Wednesday, May 20, 2026
Home Blog Page 538

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

0

Fazilka News:ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਵੀਰਪਾਲ ਕੌਰ ਵੀ ਮੌਜੂਦ ਸਨ।ਰਾਖੀ ਬੰਨ੍ਹਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਨਾਂ ਨੂੰ ਕਿਹਾ ਕਿ ਦੇਸ਼ ਦੀਆਂ ਭੈਣਾਂ ਅਤੇ ਭਰਾਵਾਂ ਦੀ ਸੁਰੱਖਿਆ ਲਈ ਉਹਨਾਂ ਦੇ ਯੋਗਦਾਨ ਨੂੰ ਪੂਰਾ ਦੇਸ਼ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ, “ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਨਹੀਂ, ਸਗੋਂ ਭਰੋਸੇ, ਸਮਰਪਣ ਅਤੇ ਰਾਖੀ ਦੇ ਵਾਅਦੇ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ  Bathinda Police ਵੱਲੋਂ ਕਿਲੋ ਅਫ਼ੀਮ,ਸਵਾ 2 ਲੱਖ ਦੀ ਡਰੱਗ ਮਨੀ ਅਤੇ ਬਰੀਜ਼ਾ ਕਾਰ ਸਹਿਤ 2 ਕਾਬੂ

ਅੱਜ ਮੈਂ ਆਪਣੇ ਇਨ੍ਹਾਂ ਸੂਰਵੀਰ ਭਰਾਵਾਂ ਦੀ ਕਲਾਈ ‘ਤੇ ਰਾਖੀ ਬੰਨ੍ਹ ਕੇ ਇਹ ਅਰਦਾਸ ਕਰਦੀ ਹਾਂ ਕਿ ਉਹ ਸਦਾ ਸੁਰੱਖਿਅਤ ਰਹਿਣ ਅਤੇ ਦੇਸ਼ ਦੀ ਰਾਖੀ ‘ਚ ਸਦਾ ਅਗੇ ਰਹਿਣ।”ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦ ‘ਤੇ ਤੈਨਾਤ ਇਹ ਸੂਰਮੇ ਆਪਣੇ ਪਰਿਵਾਰ ਤੋਂ ਦੂਰ ਰਹਿ ਕੇ ਰਾਸ਼ਟਰ ਦੀ ਰਾਖੀ ਕਰਦੇ ਹਨ, ਜਿਸ ਕਰਕੇ ਸਾਡਾ ਫਰਜ਼ ਹੈ ਕਿ ਅਸੀਂ ਉਹਨਾਂ ਪ੍ਰਤੀ ਆਪਣਾ ਧੰਨਵਾਦ ਤੇ ਸਤਿਕਾਰ ਪ੍ਰਗਟ ਕਰੀਏ। ਉਨ੍ਹਾਂ ਨੇ ਕਿਹਾ ਕਿ ਰਾਖੀ ਦਾ ਅਸਲੀ ਮਤਲਬ ਹੈ ਇਕ-ਦੂਜੇ ਦੀ ਰਾਖੀ ਦਾ ਵਚਨ ਨਿਭਾਉਣਾ, ਅਤੇ ਬੀਐਸਐਫ ਦੇ ਜਵਾਨ ਇਸ ਵਚਨ ਨੂੰ ਆਪਣੀ ਜਾਨ ਜੋਖਮ ‘ਚ ਪਾ ਕੇ ਹਰ ਰੋਜ਼ ਸੱਚ ਕਰਦੇ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਐਸਡੀਐਮ ਵੀਰਪਾਲ ਕੌਰ ਨੇ ਵੀ ਜਵਾਨਾਂ ਨਾਲ ਮਿਲ ਕੇ ਰਾਖੀ ਦੇ ਸੁਨੇਹੇ ਸਾਂਝੇ ਕੀਤੇ ਅਤੇ ਕਿਹਾ ਕਿ ਉਹਨਾਂ ਦੀਆਂ ਕੁਰਬਾਨੀਆਂ ਅਤੇ ਸਮਰਪਣ ਹਮੇਸ਼ਾਂ ਯਾਦ ਰਹੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਨੂੰ ਮਿਠਿਆਈ ਵੀ ਭੇਟ ਕੀਤੀ।ਇਸ ਮੌਕੇ ਬੀਐਸਐਫ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਜਸਬਾਤੀ ਪਲ ਉਹਨਾਂ ਨੂੰ ਆਪਣੇ ਪਰਿਵਾਰ ਦੀ ਘਾਟ ਮਹਿਸੂਸ ਨਹੀਂ ਹੋਣ ਦਿੰਦੇ ਅਤੇ ਮਨੋਬਲ ਵਧਾਉਂਦੇ ਹਨ।ਇਸ ਮੌਕੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ੍ਰੀ ਅਜੇ ਕੁਮਾਰ ਸ਼੍ਰੀ ਰਾਮ ਅਤੇ ਵਿਨੋਦ ਕੁਮਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Girls College ਵਿਖੇ ਵਿਕਸਿਤ ਭਾਰਤ ਯੁਵਾ ਕਾਨੈਕਟ ਪ੍ਰੋਗਰਾਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

0

Bathinda News:ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿੱਚ ਐਨ. ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਵਿਕਸਿਤ ਭਾਰਤ ਯੁਵਾ ਕਾਨੈਕਟ ਪ੍ਰੋਗਰਾਮ ਤਹਿਤ ਯੂਥ ਨੂੰ ਸਮਾਜਿਕ ਮੁੱਦਿਆ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਬੁਰਾਈਆਂ ਜਿਸ ਤਰ੍ਹਾਂ ਨਸ਼ਿਆਂ ਦੀ ਰੋਕਥਾਮ,ਵਾਤਾਵਰਨ ਅਤੇ ਪਲਾਸਟਿਕ ਦੀ ਵਰਤੋਂ ਆਦਿ ਵਿਸ਼ਿਆਂ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਇਸ ਵਿੱਚ 100 ਵਲੰਟੀਅਰ ਸ਼ਾਮਿਲ ਰਹੇ ਅਤੇ 20 ਵਲੰਟੀਅਰਾਂ ਨੇ ਪੋਸਟਰ ਬਣਾਉਣ ਵਿੱਚ ਭਾਗ ਲਿਆ।

ਇਹ ਵੀ ਪੜ੍ਹੋ  ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਲੰਟੀਅਰਾਂ ਨੂੰ ਇਨਾਮ ਦਿੱਤੇ ਗਏ । ਪ੍ਰੋਗਰਾਮ ਅਫ਼ਸਰਾਂ ਦੁਆਰਾ ਵਲੰਟੀਅਰਾਂ ਨੂੰ ਪੋਸਟਰ ਬਣਾਉਣ ਦੇ ਨਾਲ-ਨਾਲ ਇਹਨਾਂ ਮੁੱਦਿਆਂ ਪ੍ਰਤੀ ਖੁਦ ਅਤੇ ਸਮਾਜ ਨੂੰ ਜਾਗਰੂਕ ਕਰਨ ਲਈ ਵੀ ਕਿਹਾ।ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਸਮਾਜ ਨੂੰ ਜਾਗਰੂਕ ਕਰਨ ਵਾਲੀਆਂ ਗਤੀਵਿਧੀਆਂ ਕਰਨ ਲਈ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਨੂੰ ਅੱਗੇ ਤੋਂ ਵੀ ਇਹੋ ਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਪਤ ਸ਼ਕਤੀ ਕਮਾਂਡ ਦੇ ਆਰਮੀ ਕਮਾਂਡਰ ਵੱਲੋਂ ਬਠਿੰਡਾ ਅਤੇ ਲਾਲਗੜ੍ਹ ਜੱਟਾਂ ਮਿਲਟਰੀ ਸਟੇਸ਼ਨਾਂ ਦਾ ਦੌਰਾ

0

Bathinda News: ਸਪਤ ਸ਼ਕਤੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਬਠਿੰਡਾ ਅਤੇ ਲਾਲਗੜ੍ਹ ਜੱਟਾਂ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਫਾਰਮੇਸ਼ਨਾਂ ਦੀਆਂ ਸੰਚਾਲਨ ਤਿਆਰੀਆਂ , ਸਿਖਲਾਈ ਗਤੀਵਿਧੀਆਂ ਅਤੇ ਸੰਚਾਲਨ ਲੌਜਿਸਟਿਕ ਪਹਿਲੂਆਂ ਦਾ ਜਾਇਜ਼ਾ ਲਿਆ।ਫੌਜ ਦੇ ਕਮਾਂਡਰ ਨੇ ਡਰੋਨ ਅਤੇ ਕਾਊਂਟਰ ਡਰੋਨ ਸਿਖਲਾਈ ਪ੍ਰਯੋਗਸ਼ਾਲਾਵਾਂ,ਅਤਿ-ਆਧੁਨਿਕ ਸਿਖਲਾਈ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ ਅਤੇ ਡਰੋਨਾਂ ਦੀ ਨਵੀਨਤਾਕਾਰੀ ਵਰਤੋਂ ਦੇ ਪ੍ਰਦਰਸ਼ਨਾਂ ਨੂੰ ਦੇਖਿਆ। ਕਾਰਜ-ਮੁਖੀ,ਯਥਾਰਥਵਾਦੀ ਸਿਖਲਾਈ ‘ਤੇ ਜ਼ੋਰ ਦਿੰਦੇ ਹੋਏ,ਉਨ੍ਹਾਂ ਕਿਹਾ ਕਿ ਇਹ ਸਿਖਲਾਈ ਉੱਭਰ ਰਹੀਆਂ ਅਤਿ-ਆਧੁਨਿਕ ਤਕਨਾਲੋਜੀਆਂ ‘ਤੇ ਅਧਾਰਤ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ  Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਫੌਜ ਦੇ ਕਮਾਂਡਰ ਨੇ ਨਵੀਨਤਾ ਅਤੇ ਤਕਨਾਲੋਜੀ ਸਮਾਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ ਜਿਸ ਵਿੱਚ ਰਚਨਾਤਮਕ ਅਤੇ ਨਵੀਨਤਾਕਾਰੀ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਨੇ ਇਨ੍ਹਾਂ ਤਕਨੀਕੀ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਭਾਰਤੀ ਫੌਜ ਦੇ ਤਕਨਾਲੋਜੀ-ਅਧਾਰਤ ਪਰਿਵਰਤਨ ਨੂੰ ਤੇਜ਼ ਕਰਨ ਲਈ ਹੋਰ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ‘ਤੇ ਜ਼ੋਰ ਦਿੱਤਾ।ਇਸ ਮੌਕੇ ‘ਤੇ, ਉਨ੍ਹਾਂ ਨੇ ਸਾਰੇ ਰੈਂਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਤਕਨੀਕੀ ਤਰੱਕੀ ਦੇ ਨਵੀਨਤਮ ਰੁਝਾਨਾਂ , ਉੱਭਰ ਰਹੇ ਸਾਈਬਰ ਖਤਰਿਆਂ ਨਾਲ ਜਾਣੂ ਰਹਿਣ ਅਤੇ ਭੌਤਿਕ ਜਾਂ ਸਾਈਬਰ ਡੋਮੇਨ ਵਿੱਚ ਕਿਸੇ ਵੀ ਖ਼ਤਰੇ ਦਾ ਪਹਿਲੇ ਜਵਾਬ ਦੇਣ ਵਾਲੇ ਵਜੋਂ ਕੰਮ ਕਰਨ ਦੇ ਯੋਗ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਾਰੇ ਰੈਂਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਡੋਲ ਸੰਕਲਪ ਅਤੇ ਅਟੁੱਟ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਵੱਲੋਂ ਕਿਲੋ ਅਫ਼ੀਮ,ਸਵਾ 2 ਲੱਖ ਦੀ ਡਰੱਗ ਮਨੀ ਅਤੇ ਬਰੀਜ਼ਾ ਕਾਰ ਸਹਿਤ 2 ਕਾਬੂ

0

Bathinda News:ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜੰਗੀ ਪੱਧਰ ‘ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਅਤੇ ਜਰਨੈਲ ਸਿੰਘ ਕੋਲੋਂ ਇੱਕ ਕਿਲੋ ਅਫੀਮ, 2 ਲੱਖ 25 ਹਾਜ਼ਰ ਡਰੱਗ ਮਨੀ ਅਤੇ ਇੱਕ PB19W5795 ਬਰੀਜ਼ਾ ਕਾਰ ਜ਼ਿਲ੍ਹੇ ਦੇ ਪਿੰਡ ਫੂਲ ਤੋਂ ਬਰਾਮਦ ਕੀਤੀ ਗਈ।ਇਸ ਮੌਕੇ ਐਸਐਸਪੀ ਨੇ ਅੱਗੇ ਹੋਰ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਪਿੰਡ ਸੰਘੇੜਾ ਜ਼ਿਲ੍ਹਾ ਬਰਨਾਲਾ ਅਤੇ ਜਰਨੈਲ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਧਿੰਗੜ ਜ਼ਿਲ੍ਹਾ ਬਠਿੰਡਾ ਨਾਲ ਸਬੰਧ ਰੱਖਦੇ ਹਨ।

ਇਹ ਵੀ ਪੜ੍ਹੋ  Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਫੂਲ ਥਾਣੇ ਵਿੱਚ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜਰਨੈਲ ਸਿੰਘ ਤੇ ਪਹਿਲਾ ਵੀ 25 ਕਿਲੋ ਭੂਕੀ ਦਾ ਮੁਕੱਦਮਾ ਦਰਜ ਹੈ।ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਦੇ ਖੇਤਰ ਵਿੱਚ ਕਿਤੇ ਵੀ ਨਸ਼ੇ ਦੀ ਵਿਕਰੀ ਹੁੰਦੀ ਹੈ ਤਾਂ ਐਂਟੀ ਡਰੱਗ ਹੈਲਪ ਲਾਈਨ ਵਟਸਐਪ ਚੈਟਬੋਟ ਨੰਬਰ 97791-00200’ਤੇ ਸੂਚਿਤ ਕੀਤਾ ਜਾ ਸਕਦਾ ਹੈ।ਉਹਨਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਸਰਕਾਰ ਵੱਲੋਂ ਅੱਧੀ ਦਰਜ਼ਨ ਤੋਂ ਵੱਧ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਨਿਯੁਕਤ

0

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਨ੍ਹਾਂ ਨਵੇਂ ਚੇਅਰਮੈਨਾਂ ਤੇ ਡਾਇਰੈਕਟਰਾਂ ਦੀ ਲਿਸਟ ਜਾਰੀ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨਵੇਂ ਸਾਥੀਆਂ ਤੋਂ ਉਮੀਦ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

RBDAVCS ਪਬਲਿਕ ਸਕੂਲ,ਬਠਿੰਡਾ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ

0

Bathinda News:ਆਰੀਆਰਤਨ ਪਦਮਸ਼੍ਰੀ ਦੀ ਮਿਸਾਲੀ ਅਤੇ ਬੇਮਿਸਾਲ ਅਗਵਾਈ ਹੇਠ ਸਭ ਤੋਂ ਸਤਿਕਾਰਯੋਗ ਡਾ. ਪੂਨਮ ਸੂਰੀ ਜੀ ਪ੍ਰਧਾਨ, ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਅਤੇ ਆਰੀਆ ਪ੍ਰਦੇਸ਼ਕ ਪ੍ਰਤੀਨਿਧੀ ਸਭਾ, ਨਵੀਂ ਦਿੱਲੀ ਅਤੇ ਆਰੀਆ ਪ੍ਰਦੇਸ਼ਕ ਪ੍ਰਤੀਨਿਧੀ ਉਪ ਸਭਾ,ਪੰਜਾਬ ਦੀ ਅਗਵਾਈ ਹੇਠ, ਡੀਏਵੀ ਸੰਸਥਾਵਾਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਵੈਦਿਕ ਸੱਭਿਆਚਾਰ ਅਤੇ ਸਿੱਖਿਆ ਦੇ ਕੇ ਸਮਾਜ ਨੂੰ ਬਿਹਤਰ ਅਤੇ ਉੱਤਮ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਦ੍ਰਿੜ ਇਰਾਦੇ ਅਤੇ ਦ੍ਰਿੜਤਾ ਨਾਲ ਯਤਨਸ਼ੀਲ ਹਨ।

ਇਹ ਵੀ ਪੜ੍ਹੋ  ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਇਸ ਉਦੇਸ਼ ਨੂੰ ਪੂਰਾ ਕਰਨ ਲਈ, ਹਰ ਸਾਲ ਦੀ ਤਰ੍ਹਾਂ, ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਦੀ ਨਿਗਰਾਨੀ ਹੇਠ ਆਰ.ਬੀ.ਡੀ.ਏ.ਵੀ.ਸੀ. ਸਾਈਂ ਪਬਲਿਕ ਸਕੂਲ, ਬਠਿੰਡਾ ਵਿੱਚ 04-08-25 ਤੋਂ 08-08-25 ਤੱਕ ਵੇਦ ਪ੍ਰਚਾਰ ਹਫ਼ਤਾ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਵੇਦ-ਪ੍ਰਚਾਰ ਹਫ਼ਤੇ ਦੀ ਸ਼ੁਰੂਆਤ ਵੈਦਿਕ ਹਵਨ-ਯੱਗ ਨਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਯੱਗ ਵਿੱਚ ਹਿੱਸਾ ਲਿਆ ਅਤੇ ਬਲੀਦਾਨ ਚੜ੍ਹਾਏ।ਹਫ਼ਤੇ ਭਰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਰੋਜ਼ਾਨਾ ਵੈਦਿਕ ਹਵਨ ਯੱਗ, ਭਜਨ ਗਾਇਨ, ਵੈਦਿਕ ਕੁਇਜ਼, ਵੈਦਿਕ ਰਾਜਦੂਤ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਮਾਂ ਲਈ ਇੱਕ ਪੌਦੇ ਦੇ ਨਾਮ ‘ਤੇ ਔਸ਼ਧੀ ਪੌਦਿਆਂ ਦਾ ਬੂਟਾ ਲਗਾਉਣਾ ਸ਼ਾਮਲ ਸੀ।

ਇਹ ਵੀ ਪੜ੍ਹੋ  ਹਿਮਾਚਲ ‘ਚ ਵੱਡਾ ਹਾਦਸਾ; ਡੂੰਘੀ ਖਾਈ ‘ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਹੋਈ ਮੌ+ਤ

ਬੂਟੇ ਲਗਾਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਾਂ ਦੇ ਨਾਮ ਵਾਲੀ ਇੱਕ ਤਖ਼ਤੀ ਵੀ ਬੂਟੇ ਨਾਲ ਲਗਾਈ ਗਈ ਸੀ।ਮਾਣਯੋਗ ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਜੀ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੇਦ ਪ੍ਰਚਾਰ ਹਫ਼ਤੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਵੈਦਿਕ ਜੀਵਨ ਸ਼ੈਲੀ ‘ਤੇ ਅਧਾਰਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕੁਇਜ਼ ਮੁਕਾਬਲੇ ਦੇ ਭਾਗੀਦਾਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਵੈਦਿਕ ਰਾਜਦੂਤ ਬਣਨ ਵਾਲੇ ਵਿਦਿਆਰਥੀਆਂ ਦੀ ਵੀ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

0

👉ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ
ਦੇਸ਼ ਲਈ ਰੋਲ ਮਾਡਲ ਬਣਿਆ ਰਹੇਗਾ ਪੰਜਾਬ-ਮੁੱਖ ਮੰਤਰੀ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।ਅੱਜ ਇੱਥੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਅਤੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਫਸਾ ਦਿੱਤਾ ਜਿਸ ਨਾਲ ਸਾਡੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ।ਸਾਲ 2022 ਤੋਂ ਬਾਅਦ ਸਨਅਤੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗਿਕ ਸੈਕਟਰ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਅਤੇ ਬੁਲੰਦੀਆਂ ਤੇ ਲਿਜਾਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਉਨ੍ਹਾਂ ਨੇ ‘ਫਾਸਟ ਟਰੈਕ ਪੰਜਾਬ’ ਪੋਰਟਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ਹੈ ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਮਿਲਦੀਆਂ ਹਨ।

ਇਹ ਵੀ ਪੜ੍ਹੋ  Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਉਨ੍ਹਾਂ ਕਿਹਾ ਕਿ ਸਭ ਤੋਂ ਖਾਸ ਗੱਲ ਹੈ ਕਿ ਆਫਲਾਈਨ ਅਰਜ਼ੀ ਦੀ ਜ਼ਰੂਰਤ ਹੀ ਖਤਮ ਕਰ ਦਿੱਤੀ ਗਈ ਹੈ।ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ‘ਪੰਜਾਬ ਵਪਾਰ ਦਾ ਅਧਿਕਾਰ ਐਕਟ’ ਦੇ ਤਹਿਤ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੇ ਯੂਨਿਟਾਂ ਨੂੰ ਤਿੰਨ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਜਾਂਦੀ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਸਰਕਾਰ ਨੇ ਉਦਯੋਗਿਕ ਖੇਤਰ ਵਿੱਚ ਹੋਰ ਵੀ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ, ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ 45 ਦਿਨਾਂ ਦਾ ਸਮਾਂ ਤੈਅ ਕੀਤਾ ਅਤੇ ਜੇਕਰ ਪ੍ਰਵਾਨਗੀ ਨਾ ਦਿੱਤੀ ਗਈ ਤਾਂ ਇਸ ਨੂੰ ਪ੍ਰਵਾਨ ਮੰਨਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਮੇਟੀਆਂ ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਘੜਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀਆਂ ਵਰਗੇ ਉਪਰਾਲਿਆਂ ਰਾਹੀਂ ਸਰਕਾਰ ਨੇ ਸਨਅਤਕਾਰਾਂ ਨੂੰ ਵੀ ਭਾਈਵਾਲ ਬਣਾਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕਮੇਟੀਆਂ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਨੂੰ ਅਮਲੀਜਾਮਾ ਪਹਿਨਾਏਗੀ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਨਵੀਆਂ ਪਿਰਤਾਂ ਪਾਈਆਂ ਜਾ ਰਹੀਆਂ ਹਨ ਜਿੱਥੇ ਸਰਕਾਰ ਉਦਯੋਗ ਨੂੰ ਹੁਕਮ ਨਹੀਂ ਚਾੜ੍ਹੇਗੀ ਸਗੋਂ ਸੈਕਟਰ ਅਧਾਰਿਤ ਕਮੇਟੀਆਂ ਰਾਹੀਂ ਉਦਯੋਗਪਤੀਆਂ ਦੇ ਫੈਸਲਿਆਂ ਨੂੰ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਦੂਜੇ ਸੂਬਿਆਂ ਦੇ ਉਦਯੋਗਿਕ ਖੇਤਰ ਦਾ ਅਧਿਐਨ ਕੀਤਾ ਜਾਵੇਗਾ ਅਤੇ ਇਸ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਉਦਯੋਗ ਹੋਰ ਤਰੱਕੀ ਕਰ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ 99 ਫੀਸਦੀ ਫੈਸਲੇ ਅਮਲ ਵਿੱਚ ਲਿਆਂਦੇ ਜਾਣਗੇ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ ਰਿਹਾ ਹੈ ਅਤੇ ਛੇਤੀ ਹੀ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰੇਗਾ।

ਇਹ ਵੀ ਪੜ੍ਹੋ  Big News: ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ 14 ਭਲਾਈ ਬੋਰਡਾਂ ਦਾ ਗਠਨ, ਮੁੱਖ ਮੰਤਰੀ ਨੇ ਜਾਰੀ ਕੀਤੀ ਲਿਸਟ

ਸਤੰਬਰ, 2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਦਰਮਿਆਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਿਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀਆਂ ਹਰੇਕ ਉਦਯੋਗਿਕ ਸੈਕਟਰ ਲਈ ਵਿਸਥਾਰਤ ਰਣਨੀਤੀਆਂ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਮੂਹ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਰੂਪ-ਰੇਖਾ ਤਿਆਰ ਕਰਨਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਿਆਰ ਕਰਦੇ ਸਮੇਂ ਇਹ ਕਮੇਟੀਆਂ ਉਦਯੋਗਿਕ ਭਾਈਵਾਲਾਂ ਤੋਂ ਬਰਾਬਰ ਹਿੱਸੇਦਾਰੀ ਨੂੰ ਯਕੀਨੀ ਬਣਾਉਣਗੀਆਂ। ਭਗਵੰਤ ਸਿੰਘ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਉਦਯੋਗ-ਪੱਖੀ ਨੀਤੀਆਂ ਬਣਾਉਣ ਵਿੱਚ ਸਰਗਰਮੀ ਨਾਲ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਉਦਯੋਗਿਕ ਸਮਰੱਥਾਵਾਂ, ਅਸਲ ਚੁਣੌਤੀਆਂ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਫ਼ਾਰਸ਼ਾਂ ਦੇਣ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ, ਇੱਕ ਮੈਂਬਰ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇੰਡਸਟਰੀਅਲ ਇਨਵੈਸਟਮੈਂਟ ਅਤੇ ਜ਼ਿਲ੍ਹਾ ਉਦਯੋਗ ਕੇਂਦਰਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਡੀਆਂ ਇਕਾਈਆਂ, ਐਮ.ਐਸ.ਐਮ.ਈਜ਼, ਸਬ-ਸੈਕਟਰਾਂ ਅਤੇ ਸਾਰੇ ਖੇਤਰਾਂ ਤੋਂ ਨੁਮਾਇੰਦਗੀ ਯਕੀਨੀ ਬਣਾਈ ਹੈ ਤਾਂ ਜੋ ਇਸ ਸਬੰਧੀ ਸਮੂਹਿਕ ਫੈਸਲਿਆਂ ਨੂੰ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਅਸੀਂ ਇਕ ਫੈਸਲਾਕੁਨ ਮੋੜ ‘ਤੇ ਖੜ੍ਹੇ ਹਾਂ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰ ਗ੍ਰਿਫ਼ਤਾਰ; 500 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ

ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਸਮਰਥਨ ਨਾਲ ਸੂਬਾ ਦੂਰਅੰਦੇਸ਼ੀ ਅਤੇ ਵਿਸ਼ਵ ਪੱਧਰੀ ਈਕੋ-ਸਿਸਟਮ ਬਣਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਪਸੰਦੀਦਾ ਉਦਯੋਗਿਕ ਅਤੇ ਬਰਾਮਦ ਕੇਂਦਰ ਬਣਾਉਣ ਲਈ ਉਦਯੋਗਪਤੀਆਂ ਨੂੰ ਬਰਾਬਰ ਦੇ ਭਾਈਵਾਲ ਵਜੋਂ ਅੱਗੇ ਵਧਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ। ਉਦਯੋਗਿਕ ਦਿੱਗਜ਼ਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਪਹਿਲਾਂ ਹੀ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਮੋਹਰੀ ਹੈ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਦੱਸਿਆ ਕਿ ਮਾਰਚ 2022 ਤੋਂ ਪੰਜਾਬ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 4.5 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਸ਼ਵਵਿਆਪੀ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਗਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂ.ਕੇ., ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ਼ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ-ਪੱਖੀ ਨੀਤੀਆਂ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਸਾਜ਼ਗਾਰ ਨਿਵੇਸ਼ ਮਾਹੌਲ ਕਾਰਨ ਹੀ ਇਹ ਸਭ ਸੰਭਵ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਵ੍ਹਟਸਐਪ, ਚੈਟਬੋਟ ਏ.ਆਈ. ਅਤੇ ਕਾਲ ਸੈਂਟਰਾਂ ਰਾਹੀਂ ਰੀਅਲ-ਟਾਈਮ ਇਨਵੈਸਟਰ ਸਪੋਰਟ ਅਤੇ ਫਾਇਰ ਐਨਓਸੀ ਐਕਸਟੈਂਸ਼ਨ ਅਤੇ ਲੀਜ਼ਹੋਲਡ-ਟੂ-ਫ੍ਰੀਹੋਲਡ ਕਨਵਰਜ਼ਨ ਵਰਗੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਵਰਗੇ ਹੋਰ ਪ੍ਰਗਤੀਸ਼ੀਲ ਕਦਮਾਂ ‘ਤੇ ਚਾਨਣਾ ਪਾਇਆ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਉਦਯੋਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਸ ਲਈ ਨਿਵੇਸ਼ਕਾਂ ਅਤੇ ਮੁੱਖ ਭਾਈਵਾਲਾਂ ਨੂੰ ਨੀਤੀ ਨਿਰਮਾਣ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਬਿਲਕੁਲ ਉਲਟ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਦੌਰਾਨ ਉੱਦਮੀਆਂ ‘ਤੇ ਦਬਾਅ ਪਾਇਆ ਜਾਂਦਾ ਸੀ ਅਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਸੀ।

ਇਹ ਵੀ ਪੜ੍ਹੋ  ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਰਫ਼ ਲੁੱਟਿਆ ਹੀ ਹੈ ਅਤੇ ਉਨ੍ਹਾਂ ਦੇ ਹੱਥ ਪੰਜਾਬ ਦੇ ਖੂਨ ਨਾਲ ਰੰਗੇ ਹੋਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ, ਜੋ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਮੌਜੂਦਾ ਪ੍ਰਸ਼ਾਸਨ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰ ਰਿਹਾ ਹੈ ਬਲਕਿ ਉਦਯੋਗ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਹੁਣ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਰਿਹਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਸਮਾਜਿਕ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ੇ ਪੰਜਾਬ ਦੇ ਅਕਸ ‘ਤੇ ਸਭ ਤੋਂ ਵੱਡੇ ਕਲੰਕ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਲਾਮਤਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਆ ਰਹੇ ਹਨ ਅਤੇ ਪੰਜਾਬ ਨਸ਼ਾ ਮੁਕਤ ਹੋਣ ਦੇ ਰਾਹ ‘ਤੇ ਹੈ। ਉਨ੍ਹਾਂ ਇਹ ਕਹਿੰਦਿਆਂ ਆਪਣੇ ਭਾਸ਼ਣ ਨੂੰ ਸਮਾਪਤ ਕੀਤਾ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਬਣ ਕੇ ਉੱਭਰੇਗਾ ਅਤੇ ਪੰਜਾਬੀ ਵਿਸ਼ਵ ਪੱਧਰ ‘ਤੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਂਦੇ ਰਹਿਣਗੇ।ਇਸ ਤੋਂ ਪਹਿਲਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ ਵਿਭਾਗ ਦੇ ਸਕੱਤਰ ਕੇ.ਕੇ. ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਏਡੀਸੀ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

0

👉ਤਿਆਰੀਆਂ ‘ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਬਹੁ-ਮੰਤਵੀਂ ਖੇਡ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ (15 ਅਗਸਤ 2025) ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਆਗਾਊਂ ਤਿਆਰੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਸਮੀਖਿਆਂ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਤੇ ਕੋਤਾਹੀ ਨਾ ਵਰਤੀਂ ਜਾਵੇ।

ਇਹ ਵੀ ਪੜ੍ਹੋ  Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਉਨ੍ਹਾਂ ਇਹ ਵੀ ਕਿਹਾ ਕਿ ਸਮਾਂ ਰਹਿੰਦੇ ਹੀ ਸਾਰੀਆਂ ਤਿਆਰੀਆਂ ਨੂੰ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।ਉਨ੍ਹਾਂ ਇਹ ਵੀ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਨੰਗੀਆਂ ਤੇ ਢਿੱਲੀਆਂ ਤਾਰਾਂ ਨਾ ਹੋਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰ ਗ੍ਰਿਫ਼ਤਾਰ; 500 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਦਿਨ ਤੋਂ ਇਲਾਵਾ ਰਿਹਰਸਲਾਂ ਦੌਰਾਨ ਵੀ ਬੱਚਿਆਂ ਲਈ ਪੀਣ ਵਾਲੇ ਪਾਣੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ।ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ‘ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ।ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ ਸ਼ਰਮਾ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਗਗਨਦੀਪ ਸਿੰਘ, ਸਿਹਤ, ਸਿੱਖਿਆ, ਪੁਲਿਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 10,000 ਨਸ਼ੀਲੀਆਂ ਗੋਲੀਆਂ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ

0

Muktsar News:ਪੰਜਾਬ ਸਰਕਾਰ ਦੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਹੇਠ ਚਲ ਰਹੀ ਕਾਰਵਾਈ ਦੇ ਤਹਿਤ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਐਸਐਸਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।ਐਸਪੀ (ਡੀ) ਅਤੇ ਡੀ.ਐਸ.ਪੀ (ਡੀ) ਦੀ ਦੇਖ-ਰੇਖ ਹੇਠ, ਸ੍ਰੀ ਮੁਕਤਸਰ ਸਾਹਿਬ ਸੀਆਈਏ ਸਟਾਫ਼ ਨੇ ਆਪਣੇ ਇੰਚਾਰਜ ਅਤੇ ਪੁਲਿਸ ਟੀਮ ਦੀ ਅਗਵਾਈ ਵਿੱਚ ਇੱਕ ਸੁਚੁੱਜੇ ਢੰਗ ਨਾਲ ਚਲਾਈ ਗਈ ਕਾਰਵਾਈ ਦੌਰਾਨ 02 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ  ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਗੈਰਕਾਨੂੰਨੀ ਫਾਰਮਾਸਿਊਟੀਕਲ ਨਸ਼ਿਆਂ ਦੇ ਨੈੱਟਵਰਕਸ ‘ਤੇ ਲਗਾਤਾਰ ਨਕੇਲ ਕੱਸਣ ਦੇ ਤਹਿਤ, ਸੀਆਈਏ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਥਾਣਾ ਬਰੀਵਾਲਾ ਹੱਦ ਵਿੱਚ ਇਹ ਓਪਰੇਸ਼ਨ ਕੀਤਾ ਗਿਆ, ਜਿਸ ਦੌਰਾਨ ਵਪਾਰਕ ਮਾਤਰਾ ਵਿੱਚ ਟ੍ਰਾਮਾਡੋਲ ਗੋਲੀਆਂ ਬਰਾਮਦ ਹੋਈਆਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।ਗ੍ਰਿਫ਼ਤਾਰ ਦੋਸ਼ੀ ਮਯੰਕ ਚੌਹਾਨ ਨਿਵਾਸੀ ਜੀਟੀ ਨਗਰ, ਬੁਰਾੜੀ, ਨੇਗੀ ਡੇਅਰੀ ਦੇ ਨੇੜੇ, ਨਵੀਂ ਦਿੱਲੀ,ਅਜੈ ਸਿੰਘ ਰਾਵਤ ਉਰਫ਼ ਅਜੂ,ਨਿਵਾਸੀ ਗਲੀ ਨੰਬਰ 01, ਅਜੀਤ ਸਿੰਘ ਕਾਲੋਨੀ, ਗਿਆਂਸਪੁਰਾ, ਲੁਧਿਆਣਾ ਹਨ।

ਇਹ ਵੀ ਪੜ੍ਹੋ  Big News: ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ 14 ਭਲਾਈ ਬੋਰਡਾਂ ਦਾ ਗਠਨ, ਮੁੱਖ ਮੰਤਰੀ ਨੇ ਜਾਰੀ ਕੀਤੀ ਲਿਸਟ

ਅੱਗੇ ਦੀ ਜਾਂਚ ਜਾਰੀ ਹੈ ਤਾਂ ਜੋ ਇਸ ਗੈਰਕਾਨੂੰਨੀ ਫਾਰਮਾਸਿਊਟੀਕਲ ਸਪਲਾਈ ਚੇਨ ਦੇ ਵੱਡੇ ਨੈੱਟਵਰਕ ਦੀ ਪਛਾਣ ਕੀਤੀ ਜਾ ਸਕੇ।ਸ੍ਰੀ ਮੁਕਤਸਰ ਸਾਹਿਬ ਪੁਲਿਸ ਸਾਰੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦੀ ਹੈ। ਜਨਤਾ ਵੱਲੋਂ ਸਮੇਂ-ਸਿਰ ਦਿੱਤੀ ਜਾਣਕਾਰੀ ਨਸ਼ਿਆਂ ਦੇ ਨੈੱਟਵਰਕ ਤੋੜਨ ਅਤੇ ਜ਼ਿੰਦਗੀਆਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਤੁਹਾਡੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।📞 ਸੇਫ ਪੰਜਾਬ ਹੈਲਪਲਾਈਨ: 97791-00200📞 ਪੁਲਿਸ ਕੰਟਰੋਲ ਰੂਮ (SMS): 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੈਂਡ ਪੂਲਿੰਗ ਸਕੀਮ ਰੱਦ ਕਰਵਾਉਣ ਲਈ ਸੜਕਾਂ ‘ਤੇ ਆਏ ਕਾਂਗਰਸੀ, ਦਿੱਤਾ ਮੰਗ ਪੱਤਰ

0

Bathinda News: ਲੈਂਡ ਪੂਲਿੰਗ ਸਕੀਮ ਰੱਦ ਕਰਵਾਉਣ ਲਈ ਕਾਂਗਰਸ ਅੱਜ ਸੜਕਾਂ ‘ਤੇ ਉਤਰਦੀ ਹੋਈ ਨਜ਼ਰ ਆਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਉਪਰ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਅੱਜ ਸਮੁੱਚੀ ਲੀਡਰਸ਼ਿਪ ਵੱਲੋਂ ਮਿੰਨੀ ਸਕੱਤਰੇਤ ਵਿਖੇ ਪ੍ਰਭਾਵਸ਼ਾਲੀ ਇਕੱਠ ਰਾਹੀਂ ਪੰਜਾਬ ਦੇ ਗਵਰਨਰ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਲੈਂਡ ਪੂਲਿੰਗ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਧੱਕੇ ਨਾਲ ਕਿਸਾਨਾਂ ਦੀ ਜਮੀਨ ਖੋਹਣੀ ਚਾਹੀ ਤਾਂ ਫਿਰ ਕਾਂਗਰਸ ਪਾਰਟੀ ਦਾ ਡੱਟ ਕੇ ਵਿਰੋਧ ਕਰੇਗੀ।

ਇਹ ਵੀ ਪੜ੍ਹੋ  ਪੰਜਾਬੀ ਗਾਇਕ R-Nait ਤੇ gurlez akhtar ਦੇ ਗਾਣੇ “315” ਉੱਪਰ ਵਿਵਾਦ; ਡੀਜੀਪੀ ਨੂੰ ਭੇਜੀ ਸਿਕਾਇਤ

ਇਸ ਮੌਕੇ ਕੇਕੇ ਅਗਰਵਾਲ ਸਾਬਕਾ ਚੇਅਰਮੈਨ, ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਜ਼ਿਲਾ ਪ੍ਰਧਾਨ ਅਰੁਣ ਵਧਾਵਣ, ਡਾਇਰੈਕਟਰ ਟਹਿਲ ਸਿੰਘ ਸੰਧੂ, ਕਿਰਨਜੀਤ ਸਿੰਘ ਗਹਿਰੀ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਹਰਵਿੰਦਰ ਲੱਡੂ ਤੇ ਮਾਧੋ ਸ਼ਰਮਾ ਸਮੇਤ ਕਾਂਗਰਸੀ ਆਗੂ ਅਤੇ ਵੱਖ ਵੱਖ ਵਿੰਗਾਂ ਨੇ ਅਹੁਦੇਦਾਰ ਸ਼ਾਮਿਲ ਸਨ। ਇਸ ਮੌਕੇ ਰਾਜਨ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਸਕੀਮ ਨੀਤੀ ਤਹਿਤ ਕਿਸਾਨੀ ਖਿੱਤੇ ਨੂੰ ਬਰਬਾਦ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ  Punjab Police ਦੀ ANTF ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਾ; ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਖਤਮ ਹੋ ਕੇ ਰਹਿ ਜਾਏਗੀ ਕਿਉਂਕਿ ਖੇਤੀ ਧੰਦੇ ਤੋਂ ਹੀ 80 ਹਜਾਰ ਕਰੋੜ ਰੁਪਏ ਸਲਾਨਾ ਦੀ ਆਮਦਨ ਹੁੰਦੀ ਹੈ ਜਿਸ ਨਾਲ ਸਾਰੇ ਕਾਰੋਬਾਰ ਚੱਲਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਸਕੀਮ ਨਾਲ ਕਿਸਾਨਾਂ ਤੋਂ ਜਮੀਨ ਹੀ ਖੋਹ ਲਈ ਤਾਂ ਫਿਰ ਸੂਬੇ ਦੀ ਅਰਥ ਵਿਵਸਥਾ ਵੀ ਕੋਈ ਨਹੀਂ ਬਚਾ ਸਕੇਗਾ ਜਿਸ ਕਰਕੇ ਕਾਂਗਰਸ ਪਾਰਟੀ ਇਸ ਨੀਤੀ ਦਾ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਸਕੀਮ ਨੂੰ ਮੁੱਢੋ ਰੱਦ ਕੀਤਾ ਜਾਵੇ। ਇਸ ਮੌਕੇ ਸਾਜਨ ਸ਼ਰਮਾ, ਸੁਨੀਲ ਕੁਮਾਰ, ਅਸ਼ੀਸ਼ ਕਪੂਰ, ਰੂਪ ਸਿੰਘ, ਹਰਮਨ ਕੋਟ ਫੱਤਾ, ਜਗਦੀਸ਼ ਖਰਾਣਾ, ਹਰਪਾਲ ਬਾਜਵਾ, ਦੁਨੀ ਚੰਦ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1908884