Thursday, May 21, 2026
Home Blog Page 550

ਮੁਫ਼ਤ ਕੈਂਪ ਲਗਾ ਕੇ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਉਪਰਾਲੇ ਜਾਰੀ : ਮੇਅਰ ਪਦਮਜੀਤ ਸਿੰਘ ਮਹਿਤਾ

0

👉ਆਯੁਰਵੈਦਿਕ ਅਤੇ ਹੋਮਿਓਪੈਥੀ ਚੈੱਕਅੱਪ ਕੈਂਪ ਲਗਾਇਆ
👉ਆਯੁਰਵੈਦਿਕ ਡਾਕਟਰਾਂ ਨੇ 307 ਅਤੇ ਹੋਮਿਓਪੈਥਿਕ ਡਾਕਟਰਾਂ ਨੇ 252 ਮਰੀਜ਼ਾਂ ਦੀ ਜਾਂਚ ਕਰਕੇ ਦਿੱਤੀਆਂ ਮੁਫਤ ਦਵਾਈਆਂ
Bathinda News: ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਯੁਸ਼ ਵਿਭਾਗ ਦੀ ਸਹਾਇਤਾ ਨਾਲ ਵਾਰਡ ਨੰਬਰ 48 ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਚੈੱਕਅੱਪ ਕੈਂਪ ਲਗਾਉਣ ਉਪਰੰਤ ਕੀਤਾ। ਇਸ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ।ਇਸ ਮੌਕੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਆਯੂਸ਼ ਵਿਭਾਗ ਵੱਲੋਂ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਸਮੇਤ ਪੇਂਡੂ ਖੇਤਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਵਿਭਾਗ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।

ਇਹ ਵੀ ਪੜ੍ਹੋ  ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਉਨ੍ਹਾਂ ਕਿਹਾ ਕਿ ਵਾਰਡ ਨੰਬਰ 48 ਵਿੱਚ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਸਮੇਂ-ਸਮੇਂ ‘ਤੇ ਕੈਂਪ ਲਗਾਏ ਜਾਂਦੇ ਹਨ ਅਤੇ ਆਮ ਲੋਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਕੈਂਪ ਵਿੱਚ ਸ਼ਾਮ 4 ਵਜੇ ਤੱਕ ਆਯੁਰਵੈਦਿਕ ਡਾਕਟਰਾਂ ਵੱਲੋਂ 307 ਮਰੀਜ਼ਾਂ ਅਤੇ ਹੋਮਿਓਪੈਥਿਕ ਡਾਕਟਰਾਂ ਵੱਲੋਂ 252 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।ਉਨ੍ਹਾਂ ਆਯੁਸ਼ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੁਫ਼ਤ ਕੈਂਪ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ, ਤਾਂ ਜੋ ਆਮ ਜਨਤਾ ਨੂੰ ਬਿਮਾਰੀਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਚੰਗੀ ਸਿਹਤ ਦਿੱਤੀ ਜਾ ਸਕੇ।ਇਸ ਮੌਕੇ 200 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ  Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਇਸ ਦੌਰਾਨ ਜ਼ਿਲ੍ਹਾ ਆਯੁਰਵੈਦਿਕ ਯੂਨਾਨੀ ਅਫ਼ਸਰ ਡਾ. ਬਲਦੇਵ ਰਾਜ, ਹੋਮਿਓਪੈਥੀ ਡੀਐਚਓ ਡਾ. ਰਾਜੀਵ ਕੁਮਾਰ ਜਿੰਦੀਆ ਵੀ ਮੌਜੂਦ ਸਨ। ਇਸ ਮੌਕੇ ‘ਤੇ ਆਯੁਰਵੈਦਿਕ ਵਿਭਾਗ ਤੋਂ ਡਾ. ਸੁਖਪ੍ਰੀਤ ਕੌਰ, ਏਐਮਓਜੀਏਡੀ, ਮਹਿਮਾ ਸਰਜਾਂ, ਡਾ. ਬੰਦਨਾ ਧਾਰੀਵਾਲ, ਏਐਮਓਜੀਏਡੀ, ਝੁੰਬਾ ਭਾਈਕਾ, ਜਗਜੀਤ ਸਿੰਘ, ਡਿਪਟੀ ਵੈਦ, ਆਈਐਸਐਮ ਵਿੰਗ, ਬਠਿੰਡਾ, ਨਰਿੰਦਰ ਸਿੰਘ, ਡਿਪਟੀ ਵੈਦ, ਭਾਗੀ ਵਾਂਦਰ, ਓਮਪ੍ਰਕਾਸ਼ ਤਿਵਾੜੀ, ਸੇਵਾਦਾਰ, ਦਫਤਰ ਡੀਏਯੂਓ, ਬਠਿੰਡਾ ਸਮੇਤ ਹੋਮਿਓਪੈਥਿਕ ਵਿਭਾਗ ਤੋਂ ਡਾ. ਜਗਮੀਤ ਸਿੰਘ ਬੁੱਟਰ, ਐਚਐਮਓ, ਸੀਐਚਸੀ, ਡਾ. ਆਂਚਲ ਮਿਸ਼ਰਾ, ਐਚਐਮਓ, ਜੀਐਚਡੀ, ਤਲਵੰਡੀ ਸਾਬੋ, ਮਨਜੀਤ ਕੌਰ, ਡਿਸਪੈਂਸਰੀ, ਸਿਵਲ ਹਸਪਤਾਲ, ਬਠਿੰਡਾ, ਜਾਨਕੀ ਦਾਸ, ਡਿਸਪੈਂਸਰੀ, ਸੀਐਚਸੀ, ਭੋਖੜਾ, ਆਕਾਸ਼ਦੀਪ ਸਿੰਘ, ਜੀਐਚਡੀ, ਭੋਖੜਾ, ਬਠਿੰਡਾ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚੁਣੇ ਗਏ ਨੁਮਾਇੰਦਿਆਂ ਦਾ ਹੁੰਦਾ ਏ ਹਲਕੇ ਦੇ ਵਿਕਾਸ ਦੇ ਵਿੱਚ ਅਹਿਮ ਰੋਲ:ਕੁਲਵੰਤ ਸਿੰਘ

👉ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਕੀਤਾ ਵਿਧਾਇਕ ਨੇ ਸਨਮਾਨਿਤ.
SAS Nagar News:ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ 79 ਸਥਿਤ ਦਫਤਰ ਵਿਖੇ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ, ਇਸ ਮੌਕੇ ਤੇ ਮੌਜੂਦ ਪੰਚਾਇਤ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੇ ਵਿੱਚ ਆਪਣਾ ਸਹਿਯੋਗ ਪਹਿਲਾਂ ਤੋਂ ਵੀ ਵਧੇਰੇ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਕਰਦੇ ਰਹਿਣਗੇ, ਉਹਨਾਂ ਕਿਹਾ ਕਿ ਸਾਡੇ ਲਈ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਜੋ ਅਸ਼ੀਰਵਾਦ ਅਤੇ ਹੱਲਾਸ਼ੇਰੀ ਸਾਨੂੰ ਦਿੱਤੀ ਹੈ, ਉਸ ਦੇ ਲਈ ਅਸੀਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ।

ਇਹ ਵੀ ਪੜ੍ਹੋ  ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਖੂਬਸੂਰਤੀ ਹੈ, ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੇ ਵਿਕਾਸ ਦੇ ਲਈ ਪੂਰੀ ਜਿੰਮੇਵਾਰੀ ਦੇ ਨਾਲ ਆਪਣੇ ਨੁਮਾਇੰਦੇ ਚੁਣੇ ਜਾਂਦੇ ਹਨ, ਜਿਸ ਨਾਲ ਹਲਕੇ ਦਾ ਵਿਕਾਸ ਕਰਨਾ ਹੋਰ ਵੀ ਲਾਹੇਵੰਦ ਹੋ ਨਿਬੜਦਾ ਹੈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲਗਾਤਾਰ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਲਗਭਗ ਸਭਨਾ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲਿੰਕ ਸੜਕਾਂ ਦੀ ਰਿਪੇਅਰ ਦੇ ਲਈ ਸਰਕਾਰ ਵੱਲੋਂ ਫੰਡ ਜਾਰੀ ਕੀਤਾ ਜਾ ਰਿਹਾ ਹੈ , ਉਹਨਾਂ ਕਿਹਾ ਕਿ ਹਲਕੇ ਭਰ ਵਿੱਚ ਖੁੱਲੇ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਮਰੀਜ਼ ਲਾਭ ਲੈ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਬਿਜਲੀ 600 ਯੂਨਿਟ ਬਿਜਲੀ ਮੁਫਤ ਕੀਤੇ ਜਾਣ ਦੇ ਨਾਲ ਪੰਜਾਬ ਭਰ ਦੇ ਵਾਸ਼ਿੰਦਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ  Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਜੋ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਦਫਤਰ ਪੁੱਜ ਕੇ ਆਪੋ ਆਪਣੇ ਹਲਕੇ ਆਪੋ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਸੰਬੰਧੀ ਜੋ ਮੰਗਾਂ ਰੱਖੀਆਂ ਹਨ ,ਉਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ, ਇਸ ਮੌਕੇ ਤੇ ਕੁਲਵਿੰਦਰ ਸਿੰਘ -ਸਰਪੰਚ ਪਿੰਡ ਧਰਮਗੜ੍ਹ,ਗੁਰਜਿੰਦਰ ਸਿੰਘ -ਪੰਚ,ਮਨਦੀਪ ਸਿੰਘ -ਪੰਚ,ਜਸਵੀਰ ਕੌਰ -ਪੰਚ,ਕੁਲਜਿੰਦਰ ਕੌਰ- ਪੰਚ,ਸੁਰਿੰਦਰ ਸਿੰਘ,ਜਗਪ੍ਰੀਤ ਸਿੰਘ ਜੱਗਾ,ਹਰਨੇਕ ਸਿੰਘ ਨੰਬਰਦਾਰ,ਮੋਹਣ ਸਿੰਘ,ਗਿਆਨ ਸਿੰਘ ਸਰਪੰਚ, ਪੰਚ ਤੋਂ ਇਲਾਵਾ, ਯੂਥ ਨੇਤਾ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ , ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ- ਰਾਜਿੰਦਰ ਪ੍ਰਸਾਦ ਸ਼ਰਮਾ, ਹਰਮੇਸ਼ ਸਿੰਘ ਕੁੰਮੜਾ, ਜਸਪਾਲ ਸਿੰਘ ਮਟੌਰ, ਹਰਵਿੰਦਰ ਸਿੰਘ ਸੈਣੀ, ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

Chandigarh News:ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।ਪੰਜਾਬ ਸਿਵਲ ਸਕੱਤਰੇਤ ਵਿੱਚ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ, ਅਤੇ ਬੇਰੂਜਗਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

ਇਹ ਵੀ ਪੜ੍ਹੋ  ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ, ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਵਿੱਤ ਮੰਤਰੀ ਚੀਮਾ ਨੂੰ ਯੂਨੀਅਨ ਦੀਆਂ ਮੰਗਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਯੂਨੀਅਨ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਫਸਰ ਕਮੇਟੀ ਵਿੱਚ ਯੂਨੀਅਨ ਦੀਆਂ ਮੁੱਖ ਮੰਗਾਂ ‘ਤੇ ਵਿਚਾਰ ਕਰਨ ਉਪਰੰਤ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਪ੍ਰਸਤਾਵ ਰੱਖਣ।ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਅਤੇ ਸਿੱਖਿਆ ਮੰਤਰੀ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ। ਉਨ੍ਹਾਂ ਨੇ ਸਾਰੀਆਂ ਜਾਇਜ਼ ਮੰਗਾਂ ਨੂੰ ਸਮੇਂ ਸਿਰ ਪੂਰਾ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ, ਜੰਗਲਾਤ ਵਰਕਰਜ਼ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਅਮਰੀਕ ਸਿੰਘ, ਸੀਨੀਅਰ ਮੀਤ ਪ੍ਰਧਾਨ ਰਵੀ ਕਾਂਤ ਅਤੇ ਉਪ ਪ੍ਰਧਾਨ ਸਤਨਾਮ ਸਿੰਘ, ਮੁੜਬਹਾਲ ਕੱਚੇ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਵਿਕਾਸ ਸਾਹਨੀ, ਉਪ ਪ੍ਰਧਾਨ ਲਖਵਿੰਦਰ ਕੌਰ ਅਤੇ ਸਕੱਤਰ ਅਮਨਦੀਪ ਕੌਰ, ਬੇਰੁਜ਼ਗਾਰ ਬੀ.ਐੱਡ ਟੀਈਟੀ ਪਾਸ ਅਧਿਆਪਕ ਯੂਨੀਅਨ ਤੋਂ ਯੂਨੀਅਨ ਪ੍ਰਧਾਨ ਜਸਵੰਤ ਸਿੰਘ, ਨਸ਼ੱਤਰ ਸਿੰਘ, ਕੁਲਦੀਪ ਸਿੰਘ, ਅਤੇ ਈਟੀਟੀ ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਯੂਨੀਅਨ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਅਤੇ ਕੈਸ਼ੀਅਰ ਗੁਰਮੁਖ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

0

👉ਏ.ਆਈ. ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗਾ ਐਸ.ਐਫ.ਡੀ.ਯੂ
Chandigarh News:ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ ਪੱਧਰੀ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ (ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ) ਸਥਾਪਤ ਕਰਨ ਦੇ ਪ੍ਰਸਤਾਵ ਦਾ ਐਲਾਨ ਕੀਤਾ ਜਿਸ ਦਾ ਹੈੱਡਕੁਆਟਰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਯੂਨਿਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਉਲੰਘਣਾਵਾਂ ਨਾਲ ਸਬੰਧਤ ਗੁੰਝਲਦਾਰ ਮਾਮਲਿਆਂ ਦੀ ਜਾਂਚ ਵਿੱਚ ਇਕਸਾਰਤਾ ਲਿਆਏਗਾ ਅਤੇ ਜਾਂਚ ਨੂੰ ਸੁਚਾਰੂ ਬਣਾਏਗਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਨੂੰ ਵੱਡੇ ਪੱਧਰ ਦੀਆਂ ਜੀ.ਐਸ.ਟੀ ਧੋਖਾਧੜੀਆਂ ਦਾ ਪਰਦਾਫਾਸ਼ ਅਤੇ ਜਾਂਚ ਕਰਨ ਦਾ ਕੰਮ ਸੌਂਪਿਆ ਜਾਵੇਗਾ, ਜਿਸ ਵਿੱਚ ਖਾਸ ਤੌਰ ‘ਤੇ ਸਰਕੂਲਰ ਟਰੇਡਿੰਗ ਓਪਰੇਸ਼ਨਾਂ ਨੂੰ ਰੋਕਣ, ਬੇਨਾਮੀ ਲੈਣ-ਦੇਣ ਦਾ ਪਰਦਾਫਾਸ਼ ਕਰਨ ਅਤੇ ਜਾਅਲੀ ਇਨਵੌਇਸਿੰਗ ਦੀਆਂ ਕਾਰਵਾਈਆਂ ਨੂੰ ਖ਼ਤਮ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਉਨ੍ਹਾਂ ਕਿਹਾ ਕਿ ਇਸ ਯੂਨਿਟ ਨੂੰ ਸ਼ੱਕੀ ਜੀ.ਐੱਸ.ਟੀ. ਪਛਾਣ ਨੰਬਰਾਂ (ਜੀ.ਐੱਸ.ਟੀ.ਆਈ.ਐੱਨ.) ਨੂੰ ਰੱਦ ਕਰਨ, ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦੇ ਗਲਤ ਦਾਅਵਿਆਂ ਨੂੰ ਰੋਕਣ, ਅਤੇ ਕਾਨੂੰਨੀ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਅਪਰਾਧੀਆਂ ਵਿਰੁੱਧ ਮੁਕੱਦਮਾ ਚਲਾਉਣ ਦੀ ਸਿਫਾਰਸ਼ ਕਰਨ ਸਮੇਤ ਸਖ਼ਤ ਲਾਗੂਕਰਨ ਦੀਆਂ ਕਾਰਵਾਈਆਂ ਸ਼ੁਰੂ ਕਰਨ ਦੀ ਸ਼ਕਤੀ ਦਿੱਤੀ ਜਾਵੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਐੱਸ.ਐੱਫ.ਡੀ.ਯੂ. ਆਪਣੀ ਖੋਜ ਸਮਰੱਥਾ ਨੂੰ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡੇਟਾ ਐਨਾਲਿਟਿਕਸ ਅਤੇ ਕੇਂਦਰੀਕ੍ਰਿਤ ਬੈਕਐਂਡ ਓਪਰੇਸ਼ਨਾਂ ਸਮੇਤ ਉੱਨਤ ਤਕਨਾਲੋਜੀਆਂ ਦਾ ਲਾਭ ਉਠਾਏਗੀ। ਯੂਨਿਟ ਟੈਕਸ ਰਿਟਰਨ, ਲੈਣ-ਦੇਣ ਦੇ ਨੈੱਟਵਰਕ ਅਤੇ ਵਸਤਾਂ ਦੀ ਆਵਾਜਾਈ ਵਿੱਚ ਵਿਸੰਗਤੀਆਂ ਦੀ ਪਛਾਣ ਕਰਨ ਲਈ ਸੂਬੇ ਭਰ ਵਿੱਚ ਵਿਆਪਕ ਡਾਟਾ ਮਾਈਨਿੰਗ ਅਤੇ ਪੈਟਰਨ ਦੀ ਪਛਾਣ ਕਰੇਗਾ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਯੂਨਿਟ ਡਾਟਾ-ਅਧਾਰਤ ਰੈੱਡ ਫਲੈਗਸ ਦੀ ਵਰਤੋਂ ਸਿਰਫ਼ ਸ਼ੱਕੀ ਜਾਂ ਸ਼ਰਾਰਤੀ ਕਰਦਾਤਾਵਾਂ ਦੀ ਜਾਂਚ ਕਰਨ ਲਈ ਕਰੇਗੀ ਤਾਂ ਜੋ ਇਮਾਨਦਾਰ ਕਰਦਾਤਾਵਾਂ ਨੂੰ ਬੇਲੋੜੀ ਜਾਂਚ ਤੋਂ ਬਚਾਇਆ ਜਾ ਸਕੇਗਾ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਰਣਨੀਤਕ ਪਹੁੰਚ ਦਾ ਉਦੇਸ਼ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਕਰਦਾਤਾ ਦੀ ਸਹੂਲਤ ਦਰਮਿਆਨ ਸੰਤੁਲਨ ਬਣਾਉਣਾ ਹੈ, ਜਿਸ ਨਾਲ ਵਧੇਰੇ ਕੁਸ਼ਲ ਅਤੇ ਕਰਦਾਤਾ-ਪੱਖੀ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ  Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

ਐੱਸ.ਐੱਫ.ਡੀ.ਯੂ. ਦੀ ਬਣਤਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਇਕਾਈ ਵਿੱਚ ਤਜਰਬੇਕਾਰ ਕਰ ਅਫ਼ਸਰਾਂ, ਹੁਨਰਮੰਦ ਆਈ.ਟੀ. ਪੇਸ਼ੇਵਰਾਂ, ਇੱਕ ਚਾਰਟਰਡ ਅਕਾਊਂਟੈਂਟ ਅਤੇ ਇੱਕ ਕਾਨੂੰਨੀ ਅਧਿਕਾਰੀ ਵਾਲੀ ਇੱਕ ਬਹੁ-ਅਨੁਸ਼ਾਸਨੀ ਟੀਮ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਟੀਮ ਨੂੰ ਨਾਜ਼ੁਕ ਡੇਟਾਸੈਟਾਂ ਜਿਵੇਂ ਕਿ ਜੀ.ਐੱਸ.ਟੀ.ਐੱਨ. ਜਾਣਕਾਰੀ, ਈ-ਵੇਅ ਬਿੱਲ ਟਰੈਕਿੰਗ, ਟੋਲ ਰਿਕਾਰਡ ਅਤੇ ਆਰ.ਐੱਫ.ਆਈ.ਡੀ ਟ੍ਰੇਲ ਐਨਾਲਿਟਿਕਸ ਤੱਕ ਅਸਲ-ਸਮੇਂ ਦੀ ਪਹੁੰਚ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਟੈਕਸ ਚੋਰੀ ਵਿਰੁੱਧ ਤੁਰੰਤ ਅਤੇ ਸਟੀਕ ਕਾਰਵਾਈ ਕੀਤੀ ਜਾ ਸਕੇਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਨੂੰ ਸੀ.ਜੀ.ਐੱਸ.ਟੀ./ਪੀ.ਜੀ.ਐੱਸ.ਟੀ. ਐਕਟਾਂ ਦੀਆਂ ਧਾਰਾਵਾਂ 67, 70, 74 ਅਤੇ 132 ਦੇ ਨਾਲ-ਨਾਲ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਸਬੰਧਤ ਧਾਰਾਵਾਂ ਤਹਿਤ ਮਜ਼ਬੂਤ ਕਾਨੂੰਨੀ ਵਿਵਸਥਾਵਾਂ ਦੁਆਰਾ ਅਧਿਕਾਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਐੱਸ.ਐੱਫ.ਡੀ.ਯੂ. ਨੂੰ ਤਕਨੀਕੀ ਤੌਰ ‘ਤੇ ਉੱਨਤ, ਖ਼ੁਫੀਆ-ਅਧਾਰਿਤ ਲਾਗੂਕਰਨ ਏਜੰਸੀ ਵਜੋਂ ਕੰਮ ਕਰਨ ਦੇ ਯੋਗ ਬਣਾਏਗਾ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਮਾਲੀਏ ਦੀ ਸੁਰੱਖਿਆ ਅਤੇ ਆਰਥਿਕ ਅਖੰਡਤਾ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਸਤ੍ਰਿਤ ਟੈਕਸ ਧੋਖਾਧੜੀ ਨੈੱਟਵਰਕਾਂ ਨੂੰ ਖ਼ਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਸਾਬਿਤ ਹੋਵੇਗਾ।ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਦੀ ਸਥਾਪਨਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇੱਕ ਅਜਿਹਾ ਟੈਕਸ ਮਾਹੌਲ ਪੈਦਾ ਕਰਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀ ਹੈ ਜੋ ਨਾ ਸਿਰਫ਼ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਸਗੋਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਪ੍ਰਤੀ ਵੀ ਪ੍ਰਭਾਵਸ਼ਾਲੀ ਹੋਵੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਐੱਸ.ਐੱਫ.ਡੀ.ਯੂ. ਟੈਕਸ ਚੋਰੀ ਦਾ ਪਤਾ ਲਗਾਉਣ ਅਤੇ ਰੋਕਣ ਲਈ ਸਰਗਰਮ ਉਪਾਅ ਕਰਕੇ ਸੂਬੇ ਦੇ ਮਾਲੀਏ ਦੀ ਰਾਖੀ ਕਰਨ ਅਤੇ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਆਖਰਕਾਰ ਸੂਬੇ ਦੀ ਆਰਥਿਕ ਸਥਿਰਤਾ ਅਤੇ ਵਿਕਾਸ ਵਿੱਚ ਯੋਗਦਾਨ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; ਬਠਿੰਡਾ ਦੇ Ex SSP ਸਹਿਤ 5 ਪੁਲਿਸ ਮੁਲਾਜਮਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ

SAS Nagar: ਮੋਢੇ ‘ਤੇ ਫ਼ੀਤੀਆ ਲਗਾਉਣ ਲਈ 4 ਪੁਲਿਸ ਮੁਲਜਮਾਂ ਸਹਿਤ 7 ਨੌਜਵਾਨਾਂ ਨੂੰ 32 ਸਾਲ ਪਹਿਲਾਂ ਇੱਕ ਫਰਜ਼ੀ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ਾਂ ਹੇਠ ਮੁਹਾਲੀ ਸਥਿਤ ਸੀ. ਬੀ. ਆਈ.ਦੀ ਵਿਸ਼ੇਸ ਅਦਾਲਤ ਨੇ ਪਿਛਲੇ ਦਿਨੀਂ ਦੋਸ਼ੀ ਕਰਾਰ ਦਿੱਤੇ ਬਠਿਡਾ ਦੇ ਸਾਬਕਾ ਐਸਐਸਪੀ ਭੁਪਿੰਦਰਜੀਤ ਸਿੰਘ ਸਹਿਤ ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਸੂਬਾ ਸਿੰਘ, ਏ ਐਸ ਆਈ ਦੇਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਲਬਰਗ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਹਰੇਕ ਦੋਸ਼ੀ ਨੂੰ ਸਾਡੇ ਤਿੰਨ ਲੱਖ ਦਾ ਜ਼ੁਰਮਾਨਾ ਭਰਨ ਦੇ ਵੀ ਹੁਕਮ ਦਿੱਤੇ ਹਨ, ਜੋਕਿ ਪੀੜ੍ਹਤ ਪ੍ਰਵਾਰਾਂ ਨੂੰ ਜਾਵੇਗਾ।

ਇਹ ਵੀ ਪੜ੍ਹੋ Harjot Singh Bains ਹੁਣ 6 ਅਗੱਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਹੋਣਗੇ ਪੇਸ਼

ਇਨ੍ਹਾਂ ਸਾਰਿਆਂ ‘ਤੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਲਈ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ। ਸ਼ੁਰੂ ਵਿੱਚ, ਇਸ ਮਾਮਲੇ ਵਿੱਚ 10 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਬਣਾਇਆ ਗਿਆ ਸੀ, ਪਰ ਮੁਕੱਦਮੇ ਦੌਰਾਨ 5 ਦੀ ਮੌਤ ਹੋ ਗਈ, ਜਿੰਨ੍ਹਾਂ ਨੂੰ ਹੁਣ ਇਹ ਸਜ਼ਾ ਸੁਣਾਈ ਗਈ ਹੈ। ਦਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸੀਬੀਆਈ ਕੋਲ ਗਿਆ ਇਹ ਮਾਮਲਾ 1993 ਦਾ ਹੈ, ਜਿਸ ਵਿੱਚ 2 ਵੱਖ-ਵੱਖ ਮੁਕਾਬਲਿਆਂ ਵਿੱਚ 7 ਨੌਜਵਾਨਾਂ ਨੂੰ ਮ੍ਰਿਤਕ ਦਿਖਾਇਆ ਗਿਆ ਸੀ। ਮ੍ਰਿਤਕਾਂ ਵਿਚੋਂ 4 ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਵੀ ਸ਼ਾਮਲ ਸਨ।

ਇਹ ਵੀ ਪੜ੍ਹੋ Big Breaking: Sikander Singh Maluka: ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਘਟਨਾ ਸਮੇਂ ਡੀਐਸਪੀ ਭੁਪਿੰਦਰਜੀਤ ਸਿੰਘ ਇਲਾਕੇ ਵਿਚ ਤੈਨਾਤ ਸਨ, ਜਿੰਨ੍ਹਾਂ ਦੀ ਅਗਵਾਈ ਹੇਠ ਤਰਨਤਾਰਨ ਦੇ ਥਾਣਾ ਵੈਰੋਵਾਲ ਅਤੇ ਥਾਣਾ ਸਹਾਰਲੀ ਵਿਚ ਇਹ ਫਰਜ਼ੀ ਪੁਲਿਸ ਹੋੇਏ ਦਿਖਾਏ ਸਨ।ਮ੍ਰਿਤਕਾਂ ਦੇ ਪ੍ਰਵਾਰਾਂ ਵੱਲੋਂ ਇਨਸਾਫ਼ ਲਈ ਲੰਮੀ ਭੱਜਦੋੜ ਕੀਤੀ ਗਈ ਅਤੇ ਪੰਜਾਬ ਪੁਲਿਸ ਕੋਲੋਂ ਇਨਸਾਫ਼ ਨਾ ਮਿਲਦਾ ਦੇਖ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ 12 ਦਸੰਬਰ 1996 ਨੂੰ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ। ਮਰਨ ਵਾਲਿਆਂ ਵਿਚ ਸ਼ਿੰਦਰ ਸਿੰਘ, ਦੇਸਾ ਸਿੰਘ, ਸੁਖਦੇਵ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਆਦਿ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Breaking; Sarup Chand Singla ਦੂਜੀ ਵਾਰ ਬਣੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ

0

Bathinda News: ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਭਾਰਤੀ ਜਨਤਾ ਪਾਰਟੀ ਨੇ ਮੁੜ ਜਿਲਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਜੋਂ ਜਿੰਮੇਵਾਰੀ ਦਿੱਤੀ ਹੈ। ਪਾਰਟੀ ਦੇ ਅੱਜ ਬਠਿੰਡਾ ਵਿੱਚ ਹੋਏ ਚੋਣ ਇਜਲਾਸ ਦੌਰਾਨ ਚੋਣ ਅਧਿਕਾਰੀ ਰਿਸ਼ੀ ਕੁਮਾਰ ਅਤੇ ਅਬਜਰਵਰ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਚੋਣ ਦੇ ਵਿੱਚ ਸ੍ਰੀ ਸਿੰਗਲਾ ਦੇ ਨਾਮ ਦਾ ਐਲਾਨ ਕੀਤਾ ਗਿਆ। ਬਠਿੰਡਾ ਪੱਟੀ ਦੇ ਵਿੱਚ ਵੱਡਾ ਨਾਮ ਰੱਖਣ ਵਾਲੇ ਸਰੂਪ ਚੰਦ ਸਿੰਗਲਾ ਨੂੰ ਮੁੜ ਜ਼ਿਲਾ ਪ੍ਰਧਾਨਗੀ ਦਾ ਮਜਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ  ਲੈਂਡ ਪੂਲਿੰਗ ਨੀਤੀ; ਮੋਗਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

ਸ੍ਰੀ ਸਿੰਗਲਾ ਦੀ ਅਗਵਾਈ ਹੇਠ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵਿੱਚ ਨੰਬਰ ਇੱਕ ‘ਤੇ ਆਈ ਸੀ। ਇਸ ਤੋਂ ਇਲਾਵਾ ਪਾਰਟੀ ਨੂੰ ਸ਼ਹਿਰੀ ਹਲਕਿਆਂ ਦੇ ਵਿੱਚ ਵੱਡਾ ਸਮਰਥਨ ਮਿਲਿਆ ਸੀ। ਜਿਸ ਦੇ ਵਿੱਚ ਜਿਲਾ ਪ੍ਰਧਾਨ ਦੀ ਮਿਹਨਤ ਦਾ ਜਿਕਰ ਹਾਈ ਕਮਾਂਡ ਤੱਕ ਹੋਇਆ ਸੀ। ਹਾਲਾਂਕਿ ਇਹ ਭਵਿੱਖ ਦੇ ਗਰਭ ਵਿੱਚ ਹੈ ਪ੍ਰੰਤੂ ਸਾਲ 2027 ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ ਹਲਕੇ ਤੋਂ ਟਿਕਟ ਤੇ ਪ੍ਰਮੁੱਖ ਦਾਵੇਦਾਰ ਮੰਨੇ ਜਾ ਰਹੇ ਹਨ।

ਇਹ ਵੀ ਪੜ੍ਹੋ   “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਉਧਰ ਜ਼ਿਲ੍ਹਾ ਪ੍ਰਧਾਨਗੀ ਦਾ ਮੁੜ ਤਾਜ ਸਿਰ ਉੱਪਰ ਸਜਣ ‘ਤੇ ਬਠਿੰਡਾ ਜਿਲੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਵੱਡਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਅਸ਼ੋਕ ਭਾਰਤੀ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਿੱਤਲ ਤੇ ਸੀਨੀਅਰ ਆਗੂਅਸ਼ੋਕ ਬਾਲਿਆਂਵਾਲੀ ਸਹਿਤ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਤੇ ਵਲੰਟੀਅਰਾਂ ਨੇ ਸਰੂਪ ਚੰਦ ਸਿੰਗਲਾ ਨੂੰ ਵਧਾਈਆਂ ਦਿੱਤੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Harjot Singh Bains ਹੁਣ 6 ਅਗੱਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਹੋਣਗੇ ਪੇਸ਼

0

Amritsar News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੁਣ 6 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣਗੇ। ਉਨਾਂ ਦੇ ਨਾਲ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਦੋਨਾਂ ਨੂੰ ਇੱਕ ਅਗਸਤ ਵਾਲੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰੰਤੂ ਇਸ ਦੌਰਾਨ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੀ ਅਚਾਨਕ ਮੌਤ ਹੋਣ ਕਾਰਨ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਮੀਟਿੰਗ ਟਾਲ ਦਿੱਤੀ ਗਈ ਸੀ, ਜੋ ਕਿ ਹੁਣ 6 ਅਗਸਤ ਨੂੰ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ  ‘War against drugs’; ਭਗਵੰਤ ਮਾਨ ਅੱਜ ਮੁਹਿੰਮ ਦੇ ਅਗਲੇ ਪੜਾਅ ਦੀ ਲੁਧਿਆਣਾ ਤੋਂ ਕਰਨਗੇ ਸ਼ੁਰੂਆਤ

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵੱਲੋਂ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਦੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬਾਰੇ ਦੱਸਿਆ ਗਿਆ ਹੈ। ਇਸ ਮੀਟਿੰਗ ਦੇ ਵਿੱਚ ਹੋਰਨਾਂ ਪੰਥਕ ਵਿਚਾਰਾਂ ਤੋਂ ਇਲਾਵਾ ਪੰਜਾਬ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇੱਕ ਪੰਜਾਬੀ ਗਾਇਕ ਵੱਲੋਂ ਰੋਮਾਂਟਿਕ ਗੀਤ ਗਾਉਣ ਅਤੇ ਭੰਗੜਾ ਪਾਉਣ ਦੇ ਮਾਮਲੇ ਵਿੱਚ ਨੂੰ ਵੀ ਗੰਭੀਰਤਾ ਨਾਲ ਲਿਆ ਗਿਆ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਜਦ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਤਾਂ ਉਹਨਾਂ ਇੱਕ ਟਵੀਟ ਜਾਰੀ ਕਰਕੇ ਦਾਅਵਾ ਕੀਤਾ ਸੀ ਕਿ ਉਹ ਇੱਕ ਨਿਮਾਣੇ ਸਿੱਖ ਵਾਂਗ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਾਜ਼ਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DM ਗਰੁੱਪ ਕਰਾੜਵਾਲ਼ਾ ਦਾ ਜੋ਼ਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨਸ; 9 ਟੀਮਾਂ ਨੇ ਜਿੱਤੇ ਮੈਡਲ

0

Sports News: ਖੇਡਾਂ ਕਰਕੇ ਅਕਸਰ ਚਰਚਾ ਵਿੱਚ ਰਹਿਣ ਵਾਲੇ ਡੀ ਐਮ ਗਰੁੱਪ ਕਰਾੜਵਾਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਕੂਲ ਜੋ਼ਨਲ ਖੇਡਾਂ ਵਿੱਚ ਕੁੱਲ ਨੌ ਟੀਮਾਂ ਨੇ ਮੈਡਲ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ । ਇਸ ਸੰਬੰਧੀ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਫੁੱਟਬਾਲ ਦੀਆਂ ਤਿੰਨ ਟੀਮਾਂ ਜਿਸ ਤਰ੍ਹਾਂ ਕਿ ਅੰਡਰ 14, ਅੰਡਰ 17, ਅੰਡਰ19 (ਲੜਕੀਆਂ) ਨੇ ਪਹਿਲਾ ਸਥਾਨ, ਚੈਸ ਵਿੱਚ ਅੰਡਰ 19 ਲੜਕੀਆਂ ਅਤੇ ਟੱਗ ਆਫ ਵਾਰ ਵਿੱਚ ਅੰਡਰ 14 ਲੜਕਿਆਂ ਨੇ ਵੀ ਪਹਿਲਾਂ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਇਸ ਤੋਂ ਇਲਾਵਾ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਜਿਵੇਂ ਕਿ ਅੰਡਰ 14, ਅੰਡਰ 17 ਫੁੱਟਬਾਲ ਲੜਕੇ ਅਤੇ ਟਗ ਆਫ ਵਾਰ ਅੰਡਰ 19 ਲੜਕੇ, ਇਸਦੇ ਨਾਲ ਹੀ ਅੰਡਰ 19 ਫੁੱਟਬਾਲ ਲੜਕਿਆਂ ਦੀ ਟੀਮ ਨੇ ਵੀ ਤੀਸਰਾ ਸਥਾਨ ਹਾਸਿਲ ਕੀਤਾ। ਚੇਅਰਮੈਨ ਇੰਜੀ. ਢਿੱਲੋਂ ਨੇ ਸੰਸਥਾ ਦੇ ਕੋਚ ਸਾਹਿਬਾਨਾਂ , ਸੰਬੰਧਿਤ ਅਧਿਆਪਕਾਂ, ਖਿਡਾਰੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਦਾ ਯੋਗਦਾਨ ਵੀ ਇੱਕ ਸਿੱਕੇ ਦੇ ਦੋ ਪਾਸਿਆਂ ਦੀ ਤਰ੍ਹਾਂ ਵਿਦਿਆਰਥੀ ਜੀਵਨ ਵਿੱਚ ਆਪਣੀ ਖਾਸ ਭੂਮਿਕਾ ਨਿਭਾਉਂਦੇ ਹਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੈਂਡ ਪੂਲਿੰਗ ਨੀਤੀ; ਮੋਗਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ

0

Moga News: ਸੂਬਾ ਸਰਕਾਰ ਵੱਲੋਂ ਲਿਆਂਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਦੇ ਰੋਸ਼ ਵਜੋਂ ਆਪ ਦੇ ਸੀਨੀਅਰ ਆਗੂ ਅਤੇ ਮੋਗਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨ ਸਿੰਘ ਬਰਾੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਹਰਮਨ ਸਿੰਘ ਬਰਾੜ ਵੱਲੋਂ ਆਪਣੇ ਅਸਤੀਫ਼ੇ ਦਾ ਐਲਾਨ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੀਤਾ ਹੈ।ਇਸ ਸਬੰਧੀ ਪਾਈ ਪੋਸਟ ਵਿਚ ਸ਼੍ਰੀ ਬਰਾੜ ਨੇ ਲਿਖਿਆ ਹੈ ਕਿ, ‘‘ਮੈ ਲੈਂਡ ਪੂਲਿੰਗ ਪਾਲਿਸੀ ਨਾਲ ਅਸਹਿਮਤ ਹਾਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਾਂ ਹਾਂਂ’’।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ; ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ, 6 ਮਣ ਭੁੱਕੀ ਸਹਿਤ ਦੋ ਕਾਬੂ

ਚੇਅਰਮੈਨ ਬਰਾੜ ਨੇ ਦਾਅਵਾ ਕੀਤਾ ਹੈ ਕਿ ਕਿਸਾਨੀ ਇੱਕ ਕਿੱਤਾ ਨਹੀਂ ਬਲਕਿ ਜ਼ਿੰਦਗੀ ਜਿਉਣ ਦੀ ਜਾਚ ਹੈ। ਆਪ ਆਗੂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਫੈਸਲੇ ‘ਤੇ ਪੁਨਰ ਵਿਚਾਰ ਕਰਨ ਅਤੇ ਪੰਜਾਬੀਆਂ ਵੱਲੋਂ ਤੁਹਾਡੇ ’ਤੇ ਕੀਤੇ ਅਥਾਹ ਵਿਸ਼ਵਾਸ ਨੂੰ ਟੁੱਟਣ ਨਾ ਦਿਓ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਬਠਿੰਡਾ ‘ਚ ਲੈਂਡ ਪੂਲਿੰਗ ਨੀਤੀ ਖਿਲਾਫ਼ ਰੋਸ ਧਰਨਾ

0

Bathinda News: ਬਠਿੰਡਾ ‘ਚ ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਲੈਂਡ ਪੂਲਿੰਗ ਦੀ ਆੜ ‘ਚ ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਖੋਹ ਰਹੀ ਹੈ। ਇਹ ਸਕੀਮ ਕਿਸਾਨ ਵਿਰੋਧੀ ਅਤੇ ਜਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ‘ਚ ਲੋਕਾਂ ਦੀ ਜ਼ਮੀਨ ਨੂੰ ਵਿਕਾਸ ਦੇ ਨਾਮ ‘ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ  Sikandar Singh Maluka Health Update: ਸਿਕੰਦਰ ਸਿੰਘ ਮਲੂਕਾ ਨੇ ਖੁਦ ਆਪਣੀ ਸਿਹਤ ਦਾ ਅਪਡੇਟ ਕੀਤਾ ਜਾਰੀ, ਦੇਖੋ ਵੀਡੀਓ

ਉਨ੍ਹਾਂ ਕਿਹਾ ਕਿ ਹੁਣ ਬਾਪੂ ਬਾਦਲ ਦੀ ਪਾਰਟੀ ਦੇ ਵਾਰਸ ਮੈਦਾਨ ਵਿੱਚ ਆ ਚੁੱਕੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਜੇ ਲੈਂਡ ਪੂਲਿੰਗ ਸਕੀਮ ਰੱਦ ਨਾ ਕੀਤੀ ਗਈ ਤਾਂ ਅਕਾਲੀ ਦਲ ਪੰਜਾਬ ਭਰ ‘ਚ ਰੋਸ ਮੋਰਚੇ ਤੇ ਰੈਲੀਆਂ ਕਰੇਗਾ। ਇਸ ਮੌਕੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਸੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਵੀ ਭਗਵੰਤ ਮਾਨ ਸਰਕਾਰ ਤੇ ਨਿਸ਼ਾਨੇ ਸਾਧੇ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਨੂੰ ਕਰਜਾਈ ਕਰਨ ਤੇ ਤੁਲੇ ਹੋਏ ਹਨ। ਲੋਕਾਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਪੰਜ ਸਾਲ ਤੁਹਾਨੂੰ ਕੁੱਟਿਆ ਤੇ ਬਾਅਦ ਵਿੱਚ ਸਾਢੇ ਤਿੰਨ ਸਾਲ ਆਮ ਆਦਮੀ ਪਾਰਟੀ ਨੇ ਤੁਹਾਨੂੰ ਕੁੱਟਿਆ ਤੇ ਹੁਣ ਡੇਢ ਸਾਲ ਰਹਿ ਗਿਆ ਹੈ ਤੁਸੀਂ ਇਕੱਠੇ ਹੋਵੋ ਤਾਂ ਸਰਕਾਰ ਬਣਾਈਏ।

ਇਹ ਵੀ ਪੜ੍ਹੋ  CBI ਦੀ ਜਾਂਚ ਤੋਂ ਡਰੇ ਪਟਿਆਲਾ ਪੁਲਿਸ ਦੇ ਇੰਸਪੈਕਟਰ ਪੁੱਜੇ Supreme Court, ਕੀਤੀ ਰੋਕ ਲਗਾਉਣ ਦੀ ਮੰਗ

ਧਰਨੇ ਦੌਰਾਨ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸਾਬਕਾ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਕੋਰ ਕਮੇਟੀ ਮੈਂਬਰ ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਡਾ ਓਮ ਪ੍ਰਕਾਸ਼ ਸ਼ਰਮਾ ਸਹਿਤ ਵੱਡੀ ਗਿਣਤੀ ਵਿਚ ਪਿੰਡਾਂ ਤੋਂ ਆਏ ਅਕਾਲੀ ਵਰਕਰ ਪੁੱਜੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909412