Wednesday, May 20, 2026
Home Blog Page 544

Trump Tariff; Modi ਵੱਲੋਂ ਪਹਿਲੀ ਵਾਰ ਅਮਰੀਕਾ ਨੂੰ ਮੂੰਹ ਤੋੜਵਾਂ ਜਵਾਬ, ਦੇਖੋ ਕੀ ਕਿਹਾ?

👉ਅਮਰੀਕਾ ਨਾਲ ਵਿਵਾਦ ਦੌਰਾਨ 7 ਸਾਲਾਂ ਬਾਅਦ ਪਹਿਲੀ ਵਾਰ ਚੀਨ ਜਾਣਗੇ ਮੋਦੀ
Tariff News: Trump Tariff; ਕਿਸੇ ਸਮੇਂ ਅਮਰੀਕਾ ਦੇ ਵਿਚ ‘ਅਬਕੀ ਬਾਰ Trump ਸਰਕਾਰ ’ ਦਾ ਨਾਅਰਾ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ Trump ਵੱਲੋਂ ਭਾਰਤੀ ਵਸਤਾਂ ਉੱਪਰ 50 ਫ਼ੀਸਦੀ ਟੈਰਿਫ਼ ਲਗਾਉਣ ਦੇ ਬਾਅਦ ਪਹਿਲੀ ਵਾਰ ਸਖ਼ਤ ਬਿਆਨ ਦਿੱਤਾ ਹੈ। ਪਹਿਲਾਂ ਭਾਰਤ-ਪਾਕਿਤਸਾਨ ਵਿਚਕਾਰ ਜੰਗ ਰੁਕਵਾਉਣ ਨੂੰ ਲੈ ਕੇ ਲਗਾਤਾਰ Trump ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਦੌਰਾਨ ਚੁੱਪ ਰਹਿਣ ਵਾਲੇ ਮੋਦੀ ਨੇ ਹੁਣ ਪਿਛਲੇ ਕੁੱਝ ਦਿਨਾਂ ਤੋਂ ਉੱਥੋਂ ਦੇ ਰਾਸ਼ਟਰੀ ਡੋਨਲਾਡ ਟਰੰਪ ਵੱਲੋਂ ਭਾਰਤ ਉਪਰ ਰੂਸ ਨਾਲ ਵਪਾਰਕ ਸਬੰਧਾਂ ਨੂੰ ਲੈ ਕੇ ਕਸੇ ਜਾ ਰਹੇ ਤੰਜ਼ਾਂ ਅਤੇ ਭਾਰਤ ਉਪਰ ਟੈਰਿਫ਼ ਵਧਾਉਣ ਦੇ ਮੁੱਦੇ ਦਾ ਅਸਿੱਧੇ ਢੰਗ ਨਾਲ ਸਖ਼ਤ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਮੌਕੇ ਕੁਰੂਕਸ਼ਤੇਰ ਵਿੱਚ ਰਾਜ ਪੱਧਰੀ ਸਮਾਗਮ ਦੇ ਆਯੋਜਨ ਦਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਚ ਐਮਐਸ ਸਵਾਮੀਨਾਥਨ ਦੀ ਸ਼ਤਾਬਦੀ ਮੌਕੇ ਆਯੋਜਿਤ ਇੱਕ ਸਮਾਗਮ ਵਿਚ ਬੋਲਦਿਆਂ ਕਿਹਾ, ‘‘ ਮੈਂ ਜਾਣਦਾ ਹਾਂ ਕਿ ਮੈਨੂੰ ਵਿਅਕਤੀਗਤ ਤੌਰ ‘ਤੇ ਭਾਰੀ ਕੀਮਤ ਚੁਕਾਉਣੀ ਪਏਗੀ ਤੇ ਮੈਂ ਇਸਦੇ ਲਈ ਤਿਆਰ ਹਾਂ।’’ ਮੋਦੀ ਨੇ ਬਿਨ੍ਹਾਂ ਅਮਰੀਕਾ ਅਤੇ ਟਰੰਪ ਦਾ ਨਾਮ ਲਿਆ ਅੱਗੇ ਕਿਹਾ ਕਿ ਉਨ੍ਹਾਂ ਦੇ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਪਹਿਲ ‘ਤੇ ਹਨ। ਭਾਰਤ ਕਦੇ ਵੀ ਆਪਣੇ ਦੇਸ ਦੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਮਛਿਆਰਿਆਂ ਦੇ ਹਿੱਤਾਂ ਨਾਲ ਧੋਖਾ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

ਜਿਕਰਯੋਗ ਹੈ ਕਿ ਅਮਰੀਕਾ-ਭਾਰਤ ਵਪਾਰਕ ਸੰਧੀ ਨਾਂ ਹੋਣ ਦਾ ਸਭ ਤੋਂ ਵੱਡਾ ਕਾਰਨ ਅਮਰੀਕਾ ਵੱਲੋਂ ਭਾਰਤ ਦੇ ਖੇਤੀ ਸੈਕਟਰ ਵਿਚ ਮੰਗੀ ਜਾ ਰਹੀ ਸਿੱਧੀ ਪਹੁੰਚ ਹੈ, ਜਿਸਨੂੰ ਭਾਰਤ ਦੇਣ ਤੋਂ ਇੰਨਕਾਰ ਕਰ ਰਿਹਾ। ਇਸਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ ਉਪਰ ਅੱਜ 7 ਅਗੱਸਤ ਤੋਂ ਆਪਣੇ ਦੇਸ ਵਿਚ ਆਉਣ ਵਾਲੀਆਂ ਭਾਰਤੀ ਵਸਤੂਆਂ ‘ਤੇ 25 ਫ਼ੀਸਦੀ ਟੈਰਿਫ਼ ਲਗਾ ਦਿੱਤਾ ਹੈ ਤੇ ਨਾਲ 21 ਦਿਨਾਂ ਬਾਅਦ ਭਾਵ 28 ਅਗਸਤ ਤੋਂ 25 ਫ਼ੀਸਦੀ ਹੋਰ ਵਾਧੂ ਟੈਕਸ ਲਗਾਉਣ ਦੇ ਹੁਕਮ ‘ਤੇ ਵੀ ਦਸਤਖਤ ਕੀਤੇ ਹਨ। ਜਿਸਤੋਂ ਬਾਅਦ ਭਾਰਤ ਅਮਰੀਕਾ ਅੰਦਰ ਸਭ ਤੋਂ ਵੱਧ ਟੈਕਸ ਵਾਲਾ ਮੁਲਕ ਬਣ ਗਿਆ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਉਧਰ, ਅਮਰੀਕਾ ਨਾਲ ਲਗਾਤਰ ਆਪਣੇ ਖਰਾਬ ਹੋ ਰਹੇ ਸਬੰਧਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਚੀਨ ਦੌਰਾ ਚਰਚਾ ਦਾ ਵਿਸ਼ਾ ਬਣ ਗਿਆ। ਗਲਵਾਨ ਘਾਟੀ ਵਿਚ ਦੋਨਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਕਾਰ ਹੋਈ ਖੂਨੀ ਝੜਪ, ਜਿਸਦੇ ਵਿਚ ਦਰਜ਼ਨਾਂ ਫ਼ੌਜੀਆਂ ਦੀ ਮੌਤ ਹੋ ਗਈ ਸੀ, ਤੋਂ ਬਾਅਦ ਸ਼੍ਰੀ ਮੋਦੀ ਦਾ ਇਹ ਪਹਿਲਾਂ ਦੌਰਾ ਹੈ। ਉਹ ਇੱਥੈ ਇੱਕ ਸਮਾਗਮ ਵਿਚ ਹਿੱਸਾ ਲੈਣ ਜਾ ਰਹੇ ਹਨ, ਜਿੱਥੇ ਸੰਭਾਵਿਤ ਤੌਰ ‘ਤੇ ਚੀਨ ਤੋਂ ਇਲਾਵਾ ਰੂਸ ਦੇ ਰਾਸਟਰਪਤੀ ਨਾਲ ਵੀ ਉਨ੍ਹਾਂ ਦੀ ਮੀਟਿੰਗ ਹੋਵੇਗੀ। ਗੌਰਤਲਬ ਹੈ ਕਿ ਅਮਰੀਕਾ ਵੱਲੋਂ ਭਾਰਤ ਉਪਰ ਰੂਸੀ ਤੇਲ ਨਾ ਖਰੀਦਣ ਲਈ ਦਬਾਅ ਵੀ ਪਾਇਆ ਜਾ ਰਿਹਾ, ਜਿਸਦਾ ਭਾਰਤ ਵੱਡਾ ਸਪਲਾਈਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੜ੍ਹਾਂ ਤੋਂ ਖ਼ਤਰਾ; ਪੰਜਾਬ ਸਰਕਾਰ ਨੇ ਬਣਾਏ ਕੰਟਰੋਲ ਰੂਮ, ਜਾਰੀ ਕੀਤੇ ਨੰਬਰ

0

Punjab News: ਦਰਿਆਵਾਂ ਤੇ ਨਦੀਆਂ ਵਿਚ ਪਾਣੀ ਦੇ ਵਧ ਰਹੇ ਵਹਾਅ ਅਤੇ ਪਹਾੜਾਂ ‘ਚ ਭਾਰੀ ਬਾਰਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਵਿਚ ਹੜ੍ਹਾਂ ਦੇ ਸੰਭਾਵੀਂ ਖਤਰਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸ਼ੁਰੂ ਕੀਤੇ ਹਨ। ਇੰਨ੍ਹਾਂ ਕੰਟਰੋਲ ਰੂਮਾਂ ਦੇ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਖਤਰੇ ਨੂੰ ਭਾਂਪਦਿਆਂ ਨਾਗਰਿਕ ਇੰਨ੍ਹਾਂ ਨੰਬਰਾਂ ‘ਤੇ ਸੰਪਰਕ ਕਰਨ।

ਇਹ ਵੀ ਪੜ੍ਹੋ ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ

ਇੱਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ। ਇਸੇ ਤਰ੍ਹਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਉਨ੍ਹਾਂ ਦਸਿਆ ਕਿ ਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ।ਜਿਸਦੇ ਵਿਚ ਭਾਖੜਾ ਡੈਮ: 1637.40 ਫੁੱਟ (ਅਧਿਕਤਮ 1680),ਪੌਂਗ ਡੈਮ: 1373.08 ਫੁੱਟ (ਅਧਿਕਤਮ 1390)  ਤੇ ਰਣਜੀਤ ਸਾਗਰ ਡੈਮ: 1694.64 ਫੁੱਟ (ਅਧਿਕਤਮ 1731.55) ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਵਸ ਮੌਕੇ ਕੁਰੂਕਸ਼ਤੇਰ ਵਿੱਚ ਰਾਜ ਪੱਧਰੀ ਸਮਾਗਮ ਦੇ ਆਯੋਜਨ ਦਾ ਐਲਾਨ

0

👉ਧਰਮ ਅਤੇ ਮਨੁੱਖਤਾ ਦੀ ਪ੍ਰੇਰਣਾ ਬਣੇਗਾ ਇਹ ਇਤਿਹਾਸਕ ਪ੍ਰੋਗਰਾਮ:ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News: ਹਰਿਆਣਾ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ‘ਤੇ 25 ਨਵੰਬਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ, ਜਿਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਹਿੱਸਾ ਲਵੇਗੀ।ਇਸ ਸਮਾਗਮ ਨੂੰ ਇਤਿਹਾਸਕ ਬਨਾਉਣ ਲਈ ਸੂਬਾ ਸਰਕਾਰ ਨੇ ਰਾਜ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ ਸਿੱਖ ਕਮਿਉਨਿਟੀ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਪੰਚਕੂਲਾ ਵਿੱਚ ਇਸ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪ੍ਰੋਗਰਾਮ ਦੀ ਰੂਪਰੇਖਾ ਕਰਨ ਸਬੰਧੀ ਵਿਸਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਿੱਖ ਸਮਾਜ ਤੋਂ ਆਈ ਪ੍ਰਬੁੱਧ ਵਿਅਕਤੀਆਂ ਨੇ ਆਪਣੇ ਸੁਝਾਅ ਵੀ ਦਿੱਤੇ।

ਇਹ ਵੀ ਪੜ੍ਹੋ Land Pooling Policy; ਹਾਈਕੋਰਟ ‘ਚ ਦੂਜੇ ਦਿਨ ਵੀ ਹੋਵੇਗੀ ਸੁਣਵਾਈ, ਕਿਸਾਨਾਂ ਦੀ ਮਹਾਂਪੰਚਾਇਤ ਵੀ ਅੱਜ

ਚਾਰ ਦਿਸ਼ਾਵਾਂ ਤੋਂ ਕੱਢੀ ਜਾਵੇਗੀ ਸ਼ੋਭਾ ਯਾਤਰਾਵਾਂ :ਮੁੱਖ ਮੰਤਰੀ
ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਬਲਿਦਾਨ ਦੇ ਸੰਦੇਸ਼ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਸੂਬੇ ਦੇ ਚਾਰੋਂ ਕੋਨਿਆਂ ਤੋਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਪਹਿਲੀ ਯਾਤਰਾ ਡੱਬਵਾਲੀ ਤੋਂ ਸ਼ੁਰੂ ਹੋ ਕੇ ਰਤਿਆ, ਫਤਿਹਾਬਾਦ, ਸਿਰਸਾ, ਧਮਤਾਨ ਸਾਹਿਬ, ਕੈਥਲ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਦੂਜੀ ਯਾਤਰਾ ਲੋਹਗੜ੍ਹ ਤੋਂ ਸ਼ੁਰੂ ਹੋਵੇਗੀ, ਜੋ ਸਢੋਰਾ, ਬਿਲਾਸਪੁਰ, ਜਗਾਧਰੀ, ਯਮੁਨਾਨਗਰ, ਰਾਦੌਰ ਤੇ ਲਾਡਵਾ ਹੁੰਦੇ ਹੋਏ ਕੁਰੂਕਸ਼ੇਤਰ ਪਹੁੰਚੇਗੀ। ਇਸੀ ਤਰ੍ਹਾ ਤੀਜੀ ਯਾਤਰਾ ਫਰੀਦਾਬਾਦ ਤੋਂ ਸ਼ੁਰੂ ਹੋ ਕੇ ਗੁਰੂਗ੍ਰਾਮ, ਰੋਹਤਕ, ਸੋਨੀਪਤ, ਪਾਣੀਪਤ, ਕਰਨਾਲ ਤੋਂ ਹੁੰਦੀ ਹੋਈ ਕੁਰੂਕਸ਼ੇਤਰ ਪਹੁੰਚੇਗੀ। ਚੌਥੀ ਯਾਤਰਾ ਕਾਲਕਾ ਤੋਂ ਸ਼ੁਰੂ ਹੋ ਕੇ ਪਿੰਜੌਰ, ਪੰਚਕੁਲਾ, ਅੰਬਾਲਾ, ਸ਼ਾਹਬਾਦ ਤੋਂ ਹੁੰਦੇ ਹੋਏ ਕੁਰੂਕਸ਼ੇਤਰ ਵਿੱਚ ਸਮਾਪਨ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸ਼ੋਭਾ ਯਾਤਰਾਵਾਂ ਦੇ ਨਾਲ-ਨਾਲ ਪੂਰੇ ਸੂਬੇ ਵਿੱਚ ਇੱਕ ਮਹੀਨੇ ਤੱਕ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਵਿਧ ਆਯੋਜਨ ਹੋਣਗੇ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜ ਵਿਦਿਆਰਥੀਆਂ ਲਈ ਸੈਮੀਨਾਰ, ਕਵਿਜ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਲੇਖ ਲੇਖਨ ਦੇੇ ਨਾਲ-ਨਾਲ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਸਮਾਗਮ ਨੂੰ ਸਫ਼ਲ ਬਣਾਉਣ ਲਈ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੇਵੇਗੀ ਸਹਿਯੋਗ: ਪ੍ਰਧਾਨ ਝੀਂਡਾ
ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝਿੰਡਾ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਲਗਾਤਾਰ ਸਿੱਖ ਸਮਾਜ ਦੇ ਹਿੱਤ ਵਿੱਚ ਭਲਾਈਕਾਰੀ ਕਦਮ ਚੁੱਕ ਰਹੀ ਹੈ ਅਤੇ ਸਿੱਖ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਵਰਨਣਯੋਗ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਇਹ ਪਹਿਲ ਨਾ ਸਿਰਫ ਸਿੱਖ ਸਾਮਜ ਨੂੰ ਗੌਰਵ ਦੀ ਮੰਜੂਰੀ ਕਰਾਉਂਦੀ ਹੈ, ਸਗੋ ਭਾਵੀ ਪੀੜੀਆਂ ਨੂੰ ਆਪਣੇ ਧਾਰਮਿਕ ਅਤੇ ਸਭਿਆਚਾਰਕ ਇਤਿਹਾਸ ਨਾਲ ਜੋੜਨ ਦਾ ਮਾਧਿਅਮ ਵੀ ਬਣ ਰਹੀ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਕਿ 25 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਇਸ ਸ਼ਾਨਦਾਰ ਪ੍ਰੋਗਰਾਮ ਨੂੰਸਫਲ ਬਨਾਉਣ ਲਈ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਚੇ ਸਿੱਖ ਸਮਾਜ ਸਰਕਾਰ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਗੇਾ।ਮੀਟਿੰਗ ਵਿੱਚ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਣ ਮਿੱਢਾ, ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰਪੰਥੀ, ਸਾਬਕਾ ਮੰਤਰੀ ਸ੍ਰੀ ਮਨੀਸ਼ ਗਰੋਵਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਜੱਥੇਬੰਦੀਆਂ ਤੇ ਅਦਾਰਿਆਂ ਦੇ ਪ੍ਰਤੀਨਿਧੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਵੱਲੋਂ ਸ਼ਹਿਰ ਦੇ ਨਾਮੀ ਤਿੰਨ ਹੋਟਲਾਂ ‘ਚ ਛਾਪੇਮਾਰੀ, ਦੇਹ ਵਪਾਰ ਦੇ ਦੋਸ਼ਾਂ ਹੇਠ ਮਾਲਕ ਤੇ ਮੈਨੇਜ਼ਰ ਗ੍ਰਿਫਤਾਰ

0

Bathinda News: Bathinda Police; ਸੂਬੇ ਦੇ ਪੰਜਵੇਂ ਮਹਾਂਨਗਰ ਵਜੋਂ ਵਿਕਸਤ ਹੋ ਰਹੇ ਬਠਿੰਡਾ ਸ਼ਹਿਰ ਵਿਚ ਵਧਦੇ ਦੇਹ ਵਪਾਰ ਦੇ ਧੰਦੇ ਨੂੰ ਨੱਥ ਪਾਉਣ ਲਈ ਬਠਿੰਡਾ ਸ਼ਹਿਰ ਦੀ ਪੁਲਿਸ ਵੱਲੋਂ ਬੁੱਧਵਾਰ ਨੂੰ ਕੀਤੀ ਵੱਡੀ ਕਾਰਵਾਈ ਦੌਰਾਨ ਸ਼ਹਿਰ ਦੇ ਨਾਮੀ ਤਿੰਨ ਹੋਟਲਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਦੇਹ ਵਪਾਰ ਦੀਆਂ ਸਿਕਾਇਤਾਂ ਸਹੀ ਪਾਏ ਜਾਣ ‘ਤੇ ਤਿੰਨਾਂ ਹੋਟਲਾਂ ਦੇ ਮਾਲਕਾਂ ਅਤੇ ਮੈਨੇਜ਼ਰਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ। ਇਸ ਦੌਰਾਨ ਦੋ ਹੋਟਲਾਂ ਦੇ ਮਾਲਕਾਂ ਅਤੇ ਮੈਨੇਜਰਾਂ ਨੂੰ ਮੌਕੇ ਤੋਂ ਗ੍ਰਿਫਤਾਰ ਵੀ ਕੀਤਾ ਗਿਆ ਜਦਕਿ ਤੀਜ਼ੇ ਹੋਟਲ ਦੇ ਮਾਲਕਾਂ ਤੇ ਮੈਨੈਜ਼ਰ ਨੁੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ Land Pooling Policy; ਹਾਈਕੋਰਟ ‘ਚ ਦੂਜੇ ਦਿਨ ਵੀ ਹੋਵੇਗੀ ਸੁਣਵਾਈ, ਕਿਸਾਨਾਂ ਦੀ ਮਹਾਂਪੰਚਾਇਤ ਵੀ ਅੱਜ

ਇਸ ਕਾਰਵਾਈ ਸਬੰਧੀ ਬਠਿੰਡਾ ਪੁਲਿਸ ਦੇ ਅਧਿਕਾਰੀਆਂ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ। ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਐਸਐਚਓ ਇੰਸਪੈਟਕਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਦਸਿਆ ਕਿ ਪਹਿਲੇ ਮਾਮਲੇ ਵਿਚ ਬਠਿੰਡਾ ਬੱਸ ਸਟੈਂਡ ਦੇ ਪਿੱਛੇ ਸਥਿਤ ਹੋਟਲ ਪਾਮ ਨਾਈਟ ਵਿਚ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਇਸ ਛਾਪੇਮਾਰੀ ਦੌਰਾਨ ਹੋਟਲ ਦੇ ਮਾਲਕ ਗੁਰਤੇਜ ਸਿੰਘ ਅਤੇ ਮੈਨੇਜਰ ਲਖਵੀਰ ਸਿੰਘ ਨੂੰ ਮੌਕੇ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਗਿਆ।ਇਸੇ ਤਰ੍ਹਾਂ ਦੂਜੇ ਮਾਮਲੇ ਵਿਚ ਬਠਿੰਡਾ –ਗੋਨਿਆਣਾ ਰੋਡ ‘ਤੇ ਸਥਿਤ ਹੋਟਲ ਪੈਰਿਸ ਹਿਲਟਨ ਵਿਚ ਵੀ ਛਾਪੇਮਾਰੀ ਕੀਤੀ ਗਈ ਤੇ ਦੇਹ ਵਪਾਰ ਦਾ ਧੰਦਾ ਹੋਣ ‘ਤੇ ਹੋਟਲ ਦੇ ਮਾਲਕਾਂ ਪੰਕਜ਼ ਤੇ ਹੈਪੀ ਸਹਿਤ ਮੈਨੇਜਰ ਸੰਦੀਪ ਵਿਰੁਧ ਕੇਸ ਦਰਜ਼ ਕੀਤਾ ਗਿਆ। ਇੰਨ੍ਹਾਂ ਦੀ ਗ੍ਰਿਫਤਾਰੀ ਬਾਕੀ ਹੈ।

ਇਹ ਵੀ ਪੜ੍ਹੋ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਰ ਹਰਜੋਤ ਸਿੰਘ ਮਾਨ ਨੇ ਦਸਿਆ ਕਿ ਭੱਟੀ ਰੋਡ ‘ਤੇ ਹੋਟਲ ਰੋਇਲ ਇੰਨ ‘ਤੇ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਕੁੱਝ ਲੜਕੀਆਂ ਵੀ ਬਰਾਮਦ ਹੋਈਆਂ। ਇਸਤੋਂ ਬਾਅਦ ਕਾਰਵਾਈ ਕਰਦਿਆਂ ਹੋਟਲ ਦੇ ਮਾਲਕ ਸੰਦੀਪ ਸਿੰਘ ਵਾਸੀ ਖਿਆਲੀਵਾਲਾ ਤੇ ਮੈਨੇਜ਼ਰ ਯਾਦਵਿੰਦਰ ਸਿੰਘ ਵਾਸੀ ਚੰਦਭਾਨ ਨੂੰ ਗ੍ਰਿਫਤਾਰ ਕੀਤਾ ਗਿਆ। ਬਠਿੰਡਾ ਪੁਲਿਸ ਦੇ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਵਿਚ ਕਿਸੇ ਹੋਰ ਹੋਟਲਾਂ ਆਦਿ ਥਾਵਾਂ ‘ਤੇ ਦੇਹ ਵਪਾਰ ਦਾ ਧੰਦਾ ਚਲਦਾ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Land Pooling Policy; ਹਾਈਕੋਰਟ ‘ਚ ਦੂਜੇ ਦਿਨ ਵੀ ਹੋਵੇਗੀ ਸੁਣਵਾਈ, ਕਿਸਾਨਾਂ ਦੀ ਮਹਾਂਪੰਚਾਇਤ ਵੀ ਅੱਜ

Punjab News: Land Pooling Policy; ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਵਿਚ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ 7 ਅਗੱਸਤ ਨੂੰ ਲਗਾਤਾਰ ਦੂਜੇ ਦਿਨ ਸੁਣਵਾਈ ਹੋਵੇਗੀ। ਬੀਤੇ ਕੱਲ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਇੱਕ ਦਿਨ ਲਈ ਇਸ ਨੀਤੀ ਉਪਰ ਰੋਕ ਲਗਾ ਦਿੱਤੀ ਸੀ। ਹਾਈਕੋਰਟ ਵਿਚ ਇਹ ਜਨਹਿੱਤ ਪਟੀਸ਼ਨ ਲੁਧਿਆਣਾ ਵਿੱਚ ਰਹਿਣ ਵਾਲੇ ਇੱਕ ਵਕੀਲ ਗੁਰਦੀਪ ਸਿੰਘ, ਜਿਸਦੀ ਖੁਦ ਦੀ ਜਮੀਨ ਇਸ ਪਾਲਿਸੀ ਦੇ ਵਿਚ ਆ ਚੁੱਕੀ ਹੈ, ਵੱਲੋਂ ਦਾਇਰ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਇਸ ਪਿਟੀਸ਼ਨ ਦੀ ਸੁਣਵਾਈ ਦੌਰਾਨ ਦੋ ਮਹੱਤਵਪੂਰਨ ਸਵਾਲ ਖੜ੍ਹੇ ਹੋਏ ਹਨ, ਜਿਸਦੇ ਵਿਚ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਵਾਤਾਵਰਣ ਮੁਲਾਂਕਣ ਰੀਪੋਰਟ ਅਤੇ ਦੂਜਾ ਭੂਮੀਹੀਣ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਹੋਰ ਲੋਕਾਂ ਦੇ ਪੁਨਰਵਾਸ ਸਬੰਧੀ ਕੀਤੇ ਪ੍ਰਬੰਧਾਂ ਨੂੰ ਲੈ ਕੇ ਉੱਠੇ ਹਨ। ਜਿਸਤੋਂ ਬਾਅਦ ਪੰਜਾਬ ਸਰਕਾਰ ਦੀ ਤਰਫ਼ੋਂ ਪੇਸ ਹੋਏ ਐਡਵੋਕੇਟ ਜਨਰਲ ਮਨਿੰਦਰ ਸਿੰਘ ਗਰੇਵਾਲ ਨੇ ਅਦਾਲਤ ਤੋਂ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ ਅਤੇ ਅਦਾਲਤ ਨੇ ਇੱਕ ਦਿਨ ਦਾ ਸਮਾਂ ਦਿੰਦਿਆਂ ਇਸ ਪਾਲਿਸੀ ਉਪਰ ਤਦ ਤਕ ਰੋਕ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ

ਉਧਰ, ਇਸ ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਇਕੱਠੀਆਂ ਹੋ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੋਧਾ ਦੀ ਅਨਾਜ ਮੰਡੀ ਵਿੱਚ ਅੱਜ ਵੀਰਵਾਰ ਨੂੰ ਕਿਸਾਨ ਮਹਾਂਪੰਚਾਇਤ ਹੈ, ਜਿੱਥੇ “ਜ਼ਮੀਨ ਬਚਾਓ ਰੈਲੀ” ਕਰਕੇ ਇਸ ਮੁੱਦੇ ‘ਤੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਦਾ ਵੀ ਆਯੋਜਨ ਕਰਨਗੇ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਸਰਕਾਰ ਦੀ ਜ਼ਮੀਨ ਪੂਲਿੰਗ ਨੀਤੀ ਦਾ ਵਿਰੋਧ ਕਰੇਗਾ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਹਿਤ ਵੱਡੀ ਗਿਣਤੀ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਇਸ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਏਮਜ਼ ‘ਚ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਖੋਲਣ ਦੀ ਕੀਤੀ ਮੰਗ

ਕਿਸਾਨਾਂ ਦੇ ਰੁੱਖ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪਾਲਿਸੀ ਵਿਚ ਕੀਤੀਆਂ ਹਨ ਮਹੱਤਵਪੂਰਨ ਸੋਧਾਂ
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਪੱਖੀ ਬਣਾਉਂਦਿਆਂ ਲੰਘੀ 22 ਜੁਲਾਈ ਨੂੰ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਇਸ ਵਿਚ ਕੁੱਝ ਸੋਧਾਂ ਕੀਤੀਆਂ ਹਨ। ਇੰਨ੍ਹਾਂ ਸੋਧਾਂ ਤਹਿਤ ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ ਸਰਕਾਰ ਉਨ੍ਹਾਂ ਨੂੰ 1 ਲੱਖ ਰੁਪਏ ਸਾਲਾਨਾ ਦੇਵੇਗੀ। ਇਸਤੋਂ ਇਲਾਵਾ ਜੇਕਰ ਇਸ ਵਿੱਚ ਦੇਰੀ ਹੁੰਦੀ ਹੈ, ਤਾਂ ਇਹ ਰਕਮ ਹਰ ਸਾਲ 10 ਪ੍ਰਤੀਸ਼ਤ ਵਧਾਈ ਜਾਵੇਗੀ। ਇਸੇ ਤਰ੍ਹਾਂ ਕਲੌਨੀ ਦੇ ਵਿਕਸਤ ਹੋਣ ਤੱਕ ਕਿਸਾਨ ਖਾਲੀ ਪਈ ਜਮੀਨ ‘ਤੇ ਖੇਤੀ ਵੀ ਕਰ ਸਕਣਗੇ। ਇਸਦੇ ਨਾਲ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਜਮੀਨ ਵਿਚ ਰਿਹਾਇਸ਼ੀ ਅਤੇ ਵਪਾਰਕ ਪਲਾਟ ਵੀ ਦਿੱਤੇ ਜਾਣਗੇ। ਜੇਕਰ ਕੋਈ ਵਪਾਰਕ ਪਲਾਟ ਨਹੀਂ ਲੈਣਾ ਚਾਹੁੰਦਾ, ਤਾਂ ਉਸਦਾ ਰਿਹਾਇਸ਼ੀ ਖੇਤਰ ਵਧਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

0

TarnTaran News:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਗੁਰਭੇਜ ਸਿੰਘ ਵਾਸੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸਦੀ ਜੱਦੀ ਜ਼ਮੀਨ ਦੀ ਵੰਡ ਦੌਰਾਨ ਉਸਦੀ 2 ਕਨਾਲ ਅਤੇ 2 ਮਰਲੇ ਵਾਹੀਯੋਗ ਜ਼ਮੀਨ ਗਲਤੀ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਤਬਦੀਲ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਸਨੇ ਅਪ੍ਰੈਲ 2025 ਵਿੱਚ ਸਰਕਾਰੀ ਖਜ਼ਾਨੇ ਵਿੱਚ ਫੀਸਾਂ ਦੀ ਅਦਾਇਗੀ ਸਮੇਤ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰ ਲਈਆਂ ਸਨ।ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਅਤੇ ਜ਼ਰੂਰੀ ਸਟੈਂਪ ਪੇਪਰ ਪ੍ਰਾਪਤ ਕਰਨ ਦੇ ਬਾਵਜੂਦ, ਉਹ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਿੱਚ ਅਸਫਲ ਰਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਜ਼ਮੀਨ ਦੀ ਰਜਿਸਟਰੀ ਆਪਣੇ ਨਾਮ ’ਤੇ ਕਰਵਾਉਣ ਲਈ ਉਸਨੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨਾਲ ਸੰਪਰਕ ਕੀਤਾ।ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਨੇ ਜਾਣਬੁੱਝ ਕੇ ਉਕਤ ਰਜਿਸਟਰੀ ਲਈ ਤਹਿਸੀਲਦਾਰ ਭਿਖੀਵਿੰਡ ਤੋਂ ਉਸਦੀ 24.04.2025 ਦੀ ਅਪਾਇੰਟਮੈਂਟ ਰੱਦ ਕਰਵਾਈ। ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਰਜਿਸਟਰੀ ਕਲਰਕ ਸਵਿੰਦਰ ਸਿੰਘ ਉਸਦੇ ਕੇਸ ਦੀ ਪ੍ਰਕਿਰਿਆ ਲਈ 32,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਇਹ ਵੀ ਪੜ੍ਹੋ  ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਸ਼ਿਕਾਇਤਕਰਤਾ ਆਪਣੇ ਜਾਇਜ਼ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਨ ਲਈ, ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਇਸ ਮਾਮਲੇ ਦੀ ਰਿਪੋਰਟ ਡੀਐਸਪੀ ਵੀ.ਬੀ. ਯੂਨਿਟ ਤਰਨਤਾਰਨ ਨੂੰ ਦਿੱਤੀ।ਸ਼ਿਕਾਇਤਕਰਤਾ ਦਾ ਬਿਆਨ ਵਿਜੀਲੈਂਸ ਬਿਊਰੋ, ਯੂਨਿਟ ਤਰਨਤਾਰਨ ਵਿਖੇ ਦਰਜ ਕੀਤਾ ਗਿਆ । ਇਸ ਤੋਂ ਬਾਅਦ ਦੋਸ਼ੀ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ 37,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ ਅਤੇ ਉਕਤ ਦੋਸ਼ੀ ਵਿਰੁੱਧ ਪੀ.ਸੀ. ਕਾਨੂੰਨ 1988 ਦੀ ਧਾਰਾ 7,7-ਏ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿੱਚ ਪੀ.ਸੀ. (ਸੋਧ) ਕਾਨੂੰਨ ਦੁਆਰਾ ਐਫ.ਆਈ.ਆਰ. ਦਰਜ ਕਰ ਲਈ ਗਈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਸਦ ਮੈਂਬਰ ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਮੰਗ ਕੀਤੀ

0

👉ਕਿਹਾ, ਪਟਿਆਲਾ ਨੂੰ ਵੀ ਸਮਾਰਟ ਸਿਟੀ ਵਜੋਂ ਸ਼ਾਮਲ ਕੀਤਾ ਜਾਵੇ
Patiala News:ਪੰਜਾਬ ਤੋਂ ਸੰਸਦ ਮੈਂਬਰ (ਰਾਜ ਸਭਾ) ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀਆਂ ਸ਼੍ਰੀ ਨਿਤਿਨ ਗਡਕਰੀ ਅਤੇ ਸ਼੍ਰੀ ਮਨੋਹਰ ਲਾਲ ਖੱਟਰ ਨੂੰ ਸ੍ਰੀ ਦਰਬਾਰ ਸਾਹਿਬ (ਗੋਲਡਨ ਟੈਂਪਲ), ਅੰਮ੍ਰਿਤਸਰ ਦੇ ਆਲੇ-ਦੁਆਲੇ ਆਵਾਜਾਈ ਨੂੰ ਘਟਾਉਣ ਲਈ ਪਰਿਵਰਤਨਸ਼ੀਲ ਬੁਨਿਆਦੀ ਢਾਂਚੇ ਨੂੰ ਪੇਸ਼ ਕਰਨ ਦੀ ਤੁਰੰਤ ਲੋੜ ਨੂੰ ਦੁਹਰਾਇਆ ਹੈ।ਡਾ. ਸਾਹਨੀ ਵੱਲੋਂ ਰਾਜ ਸਭਾ ਵਿੱਚ ਪੰਜਾਬ ਵਿੱਚ ਸਮਾਰਟ ਸਿਟੀ ਮਿਸ਼ਨ ਦੀ ਪ੍ਰਗਤੀ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚੋਂ ਤਿੰਨ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

ਹਾਲਾਂਕਿ, ਡਾ. ਸਾਹਨੀ ਨੇ ਮੰਗ ਕੀਤੀ ਕਿ ਮੋਹਾਲੀ ਅਤੇ ਪਟਿਆਲਾ ਨੂੰ ਵੀ ਸਮਾਰਟ ਸਿਟੀ ਵਜੋਂ ਸ਼ਾਮਲ ਕੀਤਾ ਜਾਵੇ।ਡਾ. ਸਾਹਨੀ ਨੇ ਅੱਗੇ ਕਿਹਾ ਕਿ ਸਮਾਰਟ ਸਿਟੀ ਵਜੋਂ ਚੁਣੇ ਗਏ ਤਿੰਨ ਸ਼ਹਿਰਾਂ ਵਿੱਚ ਵੀ “ਸਮਾਰਟ” ਕਹਾਉਣ ਲਈ ਕੁਝ ਵੀ ਦਿਖਾਈ ਨਹੀਂ ਦਿੰਦਾ, ਜਿਸ ਵਿੱਚ ਬਹੁਤ ਜ਼ਿਆਦਾ ਭੀੜ-ਭੜੱਕਾ, ਅਸ਼ੁੱਧਤਾ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੀ ਘਾਟ ਆਦਿ ਸ਼ਾਮਲ ਹਨ।ਡਾ. ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਪੁਰਾਣੇ ਸ਼ਹਿਰ ਦੀ ਪੁਰਾਣੀ ਭੀੜ ਨੂੰ ਦੂਰ ਕਰਨ ਲਈ ਜੀ.ਟੀ. ਰੋਡ ਨੂੰ ਹਰਿਮੰਦਰ ਸਾਹਿਬ ਨਾਲ ਜੋੜਨ ਵਾਲਾ ਮਾਸ ਰੈਪਿਡ ਟ੍ਰਾਂਸਪੋਰਟ ਸਿਸਟਮ (ਐਮ.ਆਰ.ਟੀ.ਐਸ.), ਈ-ਵਾਹਨਾਂ ਲਈ ਇੱਕ ਭੂਮੀਗਤ ਸੁਰੰਗ ਅਤੇ ਸ਼ਹਿਰ ਦੇ ਪ੍ਰਵੇਸ਼ ਸਥਾਨਾਂ ਦੇ ਨੇੜੇ ਬਹੁ-ਪੱਧਰੀ ਪਾਰਕਿੰਗ ਢਾਂਚੇ ਵਰਗੇ ਪ੍ਰਸਤਾਵ ਜ਼ਰੂਰੀ ਹਨ।

ਇਹ ਵੀ ਪੜ੍ਹੋ  ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਡਾ. ਸਾਹਨੀ ਨੇ ਕਿਹਾ ਕਿ ਐਮ.ਆਰ.ਟੀ.ਐਸ., ਅੰਡਰਗਰਾਊਂਡ ਟਨਲ, ਐਲੀਵੇਟਿਡ ਮੋਨੋਰੇਲ ਜਾਂ ਕੈਪਸੂਲ ਕਾਰ ਸਿਸਟਮ ਵਿੱਚੋਂ ਕੋਈ ਵੀ ਪ੍ਰੋਜੈਕਟ ਨਾ ਸਿਰਫ਼ ਟ੍ਰੈਫਿਕ ਭੀੜ ਨੂੰ ਹੱਲ ਕਰੇਗਾ ਬਲਕਿ ਵਿਰਾਸਤੀ ਸੰਭਾਲ ਨੂੰ ਸਮਾਰਟ ਮੋਬਿਲਿਟੀ ਨਾਲ ਮਿਲਾਉਣ ਲਈ ਇੱਕ ਰਾਸ਼ਟਰੀ ਮਾਡਲ ਵਜੋਂ ਵੀ ਕੰਮ ਕਰੇਗਾ।ਸ੍ਰੀ ਦਰਬਾਰ ਸਾਹਿਬ ਸਿੱਖ ਧਰਮ ਦਾ ਅਧਿਆਤਮਿਕ ਦਿਲ ਹੈ ਅਤੇ ਇੱਥੇ ਰੋਜ਼ਾਨਾ 1.5 ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ, ਅਤੇ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਆਰਾਮ, ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਈਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਏਮਜ਼ ‘ਚ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਖੋਲਣ ਦੀ ਕੀਤੀ ਮੰਗ

0

👉ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੂੰ ਲਿਖਿਆ ਪੱਤਰ
Bathinda News: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੀ ਸੰਸਦ ਹਰਸਿਮਰਤ ਕੌਰ ਬਾਦਲ ਨੇ ਏਮਜ਼ ਬਠਿੰਡਾ ਵਿੱਚ ਰਾਸ਼ਟਰੀ ਕੈਂਸਰ ਇੰਸਟੀਚਿਊਟ ਅਤੇ ਨਸ਼ਾ ਛੁਡਾਊ ਕੇਂਦਰ ਦੀ ਸਥਾਪਨਾ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਪੱਤਰ ਲਿਖਿਆ ਹੈ।ਇਸ ਪੱਤਰ ਦੀ ਕਾਪੀ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ‘ਤੇ ਸਾਂਝੀ ਕਰਦਿਆਂ ਪੰਜਾਬ ਵਿੱਚ ਕੈਂਸਰ ਦੇ ਵਧ ਰਹੇ ਮਾਮਲਿਆਂ ਉਪਰ ਚਿੰਤਾਂ ਜਤਾਈ ਹੈ। ਬੀਬੀ ਬਾਦਲ ਮੁਤਾਬਕ ਪਿਛਲੇ 5 ਸਾਲਾਂ ਦੌਰਾਨ ਇਹ ਵਾਧਾ 7% ਤੱਕ ਰਿਹਾ ਹੈ ਅਤੇ 2026 ਤੱਕ ਇਹ ਗਿਣਤੀ 50,000 ਤੋਂ ਉੱਪਰ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

ਹਰਸਿਮਰਤ ਨੇ ਆਪਣੇ ਪੱਤਰ ਵਿਚ ਕਿਹਾ ਕਿ ਏਮਜ਼ ਬਠਿੰਡਾ ਵਿੱਚ ਇੱਕ ਰਾਸ਼ਟਰੀ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਨਾ ਸਿਰਫ ਪੰਜਾਬ ਬਲਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਵਰਗੇ ਗੁਆਂਢੀ ਰਾਜਾਂ ਦੇ ਮਰੀਜ਼ਾਂ ਲਈ ਵੀ ਉਚ ਪੱਧਰੀ ਇਲਾਜ ਉਪਲਬਧ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵੀ ਗੰਭੀਰ ਬਣ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸਨੂੰ ਰੋਕਣ ਲਈ ਕੀਤੇ ਜਾ ਰਹੇ ਜਤਨ ਅਤੇ ਪ੍ਰਬੰਧ ਬਹੁਤ ਹੀ ਮਾੜੇ ਹਨ।ਉਨ੍ਹਾਂ ਮੰਗ ਕੀਤੀ ਕਿ ਏਮਜ਼ ਬਠਿੰਡਾ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਦੀ ਸਥਾਪਨਾ ਕੀਤੀ ਜਾਵੇ ਜੋ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਢਿੱਲ ਨਹੀਂ ਸਗੋਂ ਢਾਲ ਸਾਬਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

0

👉ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ 10 ਅਗਸਤ ਤੱਕ ਝੋਨੇ ਦੀ ਸਿੱਧੀ ਬਿਜਾਈ ਦੀ ਫੀਲਡ ਵੈਰੀਫਿਕੇਸ਼ਨ ਮੁਕੰਮਲ ਕਰਨ ਦੇ ਦਿੱਤੇ ਹੁਕਮ
Punjab News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਪ੍ਰਤੀ ਏਕੜ 1,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਯੋਗ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾ ਸਕੇ।ਇਹ ਨਿਰਦੇਸ਼ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਵੀਡੀਓ ਕਾਨਫਰੰਸ ਦੌਰਾਨ ਜਾਰੀ ਕੀਤੇ ਗਏ।ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ, ਤੇਲਾ, ਥ੍ਰਿਪਸ ਸਮੇਤ ਹੋਰ ਕੀੜਿਆਂ ਦੇ ਹਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਨਿਯਮਿਤ ਤੌਰ ‘ਤੇ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ  ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦੇ ਮਧਰੇਪਣ ਸਬੰਧੀ ਵਾਇਰਸ ਤੋਂ ਬਚਾਅ ਲਈ ਝੋਨੇ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਕੰਟਰੋਲ ਉਪਾਵਾਂ ਬਾਰੇ ਮਾਰਗਦਰਸ਼ਨ ਕਰਨ ਲਈ ਵੀ ਕਿਹਾ।ਫਾਜ਼ਿਲਕਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਮੀਂਹ ਦੇ ਪਾਣੀ ਦੇ ਖੇਤਾਂ ਵਿੱਚ ਭਰਨ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਾਂ ਦਾ ਨਿਯਮਤ ਨਿਰੀਖਣ ਕਰਨ ਅਤੇ ਹੋਰ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਤਾਂ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਫਸਲਾਂ ਨੂੰ ਬਚਾਉਣ ਲਈ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਹਰ ਸਥਿਤੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਫੀਲਡ ਸਟਾਫ ਨੂੰ ਖਾਦ ਡੀਲਰਾਂ ‘ਤੇ ਚੌਕਸੀ ਰੱਖਣ ਅਤੇ ਜਮ੍ਹਾਂਖੋਰੀ ਨੂੰ ਰੋਕਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਯੂਰੀਆ ਦੀ ਵਰਤੋਂ ਸਿਰਫ਼ ਖੇਤੀਬਾੜੀ ਉਦੇਸ਼ਾਂ ਲਈ ਕੀਤੀ ਜਾਵੇ ਅਤੇ ਕਿਸੇ ਵੀ ਹਾਲ ਵਿੱਚ ਯੂਰੀਆ ਦੀ ਉਦਯੋਗਿਕ ਖੇਤਰ ਵਿੱਚ ਨਾ ਹੋਣ ਦਿੱਤੀ ਜਾਵੇ।ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਨਰਮੇ ਦੇ ਖੇਤਾਂ ਵਿੱਚ ਕੀੜਿਆਂ ਦੇ ਹਮਲੇ ਦੇ ਅੱਠ ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਖੇਤਰਾਂ ਦੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੀੜਿਆਂ ਦਾ ਇਹ ਹਮਲਾ ਪੂਰੀ ਤਰ੍ਹਾਂ ਕੰਟਰੋਲ ਅਧੀਨ ਹੈ ਅਤੇ ਆਰਥਿਕ ਸੀਮਾ ਤੋਂ ਹੇਠਾਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

👉ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ
Fatehgarh Sahib News:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ‘ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ ‘ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ  ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗੈਸ ਸਪਲਾਈ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ।

ਇਹ ਵੀ ਪੜ੍ਹੋ  ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ ਪਰ ਕਈ ਥਾਈ ਇਹ ਦੇਖਣ ਵਿੱਚ ਆਇਆ ਹੈ ਕਿ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਹੀਂ ਰੱਖੇ ਜਾਂਦੇ ਜਿਸ ਨਾਲ ਇਹ ਸਿੱਧੇ ਤੌਰ ‘ਤੇ ਹਦਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉਤੇ ਤੋਲ ਕੰਡੇ ਰੱਖੇ ਪਾਏ ਗਏ ਹਨ ਪਰ ਇਹ ਕੰਡੇ ਸਰਕਾਰੀ ਤੌਰ ‘ਤੇ ਅਥੋਰਾਈਜ਼ ਨਹੀਂ ਹਨ।ਉਨ੍ਹਾਂ ਨੇ ਚੈਕਿੰਗ ਦੌਰਾਨ ਜਿਥੇ ਮੌਕੇ ‘ਤੇ ਹੀ ਵੱਖ ਵੱਖ ਗੈਸ ਸਿਲੰਡਰਾਂ ਦੀ ਆਪਣੇ ਸਾਹਮਣੇ ਤੁਲਵਾਈ ਕਰਵਾ ਕੇ ਦੇਖਿਆ ਉਥੇ ਨਾਲ ਹੀ ਮੌਕੇ ‘ਤੇ ਮੌਜੂਦ ਗੈਸ ਖਪਤਕਾਰਾਂ ਤੋਂ ਵੀ ਏਜੰਸੀਆਂ ਦੀ ਕਾਰਜਪ੍ਰਣਾਲੀ ਤੇ ਕਾਰ ਵਿਹਾਰ ਬਾਰੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਮਨੋਹਰ ਸਿੰਘ ਕੰਟਰੋਲਰ ਹੈਡ ਕੁਆਰਟਰ ਅਤੇ ਡੀ.ਐਫ.ਐਸ.ਸੀ ਮੀਨਾਕਸ਼ੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909287