Wednesday, May 20, 2026
Home Blog Page 542

Land Pooling Policy; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੀਤੀ ‘ਤੇ ਮੁੜ ਲਗਾਈ ਰੋਕ

0

Chandigarh News: ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੀ Land Pooling Policy ਉਪਰ ਅੱਜ 7 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁੜ ਦੂਜੇ ਦਿਨ ਚਰਚਾ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ 4 ਹਫ਼ਤਿਆਂ ਵਿੱਚ ਜਵਾਬ ਦਾਇਰ ਕਰਨ ਲਈ ਹੁਕਮ ਦਿੰਦਿਆਂ ਫ਼ਿਲਹਾਲ ਨੀਤੀ ‘ਤੇ ਰੋਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਪਾਲਿਸੀ ਉਪਰ ਰੋਕ ਲਗਾਉਣ ਦੀ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਪਟੀਸ਼ਨਕਰਤਾ ਦੇ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਦਸਿਆ ਕਿ ਇਸ ਮੁੱਦੇ ਉਪਰ ਅਦਾਲਤ ਵਿਚ ਕਾਫ਼ੀ ਡੂੰਘਾਈ ਤੇ ਲੰਮਾਂ ਸਮਾਂ ਬਹਿਸ ਕੀਤੀ। ਇਸ ਨੀਤੀ ਉਪਰ ਰੋਕ ਲਗਾਉਣ ਲਈ ਲੁਧਿਆਣਾ ਦੇ ਗੁਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਜਨਹਿੱਤ ਪਿਟੀਸ਼ਨ ਦਾਈਰ ਕੀਤੀ ਗਈ ਸੀ। ਸੂਚਨਾ ਮੁਤਾਬਕ ਸੁਣਵਾਈ ਦੌਰਾਨ ਅਦਾਲਤ ਨੇ ਦੋ ਮਹੱਤਵਪੂਰਨ ਸਵਾਲ ਉਠਾਉੁਂਦਿਆਂ ਨੀਤੀ ਲਈ ਵਾਤਾਵਰਣ ਮੁਲਾਂਕਣ ਅਧਿਐਨ ਅਤੇ ਭੂਮੀਹੀਣ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਹੋਰ ਲੋਕਾਂ ਦੇ ਪੁਨਰਵਾਸ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ Land Pooling Policy ਵਿਰੁੱਧ 1 ਸਤੰਬਰ ਤੋਂ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ ਕਰਨ ਦਾ ਐਲਾਨ

0

👉ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਅਰਵਿੰਦ ਕੇਜਰੀਵਾਲ ਦੇ ਸ਼ੀਸ਼ਮਹਿਲ ਤੱਕ ਪਹਿਲੇ ਜੱਥੇ ਦੀ ਅਗਵਾਈ ਕਰਨਗੇ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਗੈਰ ਪੰਜਾਬੀ ਅਸਮਾਨੋਂ ਟੱਪਕੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਧੱਕੇ ਨਾਲ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ 1 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰੇਗਾ। ਪਾਰਟੀ 21 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰ ਕੇ ਅਕਾਲ ਪੁਰਖ਼ ਦਾ ਆਸ਼ੀਰਵਾਦ ਲੈ ਕੇ ਮੋਰਚੇ ਦੀ ਆਰੰਭਤਾ ਕਰੇਗੀ।ਪਾਰਟੀ ਦੀ ਕੋਰ ਕਮੇਟੀ, ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੁੱਖ ਦਫਤਰ ਵਿਚ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਤੇ ਪੰਜਾਬੀ ਸਮਾਜ ਦੇ ਹੋਰ ਵਰਗਾਂ ਜਿਹਨਾਂ ਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੇਸ਼ ਦੇ ਹੋਰ ਭਾਗਾਂ ਵਿਚ ਆਪ ਦੇ ਪ੍ਰਚਾਰ ਵਾਸਤੇ ਦਿੱਲੀ ਦੇ ਬਿਲਡਰਾਂ ਤੋਂ 30 ਹਜ਼ਾਰ ਕਰੋੜ ਰੁਪਏ ਵਿਚ ਕੀਤੇ ਸੌਦੇ ਦੀ ਮਾਰ ਪਈ ਹੈ, ਦੇ ਹਿੱਤਾਂ ਦੀ ਰਾਖੀ ਵਾਸਤੇ ਹੋਵੇਗਾ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ 1 ਸਤੰਬਰ ਨੂੰ ਮੋਰਚੇ ਦੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ ਜੋ ਨੇੜਲੇ ਪੰਚਾਇਤ ਭਵਨ ਜਿਸਨੂੰ ਅਰਵਿੰਦ ਕੇਜਰੀਵਾਲ ਨੇ ਨਵਾਂ ਸ਼ੀਸ਼ ਮਹਿਲ ਬਣਾ ਲਿਆ ਹੈ, ਤੱਕ ਜਾਵੇਗਾ। ਪੰਜਾਬ ਦੇ ਹਰ ਹਲਕੇ ਤੋਂ ਪਾਰਟੀ ਵਰਕਰ ਇਸ ਨਿਰੰਤਰ ਚੱਲਣ ਵਾਲੇ ਧਰਨੇ ਵਿਚ ਸ਼ਾਮਲ ਹੋਣਗੇ ਅਤੇ ਰੋਜ਼ਾਨਾ 5-5 ਸੌ ਲੋਕਾਂ ਦੇ ਜੱਥੇ ਇਸ ਵਿਚ ਉਦੋਂ ਤੱਕ ਸ਼ਾਮਲ ਹੋਣਗੇ ਜਦੋਂ ਤੱਕ ਆਪ ਸਰਕਾਰ ਲੈਂਡ ਪੂਲਿੰਗ ਸਕੀਮ ਰੱਦ ਨਹੀਂ ਕਰਦੀ। ਇਸ ਉਦੇਸ਼ ਵਾਸਤੇ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ ਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਆਪਣੇ ਮਾੜੇ ਮਨਸੂਬੇ ਵਿਚ ਡਟੀ ਰਹਿੰਦੀ ਹੈ ਤਾਂ ਅਕਾਲੀ ਦਲ ਵਿਚ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਲੈਂਡ ਪੂਲਿੰਗ ਸਕੀਮ ਰੱਦ ਕਰਨ ਦੇ ਫੈਸਲੇ ਵਾਸਤੇ ਸਰਬਸੰਮਤੀ ਹੈ।

ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਉਹਨਾਂ ਕਿਹਾ ਕਿ ਜਿਸ ਤਰੀਕੇ 2016 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ ਐਸ ਵਾਈ ਐਲ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕੀਤੀ ਸੀ, ਉਸੇ ਤਰੀਕੇ ਅਸੀਂ ਵਿਸ਼ੇਸ਼ ਕਾਨੂੰਨ ਬਣਾ ਕੇ ਐਕਵਾਇਰ ਕੀਤੀ ਸਾਰੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਂਗੇ।ਅਕਾਲੀ ਦਲ ਦੇ ਪ੍ਰਧਾਨ ਨੇ ਕਿਸੇ ਨਾ ਕਿਸੇ ਕਾਰਨ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਵਾਪਸ ਆ ਜਾਣ ਕਿਉਂਕਿ ਬੀਤੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਸਾਰੇ ਅਕਾਲੀ ਦਲ ਤੇ ਕੌਮ ਨੂੰ ਇਕਜੁੱਟਤਾ ਦਾ ਸੱਦਾ ਦਿੱਤਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ ਤੇ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਉਂਦਾ ਹਾਂ। ਉਹਨਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਹ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਸਿੰਘ ਸਾਹਿਬਾਨ ਦੇ ਹੁਕਮਾਂ ਦੀ ਪਾਲਣਾ ਕਰੇ। ਉਹਨਾਂ ਕਿਹਾ ਕਿ ਜਿਹੜੇ ਵੀ ਅਕਾਲੀ ਆਗੂ ਪਾਰਟੀ ਛੱਡ ਕੇ ਗਏ ਹਨ, ਉਹ ਹੱਥ ਜੋੜ ਕੇ ਉਹਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਪੰਥ ਤੇ ਪੰਜਾਬ ਦੀ ਮਜ਼ਬੂਤੀ ਵਾਸਤੇ ਮਾਂ ਪਾਰਟੀ ਵਿਚ ਵਾਪਸੀ ਕਰਨ।

ਇਹ ਵੀ ਪੜ੍ਹੋ Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਉਹਨਾਂ ਕਿਹਾ ਕਿ ਜੇਕਰ ਉਹਨਾਂ ਤੋਂ ਕਿਸੇ ਕਿਸਮ ਦੀ ਕੋਈ ਗੁਸਤਾਖੀ ਹੋਈ ਹੈ ਤਾਂ ਉਹ ਉਸਦੀ ਵੀ ਮੁਆਫੀ ਮੰਗਦੇ ਹਨ ਅਤੇ ਅਪੀਲ ਕਰਦੇ ਹਨ ਕਿ ਉਹ ਇਸ ਅਹਿਮ ਮੌਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਵਾਸਤੇ ਵਾਪਸੀ ਕਰਨ।ਇਸ ਦੌਰਾਨ ਸ:ਬਾਦਲ ਨੇ ਮਾਝਾ ਇਲਾਕੇ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਕਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਵਧੀਕੀ ਦੀ ਵੀ ਨਿਖੇਧੀ ਕੀਤੀ ਅਤੇ ਦੱਸਿਆ ਕਿ ਉਹਨਾਂ ਨੂੰ ਥਾਣਿਆਂ ਵਿਚ ਸੱਦ ਕੇ ਸ: ਮਜੀਠੀਆ ਖਿਲਾਫ ਬਿਆਨ ਦੇਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ: ਮਜੀਠੀਆ ਨੂੰ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸ ਆਈ ਟੀਜ਼) ਦੀ ਜਾਂਚ ਜਿਸ ਵਿਚ ਉਹਨਾਂ ਖਿਲਾਫ ਕੁਝ ਵੀ ਗਲਤ ਸਾਬਤ ਨਹੀਂ ਹੋਇਆ, ਦੇ ਬਾਵਜੂਦ ਝੂਠੇ ਕੇਸ ਵਿਚ ਫਸਾਇਆ ਗਿਆ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੀਨੀਅਰ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਨੂੰਨ ਦੀ ਰਾਖੀ ਕਰਨ ਨਾ ਕਿ ਕਾਨੂੰਨ ਤੋੜਨ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੇ ਗੈਰ ਕਾਨੂੰਨੀ ਕੰਮ ਕੀਤੇ ਤਾਂ ਉਹਨਾਂ ਖਿਲਾਫ ਵੀ ਕਾਰਵਾਈ ਹੋਵੇਗੀ। ਉਹਨਾਂ ਦੱਸਿਆ ਕਿ ਅਕਾਲੀ ਦਲ ਜਲਦੀ ਹੀ ਸੂਬੇ ਦੇ ਰਾਜਪਾਲ ਕੋਲ ਪਹੁੰਚ ਕਰੇਗਾ ਤੇ ਉਹਨਾਂ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼;7 ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

0

👉ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੁਖ਼ਤਾ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮ੍ਰਿਤਸਰ ਦੇ ਪਿੰਡ ਬਾਘਾ ਕਲਾਂ ਦੇ ਵਸਨੀਕ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਪ੍ਰਤਾਪ ਸਿੰਘ (25) ਅਤੇ ਅੰਮ੍ਰਿਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਵਸਨੀਕ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ।

ਇਹ ਵੀ ਪੜ੍ਹੋ ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9ਐਮਐਮ ਪੀਐਕਸ5, ਦੋ 9ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿ ਸਰਹੱਦ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਪਿੰਡਾਂ ਤੋਂ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਅਤੇ ਇਸ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਣ ਰਹੀਆਂ ਹਨ ਵਿਜ਼ੀਲੈਂਸ ਡਿਫੈਂਸ ਕਮੇਟੀਆਂ

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਵਧੇ ਹੋਏ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ, ਪੁਲਿਸ ਟੀਮਾਂ ਨੇ ਖਾਸ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ, ਥਾਣਾ ਛੇਹਰਟਾ ਅਧੀਨ ਆਉਂਦੇ ਖੇਤਰ ਤੋਂ ਆਕਾਸ਼ ਅਤੇ ਰਮਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚਾਰ ਪਿਸਤੌਲ- ਦੋ ਪੀਐਕਸ5 9 ਐਮਐਮ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਉਨ੍ਹਾਂ ਦੇ ਦੋ ਸਾਥੀਆਂ ਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਬੱਬਲ ਨੂੰ ਵੀ ਉਸੇ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦਾ ਹੈ ਅਤੇ ਉਹ ਰਮਨ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ, ਜਦੋਂ ਕਿ ਉਨ੍ਹਾਂ ਦੇ ਸਾਥੀ ਸਰਬਜੀਤ ਅਤੇ ਪ੍ਰਤਾਪ ਹਥਿਆਰ ਸਪਲਾਈ ਕਾਰਜਾਂ ਲਈ ਤਾਲਮੇਲ ਅਤੇ ਪ੍ਰਬੰਧਨ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਵਾਰਦਤ ਟਲ ਗਈ ਹੈ।ਸੀਪੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਐਫਆਈਆਰ ਨੰ. 147 ਮਿਤੀ 02-08-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

0

👉ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ
Education News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ।ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹਿਣਗੇ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਕਰੀਅਰ ਵਿੱਚ ਇਹ ਵਾਧਾ ਉਨ੍ਹਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਪ੍ਰੇਰਿਤ ਕਰੇਗਾ।ਸ. ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਅਜਿਹਾ ਵਿਦਿਅਕ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਸਿੱਖਿਅਕਾਂ ਦੇ ਪੇਸ਼ੇਵਰ ਵਿਕਾਸ ਦੋਵਾਂ ਲਈ ਅਨੁਕੂਲ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਤਰੱਕੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਅਨੁਸਾਰ ਇੱਕ ਮਜ਼ਬੂਤ ਵਿਦਿਅਕ ਢਾਂਚਾ ਬਣਾਉਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਣ ਰਹੀਆਂ ਹਨ ਵਿਜ਼ੀਲੈਂਸ ਡਿਫੈਂਸ ਕਮੇਟੀਆਂ

0

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਉਪਰੰਤ ਜਿੱਥੇ ਪੰਜਾਬ ਦੇ ਸਾਰੇ ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਵਿਜ਼ੀਲੈਂਸ ਡਿਫੈਂਸ ਕਮੇਟੀਆਂ ਬਣ ਰਹੀਆਂ ਹਨ ਉੱਥੇ ਬਠਿੰਡਾ ਜਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿੱਚ ਵੀ ਨਸ਼ੇ ਦੀ ਰੋਕਥਾਮ ਲਈ ਵਿਜ਼ੀਲੈਂਸ ਡਿਫੈਂਸ ਕਮੇਟੀਆਂ ਬਣ ਰਹੀਆਂ ਹਨ ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇਨਚਾਰਜ ਬਠਿੰਡਾ ਨੇ ਦੱਸਿਆ ਕਿ ਪਿੰਡਾ ਅਤੇ ਸ਼ਹਿਰਾਂ ਦੇ ਲੋਕਾਂ ਵਿੱਚ ਇਹਨਾਂ ਕਮੇਟੀਆਂ ਬਣਾਉਣ ਲਈ ਲੋਕਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਲੋਕਾਂ ਦੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਹੀ ਇਕ ਆਖਰੀ ਉਮੀਦ ਬਚੀ ਹੈ ਜਿਹਨਾਂ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

ਉਹਨਾਂ ਨੇ ਕਮੇਟੀਆਂ ਦੁਆਰਾ ਕੀਤੇ ਜਾਣ ਵਾਲ਼ੇ ਕੰਮਾਂ ਬਾਰੇ ਦੱਸਦੇ ਹੋਏ ਕਿਹਾ ਕਿ ਇਹ ਡਿਫੈਂਸ ਕਮੇਟੀ ਪਿੰਡ, ਸ਼ਹਿਰ ਵਿੱਚ ਜਿਹੜੇ ਬੱਚੇ ਨਸ਼ੇ ਦੀ ਬਿਮਾਰੀ ਤੋਂ ਪੀੜਤ ਹਨ ਉਹਨਾਂ ਦੇ ਇਲਾਜ਼ ਕਰਵਾਏਗੀ ਅਤੇ ਨਸ਼ੇ ਤੋਂ ਬਚਣ ਲਈ ਬੱਚਿਆਂ ਨੂੰ ਸਮਝਾਵੇਗੀ। ਉਹਨਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਸਕੂਲਾਂ, ਕਾਲਜਾਂ ਵਿੱਚ ਵੀ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਣ ਲਈ ਸਿਲੇਬਸ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਜਦੋਂ ਕਿਸੇ ਬੱਚੇ ਨੂੰ ਨਸ਼ਾ ਵੇਚਣ ਵਾਲੇ ਵਿਅਕਤੀਆਂ ਵੱਲੋਂ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾਵੇ ਤਾਂ ਬੱਚੇ ਓਹਨਾ ਤੋਂ ਆਪਣਾ ਬਚਾਅ ਕਰ ਸਕਣ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਓਹਨਾ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜਿਲ੍ਹਾ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਇਸ ਮੁਹਿੰਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਮੀਟਿੰਗ ਵੀ ਕੀਤੀ ਗਈ ਸੀ ਜਿਸ ਵਿੱਚ ਇਸ ਮੁਹਿੰਮ ਨਾਲ ਜੁੜੇ ਹੋਏ ਵਲੰਟੀਅਰਜ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਸੀ। ਉਹਨਾਂ ਨੇ ਕਿਹਾ ਕਿ ਪਿੰਡਾ, ਸ਼ਹਿਰਾਂ ਦੇ ਲੋਕ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪੂਰਾ ਸਾਥ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੰਬਿਤ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਲਾਜ਼ਮੀ:ਡਿਪਟੀ ਕਮਿਸ਼ਨਰ

0

👉ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦੀ ਕੀਤੀ ਸਮੀਖਿਆ
Bathinda News:ਮਾਲ ਵਿਭਾਗ ਨਾਲ ਸਬੰਧਤ ਲੰਬਿਤ ਪਏ ਸਾਰੇ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਟੀਸ਼ਨ ਦੇ ਕੇਸਾਂ ਤੋਂ ਇਲਾਵਾ ਰਿਕਵਰੀ ਦੇ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲ, ਡੀਮਾਰਕੇਸ਼ਨ, ਜਮ੍ਹਾਂਬੰਦੀਆਂ, ਗਿਰਦਾਵਰੀ, ਨੰਬਰਦਾਰੀ, ਸਰਫੇਸੀ, ਚੌਂਕੀਦਾਰੀ ਆਦਿ ਬਕਾਇਆ ਕੇਸਾਂ ਬਾਰੇ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ  ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਇਸ ਮੌਕੇ ਉਨ੍ਹਾਂ ਪਟਵਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ, ਜਿਨ੍ਹਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਸਵੇਰ ਦੀ ਸਭਾ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਪ੍ਰਿੰਸੀਪਲਾਂ ਨਾਲ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ, ਜਿਸ ਵਿੱਚ ਉਨ੍ਹਾਂ ਨੂੰ ਵੱਧ ਤੋਂ ਵੱਧ ਡਰੱਗ ਅਤੇ ਸੇਫ ਸਕੂਲ ਪਾਲਿਸੀ ਬਾਰੇ ਜਾਣੂ ਕਰਵਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੁਚੱਜੀ ਆਵਾਜਾਈ ਦੇ ਮੱਦੇਨਜ਼ਰ ਅਤੇ ਦੁਰਘਟਾਨਾਵਾਂ ਰੋਕਣ ਲਈ ਪ੍ਰਭਾਵਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ।

ਇਹ ਵੀ ਪੜ੍ਹੋ  Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਕਮੇਟੀ ਦੀ ਮੀਟਿੰਗ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕੋਤਾਹੀ ਨਾ ਵਰਤੀ ਜਾਵੇ। ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਚੱਲ ਰਹੇ ਮਿਡ ਡੇਅ ਮੀਲ ਦੇ ਕਾਰਜਾਂ ਦੀ ਵੀ ਸਮੀਖਿਆ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ਼੍ਰੀ ਸੁਨੀਲ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਮਮਤਾ ਖੁਰਾਣਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਮਨਿੰਦਰ ਕੌਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਤਹਿਸੀਲਦਾਰ-ਨਾਇਬ ਤਹਿਸੀਲਦਾਰ ਤੇ ਪਟਵਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਪੰਜ ਰੋਜ਼ਾ ਸਫ਼ਾਈ ਪ੍ਰੋਗਰਾਮ” ਜਾਰੀ

0

Talwandi Sabo News:ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ “ਸਵੱਛ ਭਾਰਤ ਮਿਸ਼ਨ” ਤਹਿਤ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ ਪੰਜ ਰੋਜ਼ਾ ਸਫ਼ਾਈ ਪ੍ਰੋਗਰਾਮ ਮਿਤੀ 04 ਅਗਸਤ 2025 ਤੋਂ ਸ਼ੁਰੂ ਕੀਤਾ ਗਿਆ। ਪ੍ਰੋਗਰਾਮ ਦੇ ਚੌਥੇ ਦਿਨ ਪਿੰਡੇ ਗੁਲਾਬ ਗੜ੍ਹ ਵਿਖੇ ਸਫਾਈ ਜਾਗਰੂਕਤਾ ਕੈਂਪ ਲਗਾ ਕੇ ਮਨਾਇਆ ਗਿਆ।

ਇਹ ਵੀ ਪੜ੍ਹੋ  Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਪ੍ਰੋਗਰਾਮਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਬਲਜਿੰਦਰ ਕੌਰ ਮਾਨ ਚੀਫ਼ ਜੂਡੀਸ਼ਿਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਬਠਿੰਡਾ ਵੱਲੋਂ ਮਿਤੀ 04 ਅਗਸਤ ਨੂੰ ਵਰਸਿਟੀ ਵਿਖੇ ਸਫਾਈ ਅਭਿਆਨ ਨਾਲ ਕੀਤੀ ਗਈ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਯੋਜਕਾਂ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ “ਜ਼ਿੰਮੇਵਾਰੀ ਕਿਸ ਕੀ” ਦੀ ਸਫਲ ਪੇਸ਼ਕਾਰੀ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ  ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਸਫ਼ਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਬਿਸ਼ਨੋਈ ਸਹਾਇਕ ਡੀਨ ਨੇ ਦੱਸਿਆ ਕਿ ਜਾਰੀ ਪ੍ਰੋਗਰਾਮ ਤਹਿਤ ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਿੰਡ ਜਗਾ ਰਾਮ ਤੀਰਥ, ਯੂਨੀਵਰਸਿਟੀ ਕੈਂਪਸ, ਪਿੰਡ ਜੀਵਨ ਸਿੰਘ ਵਾਲਾ ਅਤੇ ਵਰਸਿਟੀ ਦੇ ਆਲੇ ਦੁਆਲੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਇਸ ਨਾਲ ਜੁੜਨ ਤੇ ਇਸ ਤੇ ਅਮਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਬਠਿੰਡਾਂ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਿੱਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਡਾਂ ਆਤਮ ਵਿਸ਼ਵਾਸ ਅਤੇ ਲੀਡਰਸ਼ਿਪ ਗੁਣ ਪੈਦਾ ਕਰਨ ਵਿੱਚ ਸਹਾਈ- ਮਮਤਾ ਖੁਰਾਣਾ

0

Bathinda News:ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਤੀਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਵਲੋਂ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ ਵਿਖੇ ਕੀਤਾ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਲੜਕੀਆਂ ਖੇਡਾਂ ਵਿੱਚ ਭਾਗ ਲੈ ਕੇ ਨਾ ਸਿਰਫ ਆਪਣੀ ਸਰੀਰਕ ਤੰਦਰੁਸਤੀ ਬਣਾ ਸਕਦੀਆਂ ਹਨ, ਸਗੋਂ ਉਹ ਆਪਣੇ ਅੰਦਰ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਟੀਮਵਰਕ ਵਰਗੀਆਂ ਗੁਣ ਵੀ ਵਿਕਸਤ ਕਰਦੀਆਂ ਹਨ।ਲੜਕੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੋਤਸਾਹਿਤ ਕਰੀਏ, ਉਨ੍ਹਾਂ ਨੂੰ ਆਜ਼ਾਦੀ ਦੇਈਏ, ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰੀਏ ਤਾਂ ਜੋ ਉਹ ਵੀ ਆਪਣੇ ਸੁਪਨੇ ਸਾਕਾਰ ਕਰ ਸਕਣ।

ਇਹ ਵੀ ਪੜ੍ਹੋ  ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਪੈਕਟਰਾ ਅੰਡਰ 19 ਕੁੜੀਆਂ ਵਿੱਚ ਸਰਸਵਤੀ ਕਾਨਵੇਂਟ ਸਕੂਲ ਮੌੜ ਮੰਡੀ ਨੇ ਪਹਿਲਾ, ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਨੇ ਦੂਜਾ,ਤੈਰਾਕੀ ਅੰਡਰ 14 ਲੜਕੀਆਂ 50 ਮੀਟਰ ਫਰੀ ਸਟਾਈਲ ਵਿੱਚ ਅੰਸੀ ਮਿਸ਼ਰਾ ਆਰਮੀ ਸਕੂਲ ਬਠਿੰਡਾ ਨੇ ਪਹਿਲਾ, ਹਸਰਤ ਸ਼ਰਮਾ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਲੜਕੀਆਂ 50 ਮੀਟਰ ਫਰੀ ਸਟਾਈਲ ਵਿੱਚ ਸਗੁਨ ਭਾਰਦਵਾਜ ਆਰਮੀ ਸਕੂਲ ਬਠਿੰਡਾ ਨੇ ਪਹਿਲਾ, ਗੁਨਰੂਪ ਕੌਰ ਮਲੇਨੀਅਨ ਮੇਨ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਲੜਕੀਆਂ 100 ਮੀਟਰ ਫਰੀ ਸਟਾਈਲ ਵਿੱਚ ਗੁਰਜੀਤ ਕੌਰ ਦਸਮੇਸ਼ ਪਬਲਿਕ ਸਕੂਲ ਭੋਖੜਾ ਨੇ ਪਹਿਲਾ, ਸਗੁਨ ਭਾਰਦਵਾਜ ਆਰਮੀ ਸਕੂਲ ਬਠਿੰਡਾ ਨੇ ਦੂਜਾ,

ਇਹ ਵੀ ਪੜ੍ਹੋ  Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਅੰਡਰ 19 ਲੜਕੀਆਂ 100 ਮੀਟਰ ਫਰੀ ਸਟਾਈਲ ਵਿੱਚਮਹਿਨੂਰ ਕੌਰ ਸੈਕਰਡ ਹਾਰਡ ਸਕੂਲ ,ਸੰਗਤ ਨੇ ਪਹਿਲਾ, ਨਵਰੀਤ ਕੌਰ ਬਰਾੜ ਦਸਮੇਸ਼ ਪਬਲਿਕ ਸਕੂਲ ਭੋਖੜਾ ਨੇ ਦੂਜਾ, ਬੇਸਬਾਲ ਅੰਡਰ 17 ਮੁੰਡੇ ਵਿੱਚ ਸੈਕਰਡ ਹਾਰਟ ਚੱਕ ਅਤਰ ਸਿੰਘ ਵਾਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ, ਲਾਅਨ ਟੈਨਿਸ ਅੰਡਰ 14 ਕੁੜੀਆਂ ਵਿੱਚ ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਨੇ ਦੂਜਾ, ਅੰਡਰ 17 ਕੁੜੀਆ ਵਿੱਚ ਦਿੱਲੀ ਪਬਲਿਕ ਸਕੂਲ ਬਠਿੰਡਾ ਨੇ ਪਹਿਲਾ, ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਲੈਕਚਰਾਰ ਜਗਦੀਸ਼ ਕੁਮਾਰ, ਲੈਕਚਰਾਰ ਰਵਨੀਤ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਪ੍ਰਿੰਸੀਪਲ ਜਸਦੀਪ ਕੌਰ ਮਾਨ,ਈਸ਼ਾਨ ਗਰਗ, ਸੁਖਪਾਲ ਸਿੰਘ, ਸੁਰਿੰਦਰ ਕੁਮਾਰ, ਸੁਖਮੰਦਰ ਸਿੰਘ, ਸਿੰਗਾਰਾ ਸਿੰਘ, ਮਨਦੀਪ ਸਿੰਘ, ਰੁਪਿੰਦਰ ਕੌਰ, ਹਰਭਗਵਾਨ ਦਾਸ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

0

Chandigarh News:ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮੁਸੀਬਤ ਵਿੱਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ ।ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ ।ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇ਼ਕ ਹਨੀ ਸਿੰਘ ਦੇ ਗੀਤ ਮਿਲੇਨੀਅਮ ਬਾਰੇ ਹੈ, ਜਿਸ ਵਿੱਚ ਔਰਤਾਂ ਵਿਰੁੱਧ ਅਸ਼ਲੀਲ ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਦੂਸਰਾ ਗਾਇਕ ਕਰਨ ਔਜਲਾ ਦੇ ਗੀਤ ਐਮਐਫ ਗੱਭਰੂ ਤੇ ਵੀ ਵਿਵਾਦ ਹੋ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ  Trump Tariff; Modi ਵੱਲੋਂ ਪਹਿਲੀ ਵਾਰ ਅਮਰੀਕਾ ਨੂੰ ਮੂੰਹ ਤੋੜਵਾਂ ਜਵਾਬ, ਦੇਖੋ ਕੀ ਕਿਹਾ?

ਇਸ ਮਾਮਲੇ ਵਿੱਚ ਕਮਿਸ਼ਨ ਨੇ ਡੀਜੀਪੀ ਨੂੰ ਪੂਰੇ ਮਾਮਲੇ ਦੀ ਜਾਂਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਸਬੰਧੀ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਹਨਾਂ ਦੇ ਦਫਤਰ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਗੀਤਾ ਵਿੱਚ ਵਰਤੀ ਗਈ ਭਾਸ਼ਾ ਅਤੇ ਦ੍ਰਿਸ਼ ਔਰਤਾਂ ਦੇ ਮਾਣ ਨੂੰ ਠੇਸ ਪਹੁੰਚਾਉਂਦੇ ਹਨ ਜਿਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਫੈਲਦਾ ਹੈ। ਅਜਿਹੇ ਗੀਤਾਂ ਨਾਲ ਨੌਜਵਾਨਾਂ ਤੇ ਬੁਰਾ ਪ੍ਰਭਾਵ ਪੈਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909083