Thursday, May 21, 2026
Home Blog Page 555

Duplicate tata salt ; ਹੁਣ ਬਜ਼ਾਰ ‘ਚ ਨਕਲੀ ਨਮਕ, ਮਾਨਸਾ ‘ਚ ਟਾਟਾ ਕੰਪਨੀਆਂ ਦੇ ਅਧਿਕਾਰੀਆਂ ਨੇ ਮਾਰਿਆ ਛਾਪਾ

0

👉ਸ਼ੱਕੀ ਨਕਲੀ 4 ਕੁਇੰਟਲ ਨਕਲੀ ਨਮਕ ਨੂੰ ਪੁਲਿਸ ਨੇ ਲਿਆ ਕਬਜ਼ੇ ‘ਚ
Mansa News: duplicate tata salt ਮਾਨਸਾ ਦੇ ਵਿਚ ਇੱਕ ਅਨੌਖਾ ਮਾਮਲਾ ਸਾਹਮਣੇ ਆਇਆ ਹੈ, ਜਦ ਟਾਟਾ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਇੱਥੋਂ ਦੇ ਇੱਕ ਵਪਾਰੀ ਦੇ ਗੋਦਾਮ ‘ਤੇ ਛਾਪਾ ਮਾਰ ਕੇ 4 ਕੁਇੰਟਲ ਦੇ ਕਰੀਬ ਨਮਕ ਜਬਤ ਕੀਤਾ। ਕੰਪਨੀ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਨਕਲੀ ਨਮਕ ਹੈ, ਜਿਸਨੂੰ ਟਾਟਾ ਦੇ ਨਾਂ ਹੇਠ ਬਜ਼ਾਰ ਵਿਚ ਵੇਚਿਆ ਜਾ ਰਿਹਾ।

ਇਹ ਵੀ ਪੜ੍ਹੋ ਪਹਿਲੇ ਪਰਚੇ ਦੇ ਇੱਕ ਮਹੀਨੇ ਬਾਅਦ ਭੁੱਚੋਂ ਦੇ DSP ਦੇ Reader ਵਿਰੁਧ ਇੱਕ ਹੋਰ ਪਰਚਾ ਦਰਜ਼ 

ਫ਼ਿਲਹਾਲ ਸਿਹਤ ਵਿਭਾਗ ਵੱਲੋਂ ਇਸ ਨਮਕ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿਚ ਭੇਜ ਦਿੱਤੇ ਹਨ ਜਦਕਿ ਪੁਲਿਸ ਨੇ ਵਪਾਰੀ ਰਾਜ ਕੁਮਾਰ ਵਾਸੀ ਮਾਨਸਾ ਦੇ ਵਿਰੁਧ ਪਰਚਾ ਦਰਜ਼ ਕਰ ਲਿਆ। ਟਾਟਾ ਕੰਪਨੀ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਐੱਸ ਕੇ ਟ੍ਰੇਡਿੰਗ ਕੰਪਨੀ ਦੇ ਨਾਂ ਹੇਠ ਉਕਤ ਫ਼ਰਮ ਵੱਲੋਂ ਵੱਡੀ ਪੱਧਰ ‘ਤੇ ਦੁਕਾਨਦਾਰਾਂ ਨੂੰ ਨਮਕ ਸਪਲਾਈ ਕੀਤਾ ਜਾਂਦਾ ਸੀ, ਜਿਸਦੇ ਉਪਰ ਟਾਟਾ ਦਾ ਮਾਅਰਕਾ ਲੱਗਿਆ ਹੁੰਦਾ ਸੀ।

ਇਹ ਵੀ ਪੜ੍ਹੋ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਜਦਕਿ ਇਹ ਨਮਕ ਉਨ੍ਹਾਂ ਦੀ ਕੰਪਨੀ ਵੱਲੋਂ ਸਪਲਾਈ ਨਹੀਂ ਕੀਤਾ ਜਾਂਦਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਦੁਕਾਨਦਾਰ ਤੋਂ ਪੁਛਪੜਤਾਲ ਕੀਤੀ ਜਾਵੇਗੀ ਕਿ ਉਹ ਇਹ ਨਮਕ ਕਿੱਥੋਂ ਲੈ ਕੇ ਆਉਂਦਾ ਸੀ ਤੇ ਕਿੰਨੇ ਸਮੇਂ ਤੋਂ ਇਹ ਕੰਮ ਕਰ ਰਿਹਾ। ਉਨ੍ਹਾਂ ਦਸਿਆ ਕਿ ਜੇਕਰ ਇਸ ਕੇਸ ਵਿਚ ਕਿਸੇ ਹੋਰ ਦੀ ਭਾਗੀਦਾਰੀ ਹੋਈ ਤਾਂ ਉਸ ਵਿਰੁਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਹਿਲੇ ਪਰਚੇ ਦੇ ਇੱਕ ਮਹੀਨੇ ਬਾਅਦ DSP ਭੁੱਚੋਂ ਦੇ Reader ਵਿਰੁਧ ਇੱਕ ਹੋਰ ਪਰਚਾ ਦਰਜ਼

0

👉ਗ੍ਰਿਫਤਾਰੀ ਵਾਲੇ ਦਿਨ ਇੱਕ ਹੋਰ ਵਿਅਕਤੀ ਤੋਂ ਮੰਗੀ ਸੀ ਰਿਸ਼ਵਤ
Bathinda News: dsp reader arrested in bribe case in bathinda ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਲੰਘੀ 1 ਜੁਲਾਈ ਨੂੰ ਗ੍ਰਿਫਤਾਰ ਕੀਤੇ ਡੀਐਸਪੀ ਭੁੱਚੋਂ ਦੇ ਰੀਡਰ ਰਾਜ ਕੁਮਾਰ ਵਿਰੁਧ ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਕ ਹੋਰ ਪਰਚਾ ਦਰਜ਼ ਕਰ ਲਿਆ। ਇਹ ਪਰਚਾ ਦਰਸ਼ਨ ਸਿੰਘ ਨਾਂ ਦੇ ਵਿਅਕਤੀ ਦੀ ਸਿਕਾਇਤ ‘ਤੇ ਦਰਜ਼ ਕੀਤਾ ਗਿਆ, ਜਿਸਤੋਂ ਗ੍ਰਿਫਤਾਰੀ ਵਾਲੇ ਦਿਨ ਹੀ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣੀ ਸੀ ਪ੍ਰੰਤੂ ਉਸਤੋਂ ਪਹਿਲਾਂ ਹੀ ਰਾਜ ਕੁਮਾਰ ਨੂੰ ਇੱਕ ਔਰਤ ਦੀ ਸਿਕਾਇਤ ‘ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ Kangana Ranaut ਨੂੰ ਝਟਕਾ, ਹਾਈਕੋਰਟ ਨੇ ਮਾਣਹਾਨੀ ਮਾਮਲੇ ਵਿਚ ਪਿਟੀਸ਼ਨ ਕੀਤੀ ਰੱਦ

ਵਿਜੀਲੈਂਸ ਦੇ ਸੂਤਰਾਂ ਮੁਤਾਬਕ ਦਰਸ਼ਨ ਸਿੰਘ ਵਿਰੁਧ ਇੱਕ ਔਰਤ ਵੱਲੋਂ ਇੱਕ ਜਮੀਨੀ ਵਿਵਾਦ ਦੇ ਮਾਮਲੇ ਵਿਚ ਪਰਚਾ ਦਰਜ਼ ਹੋਇਆ ਸੀ। ਡੀਐਸਪੀ ਭੁੱਚੋਂ ਦੇ ਰੀਡਰ ਰਾਜ ਕੁਮਾਰ ਵੱਲੋਂ ਇਸ ਕੇਸ ਵਿਚ ਦੋਨਾਂ ਧਿਰਾਂ ਵਿਚਕਾਰ ਸਮਝੋਤਾ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਤੇ ਇਸ ਦੇ ਇਵਜ਼ ਵਿਚ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ ਤੇ 80 ਹਜ਼ਾਰ ਰੁਪਏ ਵਿਚ ਸੌਦਾ ਤੈਅ ਹੋਇਆ ਸੀ। ਸੂਤਰਾਂ ਮੁਤਾਬਕ ਰੀਡਰ ਦੀ ਗ੍ਰਿਫਤਾਰੀ ਦੌਰਾਨ ਦਰਸ਼ਨ ਸਿੰਘ 80 ਹਜ਼ਾਰ ਰੁਪਏੇ ਲੈਣ ਲਈ ਗਿਆ ਹੋਇਆ ਸੀ ਪ੍ਰੰਤੂ ਜਦ ਪੈਸੇ ਲੈ ਕੇ ਆਇਆ ਤਦ ਤੱਕ ਰੀਡਰ ਗ੍ਰਿਫਤਾਰ ਹੋ ਚੁੱਕਿਆ ਸੀ।

ਇਹ ਵੀ ਪੜ੍ਹੋ ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਦਰਸ਼ਨ ਸਿੰਘ ਨੇ ਵੀ ਆਪਣਾ ਮਾਮਲਾ ਵਿਜੀਲੈਂਸ ਦੇ ਧਿਆਨ ਵਿਚ ਲਿਆਂਦਾ ਸੀ ਤੇ ਰੀਡਰ ਕਮ ਸੁਰੱਖਿਆ ਅਫ਼ਸਰ ਵੱਲੋਂ ਮੰਗੀ ਜਾ ਰਹੀ ਰਿਸ਼ਵਤ ਦੇ ਸਬੂਤ ਵਜੋਂ ਰਿਕਾਡਿੰਗ ਵੀ ਮੁਹੱਈਆਂ ਕਰਵਾਈ ਸੀ। ਪੜਤਾਲ ਤੋਂ ਬਾਅਦ ਵਿਜੀਲੈਂਸ ਨੇ ਇਹ ਪਰਚਾ ਦਰਜ਼ ਕੀਤਾ ਹੈ ਤੇ ਬੀਤੇ ਕੱਲ ਬਠਿੰਡਾ ਜੇਲ੍ਹ ਵਿਚ ਬੰਦ ਰਾਜ ਕੁਮਾਰ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਦੋਨਾਂ ਹੀ ਮਾਮਲਿਆਂ ਵਿਚ ਮੁਹੱਈਆਂ ਕਰਵਾਏ ਤਕਨੀਕੀ ਸਬੂਤਾਂ ਵਿਚ ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਦੀ ਭੂਮਿਕਾ ਵੀ ਸ਼ੱਕੀ ਪਾਈ ਜਾ ਰਹੀ ਹੈ, ਜਿਸਦੇ ਚੱਲਦੇ ਉਸਦੇ ਵਿਰੁਧ ਵੀ ਅੰਦਰਖਾਤੇ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

0

👉ਸੁਸਾਇਟੀਆਂ ਨੂੰ ਲੈਣ ਦੀ ਕੀਤੀ ਸ਼ੁਰੂਆਤ; ਕੰਪਿਊਟਰੀਕਰਨ ਵਿੱਚ ਲਿਆਂਦੀ ਜਾਵੇਗੀ ਤੇਜ਼ੀ; ਆਡਿਟ ਅਤੇ ਅਰਧ-ਨਿਆਂਇਕ ਜਵਾਬਦੇਹੀ ‘ਤੇ ਦਿੱਤਾ ਜ਼ੋਰ
Chandigarh News:ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ‘ਤੇ, ਸਹਿਕਾਰੀ ਸਭਾਵਾਂ, ਪੰਜਾਬ ਦੇ ਰਜਿਸਟਰਾਰ ਸ੍ਰੀ ਗਿਰੀਸ਼ ਦਿਆਲਨ, ਆਈਏਐਸ ਦੀ ਪ੍ਰਧਾਨਗੀ ਹੇਠ ਅੱਜ ਸਹਿਕਾਰਤਾ ਵਿਭਾਗ ਦੀ ਸੂਬਾ-ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ ਆਡੀਟਰ ਸਹਿਕਾਰੀ ਸਭਾਵਾਂ, ਜੁਆਇੰਟ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਸੂਬੇ ਭਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਜਿਸਟਰਾਰ ਨੇ ਖੇਤਰੀ ਪੱਧਰ ਦੇ ਨਤੀਜੇ ਹਾਸਲ ਕਰਨ ਲਈ ਸਮਾਂ-ਬੱਧ, ਟੀਚਾਗਤ ਕਾਰਗੁਜ਼ਾਰੀ ਅਤੇ ਵਿਅਕਤੀਗਤ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਇਹ ਵੀ ਐਲਾਨ ਕੀਤਾ ਗਿਆ ਕਿ ਹੁਣ ਤੋਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬਿਨ੍ਹਾਂ ਰੁਕਾਵਟ ਅਜਿਹੀਆਂ ਸਮੀਖਿਆ ਮੀਟਿੰਗਾਂ ਕਰਵਾਈਆਂ ਜਾਣਗੀਆਂ।ਮੀਟਿੰਗ ਦੌਰਾਨ ਕੀਤੀ ਗਈ ਵੱਡੀ ਪਹਿਲਕਦਮੀ ਫੀਲਡ ਅਫਸਰਾਂ ਵੱਲੋਂ ਘਾਟੇ ਵਿੱਚ ਜਾਣ ਵਾਲੀਆਂ ਜਾਂ ਮਾੜੀ ਕਾਰਗੁਜ਼ਾਰੀ ਵਾਲੀਆਂ ਸਹਿਕਾਰੀ ਸਭਾਵਾਂ ਨੂੰ ਗੋਦ ਲੈਣ ਸੀ। ਇਸ ਨਵੇਂ ਢਾਂਚੇ ਤਹਿਤ, ਸਾਰੇ ਇੰਸਪੈਕਟਰਾਂ ਨੂੰ ਉਨ੍ਹਾਂ ਦੇ ਤਾਇਨਾਤੀ ਸਥਾਨ ਦੇ ਨੇੜੇ ਇੱਕ ਸੁਸਾਇਟੀ ਸੌਂਪੀ ਜਾਵੇਗੀ ਤਾਂ ਜੋ ਉਹ ਬਿਨਾਂ ਸਕੱਤਰ ਵਾਲੀਆਂ 800 ਸੁਸਾਇਟੀਆਂ ਨੂੰ ਗੋਦ ਲੈ ਸਕਣ ਅਤੇ ਉਨ੍ਹਾਂ ਦਾ ਸਮਰਥਨ ਕਰ ਸਕਣ। ਇਸ ਤੋਂ ਇਲਾਵਾ, ਹਰੇਕ ਜੁਆਇੰਟ ਰਜਿਸਟਰਾਰ ਵੱਲੋਂ ਘੱਟੋ-ਘੱਟ ਇੱਕ ਸੁਸਾਇਟੀ ਗੋਦ ਲਈ ਜਾਵੇਗੀ ਜਦਕਿ ਡਿਪਟੀ ਰਜਿਸਟਰਾਰ ਵੱਲੋਂ ਦੋ ਅਤੇ ਸਹਾਇਕ ਰਜਿਸਟਰਾਰ ਵੱਲੋਂ ਤਿੰਨ ਸੁਸਾਇਟੀਆਂ ਨੂੰ ਗੋਦ ਲਿਆ ਜਾਵੇਗਾ। ਅਧਿਕਾਰੀਆਂ ਤੋਂ ਉਮੀਦ ਕੀਤੀ ਜਾਵੇਗੀ ਕਿ ਉਹ ਆਪਣੀਆਂ ਗੋਦ ਲਈਆਂ ਗਈਆਂ ਸੁਸਾਇਟੀਆਂ ਦੀ ਦੇਖ-ਰੇਖ ਕਰਨਗੇ, ਸਹਿਯੋਗ ਦੇਣਗੇ ਅਤੇ ਕਾਰਗੁਜ਼ਾਰੀ ਦੀ ਨਿਗਰਾਨੀ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਇਸ ਕਦਮ ਦਾ ਉਦੇਸ਼ ਸਿੱਧੀ ਜ਼ਿੰਮੇਵਾਰੀ ਸਥਾਪਤ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਸੁਚਾਰੂ ਸੁਧਾਰ ਯਕੀਨੀ ਬਣਾਉਣਾ ਹੈ।ਪੀਏਸੀਐਸ ਕੰਪਿਊਟਰੀਕਰਨ ਦੀ ਸਥਿਤੀ ਦੀ ਸਮੀਖਿਆ ਕਰਦਿਆਂ, ਰਜਿਸਟਰਾਰ ਨੇ ਰੋਜ਼ਾਨਾ ਨਿਗਰਾਨੀ ਜ਼ਰੀਏ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਪੰਜ ਵਧੀਕ ਰਜਿਸਟਰਾਰਾਂ ਨੂੰ ਜ਼ਿਲ੍ਹਾ-ਵਾਰ ਨਿਗਰਾਨੀ ਦਾ ਜਿੰਮਾ ਸੌਂਪਿਆ ਗਿਆ ਹੈ, ਜਦੋਂਕਿ ਵਧੀਕ ਰਜਿਸਟਰਾਰ (ਹੈੱਡਕੁਆਰਟਰ) ਤਾਲਮੇਲ ਦੀ ਨਿਗਰਾਨੀ ਕਰਨਗੇ ਅਤੇ ਹਫਤਾਵਾਰੀ ਪ੍ਰਗਤੀ ਰਿਪੋਰਟਾਂ ਪੇਸ਼ ਕਰਨਗੇ। ਜ਼ਿਲ੍ਹਾ-ਪੱਧਰੀ ਨੋਡਲ ਅਫਸਰਾਂ ਦੀ ਨਿਯੁਕਤੀ ਲਾਜ਼ਮੀ ਕੀਤੀ ਗਈ ਹੈ, ਅਤੇ ਕੰਪਿਊਟਰੀਕਰਨ ਪ੍ਰਕਿਰਿਆ ਵਿੱਚ ਕਿਸੇ ਵੀ ਵਿਰੋਧ ਜਾਂ ਰੁਕਾਵਟ ਵਿਰੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਰਜਿਸਟਰਾਰ ਨੇ ਕਿਹਾ ਕਿ ਪਾਰਦਰਸ਼ਤਾ, ਕੁਸ਼ਲਤਾ ਤੇ ਵਿੱਤੀ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਹਿਕਾਰੀ ਸਭਾਵਾਂ ਦਾ ਮੁਕੰਮਲ ਡਿਜੀਟਲ ਪਰਿਵਰਤਨ ਬੇਹੱਦ ਜ਼ਰੂਰੀ ਹੈ।ਮੀਟਿੰਗ ਵਿੱਚ ਆਡਿਟ ਸਬੰਧੀ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ। ਸਾਰੇ ਫੀਲਡ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾਵਾਂ ਅੰਦਰ ਆਡਿਟ ਨਿਰੀਖਣਾਂ ਦੀ 100 ਫ਼ੀਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਆਡਿਟ ਸਬੰਧੀ ਤਰੁੱਟੀਆਂ ਨੂੰ ਜਾਇਜ਼ ਠਹਿਰਾਉਣ ਲਈ ਪੋਸਟ-ਫੈਕਟੋ “ਵਿਸ਼ੇਸ਼ ਰਿਪੋਰਟਾਂ” ਹੁਣ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਜਿਨ੍ਹਾਂ ਅਧਿਕਾਰੀਆਂ ਨੇ ਪਹਿਲਾਂ ਜਿਹਨਾਂ ਮਾਮਲਿਆਂ ਵਿੱਚ ਤਰੁੱਟੀ ਰਹਿਤ ਰਿਪੋਰਟਾਂ ਜਾਰੀ ਕੀਤੀਆਂ ਸਨ ਅਤੇ ਬਾਅਦ ਵਿੱਚ ਜਿੱਥੇ ਧੋਖਾਧੜੀ ਹੋਣ ਦਾ ਪਤਾ ਲੱਗਿਆ ਸੀ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਰਧ-ਨਿਆਂਇਕ ਕਾਰਵਾਈਆਂ ਅਤੇ ਅਦਾਲਤੀ ਮਾਮਲਿਆਂ ਲਈ ਇੱਕ ਵਿਆਪਕ ਸਮੀਖਿਆ ਤੰਤਰ ਵੀ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ  ਅਜ਼ਾਦੀ ਦਿਵਸ ਮੌਕੇ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਝੰਡਾ, ਲਿਸਟ ਜਾਰੀ

ਇਹ ਨਿਰਦੇਸ਼ ਦਿੱਤਾ ਗਿਆ ਸੀ ਕਿ ਆਰਡਰ ਦੀਆਂ ਸਾਰੀਆਂ ਪ੍ਰਮਾਣਿਤ ਕਾਪੀਆਂ ਘੋਸ਼ਣਾ ਦੇ ਸੱਤ ਦਿਨਾਂ ਦੇ ਅੰਦਰ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਲੰਬਿਤ ਮਾਮਲਿਆਂ ਦੀ ਹਫਤਾਵਾਰੀ ਸਮੀਖਿਆ ਡਿਪਟੀ ਰਜਿਸਟਰਾਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਧੋਖਾਧੜੀ ਦੇ ਇਰਾਦੇ ਜਾਂ ਅਧਿਕਾਰ ਖੇਤਰ ਵਿੱਚ ਦਖਲਅੰਦਾਜ਼ੀ ਨਾਲ ਪਾਸ ਕੀਤੇ ਗਏ ਹਰੇਕ ਆਰਡਰ ਦੀ ਪ੍ਰਸ਼ਾਸਨਿਕ ਪੱਧਰ ‘ਤੇ ਜਾਂਚ ਕੀਤੀ ਜਾਵੇਗੀ, ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਰਜਿਸਟਰਾਰ ਨੇ ਪੀਏਸੀਐਸ ਵਿੱਚ ਸਟਾਫ ਦੀ ਘਾਟ ਦੇ ਮੁੱਦੇ ਨੂੰ ਵੀ ਉਜਾਗਰ ਕੀਤਾ ਅਤੇ ਸਕੱਤਰ ਦੀਆਂ ਅਸਾਮੀਆਂ ਨੂੰ ਤਰਕਸੰਗਤ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਸਪੱਸ਼ਟ ਹਫਤਾਵਾਰੀ ਸਮਾਂ-ਸਾਰਣੀ ਅਤੇ ਆਉਣ-ਜਾਣ ਦੇ ਖਰਚਿਆਂ ਦੀ ਅਦਾਇਗੀ ਲਈ ਪ੍ਰਸਤਾਵਿਤ ਸਹਾਇਤਾ ਸ਼ਾਮਲ ਹੋਵੇ। ਖਾਦ ਇੰਡੈਂਟ ਵੀ ਪੀਏਸੀਐਸ ਮੈਂਬਰਸ਼ਿਪ ਅਤੇ ਜ਼ਮੀਨੀ ਹੋਲਡਿੰਗ ‘ਤੇ ਅਸਲ-ਸਮੇਂ ਦੇ ਡੇਟਾ ਦੇ ਅਧਾਰ ‘ਤੇ ਕੀਤੇ ਜਾਣੇ ਹਨ, ਜਿਸ ਵਿੱਚ ਨਿਰਪੱਖ ਵੰਡ ਨੂੰ ਯਕੀਨੀ ਬਣਾਉਣ ਲਈ ਬੰਦ ਪਈਆਂ ਸੁਸਾਇਟੀਆਂ ਨੂੰ ਰਸਮੀ ਤੌਰ ‘ਤੇ ਕਾਰਜਸ਼ੀਲ ਸੁਸਾਇਟੀਆਂ ਨਾਲ ਜੋੜਿਆ ਜਾਣਾ ਹੈ। ਸਾਰੇ ਡੀਆਰਜ਼ ਨੂੰ ਇੱਕ ਹਫ਼ਤੇ ਦੇ ਅੰਦਰ ਪੂਰਾ ਜ਼ਿਲ੍ਹਾ-ਪੱਧਰੀ ਡੇਟਾ ਜਮ੍ਹਾਂ ਕਰਾਉਣ ਦਾ ਕੰਮ ਸੌਂਪਿਆ ਗਿਆ ਹੈ।ਵਿਆਪਕ ਪ੍ਰਸ਼ਾਸਨਿਕ ਸੁਧਾਰਾਂ ਦੇ ਹਿੱਸੇ ਵਜੋਂ, ਰਜਿਸਟਰਾਰ ਨੇ ਸਮੁੱਚੇ ਪੱਤਰ ਵਿਹਾਰ ਲਈ ਈਆਫਿਸ ਅਤੇ ਅਧਿਕਾਰਤ punjab.gov.in ਈਮੇਲ ਖਾਤਿਆਂ ਦੀ ਲਾਜ਼ਮੀ ਵਰਤੋਂ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਉਨ੍ਹਾਂ ਕਿਹਾ ਕਿ ਕਾਗ਼ਜ਼ੀ ਦਸਤਾਵੇਜ਼ ਭੇਜਣ ਦੀ ਰਵਾਇਤ ਨੂੰ ਘਟਾਇਆ ਜਾਵੇ। ਸਾਰੇ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਅਤੇ ਸੁਚੱਜੇ ਢੰਗ ਨਾਲ ਦਰਜ ਕੀਤੀਆਂ ਕਾਰਵਾਈਆਂ ਨੂੰ ਹੈੱਡਕੁਆਰਟਰ ਜਮ੍ਹਾਂ ਕਰਵਾਉਣ।ਕੌਮਾਂਤਰੀ ਸਹਿਕਾਰੀ ਸਾਲ ਦੇ ਮੱਦੇਨਜ਼ਰ, ਰਜਿਸਟਰਾਰ ਨੇ ਸਾਰੇ ਅਧਿਕਾਰੀਆਂ ਵੱਲੋਂ ਸਰਗਰਮ ਅਤੇ ਖੇਤਰ-ਅਧਾਰਤ ਸ਼ਮੂਲੀਅਤ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾ ਕੇਵਲ ਸਹਿਕਾਰੀ ਸਭਾਵਾਂ ਦੀ ਹੋਂਦ ਬਰਾਕਰਾਰ ਰਹੇ ਸਗੋਂ ਇਹਨਾਂ ਦਾ ਵਿਸਥਾਰ ਹੋ ਸਕੇ ਅਤੇ ਇਹ ਪੇਂਡੂ ਵਿਕਾਸ ਤੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ।ਅਗਲੀ ਸੂਬਾ-ਪੱਧਰੀ ਸਮੀਖਿਆ ਮੀਟਿੰਗ 2 ਸਤੰਬਰ, 2025 ਨੂੰ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Kangana Ranaut ਨੂੰ ਝਟਕਾ, ਹਾਈਕੋਰਟ ਨੇ ਮਾਣਹਾਨੀ ਮਾਮਲੇ ਵਿਚ ਪਿਟੀਸ਼ਨ ਕੀਤੀ ਰੱਦ

0

Chandigarh News: Kangana Ranaut ਭਾਜਪਾ ਦੀ ਮੰਡੀ ਤੋਂ ਲੋਕ ਸਭਾ ਮੈਂਬਰ ਤੇ ਬਾਲੀਵੁੱਡ ਐਕਟਰੇਸ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚੋਂ ਝਟਕਾ ਲੱਗਿਆ ਹੈ। ਉਚ ਅਦਾਲਤ ਨੇ ਇਸ ਅਦਾਕਾਰਾ ਵਿਰੁਧ ਬਠਿੰਡਾ ਦੀ ਇੱਕ ਬਜੁਰਗ ਔਰਤ ਮਹਿੰਦਰ ਕੌਰ ਵੱਲੋਂ ਉਥੋਂ ਦੀ ਅਦਾਲਤ ਵਿਚ ਦਾਈਰ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

ਇਸ ਪਿਟੀਸ਼ਨ ਦੇ ਰੱਦ ਹੋਣ ਨਾਲ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ, ਕਿਉਂਕਿ ਬਠਿੰਡਾ ਦੀ ਅਦਾਲਤ ਵਿੱਚ ਇਸ ਕੇਸ ਦੀ ਅਗਲੀ ਸੁਣਵਾਈ 11 ਅਗਸਤ ਨੂੰ ਤੈਅ ਕੀਤੀ ਗਈ ਹੈ। ਚੱਲ ਰਹੇ ਮਾਣਹਾਨੀ ਕੇਸ ਲਈ ਰਾਹ ਪੱਧਰਾ ਹੋ ਗਿਆ ਹੈ। ਦਸਣਾ ਬਣਦਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਦ ਦਿੱਲੀ ਵਿਚ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਅੰਦੋਲਨ ਚਲਾਇਆ ਜਾ ਰਿਹਾ ਸੀ ਤਾਂ ਇਸ ਅੰਦੋਲਨ ਵਿਚ ਸ਼ਾਮਲ ਔਰਤਾਂ ਵਿਰੁਧ ਇਸ ਅਦਾਕਾਰ ਨੇ ਮਾੜੀਆਂ ਟਿੱਪਣੀਆਂ ਕੀਤੀਆਂ ਸਨ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਉਨ੍ਹਾਂ ਆਪਣੇ ਸੋਸਲ ਮੀਡੀਆ ‘ਤੇ ਬਠਿੰਡਾ ਜ਼ਿਲ੍ਹਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਔਰਤ ਮਹਿੰਦਰ ਕੌਰ ਦੀ ਫ਼ੋਟੋ ਵੀ ਸੇਅਰ ਕੀਤੀ ਸੀ। ਇਹ ਮਾਮਲਾ ਕਾਫ਼ੀ ਭਖਿਆ ਸੀ ਤੇ ਅਖੀਰ ਮਹਿੰਦਰ ਕੌਰ ਨੇ ਹੀ 5 ਜਨਵਰੀ 2021 ਨੂੰ ਬਠਿੰਡਾ ਦੀ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਧਾਰਾ 499,500 ਤਹਿਤ ਮਾਣਹਾਨੀ ਦਾ ਕੇਸ ਦਾਈਰ ਕਰ ਦਿੱਤਾ ਸੀ। ਜਿਸਦੇ ਵਿਰੁਧ ਕੰਗਨਾ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਹਾਈਕੋਰਟ ਨੇ ਸੁਣਵਾਈ ਦੌਰਾਨ ਇਸ ਕੇਸ ਉਪਰ ਸਟੇਅ ਲਗਾ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਸ ਸੀ ਡਿਪਾਰਟਮੈਂਟ ਕਾਂਗਰਸ ਦੀ ਜ਼ਿਲਾ ਪੱਧਰੀ ਇਕੱਤਰਤਾ 3 ਅਗਸਤ ਨੂੰ

0

Bathinda News:ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਤਾਨਾਸ਼ਾਹ ਫੈਂਸਲਿਆ ਅਤੇ ਸੰਵਿਧਾਨ ਨੂੰ ਬਚਾਉਣ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਕਾਂਗਰਸ ਪਾਰਟੀ ਦੇ ਐਸ ਸੀ ਡਿਪਾਰਟਮੈਂਟ ਵੱਲੋਂ 3 ਅਗਸਤ ਐਤਵਾਰ ਨੂੰ ਲਾਰਡ ਰਾਮਾਂ ਕਮਿਊਨਿਟੀ ਹਾਲ ਨੇੜੇ ਦਾਣਾ ਮੰਡੀ ਵਿਖੇ ਸਵੇਰੇ 10 ਵਜੇ ਜ਼ਿਲਾ ਪੱਧਰੀ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿਚ ਐਸ ਸੀ ਡਿਪਾਰਟਮੈਂਟ ਦੇ ਸੂਬਾ ਚੇਅਰਮੈਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਤੇ ਵਾਇਸ ਚੇਅਰਮੈਨ ਸਾਬਕਾ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਪ੍ਰਧਾਨਗੀ ਕਰਨਗੇ।

ਇਹ ਵੀ ਪੜ੍ਹੋ  Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

ਜਿਲਾ ਚੇਅਰਮੈਨ ਬਠਿੰਡਾ ਦਿਹਾਤੀ ਸਰਦੂਲ ਸਿੰਘ ਗੋਬਿੰਦਪੁਰਾ ਤੇ ਜਿਲਾ ਚੇਅਰਮੈਨ ਸ਼ਹਿਰੀ ਸੁਨੀਲ ਕੁਮਾਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਪਸੰਦ ਕਰਦੇ ਅਤੇ ਮੋਦੀ ਦੇ ਤਾਨਾਸ਼ਾਹ ਨੀਤੀਆਂ ਤੋਂ ਦੁੱਖੀ ਨਾਗਰਿਕਾਂ ਨੂੰ ਸੰਵਿਧਾਨ ਬਚਾਓ ਇਕੱਤਰਤਾ ਵਿੱਚ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਜਾਂਦਾ ਹੈ। ਉਹਨਾਂ ਦਸਿਆ ਕਿ ਇਸ ਇਕੱਤਰਤਾ ਵਿਚ ਜ਼ਿਲਾ ਬਠਿੰਡਾ ਦੇ ਸਾਰੇ ਹੀ ਹਲਕਾ ਇੰਚਾਰਜ ਅਤੇ ਸੰਗਠਨ ਦੇ ਅਹੁਦੇਦਾਰ ਪਹੁੰਚ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

0

👉ਪਾਕਿਸਤਾਨ-ਅਧਾਰਤ ਤਸਕਰ ਰਾਣਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ
👉ਸੂਬੇ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ ਅਤੇ ਅਪਰਾਧਿਕ ਪਿਛੋਕੜ ਵਾਲੇ ਅਪਰਾਧੀ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਰਾਣਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਕਰਦੇ ਸਨ ਤਾਂ ਜੋ ਸਰਹੱਦੀ ਰਾਜ ਦੀ ਸ਼ਾਂਤੀ ਨੂੰ ਢਾਹ ਲਾਈ ਜਾ ਸਕੇ।

ਇਹ ਵੀ ਪੜ੍ਹੋ  ਅਜ਼ਾਦੀ ਦਿਵਸ ਮੌਕੇ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਝੰਡਾ, ਲਿਸਟ ਜਾਰੀ

ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਖੁਫੀਆ ਇਤਲਾਹ ਮਿਲੀ ਸੀ। ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ’ਤੇ ਸਥਿਤ ਬੱਸ ਸਟਾਪ ਪੰਜਵੜ ਦੇ ਨੇੜੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਉਦੋਂ ਰੋਕਿਆ, ਜਦੋਂ ਉਹ (ਮੁਲਜ਼ਮ) ਉਨ੍ਹਾਂ ਗੈਂਗਸਟਰਾਂ ਦੀ ਉਡੀਕ ਕਰ ਰਹੇ ਸਨ, ਜਿਨ੍ਹਾਂ ਨੂੰ ਖੇਪ ਅੱਗੇ ਪਹੁੰਚਾਈ ਜਾਣੀ ਸੀ। ਡੀਜੀਪੀ ਨੇ ਦੱਸਿਆ ਕਿ ਕਾਰਵਾਈ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਆਰਮਜ਼ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 42 ਮਿਤੀ 01-08-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਡਵੋਕੇਟ ਸੁਰਜੀਤ ਸੋਹੀ ਨੂੰ ਸਦਮਾ,ਨੌਜਵਾਨ ਪੁੱਤਰ ਦੀ ਮੌਤ

0

Bathinda News:ਸੀ ਪੀ ਆਈ ਦੇ ਆਗੂ ਕਾ: ਸੁਰਜੀਤ ਸਿੰਘ ਸੋਹੀ ਸੀਨੀਅਰ ਐਡਵੋਕੇਟ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਹਨਾਂ ਦੇ ਹੋਣਹਾਰ ਸਪੁੱਤਰ ਨਿਰਮਲ ਸਿੰਘ ਸੋਹੀ ਦੀ ਅਚਾਨਕ ਸੰਖੇਪ ਜਿਹੀ ਬੀਮਾਰੀ ਕਾਰਨ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਤੇ ਨਬਾਲਗ ਪੁੱਤਰ ਤੇ ਪੁੱਤਰੀ ਛੱਡ ਗਏ ਹਨ। ਉਹ ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਦੇ ਜਨਰਲ ਸਕੱਤਰ ਸ੍ਰੀ ਰਣਜੀਤ ਗੌਰਵ ਦੇ ਨਜਦੀਕੀ ਰਿਸ਼ਤੇਦਾਰ ਸਨ।

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

ਸੋਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਾ: ਹਰਦੇਵ ਅਰਸ਼ੀ ਸਾਬਕਾ ਵਿਧਾਇਕ, ਸ੍ਰੀ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਸ਼ਹਿਰੀ, ਸ੍ਰੀ ਬਲਕਾਰ ਸਿੰਘ ਸਾਬਕਾ ਵਿਧਾਇਕ ਕਾਲਿਆਂਵਾਲੀ, ਬਾਰ ਐਸੋਸੀਏਸਨ ਦੇ ਸਾਬਕਾ ਪ੍ਰਧਾਨ ਸ੍ਰੀ ਜਤਿੰਦਰ ਰਾਏ ਖੱਟਰ ਉਹਨਾਂ ਦੇ ਘਰ ਪਹੁੰਚੇ ਅਤੇ ਦੁੱਖ ਸਾਂਝਾ ਕੀਤਾ। ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਦੇ ਪ੍ਰਧਾਨ ਸ੍ਰੀ ਜਸਪਾਲ ਮਾਨਖੇੜਾ, ਗੁਰਦੇਵ ਖੋਖਰ, ਦਮਜੀਤ ਦਰਸ਼ਨ, ਬਲਵਿੰਦਰ ਭੁੱਲਰ, ਜਰਨੈਲ ਭਾਈਰੂਪਾ, ਕਹਾਣੀਕਾਰ ਅਤਰਜੀਤ, ਕਾ: ਜਗਜੀਤ ਸਿੰਘ ਜੋਗਾ, ਕਾ: ਬਲਕਰਨ ਸਿੰਘ, ਕਾ: ਬਲਕਾਰ ਸਿੰਘ ਸੀਟੂ ਆਗੂ, ਕਾ: ਹਰਮਿੰਦਰ ਸਿੰਘ ਢਿੱਲੋਂ ਨੇ ਵੀ ਸ੍ਰੀ ਨਿਰਮਲ ਸੋਹੀ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤੌਲ,.30 ਬੋਰ ਦੇ ਚਾਰ ਸਟਾਰ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਹਾਸਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀਆਂ ਨੂੰ ਭੜਕਾਉਣ ਅਤੇ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ ਅਜ਼ਾਦੀ ਦਿਵਸ ਮੌਕੇ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਝੰਡਾ, ਲਿਸਟ ਜਾਰੀ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿਕੰਦਰ ਅਤੇ 17 ਸਾਲਾ ਨਾਬਾਲਗ, ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦਾ ਘਰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਹੈ ਅਤੇ ਨਿਰਧਾਰਤ ਸਥਾਨਾਂ ‘ਤੋਂ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਦੇ ਸਨ।ਦੂਜੇ ਮਾਡਿਊਲ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਪਰਦੀਪ ਅਤੇ ਜਰਨੈਲ ਮ੍ਰਿਤਕ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ, ਜਿਸਦੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਦੁਸ਼ਮਣੀ ਸੀ, ਦੇ ਸਾਥੀ ਹਨ।

ਇਹ ਵੀ ਪੜ੍ਹੋ ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਉਨ੍ਹਾਂ ਕਿਹਾ ਕਿ ਇਹ ਹਥਿਆਰ ਪਾਕਿਸਤਾਨੀ ਤਸਕਰਾਂ ਤੋਂ ਪ੍ਰਾਪਤ ਕੀਤੇ ਗਏ ਆਧੁਨਿਕ ਪਿਸਤੌਲ ਹਨ ਅਤੇ ਮ੍ਰਿਤਕ ਸੋਨੂੰ ਮੋਟਾ ਨੇ ਆਪਣੀ ਮੌਤ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸੌਂਪੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਕਾਰਵਾਈ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ- ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(7) ਅਤੇ 27 ਅਧੀਨ ਐਫਆਈਆਰ ਨੰ. 187 ਮਿਤੀ 26.07.2025 ਅਤੇ ਪੁਲਿਸ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 160 ਮਿਤੀ 29.07.2025 ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਕੈਬੀਨਟ ਮੰਤਰੀ ਹਰਦੀਪ ਮੁੰਡੀਆ ਨੇ ਫੇਸ 11 ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੀ ਰਹੇ ਮੌਜੂਦ
SAS Nagar News:ਮੋਹਾਲੀ ਦੇ ਫੇਸ 11 ਵਿੱਚ ਪਿਛਲੇ ਕਈਂ ਸਾਲਾਂ ਤੋਂ ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਇਥੋਂ ਦੇ ਨਿਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਛੁਟਕਾਰਾ ਦਿਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 2.05 ਕਰੋੜ ਰੁਪਏ ਦੇ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੇ ਅੱਜ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਇਸ ਦੌਰਾਨ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਅਤੇ ਏਜੀ ਦਫਤਰ ਪੰਜਾਬ ਤੋਂ ਸ. ਧਰਮਿੰਦਰ ਸਿੰਘ ਲਾਂਬਾ ਵੀ ਮੌਜੂਦ ਰਹੇ।
ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਇਸ ਮੌਕੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਕੰਮ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਗਿਆ ਹੈ, ਜਿਸ ਕਾਰਨ ਇਸ ਸਾਲ ਬਰਸਾਤ ਦੇ ਦਿਨਾਂ ਵਿੱਚ ਫੇਸ 11 ਵਾਸੀਆਂ ਨੂੰ ਬਰਸਾਤੀ ਪਾਣੀ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ। ਪਿਛਲੇ ਸਾਲਾਂ ਦੌਰਾਨ ਬਰਸਾਤੀ ਪਾਣੀ ਲੋਕਾਂ ਦਾ ਘਰਾਂ ਵਿੱਚ ਵੜ ਕੇ ਉਨਾਂ ਦਾ ਬਹੁਤ ਨੁਕਸਾਨ ਕਰਦਾ ਸੀ। ਉਨ੍ਹਾਂ ਨੇ ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਦਿੱਤੇ।ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਦੱਸਿਆ ਕਿ ਫੇਜ਼-11, ਮੋਹਾਲੀ ਦੇ ਪੈਟਰੋਲ ਪੰਪ ਤੋਂ ਲੈ ਕੇ ਮੋਹਾਲੀ ਗੋਲਫ ਰੇਂਜ ਤੱਕ 56“ (1400 ਐਮ.ਐਮ.) ਵਿਆਸ ਦੀ ਆਰ.ਸੀ.ਸੀ. ਪਾਈਪ (ਜਿਸ ਦੀ ਲੰਬਾਈ ਲਗਭਗ 750 ਮੀਟਰ ਹੈ) ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਫੇਸ 11 ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗੀ, ਜਿਸ ਨਾਲ ਲੋਕਾਂ ਦੇ ਘਰ ਅਤੇ ਕੀਮਤੀ ਸਮਾਨ ਖਰਾਬ ਨਹੀਂ ਹੋਣਗੇ ਅਤੇ ਇਥੋਂ ਦੇ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਫੇਸ 11 ਵਾਸੀਆਂ ਦੀਆਂ ਸਮੱਸਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਸਰਕਾਰ ਵੱਲੋਂ ਇਥੋਂ ਦੇ ਵਾਸੀਆਂ ਦੀਆਂ ਮੁਸਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਕੰਮ ਮੁਕੰਮਲ ਹੋਣ ਨਾਲ ਫੇਜ਼-11 ਦੇ ਐਲ.ਆਈ.ਜੀ. ਅਤੇ ਐਮ.ਆਈ.ਜੀ. ਮਕਾਨਾਂ ਵਿੱਚ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਾਲ ਨਿਜਾਤ ਮਿਲ ਜਾਵੇਗੀ।ਇਸ ਦੌਰਾਨ ਫੇਸ 11 ਨਿਵਾਸੀ ਆਪ ਮਹਿਲਾ ਵਿੰਗ ਦੇ ਜਿਲ੍ਹਾ ਸਕੱਤਰ ਸਵਰਣਾ ਲਤਾ, ਬਲਾਕ ਪ੍ਰਧਾਨ ਤਰਨਜੀਤ ਸਿੰਘ ਪੱਪੂ, ਗੱਜਣ ਸਿੰਘ, ਕੈਪਟਨ ਕਰਨੈਲ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀਆਂ ਵੱਲੋਂ ਕੰਮ ਪ੍ਰਤੀ ਸੰਤੁਸ਼ਟੀ ਦਰਸਾਈ ਗਈ ਅਤੇ ਕੈਬੀਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਅਤੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਬੱਡੀ ਵਿੱਚ ਰਾਮਨਗਰ ਦੀਆਂ ਕੁੜੀਆਂ ਦੀ ਝੰਡੀ

0

Sports News: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਹਰਸ਼ ਦੇਵ ਸ਼ਰਮਾ ਦੀ ਅਗਵਾਈ ਵਿੱਚ ਮੌੜ ਜੋਨ ਗਰਮ ਰੁੱਤ ਖੇਡਾਂ ਕਬੱਡੀ ਵਿੱਚ ਰਾਮਨਗਰ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਅਵਤਾਰ ਸਿੰਘ ਮਾਨ ਨੇ ਦੱਸਿਆ ਕਿ ਕਬੱਡੀ ਸਰਕਲ ਅੰਡਰ 14 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਨੇ ਦੂਜਾ, ਅੰਡਰ 17 ਕੁੜੀਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

ਇਸੇ ਤਰ੍ਹਾਂ ਕਿੱਕ ਬਾਕਸਿੰਗ ਅੰਡਰ 14 ਲੜਕੇ 24 ਕਿਲੋ ਭਾਰ ਵਰਗ ਵਿੱਚ ਕੁਲਦੀਪ ਸਿੰਘ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾ, ਹਰਪ੍ਰੀਤ ਰਾਮ ਨੇ ਦੂਜਾ, 47 ਕਿਲੋ ਭਾਰ ਵਰਗ ਵਿੱਚ ਗੁਰਕੀਰਤ ਸਿੰਘ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਨੇ ਪਹਿਲਾ, ਅਮਨਿੰਦਰ ਸਿੰਘ ਸ਼ਹਿਬਜਾਦਾ ਅਜੀਤ ਸਿੰਘ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਸਿੰਘ ਢਿੱਲੋਂ, ਵਰਿੰਦਰ ਸਿੰਘ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਸੁਖਜਿੰਦਰ ਸਿੰਘ, ਜਰਨੈਲ ਸਿੰਘ, ਹਰਵਿੰਦਰ ਕੌਰ, ਅਮਨਦੀਪ ਸਿੰਘ, ਕੁਲਦੀਪ ਸ਼ਰਮਾ, ਹਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909498