Thursday, May 21, 2026
Home Blog Page 554

ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਬਠਿੰਡਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

Bathinda News:ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਬਠਿੰਡਾ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ ਜਿਸ ਨੂੰ ਵਿਦਿਆਰਥਣਾਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਪ੍ਰਿੰਸੀਪਲ ਸ. ਜਗਤਾਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਾਉਣ ਮਹੀਨੇ ਦੀ ਮਹੱਤਤਾ ਬਾਰੇ ਦੱਸਿਆ। ਇਹ ਸਾਉਣ ਦਾ ਮਹੀਨਾ ਪੰਜਾਬੀ ਸਭਿਆਚਾਰ ਨੂੰ ਜਿਉਂਦਾ ਰੱਖਣ ਲਈ ਬਹੁਤ ਮਹੱਤਵਪੂਰਨ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਦੇ ਮਹਿੰਦੀ ਲਗਾਉਣ ਦੇ ਮੁਕਾਬਲੇ ਤੇ ਲੰਮੀ ਹੇਕ ਵਾਲੇ ਗੀਤ ਗਾਉਣ ਦੇ ਮੁਕਾਬਲਿਆਂ ਨੇ ਵੀਇਸ ਰੰਗਾਰੰਗ ਪ੍ਰੋਗਰਾਮ ਨੂੰ ਚਾਰ ਚੰਨ ਲਾਏ।

ਇਹ ਵੀ ਪੜ੍ਹੋ  ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਪੰਜਾਬੀ ਵਿਰਸੇ ਨੂੰ ਆਪਣੇ ਮਨਾ ਵਿੱਚ ਵਸਦਾ ਰੱਖਣ ਦਾ ਇਹ ਬਹੁਤ ਵਧੀਆ ਉਪਰਾਲਾ ਹੈ।ਸਕੂਲ ਦੀਆਂ ਵਿਦਿਆਰਥਣਾ ਵੱਲੋਂ ਵੱਖ—2 ਰਵਾਇਤੀ ਬੋਲੀਆਂ ਨਾਲ ਗਿੱਧੇ ਨੂੰ ਖੂਬ ਸ਼ਿੰਗਾਰਿਆ। ਪੁਰਾਤਨ ਵਿਰਸੇ ਨੂੰ ਮੁੱਖ ਰੱਖਦਿਆਂ ਗੁਲਗਲੇ ਅਤੇ ਖੀਰ ਆਦਿ ਖੁਆ ਕੇ ਸਾਉਣ ਮਹੀਨੇ ਦਾ ਆਨੰਦ ਮਾਣਿਆ । ਪਰਮਜੀਤ ਕੌਰ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਸਟਾਫ ਵੱਲੋਂ ਤੀਆਂ ਦੇ ਤਿਉਹਾਰ ਨੂੰ ਬਾਖੂਬੀ ਨਾਲ ਨੇਪਰੇ ਚਾੜਿਆ।ਇਹ ਪ੍ਰੋਗਰਾਮ ਇੱਕ ਯਾਦਗਾਰੀ ਹੋ ਨਿਬੜਿਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

0
👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ -ਐਸ.ਐਸ.ਪੀ. ਮਾਨਸਾ
Mansa News:ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਮਾਨਸਾ  ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PAIS ਐਪ ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।
ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ, 06 ਡੀ.ਐਸ.ਪੀ, 12 ਮੱੁਖ ਅਫਸਰਾਨ, ਇੰਚਾਰਜ ਛੀਅ ਸਟਾਫ ਮਾਨਸਾ ਦੇ ਕੁੱਲ 312 ਪੁਲਿਸ ਕਰਮਚਾਰੀਆ ਨੇ ਭਾਗ ਲਿਆ।ਐਸ.ਐਸ.ਪੀ.ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ 101 ਸ਼ੱਕੀ ਵਿਅਕਤੀਆ ਅਤੇ 92 ਸ਼ੱਕੀ ਵਹੀਕਲਾਂ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ ਜਿੰਨ੍ਹਾੋ 04 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੱੁਧ ਐਨ.ਡੀ.ਪੀ.ਐਸ ਐਕਟ ਤਹਿਤ 03 ਮੱੁਕਦਮੇ ਦਰਜ ਕਰਕੇ 190 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲੰਿਕ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ ਸ੍ਰੀ ਭਾਗੀਰਥ ਸਿੰਘ ਮੀਨਾ, ਐਸ.ਐਸ.ਪੀ. ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਗੁਰਮਤਿ ਸੰਗੀਤ ਤੇ ਲੋਕ ਗਾਇਕੀ ਨੂੰ ਸਮਰਪਿਤ ਸ਼ਾਮ “ਅਨਹਦ ਨਾਦ” ਆਯੋਜਿਤ

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਦੇ ਗੁਰਮਤਿ ਸੰਗੀਤ ਵਿਭਾਗ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ, ਭਾਈ ਮਰਦਾਨਾ ਚੇਅਰ ਅਤੇ ਵਿਸ਼ਵ ਪੰਜਾਬੀ ਸਭਾ ਬਰੈਂਪਟਨ, ਕੈਨੇਡਾ ਦੇ ਸਹਿਯੋਗ ਨਾਲ ਗੁਰਮਤਿ ਸੰਗੀਤ ਤੇ ਲੋਕ ਗਾਇਕੀ ਨੂੰ ਸਮਰਪਿਤ ਸੰਗੀਤਕ ਸ਼ਾਮ “ਅਨਹਦ ਨਾਦ” ਦੇ ਨਾਮ ਹੇਠ ਹਾਈਬ੍ਰਿਡ ਮੋਡ ਵਿੱਚ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਪਦਮ ਸ਼੍ਰੀ ਹੰਸ ਰਾਜ ਹੰਸ ਨੇ ਕੀਤੀ। ਇਸ ਮੌਕੇ ਦਲਬੀਰ ਸਿੰਘ ਕਥੂਰੀਆ, ਕੈਨੇਡਾ ਨੇ ਮੁੱਖ ਮਹਿਮਾਨ ਤੇ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਅਤੇ ਪ੍ਰਿੰਸੀਪਲ ਰਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ  ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਉਨ੍ਹਾਂ ਸੰਗੀਤ ਨੂੰ ਰੂਹ ਦੀ ਖੁਰਾਕ ਦੱਸਦੇ ਹੋਏ ਸਭਨਾਂ ਨੂੰ ਸੰਗੀਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਸਮਾਰੋਹ ਦੀ ਸ਼ੁਰੂਆਤ ਬੀਬੀ ਲੀਨਾ ਸਿੰਘ ਬੇਦੀ ਸਿੱਖ ਹੈਰੀਟੇਜ਼ ਅਮਰੀਕਾ ਵੱਲੋਂ ਪੁਰਾਤਨ ਤੰਤੀ ਸਾਜਾਂ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਿਰਧਾਰਿਤ ਰਾਗਾਂ ਦੀ ਪੇਸ਼ਕਾਰੀ “ਰਾਗਾਂਜਲੀ” ਮਲਹਾਰ ਉਤਸਵ ਦੇ ਤਹਿਤ ਕੀਤੀ ਗਈ। ਜਿਸ ਨੇ ਦਰਸ਼ਕਾਂ ਅਤੇ ਸਰੋਤਿਆਂ ਦੀ ਸੁਰਤੀ ਪ੍ਰਭੂ ਨਾਲ ਜੋੜ ਦਿੱਤੀ।ਅੰਤਰ-ਰਾਸ਼ਟਰੀ ਸੂਫ਼ੀ ਲੋਕ ਗਾਈਕ ਉਸਤਾਦ ਹੁਸੈਨ ਅਕਬਰ ਨੇ ਆਪਣੀ ਸੂਫ਼ੀ ਅਤੇ ਲੋਕ ਗਾਇਕੀ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਵਿਸ਼ੇਸ਼ ਤੌਰ ‘ਤੇ ਉਨ੍ਹਾਂ ਵੱਲੋਂ ਪੇਸ਼ ਹੀਰ ਨੇ ਲੋਕਾਂ ਨੂੰ ਮੰਤਰ ਮੁਗਧ ਕੀਤਾ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਜੈਪੁਰ ਘਰਾਣੇ ਦੇ ਨੌਜਵਾਨ ਕਲਾਕਾਰ ਅਧਿਰਾਜ ਚੌਧਰੀ ਵਲੋਂ ਸਿਤਾਰ ਵਾਦਨ ਦੀ ਜਾਦੂਗਰੀ ਭਰੀ ਪੇਸ਼ਕਾਰੀ ਕੀਤੀ ਗਈ। ਸਿਤਾਰ ਤੇ ਚਲਦੀਆਂ ਉਨ੍ਹਾਂ ਦੀਆਂ ਉਂਗਲਾਂ ਵੱਲੋਂ ਪੈਦਾ ਕੀਤੇ ਗਏ ਮਧੁਰ ਸੰਗੀਤ ਨੇ ਸਰੋਤਿਆਂ ਨੂੰ ਨਿਹਾਲ ਕੀਤਾ। ਪਦਮਾਕਰ ਕਸ਼ਯਪ ਦੀ ਰੂਹਾਨੀ ਗਾਇਕੀ ਨੇ ਦਰਸ਼ਕਾਂ ਤੇ ਸਰੋਤਿਆਂ ਦੀ ਰੂਹ ਨੂੰ ਟੂੰਬਿਆ।ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫ਼ੋਰਮਿੰਗ ਆਰਟਸ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਇਸ ਤਰ੍ਹਾਂ ਦੇ ਆਯੋਜਨ ਕਰਦੇ ਰਹਿਣ ਦੀ ਖੂਬਸੂਰਤ ਸੂਚਨਾ ਦਿੱਤੀ। ਡਾ. ਗੁਰਜੀਤ ਸਿੰਘ ਖਾਲਸਾ, ਮੁੱਖੀ ਧਰਮ ਅਧਿਐਨ ਵਿਭਾਗ ਤੇ ਡਾ. ਰਮਨਦੀਪ ਕੌਰ, ਕੁਆਰਡੀਨੇਟਰ ਡਿਪਾਰਟਮੈਂਟ ਆਫ਼ ਪਰਫਾਰਮਿੰਗ ਆਰਟਸ ਦੀ ਟੀਮ ਦਾ ਪ੍ਰਬੰਧਨ ਸ਼ਲਾਘਾ ਯੋਗ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

0

👉ਫੈਸਲੇ ਦਾ ਉਦੇਸ਼ ਕਰਮਚਾਰੀ ਦੀ ਮੌਤ ਜਾਂ ਦਿਵਿਆਂਗਤਾ ਦੀ ਸਥਿਤੀ ਵਿੱਚ ਪਰਿਵਾਰ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘੱਟ ਕਰਨਾ
Chandigarh News:ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ ‘ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵਿੱਚ ਵਾਧੂ ਰਾਹਤ ਦਿੱਤੀ ਸੀ।

ਇਹ ਵੀ ਪੜ੍ਹੋ  Big News; ਬੀਤੀ ਰਾਤ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਅਕਾਲੀ ਆਗੂ ਦੇ ਘਰ ਵਿਜੀਲੈਂਸ ਦੀ Raid

ਹਾਲਾਂਕਿ, ਇਨ੍ਹਾਂ ਨਿਰਦੇਸ਼ਾਂ ਦੀ ਸ਼ਰਤ 6 ਅਨੁਸਾਰ ਮੌਜੂਦਾ ਅਤੇ ਨਵੇਂ ਭਰਤੀ ਹੋਏ ਦੋਵਾਂ ਤਰ੍ਹਾਂ ਦੇ ਕਰਮਚਾਰੀਆਂ ਨੂੰ ਇੱਕ ਨਿਰਧਾਰਤ ਸਮੇਂ ਅੰਦਰ ਇਹ ਚੁਣਨਾ ਜ਼ਰੂਰੀ ਸੀ ਕਿ ਉਹ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣਾ ਚਾਹੁੰਦੇ ਹਨ ਜਾਂ ਐੱਨਪੀਐੱਸ ਸਕੀਮ ਦੇ ਲਾਭ। ਉਨ੍ਹਾਂ ਕਿਹਾ ਕਿ ਇਸ ਸ਼ਰਤ ਨੇ ਉਨ੍ਹਾਂ ਪਰਿਵਾਰਾਂ ਲਈ ਬਹੁਤ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਸਨ, ਜੋ ਇਸ ਲੋੜ ਬਾਰੇ ਅਣਜਾਣ ਸਨ ਜਾਂ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰ ਪਾਏ ਸਨ।ਵਿੱਤ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਨੂੰ ਠੀਕ ਕਰਨ ਲਈ ਵਿੱਤ ਵਿਭਾਗ ਨੇ 27 ਜੂਨ 2025 ਨੂੰ ਅਧਿਕਾਰਤ ਤੌਰ ‘ਤੇ ਨਿਰਦੇਸ਼ਾਂ ਦੀ ਸ਼ਰਤ 6 ਨੂੰ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ, ਜੋ ਸ਼ੁਰੂ ਵਿੱਚ ਪੰਜਾਬ ਸਰਕਾਰ ਦੇ ਐੱਨਪੀਐੱਸ ਕਰਮਚਾਰੀਆਂ ਲਈ ਲਾਗੂ ਕੀਤਾ ਗਿਆ ਸੀ, ਹੁਣ ਬੋਰਡਾਂ, ਕਾਰਪੋਰੇਸ਼ਨਾਂ, ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ) ਅਤੇ ਸੂਬਾ ਖੁਦਮੁਖਤਿਆਰ ਸੰਸਥਾਵਾਂ (ਐੱਸਏਬੀ) ਦੇ ਐੱਨਪੀਐੱਸ ਕਰਮਚਾਰੀਆਂ ਨੂੰ ਵੀ ਸ਼ਾਮਲ ਕਰਨ ਲਈ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਐੱਨਪੀਐੱਸ ਅਧੀਨ ਸਾਰੇ ਕਰਮਚਾਰੀ ਹੁਣ ਰਸਮੀ ਤੌਰ ‘ਤੇ ਵਿਕਲਪ ਦੀ ਵਰਤੋਂ ਕੀਤੇ ਬਿਨਾਂ ਇਸ ਵਾਧੂ ਰਾਹਤ ਦੇ ਯੋਗ ਹੋ ਸਕਣ।ਜ਼ਿਕਰਯੋਗ ਹੈ ਕਿ 8 ਅਕਤੂਬਰ 2021 ਦੇ ਨਿਰਦੇਸ਼ਾਂ ਨੂੰ 23 ਜਨਵਰੀ 2024 ਦੇ ਡਾਇਰੈਕਟੋਰੇਟ ਆਫ਼ ਪਬਲਿਕ ਐਂਟਰਪ੍ਰਾਈਜ਼ਿਜ਼ ਐਂਡ ਡਿਸਇਨਵੈਸਟਮੈਂਟ (ਡੀਪੀਈਡੀ) ਦੇ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਅਧੀਨ ਬੋਰਡਾਂ, ਕਾਰਪੋਰੇਸ਼ਨਾਂ, ਪੀਐੱਸਯੂ ਅਤੇ ਐੱਸਏਬੀ ਲਈ ਵੀ ਲਾਗੂ ਕੀਤਾ ਗਿਆ ਸੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਸ਼ਰਤ ਨੂੰ ਹਟਾ ਕੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਰਵਿਘਨ ਲਾਭ ਪ੍ਰਦਾਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਮੁਸ਼ਕਲ ਸਮਿਆਂ ਵਿੱਚ ਲੋੜੀਂਦੀ ਵਿੱਤੀ ਸਹਾਇਤਾ ਮਿਲੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਇੱਕ ਸਹਿਯੋਗੀ ਕੰਮਕਾਜੀ ਮਾਹੌਲ ਨੂੰ ਬਣਾਏ ਰੱਖਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਈ ਅੰਮ੍ਰਿਤਪਾਲ ਸਿੰਘ ‘ਡੋਪ ਟੈਸਟ’ ਕਰਵਾਉਣ ਲਈ ਹੋਏ ਤਿਆਰ, ਕਿਹਾ ਦੋਸ਼ ਲਾਉਣ ਵਾਲਿਆਂ ਦਾ ਵੀ ਹੋਵੇ ਟੈਸਟ

0

Khadur Sahib News: ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਤੇ ਹੁਣ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਿਰੁਧ ਨਸ਼ਿਆਂ ਦਾ ਸੇਵਨ ਕਰਨ ਦੇ ਲੱਗ ਰਹੇ ਦੋਸ਼ਾਂ ਦੌਰਾਨ ਆਪਣਾ ਡੋਪ ਟੈਸਟ ਕਰਵਾਉਣ ਦੀ ਚੁਣੌਤੀ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਸਦਾ ਖੁਲਾਸਾ ਕਰਦਿਆਂ ਦਸਿਆ ਕਿ ਲੰਘੀ 24 ਜੁਲਾਈ ਨੂੰ ਉਹ ਡਿੱਬਰੂਗੜ੍ਹ ਜੇਲ੍ਹ ਵਿਚ ਉਨ੍ਹਾਂ ਨੁੰ ਮਿਲ ਕੇ ਆਏ ਹਨ, ਜਿੱਥੇ ਇਸ ਮੁੱਦੇ ‘ਤੇ ਗੱਲਬਾਤ ਹੋਈ ਸੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, MP ਦੇ ਪੁੱਤਰ ਨੂੰ ਧਮਕੀਆਂ ਦੇਣ ਵਾਲਾ ਕਾਬੂ

ਐਡਵੋਕੇਟ ਖਾਰਾ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਆਪਣਾ ਡੋਪ ਟੈਸਟ ਲਈ ਤਿਆਰ ਹਨ, ਬੇਸ਼ੱਕ ਇਹ ਟੈਸਟ ਡਿੱਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਕਰਵਾਏ ਜਾਂ ਪੰਜਾਬ ਪੁਲਿਸ। ਖਾਰਾ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਸਦੇ ਵੱਲੋਂ ਡੋਪ ਟੈਸਟ ਤੋਂ ਬਾਅਦ ਉਸਦੇ ਉਪਰ ਨਸ਼ਾ ਕਰਨ ਦੇ ਦੋਸ਼ ਲਗਾਉਣ ਵਾਲੇ ਸਿਆਸੀ ਆਗੂਆਂ ਦੇ ਡੋਪ ਟੈਸਟ ਵੀ ਹੋਣ ਅਤੇ ਸਾਰਿਆਂ ਦੀਆਂ ਰੀਪੋਰਟਾਂ ਜਨਤਕ ਕੀਤੀਆਂ ਜਾਣ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਦਸਣਾ ਬਣਦਾ ਹੈ ਕਿ ਅਜਨਾਲਾ ਕਾਂਡ ਦੇ ਵਿਚ ਪੰਜਾਬ ਪੁਲਿਸ ਵੱਲੋਂ ਪੇਸ਼ ਕੀਤੀ ਚਾਰਜ਼ਸੀਟ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਅਤੇ ਵਰਿੰਦਰ ਸਿੰਘ ਫ਼ੌਜੀ ਦੇ ਬਿਆਨ ਨੱਥੀ ਕੀਤੇ ਹਨ, ਜਿਸਦੇ ਵਿਚ ਕਥਿਤ ਤੌਰ ‘ਤੇ ਦਾਅਵਾ ਕੀਤਾ ਹੈ ਕਿ ਜੇਲ੍ਹ ਦੇ ਵਿਚ ਐਮਪੀ ਅੰਮ੍ਰਿਤਪਾਲ ਸਿੰਘ ਨਸ਼ੀਲੀਆਂ ਗੋਲੀਆਂ ਦਾ ਸੇਵਨ ਕਰਦਾ ਹੈ। ਹਾਲਾਂਕਿ ਬੀਤੇ ਕੱਲ ਹੀ ਅਜਨਾਲਾ ਮਾਮਲੇ ਵਿਚ ਪਹਿਲੀ ਪੇਸ਼ੀ ਦੌਰਾਨ ਪ੍ਰਧਾਨ ਮੰਤਰੀ ਬਾਜੇਕੇ ਨੇ ਇਹ ਦਾਅਵਾ ਕੀਤਾ ਸੀਕਿ ਪੁਲਿਸ ਨੇ ਉਸਦੇ ਕੋਲੋਂ ਕੁੱਟਮਾਰ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਰੁਧ ਬਿਆਨਾਂ ਉਪਰ ਦਸਤਖਤ ਕਰਵਾਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

0

Sangrur News:ਸੰਗਰੂਰ ਦੇ ਵਿਚ ਪਿਛਲੇ ਕੁੱਝ ਦਿਨਾਂ ਤੋਂ ਇੱਕ ਕਥਾ ਵਾਚਕ ਦੀ ਕਾਰ ਉਪਰ ਹੋਈ ਗੋਲੀਬਾਰੀ ਦਾ ਮਾਮਲਾ ਚਰਚਾ ਵਿਚ ਬਣਿਆ ਹੋਇਆ ਸੀ ਪ੍ਰੰਤੂ ਜਦ ਪੁਲਿਸ ਨੇ ਪੜਤਾਲ ਕੀਤੀ ਤਾਂ ਹਰ ਇੱਕ ਦੇ ਮੂੰਹ ਵਿਚ ਉੰਗਲਾਂ ਪੈ ਗਈਆਂ, ਕਿਉਂਕਿ ਲੋਕਾਂ ਨੂੰ ਰੱਬ ਦੇ ਨਾਲ ਜੋੜਣ ਦਾ ਦਾਅਵਾ ਕਰਨ ਵਾਲੇ ਇਸ ਬਾਬੇ ਨੇ ਸੁਰੱਖਿਆ ਲੈਣ ਦੇ ਲਈ ਆਪਣੈ ਸਾਢੂ ਨਾਲ ਮਿਲਕੇ ਗੋਲੀਬਾਰੀ ਦਾ ਡਰਾਮਾ ਰਚਿਆ ਸੀ। ਮਾਮਲੇ ਦੀ ਪੁਸ਼ਟੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ 29 ਜੁਲਾਈ ਦੀ ਦੇਰ ਰਾਤ ਨੂੰ ਕਥਾ ਵਾਚਕ ਬਾਬਾ ਮਿਲਨਜੌਤ ਸਿੰਘ ਦੇ ਘਰ ਅੱਗੇ ਖੜ੍ਹੀ ਕਾਰ ਉਪਰ ਫ਼ਾਈਰ ਹੋਏ ਸਨ, ਜਿਸਦੇ ਸਬੰਧ ਵਿਚ ਪਰਚਾ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਪੁਲਿਸ ਨੇ ਜਦ ਇਸ ਕੇਸ ਦੀ ਪੜ੍ਹਤਾਲ ਕੀਤੀ ਤਾਂ ਸੀਸੀਟੀਵੀ ਫ਼ੁਟੇਜ਼ ਵਿਚ ਸਾਹਮਣੇ ਆਈ ਗੱਡੀ ਟਰੇਸ ਹੋਈ। ਜਿਸਨੁੰ ਪੁਲਿਸ ਨੇ ਕਾਬੂ ਕਰਕੇ ਜਦ ਜਾਂਚ ਅੱਗੇ ਤੋਰੀ ਤਾਂ ਪਤਾ ਲੱਗਿਆ ਕਿ ਇਹ ਨਕਲੀ ਹਮਲੇ ਦੀ ਕਹਾਣੀ ਖੁਦ ਬਾਬਾ ਮਿਲਨਜੌਤ ਸਿੰਘ ਨੇ ਪੁਲਿਸ ਸੁਰੱਖਿਆ ਲੈਣ ਲਈ ਘੜੀ ਸੀ, ਕਿਉਂਕਿ ਹੋਰਨਾਂ ਬਾਬਿਆਂ ਦੇ ਨਾਲ ਕਈ-ਕਈ ਗੰਨਮੈਨ ਸਨ ਪ੍ਰੰਤੂ ਉਸਨੁੰ ਕੋਸ਼ਿਸ ਕਰਨ ਦੇ ਬਾਵਜੂਦ ਵੀ ਨਹੀਂ ਮਿਲ ਰਿਹਾ ਸੀ। ਜਿਸਦੇ ਚੱਲਦੇ ਉਸਨੇ ਅਪਣੇ ਚੰਡੀਗੜ੍ਹ ਰਹਿੰਦੇ ਸਾਢੂ ਜਸਵਿੰਦਰ ਸਿੰਘ ਨਾਲ ਮਿਲਕੇ ਇਹ ਸਾਰੀ ਸਾਜਸ਼ ਰਚੀ ਤੇ ਜਸਵਿੰਦਰ ਨੇ ਇਸ ਕੰਮ ਲਈ ਆਪਣੇ ਦੋਸਤਾਂ ਅਚਲ, ਪਿਯੂਸ਼ ਅਤੇ ਸੰਦੀਪ ਆਦਿ ਨੂੰ ਇਹ ਕੰਮ ਸੌਪਿਆ।

ਇਹ ਵੀ ਪੜ੍ਹੋ  Big News; ਬੀਤੀ ਰਾਤ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਅਕਾਲੀ ਆਗੂ ਦੇ ਘਰ ਵਿਜੀਲੈਂਸ ਦੀ Raid

ਇਸਦੇ ਬਦਲੇ ਡੇਢ ਲੱਖ ਰੁਪਏ ਬਾਬੇ ਵੱਲੋਂ ਦਿੱਤੇ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਕਾਂਡ ਵਿਚ ਵਰਤੀ ਗਈ ਗੱਡੀ, ਪਿਸਤੌਲ ਅਤੇ ਬਾਬੇ ਵੱਲੋਂ ਦਿੱਤੇ ਪੈਸਿਆਂ ਵਿਚੋਂ 50 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਹਨ। ਪੁਲਿਸ ਮੁਤਾਬਕ ਬਾਬੇ ਦੇ ਸਾਢੂ ਅਤੇ ਉਸਦੇ ਤਿੰਨਾਂ ਦੋਸਤਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਖੁਦ ਬਾਬਾ ਹਾਲੇ ਤੱਕ ਫ਼ਰਾਰ ਹਨ। ਇਸ ਘਟਨਾ ਦੀ ਇਲਾਕੇ ਵਿਚ ਪੂਰੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Big News; ਬੀਤੀ ਰਾਤ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਅਕਾਲੀ ਆਗੂ ਦੇ ਘਰ ਵਿਜੀਲੈਂਸ ਦੀ Raid

0

Mohali News: ਬੀਤੀ ਰਾਤ ਹੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਬਕਾ ਅਕਾਲੀ ਆਗੂ ਦੇ ਘਰ ਸ਼ਨੀਵਾਰ ਤੜਕਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਖਰੜ ਹਲਕੇ ਤੋਂ ਦੋ ਵਾਰ ਅਕਾਲੀ ਦਲ ਦੀ ਟਿਕਟ ਉੱਪਰ ਚੋਣ ਲੜ ਚੁੱਕੇ ਉੱਘੇ ਕਾਲੋਨੀਨਾਈਜਰ ਰਣਜੀਤ ਸਿੰਘ ਗਿੱਲ ਨੇ ਬੀਤੀ ਦੇਰ ਸ਼ਾਮ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਸੀ। ਉਹਨਾਂ ਕੁਝ ਦਿਨ ਪਹਿਲਾਂ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਰਣਜੀਤ ਸਿੰਘ ਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਜ਼ਦੀਕੀ ਵੀ ਮੰਨਿਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ  ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਪ੍ਰੰਤੂ ਹੁਣ ਥੋੜੇ ਸਮੇਂ ਵਿੱਚ ਵਾਪਰੇ ਇਸ ਵੱਡੇ ਘਟਨਾਕਰਮ ਨੂੰ ਲੈ ਕੇ ਸਿਆਸੀ ਹਲਕਿਆਂ ਦੇ ਵਿੱਚ ਕਾਫੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਉਧਰ ਦੂਜੇ ਪਾਸੇ AAP ਨੇ BJP ’ਤੇ ਸਵਾਲ ਖੜੇ ਕੀਤੇ ਹਨ। ਆਪ ਦੇ ਆਗੂਆਂ ਨੇ ਦੋਸ਼ ਲਗਾਇਆ ਕਿ BJP ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸ਼ਰਨ ਦਿੰਦੀ ਹੈ। ਆਪ ਬੁਲਾਰੇ ਨੇ ਇਹ ਵੀ ਦਾਅਵਾ ਕੀਤਾ ਕਿ ਪਹਿਲਾਂ ਮਜੀਠੀਆ ਦੇ ਖਿਲਾਫ਼ ਨਸ਼ਾ ਤਸਕਰੀ ਮਾਮਲੇ ਵਿੱਚ ED ਦੀ ਜਾਂਚ BJP ਨੇ ਰੋਕ ਦਿੱਤੀ ਸੀ ਤੇ ਹੁਣ ਰਾਤੋਂ-ਰਾਤ ਅਕਾਲੀ ਆਗੂ ਨੂੰ BJP ਵਿੱਚ ਸ਼ਾਮਲ ਕਰਵਾ ਦਿੱਤਾ, ਜਿਸ ’ਤੇ ਮਜੀਠੀਆ ਨਾਲ ਕਰੋੜਾਂ ਦੀ ਡਰੱਗ ਮਨੀ ਦੇ ਲੈਣ-ਦੇਣ ਦੇ ਦੋਸ਼ ਲੱਗ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, MP ਦੇ ਪੁੱਤਰ ਨੂੰ ਧਮਕੀਆਂ ਦੇਣ ਵਾਲਾ ਕਾਬੂ

0

Gurdaspur News: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੰਸਦ ਮੈਂਬਰ ਦੇ ਪੁੱਤਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਹੈ। ਮੁਲਜਮ ਨੇ ਸੋਸ਼ਲ ਮੀਡੀਆ ‘ਤੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਐਮ ਪੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਧਮਕੀ ਦੇਣ ਵਾਲੇ ਮੁਲਜਮ ਦੀ ਪਹਿਚਾਣ ਗਗਨਦੀਪ ਸਿੰਘ ਰੰਧਾਵਾ ਵਾਸੀ ਗੁਲਮਰਗ ਐਵਨਿਊ ਅੰਮ੍ਰਿਤਸਰ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਐਸਐਸਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਮੁਢਲੀ ਪੁਛਗਿਛ ਦੌਰਾਨ ਮੁਲਜਮ ਗਗਨਦੀਪ ਦਾ ਗੈਂਗਸਟਰ ਜੱਗੂ ਭਗਵਾਨਪੁਰੀਏ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਉਸਦੇ ਵਿਰੂਧ ਥਾਣਾ ਕੋਟਲੀ ਸੂਰਤ ਮੱਲੀਆ ਵਿਚ ਮੁਕੱਦਮਾ ਨੰਬਰ 98/25 ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਫ਼ਤਿਹਗੜ੍ਹ ਚੂੜੀਆ ਵਿਚ ਸਿਮਰਨਜੀਤ ਸਿੰਘ ਦੀ ਦਸਤਾਰ ਵਾਲੀ ਦੁਕਾਨ ਉਪਰ ਚੱਲੀਆਂ ਗੋਲੀਆਂ ਦਾ ਮਾਮਲਾ ਵੀ ਪੁਲਿਸ ਨੇ ਹੱਲ ਕਰ ਲਿਆ ਹੈ ਤੇ ਜਲਦੀ ਹੀ ਇਸ ਬਾਰੇ ਖੁਲਾਸਾ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੰਦਭਾਗੀ ਖਬਰ; ਗੱਡੀ ‘ਤੇ ਪੱਥਰ ਡਿੱਗਣ ਕਾਰਨ SDM ਤੇ ਉਸਦੇ ਮਾਸੂਮ ਪੁੱਤਰ ਦੀ ਹੋਈ ਮੌ+ਤ

ਬੀਤੀ ਸ਼ਾਮ ਜੰਮੂ ਕਸ਼ਮੀਰ ਦੇ ਰਿਆਸੀ ਇਲਾਕੇ ‘ਚ ਵਾਪਰੀ ਇੱਕ ਮੰਦਭਾਗੀ ਘਟਨਾ ਵਿਚ ਸੂਬਾ ਸਰਕਾਰ ਦੇ ਐਸਡੀਐਮ ਅਤੇ ਉਸਦੇ ਮਾਸੂਮ ਪੁੱਤਰ ਦੀ ਮੌਤ ਹੋਣ ਦੀ ਖਬਰ ਸਾਹਮਣੈ ਆਈ ਹੈ। ਇਹ ਘਟਨਾ ਇੱਥੇ ਲੈਂਡ-ਸਲਾਈਡਿੰਗ ਕਾਰਨ ਵਾਪਰੀ, ਜਿਸਦੇ ਵਿਚ ਐਸਡੀਐਮ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਛੱਡਣ ਵਾਲੇ ਹਲਕਾ ਇੰਚਾਰਜ਼ ਨੇ ਫ਼ੜਿਆ ਕਮਲ ਦਾ ਫੁੱਲ

ਇਸ ਹਾਦਸੇ ਵਿਚ ਐਸਡੀਐਮ ਦੀ ਪਤਨੀ ਅਤੇ ਤਿੰਨ ਹੋਰ ਰਿਸ਼ਤੇਦਾਰ ਵੀ ਜਖ਼ਮੀ ਹੋ ਗਏ। ਮ੍ਰਿਤਕ ਐਸਡੀਐਮ ਦੀ ਪਹਿਚਾਣ ਰਜਿੰਦਰ ਸਿੰਘ ਰਾਣਾ ਦੇ ਤੌਰ ‘ਤੇ ਹੋਈ ਹੈ,ਜੋਕਿ ਰਾਮਨਗਰ ਵਿਖੇ ਤੈਨਾਤ ਸਨ। ਘਟਨਾ ਸਮੇਂ ਉਹ ਆਪਣੇ ਪ੍ਰਵਾਰ ਸਮੇਤ ਕਿਤੇ ਜਾ ਰਹੇ ਸਨ ਕਿ ਰਾਸਤੇ ਵਿਚ ਇਹ ਘਟਨਾ ਵਾਪਰ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਨੂੰ ਛੱਡਣ ਵਾਲੇ ਹਲਕਾ ਇੰਚਾਰਜ਼ ਨੇ ਫ਼ੜਿਆ ਕਮਲ ਦਾ ਫੁੱਲ

0

SAS Nagar News: ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁੱਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਖਰੜ ਵਿਧਾਨ ਸਭਾ ਤੋਂ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਸੀ.ਐੱਮ. ਹਾਊਸ ਵਿਖੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਸੈਣੀ ਨੇ ਗਿੱਲ ਦਾ ਸਵਾਗਤ ਕੀਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੁੰ ਮਜਬੂਤੀ ਮਿਲਗੀ।

ਇਹ ਵੀ ਪੜ੍ਹੋ ਪਹਿਲੇ ਪਰਚੇ ਦੇ ਇੱਕ ਮਹੀਨੇ ਬਾਅਦ DSP ਭੁੱਚੋਂ ਦੇ Reader ਵਿਰੁਧ ਇੱਕ ਹੋਰ ਪਰਚਾ ਦਰਜ਼

ਇਸ ਦੌਰਾਨ ਰਣਜੀਤ ਸਿੰਘ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ‘ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਪੰਜਾਬ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼ਿਸਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।ਦਸਣਾ ਬਣਦਾ ਸੀ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਖਰੜ ਹਲਕੇ ਤੋਂ ਅਕਾਲੀ ਦਲ ਦਲ ਟਿਕਟ ‘ਤੇ ਚੋਣ ਲੜਣ ਵਾਲੇ ਰਣਜੀਤ ਸਿੰਘ ਗਿੱਲ ਨੂੰ ਸੁਖਬੀਰ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਸੀ। ਗਿੱਲ ਉੱਘਾ ਕਲੌਨੀਨਾਈਜ਼ਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909465