Thursday, May 21, 2026
Home Blog Page 556

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਪ੍ਰੇਮਚੰਦ ਤੇ ਭਾਰਤੀ ਸਮਾਜ” ਵਿਸ਼ੇ ‘ਤੇ ਵਿਚਾਰ ਚਰਚਾ ਆਯੋਜਿਤ

0

Talwandi Sabo News: ਹਿੰਦੀ ਸਾਹਿਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮਚੰਦ ਦਾ ਜਨਮ ਦਿਹਾੜਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਸਾਇੰਸਜ਼, ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਵੱਲੋਂ “ਪ੍ਰੇਮਚੰਦ ਤੇ ਭਾਰਤੀ ਸਮਾਜ” ਵਿਸ਼ੇ ‘ਤੇ ਹਾਈਬ੍ਰਿਡ ਮੋਡ ਵਿਚਾਰ ਗੋਸ਼ਠੀ ਕਰਕੇ ਮਨਾਇਆ ਗਿਆ। ਇਸ ਮੌਕੇ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਚਾਂਸਲਰ ਹਿਮਾਚਲ ਪ੍ਰਦੇਸ਼ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਮੁੱਖ ਮਹਿਮਾਨ ਵਜੋਂ ਆਨ ਲਾਈਨ ਸ਼ਿਰਕਤ ਕੀਤੀ। ਵਿਚਾਰ ਗੋਸ਼ਠੀ ਦੀ ਪ੍ਰਧਾਨਗੀ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ, ਜੀ.ਕੇ.ਯੂ. ਨੇ ਕੀਤੀ ਤੇ ਪ੍ਰੋ. ਉਦੈ ਪ੍ਰਤਾਪ ਸਿੰਘ ਸਾਬਕਾ ਪ੍ਰਧਾਨ ਹਿੰਦੁਸਤਾਨ ਅਕਾਦਮੀ, ਪ੍ਰਯਾਗਰਾਜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ  Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

ਮੁੱਖ ਮਹਿਮਾਨ ਡਾ. ਬੇਦੀ ਨੇ ਜੀ.ਕੇ.ਯੂ. ਵੱਲੋਂ ਸਾਹਿਤ ਵਿੱਚ ਸੰਵਾਦ ਦੀ ਅਮੀਰ ਪਰੰਪਰਾ ਨੂੰ ਬਣਾਏ ਰੱਖਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀ ਸਾਹਿਤ ਨਾਲ ਜੁੜ ਕੇ ਆਪਣਾ ਸਰਵ ਪੱਖੀ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੇਮਚੰਦ ਨੇ ਇਕੱਲੇ ਹਿੰਦੀ ਸਾਹਿਤ ਹੀ ਨਹੀਂ ਸਗੋਂ ਸਾਰੀਆਂ ਭਾਸ਼ਾਵਾਂ ਦੇ ਸਾਹਿਤ ਨੂੰ ਪ੍ਰਭਾਵਿਤ ਕੀਤਾ ਹੈ। ਉਨਾਂ ਡਾ. ਗੁਰਦਿਆਲ ਸਿੰਘ, ਫਨੀਸ਼ਵਰ ਨਾਥ ਰੇਣੂ, ਭੀਸ਼ਮ ਸਾਹਨੀ ਵਰਗੇ ਮਹਾਨ ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਪ੍ਰੇਮ ਚੰਦ ਤੋਂ ਪ੍ਰਭਾਵਿਤ ਦੱਸਿਆ। ਉਨ੍ਹਾਂ ਪ੍ਰੇਮਚੰਦ ਵੱਲੋਂ ਹਿੰਦੀ ਨਾਵਲਾਂ ਅਤੇ ਕਹਾਣੀਆਂ ਵਿੱਚ ਪਾਏ ਯੋਗਦਾਨ ਨੂੰ ਹਿੰਦੀ ਸਾਹਿਤ ਦਾ ਵੱਡਮੁੱਲਾ ਖਜਾਨਾ ਐਲਾਨਿਆ।ਵਿਚਾਰ ਗੋਸ਼ਠੀ ਦੇ ਪ੍ਰਧਾਨ ਡਾ. ਰਾਮੇਸ਼ਵਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੇਮਚੰਦ ਦੇ ਚਿੰਤਨ ਨੂੰ ਵਿਸ਼ਾਲ ਸਮੁੰਦਰ ਦੱਸਿਆ।

ਇਹ ਵੀ ਪੜ੍ਹੋ  ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ,ਨਸ਼ੇ ਦੀ ਓਵਰਡੋਜ਼ ਨਾਲ ਮੌ+ਤ ਦੀ ਚਰਚਾ

ਉਨ੍ਹਾਂ ਕਿਹਾ ਕਿ ਇਸ ਮਹਾਨ ਲੇਖਕ ਨੇ ਆਪਣੀ ਲੇਖਣੀ ਰਾਹੀਂ ਭਾਰਤੀ ਮਾਨਵੀ ਜੀਵਨ ਦਾ ਸਫਲ ਵਿਸ਼ਲੇਸ਼ਣ ਕੀਤਾ ਹੈ। ਵਿਸ਼ੇਸ਼ ਤੌਰ ਤੇ ਉਨ੍ਹਾਂ ਭਾਰਤੀ ਸਮਾਜ ਵਿੱਚ ਪਾਈਆਂ ਜਾਂਦੀਆਂ ਕੁਰੀਤੀਆਂ ਨੂੰ ਉਜਾਗਰ ਕਰਨ ਤੇ ਉਨ੍ਹਾਂ ਦੇ ਖਾਤਮੇ ਲਈ ਦਿੱਤੇ ਗਏ ਸੁਝਾਵਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਪ੍ਰੇਮਚੰਦ ਵੱਲੋਂ ਵਿਧਵਾ ਵਿਆਹ ਨੂੰ ਪ੍ਰੋਤਸਾਹਿਤ ਕਰਨ ਲਈ ਲਿਖੀਆਂ ਗਈਆਂ ਕਹਾਣੀਆਂ ਅਤੇ ਲੇਖਾਂ ਨੂੰ ਕ੍ਰਾਂਤੀਕਾਰੀ ਦੱਸਿਆ।ਵਿਚਾਰ ਗੋਸ਼ਠੀ ਮੌਕੇ ਡਾ.ਅਮਿਤ ਟੁਟੇਜਾ ਡੀਨ ਤੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਆਨ ਲਾਈਨ ਅਤੇ ਆਫ ਲਾਈਨ ਹਾਜ਼ਰ ਹੋਏ। ਡਾ. ਰਾਕੇਸ਼ ਕੁਮਾਰ ਸਿੰਘ ਨੇ ਆਪਣੇ ਵਿਸ਼ੇਸ਼ ਸਾਹਿਤਕ ਅੰਦਾਜ਼ ਦੁਆਰਾ ਖੂਬਸੂਰਤ ਮੰਚ ਸੰਚਾਲਨ ਕੀਤਾ ਤੇ ਧੰਨਵਾਦੀ ਪ੍ਰਸਤਾਵ ਪੜਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਜ਼ਾਦੀ ਦਿਵਸ ਮੌਕੇ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਝੰਡਾ, ਲਿਸਟ ਜਾਰੀ

0

Punjab News: ਆਜ਼ਾਦੀ ਦਿਹਾੜੇ ਮੌਕੇ ਮਨਾਏ ਜਾਣ ਵਾਲੇ ਸਮਾਗਮਾਂ ਦੇ ਮੁੱਖ ਮਹਿਮਾਨ ਵਜੋਂ ਪੁੱਜਣ ਵਾਲੇ ਮੰਤਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਝੰਡਾ ਲਹਿਰਾਏ ਜਾਣੇ ਦੀ ਰਸਮ ਅਦਾ ਕੀਤੀ ਜਾਣੀ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ, ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਸਹਿਤ ਪੰਜਾਬ ਦੇ ਮੰਤਰੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹਾ ਅਤੇ ਸੈਸ਼ਨ ਜੱਜ, ਡੀਆਈਜੀ ਤੇ ਐਸ.ਐਸ.ਪੀ. ਵੱਲੋਂ ਅਚਨਚੇਤ ਕੀਤੀ ਕੇਂਦਰੀ ਜੇਲ੍ਹ ਦੀ ਚੈਕਿੰਗ

0

Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਕਰੁਨੇਸ਼ ਕੁਮਾਰ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਲੋਂ ਅੱਜ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਕਿਹਾ ਕਿ ਅਚਨਚੇਤ ਚੈਕਿੰਗ ਦਾ ਮੁੱਖ ਮੰਤਵ ਜੇਲ੍ਹਾਂ ਵਿੱਚ ਨਸ਼ਿਆਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ।

ਇਹ ਵੀ ਪੜ੍ਹੋ  Bathinda ‘ਚ ਪ੍ਰਾਪਰਟੀ ਟੈਕਸ ਦੀ OTS ਸਕੀਮ ਤਹਿਤ ਨਗਰ ਨਿਗਮ ਨੂੰ ਹੋਈ ਰਿਕਾਰਡ ਤੋੜ੍ਹ ਆਮਦਨ:ਮੇਅਰ ਮਹਿਤਾ

ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨਸ਼ਿਆਂ ਵਿਰੁੱਧ ਯੁੱਧ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ।ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਸਿਵਲ ਤੇ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਨਸ਼ੇ ਦੀ ਰੋਕਥਾਮ ਲਈ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਸਿਵਲ ਤੇ ਪੁਲਿਸ ਵਿਭਾਗ ਵਲੋਂ ਨਸ਼ੇ ਦੀ ਰੋਕਥਾਮ ਲਈ ਵੱਖ-ਵੱਖ ਗਤੀਵਿਧੀਆਂ ਕੀਤੀ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।ਇਸ ਦੌਰਾਨ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

0

👉ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ
👉ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
Arniwala (Fazilka) News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਫੈਸਲਾਕੁਨ ਮੋੜ ਉੱਤੇ ਪੁੱਜ ਗਈ ਹੈ ਅਤੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਪਾਠਕ੍ਰਮ ਲਿਆਂਦਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਨਸ਼ੇ ਦੇ ਪਦਾਰਥਾਂ ਤੋਂ ਦੂਰ ਰਹਿਣ ਲਈ ਉਤਸ਼ਾਹਤ ਕੀਤਾ ਜਾਵੇਗਾ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਪ੍ਰੋਗਰਾਮ ਵਿੱਚ 3658 ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵਿਚਾਲੇ ਜਾਗਰੂਕਤਾ ਵਧਾਉਣ ਲਈ ਪ੍ਰਸਿੱਧ ਵਿਗਿਆਨੀ ਇਸ ਪ੍ਰੋਗਰਾਮ ਨਾਲ ਜੁੜਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਵਿੱਚ 35 ਮਿੰਟ ਦੇ ਸੈਸ਼ਨ ਸ਼ਾਮਲ ਹਨ, ਜਿਹੜੇ 27 ਹਫ਼ਤਿਆਂ ਤੱਕ ਪੰਦਰਵਾੜਾ ਆਧਾਰ ਉੱਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਵਿੱਚ ਦਸਤਾਵੇਜ਼ੀ, ਪ੍ਰਸ਼ਨੋਤਰੀ, ਪੋਸਟਰ ਅਤੇ ਵਿਚਾਰ-ਵਟਾਂਦਰਾ ਗਤੀਵਿਧੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿੱਚ ਨਸ਼ਿਆਂ ਬਾਰੇ ਮਿੱਥਾਂ, ਨਸ਼ਿਆਂ ਨੂੰ ਨਾਂਹ ਕਹਿਣ ਦੀਆਂ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਨੂੰ ਨਕਾਰਨ ਦੀਆਂ ਜੁਗਤਾਂ ਉੱਤੇ ਧਿਆਨ ਕੇਂਦਰਤ ਕੀਤਾ ਜਾਵੇਗਾ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਪਹਿਲਕਦਮੀ ਤਹਿਤ 15 ਹਜ਼ਾਰ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਤੇ ਇਕ ਹਜ਼ਾਰ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ  ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੈਰ ਕਾਨੂੰਨੀ ਕਾਰੋਬਾਰ ਰਾਹੀਂ ਬਣਾਈ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਦੇ ਸਭ ਤੋਂ ਬਦਨਾਮ ਸਰਗਨਾ ਨੂੰ ਸੂਬੇ ਵਿਚਲੀ ਈਮਾਨਦਾਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟਿਆ ਹੈ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਿੰਨੀ ਵੱਡੀ ਤ੍ਰਾਸਦੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਇਸ ਨਸ਼ਾ ਕਾਰੋਬਾਰੀ ਦੇ ਹੱਕ ਵਿੱਚ ਆ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਘਿਨਾਉਣਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਨਸ਼ਿਆਂ ਕਾਰਨ ਸੂਬੇ ਦੀ ਹੋਈ ਦੁਰਦਸ਼ਾ ਬਾਰੇ ਤਾਂ ਚੁੱਪ ਹਨ ਪਰ ਨਸ਼ਿਆਂ ਦੇ ਸਰਗਨਾ ਦਾ ਸਮਰਥਨ ਕਰ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਨਸ਼ਾ ਵਿਰੋਧੀ ਯਾਤਰਾ’ 10 ਹਜ਼ਾਰ ਤੋਂ ਵੱਧ ਪਿੰਡਾਂ ਤੇ ਵਾਰਡਾਂ ਵਿੱਚ ਜਾ ਚੁੱਕੀ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਆ ਰਹੇ ਹਨ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹਰੇਕ ਨੌਜਵਾਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬਾ ਸਰਕਾਰ ਦੀ ਇਸ ਨਿਵੇਕਲੀ ਤੇ ਮਹਾਨ ਪਹਿਲਕਦਮੀ ਦੀ ਹਮਾਇਤ ਕਰੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਪਹਿਲੀ ਵਾਰ ਸਵਾਦ ਦੇਖਣ ਦੇ ਸਾਥੀਆਂ ਦੇ ਦਬਾਅ ਅੱਗੇ ਨਹੀਂ ਝੁਕਣਾ ਚਾਹੀਦਾ ਕਿਉਂਕਿ ਇਹ ਉਨ੍ਹਾਂ ਲਈ ਘਾਤਕ ਹੋ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਅੱਗੇ ਆ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਦੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਬਸਰ ਕਰ ਸਕਣ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੋਈ ਵੀ ਸੂਬਾ ਜਾਂ ਦੇਸ਼ ਨਸ਼ਿਆਂ ਦੇ ਖ਼ਤਰੇ ਤੋਂ ਅਣਛੋਹਿਆ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਸੂਬੇ ਨਸ਼ਿਆਂ ਦੀ ਜੜ੍ਹ ਵੱਢਣ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਚਲਾਉਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦੇਭਾਗੀ ਪੰਜਾਬ ਕੌਮਾਂਤਰੀ ਸਰਹੱਦ ਉੱਤੇ ਪੈਣ ਕਾਰਨ ਆਪਣੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਤਸਕਰਾਂ ਲਈ ਲਾਂਘਾ ਬਣਿਆ ਹੈ।‘ਆਪ’ ਦੇ ਕੌਮੀ ਕਨਵੀਨਰ ਨੇ ਦਿੜ੍ਹਤਾ ਨਾਲ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਇਕਜੁੱਟ ਹੋ ਕੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤੀ ਨਾਲ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ।

ਇਹ ਵੀ ਪੜ੍ਹੋ  ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮਾਜ ਨੂੰ ਜ਼ਹਿਰ ਦੇ ਕੇ ਆਲੀਸ਼ਾਨ ਘਰਾਂ ਵਿੱਚ ਵਿਲਾਸੀ ਸਹੂਲਤਾਂ ਦਾ ਆਨੰਦ ਮਾਣਨ ਵਾਲੇ ਤਸਕਰ ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਬਖ਼ਸ਼ੇਗੀ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ, ਜਿਸ ਤੋਂ ਲੋਕਾਂ ਦਾ ਭਰੋਸਾ ਝਲਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ ਸਨ ਪਰ ਮੰਦੇਭਾਗੀ ਪੰਜਾਬ ਨੂੰ ਅਜਿਹੇ ਹਾਲਾਤ ਵਿੱਚ ਫਸਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਪ੍ਰੋਗਰਾਮ ਕਰਵਾਉਣੇ ਲਾਜ਼ਮੀ ਹੋ ਗਏ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਮੱਥੇ ਉੱਤੇ ਨਸ਼ਿਆਂ ਦਾ ਧੱਬਾ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਕਾਰਜਕਾਲ ਸੰਭਾਲਣ ਮਗਰੋਂ ਸਾਨੂੰ ਰਣਨੀਤੀ ਬਣਾਉਣ ਲਈ ਸਮਾਂ ਲੱਗਿਆ ਅਤੇ ਹੁਣ ਸੂਬਾ ਸਰਕਾਰ ਨੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਯਕੀਨੀ ਬਣਾਉਣ ਲਈ ਨਸ਼ਾ-ਛੁਡਾਊ ਕੇਂਦਰ ਸ਼ੁਰੂ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਵੀ ਕੰਮ ਕਰ ਰਹੀ ਹੈ ਤਾਂ ਕਿ ਉਹ ਮਾਣ ਤੇ ਸਤਿਕਾਰ ਨਾਲ ਜੀਵਨ ਜੀਣ ਦੇ ਕਾਬਲ ਹੋਣ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਜਾਰੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਇਹ ਪ੍ਰਣ ਲਿਆ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ ਅਤੇ ਇਸ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸਕੂਲੀ ਸਿਲੇਬਸ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਸ਼ਾਮਲ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਲੱਛਣਾਂ ਅਤੇ ਖ਼ਤਰਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਕਿਉਂਕਿ ਨਸ਼ਿਆਂ ਦੀ ਪਹਿਲੀ ਵਾਰ ਕੀਤੀ ਵਰਤੋਂ ਹੀ ਜ਼ਿੰਦਗੀ ਦੀ ਤਬਾਹੀ ਦੀ ਸ਼ੁਰੂਆਤ ਕਰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਨਹੀਂ ਕਰਦੀ ਅਤੇ ਸਕੂਲੀ ਬੱਚਿਆਂ ਦੀ ਤਾਂ ਵੋਟ ਵੀ ਨਹੀਂ ਹੁੰਦੀ ਪਰ ਫਿਰ ਵੀ ਅਸੀਂ ਉਨ੍ਹਾਂ ਨੂੰ ਇਸ ਸਰਾਪ ਵਿਰੁੱਧ ਜਾਗਰੂਕ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀਆਂ ਵੀ ਪਹਾੜਾਂ ਵਿੱਚ ਕਰਦੇ ਸਨ ਅਤੇ ਉੱਥੇ ਹੀ ਜ਼ਮੀਨਾਂ ਜ਼ਮੀਨਾਂ ਖ਼ਰੀਦਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਬੱਚੇ ਹਥਿਆਰਬੰਦ ਗਾਰਡਾਂ ਦੀ ਸੁਰੱਖਿਆ ਹੇਠ ਸਕੂਲ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਵਿਰੁੱਧ ਫੈਸਲਾਕੁਨ ਕਾਰਵਾਈ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮਜੀਠੀਆ ਨੂੰ ਫੜਿਆ ਗਿਆ ਸੀ ਤਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਾਰੇ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਆਗੂ ਕਹਿੰਦੇ ਹੁੰਦੇ ਸਨ ਕਿ ਉਹ ਮਜੀਠੀਆ ਨੂੰ ਉਸ ਦਾ ਕਾਲਰ ਫੜ ਕੇ ਘਸੀਟਣਗੇ ਪਰ ਹੁਣ ਉਹ ਉਸ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਦੀ ਲਾਲਸਾ ਵਿੱਚ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕਰ ਦਿੱਤਾ। ਮੰਤਰੀਆਂ ਦੀਆਂ ਸਰਕਾਰੀ ਕਾਰਾਂ ਵਿੱਚ ਨਸ਼ਿਆਂ ਦੇ ਪੈਕੇਟ ਸਪਲਾਈ ਕੀਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਹਾਕਮਾਂ ਦੇ ਕਰੀਬੀ ਦੋਸਤ ਮੰਨਿਆ ਜਾਂਦਾ ਹੈ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਆਪਣੇ ਪੈਰ ਪਸਾਰੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜੀਠੀਆ ਵਿਰੁੱਧ ਕਾਨੂੰਨੀ ਲੜਾਈ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਉਸ ਨੂੰ ਆਪਣੇ ਪਾਪਾਂ ਲਈ ਮਿਸਾਲੀ ਸਜ਼ਾ ਨਹੀਂ ਮਿਲ ਜਾਂਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਿਰਫ਼ ਆਪਣੇ ਰਿਸ਼ਤੇਦਾਰਾਂ ਦੇ ਨਾਮ ਹੀ ਪਤਾ ਹਨ ਅਤੇ ਉਹ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਵੀ ਅਣਜਾਣ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਬਾਦਲਾਂ ਨੂੰ ਕਈ ਵਾਰ ਚੁਣਿਆ ਪਰ ਇਨ੍ਹਾਂ ਲੋਕਾਂ ਨੇ ਕਦੇ ਵੀ ਜਨਤਾ ਜਾਂ ਸੂਬੇ ਦੀ ਪਰਵਾਹ ਨਹੀਂ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਸੂਬੇ ਦੇ ਨੌਜਵਾਨਾਂ ਨੂੰ ਦੂਰ ਰੱਖਣ ਲਈ ਪੰਜਾਬ ਸਰਕਾਰ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮਾਂ ਦੀ ਉਸਾਰੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਵਾਸਤੇ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਛੱਡ ਰਹੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਉੱਤੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਜਿਊ ਸਕਣ।

ਇਹ ਵੀ ਪੜ੍ਹੋ  ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਆਪਣੇ ਸੰਬੋਧਨ ਵਿੱਚ ‘ਆਪ` ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਰ ਖੇਤਰ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਸੂਬੇ ਦੇ ਸਕੂਲੀ ਬੱਚੇ ਨਸ਼ਿਆਂ ਨੂੰ ਨਾਂਹ ਕਹਿਣ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਵਿੱਚ ਵੀ ਇਹ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਗਿਆ ਹੈ ਅਤੇ ਸੂਬਾ ਹੁਣ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ `ਤੇ ਹੈ। ਮਨੀਸ਼ ਸਿਸੋਦੀਆ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਘਿਨਾਉਣੇ ਅਪਰਾਧ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ` ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਵੱਡੇ ਪੱਧਰ `ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਪਾਠਕ੍ਰਮ ਸ਼ੁਰੂ ਕਰਨ ਨਾਲ ਸੂਬੇ ਵਿੱਚੋਂ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਡਵੋਕੇਟ ਖੁਸ਼ਦੀਪ ਸਿੰਘ ਮੱਤਾ ਅਕਾਲੀ ਦਲ ਦੇ ਸੂਬਾ ਡੈਲੀਗੇਟ ਬਣੇ

0

Faridkot News: ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੀ ਮੈਂਬਰਸ਼ਿਪ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਐਡਵੋਕੇਟ ਖੁਸ਼ਦੀਪ ਸਿੰਘ ਮੱਤਾ ਨੂੰ ਸੂਬਾਈ ਡੈਲੀਗੇਟ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

ਇਸ ਸਬੰਧ ਵਿਚ ਫ਼ਰੀਦਕੋਟ,ਕੋਟਕਪੂਰਾ ਤੇ ਜੈਤੋ ਵਿਧਾਨ ਸਭਾ ਹਲਕਿਆਂ ਦੀ ਮੈਂਬਰਸ਼ਿਪ ਲਈ ਕਾਪੀ ਭਰਨ ਵਾਲੇ ਡੈਲੀਗੇਟਾਂ ਦੀ ਚੋਣ ਕਰਨ ਸੰਬੰਧੀ ਪੰਚ ਮੈਂਂਬਰੀ ਕਮੇਟੀ ਦੇ ਮੈਂਬਰ ਸੰਤਾ ਸਿੰਘ ਓਮੈਦਪੁਰੀ ਸ਼ਾਮਿਲ ਦੀ ਅਗਵਾਈ ਹੇਠ ਇੱਕ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ‘ਚ ਸਰਬਸੰਮਤੀ ਨਾਲ ਖੁਸ਼ਦੀਪ ਸਿੰਘ ਮੱਤਾ ਨੂੰ ਸੂਬਾਈ ਡੈਲੀਗੇਟ ਚੁਣਿਆਂ ਗਿਆ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਇਸ ਨਿਯੁਕਤੀ ‘ਤੇ ਉਨ੍ਹਾਂ ਦੇ ਸਮਰਥਕਾਂ ਤੇ ਵਰਕਰਾਂ ਨੇ ਵਧਾਈ ਦਿੱਤੀ । ਦਸਣਾ ਬਣਦਾ ਹੈ ਕਿ ਐਡਵੋਕੇਟ ਮੱਤਾ ਸਵ: ਟਕਸਾਲੀ ਅਕਾਲੀ ਜਥੇਦਾਰ ਰਜਿੰਦਰ ਸਿੰਘ ਮੱਤਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਦੇ ਪੋਤਰੇ ਹਨ, ਜਿੰਨ੍ਹਾਂ ਦਾ ਪੂਰਾ ਪ੍ਰਵਾਰ ਅਕਾਲੀ ਦਲ ਦੀ ਭਰਤੀ ਮੁਹਿੰਮ ਵਿਚ ਡਟਿਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala Police ਮੁੜ ਚਰਚਾ ‘ਚ; ਟਰੱਕ ਡਰਾਈਵਰ ਤੇ ਹੈਲਪਰ ਖੁਦਕੁਸ਼ੀ ਮਾਮਲੇ ਵਿੱਚ SC ਕਮਿਸ਼ਨ ਵੱਲੋਂ SSP ਤਲਬ

0

Patiala News:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ,

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0

Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ।ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ਨੂੰ 184 ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਨ੍ਹਾਂ 11 ਨਵ-ਨਿਯੁਕਤ ਏ.ਡੀ.ਓਜ਼ ਦੀ ਭਰਤੀ ਨਾਲ ਵਿਭਾਗ ਵਿੱਚ ਭਰਤੀ ਕੀਤੇ ਗਏ ਏ.ਡੀ.ਓਜ਼ ਦੀ ਕੁੱਲ ਗਿਣਤੀ ਹੁਣ 195 ਹੋ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 55000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਭਰਤੀ ਵਿਭਾਗ ਦੀ ਸਮਰੱਥਾ ਵਿੱਚ ਵਾਧਾ ਕਰੇਗੀ ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ

0

👉ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ‘ਸਿਪੂ’ ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ
Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਸ਼ੁੱਧ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੌਰਾਨ ਵਸੂਲੇ ਗਏ 7162.82 ਕਰੋੜ ਰੁਪਏ ਦੇ ਮੁਕਾਬਲੇ 2025.36 ਕਰੋੜ ਰੁਪਏ ਵੱਧ ਹੈ।

ਇਹ ਵੀ ਪੜ੍ਹੋ Bathinda ‘ਚ ਪ੍ਰਾਪਰਟੀ ਟੈਕਸ ਦੀ OTS ਸਕੀਮ ਤਹਿਤ ਨਗਰ ਨਿਗਮ ਨੂੰ ਹੋਈ ਰਿਕਾਰਡ ਤੋੜ੍ਹ ਆਮਦਨ:ਮੇਅਰ ਮਹਿਤਾ

ਵਿੱਤ ਮੰਤਰੀ ਚੀਮਾ ਨੇ ਇਸ ਸ਼ਾਨਦਾਰ ਵਾਧੇ ਦਾ ਸਿਹਰਾ ‘ਆਮ ਆਦਮੀ ਪਾਰਟੀ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀਆਂ ਪ੍ਰਭਾਵਸ਼ਾਲੀ ਨੀਤੀਆਂ ਨੂੰ ਦਿੱਤਾ, ਜਿਨ੍ਹਾਂ ਨੇ ਕਾਰੋਬਾਰ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੇ ਨਾਲ-ਨਾਲ ਕਰਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਲਾਗੂਕਰਨ ਕਾਰਵਾਈਆਂ ਨੇ ਵੀ ਕਰ ਚੋਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਵਿੱਚ ਇਮਾਨਦਾਰ ਕਰਦਾਤਾਵਾਂ ਦੀ ਮਦਦ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ।ਕਰ ਚੋਰੀ ਵਿਰੁੱਧ ਵਿਭਾਗ ਦੇ ਸਖ਼ਤ ਰੁਖ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਕਰ ਵਿਭਾਗ, ਪੰਜਾਬ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲ ਕੀਤੇ ਹਨ। ਇਸ ਵਿੱਚੋਂ 57.43 ਕਰੋੜ ਰੁਪਏ ਸੜਕਾਂ ‘ਤੇ ਕੀਤੀਆਂ ਗਈਆਂ ਚੈਕਿੰਗਾਂ ਤੋਂ ਅਤੇ 98.97 ਕਰੋੜ ਰੁਪਏ ਜਾਂਚਾਂ ਤੇ ਪੜਤਾਲਾਂ ਤੋਂ ਵਸੂਲੇ ਗਏ ਹਨ। ਇਸ ਤੋਂ ਇਲਾਵਾ, ਸਿਪੂ ਨੇ ਦੋ ਵੱਡੇ ਜੀਐਸਟੀ ਧੋਖਾਧੜੀ ਦੇ ਮਾਮਲਿਆਂ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ 2,620.80 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਅਤੇ 296.32 ਕਰੋੜ ਰੁਪਏ ਦੀ ਅੰਦਾਜ਼ਨ ਕਰ ਚੋਰੀ ਸ਼ਾਮਲ ਹੈ। ਵਿਭਾਗ ਦੇ ਸਖ਼ਤ ਲਾਗੂਕਰਨ ਯਤਨਾਂ ਨੂੰ ਜੂਨ 2025 ਵਿੱਚ ਇਸ ਰਕਮ ਤੋਂ ਵੀ ਵੱਧ ਦੇ ਘੁਟਾਲਿਆਂ ਲਈ ਦੋ ਐਫਆਈਆਰ ਦਰਜ ਕਰਨ ਨਾਲ ਹੋਰ ਮਜ਼ਬੂਤੀ ਮਿਲੀ ਹੈ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਸਰਗਰਮ ਕਦਮਾਂ ਨੇ ਕਈ ਚੁਣੌਤੀਆਂ ਦੇ ਬਾਵਜੂਦ ਸੂਬੇ ਨੂੰ ਕਰ ਵਸੂਲੀ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਸ਼ੁਮਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜੀਐਸਟੀ ਵਸੂਲੀ ਦੀ ਵਿਕਾਸ ਦਰ ਲਗਾਤਾਰ ਕੌਮੀ ਔਸਤ ਤੋਂ ਵੱਧ ਰਹੀ ਹੈ, ਜੋ ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪਾਰਦਰਸ਼ੀ, ਕੁਸ਼ਲ ਅਤੇ ਨਿਰਪੱਖ ਕਰ ਪ੍ਰਣਾਲੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੀਤੀ ਤਹਿਤ ਸਾਰੇ ਭਾਈਵਾਲਾਂ ਦੇ ਬਣਦੇ ਯੋਗਦਾਨ ਨੂੰ ਯਕੀਨੀ ਬਣਾਉਂਦੇ ਹੋਏ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਮਜ਼ਬੂਤ ਵਿੱਤੀ ਪ੍ਰਬੰਧਨ ਸਦਕਾ ਪੰਜਾਬ ਸਰਕਾਰ ਹੋਰ ਵਿੱਤੀ ਪ੍ਰਾਪਤੀਆਂ ਲਈ ਤਿਆਰ-ਬਰ-ਤਿਆਰ ਹੈ, ਜੋ ਸੂਬੇ ਦੇ ਇੱਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਭਵਿੱਖ ਦਾ ਰਾਹ ਪੱਧਰਾ ਕਰਨਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

Abohar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਇਹ ਸਮਾਜ ਲਈ ਵੀ ਵੱਡਾ ਘਾਟਾ ਹੈ, ਜਿਸ ਨੇ ਦ੍ਰਿੜ ਇਰਾਦੇ ਵਾਲੀ ਉੱਦਮੀ ਹਸਤੀ ਨੂੰ ਗੁਆ ਲਿਆ। ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਦੋਵਾਂ ਆਗੂਆਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਦ੍ਰਿੜ੍ਹ ਵਚਨਬੱਧਤਾ ਰਾਹੀਂ ਵੱਡਾ ਮੁਕਾਮ ਹਾਸਲ ਕੀਤਾ ਹੈ ਜਿਸ ਸਦਕਾ ਅਬੋਹਰ ਸ਼ਹਿਰ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਤੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਿਨਾਉਣੇ ਅਪਰਾਧਾਂ ਪ੍ਰਤੀ ਸੂਬਾ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।ਦੋਵਾਂ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਕਤਲ ’ਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਮਾਰੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਵਿੱਚ ਪੂਰਾ ਇਨਸਾਫ਼ ਦਿੱਤਾ ਜਾਵੇਗਾ ਅਤੇ ਘਿਨਾਉਣੇ ਕਾਰੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇਸ ਪਰਿਵਾਰ ਸਮੇਤ ਸਾਰੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਅਤੇ ਅਪਰਾਧੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਇਨਸਾਫ ਦੇਣ ਲਈ ਦੋਵੇਂ ਨੇਤਾਵਾਂ ਦਾ ਧੰਨਵਾਦ ਕੀਤਾ।ਇਸ ਮੌਕੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਬਠਿੰਡਾ ‘ਚ ਹੋਈ ਮੀਟਿੰਗ, 4 ਨੂੰ ਪੁਤਲੇ ਸਾੜਣ ਦਾ ਕੀਤਾ ਐਲਾਨ

0

Bathinda News: ਅੱਜ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਿਤ ਪੰਥਕ ਜੱਥੇਬੰਦੀਆਂ ਅਤੇ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਭਰਵੀਂ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਕਿ 4 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡ ਕੁਆਟਰਾ ਉੱਪਰ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ ਜਾਣਗੇ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੁਨਾਇਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦਸਿਆ ਕਿ ਪਿਛਲੇ ਲਗਭਗ 32 ਮਹੀਨਿਆਂ ਤੋਂ ਚੰਡੀਗੜ੍ਹ ਬਾਰਡਰ ਉਪਰ ਬੰਦੀ ਸਿੰਘਾਂ ਦੀਆਂ ਰਿਹਾਈਆਂ ਲਈ ਲਗਾਤਾਰ ਸ਼ਾਂਤਮਈ ਮੋਰਚਾ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ ਬੱਸ ਅੱਡਾ ਬਚਾਉਣ ਲਈ ਕੱਢਿਆ ਰੋਸ ਮਾਰਚ, ਸ਼ਹਿਰ ਦੇ ਕਈ ਬਜ਼ਾਰਾਂ ਦੁਪਿਹਰ ਤੱਕ ਰਹੇ ਬੰਦ

ਬੰਦੀ ਸਿੰਘਾਂ ਦੀਆਂ ਰਿਹਾਈਆਂ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਾ ਕਾਨੂੰਨ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦਾ ਚਲਾਨ ਪੇਸ਼ ਕਰਨ ਲਈ ਮੋਰਚਾ ਲਾਇਆ ਗਿਆ।ਆਮ ਆਦਮੀ ਪਾਰਟੀ ਦੇ ਆਗੂ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਇਹਨਾਂ ਮਸਲਿਆਂ ਨੂੰ 24 ਘੰਟੇ ਵਿੱਚ ਹੱਲ ਕਰਨ ਦਾ ਦਾਅਵਾ ਕਰਦੇ ਸਨ। ਬੰਦੀ ਸਿੰਘਾਂ ਦੀਆਂ ਰਿਹਾਈਆਂ ਕਰਨ ਦੀ ਬਜਾਏ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸੈਂਕੜੇ ਹੋਰ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਪੰਜਾਬ ਤੋਂ ਦੂਰ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਮੀਟਿੰਗ ਵਿੱਚ ਫੈਸਲਾ ਕੀਤਾ ਕਿ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਚੰਡੀਗੜ੍ਹ ਵਿੱਚ ਵੱਡੀ ਰੋਸ ਰੈਲੀ ਕਰਕੇ ਰੋਸ ਪ੍ਰਗਟ ਕੀਤਾ ਜਾਵੇਗਾ। ਉਸ ਤੋਂ ਬਾਅਦ ਅੰਦੋਲਨ ਨੂੰ ਪੰਜਾਬ ਵਿੱਚ ਘਰ ਘਰ ਵਿੱਚ ਲੈ ਕੇ ਜਾਣ ਲਈ ਸੰਘਰਸ਼ ਨੂੰ ਤੇਜ਼ ਕਰਨ ਲਈ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹਜ਼ਾਰਾਂ ਏਕੜ ਜਮੀਨ ਖਰੀਦ ਕੇ ਦੇਣ ਦੀ ਕਰੜੀ ਨੁਕਤਾਚੀਨੀ ਕੀਤੀ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਇਸ ਸਬੰਧੀ ਚੱਲ ਰਹੇ ਅੰਦੋਲਨ ਨੂੰ ਤੇਜ ਕਰਨ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਗੁਰਦੀਪ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਭਾਗੀਵਾਂਦਰ, ਰਾਮ ਸਿੰਘ ਢਭਾਲੀ, ਹਰਪਾਲ ਸਿੰਘ ਖਾਰਾ, ਬਲਵਿੰਦਰ ਸਿੰਘ ਫਿਰੋਜ਼ਪੁਰ,ਸੁਖਜੀਤ ਸਿੰਘ ਡਾਲਾ , ਸੁਰਜੀਤ ਸਿੰਘ ਬੱਲੂਆਣਾ, ਜਸਪਾਲ ਸਿੰਘ ਗੁਰੀਸੰਘਰ, ਸੁਰਜੀਤ ਸਿੰਘ (ਕ੍ਰਾਂਤੀਕਾਰੀ ਕਿਸਾਨ ਯੂਨੀਅਨ), ਭਜਨ ਸਿੰਘ ਘੁੰਮਣ (ਕ੍ਰਾਂਤੀਕਾਰੀ ਕਿਸਾਨ ਯੂਨੀਅਨ),ਨੱਛਤਰ ਸਿੰਘ ਦਬੜੀਖ਼ਾਨਾ,ਜਸਵੀਰ ਸਿੰਘ ਗੱਗੂ, ਨਵਦੀਪ ਸਿੰਘ ਯੂਨਾਈਟਿਡ ਯੂਥ ਅਕਾਲੀ ਦਲ , ਸੀਤਾ ਰਾਮ ਰਾਮਪੁਰਾ ਆਦਿ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909522