Wednesday, May 20, 2026
Home Blog Page 543

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਪੰਜ ਰੋਜ਼ਾ ਸਫ਼ਾਈ ਪ੍ਰੋਗਰਾਮ” ਜਾਰੀ

0

Talwandi Sabo News:ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ “ਸਵੱਛ ਭਾਰਤ ਮਿਸ਼ਨ” ਤਹਿਤ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ ਪੰਜ ਰੋਜ਼ਾ ਸਫ਼ਾਈ ਪ੍ਰੋਗਰਾਮ ਮਿਤੀ 04 ਅਗਸਤ 2025 ਤੋਂ ਸ਼ੁਰੂ ਕੀਤਾ ਗਿਆ। ਪ੍ਰੋਗਰਾਮ ਦੇ ਚੌਥੇ ਦਿਨ ਪਿੰਡੇ ਗੁਲਾਬ ਗੜ੍ਹ ਵਿਖੇ ਸਫਾਈ ਜਾਗਰੂਕਤਾ ਕੈਂਪ ਲਗਾ ਕੇ ਮਨਾਇਆ ਗਿਆ।

ਇਹ ਵੀ ਪੜ੍ਹੋ  Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਪ੍ਰੋਗਰਾਮਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਬਲਜਿੰਦਰ ਕੌਰ ਮਾਨ ਚੀਫ਼ ਜੂਡੀਸ਼ਿਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਬਠਿੰਡਾ ਵੱਲੋਂ ਮਿਤੀ 04 ਅਗਸਤ ਨੂੰ ਵਰਸਿਟੀ ਵਿਖੇ ਸਫਾਈ ਅਭਿਆਨ ਨਾਲ ਕੀਤੀ ਗਈ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਯੋਜਕਾਂ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ “ਜ਼ਿੰਮੇਵਾਰੀ ਕਿਸ ਕੀ” ਦੀ ਸਫਲ ਪੇਸ਼ਕਾਰੀ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ  ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਸਫ਼ਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਬਿਸ਼ਨੋਈ ਸਹਾਇਕ ਡੀਨ ਨੇ ਦੱਸਿਆ ਕਿ ਜਾਰੀ ਪ੍ਰੋਗਰਾਮ ਤਹਿਤ ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਿੰਡ ਜਗਾ ਰਾਮ ਤੀਰਥ, ਯੂਨੀਵਰਸਿਟੀ ਕੈਂਪਸ, ਪਿੰਡ ਜੀਵਨ ਸਿੰਘ ਵਾਲਾ ਅਤੇ ਵਰਸਿਟੀ ਦੇ ਆਲੇ ਦੁਆਲੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਇਸ ਨਾਲ ਜੁੜਨ ਤੇ ਇਸ ਤੇ ਅਮਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਬਠਿੰਡਾਂ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਿੱਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੇਡਾਂ ਆਤਮ ਵਿਸ਼ਵਾਸ ਅਤੇ ਲੀਡਰਸ਼ਿਪ ਗੁਣ ਪੈਦਾ ਕਰਨ ਵਿੱਚ ਸਹਾਈ- ਮਮਤਾ ਖੁਰਾਣਾ

0

Bathinda News:ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਦਾ ਤੀਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਵਲੋਂ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ ਵਿਖੇ ਕੀਤਾ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਲੜਕੀਆਂ ਖੇਡਾਂ ਵਿੱਚ ਭਾਗ ਲੈ ਕੇ ਨਾ ਸਿਰਫ ਆਪਣੀ ਸਰੀਰਕ ਤੰਦਰੁਸਤੀ ਬਣਾ ਸਕਦੀਆਂ ਹਨ, ਸਗੋਂ ਉਹ ਆਪਣੇ ਅੰਦਰ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਟੀਮਵਰਕ ਵਰਗੀਆਂ ਗੁਣ ਵੀ ਵਿਕਸਤ ਕਰਦੀਆਂ ਹਨ।ਲੜਕੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੋਤਸਾਹਿਤ ਕਰੀਏ, ਉਨ੍ਹਾਂ ਨੂੰ ਆਜ਼ਾਦੀ ਦੇਈਏ, ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰੀਏ ਤਾਂ ਜੋ ਉਹ ਵੀ ਆਪਣੇ ਸੁਪਨੇ ਸਾਕਾਰ ਕਰ ਸਕਣ।

ਇਹ ਵੀ ਪੜ੍ਹੋ  ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਪੈਕਟਰਾ ਅੰਡਰ 19 ਕੁੜੀਆਂ ਵਿੱਚ ਸਰਸਵਤੀ ਕਾਨਵੇਂਟ ਸਕੂਲ ਮੌੜ ਮੰਡੀ ਨੇ ਪਹਿਲਾ, ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਨੇ ਦੂਜਾ,ਤੈਰਾਕੀ ਅੰਡਰ 14 ਲੜਕੀਆਂ 50 ਮੀਟਰ ਫਰੀ ਸਟਾਈਲ ਵਿੱਚ ਅੰਸੀ ਮਿਸ਼ਰਾ ਆਰਮੀ ਸਕੂਲ ਬਠਿੰਡਾ ਨੇ ਪਹਿਲਾ, ਹਸਰਤ ਸ਼ਰਮਾ ਸੇਂਟ ਜੇਵੀਅਰ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਲੜਕੀਆਂ 50 ਮੀਟਰ ਫਰੀ ਸਟਾਈਲ ਵਿੱਚ ਸਗੁਨ ਭਾਰਦਵਾਜ ਆਰਮੀ ਸਕੂਲ ਬਠਿੰਡਾ ਨੇ ਪਹਿਲਾ, ਗੁਨਰੂਪ ਕੌਰ ਮਲੇਨੀਅਨ ਮੇਨ ਸਕੂਲ ਬਠਿੰਡਾ ਨੇ ਦੂਜਾ, ਅੰਡਰ 17 ਲੜਕੀਆਂ 100 ਮੀਟਰ ਫਰੀ ਸਟਾਈਲ ਵਿੱਚ ਗੁਰਜੀਤ ਕੌਰ ਦਸਮੇਸ਼ ਪਬਲਿਕ ਸਕੂਲ ਭੋਖੜਾ ਨੇ ਪਹਿਲਾ, ਸਗੁਨ ਭਾਰਦਵਾਜ ਆਰਮੀ ਸਕੂਲ ਬਠਿੰਡਾ ਨੇ ਦੂਜਾ,

ਇਹ ਵੀ ਪੜ੍ਹੋ  Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

ਅੰਡਰ 19 ਲੜਕੀਆਂ 100 ਮੀਟਰ ਫਰੀ ਸਟਾਈਲ ਵਿੱਚਮਹਿਨੂਰ ਕੌਰ ਸੈਕਰਡ ਹਾਰਡ ਸਕੂਲ ,ਸੰਗਤ ਨੇ ਪਹਿਲਾ, ਨਵਰੀਤ ਕੌਰ ਬਰਾੜ ਦਸਮੇਸ਼ ਪਬਲਿਕ ਸਕੂਲ ਭੋਖੜਾ ਨੇ ਦੂਜਾ, ਬੇਸਬਾਲ ਅੰਡਰ 17 ਮੁੰਡੇ ਵਿੱਚ ਸੈਕਰਡ ਹਾਰਟ ਚੱਕ ਅਤਰ ਸਿੰਘ ਵਾਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ, ਲਾਅਨ ਟੈਨਿਸ ਅੰਡਰ 14 ਕੁੜੀਆਂ ਵਿੱਚ ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਨੇ ਦੂਜਾ, ਅੰਡਰ 17 ਕੁੜੀਆ ਵਿੱਚ ਦਿੱਲੀ ਪਬਲਿਕ ਸਕੂਲ ਬਠਿੰਡਾ ਨੇ ਪਹਿਲਾ, ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਲੈਕਚਰਾਰ ਜਗਦੀਸ਼ ਕੁਮਾਰ, ਲੈਕਚਰਾਰ ਰਵਨੀਤ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਪ੍ਰਿੰਸੀਪਲ ਜਸਦੀਪ ਕੌਰ ਮਾਨ,ਈਸ਼ਾਨ ਗਰਗ, ਸੁਖਪਾਲ ਸਿੰਘ, ਸੁਰਿੰਦਰ ਕੁਮਾਰ, ਸੁਖਮੰਦਰ ਸਿੰਘ, ਸਿੰਗਾਰਾ ਸਿੰਘ, ਮਨਦੀਪ ਸਿੰਘ, ਰੁਪਿੰਦਰ ਕੌਰ, ਹਰਭਗਵਾਨ ਦਾਸ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਇਰਾਕ ਵਿੱਚ ਫਸੇ ਚਾਰ ਪੰਜਾਬੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਸਹਾਇਤਾ ਕੀਤੀ: ਸੰਜੀਵ ਅਰੋੜਾ

0

Chandigarh News:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਮੇਰੇ ਧਿਆਨ ਵਿੱਚ ਇਹ ਮੁੱਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਚਾਰ ਪੰਜਾਬੀ ਨੌਜਵਾਨਾਂ ਨੇ ਮੇਰੇ ਵਟਸਐਪ ਨੰਬਰ ਰਾਹੀਂ ਲਿਆਂਦਾ, ਜੋ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਇਰਾਕ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੀ ਸਿਹਤ ਤੇ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਵਾਪਸ ਆਉਣ ਦੀ ਇੱਛਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ  ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਇਸ ਸਬੰਧੀ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਲਈ ਅੱਗੇ ਆਏ ਅਤੇ ਕੇਂਦਰੀ ਕੈਬਨਿਟ ਮੰਤਰੀ ਸ੍ਰੀ ਐਸ. ਜੈਸ਼ੰਕਰ ਅਤੇ ਇਰਾਕ ਵਿੱਚ ਭਾਰਤੀ ਦੂਤਾਵਾਸ ਨੂੰ ਇਰਾਕ ਵਿੱਚ ਫਸੇ ਚਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰਨ ਦੀ ਬੇਨਤੀ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਚਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਅਮਰਜੀਤ ਸਿੰਘ ਅੱਜ ਇਰਾਕ ਤੋਂ ਭਾਰਤ ਵਾਪਸ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ

0

Chandigarh News:ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮੁਸੀਬਤ ਵਿੱਚ ਘਿਰ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ ।ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ ।ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇ਼ਕ ਹਨੀ ਸਿੰਘ ਦੇ ਗੀਤ ਮਿਲੇਨੀਅਮ ਬਾਰੇ ਹੈ, ਜਿਸ ਵਿੱਚ ਔਰਤਾਂ ਵਿਰੁੱਧ ਅਸ਼ਲੀਲ ਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਦੂਸਰਾ ਗਾਇਕ ਕਰਨ ਔਜਲਾ ਦੇ ਗੀਤ ਐਮਐਫ ਗੱਭਰੂ ਤੇ ਵੀ ਵਿਵਾਦ ਹੋ ਰਿਹਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ  Trump Tariff; Modi ਵੱਲੋਂ ਪਹਿਲੀ ਵਾਰ ਅਮਰੀਕਾ ਨੂੰ ਮੂੰਹ ਤੋੜਵਾਂ ਜਵਾਬ, ਦੇਖੋ ਕੀ ਕਿਹਾ?

ਇਸ ਮਾਮਲੇ ਵਿੱਚ ਕਮਿਸ਼ਨ ਨੇ ਡੀਜੀਪੀ ਨੂੰ ਪੂਰੇ ਮਾਮਲੇ ਦੀ ਜਾਂਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਸਬੰਧੀ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਹਨਾਂ ਦੇ ਦਫਤਰ ਵਿੱਚ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਦਾ ਕਹਿਣਾ ਹੈ ਕਿ ਗੀਤਾ ਵਿੱਚ ਵਰਤੀ ਗਈ ਭਾਸ਼ਾ ਅਤੇ ਦ੍ਰਿਸ਼ ਔਰਤਾਂ ਦੇ ਮਾਣ ਨੂੰ ਠੇਸ ਪਹੁੰਚਾਉਂਦੇ ਹਨ ਜਿਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਫੈਲਦਾ ਹੈ। ਅਜਿਹੇ ਗੀਤਾਂ ਨਾਲ ਨੌਜਵਾਨਾਂ ਤੇ ਬੁਰਾ ਪ੍ਰਭਾਵ ਪੈਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਕੂਲੀ ਵਿਦਿਆਰਥੀਆਂ ਨੇ ਪੁਲਿਸ ਪ੍ਰਣਾਲੀ ਬਾਰੇ ਜਾਣਕਾਰੀ ਲਈ SSP Office ਦਾ ਕੀਤਾ ਦੌਰਾ

0

👉ਪੁਲਿਸ ਅਧਿਕਾਰੀਆਂ ਨੂੰ ਰੱਖੜੀਆਂ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ
Sri Muktsar Sahib News: ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਸ਼ੁਰੂ ਕੀਤੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਵਿੱਚ ਪੁਲਿਸ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਜਗਾਉਣ ਅਤੇ ਉਨ੍ਹਾਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਨ ਲਈ ਅੱਜ ਦੂਨ ਇੰਟਰਨੈਸ਼ਨਲ ਸਕੂਲ ਸ਼੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਐਸ.ਐਸ.ਪੀ ਦਫਤਰ ਦਾ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਇਸ ਮੌਕੇ ਦੂਨ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਮੈਡਮ ਦੀਪਮਾਲਾ ਸਾਧੋਤਰਾ ਦੀ ਅਗਵਾਈ ਹੇਠ ਸਕੂਲ ਦੇ 24 ਵਿਦਿਆਰਥੀਆਂ , ਐਡਮਿਸ਼ਨ ਕੌਂਸਲਰ ਡਾ. ਜਨਦੀਪ ਕੌਰ, ਅਧਿਆਪਕ ਸਵਿਤਾ ਅਤੇ ਗੁਰਵੀਰ ਸਿੰਘ ਦੀ ਮੌਜੂਦਗੀ ਵਿੱਚ ਐਸ.ਐਸ.ਪੀ. ਦਫ਼ਤਰ ਵਿਖੇ ਪਹੁੰਚੇ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਐਸ.ਐਸ.ਪੀ. ਦਫ਼ਤਰ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਰੱਖੜੀਆਂ ਬੰਨ੍ਹ ਕੇ, ਉਨ੍ਹਾਂ ਨੂੰ ਜ਼ਿਲ੍ਹਾ ਅੰਦਰ ਸੁਰੱਖਿਆ ਅਤੇ ਸਮਰਪਣ ਲਈ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਨਵੀਨ ਕੁਮਾਰ ਡੀ.ਐਸ.ਪੀ. ਅਤੇ ਰਛਪਾਲ ਸਿੰਘ ਡੀ.ਐਸ.ਪੀ. ਵੱਲੋਂ ਇਹਨਾਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਪਣੇ ਦਫਤਰ ਵਿਖੇ ਗੱਲਬਾਤ ਕੀਤੀ ਗਈ।

ਇਹ ਵੀ ਪੜ੍ਹੋ Bathinda Police ਵੱਲੋਂ ਸ਼ਹਿਰ ਦੇ ਨਾਮੀ ਤਿੰਨ ਹੋਟਲਾਂ ‘ਚ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮਾਲਕ ਤੇ ਮੈਨੇਜ਼ਰ ਗ੍ਰਿਫਤਾਰ

ਵਿਦਿਆਰਥੀਆਂ ਨੂੰ ਪੁਲਿਸ ਦੇ ਦਾਇਰੇ, ਅਹੁਦਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿਭਿੰਨ ਵਿਸ਼ਿਆਂ ਵਿੱਚ ਰੁਚੀ ਬਾਰੇ ਗੱਲਬਾਤ ਕੀਤੀ ਗਈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਮਿਹਨਤ ਨਾਲ ਅੱਗੇ ਵਧਣ ਅਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ ਗਿਆ।ਵੁਮੈਨ ਹੈਲਪ ਡੈਸਕ ਦੇ ਪੁਲਿਸ ਮੁਲਾਜ਼ਮ ਪ੍ਰਭਜੋਤ ਕੌਰ ਵੱਲੋਂ ਬੱਚਿਆਂ ਨੂੰ “Good Touch & Bad Touch” ਬਾਰੇ ਦੱਸਿਆ ਗਿਆ । ਐਮਰਜੰਸੀ ਵਿੱਚ ਪੁਲਿਸ ਨਾਲ ਤਾਲਮੇਲ ਕਰਨ ਲਈ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਮਲਾ ਨਹਿਰੂ ਨਗਰ ਦੀ ਫੇਜ਼—2 ਮਾਡਲ ਟਾਊਨ ਵਿੱਚ ਖੁੱਲੀ ਨਵੀਂ ਸ਼ਾਖਾ

0

Bathinda News:Guru Nanak Dev Public School Kamla Nehru Nagar ;ਸ਼ਹਿਰ ਦੇ ਨਾਮਵਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਕਮਲਾ ਨਹਿਰੂ ਨਗਰ ਬਠਿੰਡਾ ਵੱਲੋਂ ਹੁਣ ਸ਼ਹਿਰ ਦੇ ਫੇਜ਼-2 ਮਾਡਲ ਟਾਊਨ ਬਠਿੰਡਾ ਵਿੱਚ ਆਪਣੀ ਨਵੀ ਸ਼ਾਖਾ ਖੋਲੀ ਗਈ। ਜਿਸਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ  ਤੋਂ ਇਲਾਵਾ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮਾਸਟਰ ਜਗਸੀਰ ਸਿੰਘ ਐਮ.ਐਲ.ਏ ਭੁੱਚੋਂ ਮੰਡੀ ਵੱਲੋਂ ਕੀਤਾ ਗਿਆ।

ਇਹ ਵੀ ਪੜ੍ਹੋ Bathinda Police ਵੱਲੋਂ ਸ਼ਹਿਰ ਦੇ ਨਾਮੀ ਤਿੰਨ ਹੋਟਲਾਂ ‘ਚ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮਾਲਕ ਤੇ ਮੈਨੇਜ਼ਰ ਗ੍ਰਿਫਤਾਰ

ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ,ਗੁਰਦੁਆਰਾ ਸਾਹਿਬ ਸੰਗਤ (ਰਜਿ) ਸਿਵਲ ਸਟੇਸ਼ਨ ਬਠਿੰਡਾ ਦੀ ਸਮੁੱਚੀ ਪ੍ਰਬੰਧਕ ਕਮੇਟੀ, ਸਕੂਲ ਪ੍ਰਬੰਧਕ ਕਮੇਟੀ, ਸਕੂਲ ਅਧਿਆਪਕਾਂ ਅਤੇ ਮਾਪਿਆਂ ਨੇ ਸਿ਼ਰਕਤ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਜਸਦੀਪ ਕੌਰ ਮਾਨ ਨੇ ਕਿਹਾ ਕਿ ਸਿੱਖਿਆ , ਦੇਖਭਾਲ ਅਤੇ ਸਮਾਜਿਕ ਮੁੱਲਾਂ ਨੂੰ ਮਜ਼ਬੂਤ ਕਰਨ ਵਾਲੀ ਸੰਸਥਾ ਹੋਣ ਦੇ  ਨਾਤੇ ਇਹ ਨਵੀ ਸਾਖਾਂ ਭਵਿੱਖ ਦੇ ਨਵੇਂ ਸਿਤਾਰੇ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।

ਇਹ ਵੀ ਪੜ੍ਹੋ Trump Tariff; Modi ਵੱਲੋਂ ਪਹਿਲੀ ਵਾਰ ਅਮਰੀਕਾ ਨੂੰ ਮੂੰਹ ਤੋੜਵਾਂ ਜਵਾਬ, ਦੇਖੋ ਕੀ ਕਿਹਾ?

ਉਨ੍ਹਾਂ ਕਿਹਾ ਕਿ ਇਹ ਨਵੀਂ ਸਾਖਾਂ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਸਮੁੱਚੇ ਵਿਕਾਸ ਲਈ ਪ੍ਰਤਿਬੱਧ ਹੈ।ਪ੍ਰਿੰਸੀਪਲ ਨੇ ਦਸਿਆ ਕਿ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਦੇ ਇਸ ਸਕੂਲ ਵਿੱਚ ਵਿਦਿਆਰਥੀਆਂ ਲਈ ਸੀ.ਬੀ.ਐਸ.ਈ ਪੈਟਰਨ ਅਨੁਸਾਰ ਆਧੁਨਿਕ ਸਹੂਲਤਾਂ ਅਤੇ ਬਿਹਤਰੀਨ ਅਧਿਆਪਕਾਂ ਦੀ ਟੀਮ ਉਪਲਬਧ ਕਰਾਏਗਾ, ਤਾਂ ਜੋ ਬੱਚੇ ਹਰ ਰੂਪ ਵਿੱਚ ਸਫਲ ਹੋਣ ਸਕਣ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ

0

Mansa News: Sidhu moose wala; ਕਰੀਬ ਸਾਢੇ ਤਿੰਨ ਸਾਲ ਪਹਿਲਾਂ ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਚੁੱਕੇ ਪੰਜਾਬੀ ਦੇ ਉੱਘੇ ਗਾਇਕ ਤੇ ਗੀਤਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤ ਨੂੰ ਯਾਦ ਕਰਦਿਆਂ ਸ਼ੋਸਲ ਮੀਡੀਆ ‘ਤੇ ਭਾਵੁਕ ਪੋਸਟ ਪਾਈ ਹੈ। ਅਕਸਰ ਹੀ ਆਪਣੇ ਪੁੱਤ ਦੇ ਵਿਯੋਗ ‘ਚ ਤੜਫ਼ ਰਹੇ ਸਿੱਧੂ ਮੂਸੇਵਾਲਾ ਦੇ ਮਾਪੇ ਹੁਣ ਤੱਕ ਇਨਸਾਫ਼ ਨਾ ਮਿਲਣ ਤੋਂ ਵੀ ਦੁਖੀ ਹਨ ਤੇ ਬਲਕੌਰ ਸਿੰਘ ਦੀ ਪੋਸਟ ਵਿਚ ਇਹ ਦੁੱਖ ਝਲਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Trump Tariff; Modi ਵੱਲੋਂ ਪਹਿਲੀ ਵਾਰ ਅਮਰੀਕਾ ਨੂੰ ਮੂੰਹ ਤੋੜਵਾਂ ਜਵਾਬ, ਦੇਖੋ ਕੀ ਕਿਹਾ?

👉ਅਮਰੀਕਾ ਨਾਲ ਵਿਵਾਦ ਦੌਰਾਨ 7 ਸਾਲਾਂ ਬਾਅਦ ਪਹਿਲੀ ਵਾਰ ਚੀਨ ਜਾਣਗੇ ਮੋਦੀ
Tariff News: Trump Tariff; ਕਿਸੇ ਸਮੇਂ ਅਮਰੀਕਾ ਦੇ ਵਿਚ ‘ਅਬਕੀ ਬਾਰ Trump ਸਰਕਾਰ ’ ਦਾ ਨਾਅਰਾ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ Trump ਵੱਲੋਂ ਭਾਰਤੀ ਵਸਤਾਂ ਉੱਪਰ 50 ਫ਼ੀਸਦੀ ਟੈਰਿਫ਼ ਲਗਾਉਣ ਦੇ ਬਾਅਦ ਪਹਿਲੀ ਵਾਰ ਸਖ਼ਤ ਬਿਆਨ ਦਿੱਤਾ ਹੈ। ਪਹਿਲਾਂ ਭਾਰਤ-ਪਾਕਿਤਸਾਨ ਵਿਚਕਾਰ ਜੰਗ ਰੁਕਵਾਉਣ ਨੂੰ ਲੈ ਕੇ ਲਗਾਤਾਰ Trump ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਦੌਰਾਨ ਚੁੱਪ ਰਹਿਣ ਵਾਲੇ ਮੋਦੀ ਨੇ ਹੁਣ ਪਿਛਲੇ ਕੁੱਝ ਦਿਨਾਂ ਤੋਂ ਉੱਥੋਂ ਦੇ ਰਾਸ਼ਟਰੀ ਡੋਨਲਾਡ ਟਰੰਪ ਵੱਲੋਂ ਭਾਰਤ ਉਪਰ ਰੂਸ ਨਾਲ ਵਪਾਰਕ ਸਬੰਧਾਂ ਨੂੰ ਲੈ ਕੇ ਕਸੇ ਜਾ ਰਹੇ ਤੰਜ਼ਾਂ ਅਤੇ ਭਾਰਤ ਉਪਰ ਟੈਰਿਫ਼ ਵਧਾਉਣ ਦੇ ਮੁੱਦੇ ਦਾ ਅਸਿੱਧੇ ਢੰਗ ਨਾਲ ਸਖ਼ਤ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਮੌਕੇ ਕੁਰੂਕਸ਼ਤੇਰ ਵਿੱਚ ਰਾਜ ਪੱਧਰੀ ਸਮਾਗਮ ਦੇ ਆਯੋਜਨ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਚ ਐਮਐਸ ਸਵਾਮੀਨਾਥਨ ਦੀ ਸ਼ਤਾਬਦੀ ਮੌਕੇ ਆਯੋਜਿਤ ਇੱਕ ਸਮਾਗਮ ਵਿਚ ਬੋਲਦਿਆਂ ਕਿਹਾ, ‘‘ ਮੈਂ ਜਾਣਦਾ ਹਾਂ ਕਿ ਮੈਨੂੰ ਵਿਅਕਤੀਗਤ ਤੌਰ ‘ਤੇ ਭਾਰੀ ਕੀਮਤ ਚੁਕਾਉਣੀ ਪਏਗੀ ਤੇ ਮੈਂ ਇਸਦੇ ਲਈ ਤਿਆਰ ਹਾਂ।’’ ਮੋਦੀ ਨੇ ਬਿਨ੍ਹਾਂ ਅਮਰੀਕਾ ਅਤੇ ਟਰੰਪ ਦਾ ਨਾਮ ਲਿਆ ਅੱਗੇ ਕਿਹਾ ਕਿ ਉਨ੍ਹਾਂ ਦੇ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਪਹਿਲ ‘ਤੇ ਹਨ। ਭਾਰਤ ਕਦੇ ਵੀ ਆਪਣੇ ਦੇਸ ਦੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛਿਆਰਿਆਂ ਦੇ ਹਿੱਤਾਂ ਨਾਲ ਧੋਖਾ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਜਿਕਰਯੋਗ ਹੈ ਕਿ ਅਮਰੀਕਾ-ਭਾਰਤ ਵਪਾਰਕ ਸੰਧੀ ਨਾਂ ਹੋਣ ਦਾ ਸਭ ਤੋਂ ਵੱਡਾ ਕਾਰਨ ਅਮਰੀਕਾ ਵੱਲੋਂ ਭਾਰਤ ਦੇ ਖੇਤੀ ਸੈਕਟਰ ਵਿਚ ਮੰਗੀ ਜਾ ਰਹੀ ਸਿੱਧੀ ਪਹੁੰਚ ਹੈ, ਜਿਸਨੂੰ ਭਾਰਤ ਦੇਣ ਤੋਂ ਇੰਨਕਾਰ ਕਰ ਰਿਹਾ। ਇਸਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ ਉਪਰ ਅੱਜ 7 ਅਗੱਸਤ ਤੋਂ ਆਪਣੇ ਦੇਸ ਵਿਚ ਆਉਣ ਵਾਲੀਆਂ ਭਾਰਤੀ ਵਸਤੂਆਂ ‘ਤੇ 25 ਫ਼ੀਸਦੀ ਟੈਰਿਫ਼ ਲਗਾ ਦਿੱਤਾ ਹੈ ਤੇ ਨਾਲ 21 ਦਿਨਾਂ ਬਾਅਦ ਭਾਵ 28 ਅਗਸਤ ਤੋਂ 25 ਫ਼ੀਸਦੀ ਹੋਰ ਵਾਧੂ ਟੈਕਸ ਲਗਾਉਣ ਦੇ ਹੁਕਮ ‘ਤੇ ਵੀ ਦਸਤਖਤ ਕੀਤੇ ਹਨ। ਜਿਸਤੋਂ ਬਾਅਦ ਭਾਰਤ ਅਮਰੀਕਾ ਅੰਦਰ ਸਭ ਤੋਂ ਵੱਧ ਟੈਕਸ ਵਾਲਾ ਮੁਲਕ ਬਣ ਗਿਆ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਉਧਰ, ਅਮਰੀਕਾ ਨਾਲ ਲਗਾਤਰ ਆਪਣੇ ਖਰਾਬ ਹੋ ਰਹੇ ਸਬੰਧਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚੀਨ ਦੌਰਾ ਚਰਚਾ ਦਾ ਵਿਸ਼ਾ ਬਣ ਗਿਆ। ਗਲਵਾਨ ਘਾਟੀ ਵਿਚ ਦੋਨਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਕਾਰ ਹੋਈ ਖੂਨੀ ਝੜਪ, ਜਿਸਦੇ ਵਿਚ ਦਰਜ਼ਨਾਂ ਫ਼ੌਜੀਆਂ ਦੀ ਮੌਤ ਹੋ ਗਈ ਸੀ, ਤੋਂ ਬਾਅਦ ਸ਼੍ਰੀ ਮੋਦੀ ਦਾ ਇਹ ਪਹਿਲਾਂ ਦੌਰਾ ਹੈ। ਉਹ ਇੱਥੈ ਇੱਕ ਸਮਾਗਮ ਵਿਚ ਹਿੱਸਾ ਲੈਣ ਜਾ ਰਹੇ ਹਨ, ਜਿੱਥੇ ਸੰਭਾਵਿਤ ਤੌਰ ‘ਤੇ ਚੀਨ ਤੋਂ ਇਲਾਵਾ ਰੂਸ ਦੇ ਰਾਸਟਰਪਤੀ ਨਾਲ ਵੀ ਉਨ੍ਹਾਂ ਦੀ ਮੀਟਿੰਗ ਹੋਵੇਗੀ। ਗੌਰਤਲਬ ਹੈ ਕਿ ਅਮਰੀਕਾ ਵੱਲੋਂ ਭਾਰਤ ਉਪਰ ਰੂਸੀ ਤੇਲ ਨਾ ਖਰੀਦਣ ਲਈ ਦਬਾਅ ਵੀ ਪਾਇਆ ਜਾ ਰਿਹਾ, ਜਿਸਦਾ ਭਾਰਤ ਵੱਡਾ ਸਪਲਾਈਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

0

Punjab News: ਦਰਿਆਵਾਂ ਤੇ ਨਦੀਆਂ ਵਿਚ ਪਾਣੀ ਦੇ ਵਧ ਰਹੇ ਵਹਾਅ ਅਤੇ ਪਹਾੜਾਂ ‘ਚ ਭਾਰੀ ਬਾਰਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਵਿਚ ਹੜ੍ਹਾਂ ਦੇ ਸੰਭਾਵੀਂ ਖਤਰਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸ਼ੁਰੂ ਕੀਤੇ ਹਨ। ਇੰਨ੍ਹਾਂ ਕੰਟਰੋਲ ਰੂਮਾਂ ਦੇ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਖਤਰੇ ਨੂੰ ਭਾਂਪਦਿਆਂ ਨਾਗਰਿਕ ਇੰਨ੍ਹਾਂ ਨੰਬਰਾਂ ‘ਤੇ ਸੰਪਰਕ ਕਰਨ।

ਇਹ ਵੀ ਪੜ੍ਹੋ ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ

ਇੱਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ। ਇਸੇ ਤਰ੍ਹਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਉਨ੍ਹਾਂ ਦਸਿਆ ਕਿ ਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ।ਜਿਸਦੇ ਵਿਚ ਭਾਖੜਾ ਡੈਮ: 1637.40 ਫੁੱਟ (ਅਧਿਕਤਮ 1680),ਪੌਂਗ ਡੈਮ: 1373.08 ਫੁੱਟ (ਅਧਿਕਤਮ 1390)  ਤੇ ਰਣਜੀਤ ਸਾਗਰ ਡੈਮ: 1694.64 ਫੁੱਟ (ਅਧਿਕਤਮ 1731.55) ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਮੌਕੇ ਕੁਰੂਕਸ਼ਤੇਰ ਵਿੱਚ ਰਾਜ ਪੱਧਰੀ ਸਮਾਗਮ ਦੇ ਆਯੋਜਨ ਦਾ ਐਲਾਨ

0

👉ਧਰਮ ਅਤੇ ਮਨੁੱਖਤਾ ਦੀ ਪ੍ਰੇਰਣਾ ਬਣੇਗਾ ਇਹ ਇਤਿਹਾਸਕ ਪ੍ਰੋਗਰਾਮ:ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News: ਹਰਿਆਣਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ‘ਤੇ 25 ਨਵੰਬਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਹਿੱਸਾ ਲਵੇਗੀ।ਇਸ ਸਮਾਗਮ ਨੂੰ ਇਤਿਹਾਸਕ ਬਨਾਉਣ ਲਈ ਸੂਬਾ ਸਰਕਾਰ ਨੇ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਸਿੱਖ ਕਮਿਉਨਿਟੀ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਪੰਚਕੂਲਾ ਵਿੱਚ ਇਸ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪ੍ਰੋਗਰਾਮ ਦੀ ਰੂਪਰੇਖਾ ਕਰਨ ਸਬੰਧੀ ਵਿਸਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਿੱਖ ਸਮਾਜ ਤੋਂ ਆਈ ਪ੍ਰਬੁੱਧ ਵਿਅਕਤੀਆਂ ਨੇ ਆਪਣੇ ਸੁਝਾਅ ਵੀ ਦਿੱਤੇ।

ਇਹ ਵੀ ਪੜ੍ਹੋ Land Pooling Policy; ਹਾਈਕੋਰਟ ‘ਚ ਦੂਜੇ ਦਿਨ ਵੀ ਹੋਵੇਗੀ ਸੁਣਵਾਈ, ਕਿਸਾਨਾਂ ਦੀ ਮਹਾਂਪੰਚਾਇਤ ਵੀ ਅੱਜ

ਚਾਰ ਦਿਸ਼ਾਵਾਂ ਤੋਂ ਕੱਢੀ ਜਾਵੇਗੀ ਸ਼ੋਭਾ ਯਾਤਰਾਵਾਂ :ਮੁੱਖ ਮੰਤਰੀ
ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਬਲਿਦਾਨ ਦੇ ਸੰਦੇਸ਼ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੂਬੇ ਦੇ ਚਾਰੋਂ ਕੋਨਿਆਂ ਤੋਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਪਹਿਲੀ ਯਾਤਰਾ ਡੱਬਵਾਲੀ ਤੋਂ ਸ਼ੁਰੂ ਹੋ ਕੇ ਰਤਿਆ, ਫਤਿਹਾਬਾਦ, ਸਿਰਸਾ, ਧਮਤਾਨ ਸਾਹਿਬ, ਕੈਥਲ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਦੂਜੀ ਯਾਤਰਾ ਲੋਹਗੜ੍ਹ ਤੋਂ ਸ਼ੁਰੂ ਹੋਵੇਗੀ, ਜੋ ਸਢੋਰਾ, ਬਿਲਾਸਪੁਰ, ਜਗਾਧਰੀ, ਯਮੁਨਾਨਗਰ, ਰਾਦੌਰ ਤੇ ਲਾਡਵਾ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਇਸੀ ਤਰ੍ਹਾ ਤੀਜੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋ ਕੇ ਗੁਰੂਗ੍ਰਾਮ, ਰੋਹਤਕ, ਸੋਨੀਪਤ, ਪਾਣੀਪਤ, ਕਰਨਾਲ ਤੋਂ ਹੁੰਦੀ ਹੋਈ ਕੁਰੂਕਸ਼ੇਤਰ ਪਹੁੰਚੇਗੀ। ਚੌਥੀ ਯਾਤਰਾ ਕਾਲਕਾ ਤੋਂ ਸ਼ੁਰੂ ਹੋ ਕੇ ਪਿੰਜੌਰ, ਪੰਚਕੁਲਾ, ਅੰਬਾਲਾ, ਸ਼ਾਹਬਾਦ ਤੋਂ ਹੁੰਦੇ ਹੋਏ ਕੁਰੂਕਸ਼ੇਤਰ ਵਿੱਚ ਸਮਾਪਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾਵਾਂ ਦੇ ਨਾਲ-ਨਾਲ ਪੂਰੇ ਸੂਬੇ ਵਿੱਚ ਇੱਕ ਮਹੀਨੇ ਤੱਕ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਵਿਧ ਆਯੋਜਨ ਹੋਣਗੇ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜ ਵਿਦਿਆਰਥੀਆਂ ਲਈ ਸੈਮੀਨਾਰ, ਕਵਿਜ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਲੇਖ ਲੇਖਨ ਦੇੇ ਨਾਲ-ਨਾਲ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਸਮਾਗਮ ਨੂੰ ਸਫ਼ਲ ਬਣਾਉਣ ਲਈ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇਵੇਗੀ ਸਹਿਯੋਗ: ਪ੍ਰਧਾਨ ਝੀਂਡਾ
ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝਿੰਡਾ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਸਿੱਖ ਸਮਾਜ ਦੇ ਹਿੱਤ ਵਿੱਚ ਭਲਾਈਕਾਰੀ ਕਦਮ ਚੁੱਕ ਰਹੀ ਹੈ ਅਤੇ ਸਿੱਖ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਰਨਣਯੋਗ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਇਹ ਪਹਿਲ ਨਾ ਸਿਰਫ ਸਿੱਖ ਸਾਮਜ ਨੂੰ ਗੌਰਵ ਦੀ ਮੰਜੂਰੀ ਕਰਾਉਂਦੀ ਹੈ, ਸਗੋ ਭਾਵੀ ਪੀੜੀਆਂ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਇਤਿਹਾਸ ਨਾਲ ਜੋੜਨ ਦਾ ਮਾਧਿਅਮ ਵੀ ਬਣ ਰਹੀ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਕਿ 25 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਇਸ ਸ਼ਾਨਦਾਰ ਪ੍ਰੋਗਰਾਮ ਨੂੰਸਫਲ ਬਨਾਉਣ ਲਈ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਚੇ ਸਿੱਖ ਸਮਾਜ ਸਰਕਾਰ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਗੇਾ।ਮੀਟਿੰਗ ਵਿੱਚ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਣ ਮਿੱਢਾ, ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀ, ਸਾਬਕਾ ਮੰਤਰੀ ਸ੍ਰੀ ਮਨੀਸ਼ ਗਰੋਵਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਦੇ ਪ੍ਰਤੀਨਿਧੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909115