Wednesday, May 20, 2026
Home Blog Page 541

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ

0

👉ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੌਕੇ ਪਟਿਆਲਾ ‘ਚ ਰਾਜ ਪੱਧਰੀ ਸਮਾਗਮ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ ਦਿੱਤਾ ਹੈ। ਅੱਜ ‘ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ’ ਸਬੰਧੀਂ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤ੍ਰਿਪੜੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 1 ਤੋਂ 19 ਸਾਲ ਦੇ ਸਾਰੇ ਬੱਚਿਆਂ ਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ।ਸਿਹਤ ਮੰਤਰੀ ਨੇ ਕਿਹਾ ਕਿ ਅੱਜ ਕੌਮੀ ਡੀ ਵਾਰਮਿੰਗ ਦਿਵਸ ਮਨਾ ਕੇ ਇਹ ਅਲਬੈਂਡਾਜੋਲ ਦੀ ਦਵਾਈ ਬੱਚਿਆਂ ਨੂੰ ਖਵਾਈ ਜਾ ਰਹੀ ਹੈ ਅਤੇ 14 ਅਗਸਤ ਨੂੰ ਮੋਪ-ਅੱਪ ਦਿਵਸ ਵੀ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ  BKI ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ IED ਬਰਾਮਦ

ਇਸ ਲਈ ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਇਹ ਗੋਲੀ ਖੁਆਉਣ ਲਈ ਕਰੀਬ 73 ਲੱਖ ਗੋਲੀਆਂ ਦੀ ਵੰਡ ਕੀਤੀ ਗਈ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਦੇ ਬੱਚਿਆਂ ਦਾ ਸਿਹਤਮੰਦ ਹੋਣ ਜਰੂਰੀ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਹਰ ਬੱਚੇ ਨੂੰ ਤੰਦਰੁਸਤ ਰੱਖਣ ਲਈ, ਬੱਚਿਆਂ ‘ਚ ਕਿੰਨਾ ਖ਼ੂਨ ਹੈ, ਉਸਦਾ ਕੱਦ ਤੇ ਭਾਰ ਕਿੰਨਾ ਹੈ ਸਮੇਤ ਉਸਦੀ ਅੱਖਾਂ ਦੀ ਨਜ਼ਰ ਘੱਟ ਨਾ ਹੋਵੇ, ਪਤਾ ਲਾਉਣ ਲਈ ਇਹ ਜਾਂਚ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਇਸ ਮੌਕੇ ਮੇਅਰ ਨਗਰ ਨਿਗਮ ਕੁੰਦਨ ਗੋਗੀਆ, ਜਸਬੀਰ ਸਿੰਘ ਗਾਂਧੀ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਹਰਜੋਤ ਕੌਰ ਮਾਵੀ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਜਸਲੀਨ ਵਿਰਕ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਸੂਬਾ ਕੋਆਰਡੀਨੇਟਰ ਡਾ. ਰਜਨੀ ਸ਼ਰਮਾ, ਡਾ. ਸੁਖਜੀਤ ਕੌਰ, ਕੌਂਸਲਰ ਨੇਹਾ ਕੁਕਰੇਜਾ, ਮੋਹਿਤ ਕੁਕਰੇਜਾ, ਚਿੰਟੂ ਨਾਸਰਾ, ਬਲਾਕ ਪ੍ਰਧਾਨ ਲਲਿਤ ਕੁਮਾਰ, ਚਰਨਜੀਤ ਸਿੰਘ ਐਸ.ਕੇ., ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੇ ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਸ਼ਲਦੀਪ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਐਸ.ਐਮ.ਓਜ ਤ੍ਰਿਪੜੀ ਡਾ. ਮੋਨਿਕਾ ਤੇ ਡਾ. ਗੁਰਪ੍ਰੀਤ ਸਿੰਘ ਨਾਗਰਾ, ਡਾ. ਜੈਦੀਪ ਭਾਟੀਆ, ਸਕੂਲ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ, ਜ਼ਿਲ੍ਹਾ ਸਕੂਲ ਸਿਹਤ ਅਫ਼ਸਰ ਡਾ. ਅਸ਼ੀਸ਼ ਸ਼ਰਮਾ ਤੇ ਟੀਮ ਸਮੇਤ ਮਾਸ ਮੀਡੀਆ ਵਿੰਗ ਦੇ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

BKI ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ IED ਬਰਾਮਦ

0

👉ਕੰਟਰੋਲਡ ਡੈਟੋਨੇਸ਼ਨ ਲਈ ਸਾਵਧਾਨੀ ਨਾਲ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਆਈ.ਈ.ਡੀ. : ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅੱਤਵਾਦੀ ਲਖਬੀਰ ਲੰਡਾ ਵੱਲੋਂ ਰਚੀ ਗਈ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਏਜੀਟੀਐਫ ਦੀਆਂ ਟੀਮਾਂ ਨੂੰ ਪਾਕਿਸਤਾਨ ਤੋਂ ਭੇਜੀ ਗਈ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਦੀ ਖੇਪ ਬਾਰੇ ਭਰੋਸੇਯੋਗ ਸੂਤਰਾਂ ਤੋਂ ਖੁਫੀਆ ਇਤਲਾਹ ਮਿਲੀ ਸੀ।

ਇਹ ਵੀ ਪੜ੍ਹੋ  ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ ਸਵਾ ਤਿੰਨ ਕਿਲੋ ਅਫੀਮ ਸਹਿਤ ਦੋ ਨਸ਼ਾ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਨੇ ਤਰਨਤਾਰਨ ਪੁਲਿਸ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਖੇਤਰ ਤੋਂ ਇੱਕ ਆਈਈਡੀ ਬਰਾਮਦ ਕੀਤੀ । ਗੌਰਤਲਬ ਹੈ ਕਿ ਇਸ ਕਾਰਵਾਈ ਨੇ ਆਈ.ਈ.ਡੀ. ਨੂੰ ਰਿੰਦਾ ਅਤੇ ਲੰਡਾ ਦੇ ਸਥਾਨਕ ਸਾਥੀਆਂ,ਜੋ ਇਸ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਕਰ ਸਕਦੇ ਸਨ, ਤੱਕ ਪਹੁੰਚਣ ਤੋਂ ਰੋਕ ਦਿੱਤਾ।ਡੀਜੀਪੀ ਨੇ ਅੱਗੇ ਕਿਹਾ ਕਿ ਆਈਈਡੀ ਨੂੰ ਤੁਰੰਤ ਸੁਰੱਖਿਅਤ ਢੰਗ ਨਾਲ ਇੱਕ ਨਿਰਧਾਰਤ ਸਥਾਨ ’ਤੇ ਲਿਜਾਇਆ ਗਿਆ, ਜਿੱਥੇ ਇਸਨੂੰ ਵਿਸਫੋਟਕ ਆਰਡੀਨੈਂਸ ਡਿਸਪੋਜ਼ਲ ਟੀਮ ਦੁਆਰਾ ਕੰਟਰੋਲਡ ਡੈਟੋਨੇਸ਼ਨ ਤਹਿਤ ਸਫਲਤਾਪੂਰਵਕ ਬੇਅਸਰ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਫੌਰੀ ਅਤੇ ਸਰਗਰਮ ਕਾਰਵਾਈ ਨੇ ਇੱਕ ਵੱਡੀ ਵਾਰਦਾਤ ਨੂੰ ਟਾਲ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਆਈ.ਈ.ਡੀ. ਨੂੰ ਪਾਕਿਸਤਾਨੀ ਏਜੰਸੀਆਂ ਵੱਲੋਂ ਸਮਰਥਿਤ ਅੱਤਵਾਦੀ ਮਾਡਿਊਲਾਂ ਦੁਆਰਾ ਸਰਹੱਦੀ ਸੂਬੇ ਦੀ ਸ਼ਾਂਤੀ ਭੰਗ ਕਰਨ ਅਤੇ ਮਾਸੂਮਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਪੰਜਾਬ ਵਿੱਚ ਭੇਜਿਆ ਗਿਆ ਸੀ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ,ਏਜੀਟੀਐਫ ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਤਰਨਤਾਰਨ ਦੇ ਪੁਲਿਸ ਥਾਣਾ ਸਿਰਹਾਲੀ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਬੀਐਨਐਸ ਦੀ ਧਾਰਾ 111 ਤਹਿਤ ਐਫਆਈਆਰ ਨੰਬਰ 106 ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿੰਦਾ ਅਤੇ ਲੰਡਾ ਦੇ ਸਾਥੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਗੂ ਰੋਡ ਹੈੱਡ ਵਾਟਰ ਵਰਕਸ ਨੂੰ ਕੀਤਾ ਜਾਵੇਗਾ ਜੋਗਰ ਪਾਰਕ ਵਾਂਗ ਸੈਰਗਾਹ ਵਜੋਂ ਵਿਕਸਤ: ਮੇਅਰ ਪਦਮਜੀਤ ਸਿੰਘ ਮਹਿਤਾ

0

Bathinda News: ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ 8 ਅਗਸਤ ਨੂੰ ਦੁਪਹਿਰ 3 ਵਜੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਲਗਭਗ 8.5 ਕਰੋੜ ਰੁਪਏ ਦੇ ਵਿਕਾਸ ਕਾਰਜਾਂ ‘ਤੇ ਚਰਚਾ ਕੀਤੀ ਜਾਵੇਗੀ। ਮੇਅਰ ਸ਼੍ਰੀ ਮਹਿਤਾ ਦੀ ਅਗਵਾਈ ਹੇਠ ਇਹ ਜਨਰਲ ਹਾਊਸ ਦੀ ਪੰਜਵੀਂ ਮੀਟਿੰਗ ਹੈ। ਜਾਣਕਾਰੀ ਦਿੰਦੇ ਹੋਏ ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਉਕਤ ਮੀਟਿੰਗ ਵਿੱਚ, ਮਹਾਂਨਗਰ ਬਠਿੰਡਾ ਦੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਚਰਚਾ ਕਰਨ ਤੋਂ ਬਾਅਦ, ਉਕਤ ਪ੍ਰਸਤਾਵਾਂ ਨੂੰ ਪਾਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਵਾਰਡ ਨੰਬਰ 48 ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਸਥਾਪਤ ਕਰਨ, ਭਾਗੂ ਰੋਡ ‘ਤੇ ਸਥਿਤ ਹੈੱਡ ਵਾਟਰ ਵਰਕਸ ਨੂੰ 2.5 ਕਰੋੜ ਰੁਪਏ ਦੀ ਲਾਗਤ ਨਾਲ ਜੋਕਰ ਪਾਰਕ ਵਾਂਗ ਸੈਰਗਾਹ ਵਜੋਂ ਵਿਕਸਤ ਕਰਨ, 70 ਲੱਖ ਰੁਪਏ ਦੀ ਲਾਗਤ ਨਾਲ ਅਜੀਤ ਰੋਡ ‘ਤੇ ਸਥਿਤ ਪਾਰਕ ਨੰਬਰ 9ਬੀ ਵਿੱਚ ਸੀਨੀਅਰ ਸਿਟੀਜ਼ਨਾਂ ਲਈ ਲਾਇਬ੍ਰੇਰੀ ਬਣਾਉਣ, 2.5 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਰੋਜ਼ ਗਾਰਡਨ ਚੌਕ ਤੋਂ ਪੁਲਿਸ ਲਾਈਨ ਤੱਕ ਫੁੱਟਪਾਥ ਬਣਾਉਣ ਨਾਲ ਸਬੰਧਤ ਪ੍ਰਸਤਾਵਾਂ ‘ਤੇ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਮੇਅਰ ਨੇ ਕਿਹਾ ਕਿ ਇਸ ਦੇ ਨਾਲ ਹੀ 50 ਲੱਖ ਰੁਪਏ ਦੀ ਲਾਗਤ ਨਾਲ ਰੋਜ਼ ਗਾਰਡਨ ਦੀਆਂ ਸੜਕਾਂ ਨੂੰ ਸੁੰਦਰ ਬਣਾਉਣ ਅਤੇ 1 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਸਟੇਸ਼ਨ ਖੇਤਰ ਦੀਆਂ ਸਾਰੀਆਂ ਸੜਕਾਂ ਨੂੰ ਮੁੜ ਕਾਰਪੋਰੇਟ ਕਰਨ ਦਾ ਪ੍ਰਸਤਾਵ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਗੂ ਰੋਡ ‘ਤੇ ਹੈੱਡ ਵਾਟਰ ਵਰਕਸ ਨੂੰ ਵਾਟਰ ਸਪਲਾਈ ਪਾਈਪਲਾਈਨ ਵਿਛਾਉਣ, ਟ੍ਰੈਫਿਕ ਸਿਗਨਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਥਾਵਾਂ ‘ਤੇ ਬੈਟਰੀ ਬੈਂਕ ਲਗਾਉਣ ਦੇ ਪ੍ਰਸਤਾਵ ਨੂੰ ਵੀ ਵਿਚਾਰ-ਵਟਾਂਦਰੇ ਤੋਂ ਬਾਅਦ ਮਨਜ਼ੂਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਉਨ੍ਹਾਂ ਦੱਸਿਆ ਕਿ ਉਕਤ ਮੀਟਿੰਗ ਵਿੱਚ ਤਰਸ ਦੇ ਆਧਾਰ ‘ਤੇ ਤਰੱਕੀ ਦੇ ਕੇਸਾਂ ‘ਤੇ ਵੀ ਵਿਚਾਰ ਕੀਤਾ ਜਾਵੇਗਾ, ਜਦੋਂ ਕਿ ਆਮ ਆਦਮੀ ਕਲੀਨਿਕ ਦੇ ਨਵੀਨੀਕਰਨ ਅਤੇ ਨਵੇਂ ਕਲੀਨਿਕ ਦੀ ਉਸਾਰੀ ਦਾ ਪ੍ਰਸਤਾਵ ਵੀ ਹਾਊਸ ਮੀਟਿੰਗ ਵਿੱਚ ਪਾਸ ਕੀਤਾ ਜਾਵੇਗਾ। ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਬਠਿੰਡਾ ਦੀ ਸਫਾਈ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜਨਰਲ ਹਾਊਸ ਮੀਟਿੰਗ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ 538 ਸਫਾਈ ਸੇਵਕਾਂ ਅਤੇ 59 ਸੀਵਰਮੈਨਾਂ ਦੀ ਨਿਯਮਤ ਭਰਤੀ ਦਾ ਪ੍ਰਸਤਾਵ ਵੀ ਪਾਸ ਹੋਣ ਦੀ ਸੰਭਾਵਨਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਬਠਿੰਡਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਲਈ ਵਚਨਬੱਧ ਹਨ, ਜਿਸ ਲਈ ਉਹ ਜ਼ਮੀਨੀ ਪੱਧਰ ‘ਤੇ ਆਪਣੀ ਟੀਮ ਨਾਲ ਦਿਨ ਰਾਤ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ ਸਵਾ ਤਿੰਨ ਕਿਲੋ ਅਫੀਮ ਸਹਿਤ ਦੋ ਨਸ਼ਾ ਤਸਕਰ ਕਾਬੂ

0

SAS Nagar News:ਥਾਣਾ ਡੇਰਾਬੱਸੀ ਦੀ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਐਸ ਪੀ (ਜਾਂਚ) ਸੌਰਵ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਕਰਮਜੀਤ ਸਿੰਘ ਬਰਾੜ ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਡੇਰਾਬੱਸੀ ਅਤੇ ਇੰਸਪੈਕਟਰ ਸੁਮਿਤ ਮੋਰ ਮੁੱਖ ਅਫਸਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਬੱਸ ਸਟੈਂਡ ਮੁਬਾਰਿਕਪੁਰ ਮੌਜੂਦ ਸੀ, ਜਿੱਥੇ ਸ਼ੱਕੀ ਵਹੀਕਲ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਸੁਖਨਾ ਚੋਅ ਚ ਪਾਣੀ ਦਾ ਵਹਾਅ ਵਧਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਕੀਤਾ ਦੌਰਾ

ਇਸ ਦੌਰਾਨ ਬੱਸ ਸਟੈਂਡ ਤੇ 02 ਮੋਨੇ ਨੌਜਵਾਨ ਸ਼ੱਕੀ ਖੜੇ ਦਿਖਾਈ ਦਿੱਤੇ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਵਿਅਕਤੀ ਦੇ ਮੋਢਿਆਂ ਤੇ ਪਿੱਠੂ ਬੈਗ ਰੰਗ ਕਾਲ਼ਾ ਗਰੇਅ ਪਾਇਆ ਹੋਇਆ ਸੀ। ਉਨ੍ਹਾਂ ਨੂੰ ਥਾਣਾ ਡੇਰਾਬਸੀ ਦੇ ਏ ਐਸ ਆਈ ਚਰਨਜੀਤ ਸਿੰਘ ਵੱਲੋਂ ਸਰਸਰੀ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 03 ਕਿੱਲੋ 250 ਗ੍ਰਾਮ ਅਫੀਮ ਬ੍ਰਾਮਦ ਹੋਈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਇਨ੍ਹਾਂ ਵਿਰੁੱਧ ਮੁਕੱਦਮਾ ਨੰ: 225 ਮਿਤੀ 06-08-2025 ਅ/ਧ 18-61-85 NDPS Act ਥਾਣਾ ਡੇਰਾਬਸੀ ਦਰਜ ਕੀਤਾ ਗਿਆ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਮੁਲਜਮਾਂ ਦੀ ਪਹਿਚਾਣ ਸਾਗਰ ਕੁਮਾਰ ਵਾਸੀ ਪਿੰਡ ਅਸਾਲਤਪੁਰ ਥਾਣਾ ਬੁਲਾਰੀ ਜਿਲਾ ਮੁਰਾਦਾਬਾਦ ਯੂ.ਪੀ ਅਤੇ ਚਿਰਾਗ ਵਾਸੀ ਪਿੰਡ ਰਾਇਮ ਨਗਲਾ ਥਾਣਾ ਕੁਦਰਕੀ ਜਿਲਾ ਮੁਰਾਦਾਬਾਦ ਯੂ.ਪੀ. ਹਾਲ ਵਾਸੀ ਮਕਾਨ ਨੰ: 359 ਪਿੰਡ ਮਟੌਰ, ਸੈਕਟਰ-71 ਮੋਹਾਲ਼ੀ ਵਜੋਂ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਨੇ ਸੁਖਨਾ ਚੋਅ ਚ ਪਾਣੀ ਦਾ ਵਹਾਅ ਵਧਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਕੀਤਾ ਦੌਰਾ

0

SAS Nagar News:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਲ੍ਹ ਸੁਖਨਾ ਹੈੱਡ ਤੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਹਾਲ ਹੀ ਵਿੱਚ ਸੁਖਨਾ ਚੋਅ ਵਿੱਚ ਹੋਏ ਓਵਰਫਲੋ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਘੱਗਰ ਦਰਿਆ/ਸੁਖਨਾ ਚੋਅ ਦੇ ਕੰਢਿਆਂ ਦੇ ਨੇੜੇ ਰਹਿਣ ਵਾਲੇ ਵਸਨੀਕਾਂ ਨੂੰ ਪਾਣੀ ਵਹਾਅ ਦੇ ਪੱਧਰ ਵਿੱਚ ਉਤਰਾਅ-ਚੜ੍ਹਾਅ ਕਾਰਨ ਹੜ੍ਹ ਦੇ ਖ਼ਤਰੇ ਦੇ ਮੱਦੇਨਜ਼ਰ ਸੁਖਨਾ ਚੋਅ ਅਤੇ ਘੱਗਰ ਦਰਿਆ ਦੋਵਾਂ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਘੱਗਰ ਦੇ ਟਿਵਾਣਾ ਕੰਢੇ ‘ਤੇ ਪਾਣੀ ਦੇ ਓਵਰਫਲੋਅ ਕਾਰਨ ਦਰਾਰ ਪੈ ਗਈ ਸੀ, ਅਤੇ ਡਰੇਨੇਜ ਵਿਭਾਗ ਨੂੰ ਤੁਰੰਤ ਮੁਰੰਮਤ ਦੇ ਕੰਮ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਲੋਕਾਂ ਦੀ ਮੰਗ ਦਾ ਨੋਟਿਸ ਲੈਂਦੇ ਹੋਏ, ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਨੂੰ ਮੁਬਾਰਿਕਪੁਰ ਕਾਜ਼ਵੇਅ ਦੀ ਜਗ੍ਹਾ ‘ਤੇ ਪੁਲ ਬਣਾਉਣ ਦੀ ਸੰਭਾਵਨਾ ਦੀ ਪੜਚੋਲ/ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਐਸ ਡੀ ਐਮ ਅਮਿਤ ਗੁਪਤਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸੁਖਨਾ ਚੋਅ ਚ ਕਲ੍ਹ ਓਵਰ ਫਲੋਅ ਦੌਰਾਨ ਪਾਣੀ ਦਾ ਪੱਧਰ 55,000 ਕਿਊਸਿਕ ਤੱਕ ਪਹੁੰਚਣ ਤੋਂ ਬਾਅਦ ਪਾਣੀ ਦਾ ਵਹਾਅ ਹੁਣ ਆਮ ਵਾਂਗ ਹੋ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

0

👉ਮੁੱਖ ਮੰਤਰੀ ਵੱਲੋਂ ਸਮਾਜ ਭਲਾਈ ਵਿੱਚ ਲਗਾਤਾਰ ਅਹਿਮ ਯੋਗਦਾਨ ਪਾ ਰਹੇ ਡੇਰਾ ਸੱਚਖੰਡ ਬੱਲਾਂ ਦੀ ਸ਼ਲਾਘਾ

ਬੱਲਾਂ (ਜਲੰਧਰ), 7 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ।ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ।ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਅੱਜ ਵਿਦਿਅਕ ਨਤੀਜਿਆਂ ਵਿੱਚ ਪੰਜਾਬ, ਦੇਸ਼ ਦੀ ਅਗਵਾਈ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਕਮਜ਼ੋਰ ਅਤੇ ਪਛੜੇ ਪਿਛੋਕੜ ਵਾਲੇ ਵਿਦਿਆਰਥੀ ਹੁਣ ਨੀਟ ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਜੋ ਸੂਬੇ ਦੇ ਸਮਰਪਿਤ ਯਤਨਾਂ ਦਾ ਨਤੀਜਾ ਹੈ।ਸੂਬਾ ਸਰਕਾਰ ਦੀ ਮੀਲ ਦਾ ਪੱਥਰ ਸਾਬਤ ਹੋਣ ਵਾਲੀ ਇਕ ਹੋਰ ਪਹਿਲਕਦਮੀ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਖ਼ਾਸ ਤੌਰ ਉੱਤੇ ਜ਼ਿਕਰ ਕੀਤਾ। ਦੇਸ਼ ਭਰ ਵਿੱਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਸਕੀਮ ਤਹਿਤ ਪੰਜਾਬ ਵਾਸੀ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਨਾਲ ਪਰਿਵਾਰਾਂ ਤੋਂ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਨੂੰ ਮਿਆਰੀ ਸਿਹਤ ਸੰਭਾਲ ਯਕੀਨੀ ਬਣੇਗੀ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਡੇਰਾ ਸੱਚਖੰਡ ਬੱਲਾਂ ਵਿੱਚ ਹੁਣ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਐਸ.ਟੀ.ਪੀ. ਦੀ ਸਮਰੱਥਾ 0.5 ਐਮ.ਐਲ.ਡੀ. (ਮਿਲੀਅਨ ਲਿਟਰ ਪ੍ਰਤੀ ਦਿਨ) ਹੈ ਅਤੇ ਇਸ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਉੱਤੇ 3.4 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿੱਚ ਬਾਕਾਇਦਾ ਸਤਿਕਾਰ ਭੇਟ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਵਰਤੋਂ ਹੋਵੇਗੀ, ਜਿਸ ਨਾਲ ਤਕਰੀਬਨ 13 ਹੈਕਟੇਅਰ ਜ਼ਮੀਨ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਣ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ।ਮੁੱਖ ਮੰਤਰੀ ਨੇ ਮੰਨਿਆ ਕਿ ਡੇਰਾ ਸੱਚਖੰਡ ਬੱਲਾਂ ਨੇ ਸਮਾਜ ਭਲਾਈ ਵਿੱਚ ਲਗਾਤਾਰ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਕਈ ਵਾਰ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਡੇਰੇ ਦੀ ਸ਼ਲਾਘਾ ਕੀਤੀ ਕਿ ਇਹ ਡੇਰਾ ਬਰਾਬਰੀ ਵਾਲੇ ਸਮਾਜ ਦੇ ਆਦਰਸ਼ਾਂ ਦੇ ਪੈਰੋਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਪ੍ਰੇਰਨਾ ਸਰੋਤ ਹੈ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਭਗਵੰਤ ਸਿੰਘ ਮਾਨ ਨੇ ਜਨਤਾ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਡੇਰੇ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਸ ਵਿੱਚ ਪਛੜੇ ਭਾਈਚਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਯਤਨ ਸ਼ਾਮਲ ਹਨ। ਉਨ੍ਹਾਂ ਨੇ ਡੇਰੇ ਵੱਲੋਂ ਸਮਾਜ ਭਲਾਈ ਲਈ ਵੱਡੇ ਪਧਰ `ਤੇ ਕੀਤੇ ਗਏ ਪਰਉਪਕਾਰੀ ਕਾਰਜਾਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਗਿਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Agricultural University ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲੇ ਜਿਮਨੇਜ਼ੀਅਮ ਦਾ ਉਦਘਾਟਨ

0

👉ਨੌਜਵਾਨ ਅਤੇ ਖਿਡਾਰੀ ਜਿੰਮ ਵਿਚ ਵਰਜਿਸ਼ ਲਈ ਗੈਰ ਸਿਫ਼ਾਰਸ਼ੀ ਉਤਪਾਦਾਂ ਤੋਂ ਗੁਰੇਜ਼ ਕਰਨ: ਸਿਹਤ ਮੰਤਰੀ ਪੰਜਾਬ
Ludhiana News: ਸਿਹਤ ਸੰਬੰਧੀ ਗਤੀਵਿਧੀਆਂ ਨੂੰ ਪ੍ਰਮੁੱਖਤਾ ਦੇਣ ਦੇ ਮੰਤਵ ਨਾਲ ਪੀ.ਏ.ਯੂ. ਵਿਖੇ ਅੱਜ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਕ ਸਾਂਝੇ ਸਿਹਤ ਸਲਾਹ ਪੋਸਟਰ ਨੂੰ ਜਾਰੀ ਕੀਤਾ।ਇਹ ਪੋਸਟਰ ਪੀ.ਏ.ਯੂ. ਦੇ ਨਾਲ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਪੋਸਟਰ ਦਾ ਮੰਤਵ ਜਿੰਮ ਵਿਚ ਵਰਜਿਸ਼ ਕਰਨ ਵਾਲੇ ਸਧਾਰਨ ਲੋਕਾਂ ਅਤੇ ਖਿਡਾਰੀਆਂ ਨੂੰ ਕਸਰਤ ਦੌਰਾਨ ਅਚਾਨਕ ਹੋਣ ਵਾਲੀ ਦਿਲ ਦੀ ਕਿਸੇ ਸਮੱਸਿਆ ਤੋਂ ਸੁਚੇਤ ਕਰਕੇ ਸਿਹਤ ਸੰਬੰਧੀ ਜਾਗਰੂਕਤਾ ਦਾ ਪਸਾਰ ਕਰਨਾ ਹੈ।

ਇਹ ਵੀ ਪੜ੍ਹੋ Land Pooling Policy; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੀਤੀ ‘ਤੇ ਮੁੜ ਲਗਾਈ ਰੋਕ

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਦਾਇਤਾਂ ਦੀ ਇਸ ਸੂਚੀ ਨੂੰ ਜਾਰੀ ਕਰਦਿਆਂ ਕਿਹਾ ਕਿ ਇਸਲਈ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਦਯਾਨੰਦ ਮੈਡੀਕਲ ਕਾਲਜ ਦੇ ਡਾ. ਬਿਸ਼ਵ ਮੋਹਨ ਨਾਲ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਪੀ.ਏ.ਯੂ. ਵਿਚ ਨਵਾਂ ਸਥਾਪਿਤ ਹੋਇਆ ਜਿਮਨੇਜ਼ੀਅਮ ਪੰਜਾਬ ਸਰਕਾਰ ਦੀ ਆਰਥਿਕ ਸਹਾਇਤਾ ਨਾਲ ਨੇਪਰੇ ਚੜਿਆ ਹੈ।ਅੱਜ ਦੇ ਸਮਾਰੋਹ ਦਾ ਇਕ ਆਕਰਸ਼ਣ ਇਸ ਜਿੰਮ ਦਾ ਉਦਘਾਟਨ ਕਰਨਾ ਵੀ ਸੀ। ਇਸ ਜਿੰਮ ਵਿਚ ਕਸਰਤ ਅਤੇ ਫਿਟਨੈੱਸ ਲਈ ਆਧੁਨਿਕ ਸਹੂਲਤਾਂ ਉਪਲੱਬਧ ਹਨ। ਡਾ. ਬਲਬੀਰ ਸਿੰਘ ਨੇ ਪੀ.ਏ.ਯੂ. ਵੱਲੋਂ ਸਿਹਤ ਨੂੰ ਦਿੱਤੀ ਜਾਂਦੀ ਤਵੱਜੋਂ ਦੀ ਸ਼ਲਾਘਾ ਕੀਤੀ ਅਤੇ ਇਸ ਲਈ ਜ਼ਰੂਰੀ ਬੁਨਿਆਦੀ ਢਾਂਚੇ ਵਾਸਤੇ ਕੀਤੇ ਯਤਨਾਂ ਉੱਪਰ ਤਸੱਲੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਸਿਹਤ ਸੰਬੰਧੀ ਹਦਾਇਤਾ ਵਾਲਾ ਇਹ ਪੋਸਟਰ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨਾਲ ਵਿਸਥਾਰ ਵਿਚ ਮੀਟਿੰਗਾਂ ਅਤੇ ਵਿਚਾਰ-ਚਰਚਾ ਕਰਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਵੇਂ ਬਣੇ ਜਿਮਨੇਜ਼ੀਅਮ ਵਿਚ ਔਰਤਾਂ ਅਤੇ ਮਰਦਾਂ ਲਈ ਵੱਖਰੇ-ਵੱਖਰੇ ਸ਼ੈਕਸ਼ਨ ਵਿਦਿਆਰਥੀਆਂ ਦੀ ਅਕਾਦਮਿਕ, ਮਾਨਸਿਕ ਅਤੇ ਸਰੀਰਕ ਮਜ਼ਬੂਤੀ ਨੂੰ ਧਿਆਨ ਵਿਚ ਰੱਖ ਕੇ ਸਮੁੱਚੇ ਸ਼ਖਸੀ ਵਿਕਾਸ ਲਈ ਵਿਉਂਤੇ ਗਏ ਹਨ।ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਪਾਲ ਸਿੰਘ ਨੇ ਇਸ ਪਹਿਲਕਦਮੀ ਉੱਪਰ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਨੇ ਮਾਣਯੋਗ ਮਹਿਮਾਨਾਂ ਦਾ ਸਵਾਗਤ ਕਰਦਿਆਂ ਇਸ ਜਿੰਮ ਦੇ ਸੁਚਾਰੂ ਪ੍ਰਬੰਧਨ ਲਈ ਅਜਿਹੀ ਹਦਾਇਤ ਪੱਤਰ ਨੂੰ ਬੇਹੱਦ ਜ਼ਰੂਰੀ ਕਿਹਾ।ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਮੁੱਖ ਦਿਲ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਸਮਾਜ ਦੀ ਸੁਚੱਜੀ ਸਿਹਤ ਦੀ ਉਸਾਰੀ ਲਈ ਅੰਤਰ ਅਨੁਸ਼ਾਸਨੀ ਪਹੁੰਚ ਅਪਨਾਉਣ ਉੱਪਰ ਜ਼ੋਰ ਦਿੱਤਾ।ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇਕ ਹੋਰ ਦਿਲ ਦੇ ਵਿਗਿਆਨ ਡਾ. ਬਿਸ਼ਵ ਮੋਹਨ ਨੇ ਇਸ ਪੋਸਟਰ ਵਿਚ ਦਰਜ ਸੁਨੇਹੇ ਦਾ ਮਹੱਤਵ ਦ੍ਰਿੜ ਕਰਾਇਆ।ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਨੌਜਵਾਨ ਖਿਡਾਰੀਆਂ ਲਈ ਵਰਜਿਸ਼ ਤੋਂ ਪਹਿਲਾਂ ਖਾਧੀ ਜਾਣ ਵਾਲੀ ਖੁਰਾਕ ਬਾਰੇ ਪੋਸ਼ਣ ਮਾਹਿਰਾਂ ਦੀਆਂ ਹਦਾਇਤਾਂ ਉੱਪਰ ਚਾਨਣਾ ਪਾਇਆ।ਮਹਿਮਾਨਾਂ ਨੂੰ ਸਮਾਰੋਹ ਦੇ ਅੰਤ ਤੇ ਯਾਦ ਚਿੰਨ੍ਹ ਭੇਂਟ ਕੀਤੇ ਗਏ।ਸਮਾਰੋਹ ਦਾ ਸੰਚਾਲਨ ਸੰਸਥਾਈ ਸੰਪਰਕ ਦੇ ਸਹਿਯੋਗੀ ਨਿਰਦੇਸ਼ਕ ਡਾ. ਵਿਸ਼ਾਲ ਬੈਕਟਰ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Land Pooling Policy; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੀਤੀ ‘ਤੇ ਮੁੜ ਲਗਾਈ ਰੋਕ

0

Chandigarh News: ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੀ Land Pooling Policy ਉਪਰ ਅੱਜ 7 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁੜ ਦੂਜੇ ਦਿਨ ਚਰਚਾ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਹੁਕਮ ਦਿੰਦਿਆਂ ਫ਼ਿਲਹਾਲ ਨੀਤੀ ‘ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਪਾਲਿਸੀ ਉਪਰ ਰੋਕ ਲਗਾਉਣ ਦੀ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਪਟੀਸ਼ਨਕਰਤਾ ਦੇ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਦਸਿਆ ਕਿ ਇਸ ਮੁੱਦੇ ਉਪਰ ਅਦਾਲਤ ਵਿਚ ਕਾਫ਼ੀ ਡੂੰਘਾਈ ਤੇ ਲੰਮਾਂ ਸਮਾਂ ਬਹਿਸ ਕੀਤੀ। ਇਸ ਨੀਤੀ ਉਪਰ ਰੋਕ ਲਗਾਉਣ ਲਈ ਲੁਧਿਆਣਾ ਦੇ ਗੁਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਜਨਹਿੱਤ ਪਿਟੀਸ਼ਨ ਦਾਈਰ ਕੀਤੀ ਗਈ ਸੀ। ਸੂਚਨਾ ਮੁਤਾਬਕ ਸੁਣਵਾਈ ਦੌਰਾਨ ਅਦਾਲਤ ਨੇ ਦੋ ਮਹੱਤਵਪੂਰਨ ਸਵਾਲ ਉਠਾਉੁਂਦਿਆਂ ਨੀਤੀ ਲਈ ਵਾਤਾਵਰਣ ਮੁਲਾਂਕਣ ਅਧਿਐਨ ਅਤੇ ਭੂਮੀਹੀਣ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਹੋਰ ਲੋਕਾਂ ਦੇ ਪੁਨਰਵਾਸ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ Land Pooling Policy ਵਿਰੁੱਧ 1 ਸਤੰਬਰ ਤੋਂ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ ਕਰਨ ਦਾ ਐਲਾਨ

0

👉ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਅਰਵਿੰਦ ਕੇਜਰੀਵਾਲ ਦੇ ਸ਼ੀਸ਼ਮਹਿਲ ਤੱਕ ਪਹਿਲੇ ਜੱਥੇ ਦੀ ਅਗਵਾਈ ਕਰਨਗੇ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਗੈਰ ਪੰਜਾਬੀ ਅਸਮਾਨੋਂ ਟੱਪਕੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਧੱਕੇ ਨਾਲ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ 1 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰੇਗਾ। ਪਾਰਟੀ 21 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਅਕਾਲ ਪੁਰਖ਼ ਦਾ ਆਸ਼ੀਰਵਾਦ ਲੈ ਕੇ ਮੋਰਚੇ ਦੀ ਆਰੰਭਤਾ ਕਰੇਗੀ।ਪਾਰਟੀ ਦੀ ਕੋਰ ਕਮੇਟੀ, ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੁੱਖ ਦਫਤਰ ਵਿਚ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਤੇ ਪੰਜਾਬੀ ਸਮਾਜ ਦੇ ਹੋਰ ਵਰਗਾਂ ਜਿਹਨਾਂ ਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੇਸ਼ ਦੇ ਹੋਰ ਭਾਗਾਂ ਵਿਚ ਆਪ ਦੇ ਪ੍ਰਚਾਰ ਵਾਸਤੇ ਦਿੱਲੀ ਦੇ ਬਿਲਡਰਾਂ ਤੋਂ 30 ਹਜ਼ਾਰ ਕਰੋੜ ਰੁਪਏ ਵਿਚ ਕੀਤੇ ਸੌਦੇ ਦੀ ਮਾਰ ਪਈ ਹੈ, ਦੇ ਹਿੱਤਾਂ ਦੀ ਰਾਖੀ ਵਾਸਤੇ ਹੋਵੇਗਾ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ 1 ਸਤੰਬਰ ਨੂੰ ਮੋਰਚੇ ਦੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ ਜੋ ਨੇੜਲੇ ਪੰਚਾਇਤ ਭਵਨ ਜਿਸਨੂੰ ਅਰਵਿੰਦ ਕੇਜਰੀਵਾਲ ਨੇ ਨਵਾਂ ਸ਼ੀਸ਼ ਮਹਿਲ ਬਣਾ ਲਿਆ ਹੈ, ਤੱਕ ਜਾਵੇਗਾ। ਪੰਜਾਬ ਦੇ ਹਰ ਹਲਕੇ ਤੋਂ ਪਾਰਟੀ ਵਰਕਰ ਇਸ ਨਿਰੰਤਰ ਚੱਲਣ ਵਾਲੇ ਧਰਨੇ ਵਿਚ ਸ਼ਾਮਲ ਹੋਣਗੇ ਅਤੇ ਰੋਜ਼ਾਨਾ 5-5 ਸੌ ਲੋਕਾਂ ਦੇ ਜੱਥੇ ਇਸ ਵਿਚ ਉਦੋਂ ਤੱਕ ਸ਼ਾਮਲ ਹੋਣਗੇ ਜਦੋਂ ਤੱਕ ਆਪ ਸਰਕਾਰ ਲੈਂਡ ਪੂਲਿੰਗ ਸਕੀਮ ਰੱਦ ਨਹੀਂ ਕਰਦੀ। ਇਸ ਉਦੇਸ਼ ਵਾਸਤੇ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ ਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਆਪਣੇ ਮਾੜੇ ਮਨਸੂਬੇ ਵਿਚ ਡਟੀ ਰਹਿੰਦੀ ਹੈ ਤਾਂ ਅਕਾਲੀ ਦਲ ਵਿਚ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਲੈਂਡ ਪੂਲਿੰਗ ਸਕੀਮ ਰੱਦ ਕਰਨ ਦੇ ਫੈਸਲੇ ਵਾਸਤੇ ਸਰਬਸੰਮਤੀ ਹੈ।

ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਉਹਨਾਂ ਕਿਹਾ ਕਿ ਜਿਸ ਤਰੀਕੇ 2016 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਐਸ ਵਾਈ ਐਲ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕੀਤੀ ਸੀ, ਉਸੇ ਤਰੀਕੇ ਅਸੀਂ ਵਿਸ਼ੇਸ਼ ਕਾਨੂੰਨ ਬਣਾ ਕੇ ਐਕਵਾਇਰ ਕੀਤੀ ਸਾਰੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਂਗੇ।ਅਕਾਲੀ ਦਲ ਦੇ ਪ੍ਰਧਾਨ ਨੇ ਕਿਸੇ ਨਾ ਕਿਸੇ ਕਾਰਨ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਵਾਪਸ ਆ ਜਾਣ ਕਿਉਂਕਿ ਬੀਤੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਸਾਰੇ ਅਕਾਲੀ ਦਲ ਤੇ ਕੌਮ ਨੂੰ ਇਕਜੁੱਟਤਾ ਦਾ ਸੱਦਾ ਦਿੱਤਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ ਤੇ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਉਂਦਾ ਹਾਂ। ਉਹਨਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਹ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਸਿੰਘ ਸਾਹਿਬਾਨ ਦੇ ਹੁਕਮਾਂ ਦੀ ਪਾਲਣਾ ਕਰੇ। ਉਹਨਾਂ ਕਿਹਾ ਕਿ ਜਿਹੜੇ ਵੀ ਅਕਾਲੀ ਆਗੂ ਪਾਰਟੀ ਛੱਡ ਕੇ ਗਏ ਹਨ, ਉਹ ਹੱਥ ਜੋੜ ਕੇ ਉਹਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਪੰਥ ਤੇ ਪੰਜਾਬ ਦੀ ਮਜ਼ਬੂਤੀ ਵਾਸਤੇ ਮਾਂ ਪਾਰਟੀ ਵਿਚ ਵਾਪਸੀ ਕਰਨ।

ਇਹ ਵੀ ਪੜ੍ਹੋ Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਉਹਨਾਂ ਕਿਹਾ ਕਿ ਜੇਕਰ ਉਹਨਾਂ ਤੋਂ ਕਿਸੇ ਕਿਸਮ ਦੀ ਕੋਈ ਗੁਸਤਾਖੀ ਹੋਈ ਹੈ ਤਾਂ ਉਹ ਉਸਦੀ ਵੀ ਮੁਆਫੀ ਮੰਗਦੇ ਹਨ ਅਤੇ ਅਪੀਲ ਕਰਦੇ ਹਨ ਕਿ ਉਹ ਇਸ ਅਹਿਮ ਮੌਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਵਾਸਤੇ ਵਾਪਸੀ ਕਰਨ।ਇਸ ਦੌਰਾਨ ਸ:ਬਾਦਲ ਨੇ ਮਾਝਾ ਇਲਾਕੇ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਕਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਵਧੀਕੀ ਦੀ ਵੀ ਨਿਖੇਧੀ ਕੀਤੀ ਅਤੇ ਦੱਸਿਆ ਕਿ ਉਹਨਾਂ ਨੂੰ ਥਾਣਿਆਂ ਵਿਚ ਸੱਦ ਕੇ ਸ: ਮਜੀਠੀਆ ਖਿਲਾਫ ਬਿਆਨ ਦੇਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ: ਮਜੀਠੀਆ ਨੂੰ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸ ਆਈ ਟੀਜ਼) ਦੀ ਜਾਂਚ ਜਿਸ ਵਿਚ ਉਹਨਾਂ ਖਿਲਾਫ ਕੁਝ ਵੀ ਗਲਤ ਸਾਬਤ ਨਹੀਂ ਹੋਇਆ, ਦੇ ਬਾਵਜੂਦ ਝੂਠੇ ਕੇਸ ਵਿਚ ਫਸਾਇਆ ਗਿਆ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੀਨੀਅਰ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਨੂੰਨ ਦੀ ਰਾਖੀ ਕਰਨ ਨਾ ਕਿ ਕਾਨੂੰਨ ਤੋੜਨ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੇ ਗੈਰ ਕਾਨੂੰਨੀ ਕੰਮ ਕੀਤੇ ਤਾਂ ਉਹਨਾਂ ਖਿਲਾਫ ਵੀ ਕਾਰਵਾਈ ਹੋਵੇਗੀ। ਉਹਨਾਂ ਦੱਸਿਆ ਕਿ ਅਕਾਲੀ ਦਲ ਜਲਦੀ ਹੀ ਸੂਬੇ ਦੇ ਰਾਜਪਾਲ ਕੋਲ ਪਹੁੰਚ ਕਰੇਗਾ ਤੇ ਉਹਨਾਂ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

0

👉ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਪਿੰਡਾਂ ਤੋਂ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਅਤੇ ਇਸ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਣ ਰਹੀਆਂ ਹਨ ਵਿਜ਼ੀਲੈਂਸ ਡਿਫੈਂਸ ਕਮੇਟੀਆਂ

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਵਧੇ ਹੋਏ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ, ਪੁਲਿਸ ਟੀਮਾਂ ਨੇ ਖਾਸ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ, ਥਾਣਾ ਛੇਹਰਟਾ ਅਧੀਨ ਆਉਂਦੇ ਖੇਤਰ ਤੋਂ ਆਕਾਸ਼ ਅਤੇ ਰਮਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚਾਰ ਪਿਸਤੌਲ- ਦੋ ਪੀਐਕਸ5 9 ਐਮਐਮ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਦੋ ਸਾਥੀਆਂ ਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਬੱਬਲ ਨੂੰ ਵੀ ਉਸੇ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦਾ ਹੈ ਅਤੇ ਉਹ ਰਮਨ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ, ਜਦੋਂ ਕਿ ਉਨ੍ਹਾਂ ਦੇ ਸਾਥੀ ਸਰਬਜੀਤ ਅਤੇ ਪ੍ਰਤਾਪ ਹਥਿਆਰ ਸਪਲਾਈ ਕਾਰਜਾਂ ਲਈ ਤਾਲਮੇਲ ਅਤੇ ਪ੍ਰਬੰਧਨ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਵਾਰਦਤ ਟਲ ਗਈ ਹੈ।ਸੀਪੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਐਫਆਈਆਰ ਨੰ. 147 ਮਿਤੀ 02-08-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909023