ ਤੇ ਧਾਰਮਿਕ ਹਲਕਿਆਂ ਵਿਚ ਪੂਰੀਆਂ ਚਰਚਾਵਾਂ ਹਨ।

ਇਹ ਵੀ ਪੜ੍ਹੋ AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

ਹਾਲਾਂਕਿ ਸੁਧਾਰ ਲਹਿਰ ਦੇ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਸਾਹਮਣੇ ਆਉਂਦੇ ਹੀ ਦਾਅਵਾ ਕੀਤਾ ਹੈ ਕਿ ਆਖ਼ਰੀ ਫੈਸਲਾ ਡੈਲੀਗੇਟ ਲੈਣਗੇ। ਦਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਤੇ ਸੁਧਾਰ ਲਹਿਰ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਵੀ ਇੱਕ ਨਿੱਜੀ ਚੈੱਨਲ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਸਤਵੰਤ ਕੌਰ ਦਾ ਨਾਮ ਲਗਭਗ ਫ਼ਾਈਨਲ ਹੈ। ਜਿਕਰਯੋਗ ਹੈ ਕਿ 2 ਦਸੰਬਰ ਨੂੰ ਜਦ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਗਿਆ ਸੀ ਤਦ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਨ। ਇਸ ਹੁਕਮਨਾਮੇ ਦੇ ਤਹਿਤ ਅਕਾਲੀ ਦਲ ਦੀ ਭਰਤੀ ਲਈ ਇੱਕ 7 ਮੈਂਬਰੀ ਨਿਗਰਾਨ ਕਮੇਟੀ ਵੀ ਬਣਾਈ ਗਈ ਸੀ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

ਜਿਸਦੇ ਵਿਚੋਂ 2 ਮੈਂਬਰਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬੰਡੂਗਰ ਆਪਣਾ ਅਸਤੀਫ਼ਾ ਦੇ ਗਏ ਸਨ। ਜਿਸਦੇ ਚੱਲਦੇ ਬਾਕੀ ਪੰਜ ਮੈਂਬਰੀ ਕਮੇਟੀ( ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੁੰਦਾ, ਸੰਤਾ ਸਿੰਘ ਊਮੇਦਪੁਰੀ) ਵੱਲੋਂ ਇਹ ਕੰਮ ਨੇਪਰੇ ਚਾੜਿਆ ਗਿਆ ਤੇ ਹੁਣ 11 ਅਗੱਸਤ ਨੂੰ ਪ੍ਰਧਾਨ ਦੀ ਚੋਣ ਲਈ ਡੈਲੀਗੇਟ ਇਜਲਾਸ ਸੱਦਿਆ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਭੇਂਟ ਕੀਤੀ ਸ਼ਰਧਾਂਜਲੀ, ਦੋ ਸੜਕਾਂ ਦੇ ਰੱਖੇ ਨੀਂਹ ਪੱਥਰ

ਉਧਰ, ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਮੀਡੀਆ ਹਵਾਲੇ ਦੀਆਂ ਚਰਚਾਵਾਂ ‘ਤੇ ਵਿਰਾਮ ਲਗਾਉਂਦੇ ਕਿਹਾ ਕਿ,ਜਿਸ ਵਿੱਚ ਪ੍ਰਧਾਨਗੀ ਦੇ ਨਾਮ ਬਾਰੇ ਦਾਅਵੇ ਕੀਤੇ ਜਾ ਰਹੇ ਹਨ, ਇਹ ਪ੍ਰਸੰਗਿਕ ਕਲਪਨਾ ਤੱਕ ਸੀਮਤ ਹੋ ਸਕਦਾ ਪਰ ਆਖਰੀ ਫੈਸਲਾ ਜਨਰਲ ਇਜਲਾਸ ਵਿੱਚ ਚੁਣੇ ਗਏ ਡੈਲੀਗੇਟ ਪੂਰਨ ਲੋਕਤੰਤਰਿਕ ਵਿਧੀ ਵਿਧਾਨ ਜ਼ਰੀਏ ਕਰਨਗੇ।ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਕਿਸੇ ਵੀ ਆਗੂ ਵੱਲੋ ਦਿੱਤੇ ਜਾ ਰਹੇ ਬਿਆਨਾਂ ਨੂੰ ਨਿੱਜੀ ਸਮਝਿਆ ਜਾਵੇ , ਕਿਸੇ ਵੀ ਆਗੂ ਦਾ ਆਪਣਾ ਸੁਝਾਅ ਅਤੇ ਪੱਖ ਹੋ ਸਕਦਾ ਹੈ ਪਰ ਆਖਰੀ ਫੈਸਲਾ ਚੁਣੇ ਗਏ ਡੈਲੀਗੇਟ ਦਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਭੇਂਟ ਕੀਤੀ ਸ਼ਰਧਾਂਜਲੀ, ਦੋ ਸੜਕਾਂ ਦੇ ਰੱਖੇ ਨੀਂਹ ਪੱਥਰ

0

Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਪਰਜਾ ਮੰਡਲ ਦੇ ਸ਼ਹੀਦ ਭਗਤ ਸਿੰਘ ਢਢੋਗਲ ਨੂੰ ਅੱਜ ਉਨ੍ਹਾਂ ਦੀ 87ਵੀਂ ਬਰਸੀ ਮੌਕੇ ਜੱਦੀ ਪਿੰਡ ਪੁੱਜ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹੀਦ ਦੀ ਸਮਾਧੀ ‘ਤੇ ਸਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਿੰਡ ਵਿਚ ਰੱਖੇ ਸਮਾਗਮ ਵਿਚ ਸਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹੀਦ ਦੀ ਯਾਦ ਵਿਚ ਧੂਰੀ-ਅਮਰਗੜ੍ਹ ਤੋਂ ਧੂਰੀ ਛੀਟਾਂਵਾਲਾ ਰੋਡ ਵਾਇਆ ਢਢੋਗਲ ਅਤੇ ਅਮਰਗੜ੍ਹ ਤੋਂ ਧੂਰੀ-ਬਾਗੜੀਆ ਰੋਡ ਵਾਇਆ ਢਢੋਗਲ ਰੋਡ ਪ੍ਰੋਜੈਕਟ ਦੇ ਨੀਂਹ ਪੱਥਰ ਰੱਖੇ। 17 ਕਰੋੜ 21 ਲੱਖ ਦੀ ਲਾਗਤ ਨਾਲ ਇਹ ਸੜਕਾਂ 10 ਫੁੱਟ ਤੋਂ 18 ਫੁੱਟ ਚੋੜੀਆਂ ਹੋਣਗੀਆਂ।

ਇਹ ਵੀ ਪੜ੍ਹੋ AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਸੜਕਾ ਦਾ ਨਾਮ ਸ਼ਹੀਦ ਭਗਤ ਸਿੰਘ ਢਢੋਗਲ ਮਾਰਗ ਰਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਸ: ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੇਸ਼ ਦੀ ਅਜਾਦੀ ਦੀ ਜੰਗ ਵਿਚ ਹਿੱਸਾ ਲੈਣ ਵਾਲੇ ਯੋਧਿਆਂ ਦੀ ਕੁਰਬਾਨੀ ਅੱਗੇ ਸ਼ੀਸ ਝੁਕਾਉਂਦਿਆਂ ਕਿਹਾ ਕਿ ਇੰਨ੍ਹਾਂ ਦੀ ਬਦੌਲਤ ਅੱਜ ਦੇਸ ਅਜਾਦ ਹੋਇਆ ਹੈ। ਇਸ ਮੌਕੇ ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾ ਦੇ ਸਰਤਾਜ਼ ਨੋਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਪੰਜਾਬ ਸਰਕਾਰ ਮਨਾਉਣ ਜਾ ਰਹੀ ਹੈ। ਇਸ ਮੌਕੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜ਼ਰਾ ਸਹਿਤ ਵੱਡੀ ਗਿਣਤੀ ਵਿਚ ਆਗੂ ਤੇ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ,ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

0

👉ਬਿੱਲਾਂ ‘ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ
Business news: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ।

ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ।

ਇਹ ਵੀ ਪੜ੍ਹੋ AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਜੁਰਮਾਨੇ ਵਿੱਚੋਂ, 7,30,92,230 ਰੁਪਏ ਵਸੂਲ ਕੀਤੇ ਜਾ ਚੁੱਕੇ ਹਨ, ਜੋ ਕਿ ਵਿੱਤੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਸਦਕਾ 135 ਨਵੀਆਂ ਰਜਿਸਟ੍ਰੇਸ਼ਨਾਂ ਹੋਣ ਨਾਲ ਕਰ ਦਾਇਰੇ ਦਾ ਹੋਰ ਵਿਸਤਾਰ ਹੋਇਆ ਹੈ।

ਵਿੱਤ ਮੰਤਰੀ ਨੇ 7 ਅਗਸਤ ਨੂੰ ਪਟਿਆਲਾ ਵਿੱਚ ਕਰ ਅਤੇ ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਜੁਲਾਈ 2025 ਲਈ ਕੱਢੇ ਗਏ ਲੱਕੀ ਡਰਾਅ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜੁਲਾਈ 2025 ਦੌਰਾਨ ‘ਮੇਰਾ ਬਿੱਲ’ ਐਪ ‘ਤੇ 6,345 ਬਿੱਲ ਅਪਲੋਡ ਕੀਤੇ ਗਏ ਅਤੇ ਡਰਾਅ ਦੇ ਨਤੀਜੇ ਵਜੋਂ 257 ਜੇਤੂਆਂ ਨੇ ਕੁੱਲ 15,30,015 ਰੁਪਏ ਦੀ ਇਨਾਮੀ ਰਾਸ਼ੀ ਜਿੱਤੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਲੋੜੀਂਦੇ ਵੇਰਵੇ ਜਿਸ ਵਿੱਚ ਮੁੱਖ ਤੌਰ ‘ਤੇ ਜੇਤੂ ਦਾ ਖਾਤਾ ਨੰਬਰ ਸ਼ਾਮਲ ਹੈ, ਪ੍ਰਾਪਤ ਹੋਣ ‘ਤੇ ਜੇਤੂਆਂ ਦੇ ਖਾਤਿਆਂ ਵਿੱਚ ਤੁਰੰਤ ਇਨਾਮੀ ਰਾਸ਼ੀ ਟ੍ਰਾਂਸਫਰ ਕਰ ਦਿੰਦਾ ਹੈ। ਜੇਤੂਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਕੁਸ਼ਲਤਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

ਲੋਕਾਂ ਦੀ ਨਿਰੰਤਰ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਮੰਗ ਕੇ “ਬਿੱਲ ਲਿਆਓ ਇਨਾਮ ਪਾਓ” ਸਕੀਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰ ਇੱਕ ਅਪਲੋਡ ਕੀਤਾ ਗਿਆ ਬਿੱਲ ਨਾ ਸਿਰਫ਼ ਜਿੱਤਣ ਦਾ ਮੌਕਾ ਦਿੰਦਾ ਹੈ, ਸਗੋਂ ਕਰ ਚੋਰੀ ਨੂੰ ਰੋਕਣ ਅਤੇ ਕਰ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਯਤਨਾਂ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਏਵੀਏਸ਼ਨ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ ਸਮੇਤ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ, ਅਤੇ ਬਿਜਨਸ ਤੋਂ ਬਿਜਨਸ (ਬੀ 2 ਬੀ) ਲੈਣ-ਦੇਣ ਨਾਲ ਸਬੰਧਤ ਬਿੱਲਾਂ ਨੂੰ ਯੋਜਨਾ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰਾਅ ਲਈ ਸਿਰਫ਼ ਪਿਛਲੇ ਮਹੀਨੇ ਕੀਤੀਆਂ ਗਈਆਂ ਖਰੀਦਦਾਰੀ ਦੇ ਬਿੱਲਾਂ ‘ਤੇ ਵਿਚਾਰ ਕੀਤਾ ਜਾਂਦਾ ਹੈ, ਜਿਸ ਨਾਲ ਯੋਜਨਾ ਦੀ ਨਿਰਪੱਖਤਾ ਅਤੇ ਸੰਚਾਲਨ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਇਆ ਜਾਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਦੀ ਸਫਲਤਾ ਨਾਗਰਿਕ-ਸੰਚਾਲਿਤ ਸ਼ਾਸਨ ਦੀ ਸ਼ਕਤੀ ਦਾ ਪ੍ਰਮਾਣ ਹੈ ਅਤੇ ਇੱਕ ਵਧੇਰੇ ਜਵਾਬਦੇਹ ਅਤੇ ਆਮ ਲੋਕਾਂ ਦੀ ਹਿੱਸੇਦਾਰੀ ਵਾਲੇ ਵਿੱਤੀ ਢਾਂਚੇ ਦੇ ਨਿਰਮਾਣ ਪ੍ਰਤੀ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਕੀਮ ਦਾ ਦੋਹਰਾ ਪ੍ਰਭਾਵ ਚੌਕਸ ਖਪਤਕਾਰਾਂ ਨੂੰ ਇਨਾਮ ਦੇਣ ਦੇ ਨਾਲ-ਨਾਲ ਸੂਬੇ ਦੇ ਕਰ ਲਾਗੂਕਰਨ ਢਾਂਚੇ ਨੂੰ ਹੋਰ ਮਜੂਬਤ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP MLA ਨੇ ਕਬੂਲੀ ਕਾਂਗਰਸੀ ਵਿਧਾਇਕ ਦੇ ਸਮਰਥਕਾਂ ਦੀ ਚੁਣੌਤੀ; Dope Test ਲਈ ਪੁੱਜਿਆ ਲੋਹਗੜ੍ਹ

0

👉Dope Test ਕਰਵਾਉਣ ਲਈ ਨਹੀਂ ਬਹੁੜਿਆ ਕੋਈ; ਸੈਕੜੇ ਦੀ ਗਿਣਤੀ ਵਿਚ MLA ਦੇ ਸਮਰਥਨ ‘ਚ ਪੁੱਜੇ ਲੋਕ
Moga News: ਸੂਬੇ ਵਿਚ ਪਿਛਲੇ ਕਈ ਦਹਾਕਿਆਂ ਤੋਂ ਨਸ਼ਿਆਂ ਦੇ ਮੁੱਦੇ ‘ਤੇ ਪੈ ਰਹੇ ਰੌਲੇ ਦੌਰਾਨ ਹਲਕਾ ਧਰਮਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਭਰਾ ਇਕਬਾਲ ਸਿੰਘ ਲੋਹਗੜ੍ਹ ਤੇ ਕੁੱਝ ਹੋਰਨਾਂ ਵੱਲੋਂ ਆਪ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਅਤੇ ਉਸਦੇ ਸਮਰਥਕਾਂ ਨੂੰ ਡੋਪ ਟੈਸਟ ਦੀ ਦਿੱਤੀ ਚੁਣੌਤੀ ਅੱਜ ਉਨ੍ਹਾਂ ਉਪਰ ਭਾਰੀ ਪੈਂਦੀ ਨਜ਼ਰ ਆਈ। ਬੀਤੇ ਕੱਲ ਇਹ ਚੁਣੌਤੀ ਕਬੂਲਣ ਵਾਲੇ ਵਿਧਾਇਕ ਲਾਡੀ ਢੋਸ ਅੱਜ ਐਤਵਾਰ ਨੂੰ ਆਪਣੇ ਸੈਕੜੇ ਸਮਰਥਕਾਂ ਦੇ ਨਾਲ ਪਿੰਡ ਲੋਹਗੜ੍ਹ ਦੇ ਗੁਰਦੂਆਰਾ ਸਾਹਿਬ ਵਿਖੇ ਸਵੇਰੇ 10 ਵਜੇਂ ਪੁੱਜ ਗਏ।

ਇਹ ਵੀ ਪੜ੍ਹੋ ਪੰਜਾਬੀ ਗਾਇਕਾ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਵਿਚੋਂ ਛੁੱਟੀ

ਇਸ ਦੌਰਾਨ ਉਨ੍ਹਾਂ ਵਿਰੋਧੀਆਂ ਨੂੰ ਆਪਣੀ ਡਾਕਟਰੀ ਟੀਮ ਲਿਆਉਣ ਲਈ ਕਿਹਾ ਤਾਂ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਡੋਪ ਟੈਸਟ ਕਰਵਾਇਆ ਜਾ ਸਕੇ। ਪ੍ਰੰਤੂ ਲਗਾਤਾਰ ਕਈ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਕੋਈ ਵਿਧਾਇਕ ਅਤੇ ਉਸਦੇ ਸਮਰਥਕਾਂ ਦਾ ਡੋਪ ਟੈਸਟ ਦਾ ਸੈਂਪਲ ਲੈਣ ਨਹੀਂ ਪੁੱਜਾ, ਜਿਸਤੋਂ ਬਾਅਦ ਲਾਡੀ ਢੋਸ ਅਤੇ ਉਸਦੇ ਸਮਰਥਕਾਂ ਵੱਲੋਂ ਗੁਰਦੂਆਰਾ ਸਾਹਿਬ ਵਿਚ ਹਲਕੇ ਦੇ ਕੰਮ ਕਰਨ ਅਤੇ ਨਸ਼ਿਆਂ ਨੂੰ ਰੋਕਣ ਦੇ ਲਈ ਗੁਰੂ ਸਾਹਿਬ ਅੱਗੇ ਤਾਕਤ ਤੋ ਸੋਝੀ ਬਖ਼ਸਣ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

ਇਸ ਮੌਕੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬੇ ਦੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ ਤੇ ਵੱਡੇ ਵੱਡੇ ਮਗਰਮੱਛਾਂ ਨੂੰ ਫ਼ੜਣ ਤੋਂ ਇਲਾਵਾ ਨਸ਼ੇ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਾਇਆ ਜਾ ਰਿਹਾ। ਐਮਐਲਏ ਲਾਡੀ ਢੋਸ ਨੇ ਇਸ ਮੌਕੇ ਇਕੱਠ ਵਿਚ ਦਾਅਵਾ ਕੀਤਾ ਕਿ ਉਸਦੇ ਪ੍ਰਵਾਰ ਦੀਆਂ ਤਿੰਨ ਪੀੜ੍ਹੀਆਂ(ਦਾਦਾ ਜੀ ਕ੍ਰਿਪਾਲ ਸਿੰਘ ਢੋਸ, ਪਿਤਾ ਜੀ ਕੁਲਦੀਪ ਸਿੰਘ ਢੋਸ) ਸਹਿਤ ਉਨ੍ਹਾਂ ਵੱਲੋਂ ਅੱਜ ਸ਼ਰਾਬ ਤਾਂ ਦੂਰ ਬੀਅਰ ਦਾ ਨਸ਼ਾ ਵੀ ਕੀਤਾ ਹੋਵੇ। ਜਦੋਂਕਿ ਉਸਨੂੰ ਆਪਣੇ ਸਿਆਸੀ ਵਿਰੋਧੀਆਂ ਬਾਰੇ ਕੱਲੀ-ਕੱਲੀ ਗੱਲ ਤਾਂ ਪਤਾ ਹੈ ਪ੍ਰੰਤੂ ਉਹ ਰਾਜਨੀਤੀਵਾਨ ਹੋਣ ਕਾਰਨ ਕਿਸੇ ਦੀ ਨਿੱਜੀ ਜਿੰਦਗੀ ਬਾਰੇ ਨਹੀਂ, ਬਲਕਿ ਆਪਣੇ ਹਲਕੇ ਦੇ ਕੰਮਾਂ ਬਾਰੇ ਚਰਚਾ ਕਰਨੀ ਪਸੰਦ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦ ਫ਼ੌਜੀ ਪ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪੁੱਜੀ, ਮਾਹੌਲ ਗਮਮੀਨ

Fatehgarh Sahib News: ਜੰਮੂ-ਕਸ਼ਮੀਰ ਦੇ ਕੁਲਗਾਮ ਇਲਾਕੇ ਵਿਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਰੱਖੜੀ ਵਾਲੇ ਦਿਨ ਸ਼ਹੀਦੀ ਪਾ ਗਏ ਫ਼ੌਜੀ ਜਵਾਨ ਪ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਸਵੇਰੇ ਉਸਦੇ ਜੱਦੀ ਪਿੰਡ ਵਿਚ ਪੁੱਜ ਗਈ ਹੈ। ਭਾਰਤੀ ਫ਼ੌਜ ਦੇ ਅਧਿਕਾਰੀ ਤੇ ਜਵਾਨ ਪੂਰੇ ਸਨਮਾਨ ਦੇ ਨਾਲ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਲੈ ਕੇ ਪੁੱਜੇ, ਜਿੱਥੇ ਰਾਸਤੇ ਵਿਚ ਇਲਾਕੇ ਦੇ ਨੌਜਵਾਨਾਂ ਨੇ ਮੋਟਰਸਾਈਕਲ ‘ਤੇ ਤਿਰੰਗੇ ਲੈ ਕੇ ਇਸਦੀ ਅਗਵਾਈ ਕੀਤੀ ਤੇ ਸ਼ਹੀਦ ਪ੍ਰਿਤਪਾਲ ਸਿੰਘ ਅਮਰ ਰਹੇ ਨਾਅਰਿਆਂ ਨਾਲ ਉਸਨੂੰ ਸਲਾਮੀ ਦਿੱਤੀ।

ਇਹ ਵੀ ਪੜ੍ਹੋ ਪੰਜਾਬੀ ਗਾਇਕਾ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਵਿਚੋਂ ਛੁੱਟੀ

ਨਾਇਕ ਪ੍ਰਿਤਪਾਲ ਸਿੰਘ (28 ਸਾਲ) ਖੰਨਾ ਦੇ ਪਿੰਡ ਮਨੂਪੁਰ ਦਾ ਰਹਿਣ ਵਾਲਾ ਹੈ ਇਸਤੋਂ ਇਲਾਵਾ ਪ੍ਰਿਤਪਾਲ ਦੇ ਨਾਲ ਹੀ ਸਹੀਦ ਹੋਏ ਫ਼ਤਿਹਗੜ੍ਹ ਦੇ ਨਜਦੀਕੀ ਪਿੰਡ ਬਦੀਨਪੁਰ ਦੇ ਸਿਪਾਹੀ ਹਰਮਿੰਦਰ ਸਿੰਘ (26 ਸਾਲ) ਦੀ ਵੀ ਮ੍ਰਿਤਕ ਦੇਹ ਥੋੜੀ ਦੇਰ ਵਿਚ ਪੁੱਜਣ ਦੀ ਉਮੀਦ ਹੈ। ਦੋਨਾਂ ਦੇ ਅੰਤਿਮ ਸੰਸਕਾਰ ਅੱਜ ਐਤਵਾਰ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤੇ ਜਾਣਗੇ, ਜਿੱਥੇ ਸਰਕਾਰੀ ਨੁਮਾਇੰਦੇ ਤੇ ਇਲਾਕੇ ਭਰ ਦੇ ਲੋਕ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

ਜਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਭਾਰਤੀ ਫ਼ੌਜ, ਸਪੈਸ਼ਲ ਆਪ੍ਰੇਸ਼ਨ ਗਰੁੱਪ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਵੱਲੋਂ ਮਿਲਕੇ 1 ਅਗਸਤ ਤੋਂ ਆਪ੍ਰੇਸ਼ਨ ਅਖਾਲ ਚਲਾਇਆ ਜਾ ਰਿਹਾ ਹੈ। ਜਿਸਦੇ ਵਿਚ ਅੱਤਵਾਦੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਮਾਰਿਆ ਜਾ ਰਿਹਾ। ਇਸ ਦੌਰਾਨ ਹੋਏ ਮੁਕਾਬਲੇ ਵਿਚ ਦੋਨੋਂ ਜਵਾਨ ਸ਼ਹੀਦ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬੀ ਗਾਇਕਾ ਤੇ ਵਿਧਾਇਕਾ ਅਨਮੋਲ ਗਗਨ ਮਾਨ ਦੀ ਵਿਧਾਨ ਸਭਾ ਕਮੇਟੀ ਵਿਚੋਂ ਛੁੱਟੀ

0

Chandigarh News: anmol gagan mann; ਨਾਮਵਰ ਪੰਜਾਬੀ ਗਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ, ਜੋਕਿ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ, ਦੀ ਵਿਧਾਨ ਸਭਾ ਦੀ ਇੱਕ ਮਹੱਤਵਪੂਰਨ ਕਮੇਟੀ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਥਾਂ ‘ਤੇ ਰਾਜਪੁਰਾ ਤੋਂ ਆਪ ਦੀ ਮਹਿਲਾ ਵਿਧਾਇਕਾ ਸ਼੍ਰੀਮਤੀ ਨੀਨਾ ਮਿੱਤਲ ਨੂੰ ਸਾਲ 2025-26 ਲਈ ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ। ਇਹ ਕਾਰਵਾਈ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

19 ਜੁਲਾਈ ਨੂੰ ਅਚਾਨਕ ਆਪਣੇ ਸੋਸਲ ਮੀਡੀਆ ‘ਤੇ ਸਿਆਸਤ ਤੋਂ ਸਨਿਆਸ ਲੈਣ ਅਤੇ ਵਿਧਾਇਕੀ ਤੋਂ ਅਸਤੀਫ਼ਾ ਸਵੀਕਾਰ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕਰਨ ਵਾਲੀ ਅਨਮੋਲ ਗਗਨ ਮਾਨ ਨੂੰ ਬੇਸ਼ੱਕ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਮਨਾ ਲਿਆ ਸੀ ਪ੍ਰੰਤੂ ਅਚਾਨਕ ਹੁਣ ਵਿਧਾਨ ਸਭਾ ਦੀ ਮਹੱਤਵਪੂਰਨ ਕਮੇਟੀ ਤੋਂ ਹਟਾਉਣ ਨਾਲ ਸਿਆਸੀ ਗਲਿਆਰਿਆਂ ਵਿਚ ਮੁੜ ਉਸਦੇ ਨਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਇਹ ਵੀ ਪਤਾ ਲੱਗਿਆ ਹੈ ਕਿ ਪਿਛਲੇ ਦਿਨੀਂ ਮੰਤਰੀ ਦੇ ਅਹੁੱਦੇ ਤੋਂ ਹਟਾਏ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋਈ ਇੱਕ ਹੋਰ ਕਮੇਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

0

👉ਤੇਜਾ ਸਿੰਘ ਸਮੁੰਦਰੀ ਹਾਲ ਤੋਂ ਬਾਅਦ ਭਾਈ ਗੁਰਦਾਸ ਹਾਲ ‘ਚ ਵੀ ਗੁਰੂ ਗਰੰਥ ਸਾਹਿਬ ਪ੍ਰਕਾਸ਼ ਕਰਨ ਦੀ ਨਹੀਂ ਮਿਲੀ ਪ੍ਰਵਾਨਗੀ
👉ਹੁਣ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗਾ ਡੈਲੀਗੇਟ ਇਜਲਾਸ

Amritsar News: 2 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਹੋਏ ਹੁਕਮਨਾਮਾ ਸਾਹਿਬ ਦੇ ਤਹਿਤ ਸ਼ੁਰੂ ਹੋਈ ਭਰਤੀ ਮੁਹਿੰਮ ਸਮਾਪਤ ਹੋਣ ਤੋਂ ਬਾਅਦ ਹੁਣ ਭਰਤੀ ਕਮੇਟੀ ਵੱਲੋਂ ਡੈਲੀਗੇਟ ਇਜਲਾਜ ਸੱਦਿਆ ਹੈ। 11 ਅਗੱਸਤ ਨੂੰ ਹੋਣ ਵਾਲੇ ਇਸ ਡੈਲੀਗੇਟ ਇਜਲਾਸ ਲਈ ਜਿੱਥੇ ਭਰਤੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੰਗ ਕੀਤੀ ਸੀ ਪ੍ਰੰਤੁ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੀ ਬਜਾਏ ਭਾਈ ਗੁਰਦਾਸ ਹਾਲ ਦੀ ਮੰਨਜੂਰੀ ਦਿੱਤੀ ਗਈ।

ਇਹ ਵੀ ਪੜ੍ਹੋ 2015 ਦੇ ਡਰੱਗ ਰੈਕੇਟ ਵਿੱਚ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਭਰਤੀ ਕਮੇਟੀ ਦੇ ਮੈਂਬਰਾਂ ਮੁਤਾਬਕ ਅੱਜ ਸ਼ਨੀਵਾਰ ਨੂੰ ਜਦ ਭਾਈ ਗੁਰਦਾਸ ਹਾਲ ‘ਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਕਰਵਾਏ ਜਾਣ ਦੀ ਤਿਆਰੀ ਸੀ ਤਾਂ ਮੈਨੇਜਰ ਵੱਲੋਂ ਮੌਕੇ ‘ਤੋਂ ਅਜਿਹਾ ਕਰਨ ‘ਤੇ ਰੋਕ ਦਿੱਤਾ ਗਿਆ। ਜਿਸਤੋਂ ਬਾਅਦ ਹੁਣ 11 ਅਗਸਤ ਦਿਨ ਸੋਮਵਾਰ ਨੂੰ ਬੁਲਾਏ ਗਏ ਜਨਰਲ ਇਜਲਾਸ ਨੂੰ ਬੁਰਜ ਅਕਾਲੀ ਬਾਬਾ ਫ਼ੂਲਾ ਸਿੰਘ ਵਿਖੇ ਕੀਤਾ ਜਾ ਰਿਹਾ। ਭਰਤੀ ਕਮੇਟੀ ਮੈਬਰਾਂ ਸ: ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਇਸ ਭਰਤੀ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਪੰਥ ਦਰਦੀਆਂ ਅਤੇ ਪੰਜਾਬ ਪ੍ਰਸਤ ਲੋਕਾਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ ਸੈਕੜੇਂ ਭੈਣਾਂ ਨੇ ਜੇਲ੍ਹ ‘ਚ ਬੰਦ ਭਰਾਵਾਂ ਦੇ ਭਿੱਜੀਆਂ ਅੱਖਾਂ ਨਾਲ ਬੰਨੀ ਰੱਖੜੀ, ਚੰਗੇ ਭਵਿੱਖ ਦੀ ਕੀਤੀ ਕਾਮਨਾ

ਉਨ੍ਹਾਂ ਇਸ ਭਰਤੀ ਮੁਹਿੰਮ ਤਹਿਤ ਇੱਕ-ਇੱਕ ਕਾਪੀ ਭਰਨ ਵਾਲੀ ਸਾਰੇ ਸਰਕਲ ਡੈਲੀਗੇਟਾਂ ਨੂੰ ਅਪੀਲ ਕੀਤੀ ਹੈ ਕਿ, ਬੁਲਾਏ ਗਏ ਜਨਰਲ ਇਜਲਾਸ ਦੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਜਰੂਰ ਆਪਣੀ ਹਾਜ਼ਰੀ ਯਕੀਨੀ ਬਣਾਉਣ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 105 ਸਾਲ ਬਾਅਦ, ਪਿਛਲੇ ਸਮੇਂ ਵਿੱਚ ਕੀਤੀਆਂ ਗਲਤੀਆਂ ਤੇ ਗੁਨਾਹਾਂ ਕਾਰਨ ਸਿਆਸੀ ਅਗਵਾਈ ਦਾ ਨੈਤਿਕ ਅਧਾਰ ਗੁਆ ਚੁੱਕੀ ਲੀਡਰਸ਼ਿਪ ਦੇ ਫਲਸਰੂਪ ਨਵੀਂ ਲੀਡਰਸ਼ਿਪ ਦੀ ਭਾਲ ਅਤੇ ਲੋੜ ਨੂੰ ਹੁਕਮਨਾਮਾ ਸਾਹਿਬ ਦੀ ਭਾਵਨਾ ਹੇਠ ਪੂਰਿਆ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908699