Wednesday, May 20, 2026
Home Blog Page 536

ਅਕਾਲੀ ਦਲ ਦੇ ਸਟੇਟ ਡੈਲੀਗੇਟ ਇਜ਼ਲਾਸ ਲਈ ਮੁੜ ਜਗ੍ਹਾਂ ਬਦਲੀ, ਹੁਣ ਡੈਲੀਗੇਟਾਂ ਨੂੰ ਇੱਥੇ ਪੁੱਜਣ ਦੀ ਕੀਤੀ ਅਪੀਲ

0

👉ਤੇਜਾ ਸਿੰਘ ਸਮੁੰਦਰੀ ਹਾਲ ਤੋਂ ਬਾਅਦ ਭਾਈ ਗੁਰਦਾਸ ਹਾਲ ‘ਚ ਵੀ ਗੁਰੂ ਗਰੰਥ ਸਾਹਿਬ ਪ੍ਰਕਾਸ਼ ਕਰਨ ਦੀ ਨਹੀਂ ਮਿਲੀ ਪ੍ਰਵਾਨਗੀ
👉ਹੁਣ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗਾ ਡੈਲੀਗੇਟ ਇਜਲਾਸ

Amritsar News: 2 ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਹੋਏ ਹੁਕਮਨਾਮਾ ਸਾਹਿਬ ਦੇ ਤਹਿਤ ਸ਼ੁਰੂ ਹੋਈ ਭਰਤੀ ਮੁਹਿੰਮ ਸਮਾਪਤ ਹੋਣ ਤੋਂ ਬਾਅਦ ਹੁਣ ਭਰਤੀ ਕਮੇਟੀ ਵੱਲੋਂ ਡੈਲੀਗੇਟ ਇਜਲਾਜ ਸੱਦਿਆ ਹੈ। 11 ਅਗੱਸਤ ਨੂੰ ਹੋਣ ਵਾਲੇ ਇਸ ਡੈਲੀਗੇਟ ਇਜਲਾਸ ਲਈ ਜਿੱਥੇ ਭਰਤੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੀ ਮੰਗ ਕੀਤੀ ਸੀ ਪ੍ਰੰਤੁ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੀ ਬਜਾਏ ਭਾਈ ਗੁਰਦਾਸ ਹਾਲ ਦੀ ਮੰਨਜੂਰੀ ਦਿੱਤੀ ਗਈ।

ਇਹ ਵੀ ਪੜ੍ਹੋ 2015 ਦੇ ਡਰੱਗ ਰੈਕੇਟ ਵਿੱਚ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਭਰਤੀ ਕਮੇਟੀ ਦੇ ਮੈਂਬਰਾਂ ਮੁਤਾਬਕ ਅੱਜ ਸ਼ਨੀਵਾਰ ਨੂੰ ਜਦ ਭਾਈ ਗੁਰਦਾਸ ਹਾਲ ‘ਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਕਰਵਾਏ ਜਾਣ ਦੀ ਤਿਆਰੀ ਸੀ ਤਾਂ ਮੈਨੇਜਰ ਵੱਲੋਂ ਮੌਕੇ ‘ਤੋਂ ਅਜਿਹਾ ਕਰਨ ‘ਤੇ ਰੋਕ ਦਿੱਤਾ ਗਿਆ। ਜਿਸਤੋਂ ਬਾਅਦ ਹੁਣ 11 ਅਗਸਤ ਦਿਨ ਸੋਮਵਾਰ ਨੂੰ ਬੁਲਾਏ ਗਏ ਜਨਰਲ ਇਜਲਾਸ ਨੂੰ ਬੁਰਜ ਅਕਾਲੀ ਬਾਬਾ ਫ਼ੂਲਾ ਸਿੰਘ ਵਿਖੇ ਕੀਤਾ ਜਾ ਰਿਹਾ। ਭਰਤੀ ਕਮੇਟੀ ਮੈਬਰਾਂ ਸ: ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਇਸ ਭਰਤੀ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਪੰਥ ਦਰਦੀਆਂ ਅਤੇ ਪੰਜਾਬ ਪ੍ਰਸਤ ਲੋਕਾਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ ਸੈਕੜੇਂ ਭੈਣਾਂ ਨੇ ਜੇਲ੍ਹ ‘ਚ ਬੰਦ ਭਰਾਵਾਂ ਦੇ ਭਿੱਜੀਆਂ ਅੱਖਾਂ ਨਾਲ ਬੰਨੀ ਰੱਖੜੀ, ਚੰਗੇ ਭਵਿੱਖ ਦੀ ਕੀਤੀ ਕਾਮਨਾ

ਉਨ੍ਹਾਂ ਇਸ ਭਰਤੀ ਮੁਹਿੰਮ ਤਹਿਤ ਇੱਕ-ਇੱਕ ਕਾਪੀ ਭਰਨ ਵਾਲੀ ਸਾਰੇ ਸਰਕਲ ਡੈਲੀਗੇਟਾਂ ਨੂੰ ਅਪੀਲ ਕੀਤੀ ਹੈ ਕਿ, ਬੁਲਾਏ ਗਏ ਜਨਰਲ ਇਜਲਾਸ ਦੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਜਰੂਰ ਆਪਣੀ ਹਾਜ਼ਰੀ ਯਕੀਨੀ ਬਣਾਉਣ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 105 ਸਾਲ ਬਾਅਦ, ਪਿਛਲੇ ਸਮੇਂ ਵਿੱਚ ਕੀਤੀਆਂ ਗਲਤੀਆਂ ਤੇ ਗੁਨਾਹਾਂ ਕਾਰਨ ਸਿਆਸੀ ਅਗਵਾਈ ਦਾ ਨੈਤਿਕ ਅਧਾਰ ਗੁਆ ਚੁੱਕੀ ਲੀਡਰਸ਼ਿਪ ਦੇ ਫਲਸਰੂਪ ਨਵੀਂ ਲੀਡਰਸ਼ਿਪ ਦੀ ਭਾਲ ਅਤੇ ਲੋੜ ਨੂੰ ਹੁਕਮਨਾਮਾ ਸਾਹਿਬ ਦੀ ਭਾਵਨਾ ਹੇਠ ਪੂਰਿਆ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Nabha jail ‘ਚ ਬੰਦ ਛੋਟੇ ਭਰਾ ਬਿਕਰਮ ਮਜੀਠਿਆ ਦੇ ਹਰਸਿਮਰਤ ਕੌਰ ਬਾਦਲ ਨੇ ਬੰਨ੍ਹੀ ਰੱਖੜੀ

0

👉ਸਰਕਾਰ ਦੇ ਇਸ਼ਾਰੇ ‘ਤੇ ਜੇਲ੍ਹ ਅਧਿਕਾਰੀਆਂ ਉਪਰ ਕਈ ਘੰਟੇ ਖੱਜਲ-ਖੁਆਰ ਕਰਨ ਦਾ ਲਗਾਇਆ ਦੋਸ਼
Nabha News: ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰਕੇ ਨਾਭਾ ਜੇਲ੍ਹ ਜੇਲ੍ਹ ਵਿਚ ਬੰਦ ਕੀਤੇ ਗਏ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਅੱਜ ਸ਼ਨੀਵਾਰ ਨੂੰ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਰੱਖੜੀ ਬੰਨਣ ਪੁੱਜੇ। ਦਿੱਲੀ ਤੋਂ ਵਿਸ਼ੇਸ ਤੌਰ ‘ਤੇ ਨਾਭਾ ਪੁੱਜੀ ਐਮਪੀ ਬੀਬੀ ਬਾਦਲ ਨੂੰ ਅੰਦਰ ਜਾਣ ਦਾ ਇਜ਼ਾਜਤ ਨਾ ਮਿਲਦ ਕਾਰਨ ਕਾਫ਼ੀ ਸਮਾਂ ਜੇਲ੍ਹ ਦੇ ਬਾਹਰ ਹੀ ਇੰਤਜ਼ਾਰ ਕਰਨਾ ਪਿਆ। ਜਿਸਤੋਂ ਬਾਅਦ ਉਨ੍ਹਾਂ ਨੂੰ ਵੀ ਜੇਲ੍ਹ ਅੰਦਰ ਲਿਜਾ ਕੇ ਬਿਕਰਮ ਦੇ ਰੱਖੜ੍ਹੀ ਬੰਨਵਾਈ ਗਈ।

ਇਹ ਵੀ ਪੜ੍ਹੋ ਸੈਕੜੇਂ ਭੈਣਾਂ ਨੇ ਜੇਲ੍ਹ ‘ਚ ਬੰਦ ਭਰਾਵਾਂ ਦੇ ਭਿੱਜੀਆਂ ਅੱਖਾਂ ਨਾਲ ਬੰਨੀ ਰੱਖੜੀ, ਚੰਗੇ ਭਵਿੱਖ ਦੀ ਕੀਤੀ ਕਾਮਨਾ

ਇਸ ਦੌਰਾਨ ਜੇਲ੍ਹ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਰੱਖੜੀ ਵਰਗੇ ਪਵਿੱਤਰ ਦਿਨ ‘ਤੇ ਵੀ ਉਸਨੂੰ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਦਿੱਲੀ ਤੋਂ ਭਾਰੀ ਮੀਂਹ ਦੇ ਬਾਵਜੂਦ ਆਪਣੇ ਛੋਟੇ ਵੀਰ ਬਿਕਰਮ ਸਿੰਘ ਮਜੀਠੀਆ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਆਈ ਸੀ, ਜੋ ਕਿ ਝੂਠੇ ਦੋਸ਼ਾਂ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹੈ ਪਰ ਮੈਨੂੰ ਇਸ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਬੀਬੀ ਬਾਦਲ ਨੇ ਦਾਅਵਾ ਕੀਤਾ ਕਿ ਉਸਦੇ ਵੱਲੋਂ ਪਿਛਲੇ 4 ਦਿਨਾਂ ਤੋਂ ਆਪਣੇ ਭਰਾ ਦੇ ਰੱਖੜੀ ਬੰਨਣ ਦੀ ਇਜਾਜ਼ਤ ਮੰਗੀ ਜਾ ਰਹੀ ਸੀ ਪ੍ਰੰਤੂ ਕੋਈ ਹਾਂ ਪੱਖੀ ਜਵਾਬ ਨਹੀਂ ਆਇਆ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮੈਨੂੰ ਡੇਢ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਮੇਰੇ ਭਰਾ ਨੂੰ ਮਿਲਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਦਸਣਾ ਬਣਦਾ ਹੈ ਕਿ 25 ਜੂਨ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਮਜੀਠਿਆ ਨੂੰ ਪੁਲਿਸ ਰਿਮਾਂਡ ‘ਤੇ ਰੱਖਣ ਤੋਂ ਬਾਅਦ ਨਾਭਾ ਜੇਲ੍ਹ ਭੇਜ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

69ਵੀਂ ਗਰਮ ਰੁੱਤ ਜੋਨਲ ਹਾਕੀ ਖੇਡਾਂ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

0

sports news: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਟੂਰਨਾਮੈਂਟ ਕਮੇਟੀ ਤਲਵੰਡੀ ਸਾਬੋ ਦੇ ਪ੍ਰਧਾਨ ਮੁੱਖ ਅਧਿਆਪਕ ਅਵਤਾਰ ਸਿੰਘ ਲਾਲੇਆਣਾ ਦੀ ਅਗਵਾਈ ਵਿੱਚ 69 ਵੀਆਂ ਗਰਮ ਰੁੱਤ ਖੇਡਾਂ ਹਾਕੀ ਦੇ ਮੁਕਾਬਲੇ ਅਕਾਲ ਅਕੈਡਮੀ ਬਾਘਾ ਵਿਖੇ ਕਰਵਾਏ ਗਏ।ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅਮ ਪਰਾਸ਼ਰ ਵਲੋਂ ਕੀਤਾ ਗਿਆ। ਉਹਨਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜੋਨਲ ਟੂਰਨਾਮੈਂਟ ਕਮੇਟੀ ਦੇ ਵਿੱਤ ਸਕੱਤਰ ਹਰਮੰਦਰ ਸਿੰਘ ਸਟੇਟ ਐਵਾਰਡੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਸੈਕੜੇਂ ਭੈਣਾਂ ਨੇ ਜੇਲ੍ਹ ‘ਚ ਬੰਦ ਭਰਾਵਾਂ ਦੇ ਭਿੱਜੀਆਂ ਅੱਖਾਂ ਨਾਲ ਬੰਨੀ ਰੱਖੜੀ, ਚੰਗੇ ਭਵਿੱਖ ਦੀ ਕੀਤੀ ਕਾਮਨਾ

ਇਹਨਾਂ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਜਨਰਲ ਸਕੱਤਰ ਗੁਰਜੰਟ ਸਿੰਘ ਡੀ ਪੀ ਈ ਨੇ ਦੱਸਿਆ ਕਿ 69 ਵੀਆਂ ਜੋਨ ਪੱਧਰੀ ਖੇਡਾਂ ਹਾਕੀ ਅੰਡਰ 14 ਮੁੰਡੇ ਵਿੱਚ ਸੁਦੇਸ਼ ਵਾਟਿਕਾ ਕਾਨਵੇਂਟ ਸਕੂਲ ਭਾਗੀਵਾਂਦਰ ਨੇ ਪਹਿਲਾ,ਅਕਾਲ ਅਕੈਡਮੀ ਦਮਦਮਾ ਸਾਹਿਬ ਨੇ ਦੂਜਾ, ਅਕਾਲ ਅਕੈਡਮੀ ਬਾਘਾ ਨੇ ਤੀਜਾ,ਅੰਡਰ 14 ਕੁੜੀਆਂ ਵਿੱਚ ਅਕਾਲ ਅਕੈਡਮੀ ਬਾਘਾ ਨੇ ਪਹਿਲਾ,ਸੁਦੇਸ਼ ਵਾਟਿਕਾ ਕਾਨਵੇਂਟ ਸਕੂਲ ਭਾਗੀਵਾਂਦਰ ਨੇ ਦੂਜਾ,ਅਕਾਲ ਅਕੈਡਮੀ ਦਮਦਮਾ ਸਾਹਿਬ ਨੇ ਤੀਜਾ, ਅੰਡਰ 17 ਮੁੰਡੇ ਵਿੱਚ ਅਕਾਲ ਅਕੈਡਮੀ ਜਗਾ ਰਾਮਤੀਰਥ ਨੇ ਪਹਿਲਾ, ਸੁਦੇਸ਼ ਵਾਟਿਕਾ ਕਾਨਵੇਂਟ ਸਕੂਲ ਭਾਗੀਵਾਂਦਰ ਨੇ ਦੂਜਾ,ਅਕਾਲ ਅਕੈਡਮੀ ਬਾਘਾ ਨੇ ਤੀਜਾ, ਅੰਡਰ 17 ਕੁੜੀਆ ਵਿੱਚ ਸੁਦੇਸ਼ ਵਾਟਿਕਾ ਕਾਨਵੇਂਟ ਸਕੂਲ ਭਾਗੀਵਾਂਦਰ ਨੇ ਪਹਿਲਾ, ਅਕਾਲ ਅਕੈਡਮੀ ਜਗਾ ਰਾਮਤੀਰਥ ਨੇ ਦੂਜਾ,ਅਕਾਲ ਅਕੈਡਮੀ ਬਾਘਾ ਨੇ ਤੀਜਾ, ਅੰਡਰ 19 ਮੁੰਡੇ ਵਿੱਚ ਅਕਾਲ ਅਕੈਡਮੀ ਬਾਘਾ ਨੇ ਪਹਿਲਾ, ਅਕਾਲ ਅਕੈਡਮੀ ਜਗਾ ਰਾਮਤੀਰਥ ਨੇ ਦੂਜਾ ਅੰਡਰ 19 ਕੁੜੀਆਂ ਵਿੱਚ ਅਕਾਲ ਅਕੈਡਮੀ ਜਗਾ ਰਾਮਤੀਰਥ ਨੇ ਪਹਿਲਾ,ਅਕਾਲ ਅਕੈਡਮੀ ਬਾਘਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਤੱਗੜ, ਤੇਜਿੰਦਰ ਕੁਮਾਰ, ਸਰਬਜੀਤ ਸਿੰਘ,ਕਿਰਨਪਾਲ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੈਕੜੇਂ ਭੈਣਾਂ ਨੇ ਜੇਲ੍ਹ ‘ਚ ਬੰਦ ਭਰਾਵਾਂ ਦੇ ਭਿੱਜੀਆਂ ਅੱਖਾਂ ਨਾਲ ਬੰਨੀ ਰੱਖੜੀ, ਚੰਗੇ ਭਵਿੱਖ ਦੀ ਕੀਤੀ ਕਾਮਨਾ

0

👉ਵੂਮੈਂਨ ਜੇਲ੍ਹ ‘ਚ ਵੀ ਡੇਢ ਦਰਜ਼ਨ ਤੋਂ ਵੱਧ ਭਰਾਵਾਂ ਨੇ ਜੇਲ੍ਹ ‘ਚ ਬੰਦ ਭੈਣਾਂ ਤੋਂ ਬਣਾਈਆਂ ਰੱਖੜੀਆਂ
Bathinda News: ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਮੌਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਦੀ ਡਿਉੜੀ ਭੈਣਾਂ ਦੇ ਹੰਝੂਆਂ ਤੇ ਹੌਕਿਆਂ ਨਾਲ ਭਿੱਜ ਗਈ। ਇਸ ਸਮਾਗਮ ਦਾ ਉਦੇਸ਼ ਮਨੁੱਖੀ ਸੰਵੇਦਨਾਵਾਂ ਨੂੰ ਸਮਝਦਿਆਂ, ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮਜ਼ਬੂਤ ਕਰਨਾ ਸੀ। ਸਵੇਰੇ ਤੋਂ ਹੀ ਭੈਣਾਂ ਜੇਲ੍ਹ ‘ਚ ਪਹੁੰਚੀਆਂ ਸ਼ੁਰੂ ਹੋ ਗਈਆਂ ਸਨ ਅਤੇ ਸ਼ਾਮ ਤੱਕ 398 ਭੈਣਾਂ ਨੇ ਜੇਲ੍ਹ ਵਿਚ ਬੰਦ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਕੇ, ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੇ ਭਵਿੱਖ ਦੀ ਅਰਦਾਸ ਕੀਤੀ। ਇਸ ਸਮਾਗਮ ਨੇ ਨਾ ਸਿਰਫ਼ ਬੰਦੀਆਂ ਦੀਆਂ ਅੱਖਾਂ ਨੂੰ ਨਮੀ ਦਿੱਤੀ, ਸਗੋਂ ਜੇਲ੍ਹ ਦੀਆਂ ਠੰਢੀਆਂ ਕੰਧਾਂ ਨੂੰ ਵੀ ਭੈਣ-ਭਰਾ ਦੇ ਪਿਆਰ ਦੀ ਗਰਮੀ ਮਹਿਸੂਸ ਕਰਵਾ ਦਿੱਤੀ।

ਇਹ ਵੀ ਪੜ੍ਹੋ 2015 ਦੇ ਡਰੱਗ ਰੈਕੇਟ ਵਿੱਚ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਜੇਲ੍ਹ ‘ਚ ਬੰਦ ਆਪਣੇ ਭਰਾਵਾਂ ਦੇ ਰੱਖੜੀਆਂ ਬੰਨਣ ਆਈਆਂ ਇੰਨ੍ਹਾਂ ਭੈਣਾਂ ਨੇ ਆਪਣੇ ਭਰਾਵਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਨਾਲ ਹੀ ਚੰਗੇ ਰਾਸਤੇ ‘ਤੇ ਚੱਲਣ ਦਾ ਵੀ ਵਚਨ ਲਿਆ।ਬਠਿੰਡਾ ਸ਼ਹਿਰ ਤੋਂ ਕਰੀਬ 12 ਕਿਲੋਮੀਟਰ ਦੂਰ ਇਸ ਕੇਂਦਰੀ ਜੇਲ੍ਹ ਵਿਚ ਇਸ ਤਿਊਹਾਰ ਨੂੰ ਦੇਖਦਿਆਂ ਜੇਲ੍ਹ ਪ੍ਰਸ਼ਾਸਨ ਵੱਲੋਂ ਵੀ ਚੰਗੇ ਪ੍ਰਬੰਧ ਕੀਤੇ ਗਏ ਸਨ। ਦੂਰ-ਦੁਰਾਡੇ ਤੋਂ ਭਰਾਵਾਂ ਨੂੰ ਮਿਲਣ ਆਈਆਂ ਭੈਣਾਂ ਲਈ ਜਿੱਥੇ ਜੇਲ੍ਹ ਦੇ ਬਾਹਰ ਬੈਠਣ ਵਾਸਤੇ ਸ਼ਮਿਆਨਾ, ਕੁਰਸੀਆਂ,ਪੱਖੇ ਤੇ ਪੀਣ ਵਾਲੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਗਿਆ, ਉਥੇ ਜੇਲ੍ਹ ਅੰਦਰ ਹੀ ਮਿਠਾਈਆਂ ਤੇ ਹੋਰਨਾਂ ਤੋਹਫ਼ਿਆਂ ਦਾ ਵੀ ਇੰਤਜ਼ਾਮ ਕੀਤਾ ਗਿਆ। ਜਿਸਦੇ ਚੱਲਦੇ ਜੇਲ੍ਹ ਵਿਚ ਅੱਜ ਸਾਰਾ ਦਿਨ ਹੀ ਵੱਖਰਾ ਮਾਹੌਲ ਬਣਿਆ ਰਿਹਾ। ਇਸ ਮੌਕੇ ਜੇਲ੍ਹ ਦੀ ਸੁਰੱਖਿਆ ਨੂੰ ਪੁਖਤਾ ਰੱਖਣ ਲਈ ਵਾਧੂ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ।

ਇਹ ਵੀ ਪੜ੍ਹੋ ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸੁਪਰਡੈਂਟ ਜੇਲ੍ਹ ਸ਼੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਇਸ ਵਿਸ਼ੇਸ਼ ਮੌਕੇ ‘ਤੇ ਕਿਹਾ ਕਿ “ਇਹ ਤਿਉਹਾਰ ਕੇਵਲ ਧਾਗੇ ਬੰਨ੍ਹਣ ਦਾ ਨਹੀਂ, ਸਗੋਂ ਰਿਸ਼ਤਿਆਂ ਨੂੰ ਨਵੇਂ ਅਰਥ ਦੇਣ ਦਾ ਮੌਕਾ ਹੈ। ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਬੰਦੀਆਂ ਦੀ ਜ਼ਿੰਦਗੀ ‘ਚ ਸੁਧਾਰ ਆਵੇ ਅਤੇ ਰੱਖੜੀ ਵਰਗੇ ਪਵਿੱਤਰ ਤਿਉਹਾਰ ਉਹਨਾਂ ਨੂੰ ਪਰਿਵਾਰ ਦੀ ਯਾਦ ਤੇ ਜ਼ਿੰਮੇਵਾਰੀਆਂ ਦੀ ਮਹੱਤਤਾ ਸਮਝਾਉਣਾ ਹੈ।”ਰੱਖੜੀ ਬੰਨ੍ਹਣ ਲਈ ਆਈਆਂ ਭੈਣਾ ਨੇ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧਾਂ ਉਪਰ ਖੁਸ਼ੀ ਪ੍ਰਗਟ ਕੀਤੀ ਗਈ।ਉਧਰ, ਬਠਿੰਡਾ ਦੀ ਵੂਮੇਂਨ ਜੇਲ੍ਹ ਦੀ ਸੁਪਰਡੈਂਟ ਚੰਚਲ ਸ਼ਰਮਾ ਨੇ ਵੀ ਦਸਿਆ ਕਿ, ‘‘ਉਨ੍ਹਾਂ ਦੀ ਜੇਲ੍ਹ ਵਿਚ ਵੀ ਡੇਢ ਦਰਜ਼ਨ ਦੇ ਕਰੀਬ ਭਰਾ ਆਪਣੀਆਂ ਭੈਣਾਂ ਕੋਲੋਂ ਰੱਖੜੀ ਬਣਾਉਣ ਲਈ ਆਏ ਹੋਏ ਸਨ।” ਇਸ ਮੌਕੇ ਜੇਲ੍ਹ ਦੀ ਕੰਟੀਨ ਅੰਦਰ ਹੀ ਮਿਠਾਈਆਂ ਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਗਿਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

2015 ਦੇ ਡਰੱਗ ਰੈਕੇਟ ਵਿੱਚ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

0

👉ਕਿਹਾ, ਦੋਸ਼ੀਆਂ ਦੇ ਅਕਾਲੀ ਦਲ ਅਤੇ ਕਾਂਗਰਸ ਨਾਲ ਕਥਿਤ ਰਾਜਨੀਤਿਕ ਸਬੰਧਾਂ ਕਾਰਨ ਮਾਮਲੇ ਵਿੱਚ ਦਹਾਕੇ ਦੀ ਦੇਰੀ
Chandigarh News: harpal singh chema; ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ।

ਇਹ ਵੀ ਪੜ੍ਹੋ ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ ਰਿਹਾ। ਨਵੰਬਰ 2023 ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦੁਆਰਾ ਜਾਰੀ ਕੀਤੇ ਗਏ ਲੁੱਕ ਆਊਟ ਸਰਕੂਲਰ (ਐਲ.ਓ.ਸੀ) ਕਾਰਨ, ਆਸਟ੍ਰੇਲੀਆ ਭੱਜਣ ਦੀ ਕੋਸ਼ਿਸ਼ ਕਰਦੇ ਹੋਏ, ਜੋਗਾ ਸਿੰਘ ਨੂੰ ਅੰਤ ਵਿੱਚ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ। ਉਸਨੂੰ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ ਅਤੇ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵੱਲੋਂ ਉਸ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਖੁਲਾਸਾ ਕੀਤਾ ਕਿ ਜੋਗਾ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਇਸ ਮਾਮਲੇ ਵਿੱਚ ਦੋਸ਼ੀ ਗੁਰਦੇਵ ਸਿੰਘ ਅਤੇ ਉਸ ਦੀ ਯੂਕੇ ਸਥਿਤ ਭੈਣ ਚਰਨਜੀਤ ਕੌਰ ਵਿਚਕਾਰ ਗੱਲਬਾਤ ਵਿੱਚ ਮੁੱਖ ਭੂਮਿਕਾ ਨਿਭਾਈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਗੁਰਦੇਵ ਸਿੰਘ ਭਗੌੜਾ ਸੀ ਤਾਂ ਜੋਗਾ ਸਿੰਘ ਨੇ ਇਨ੍ਹਾਂ ਕਾਲਾਂ ਦਾ ਪ੍ਰਬੰਧ ਕਰਨ ਲਈ ਆਪਣੇ ਮੋਬਾਈਲ ਫੋਨ ਦੀ ਵਰਤੋਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਕਾਲ ਡਿਟੇਲ ਵਿਸ਼ਲੇਸ਼ਣ ਤੋਂ ਕਈ ਮਾਮਲੇ ਸਾਹਮਣੇ ਆਏ ਹਨ ਜਿੱਥੇ ਜੋਗਾ ਸਿੰਘ ਅਤੇ ਗੁਰਦੇਵ ਸਿੰਘ ਇੱਕੋ ਥਾਂ ‘ਤੇ ਸਨ, ਇੱਥੋਂ ਤੱਕ ਕਿ ਖਹਿਰਾ ਦੀ ਗੈਰਹਾਜ਼ਰੀ ਵਿੱਚ ਵੀ।

ਇਹ ਵੀ ਪੜ੍ਹੋ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਨਸ਼ਾ ਤਸਕਰ ਮੁੜ ਸਾਥੀ ਸਹਿਤ ਹਜ਼ਾਰਾਂ ਗੋਲੀਆਂ ਨਾਲ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 1 ਮਾਰਚ, 2025 ਨੂੰ ਸ਼ੁਰੂ ਹੋਈ ਸੂਬੇ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਹੁਣ ਤੱਕ ਦੀ ਸਫਲਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ, ਐਨਡੀਪੀਐਸ ਐਕਟ ਤਹਿਤ 16,062 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤਹਿਤ 25,177 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਨਸ਼ਾ ਤਸਕਰਾਂ ਨਾਲ ਸਬੰਧਤ 178 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ। ਹੁਣ ਤੱਕ ਜ਼ਬਤ ਕੀਤੇ ਗਏ ਨਸ਼ਿਆਂ ਵਿੱਚ 1,044 ਕਿਲੋਗ੍ਰਾਮ ਹੈਰੋਇਨ, 21,309 ਕਿਲੋਗ੍ਰਾਮ ਭੁੱਕੀ, 365 ਕਿਲੋਗ੍ਰਾਮ ਅਫੀਮ, ਅਤੇ ਲਗਭਗ 32 ਲੱਖ ਗੋਲੀਆਂ ਤੇ ਕੈਪਸੂਲ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਆਪਣੀ ਪੁਲਿਸ ਫੋਰਸ ਨੂੰ 51.41 ਕਰੋੜ ਰੁਪਏ ਦੀ ਕੀਮਤ ਵਾਲੇ ਡਰੋਨ ਸਿਸਟਮ ਨਾਲ ਲੈਸ ਕੀਤਾ ਹੈ ਜੋ ਨਸ਼ਾ ਵਿਰੋਧੀ ਯਤਨਾਂ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਤਰੱਕੀ ਰਾਜ ਦੀਆਂ ਅੰਤਰਰਾਸ਼ਟਰੀ ਸਰਹੱਦਾਂ ‘ਤੇ ਨਸੇ ਦੀ ਤਸਕਰੀ ਨੂੰ ਰੋਕਣ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

0

👉ਦਸਵੀਂ ਪਾਸ ਆਂਗਣਵਾੜੀ ਹੈਲਪਰਾਂ ਨੂੰ ਵੀ ਜਲਦ ਮਿਲੇਗੀ ਤਰੱਕੀ:ਕੈਬਨਿਟ ਮੰਤਰੀ
👉ਸਤੰਬਰ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ
Chandigarh News: ਰੱਖੜੀ ਦਾ ਤੋਹਫ਼ਾ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰਾਣੇ ਪੈਂਡਿੰਗ ਆਸ਼ਰਿਤ ਕੇਸਾਂ ਅਤੇ ਬਦਲੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ 1 ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ, ਜੋ ਕਿ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਸਾਰੇ ਜ਼ਿਲਾ ਅਧਿਕਾਰੀਆਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਿਕਾਇਤ ਮਿਲਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ 30 ਸਤੰਬਰ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਹ ਤਰੱਕੀਆਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਲਗਾਤਾਰ ਉਪਰਾਲਿਆਂ ਨਾਲ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਮਜ਼ਬੂਤੀ ਮਿਲ ਰਹੀ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਅਤੇ ਸਮਾਜ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

0

👉ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਐਂਟੀ-ਡਰੋਨ ਪ੍ਰਣਾਲੀ ਦੇ ਵਾਹਨਾਂ ਨੂੰ ਹਰੀ ਝੰਡੀ ਦਿਖਾਈ
👉ਇਹ ਪਹਿਲ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਨਵਾਂ ਅਧਿਆਇ ਲਿਖੇਗੀ: ਅਰਵਿੰਦ ਕੇਜਰੀਵਾਲ
👉ਇਹ ਪ੍ਰਣਾਲੀ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਅੰਤਰਰਾਸ਼ਟਰੀ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਤਾਇਨਾਤ ਰਹੇਗੀ: ਭਗਵੰਤ ਸਿੰਘ ਮਾਨ

Tarn Taran News: ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਪੰਜਾਬ ਪੁਲਿਸ ਹੋਵੇਗੀ ਐਂਟੀ ਡਰੋਨ ਸਿਸਟਮ ਨਾਲ ਲੈਸ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਇਹ ਐਂਟੀ-ਡਰੋਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਲਾਹਨਤ ਤੋਂ ਮੁਕਤ ਕਰਨ ਲਈ ਤਿੰਨ ਐਂਟੀ-ਡਰੋਨ ਪ੍ਰਣਾਲੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਛੇ ਹੋਰ ਜਲਦੀ ਹੀ ਸ਼ੁਰੂ ਕੀਤੀਆਂ ਜਾਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ‘ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ‘ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਡਰੱਗੀ ਤਸਕਰੀ ਦੇ ਕੇਸ ‘ਚ ਵਿਧਾਇਕ ਸੁਖਪਾਲ ਖਹਿਰਾ ਦਾ Ex PSO ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਰਹੱਦ ਰਾਹੀਂ ਸੂਬੇ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਡਰੋਨ ਨੂੰ ਤੁਰੰਤ ਬੇਅਸਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਸੁਰੱਖਿਆ ਪੰਕਤੀ ਦਾ ਮਤਲਬ ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦੀ ਤਾਇਨਾਤੀ ਹੈ, ਜੋ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਪਿੱਛੇ ਕੰਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸੁਰੱਖਿਆ ਬਲਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ ਸਹਾਇਤਾ ਕਰੇਗੀ।

ਇਹ ਵੀ ਪੜ੍ਹੋ ਵੱਡੀ ਖ਼ਬਰ;ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿਚੋਂ ਹੁਣ ਨਹੀਂ ਚੁੱਕੀਆਂ ਜਾਣਗੀਆਂ ਕਾਰਾਂ, ਟੋਅ ਵੈਨ ਸੇਵਾ ਮੁਅੱਤਲ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਉਨ੍ਹਾਂ ਖਾਸ ਸਰਹੱਦੀ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ, ਜਿੱਥੇ ਡਰੋਨ ਗਤੀਵਿਧੀ ਜ਼ਿਆਦਾ ਦੇਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਪੁਲਿਸ ਕੋਲ ਡਰੋਨਾਂ ਨੂੰ ਬੇਅਸਰ ਕਰਨ ਲਈ ਅਜਿਹਾ ਕੋਈ ਸਿਸਟਮ ਨਹੀਂ ਸੀ, ਪਰ ਹੁਣ ਇਹ ਸਿਸਟਮ ਪੰਜਾਬ ਪੁਲਿਸ ਨੂੰ ਵਧੇਰੇ ਸਮਰੱਥ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਡਰੋਨ ਦੀ ਸਥਿਤੀ ਅਤੇ ਇਸ ਦੇ ਜ਼ਮੀਨੀ ਕੰਟਰੋਲ ਸਟੇਸ਼ਨਾਂ ਦਾ ਸਹੀ-ਸਹੀ ਪਤਾ ਲਗਾਉਣ ਦੇ ਸਮਰੱਥ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਸਟਮ ਆਟੋਮੇਟਿਡ ਅਲਰਟ ਤਕਨਾਲੋਜੀ ਦੇ ਨਾਲ ਆਉਂਦੇ ਹਨ, ਜੋ ਡਰੋਨ ਦੀ ਗਤੀਵਿਧੀ ਦਾ ਪਤਾ ਲੱਗਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ, ਇਸ ਤਰ੍ਹਾਂ ਇਸ ਵਿੱਚ ਮੈਨੂਅਲ ਨਿਗਰਾਨੀ ਦੀ ਜ਼ਰੂਰਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਇਸ ਉੱਨਤ ਪ੍ਰਣਾਲੀ ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਬੀਐਸਐਫ, ਭਾਰਤੀ ਹਵਾਈ ਸੈਨਾ, ਭਾਰਤੀ ਫੌਜ ਅਤੇ ਹੋਰ ਏਜੰਸੀਆਂ ਨਾਲ ਤਾਲਮੇਲ ਕਾਇਮ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਅਧੀਨ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਦਾ ਉਦੇਸ਼ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਵਿਰੁੱਧ ਜਾਗਰੂਕ ਕਰਨਾ ਹੈ।

ਇਹ ਵੀ ਪੜ੍ਹੋ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਨਸ਼ਾ ਤਸਕਰ ਮੁੜ ਸਾਥੀ ਸਹਿਤ ਹਜ਼ਾਰਾਂ ਗੋਲੀਆਂ ਨਾਲ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਹੁਣ ਇੱਕ ਮਹੱਤਵਪੂਰਨ ਪੜਾਅ ‘ਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਠਕ੍ਰਮ ਰਾਹੀਂ 9ਵੀਂ-12ਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸੇਵਨ ਸਬੰਧੀ ਖ਼ਤਰਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਉੱਘੇ ਵਿਗਿਆਨੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ 2009 ਤੋਂ ਬਾਅਦ ਸੂਬੇ ਵਿੱਚ ਨਸ਼ਿਆਂ ਦੀ ਇਹ ਜੜ੍ਹ ਜਾਣ ਬੁੱਝ ਕੇ ਸਿਆਸੀ ਆਗੂਆਂ ਦੀ ਹਮਾਇਤ ਨਾਲ ਸਾਜ਼ਿਸ਼ ਤਹਿਤ ਲਾਈ ਗਈ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਇਸ ਖਤਰੇ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸੁਚੱਜੀ ਵਿਉਂਤਬੰਦੀ ਕੀਤੀ ਹੈ ਅਤੇ ਸਭ ਤੋਂ ਵੱਡੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਇਆ ਆਪਣੀ ਸੱਤਾ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਸਰਪ੍ਰਸਤੀ ਦਿੱਤੀ, ਉਹ ਅੱਜ ਸਲਾਖਾਂ ਪਿੱਛੇ ਹਨ।ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੱਖੜੀ ਦੇ ਪਵਿੱਤਰ ਤਿਊਹਾਰ ਮੌਕੇ ਵੀਰ ਕਲੋਨੀ ‘ਚ ਰਾਸ਼ਟਰੀ ਕਵੀ ਸਮਾਗਮ ਦਾ ਆਯੋਜਨ

Bathinda News: ਰੱਖੜੀ ਦੇ ਪਵਿੱਤਰ ਤਿਊਹਾਰ ਮੌਕੇ ਸਥਾਨਕ ਵੀਰ ਕਲੋਨੀ ‘ਚ ਰਾਸ਼ਟਰੀ ਕਵੀ ਸੰਗਮ ਵੱਲੋਂ ਕਵੀ ਸਮਾਗਮ ਦਾ ਆਯੋਜਨ ਕੀਤਾ ਗਿਆ। ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡੋਵੇਕਟ ਮੋਹਨ ਲਾਲ ਗਰਗ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿਚ ਵੱਖ ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਕਵੀ ਪੁੱਜੇ ਹੋਏ ਸਨ। ਇਨ੍ਹਾਂ ਵਿਚ ਪਟਿਆਲਾ ਤੋਂ ਦਿਨੇਸ਼ ਦੇਵਘਰੀਆ, ਲੁਧਿਆਣਾ ਤੋਂ ਵਰਿੰਦਰ ਜਟਵਾਨੀ, ਪਟਿਆਲਾ ਤੋਂ ਅੰਮ੍ਰਿਤਪਾਲ ਸਿੰਘ ਕੋਫੀ, ਫਾਜ਼ਿਲਕਾ ਤੋਂ ਕਾਮੇਸ਼ਵਰ ਗੁੰਬਰ, ਪੰਚਕੂਲਾ ਤੋਂ ਯਸ਼ ਕਾਂਸਲ ਅਤੇ ਜਲਾਲਾਬਾਦ ਤੋਂ ਮੀਨਾ ਮਹਿਰੋਕ ਨੇ ਆਪਣੀਆਂ ਕਵਿਤਾਵਾਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਗੰਭੀਰਤਾ ਦੇ ਨਾਲ-ਨਾਲ, ਹਾਸ-ਰਸ ਕਵਿਤਾਵਾਂ ਅਤੇ ਭਾਸ਼ਣਾਂ ਨੇ ਦਰਸ਼ਕਾਂ ਦਾ ਬਹੁਤ ਮਨੋਰੰਜਨ ਕੀਤਾ।

ਇਹ ਵੀ ਪੜ੍ਹੋ Bathinda College of Law ਵਿਖੇ ਤੀਜ਼ ਦਾ ਤਿਊਹਾਰ ਪੂਰੇ ਉਤਸ਼ਾਹ ਨਾਲ ਮਨਾਇਆ

ਨੈਸ਼ਨਲ ਕਵੀ ਸੰਗਮ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਮਿੱਤਲ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਕਵਿਤਾ ਸਿਨੇਮਾ ਨਾਲੋਂ ਵੀ ਮਜ਼ਬੂਤ ਹੈ। ਉਨਾਂ ਕਿਹਾ ਕਿ ਕਵਿਤਾ ਇੰਨੀ ਸ਼ਕਤੀਸ਼ਾਲੀ ਹੈ ਕਿ ਦੇਸ਼ ਦੀ ਸੰਸਦ ਦੇ ਮੈਂਬਰਾਂ ਨੇ ਆਪਣੀ ਗੱਲ ਰੱਖਣ ਲਈ ਕਵਿਤਾਵਾਂ ਦਾ ਸਹਾਰਾ ਲਿਆ। ਪ੍ਰੋਗਰਾਮ ਦੇ ਆਯੋਜਿਤ ਐਡਵੋਕੇਟ ਮੋਹਨ ਲਾਲ ਗਰਗ ਨੇ ਕਿਹਾ ਕਿ ਇਹ ਸਮਾਗਮ ਨੈਸ਼ਨਲ ਕਵੀ ਸੰਗਮ ਦੇ ਰਾਸ਼ਟਰੀ ਪ੍ਰਧਾਨ ਜਗਦੀਸ਼ ਮਿੱਤਲ ਦੀ ਪ੍ਰੇਰਣਾ ਨਾਲ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਜਗਦੀਸ਼ ਮਿੱਤਲ ਦੀ ਸਖ਼ਸੀਅਤ ਦੀ ਤਰੀਫ਼ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇੰਨ੍ਹਾਂ ਨੂੰ ਇਕ ਵਾਰ ਮਿਲਦਾ ਹੈ, ਤਾਂ ਉਹ ਉਨ੍ਹਾਂ ਦਾ ਹੀ ਹੋ ਰਹਿ ਜਾਂਦਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਡਰੱਗੀ ਤਸਕਰੀ ਦੇ ਕੇਸ ‘ਚ ਵਿਧਾਇਕ ਸੁਖਪਾਲ ਖਹਿਰਾ ਦਾ Ex PSO ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

ਇਸ ਮੌਕੇ ਆਈਐਮਏ ਦੇ ਪ੍ਰਧਾਨ ਡਾ. ਵਿਕਸ ਛਾਬੜਾ, ਭਾਜਪਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਵਰਿੰਦਰ ਸ਼ਰਮਾ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ, ਸਾਬਕਾ ਪ੍ਰਧਾਨ ਐਡਵੋਕੇਟ ਵਰਿੰਦਰ ਸ਼ਰਮਾ ਅਤੇ ਐਡਵੋਕੇਟ ਰੋਹਿਤ ਰੋਮਾਣਾ, ਗਾਇਤਰੀ ਪਰਿਵਾਰ ਤੋਂ ਗਣੇਸ਼ ਦੱਤ ਸ਼ਰਮਾ, ਜ਼ਿਲ੍ਹਾ ਸੰਘ ਚਾਲਕ ਰਮਣੀਕ ਵਾਲੀਆ, ਸਪੋਰਟਕਿੰਗ ਇੰਡਸਟਰੀ ਲਿਮਟਿਡ ਦੇ ਉਪ ਪ੍ਰਧਾਨ ਰਜਿੰਦਰ ਪਾਲ ਗਰਗ, ਪੰਜਾਬ ਐਮੇਚਿਓਰ ਬਾਕਸਿੰਗ ਐਸੋਸੀਏਸ਼ਨ ਦੇ ਸੂਬਾਈ ਉਪ ਪ੍ਰਧਾਨ ਐਡਵੋਕੇਟ ਨਵੀਨ ਸਿੰਗਲਾ, ਵੀਰ ਭਵਨ ਦੇ ਪ੍ਰਧਾਨ ਵਿਨੋਦ ਮਿੱਤਲ, ਐਡਵੋਕੇਟ ਵਿਨੋਦ ਮਿੱਤਲ, ਰਾਕੇਸ਼ ਮਿੱਤਲ, ਡਾ. ਕਸਤੂਰੀ ਲਾਲ, ਡਾ. ਵੀਨਾ ਗਰਗ, ਸਹਿਕਾਰਤਾ ਸੰਗਠਨ ਸਕੱਤਰ ਰਾਕੇਸ਼ ਗੋਇਲ,ਦੋਸਤ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਰਮੇਸ਼ ਗਰਗ ਆਦਿ ਪ੍ਰਵਾਰਾਂ ਸਹਿਤ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda College of Law ਵਿਖੇ ਤੀਜ਼ ਦਾ ਤਿਊਹਾਰ ਪੂਰੇ ਉਤਸ਼ਾਹ ਨਾਲ ਮਨਾਇਆ

Bathinda News: Bathinda College of Law; ਬਠਿੰਡਾ ਕਾਲਜ ਆਫ ਲਾਅ ਵਿੱਚ ਸ਼ੁੱਕਰਵਾਰ ਨੂੰ ਤੀਜ਼ ਦਾ ਤਿਊਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਪ੍ਰਿੰਸੀਪਲ ਸਵੀਤਾ ਅਤੇ ਵਾਇਸ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਵੱਲੋਂ ਆਯੋਜਿਤ ਅਤੇ ਸੰਚਾਲਿਤ ਕੀਤਾ ਗਿਆ, ਜਿਸ ਦੀ ਅਗਵਾਈ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਨੇ ਕੀਤੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਸਮਾਗਮ ਵਿੱਚ ਪੰਜਾਬ ਦੀ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਗਿੱਧਾ, ਤੀਜ ਦੇ ਲੋਕ-ਗੀਤ ਅਤੇ ਤੀਜ ਕਵੀਨ ਮੁਕਾਬਲਾ ਕਰਵਾਇਆ ਗਿਆ। ਐਲ.ਐਲ.ਬੀ. ਫਾਈਨਲ ਯੀਅਰ ਦੀ ਰਣਦੀਪ ਕੌਰ ਨੂੰ ਤੀਜ ਕਵੀਨ 2025 ਦਾ ਤਾਜ ਪਾਇਆ ਗਿਆ ਅਤੇ ਰਮਨਦੀਪ ਕੌਰ ਨੇ ਮਹਿੰਦੀ ਮੁਕਾਬਲਾ ਜਿੱਤ ਕੇ ਆਪਣੀ ਸੁੰਦਰ ਕਲਾ ਨਾਲ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਖੇਡਾਂ ਦਾ ਵੀ ਆਨੰਦ ਲਿਆ।

ਇਹ ਵੀ ਪੜ੍ਹੋ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਨਸ਼ਾ ਤਸਕਰ ਮੁੜ ਸਾਥੀ ਸਹਿਤ ਹਜ਼ਾਰਾਂ ਗੋਲੀਆਂ ਨਾਲ ਕਾਬੂ

ਸਮਾਗਮ ਵਿੱਚ ਅਧਿਆਪਕਾਂ ਨੇ ਭਰਪੂਰ ਹਿੱਸਾ ਪਾਇਆ ਅਤੇ ਆਪਣੀ ਸ੍ਰਿਜਨਾਤਮਕਤਾ ਅਤੇ ਟੀਮ ਵਰਕ  ਨਾਲ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਵਾਇਸ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਨੇ ਪ੍ਰਬੰਧਕ ਮੰਡਲ, ਸਟਾਫ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਟੀਮ ਦਾ ਦਿਲੋਂ ਧੰਨਵਾਦ ਕੀਤਾ ਅਤੇ ਤੀਜ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਸਭ ਦਾ ਸ਼ੁਕਰੀਆ ਅਦਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਨਸ਼ਾ ਤਸਕਰ ਮੁੜ ਸਾਥੀ ਸਹਿਤ ਹਜ਼ਾਰਾਂ ਗੋਲੀਆਂ ਨਾਲ ਕਾਬੂ

0

Bathinda News: ਬਠਿੰਡਾ ਪੁਲਿਸ ਨੇ ਇੱਕ ਅਜਿਹੇ ਨਸ਼ਾ ਤਸਕਰਾਂ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਹਿਤ ਕਾਬੂ ਕਰਨ ਵਿਚ ਸਫਲ਼ਤਾ ਹਾਸਲ ਕੀਤੀ ਹੈ, ਜੋ 15 ਦਿਨ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਕੇਸ ਵਿਚੋਂ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਸੀ। ਥਾਣਾ ਕੋਟਫੱਤਾ ਦੀ ਪੁਲਿਸ ਨੇ ਮੁਲਜਮ ਚਰਨਜੀਤ ਸਿੰਘ ਦੇ ਨਾਲ ਇਸ ਵਾਰ ਉਸਦੇ ਇੱਕ ਹੋਰ ਸਾਥੀ ਸਮਸ਼ੇਰ ਸਿੰਘ ਨੂੰ ਵੀ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹਰਜੀਤ ਸਿੰਘ ਮਾਨ ਅਤੇ ਥਾਣਾ ਕੋਟਫੱਤਾ ਦੇ ਐਸਐਚਓ ਮੇਜਰ ਸਿੰਘ ਸੇਖੋ ਨੇ ਮੀਡੀਆ ਨੂੰ ਦਸਿਆ ਕਿ ਦੋਨਾਂ ਮੁਲਜਮਾਂ ਦੇ ਕੋਲੋਂ 4950 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਦੋਨੋਂ ਹੀ ਪਿੰਡ ਮਾਈਸਰਖਾਨਾ ਦੇ ਰਹਿਣ ਵਾਲੇ ਹਨ। ਇੰਨ੍ਹਾਂ ਵਿਰੁਧ ਥਾਣਾ ਕੋਟਫੱਤਾ ਦੇ ਵਿਚ 22ਸੀ, 29, 61, 85 ਐਨ ਡੀ ਪੀ ਐਸ ਐਕਟ ਤਹਿਤ ਪਰਚਾ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਪੰਜਾਬ ਪੁਲਿਸ ਹੋਵੇਗੀ ਐਂਟੀ ਡਰੋਨ ਸਿਸਟਮ ਨਾਲ ਲੈਸ

ਡੀਐਸਪੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਮੁਲਜਮ ਚਰਨਜੀਤ ਸਿੰਘ ਵਿਰੁੱਧ ਇਸਤੋਂ ਪਹਿਲਾਂ ਨਸ਼ਾ ਤਸਕਰੀ ਦੇ ਦੋ ਪਰਚੇ ਦਰਜ਼ ਹਨ। ਥਾਣਾ ਕੋਟਫੱਤਾ ਦੇ ਐਸ ਆਈ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਪਿੰਡ ਮਾਈਸਰਖਾਨਾ ‘ਚ ਮੁਲਜਮਾਂ ਦੇ ਘਰਾਂ ਵਿਚ ਕੀਤੀ ਛਾਪੇਮਾਰੀ ਦੌਰਾਨ ਚਰਨਜੀਤ ਸਿੰਘ ਕੋਲੋਂ 2400 ਅਤੇ ਸਮਸ਼ੇਰ ਸਿੰਘ ਦੇ ਘਰੋ 2520 ਨਸ਼ਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908736