Thursday, May 21, 2026
Home Blog Page 553

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

0

👉ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਦਰਵਾੜਾ ਵਿਸ਼ੇਸ਼ ਮੁਹਿੰਮ ਸ਼ੁਰੂ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ ‘ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ ‘ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।ਵਿਸ਼ੇਸ਼ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਸਥਾਨਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਹੱਤਵਪੂਰਨ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਹਨਾਂ ਅੱਗੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ।ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ 154ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖਦਿਆਂ ਅੱਜ 481 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਇਸ ਨਾਲ 154 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,325 ਹੋ ਗਈ ਹੈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 13.9 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 511 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 68 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

0

👉ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
Chamkaur Sahib (Ropar)News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ‘ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਸਿੰਘ ਮਾਨ ਨੇ ਆਪਣੀ ਫੇਰੀ ਨੂੰ ਵਿਸ਼ੇਸ਼ ਦੱਸਦਿਆਂ ਕਿਹਾ ਕਿ ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਦਿੱਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਪਵਿੱਤਰ ਧਰਤੀ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਲਈ ਸਾਰੇ ਲੋੜੀਂਦੇ ਯਤਨ ਜਾਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸਰਕਾਰ ਇਸ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਵਾਲੇ ਸਥਾਨ ਨੂੰ ਵਿਕਸਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੁਚੱਜੀ ਯੋਜਨਾਬੰਦੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ ਅਤੇ ਇਸ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਪਹਿਲਾਂ ਹੀ ਇੱਕ ਨਵੀਂ ਅਤੇ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਪੇਸ਼ ਕੀਤੀ ਹੈ।

ਇਹ ਵੀ ਪੜ੍ਹੋ  ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੀ ਫੀਡਬੈਕ ਲਈ ਜਾਵੇਗੀ ਅਤੇ ਇਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਹਰੇਕ ਫ਼ੈਸਲਾ ਜਨਤਾ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲਿਆ ਜਾਂਦਾ ਹੈ।ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਬੀਤੇ ਸਮੇਂ ਵਿੱਚ ਕਾਂਗਰਸੀ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ, ਜਿਸ ਨਾਲ ਗੈਰ ਸਮਾਜੀ ਤੱਤਾਂ ਨੂੰ ਉਤਸ਼ਾਹ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕਾਂਗਰਸੀ ਆਗੂਆਂ ਦੇ ਪਰਿਵਾਰਾਂ ਨੂੰ ਇਨ੍ਹਾਂ ਗੁੰਡਾ ਅਨਸਰਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਤੀਤ ਵਿੱਚ ਕੀਤੇ ਕੰਮਾਂ ਦੇ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

0

👉ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼; ਕਈ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਕੀਤੇ ਜ਼ਬਤ
SAS Nagar News:ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, 02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਇਨ੍ਹਾਂ ਲੈਣ-ਦੇਣਾਂ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਅਤੇ ਸੰਬੰਧਿਤ ਸਬੂਤ ਇਕੱਠੇ ਕਰਨ ਲਈ, ਵਿਜੀਲੈਂਸ ਬਿਊਰੋ ਨੇ ਕਾਨੂੰਨ ਦੁਆਰਾ ਸਥਾਪਿਤ ਪ੍ਰਕਿਰਿਆ ਅਨੁਸਾਰ ਇਹ ਤਲਾਸ਼ੀਆਂ ਲਈਆਂ ਹਨ।ਚੱਲ ਰਹੀਆਂ ਤਲਾਸ਼ੀਆਂ ਵਿੱਚ ਕਈ ਦੋਸ਼ਪੂਰਨ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਕਾਰਵਾਈਆਂ ਕਾਨੂੰਨੀ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਕੀਤੀਆਂ ਗਈਆਂ ਸਨ ਅਤੇ ਤਲਾਸ਼ੀ ਅਜੇ ਵੀ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਉਪਰੋਕਤ ਤਲਾਸ਼ੀ ਦੌਰਾਨ ਇਲੈਕਟ੍ਰਾਨਿਕ ਯੰਤਰ ਅਤੇ ਸੰਬੰਧਿਤ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Gurpreet Singh Maluka ਬਣੇ ਬਠਿੰਡਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ)

0

Bathinda News:  Gurpreet Singh Maluka ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਨੇ ਅੱਜ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਦੀ ਜਿੰਮੇਵਾਰੀ ਸੌਪੀ ਹੈ। ਸ: ਮਲੂਕਾ ਨੇ ਪਿਛਲੇ ਸਮੇਂ ਦੌਰਾਨ ਭਾਜਪਾ ਦੀ ਭਰਤੀ ਮੁਹਿੰਮ ਵਿਚ ਵੱਡਾ ਯੋਗਦਾਨ ਪਾਇਆ ਸੀ। ਇਸ ਸਬੰਧ ਵਿਚ ਰਾਮਪੁਰਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਚੋਣ ਅਧਿਕਾਰੀ ਜੀਵਨ ਗਰਗ ਵੱਲੋਂ ਉਨ੍ਹਾਂ ਦੀ ਜ਼ਿਲ੍ਹਾ ਪ੍ਰਧਾਨਗੀ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਦਿਆਲ ਸੋਢੀ ਤੋਂ ਇਲਾਵਾ ਸਾਬਕਾ ਚੇਅਰਮੈਨ ਮੋਹਨ ਲਾਲ ਗਰਗ ਸਹਿਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ, ਜਿੰਨ੍ਹਾਂ ਇਸ ਨਿਯੁਕਤੀ ਬਦਲੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਗੁਰਪ੍ਰੀਤ ਸਿੰਘ ਮਲੂਕਾ ਤੇ ਉਨ੍ਹਾਂ ਦੀ ਪਤਨੀ ਤੇ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਵਧਾਈਆਂ ਦਿੱਤੀਆਂ। ਦਸਣਾ ਬਣਦਾ ਹੈ ਕਿ ਪਰਮਪਾਲ ਕੌਰ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਪਿਛਲੀ ਲੋਕ ਸਭਾ ਚੋਣ ਵੀ ਲੜ੍ਹ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਮਾਯਣ ਦੇ ਬਾਲ ਕਾਂਡ ਦਾ ਪੰਜਾਬੀ ਅਨੁਵਾਦ ਦਾ ਕੀਤਾ ਵਿਮੋਚਨ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਮਹਿਰਿਸ਼ੀ ਵਾਲਮਿਕੀ ਵੱਲੋਂ ਰਚਿਤ ਰਾਮਾਯਣ ਦੇ ਬਾਲ ਕਾਂਡ ਦਾ ਪੰਜਾਬੀ ਅਨੁਵਾਦ ਦਾ ਵਿਮੋਚਨ ਕੀਤਾ। ਇਸ ਵਿੱਚ ਭਗਵਾਨ ਸ਼੍ਰੀਰਾਮ ਦੇ ਬਚਪਨ ਦੀ ਲੀਲਾਵਾਂ ਦਾ ਜ਼ਿਕਰ ਕੀਤਾ ਗਿਆ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਪਤ ਸਿੰਧੂ ਵਾਲਮੀਕਿ ਅਧਿਅਨ ਕੇਂਦਰ ਅਤੇ ਹਰਿਆਣਾ ਸਾਹਿਤ ਅਤੇ ਸਭਿਆਚਾਰਕ ਅਕਾਦਮੀ ਦਾ ਖ਼ਾਸ ਤੌਰ ‘ਤੇ ਧੰਨਵਾਦ ਕਰਦਾ ਹਾਂ। ਇਨ੍ਹਾਂ ਦੇ ਸਰੰਖਣ ਵਿੱਚ ਇਹ ਸਲਾਂਘਾ ਯੋਗ ਕੰਮ ਕੀਤਾ ਗਿਆ ਹੈ। ਇਨ੍ਹਾਂ ਦੇ ਸਰੰਖਣ ਵਿੱਚ ਸਮਾਜ ਨੂੰ ਇੱਕ ਅਣਮੁੱਲੀ ਵਿਰਾਸਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਇਸ ਲਈ ਅੱਜ ਦਾ ਦਿਨ ਬਹੁਤ ਹੀ ਅਧਿਆਤਮਕ ਅਤੇ ਇਤਿਹਾਸਕ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 5 ਅਗਸਤ 2020 ਨੂੰ ਸ਼ੀ੍ਰਰਾਮ ਲਲਾ ਮੰਦਰ ਦੀ ਭੂਮੀ ਪੂਜਨ ਪੋ੍ਰਗਰਾਮ ਵਿੱਚ ਹਿੱਸਾ ਲਿਆ ਸੀ। ਦੁਨਿਆਭਰ ਵਿੱਚ ਰਹਿ ਰਹੇ ਕਰੋੜਾਂ ਸ਼੍ਰੀਰਾਮ ਭਗਤਾਂ ਨੇ ਮਾਣ ਅਤੇ ਗੌਰਵ ਨੂੰ ਮਹਿਸੂਸ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸ਼੍ਰੀਰਾਮ ਲਲਾ ਦਾ ਮੰਦਰ ਸਾਡੀ ਸਭਿਆਚਾਰਕ ਦਾ ਆਧੁਨਿਕ ਪ੍ਰਤੀਕ ਹੈ। ਇਹ ਮੰਦਰ ਆਉਣ ਵਾਲੀ ਪੀਡਿਆਂ ਵਿੱਚ ਆਸਥਾ, ਸ਼ਰਧਾ ਅਤੇ ਸੰਕਲਪ ਦੀ ਪ੍ਰੇਰਣਾ ਦਿੰਦਾ ਰਵੇਗਾ।

ਇਹ ਵੀ ਪੜ੍ਹੋ Big News; ਬੀਤੀ ਰਾਤ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਅਕਾਲੀ ਆਗੂ ਦੇ ਘਰ ਵਿਜੀਲੈਂਸ ਦੀ Raid

ਉਨ੍ਹਾਂ ਨੇ ਕਿਹਾ ਕਿ ਜੋ ਰਾਮਾਯਣ ਦੇ ਬਾਲ ਕਾਂਡ ਦਾ ਪੰਜਾਬੀ ਵਿੱਚ ਅਨੁਵਾਦ ਹੋਇਆ ਹੈ ਇਹ ਸਾਡੀ ਸੰਸਕ੍ਰਿਤੀ ਅਤੇ ਸਭਿਆਚਾਰ ਦਾ ਸੰਗਮ ਹੈ, ਹੋਰ ਮਜਬੂਤ ਹੋਵੇਗਾ ਅਤੇ ਇਸ ਦਾ ਦੂਰਗਾਮੀ ਪ੍ਰਭਾਵ ਪਵੇਗਾ। ਇਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣ ਦਾ ਰਾਹ ਮਿਲੇਗਾ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਆਏ ਸਾਰੇ ਲੋਕਾਂ ਨੂੰ ਰਾਮਾਯਣ ਦੇ ਬਾਲ ਕਾਂਡ ਦੀ ਕਿਤਾਬ ਭੇਂਟ ਕੀਤੀ।ਇਸ ਮੌਣੇ ‘ਤੇ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਹਰਿਆਣਾ ਸਾਹਿਤ ਅਤੇ ਸਭਿਆਚਾਰ ਅਕਾਦਮੀ ਦੇ ਉਪ ਪ੍ਰਧਾਨ ਡਾ. ਕੁਲਦੀਪ ਚੰਦ ਅਗਨੀਹੋਤ੍ਰੀ ਸਮੇਤ ਸੰਤ ਅਤੇ ਹੋਰ ਵਿਅਕਤੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫ਼ਰੀਦਕੋਟ ਦੇ 22 ਸਾਲਾਂ ਨੌਜਵਾਨ ਨੇ ਕੈਨੇਡਾ ‘ਚ ਚੁੱਕਿਆ ਆਖਰੀ ਕਦਮ, ਇਹ ਸੀ ਪ੍ਰੇਸ਼ਾਨੀ

0

Faridkot News: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਕਾ ਦੇ ਰਹਿਣ ਵਾਲੇ 22 ਸਾਲਾਂ ਨੌਜਵਾਨ ਅਕਾਸ਼ਦੀਪ ਸਿੰਘ ਵੱਲੋਂ ਕੈਨੈਡਾ ਵਿਚ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਦਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਕੰਮ ਨਾ ਮਿਲਣ ਕਾਰਨ ਪ੍ਰੇਸ਼ਾਨ ਚੱਲ ਰਿਹਾ ਸੀ। ਆਪਣੇ ਨੌਜਵਾਨ ਪੁੱਤਰ ਦੀ ਮੌਤ ਦੀ ਖਬਰ ਸੁਣਦਿਆਂ ਹੀ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਮੁਤਾਬਕ ਅਕਾਸ਼ਦੀਪ 2 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ।

ਇਹ ਵੀ ਪੜ੍ਹੋ SC ਕਮਿਸ਼ਨ ਵਲੋਂ ਐਸ.ਐਸ.ਪੀ.SAS Nagar ਤੇ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਉਹ ਕੈਨੇਡਾ ਦੇ ਬਰੈਮਪਟਨ ਸ਼ਹਿਰ ਦੇ ਨਜਦੀਕ ਰਹਿੰਦਾ ਸੀ। ਪ੍ਰਵਾਰ ਵਾਲਿਆਂ ਮੁਤਾਬਕ ਆਤਮਹੱਤਿਆ ਤੋਂ ਕੁੱਝ ਘੰਟੇ ਪਹਿਲਾਂ ਉਸਨੇ ਆਪਣੇ ਵੱਡੇ ਭਰਾ ਨਾਲ ਗੱਲ ਕੀਤੀ ਪ੍ਰੰਤੂ ਕੋਈ ਪ੍ਰੇਸ਼ਾਨੀ ਨਹੀਂ ਦੱਸੀ। ਜਦਕਿ ਕੁੱਝ ਸਮੇਂ ਬਾਅਦ ਉਸਦੇ ਨਾਲ ਰਹਿਣ ਵਾਲੇ ਮੁੰਡਿਆਂ ਨੇ ਇਸਦੇ ਬਾਰੇ ਸੂਚਿਤ ਕੀਤਾ। ਪ੍ਰਵਾਰ ਨੇ ਕੈਨੈਡਾ ਦੀ ਸਰਕਾਰ ਤੋਂ ਲੈ ਕੇ ਭਾਰਤ ਅਤੇ ਪੰਜਾਬ ਸਰਕਾਰ ਸਹਿਤ ਸਮਾਜ ਸੇਵੀ ਸੰਸਥਾਵਾਂ ਨੂੰ ਆਪਣੇ ਪੂੱਤਰ ਦੀ ਲਾੱਸ ਵਾਪਸ ਲਿਆਉਂਣ ਵਿਚ ਮੱਦਦ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

RBDAV School ਵਿੱਚ ਡੀ.ਏ.ਵੀ. ਸਪੋਰਟਸ (ਕਲੱਸਟਰ ਲੈਵਲ) 2025-26 ਪੰਜਾਬ ਜ਼ੋਨ ਕਲੱਸਟਰ-III ਆਯੋਜਿਤ

0

Bathinda News:ਡੀ.ਏ.ਵੀ. ਸਪੋਰਟਸ (ਕਲੱਸਟਰ ਲੈਵਲ) 2025-26 ਪੰਜਾਬ ਜ਼ੋਨ ਕਲੱਸਟਰ-III 02-08-2025 ਨੂੰ ਆਰ.ਬੀ.ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਵਿੱਚ ਬਹੁਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਯੋਜਿਤ ਕੀਤਾ ਗਿਆ ਜਿੱਥੇ ਮੇਜ਼ਬਾਨ ਸਕੂਲ, ਐਲ.ਆਈ.ਡੀ.ਜੀ. ਡੀ.ਏ.ਵੀ. ਸਕੂਲ, ਜਲਾਲਾਬਾਦ, ਜੇ.ਐਨ.ਜੇ. ਡੀ.ਏ.ਵੀ. ਸਕੂਲ ਗਿੱਦੜਬਾਹਾ, ਡੀ.ਏ.ਵੀ. ਪਬਲਿਕ ਸਕੂਲ, ਪਾਰਸ ਰਾਮ ਨਗਰ, ਬਠਿੰਡਾ ਦੇ ਵਿਦਿਆਰਥੀਆਂ ਨੇ ਬਾਸਕਟਬਾਲ, ਵਾਲੀਬਾਲ, ਟੇਬਲ ਟੈਨਿਸ ਅਤੇ ਸ਼ਤਰੰਜ ਵਿੱਚ ਹਿੱਸਾ ਲਿਆ। ਕਲੱਸਟਰ-III ਦੇ ਵੱਖ-ਵੱਖ ਵੱਕਾਰੀ ਸਕੂਲਾਂ ਦੇ ਲਗਭਗ 70 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ  SC ਕਮਿਸ਼ਨ ਵਲੋਂ ਐਸ.ਐਸ.ਪੀ.SAS Nagar ਤੇ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਸਕੂਲ ਦੇ ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਦਾ ਵੱਖ-ਵੱਖ ਬਲਾਕਾਂ ਦੇ ਸਾਰੇ ਕੋਆਰਡੀਨੇਟਰਾਂ ਦੁਆਰਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ, ਸ਼੍ਰੀਮਤੀ ਸੀਮਾ ਰਾਣੀ, ਡੀ.ਏ.ਵੀ. ਪਬਲਿਕ ਸਕੂਲ, ਪਾਰਸ ਰਾਮ ਨਗਰ, ਬਠਿੰਡਾ ਦੀ ਅਧਿਆਪਕ ਇੰਚਾਰਜ ਅਤੇ ਡੀ.ਏ.ਵੀ. ਰਾਸ਼ਟਰੀ ਖੇਡਾਂ ਦੀ ਨਿਰੀਖਕ।ਸਕੂਲ ਦੀ ਇੱਕ ਸੰਖੇਪ ਰਿਪੋਰਟ- ਖੇਡ ਗਤੀਵਿਧੀਆਂ ਅਤੇ ਪ੍ਰਾਪਤੀਆਂ ਪੀ.ਪੀ.ਟੀ. ਦੇ ਰੂਪ ਵਿੱਚ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਦੀ ਅਗਵਾਈ ਹੇਠ ਸਹੁੰ ਚੁਕਾਈ। ਮੀਟ ਦੀ ਸ਼ੁਰੂਆਤ ਦਾ ਐਲਾਨ ਪ੍ਰਿੰਸੀਪਲ ਸ਼੍ਰੀ ਓ.ਪੀ. ਤਿਵਾੜੀ ਨੇ ਕੀਤਾ।ਜੋਸ਼ੀਲੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਆਪਣੀਆਂ ਖੇਡਾਂ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਐਲਾਨਿਆ ਗਿਆ ਨਤੀਜਾ ਇਸ ਪ੍ਰਕਾਰ ਸੀ:
ਸ਼ਤਰੰਜ ਅੰਡਰ-14 ਲੜਕੇ ,ਪਹਿਲਾ ਸਥਾਨ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕਸ਼ਨ ਪਬਲਿਕ ਸਕੂਲ, ਬਠਿੰਡਾ
ਦੂਜਾ ਸਥਾਨ: ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ, ਗਿੱਦੜਬਾਹਾ,ਤੀਜਾ ਸਥਾਨ: ਐਲ.ਆਈ.ਡੀ.ਜੀ.ਡੀ.ਏ.ਵੀ. ਪਬਲਿਕ ਸਕੂਲ, ਜਲਾਲਾਬਾਦ
ਸ਼ਤਰੰਜ ਅੰਡਰ-17 ਲੜਕੇ ਪਹਿਲਾ ਸਥਾਨ: ਜੇ.ਐਨ.ਜੇ.ਡੀ.ਏ.ਵੀ.ਸੀਨੀਅਰ ਸੈਕਸ਼ਨ ਪਬਲਿਕ ਸਕੂਲ, ਬਠਿੰਡਾ
ਸ਼ਤਰੰਜ ਅੰਡਰ-19 ਲੜਕੇ ਪਹਿਲਾ ਸਥਾਨ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕਸ਼ਨ ਪਬਲਿਕ ਸਕੂਲ, ਬਠਿੰਡਾ
ਸ਼ਤਰੰਜ ਅੰਡਰ-14 ਲੜਕੀਆਂ ਪਹਿਲਾ ਸਥਾਨ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕਸ਼ਨ ਪਬਲਿਕ ਸਕੂਲ, ਬਠਿੰਡਾ
ਸ਼ਤਰੰਜ ਅੰਡਰ-17 ਲੜਕੀਆਂ ਪਹਿਲਾ ਸਥਾਨ: ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ, ਗਿੱਦੜਬਾਹਾ
ਦੂਜਾ ਸਥਾਨ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ
ਸ਼ਤਰੰਜ ਅੰਡਰ-19 ਲੜਕੀਆਂ ਪਹਿਲੀ ਸਥਿਤੀ: ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ, ਗਿੱਦੜਬਾਹਾ

ਇਹ ਵੀ ਪੜ੍ਹੋ  ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਬਾਸਕਟਬਾਲ ਅੰਡਰ-14, 17 ਅਤੇ 19 ਲੜਕੇ ਪਹਿਲੀ ਸਥਿਤੀ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ
ਬਾਸਕਟਬਾਲ ਅੰਡਰ-14, 17 ਲੜਕੀਆਂ ਪਹਿਲੀ ਸਥਿਤੀ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ
ਵਾਲੀਬਾਲ ਅੰਡਰ-17 ਲੜਕੇ ਪਹਿਲੀ ਸਥਿਤੀ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ
ਟੇਬਲ ਟੈਨਿਸ ਅੰਡਰ-14 ਲੜਕੇ ਡੀ.ਏ.ਵੀ. ਪਬਲਿਕ ਸਕੂਲ, ਪਾਰਸ ਰਾਮ ਨਗਰ, ਬਠਿੰਡਾ
ਟੇਬਲ ਟੈਨਿਸ ਅੰਡਰ-17 ਲੜਕੇ ਪਹਿਲੀ ਸਥਿਤੀ: ਆਰ.ਬੀ.ਡੀ.ਏ.ਵੀ.ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ
ਪ੍ਰਿੰਸੀਪਲ ਸਕੂਲ ਦੇ ਸ਼੍ਰੀ ਓ.ਪੀ. ਤਿਵਾੜੀ ਨੇ ਕਿਹਾ ਕਿ ਭਾਗੀਦਾਰੀ ਅਤੇ ਆਪਣੇ-ਆਪਣੇ ਖੇਡਾਂ ਵਿੱਚ ਸਭ ਤੋਂ ਵਧੀਆ ਦੇਣ ਦੀ ਭਾਵਨਾ ਜਿੱਤਣ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਅਸਲੀ ਖਿਡਾਰੀ ਵਜੋਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਦਾ ਸਤਿਕਾਰ ਬਣਾਈ ਰੱਖੋ। ਉਨ੍ਹਾਂ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SC ਕਮਿਸ਼ਨ ਵਲੋਂ ਐਸ.ਐਸ.ਪੀ.SAS Nagar ਤੇ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

0

Chandigarh News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ‘ ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ ਐਸ.ਐਸ.ਪੀ. ਸਾਹਿਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਪੱਧਰ ਤੇ ਹਾਜਰ ਹੋਣ ਦਾ ਹੁਕਮ ਦਿੱਤਾ ਗਿਆ ਹੈ।ਇਸੇ ਤਰ੍ਹਾਂ ਸ੍ਰੀਮਤੀ ਪਰਮਿੰਦਰ ਕੌਰ ਪਤਨੀ ਸ੍ਰੀ ਭੂਸ਼ਨ ਕੁਮਾਰ, ਵਾਸੀ ਮਕਾਨ ਨੰ. 610 ਗਲੀ ਨੰ. ਚਾਰ ਸ਼ਹੀਦ ਊਧਮ ਸਿੰਘ ਕਲੋਨੀ ਸ਼ਾਹਰਵਾਰ ਗੇਟ, ਜਿਲਾ ਅੰਮ੍ਰਿਤਸਰ ਨੇ ਕਮਿਸ਼ਨ ਨੂੰ 17-03-2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਵਲੋਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢਣ, ਘਰ ਦੇ ਬਾਹਰ ਕੰਮ ਜਾਣ ਸਮੇਂ ਅਸ਼ਲੀਲ ਗੱਲਾਂ ਬੋਲਣ ਅਤੇ ਨਜਾਇਜ ਵੀਡਿਓ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਸ ਸਬੰਧੀ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਤੋਂ ਵੀ ਜਾਂਚ ਕਰਵਾਈ ਗਈ ਪ੍ਰੰਤੂ ਅੱਜ ਤੱਕ ਇਸ ਮਾਮਲੇ ਵਿਚ ਬਣਦੀ ਕਾਰਵਾਈ ਦੋਸ਼ੀ ਵਿਅਕਤੀਆਂ ਖ਼ਿਲਾਫ਼ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਕੰਮਲ ਰਿਪੋਰਟ ਲੈ ਕੇ ਮਿਤੀ 04-08-2025 ਨੂੰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਲੋਂ ਹੁਕਮ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

0

Chandigarh News:ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ।ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਜੋ ਕਿ ਮਿਤੀ 23.06.2025 ਤੋਂ 01.08.2025 ਨਿਰਧਾਰਤ ਕੀਤਾ ਗਿਆ ਸੀ ਪ੍ਰੰਤੂ ਹੁਣ ਇਹ ਪੱਤਰ ਜਾਰੀ ਕਰਕੇ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿੱਚ ਮਿਤੀ 20.08.2025 ਤੱਕ ਦਾ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਬੁਲਾਰੇ ਨੇ ਦੱਸਿਆ ਕਿ ਮਿਤੀ 20.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀ/ਤੈਨਾਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।ਇਹ ਪੱਤਰ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ,ਡਵੀਜਨਾਂ ਦੇ ਕਮਿਸ਼ਨਰਜ਼, ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨ ਮੈਜਿਸਟਰੇਟ, ਰਾਜ ਦੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੈਅਰਮੇਨ/ਮੈਨੇਜਿੰਗ ਡਾਇਰੈਕਟਰ ਨੂੰ ਮੁਖ਼ਾਤਿਬ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ

0

Bathinda News:ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਵੱਲ ਕਦਮ ਵਧਾਉਂਦੇ ਹੋਏ, ਡੀਏਵੀ ਕਾਲਜ ਬਠਿੰਡਾ ਨੇ 1-2 ਅਗਸਤ, 2025 ਨੂੰ ਸੈਸ਼ਨ ਦੇ ਸ਼ੁਰੂ ਵਿੱਚ ਆਪਣੇ ਕੈਂਪਸ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਇਸ ਮੁਹਿੰਮ ਵਿੱਚ ਸਾਰੇ ਫੈਕਲਟੀ ਮੈਂਬਰਾਂ ਅਤੇ ਵੱਖ-ਵੱਖ ਵਿਸ਼ਿਆਂ ਦੇ ਵਿਭਾਗਾਂ ਦੇ ਮੁਖੀਆਂ ਦੀ ਉਤਸ਼ਾਹੀ ਸ਼ਮੂਲੀਅਤ ਦੇਖੀ ਗਈ। ਉਨ੍ਹਾਂ ਨੇ ਸਜਾਵਟੀ, ਛਾਂਦਾਰ ਅਤੇ ਸਦਾਬਹਾਰ – ਵਿਭਿੰਨ ਕਿਸਮਾਂ ਦੇ ਪੌਦੇ ਲਗਾਏ। ਹਰੇਕ ਬੂਟੇ ਨੂੰ ਜ਼ਿੰਮੇਵਾਰ ਸਿੱਖਿਅਕਾਂ ਦੇ ਹੱਥਾਂ ਰਾਹੀਂ ਕੁਦਰਤ ਦੀ ਰੱਖਿਆ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਨਾਲ ਇਕਸੁਰਤਾ ਵਿੱਚ ਰਹਿਣ ਲਈ ਪ੍ਰੇਰਿਤ ਕਰਨ ਦੇ ਵਾਅਦੇ ਦਾ ਪ੍ਰਤੀਕ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਉਨ੍ਹਾਂ ਨੇ ਪੂਰੇ ਦਿਲ ਨਾਲ ਪਾਣੀ ਅਤੇ ਦੇਖਭਾਲ ਨਾਲ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਸਹੁੰ ਚੁੱਕੀ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਾਲਜ ਦੇ ਹਰ ਕੋਨੇ ਤੋਂ ਉਤਸ਼ਾਹੀ ਭਾਗੀਦਾਰੀ ਅਤੇ ਕੈਂਪਸ ਨੂੰ ਭਰੀ ਸਕਾਰਾਤਮਕ ਊਰਜਾ ‘ਤੇ ਬਹੁਤ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪੌਦੇ ਲਗਾਉਣ ਦੇ ਉੱਦਮ ਪਹਿਲਾਂ ਵੀ ਕੀਤੇ ਗਏ ਹਨ, ਅਤੇ ਇਨ੍ਹਾਂ ਪਹਿਲਕਦਮੀਆਂ ਪ੍ਰਤੀ ਨਿਰੰਤਰ ਵਚਨਬੱਧਤਾ ਡੀਏਵੀ ਬਠਿੰਡਾ ਕੈਂਪਸ ਨੂੰ ਇੱਕ ਹਰਿਆ ਭਰਿਆ ਅਤੇ ਜੀਵੰਤ ਸਥਾਨ ਬਣਾਉਂਦੀ ਹੈ, ਜਿਸ ਨਾਲ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਜੀਵਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909443