Friday, May 1, 2026
Home Blog Page 55

Sukhjinder Randhawa ਨੇ ਖੁਸ਼ਬਾਜ ਜਟਾਨਾ ਦੀ ਬੇਵਕਤੀ ਮੌਤ ‘ਤੇ ਪ੍ਰਗਟਾਇਆ ਦੁੱਖ, ਕਿਹਾ ਸਮਾਜ ਨੂੰ ਪਿਆ ਵੱਡਾ ਘਾਟਾ

0

Bathinda News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਮੌਤ ਉੱਪਰ ਪਰਿਵਾਰ ਨਾਲ ਅਫਸੋਸ ਜਤਾਇਆ ਗਿਆ। ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ ਸ: ਰੰਧਾਵਾ ਨੇ ਪਰਿਵਾਰ ਨੂੰ ਢਾਰਸ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਪਰਿਵਾਰ ਦੇ ਨਾਲ ਡਟ ਕੇ ਖੜੀ ਰਹੇਗੀ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਤੋਂ ਪੋਲਟਿਕਸ ਸ਼ੁਰੂ ਕਰਕੇ ਕਾਂਗਰਸ ਪਾਰਟੀ ਦੇ ਪਲੇਟਫਾਰਮ ਉੱਪਰ ਆਪਣਾ ਵੱਡਾ ਨਾਮ ਬਣਾਉਣ ਵਾਲੇ ਖੁਸ਼ਬਾਜ ਸਿੰਘ ਜਟਾਣਾ ਵਰਗੇ ਮਿਹਨਤੀ ਨੌਜਵਾਨ ਪਾਰਟੀ ਦਾ ਭਵਿੱਖ ਸਨ, ਜਿਨਾਂ ਦੇ ਸਮੇਂ ਤੋਂ ਪਹਿਲਾਂ ਜਾਣ ਨਾਲ ਨਾ ਸਿਰਫ ਪਰਿਵਾਰ ਤੇ ਪਾਰਟੀ ਬਲਕਿ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ  Punjab Congress ਵੱਲੋਂ ਬਲਾਕ ਪ੍ਰਧਾਨਾਂ ਦਾ ਐਲਾਨ,ਦੇਖੋ ਲਿਸਟ

ਉਹਨਾਂ ਅਜਿਹੇ ਹਾਦਸਿਆਂ ਨੂੰ ਲੈ ਕੇ ਲਾਈਸੰਸਿੰਗ ਅਥਾਰਟੀ ਉੱਪਰ ਸਵਾਲ ਖੜੇ ਕਰਦਿਆਂ ਕਿਹਾ ਕਿ ਜੇਕਰ ਦੇਸ਼ ਵਿੱਚ ਕਾਨੂੰਨ ਦੀ ਸਹੀ ਤਰੀਕੇ ਨਾਲ ਪਾਲਣਾ ਸ਼ੁਰੂ ਹੋ ਜਾਵੇ ਤਾਂ ਅਜਿਹੇ ਹੋਣਹਾਰ ਨੌਜਵਾਨਾਂ ਦੀਆਂ ਸੜਕੀ ਹਾਦਸਿਆਂ ਵਿੱਚ ਮੌਤਾਂ ਦਾ ਸਿਲਸਿਲਾ ਰੁਕ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਅਤੇ ਹੋਰ ਆਗੂ ਵੀ ਮਰਹੂਮ ਖੁਸ਼ਬਾਜ ਸਿੰਘ ਜਟਾਣਾ ਦੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਬਠਿੰਡਾ ਪੁੱਜੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਕਈ ਵਕੀਲਾਂ ਨੇ ਫੜਿਆ BJP ਦਾ ਪੱਲਾ; ਸੰਗਠਨ ਵਿੱਚ ਦੋ ਵਕੀਲਾਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

0

Bathinda News: ਭਾਰਤੀ ਜਨਤਾ ਪਾਰਟੀ ਨੂੰ ਸ਼ਹਿਰ ਵਿੱਚ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਡਿਸਟ੍ਰਿਕਟ ਕੋਰਟ ਵਿੱਚ ਆਯੋਜਿਤ ਇਕ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਹ ਪ੍ਰੋਗਰਾਮ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਕੀਲਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਵਕੀਲ ਅਮਿਤ ਅਨੇਜਾ ਨੂੰ ਆਰਟੀਆਈ ਸੈੱਲ ਅਤੇ ਐਡਵੋਕੇਟ ਸੁਨੀਲ ਤ੍ਰਿਪਾਠੀ ਨੂੰ ਲੀਗਲ ਸੈੱਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਵਿਸ਼ੇਸ਼ ਤੌਰ ‘ਤੇ ਸੱਦੇ ਗਏ ਸੀਨੀਅਰ ਐਡਵੋਕੇਟ ਨੰਦ ਲਾਲ ਗਰਗ ਨੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ।

ਇਹ ਵੀ ਪੜ੍ਹੋ  ਫਗਵਾੜਾ ਵਿੱਚ ਔਰਤ ਸਮੇਤ ਚਾਰ ਨਸ਼ਾ ਤਸਕਰ 16.8 ਕਿਲੋਗ੍ਰਾਮ ਹੈਰੋਇਨ ਨਾਲ ਕਾਬੂ  

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਕੀਲਾਂ ਵਿੱਚ ਰਵਿੰਦਰਪਾਲ ਸਿੰਘ, ਉਮਾ ਗਿਰੀ, ਹੇਮਾ ਸ਼ਰਮਾ, ਸੁਖਜੀਤ ਕੌਰ, ਗਗਨ, ਰੁਪਿੰਦਰ ਕੌਰ, ਮੋਹਿਤ ਵਰਮਾ, ਗੁਰਪ੍ਰੀਤ ਸਿੰਘ ਸਰਾ, ਮਨਪ੍ਰੀਤ ਸਿੰਘ ਅਤੇ ਵਕੀਲ ਸਿੰਘ ਸ਼ਾਮਲ ਹਨ।ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਨੇ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ-ਹਿਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹਰ ਕਾਰਕੁਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਭ ਨੂੰ ਪਾਰਟੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਪ੍ਰਦੇਸ਼ ਲੀਗਲ ਸੈਲ ਦੇ ਕੋ ਕਨਵੀਨਰ ਐਡਵੋਕੇਟ ਰਜਿੰਦਰ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਰਿਤੂ ਆਨੰਦ, ਐਡਵੋਕੇਟ ਸੀਮਾ ਸ਼ਰਮਾ, ਸੁਸ਼ਾਂਤ ਸ਼ਰਮਾ, ਵੀਰ ਸਿੰਘ, ਰਾਹੁਲ ਝੁੰਬਾ, ਕ੍ਰਿਸ਼ਨ ਗੋਪਾਲ ਅਤੇ ਮਨਿੰਦਰ ਸਿੰਘ ਕੜਵਲ ਵੀ ਮੌਜੂਦ ਸਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख़्यमंत्री श्री नायब सिंह सैनी ने की बड़ी घोषणा; प्री-एग्जाम उत्तीर्ण होने पर यूपीएससी ,एचपीएससी और ज्युडिशरी की तैयारी करने वाले युवाओं को मिलेगी वित्तीय सहायता

0

 👉संघ लोक सेवा आयोग द्वारा नव-चयनित युवाओं का सम्मान समारोह आयोजित
Haryana News: हरियाणा के मुख्यमंत्री श्री नायब सिंह सैनी ने घोषणा की कि राज्य के यूपीएससी ,एचपीएससी और ज्युडिशरी के प्री -एग्जाम उत्तीर्ण करने वाले युवाओं को आगे की कोचिंग फ़ीस की प्रतिपूर्ति करने के लिए प्रदेश सरकार द्वारा वित्तीय सहायता दी जाएगी। उन्होंने कहा कि “मुख्यमंत्री युवा प्रतिभा प्रोत्साहन योजना” के तहत आर्थिक रूप से कमजोर युवाओं को 25 हजार से लेकर 70 हजार रूपये तक वित्तीय मदद की जाएगी।मुख्यमंत्री आज यहां संघ लोक सेवा आयोग द्वारा हरियाणा के नव-चयनित युवाओं के सम्मान समारोह को संबोधित कर रहे थे। इस अवसर पर सहकारिता मंत्री डॉ अरविंद शर्मा , मुख्यमंत्री के मुख्य प्रधान सचिव श्री राजेश खुल्लर, मुख्यमंत्री के प्रधान सचिव श्री अरुण कुमार गुप्ता, सूचना, जनसंपर्क एवं भाषा विभाग के आयुक्त डॉ अमित अग्रवाल, मुख्यमंत्री के ओएसडी श्री भारत भूषण भारती एवं श्री राकेश संधू , सूचना,जनसंपर्क एवं भाषा विभाग की अतिरिक्त निदेशक (प्रशासनिक) श्रीमती वर्षा खांगवाल, शहीद स्मारक अंबाला के निदेशक डॉ कुलदीप सैनी समेत अन्य वरिष्ठ अधिकारी उपस्थित थे।मुख्यमंत्री श्री नायब सिंह सैनी ने कहा कि वर्तमान सरकार ने अपने संकल्प-पत्र में “मुख्यमंत्री युवा प्रतिभा प्रोत्साहन योजना” शुरू करने का संकल्प किया था , उसी को धरातल पर उतारते हुए अब इस योजना के तहत आर्थिक रूप से कमजोर युवाओं को यूपीएससी ,एचपीएससी और ज्यूडिशरी के प्री -एग्जाम उत्तीर्ण करने पर वित्तीय सहायता दी जाएगी। उन्होंने कहा कि जिन परिवारों की वार्षिक आय एक लाख रुपये है , उनके बच्चों को 70 हजार रुपये , 1.80 लाख रुपये तक आय वाले परिवारों के बच्चों को 60 हजार , 1.80 लाख रुपये से लेकर 3 लाख रुपये तक आय वाले परिवार के बच्चों को 50 हजार तथा 3 लाख रुपये से लेकर 5 लाख रुपये तक आय वाले परिवार के बच्चों को 25 हजार रुपये की वित्तीय सहायता दी जाएगी।मुख्यमंत्री ने यह भी घोषणा की कि राज्य के सभी सरकारी विश्वविद्यालयों में यूपीएससी ,एचपीएससी एग्जाम की कोचिंग दी जाएगी इसके लिए सांयकालीन पारी में कक्षाएं शुरू की जाएंगी ताकि प्रदेश के अधिक से अधिक युवा उक्त परीक्षाओं में सफल हो सकें।

इसे भी पढ़ें  आध्यात्मिक विकास समाज में रहकर निष्काम भाव से कर्त्तव्य निर्वहन में है: प्रो. असीम कुमार घोष

श्री नायब सिंह सैनी ने इस अवसर पर कहा कि भारतीय प्रशासनिक अधिकारी की सोच, उसकी योजनाएं और निर्णय भारत के भविष्य की दिशा तय करते हैं। इनके निर्णय से लाखों लोगों का जीवन प्रभावित होता है। उन्होंने कहा कि संघ लोक सेवा आयोग द्वारा नव-चयनित युवाओं ने अपनी प्रतिभा और मेहनत के बल पर देश की सर्वोच्च सेवाओं की परीक्षा में सफलता प्राप्त की है। उन्होंने नव-चयनित युवाओं को इस ऐतिहासिक उपलब्धि के लिए बधाई देते हुए कहा कि यह सफलता आसान नहीं होती। लाखों युवा इस परीक्षा में बैठते हैं, लेकिन वही सफल होते हैं जो अर्जुन की तरह अपने लक्ष्य के प्रति समर्पित रहते हैं।उन्होंने संघ लोकसेवा आयोग की भारतीय प्रशासनिक सेवा परीक्षा परिणाम में तीसरा स्थान हासिल करने वाले एकांश दुल समेत हरियाणा के सफल 77 होनहार युवाओं को प्रोत्साहित करते हुए कहा कि भारतीय प्रशासनिक सेवा केवल एक नौकरी नहीं है, यह एक जिम्मेदारी है, एक कर्तव्य है, एक सेवा है। यह वह मंच है, जहां आपके निर्णय लाखों लोगों के जीवन को प्रभावित करते हैं। अब तक आपकी यात्रा व्यक्तिगत उपलब्धियों की यात्रा थी, लेकिन अब आगे की यात्रा जनसेवा की यात्रा है।उन्होंने कहा कि जब भी आप किसी फाइल पर हस्ताक्षर करें, यह याद रखें कि उसके पीछे किसी गरीब की उम्मीद जुड़ी है। जब भी आप कोई नीति लागू करें, यह सोचें कि उसका प्रभाव समाज के अंतिम व्यक्ति तक कैसे पड़ेगा। और जब भी आप कोई निर्णय लें, तो यह जरूर विचार करें कि क्या यह देश और समाज के हित में है।श्री नायब सिंह सैनी ने कहा कि हरियाणा के युवाओं ने न केवल सिविल सेवा में, बल्कि चिकित्सा, इंजीनियरिंग, प्रबंधन और तकनीकी क्षेत्रों में भी अपनी प्रतिभा का लोहा मनवाया है। यह दर्शाता है कि हमारे राज्य में प्रतिभा की कोई कमी नहीं है। जरूरत केवल सही दिशा और अवसर की होती है। और हमारी डबल इंजन सरकार उसी दिशा में निरंतर कार्य कर रही है।उन्होंने कहा कि पिछले साढ़े 11 वर्षों में हरियाणा में एक पारदर्शी और निष्पक्ष व्यवस्था स्थापित की है। यह केवल एक नीतिगत निर्णय नहीं था, बल्कि यह युवाओं के आत्मविश्वास को पुनर्स्थापित करने का प्रयास था।

इसे भी पढ़ें  बंगाल में प्रधानमंत्री के नेतृत्व में बन रही है सरकार-मुख्यमंत्री

वर्तमान प्रदेश सरकार ने ‘बिना पर्ची, बिना खर्ची’ के 1 लाख 80 हजार से अधिक युवाओं को योग्यता के आधार पर सरकारी नौकरियां दी हैं।उन्होंने नए अधिकारियों को सचेत करते हुए कहा कि आपके जीवन में भी ऐसी कई बाधाएं आएंगी, प्रशासनिक जटिलताएं होंगी, राजनीतिक दबाव होंगे, कभी सामाजिक परिस्थितियां प्रतिकूल होंगी। लेकिन आप में से जो इन बाधाओं को हटाएगा, वही सच्चा प्रशासक कहलाएगा।मुख्यमंत्री ने कहा कि आईएएस अधिकारी का सबसे बड़ा मार्गदर्शक हमारा संविधान होना चाहिए। संविधान हमें समानता, न्याय, स्वतंत्रता और बंधुत्व का मार्ग दिखाता है। आपको किसी भी प्रकार के भेदभाव से ऊपर उठकर कार्य करना है। आपका एकमात्र धर्म जनता की सेवा होना चाहिए।उन्होंने कहा कि प्रधानमंत्री श्री नरेंद्र मोदी के कुशल नेतृत्व में आज भारत तेजी से बदल रहा है। दुनिया में भारत की प्रतिष्ठा लगातार बढ़ रही है। हमारा देश विकसित भारत के लक्ष्य की ओर अग्रसर है। इस परिवर्तन की धुरी आप जैसे युवा अधिकारी हैं। श्री नायब सिंह सैनी ने कहा कि भारतीय प्रशासनिक अधिकारी केवल सिस्टम का हिस्सा नहीं हैं। उस परिवर्तन के वाहक हैं, जो भारत को नई ऊंचाइयों तक ले जाएगा।सूचना, जनसंपर्क एवं भाषा विभाग के आयुक्त एवं सचिव डॉ अमित अग्रवाल ने समारोह में मुख्यमंत्री श्री नायब सिंह सैनी एवं नव चयनित युवाओं का स्वागत करते हुए कहा कि हरियाणा केवल खिलाडियों के मामले में ही धाकड़ नहीं है बल्कि बौद्धिक विकास में भी अग्रणी हैं। उन्होंने नए आईएएस अधिकारियों को प्रशासनिक दक्षता से देश की नीति निर्धारण करने वाला बताते हुए कहा कि राज्य को इनकी प्रतिभा का बहुत लाभ होगा। उन्होंने आईएएस के प्रशिक्षण के बाद फील्ड में संवेदनशीलता से काम करने के लिए प्रेरित किया।उन्होंने मुख्यमंत्री श्री नायब सिंह सैनी की कार्यशैली की सराहना करते हुए कहा कि मुख्यमंत्री रात को 2 बजे तक लोगों से मिलने के बाद सुबह आठ बजे से फिर से जनसेवा में जुट जाते हैं। ऐसे में अधिकारियों को भी पूरी मेहनत एवं तल्लीनता से काम करना पड़ता है।इस अवसर पर संघ लोक सेवा आयोग के परीक्षा परिणाम में देश में तीसरे स्थान पर आने वाले एकांश ढुल , छठे रैंक पर आई जिन्निया अरोड़ा के अलावा नव-चयनित युवा नितीश , शगुन मेहरा , शिखा ने भी अपने लक्ष्य तक पहुंचने की अपनी यात्रा सांझा की।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Bhagwant Mann Govt ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ:ਸੰਜੀਵ ਅਰੋੜਾ

0

👉ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ
Chandigarh News:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ।ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ ਲਗਭਗ 250 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇਹ ਪ੍ਰਾਜੈਕਟ ਐਗਜ਼ੀਕਨ ਈਵੈਂਟਸ ਮੀਡੀਆ ਸਲਿਊਸ਼ਨਜ਼ ਲਿਮਟਿਡ ਵੱਲੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਲਈ ਰਿਆਇਤ ਦੀ ਮਿਆਦ 15 ਸਾਲ ਹੋਵੇਗੀ।ਮੰਤਰੀ ਨੇ ਕਿਹਾ, “ਇਸ ਪ੍ਰਾਜੈਕਟ ਤਹਿਤ ਵੱਡੇ ਪੱਧਰ ’ਤੇ ਕੌਮੀ ਅਤੇ ਕੌਮਾਂਤਰੀ ਸਮਾਗਮਾਂ ਦੀ ਮੇਜ਼ਬਾਨੀ ਕਰਨ ਲਈ ਇੱਕ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਬਣਾਇਆ ਜਾਵੇਗਾ, ਜੋ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਨਾਲ ਲੈਸ ਹੋਵੇਗਾ।’’”ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਇੱਕ ‘ਪਿਤਾ’ ਲਈ ਵੱਡੀ ਰਾਹਤ;’ਮੁੱਖ ਮੰਤਰੀ ਸਿਹਤ ਯੋਜਨਾ’ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

ਪਹਿਲਾ ਪੜਾਅ 31 ਦਸੰਬਰ 2026 ਤੱਕ ਅਤੇ ਦੂਜਾ ਪੜਾਅ 31 ਦਸੰਬਰ 2027 ਤੱਕ ਪੂਰਾ ਕਰਨ ਦਾ ਟੀਚਾ ਹੈ।ਬੁਨਿਆਦੀ ਢਾਂਚੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਈ.ਸੀ.ਸੀ. ਵਿੱਚ ਲਾਰਜ-ਸਪੈਨ ਕਾਲਮ-ਫ੍ਰੀ ਪ੍ਰਦਰਸ਼ਨੀ ਹਾਲ ਹੋਣਗੇ, ਜਿਸ ਵਿੱਚ ਲਗਭਗ 40,000 ਵਰਗ ਫੁੱਟ ਅਤੇ 15,000 ਵਰਗ ਫੁੱਟ ਦੇ ਦੋ ਵੱਡੇ ਹਾਲ ਸਮੇਤ ਲਗਭਗ 15,000 ਵਰਗ ਫੁੱਟ ਵਿੱਚ ਫੈਲੇ ਰਿਟੇਲ, ਫੂਡ ਅਤੇ ਬੈਵਰਿਜ ਜ਼ੋਨ ਅਤੇ ਲਗਭਗ 1000 ਵਾਹਨਾਂ ਲਈ ਪਾਰਕਿੰਗ ਬੁਨਿਆਦੀ ਢਾਂਚਾ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਹੂਲਤ ਵਿੱਚ ਵਿਸ਼ਵ ਪੱਧਰੀ ਲੈਂਡਸਕੇਪਡ ਜਨਤਕ ਥਾਵਾਂ ਅਤੇ ਸਮਾਗਮ ਕਰਨ ਲਈ ਖੁੱਲ੍ਹੇ ਜਨਤਕ ਖੇਤਰ ਵੀ ਸ਼ਾਮਲ ਹੋਣਗੇ।ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਈ.ਸੀ.ਸੀ. ਇੱਕ ਲਚਕਦਾਰ, ਬਹੁ-ਕਾਰਜਸ਼ੀਲ ਸਥਾਨ ਵਜੋਂ ਕੰਮ ਕਰੇਗਾ, ਜੋ 5,000 ਤੋਂ 10,000 ਡੈਲੀਗੇਟਾਂ ਦੇ ਨਾਲ ਕਾਨਫਰੰਸਾਂ ਅਤੇ ਸੰਮੇਲਨਾਂ ਦੀ ਮੇਜ਼ਬਾਨੀ ਕਰਨ, 2,000 ਲੋਕਾਂ ਦੀ ਸਹੂਲਤ ਲਈ ਲਗਭਗ 20,000 ਵਰਗ ਫੁੱਟ ਦੇ ਮਿਲਣ –ਗਿਲਣ ਵਾਲੇ ਖੇਤਰਾਂ, 200 ਤੋਂ 500 ਬੂਥਾਂ ਵਾਲੇ ਵਪਾਰਕ ਮੇਲੇ ਅਤੇ ਪ੍ਰਦਰਸ਼ਨੀਆਂ, 1000 ਤੋਂ 10000 ਸਰੋਤਿਆਂ ਵਾਲੇ ਕਾਰਪੋਰੇਟ ਸਮਾਗਮ, 1000 ਤੋਂ 10000 ਲੋਕਾਂ ਲਈ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਅਤੇ 15000 ਲੋਕਾਂ ਤੱਕ ਸਮਾਜਿਕ ਸਮਾਗਮਾਂ ਦੀ ਮੇਜ਼ਬਾਨੀ ਕਰਨ ਦੇ ਸਮਰੱਥ ਹੈ।”ਆਧੁਨਿਕ ਡਿਜ਼ਾਈਨ ਅਤੇ ਸਥਿਰਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਹੂਲਤ ਤਹਿਤ ਉੱਨਤ ਕਾਲਮ-ਫ੍ਰੀ ਢਾਂਚਾਗਤ ਪ੍ਰਣਾਲੀਆਂ, ਕੁਸ਼ਲ ਟ੍ਰੈਫਿਕ ਸਰਕੂਲੇਸ਼ਨ ਅਤੇ ਲਾਜਿਸਟਿਕਸ ਯੋਜਨਾਬੰਦੀ, ਆਧੁਨਿਕ ਐਮ.ਈ.ਪੀ., ਏ.ਵੀ. ਅਤੇ ਆਈਟੀ ਪ੍ਰਣਾਲੀਆਂ ਦਾ ਏਕੀਕਰਨ, ਐਨਬੀਸੀ ਦੀ ਪਾਲਣਾ, ਅੱਗ ਸੁਰੱਖਿਆ ਅਤੇ ਪਹੁੰਚਯੋਗਤਾ ਮਿਆਰਾਂ ਅਤੇ ਗ੍ਰਿਹਾ 5-ਸਟਾਰ ਟਿਕਾਊ ਡਿਜ਼ਾਈਨ ਸਿਧਾਂਤਾਂ ਨੂੰ ਅਪਣਾਉਣਾ ਸ਼ਾਮਲ ਹੋਵੇਗਾ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਕਨਵੈਨਸ਼ਨ ਅਤੇ ਪ੍ਰਦਰਸ਼ਨੀ ਕੇਂਦਰ ਪੰਜਾਬ ਲਈ ਇੱਕ ਨੁਹਾਰ-ਬਦਲੂ ਪ੍ਰਾਜੈਕਟ ਹੋਵੇਗਾ।

ਇਹ ਵੀ ਪੜ੍ਹੋ  Amritsar Commissionerate Police ਨੂੰ ਮਿਲੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਪਰਦਾਫਾਸ਼

ਇਹ ਗਲੋਬਲ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨ, ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਵੱਡੇ ਪੱਧਰ ’ਤੇ ਰੁਜ਼ਗਾਰ ਪੈਦਾ ਕਰਨ ਦੀ ਸਾਡੀ ਸਮਰੱਥਾ ਨੂੰ ਪ੍ਰਭਾਵੀ ਢੰਗ ਨਾਲ ਵਾਧਾ ਕਰੇਗਾ। ਮੋਹਾਲੀ ਇੱਕ ਆਧੁਨਿਕ ਸ਼ਹਿਰੀ ਅਤੇ ਤਕਨਾਲੋਜੀ ਹੱਬ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਅਤੇ ਅਜਿਹਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਇਸਦੇ ਵਿਕਾਸ ਦੀ ਰਫ਼ਤਾਰ ਵਿੱਚ ਨੂੰ ਹੋਰ ਤੇਜ਼ੀ ਲਿਆਵੇਗਾ।”ਆਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੰਜ ਸਾਲਾਂ ਵਿੱਚ 15000 ਤੋਂ 25000 ਦੇ ਵਿਚਕਾਰ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਸੈਰ-ਸਪਾਟਾ, ਪਰਾਹੁਣਚਾਰੀ ਅਤੇ ਸਹਾਇਕ ਖੇਤਰਾਂ ਨੂੰ ਹੁਲਾਰਾ ਦਿੰਦੇ ਹੋਏ, ਇੱਕ ਮੋਹਰੀ ਮਾਈਸ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ।ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪ੍ਰਾਜੈਕਟ ਮੋਹਾਲੀ ਨੂੰ 21ਵੀਂ ਸਦੀ ਦੇ ਆਈਟੀ ਅਤੇ ਸੇਵਾਵਾਂ ਦੇ ਹੱਬ ਵਜੋਂ ਵਿਕਸਤ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਨਿਵੇਸ਼ਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਸਹਿਯੋਗ ਅਤੇ ਸਮਾਗਮਾਂ ਨੂੰ ਸਮਰਥਨ ਦੇਣ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ।”ਪ੍ਰੈਸ ਕਾਨਫਰੰਸ ਦੌਰਾਨ ਐਗਜ਼ੀਕਨ ਗਰੁੱਪ ਦੇ ਚੇਅਰਮੈਨ ਐਮ. ਕਿਊ. ਸਈਦ, ਪੁੱਡਾ ਦੇ ਏ.ਸੀ.ਏ. ਵਿਕਾਸ ਹੀਰਾ, ਪ੍ਰਾਜੈਕਟ ਦੇ ਆਰਕੀਟੈਕਟ ਸੰਜੇ ਸੂਰਿਯਾ ਅਤੇ ਰਾਹੁਲ ਸ਼ਾਹ, ਡਾਇਰੈਕਟਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Congress ਵੱਲੋਂ ਬਲਾਕ ਪ੍ਰਧਾਨਾਂ ਦਾ ਐਲਾਨ,ਦੇਖੋ ਲਿਸਟ

0

Punjab News: Punjab Congress ਵੱਲੋਂ ਅੱਜ ਆਪਣੇ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਇਹ ਸੂਚੀ ਉੱਪਰ ਮੋਹਰ ਲਗਾ ਦਿੱਤੀ ਹੈ। ਇਹ ਸੂਚੀ ਨੂੰ ਜਾਰੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਨਵਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕ ਮਹੱਤਵਪੂਰਨ ਕਦਮ ਹੈ ਜੋ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ”ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਭ ਨਵੇਂ ਜੋਸ਼ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਓਗੇ ਅਤੇ ਤੁਹਾਡੀ ਮਿਹਨਤ ਅਤੇ ਲਗਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।”

ਇਹ ਵੀ ਪੜ੍ਹੋ  ਖ਼ਾਲੀ ਕੋਠੀ ‘ਚ ਵੜਿਆ ਚੋਰ; ਗੁਆਂਢੀਆਂ ਨੇ ਸੱਦੀ ਪੁਲਿਸ, ਅਲਮਾਰੀ ‘ਚੋਂ ਲੱਭਿਆ

ਨਵਨਿਯੁਕਤ ਬਲਾਕ ਪ੍ਰਧਾਨਾਂ ਦੀ ਲਿਸਟ ਹੇਠਾਂ ਨੱਥੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਇੱਕ ‘ਪਿਤਾ’ ਲਈ ਵੱਡੀ ਰਾਹਤ;’ਮੁੱਖ ਮੰਤਰੀ ਸਿਹਤ ਯੋਜਨਾ’ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ

0

👉ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ
👉10 ਲੱਖ ਦਾ ਨਗਦੀ ਰਹਿਤ ਇਲਾਜ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਜਨਮ ਦੇ ਸਮੇਂ ਤੋਂ ਹੀ ਮਿਲੇ ਮਿਆਰੀ ਇਲਾਜ
Punjab News:ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ।ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ।ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂੰ ਡਾਕਟਰਾਂ ਵੱਲੋਂ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਧੀ ਦੇ ਦਿਲ ਵਿੱਚ ਛੇਦ ਹੈ। ਉਨ੍ਹਾਂ ਦੀ ਬੱਚੀ ਦਾ ਇਲਾਜ ਦੋ ਵੱਖ-ਵੱਖ ਹਸਪਤਾਲਾਂ ਵਿੱਚ ਹੋਇਆ ਅਤੇ ਸਿਹਤ ਕਾਰਡ ਹੇਠ 2.77 ਲੱਖ ਰੁਪਏ ਦਾ ਸਾਰਾ ਖਰਚਾ ਕਵਰ ਹੋ ਗਿਆ।

ਇਹ ਵੀ ਪੜ੍ਹੋ  Amritsar Commissionerate Police ਨੂੰ ਮਿਲੀ ਵੱਡੀ ਸਫਲਤਾ; ਹਥਿਆਰ ਤਸਕਰੀ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਮੁਸ਼ਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਇਸ ਯੋਜਨਾ ਹੇਠ ਹਰ ਮਾਂ ਅਤੇ ਨਵਜਾਤ ਬੱਚੇ ਨੂੰ ਸਾਲਾਨਾ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਸਕਦਾ ਹੈ—ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ—ਅਤੇ ਇਹ ਸਹੂਲਤ ਬੱਚੇ ਦੇ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਉਪਲਬਧ ਹੁੰਦੀ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਪਿੰਡਾਂ ਵਿੱਚ ਪ੍ਰੋਗਰਾਮ ਚਲਾ ਰਹੇ ਹਾਂ ਤਾਂ ਜੋ ਪਰਿਵਾਰ ਸਮੇਂ ‘ਤੇ ਜਾਂਚ ਕਰਵਾਉਣ ਅਤੇ ਇਲਾਜ ਵਿੱਚ ਦੇਰੀ ਨਾ ਕਰਨ। ਪਿਛਲੇ ਤਿੰਨ ਮਹੀਨਿਆਂ ਵਿੱਚ ਹੀ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ ਇਸ ਯੋਜਨਾ ਹੇਠ ਕੀਤਾ ਗਿਆ ਹੈ, ਜੋ ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਚਿਕਿਤਸਕ ਸੇਵਾ ਦੇਣ ਵਿੱਚ ਯੋਜਨਾ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ। ਇਹ ਯੋਜਨਾ ਜਨਮ ਦੇ ਸਮੇਂ ਘੱਟ ਵਜ਼ਨ, ਸਮੇਂ ਤੋਂ ਪਹਿਲਾਂ ਜਨਮ, ਸੰਕਰਮਣ ਅਤੇ ਹੋਰ ਨਵਜਾਤ ਜਟਿਲਤਾਵਾਂ ਦੇ ਇਲਾਜ ਵਿੱਚ ਮਦਦ ਕਰਦੀ ਹੈ ਅਤੇ ਮਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਤੋਂ ਬਾਅਦ ਦੀਆਂ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਬਣਾਉਂਦੀ ਹੈ।ਦਿਲਜੋਤ ਦਾ ਕੇਸ ਇਕੱਲਾ ਨਹੀਂ ਹੈ। ਸਾਰੇ ਪੰਜਾਬ ਵਿੱਚ ਹੁਣ ਪਰਿਵਾਰ ਨਵਜਾਤ ਬੱਚਿਆਂ ਨੂੰ ਸ਼ੁਰੂਆਤੀ ਦਿਨਾਂ ਵਿੱਚ ਹੀ ਇਲਾਜ ਲਈ ਹਸਪਤਾਲ ਲੈ ਕੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਲਾਜ ਦਾ ਖਰਚਾ ਉਨ੍ਹਾਂ ਨੂੰ ਨਹੀਂ ਝੱਲਣਾ ਪਵੇਗਾ।ਬਠਿੰਡਾ ਦੇ ਅੱਗਰਵਾਲ ਹਸਪਤਾਲ ਵਿੱਚ ਇੱਕ ਨਵਜਾਤ, ਜਿਸ ਨੂੰ ਗੰਭੀਰ ਪੀਲੀਆ ਅਤੇ ਸਾਂਹ ਲੈਣ ਵਿੱਚ ਦਿੱਕਤ ਸੀ, ਦਾ ਲਗਭਗ 1 ਲੱਖ ਰੁਪਏ ਦਾ ਇਲਾਜ ਪੂਰੀ ਤਰ੍ਹਾਂ ਇਸ ਯੋਜਨਾ ਹੇਠ ਕਵਰ ਕੀਤਾ ਗਿਆ।

ਇਹ ਵੀ ਪੜ੍ਹੋ  ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਪਟਿਆਲਾ ਦੇ ਗਢਾਇਆ ਪਿੰਡ ਦੇ ਮਨਕੀਰਤ ਸਿੰਘ ਨੂੰ ਜਨਮ ਤੋਂ ਕੁਝ ਦਿਨਾਂ ਬਾਅਦ ਪੀਲੀਆ ਅਤੇ ਸਾਂਹ ਦੀ ਸਮੱਸਿਆ ਲਈ ਇਲਾਜ ਦੀ ਲੋੜ ਪਈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦਾ ਜਨਮ 25 ਮਾਰਚ ਨੂੰ ਹੋਇਆ ਸੀ ਅਤੇ ਉਸਨੂੰ ਕੁਝ ਸਮੱਸਿਆਵਾਂ ਸਨ। ਅਸੀਂ ਉਸਦੀ ਸਿਹਤ ਲਈ ਚਿੰਤਿਤ ਸੀ, ਪਰ ਇਸ ਤੋਂ ਵੱਧ ਚਿੰਤਾ ਸਾਨੂੰ ਖਰਚੇ ਦੀ ਸੀ। ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਜਨਾ ਦਾ ਧੰਨਵਾਦ ਕਰਦੇ ਹਾਂ, ਜਿਸ ਤਹਿਤ ਸਾਡਾ ਸਾਰਾ ਖਰਚਾ ਕਵਰ ਹੋ ਗਿਆ।ਫਰੀਦਕੋਟ ਦੇ ਕੋਟਕਪੂਰਾ ਦੀ ਬਿਮਲਾ ਰਾਣੀ ਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸਨੂੰ ਨਵਜਾਤ ਦੇਖਭਾਲ ਦੀ ਲੋੜ ਸੀ। ਪਰਿਵਾਰ ਦੇ ਇੱਕ ਮੈਂਬਰ ਮੁਤਾਬਕ ਉਸਦਾ ਅਠਾਰਾਂ ਦਿਨਾਂ ਦਾ ਬੱਚਾ ਹੁਣ ਸੁਰੱਖਿਅਤ ਤਰੀਕੇ ਨਾਲ ਇਸ ਯੋਜਨਾ ਹੇਠ ਇਲਾਜ ਲੈ ਰਿਹਾ ਹੈ।ਇਹ ਮਾਮਲੇ ਇਸ ਯੋਜਨਾ ਪ੍ਰਤੀ ਲੋਕਾਂ ਦੇ ਹਾਂ-ਪੱਖੀ ਹੁੰਗਾਰੇ ਨੂੰ ਦਰਸਾਉਂਦੇ ਹਨ। ਯੋਜਨਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੀ ਪੰਜਾਬ ਭਰ ਵਿੱਚ ਵੱਧ ਤੋਂ ਵੱਧ ਪਰਿਵਾਰ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਪਹਿਲੇ 72 ਘੰਟਿਆਂ ਵਿੱਚ ਹੀ ਹਸਪਤਾਲ ਲੈ ਕੇ ਆ ਰਹੇ ਹਨ, ਜਿਸ ਨਾਲ ਸਿਹਤ ਨਤੀਜੇ ਬਿਹਤਰ ਹੋ ਰਹੇ ਹਨ ਅਤੇ ਦੇਰੀ ਹੋਣ ਕਰਕੇ ਵਧਣ ਵਾਲੀਆਂ ਜਟਿਲਤਾਵਾਂ ਘੱਟ ਰਹੀਆਂ ਹਨ।ਪੰਜਾਬ ਸਰਕਾਰ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਕਿ ਉਹ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ਦੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ ਤਾਂ ਜੋ ਉਹ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਕਦੀ ਰਹਿਤ ਇਲਾਜ ਦਾ ਲਾਭ ਲੈ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਯੂਨੀਅਨ (ਉਗਰਾਹਾਂ) ਦੀ ਰਾਮਪੁਰਾ ਵਿਖੇ ਪਿੰਡ ਇਕਾਈ ਦੀ ਚੋਣ

Rampura News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁੱਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਪਿੰਡ ਰਾਮਪੁਰਾ ਵਿਖੇ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਬੂਟਾ ਸਿੰਘ ਬੱਲ੍ਹੋ ਨੇ ਜਥੇਬੰਦੀ ਦੇ ਵਿਧਾਨ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿਉਂ ਲੋਕਾਂ ਨੂੰ ਜਾਗਰੂਕ ਹੋਕੇ ਜਥੇਬੰਦਕ ਹੋਣਾ ਲਾਜ਼ਮੀ ਹੈ। ਗੁਲਾਬ ਸਿੰਘ ਜਿਉਦ ਨੇ ਰਾਮਪੁਰਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਧਾਈ ਦਿੱਤੀ ਤੇ ਕਿਹਾ ਸਮਾਂ ਬਹੁਤ ਹੀ ਭਿਆਨਕ ਆ ਰਿਹਾ ਹੈ ਜਥੇਬੰਦ ਹੋਏ ਬਿਨਾਂ ਕੋਈ ਹੱਲ ਨਹੀਂ ਹੈ।

ਇਹ ਵੀ ਪੜ੍ਹੋ  ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਅਰਮਾਨਾਂ ‘ਤੇ ਫੇਰਿਆ ਪਾਣੀ

ਚੁਣੇ ਗਏ ਅਹੁਦੇਦਾਰ ਪ੍ਰਧਾਨ ਅੰਮ੍ਰਿਤਪਾਲ ਸਿੰਘ,ਮੀਤ ਪ੍ਰਧਾਨ ਸੁਦਾਗਰ ਸਿੰਘ ਤੇ ਨਛੱਤਰ ਸਿੰਘ, ਸਕੱਤਰ ਕੇਵਲ ਸ਼ਰਮਾ ਤੇ ਅਜੈਬ ਸਿੰਘ, ਖਜਾਨਚੀ ਬਲਵਿੰਦਰ ਸਿੰਘ,ਸਹਾਇਕ ਦਰਸ਼ਨ ਸਿੰਘ ਤੇ ਗੁਰਦੀਪ ਸਿੰਘ, ਮੈਂਬਰ ਦਰਸ਼ਨ ਸਿੰਘ, ਕਾਕਾ ਸਿੱਧੂ, ਅਜੈਬ ਸਿੱਧੂ, ਸੁਖਦੇਵ ਸਿੱਧੂ, ਜੱਗਾ ਚਹਿਲ, ਗੁਰਮੀਤ ਨੱਤ ਬਿੱਲੂ ਪੰਡਤ, ਮੇਜਰ ਸਿੰਘ, ਗੁਰਦੀਪ ਢਿੱਲੋਂ,ਗਾਮੀਂ ਢਿੱਲੋਂ, ਮੰਦਰ ਕੌਲੌਕੇ, ਗੁਰਦੀਪ ਗਿੱਲ, ਕੁਲਵੰਤ ਚਹਿਲ,ਦਰਸਨ ਰਾਜਾ ਸਿੱਖ, ਦਰਸ਼ਨ ਪ੍ਰੀਤੀਮਾਨ। ਇਸ ਮੌਕੇ ਨਿਰਮਲ ਸਿੰਘ ਭੂੰਦੜ ਅਤੇ ਅਵਤਾਰ ਸਿੰਘ ਰਾਮਨਿਵਾਸ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਅਰਮਾਨਾਂ ‘ਤੇ ਫੇਰਿਆ ਪਾਣੀ

Bathinda News:ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੇ ਅਰਮਾਨਾਂ ‘ਤੇ ਪਾਣੀ ਫੇਰ ਦਿੱਤਾ ਹੈ। ਬਿੱਲਕੁਲ ਪੱਕਣ ‘ਤੇ ਆਈ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ। ਤੇਜ ਹਨੇਰੀ ਤੇ ਮੀਂਹ ਕਾਰਨ ਕਣਕ ਦੀ ਫਸਲ ਪੂਰੀ ਤਰ੍ਹਾਂ ਨਾਲ ਖੇਤਾਂ ਵਿੱਚ ਵਿਛ ਗਈ ਹੈ ।ਜਿਸ ਦੀ ਕਟਾਈ ਕਰਨੀ ਬਹੁਤ ਮੁਸ਼ਕਿਲ ਹੈ। ਪਿੰਡ ਦਿਉਣ ਦੇ ਕੁਝ ਕਿਸਾਨਾਂ ਨੇ ਕਿਹਾ ਕਿ ਉਹਨਾਂ ਨੇ ਕਾਫੀ ਮਹਿੰਗੇ ਰੇਟ ਦੇ ਜਮੀਨਾਂ ਠੇਕੇ ਤੇ ਲਈਆਂ ਹਨ।ਕਣਕ ਦੀ ਫਸਲ ਬਰਬਾਦ ਹੋਣ ਕਾਰਨ ਉਹਨਾਂ ਨੂੰ ਠੇਕਾ ਦੇਣਾ ਵੀ ਮੁਸ਼ਕਲ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੋਈ ਗੜੇਮਾਰੀ ਕਾਰਨ ਪੱਕੀ ਕਣਕ ਦੀ ਫਸਲ ਤਬਾਹ ਹੋ ਗਈ ਹੈ ਪ੍ਰੰਤੂ ਕੱਲ ਪਏ ਭਾਰੀ ਮੀਂਹ ਨੇ ਉਹਨਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ  Canada ਦੀ PR ਮਿਲਣ ਤੋਂ ਬਾਅਦ ਛੱਡਿਆ ਘਰਵਾਲਾ; ਸਹੁਰਿਆਂ ਨੇ ਦਰਜ਼ ਕਰਵਾਇਆ ਪਰਚਾ

ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹਨਾਂ ਨੂੰ ਘੱਟ ਤੋਂ ਘੱਟ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇ। ਦੱਸਣਾ ਬਣਦਾ ਹੈ ਕਿ ਬੀਤੀ ਕੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗੋਨਿਆਣੇ ਬਲਾਕ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼;ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

0

ਮੁਲਜ਼ਮ ਆਪਣੇ ਹੈਂਡਲਰਾਂ ਦੁਆਰਾ ਨਿਰਧਾਰਤ ਥਾਵਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ: ਡੀਜੀਪੀ ਗੌਰਵ ਯਾਦਵ
16 ਸਾਲਾ ਨਾਬਾਲਗ ਮੁਲਜ਼ਮ ਦਾ ਵੀ ਪੁਰਾਣਾ ਅਪਰਾਧਕ ਰਿਕਾਰਡ, ਅਸਲਾ ਐਕਟ ਅਧੀਨ ਕੇਸ ਦਾ ਕਰ ਰਿਹੈ ਸਾਹਮਣਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ 12 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਇਹ ਵੀ ਪੜ੍ਹੋ  ਫਗਵਾੜਾ ਵਿੱਚ ਔਰਤ ਸਮੇਤ ਚਾਰ ਨਸ਼ਾ ਤਸਕਰ 16.8 ਕਿਲੋਗ੍ਰਾਮ ਹੈਰੋਇਨ ਨਾਲ ਕਾਬੂ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਹਥਿਆਰਾਂ ਦੀ ਖੇਪ ਅਟਾਰੀ ਸੈਕਟਰ ਵਿੱਚ ਪਿੰਡ ਭੈਣੀ ਅਤੇ ਨੇਸ਼ਟਾ ਖੇਤਰ ਨੇੜੇ ਡਰੋਨ ਰਾਹੀਂ ਭੇਜੀ ਜਾ ਰਹੀ ਸੀ।ਡੀਜੀਪੀ ਨੇ ਦੱਸਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਦਿਆਂ ਉਕਤ ਮੁਲਜ਼ਮ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਆਪਣੇ ਸਥਾਨਕ ਕਾਰਕੁਨਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਦੋਸ਼ੀ ਗੁਰਵਿੰਦਰ ਉਰਫ਼ ਗਿੰਦਰ, ਜੋਬਨਬੀਰ ਉਰਫ਼ ਜੋਬਨ ਅਤੇ ਲਵਪ੍ਰੀਤ ਉਰਫ਼ ਲਵ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਫਗਵਾੜਾ ਵਿੱਚ ਔਰਤ ਸਮੇਤ ਚਾਰ ਨਸ਼ਾ ਤਸਕਰ 16.8 ਕਿਲੋਗ੍ਰਾਮ ਹੈਰੋਇਨ ਨਾਲ ਕਾਬੂ

ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਉਨ੍ਹਾਂ ਦਾ ਚੌਥਾ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ, ਜਿਸ ਉਪਰੰਤ ਪੁਲਿਸ ਟੀਮਾਂ ਨੇ ਆਪਣੀ ਤਲਾਸ਼ ਜਾਰੀ ਰੱਖੀ ਅਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅਗਲੇ ਦਿਨ ਉਕਤ ਨਾਬਾਲਗ ਦੋਸ਼ੀ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੁਰਵਿੰਦਰ ਉਰਫ਼ ਗਿੰਦਰ ਅਤੇ ਲਵਪ੍ਰੀਤ ਉਰਫ਼ ਲਵ ਵਿਰੁੱਧ ਐਨਡੀਪੀਐਸ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਨਾਬਾਲਗ ਦੋਸ਼ੀ ਖਿਲਾਫ਼ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਤਹਿਤ ਪਹਿਲਾਂ ਵੀ ਇੱਕ ਅਪਰਾਧਕ ਮਾਮਲ ਦਰਜ ਹੈ, ਜਿਸ ਵਿੱਚ ਉਸ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਸਨ।ਇਸ ਸਬੰਧੀ ਪੁਲਿਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰ. 72 ਮਿਤੀ 02-04-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada ਦੀ PR ਮਿਲਣ ਤੋਂ ਬਾਅਦ ਛੱਡਿਆ ਘਰਵਾਲਾ; ਸਹੁਰਿਆਂ ਨੇ ਦਰਜ਼ ਕਰਵਾਇਆ ਪਰਚਾ

0

Ludhiana News:ਕੈਨੇਡਾ ਦੀ ਪੀਆਰ ਮਿਲਣ ਤੋਂ ਬਾਅਦ ਆਪਣੇ ਪਤੀ ਨੂੰ ਛੱਡ ਦੇਣ ਦੀਆਂ ਘਟਨਾਵਾਂ ਅਕਸਰ ਹੀ ਸੁਣਨ ਨੂੰ ਮਿਲਦੀਆਂ ਹਨ। ਇਸੇ ਤਰ੍ਹਾਂ ਦੀ ਘਟਨਾ ਲੁਧਿਆਣਾ ਵਿੱਚ ਵਾਪਰੀ ਹੈ ਜਿੱਥੇ ਇੱਕ ਲੜਕੀ ਨੇ ਕਨੇਡਾ ਦੀ ਪੀਆਰ ਮਿਲਣ ਤੋਂ ਬਾਅਦ ਆਪਣੇ ਪਤੀ ਨਾਲ ਰਿਸ਼ਤਾ ਤੋੜ ਲਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਅਮਨ ਨਗਰ ਦੇ ਰਹਿਣ ਵਾਲੇ ਜਰਨੈਲ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪੁੱਤਰ ਮਾਨ ਸਿੰਘ ਦਾ ਵਿਆਹ 2024 ਨੂੰ ਕਪੂਰਥਲਾ ਦੀ ਰਹਿਣ ਵਾਲੀ ਅਮਨਦੀਪ ਕੌਰ ਨਾਲ ਹੋਇਆ ਸੀ। ਮਾਨ ਸਿੰਘ ਕੈਨੇਡਾ ਦਾ ਸਥਾਈ ਨਿਵਾਸੀ ਹੈ ।

ਇਹ ਵੀ ਪੜ੍ਹੋ  ਹੁਣੇ-ਹੁਣੇ; Bathinda ਦੀ ਸਰਹਿੰਦ ਨਹਿਰ ਵਿਚੋਂ ਨੌਜਵਾਨ ਲੜਕੀ ਦੀ ਲਾ/ਸ਼ ਮਿਲੀ

ਵਿਆਹ ਤੋਂ ਥੋੜੇ ਸਮੇਂ ਬਾਅਦ ਹੀ ਮਾਨ ਸਿੰਘ ਆਪਣੀ ਪਤਨੀ ਅਮਨਦੀਪ ਨੂੰ ਕੈਨੇਡਾ ਲੈ ਗਿਆ। ਕੈਨੇਡਾ ਦੀ ਪੀਆਰ ਮਿਲਣ ਤੋਂ ਬਾਅਦ ਉਸ ਨੇ ਆਪਣੇ ਪਤੀ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਉਸਨੂੰ ਛੱਡ ਕੇ ਕਿਤੇ ਹੋਰ ਥਾਂ ਦੇ ਚਲੀ ਗਈ। ਜਰਨੈਲ ਸਿੰਘ ਨੇ ਕਿਹਾ ਕਿ ਉਸ ਦੀ ਨੂੰਹ ਨੇ ਸਿਰਫ ਕੈਨੇਡਾ ਦੀ ਪੀਆਰ ਪ੍ਰਾਪਤ ਕਰਨ ਲਈ ਹੀ ਉਸ ਦੇ ਪੁੱਤਰ ਨਾਲ ਵਿਆਹ ਕੀਤਾ ਸੀ। ਪੁਲਿਸ ਨੇ ਅਮਨਦੀਪ ਕੌਰ, ਉਸ ਦੇ ਪਿਤਾ ਅਤੇ ਭਰਾ ਸਮੇਤ ਚਾਰ ਲੋਕਾਂ ਵਿਰੁੱਧ ਮੁਕਦਮਾ ਦਰਜ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892322