Thursday, May 21, 2026
Home Blog Page 557

ਬੱਸ ਅੱਡਾ ਬਚਾਉਣ ਲਈ ਕੱਢਿਆ ਰੋਸ ਮਾਰਚ, ਸ਼ਹਿਰ ਦੇ ਕਈ ਬਜ਼ਾਰਾਂ ਦੁਪਿਹਰ ਤੱਕ ਰਹੇ ਬੰਦ

0

Bathinda News: ਬੱਸ ਅੱਡਾ ਬਚਾਉਣ ਲਈ ਅੰਬੇਡਕਰ ਪਾਰਕ ਵਿੱਚ ਚੱਲ ਰਹੇ ਸੰਘਰਸ਼ ਦੇ 100 ਦਿਨ ਪੂਰੇ ਹੋਣ ‘ਤੇ ਵਪਾਰੀ, ਕਿਸਾਨ, ਮਜ਼ਦੂਰ, ਵਿਦਿਆਰਥੀ ਜਥੇਬੰਦੀਆਂ ਨੇ ਸ਼ਹਿਰ ਦੇ ਬਸ ਅੱਡਾ ਮਾਰਕੀਟ, ਕੋਰਟ ਰੋਡ, ਸਬਜ਼ੀ ਮੰਡੀ, ਮਹਿਣਾ ਚੌਕ, ਮਿੱਠੂ ਵਾਲਾ ਮੋੜ ਅਤੇ ਆਰੀਆ ਸਮਾਜ ਚੌਕ ਨੂੰ ਦੁਪਹਿਰ 12 ਵਜੇ ਤੱਕ ਪੂਰੀ ਤਰ੍ਹਾਂ ਬੰਦ ਕਰਕੇ ਅੰਬੇਡਕਰ ਪਾਰਕ ਤੋਂ ਸਦਭਾਵਨਾ ਚੌਕ ਤੱਕ ਵੱਡਾ ਰੋਸ ਮਾਰਚ ਕੱਢਿਆ।ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਬਸ ਅੱਡਾ ਬਦਲਣ ਦੇ ਫ਼ੈਸਲੇ ਅਤੇ ਸਰਕਾਰ ਦੀ ਨੀਤੀ ਵਿਰੁੱਧ ਜ਼ਬਰਦਸਤ ਰੋਸ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਬੱਸ ਅੱਡਾ ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਅਤੇ ਆਪਣੀ ‘ਫੂਟ ਪਾਓ’ ਨੀਤੀ ਰਾਹੀਂ ਬਸ ਅੱਡਾ ਬਦਲ ਕੇ ਸ਼ਹਿਰ ਨੂੰ ਉਜਾੜਨਾ ਚਾਹੁੰਦੀ ਹੈ, ਜਿਸ ਨੂੰ ਕਦੇ ਵੀ ਸਹਿਨ ਨਹੀਂ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਆਰਟਿਸਟ ਅਤੇ ਹਰਵਿੰਦਰ ਹੈਪੀ ਨੇ ਕਿਹਾ ਕਿ ਸਰਕਾਰ ਹੁਣ ਆਮ ਲੋਕਾਂ ਦੀ ਨਹੀਂ ਰਹੀ, ਸਗੋਂ ਖਾਸ ਲੋਕਾਂ ਦੀ ਬਣ ਗਈ ਹੈ। ਜਦ ਪ੍ਰਸਾਸ਼ਨ ਨੂੰ ਇੱਕ-ਇੱਕ ਆਂਕੜੇ ਅਤੇ ਤਰਕ ਦੇ ਕੇ ਮੌਜੂਦਾ ਬਸ ਅੱਡੇ ਦੇ ਫਾਇਦੇ ਦੱਸੇ ਗਏ ਹਨ ਤਾਂ ਫਿਰ ਬਦਲਣ ਦੀ ਹਠ ਕਿਉਂ ਕਰ ਰਹੇ ਹਨ। ਸੰਦੀਪ ਬਾਬੀ ਅਤੇ ਕੰਵਲਜੀਤ ਭੰਗੂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕ ਅਵਾਜ਼ ਸੁਣ ਕੇ ਬਸ ਅੱਡਾ ਬਦਲਣ ਵਾਲਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਵਿਦਿਆਰਥੀਆਂ ਦੀ ਵੱਡੀ ਗਿਣਤੀ ਦੇ ਨਾਲ ਪਹੁੰਚੀ ਯੂਨੀਅਨ ਨੇਤਾ ਪਾਇਲ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਲੱਗਦਾ ਹੈ ਕਿ ਸਮਾਂ ਲੰਘਣ ਨਾਲ ਸੰਘਰਸ਼ ਥੰਮ ਜਾਵੇਗਾ।ਭਾਜਪਾ ਆਗੂ ਸੰਦੀਪ ਅਗਰਵਾਲ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਦੁਸ਼ਮਣ ਬਣ ਕੇ ਕਦੇ ਬਸ ਅੱਡਾ ਬਦਲਣ ਦੀ ਨੀਤੀ ਤਾਂ ਕਦੇ ਟੋਹ ਵੈਨ ਰਾਹੀਂ ਲੁੱਟ ਕਰਨ ਦੀ ਨੀਤੀ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਤਾਨਾਸਾਹੀ ਭਰੇ ਫ਼ੈਸਲੇ ਨਾ ਵਾਪਸ ਲਏ ਤਾਂ 15 ਅਗਸਤ ਨੂੰ ਵੱਡੇ ਰੂਪ ‘ਚ ਸੰਘਰਸ਼ ਹੋਵੇਗਾ। ਵਪਾਰ ਮੰਡਲ ਪ੍ਰਧਾਨ ਜੀਵਨ ਗੋਇਲ ਨੇ ਕਿਹਾ ਕਿ ਜੇ ਸਰਕਾਰ ਲੋਕ-ਵਿਰੋਧੀ ਨੀਤੀਆਂ ਤੋਂ ਪਿੱਛੇ ਨਾ ਹਟੀ ਤਾਂ ਉਨ੍ਹਾਂ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਤੇ ਵੋਟ ਨਹੀਂ ਮਿਲੇਗੀ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਖੇਤ ਮਜ਼ਦੂਰ ਯੂਨੀਅਨ ਸੱਭਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਨੇ ਵੀ ਸਰਕਾਰ ਦੀ ਖ਼ਿਲਾਫ਼ ਜ਼ੋਰਦਾਰ ਬੋਲ ਕਰਦੇ ਹੋਏ ਉਨ੍ਹਾਂ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ। ਕੇਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਲਿਆਂਵਾਲੀ ਨੇ ਵੀ ਇਸ ਮੋਰਚੇ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ। ਇਸ ਮੌਕੇ ਤੇ ਬੀਕੇਯੂ ਸਿੱਧੂਪੁਰ ਦੇ ਬਲਦੇਵ ਸਿੰਘ ਸੰਦੋਹਾ, ਬੂਟਾ ਸਿੰਘ ਤੁੰਗਵਾਲੀ (ਬੀਕੇਯੂ ਡਕੋਂਦਾ), ਅਮਰਜੀਤ ਹਨੀ, ਵਿਦਿਆਰਥੀ ਯੂਨੀਅਨ ਦੇ ਸੰਕੇਤ ਵੈਦ, ਜਗਸੀਰ ਝੁੰਬਾ (ਬੀਕੇਯੂ ਉਗਰਾਹਾਂ), ਡੇਜ਼ੀ ਜਿੰਦਲ, ਦੇਵੀ ਦਯਾਲ, ਬਲਵਿੰਦਰ ਬਾਹੀਆ, ਵਿਸ਼ਵਦੀਪ, ਹਨੀ ਸਿੰਘ, ਬਾਬੂ ਖਾਨ, ਰਵਿੰਦਰ ਗੁਪਤਾ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ ਪ੍ਰਾਪਰਟੀ ਟੈਕਸ ਦੀ OTS ਸਕੀਮ ਤਹਿਤ ਨਗਰ ਨਿਗਮ ਨੂੰ ਹੋਈ ਰਿਕਾਰਡ ਤੋੜ੍ਹ ਆਮਦਨ:ਮੇਅਰ ਮਹਿਤਾ

0

👉ਲੋਕਾਂ ਦੇ ਰੁਝਾਨ ਨੂੰ ਵੇਖਦਿਆਂ ਓਟੀਐਸ ਸਕੀਮ ਵਿੱਚ 15 ਅਗਸਤ ਤੱਕ ਵਾਧਾ
Bathinda News: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਾਲ 2013-14 ਤੋਂ ਸਾਲ 2024-25 ਤੱਕ ਬਕਾਇਆ ਪ੍ਰਾਪਰਟੀ ਟੈਕਸ ‘ਤੇ ਲਗਦੇ ਵਿਆਜ਼ ਅਤੇ ਜੁਰਮਾਨੇ ਤੋਂ ਛੋਟ ਦਿੱਤੀ ਗਈ ਸੀ, ਜਿਸਦਾ ਲੋਕਾਂ ਵੱਲੋਂ ਭਰਪੂਰ ਫਾਇਦਾ ਉਠਾਇਆ ਗਿਆ। ਇਸ ਸਕੀਮ ਤਹਿਤ ਮਿਤੀ 18 ਮਈ 2025 ਤੋਂ 31 ਜੁਲਾਈ 2025 ਤੱਕ ਬਕਾਇਆ ਪ੍ਰਾਪਰਟੀ ਟੈਕਸ ‘ਤੇ ਲਗਦੇ 18 ਪ੍ਰਤੀਸ਼ਤ ਵਿਆਜ਼ ਅਤੇ 20 ਪ੍ਰਤੀਸ਼ਤ ਜੁਰਮਾਨੇ ਤੋਂ ਛੋਟ ਦਿੱਤੀ ਗਈ ਸੀ। ਲੋਕਾਂ ਦੇ ਰੁਝਾਨ ਨੂੰ ਮੁੱਖ ਰੱਖਦਿਆਂ ਹੁਣ ਇਸ ਸਕੀਮ ਵਿੱਚ 15 ਅਗਸਤ 2025 ਤੱਕ ਵਾਧਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਇਸ ਸਕੀਮ ਤਹਿਤ ਹੁਣ 16 ਅਗਸਤ 2025 ਤੋਂ 31 ਅਕਤੂਬਰ 2025 ਤੱਕ ਬਿਆਜ਼ ਘੱਟ ਕੇ 9 ਪ੍ਰਤੀਸ਼ਤ ਤੇ ਜੁਰਮਾਨਾ ਘੱਟ ਕੇ 10 ਪ੍ਰਤੀਸ਼ਤ ਨਾਲ ਬਕਾਇਆ ਪ੍ਰਾਪਰਟੀ ਟੈਕਸ ਭਰਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਮਿਤੀ 01 ਨਵੰਬਰ 2025 ਤੋਂ ਬਾਅਦ ਇਹ ਵਿਆਜ਼ ਅਤੇ ਜੁਰਮਾਨਾ ਪਹਿਲਾਂ ਵਾਂਗ ਹੀ ਕ੍ਰਮਵਾਰ 18 ਪ੍ਰਤੀਸ਼ਤ ਅਤੇ 20 ਪ੍ਰਤੀਸ਼ਤ ਦੀ ਦਰ ਨਾਲ ਹੀ ਲਗੇਗਾ। ਵਰਨਣਯੋਗ ਹੈ ਕਿ ਇਹ ਸਕੀਮ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਿਤੀ 18 ਸਿਤੰਬਰ 2023 ਤੋਂ 31 ਮਾਰਚ 2024 ਤੱਕ ਤਕਰੀਬਨ ਸਾਢੇ ਛੇ ਮਹੀਨੇ ਲਈ ਲਾਗੂ ਕੀਤੀ ਗਈ ਸੀ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਉਸ ਸਮੇਂ ਦੌਰਾਨ ਸਿਰਫ 2 ਕਰੋੜ 77 ਲੱਖ ਰੁਪਏ ਹੀ ਵਸੂਲ ਹੋਏ ਸਨ, ਪਰੰਤੂ ਇਸ ਵਾਰ ਮਿਤੀ 18 ਮਈ 2025 ਤੋਂ 31 ਜੁਲਾਈ 2025 ਤੱਕ ਸਿਰਫ਼ ਢਾਈ ਮਹੀਨੇ ਦੇ ਸਮੇਂ ਦੌਰਾਨ ਪ੍ਰਾਪਰਟੀ ਟੈਕਸ/ ਹਾਊਸ ਟੈਕਸ ਦੀ ਵਸੂਲੀ 10 ਕਰੋੜ ਰੁਪਏ ਦੀ ਹੋਈ ਹੈ। ਮੇਅਰ ਸ਼੍ਰੀ ਮਹਿਤਾ ਨੇ ਦਸਿਆ ਕਿ ਨਗਰ ਨਿਗਮ ਦੀ ਸਮੁੱਚੀ ਟੀਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਇਸ ਸਕੀਮ ਸਬੰਧੀ ਜਾਗਰੂਕ ਕੀਤਾ ਗਿਆ। ਉਕਤ ਕੈਂਪਾਂ ਦਾ ਫਾਇਦਾ ਉਠਾਉਂਦੇ ਹੋਏ ਇੰਡਸਟਰੀਅਲ ਏਰੀਆ, ਫੋਕਲ ਪੁਆਇੰਟ ਦੇ ਯੂਨਿਟਾਂ ਵੱਲੋਂ ਵੀ ਇਸ ਸਕੀਮ ਦਾ ਲਾਭ ਉਠਾਉਂਦਿਆਂ ਸਾਲ 2013-14 ਤੋਂ ਸਾਲ 2024-25 ਤੱਕ ਬਕਾਇਆ ਰਹਿੰਦਾ ਪ੍ਰਾਪਰਟੀ ਟੈਕਸ ਪਹਿਲੀ ਵਾਰ ਭਰਿਆ ਗਿਆ।

ਇਹ ਵੀ ਪੜ੍ਹੋ ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਮੇਅਰ ਸ਼੍ਰੀ ਮਹਿਤਾ ਨੇ ਦਸਿਆ ਕਿ ਉਕਤ ਵਸੂਲ ਹੋਈ ਰਾਸ਼ੀ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਹੀ ਖਰਚ ਕੀਤੀ ਜਾਵੇਗੀ। ਜਿੰਨ੍ਹਾ ਲੋਕਾਂ ਵੱਲੋਂ ਉਕਤ ਬਕਾਇਆ ਭਰਿਆ ਗਿਆ ਹੈ, ਉਨ੍ਹਾਂ ਨੂੰ ਵੀ ਲੱਗਣ ਵਾਲੇ ਵਿਆਜ਼ ਅਤੇ ਜੁਰਮਾਨੇ ਦੀ ਬਣਦੀ ਰਕਮ ਦਾ ਬਹੁਤ ਜਿਆਦਾ ਫਾਇਦਾ ਹੋਇਆ ਹੈ, ਪਰੰਤੂ ਅਜੇ ਵੀ ਇਸ ਸਕੀਮ ਦਾ ਫਾਇਦਾ ਉਠਾਉਣ ਤੋਂ ਕਈ ਲੋਕ ਵਾਂਝੇ ਰਹਿ ਗਏ। ਇਸ ਮੌਕੇ ਆਮ ਲੋਕਾਂ ਦੇ ਰੁਝਾਨ ਅਤੇ ਉਨ੍ਹਾਂ ਦੀ ਅਪੀਲ ਨੂੰ ਸੁਣਦੇ ਹੋਏ ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ ਵੱਲੋਂ ਸਰਕਾਰ ਨਾਲ ਗੱਲਬਾਤ ਕੀਤੀ ਗਈ। ਜਿਸ ‘ਤੇ ਵਿਚਾਰ ਕਰਦਿਆਂ ਸਰਕਾਰ ਵੱਲੋਂ ਹੁਣ ਇਸ ਸਕੀਮ ਵਿੱਚ ਮਿਤੀ 15 ਅਗਸਤ 2025 ਤੱਕ ਬਿਨ੍ਹਾਂ ਵਿਆਜ਼ ਅਤੇ ਬਿਨ੍ਹਾਂ ਜੁਰਮਾਨਾ ਵਾਧਾ ਕੀਤਾ ਗਿਆ ਹੈ। ਮੇਅਰ ਸ਼੍ਰੀ ਮਹਿਤਾ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਮਿਤੀ 15 ਅਗਸਤ 2025 ਤੱਕ ਵੱਧ ਤੋਂ ਵੱਧ ਲਾਭ ਉਠਾਉਣ, ਤਾਂ ਜੋ ਵਿਆਜ਼ ਅਤੇ ਜੁਰਮਾਨੇ ਤੋਂ ਬਚਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

SAS Nagar News: ਕਰੋੜਾਂ ਦੇ ਜੰਗਲਾਤ ਘੁਟਾਲੇ ਵਿਚ ਫ਼ਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਅਦਾਲਤ ਨੇ 2024 ਦੇ ਮਨੀ ਲਾਂਡਰਿੰਗ ਕੇਸ ਵਿੱਚ ਭਗੌੜਾ ਐਲਾਨ ਦਿੱਤਾ ਹੈ।

ਅਦਾਲਤ ਦੇ ਫੈਸਲੇ ਦੀਆਂ ਕਾਪੀਆਂ ਹਰਪ੍ਰੀਤ ਸਿੰਘ ਦੇ ਘਰ ਅੱਗੇ ਚਿਪਕਾਈ ਗਈ ਹੈ ਅਤੇ ਇੱਕ ਕਾਪੀ ਜਨਤਕ ਥਾਂ ਤੋਂ ਇਲਾਵਾ ਇੱਕ ਕਾਪੀ ਅਦਾਲਤ ਦੇ ਨੋਟਿਸ ਬੋਰਡ ‘ਤੇ ਲੱਗੀ ਹੈ। ਖੁਦ ਸ਼੍ਰੀ ਧਰਮਸੋਤ ਵੀ ਇਸ ਮਾਮਲੇ ਵਿਚ ਲੰਮਾ ਸਮਾਂ ਜੇਲ੍ਹ ਵਿਚ ਰਹਿ ਕੇ ਆਏ ਹਨ ਤੇ ਉਨ੍ਹਾਂ ਵਿਰੁਧ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ ਪਰਚਾ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਈਡੀ ਵੱਲੋਂ ਕੀਤੀ ਪੜਤਾਲ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਉੱਪਰ ਦੋਸ਼ ਲੱਗੇ ਸਨ ਕਿ ਉਸਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਕਮਾਈ ਰਾਹੀਂ ਕਰੋੜਾਂ ਰੁਪਏ ਦੀ ਮਨੀ ਲਾਂਡਰਿੰਗ ਕੀਤੀ।

ਅਦਾਲਤ ਨੇ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੇ ਵੇਰਵੇ ਵੀ ਮੰਗੇ ਹਨ ਤਾਂ ਜੋ ਅਪਰਾਧਿਕ ਪ੍ਰਕਿਰਿਆ ਜ਼ਾਬਤਾ (ਸੀਆਰਪੀਸੀ) ਦੀ ਧਾਰਾ 83 ਦੇ ਤਹਿਤ ਕੁਰਕੀ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

0

SAS Nagar News:ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ।ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ ‘ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ‘ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਇਹ ਵੀ ਪੜ੍ਹੋ  ਨਸ਼ਾ ਮੁਕਤ ਪੰਜਾਬ ਵੱਲ ਸਰਕਾਰ ਦਾ ਇਕ ਹੋਰ ਵੱਡਾ ਕਦਮ, ਹੁਣ ਸੂਬੇ ਦੇ ਸਕੂਲਾਂ ’ਚ ਪੜਾਇਆ ਜਾਵੇਗਾ ਨਸ਼ਾ ਮੁਕਤੀ ਵਿਸ਼ਾ

ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ ‘ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ਕੀਤੀ ਜਾਵੇਗੀ।ਇਸਦੇ ਨਾਲ ਹੀ ਡਾ. ਬਲਜੀਤ ਕੌਰ ਨੇ ਸੂਬੇ ਦੇ ਹੋਰ ਸਾਰੇ ਜ਼ਿਲ੍ਹਿਆਂ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਹਨ ਕਿ ਡੇਰਾਬੱਸੀ ਵਰਗੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਵੀ ਭੀਖ ਮੰਗ ਰਹੇ ਬੱਚਿਆਂ ਦੀ ਪਛਾਣ, ਰੈਸਕਿਊ ਅਤੇ ਪੁਨਰਵਾਸ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਮੁਹਿੰਮ “ਪ੍ਰੋਜੈਕਟ ਜੀਵਨਜੋਤ –2 ਬਚਪਨ ਬਚਾਓ” ਤਹਿਤ ਲਗਾਤਾਰ ਅਤੇ ਪ੍ਰਤੀਬੱਧਤਾ ਨਾਲ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਪੰਜਾਬ ਦੇ ਹਰ ਕੋਨੇ ਵਿੱਚੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ  ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਹੋਵੇ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ “ਪ੍ਰੋਜੈਕਟ ਜੀਵਨਜੋਤ – ਬਚਪਨ ਬਚਾਓ” ਦੇ ਤਹਿਤ ਪੁਨਰਵਾਸ ਅਤੇ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬੱਚਿਆਂ ਦੇ ਭੀਖ ਮੰਗਵਾਏ ਜਾਂਦਾ ਹੋਵੇ ਜਾਂ ਕਿਸੇ ਵੀ ਤਰ੍ਹਾਂ ਦੀ ਤਸਕਰੀ ਹੋ ਰਹੀ ਹੋਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ, ਆਦਰ ਯੋਗ ਅਤੇ ਉਜਵਲ ਭਵਿੱਖ ਦੇਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਮ ਲੋਕਾਂ ਲਈ ਸਹਾਈ ਸਿੱਧ ਹੋ ਰਿਹਾ ਡਾਇਲਸੈਸ ਸੈਂਟਰ:ਡਿਪਟੀ ਕਮਿਸ਼ਨਰ

0

👉ਦੋ ਸ਼ਿਫਟਾਂ ‘ਚ ਚੱਲ ਰਿਹਾ ਸੈਂਟਰ, ਮਰੀਜ਼ਾਂ ਦਾ ਕੀਤਾ ਜਾਂਦਾ ਮੁਫ਼ਤ ਡਾਇਲਸੈਸ
👉1 ਜਨਵਰੀ 2025 ਤੋਂ ਹੁਣ ਤੱਕ 2568 ਲੋਕਾਂ ਨੇ ਲਿਆ ਲਾਹਾ
Bathinda News:ਸੂਬਾ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਸ ਲੜੀ ਦੇ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਜੋ ਕਿ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੈਡੀਸ਼ਨ ਸਪੈਸ਼ਲਿਸਟ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿਖੇ 2 ਸਿਫ਼ਟਾਂ ‘ਚ ਚੱਲ ਰਹੇ ਡਾਇਲਸੈਸ ਸੈਂਟਰ ‘ਚ 1 ਜਨਵਰੀ 2025 ਤੋਂ ਲੈ ਕੇ ਹੁਣ ਤੱਕ 2568 ਲੋਕਾਂ ਨੇ ਲਾਹਾ ਲਿਆ ਹੈ।

ਇਹ ਵੀ ਪੜ੍ਹੋ  ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਉਨ੍ਹਾਂ ਇਹ ਵੀ ਕਿਹਾ ਕਿ ਮਰੀਜ਼ਾਂ ਨੂੰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਇਸ ਦੌਰਾਨ ਡਾ. ਜਗਰੂਪ ਸਿੰਘ ਨੇ ਅੱਗੇ ਹੋਰ ਦੱਸਿਆਂ ਕਿ ਇਥੇ ਕੁੱਲ 8 ਅਤਿ ਆਧੁਨਿਕ ਤਕਨੀਕ ਵਾਲੀਆਂ ਡਾਇਲਸੈਸ ਮਸ਼ੀਨਾਂ ਹਨ ਜੋ ਕਿ ਬਠਿੰਡਾ ਸਮੇਤ ਹੋਰ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਜੀਟਿਵ ਮਰੀਜ਼ਾਂ ਲਈ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਜਿਥੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

15 ਅਗਸਤ ਦੀ ਸੁਰੱਖਿਆ ਲਈ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 16 ਨਾਕਿਆਂ ਤੇ ਚੈਕਿੰਗ, ਹੋਟਲ-ਢਾਬਿਆਂ ਤੇ ਰਹਿਣ ਵਾਲਿਆਂ ਦੀ ਵੀ ਜਾਂਚ

0

👉ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ” – ਐਸ.ਐਸ.ਪੀ ਡਾ. ਅਖਿਲ ਚੌਧਰੀ
Muktsar News:15 ਅਗਸਤ (ਸਵਤੰਤਰਤਾ ਦਿਵਸ) ਦੇ ਮੱਦੇ ਨਜ਼ਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਸ਼ਰਾਰਤੀ ਅੰਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੌਰਾਨ 16 ਨਾਕਿਆਂ ਤੇ ਨਾਕਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਡਾ. ਅਖਿਲ ਚੌਧਰੀ, ਆਈ.ਪੀ.ਐੱਸ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ।ਜਿਲ੍ਹੇ ਦੇ ਚਾਰ ਹੀ ਸਬ-ਡਿਵੀਜ਼ਨਾਂ – ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਟੋਟਲ 16 ਨਾਕੇ ਲਗਾਏ ਗਏ। ਹਰ ਨਾਕੇ ਤੇ 10 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਮੁੱਖ ਉਦੇਸ਼ ਸੀ ਸ਼ੱਕੀ ਵਿਅਕਤੀਆਂ, ਵਾਹਨਾਂ, ਅਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਅਤੇ ਨਸ਼ਾ ਤਸਕਰੀ ਦੀ ਰੋਕਥਾਮ।

ਇਹ ਵੀ ਪੜ੍ਹੋ  ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਇਸ ਦੌਰਾਨ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸਾਰਿਆਂ ਸਬ ਡਿਵੀਜ਼ਨਾਂ ਵਿੱਚ ਹੋਟਲਾਂ, ਢਾਬਿਆਂ, ਗੈਸਟ ਹਾਊਸਾਂ, ਧਰਮਸ਼ਾਲਾਵਾਂ ਅਤੇ ਰੈਸਟੋਰੈਂਟਾਂ ‘ਚ ਜਾ ਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਪੁੱਛਗਿੱਛ ਕੀਤੀ ਗਈ ਅਤੇ ਜਿਨ੍ਹਾਂ ਵਿਅਕਤੀਆਂ ਨੇ ਕਿਰਾਏ ‘ਤੇ ਠਹਿਰਨ ਲਈ ਕਮਰੇ ਲਏ ਹੋਏ ਹਨ, ਉਨ੍ਹਾਂ ਦੀ ਡਿਟੇਲਡ ਵੈਰੀਫਿਕੇਸ਼ਨ ਕੀਤੀ ਗਈ। ਜਿਨਾਂ ਤੇ ਪਹਿਲਾਂ ਹੀ ਨਸ਼ੇ ਜਾਂ ਹੋਰ ਗੈਰਕਾਨੂੰਨੀ ਤੇ ਮੁਕਦਮੇ ਦਰਜ ਸਨ ਉਹਨਾਂ ਦੀ ਗਤੀਵਿਧੀ, ਘਰਾਂ ਟਿਕਾਣਿਆਂ ਦੀ ਖਾਸ ਤਲਾਸ਼ੀ ਲਈ ਗਈ।ਨਾਕਿਆਂ ਦੀ ਨਿਗਰਾਨੀ ਐਸ.ਪੀ (ਡੀ) ਮਨਮੀਤ ਸਿੰਘ ਢਿੱਲੋ ਵੱਲੋਂ ਕੀਤੀ ਗਈ। ਇਸ ਮੌਕੇ ਡੀ.ਐਸ.ਪੀ ਨਵੀਨ ਕੁਮਾਰ (ਮੁਕਤਸਰ), ਜਸਪਾਲ ਸਿੰਘ (ਲੰਬੀ), ਇੱਕਬਾਲ ਸਿੰਘ (ਮਲੋਟ) ਅਤੇ ਅਵਤਾਰ ਸਿੰਘ (ਗਿੱਦੜਬਾਹਾ) ਮੌਕੇ ‘ਤੇ ਮੌਜੂਦ ਰਹੇ।ਕੁੱਲ 160 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਮੁਹਿੰਮ ਵਿੱਚ ਸ਼ਾਮਿਲ ਰਹੇ।

ਇਹ ਵੀ ਪੜ੍ਹੋ  ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

👉ਐਸ.ਐਸ.ਪੀ ਡਾ. ਅਖਿਲ ਚੌਧਰੀ ਦਾ ਸੰਦੇਸ਼
“ਜ਼ਿਲ੍ਹਾ ਮੁਕਤਸਰ ਸਾਹਿਬ ਦੀ ਸ਼ਾਂਤੀ ਤੇ ਸੁਰੱਖਿਆ ਪਹਿਲੀ ਤਰਜੀਹ ਹੈ। ਜਿਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਜਾਂ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਉਨ੍ਹਾਂ ਕਿਹਾ ਕਿ 15 ਅਗਸਤ ਮੌਕੇ ਕੋਈ ਵੀ ਗੜਬੜੀ ਸਹਿਨਯੋਗ ਨਹੀਂ ਹੋਏਗੀ। ਪੁਲਿਸ ਵੱਲੋਂ ਅਜੇ ਵੀ ਹੋਰ ਸਖ਼ਤ ਨਾਕਾਬੰਦੀ ਅਤੇ ਤਲਾਸ਼ੀਆਂ ਜਾਰੀ ਰਹਿਣਗੀਆਂ। ਨਵੇਂ ਤਕਨੀਕੀ ਸਾਧਨਾਂ ਰਾਹੀਂ ਅਪਰਾਧਕ ਤੱਤਾਂ ਨੂੰ ਤੁਰੰਤ ਪਛਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਰੇਕ ਸਰਗਰਮੀ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ।
👉ਅਪੀਲ:ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਇਲਾਕੇ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਵੇਖਣ ਉੱਪਰੰਤ ਤੁਰੰਤ ਪੁਲਿਸ ਨੂੰ ਸੂਚਿਤ ਕਰੋ।80549-42100 ‘ਤੇ ਵਟਸਐਪ ਜਾਂ ਕਾਲ ਰਾਹੀਂ ਸੰਪਰਕ ਕਰੋ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।15 ਅਗਸਤ ਦੌਰਾਨ ਸ਼ਾਂਤੀ ਅਤੇ ਸਾਂਝੀ ਸੁਰੱਖਿਆ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਕਰੋ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭਵਿੱਖ ਵਿੱਚ ਵੀ ਐਹੋ ਜਿਹੇ ਨਾਕਾਬੰਦੀ ਅਤੇ ਸਰਚ ਓਪਰੇਸ਼ਨ ਸਖ਼ਤੀ ਨਾਲ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹਾ ਹਰ ਤਰ੍ਹਾਂ ਦੇ ਅਪਰਾਧਾਂ ਅਤੇ ਖ਼ਤਰਨਾਕ ਤੱਤਾਂ ਤੋਂ ਕਾਰਵਾਈ ਨਿਰੰਤਰ ਜਾਰੀ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਗਰ ਨਿਗਮ ਮੋਹਾਲੀ ਨੇ ਓ ਟੀ ਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਬਕਾਏ ਦੀ ਰਿਕਾਰਡ 20 ਕਰੋੜ ਰੁਪਏ ਦੀ ਵਸੂਲੀ ਕੀਤੀ

SAS Nagar News:ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ। ਇਹ ਮੀਲ ਪੱਥਰ 31 ਜੁਲਾਈ, 2025 ਦੀ ਆਖਰੀ ਮਿਤੀ ਤੱਕ ਕਾਇਮ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ, ਨਗਰ ਨਿਗਮ, ਮੋਹਾਲੀ ਦੇ ਕਮਿਸ਼ਨਰ, ਪਰਮਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਬਕਾਏ ਤੋਂ ਆਇਆ ਮਾਲੀਆ ਪਿਛਲੇ ਸਾਲ ਦੀ ਉਗਰਾਹੀ ਨਾਲੋਂ ਤਿੰਨ ਗੁਣਾ ਵੱਧ ਹੈ।

ਇਹ ਵੀ ਪੜ੍ਹੋ  ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਡਾ. ਸੰਜੀਵ ਕੰਬੋਜ, ਹੈਲਥ ਮੈਡੀਕਲ ਅਫਸਰ ਅਤੇ ਇੰਚਾਰਜ, ਨਗਰ ਨਿਗਮ ਮੋਹਾਲੀ ਪ੍ਰਾਪਰਟੀ ਟੈਕਸ ਸ਼ਾਖਾ  ਨੇ ਕਿਹਾ ਕਿ ਟੈਕਸ ਬਕਾਏ ਵਿੱਚ ਇਹ ਅਸਾਧਾਰਨ ਉਗਰਾਹੀ, ਨਗਰ ਨਿਗਮ ਸਟਾਫ ਦੇ ਅਣਥੱਕ ਸਮਰਪਣ ਦਾ ਨਤੀਜਾ ਹੈ, ਜਿਨ੍ਹਾਂ ਨੇ ਟੈਕਸਦਾਤਾਵਾਂ ਲਈ ਸਮੇਂ ਸਿਰ ਪ੍ਰਕਿਰਿਆ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਦੇਰ ਰਾਤ ਤੱਕ (ਪਿਛਲੇ ਦੋ ਦਿਨਾਂ ਚ ਅੱਧੀ ਰਾਤ 12 ਵਜੇ ਤੱਕ) ਕੰਮ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਸਮਰਪਣ ਨੇ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ  ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਉਨ੍ਹਾਂ ਕਿਹਾ ਕਿ ਮੋਹਾਲੀ ਦੇ ਇਹ ਸਾਰੇ ਵਪਾਰਕ ਜਾਇਦਾਦਾਂ ਦੇ ਮਾਲਕ ਜਿਨ੍ਹਾਂ ਦਾ ਲੰਬੇ ਸਮੇਂ ਤੋਂ ਬਕਾਇਆ ਟੈਕਸ ਖੜ੍ਹਾ ਸੀ, ਵੀ ਨਿਗਮ ਅਧਿਕਾਰੀਆਂ ਦੀ ਪ੍ਰੇਰਨਾ ਸਦਕਾ ਆਪਣੇ ਬਕਾਏ ਦਾ ਨਿਪਟਾਰਾ ਕਰਨ ਲਈ ਅੱਗੇ ਆਏ ਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਪ੍ਰਮਾਣ ਦਿੰਦਿਆਂ ਸਰਕਾਰ ਦੀ ਟੈਕਸ ਬਕਾਏ ਚ ਛੋਟ ਦੀ ਪਹਿਲਕਦਮੀ ਪ੍ਰਤੀ ਸਖ਼ਤ ਹੁੰਗਾਰਾ ਦਿਖਾਉਂਦੇ ਹੋਏ।ਕਮਿਸ਼ਨਰ ਨੇ ਅੱਗੇ ਕਿਹਾ ਕਿ ਨਗਰ ਨਿਗਮ ਆਪਣੇ ਮਿਹਨਤੀ ਸਟਾਫ਼ ਅਤੇ ਟੈਕਸ ਸਹਿਯੋਗੀ ਜਨਤਾ ਦਾ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਲੋਂ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨਾਗਰਿਕਾਂ ਨੂੰ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਅਜਿਹੇ ਯਤਨਾਂ ਦਾ ਸਮਰਥਨ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਪ੍ਰਤੀ ਵੀ ਪੂਰਨ ਵਚਨਬੱਧਤਾ ਦਿਖਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਾ ਮੁਕਤ ਪੰਜਾਬ ਵੱਲ ਸਰਕਾਰ ਦਾ ਇਕ ਹੋਰ ਵੱਡਾ ਕਦਮ, ਹੁਣ ਸੂਬੇ ਦੇ ਸਕੂਲਾਂ ’ਚ ਪੜਾਇਆ ਜਾਵੇਗਾ ਨਸ਼ਾ ਮੁਕਤੀ ਵਿਸ਼ਾ

0

Punjab News:ਪੰਜਾਬ ਹੁਣ ਦੇਸ਼ ਦਾ ਪਹਿਲਾ ਰਾਜ ਬਣਨ ਜਾ ਰਿਹਾ, ਜਿਸਦੇ ਸਕੂਲਾਂ ਵਿੱਚ ਨਸ਼ਾ ਮੁਕਤੀ ਵਿਸ਼ਾ ਪੜ੍ਹਾਇਆ ਜਾਵੇਗਾ। ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਲਏ ਫੈਸਲੇ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਲਾਗੂ ਕਰਨ ਜਾ ਰਹੇ ਹਨ। ਦੋਨਾਂ ਆਗੂਆਂ ਵੱਲੋਂ ਫਾਜ਼ਿਲਕਾ ਤੋਂ ਇਸ ਪਹਿਲ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

ਸੂਬੇ ਦੇ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਨੌਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇਗਾ। ਇਸੇ ਕੜੀ ਤਹਿਤ ਹਰ 15 ਦਿਨਾਂ ਵਿੱਚ 35 ਮਿੰਟ ਦੀ ਇੱਕ ਕਲਾਸ, ਜਿਸ ਵਿੱਚ ਫਿਲਮਾਂ, ਕਵੀਜ਼ ਅਤੇ ਖੇਡ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਸਿਖਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੇਂਦਰ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਿਦੇਸ਼ੀ ਦੌਰੇ ਨੂੰ ਮੰਨਜੂਰੀ ਤੋਂ ਨਾਂਹ

0

Punjab News: ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਵਿਦੇਸ਼ੀ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕੈਬਨਿਟ ਮੰਤਰੀ ਈਟੀਓ ਨੇ ਸਰਕਾਰੀ ਦੌਰੇ ਉਪਰ ਅਮਰੀਕਾ ਜਾਣਾ ਸੀ, ਜਿਸਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਜਨਤਕ ਅਹੁੱਦਾ ਰੱਖਣ ਦੇ ਚੱਲਦੇ ਉਨ੍ਹਾਂ ਦੇ ਇਸ ਸਰਕਾਰੀ ਦੌਰੇ ਲਈ ਕੇਂਦਰ ਦੀ ਮਨਜ਼ੂਰੀ ਜਰੂਰੀ ਸੀ, ਜੋਕਿ ਨਹੀਂ ਮਿਲੀ ਹੈ। ਖੁਦ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਮੰਤਰੀ ਹਰਭਜਨ ਸਿੰਘ ਈਟੀਓ ਨੇ NCSL 2025 ਸਮਮਿਟ ’ਚ ਸ਼ਾਮਲ ਹੋਣਾ ਸੀ। ਸ਼੍ਰੀ ਈਟੀਓ ਨੇ ਕਿਹਾ ਕਿ “ਮੈਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਾ ਮਿਲਣਾ ਨਿੰਦਣਯੋਗ ਹੈ” ਉਨ੍ਹਾਂ ਇਹ ਵੀ ਸ਼ੱਕ ਜਾਹਰ ਕੀਤਾ ਕਿ, “ਸ਼ਾਇਦ ਮੈਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਮੈਂ ਪੰਜਾਬ ਤੋਂ ਹਾਂ ਅਤੇ ਇਹ ਸਮਮਿਟ ਪੰਜਾਬ ਦੇ ਕੀਤੇ ਕੰਮਾਂ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨੇਹਰੀ ਮੌਕਾ ਸੀ ਪ੍ਰੰਤੂ ਕੈਂਦਰ ਨਹੀਂ ਚਾਹੁੰਦੀ ਕਿ ਪੰਜਾਬ ਮਾਡਲ ਦੁਨੀਆ ਲਈ ਮਿਸਾਲ ਬਣੇ”। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਫੈਸਲਾ ਦੱਸਦਾ ਹੈ ਕਿ ਭਾਜਪਾ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਹੈ। ਦਸਣਯੋਗ ਹੈ ਕਿ ਇਸਤਂੋ ਪਹਿਲਾਂ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਤ ਇੱਕ ਮੰਤਰੀ ਦੇ ਵਿਦੇਸ਼ੀ ਦੌਰੇ ਨੂੰ ਪ੍ਰਵਾਨਗੀ ਦੇਣ ਤੋਂ ਇੰਨਕਾਰ ਕਰ ਦਿੱਤਾ ਸੀ। ਹੁਣ ਇਹ ਮਾਮਲਾ ਸਿਆਸੀ ਤੁਲ ਫ਼ੜ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ’ਚ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ,ਨਸ਼ੇ ਦੀ ਓਵਰਡੋਜ਼ ਨਾਲ ਮੌ+ਤ ਦੀ ਚਰਚਾ

0

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣੇ ਖੇਡ ਸਟੇਡੀਅਮ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ 20 ਸਾਲਾ ਆਕਾਸ਼ਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਜੋਂ ਹੋਈ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ।

ਇਹ ਵੀ ਪੜ੍ਹੋ ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

ਮੁਢਲੀ ਜਾਣਕਾਰੀ ਮੁਤਾਬਕ ਪਿੰਡ ਦੇ ਲੋਕ ਦੱਬੀ ਜੁਬਾਨ ਵਿਚ ਇਸ ਨੌਜਵਾਨ ਦੇ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੀ ਦਲਦਲ ਵਿਚ ਫ਼ਸੇ ਹੋਣ ਦੀ ਗੱਲ ਕਹਿ ਰਹੇ ਹਨ। ਮ੍ਰਿਤਕ ਦੀ ਲਾਸ਼ ਕੋਲ ਇੱਕ ਮੋਟਰਸਾਈਕਲ ਵੀ ਖੜ੍ਹਾ ਸੀ। ਸਕੂਲ ਦੇ ਪ੍ਰਿੰਸੀਪਲ ਅਨੂ ਗਰਗ ਨੇ ਦੱਸਿਆ ਕਿ ਮ੍ਰਿਤਕ ਉਨ੍ਹਾਂ ਦੇ ਸਕੂਲ ਦਾ ਵਿਦਿਆਰਥੀ ਨਹੀਂ ਸੀ, ਸਗੋਂ ਪਿੰਡ ਦਾ ਹੀ ਨੌਜਵਾਨ ਸੀ ਜੋ ਕਈ ਵਾਰੀ ਸਕੂਲ ਦੇ ਗਰਾਊਂਡ ’ਚ ਆ ਕੇ ਬੈਠਦਾ ਸੀ। ਇਸ ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Our Visitor

1909551