Thursday, May 21, 2026
Home Blog Page 547

ਏਅਰਪੋਰਟ ‘ਤੇ ਤੜਕਸਾਰ ਭਿਆਨਕ ਹਾਦਸਾ;ਔਰਤ ਦੀ ਹੋਈ ਮੌ+ਤ

0

Amritsar News:ਬੁੱਧਵਾਰ ਸਵੇਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਦੇ ਨਜਦੀਕ ਇਕ ਕਾਰ ਹਾਦਸੇ ਦੇ ਵਿਚ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਘਟਨਾ ਸਮੇਂ ਮ੍ਰਿਤਕ ਔਰਤ ਖੁਦ ਕਾਰ ਚਲਾ ਰਹੀ ਸੀ। ਦਸਿਆ ਜਾ ਰਿਹਾ ਕਿ ਕਾਰ ਹਵਾਈ ਅੱਡੇ ਤੋਂ ਅੰਮ੍ਰਿਤਸਰ ਵੱਲ ਆ ਰਹੀ ਸੀ ਤੇ ਇਸਦੀ ਸਪੀਡ ਬਹੁਤ ਜਿਆਦਾ ਤੇਜ਼ ਸੀ ਤੇ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਸਬੰਧੀ ਰਾਜ ਪੱਧਰੀ ਮੀਟਿੰਗ ਦਾ ਆਯੋਜਨ

ਦਸਿਆ ਜਾ ਰਿਹਾ ਕਿ ਹਾਦਸੇ ਸਮੇਂ ਉਕਤ ਔਰਤ ਤੋਂ ਇਲਾਵਾ ਕਾਰ ਵਿਚ ਕੁੱਝ ਹੋਰ ਲੋਕ ਵੀ ਸਵਾਰ ਸਨ ਪ੍ਰੰਤੂ ਉਹਨਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਸਿਆ ਜਾ ਰਿਹਾ ਕਿ ਇਹ ਕਾਰ ਸਵਾਰ ਕਿਸੇ ਰਿਸ਼ਤੇਦਾਰ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਆ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਪੱਟੀ ਦੇ SHO ਤੇ ੳਸਦੇ Reader ਵਿਰੁੱਧ ਆਪਣੇ ਹੀ ਥਾਣੇ ‘ਚ ਪਰਚਾ ਦਰਜ਼, ਜਾਣੋਂ ਮਾਮਲਾ

0

Mansa News: ਜਮੀਨੀ ਝਗੜ੍ਹੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਥਾਣੇ ‘ਚ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਮਾਨਸਾ ਪੁਲਿਸ ਨੇ ਆਪਣੇ ਹੀ ਇੱਕ SHO ਤੇ ਉਸਦੇ Reader ਵਿਰੂਧ ਪਰਚਾ ਦਰਜ਼ ਕੀਤਾ ਹੈ। ਇਹ ਪਰਚਾ ਥਾਣਾ ਸਰਦੂਲਗੜ੍ਹ ਵਿਖੇ ਦਰਜ਼ ਹੋਇਆ ਹੈ, ਜਿੱਥੇ ਇਹ ਤੈਨਾਤ ਸਨ। ਸੂਚਨਾ ਮੁਤਾਬਕ ਐਸਐਚਓ ਤੇ ਰੀਡਰ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।ਪਤਾ ਲੱਗਿਆ ਹੈ ਕਿ ਇਹ ਕਾਰਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਕਾਰਵਾਈ ਦੇ ਡਰੋਂ ਕੀਤੀ ਗਈ ਹੈ, ਜਿੱਥੇ ਇਸ ਕੇਸ ਦੀ ਅੱਜ ਬੁੱਧਵਾਰ 6 ਅਗੱਸਤ ਨੂੰ ਸੁਣਵਾਈ ਹੋਣੀ ਹੈ ਅਤੇ ਡੀਐਸਪੀ ਸਰਦੂਲਗੜ੍ਹ ਮਨਜੀਤ ਸਿੰਘ ਤੇ ਮੁਕੱਦਮੇ ਦੇ ਤਫ਼ਤੀਸੀ ਥਾਣੇਦਾਰ ਮੱਖਣ ਸਿੰਘ ਪੁੱਜੇ ਹੋਏ ਹਨ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਸਬੰਧੀ ਰਾਜ ਪੱਧਰੀ ਮੀਟਿੰਗ ਦਾ ਆਯੋਜਨ

ਮਿਲੀ ਜਾਣਕਾਰੀ ਦੇ ਮੁਤਾਬਕ ਕੁੱਝ ਦਿਨ ਪਹਿਲਾਂ ਸਰਦੂਲਗੜ੍ਹ ਪੁਲਿਸ ਨੇ ਪਿੰਡ ਸਾਧੂਵਾਲਾ ਦੇ ਇੱਕ ਜ਼ਮੀਨੀ ਝਗੜੇ ਵਿਚ ਕੁੱਝ ਵਿਅਕਤੀਆਂ ਦੇ ਵਿਰੁਧ ਪਰਚਾ ਦਰਜ਼ ਕੀਤਾ ਸੀ। ਇਸ ਮਾਮਲੇ ਵਿਚ ਮੁਲਜਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਗਿ੍ਫਤਾਰੀ ਦੌਰਾਨ ਮੁਲਜਮਾਂ ਨੇ ਥਾਣਾ ਮੁਖੀ ਤੇ ਉਸਦੇ ਮੁਲਾਜਮਾਂ ਵਿਰੁਧ ਬੇਰਹਿਮੀ ਨਾਲ ਕੁੱਟਮਾਰ ਦੇ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ SAS Nagar Polie ਅਤੇ AFTF ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਇਸ ਦੌਰਾਨ ਜਦ ਇਨ੍ਹਾਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ ਤਾਂ ਪੁਲਿਸ ਵੱਲੋਂ ਰੂਟੀਨ ਦੀ ਤਰ੍ਹਾਂ ਮੈਡੀਕਲ ਕਰਵਾਇਆ ਗਿਆ, ਜਿਸਦੇ ਵਿਚ ਸਾਰੇ ਕੁੱਝ ਸਹੀ ਦਸਿਆ ਗਿਆ।ਪ੍ਰੰਤੂ ਜਦ ਮੁਲਜਮ ਅਦਾਲਤ ਵਿਚ ਪੇਸ਼ ਕੀਤੇ ਤਾਂ ਉਥੇ ਇੱਕ ਮੁਲਜਮ ਨੇ ਪੁਲਿਸ ਉਪਰ ਕੁੱਟਮਾਰ ਦੇ ਦੋਸ਼ ਲਗਾਏ। ਅਦਾਲਤ ਨੇ ਵੀ ਮਾਮਲੇ ਨੁੰ ਗੰਭੀਰਤਾ ਨਾਲ ਲੈਂਦਿਆਂ ਮੈਡੀਕਲ ਬੋਰਡ ਬਣਾ ਕੇ ਮੁੜ ਮੈਡੀਕਲ ਕਰਵਾਉਣ ਦੇ ਹੁਕਮ ਦਿੱਤੇ।ਸੂਤਰਾਂ ਮੁਤਾਬਕ ਬੋਰਡ ਦੇ ਮੈਡੀਕਲ ਵਿਚ ਮੁਲਜਮ ਦੇ ਬਾਂਹ ਅਤੇ ਹੱਥ ‘ਤੇ ਫਰੈਕਚਰ ਸਹਿਤ ਸਰੀਰ ‘ਤੇ ਕੁੱਝ ਹੋਰ ਗੰਭੀਰ ਸੱਟਾਂ ਦਾ ਖੁਲਾਸਾ ਹੋਇਆ।

ਇਹ ਵੀ ਪੜ੍ਹੋ ਇੰਤਕਾਲ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਗ੍ਰਿਫਤਾਰ

ਸੂਚਨਾ ਮੁਤਾਬਕ ਇਸ ਮੈਡੀਕਲ ਬੋਰਡ ਦੀ ਰੀਪੋਰਟ ਦੇ ਆਧਾਰ ‘ਤੇ ਮੁਲਜਮ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕਰ ਦਿੱਤੀ, ਜਿਸਤੇ ਹਾਈਕੋਰਟ ਨੇ ਵੀ ਗੰਭੀਰ ਹੁੰਦਿਆਂ ਤੁਰੰਤ ਜਿੰਮੇਵਾਰ ਮੁਲਾਜਮਾਂ ਵਿਰੁਧ ਕਾਰਵਾਈ ਕਰਨ ਅਤੇ ਐਸਐਸਪੀ ਨੂੰ ਡਿਟੇਲ ਰੀਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਤੇ ਮੁੜ ਇਸ ਕੇਸ ਦੀ ਸੁਣਵਾਈ 6 ਅਗੱਸਤ ਉੱਪਰ ਰੱਖ ਦਿੱਤੀ ਸੀ। ਸੂਤਰਾਂ ਮੁਤਾਬਕ 6 ਅਗੱਸਤ ਦੀ ਸੁਣਵਾਈ ਤੋਂ ਇੱਕ ਰਾਤ ਪਹਿਲਾਂ ਜ਼ਿਲ੍ਹਾ ਪੁਲਿਸ ਨੇ ਇਹ ਵੱਡੀ ਕਾਰਵਾਈ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੀਜੀਪੀ ਗੌਰਵ ਯਾਦਵ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਸਬੰਧੀ ਰਾਜ ਪੱਧਰੀ ਮੀਟਿੰਗ ਦਾ ਆਯੋਜਨ

0

 👉ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਤੋਂ ਇਲਾਵਾ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀ ਦਾ ਵੀ ਲਿਆ ਜਾਇਜ਼ਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ।ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ।ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ, ਪਾਕਿਸਤਾਨ-ਸਮਰਥਿਤ ਅੱਤਵਾਦ, ਸੰਗਠਿਤ ਅਪਰਾਧ ਨੈੱਟਵਰਕ ਅਤੇ ਕਾਨੂੰਨ ਵਿਵਸਥਾ ਦੇ ਅਹਿਮ ਮਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਰਾਜ-ਵਿਆਪੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਚੱਲ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤਕ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਨੇ ਏਐਨਟੀਐਫ ਦੀ ਦੋਹਰੀ ਪਹੁੰਚ – ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਲਾਗੂਕਰਨ ਅਤੇ ਮਜ਼ਬੂਤ ਭਾਈਚਾਰਕ ਅਗਵਾਈ ਨਾਲ ਰੋਕਥਾਮ – ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਇਆ ਜਾ ਸਕੇ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 15,671 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 24,639 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1020 ਕਿਲੋ ਹੈਰੋਇਨ, 330 ਕਿਲੋ ਅਫੀਮ, 21 ਟਨ ਭੁੱਕੀ, 14 ਕਿਲੋ ਚਰਸ, 377 ਕਿਲੋ ਗਾਂਜਾ, 6.3 ਕਿਲੋ ਆਈਸੀਈ, 3.3 ਕਿਲੋ ਕੋਕੀਨ, 31.74 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਮੀਟਿੰਗ ਦੌਰਾਨ, ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਤੇ 25000 ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ,ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਨੇ ਸੀਪੀ/ਐਸਐਸਪੀ ਨੂੰ ਸਾਰੇ ਪੁਲਿਸ ਅਦਾਰਿਆਂ ਦਾ ‘ਮੈਨਪਾਵਰ ਆਡਿਟ’ ਕਰਨ ਅਤੇ ਪੁਲਿਸ ਕਰਮਚਾਰੀਆਂ ਨੂੰ ਨਾਨ -ਕੋਰ ਡਿਊਟੀਆਂ ਤੋਂ ਹਟਾਉਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਕਰਕੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਪ੍ਰਯੋਜਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SAS Nagar Polie ਅਤੇ AFTF ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

0

👉ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਮਹਾਵੀਰ ਸਿਹਾਗ ਦੇ ਸਨਸਨੀਖੇਜ਼ ਕਤਲ ਵਿੱਚ ਲੋੜੀਂਦਾ ਸੀ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ।
👉ਦੋਸ਼ੀ ਸੁਮਿਤ ਬਿਸ਼ਨੋਈ ਪੁਲਿਸ ਦੀ ਜੁਆਬੀ ਗੋਲੀਬਾਰੀ ਵਿੱਚ ਜ਼ਖਮੀ; ਰਾਜਸਥਾਨ ਪੁਲਿਸ ਦਾ 50000 ਰੁਪਏ ਦਾ ਇਨਾਮੀ ਅਪਰਾਧੀ
SAS Nagar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਅਤੇ ਖਤਰਨਾਕ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਡੇਰਾਬੱਸੀ ਵਿੱਚ ਗੁਲਾਬਗੜ੍ਹ ਰੋਡ ‘ਤੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਇਹ ਜਾਣਕਾਰੀ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਅਪਰਾਧੀਆਂ ਦੀ ਪਛਾਣ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਦੇ ਪਿੰਡ ਲੱਖਾਸਰ ਦੇ ਰਹਿਣ ਵਾਲੇ ਸੁਮਿਤ ਬਿਸ਼ਨੋਈ ਅਤੇ ਜ਼ਿਲ੍ਹਾ ਸੋਨੀਪਤ ਦੇ ਪਿੰਡ ਸਾਰਾਗਥਲ ਦੇ ਰਹਿਣ ਵਾਲੇ ਪੰਕਜ ਮਲਿਕ ਵਜੋਂ ਹੋਈ ਹੈ। ਐਸ ਐਸ ਪੀ ਨੇ ਦੱਸਿਆ, “18 ਮਈ, 2025 ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਲੱਖਾਸਰ ਵਿਖੇ ਮਹਾਂਵੀਰ ਸਿਹਾਗ ਦੇ ਸਨਸਨੀਖੇਜ਼ ਕਤਲ ਵਿੱਚ ਦੋਸ਼ੀ ਸੁਮਿਤ ਬਿਸ਼ਨੋਈ ਨੂੰ ਲੋੜੀਂਦਾ ਘੋਸ਼ਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਤੇ 25000 ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਇਸ ਸਬੰਧ ਵਿੱਚ ਐਫਆਈਆਰ ਨੰਬਰ 112/2025 ਅਧੀਨ ਧਾਰਾ 103(1),3(5) ਬੀ ਐਨ ਐਸ, 27 ਆਰਮਜ਼ ਐਕਟ ਥਾਣਾ ਗੋਲੂ ਵਾਲਾ ਜ਼ਿਲ੍ਹਾ ਹਨੂੰਮਾਨਗੜ੍ਹ ਵਿਖੇ ਦਰਜ ਕੀਤੀ ਗਈ ਸੀ ਅਤੇ ਇੰਸਪੈਕਟਰ ਜਨਰਲ (ਆਈ ਜੀ) ਬੀਕਾਨੇਰ ਰੇਂਜ ਨੇ ਉਸਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਸੀ।”ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਐਸ ਐਸ ਪੀ ਨੇ ਦੱਸਿਆ ਕਿ ਡੇਰਾਬੱਸੀ ਖੇਤਰ ਵਿੱਚ ਸੁਮਿਤ ਬਿਸ਼ਨੋਈ ਦੀ ਮੌਜੂਦਗੀ ਬਾਰੇ ਅੱਜ ਸਵੇਰੇ ਇੱਕ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, MVI ਸਮੇਤ ਚਾਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ, “ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਅਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ ਜੀ ਟੀ ਐਫ਼ ਪੰਜਾਬ ਅਤੇ ਐਸ ਏ ਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਉਸਨੂੰ ਉਸਦੇ ਸਾਥੀ ਪੰਕਜ ਸਮੇਤ ਗੁਲਾਬਗੜ੍ਹ ਰੋਡ, ਡੇਰਾਬੱਸੀ ‘ਤੇ ਸਥਿਤ ਇੱਕ ਪੀ ਜੀ ਵਿੱਚੋਂ ਲੱਭ ਲਿਆ। ਹਾਲਾਂਕਿ, ਜਦੋਂ ਟੀਮ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਗੋਲੀਬਾਰੀ ਕਰ ਦਿੱਤੀ। ਜੁਆਬੀ ਗੋਲੀਬਾਰੀ ਵਿੱਚ, ਸੁਮਿਤ ਦੀ ਖੱਬੀ ਲੱਤ ਵਿੱਚ ਸੱਟ ਲੱਗ ਗਈ, ਜਦੋਂ ਕਿ ਦੋਸ਼ੀ ਤੋਂ ਇੱਕ .32 ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।”

ਇਹ ਵੀ ਪੜ੍ਹੋ ਇੰਤਕਾਲ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਗ੍ਰਿਫਤਾਰ

ਐਸ ਐਸ ਪੀ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀ ਗੈਂਗਸਟਰ ਆਰਜ਼ੂ ਬਿਸ਼ਨੋਈ ਮੁਲਜ਼ਮਾਂ ਨੂੰ ਹੈਂਡਲ ਕਰ ਰਿਹਾ ਸੀ। “ਆਰਜ਼ੂ ਦੇ ਨਿਰਦੇਸ਼ਾਂ ‘ਤੇ, ਸੁਮਿਤ ਮਹਾਵੀਰ ਸਿਹਾਗ ਦੇ ਕਤਲ ਵਿੱਚ ਇੱਕ ਸ਼ੂਟਰ ਵਜੋਂ ਸ਼ਾਮਲ ਸੀ ਜਦੋਂ ਕਿ ਪੰਕਜ ਬਾਕੀ ਕੰਮਾਂ ਲਈ ਮੱਦਦ ਕਰ ਰਿਹਾ ਸੀ। ਐਸ ਐਸ ਪੀ ਨੇ ਅੱਗੇ ਦੱਸਿਆ, “ਉਹ ਪਿਛਲੇ ਕੁਝ ਦਿਨਾਂ ਤੋਂ ਪੀ ਜੀ ਵਿੱਚ ਵਿਸ਼ਾਲ ਨਾਮ ਦੀ ਜਾਅਲੀ ਆਈ ਡੀ ‘ਤੇ ਰਹਿ ਰਹੇ ਸਨ।”ਉਨ੍ਹਾਂ ਕਿਹਾ ਕਿ ਜ਼ਖਮੀ ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਸੀ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

👉ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ; ਮੁੱਖ ਮੰਤਰੀ ਦੀ ਭਾਰਤ ਸਰਕਾਰ ਨੂੰ ਅਪੀਲ
New Delhi News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ।ਐਸ.ਵਾਈ.ਐਲ. ਦੇ ਮੁੱਦੇ ਉੱਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 9 ਜੁਲਾਈ ਨੂੰ ਹੋਈ ਆਖ਼ਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਦੱਸਿਆ ਸੀ ਕਿ ਪਾਕਿਸਤਾਨ ਨਾਲ ਸਿੰਧ ਜਲ ਸਮਝੌਤਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਇਸ ਸਮਝੌਤੇ ਅਧੀਨ ਪਾਕਿਸਤਾਨ ਨੂੰ ਦਿੱਤੇ ਪੱਛਮੀ ਦਰਿਆਵਾਂ ਵਿੱਚੋਂ ਇਕ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਲਈ ਭਾਰਤ ਵਾਸਤੇ ਵੱਡਾ ਮੌਕਾ ਖੁੱਲ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਚਨਾਬ ਦਾ ਪਾਣੀ ਰਣਜੀਤ ਸਾਗਰ, ਪੌਂਗ ਜਾਂ ਭਾਖੜਾ ਵਰਗੇ ਭਾਰਤੀ ਡੈਮਾਂ ਰਾਹੀਂ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਪਾਣੀ ਲਿਆਉਣ ਲਈ ਨਵੀਆਂ ਨਹਿਰਾਂ ਤੇ ਬੁਨਿਆਦੀ ਢਾਂਚੇ ਦੀ ਲੋੜ ਪਵੇਗੀ, ਜਿਸ ਲਈ ਪੰਜਾਬ ਵਿੱਚ ਇਸ ਦੀ ਉਸਾਰੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਨਹਿਰਾਂ ਤੇ ਬੁਨਿਆਦੀ ਢਾਂਚੇ ਨਾਲ ਪੰਜਾਬ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਪੰਜਾਬ ਦੀਆਂ ਲੋੜਾਂ ਪੂਰੀਆਂ ਹੋਣ ਤੋਂ ਬਾਅਦ ਬਾਕੀ ਬਚਦਾ ਪਾਣੀ ਇਸੇ ਨਹਿਰੀ ਪ੍ਰਣਾਲੀ ਰਾਹੀਂ ਹਰਿਆਣਾ ਤੇ ਰਾਜਸਥਾਨ ਨੂੰ ਸਪਲਾਈ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ:ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਚਨਾਬ ਦੇ ਪਾਣੀ ਦੀ ਵਰਤੋਂ ਨਾਲ ਪੰਜਾਬ ਦੀ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟੇਗੀ ਅਤੇ ਨਹਿਰੀ ਪਾਣੀ ਆਧਾਰਤ ਸਿੰਜਾਈ ਨੂੰ ਸੁਰਜੀਤ ਕੀਤਾ ਜਾਵੇਗਾ, ਜਿਸ ਦਾ ਕਿਸਾਨਾਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਧਰਤੀ ਹੇਠਲਾ ਪਾਣੀ ਬਚੇਗਾ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਇਸ ਸਮੇਂ ਧਰਤੀ ਹੇਠਲੇ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ, ਨੂੰ ਇਨ੍ਹਾਂ ਦਰਿਆਈ ਪਾਣੀਆਂ ਦੀ ਵਰਤੋਂ ਜਾਂ ਵੰਡ ਲਈ ਭਵਿੱਖ ਦੀ ਕਿਸੇ ਵੀ ਰਣਨੀਤੀ ਵਿੱਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰਦਾਰ ਅਪੀਲ ਕੀਤੀ ਕਿ ਪੱਛਮੀ ਦਰਿਆਵਾਂ ਦੇ ਪਾਣੀ ਨੂੰ ਪਹਿਲ ਦੇ ਆਧਾਰ `ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ, ਜਿਸ ਨਾਲ ਪੱਛਮੀ ਦਰਿਆਈ ਪਾਣੀਆਂ ਦੇ ਭੰਡਾਰਨ ਅਤੇ ਰੈਗੁਲੇਸ਼ਨ ਵਿੱਚ ਕਾਫ਼ੀ ਵਾਧਾ ਹੋਵੇਗਾ।ਐਸ.ਵਾਈ.ਐਲ. ਨਹਿਰ ਦਾ ਮੁੱਦਾ ਖ਼ਤਮ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਐਸ.ਵਾਈ.ਐਲ. ਨਹਿਰ ਦੀ ਜ਼ਰੂਰਤ ਨੂੰ ਖ਼ਤਮ ਕਰਨ ਲਈ ਸ਼ਾਰਦਾ ਯਮੁਨਾ ਲਿੰਕ ਰਾਹੀਂ ਵਾਧੂ ਪਾਣੀ ਨੂੰ ਯਮੁਨਾ ਨਦੀ ਵਿੱਚ ਤਬਦੀਲ ਕਰਨ ਅਤੇ ਚਨਾਬ ਦੇ ਪਾਣੀ ਨੂੰ ਰੋਹਤਾਂਗ ਸੁਰੰਗ ਰਾਹੀਂ ਬਿਆਸ ਨਦੀ ਵੱਲ ਮੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਰਦਾ-ਯਮੁਨਾ ਲਿੰਕ ਦੇ ਲੰਬੇ ਸਮੇਂ ਤੋਂ ਚੱਲ ਰਹੇ ਪ੍ਰਾਜੈਕਟ ਨੂੰ ਤਰਜੀਹੀ ਆਧਾਰ `ਤੇ ਲਿਆ ਜਾਣਾ ਚਾਹੀਦਾ ਹੈ ਅਤੇ ਵਾਧੂ ਪਾਣੀ ਨੂੰ ਢੁਕਵੀਂ ਜਗ੍ਹਾ `ਤੇ ਯਮੁਨਾ ਨਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਉਪਲਬਧ ਵਾਧੂ ਪਾਣੀ ਹਰਿਆਣਾ ਸੂਬੇ ਦੀ ਰਾਵੀ-ਬਿਆਸ ਪ੍ਰਣਾਲੀ ਤੋਂ ਪਾਣੀ ਦੀ ਬਕਾਇਆ ਲੋੜ ਨੂੰ ਪੂਰਾ ਕਰ ਸਕਦਾ ਹੈ। ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਦੀ ਲਗਾਤਾਰ ਵਧ ਰਹੀ ਪੀਣ ਵਾਲੇ ਪਾਣੀ ਦੀ ਜ਼ਰੂਰਤ ਅਤੇ ਰਾਜਸਥਾਨ ਨੂੰ ਯਮੁਨਾ ਦੇ ਪਾਣੀ ਦੀ ਉਪਲਬਧਤਾ ਨੂੰ ਵੀ ਪੂਰਾ ਕਰ ਸਕਦਾ ਹੈ।

ਇਹ ਵੀ ਪੜ੍ਹੋ  ਇੰਤਕਾਲ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਉਪਰੋਕਤ ਸਥਿਤੀ ਵਿੱਚ ਦੁਬਾਰਾ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਦੇ ਮੁੱਦੇ ਨੂੰ ਟਾਲਿਆ ਅਤੇ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕਦਾ ਹੈ। ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਲਈ ਵਕਾਲਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿਚਕਾਰ ਯਮੁਨਾ ਦੇ ਪਾਣੀਆਂ ਦੀ ਵੰਡ ਦੇ 12 ਮਈ, 1994 ਦੇ ਸਮਝੌਤੇ ਦੀ ਸਮੀਖਿਆ 2025 ਤੋਂ ਬਾਅਦ ਕੀਤੀ ਜਾਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਯਮੁਨਾ ਦੇ ਪਾਣੀਆਂ ਦੀ ਵੰਡ ਵਿੱਚ ਭਾਈਵਾਲ ਰਾਜ ਵਜੋਂ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਯਮੁਨਾ ਦੇ ਪਾਣੀਆਂ ਦੀ ਵੰਡ ਕਰਦੇ ਸਮੇਂ ਸੂਬੇ ਲਈ ਯਮੁਨਾ ਦਾ ਵਾਧੂ 60 ਫੀਸਦੀ ਪਾਣੀ ਨੂੰ ਪੰਜਾਬ ਨੂੰ ਦੇਣ `ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਕੋਲ ਹੋਰ ਸਰੋਤਾਂ ਤੋਂ ਵਾਧੂ ਪਾਣੀ ਪ੍ਰਾਪਤ ਕਰਨ ਦੀ ਕਾਫ਼ੀ ਸੰਭਾਵਨਾ ਹੈ, ਜਿਸ ਦਾ ਹਿਸਾਬ ਲਗਾਉਣ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਘੱਗਰ ਨਦੀ, ਟਾਂਗਰੀ ਨਦੀ, ਮਾਰਕੰਡਾ ਨਦੀ, ਸਰਸਵਤੀ ਨਦੀ, ਚੌਟਾਂਗ-ਰਾਕਸ਼ੀ, ਨਈ ਨਾਲਾ, ਸੈਹਬੀ ਨਦੀ, ਕ੍ਰਿਸ਼ਨਾ ਧੂੰਆਂ ਅਤੇ ਲੰੜੋਹਾ ਨਾਲਾ ਦਾ 2.703 ਐਮ.ਏ.ਐਫ. ਪਾਣੀ ਵੀ ਮਿਲ ਰਿਹਾ ਹੈ, ਜੋ ਸੂਬਿਆਂ ਵਿਚਕਾਰ ਪਾਣੀ ਦੀ ਵੰਡ ਦਾ ਫੈਸਲਾ ਕਰਦੇ ਸਮੇਂ ਹੁਣ ਤੱਕ ਧਿਆਨ ਵਿੱਚ ਹੀ ਨਹੀਂ ਲਿਆਂਦਾ ਗਿਆ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਐਸ.ਵਾਈ.ਐਲ. ਨਹਿਰ ਇਕ ‘ਭਾਵਨਾਤਮਕ ਮੁੱਦਾ` ਹੈ ਅਤੇ ਇਸ ਨਾਲ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਈ ਗੰਭੀਰ ਹਾਲਾਤ ਬਣ ਸਕਦੇ ਹਨ ਅਤੇ ਇਹ ਇਕ ਰਾਸ਼ਟਰੀ ਸਮੱਸਿਆ ਬਣ ਜਾਵੇਗੀ, ਜਿਸ ਦਾ ਖਮਿਆਜ਼ਾ ਹਰਿਆਣਾ ਅਤੇ ਰਾਜਸਥਾਨ ਨੂੰ ਵੀ ਭੁਗਤਣਾ ਪਵੇਗਾ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਐਸ.ਵਾਈ.ਐਲ. ਨਹਿਰ ਲਈ ਅੱਜ ਤੱਕ ਜ਼ਮੀਨ ਉਪਲਬਧ ਨਹੀਂ ਹੈ ਅਤੇ ਇਹ ਵੀ ਕਿਹਾ ਕਿ ਤਿੰਨ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਪਾਣੀ ਅਲਾਟ ਕੀਤਾ ਗਿਆ ਸੀ, ਜੋ 40 ਫੀਸਦੀ ਬਣਦਾ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਉਦਯੋਗਿਕ ਨੀਤੀ ਵਧਾਉਣ ਲਈ ਅੰਤਿਮ ਸੈਕਟਰਲ ਕਮੇਟੀਆਂ ਕੀਤੀਆਂ ਨੋਟੀਫਾਈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ 60 ਫੀਸਦੀ ਹਰਿਆਣਾ, ਦਿੱਲੀ, ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਰਾਜਾਂ ਵਿੱਚੋਂ ਨਹੀਂ ਵਗਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਹੀ ਪਾਣੀ ਵਿੱਚ ਕਮੀ ਕਾਰਨ ਧਰਤੀ ਹੇਠਲੇ ਪਾਣੀ `ਤੇ ਦਬਾਅ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 153 ਬਲਾਕਾਂ ਵਿੱਚੋਂ 115 (75 ਫੀਸਦੀ) ਨੂੰ ਧਰਤੀ ਹੇਠੋਂ ਵੱਧ ਪਾਣੀ ਕੱਢਣ ਵਾਲੇ ਐਲਾਨਿਆ ਗਿਆ ਹੈ, ਜਦੋਂ ਕਿ ਹਰਿਆਣਾ ਵਿੱਚ 61 ਫੀਸਦੀ (143 ਵਿੱਚੋਂ 88) ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਦੀ ਸ਼ੇ੍ਰਣੀ ਵਿੱਚ ਆਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਟਿਊਬਵੈੱਲਾਂ ਦੀ ਗਿਣਤੀ 1980 ਦੇ ਦਹਾਕੇ ਵਿੱਚ 6 ਲੱਖ ਤੋਂ ਵੱਧ ਕੇ 2018 ਵਿੱਚ 14.76 ਲੱਖ ਹੋ ਗਈ ਹੈ (ਇਸ ਵਿੱਚ ਸਿਰਫ਼ ਖੇਤੀਬਾੜੀ ਲਈ ਲਗਾਏ ਗਏ ਟਿਊਬਵੈੱਲ ਹੀ ਸ਼ਾਮਲ ਹਨ), ਜੋ ਪਿਛਲੇ 35 ਸਾਲਾਂ ਦੌਰਾਨ 200 ਫੀਸਦੀ ਤੋਂ ਵੱਧ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦੀ ਦਰ ਸਭ ਤੋਂ ਵੱਧ (157 ਫੀਸਦੀ) ਹੈ, ਜੋ ਕਿ ਰਾਜਸਥਾਨ (150 ਫੀਸਦੀ) ਤੋਂ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੀ ਪਾਣੀ ਦੀ ਜ਼ਰੂਰਤ ਨੂੰ ਨਜ਼ਰਅੰਦਾਜ਼ ਕਰਦਾ ਰਿਹਾ ਹੈ ਅਤੇ ਗੈਰ-ਰਿਪੇਰੀਅਨ ਰਾਜਾਂ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲਗਪਗ 60 ਫੀਸਦੀ ਪਾਣੀ ਦਿੰਦਾ ਹੈ, ਜਦੋਂ ਕਿ ਇਨ੍ਹਾਂ ਸੂਬਿਆਂ ਵਿੱਚੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਨਹੀਂ ਲੰਘਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ 2024 ਦੌਰਾਨ 124.26 ਲੱਖ ਮੀਟ੍ਰਿਕ ਟਨ ਕਣਕ ਦਾ ਵੱਡਾ ਯੋਗਦਾਨ ਪਾਇਆ, ਜੋ ਭਾਰਤ ਵਿੱਚ ਖਰੀਦੇ ਗਏ ਕੁੱਲ ਅਨਾਜ ਦਾ 47 ਫੀਸਦੀ ਹੈ। ਇਸ ਤੋਂ ਇਲਾਵਾ ਪੰਜਾਬ ਕੇਂਦਰੀ ਪੂਲ ਵਿੱਚ 24 ਫੀਸਦੀ ਚੌਲਾਂ ਦਾ ਯੋਗਦਾਨ ਵੀ ਪਾਉਂਦਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, MVI ਸਮੇਤ ਚਾਰ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕੁੱਲ ਪਾਣੀ ਦੀ ਲੋੜ 52 ਐਮ.ਏ.ਐਫ. ਹੈ ਅਤੇ ਪੰਜਾਬ ਕੋਲ ਉਪਲਬਧ ਪਾਣੀ ਸਿਰਫ਼ 26.75 ਐਮ.ਏ.ਐਫ. ਹੈ, ਜਿਸ ਵਿੱਚ ਤਿੰਨ ਦਰਿਆਵਾਂ ਦਾ ਪਾਣੀ 12.46 ਐਮ.ਏ.ਐਫ. ਅਤੇ ਧਰਤੀ ਹੇਠਲਾ ਪਾਣੀ 14.29 ਐਮ.ਏ.ਐਫ. ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਰਾਜਾਂ ਵਿਚਾਲੇ ਵੰਡਿਆ ਜਾਂਦਾ ਹੈ, ਜਦੋਂ ਕਿ ਇਨ੍ਹਾਂ ਦਰਿਆਵਾਂ ਤੋਂ ਆਉਣ ਵਾਲੇ ਹੜ੍ਹਾਂ ਕਾਰਨ ਨੁਕਸਾਨ ਸਿਰਫ਼ ਪੰਜਾਬ ਵਿੱਚ ਹੀ ਹੁੰਦਾ ਹੈ, ਜਿਸ ਨਾਲ ਪੰਜਾਬ ਨੂੰ ਹਰ ਸਾਲ ਭਾਰੀ ਵਿੱਤੀ ਬੋਝ ਝੱਲਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਲਾਭ ਭਾਈਵਾਲ ਸੂਬਿਆਂ ਵਿੱਚ ਇਕ ਨਿਸਚਿਤ ਅਨੁਪਾਤ ਵਿੱਚ ਸਾਂਝੇ ਕੀਤੇ ਜਾਂਦੇ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਤਬਾਹੀ ਦੇ ਸਬੰਧ ਵਿੱਚ ਪੰਜਾਬ ਨੂੰ ਭਾਈਵਾਲ ਰਾਜਾਂ ਤੋਂ ਸਾਲਾਨਾ ਆਧਾਰ `ਤੇ ਢੁਕਵਾਂ ਮੁਆਵਜ਼ਾ ਮਿਲੇ।ਮੁੱਖ ਮੰਤਰੀ ਨੇ ਕਿਹਾ ਕਿ ਬਦਲਦੇ ਹਾਲਾਤ ਅਤੇ ਵਾਤਾਵਰਨਕ ਤਬਦੀਲੀਆਂ ਦੇ ਮੱਦੇਨਜ਼ਰ ਟ੍ਰਿਬਿਊਨਲਾਂ ਦੇ ਫੈਸਲਿਆਂ ਤੇ ਸਮਝੌਤਿਆਂ ਦੀ ਸਮੀਖਿਆ ਹੋਣੀ ਚਾਹੀਦੀ ਹੈ, ਜਿਵੇਂ ਕਿ ਕੌਮਾਂਤਰੀ ਮਾਪਦੰਡ ਵੀ ਹਰੇਕ 25 ਸਾਲਾਂ ਬਾਅਦ ਸਮੀਖਿਆ ਲਾਜ਼ਮੀ ਕਰਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹਰਿਆਣਾ ਰਾਵੀ ਤੇ ਬਿਆਸ ਵਿੱਚੋਂ ਪਾਣੀ ਦਾ ਹਿੱਸਾ ਮੰਗਦਾ ਹੈ, ਉਸੇ ਤਰਜ਼ ਉੱਤੇ ਪੰਜਾਬ ਯਮੁਨਾ ਦਰਿਆ ਵਿੱਚੋਂ ਆਪਣਾ ਹਿੱਸਾ ਮੰਗਦਾ ਹੈ ਕਿਉਂਕਿ ਭਾਰਤ ਸਰਕਾਰ ਦੇ ਸਿੰਜਾਈ ਕਮਿਸ਼ਨ 1972 ਨੇ ਪੰਜਾਬ ਨੂੰ ਯਮੁਨਾ ਦਰਿਆ ਦਾ ਰਿਪੇਰੀਅਨ ਸੂਬਾ ਦੱਸਿਆ ਹੈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਭਾਰਤ ਸਰਕਾਰ ਦਾ ਮੰਨਣਾ ਹੈ ਕਿ ਪੰਜਾਬ ਪੁਨਰਗਠਨ ਐਕਟ-1966 ਯਮੁਨਾ ਦਰਿਆਵਾਂ ਦੇ ਪਾਣੀਆਂ ਬਾਰੇ ਚੁੱਪ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਵੇਲੇ ਇਸ ਪਾਣੀ ਨੂੰ ਵਿਚਾਰਿਆ ਨਹੀਂ ਗਿਆ, ਜਦੋਂ ਕਿ ਇਹ ਐਕਟ ਰਾਵੀ ਦੇ ਪਾਣੀਆਂ ਬਾਰੇ ਵੀ ਚੁੱਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਰਾਵੀ-ਬਿਆਸ ਦੇ ਵਾਧੂ ਪਾਣੀਆਂ ਸਬੰਧੀ 1981 ਵਿੱਚ ਹੋਏ ਸਮਝੌਤੇ ਨੂੰ ਰੱਦ ਕਰਨ ਲਈ ‘ਪੰਜਾਬ ਸਮਝੌਤੇ ਰੱਦ ਕਰਨ ਐਕਟ, 2004’ ਬਣਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ

0

Chandigarh News:ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ।ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਵਿੱਚ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਈ-ਕੇਵਾਈਸੀ ਪ੍ਰਕਿਰਿਆ ਸੰਬੰਧੀ ਨਵੀਨਤਮ ਸਥਿਤੀ ਤੋਂ ਜਾਣੂੰ ਕਰਵਾਇਆ।ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ, ਜੋ ਲਾਭਪਾਤਰੀ ਦੀ ਪਛਾਣ ਅਤੇ ਸਿਰਨਾਵੇਂ ਦੀ ਪੁਸ਼ਟੀ ਕਰਦੀ ਹੈ , ਜੋ ਮੁੱਖ ਤੌਰ ’ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਯੋਗ ਲਾਭਪਾਤਰੀਆਂ ਨੂੰ ਕਣਕ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।

ਇਹ ਵੀ ਪੜ੍ਹੋ  ਇੰਤਕਾਲ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਗ੍ਰਿਫਤਾਰ

ਅੰਤੋਦਿਆ ਅੰਨ ਯੋਜਨਾ (ਏ.ਏ.ਵਾਈ.) ਅਧੀਨ, ਪ੍ਰਤੀ ਪਰਿਵਾਰ ਅਤੇ ਪ੍ਰਤੀ ਮਹੀਨਾ 35 ਕਿਲੋ ਕਣਕ ਦਿੱਤੀ ਜਾਂਦੀ ਹੈ, ਜਦਕਿ ਪ੍ਰਾਇਆਰਿਟੀ ਹਾਊਸਹੋਲਡ (ਪੀ.ਐਚ.ਐਚ.) ਸ਼੍ਰੇਣੀ ਅਧੀਨ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 5 ਕਿਲੋ ਕਣਕ ਮੁਫਤ ਦਿੱਤੀ ਜਾਂਦੀ ਹੈ।ਝੋਨੇ ਦੇ ਆਗਾਮੀ ਖਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਤਰਪਾਲਾਂ ਖਰੀਦ ਬਾਰੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਨਗ੍ਰੇਨ, ਜੋ ਕਿ ਤਰਪਾਲਾਂ ਦੀ ਖਰੀਦ ਲਈ ਨੋਡਲ ਏਜੰਸੀ ਹੈ, ਨੇ ਸਾਰੀਆਂ ਰਾਜ ਖਰੀਦ ਏਜੰਸੀਆਂ ਵੱਲੋਂ 47500 ਐਲਡੀਪੀਈ ਪੌਲੀਥੀਨ ਤਰਪਾਲਾਂ ਦੀ ਖਰੀਦ ਲਈ ਇੱਕ ਈ-ਟੈਂਡਰ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਵਿਭਾਗ ਕੋਲ ਪਹਿਲਾਂ ਹੀ ਪਿਛਲੇ ਸਾਲ ਦੀਆਂ 95000 ਤਰਪਾਲਾਂ ਹਨ।ਮੰਤਰੀ ਨੇ ਭਾਰਤ ਸਰਕਾਰ ਵੱਲੋਂ ਅਲਾਟ ਕੀਤੇ ਗਏ 46 ਲੱਖ ਮੀਟਰਕ ਟਨ ਕਵਰਡ ਗੋਦਾਮਾਂ ਦੇ ਨਿਰਮਾਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ:ਹਰਪਾਲ ਸਿੰਘ ਚੀਮਾ

ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਲੀਕਾਰ ’ਤੇ 3.75 ਲੱਖ ਮੀਟਰਕ ਟਨ ਦੇ ਕਵਰਡ ਗੋਦਾਮਾਂ ਦੀ ਉਸਾਰੀ ਨੂੰ ਪੂਰਾ ਕਰਨ ਲਈ ਦਬਾਅ ਪਾਇਆ ਜਾਵੇ, ਜਿਸ ਲਈ ਲੈਟਰ ਆਫ਼ ਐਵਾਰਡ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ 9.55 ਲੱਖ ਮੀਟਰਕ ਟਨ ਸਮਰੱਥਾ ਵਾਲੇ ਕਵਰਡ ਗੋਦਾਮਾਂ ਨੂੰ ਉਪਲਬਧ ਕਰਨ ਸਬੰਧੀ ਪ੍ਰਕਿਰਿਆਵਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਬਾਕੀ ਰਹਿੰਦੇ 32.70 ਲੱਖ ਮੀਟਰਕ ਟਨ ਸਮਰੱਥਾ ਵਾਲੇ ਕਵਰਡ ਗੋਦਾਮਾਂ ਦੀ ਟੈਂਡਰਿੰਗ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ ਤਾਂ ਜੋ ਆਗਾਮੀ ਝੋਨਾ ਖਰੀਦ ਸੀਜ਼ਨ 2025-26 ਦੌਰਾਨ ਚੌਲਾਂ ਦੇ ਭੰਡਾਰਨ ਲਈ ਵੱਧ ਤੋਂ ਵੱਧ ਜਗ੍ਹਾ ਉਪਲਬਧ ਕਰਵਾਈ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਦੇ ਨਾਲ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਰਮਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਸਪੀਕਰ ਸੰਧਵਾਂ ਵੱਲੋਂ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਿਸਾਨ ਅੰਦੋਲਨ ਦੇ ਪੱਖ ਵਿੱਚ ਡੱਟ ਕੇ ਖਲੋਣ ਅਤੇ ਆਵਾਜ਼ ਬੁਲੰਦ ਕਰਨ ਵਾਲੇ ਸੱਤਪਾਲ ਮਲਿਕ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ।

ਇਹ ਵੀ ਪੜ੍ਹੋ  ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ:ਹਰਪਾਲ ਸਿੰਘ ਚੀਮਾ

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਇਸ ਦੁੱਖ ਦੀ ਘੜੀ ਵਿੱਚ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਗਾ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਤੇ 25000 ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

0

Moga News:ਐਸ.ਐਸ.ਪੀ ਅਜੈ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਨਸ਼ਿਆਂ ਦੇ ਖਿਲਾਫ ਵਿੱਡੀ ਮੁਹਿੰਮ ਨੂੰ ਉਸ ਸਮੇ ਸਫਲਤਾ ਹਾਸਲ ਹੋਈ ਜਦੋ ਡੀ.ਐੱਸ.ਪੀ (ਡੀ) ਸੁੱਖਅਮ੍ਰਿਤ ਸਿੰਘ ਅਤੇ ਡੀ.ਐੱਸ.ਪੀ ਸ:ਡ: ਧਰਮਕੋਟ ਰਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਫਸਰ ਥਾਣਾ ਮਹਿਣਾ INSP ਹਰਵਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ 725 ਗ੍ਰਾਮ ਹੈਰੋਇਨ ਤੇ 25000 ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, MVI ਸਮੇਤ ਚਾਰ ਗ੍ਰਿਫ਼ਤਾਰ

ਮੁਲਜਮ ਦੀ ਪਹਿਚਾਣ ਖੁਸ਼ਵਿੰਦਰ ਸਿੰਘ ਵਾਸੀ ਦੋਸਾਂਝ ਜਿਲਾ ਮੋਗਾ ਦੇ ਤੌਰ ‘ਤੇ ਹੋਈ ਹੈ, ਜੋ ਆਪਣੇ ਮੋਟਰਸਾਇਕਲ ਹੀਰੋ-ਹਾਂਡਾ ਸਪਲੈਂਡਰ ‘ਤੇ ਸਵਾਰ ਹੋ ਕੇ ਪਿੰਡ ਦਾਤਾ ਸਾਇਡ ਤੋ ਵਾਇਆ ਕਪੂਰੇ, ਚੁਗਾਵਾ ਸਾਇਡ ਵੱਲ ਨੂੰ ਹੈਰੋਇਨ ਲੈ ਕੇ ਵੇਚਣ ਲਈ ਜਾ ਰਿਹਾ ਸੀ। ਇਸ ਸਬੰਧ ਵਿਚ ਮੁਲਜਮ ਦੇ ਖਿਲਾਫ਼ ਥਾਣਾ ਮੈਹਿਣਾ ਦਰਜ ਰਜਿਸਟਰ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੰਤਕਾਲ ਬਦਲੇ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਗ੍ਰਿਫਤਾਰ

0

Jalandhar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, MVI ਸਮੇਤ ਚਾਰ ਗ੍ਰਿਫ਼ਤਾਰ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ।ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਅਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ।ਇਸ ਜਾਂਚ ਦੇ ਆਧਾਰ ‘ਤੇ ਮੁਲਜ਼ਮ ਕਾਨੂਗੋ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਦੇ ਉਚੇਚੇ ਜਨਰਲ ਇਜਲਾਸ ’ਚ ਤਖ਼ਤ ਸਾਹਿਬਾਨ ਦੇ ਸਨਮਾਨ ਸਬੰਧੀ ਅਹਿਮ ਮਤਾ ਪਾਸ

0
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਚੇਚਾ ਜਨਰਲ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ 100 ਦੇ ਕਰੀਬ ਮੈਂਬਰ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅੰਦਰ ਹੋਏ ਇਸ ਇਜਲਾਸ ਦੌਰਾਨ ਤਖ਼ਤ ਸਾਹਿਬਾਨ ਦੀ ਮਾਣ-ਮਰਯਾਦਾ ਦੇ ਸਬੰਧ ਵਿਚ ਵਿਚਾਰ-ਵਟਾਂਦਰੇ ਉਪਰੰਤ ਇਕ ਮਤਾ ਪਾਸ ਕੀਤਾ ਗਿਆ, ਜਿਸ ਵਿਚ ਕੌਮ ਦੀਆਂ ਇਨ੍ਹਾਂ ਸਰਵਉੱਚ ਸੰਸਥਾਵਾਂ ਦੇ ਪੰਥਕ ਜਲੌ, ਮਾਨ-ਸਨਮਾਨ ਅਤੇ ਮਹੱਤਵ ਦੇ ਅਸਲ ਰੂਪ ਨੂੰ ਕਾਇਮ ਰੱਖਣ ਪ੍ਰਤੀ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਸਿੱਖ ਧਰਮ ਆਪਣੇ ਮੌਲਿਕ ਇਤਿਹਾਸ, ਸਿਧਾਂਤਾਂ, ਮਰਿਆਦਾ ਅਤੇ ਵਿਚਾਰਧਾਰਾ ਦੀ ਅਮੀਰੀ ਕਰਕੇ ਦੁਨੀਆ ਦੇ ਧਰਮਾਂ ਅੰਦਰ ਨਿਵੇਕਲਾ ਸਥਾਨ ਰੱਖਦਾ ਹੈ। ਤਖ਼ਤ ਸਾਹਿਬਾਨ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਹਨ ਜੋ ਸਿੱਖ ਇਤਿਹਾਸ, ਗੁਰਬਾਣੀ ਅਤੇ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸਿੱਖ ਕੌਮ ਦੀ ਧਾਰਮਿਕ, ਪੰਥਕ, ਨੈਤਿਕ ਅਤੇ ਰੂਹਾਨੀ ਅਗਵਾਈ ਕਰਦੇ ਹਨ। ਹਰ ਤਖ਼ਤ ਸਾਹਿਬ ਦੀ ਆਪਣੇ ਇਤਿਹਾਸਕ ਪਿਛੋਕੜ ਅਤੇ ਪੰਥਕ ਮਹੱਤਤਾ ਦੇ ਨਾਲ ਨਾਲ ਖੇਤਰੀ ਵਿਸ਼ੇਸ਼ਤਾ ਸਿੱਖ ਮਰਯਾਦਾ ਦਾ ਹਿੱਸਾ ਹੈ, ਪਰ ਮਹੱਤਵਪੂਰਨ ਇਹ ਹੈ ਕਿ ਸਭ ਤਖ਼ਤ ਸਾਹਿਬਾਨ ਇੱਕੋ ਗੁਰਮਰਿਆਦਾ ਅਤੇ ਗੁਰੂ ਮਰਜੀ ਅਧੀਨ ਹਨ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਪ੍ਰਭੂਸੱਤਾ ਸੰਪੰਨ ਹਸਤੀ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਵਾਸਤੇ ਇਲਾਹੀ ਆਦੇਸ਼ ਦਾ ਅਸਥਾਨ ਹੈ। ਇਹ ਧਰਮ ਦੇ ਨਾਲ ਨਾਲ ਪੰਥਕ ਤੇ ਰਾਜਨੀਤਕ ਅਗਵਾਈ ਲਈ ਵੀ ਮਾਰਗ ਦਰਸ਼ਨ ਹੈ। ਮਤੇ ਵਿਚ ਅੱਗੇ ਕਿਹਾ ਗਿਆ ਕਿ ਸਿੱਖ ਕੌਮ ਦੇ ਪੰਜ ਤਖ਼ਤ ਸਾਹਿਬਾਨ ਆਪੋ ਆਪਣੀ ਥਾਂ ਵੱਡੀ ਅਹਿਮੀਅਤ ਰੱਖਦੇ ਹਨ, ਲੇਕਿਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਪੰਥ ਵੱਲੋਂ ਪ੍ਰਵਾਨੀ ਤੇ ਸਨਮਾਨੀ ਜਾਂਦੀ ਹੈ। ਸਿੱਖਾਂ ਦੇ ਕੌਮੀ ਮਸਲੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰੇ ਜਾਣ ਅਤੇ ਨਿਰਣਾ ਕਰਨ ਦਾ ਸਰਬ ਪ੍ਰਮਾਣਿਤ ਵਿਧਾਨ ਹੈ, ਪਰ ਬਾਕੀ ਤਖ਼ਤ ਸਾਹਿਬਾਨ ਦਾ ਸਥਾਨਕ ਪੱਧਰ ’ਤੇ ਮਾਮਲਿਆਂ ਨੂੰ ਸੰਬੋਧਨ ਹੋਣਾ ਵੀ ਸਿੱਖ ਰਹਿਤ ਮਰਿਆਦਾ ਦੀ ਸੇਧ ਵਿੱਚ ਅਧਿਕਾਰਤ ਹੈ। ਇਸ ਦੇ ਮੱਦੇਨਜ਼ਰ ਜਰਨਲ ਇਜਲਾਸ ਦੌਰਾਨ ਕੌਮੀ ਇਤਿਹਾਸ, ਮਰਿਆਦਾ, ਪ੍ਰੰਪਰਾਵਾਂ ਅਤੇ ਚੱਲਦੇ ਆ ਰਹੇ ਵਿਧੀ ਵਿਧਾਨ ਦੀ ਰੋਸ਼ਨੀ ਵਿੱਚ ਤਖ਼ਤ ਸਾਹਿਬਾਨ ਦੇ ਮਾਣ ਸਤਿਕਾਰ ਅਤੇ ਅਧਿਕਾਰਾਂ ਦਾ ਸਨਮਾਨ ਕਰਦਿਆਂ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਮਾਮਲੇ ’ਤੇ ਫੈਸਲਾ ਲੈਣ ਸਮੇਂ ਪੰਥਕ ਰਵਾਇਤਾਂ ਨੂੰ ਨਜ਼ਰ-ਅੰਦਾਜ਼ ਨਾ ਕੀਤਾ ਜਾਵੇ। ਕੌਮੀ ਫੈਸਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੈਣ ਦੀ ਰਵਾਇਤ ਹੈ ਅਤੇ ਲਏ ਜਾਂਦੇ ਰਹਿਣਗੇ, ਪਰੰਤੂ ਦੂਸਰੇ ਚਾਰ ਤਖਤ ਸਾਹਿਬਾਨ ਨਾਲ ਸਬੰਧਤ ਸਥਾਨਕ ਮਾਮਲਿਆਂ ਵਿੱਚ ਉਨ੍ਹਾਂ ਦੇ ਸਲਾਹ ਮਸ਼ਵਰੇ ਬਿਨ੍ਹਾਂ ਦਖਲ ਨਾ ਦਿੱਤਾ ਜਾਵੇ। ਜੇਕਰ ਕੋਈ ਅਜਿਹਾ ਮਾਮਲਾ ਵਿਚਾਰ ਅਧੀਨ ਆਵੇ ਤਾਂ ਦੀਰਘ ਵਿਚਾਰ ਵਟਾਂਦਰੇ ਮਗਰੋਂ ਹੀ ਕੋਈ ਫੈਸਲਾ ਕੀਤਾ ਜਾਵੇ।
ਇਸ ਵਿਚ ਸਬੰਧਤ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਫੈਸਲੇ ਦਾ ਹਿੱਸਾ ਲਾਜ਼ਮੀ ਬਣਾਇਆ ਜਾਵੇ। ਸਾਂਝੀ ਰਾਏ ਨਾ ਬਣਨ ’ਤੇ ਉਸ ਮਾਮਲੇ ਪ੍ਰਤੀ ਕਾਹਲੀ ਵਿੱਚ ਫੈਸਲਾ ਨਾ ਹੋਵੇ। ਵਿਸ਼ੇਸ਼ ਕਾਰਨਾਂ ਕਰਕੇ ਤੁਰੰਤ ਫੈਸਲਾ ਲਏ ਜਾਣ ਦੇ ਹਾਲਾਤ ਨੂੰ ਛੱਡ ਕੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕੁਝ ਦਿਨ ਪਹਿਲਾਂ ਐਲਾਨ ਕੀਤੀ ਜਾਵੇ। ਜੇਕਰ ਕਿਸੇ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਕਿਸੇ ਕਾਰਨ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕਣ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ 19 ਨਵੰਬਰ 2003 ਨੂੰ ਕੀਤੇ ਗਏ ਮਤੇ ਦੀ ਰੋਸ਼ਨੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨਾਂ ਵਿੱਚੋਂ ਹੀ ਸ਼ਾਮਲ ਕੀਤੇ ਜਾਣ।
ਇਜਲਾਸ ਸਮੇਂ ਇਸ ਤੋਂ ਇਲਾਵਾ ਯੂਨੀਵਰਸਿਟੀਆਂ ਵਿਚ ਆਰਐਸਐਸ ਦਾ ਦਖ਼ਲ, ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਲਿਆਂਦੇ ਗਏ ਬਿੱਲ, ਪੰਜਾਬ ਸਰਕਾਰ ਵੱਲੋਂ ਸਰਕਾਰ ਤੌਰ ‘’ਤੇ ਸਿੱਖ ਸੰਸਥਾਵਾਂ ਦੇ ਮੁਕਾਬਲੇ ’ਤੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਗੁਰਮਤਿ ਸਮਾਗਮ ਰੱਖਣ ਦੀ ਜ਼ਿੱਦ ਅਤੇ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ਦੀ ਕਰੜੀ ਨਿੰਦਾ ਕੀਤੀ ਗਈ।
ਸਮਾਗਮ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਜਸਵੰਤ ਸਿੰਘ ਪੁੜੈਣ, ਬੀਬੀ ਕਿਰਨਜੋਤ ਕੌਰ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਸੰਬੋਧਨ ਕੀਤਾ।ਇਜਲਾਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਇਜਲਾਸ ਬਹੁਤ ਹੀ ਮਹੱਤਵਪੂਰਨ ਮੁੱਦੇ ’ਤੇ ਰੱਖਿਆ ਗਿਆ ਸੀ, ਜਿਸ ਪ੍ਰਤੀ ਹਰ ਬੁਲਾਰੇ ਨੇ ਸੰਜੀਦਗੀ ਦਿਖਾਈ ਅਤੇ ਭਾਵਪੂਰਤ ਵਿਚਾਰ ਦਿੱਤੇ। ਉਨ੍ਹਾਂ ਹਾਊਸ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਅੰਦਰ ਵੀ ਉਹ ਅਜਿਹੇ ਹੀ ਸਹਿਯੋਗ ਦੀ ਆਸ ਰੱਖਦੇ ਹਨ। ਉਨ੍ਹਾਂ ਪਾਸ ਕੀਤੇ ਮਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਇਹ ਵੱਡੀ ਲੋੜ ਹੈ ਕਿ ਤਖ਼ਤ ਸਾਹਿਬਾਨ ਦੇ ਮਾਨ-ਸਨਮਾਨ ਨੂੰ ਕਿਸੇ ਤਰ੍ਹਾਂ ਦੀ ਠੇਸ ਨਾ ਪੁੱਜੇ। ਸਿੱਖ ਪੰਥ ਦੀਆਂ ਸ਼ਾਨਾਮੱਤੀ ਪ੍ਰੰਪਰਾਵਾਂ, ਸਿਧਾਂਤਾਂ, ਰਹੁਰੀਤਾਂ, ਪੰਥਕ ਜਲੌ ਅਤੇ ਕੌਮੀ ਸੰਸਥਾਵਾਂ ਦੇ ਮਾਨ-ਸਨਮਾਨ ਤੇ ਮਹੱਤਵ ਨੂੰ ਅਸਲ ਰੂਪ ਵਿਚ ਬਣਾਈ ਰੱਖਣ ਲਈ ਇਹ ਬੇਹੱਦ ਜ਼ਰੂਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909387