Thursday, May 21, 2026
Home Blog Page 552

ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ ਦੋ ਕਾਬੂ

0

Bathinda News: ਜ਼ਿਲ੍ਹੇ ਦੇ ਥਾਣਾ ਨੇਹੀਆਂਵਾਲਾ ਅਧੀਨ ਆਉਂਦੇ ਪਿੰਡ ਹਰਰਾਏਪੁਰ ‘ਚ 1 ਅਗੱਸਤ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ‘ਚ ਪੁਲਿਸ ਨੇ ਇੱਕ ਔਰਤ ਸਹਿਤ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਇੱਕ ਵੀਡੀਓ ਜਾਰੀ ਕਰਕੇ ਦਸਿਆ ਕਿ ਇਸ ਸਬੰਧ ਵਿਚ ਮ੍ਰਿਤਕ ਨੌਜਵਾਨ ਅਕਾਸ਼ਦੀਪ ਸਿੰਘ ਦੇ ਪਿਤਾ ਜਗਰੂਪ ਸਿੰਘ ਦੇ ਬਿਆਨਾਂ ਉਪਰ ਘਟਨਾ ਵਾਲੇ ਦਿਨ ਹੀ ਪਰਚਾ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਇੱਕ ਹੋਰ ਨੌਜਵਾਨ ਕਿਸਾਨ ਦੀ ਹੋਈ ਮੌ+ਤ

ਇਸ ਮਾਮਲੇ ਵਿਚ ਵੀਰਪਾਲ ਕੌਰ ਤੇ ਬਲਵੰਤ ਸਿੰਘ ਨੂੰ ਨਾਮਜਦ ਕੀਤਾ ਗਿਆ ਸੀ, ਜਿੰਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਮੁਖੀ ਮੁਤਾਬਕ ਮੁਲਜਮਾਂ ‘ਤੇ ਮ੍ਰਿਤਕ ਨੌਜਵਾਨ ਦੇ ਪ੍ਰਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਸੀ ਕਿ ਇਹ ਦੋਨੋਂ ਪਿੰਡ ਵਿਚ ਨਸ਼ਾ ਵੇਚਣ ਦਾ ਕੰਮ ਕਰਦੇ ਸਨ ਅਤੇ ਅਕਾਸ਼ਦੀਪ ਸਿੰਘ ਨੂੰ ਵੀ ਇੰਨ੍ਹਾਂ ਨੇ ਹੀ ਨਸ਼ਾ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦਸਣਾ ਬਣਦਾ ਹੈ ਕਿ ਮ੍ਰਿਤਕ ਅਕਾਸ਼ਦੀਪ ਕਬੱਡੀ ਅਤੇ ਵਾਲੀਵਾਲ ਦਾ ਇਲਾਕੇ ਵਿਚ ਚੰਗਾ ਖਿਡਾਰੀ ਮੰਨਿਆ ਜਾਦਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਇੱਕ ਹੋਰ ਨੌਜਵਾਨ ਕਿਸਾਨ ਦੀ ਹੋਈ ਮੌ+ਤ

0

Kot kapura News: ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਕੋਟ ਸੁਖੀਆ ਵਿਚ ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਬਿਜਲੀ ਦਾ ਕਰੰਟ ਆਉਣ ਕਾਰਨ ਇੱਕ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਬਲਜਿੰਦਰ ਸਿੰਘ ਪੁੱਤਰ ਨੈਬ ਸਿੰਘ ਵਜੋਂ ਹੋਈ ਹੈ, ਜੋਕਿ ਘਟਨਾ ਸਮੇਂ ਅਪਣੇ ਪਿਤਾ ਦੇ ਨਾਲ ਪਸ਼ੂਆਂ ਲਈ ਹਰਾ-ਚਾਰਾ ਕੁਤਰ ਰਿਹਾ ਸੀ।

ਇਹ ਵੀ ਪੜ੍ਹੋ ਹੁਣ ਬਲੈਰੋ ਗੱਡੀ ਨਹਿਰ ‘ਚ ਡਿੱਗੀ; 11 ਜਣਿਆਂ ਦੀ ਹੋਈ ਮੌ+ਤ, 4 ਜਖ਼ਮੀ

ਇਸ ਦੌਰਾਨ ਮਸ਼ੀਨ ‘ਚ ਆਏ ਤੇਜ਼ ਕਰੰਟ ਨੇ ਦੋਨਾਂ ਪਿਊ-ਪੁੱਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਪਿੰਡ ਦੇ ਲੋਕਾਂ ਦੀ ਮੱਦਦ ਨਾਲ ਪ੍ਰਵਾਰ ਵੱਲੋਂ ਦੋਨਾਂ ਨੂੰ ਮੈਡੀਕਲ ਕਾਲਜ਼ ਫ਼ਰੀਦਕੋਟ ਲਿਜਾਇਆ ਗਿਆ, ਜਿੱਥੈ ਡਾਕਟਰਾਂ ਨੇ ਬਲਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਬਲਜਿੰਦਰ ਸਿੰਘ ਆਪਣੇ ਪ੍ਰਵਾਰ ਦਾ ਇਕਲੌਤਾ ਕਮਾਓ ਪੁੱਤਰ ਸੀ, ਜੋ ਜਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦਾ ਸੀ।

ਇਹ ਵੀ ਪੜ੍ਹੋ ਕਚਿਹਰੀਆਂ ਜਾ ਰਹੇ ਵਕੀਲ ‘ਤੇ ਗੋ+ਲੀਆਂ ਚਲਾਉਣ ਵਾਲੇ 3 ਮੁਲਜ਼ਮ ਕਾਬੂ, ਗੈਂਗਸਟਰ ਦੇ ਕਹਿਣ ‘ਤੇ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

ਉਸਦੇ ਇੱਕ 12 ਸਾਲਾਂ ਪੁੱਤਰ ਵੀ ਹੈ।ਪਿੰਡ ਦੇ ਲੋਕਾਂ ਨੈ ਸਰਕਾਰ ਕੋਲ ਇਸ ਪ੍ਰਵਾਰ ਦੀ ਆਰਥਿਕ ਮੱਦਦ ਦੀ ਅਪੀਲ ਕੀਤੀ ਹੈ। ਇੱਥੇ ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਦੇ ਵਿਚ ਵੀ ਦੋ ਕਿਸਾਨਾਂ ਦੀ ਪੱਠੇ ਕੁਤਰਨ ਵਾਲੀ ਮਸੀੱਨ ਵਿਚ ਹੀ ਕਰੰਟ ਆਉਣ ਕਾਰਨ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ‘ਚ ਮਰੀਜ਼ਾਂ ਨੂੰ ਹੁਣ ਵਟਸਐਪ ‘ਤੇ ਮਿਲੇਗੀ ਰੀਪੋਰਟ; ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

0
👉ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ 
Health News: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਸਾਬਤ ਹੋ ਰਿਹਾ ਹੈ ਜਿੱਥੇ ਮਰੀਜ਼ਾਂ ਦਾ ਸਾਰਾ ਇਲਾਜ ਬਿਲੁਕਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 200 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਰੇਗੀ ਜਿਸ ਨਾਲ ਸੂਬੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਧ ਕੇ 1081 ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵੇਲੇ 565 ਆਮ ਆਦਮੀ ਕਲੀਨਿਕਾਂ ਪੇਂਡੂ ਇਲਾਕਿਆਂ ਵਿੱਚ ਜਦਕਿ 316 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਹਨ ਜਿੱਥੇ ਹੋਰ ਰੋਜ਼ ਲਗਪਗ 70,000 ਮਰੀਜ਼ ਆਉਂਦੇ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰੀ ਸਿਹਤ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚੋਂ ਸਭ ਤੋਂ ਵੱਧ ਮਹਿਲਾਵਾਂ ਅਤੇ ਉਸ ਤੋਂ ਬਾਅਦ ਬਜ਼ੁਰਗਾਂ ਦੀ ਗਿਣਤੀ ਵੱਧ ਹੈ ਕਿਉਂਕਿ ਉਨ੍ਹਾਂ ਨੂੰ ਆਪਣੇ ਘਰ ਦੇ ਨੇੜੇ ਹੀ ਬਿਹਤਰ ਇਲਾਜ ਮੁਫ਼ਤ ਮਿਲ ਜਾਂਦਾ ਹੈ।

ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨ ਦੇ ਉਪਰਾਲੇ ਨੂੰ ਸਿਹਤ ਖੇਤਰ ਵਿੱਚ ਇਕ ਹੋਰ ਵੱਡੀ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ ਜਦੋਂ ਚਾਹੁਣ, ਆਪਣੀਆਂ ਦਵਾਈਆਂ ਜਾਂ ਜਾਂਚ ਰਿਪੋਰਟਾਂ ਮੋਬਾਈਲ ਉਤੇ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਸਿਹਤ ਸਹੂਲਤਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਕਰੀਬਨ 90 ਫੀਸਦੀ ਪੰਜਾਬੀਆਂ ਕੋਲ ਸਮਾਰਟਫੋਨ ਹਨ ਜਿਸ ਕਰਕੇ ਵਟਸਐਪ ਰਾਹੀਂ ਉਨ੍ਹਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕਦੀ ਹੈ।ਆਮ ਲੋਕਾਂ ਲਈ ਵਟਸਐਪ ਚੈਟਬੋਟ ਦੇ ਲਾਭ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡਾਕਟਰ ਦੀ ਦਵਾਈ ਵਾਲੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਵੱਲੋਂ ਦਿੱਤੀ ਅਗਲੀ ਤਰੀਕ ਬਾਰੇ ਸਮੇਂ-ਸਮੇਂ ਯਾਦ ਕਰਵਾਉਂਦੇ ਰਹਿਣਾ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਨਵ-ਜੰਮੇ ਬੱਚਿਆਂ ਦੀ ਸੰਭਾਲ ਬਾਰੇ ਵਟਸਐਪ ਰਾਹੀਂ ਜਾਣਕਾਰੀ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਮਰੀਜ਼ ਨੂੰ ਪਰਚੀਆਂ ਸਾਂਭਣ ਦੀ ਲੋੜ ਨਹੀਂ ਰਹੇਗੀ, ਸਗੋਂ ਉਹ ਜਦੋਂ ਚਾਹੁਣ ਵਟਸਐਪ ਤੋਂ ਜਾਣਕਾਰੀ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕਦਮ ਨਾਲ ਸਿਹਤ ਵਿਭਾਗ ਕੋਲ ਵੀ ਬਿਮਾਰੀਆਂ ਅਤੇ ਇਲਾਜ ਬਾਰੇ ਸਾਰੇ ਮਰੀਜ਼ਾਂ ਦਾ ਡਾਟਾ ਤਿਆਰ ਹੋ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਤੇ ਦੇ ਵੱਢਣ ਨਾਲ ਪੀੜਤ ਲੋਕਾਂ ਨੂੰ ਫੌਰੀ ਇਲਾਜ ਦੇਣ ਲਈ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਇਹ ਇਲਾਜ ਮੁਫ਼ਤ ਮਿਲੇਗਾ। ਉਨ੍ਹਾਂ ਕਿਹਾ ਕਿ ਐਂਟੀ-ਰੈਬੀਜ਼ ਟੀਕੇ ਇਨ੍ਹਾਂ ਕਲੀਨਿਕਾਂ ਵਿੱਚ ਹੀ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਇਲਾਜ ਪਹਿਲਾਂ ਕਾਫੀ ਮਹਿੰਗਾ ਸੀ ਅਤੇ ਸਥਾਨਕ ਪੱਧਰ ਉਤੇ ਇਲਾਜ ਨਹੀਂ ਮਿਲਦਾ ਸੀ ਪਰ ਹੁਣ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ।  ਪੰਜਾਬ ਦੇ ਹਰੇਕ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੋਵੇਗਾ ਜੋ ਆਪਣੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਵੇਗਾ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣਾ ਸਰਕਾਰਾਂ ਦਾ ਫਰਜ਼ ਹੁੰਦਾ ਹੈ ਅਤੇ ਅਸੀਂ ਸਮਰਪਣ ਭਾਵਨਾ ਨਾਲ ਇਹ ਫਰਜ਼ ਨਿਭਾਅ ਰਹੇ ਹਾਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੈਡੀਕਲ ਬਣਾਉਣ ਲਈ ਵੱਡੇ ਉਪਰਾਲੇ ਕੀਤਾ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ, ਹੁਸ਼ਿਆਰਪੁਰ, ਸੰਗਰੂਰ ਅਤੇ ਨਵਾਂਸ਼ਹਿਰ ਵਿਖੇ ਚਾਰ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।  ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 208 ਬੱਚਿਆਂ ਨੇ ਜੇ.ਈ.ਈ. ਐਡਵਾਂਸ ਦਾ ਔਖਾ ਇਮਤਿਹਾਨ ਪਾਸ ਕੀਤਾ ਹੈ ਅਤੇ 800 ਤੋਂ ਵੱਧ ਬੱਚੇ ਨੀਟ ਦਾ ਪੇਪਰ ਪਾਸ ਕਰਨ ਵਿੱਚ ਸਫਲ ਹੋਏ ਹਨ।
ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸੰਸਦ ਮੈਂਬਰ ਸਨ ਤਾਂ ਉਸ ਮੌਕੇ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਇਕ ਸਾਲ ਵਿੱਚ 5000 ਤੋਂ ਵੱਧ ਜਾਨਾਂ ਸੜਕ ਹਾਦਸਿਆਂ ਵਿੱਚ ਚਲੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਬਣਨ ਨਾਲ 48 ਫੀਸਦੀ ਦੀ ਕਮੀ ਆਈ ਹੈ ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿੱਚ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸਮਾਗਮ ਵਿੱਚ ਹਾਜ਼ਰ ਵਿਸ਼ਵ ਸਿਹਤ ਸੰਗਠਨ ਦੀ ਟੀਮ ਨੂੰ ਸੂਬੇ ਦੇ ਆਮ ਆਦਮੀ ਕਲੀਨਿਕਾਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਆਪਣੇ ਵਡਮੁੱਲੇ ਤਜਰਬੇ ਸਾਂਝੇ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਨੂੰ ਵੀ ਸਨਮਾਨਿਤ ਕੀਤਾ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ।ਸਮਾਗਮ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਿਹਤ ਸਕੱਤਰ ਕੁਮਾਰ ਰਾਹੁਲ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪ੍ਰਦੇਸ਼ ਕਾਂਗਰਸ ਐਸਸੀ ਵਿਭਾਗ ਦੀ ਹੋਈ ਮੀਟਿੰਗ,ਵੰਡੇ ਨਿਯੁਕਤੀ ਪੱਤਰ

0

Bathinda News: ਪੰਜਾਬ ਪ੍ਰਦੇਸ਼ ਕਾਂਗਰਸ ਐਸਸੀ ਵਿਭਾਗ ਦੀ ਅਹਿਮ ਮੀਟਿੰਗ ਅੱਜ ਬਠਿੰਡਾ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਨ ਲਈ ਚੇਅਰਮੈਨ ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ ਅਤੇ ਮਾਲਵਾ ਜੋਨ ਦੇ ਚੇਅਰਮੈਨ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਨਾਲ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਜਿਲਾ ਬਠਿੰਡਾ ਦੇ ਪ੍ਰਧਾਨ ਰਾਜਨ ਗਰਗ ਅਤੇ ਐਸਸੀ ਵਿੰਗ ਦੇ ਚੇਅਰਮੈਨ ਸੁਨੀਲ ਕੁਮਾਰ ਅਤੇ ਸਰਦੂਲ ਸਿੰਘ ਜਿਲਾ ਪ੍ਰਧਾਨ ਦਿਹਾਤੀ ਤੇ ਹਰਵਿੰਦਰ ਸਿੰਘ ਲੱਡੂ ਕੌਂਸਲਰ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਐਸਸੀ ਵਿਭਾਗ ਦੀ ਸਮੁੱਚੀ ਲੀਡਰਸ਼ਿਪ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

ਇਹ ਵੀ ਪੜ੍ਹੋ ਮੋੜ ਮੰਡੀ ‘ਚ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਦੀ ਕੋਠੀ ਨੂੰ ਪੁਲਿਸ ਨੇ ਕੀਤਾ ਫਰੀਜ਼

ਇਸ ਮੌਕੇ ਐਸਸੀ ਵਿਭਾਗ ਵਿੱਚ ਨਿਡਰਤਾ ਨਾਲ ਕੰਮ ਕਰਨ ਵਾਲੇ ਕਾਂਗਰਸ ਦੇ ਟਕਸਾਲੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ, ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਤੇ ਜਿਲਾ ਪ੍ਰਧਾਨ ਰਾਜਨ ਗਰਗ ਅਤੇ ਚੇਅਰਮੈਨ ਸੁਨੀਲ ਕੁਮਾਰ ਆਦਿ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ Ludhiana News: ਭਾਜਪਾ ਦੇ ਅੱਧੀ ਦਰਜ਼ਨ ਕੌਸਲਰਾਂ ਸਹਿਤ 20 ਜਣਿਆਂ ਵਿਰੁਧ ਪੁਲਿਸ ਕੇਸ ਦਰਜ਼, ਜਾਣੋ ਮਾਮਲਾ

ਜਦੋਂ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਲਈ ਵਚਨਵੱਧ ਹੈ।ਇਸ ਮੌਕੇ ਕਿਰਨਜੀਤ ਸਿੰਘ ਗਹਿਰੀ, ਬਲਜਿੰਦਰ ਸਿੰਘ ਠੇਕੇਦਾਰ, ਰੁਪਿੰਦਰ ਬਿੰਦਰਾ ਮੀਤ ਪ੍ਰਧਾਨ ਬਠਿੰਡਾ, ਜੀਵਨ ਜੋਤ ਕੌਰ ਭੱਟੀ, ਅੰਮ੍ਰਿਤਾ ਗਿੱਲ, ਬਲਜੀਤ ਸਿੰਘ ਮੀਤ ਪ੍ਰਧਾਨ ਪੰਜਾਬ ਯੂਥ ਕਾਂਗਰਸ, ਮਾਧੋ ਸਰਮਾ ਜਗਦੀਸ਼ ਖੁਰਾਨਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋੜ ਮੰਡੀ ‘ਚ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਦੀ ਕੋਠੀ ਨੂੰ ਪੁਲਿਸ ਨੇ ਕੀਤਾ ਫਰੀਜ਼

0

Maur Mandi News: ਜ਼ਿਲ੍ਹਾ ਬਠਿੰਡਾ ਦੇ ਥਾਣਾ ਮੋੜ ਮੰਡੀ ਦੀ ਪੁਲਿਸ ਨੇ ਐਤਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਕਥਿਤ ਤੌਰ ‘ਤੇ ਨਸ਼ਾ ਤਸਕਰੀ ਨਾਲ ਜੁੜੇ ਬੂਟਾ ਸਿੰਘ ਨਾਂ ਦੇ ਵਿਅਕਤੀ ਦੀ ਕੋਠੀ ਨੂੰ ਫਰੀਜ਼ ਕੀਤਾ ਹੈ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਬੂਟਾ ਸਿੰਘ ਦੀ ਕਾਸਲ ਰੋਡ ਮੌੜ ਮੰਡੀ ਵਿਖ ਤਕਰੀਬਨ drug158 ਗਜ ਵਿੱਚ ਦੋ ਮੰਜਲੀ ਕੋਠੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਪਹਿਲਕਦਮੀ ‘ਤੇ ਕੰਪੀਟੈਂਟ ਅਥਾਰਟੀ ਦਿੱਲੀ ਵਿਖੇ 68 ਐਫ ਨਸ਼ਾ ਰੋਕੋ ਐਕਟ ਤਹਿਤ ਕੇਸ ਤਿਆਰ ਕਰਕੇ ਇਸ ਪ੍ਰੋਪਰਟੀ ਨੂੰ ਫਰੀਜ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ਕਚਿਹਰੀਆਂ ਜਾ ਰਹੇ ਵਕੀਲ ‘ਤੇ ਗੋ+ਲੀਆਂ ਚਲਾਉਣ ਵਾਲੇ 3 ਮੁਲਜ਼ਮ ਕਾਬੂ, ਗੈਂਗਸਟਰ ਦੇ ਕਹਿਣ ‘ਤੇ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

ਪੁਲਿਸ ਬੁਲਾਰੇ ਮੁਤਾਬਕ ਇਹ ਕੋਠੀ ਬੂਟਾ ਸਿੰਘ ਦੀ ਪਤਨੀ ਪਰਮਿੰਦਰ ਕੌਰ ਦੇ ਨਾਮ ਉਪਰ ਹੈ। ਡੀਐਸਪੀ ਮੋੜ ਕੁਲਦੀਪ ਸਿੰਘ ਬਰਾੜ ਅਤੇ ਮੁੱਖ ਅਫਸਰ ਥਾਣਾ ਮੌੜ ਤਰਨਦੀਪ ਸਿੰਘ ਦੀ ਹਾਜ਼ਰੀ ਵਿੱਚ ਫਰੀਜਿੰਗ ਨੋਟਿਸ ਲਗਾ ਕਰ ਪ੍ਰੋਪਰਟੀ ਨੂੰ ਫਰੀਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦਸਿਆ ਕਿ ਬੂਟਾ ਸਿੰਘ ਵਿਰੁਧ ਨਸ਼ਾ ਰੋਕੋ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਤਕਰੀਬਨ ਛੇ ਮੁਕਦਮੇ ਦਰਜ ਹਨ । ਸਭ ਤੋਂ ਪਹਿਲਾਂ ਮੁਕਦਮਾ ਸਾਲ 2019 ਵਿੱਚ ਥਾਣਾ ਕੁਤਵਾਲੀ ਵਿਖੇ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਚਿਹਰੀਆਂ ਜਾ ਰਹੇ ਵਕੀਲ ‘ਤੇ ਗੋ+ਲੀਆਂ ਚਲਾਉਣ ਵਾਲੇ 3 ਮੁਲਜ਼ਮ ਕਾਬੂ, ਗੈਂਗਸਟਰ ਦੇ ਕਹਿਣ ‘ਤੇ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

0

Amritsar News: ਲੰਘੀ 21 ਜੁਲਾਈ ਨੂੰ ਸਵੇਰ ਸਮੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਵਕੀਲ ਨੂੰ ਘੇਰ ਕੇ ਉਸ ਉਪਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕੋਲੋਂ 5 ਨਜਾਇਜ਼ ਹਥਿਆਰ ਤੇ ਵੱਡੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਕੀਤਾ ਗਿਆ, ਜਿਹੜਾ ਸਰਹੱਦੋਂ ਪਾਰ ਡਰੋਨ ਰਾਹੀਂ ਆਇਆ ਸੀ।

ਇਹ ਵੀ ਪੜ੍ਹੋ  Ludhiana News: ਭਾਜਪਾ ਦੇ ਅੱਧੀ ਦਰਜ਼ਨ ਕੌਸਲਰਾਂ ਸਹਿਤ 20 ਜਣਿਆਂ ਵਿਰੁਧ ਪੁਲਿਸ ਕੇਸ ਦਰਜ਼, ਜਾਣੋ ਮਾਮਲਾ

ਮਾਮਲੇ ਦੀ ਜਾਣਕਾਰੀ ਦਿੰਦਿਆਂ ਦਿਹਾਤੀ ਪੁਲਿਸ ਦੇ ਐਸਪੀ ਨੇ ਮੀਡੀਆ ਨੂੰ ਦਸਿਆ ਕਿ ਵਕੀਲ ਲਖਵਿੰਦਰ ਸਿੰਘ ਘਟਨਾ ਸਮੇਂ ਆਪਣੇ ਘਰ ਤੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਿਹਾ ਸੀ।ਇਸ ਗੋਲੀਬਾਰੀ ਤੋਂ ਬਚਣ ਲਈ ਵਕੀਲ ਨੇ ਕਾਰ ਨੂੰ ਭਜਾ ਬਚਣ ਦੀ ਕੋਸਿਸ ਕੀਤੀ, ਜਿਸ ਕਾਰਨ ਕਈ ਰਾਹਗੀਰ ਤੇ ਸਾਈਕਲ ਵਾਲੇ ਵੀ ਕਾਰ ਦੀ ਚਪੇਟ ਵਿਚ ਆ ਗਏ ਅਤੇ ਕਾਰ ਬੰਦ ਪਈ ਇੱਕ ਦੁਕਾਨ ਦੇ ਸ਼ਟਰ ਨਾਲ ਜਾ ਟਕਰਾਈ। ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ  ਅਦਾਲਤ ਦੇ ਬਾਹਰ ਦਿਨ-ਦਿਹਾੜੇ ਕ+ਤ+ਲ ਕਰਨ ਵਾਲੇ ਬਦਮਾਸ਼ਾਂ ਦਾ Police ਨੇ ਕੀਤਾ Encounter

ਐਸਪੀ ਮੁਤਾਬਕ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਨਾਲ ਸਬੰਧਤ ਲਵਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਗੋਇੰਦਵਾਲ ਸਾਹਿਬ ਦੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।ਤਿੰਨੋਂ ਮੁਲਜਮ 21-22 ਸਾਲ ਉਮਰ ਦੇ ਵਿਚਕਾਰ ਹਨ। ਇੰਨ੍ਹਾਂ ਇਹ ਵਾਰਦਾਤ ਗੈਂਗਸਟਰ ਅਭੀ ਦੇ ਕਹਿਣ ਉਪਰ ਕੀਤੀ ਸੀ, ਜਿਸਦੇ ਚੱਲਦੇ ਹਾਲੇ ਤੱਕ ਪੱਕੇ ਤੌਰ ‘ਤੇ ਹਮਲੇ ਦੇ ਪਿੱਛੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਅਧਿਕਾਰੀ ਮੁਤਾਬਕ ਮਨਪ੍ਰੀਤ ਵਿਰੁਧ ਪਹਿਲਾਂ 6 ਅਤੇ ਮਨਵਿੰਦਰ ਸਿੰਘ ਵਿਰੁਧ 3 ਪਰਚੇ ਦਰਜ਼ ਹਨ। ਉਨ੍ਹਾਂ ਦਸਿਆ ਕਿ ਪੁਲਿਸ ਮੁੱਖ ਮੁਲਜਮ ਅਭੀ ਨੂੰ ਕਾਬੂ ਕਰਨ ਲਈ ਮਿਹਨਤ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਧਰਨੇ ‘ਚ ਵੜਿਆ ਤੇਜ ਰਫ਼ਤਾਰ ਤੇਲ ਟੈਂਕਰ, ਟਿੱਪਰ ਚਾਲਕ ਦੀ ਹੋਈ ਮੌ+ਤ

Hoshiarpur News: ਹੁਸ਼ਿਆਪਰ ਦੇ ਅਧੀਨ ਆਉਂਦੇ ਟਾਂਡਾ ਇਲਾਕੇ ਦੇ ਵਿਚ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਤੇਲ ਟੈਂਕਰ ਦੇ ਇੱਥੇ ਲੱਗੇ ਧਰਨੇ ਵਿਚ ਵੜ੍ਹਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਅਤੇ 4 ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ  ਹੁਣ ਬਲੈਰੋ ਗੱਡੀ ਨਹਿਰ ‘ਚ ਡਿੱਗੀ; 11 ਜਣਿਆਂ ਦੀ ਹੋਈ ਮੌ+ਤ, 4 ਜਖ਼ਮੀ

ਸੂਚਨਾ ਮੁਤਾਬਕ ਪਿਛਲੇ ਕੁੱਝ ਦਿਨਾਂ ਤੋਂ ਇਲਾਕੇ ਦੇ ਟਿੱਪਰ ਚਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਕੌਮੀ ਮਾਰਗ ਦੇ ਕਿਨਾਰੇ ਉੱਪਰ ਧਰਨਾਂ ਦਿੱਤਾ ਜਾ ਰਿਹਾ ਸੀ। ਇੱਥੇ ਧਰਨਾਕਾਰੀਆਂ ਲਈ ਟੈਂਟ ਆਦਿ ਵੀ ਲੱਗਿਆ ਹੋਇਆ ਸੀ। ਇਲਾਕੇ ਦੇ ਟਰੱਕ ਅਪਰੇਟਰ ਵੀ ਇਸ ਧਰਨੇ ਦੀ ਹਿਮਾਇਤ ਵਿਚ ਪੁੱਜੇ ਸਨ। ਰਾਤ ਨੂੰ ਕਰੀਬ 11 ਵਜੇਂ ਜੰਮੂ ਸਾਈਡ ਤੋਂ ਆ ਰਿਹਾ ਇਹ ਤੇਲ ਟੈਂਕਰ ਧਰਨੇ ਵਾਲੀ ਥਾਂ ਵੜ੍ਹ ਗਿਆ, ਜਿਸ ਕਾਰਨ ਇਹ ਘਟਨਾ ਵਾਪਰ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੁਣ ਬਲੈਰੋ ਗੱਡੀ ਨਹਿਰ ‘ਚ ਡਿੱਗੀ; 11 ਜਣਿਆਂ ਦੀ ਹੋਈ ਮੌ+ਤ, 4 ਜਖ਼ਮੀ

UP News: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਵਿਚ ਐਤਵਾਰ ਨੂੰ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿਚ ਇੱਕ ਬੇਕਾਬੂ ਬਲੈਰੋ ਗੱਡੀ ਦੇ ਨਹਿਰ ਵਿਚ ਡਿੱਗਣ ਕਾਰਨ 11 ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿਚ 4 ਜਣੇ ਜਖ਼ਮੀ ਵੀ ਹੋ ਗਏ ਹਨ, ਜਿੰਨ੍ਹਾਂ ਦਾ ਇਲਾਜ਼ ਚੱਲ ਰਿਹਾ। ਸੂਚਨਾ ਮੁਤਾਬਕ ਮੀਂਹ ਵਾਲੇ ਮੌਸਮ ਵਿਚ ਬਲੈਰੋ ਗੱਡੀ ਦੇ ਚਾਲਕ ਵੱਲੋਂ ਆਪਣੀ ਤੇਜ ਕਾਰ ‘ਤੇ ਨਿਯੰਤਰਣ ਖੋਹ ਦਿੱਤਾ।

ਇਹ ਵੀ ਪੜ੍ਹੋ  Ludhiana News: ਭਾਜਪਾ ਦੇ ਅੱਧੀ ਦਰਜ਼ਨ ਕੌਸਲਰਾਂ ਸਹਿਤ 20 ਜਣਿਆਂ ਵਿਰੁਧ ਪੁਲਿਸ ਕੇਸ ਦਰਜ਼, ਜਾਣੋ ਮਾਮਲਾ

ਜਿਸ ਕਾਰਨ ਗੱਡੀ ਇੱਥੇ ਨਹਿਰ ਵਿਚ ਡਿੱਗ ਪਈ। ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪੁੱਜੇ ਤੇ ਗੱਡੀ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਉਧਰ ਸਰਕਾਰ ਨੇ ਵੀ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 5-5 ਲੱਖ ਰੁਪਏ ਅਤੇ ਜਖ਼ਮੀਆਂ ਦਾ ਮੁਫ਼ਤ ਇਲਾਜ਼ ਕਰਵਾਉਣ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Ludhiana News: ਭਾਜਪਾ ਦੇ ਅੱਧੀ ਦਰਜ਼ਨ ਕੌਸਲਰਾਂ ਸਹਿਤ 20 ਜਣਿਆਂ ਵਿਰੁਧ ਪੁਲਿਸ ਕੇਸ ਦਰਜ਼, ਜਾਣੋ ਮਾਮਲਾ

0

Ludhiana News: ਲੰਘੀ 1 ਅਗਸਤ ਨੂੰ ਨਗਰ ਨਿਗਮ ਲੁਧਿਆਣਾ ਦੇ ਵਿਚ ਮੇਅਰ ਨਾਲ ਕਥਿਤ ਤੌਰ ‘ਤੇ ਹੰਗਾਮਾ ਕਰਨ ਦੇ ਦੋਸ਼ਾਂ ਹੇਠ ਸਿਟੀ ਪੁਲਿਸ ਨੇ ਭਾਜਪਾ ਦੇ ਅੱਧੀ ਦਰਜ਼ਨ ਕੌਸਲਰਾਂ ਸਹਿਤ 20 ਜਣਿਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਇਸ ਮਾਮਲੇ ਵਿਚ ਪਹਿਲਾਂ ਹੀ ਭਾਜਪਾ ਵੱਲੋਂ ਮੇਅਰ ਇੰਦਰਜੀਤ ਕੌਰ ਵਿਰੁਧ ਧਰਨਾ ਲਗਾ ਕੇ ਮੋਰਚਾ ਖੋਲਿਆ ਹੈ, ਜਿਸਦੇ ਵਿਚ ਭਾਜਪਾ ਦੇ ਸੂਬਾਈ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰੀ ਲਗਵਾ ਚੁੱਕੇ ਹਨ।

ਇਹ ਵੀ ਪੜ੍ਹੋ ਅਦਾਲਤ ਦੇ ਬਾਹਰ ਦਿਨ-ਦਿਹਾੜੇ ਕ+ਤ+ਲ ਕਰਨ ਵਾਲੇ ਬਦਮਾਸ਼ਾਂ ਦਾ Police ਨੇ ਕੀਤਾ Encounter

ਦਸਣਾ ਬਣਦਾ ਹੈ ਕਿ ਲੰਘੀ ਸ਼ੁੱਕਰਵਾਰ ਨੂੰ ਆਪ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮਿਲਣ ਗਏ ਭਾਜਪਾ ਕੌਂਸਲਰਾਂ ਵਿਚਕਾਰ ਬਹਿਸਬਾਜ਼ੀ ਹੋ ਗਈ ਸੀ, ਜੋਕਿ ਬਾਅਦ ਵਿਚ ਹੰਗਾਮੇ ਵਿਚ ਬਦਲ ਗਈ। ਜਾਣਕਾਰੀ ਮੁਤਾਬਕ ਨਿਗਮ ਦੇ ਮੁਲਾਜਮ ਸੌਦਾਗਰ ਸਿੰਘ ਦੇ ਬਿਆਨਾਂ ਉਪਰ ਬੀਐਨਐਸ ਦੀ ਧਾਰਾ 221, 132, 125(4), 351(2) ਤਹਿਤ ਦਰਜ਼ ਮੁਕੱਦਮੇ ਵਿਚ ਭਾਜਪਾ ਦੇ ਕੁਲਵੰਤ ਸਿੰਘ ਕਾਂਤੀ, ਵਿਸ਼ਾਲ ਗੁਲਾਟੀ, ਜਤਿੰਦਰ ਗੋਰਾਇਣ, ਮੁਕੇਸ਼ ਖੱਤਰੀ ਅਤੇ ਗੌਰਵਜੀਤ ਗੋਰਾ ਤੋਂ ਇਲਾਵਾ 20 ਦੇ ਕਰੀਬ ਅਣਪਛਾਤਿਆਂ ਨੂੰ ਸਾਮ ਕੀਤਾ ਗਿਆ।

ਇਹ ਵੀ ਪੜ੍ਹੋ Gurpreet Singh Maluka ਬਣੇ ਬਠਿੰਡਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ)

ਇੰਨ੍ਹਾਂ ਉਪਰ ਮੇਅਰ ਦਫ਼ਤਰ ਵਿੱਚ ਹੰਗਾਮਾ ਕਰਨ ਅਤੇ ਮੇਅਰ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਅਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਲਗਾਏ ਗਏ ਹਨ। ਜਿਕਰਯੋਗ ਹੈ ਕਿ 1 ਅਗਸਤ ਨੂੰ ਭਾਜਪਾ ਦੇ ਕੌਸਲਰ ਆਪੋ-ਆਪਣੇ ਇਲਾਕੇ ਵਿਚ ਵਿਕਾਸ ਕਾਰਜ਼ ਨਾ ਹੋਣ ਅਤੇ ਕੌਸਲਰਾਂ ਦੀ ਪੁਛਗਿਛ ਨਾਂ ਹੋਣ ਦੇ ਮਾਮਲੇ ਵਿਚ ਸਮੂਹਿਕ ਤੌਰ ‘ਤੇ ਮੇਅਰ ਇੰਦਰਜੀਤ ਕੌਰ ਨੂੰ ਮਿਲਣ ਗਏ ਸਨ ਪ੍ਰੰਤੂ ਇਸ ਮਿਲਣੀ ਦੌਰਾਨ ਵਿਵਾਦ ਹੋ ਗਿਆ। ਉਧਰ, ਇਸ ਪਰਚੇ ਉਪਰ ਪ੍ਰਤੀਕ੍ਰਮ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਨੇ ਮੀਡੀਆ ਨੂੰ ਕਿਹਾ ਕਿ ਭਾਜਪਾ ਵਰਕਰ ਅਤੇ ਕੌਂਸਲਰ ਪਰਚਿਆਂ ਤੋਂ ਨਹੀਂ ਡਰਦੇ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧਾ ਦੀ ਅਵਾਜ਼ ਨੁੰ ਬੁਲੰਦ ਕਰਨ ਲਈ ਸੰਘਰਸ਼ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਦਾਲਤ ਦੇ ਬਾਹਰ ਦਿਨ-ਦਿਹਾੜੇ ਕ+ਤ+ਲ ਕਰਨ ਵਾਲੇ ਬਦਮਾਸ਼ਾਂ ਦਾ Police ਨੇ ਕੀਤਾ Encounter

0

Fazilka News: ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਫ਼ਾਜਲਿਕਾ ਦੀ ਅਦਾਲਤ ਦੇ ਕਰੀਬ 150 ਮੀਟਰ ਬਾਹਰ ਇੱਕ ਨੌਜਵਾਨ ਦਾ ਦਿਨ-ਦਿਹਾੜੇ ਕਤਲ ਕਰਨ ਵਾਲੇ ਮੁਲਜਮਾਂ ਵਿਚੋਂ 2 ਨੂੰ ਬੀਤੀ ਰਾਤ ਫ਼ਾਜਲਿਕਾ ਪੁਲਿਸ ਨੇ ਕਾਬੂ ਕਰ ਲਿਆ। ਇਸ ਦੌਰਾਨ ਭੱਜਣ ਦੀ ਕੋਸ਼ਿਸ ਕਰਦੇ ਇਹ ਮੁਲਜਮ ਪੁਲਿਸ ਦੀ ਗੋਲੀ ਲੱਗਣ ਕਾਰਨ ਜਖ਼ਮ ਹੋ ਗਏ, ਜਿੰਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਜਖਮੀ ਹੋਏ ਮੁਲਜਮਾਂ ਦੀ ਪਹਿਚਾਣ ਸਾਹਿਲ ਜੋਸਨ ਪੁੱਤਰ ਸੰਦੀਪ ਕੁਮਾਰ ਵਾਸੀ ਚੱਕ ਚੁੱਕਰ ਅਤੇ ਸੁਖਪਾਲ ਸਿੰਘ @ ਪਾਲੂ ਪੁੱਤਰ ਸਤਨਾਮ ਸਿੰਘ ਵਾਸੀ ਮਾਹੂਆਣਾ ਰੋਡ ਅਰਨੀਵਾਲਾ ਵਜੋਂ ਹੋਈ ਹੈ। ਇੰਨ੍ਹਾਂ ਉਪਰ ਅਪਣੇ ਸਾਥੀਆਂ ਨਾਲ ਮਿਲਕੇ ਸਾਹਿਲਪ੍ਰੀਤ ਨਾਂ ਦੇ ਇੱਕ ਨੌਜਵਾਨ ਨੂੰ 22 ਅਪ੍ਰੈਲ 2025 ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹਨ।

ਇਹ ਵੀ ਪੜ੍ਹੋ ਫ਼ਰੀਦਕੋਟ ਦੇ 22 ਸਾਲਾਂ ਨੌਜਵਾਨ ਨੇ ਕੈਨੇਡਾ ‘ਚ ਚੁੱਕਿਆ ਆਖਰੀ ਕਦਮ, ਇਹ ਸੀ ਪ੍ਰੇਸ਼ਾਨੀ

ਇਸਤੋਂ ਇਲਾਵਾ ਇੰਨ੍ਹਾਂ ਵਿਚੋਂ ਇੱਕ ਮੁਲਜਮ ਦੇ ਸਬੰਧ ਅਬੋਹਰ ਵਿਖੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਹੋਏ ਕਤਲ ਕੇਸ ਨਾਲ ਵੀ ਜੁੜੇ ਹੋਏ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਫ਼ਾਜਲਿਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦਸਿਆ ਕਿ ਬੀਤੀ ਦੇਰ ਸ਼ਾਮ ਅਰਨੀਵਾਲਾ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪੀਐਸ ਸਿਟੀ ਫਾਜ਼ਿਲਕਾ ਵਿਖ਼ੇ ਦਰਜ FIR ਨੰਬਰ 57 ਮਿਤੀ 22-04-2025 ਅਧੀਨ ਧਾਰਾ 103,351(2), 191(3), 190 ਬੀਐਨਐਸ ਅਤੇ 25,27,54,59 ਆਰਮਜ਼ ਐਕਟ ਦੇ ਮਾਮਲੇ ਦੇ ਮੁਲਜਮ ਇੱਥੇ ਛਿਪੇ ਹੋਏ ਹਨ। ਜਿਸਤੋਂ ਬਾਅਦ ਇੰਸਪੈਕਟਰ ਲੇਖ ਰਾਜ SHO ਥਾਣਾ ਸਿਟੀ ਫਾਜ਼ਿਲਕਾ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਥਾਣਾ ਅਰਨੀਵਾਲਾ ਦੀ ਹੱਦ ‘ਚ ਛਾਪਾਮਾਰੀ ਕੀਤੀ ਗਈ।

ਇਹ ਵੀ ਪੜ੍ਹੋ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਇਸ ਦੌਰਾਨ ਮੁਲਜਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ।ਭੱਜਣ ਦੀ ਕੋਸ਼ਿਸ਼ ਕਰਨ ਵੇਲੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋਵਾਂ ਨੂੰ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਐਸਐਸਪੀ ਨੇ ਦਸਿਆ ਕਿ ਦੋਵੇਂ ਅਪਰਾਧੀਆਂ ਵਿਰੁੱਧ ਕਤਲ ਅਤੇ ਹੋਰ ਕਈ ਗੰਭੀਰ ਕੇਸ ਦਰਜ ਹਨ। ਇਸਤੋਂ ਇਲਾਵਾ ਅਬੋਹਰ ਵਿਖੇ ਹੋਏ ਸੰਜੇ ਵਰਮਾ (ਨਿਊ ਵੈਰਵੈਲ ਮਾਲਿਕ) ਅਤੇ ਪਿਛਲੇ ਦਿਨੀਂ ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਖੇ ਹੋਏ ਕਤਲ ਮਾਮਲੇ ਵਿੱਚ ਵੀ ਇਹਨਾਂ ਦਾ ਅਹਿਮ ਹੱਥ ਹੈ। ਅੱਗੇ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909425