Thursday, May 21, 2026
Home Blog Page 549

Dr Devinder Pal Singh ਬਣੇ Punjabi Uni ਪਟਿਆਲਾ ਦੇ Registrar

0

👉ਡਾ ਸੁਖਜੀਤ ਕੌਰ ਨੂੰ ਡਾਇਰੈਕਟਰ ਯੋਜਨਾ ਤੇ ਡਾ ਅਮਰਿੰਦਰ ਸਿੰਘ ਡਾਇਰੈਕਟਰ ਕਾਂਸਟੀਚਿਊਟ ਕਾਲਜ਼
Patiala News: ਮਾਲਵਾ ਪੱਟੀ ਦਾ ਦਿਲ ਮੰਨੀ ਜਾਂਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਚ ਵਾਈਸ ਚਾਂਸਲਰ ਡਾ ਜਗਦੀਪ ਸਿੰਘ ਵੱਲੋਂ ਬੀਤੇ ਕੱਲ ਕਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ।ਇੰਨ੍ਹਾਂ ਨਿਯੁਕਤੀਆਂ ਦੇ ਤਹਿਤ ਡਾ ਦਵਿੰਦਰ ਪਾਲ ਸਿੰਘ ਪ੍ਰੋਫੈਸਰ ਅਪਲਾਈਡ ਮੈਨੇਜਮੈਂਟ ਨੂੰ ਰਜਿਸਟਰਾਰ ਨਿਯੁਕਤ ਕੀਤਾ ਹੈ। ਇਹ ਨਿਯੁਕਤ 5-8-2025 ਤੋਂ ਲੈ ਕੇ ਇੱਕ ਸਾਲ ਲਈ ਕੀਤੀ ਗਈ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਬ ਇੰਸਪੈਕਟਰ ਨੂੰ ਮਿਲੀ ਤਰੱਕੀ, ਐਸਐਸਪੀ ਨੇ ਲਗਾਏ ਸਟਾਰ

ਦਸਣਾ ਬਣਦਾ ਹੈ ਕਿ ਯੂਨੀਵਰਸਿਟੀ ਦੇ ਵਿਚ ਉਪ ਕੁਲਪਤੀ ਤੋਂ ਬਾਅਦ ਰਜਿਸਟਰਾਰ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸੇ ਤਰ੍ਹਾਂ ਡਾ ਸੁਖਜੀਤ ਕੌਰ ਪ੍ਰੋਫੈਸਰ ਕੰਪਿਊਟਰ ਸਾਇੰਸ ਵਿਭਾਗ ਨੂੰ ਡਾਇਰੈਕਟਰ ਯੋਜਨਾ ਤੇ ਨਿਰੀਖਣ, ਡਾ ਅਮਰਿੰਦਰ ਸਿੰਘ ਪ੍ਰੋਫੈਸਰ ਸਕੂਲ ਆਫ਼ ਮੈਨੇਜਮੈਂਟ ਸਟੱਡੀਯ ਨੂੰ ਡਾਇਰੈਕਟਰ, ਕਾਂਸਟੀਚਿਊਟ ਕਾਲਜਾਂ, ਡਾ ਹਰਿੰਦਰਪਾਲ ਸਿੰਘ ਕਾਲੜਾ ਪ੍ਰੋਫੈਸਰ ਲਾਇਬਰੇਰੀ ਐਂਡ ਇੰਨਫ਼ਰਮੇਸ਼ਨ ਸਾਇੰਸ ਨੂੰ ਇੰਚਾਰਜ਼ ਪਬਲੀਕੇਸ਼ਨ ਬਿਊਰੋ ਐਂਡ ਪ੍ਰੈਸ ਵਿਭਾਗ, ਡਾ ਰਜਿੰਦਰ ਸਿੰਘ ਗਿੱਲ ਪ੍ਰੋਫੈਸਰ ਸੰਗੀਤ ਵਿਭਾਗ ਨੂੰ ਡਾਇਰੈਕਟਰ, ਸੈਂਟਰ ਫ਼ਾਰ ਡਾਇਸਪੋਰਾ ਸਟੱਡੀਜ਼ ਅਤੇ ਡਾ ਪ੍ਰਮੋਦ ਅਗਰਵਾਲ ਐਸੋਸੀਏਟਡ ਪ੍ਰੋਫੈਸਰ ਅਰਥ ਸ਼ਾਸਤਰ ਨੂੰ ਇੰਚਾਰਜ਼ ਵਿੱਤ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਜੀਲੈਂਸ ਦੇ ਸਬ ਇੰਸਪੈਕਟਰ ਨੂੰ ਮਿਲੀ ਤਰੱਕੀ, ਐਸਐਸਪੀ ਨੇ ਲਗਾਏ ਸਟਾਰ

0

Bathinda News: ਬਠਿੰਡਾ ਵਿਜੀਲੈਂਸ ਯੂਨਿਟ ਦੇ ਵਿਚ ਤੈਨਾਤ ਸਬ ਇੰਸਪੈਕਟਰ ਗੁਰਚਰਨ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ। ਕਈ ਮਹੱਤਵਪੂਰਨ ਕੇਸਾਂ ‘ਚ ਭੂਮਿਕਾ ਨਿਭਾ ਚੁੱਕੇ ਇੰਸਪੈਕਟਰ ਗੁਰਚਰਨ ਸਿੰਘ ਦੇ ਮੋਢਿਆ ‘ਤੇ ਸਟਾਰ ਐਸਐਸਪੀ ਦਿਗਵਿਜੇ ਕਪਿਲ ਅਤੇ ਡੀਐਸਪੀ ਸੰਦੀਪ ਸਿੰਘ ਚਾਹਲ ਵੱਲੋਂ ਲਗਾਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

PAU ਦੇ ਵਿਸ਼ੇਸ਼ ਦੌਰੇ ਦੌਰਾਨ ਦੱਖਣੀ ਸੂਡਾਨ ਦੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਮਾਹਿਰਾਂ ਨਾਲ ਵਿਚਾਰਾਂ ਕੀਤੀਆਂ

0

Ludhiana News: Punjab agricultural university ਦੇ ਇਕ ਵਿਸ਼ੇਸ਼ ਦੌਰੇ ਦੌਰਾਨ ਦੱਖਣੀ ਸੂਡਾਨ ਦੀ ਡਾ. ਜੌਨ ਗਾਰੰਗ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ(Dr. John Garang Memorial University of Science and Technology ) ਦੇ ਵਾਈਸ ਚਾਂਸਲਰ ਡਾ. ਅਬਰਾਹਮ ਮੈਟੋਚ ਢਾਲ(Vice Chancellor Dr. Abraham Matoch Dhal) ਨੇ ਪੀ.ਏ.ਯੂ. ਦੇ ਵਾਈਸ ਚਾਂਸਲਰ ਅਤੇ ਸਮੂਹ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਹ ਆਈ ਸੀ ਸੀ ਆਰ ਦੇ ਅਕਾਦਮਿਕ ਵਿਜ਼ਟਰ ਪ੍ਰੋਗਰਾਮ ਤਹਿਤ ਭਾਰਤ ਦੇ ਅਕਾਦਮਿਕ ਦੌਰੇ ਦੌਰਾਨ ਪੀ.ਏ.ਯੂ. ਪੁੱਜੇ ਸਨ। ਇਸ ਮਿਲਣੀ ਸਮੇਂ ਭਾਰਤ ਅਤੇ ਦੱਖਣੀ ਸੂਡਾਨ ਵਿਚਕਾਰ ਖੇਤੀਬਾੜੀ ਦੇ ਵਿਕਾਸ ਲਈ ਸਾਂਝ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਖੋਜ, ਤਕਨਾਲੋਜੀ ਅਤੇ ਸਿੱਖਿਆ ਦੇ ਖੇਤਰ ਵਿਚ ਵਿਕਾਸ ਲਈ ਸਾਂਝੀਆਂ ਕੋਸ਼ਿਸ਼ਾਂ ਬਾਰੇ ਗੱਲਬਾਤ ਹੋਈ।

ਇਹ ਵੀ ਪੜ੍ਹੋ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਡੇਰਾ ਸਿਰਸਾ ਲਈ ਹੋਇਆ ਰਵਾਨਾ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਹਮਰੁਤਬਾ ਮਹਿਮਾਨ ਨੂੰ ਜੀ ਆਇਆਂ ਆਖਦਿਆਂ ਪੀ.ਏ.ਯੂ. ਦੀ ਇਤਿਹਾਸਕ ਅਤੇ ਖੇਤੀ ਵਿਕਾਸ ਦੇ ਖੇਤਰ ਵਿਚ ਮਹੱਤਤਾ ਨੂੰ ਅੰਕਿਤ ਕੀਤਾ। ਉਹਨਾਂ ਨੇ ਭਾਰਤ ਵਿਚ ਹਰੀ ਕ੍ਰਾਂਤੀ ਅਤੇ ਅਨਾਜ ਪੱਖੋਂ ਸਵੈ ਨਿਰਭਰਤਾ ਦੇ ਖੇਤਰ ਵਿਚ ਪੀ.ਏ.ਯੂ. ਦੇ ਯੋਗਦਾਨ ਦੀ ਗੱਲ ਕਰਦਿਆਂ ਮੌਜੂਦਾ ਸਮੇਂ ਅਤਿ ਵਿਕਸਿਤ ਖੇਤੀ ਤਕਨਾਲੋਜੀ ਲਈ ਯੂਨੀਵਰਸਿਟੀ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਤੱਕ ਪਹੁੰਚ ਕੀਤੀ।ਡਾ. ਗੋਸਲ ਨੇ ਕਿਹਾ ਕਿ ਪੀ.ਏ.ਯੂ. ਦਾ ਧਿਆਨ ਉਤਪਾਦਨ ਦੇ ਨਾਲ-ਨਾਲ ਪੌਸ਼ਟਿਕਤਾ ਵੱਲ ਵੀ ਸੇਧਤ ਹੋਇਆ ਹੈ ।ਡਾ. ਅਬਰਾਹਮ ਮੈਟੋਚ ਢਾਲ ਨੇ ਹਾਜ਼ਰੀਨ ਦੇ ਰੂਬਰੂ ਹੁੰਦਿਆਂ ਦੱਖਣੀ ਸੂਡਾਨ ਦੀ ਖੇਤੀ ਦਸ਼ਾ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਹਨਾਂ ਦੱਸਿਆ ਕਿ ਇਸ ਦੇਸ਼ ਦਾ ਅੱਧੇ ਤੋਂ ਵੱਧ ਜ਼ਮੀਨੀ ਖੇਤਰ ਭਰਪੂਰ ਖੇਤੀਬਾੜੀ ਅਤੇ ਪਾਣੀ ਦੇ ਸਰੋਤਾਂ ਵਜੋਂ ਜਾਣਿਆਂ ਜਾਂਦਾ ਹੈ।ਖੇਤੀ ਵਾਤਾਵਰਨ ਪੱਖੋਂ ਭਿੰਨਤਾ ਵਾਲੇ ਖੇਤਰ ਹੋਣ ਅਤੇ ਫਸਲੀ ਭਿੰਨਤਾਵਾਂ ਜਿਵੇਂ ਜਵਾਰ ਅਤੇ ਤੇਲਬੀਜਾਂ, ਦਾਲਾਂ ਦੇ ਨਾਲ-ਨਾਲ ਕੌਫੀ ਅਤੇ ਕਮਾਦ ਵਰਗੀਆਂ ਫਸਲਾਂ ਦੀ ਬਿਜਾਈ ਦੱਖਣੀ ਸੂਡਾਨ ਵਿਚ ਹੁੰਦੀ ਹੈ ।ਡਾ. ਢਾਲ ਨੇ ਪੀ.ਏ.ਯੂ. ਦੀ ਖੇਤੀ ਮੁਹਾਰਤ ਤੋਂ ਸਿੱਖਣ ਅਤੇ ਦੱਖਣੀ ਸੂਡਾਨ ਵਿਚ ਉਸ ਮੁਹਾਰਤ ਨੂੰ ਲਾਗੂ ਕਰਨ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।

ਇਹ ਵੀ ਪੜ੍ਹੋ ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

ਵਫਦ ਦਾ ਸਵਾਗਤ ਕਰਦਿਆਂ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ ਨੇ ਪੰਜਾਬ ਅਤੇ ਦੱਖਣੀ ਸੂਡਾਨ ਦੀਆਂ ਭੂਗੋਲਿਕ ਸਮਾਨਤਾਵਾਂ ਅਤੇ ਵੱਖਰਤਾਵਾਂ ਦੀ ਗੱਲ ਕੀਤੀ। ਉਹਨਾਂ ਕਿਹਾ ਕਿ ਪੀ.ਏ.ਯੂ. ਇਤਿਹਾਸ ਤੋਂ ਹਾਸਲ ਕੀਤੀ ਆਪਣੀ ਖੇਤੀ ਮੁਹਾਰਤ ਨੂੰ ਸੀਮਾਂਵਾਂ ਤੋਂ ਪਾਰ ਦੁਨੀਆਂ ਭਰ ਦੇ ਲੋਕਾਂ ਦੀ ਬਿਹਤਰੀ ਅਤੇ ਖੁਰਾਕ ਲਈ ਵਰਤੇ ਜਾਣ ਵਾਸਤੇ ਹਮੇਸ਼ਾਂ ਤਤਪਰ ਹੈ।ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਨੂੰ ਵਰਤਮਾਨ ਅਤੇ ਭਵਿੱਖ ਦੇ ਸੰਦਰਭ ਵਿਚ ਪੇਸ਼ ਕੀਤਾ| ਉਹਨਾਂ ਕਿਹਾ ਕਿ ਹੁਣ ਤੱਕ ਪੀ.ਏ.ਯੂ. ਨੇ 950 ਤੋਂ ਵਧੇਰੇ ਫਸਲਾਂ ਦੀਆਂ ਕਿਸਮਾਂ ਵਿਕਸਿਤ ਕੀਤੀਆਂ ਜਿਨ੍ਹਾਂ ਵਿਚ ਵਡੇਰੀ ਗਿਣਤੀ ਵਿਚ ਰਾਸ਼ਟਰੀ ਪੱਧਰ ਤੇ ਕਾਸ਼ਤ ਲਈ ਪਛਾਣੀਆਂ ਗਈਆਂ ਕਿਸਮਾਂ ਦਾ ਜ਼ਿਕਰ ਕੀਤਾ ਜਾ ਸਕਦਾ ਹੈ, ਨਾਲ ਹੀ ਉਹਨਾਂ ਨੇ ਮਸ਼ੀਨਰੀ ਦੇ ਖੇਤਰ ਵਿਚ ਪੀ.ਏ.ਯੂ. ਵੱਲੋਂ ਪਾਏ ਯੋਗਦਾਨ ਦਾ ਵੇਰਵਾ ਦਿੱਤਾ।

ਇਹ ਵੀ ਪੜ੍ਹੋ Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪੀ.ਏ.ਯੂ. ਵੱਲੋਂ ਖੇਤੀ ਪਸਾਰ ਸੇਵਾਵਾਂ ਲਈ ਦਿੱਤੇ ਗਏ ਯੋਗਦਾਨ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਦਾ ਪਸਾਰ ਢਾਂਚਾ ਕੈਂਪਸ ਦੇ ਨਾਲ-ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ, ਕਿਸਾਨ ਸਲਾਹਕਾਰ ਸੇਵਾ ਕੇਂਦਰਾਂ, ਖੇਤਰੀ ਖੋਜ ਕੇਂਦਰਾਂ ਤੱਕ ਫੈਲਿਆ ਹੋਇਆ ਹੈ। ਉਹਨਾਂ ਹਰ ਛਿਮਾਹੀ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ, ਕਰਵਾਈਆਂ ਜਾਂਦੀਆਂ ਫਸਲ ਗੋਸ਼ਟੀਆਂ, ਪ੍ਰਕਾਸ਼ਿਤ ਕੀਤੇ ਜਾਂਦੇ ਸਾਹਿਤ ਅਤੇ ਹੋਰ ਰਵਾਇਤੀ ਤਰੀਕਿਆਂ ਦੇ ਨਾਲ-ਨਾਲ ਡਿਜ਼ੀਟਲ ਯੁੱਗ ਦੇ ਨਵੇਂ ਢੰਗਾਂ ਜਿਵੇਂ ਡਿਜ਼ਟੀਲ ਅਖਬਾਰ, ਫੇਸਬੁੱਕ ਲਾਈਵ, ਵਟਸਐੱਪ ਗਰੁੱਪ ਅਤੇ ਕਿਸਾਨ ਦੂਤ ਮੈਸੰਜਰ ਆਦਿ ਦਾ ਜ਼ਿਕਰ ਕੀਤਾ।ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਅਕਾਦਮਿਕ ਢਾਂਚੇ ਉੱਪਰ ਝਾਤ ਪਵਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਵਫਦ ਸਾਹਮਣੇ ਰੱਖਿਆ।ਅੰਤ ਵਿਚ ਡਾ. ਅਬਰਾਹਮ ਢਾਲ ਨੂੰ ਪੀ.ਏ.ਯੂ. ਵੱਲੋਂ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿਚ ਉਹਨਾਂ ਨੂੰ ਪੀ.ਏ.ਯੂ. ਦੇ ਸਪੀਡ ਬਰੀਡਿੰਗ ਕੇਂਦਰ, ਟਿਸ਼ੂ ਕਲਚਰ ਲੈਬਜ਼, ਖੇਤੀ ਪ੍ਰੋਸੈਸਿੰਗ ਅਤੇ ਭੋਜਨ ਇੰਨਕੁਬੇਸ਼ਨ ਯੂਨਿਟ ਦੇ ਨਾਲ-ਨਾਲ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਯੂਨੀਵਰਸਿਟੀ ਅਜਾਇਬ ਘਰ ਦੇਖਣ ਲਈ ਲਿਜਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਡੇਰਾ ਸਿਰਸਾ ਲਈ ਹੋਇਆ ਰਵਾਨਾ

0

Haryana News: Ram Rahim gets parole again ਪੱਤਰਕਾਰ ਛਤਰਪਤੀ ਦੇ ਕਤਲ ਅਤੇ ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਸੁਨਾਰੀਆ ਜੇਲ੍ਹ ਦੇ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁੜ ਹਰਿਆਣਾ ਸਰਕਾਰ ਨੇ 40 ਦਿਨਾਂ ਦੀ ਪੈਰੋਲ ਦਿੱਤੀ ਹੈ। ਸੂਚਨਾ ਮੁਤਾਬਕ ਸੁਨਾਰੀਆ ਜੇਲ੍ਹ ਵਿਚੋਂ ਡੇਰਾ ਮੁਖੀ ਦਾ ਕਾਫ਼ਲਾ ਸਿਰਸਾ ਦੇ ਲਈ ਰਵਾਨਾ ਹੋ ਗਿਆ ਹੈ। ਉਹ ਆਪਣੇ ਪੈਰੋਲ ਦੌਰਾਨ ਡੇਰਾ ਸਿਰਸਾ ਵਿਚ ਹੀ ਰਹਿਣਗੇ, ਜਿਥੇ ਉਨ੍ਹਾਂ ਵੱਲੋਂ ਆਪਣਾ ਜਨਮ ਦਿਨ ਮਨਾਉਣਗੇ।

ਇਹ ਵੀ ਪੜ੍ਹੋ Col Bath Case; ਸੁਪਰੀਮ ਕੋਰਟ ਦਾ ਮੁਲਜਮ ਇੰਸਪੈਕਟਰ ਨੂੰ ਵੱਡਾ ਝਟਕਾ, ਕਿਹਾ ਜਾਂਚ CBI ਹੀ ਕਰੇਗੀ

ਇਸਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ ਹੀ 21 ਦਿਨਾਂ ਲਈ ਰਾਮ ਰਹੀਮ ਪੈਰੋਲ ਉਪਰ ਬਾਹਰ ਆਏ ਸਨ। ਸਜ਼ਾ ਮਿਲਣ ਤੋਂ ਬਾਅਦ ਹੁਣ ਤੱਕ ਦਰਜ਼ਨਾਂ ਵਾਰ ਰਾਮ ਰਹੀਮ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕੇ ਹਨ ਤੇ ਜੇਲ੍ਹ ਬਾਹਰ ਆਉਂਦੇ ਹੀ ਉਸਨੂੰ ਜੈਡ ਪਲੱਸ ਸੁਰੱਖਿਆ ਮਿਲ ਜਾਂਦੀ ਹੈ। ਕਤਲ ਤੇ ਬਲਾਤਕਾਰ ਵਰਗੇ ਗੰਭੀਰ ਦੋਸ਼ਾਂ ਹੇਠ ਸਜ਼ਾ ਕੱਟ ਰਹੇ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਵਿਰੋਧੀਆਂ ਤੇ ਆਮ ਲੋਕਾਂ ਵੱਲੋਂ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

0

Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,592 ਹੋ ਗਈ ਹੈ।ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 967 ਗ੍ਰਾਮ ਹੈਰੋਇਨ, 267 ਕਿਲੋ ਭੁੱਕੀ ਅਤੇ 1869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ  ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 377 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ

0

Abohar News:ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਬੋਹਰ ਸਬ ਡਿਵੀਜ਼ਨ ਅਧੀਨ ਪੈਂਦੇ ਵੱਖ-ਵੱਖ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨਾਂ ਨੇ ਢੀਂਗਾਂ ਵਾਲੀ, ਰੁਕਨਪੁਰਾ , ਪੱਟੀ ਬੀਲਾ ਅਤੇ ਵਰਿਆਮ ਖੇੜਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿੱਥੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨੂੰ ਜਲ ਨਿਕਾਸੀ ਦੇ ਕਾਰਜ ਤੇਜ਼ੀ ਨਾਲ ਨੇਪਰੇ ਚਾੜਨ ਦੀ ਹਦਾਇਤ ਕੀਤੀ ।ਉਹਨਾਂ ਨੇ ਕਿਹਾ ਕਿ ਅਚਾਨਕ ਥੋੜੇ ਸਮੇਂ ਵਿੱਚ ਜਿਆਦਾ ਵਰਖਾ ਆਉਣ ਕਾਰਨ ਜਲ ਭਰਾਵ ਦੀ ਸਮੱਸਿਆ ਆਈ ਹੈ।

ਇਹ ਵੀ ਪੜ੍ਹੋ  Col Bath Case; ਸੁਪਰੀਮ ਕੋਰਟ ਦਾ ਮੁਲਜਮ ਇੰਸਪੈਕਟਰ ਨੂੰ ਵੱਡਾ ਝਟਕਾ, ਕਿਹਾ ਜਾਂਚ CBI ਹੀ ਕਰੇਗੀ

ਉਹਨਾਂ ਆਖਿਆ ਕਿ ਡਰੇਨੇਜ ਵਿਭਾਗ ਤੋਂ ਇਲਾਵਾ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਤਰਜੀਹੀ ਅਧਾਰ ਤੇ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ । ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਅਤੇ ਤਨਦੇਹੀ ਨਾਲ ਜਲ ਨਿਕਾਸੀ ਦੇ ਕਾਰਜ ਵਿੱਚ ਲੱਗਿਆ ਹੋਇਆ ਹੈ ਅਤੇ ਜਲਦ ਹੀ ਸਾਰਾ ਪਾਣੀ ਬਾਹਰ ਕੱਢ ਦਿੱਤਾ ਜਾਵੇਗਾ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਫੀਲਡ ਵਿੱਚ ਰਹਿ ਕੇ ਜਲ ਨਿਕਾਸੀ ਕਾਰਜਾਂ ਦੀ ਨਿਗਰਾਨੀ ਕਰਨ। ਇਸ ਮੌਕੇ ਅਬੋਹਰ ਦੇ ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਵੀ ਉਹਨਾਂ ਦੇ ਨਾਲ ਹਾਜ਼ਰ ਸਨ।।ਜਿਕਰ ਯੋਗ ਹੈ ਕਿ 1 ਅਗਸਤ ਵਾਲੇ ਦਿਨ ਪਈ ਭਾਰੀ ਵਰਖਾ ਨਾਲ ਜ਼ਿਲ੍ਹ ਦੇ ਕੁਝ ਪਿੰਡਾਂ ਵਿੱਚ ਜਲ ਭਰਾਵ ਦੀ ਸਥਿਤੀ ਬਣ ਗਈ ਸੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

0

👉ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ,ਕਿਹਾ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਬਹਾਲ ਕਰਾਂਗੇ
👉ਨਾਭਾ ਜੇਲ੍ਹ ਵਿੱਚ ਬੰਦ ਸਿਆਸੀ ਆਗੂ ਖਿਲਾਫ਼ ਅਹਿਮ ਸਬੂਤ ਮਿਲੇ, ਅਦਾਲਤ ਵਿੱਚ ਕਰਾਂਗੇ ਪੇਸ਼

Ludhiana News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਪਗ ਟੁੱਟ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ਲਈ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਦੇ ਇਸ ਨੇਕ ਕਾਰਜ ਵਿੱਚ ਸਮੂਹ ਪੰਜਾਬੀ ਵਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ।

ਇਹ ਵੀ ਪੜ੍ਹੋ ਰਾਜ ਦੇ 23 ਜ਼ਿਲ੍ਹਿਆਂ ‘ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ – ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੋਗੇ। ਅਸੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਦੇਖਿਆ ਹੈ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਇਸ ਸੁਪਨੇ ਨੂੰ ਸਾਕਾਰ ਕਰਨ ਵਿੱਚ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ। ਅਸੀਂ ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਨੂੰ ਬਹਾਲ ਕਰਨ ਦਾ ਸੰਕਲਪ ਲੈਂਦੇ ਹਾਂ।”ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਚਾਰ ਮੈਂਬਰੀਂ ਕਮੇਟੀ ਕਰੇਗੀ ਜਿਨ੍ਹਾਂ ਵਿੱਚ ਪਿੰਡ ਦਾ ਸਰਪੰਚ ਜਾਂ ਵਾਰਡ ਦਾ ਕੌਂਸਲਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੈਂਬਰ, ਬੀ.ਡੀ.ਪੀ.ਓ. ਜਾਂ ਬੀ.ਡੀ.ਪੀ.ਓ. ਦਾ ਨੁਮਾਇੰਦਾ ਅਤੇ ਐਸ.ਐਚ.ਓ. ਜਾਂ ਐਸ.ਐਚ.ਓ. ਦਾ ਨੁਮਾਇੰਦਾ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ ਚੁਣੇ ਗਏ ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ:ਕੁਲਵੰਤ ਸਿੰਘ

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿੱਚ ਆਬਾਦੀ ਦੇ ਹਿਸਾਬ ਨਾਲ 10 ਤੋਂ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਕੰਮ ਕਰ ਰਹੇ ਸਾਫ ਸੁਥਰੇ ਅਕਸ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਸਬੰਧਤ ਇਲਾਕੇ ਦੇ ਐਸ.ਡੀ.ਐਮ. ਵੱਲੋਂ ਨੋਟੀਫਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਜਾਣਗੇ ਤਾਂ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਇਤਲਾਹ ਦੇਣ ਜਾਂ ਨਸ਼ਿਆਂ ਦੀ ਰੋਕਥਾਮ ਬਾਰੇ ਹੋਰ ਸਰਗਰਮੀਆਂ ਕਰਵਾਉਣ ਬਾਰੇ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਜਾਂ ਵਾਰਡ ਵਿੱਚ 24 ਘੰਟੇ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਕੋਈ ਤਸਕਰ ਨਸ਼ਾ ਵੇਚਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਵੀ ਪੀੜਤਾਂ ਦੀ ਮਦਦ ਕਰਨਗੇ ਅਤੇ ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ 100 ਫੀਸਦੀ ਨਸ਼ਾ ਮੁਕਤ ਹੋਣ ਦਾ ਟੀਚਾ ਹਾਸਲ ਕਰਨ ਵਾਲੇ ਪਿੰਡ ਜਾਂ ਵਾਰਡ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦਿੱਤੀ ਜਾਵੇਗੀ ਅਤੇ ਇਸ ਪਿੰਡ ਜਾਂ ਵਾਰਡ ਦੇ ਕਮੇਟੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਕਮੇਟੀਆਂ ਨੁੱਕੜ ਨਾਟਕਾਂ ਰਾਹੀਂ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕ ਕਰਨਗੀਆਂ। ਇਸੇ ਤਰ੍ਹਾਂ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 10,000 ਤੋਂ ਵੱਧ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਪੰਚਾਇਤਾਂ ਵੱਲੋਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਏ ਜਾ ਰਹੇ ਹਨ।ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਮੱਥੇ ਤੋਂ ਨਸ਼ਿਆਂ ਦਾ ਕਲੰਕ ਲਾਹੁਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਉਣੀਆਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਨੱਥ ਪਾਈ ਹੁੰਦੀ ਤਾਂ ਸਾਨੂੰ ਅੱਜ ਇਹੋ ਜਿਹੇ ਸਮਾਗਮ ਕਰਵਾਉਣ ਦੀ ਲੋੜ ਨਹੀਂ ਸੀ। ਸਰਕਾਰਾਂ ਤਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਰਨ ਲਈ ਵਿਕਾਸ ਕਮੇਟੀਆਂ ਦਾ ਗਠਨ ਕਰਦੀਆਂ ਹੁੰਦੀਆਂ ਹਨ ਪਰ ਸਾਨੂੰ ਮਜਬੂਰਨ ਡਿਫੈਂਸ ਕਮੇਟੀਆਂ ਬਣਾਉਣੀਆਂ ਪੈ ਰਹੀਆਂ ਹਨ। ਅਸੀਂ ਨਸ਼ਾ ਤਸਕਰਾਂ ਵਿਰੁੱਧ ਜੰਗ ਲੜ ਰਹੇ ਹਾਂ, ਰਵਾਇਤੀ ਪਾਰਟੀਆਂ ਪੁਸ਼ਤਪਨਾਹੀ ਕਰਦੀਆਂ ਸਨ।”ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ।

ਇਹ ਵੀ ਪੜ੍ਹੋ ‘War against drugs’; ਭਗਵੰਤ ਮਾਨ ਅੱਜ ਮੁਹਿੰਮ ਦੇ ਅਗਲੇ ਪੜਾਅ ਦੀ ਲੁਧਿਆਣਾ ਤੋਂ ਕਰਨਗੇ ਸ਼ੁਰੂਆਤ

ਉਨ੍ਹਾਂ ਕਿਹਾ ਕਿ ਇਸ ਤੋਂ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ ਜੋ ਸੱਤਾ ਵਿੱਚ ਹੁੰਦੀਆਂ ਇਕ-ਦੂਜੇ ਦੇ ਕਾਲੇ ਕਾਰਨਾਮਿਆਂ ਉਤੇ ਪਰਦਾ ਪਾਉਂਦੀਆਂ ਰਹੀਆਂ ਹਨ। ਉਨ੍ਹਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਮੁੜ ਚੁਣੌਤੀ ਦਿੱਤੀ ਕਿ ਪੰਜਾਬ ਵਾਸੀਆਂ ਨੂੰ ਸਪੱਸ਼ਟ ਕੀਤਾ ਜਾਵੇ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਸੂਬੇ ਵਿੱਚ 20,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵਿਆਪਕ ਪੱਧਰ ਉਤੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ।

ਇਹ ਵੀ ਪੜ੍ਹੋ ਮੁਫ਼ਤ ਕੈਂਪ ਲਗਾ ਕੇ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਉਪਰਾਲੇ ਜਾਰੀ : ਮੇਅਰ ਪਦਮਜੀਤ ਸਿੰਘ ਮਹਿਤਾ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖਤਮ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਈ ਥਾਵਾਂ ਉਤੇ ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜ ਦੇ 23 ਜ਼ਿਲ੍ਹਿਆਂ ‘ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ – ਹਰਭਜਨ ਸਿੰਘ ਈ.ਟੀ.ਓ.

0

👉ਪੰਜਾਬ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ ‘ਚ ਸਥਿਤ – ਤਰੁਨਪ੍ਰੀਤ ਸਿੰਘ ਸੌਂਦ
👉ਗੁਰੂ ਸਾਹਿਬ ਦੀ ਸ਼ਹਾਦਤ ਦਾ ਦਿਹਾੜਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ – ਦੀਪਕ ਬਾਲੀ
Patiala News:ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ।ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ।ਮੀਟਿੰਗ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।ਇਸ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ ‘ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ‘ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਅਭਿਨਵ ਤ੍ਰਿਖਾ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ ਕਰਵਾ ਕੇ ਰਾਜ ਸਰਕਾਰ ਵੱਲੋਂ ਇੱਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਮੁਤਾਬਕ ਮਨਾਇਆ ਜਾਵੇਗਾ। ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ।ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ, ਇਸ ਲਈ ਆਉ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਸ ਮੌਕੇ ਵਿਸ਼ੇਸ਼ ਇਕ ਪੁਲ ਦਾ ਕੰਮ ਕਰਕੇ ਆਪਣਾ ਯੋਗਦਾਨ ਪਾਈਏ।

ਇਹ ਵੀ ਪੜ੍ਹੋ  Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ, ਇਸ ਲਈ ਪਟਿਆਲਾ ਇੱਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਇਕੱਲੇ ਸਿੱਖ ਹੀ ਨਹੀਂ ਬਲਕਿ ਹਰ ਪੰਜਾਬ ਵਾਸੀ ਤੇ ਕੁਲ ਦੁਨੀਆਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ ‘ਤੇ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਕਸ਼ਮੀਰ ਸਮੇਤ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ।ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੌਂਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ ‘ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ’ ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੀ ਬਣ ਰਹੀ ਯਾਦਗਾਰ ਦਾ ਉਦਘਾਟਨ ਦੇ ਨਾਲ ਹੀ ਇਹ ਪ੍ਰੋਗਰਾਮ ਸ਼ੁਰੂ ਹੋ ਜਾਣਗੇ।ਉਨ੍ਹਾਂ ਨੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜੀਵਨ ਉੱਤੇ ਅਧਾਰਿਤ ਲਾਈਟ ਐਂਡ ਸਾਊਂਡ (ਹਿੰਦ ਦੀ ਚਾਦਰ)/ ਕਵੀ ਦਰਬਾਰ ਕਰਵਾਏ ਜਾਣਗੇ। ਉੱਥੇ ਹੀ ਪੰਜਾਬ ਸਾਰੀਆਂ ਹੀ ਵਿਦਿਅਕ ਸੰਸਥਾਵਾਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸ਼ਹਾਦਤ ਸਬੰਧੀ ਸੈਮੀਨਾਰ ਤੇ ਚਰਚਾ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਇਹ ਵੀ ਪੜ੍ਹੋ  ਚੁਣੇ ਗਏ ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ:ਕੁਲਵੰਤ ਸਿੰਘ

ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਰਹਿਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਜਿਵੇਂ ਉਹਨਾਂ ਦੇ ਰਹਿਣ ਲਈ ਟੈਂਟ ਸਿਟੀ, ਸੜਕਾਂ ਦੀ ਮੁਰੰਮਤ, ਇਮਾਰਤਾਂ ਦਾ ਰੰਗ ਰੋਗਨ, ਲਾਈਟਿੰਗ ਆਦਿ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਜਿਹਨਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਲਾਈਟਿੰਗ ਨਾਲ ਪੂਰੀ ਤਰ੍ਹਾਂ ਸਜਾਇਆ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਗੁਰੂ ਸਾਹਿਬ ਦੀ ਪਵਿੱਤਰ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਬਣਾਈ ਤਜਵੀਜ ਸਮੇਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਕੈਬਨਿਟ ਮੰਤਰੀਆਂ ਨਾਲ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਏ.ਡੀ.ਸੀਜ ਇਸ਼ਾ ਸਿੰਗਲ, ਨਵਰੀਤ ਕੌਰ ਸੇਖੋਂ ਤੇ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਤੇਜਿੰਦਰ ਮਹਿਤਾ, ਲੋਕ ਸਭਾ ਹਲਕਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਾਰਕੀਟ ਕਮੇਟੀ ਚੇਅਰਮੈਨ ਭਾਦਸੋਂ ਗੁਰਦੀਪ ਸਿੰਘ, ਸ਼ਹਿਰ ਦੇ ਕੌਂਸਲਰ, ਵਪਾਰ ਮੰਡਲ ਤੇ ਦੁਕਾਨਦਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ, ਐਸ.ਡੀ.ਐਮਜ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

0

Amritsar News:ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਕਰਵਾਈ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ।

ਇਹ ਵੀ ਪੜ੍ਹੋ  Col Bath Case; ਸੁਪਰੀਮ ਕੋਰਟ ਦਾ ਮੁਲਜਮ ਇੰਸਪੈਕਟਰ ਨੂੰ ਵੱਡਾ ਝਟਕਾ, ਕਿਹਾ ਜਾਂਚ CBI ਹੀ ਕਰੇਗੀ

ਉਨ੍ਹਾਂ ਕਿਹਾ ਕਿ ਸੰਗਤਾਂ ਲੋੜ ਅਨੁਸਾਰ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ ਇਸ ਲਈ ਦਫਤਰ ਦੀ ਜ਼ਰੂਰਤ ਸੀ, ਜਿਸ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿੱਚ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ, ਉਥੇ ਗੁਰੂ-ਘਰ ਦੀਆਂ ਸੇਵਾਵਾਂ ਵਿੱਚ ਵੀ ਵੱਡਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਇਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਕਈ ਸੇਵਾਵਾਂ ਕੀਤੀਆਂ ਹਨ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।

ਇਹ ਵੀ ਪੜ੍ਹੋ  Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਇਕਬਾਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਹਰਵਿੰਦਰਪਾਲ ਸਿੰਘ ਲਿਟਲ, ਸ. ਮਨਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ, ਸ. ਤਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Col Bath Case; ਸੁਪਰੀਮ ਕੋਰਟ ਦਾ ਮੁਲਜਮ ਇੰਸਪੈਕਟਰ ਨੂੰ ਵੱਡਾ ਝਟਕਾ, ਕਿਹਾ ਜਾਂਚ CBI ਹੀ ਕਰੇਗੀ

ਕਿਹਾ, ਫ਼ੌਜ ਦਾ ਸਨਮਾਨ ਕਰਨਾ ਸਿੱਖੋਂ, ਜਿਸਦੇ ਕਾਰਨ ਤੁਸੀਂ ਚੈਨ ਦੀ ਨੀਂਦ ਸੌਂਦੇ ਹੋ

Patiala News:Col Bath Case; ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ (Colonel Pushpinder Singh Bath) ਦੀ ਕੁੱਟਮਾਰ ਦੇ ਮਾਮਲੇ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਮੁਲਜਮ ਪੁਲਿਸ ਅਧਿਕਾਰੀਆਂ ਨੂੰ ਦੇਸ ਦੀ ਸਰਬਉੱਚ ਅਦਾਲਤ ਵੱਲੋਂ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 16 ਜੁਲਾਈ ਨੂੰ ਸੁਣਾਏ ਫੈਸਲੇ ਨੂੰ ਬਰਕਰਾਰ ਰੱਖਦਿਆਂ ਮਹੱਤਵਪੂਰਨ ਟਿੱਪਣੀ ਵੀ ਕੀਤੀ ਹੈ, ਜਿਸਦੇ ਵਿਚ ਸਰਬਉੱਚ ਅਦਾਲਤ ਦੇ ਜੱਜਾਂ ਜਸਟਿਸ ਸੰਜੈ ਕੁਮਾਰ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ  ਨੇ ਕਿਹਾ, ‘‘ਫ਼ੌਜ ਦਾ ਸਨਮਾਨ ਕਰਨਾ ਸਿੱਖੋਂ, ਜਿਸਦੇ ਕਾਰਨ ਤੁਸੀਂ ਚੈਨ ਦੀ ਨੀਂਦ ਸੌਂਦੇ ਹੋ।’’ ਜਿਕਰਯੋਗ ਹੈ ਕਿ ਹਾਈਕੋਰਟ ਵੱਲੋਂ ਕੇਸ ਦੀ ਜਾਂਚ ਸੀਬੀਆਈ (CBI) ਨੂੰ ਸੌਪਣ ਦੇ ਫੈਸਲੇ ਨੂੰ ਪਟਿਆਲਾ ਪੁਲਿਸ ਦੇ ਇਕੱਲੇ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਵੱਲੋਂ ਚੁਣੌਤੀ ਦਿੱਤੀ ਗਈ ਸੀ ਪ੍ਰੰਤੂ ਅੱਜ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਅਸਰ ਦੂਜੇ ਮੁਲਜਮ ਪੁਲਿਸ ਵਾਲਿਆਂ ਉਪਰ ਵੀ ਪਏਗਾ।

ਇਹ ਵੀ ਪੜ੍ਹੋ Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਇਸ ਮਾਮਲੇ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਵੱਲੋਂ ਵੀ ਸੁਪਰੀਮ ਕੋਰਟ ਵਿਚ ਇੱਕ ਕੈਵੀਅਟ ਦਾਈਰ ਕੀਤੀ ਗਈ ਸੀ। ਇਸ ਕੇਸ ਬਾਰੇ ਜਿਕਰ ਕਰਨਾ ਬਣਦਾ ਹੈ ਕਿ ਇਹ ਘਟਨਾ 13-14 ਮਾਰਚ ਦੀ ਦਰਮਿਆਨੀ ਰਾਤ ਨੂੰ ਪਟਿਆਲਾ ਵਿਚ ਉਸ ਸਮੇਂ ਵਾਪਰੀ ਸੀ ਜਦ ਕਰਨਲ ਪੁਸ਼ਪਿੰਦਰ ਸਿੰਘ ਬਾਠ(Colonel Pushpinder Singh Bath) ਤੇ ਉਨ੍ਹਾਂ ਦਾ ਪੁੱਤਰ ਅੰਗਦ ਬਾਠ ਦਿੱਲੀ ਤੋਂ ਵਾਪਸੀ ਦੌਰਾਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਨਜਦੀਕ ਸੜਕ ਕਿਨਾਰੇ ਇੱਕ ਢਾਬੇ ਉਪਰ ਖਾਣਾ ਖਾ ਰਹੇ ਸਨ। ਇਸ ਦੌਰਾਨ ਇੱਕ ਇੰਨਕਾਉਂਟਰ ਕਰਕੇ ਆਏ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਇੰਸਪੈਕਟਰ ਹੈਰੀ ਬੋਪਾਰਾਏ, ਇੰਸਪੈਕਟਰ ਰੌਨੀ ਸਿੰਘ ਸਹਿਤ ਪੌਣੀ ਦਰਜ਼ਨ ਮੁਲਾਜਮਾਂ ਦੇ ਨਾਲ ਪਾਰਕਿੰਗ ਨੂੰ ਲੈ ਕੇ ਕਹਾਸੁਣੀ ਹੋ ਗਈ ਸੀ, ਜਿਸਤੋਂ ਬਾਅਦ ਇੰਨ੍ਹਾਂ ਪੁਲਿਸ ਮੁਲਾਜਮਾਂ ਨੇ ਭਾਰਤੀ ਫ਼ੌਜ ਦੇ ਕਰਨਲ ਤੇ ਉਸਦੇ ਬੇਟੇ ਦੀ ਕਥਿਤ ਤੌਰ ‘ਤੇ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਸੀ।

ਇਹ ਵੀ ਪੜ੍ਹੋ Sikandar Singh Maluka Health Update: ਸਿਕੰਦਰ ਸਿੰਘ ਮਲੂਕਾ ਨੇ ਖੁਦ ਆਪਣੀ ਸਿਹਤ ਦਾ ਅਪਡੇਟ ਕੀਤਾ ਜਾਰੀ, ਦੇਖੋ ਵੀਡੀਓ

ਪੁਲਿਸ ਉਪਰ ਸਭ ਤੋਂ ਪਹਿਲਾਂ ਸਵਾਲ ਉਸ ਸਮੇਂ ਖੜ੍ਹੇ ਹੋਏ ਜਦ ਇਸ ਘਟਨਾ ਦੇ ਇੱਕ ਹਫ਼ਤੇ ਬਾਅਦ ਮਾਮਲਾ ਦਿੱਲੀ ਤੱਕ ਪੁੱਜਣ ਤੋਂ ਬਾਅਦ ਹੀ ਪੀੜਤ ਕਰਨਲ ਦੇ ਬਿਆਨਾਂ ਉਪਰ ਕੇਸ ਦਰਜ਼ ਕੀਤਾ ਗਿਆ। ਇਸ ਦੌਰਾਨ ਕਰਨਲ ਬਾਠ ਨੇ ਪੰਜਾਬ ਪੁਲਿਸ ਦੀ ਜਾਂਚ ‘ਤੇ ਸਵਾਲ ਖੜ੍ਹੇ ਕਰਦਿਆਂ ਇਹ ਮਾਮਲਾ ਸੀਬੀਆਈ ਨੂੰ ਸੌਪਣ ਲਈ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕੀਤੀ ਸੀ ਤੇ ਹਾਈਕੋਰਟ ਨੇ ਦੋਨਾਂ ਪੱਖਾਂ ਦੀ ਸਹਿਮਤੀ ਨਾਲ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਦੇ ਦਿੱਤੀ ਸੀ ਪ੍ਰੰਤੂ ਚੰਡੀਗੜ੍ਹ ਪੁਲਿਸ ਵੱਲੋਂ ਸਾਢੇ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ, ਜਿਸਦੇ ਚੱਲਦੇ ਕਰਨਲ ਨੇ ਮੁੜ ਉੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ ਤੇ ਹਾਈਕੋਰਟ ਨੇ ਇਹ ਜਾਂਚ ਸੀਬੀਆਈ ਨੂੰ ਸੌਪੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909407