Wednesday, May 20, 2026
Home Blog Page 545

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

👉ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ
Fatehgarh Sahib News:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ‘ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋ਼ਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ ‘ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ  ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗੈਸ ਸਪਲਾਈ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ।

ਇਹ ਵੀ ਪੜ੍ਹੋ  ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ ਪਰ ਕਈ ਥਾਈ ਇਹ ਦੇਖਣ ਵਿੱਚ ਆਇਆ ਹੈ ਕਿ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਹੀਂ ਰੱਖੇ ਜਾਂਦੇ ਜਿਸ ਨਾਲ ਇਹ ਸਿੱਧੇ ਤੌਰ ‘ਤੇ ਹਦਾਇਤਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉਤੇ ਤੋਲ ਕੰਡੇ ਰੱਖੇ ਪਾਏ ਗਏ ਹਨ ਪਰ ਇਹ ਕੰਡੇ ਸਰਕਾਰੀ ਤੌਰ ‘ਤੇ ਅਥੋਰਾਈਜ਼ ਨਹੀਂ ਹਨ।ਉਨ੍ਹਾਂ ਨੇ ਚੈਕਿੰਗ ਦੌਰਾਨ ਜਿਥੇ ਮੌਕੇ ‘ਤੇ ਹੀ ਵੱਖ ਵੱਖ ਗੈਸ ਸਿਲੰਡਰਾਂ ਦੀ ਆਪਣੇ ਸਾਹਮਣੇ ਤੁਲਵਾਈ ਕਰਵਾ ਕੇ ਦੇਖਿਆ ਉਥੇ ਨਾਲ ਹੀ ਮੌਕੇ ‘ਤੇ ਮੌਜੂਦ ਗੈਸ ਖਪਤਕਾਰਾਂ ਤੋਂ ਵੀ ਏਜੰਸੀਆਂ ਦੀ ਕਾਰਜਪ੍ਰਣਾਲੀ ਤੇ ਕਾਰ ਵਿਹਾਰ ਬਾਰੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਮਨੋਹਰ ਸਿੰਘ ਕੰਟਰੋਲਰ ਹੈਡ ਕੁਆਰਟਰ ਅਤੇ ਡੀ.ਐਫ.ਐਸ.ਸੀ ਮੀਨਾਕਸ਼ੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਸਰਕਾਰ ਨੇ ਕੀਤਾ ਵਾਧਾ

0

Chandigarh News:ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

0

👉ਕਿਹਾ, ਪੰਜਾਬ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਿਸੇ ਵੀ ਐਮਰਜੈਂਸੀ ਸਹਾਇਤਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਮੁਕੰਮਲ ਤੌਰ ‘ਤੇ ਕਾਰਜਸ਼ੀਲ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀਆਂ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਹਨ ਅਤੇ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਕੰਟਰੋਲ ਰੂਮ ਸਰਗਰਮ ਹਨ, ਐਮਰਜੈਂਸੀ ਰਿਸਪਾਂਸ ਟੀਮਾਂ ਅਲਰਟ ’ਤੇ ਹਨ ਅਤੇ ਹੜ੍ਹ ਸੰਭਾਵੀ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਪ੍ਰਣਾਲੀਆਂ ਦੀ ਨਿਰੰਤਰ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਹੜ੍ਹ ਸਬੰਧੀ ਭਵਿੱਖਬਾਣੀ ਲਈ ਉੱਨਤ ਪ੍ਰਣਾਲੀਆਂ ਅਤੇ ਅਗਾਊਂ ਚੇਤਾਵਨੀ ਵਿਧੀਆਂ ਲਾਗੂ ਕੀਤੀਆਂ ਗਈਆਂ ਹਨ। ਹੜ੍ਹ ਦੀ ਸਥਿਤੀ ਵਿੱਚ ਤੁਰੰਤ ਤਾਲਮੇਲ ਲਈ ਜੂਨੀਅਰ ਇੰਜੀਨੀਅਰ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਜ਼ਿਲ੍ਹਾ-ਪੰਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

👉ਕੰਟਰੋਲ ਰੂਮਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਪਠਾਨਕੋਟ ਕੰਟਰੋਲ ਰੂਮ ਨੰ. 01862-346944, ਅੰਮ੍ਰਿਤਸਰ ਕੰਟਰੋਲ ਰੂਮ ਨੰ. 01832-229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਲੁਧਿਆਣਾ ਕੰਟਰੋਲ ਰੂਮ ਨੰ. 0161-2520232, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਮਾਨਸਾ ਕੰਟਰੋਲ ਰੂਮ ਨੰ. 01652-229082, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਮੋਹਾਲੀ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153 ਅਤੇ 01638-260555, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਸਥਾਪਤ ਕੀਤੇ ਗਏ ਹਨ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਲ ਭੰਡਾਰਾਂ ਵਿੱਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਮੁੱਖ ਡੈਮਾਂ ਵਿੱਚ ਮੌਜੂਦਾ ਪਾਣੀ ਦਾ ਪੱਧਰ ਸੁਰੱਖਿਅਤ ਮਾਪਦੰਡਾਂ ਦੇ ਅੰਦਰ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1637.40 ਫੁੱਟ ਹੈ, ਜਦਕਿ ਇਸ ਦੀ ਵੱਧ ਤੋਂ ਵੱਧ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ 1390 ਫੁੱਟ ਦੀ ਵੱਧ ਤੋਂ ਵੱਧ ਸਮਰੱਥਾ ਵਾਲੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1373.08 ਫੁੱਟ ਹੈ ਅਤੇ 1731.55 ਫੁੱਟ ਦੀ ਵੱਧ ਤੋਂ ਵੱਧ ਸਮਰੱਥਾ ਵਾਲੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1694.64 ਫੁੱਟ ਹੈ।ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਵਿਆਪਕ ਹੜ੍ਹ ਰੋਕਥਾਮ ਰਣਨੀਤੀਆਂ ਲਾਗੂ ਕੀਤੀਆਂ ਹਨ, ਜਿਸ ਵਿੱਚ 4,766 ਕਿਲੋਮੀਟਰ ਲੰਬੇ ਡਰੇਨਾਂ ਅਤੇ ਜਲਮਾਰਗਾਂ ਦੀ ਸਫਾਈ ਅਤੇ ਗਾਰ ਕੱਢਣਾ, ਬੰਨ੍ਹ ਮਜ਼ਬੂਤੀ ਪ੍ਰਾਜੈਕਟਾਂ ਨੂੰ ਮੁਕੰਮਲ ਕਰਨਾ, ਹੜ੍ਹ ਰੋਕਥਾਮ ਲਈ 8.76 ਲੱਖ ਰੇਤ ਦੀਆਂ ਬੋਰੀਆਂ ਦੀ ਖਰੀਦ ਕੀਤੀ ਗਈ ਹੈ ਜਿਸ ਵਿੱਚੋਂ 3.24 ਲੱਖ ਰੇਤ ਨਾਲ ਭਰੀਆਂ ਬੋਰੀਆਂ ਪਹਿਲਾਂ ਹੀ ਸੰਭਾਵੀ ਥਾਵਾਂ ਲਈ ਉਪਲਬਧ ਹਨ ਅਤੇ ਹੰਗਾਮੀ ਸਥਿਤੀਆਂ ਦੌਰਾਨ ਤੇਜ਼ੀ ਨਾਲ ਰੇਤ ਦੀਆਂ ਬੋਰੀਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਲਈ ਇਨ੍ਹਾਂ ਥਾਵਾਂ ਨੂੰ ਭੂਗੋਲਿਕ ਸੂਚਨਾ ਪ੍ਰਣਾਲੀ (ਜੀ.ਆਈ.ਐਸ) ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ  72 ਲੱਖ ਦੀ ਲਾਗਤ ਵਾਲੀਆਂ ਜੈਟਿੰਗ ਅਤੇ ਗ੍ਰੈਬ ਮਸ਼ੀਨਾਂ ਨਾਲ ਸੀਵਰੇਜ ਸਿਸਟਮ ਵਿੱਚ ਕੀਤਾ ਜਾਵੇਗਾ ਸੁਧਾਰ : ਮੇਅਰ ਪਦਮਜੀਤ ਮਹਿਤਾ

ਉਨ੍ਹਾਂ ਦੱਸਿਆ ਕਿ ਐਮਰਜੈਂਸੀ ਰਿਸਪਾਂਸ ਪ੍ਰੋਟੋਕੋਲ ਵਿੱਚ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਨਿਗਰਾਨੀ, ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਰੰਤਰ ਨਿਰੀਖਣ, ਰੋਜ਼ਾਨਾ ਹੈੱਡਕੁਆਰਟਰ ਨੂੰ ਸਥਿਤੀ ਰਿਪੋਰਟਾਂ ਜਮ੍ਹਾਂ ਕਰਵਾਉਣਾ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐਮਰਜੈਂਸੀ ਨਿਕਾਸੀ ਯੋਜਨਾਵਾਂ ਨੂੰ ਸਰਗਰਮ ਕਰਨਾ ਸ਼ਾਮਲ ਹੈ। ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜਲ ਸਰੋਤ ਵਿਭਾਗ, ਮਾਲ ਵਿਭਾਗ, ਪੁਲਿਸ ਅਤੇ ਆਫ਼ਤ ਪ੍ਰਬੰਧਨ ਏਜੰਸੀਆਂ ਨਾਲ ਸੁਚੱਜਾ ਤਾਲਮੇਲ ਕਰਕੇ 24 ਘੰਟੇ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦਰਿਆ ਦੇ ਕੰਢਿਆਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨੇੜੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਾਰਿਸ਼ ਦੌਰਾਨ ਚੌਕਸ ਰਹਿਣ ਅਤੇ ਐਮਰਜੈਂਸੀ ਸਹਾਇਤਾ ਲਈ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ, ਲੋੜ ਪੈਣ ’ਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਜਾਣ ਵਾਲੇ ਆਦੇਸ਼ਾਂ ਦੀ ਪਾਲਣਾ ਕਰਨ ਅਤੇ ਪਾਣੀ ਨਾਲ ਭਰੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ।ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹਾਂ ਸਬੰਧੀ ਤਿਆਰੀਆਂ ਸਣੇ ਕਿਸੇ ਵੀ ਹੜ੍ਹ ਜਿਹੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਮੁਸਤੈਦ ਹੜ੍ਹ ਪ੍ਰਬੰਧਨ ਤੇ ਤੇਜ਼ ਐਮਰਜੈਂਸੀ ਰਿਸਪਾਂਸ ਵਿਧੀਆਂ ਰਾਹੀਂ ਜਾਨ-ਮਾਲ ਦੇ ਸੰਭਾਵੀ ਨੁਕਸਾਨ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ‘ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ;ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ

0

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ
Chandigarh News:ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ – ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ‘ ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ , ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਭਾਗ ਵੱਲੋਂ ਕੁੱਲ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ, ‘ਫੂਡ ਸੇਫਟੀ ਔਨ ਵੀਲਜ਼’ ’ਤੇ ਮਿਲਾਵਟਖੋਰੀ ਲਈ ਹੁਣ ਤੱਕ 13,000 ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਫ.ਡੀ.ਏ. ਅਧਿਕਾਰੀਆਂ ਨੂੰ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ ‘ਸ਼ੁੱਧ ਅੰਨ’ ਨਾਲ ਹੀ ‘ਸ਼ੁੱਧ ਮਨ’ ਅਤੇ ‘ਸਵਸਥ ਤਨ’ ਸੰਭਵ ਹੈ।ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟਖੋਰੀ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫੂਡ ਬਿਜ਼ਨਸ ਆਪਰੇਟਰਾਂ ਨੂੰ ਕੁੱਲ 3.17 ਲੱਖ ਲਾਇਸੈਂਸ ਅਤੇ ਰਜਿਸਟਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਸਟਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਸੰਤੁਲਿਤ ਖੁਰਾਕ ਅਤੇ ਬਿਹਤਰ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਐਫ.ਡੀ.ਏ. ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ‘ਸਹੀ ਖਾਓ, ਸਿਹਤਮੰਦ ਰਹੋ’ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਤੇ ਪੋਸ਼ਣ ਪੱਖੋਂ ਸੁਰੱਖਿਅਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਦੌਰਾਨ, ਮੰਤਰੀ ਨੇ ਦੱਸਿਆ ਕਿ ਐਫ.ਡੀ.ਏ. ਵੱਲੋਂ ਲਗਭਗ 500 ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 55000 ਤੋਂ ਵੱਧ ਵਿਅਕਤੀਆਂ ਨੂੰ ਸਾਫ-ਸਫਾਈ, ਸਹੀ ਖਾਣ-ਪੀਣ ਅਤੇ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਹੀ ਖਾਣ-ਪੀਣ ਬਾਰੇ 13 ਮੇਲੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਈਟ ਰਾਈਟ ਕੈਂਪਸ, ਮੰਡੀਆਂ, ਸਟਰੀਟ ਫੂਡ ਹੱਬ ਆਦਿ ਖੇਤਰ ਵਿੱਚ 150 ਸਰਟੀਫਿਕੇਸ਼ਨ ਹਾਸਲ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

0

Chandigarh News:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ।ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ, ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ।

ਇਹ ਵੀ ਪੜ੍ਹੋ  ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਨਾਲ ਵਿਚਾਰ ਵਟਾਂਦਰੇ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਤੇਜ਼ੀ ਨਾਲ ਹੱਲ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਇਸ ਮੌਕੇ ਵਿੱਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਬੋਰਡ ਵਿੱਚ ਅਸਾਮੀਆਂ ਦਾ ਵਿਸਤ੍ਰਿਤ ਰਿਕਾਰਡ ਤਿਆਰ ਕਰਨ ਦੇ ਨਾਲ-ਨਾਲ ਜੂਨੀਅਰ ਡਰਾਫਟਸਮੈਨ, ਕਲਰਕ, ਪੰਪ ਆਪਰੇਟਰਾਂ ਅਤੇ ਬੇਲਦਾਰਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਭਰਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਜ਼ਮੀਨੀ ਪੱਧਰ ‘ਤੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ 7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿੱਤ ਮੰਤਰੀ ਨੇ ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਰੱਖੇ ਗਏ ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਮੰਗਾਂ ਨੂੰ ਵੀ ਧਿਆਨ ਨਾਲ ਸੁਣਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰ) ਤੇਜਵੀਰ ਸਿੰਘ, ਸੀਈਓ ਪੀਐਮਆਈਡੀਸੀ ਦੀਪਤੀ ਉੱਪਲ ਅਤੇ ਜਾਇੰਟ ਡਾਇਰੈਕਟਰ ਸਥਾਨਕ ਸਰਕਾਰ ਜਗਦੀਪ ਸਹਿਗਲ, ਫਾਇਰ ਬ੍ਰਿਗੇਡ ਆਊਟਸੋਰਸ ਯੂਨੀਅਨ ਦੇ ਪ੍ਰਧਾਨ ਅਮਨਜੋਤ ਸਿੰਘ ਮੋਹਾਲੀ, ਜਨਰਲ ਸਕੱਤਰ ਸਾਹਿਬ ਸਿੰਘ ਖੰਨਾ, ਫਾਇਰ ਬ੍ਰਿਗੇਡ ਕੰਟਰੈਕਟ ਯੂਨੀਅਨ ਪੰਜਾਬ ਦੇ ਪ੍ਰਧਾਨ ਸੋਭਾ ਸਿੰਘ ਅਤੇ ਕਾਸ਼ੀ ਰਾਮ, ਸੋਨੂੰ ਭਗਤ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੁਲਿਸ ਨੇ ਭੁੱਚੋ ਤੇ ਫੂਲ ਦੇ ਸ਼ੱਕੀ ਇਲਾਕਿਆਂ ‘ਚ ਚਲਾਇਆ ਸਰਚ ਅਭਿਆਨ

0

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਪੁਲਿਸ ਵਲੋਂ ਭੁੱਚੋ ਅਤੇ ਫੂਲ ਦੇ ਸ਼ੱਕੀ ਇਲਾਕਿਆਂ ਵਿੱਚ ਨਸ਼ੇ ਵਿਰੁੱਧ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ  ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹ ਤੋਂ ਖਤਮ ਕਰਨਾ ਅਤੇ ਮਾੜੇ ਅਨਸਰਾਂ ਉੱਤੇ ਨਕੇਲ ਕੱਸਣਾ ਹੈ।ਇਸ ਮੌਕੇ ਐਸਐਸਪੀ ਨੇ ਕਿਹਾ ਕਿ ਬਠਿੰਡਾ ਪੁਲਿਸ ਨਸ਼ਾ ਮੁਕਤ ਸਮਾਜ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਨਿਰੰਤਰ ਯਤਨ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਸੀ ਨੇ ਈਜੀ ਰਜਿਸਟਰੀ ਦੇ ਮੱਦੇਨਜ਼ਰ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

0

👉ਸੁਣੀਆਂ ਸਮੱਸਿਆਵਾਂ, ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿਵਾਇਆ ਭਰੋਸਾ
Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਨਾਲ ਈਜੀ ਰਜਿਸਟਰੀ ਦੇ ਮੱਦੇਨਜ਼ਰ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ ਸ਼ਰਮਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਿਥੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਈਜੀ ਰਜਿਸਟਰੀ ਸਬੰਧੀ ਸਮੱਸਿਆਵਾਂ ਨੂੰ ਸੁਣਿਆਂ ਉਥੇ ਹੀ ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਕੋਲੋਂ ਈਜੀ ਰਜਿਸਟਰੀ ਨੂੰ ਹੋਰ ਸੁਖਾਲਾ ਕਰਨ ਲਈ ਲੋੜੀਂਦੇ ਸੁਝਾਅ ਵੀ ਲਏ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ‘ਚ ਲਿਆਂਦਾ ਕਿ ਰਜਿਸਟਰੀ ਸਮੇਂ ਆਨ-ਲਾਇਨ ਟੋਕਨ ਸਿਸਟਮ ਅਤੇ ਕੈਮਰੇ ਆਦਿ ਲਗਾਏ ਜਾਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਇਆ ਜਾਵੇਗਾ।ਇਸ ਮੌਕੇ ਰੀਅਲ ਅਸਟੇਟ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਪ੍ਰਾਪਰਟੀ ਡੀਲਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧਾਮੀ

0

👉ਐਡਵੋਕੇਟ ਧਾਮੀ ਨੇ ਗੁਰਪ੍ਰੀਤ ਕੌਰ ਨੂੰ ਸਿੱਖੀ ਜਜ਼ਬੇ ਵਿਚ ਪਰਪੱਕ ਰਹਿਣ ਕਰਕੇ ਕੀਤਾ ਸਨਾਮਨਿਤ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵੱਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ ਪਹਿਨੇ ਹੋਣ ਕਰਕੇ ਰਾਜਸਥਾਨ ਵਿਚ ਹੋਈ ਜ਼ੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਵਿੱਚ ਦਾਖ਼ਲੇ ਲਈ ਕਕਾਰ ਉਤਾਰਨ ਲਈ ਕਿਹਾ ਗਿਆ ਸੀ, ਪ੍ਰੰਤੂ ਗੁਰਪ੍ਰੀਤ ਕੌਰ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦਿਆਂ ਕਕਾਰ ਉਤਾਰਨ ਤੋਂ ਮਨ੍ਹਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ  ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਗੁਰਸਿੱਖ ਲੜਕੀ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਮਜ਼ਬੂਰ ਕੀਤਾ ਅਤੇ ਵਿਰੋਧ ਕਰਨ ਉੱਤੇ ਪ੍ਰੀਖਿਆ ਵਿੱਚ ਦਾਖ਼ਲਾ ਨਹੀਂ ਦਿੱਤਾ ਗਿਆ, ਜੋ ਇਕ ਵਿਦਿਆਰਥੀ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਰਾਜਿਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਨੂੰ ਵਿਸ਼ੇਸ਼ ਤੌਰ ’ਤੇ ਇੱਕ ਮੌਕਾ ਦਿੰਦਿਆਂ ਉਸ ਦੀ ਪ੍ਰੀਖਿਆ ਕਰਵਾਈ ਜਾਵੇ।

ਇਹ ਵੀ ਪੜ੍ਹੋ   7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇਸ ਮੌਕੇ ਗੁਰਪ੍ਰੀਤ ਕੌਰ ਨੇ ਮਿਲੇ ਸਹਿਯੋਗ ਅਤੇ ਸਨਮਾਨ ਲਈ ਸਿੱਖ ਸੰਸਥਾ ਦਾ ਧੰਨਵਾਦ ਕੀਤਾ।ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਸੁਖਹਰਪ੍ਰੀਤ ਸਿੰਘ ਰੋਡੇ, ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਨਾਮ ਸਿੰਘ ਜੱਸਲ, ਸ. ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਸ. ਚਰਨ ਸਿੰਘ ਆਲਮਗੀਰ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਦੋਸ਼ੀ ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ

0

SAS Nagar News:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਮੀਨੀ ਧੋਖਾਧੜੀ ਦੇ ਮਾਮਲੇ ਚ ਕਾਰਵਾਈ ਕਰਦੇ ਹੋਏ ਇੱਕ ਗੈਂਗ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਐਸ ਪੀ ਮਨਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਇੱਕ ਦਰਖਾਸਤ ਬਰਖਿਲਾਫ਼ ਜਗਦੀਸ਼ ਕੁਮਾਰ ਪੁੱਤਰ ਮੇਵਾ ਰਾਮ ਵਾਸੀ ਪਿੰਡ ਕਲਹੇੜ੍ਹੀ, ਥਾਣਾ ਸਿਟੀ ਮੋਰਿੰਡਾ, ਜਿਲ੍ਹਾ ਰੂਪਨਗਰ (ਜਾਅਲੀ ਨਾਮ ਜੀਤ ਸਿੰਘ ਵਾਸੀ ਪਿੰਡ ਝੂੰਗੀਆਂ, ਖਰੜ) ਅਤੇ ਅਵਤਾਰ ਸਿੰਘ, ਵਾਸੀ ਪਿੰਡ ਦਿਆਲਪੁਰ, ਥਾਣਾ ਜੀਰਕਪੁਰ ਹਾਲ ਵਾਸੀ ਖਰੜ (ਜਾਅਲੀ ਨਾਮ ਬਹਾਦਰ ਸਿੰਘ ਵਾਸੀ ਪਿੰਡ ਲੁਹਾਰ ਮਾਜਰਾ ਕਲਾਂ, ਜਿਲ੍ਹਾ ਫਤਿਹਗੜ੍ਹ ਸਾਹਿਬ) ਅਤੇ ਜਾਅਲੀ ਨਾਮ ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਸੰਤੇ ਮਾਜਰਾ ਖਰੜ, ਦਿੱਤੀ ਗਈ ਸੀ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਿਸ ਵਿੱਚ ਦੂਜੀ ਧਿਰ ਵੱਲੋਂ ਉਸ ਨੂੰ ਇੱਕ ਜਮੀਨ ਪਿੰਡ ਲੁਹਾਰ ਮਾਜਰਾ ਕਲਾਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਵਿਖਾਈ ਗਈ ਅਤੇ ਉਕਤ ਵਿਅਕਤੀ ਆਪਣੇ ਆਪ ਨੂੰ ਜਮੀਨ ਦਾ ਮਾਲਕ ਦੱਸਦੇ ਹੋਏ, ਉਸ ਪਾਸੋਂ ਪੈਸੇ ਵਸੂਲ ਪਾ ਗਏ ਤੇ ਇੱਕ ਫਰਜ਼ੀ ਬਿਆਨਾ ਕਰ ਲਿਆ ਗਿਆ। ਦੌਰਾਨੇ ਤਫ਼ਤੀਸ਼ ਇਹ ਗੱਲ ਸਾਹਮਣੇ ਆਈ ਕਿ ਦਰਖਾਸਤ ਕਰਤਾ ਨੂੰ ਸ਼ੱਕ ਹੋਇਆ ਕਿ ਕੀਤਾ ਗਿਆ ਬਿਆਨਾ ਫਰਜ਼ੀ ਹੈ, ਜਿਸ ਬਾਰੇ ਉਸ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ। ਉਕਤ ਸਬੰਧੀ ਮੁਕੱਦਮਾ ਨੰਬਰ 235 ਮਿਤੀ 28.07.2025 ਅ /ਧ: 319(2), 318(4) 316(2), 336(2), 61(2) ਬੀ.ਐਨ.ਐਸ. ਥਾਣਾ ਸਦਰ ਖਰੜ ਦਰਜ ਰਜਿਸਟਰ ਕਰਕੇ ਤਫ਼ਤੀਸ਼ ਆਰੰਭ ਕੀਤੀ ਗਈ। ਦੋਸ਼ੀ ਜਗਦੀਸ਼ ਕੁਮਾਰ ਅਤੇ ਅਵਤਾਰ ਸਿੰਘ ਨੂੰ ਜ਼ਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਪੁੱਛਗਿੱਛ ਦੌਰਾਨ ਕੁਲਵਿੰਦਰ ਸਿੰਘ ਉਰਫ਼ ਕਾਲੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਡਵਾਲਾ, ਥਾਣਾ ਬਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਮਨੀ ਮੋਰਿੰਡਾ, ਗੁਰਭੇਜ ਸਿੰਘ ਅਤੇ ਮੰਗੇ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ।

ਇਹ ਵੀ ਪੜ੍ਹੋ  Mohali ਦੇ ਉਦਯੋਗਿਕ ਖੇਤਰ ‘ਚ ਧਮਾਕਾ, 2 ਦੀ ਮੌ+ਤ, 4 ਜਖ਼ਮੀ

ਦੋਸ਼ੀ ਪਾਸੋਂ ਇੱਕ ਕਾਰ ਨੰਬਰੀ PB 01 CW 1383 ਮਾਰਕਾ ਹੌਂਡਾ ਅਮੇਜ਼ ਬਰਾਮਦ ਕੀਤੀ ਗਈ। ਮੁਕੱਦਮਾ ਦੇ ਦੋਸ਼ੀ ਭੁਪੇਸ਼ ਮਹਿਤਾ ਉਰਫ ਮਨੀ ਨੂੰ ਸਮੇਤ ਕਾਰ ਨੰਬਰ PB 87 6357 ਮਾਰਕਾ ਬਰੀਜ਼ਾ ਅਤੇ ਦੋਸ਼ੀ ਜਗਦੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਕਾਰ ਮਾਰਕਾ ਸਕੋਡਾ CH 01 CW 1383 ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਪਾਸੋਂ ਹੁਣ ਤੱਕ 32,50,000/-ਰੁਪਏ ਦੀ ਰਿਕਵਰੀ ਕਰਵਾਈ ਗਈ। ਦੋਸ਼ੀ ਗੁਰਬਾਜ ਸਿੰਘ ਉਰਫ਼ ਗੁਰਭੇਜ ਸਿੰਘ ਨੂੰ ਸਮੇਤ ਕਾਰ ਨੰਬਰੀ PB 12 AJ 9121 ਮਾਰਕਾ ਬਾਰ ਰੰਗ ਲਾਲ, ਗ੍ਰਿਫਤਾਰ ਕੀਤਾ ਗਿਆ। ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ, ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।ਐਸ ਪੀ ਮਨਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਸੁਚੇਤ ਕਰਦੇ ਹੋਏ ਅਪੀਲ ਕੀਤੀ ਕਿ ਕੋਈ ਵੀ ਜਮੀਨ ਖਰੀਦਣ ਜਾਂ ਵੇਚਣ ਤੋਂ ਪਹਿਲਾਂ ਵੇਚਣ ਵਾਲੇ ਅਤੇ ਖਰੀਦਣ ਵਾਲੇ ਅਸਲ ਮਾਲਕਾਂ ਬਾਰੇ ਚੰਗੀ ਤਰ੍ਹਾਂ ਪੜਤਾਲ ਕਰਕੇ ਹੀ ਜਮੀਨ ਦਾ ਸੌਦਾ ਕੀਤਾ ਜਾਵੇ, ਤਾਂ ਜੋ ਅਜਿਹੇ ਮਾੜੇ ਅਨਸਰਾਂ ਦੀ ਠੱਗੀ ਦਾ ਸ਼ਿਕਾਰ ਨਾ ਬਣ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਖਿਡਾਰੀ ਖੇਡਾਂ ਵਿੱਚ ਮਨੋਬਲ ਅਤੇ ਆਤਮ ਵਿਸ਼ਵਾਸ ਲਈ ਭਾਗ ਲੈਣ:ਜਸਵੀਰ ਸਿੰਘ ਗਿੱਲ

0

Bathinda News:ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਖਿਡਾਰੀ ਪੂਰੇ ਜੋਸ਼ ਨਾਲ ਭਾਗ ਲੈ ਰਹੇ ਹਨ।ਇਹਨਾਂ ਖੇਡਾਂ ਦੇ ਦੂਜੇ ਦਿਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਪਰਾਇਮ ਅਕੈਡਮੀ ਬਠਿੰਡਾ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਜਿੱਤ ਜਾਂ ਹਾਰ ਨਹੀਂ, ਸਗੋਂ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵਧਾਵਾ ਦੇਣਾ ਹੁੰਦਾ ਹੈ। ਜਦੋਂ ਖਿਡਾਰੀ ਕੋਰਟ ਵਿੱਚ ਖੇਡਦੇ ਹਨ, ਉਹ ਸਿਰਫ ਅੰਕਾਂ ਲਈ ਨਹੀਂ, ਸਗੋਂ ਆਪਣੇ ਮਨੋਬਲ ਅਤੇ ਆਤਮ-ਵਿਸ਼ਵਾਸ ਨੂੰ ਪਰਖਣ ਲਈ ਖੇਡਦੇ ਹਨ।ਇਹਨਾਂ ਮੁਕਾਬਲਿਆਂ ਲਾਅਨ ਟੈਨਿਸ ਅੰਡਰ 19 ਲੜਕੇ ਵਿੱਚ ਸੈਟ ਪਾਲ ਸਕੂਲ ਬਠਿੰਡਾ ਨੇ ਪਹਿਲਾ, ਈਸਟ ਵੁਡ ਸਕੂਲ ਡੂਮਵਾਲੀ ਨੇ ਦੂਜਾ, ਅੰਡਰ 19 ਮੁੰਡੇ ਵਿੱਚ ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਪਹਿਲਾ, ਦਿੱਲੀ ਪਬਲਿਕ ਸਕੂਲ ਬਠਿੰਡਾ ਨੇ ਦੂਜਾ, ਅੰਡਰ 14 ਮੁੰਡੇ ਵਿੱਚ ਭੋਜ ਰਾਜ ਲਾਜਵੰਤੀ ਜੈਨ ਪਬਲਿਕ ਸਕੂਲ ਬਠਿੰਡਾ ਨੇ ਪਹਿਲਾ, ਸਿਲਵਰ ਓਕਸ ਸਕੂਲ ਬਠਿੰਡਾ ਨੇ ਦੂਜਾ,ਆਰਚਰੀ ਅੰਡਰ 17 ਲੜਕੀਆਂ ਇੰਡੀਅਨ ਰਾਊਂਡ ਵਿੱਚ ਜਸਮਨ ਸਿੱਧੂ ਨੇ ਪਹਿਲਾ,

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕਾਰਤਿਕਾ ਦੇਵੀ ਨੇ ਦੂਜਾ, ਮੁੰਡੇ ਅੰਡਰ 17 ਇੰਡੀਅਨ ਰਾਊਂਡ ਵਿੱਚ ਅਰਸ਼ਦੀਪ ਸਿੰਘ ਐਨ ਐਮ ਮੈਮੋਰੀਅਲ ਸਕੂਲ ਭੁੱਚੋ ਮੰਡੀ ਨੇ ਪਹਿਲਾ, ਜਸ਼ਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਨੇ ਦੂਜਾ, ਅੰਡਰ 14 ਲੜਕੀਆਂ ਇੰਡੀਅਨ ਰਾਊਂਡ ਵਿੱਚ ਤਰਨਦੀਪ ਕੌਰ ਸੰਸਕਾਰ ਸਕੂਲ ਤਲਵੰਡੀ ਸਾਬੋ ਨੇ ਪਹਿਲਾ, ਤਨਵੀਰ ਕੌਰ ਸੇਂਟ ਜੇਵੀਅਰ ਸਕੂਲ ਜੱਜਲ ਨੇ ਦੂਜਾ, ਅੰਡਰ 14 ਮੁੰਡੇ ਇੰਡੀਅਨ ਰਾਊਂਡ ਵਿੱਚ ਪ੍ਰਭਨੂਰ ਸਿੰਘ ਸੈਮਰੋਕ ਸਕੂਲ ਬਹਿਮਣ ਦੀਵਾਨਾ ਨੇ ਪਹਿਲਾ, ਅਰਮਾਨ ਜੀਤ ਸਿੰਘ ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਨੇ ਦੂਜਾ, ਅੰਡਰ 19 ਲੜਕੇ ਇੰਡੀਅਨ ਰਾਊਂਡ ਵਿੱਚ ਅਕਾਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਨੇ ਪਹਿਲਾ, ਅਕਾਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ ਨੇ ਦੂਜਾ, ਬੇਸਬਾਲ ਅੰਡਰ 19 ਮੁੰਡੇ ਵਿੱਚ ਸੈਕਰਡ ਹਾਰਟ ਸਕੂਲ ਚੱਕ ਅਤਰ ਸਿੰਘ ਵਾਲਾ ਨੇ ਪਹਿਲਾ, ਐਫ ਐਸ ਡੀ ਸਕੂਲ ਜੋਧਪੁਰ ਪਾਖਰ ਨੇ ਦੂਜਾ, ਆਰਟਿਸਟਿਕ ਜਿਮਨਾਸਟਿਕ ਅੰਡਰ 14 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਬਹਿਮਣ ਜੱਸਾ ਸਿੰਘ ਨੇ ਪਹਿਲਾ, ਦ ਸੰਸਕਾਰ ਸਕੂਲ ਨੇ ਦੂਜਾ,

ਇਹ ਵੀ ਪੜ੍ਹੋ  ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

ਵਿਅਕਤੀਗਤ ਅੰਡਰ 14 ਕੁੜੀਆਂ ਵਿੱਚ ਦੀਸਿਤਾ ਗਰਗ ਸੇਂਟ ਜੋਸਫ਼ ਸਕੂਲ ਬਠਿੰਡਾ ਨੇ ਪਹਿਲਾ, ਯੋਹਾਨਸੇ ਸਚਦੇਵਾ ਸੇਟਪਾਲ ਸਕੂਲ ਨੇ ਦੂਜਾ, ਅੰਡਰ 17 ਵਿੱਚ ਲਵੰਚਿਆ ਸੇਂਟ ਪਾਲ ਸਕੂਲ ਬਠਿੰਡਾ ਨੇ ਪਹਿਲਾ, ਸੁਖਰੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਨੇ ਦੂਜਾ, ਅੰਡਰ 19 ਵਿੱਚ ਜਸਪ੍ਰੀਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ ਨੇ ਪਹਿਲਾ ਮਨਿਕਾ ਅਰੋੜਾ ਲਾਰਡ ਰਾਮਾ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਜਗਦੀਸ਼ ਕੁਮਾਰ ਜਨਰਲ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਲੈਕਚਰਾਰ ਅਮ੍ਰਿਤਪਾਲ ਕੌਰ,ਲੈਕਚਰਾਰ ਹਰਪਾਲ ਕੌਰ, ਡਾਕਟਰ ਰਵਨੀਤ ਸਿੰਘ,ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਸੁਰਜੀਤ ਸਿੰਘ, ਭੁਪਿੰਦਰ ਸਿੰਘ ਤੱਗੜ, ਹਰਭਗਵਾਨ ਦਾਸ, ਸਤਵੀਰ ਸਿੰਘ, ਬੇਅੰਤ ਕੌਰ, ਸਿੰਗਾਰਾ ਸਿੰਘ, ਗੁਰਿੰਦਰ ਸਿੰਘ, ਅਵਤਾਰ ਸਿੰਘ ਮਾਨ, ਨਵਦੀਪ ਕੌਰ, ਰੁਪਿੰਦਰ ਕੌਰ, ਹਰਵਿੰਦਰ ਸਿੰਘ, ਸੁਖਪਾਲ ਸਿੰਘ, ਰਜਿੰਦਰ ਸ਼ਰਮਾ, ਸੁਰਿੰਦਰ ਕੁਮਾਰ, ਕੁਲਦੀਪ ਸਿੰਘ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909335