Wednesday, May 20, 2026
Home Blog Page 537

ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਨਸ਼ਾ ਤਸਕਰ ਮੁੜ ਸਾਥੀ ਸਹਿਤ ਹਜ਼ਾਰਾਂ ਗੋਲੀਆਂ ਨਾਲ ਕਾਬੂ

0

Bathinda News: ਬਠਿੰਡਾ ਪੁਲਿਸ ਨੇ ਇੱਕ ਅਜਿਹੇ ਨਸ਼ਾ ਤਸਕਰਾਂ ਨੂੰ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਹਿਤ ਕਾਬੂ ਕਰਨ ਵਿਚ ਸਫਲ਼ਤਾ ਹਾਸਲ ਕੀਤੀ ਹੈ, ਜੋ 15 ਦਿਨ ਪਹਿਲਾਂ ਹੀ ਨਸ਼ਾ ਤਸਕਰੀ ਦੇ ਇੱਕ ਕੇਸ ਵਿਚੋਂ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਸੀ। ਥਾਣਾ ਕੋਟਫੱਤਾ ਦੀ ਪੁਲਿਸ ਨੇ ਮੁਲਜਮ ਚਰਨਜੀਤ ਸਿੰਘ ਦੇ ਨਾਲ ਇਸ ਵਾਰ ਉਸਦੇ ਇੱਕ ਹੋਰ ਸਾਥੀ ਸਮਸ਼ੇਰ ਸਿੰਘ ਨੂੰ ਵੀ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹਰਜੀਤ ਸਿੰਘ ਮਾਨ ਅਤੇ ਥਾਣਾ ਕੋਟਫੱਤਾ ਦੇ ਐਸਐਚਓ ਮੇਜਰ ਸਿੰਘ ਸੇਖੋ ਨੇ ਮੀਡੀਆ ਨੂੰ ਦਸਿਆ ਕਿ ਦੋਨਾਂ ਮੁਲਜਮਾਂ ਦੇ ਕੋਲੋਂ 4950 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਦੋਨੋਂ ਹੀ ਪਿੰਡ ਮਾਈਸਰਖਾਨਾ ਦੇ ਰਹਿਣ ਵਾਲੇ ਹਨ। ਇੰਨ੍ਹਾਂ ਵਿਰੁਧ ਥਾਣਾ ਕੋਟਫੱਤਾ ਦੇ ਵਿਚ 22ਸੀ, 29, 61, 85 ਐਨ ਡੀ ਪੀ ਐਸ ਐਕਟ ਤਹਿਤ ਪਰਚਾ ਦਰਜ਼ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਪੰਜਾਬ ਪੁਲਿਸ ਹੋਵੇਗੀ ਐਂਟੀ ਡਰੋਨ ਸਿਸਟਮ ਨਾਲ ਲੈਸ

ਡੀਐਸਪੀ ਹਰਜੀਤ ਸਿੰਘ ਮਾਨ ਨੇ ਦਸਿਆ ਕਿ ਮੁਲਜਮ ਚਰਨਜੀਤ ਸਿੰਘ ਵਿਰੁੱਧ ਇਸਤੋਂ ਪਹਿਲਾਂ ਨਸ਼ਾ ਤਸਕਰੀ ਦੇ ਦੋ ਪਰਚੇ ਦਰਜ਼ ਹਨ। ਥਾਣਾ ਕੋਟਫੱਤਾ ਦੇ ਐਸ ਆਈ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਪਿੰਡ ਮਾਈਸਰਖਾਨਾ ‘ਚ ਮੁਲਜਮਾਂ ਦੇ ਘਰਾਂ ਵਿਚ ਕੀਤੀ ਛਾਪੇਮਾਰੀ ਦੌਰਾਨ ਚਰਨਜੀਤ ਸਿੰਘ ਕੋਲੋਂ 2400 ਅਤੇ ਸਮਸ਼ੇਰ ਸਿੰਘ ਦੇ ਘਰੋ 2520 ਨਸ਼ਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਕਸ਼ਮੀਰ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਹੋਏ ਸ਼ਹੀਦ

Jammu Kashmir News: ਲੰਘੀ 1 ਅਗਸਤ ਤੋਂ ਜੰਮੂ ਕਸਮੀਰ ਵਿਚ ਅੱਤਵਾਦੀਆਂ ਵਿਰੁਧ ਫ਼ੌਜ ਵੱਲੋਂ ਚਲਾਏ ਜਾ ਰਹੇ ਆਪਰੇਸ਼ਨ ਦੌਰਾਨ ਬੀਤੀ ਰਾਤ ਕੁਲਗਾਮ ਵਿਚ ਪੰਜਾਬ ਨਾਲ ਸਬੰਧਤ ਭਾਰਤੀ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਸ਼ਹੀਦ ਨੌਜਵਾਨਾਂ ਵਿਚੋਂ ਇੱਕ ਲਾਸ਼ ਨਾਇਕ ਪ੍ਰਿਤਪਾਲ ਸਿੰਘ (26 ਸਾਲ) ਵਾਸੀ ਪਿੰਡ ਮਾਨੂੰਪੁਰ ਤਹਿਸੀਲ ਸਮਰਾਲਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਪੰਜਾਬ ਪੁਲਿਸ ਹੋਵੇਗੀ ਐਂਟੀ ਡਰੋਨ ਸਿਸਟਮ ਨਾਲ ਲੈਸ

ਜਦਕਿ ਦੂਜਾ ਜਵਾਨ ਹਰਮਿੰਦਰ ਸਿੰਘ (25 ਸਾਲ) ਫ਼ਤਿਹਗੜ੍ਹ ਦਾ ਰਹਿਣ ਵਾਲਾ ਸੀ। ਇਸਤੋਂ ਇਲਾਵਾ ਚਾਰ ਹੋਰ ਫ਼ੌਜੀ ਜਵਾਨਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿੰਨ੍ਹਾਂ ਦਾ ਇਲਾਜ਼ ਚੱਲ ਰਿਹਾ। ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ ਆਪਣੇ ਸੋਸਲ ਮੀਡੀਆ ‘ਤੇ ਦੋਨਾਂ ਜਵਾਨਾਂ ਦੀ ਸ਼ਹਾਦਤ ਨੂੰ ਸਲੂਟ ਕਰਦਿਆਂ ਆਪਰੇਸ਼ਨ ਬਾਰੇ ਦਸਿਆ ਹੈ। ਸੂਚਨਾ ਮੁਤਾਬਕ ਮੁਕਾਬਲਾ ਹਾਲੇ ਵੀ ਜਾਰੀ ਹੈ ਤੇ ਕੁੱਝ ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਖ਼ਬਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਪੰਜਾਬ ਪੁਲਿਸ ਹੋਵੇਗੀ ਐਂਟੀ ਡਰੋਨ ਸਿਸਟਮ ਨਾਲ ਲੈਸ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤਰਨਤਾਰਨ ਵਿੱਚ ਕਰਨਗੇ ਐਂਟੀ ਡਰੋਨ ਸਿਸਟਮ ਦਾ ਲਾਂਚ
Tarn Taran News: ਪੰਜਾਬ ਦੇਸ਼ ਦਾ ਪਹਿਲਾਂ ਸੂਬਾ ਬਣ ਗਿਆ ਹੈ, ਜਿਸਦੇ ਕੋਲ ਆਪਣਾ ਐਂਟੀ ਡਰੋਨ ਸਿਸਟਮ ਹੋਵੇਗਾ, ਜਿਸਦੇ ਨਾਲ ਸਰਹੱਦੋਂ ਪਾਰ ਹੋ ਰਹੀ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿਚ ਕਾਮਯਾਬੀ ਮਿਲੇਗੀ। ਇਸ ਐਂਟੀ ਡਰੋਨ ਸਿਸਟਮ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤਰਨਤਾਰਨ ਵਿੱਚ ਲਾਂਚ ਕਰਨਗੇ। ਐਂਟੀ ਡਰੋਨ ਸਿਸਟਮ ਨਾਲ ਸਰਹੱਦਾਂ ਰਾਹੀਂ ਆਉਣ ਵਾਲੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ’ਤੇ ਠੱਲ ਪਾਵੇਗੀ ਅਤੇ ਸਰਕਾਰ ਦਾ ਇਹ ਇਸ ਤਰਫ਼ ਵੱਡਾ ਕਦਮ ਮੰਨਿਆ ਜਾ ਰਿਹਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਡਰੱਗੀ ਤਸਕਰੀ ਦੇ ਕੇਸ ‘ਚ ਫ਼ਰਾਰ ਵਿਧਾਇਕ ਸੁਖਪਾਲ ਖਹਿਰਾ ਦਾ ਪੀਸੀਓ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੇ ਗਏ 9 ਐਂਟੀ ਡਰੋਨ ਸਿਸਟਮ ਖਰੀਤਿਆਂ ਗਿਆ ਹੈ। ਇਹ ਐਂਟੀ ਡਰੋਨ ਸਿਸਟਮ ਡਰੋਨ ਅਤੇ ਉਸਦੇ ਕੰਟਰੋਲ ਸਟੇਸ਼ਨ ਦੀ ਸਟੀਕ ਲੋਕੇਸ਼ਨ ਦੱਸਣ ਵਿੱਚ ਸਮਰੱਥ ਹੈ। ਇਸਤੋਂ ਇਲਾਵਾ ਐਂਟੀ ਡਰੋਨ ਸਿਸਟਮ ਰੀਅਲ-ਟਾਈਮ ਮੈਪ ‘ਤੇ ਅਲਰਟ ਦੇਣ ਅਤੇ ਖ਼ਤਰੇ ਦੀ ਸੂਚਨਾ ਆਪੇ ਦੇਣ ਵਿਚ ਵੀ ਯੋਗ ਹੈ। ਬਾਰਡਰ ਜ਼ਿਲ੍ਹਿਆਂ ਦੇ 50 ਪੁਲਿਸ ਕਰਮਚਾਰੀਆਂ ਨੂੰ ਇਹ ਸਿਸਟਮ ਚਲਾਉਣ ਅਤੇ ਵਰਤੋਂ ਬਾਰੇ ਸਿਖਲਾਈ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਵੱਡੀ ਖ਼ਬਰ; ਡਰੱਗੀ ਤਸਕਰੀ ਦੇ ਕੇਸ ‘ਚ ਵਿਧਾਇਕ ਸੁਖਪਾਲ ਖਹਿਰਾ ਦਾ Ex PSO ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

0

👉ਅਦਾਲਤ ਨੇ ਪੁਲਿਸ ਨੂੰ ਪੁਛਗਿਛ ਲਈ ਦਿੱਤਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ
Fazilka News: ਡਰੱਗ ਤਸਕਰੀ ਦੇ ਕੇਸ ‘ਚ ਪਿਛਲੇ ਇੱਕ ਦਹਾਕੇ ਤੋਂ ਫ਼ਰਾਰ ਚੱਲ ਰਹੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਆ ਅਧਿਕਾਰੀ (ਪੀਐਸਓ) ਰਹੇ ਜੋਗਾ ਸਿੰਘ ਨੂੰ ਫ਼ਾਜਲਿਕਾ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੀਤੇ ਕੱਲ ਉਸਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਨੂੰ ਪੁਲਿਸ ਕੋਲ ਪੁਛਗਿਛ ਲਈ ਪੰਜ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਐਸਐਸਪੀ ਫ਼ਾਜਲਿਕਾ ਗੁਰਮੀਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਇਸ ਵੈਬਸਾਈਟ ਨੂੰ ਦਸਿਆ ਕਿ ਮਾਮਲੇ ਦੀ ਜਾਂਚ ਵਿਸੇਸ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਚੱਲ ਰਹੀ ਚਰਚਾ ਦੇ ਮੁਤਾਬਕ ਜੋਗਾ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸਾਲ 2015 ਦੇ ਕੇਸ ਵਿਚ ਲੋੜੀਦੇ ਇੱਕ ਹੋਰ ਮੁਲਜਮ ਦੀ ਭਾਲ ਵੀ ਤੇਜ਼ ਕਰ ਦਿੱਤੀ ਗਈ ਹੈ, ਜਿਸਦੇ ਖਾਤਿਆਂ ਵਿਚ ਪੈਸਿਆਂ ਦਾ ਅਦਾਨ-ਪ੍ਰਦਾਨ ਹੁੰਦਾ ਰਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਉਦਯੋਗਿਕ ਦਿੱਗਜਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ

ਦਸਣਾ ਬਣਦਾ ਹੈ ਕਿ ਸਾਲ 2015 ਦੀ 5 ਮਾਰਚ ਨੂੰ ਫਾਜ਼ਿਲਕਾ ਪੁਲਿਸ ਨੇ ਮਾਰਕੀਟ ਕਮੇਟੀ ਢੇਲਵਾਂ ਦੇ ਚੇਅਰਮੈਨ ਗੁਰਦੇਵ ਸਿੰਘ ਨੂੰ 2 ਕਿਲੋ ਹੈਰੋਇਨ, 24 ਸੋਨੇ ਦੀ ਬਿਸਕੁੱਟ, ਇੱਕ ਦੇਸੀ ਪਿਸਟਲ, ਦੋ ਪਾਕਿਸਤਾਨੀ ਸਿਮ ਕਾਰਡਾਂ ਸਹਿਤ ਗ੍ਰਿਫਤਾਰ ਕੀਤਾ ਗਿਆ ਸੀ। ਵੱਡੀ ਗੱਲ ਇਹ ਹੈ ਕਿ ਗੁਰਦੇਵ ਸਿੰਘ ਤੇ ਹੋਰਨਾਂ ਮੁਲਜਮਾਂ ਦੀ ਪੁਛਗਿਛ ਦੌਰਾਨ ਜੋਗਾ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਅਤੇ ਉਹ ਗੁਰਦੇਵ ਸਿੰਘ ਦੇ ਲਗਾਤਾਰ ਸੰਪਰਕ ਵਿਚ ਸੀ। ਇਸ ਕੇਸ ਵਿਚ ਸਾਲ 2023 ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵੀ ਫ਼ਾਜਲਿਕਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਉਦਯੋਗਿਕ ਦਿੱਗਜਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕੀਤਾ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਦੇ ਉੱਘੇ ਉਦਯੋਗਪਤੀਆਂ ਦੀ ਹਾਜ਼ਰੀ ਵਿੱਚ ਅੱਜ ਇਕ ਉੱਚ ਪੱਧਰੀ ਸੀ.ਈ.ਓ. ਸੰਮੇਲਨ ਦੌਰਾਨ ਪੰਜਾਬ ਨੂੰ ਮੌਕਿਆਂ ਨਾਲ ਭਰੀ ਧਰਤੀ ਵਜੋਂ ਦਰਸਾਇਆ।ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਤੋਂ ਪ੍ਰਾਪਤ ਫੀਡਬੈਕ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਆਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਉਦਯੋਗਪਤੀਆਂ ਦੇ ਉੱਦਮੀ ਦ੍ਰਿਸ਼ਟੀਕੋਣ ਅਤੇ ਸਮਰਪਣ ਦੀ ਪ੍ਰਸੰਸਾ ਕੀਤੀ, ਜਿਸ ਨੂੰ ਉਨ੍ਹਾਂ ਨੇ ਸੂਬੇ ਦੀ ਤਰੱਕੀ ਲਈ ਮਹੱਤਵਪੂਰਨ ਦੱਸਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ 9 PPS ਅਫ਼ਸਰ ਬਣੇ IPS, ਦੇਖੋ ਲਿਸਟ

ਤਿੰਨ ਸਾਲ ਪਹਿਲਾਂ ਦੀ ਸਥਿਤੀ ‘ਤੇ ਵਿਚਾਰ ਕਰਦੇ ਹੋਏ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਯਾਦ ਕੀਤਾ ਕਿ ਸੂਬਾ ਇੱਕ ਹਨੇਰੇ ਦੌਰ ਵਿੱਚੋਂ ਲੰਘ ਰਿਹਾ ਸੀ, ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ਵਿਕਰਾਲ ਰੂਪ ਲੈ ਚੁੱਕੀ ਸੀ। ਅਰਵਿੰਦ ਕੇਜਰੀਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਸ਼ਿਆਂ ਕਾਰਨ ਹਥਿਆਰਬੰਦ ਸੈਨਾਵਾਂ ਵਿੱਚ ਪੰਜਾਬ ਦਾ ਯੋਗਦਾਨ ਬਹੁਤ ਘੱਟ ਗਿਆ ਹੈ ਅਤੇ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਿਕ ਵਿਕਾਸ ਰੁਕ ਗਿਆ ਸੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ, ਲੋਕ ਨਸ਼ਾ ਤਸਕਰਾਂ ਵਿਰੁੱਧ ਬੋਲਣ ਤੋਂ ਡਰਦੇ ਸਨ, ਪਰ ਹੁਣ ਨਾਗਰਿਕ ਇਸ ਲੜਾਈ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਸਿਰਫ਼ ਜਨਤਕ ਸ਼ਿਕਾਇਤਾਂ ਦੇ ਆਧਾਰ ‘ਤੇ 3,500 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਕਾਰਵਾਈ ਨਾਲ ਛੋਟੇ-ਮੋਟੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ;ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿਚੋਂ ਹੁਣ ਨਹੀਂ ਚੁੱਕੀਆਂ ਜਾਣਗੀਆਂ ਕਾਰਾਂ, ਟੋਅ ਵੈਨ ਸੇਵਾ ਮੁਅੱਤਲ

‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਖੁਲਾਸਾ ਕੀਤਾ ਕਿ ਨਸ਼ਿਆਂ ਦਾ ਖ਼ਤਰਾ 2008-2009 ਦੌਰਾਨ ਜਾਣ-ਬੁੱਝ ਕੇ ਰਾਜਨੀਤਿਕ ਨੇਤਾਵਾਂ ਦੀ ਸਰਪ੍ਰਸਤੀ ਵਾਲੀ ਸਾਜ਼ਿਸ਼ ਰਾਹੀਂ ਫੈਲਾਇਆ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਸਾਵਧਾਨੀ ਨਾਲ ਯੋਜਨਾਬੰਦੀ ਕਰਕੇ ਕੰਮ ਕੀਤਾ ਹੈ, ਇੱਥੋਂ ਤੱਕ ਕਿ ਵੱਡੇ ਅਪਰਾਧੀਆਂ ਨੂੰ ਵੀ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕੋ ਸਮੇਂ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਨੂੰ ਪਿਛਲੇ 75 ਸਾਲਾਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਸੀ।ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਅਗਲੇ ਛੇ ਮਹੀਨਿਆਂ ਵਿੱਚ ਪੰਜਾਬ ਦੇ ਸਾਰੇ 166 ਕਸਬਿਆਂ ਅਤੇ ਸ਼ਹਿਰਾਂ ਨੂੰ ਵੱਡੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 24 ਘੰਟਿਆਂ ‘ਚ ਪੁਲਿਸ ਵੱਲੋਂ ਕਾਬੂ, ਇੱਕ ਨਿਕਲਿਆ ਨਾਬਾਲਗ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੱਤ ਸ਼ਹਿਰਾਂ ਦੀਆਂ ਮੁੱਖ ਸੜਕਾਂ ਨੂੰ ਯੂਰਪੀਅਨ ਲੀਹਾਂ ‘ਤੇ ਵਿਸ਼ਵ ਵਿਆਪੀ ਆਰਕੀਟੈਕਟਾਂ ਰਾਹੀਂ ਦੁਬਾਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਈਆਂ ਜਾਣਗੀਆਂ, ਤਲਾਬਾਂ ਦੀ ਸਫਾਈ ਕੀਤੀ ਜਾਵੇਗੀ ਅਤੇ ਨਵੇਂ ਸਟੇਡੀਅਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਸੂਬੇ ਦੇ ਨਵੇਂ ਮਾਲੀਆ ਸੁਧਾਰਾਂ ਬਾਰੇ ਵੀ ਗੱਲ ਕੀਤੀ, ਜਿਸ ਵਿੱਚ ਜਨਤਾ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਲਈ ਆਸਾਨ ਰਜਿਸਟ੍ਰੇਸ਼ਨ ਅਤੇ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਸ਼ਾਮਲ ਹੈ।’ਆਪ’ ਦੇ ਕੌਮੀ ਕਨਵੀਨਰ ਨੇ ਦੁਹਰਾਇਆ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਯੋਜਨਾਵਾਂ ਪੇਸ਼ ਕੀਤੀਆਂ ਹਨ। ਉਦਯੋਗਪਤੀਆਂ ਨੂੰ ਸੂਬੇ ਦੇ ਪੁਨਰ ਨਿਰਮਾਣ ਵਿੱਚ ਸਹਿਯੋਗ ਦਾ ਸੱਦਾ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ “ਸਿਰਫ ਆਪਣਾ ਪੈਸਾ ਨਾ ਲਗਾਓ – ਰੰਗਲਾ ਪੰਜਾਬ ਬਣਾਉਣ ਲਈ ਦਿਲੋਂ ਤੇ ਰੂਹ ਤੋਂ ਜੁੜੋ।” ਉਨ੍ਹਾਂ ਨੇ ਪੰਜਾਬ ਦੇ ਵਿਕਾਸ ਦੇ ਉਦੇਸ਼ ਨਾਲ ਹਰ ਉਦਯੋਗਿਕ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਅਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ Punjab ਸਰਕਾਰ ਵੱਲੋਂ ਅੱਧੀ ਦਰਜ਼ਨ ਤੋਂ ਵੱਧ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਨਿਯੁਕਤ

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਦੀ ਸਖ਼ਤ ਮਿਹਨਤ, ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਨੂੰ ਵਿਕਾਸ ਦੀ ਰਾਹ ‘ਤੇ ਲਿਜਾਣ ਲਈ ਸਨਅਤਕਾਰਾਂ ਦੀ ਫੀਡਬੈਕ ਦੀ ਅਹਿਮੀਅਤ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਦਰਪੇਸ਼ ਹਰ ਚੁਣੌਤੀ ਨੂੰ ਗੱਲਬਾਤ ਅਤੇ ਉਸਾਰੂ ਫੀਡਬੈਕ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਨਾਲ ਉਦਯੋਗ ਪੰਜਾਬ ਤੋਂ ਪਲਾਇਨ ਕਰ ਗਏ ਸਨ। ਉਦੋਂ ਵਿਕਾਸ ਨੂੰ ਸੁਚਾਰੂ ਬਣਾਉਣ ਦੀ ਬਜਾਏ ਸਨਅਤਾਂ ਲਈ ਬੇਲੋੜੀਆਂ ਰੁਕਾਵਟਾਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਸਿਹਤ ਸੰਭਾਲ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਅਹਿਮ ਖੇਤਰਾਂ ਨੂੰ ਕੌਮੀ ਪੱਧਰ ‘ਤੇ ਲਿਆਉਣ ਦਾ ਅਰਵਿੰਦ ਕੇਜਰੀਵਾਲ ਨੂੰ ਸਿਹਰਾ ਦਿੱਤਾ। ਉਨ੍ਹਾਂ ਕਿਹਾ, “ਇਹ ਪੰਜ ਖੇਤਰ ਸਾਡੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਅਸੀਂ ਇਨ੍ਹਾਂ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ।”ਮੁੱਖ ਮੰਤਰੀ ਨੇ ਆਪ ਦੀ ਵਿਕਾਸ-ਕੇਂਦ੍ਰਿਤ ਸਿਆਸਤ ਦੀ ਤੁਲਨਾ ਪਿਛਲੀਆਂ ਸਰਕਾਰਾਂ ਦੇ ਫੁੱਟਪਾਊ ਏਜੰਡੇ ਨਾਲ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਦਯੋਗਪਤੀਆਂ ਤੋਂ ਪੈਸਾ ਵਸੂਲਣ ਅਤੇ ਉਨ੍ਹਾਂ ਦੇ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣ ਤੇ ਧਮਕਾਉਣ ਜਿਹੇ ਹਥਕੰਡੇ ਵਰਤੇ। ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਹੈ, ਜੋ ਉਦਯੋਗਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਈਮਾਨਦਾਰੀ ਨਾਲ ਕੰਮ ਕਰ ਰਹੀ ਹੈ।”

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਮੋਹਰੀ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਜਿਹੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 4.5 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਵੱਡੀਆਂ ਕੰਪਨੀਆਂ ਹੁਣ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।ਇਸੇ ਤਰ੍ਹਾਂ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸਰਕਾਰ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਤਾਲਮੇਲ ਸਾਡੇ ਰਾਜ ਅਤੇ ਇਸ ਦੇ ਲੋਕਾਂ ਲਈ ਕਾਫ਼ੀ ਲਾਭਦਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਸੰਭਾਲ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਸਾਡੀ ਵਿਕਾਸ ਰਣਨੀਤੀ ਦੇ ਮੁੱਖ ਥੰਮ੍ਹ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਮਾਗਮ ਵਿੱਚ ਪੁੱਜੇ ਸਾਰੇ ਪਤਵੰਤਿਆਂ ਅਤੇ ਉਦਯੋਗਿਕ ਆਗੂਆਂ ਦਾ ਨਿੱਘਾ ਸਵਾਗਤ ਕੀਤਾ।ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸਕੱਤਰ ਉਦਯੋਗ ਕੇ.ਕੇ. ਯਾਦਵ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਦੇ 9 PPS ਅਫ਼ਸਰ ਬਣੇ IPS, ਦੇਖੋ ਲਿਸਟ

0

Punjab News: ਕੇਂਦਰੀ ਗ੍ਰਹਿ ਵਿਭਾਗ ਨੇ ਅੱਜ ਇੱਕ ਆਦੇਸ਼ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ 9 PPS ਅਫ਼ਸਰਾਂ ਨੂੰ IPS ਬਣਾਉਣ ਦਾ ਐਲਾਨ ਕੀਤਾ ਹੈ। ਤਰੱਕੀ ਪਾਉਣ ਵਾਲੇ ਇੰਨ੍ਹਾਂ 9 ਅਫ਼ਸਰਾਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਵੱਡੀ ਖ਼ਬਰ;ਬਠਿੰਡਾ ਸ਼ਹਿਰ ਦੇ ਬਜ਼ਾਰਾਂ ਵਿਚੋਂ ਹੁਣ ਨਹੀਂ ਚੁੱਕੀਆਂ ਜਾਣਗੀਆਂ ਕਾਰਾਂ, ਟੋਅ ਵੈਨ ਸੇਵਾ ਮੁਅੱਤਲ

0

👉ਵਪਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੇਅਰ ਮਹਿਤਾ ਦੀ ਅਗਵਾਈ ਹੇਠ ਨਿਗਮ ਦੀ ਮੀਟਿੰਗ ‘ਚ ਹੋਇਆ ਫੈਸਲਾ
👉ਜਨਰਲ ਹਾਊਸ ਮੀਟਿੰਗ ਵਿੱਚ ਲਗਭਗ 15 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ

Bathinda News: ਬਠਿੰਡਾ ਸ਼ਹਿਰ ਵਿਚ ਪਿਛਲੇ ਕਈ ਸਾਲਾਂ ਤੋਂ ਵਿਵਾਦ ਦਾ ਕਾਰਨ ਬਣਦੀਆਂ ਆ ਰਹੀਆਂ ਟੋਅ ਵੈਨਾਂ ‘ਤੇ ਹੁਣ ਰੋਕ ਲੱਗ ਗਈ ਹੈ। ਸ਼ਹਿਰ ਦੇ ਵਪਾਰੀਆਂ, ਸਮਾਜ ਸੇਵੀਆਂ ਤੇ ਆਮ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਦੇ ਜਨਰਲ ਹਾਊਸ ਦੀ ਹੋਈ ਮੀਟਿੰਗ ਵਿਚ ਇਹ ਵੱਡਾ ਫੈਸਲਾ ਲਿਆ ਗਿਆ। ਇਹ ਟੋਅ ਵੈਨਾਂ ਹੁਣ ਅੱਗੇ ਤੋਂ ਚੱਲਣਗੀਆਂ ਜਾਂ ਪੱਕੇ ਤੌਰ ‘ਤੇ ਹੀ ਬੰਦ ਰਹਿਣਗੀਆਂ, ਇਸ ਸਬੰਧ ਵਿਚ ਫੈਸਲਾ ਲੈਣ ਲਈ ਨਿਗਮ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਨੂੰ ਵੀ ਹਰੀ ਝੰਡੀ ਦਿੱਤੀ ਗਈ, ਜਿਸਦੇ ਵਿਚ ਡਿਪਟੀ ਕਮਿਸਨਰ ਤੇ ਐਸਐਸਪੀ ਦੇ ਇੱਕ-ਇੱਕ ਨੁਮਾਇੰਦੇ ਤੋਂ ਇਲਾਵਾ 2 ਕੌਸਲਰ ਵੀ ਇਸਦੇ ਮੈਂਬਰ ਹੋਣਗੇ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 24 ਘੰਟਿਆਂ ‘ਚ ਪੁਲਿਸ ਵੱਲੋਂ ਕਾਬੂ, ਇੱਕ ਨਿਕਲਿਆ ਨਾਬਾਲਗ

ਨਿਗਮ ਦੀ ਮੀਟਿੰਗ ਤੋਂ ਪਹਿਲਾਂ ਅੱਜ ਸਵੇਰ ਸਮੇਂ ਹੀ ਸ਼ਹਿਰ ਦੇ ਵਪਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਇੱਕ ਵਫ਼ਦ ਵੱਲੋਂ ਅੱਜ ਹੀ ਇਸ ਮੁੱਦੇ ‘ਤੇ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਟੋਅ ਵੈਨਾਂ ਕਾਰਨ ਆਉਣ ਵਾਲੀਆਂ ਸਮੱਸਿਆ ਦਾ ਜਿਕਰ ਕੀਤਾ ਸੀ। ਇਸ ਵਫ਼ਦ ਵਿਚ ਵਪਾਰੀ ਆਗੂ ਵਿਨੋਦ ਜੈਨ, ਮੈਰੀ ਗੋਇਲ, ਦੁਰਗਾ ਪ੍ਰਸ਼ਾਦ, ਸਾਜ਼ਨ ਸਰਮਾ ਤੇ ਜੀਵਨ ਕੁਮਾਰ, ਆਸਰਾ ਵੈਲਫੇਅਰ ਸੁਸਾਇਟੀ ਤੋਂ ਰਮੇਸ਼ ਮਹਿਤਾ, ਸਹਾਰਾ ਜਨ ਸੇਵਾ ਤੋਂ ਵਿਜੈ ਗੋਇਲ, ਸਮਰਥ ਵੈਲਫੇਅਰ ਸੁਸਾਇਟੀ ਤੋਂ ਮੁਕੇਸ਼ ਕੁਮਾਰ ਗੋਇਲ ਮੋਂਟੀ, ਸਾਥੀ ਵੈਲਫੇਅਰ ਸੁਸਾਇਟੀ ਤੋਂ ਜਤਿੰਦਰ ਗੋਗੀਆ, ਸ਼ਿਵ ਸ਼ਕਤੀ ਵੈਲਫੇਅਰ ਸੁਸਾਇਟੀ ਤੋਂ ਸਤੀਸ਼ ਕੁਮਾਰ, ਅੱਪੂ ਸੁਸਾਇਟੀ ਤੋਂ ਕੇਵਲ, ਆਦਰਸ਼ ਵੈਲਫੇਅਰ ਸੁਸਾਇਟੀ ਤੋਂ ਮਨੀਸ਼ ਪਾਂਧੀ, ਨਿਲੇਸ਼ ਪਠਾਣੀ ਤੇ ਹੋਰ ਸੁਸਾਇਟੀ ਅਹੁਦੇਦਾਰ ਮੌਜੂਦ ਸਨ।

ਇਹ ਵੀ ਪੜ੍ਹੋ ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ, GM ਰੱਖਣਗੇ ਅਪਰੇਸ਼ਨ ‘ਤੇ ਨਿਗ੍ਹਾ

ਇਸ ਦੌਰਾਨ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਵਿਸ਼ਵਾਸ ਦਿਵਾਇਆ ਸੀ ਕਿ ਅੱਜ ਹਾਊਸ ਦੀ ਮੀਟਿੰਗ ਵਿੱਚ ਟੋਅ ਵੈਨ ਦੇ ਮਸਲੇ ਦਾ ਪੱਕੇ ਤੌਰ ‘ਤੇ ਹੱਲ ਕੀਤਾ ਜਾਵੇਗਾ।ਜਿਸਤੋਂ ਤੁਰੰਤ ਬਾਅਦ ਮੇਅਰ ਮਹਿਤਾ ਦੀ ਅਗਵਾਈ ਹੇਠ ਹਾਊਸ ਨੇ ਇਹ ਅਹਿਮ ਫੈਸਲਾ ਲਿਆ। ਇਸ ਫੈਸਲੇ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ। ਉਧਰ ਅੱਜ ਦੀ ਮੀਟਿੰਗ ਵਿਚ ਸ਼ਹਿਰ ਲਈ ਲਗਭਗ 15 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਪ੍ਰਸਤਾਵ ਪਾਸ ਕੀਤਾ ਗਿਆ। ਮੇਅਰ ਸ੍ਰੀ ਮਹਿਤਾ ਨੇ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 48 ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਬਣਾਉਣ, ਭਾਗੂ ਰੋਡ ‘ਤੇ ਸਥਿਤ ਹੈੱਡ ਵਾਟਰ ਵਰਕਸ ਨੂੰ 2.5 ਕਰੋੜ ਰੁਪਏ ਦੀ ਲਾਗਤ ਨਾਲ ਜੋਗਰ ਪਾਰਕ ਵਾਂਗ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ Bathinda Police ਵੱਲੋਂ ਕਿਲੋ ਅਫ਼ੀਮ,ਸਵਾ 2 ਲੱਖ ਦੀ ਡਰੱਗ ਮਨੀ ਅਤੇ ਬਰੀਜ਼ਾ ਕਾਰ ਸਹਿਤ 2 ਕਾਬੂ

ਇਸੇ ਤਰ੍ਹਾਂ 70 ਲੱਖ ਰੁਪਏ ਦੀ ਲਾਗਤ ਨਾਲ ਅਜੀਤ ਰੋਡ ‘ਤੇ ਸਥਿਤ ਪਾਰਕ ਨੰਬਰ 9ਬੀ ਵਿੱਚ ਸੀਨੀਅਰ ਸਿਟੀਜ਼ਨਾਂ ਲਈ ਲਾਇਬ੍ਰੇਰੀ ਬਣਾਉਣ, 2.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਰੋਜ਼ ਗਾਰਡਨ ਚੌਕ ਤੋਂ ਪੁਲਿਸ ਲਾਈਨ ਤੱਕ ਫੁੱਟਪਾਥ ਬਣਾਉਣ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਬਠਿੰਡਾ ਦੀ ਸਫਾਈ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜਨਰਲ ਹਾਊਸ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ 538 ਸਫਾਈ ਸੇਵਕਾਂ ਅਤੇ 59 ਸੀਵਰਮੈਨਾਂ ਨੂੰ ਨਿਯਮਤ ਆਧਾਰ ‘ਤੇ ਭਰਤੀ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਬਠਿੰਡਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਵਚਨਬੱਧ ਹਨ, ਜਿਸ ਲਈ ਉਹ ਜ਼ਮੀਨੀ ਪੱਧਰ ‘ਤੇ ਆਪਣੀ ਟੀਮ ਨਾਲ ਦਿਨ ਰਾਤ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 24 ਘੰਟਿਆਂ ‘ਚ ਪੁਲਿਸ ਵੱਲੋਂ ਕਾਬੂ, ਇੱਕ ਨਿਕਲਿਆ ਨਾਬਾਲਗ

0

👉ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਨੂੰ ਦਿੱਤਾ ਸੀ ਅੰਜ਼ਾਮ,ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ:ਡੀਜੀਪੀ ਗੌਰਵ ਯਾਦਵ
👉ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰ ਲਿਆ ਹੈ। ਕਾਬੂ ਕੀਤੇ ਦੋ ਮੁਲਜਮਾਂ ਵਿਚੋਂ ਇੱਕ ਨਾਬਾਲਿਗ ਨਿਕਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ।

ਇਹ ਵੀ ਪੜ੍ਹੋ ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ, GM ਰੱਖਣਗੇ ਅਪਰੇਸ਼ਨ ‘ਤੇ ਨਿਗ੍ਹਾ

ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸ ਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਆਪਣੇ ਸੰਚਾਲਕਾਂ ਤੋਂ ਨਿਰਦੇਸ਼ ਮਿਲਣ ਉਪਰੰਤ ਸੋਸ਼ਲ ਮੀਡੀਆ ਮੋਬਾਈਲ-ਐਪ ਸਨੈਪਚੈਟ ਤੋਂ ਡਿਜ਼ਾਈਨ ਦੇਖ ਕੇ ਇਹ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਆਪਣੇ ਕੰਮ ਦਾ ਭੁਗਤਾਨ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ Bathinda Police ਵੱਲੋਂ ਕਿਲੋ ਅਫ਼ੀਮ,ਸਵਾ 2 ਲੱਖ ਦੀ ਡਰੱਗ ਮਨੀ ਅਤੇ ਬਰੀਜ਼ਾ ਕਾਰ ਸਹਿਤ 2 ਕਾਬੂ

ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਰਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਜਾਂਚ ਟੀਮ ਜਿਸ ਵਿੱਚ ਏਡੀਸੀਪੀ ਜਗਬਿੰਦਰ ਸਿੰਘ, ਏਡੀਸੀਪੀ ਹਰਪਾਲ ਸਿੰਘ, ਏਸੀਪੀ ਹਰਮਿੰਦਰ ਸਿੰਘ, ਏਸੀਪੀ ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਇੰਚਾਰਜ ਸੀਆਈਏ), ਇੰਸਪੈਕਟਰ ਮੋਹਿਤ ਕੁਮਾਰ (ਐਸਐਚਓ ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸਐਚਓ ਸਿਵਲ ਲਾਈਨਜ਼), ਇੰਸਪੈਕਟਰ ਅਮਨਦੀਪ ਕੌਰ (ਐਸਐਚਓ ਏ ਡਿਵੀਜ਼ਨ) ਸ਼ਾਮਲ ਸਨ, ਨੇ ਮੁਲਜ਼ਮਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਦੀ ਕਾਰਵਾਈ ਤੁਰੰਤ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੁਭਾਉਣ ਲਈ ਖਾਲਿਸਤਾਨ ਪੱਖੀ ਨਾਅਰੇ ਲਿਖਣ ਬਦਲੇ ਪੈਸੇ ਦਾ ਲਾਲਚ ਦਿੱਤਾ ਗਿਆ ਸੀ, ਜੋ ਉਨ੍ਹਾਂ ਨੂੰ ਮਿਲੇ ਹੀ ਨਹੀਂ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜਸ਼ਨਪ੍ਰੀਤ ਨੇ ਨਾਬਾਲਗ ਵਿਅਕਤੀ ਨਾਲ ਮਿਲ ਕੇ ਬਟਾਲਾ ਤੋਂ ਸਪਰੇਅ ਪੇਂਟ ਖਰੀਦਿਆ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਉਪਰੰਤ ਉਨ੍ਹਾਂ ਵੱਲੋਂ ਸਬੂਤ ਵਜੋਂ ਸ਼ੇਰਾ ਮਾਨ ਨਾਲ ਇਸ ਕਾਰਵਾਈ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ।ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਰੋਕਥਾਮ ਬਾਰੇ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਿਆਂ ਕੰਟੋਨਮੈਂਟ, ਡਿਵੀਜ਼ਨ-ਏ ਅਤੇ ਸਿਵਲ ਲਾਈਨਜ਼ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ, GM ਰੱਖਣਗੇ ਅਪਰੇਸ਼ਨ ‘ਤੇ ਨਿਗ੍ਹਾ

0

Patiala News:ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਦੀ ਸੇਵਾ ਪੂਰੀ ਤਰ੍ਹਾਂ ਨਿਰਵਿਘਨ ਅਤੇ ਸਮੇਂ ਸਿਰ ਚੱਲੇਗੀ। ਇਹ ਜਾਣਕਾਰੀ ਪੀ.ਆਰ.ਟੀ.ਸੀ. ਦੇ ਚੇਅਰਮੈਨ ਡਾ. ਰਣਜੋਧ ਸਿੰਘ ਹਡਾਣਾ ਨੇ ਮੀਡੀਆ ਨੂੰ ਇੱਕ ਬਿਆਨ ਜਾਰੀ ਕਰਨ ਮੌਕੇ ਦਿੱਤੀ। ਇਸ ਮੌਕੇ ਜੀ ਐਮ ਜਤਿੰਦਰਪਾਲ ਸਿੰਘ ਗਰੇਵਾਲ, ਜੀ ਐਮ ਐਮ ਪੀ ਸਿੰਘ, ਜੀ ਐਮ ਮਨਿੰਦਰਪਾਲ ਸਿੰਘ ਸਿੱਧੂ, ਜੀ ਐਮ ਪ੍ਰਵੀਨ ਕੁਮਾਰ, ਜੀ ਐਮ ਰਮਨ ਕੁਮਾਰ, ਜੀ ਐਮ ਅਮਨਵੀਰ ਟਿਵਾਣਾ, ਜੀ ਐਮ ਪ੍ਰਵੀਨ ਕੁਮਾਰ ਮੌਜੂਦ ਰਹੇ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਚੇਅਰਮੈਨ ਡਾ. ਰਣਜੋਧ ਹਡਾਣਾ ਨੇ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਆਰ.ਟੀ.ਸੀ. ਵੱਲੋਂ ਬੱਸਾਂ ਬੰਦ ਸਬੰਧੀ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ, ਬਲਕਿ ਵਾਧੂ ਬੱਸਾਂ ਦੀ ਵੀ ਵਿਵਸਥਾ ਦੇ ਨਾਲ ਨਾਲ ਸਾਰੇ ਡਿਪੂਆਂ ਦੇ ਜੀ ਐਮਜ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਰੱਖੜੀ ਮੌਕੇ ਛੁੱਟੀ ਹੋਣ ਦੇ ਬਾਵਜੂਦ ਆਪਣੇ ਡਿਪੂਆਂ ਵਿੱਚ ਰਹਿ ਕੇ ਸਾਰੇ ਅਪਰੇਸ਼ਨ ਤੇ ਨਿਗ੍ਹਾ ਰੱਖਣਗੇ, ਤਾਂ ਜੋ ਕਿਸੇ ਵੀ ਯਾਤਰੀ ਨੂੰ ਦਿੱਕਤ ਨਾ ਆਵੇ। ਉਨ੍ਹਾਂ ਨੇ ਰੱਖੜੀ ਦੇ ਤਿਉਹਾਰ ਦੌਰਾਨ ਬੱਸ ਸੇਵਾ ਬੰਦ ਹੋਣ ਜਾਂ ਕਿਸੇ ਸੰਭਾਵਿਤ ਹੜਤਾਲ ਹੋਣ ਸਬੰਧੀ ਸੋਸ਼ਲ ਮੀਡੀਆ ਅਤੇ ਕੁਝ ਅਣਅਧਿਕਾਰਿਤ ਥਾਵਾਂ ਤੋਂ ਆ ਰਹੀਆਂ ਰਿਪੋਰਟਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ ਜੋ ਲੋਕਾਂ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਹ ਵੀ ਪੜ੍ਹੋ Punjab ਸਰਕਾਰ ਵੱਲੋਂ ਅੱਧੀ ਦਰਜ਼ਨ ਤੋਂ ਵੱਧ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਨਿਯੁਕਤ

ਉਨ੍ਹਾਂ ਦੱਸਿਆ ਕਿ ਰੱਖੜੀ ਦੇ ਤਿਉਹਾਰ ਦੌਰਾਨ ਹਰ ਸਾਲ ਹਜ਼ਾਰਾਂ ਭੈਣਾਂ-ਭਰਾਵਾਂ ਇਕ ਦੂਜੇ ਨੂੰ ਮਿਲਣ ਲਈ ਘਰ ਜਾਂ ਪਿੰਡਾ ਵੱਲ ਜਾਂਦੇ ਹਨ। ਇਸ ਲਈ ਇਸ ਦਿਨ ਯਾਤਰਾ ਦੀ ਮੰਗ ਵੀ ਕਾਫੀ ਵੱਧ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਆਰ.ਟੀ.ਸੀ. ਨੇ ਵਾਧੂ ਰੂਟਾਂ ਦੀ ਯੋਜਨਾ, ਵਾਧੂ ਡਰਾਈਵਰ ਅਤੇ ਕੰਡਕਟਰ ਤਾਇਨਾਤ ਕਰ ਦਿੱਤੇ ਹਨ।ਹਡਾਣਾ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕਿਸੇ ਵੀ ਗਲਤ ਜਾਣਕਾਰੀ ਜਾਂ ਅਣਅਧਿਕਾਰਤ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰਭਾਵਿਤ ਨਾ ਹੋਣ। ਜੇ ਕਿਸੇ ਨੂੰ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਪੀ.ਆਰ.ਟੀ.ਸੀ. ਦੇ ਅਧਿਕਾਰਤ ਹੈਲਪਲਾਈਨ ਨੰਬਰਾਂ ਜਾਂ ਨਜ਼ਦੀਕੀ ਡਿੱਪੂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

0

👉ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ
👉ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ
👉ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ ਗੇਟ
Gurdaspur News:ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਉਚੇਚੇ ਤੌਰ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹੋਏ ਸਨ।

ਇਹ ਵੀ ਪੜ੍ਹੋ ਸਪਤ ਸ਼ਕਤੀ ਕਮਾਂਡ ਦੇ ਆਰਮੀ ਕਮਾਂਡਰ ਵੱਲੋਂ ਬਠਿੰਡਾ ਅਤੇ ਲਾਲਗੜ੍ਹ ਜੱਟਾਂ ਮਿਲਟਰੀ ਸਟੇਸ਼ਨਾਂ ਦਾ ਦੌਰਾ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੇ ਮਹਾਨ ਸਪੂਤ ਸ਼ਹੀਦ ਦਲਜੀਤ ਸਿੰਘ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਏ.ਐੱਲ.ਡੀ. ਦਲਜੀਤ ਸਿੰਘ ਨੇ ਲਦਾਖ਼ ਵਰਗੇ ਇਲਾਕੇ ਵਿੱਚ ਕਠਿਨ ਸਥਿਤੀਆਂ ਵਿੱਚ ਵੀ ਆਪਣੇ ਦੇਸ਼ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਭਾਰਤ ਮਾਂ ਦਾ ਇਹ ਸਪੂਤ ਆਪਣੇ ਦੇਸ਼ ਦੀ ਰਾਖੀ ਕਰਦਾ ਹੋਇਆ ਦੇਸ਼ ਤੋਂ ਕੁਰਬਾਨ ਹੋ ਗਿਆ। ਸ੍ਰੀ ਭਗਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਨ ਅਤੇ ਉਹ ਪਰਿਵਾਰ ਨੂੰ ਭਰੋਸਾ ਦਿੰਦੇ ਹਨ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਹਰ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ Punjab ਸਰਕਾਰ ਵੱਲੋਂ ਅੱਧੀ ਦਰਜ਼ਨ ਤੋਂ ਵੱਧ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਨਿਯੁਕਤ

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਦੇ ਪਰਿਵਾਰ ਨੂੰ ਐਕਸਗ੍ਰੇਸ਼ੀਆ ਗ੍ਰਾਂਟ ਤਹਿਤ 1 ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ 6 ਲੱਖ ਰੁਪਏ ਦਾ ਚੈੱਕ ਅੱਜ ਪਰਿਵਾਰ ਨੂੰ ਦੇ ਦਿੱਤਾ ਗਿਆ ਹੈ ਅਤੇ ਬਾਕੀ ਦੇ 94 ਲੱਖ ਰੁਪਏ ਬਹੁਤ ਜਲਦੀ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਉੱਪਰ ਪਰਿਵਾਰ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦਲਜੀਤ ਸਿੰਘ ਦੇ ਭਰਾ ਨੂੰ ਸਰਕਾਰੀ ਨੌਂਕਰੀ ਦਿੱਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਕੀਤਾ ਜਾਵੇਗਾ ਅਤੇ ਪਿੰਡ ਦੀ ਐਂਟਰੀ ਉੱਪਰ ਇੱਕ ਯਾਦਗਾਰੀ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਹਮੇਸ਼ਾਂ ਹੀ ਵਚਨਬੱਧ ਹੈ ਅਤੇ ਇਹ ਸਾਰੇ ਪਰਿਵਾਰ ਦੇਸ਼ ਤੇ ਕੌਮ ਦਾ ਬੇਸ਼ਕੀਮਤੀ ਸਰਮਾਇਆ ਹਨ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਦੀਨਾਨਗਰ ਤੋਂ ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਸ਼ਮਸ਼ੇਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਇਸ ਮੌਕੇ ਸ਼ਹੀਦ ਦਲਜੀਤ ਸਿੰਘ ਦੇ ਪਿਤਾ ਸ. ਗੁਲਜ਼ਾਰ ਸਿੰਘ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਡੈਂਟ ਬਲਜਿੰਦਰ ਵਿਰਕ (ਰਿਟਾ:) ਹਲਕਾ ਦੀਨਾਨਗਰ ਦੇ ਸੰਗਠਨ ਇੰਚਾਰਜ ਬਲਜੀਤ ਸਿੰਘ ਖ਼ਾਲਸਾ, ਕੁੰਵਰ ਰਿੱਕੀ, ਸਰਪੰਚ ਰਣਜੀਤ ਸਿੰਘ ਜੀਵਨ ਚੱਕ, ਸਰਪੰਚ ਜੋਗਾ ਸਿੰਘ ਮੁਗਲਾਨੀ ਚੱਕ, ਸਰਪੰਚ ਪਲਵਿੰਦਰ ਸਿੰਘ ਮਾਨ ਕਲੋਨੀ, ਬਲਾਕ ਪ੍ਰਧਾਨ ਜਸਬੀਰ ਸਿੰਘ, ਸੰਸਾਰ ਸਿੰਘ ਝਬਕਰਾ, ਪਲਵਿੰਦਰ ਸਿੰਘ ਜੋਗਰ, ਸਰਪੰਚ ਅਮਰਜੀਤ ਸਿੰਘ ਟਾਂਡਾ ਬਸਤੀ, ਸਿੱਖਿਆ ਕੋਆਰਡੀਨੇਟਰ ਸੁਖਦੇਵ ਰਾਜ, ਅਰਜਨ ਸਿੰਘ ਬਲਾਕ ਪ੍ਰਧਾਨ, ਅਨੂਪ ਠਾਕੁਰ, ਮੰਨੂ ਗਾਲ੍ਹੜੀ, ਰਾਜੇਸ਼ ਕੁਮਾਰ ਰਾਏਪੁਰ, ਜਥੇਦਾਰ ਨਰਿੰਦਰ ਸਿੰਘ ਬਾੜਾ, ਸੁਖਵਿੰਦਰ ਸਿੰਘ ਚੌਹਾਨ ਤੋਂ ਇਲਾਵਾ ਸ਼ਹੀਦ ਪਰਿਵਾਰਾਂ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908789