Wednesday, May 20, 2026
Home Blog Page 546

72 ਲੱਖ ਦੀ ਲਾਗਤ ਵਾਲੀਆਂ ਜੈਟਿੰਗ ਅਤੇ ਗ੍ਰੈਬ ਮਸ਼ੀਨਾਂ ਨਾਲ ਸੀਵਰੇਜ ਸਿਸਟਮ ਵਿੱਚ ਕੀਤਾ ਜਾਵੇਗਾ ਸੁਧਾਰ : ਮੇਅਰ ਪਦਮਜੀਤ ਮਹਿਤਾ

0

👉ਤਿੰਨ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
👉ਕਿਹਾ, ਨਗਰ ਨਿਗਮ ਹੋ ਰਿਹਾ ਹੈ ਆਤਮ-ਨਿਰਭਰ, ਸੀਵਰੇਜ ਦੀ ਸਮੱਸਿਆ ਜਲਦੀ ਹੋਵੇਗੀ ਹੱਲ
👉ਬਠਿੰਡਾ ਦੇ ਵਿਕਾਸ ਨੂੰ ਪਹਿਲ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
Bathinda News:ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ ਸੀਵਰੇਜ ਦੀ ਸਮੱਸਿਆ ਤੋਂ ਰਾਹਤ ਦੇਣ ਲਈ 72 ਲੱਖ ਰੁਪਏ ਦੀ ਲਾਗਤ ਵਾਲੀਆਂ ਇੱਕ ਜੈਟਿੰਗ ਕਮ ਸੰਕਸ਼ਨ ਮਸ਼ੀਨ ਅਤੇ ਦੋ ਗ੍ਰੈਬ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜੋ ਸ਼ਹਿਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਸਮੱਸਿਆਵਾਂ ਤੋਂ ਮੁਕਤ ਕਰਨ ਲਈ ਉਨ੍ਹਾਂ ਦੀ ਹਰ ਮੰਗ ਮੁੱਖ ਮੰਤਰੀ ਵੱਲੋਂ ਇੱਕ ਵਾਰ ਵਿੱਚ ਪੂਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Mohali ਦੇ ਉਦਯੋਗਿਕ ਖੇਤਰ ‘ਚ ਧਮਾਕਾ, 2 ਦੀ ਮੌ+ਤ, 4 ਜਖ਼ਮੀ

ਉਨ੍ਹਾਂ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਦੇਖਭਾਲ ਤ੍ਰਿਵੇਣੀ ਕੰਪਨੀ ਵੱਲੋਂ ਕੀਤੀ ਜਾ ਰਹੀ ਸੀ, ਪਰ ਉਕਤ ਕੰਪਨੀ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ, ਜਿਸ ਕਾਰਨ ਸੀਵਰੇਜ ਸਿਸਟਮ ਦੀ ਹਾਲਤ ਖ਼ਰਾਬ ਹੈ, ਪਰ ਹੁਣ ਉਕਤ ਕੰਪਨੀ ਨੂੰ ਨਗਰ ਨਿਗਮ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਹੁਣ ਨਗਰ ਨਿਗਮ ਵੱਲੋਂ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਆਪਣੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਲਈ ਨਗਰ ਨਿਗਮ ਨੂੰ ਪੂਰੀ ਤਰ੍ਹਾਂ ਸਵੈ-ਨਿਰਭਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸੀਵਰੇਜ ਦੀ ਸਫਾਈ ਲਈ ਜੈਟਿੰਗ ਅਤੇ ਗ੍ਰੈਬ ਮਸ਼ੀਨਾਂ ਰਵਾਨਾ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ 52 ਲੱਖ ਰੁਪਏ ਦੀ ਇੱਕ ਜੈਟਿੰਗ ਕਮ ਸੰਕਸ਼ਨ ਮਸ਼ੀਨ ਅਤੇ 10-10 ਲੱਖ ਰੁਪਏ ਦੀਆਂ ਦੋ ਗ੍ਰੈਬ ਮਸ਼ੀਨਾਂ ਦੁਆਰਾ ਸੀਵਰੇਜ ਸਿਸਟਮ ਨੂੰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਨਗਰ ਨਿਗਮ ਕੋਲ ਤਿੰਨ ਜੈਟਿੰਗ ਕਮ ਸੰਕਸ਼ਨ ਮਸ਼ੀਨਾਂ ਅਤੇ 6 ਗ੍ਰੈਬ ਮਸ਼ੀਨਾਂ ਉਪਲਬਧ ਹਨ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਸ੍ਰੀ ਮਹਿਤਾ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਇਆ ਜਾਵੇਗਾ ਅਤੇ ਲੋੜ ਪੈਣ ‘ਤੇ ਜਲਦੀ ਹੀ ਹੋਰ ਮਸ਼ੀਨਰੀ ਵੀ ਖਰੀਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਦੀ ਸੂਰਤ ਵਿੱਚ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜਿਸ ਲਈ ਨਗਰ ਨਿਗਮ ਵੱਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਸੀਵਰੇਜ ਸਿਸਟਮ ਨੂੰ ਪੂਰੀ ਤਰ੍ਹਾਂ ਸੁਧਾਰਿਆ ਜਾਵੇਗਾ।ਇਸ ਮੌਕੇ ਸਲਾਹਕਾਰ ਸ਼ਾਮ ਲਾਲ ਜੈਨ, ਐਫ ਐਂਡ ਸੀ ਸੀ ਮੈਂਬਰ ਰਤਨ ਰਾਹੀ, ਉਮੇਸ਼ ਗੋਗੀ, ਕੌਂਸਲਰ ਰਾਜਿੰਦਰ ਸਿੰਘ ਸਿੱਧੂ, ਪਰਵਿੰਦਰ ਸਿੰਘ ਨੰਬਰਦਾਰ, ਵਿਕਰਮ ਕ੍ਰਾਂਤੀ, ਚਰਨਜੀਤ ਭੋਲਾ, ਰਾਣਾ ਰਣਦੀਪ ਸਿੰਘ, ਅਮਰਿੰਦਰ ਸਿੱਧੂ, ਮਨੋਜ ਜਿੰਦਲ, ਜਗਪਾਲ ਸਿੰਘ ਗੋਰਾ ਸਿੱਧੂ, ਸੋਨੀ ਪ੍ਰਧਾਨ, ਅਮਨ ਡੀਸੀ, ਐਕਸੀਅਨ ਬਲਜੀਤ ਸਿੰਘ, ਜੇਈ ਪਵਨ ਕੁਮਾਰ ਅਤੇ ਸਟਾਫ ਉਨ੍ਹਾਂ ਨਾਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਰੋਬਾਰ ਨੂੰ ਸੁਰੱਖਿਅਤ ਰੱਖਣ ਲਈ ਟੋਹ-ਵੈਨ ਦਾ ਕੀਤਾ ਜਾਵੇਗਾ ਢੁਕਵਾਂ ਪ੍ਰਬੰਧ : ਮੇਅਰ ਪਦਮਜੀਤ ਮਹਿਤਾ

0

👉ਟੋਹ-ਵੈਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਨੇ ਕੀਤੀ ਮੁਲਾਕਾਤ
Bathinda News:ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨਾਲ ਮਿੱਡੂ ਮੱਲ ਸਟਰੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸਾਜਨ ਸ਼ਰਮਾ ਦੀ ਅਗਵਾਈ ਹੇਠ ਬਠਿੰਡਾ ਦੇ ਮੁੱਖ ਬਾਜ਼ਾਰਾਂ ਦੇ ਵਪਾਰੀਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ । ਇਸ ਦੌਰਾਨ ਉਨ੍ਹਾਂ ਵਲੋਂ ਟੋਹ-ਵੈਨ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ।ਇਸ ਮੌਕੇ ਮੇਅਰ ਸ੍ਰੀ ਮਹਿਤਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਟੋਹ-ਵੈਨ ਦਾ ਮੁੱਦਾ ਇਸ ਮਹੀਨੇ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਾਰੋਬਾਰ ਹੈ, ਤਾਂ ਸ਼ਹਿਰ ਹੈ ਅਤੇ ਸ਼ਹਿਰ ਦੀ ਤਰੱਕੀ ਤੇ ਆਰਥਿਕਤਾ ਲਈ ਕਾਰੋਬਾਰ ਨੂੰ ਬਚਾਉਣਾ ਜ਼ਰੂਰੀ ਹੈ, ਇਸ ਲਈ ਉਨ੍ਹਾਂ ਵੱਲੋਂ ਵਪਾਰਕ ਭਾਈਚਾਰੇ ਦੀ ਬਿਹਤਰੀ ਲਈ ਸਖ਼ਤ ਅਤੇ ਢੁਕਵੇਂ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ  7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ਼੍ਰੀ ਮਹਿਤਾ ਨੇ ਕਿਹਾ ਕਿ ਕਾਰੋਬਾਰ ਨੂੰ ਬਚਾਉਣ ਲਈ ਕਈ ਵਾਰ ਵਪਾਰਕ ਭਾਈਚਾਰੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਕਈ ਮੁੱਦਿਆਂ ਦਾ ਹੱਲ ਵੀ ਕੱਢਿਆ ਗਿਆ ਹੈ, ਪਰ ਟੋਹ-ਵੈਨ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਨਹੀਂ ਹੋਈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਹੁਣ ਟੋਹ-ਵੈਨ ਦੇ ਮੁੱਦੇ ਦਾ ਪੂਰਾ ਹੱਲ ਲੱਭਿਆ ਜਾਵੇਗਾ, ਤਾਂ ਜੋ ਕਾਰੋਬਾਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਅਜਿਹੀ ਸਥਿਤੀ ਵਿੱਚ ਜੇਕਰ ਕਾਰੋਬਾਰ ਚੱਲਦਾ ਹੈ, ਤਾਂ ਬਠਿੰਡਾ ਖੁਸ਼ਹਾਲ ਹੋਵੇਗਾ।

ਇਹ ਵੀ ਪੜ੍ਹੋ  ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

ਇਸ ਦੌਰਾਨ ਸ਼੍ਰੀ ਸਾਜਨ ਸ਼ਰਮਾ ਨੇ ਕਿਹਾ ਕਿ ਟੋਹ-ਵੈਨ ਵੱਲੋਂ ਗਾਹਕਾਂ ਦੇ ਵਾਹਨਾਂ ਨੂੰ ਚੁੱਕਣ ਕਾਰਨ ਬਾਜ਼ਾਰਾਂ ਵਿੱਚ ਗਾਹਕਾਂ ਦੀ ਆਵਾਜਾਈ ਬੰਦ ਹੋ ਗਈ ਹੈ, ਜਿਸ ਕਾਰਨ ਕਾਰੋਬਾਰ ਖਤਮ ਹੋਣ ਦੇ ਕੰਢੇ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਟੋਹ-ਵੈਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕੀਤਾ ਜਾਵੇ।ਇਸ ਮੌਕੇ ਸ਼੍ਰੀ ਸਾਜਨ ਸ਼ਰਮਾ ਦੇ ਨਾਲ ਸਕੱਤਰ ਸ਼੍ਰੀ ਸਤੀਸ਼ ਅਰੋੜਾ, ਸ਼੍ਰੀ ਅਮਿਤ ਪਰਨਾਮੀ, ਸ਼੍ਰੀ ਜੀਵਨ ਗਰਗ, ਸ਼੍ਰੀ ਹਰਪ੍ਰੀਤ ਸਿੰਘ, ਸ਼੍ਰੀ ਕਰਨੈਲ ਸਿੰਘ, ਸ਼੍ਰੀ ਮਨੀ ਗਰਗ, ਸ਼੍ਰੀ ਤਰਸੇਮ ਸਿੰਘ, ਸ਼੍ਰੀ ਰਵੀ ਕੁਮਾਰ ਭੋਲਾ, ਸ਼੍ਰੀ ਵਿਪਿਨ ਕੁਮਾਰ ਰਿੰਕੂ, ਸ਼੍ਰੀ ਰਾਹੁਲ ਸ਼ਰਮਾ ਅਤੇ ਹੋਰ ਵਪਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

0

Fazilka News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ

0

👉ਬਟਾਲਾ ਦੇ ਵਿਚ ਲਾਅ ਐਂਡ ਆਰਡਰ ਦੀ ਡਿਊਟੀ ਨਿਭਾਉਣ ਗਿਆ ਨੇ ਖੁਦ ਤੋੜਿਆ ਕਾਨੂੰਨ
Batala News: ਬਟਾਲਾ ‘ਚ ਅਮਨ ਤੇ ਕਾਨੂੰਨ ਦੀ ਡਿਊਟੀ ਨਿਭਾਉਣ ਆਏ ਬਠਿੰਡਾ ਦੇ ਦੋ ਥਾਣੇਦਾਰਾਂ ਨੂੰ ਇੱਥੋਂ ਦੇ ਇੱਕ ਪੱਤਰਕਾਰ ਨਾਲ ਕੁੱਟਮਾਰ ਮਹਿੰਗੀ ਪੈ ਗਈ ਹੈ। ਇੱਕ ਹੋਟਲ ਦੇ ਵਿਚ ਠਹਿਰੇ ਬਠਿੰਡਾ ਸਥਿਤ 5ਵੀਂ ਕਮਾਂਡੋਂ ਬਟਾਲੀਅਨ ਦੇ ਇੰਨਾਂ ਥਾਣੇਦਾਰਾਂ ਵੱਲੋਂ ਕਿਸੇ ਨਿੱਕੀ ਜਿਹੀ ਗੱਲ ਨੂੰ ਲੈ ਕੇ ਹੋਈ ਬਹਿਸ ਦੇ ਮਾਮਲੇ ਵਿਚ ਬਟਾਲਾ ਦੇ ਇੱਕ ਪੱਤਰਕਾਰ ਨੂੰ ਬੇਰਹਿਮੀ ਕੁੱਟ ਦਿੱਤਾ ਤੇ ਅੱਧ ਮਰਿਆ ਕਰਕੇ ਛੱਡ ਕੇ ਫ਼ਰਾਰ ਹੋ ਗਏ। ਜਿਸਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਜਖਮੀ ਹਾਲਾਤ ਵਿਚ ਪੱਤਰਕਾਰ ਨੂੰ ਹਸਪਤਾਲ ਦਾਖਲ ਕਰਵਾਇਆ। ਇਹ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ।

ਇਹ ਵੀ ਪੜ੍ਹੋ  Mohali ਦੇ ਉਦਯੋਗਿਕ ਖੇਤਰ ‘ਚ ਧਮਾਕਾ, 2 ਦੀ ਮੌ+ਤ, 4 ਜਖ਼ਮੀ

ਬਟਾਲਾ ਜ਼ਿਲ੍ਹਾ ਪੁਲਿਸ ਦੇ ਐਸਐਸਪੀ ਸਾਹਿਲ ਮੀਰ ਕਾਸਿਮ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਮੁਲਜਮ ਪੁਲਿਸ ਮੁਲਾਜਮਾਂ ਵਿਰੁਧ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਤੇ ਇੰਨ੍ਹਾਂ ਵਿਰੁਧ ਵਿਭਾਗੀ ਕਾਰਵਾਈ ਲਈ ਬਟਾਲੀਅਨ ਦੇ ਕਮਾਂਡੇਂਟ ਨੂੰ ਲਿਖਿਆ ਗਿਆ।’’ ਡੀਐਸਪੀ ਸਿਟੀ ਬਟਾਲਾ ਸੰਜੀਵ ਕੁਮਾਰ ਨੇ ਵੀ ਇਸ ਘਟਨਾ ‘ਤੇ ਅਫ਼ਸੋਸ ਜਾਹਰ ਕਰਦਿਆਂ ਦਸਿਆ ਕਿ ਇਹ ਘਟਨਾ 1 ਅਗੱਸਤ ਦੀ ਹੈ ਤੇ 5ਵੀਂ ਕਮਾਂਡੋ ਦੇ ਜਵਾਨ ਤੇ ਅਧਿਕਾਰੀ ਬਟਾਲਾ ‘ਚ ਲਾਅ ਐਂਡ ਆਰਡਰ ਦੀ ਡਿਊਟੀ ਨਿਭਾਉਣ ਆਏ ਸਨ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਉਨ੍ਹਾਂ ਕਿਹਾ ਕਿ,‘‘ਪੱਤਰਕਾਰ ਦਾ ਨਾਮ ਬਲਵਿੰਦਰ ਕੁਮਾਰ ਭੱਲਾ ਹੈ, ਜਿਸਦੇ ਬਿਆਨਾਂ ਉਪਰ ਬੀਐਨਐਸ ਦੀ ਧਾਰਾ 115 (2) 118(1) 3/5 ਤਹਿਤ ਇਹ ਪਰਚਾ 5ਵੀਂ ਕਮਾਂਡੋ ਬਟਾਲੀਅਨ ਦੇ ਮਨਦੀਪ ਸਿੰਘ ਤੇ ਸੁਰਜੀਤ ਸਿੰਘ ਵਿਰੁਧ ਦਰਜ਼ ਕੀਤਾ ਗਿਆ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।’’ ਉਧਰ, 5ਵੀਂ ਕਮਾਂਡੋ ਬਟਾਲੀਅਨ ਦੇ ਕਮਾਂਡੇਂਟ ਜਤਿੰਦਰ ਸਿੰਘ ਨੇ ਕਿਹਾ, ‘‘ ਵੀਡੀਓ ਉਨ੍ਹਾਂ ਦੇ ਵੀ ਧਿਆਨ ਵਿਚ ਆਈ ਹੈ ਤੇ ਸਾਡੀ ਬਟਾਲੀਅਨ ਦੇ 25 ਜਵਾਨ ਬਟਾਲਾ ਗਏ ਸਨ ਪ੍ਰੰਤੂ ਹਾਲੇ ਤੱਕ ਬਟਾਲਾ ਪੁਲਿਸ ਵੱਲੋਂ ਇਸ ਸਬੰਧੀ ਕੋਈ ਲਿਖਿਤ ਤੌਰ ‘ਤੇ ਨਹੀਂ ਆਇਆ ਹੈ ਪ੍ਰੰਤੂ ਫ਼ਿਰ ਵੀ ਜਾਂਚ ਕੀਤੀ ਜਾ ਰਹੀ ਹੈ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੁੜ ਅਕਾਲੀ ਧੜਿਆਂ ਨੂੰ ਆਪੋ-ਆਪਣੇ ਚੁੱਲੇ ਸਮੇਟਣ ਦੇ ਆਦੇਸ਼

0

👉ਕਿਹਾ, ਸਿਆਸੀ ਲਾਭ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕੀਤਾ ਜਾਵੇ
Amritsar News: ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਇਕੱਤਰਤਾ ਵਿੱਚ ਮੁੜ ਅਕਾਲੀ ਧੜਿਆਂ ਨੂੰ ਆਪੋ-ਆਪਣੇ ਚੁੱਲੇ ਸਮੇਟਣ ਦੇ ਆਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਸਿਆਸੀ ਲਾਭ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰਨ ਲਈ ਕਿਹਾ ਗਿਆ। ਜਾਰੀ ਇਸ ਹੁਕਮਨਾਮੇ ਵਿਚ ਕਿਹਾ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ” – ਦਾ ਮਾਮਲਾ ਵਿਚਾਰਿਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 2 ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਵੱਖਰੇ ਚੱਲ੍ਹੇ ਸਮੇਟ ਕੇ ਇਕਜੁੱਟ ਹੋਣ।

ਇਹ ਵੀ ਪੜ੍ਹੋ   ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਲੱਗੀ ਧਾਰਮਿਕ ਸਜ਼ਾ, ਨਿਭਾਉਣੀ ਸ਼ੁਰੂ

ਇਸ ਸਬੰਧੀ ਹੁਣ ਤਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ, ਸਿਆਸੀ ਧਿਰਾਂ ਵਿੱਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜ੍ਹਾ ਹੈ। ਜੇਕਰ 2 ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।ਉਧਰ, ਸਿੰਘ ਸਾਹਿਬਾਨ ਦੇ ਇਸ ਹੁਕਮ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਨੇ ਇੱਕ ਬਿਆਨ ਜਾਰੀ ਕਰਕੇ ਅੱਜ ਹੋਈ ਸਿੰਘ ਸਾਹਿਬਾਨ ਦੀ ਇਕੱਤਰਤਾ ਤੋ ਬਾਅਦ ਜਾਰੀ ਹੋਏ ਆਦੇਸ਼ ਵਿੱਚ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਵਿੱਚ ਹੋਏ ਹੁਕਮਾਂ ਨੂੰ ਨਾ ਮੰਨਣ ਲਈ ਹੁਕਮਨਾਮਾ ਸਾਹਿਬ ਤੋਂ ਭਗੌੜੇ ਧੜੇ ਨੂੰ ਬੇਵੱਸੀ ਦੀ ਹਾਲਤ ਵਿੱਚ ਵੱਖਰਾ ਚੁੱਲਾ ਰੱਖਣ ‘ਤੇ ਤੰਜ ਭਰੀ ਮੁਬਾਰਕ ਦਿੱਤੀ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਨੇ ਦੋ ਦਸੰਬਰ ਦੇ ਹੁਕਮਨਾਮਾ ਤੋ ਬਾਅਦ ਚੁੱਲਾ ਨਹੀਂ ਸਮੇਟਿਆ, ਅਤੇ ਨਾ ਹੀ ਤਿੰਨ ਦਿਨਾਂ ਵਿਚ ਅਸਤੀਫ਼ੇ ਸਵੀਕਾਰ ਹੋਏ। ਅੱਜ ਵਿਸ਼ਵ ਭਰ ਦਾ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਅੱਜ ਦੇ ਆਦੇਸ਼ ਤੋ ਸਾਫ ਹੈ ਕਿ ਜਿਸ ਤਰਾਂ ਦਲਜੀਤ ਚੀਮਾ ਵਾਰ ਵਾਰ ਗੁੰਮਰਾਹ ਕਰਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਸਿਰਫ ਓਹਨਾ ਕੋਲ ਹੈ, ਅੱਜ ਦੇ ਆਦੇਸ਼ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜਿਹੇ ਭਰਮ ਭੁਲੇਖੇ ਗਲਤ ਪੈਦਾ ਕੀਤੇ ਗਏ । ਹੁਕਮਨਾਮਾ ਸਾਹਿਬ ਨੂੰ ਇੰਨ ਬਿੰਨ ਮੰਨਣ ਦੀ ਬਜਾਏ ਆਪਣਾ ਚੁੱਲਾ ਬਾਲ ਕੇ ਰੱਖਣ ਵਾਲੇ ਸੁਖਬੀਰ ਧੜੇ ਨੂੰ ਇਹ ਸਖ਼ਤ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹੁਕਮਨਾਮੇ ਤੋ ਲੱਗਦਾ ਹੈ ਕਿ ਸੁਖਬੀਰ ਧੜੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਵਾਂਗ ਹੀ ਚੱਲਣ ਦਾ ਮਨ ਬਣਾ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਲੱਗੀ ਧਾਰਮਿਕ ਸਜ਼ਾ, ਨਿਭਾਉਣੀ ਸ਼ੁਰੂ

0

Amritsar News: ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ 25 ਜੁਲਾਈ ਨੂੰ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਪੰਜਾਬੀ ਗਾਇਕ ਵੱਲੋਂ ਰੋਮਾਂਟਿਕ ਗੀਤ ਗਾਉਣ ਅਤੇ ਭੰਗੜੇ ਪਾਉਣ ਦੇ ਮਾਮਲੇ ਵਿਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਪੰਜ ਸਿੰਘ ਸਾਹਿਬਾਨ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਸਜ਼ਾ ਸੁਣਾਉਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਦੂਆਰਾ ਗੁਰੂ ਕੇ ਮਹਿਲ(ਜਨਮ ਅਸਥਾਨ) ਤੱਕ ਪੈਦਲ ਜਾਣ ਅਤੇ ਰਾਸਤੇ ਵਿਚ ਸਾਫ਼ ਸਫ਼ਾਈ ਕਰਨ ਲਈ ਕਿਹਾ।

ਇਹ ਵੀ ਪੜ੍ਹੋ Mohali ਦੇ ਉਦਯੋਗਿਕ ਖੇਤਰ ‘ਚ ਧਮਾਕਾ, 2 ਦੀ ਮੌ+ਤ, 4 ਜਖ਼ਮੀ

ਇਸੇ ਤਰ੍ਹਾਂ ਇਸ ਤੋਂ ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ 100 ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣਗੇ, ਇਹ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਲਈ ਜਾਣਗੇ ਅਤੇ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 2 ਦਿਨ ਜੋੜਾ ਘਰ ਵਿੱਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।

ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰਾਂ ਸਾਹਮਣੇ ਪੇਸ਼ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਇੱਕ ਨਿਮਾਣੇ ਸਿੱਖ ਵਾਂਗ ਦਾਹੜਾ ਪ੍ਰਕਾਸ਼ ਕਰਕੇ ਨੰਗੇ ਪੈਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸ: ਬੈਂਸ ਨੇ ਇਸ ਧਾਰਮਿਕ ਸਜ਼ਾ ਕਬੂਲ ਕਰਦਿਆਂ ਜਥੇਦਾਰਾਂ ਵੱਲੋਂ ਲਗਾਈ ਸੇਵਾਂ ਨੂੰ ਨਿਭਾਉਣਾ ਵੀ ਸ਼ੁਰੂ ਕਰ ਦਿੱਤਾ।ਇਸਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਮਸਲੇ ਦੇ ਵਿਚ ਇਹ ਫ਼ੈਸਲਾ ਵੀ ਸੁਣਾਇਆ ਗਿਆ ਹੈ ਕਿ ਸਰਕਾਰਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆ ਉੱਤੇ ਸੈਮੀਨਾਰ, ਗੋਸ਼ਟੀਆਂ ਤੇ ਲੈਕਚਰ ਕਰਵਾਉਣੇ ਚਾਹੀਦੇ ਹਨ ਪਰ ਉਨ੍ਹਾਂ ਵਿੱਚ ਵੀ ਸਿੱਖ ਧਾਰਮਿਕ ਮਰਯਾਦਾ ਦਾ ਪੂਰਨ ਧਿਆਨ ਰੱਖਿਆ ਜਾਵੇ। ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਸਹਿਯੋਗ ਲਿਆ ਜਾਵੇ।

ਇਹ ਵੀ ਪੜ੍ਹੋ ਏਅਰਪੋਰਟ ‘ਤੇ ਤੜਕਸਾਰ ਭਿਆਨਕ ਹਾਦਸਾ;ਔਰਤ ਦੀ ਹੋਈ ਮੌ+ਤ

ਧਾਰਮਿਕ ਤੇ ਗੁਰਮਤਿ ਸਮਾਗਮ ਕਰਨੇ ਅਤੇ ਨਗਰ ਕੀਰਤਨ ਕੱਢਣੇ ਖ਼ਾਲਸਾ ਪੰਥ ਦੀਆਂ ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਪੰਥ ਇਨ੍ਹਾਂ ਨੂੰ ਕਰਨ ਲਈ ਪੂਰਨ ਸਮਰੱਥ ਹੈ, ਇਸ ਲਈ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਉੱਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸਹਿਯੋਗ ਕਰੇ, ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਬਿਹਾਰ ਸਰਕਾਰ ਨੇ ਕੀਤਾ ਸੀ। ਸਿੱਖ ਸੰਸਥਾਵਾਂ ਵੀ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦਾ ਇਨ੍ਹਾਂ ਸਮਾਗਮਾਂ ਵਿੱਚ ਬਣਦਾ ਸਤਿਕਾਰ ਕਰੇ। ਇਸਦੇ ਨਾਲ ਹੀ ਸਿੰਘ ਸਾਹਿਬਾਨ ਵੱਲੋਂ ਸ਼ਤਾਬਦੀ ਸਮਾਗਮਾਂ ਵਿੱਚ ਸੰਗਤਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਤੇ ਹੋਰਨਾਂ ਥਾਵਾਂ ਨੂੰ ਆਉਂਦੇ ਰਸਤੇ, ਸੜਕਾਂ ਠੀਕ ਕਰਨ, ਲੋੜੀਂਦੇ ਵਿਕਾਸ ਕਾਰਜ ਅਤੇ ਸੰਗਤ ਦੀ ਸਹੂਲਤ ਵਾਲੇ ਹੋਰ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 260 ਗ੍ਰਾਮ ਹੈਰੋਇਨ,60 ਸਿਗਨੇਚਰ ਕੈਪਸੂਲ ਬ੍ਰਾਮਦ ਕੀਤੇ

0

Mansa News:ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੱੁਧ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆ ਵਿੱਚ 03 ਮੁਕਦੱਮੇ ਦਰਜ ਕਰਕੇ 04 ਵਿਅਕਤੀਆ ਨੂੰ ਕਾਬੂ ਕਰਕੇੇ ਉਨ੍ਹਾ ਪਾਸੋ 260 ਗ੍ਰਾਮ ਹੈਰੋਇਨ,60 ਸਿਗਨੇਚਰ ਕੈਪਸੂਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਨੂੰ ਸਟੇਟ ਬੈਂਕ ਆਫ ਇੰਡੀਆ ਵੱਲੋਂ ਦਿੱਤੇ ਗਏ 3 ਸਪਲਿਟ ਏ.ਸੀ.

0

Bathinda News: ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਬਠਿੰਡਾ ਵਿਖੇ ਅੱਜ ਸਟੇਟ ਬੈਂਕ ਆਫ ਇੰਡੀਆ, ਬਰਾਂਚ ਆਈ.ਟੀ.ਆਈ. ਚੌਂਕ ਬਠਿੰਡਾ ਵੱਲੋਂ 03 ਸਪਲਿਟ ਏ.ਸੀ. ਦਿੱਤੇ ਗਏ।ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਬਠਿੰਡਾ ਵਿਖੇ ਲਗਭਗ 200 ਸਿਖਿਆਰਥਣਾਂ ਵੱਖ-ਵੱਖ ਟਰੇਡਾਂ ਵਿੱਚ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ। ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਬਠਿੰਡਾ ਦੀਆਂ ਚੱਲ ਰਹੀਆਂ ਟਰੇਡਾਂ ਦੀਆਂ ਲੈਂਬਾਂ ਵਿੱਚ ਸਪਲਿਟ ਏ.ਸੀ. ਦੀ ਬਹੁਤ ਜਰੂਰਤ ਸੀ, ਜੋ ਕਿ ਸਟੇਟ ਬੈਂਕ ਆਫ ਇੰਡੀਆਂ ਦੇ ਸਹਿਯੋਗ ਨਾਲ 03 ਸਪਲਿਟ ਏ.ਸੀ. ਅੱਜ ਸੰਸਥਾ ਨੂੰ ਦਿੱਤੇ ਗਏ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਜਿਸ ਨਾਲ ਸਿਖਿਆਰਥਣਾਂ ਨੂੰ ਟਰੇਨਿੰਗ ਲੈਣ ਸਮੇਂ ਗਰਮੀ ਦੀ ਪਰੇਸ਼ਾਨੀ ਤੋਂ ਰਾਹਤ ਮਿਲੇਗੀ ਅਤੇ ਸੁਚਾਰੂ ਟਰੇਨਿੰਗ ਹੋ ਸਕੇਗੀ।ਇਸ ਸਮੇਂ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਬਠਿੰਡਾ ਦੇ ਪ੍ਰਿੰਸੀਪਲ ਸ੍ਰੀ ਯਾਦਵਿੰਦਰ ਸਿੰਘ ਢਿੱਲੋਂ, ਟਰੇਨਿੰਗ ਅਫਸਰ ਸ੍ਰੀ ਜਸਵਿੰਦਰ ਸਿੰਘ, ਦਫਤਰੀ ਸਟਾਫ, ਸਮੂਹ ਟਰੇਨਿੰਗ ਸਟਾਫ ਅਤੇ ਟਰੇਨਿੰਗ ਲੈ ਰਹੀਆਂ ਸਿਖਿਆਰਥਣਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਰਿਜਨਲ ਮੈਨੇਜਰ ਸ੍ਰੀ ਰੋਹਿਤ ਕੱਕੜ, ਬਰਾਂਚ ਮੈਨੇਜਰ ਸ੍ਰੀ ਸ਼ਨੀ ਧੁਰੀਆਂ ਅਤੇ ਅਸਿਸਟੈਂਟ ਮੈਨੇਜਰ (ਐਂਚ ਆਰ) ਸ੍ਰੀ ਪਰਮਿੰਦਰ ਸਿੰਘ ਜੀ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਗਿਆ ਅਤੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mohali ਦੇ ਉਦਯੋਗਿਕ ਖੇਤਰ ‘ਚ ਧਮਾਕਾ, 2 ਦੀ ਮੌ+ਤ, 4 ਜਖ਼ਮੀ

0

Mohali News: ਮੁਹਾਲੀ ਦੇ ਉਦਯੋਗਿਕ ਖੇਤਰ ਵਿਚ ਸਥਿਤ ਇਕ ਫੈਕਟਰੀ ਵਿਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਦੇ ਵਿਚ ਦੋ ਲੋਕਾਂ ਦੀ ਮੌਤ ਹੋਣ ਅਤੇ 4 ਜਣਿਆਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੂਚਨਾ ਮੁਤਾਬਕ ਇਹ ਘਟਨਾ ਇੰਡਸਟਰੀਅਲ ਏਰੀਆ, ਫੇਜ਼ 9 ਵਿੱਚ ਸਥਿਤ ਇੱਕ ਆਕਸੀਜਨ ਪਲਾਂਟ ਵਿੱਚ ਵਾਪਰੀ ਹੈ। ਦਸਿਆ ਜਾ ਰਿਹਾ ਕਿ ਸਿੰਲੈਡਰ ਫਟਣ ਕਾਰਨ ਇਹ ਧਮਾਕਾ ਹੋਇਆ, ਜਿਸ ਵਿਚ ਦੋ ਲੋਕ ਜਿੰਦਾ ਹੀ ਸੜ ਗਏ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਉਧਰ ਧਮਾਕੇ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਮੈਡੀਕਲ ਟੀਮਾਂ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।ਪ੍ਰਸ਼ਾਸਨ ਨੇ ਵੀ ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ, ਤਿੰਨ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ, ਫੇਜ਼ 6 ਵਿੱਚ ਭੇਜਿਆ ਗਿਆ ਹੈ। ਦਸਿਆ ਜਾ ਰਿਹਾ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਜਥੇਦਾਰਾਂ ਸਾਹਮਣੇ ਪੇਸ਼ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0

👉ਦਾਹੜਾ ਪ੍ਰਕਾਸ਼ ਕਰਕੇ ਨੰਗੇ ਪੈਰੀ ਪੁੱਜੇ ਸਨ ਸ਼੍ਰੀ ਅਕਾਲ ਤਖਤ ਸਾਹਿਬ;ਮਾਮਲਾ ਸ਼ਹੀਦੀ ਸਮਾਗਮ ‘ਚ ਰੌਮਾਂਟਿਕ ਗਾਣੇ ਗਾਉਣ ਦਾ

Amritsar News:ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਦੀ ਸ਼ੁਰੂਆਤ ਮੌਕੇ ਸ਼੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਵੱਲੋਂ ਰੌਮਾਂਟਿਕ ਗਾਣੇ ਗਾਉਣ ਅਤੇ ਭੰਗੜਾ ਪਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਆਪਣੇ ਕਹੇ ਮੁਤਾਬਕ ਨੰਗੇ ਅਤੇ ਦਾਹੜਾ ਪ੍ਰਕਾਸ਼ ਕਰਕੇ ਇੱਕ ਨਿਮਾਣੇ ਸਿੱਖ ਵਜੋਂ ਸ਼੍ਰੀ ਹਰਿਮੰਦਰ ਸਾਹਿਬ ਪੁੱਜੇ ਸ: ਬੈਂਸ ਨੇ ਪਹਿਲਾਂ ਗੁਰਦੂਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਉਹ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ।

ਇਹ ਵੀ ਪੜ੍ਹੋ ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

ਇਸ ਦੌਰਾਨ ਸ਼੍ਰੀ ਅਕਾਲ ਤਖੱਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਤੇ ਭਾਈ ਮੰਗਲ ਸਿੰਘ ਦੇ ਸਾਹਮਣੇ ਉਨ੍ਹਾਂ ਇਸ ਘਟਨਾ ਉੱਪਰ ਖਿਮਾ ਜਾਚਨਾ ਕੀਤੀ ਤੇ ਅੱਗੇ ਤੋਂ ਕੋਈ ਅਜਿਹੀ ਗਲਤੀ ਨਾ ਹੋਣ ਦੇਣ ਦਾ ਭਰੋਸਾ ਦਿਵਾਇਆ। ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੇ ਨਾਲ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਵੀ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

ਪ੍ਰੰਤੂ ਡਾਇਰੈਕਟਰ ਜਫ਼ਰ ਵੱਲੋਂ ਵਿਦੇਸ਼ ‘ਚ ਹੋਣ ਕਾਰਨ ਪੇਸ਼ ਹੋਣ ਲਈ ਕੁੱਝ ਦਿਨਾਂ ਦੀ ਮੋਹਲਤ ਮੰਗੀ ਗਈ ਹੈ, ਜਿਸਨੂੰ ਸਵੀਕਾਰ ਕਰ ਲਿਆ ਗਿਆ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਸ਼੍ਰੀਨਗਰ ਵਿਚ ਹੋਏ ਸਮਾਗਮ ਦੀ ਵੀਡੀਓ ਦੇ ਸੋਸਲ ਮੀਡੀਆ ‘ਤੇ ਵਾਈਰਲ ਹੋਣ ਤੋਂ ਦੂਜੇ ਦਿਨ ਬਾਅਦ ਹੀ ਗਾਇਕ ਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਗਏ ਸਨ ਤੇ ਉਨ੍ਹਾਂ ਗਲਤੀ ਮੰਨਦਿਆਂ ਇਸਦੇ ਲਈ ਆਪਣੇ ਪ੍ਰਬੰਧਕਾਂ ਨੂੰ ਜਿੰਮੇਵਾਰ ਠਹਿਰਾ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909375