Thursday, May 21, 2026
Home Blog Page 558

ਮੇਲਾ ਕ+ਤ+ਲ ਕਾਂਡ; ਪੌਣੇ ਦੋ ਸਾਲਾਂ ਬਾਅਦ ਸ਼ੂਟਰਾਂ ਸਹਿਤ ਚਾਰ ਮੁਲਜਮਾਂ ਨੂੰ ਅਦਾਲਤ ਨੇ ਕੀਤਾ ਬਰੀ

0

Bathinda News: ਬਠਿੰਡਾ ਦੇ ਬਹੁ ਚਰਚਿਤ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਕਤਲ ਕਾਂਡ ਦੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਸ਼੍ਰੀ ਰਾਜੇਸ਼ ਕੁਮਾਰ ਦੀ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਚਾਰ ਮੁਲਜਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਵਿਚ ਮੁਲਜਮਾਂ ਵੱਲੋ ਪੇਸ਼ ਹੋਏ ਵਕੀਲ ਹਰਪਾਲ ਸਿੰਘ ਖ਼ਾਰਾ ਨੇ ਇਸ ਵੈਬਸਾਈਟ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਮਾਣਯੋਗ ਅਦਾਲਤ ਵੱਲੋਂ ਬਰੀ ਕੀਤੇ ਮੁਲਜਮਾਂ ਦੇ ਵਿਚ ਕਥਿਤ ਸ਼ੂਟਰ ਲਵਦੀਪ ਲਵੀ ਅਤੇ ਕਮਲਦੀਪ ਵੀ ਸ਼ਾਮਲ ਹਨ। ਜਦਕਿ ਬਾਕੀ ਦੋ ਵਿਚ ਗੈਗਸਟਰ ਅਰਸ਼ ਡਾਲਾ ਦੇ ਪਿਤਾ ਚਰਨਜੀਤ ਸਿੰਘ ਵਾਸੀ ਅਤੇ ਪਰਮਜੀਤ ਸਿੰਘ ਪੰਮਾ ਵਾਸੀ ਭੀਖੀ ਸ਼ਾਮਲ ਹਨ।

ਇਹ ਵੀ ਪੜ੍ਹੋ ਸੁਖਪਾਲ ਖ਼ਹਿਰਾ ਵਿਰੁਧ ਮੁੱਖ ਮੰਤਰੀ ਦੇ ਓਐਸਡੀ ਨੇ ਦਾਈਰ ਕੀਤਾ ਮਾਣਹਾਣੀ ਦਾ ਮੁਕੱਦਮਾ, ਨੋਟਿਸ ਜਾਰੀ

ਜਦਕਿ ਇਸ ਕੇਸ ਵਿਚ ਵਿਚ ਬਠਿੰਡਾ ਦੀ ਕੋਤਵਾਲੀ ਪੁਲਿਸ ਵੱਲੋ ਮੁਲਜਮ ਬਣਾਏ ਗਏ ਅਰਸ਼ ਡਾਲਾ, ਮਨਪ੍ਰੀਤ ਉਰਫ਼ ਮਨੀ ਅਤੇ ਸਾਧੂ ਸਿੰਘ ਦੀ ਹਾਲੇ ਤੱਕ ਗ੍ਰਿਫਤਾਰੀ ਵੀ ਬਾਕੀ ਹੈ। ਦਸਣਾ ਬਣਦਾ ਹੈ ਕਿ ਮਾਲ ਰੋਡ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਮੇਲੇ ਵੱਲੋਂ ਸਥਾਨਕ ਮਾਲ ਰੋਡ ਉਪਰ ਅੰਮ੍ਰਿਤਸਾਰੀ ਕੁਲਚਾ ਦੇ ਨਾਂ ਹੇਠ ਰੈਸਟੋਰੈਂਟ ਚਲਾਇਆ ਜਾ ਰਿਹਾ ਸੀ। ਘਟਨਾ ਵਾਲੇ ਦਿਨ 28 ਅਕਤੂਬਰ 2023 ਦੀ ਸ਼ਾਮ ਨੂੰ ਉਹ ਆਪਣੇ ਰੈਸਟੋਰੈਂਟ ਦੇ ਬਾਹਰ ਬੈਠਾ ਹੋਇਆ ਸੀ ਕਿ ਮੋਟਰਸਾਈਕਲ ’ਤੇ ਆਏ ਅਣਪਛਾਤੇ ਨੌਜਵਾਨਾਂ ਨੇ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਸਨ, ਜਿਸਦੇ ਚੱਲਦੇ ਹਸਪਤਾਲ ਵਿਚ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ bikram majithia case; ਅੰਮ੍ਰਿਤਸਰ ਵਿਚ ਬਿਕਰਮ ਮਜੀਠਿਆ ਤੇ ਉਸਦੇ ਸਮਰਥਕਾਂ ਵਿਰੁਧ ਇੱਕ ਹੋਰ ਪਰਚਾ ਦਰਜ਼ ਕਰਨ ਦੀ ਚਰਚਾ !

ਇਸ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਆਰਤੀ ਦੇ ਬਿਆਨਾਂ ਉਪਰੰਤ ਧਾਰਾ 302,34, 120ਬੀ ਆਈਪੀਸੀ, 25, 28, 54, 59 ਆਰਮਜ਼ ਐਕਟ ਤਹਿਤ ਕੇਸ ਦਰਜ਼ ਕੀਤਾ ਸੀ। ਐਡਵੋਕੇਟ ਖ਼ਾਰਾ ਨੇ ਦਸਿਆ ਕਿ ਜਿੱਥੇ ਮੁਦਈ ਧਿਰ ਮੁਲਜਮਾਂ ਨੂੰ ਪਛਾਣਨ ਵਿਚ ਅਸਫ਼ਲ ਰਹੀ, ਉਥੇ ਪੁਲਿਸ ਕੇਸ ਵਿਚ ਕਈ ਹੋਰ ਸ਼ੱਕੀ ਤੱਥ ਵੀ ਸਨ, ਜਿਸਦੇ ਵਿਚ ਖਾਲੀ ਕਾਰਤੂਸ਼ਾਂ ਦੇ ਖੋਲ ਘਟਨਾ ਦੇ ਦੂਜੇ ਦਿਨ ਮਿਲਣਾ ਅਤੇ ਇੱਕ ਕਥਿਤ ਮੁਲਜਮ ਦੇ ਘਰਂੋ ਹਥਿਆਰਾਂ ਦੀ ਬਰਾਮਦਗੀ ਉਸ ਸਮੇਂ ਦਿਖਾਉਣੀ ਜਦ ਪ੍ਰਵਾਰ ਦਾ ਕੋਈ ਮੈਂਬਰ ਘਰ ਨਹੀਂ ਸੀ। ਜਿਕਰਯੋਗ ਹੈ ਕਿ ਇਹ ਕੇਸ ਕਾਫ਼ੀ ਚਰਚਾ ਵਿਚ ਆਇਆ ਸੀ ਤੇ ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਸਹਿਤ ਵਪਾਰੀਆਂ ਵੱਲੋਂ ਬਠਿੰਡਾ ਵਿਚ ਕਈ ਦਿਨ ਤੱਕ ਧਰਨਾ ਵੀ ਲਗਾਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

bikram majithia case; ਅੰਮ੍ਰਿਤਸਰ ਵਿਚ ਬਿਕਰਮ ਮਜੀਠਿਆ ਤੇ ਉਸਦੇ ਸਮਰਥਕਾਂ ਵਿਰੁਧ ਇੱਕ ਹੋਰ ਪਰਚਾ ਦਰਜ਼ ਕਰਨ ਦੀ ਚਰਚਾ !

0

Amritsar News: bikram majithia case; ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿਚ ਬੰਦ ਮਜੀਠਿਆ ਅਤੇ ਉਸਦੇ ਸਮਰਥਕਾਂ ਵਿਰੁਧ ਅੰਮ੍ਰਿਤਸਰ ਪੁਲਿਸ ਵੱਲੋਂ ਇੱਕ ਹੋਰ ਪਰਚਾ ਦਰਜ਼ ਕਰਨ ਦੀ ਚਰਚਾ ਹੈ। ਹਾਲਾਂਕਿ ਕੋਈ ਪੁਲਿਸ ਅਧਿਕਾਰੀ ਇਸਦੀ ਪੁਸ਼ਟੀ ਨਹੀਂ ਕਰ ਰਿਹਾ ਪ੍ਰੰਤੂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦਾਅਵਾ ਕੀਤਾ ਹੈ ਕਿ ਜਦ ਪਹਿਲੇ ਮੁਕੱਦਮੇ ਵਿਚ ਕੁੱਝ ਨਹੀਂ ਮਿਲਿਆ ਤਾਂ ਹੁਣ ਇਹ ਦੂਜੀ ਝੂਠੀ ਐਫ਼ਆਈਆਰ ਦਰਜ਼ ਕਰ ਦਿੱਤ ਗਈ ਹੇ।

ਇਹ ਵੀ ਪੜ੍ਹੋ ਸੁਖਪਾਲ ਖ਼ਹਿਰਾ ਵਿਰੁਧ ਮੁੱਖ ਮੰਤਰੀ ਦੇ ਓਐਸਡੀ ਨੇ ਦਾਈਰ ਕੀਤਾ ਮਾਣਹਾਣੀ ਦਾ ਮੁਕੱਦਮਾ, ਨੋਟਿਸ ਜਾਰੀ

ਦਸਿਆ ਜਾ ਰਿਹਾ ਕਿ ਇਹ ਪਰਚਾ ਸਾਬਕਾ ਮੰਤਰੀ ਨੂੰ ਫ਼ੜਣ ਆਈ ਵਿਜੀਲੈਂਸ ਟੀਮ ਦੀ ਸਰਕਾਰੀ ਡਿਊਟੀ ਵਿਚ ਵਿਘਨ ਪੈਣ ਦੇ ਦੋਸ਼ਾਂ ਹੇਠ ਦਰਜ਼ ਕੀਤਾ ਗਿਆ। ਦਸਣਾ ਬਣਦਾ ਹੈ ਕਿ 25 ਜੂਨ ਨੂੰ ਬਿਕਰਮ ਸਿੰਘ ਮਜੀਠਿਆ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀ ਟੀਮ ਅੰਮ੍ਰਿਤਸਰ ਦੀ ਗ੍ਰੀਨ ਐਵੋਨਿਊ ਵਿਚ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੀ ਸੀ। ਇਸ ਮੌਕੇ ਦੀਆਂ ਕਈ ਵੀਡੀਓ ਵੀ ਸੋਸਲ ਮੀਡੀਆ ‘ਤੇ ਵਾਈਰਲ ਹੋਈਆਂ ਸਨ। ਜਿਸਦੇ ਵਿਚ ਦੋਨੋਂ ਹੀ ਧਿਰਾਂ ਇੱਕ ਦੂਜੇ ਨਾਲ ਬਹਿਸ ਕਰਦੀਆਂ ਨਜ਼ਰ ਆ ਰਹੀਆਂ ਸਨ। ਜਿਕਰਯੋਗ ਹੈ ਕਿ ਵਿਜੀਲੈਂਸ ਟੀਮ ਦੀ ਸਹਾਇਤਾ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੀ ਇੱਥੈ ਤੈਨਾਤ ਕੀਤੀ ਗਈ ਸੀ। ਇਸ ਮੌਕੇ ਮਜੀਠਿਆ ਦੇ ਕੁੱਝ ਸਮਰਥਕ ਉਸਦੇ ਘਰ ਵਿਚ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਪਾਲ ਖ਼ਹਿਰਾ ਵਿਰੁਧ ਮੁੱਖ ਮੰਤਰੀ ਦੇ ਓਐਸਡੀ ਨੇ ਦਾਈਰ ਕੀਤਾ ਮਾਣਹਾਣੀ ਦਾ ਮੁਕੱਦਮਾ, ਨੋਟਿਸ ਜਾਰੀ

0

Punjab News: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪਿਛਲੇ ਦਿਨਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵਿਰੁਧ ਲਗਾਏ ਜਾ ਰਹੇ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਓਐਸਡੀ ਨੇ ਹੁਣ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਇਸ ਮੁਕੱਦਮੇ ਵਿਚ ਅਦਾਲਤ ਨੇ ਸੁਖਪਾਲ ਖਹਿਰਾ ਨੂੰ 11 ਅਗਸਤ ਲਈ ਨੋਟਿਸ ਵੀ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਜਿਕਰਯੋਗ ਹੈ ਕਿ ਸ਼੍ਰੀ ਖਹਿਰਾ ਨੇ ਇੱਕ ਵੀਡੀਓ ਜਾਰੀ ਕਰਕੇ ਓਐਸਡੀ ਰਾਜਵੀਰ ਸਿੰਘ ਦੇ ਪਿੰਡ ਘਰਾਚੋ ਸਥਿਤ ਘਰ ਦੇ ਸਰੋਤਾਂ ਤੋਂ ਇਲਾਵਾ ਉਸਦੇ ਇੱਕ ਦੋਸਤ ਦੇ ਘਰ ਮੌਜੂਦ ਗੱਡੀ ਬਾਰੇ ਸਵਾਲ ਚੁੱਕੇ ਸਨ। ਜਿਸਤੋਂ ਬਾਅਦ ਓਐਸਡੀ ਰਾਜਬੀਰ ਸਿੰਘ ਨੇ ਖੱਹਿਰਾ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਆਪਣੇ ਦੋਸ਼ਾਂ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਅਜਿਹਾ ਨਾ ਕਰਨ ਦੀ ਸੂਰਤ ਵਿਚ ਕੇਸ ਦਰਜ਼ ਕਰਨ ਬਾਰੇ ਕਿਹਾ ਸੀ,

ਇਹ ਵੀ ਪੜ੍ਹੋ ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਦੋ ਨੌਜਵਾਨਾਂ ਦੀ ਮੌ+ਤ

ਜਿਸਤੋਂ ਬਾਅਦ ਖਹਿਰਾ ਵੱਲੋਂ ਕੋਈ ਮੁਆਫ਼ੀ ਨਹੀਂ ਮੰਗੀ ਤਾਂ ਓਐਸਡੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦਸਣਾ ਬਣਦਾ ਹੈ ਕਿ ਸੁਖਪਾਲ ਸਿੰਘ ਖਹਿਰਾ, ਜੋਕਿ ਪਹਿਲਾਂ ਆਮ ਆਦਮੀ ਪਾਰਟੀ ਵਿਚ ਵੀ ਰਹਿ ਚੁੱਕੇ ਹਨ, ਮੌਜੂਦਾ ਸਮੇਂ ਆਪ ਸਰਕਾਰ ਦੇ ਸਭ ਤੋਂ ਵੱਡੇ ਆਲੋਚਕ ਬਣੇ ਹੋਏ ਹਨ। ਉਨ੍ਹਾਂ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਸ: ਮਾਨ ਦੇ ਜੱਦੀ ਹਲਕੇ ਸੰਗਰੂਰ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਵੀ ਲੜੀ ਸੀ ਪ੍ਰੰਤੂ ਉਹ ਹਾਰ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮਾਰਸ਼ਲ ਆਰਟਸ ਮੁਕਾਬਲੇ ‘ਚ ਖਿਡਾਰੀਆਂ ਨੇ ਦਿਖਾਇਆ ਬੇਮਿਸਾਲ ਜੋਸ਼

0

Sports News: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਪ੍ਰਧਾਨ ਜੋਨ ਟੂਰਨਾਮੈਂਟ ਕਮੇਟੀ ਤਲਵੰਡੀ ਸਾਬੋ ਦੇ ਪ੍ਰਧਾਨ ਮੁੱਖ ਅਧਿਆਪਕ ਅਵਤਾਰ ਸਿੰਘ ਲਾਲੇਆਣਾ ਦੀ ਅਗਵਾਈ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਬਾਕਸਿੰਗ, ਕਰਾਟੇ,ਕਿੱਕ ਬਾਕਸਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਬਾਕਸਿੰਗ ਅੰਡਰ 14 ਮੁੰਡੇ ਵਿੱਚ 28 ਤੋਂ 30 ਕਿਲੋ ਭਾਰ ਵਿੱਚ ਰਣਵੀਰ ਸਿੰਘ ਯੂਨੀਵਰਸਲ ਸਕੂਲ ਨੇ ਪਹਿਲਾ, ਸੁਖਮਨ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ, 32 ਕਿਲੋ ਵਿੱਚ ਵਾਰਿਸਨੂਰ ਸਿੰਘ ਅਕਾਲ ਅਕੈਡਮੀ ਤਲਵੰਡੀ ਸਾਬੋ ਨੇ ਪਹਿਲਾ, 34 ਕਿਲੋ ਵਿੱਚ ਗੁਰਸ਼ਾਨ ਸਿੰਘ ਯੂਨੀਵਰਸਲ ਸਕੂਲ ਨੇ ਪਹਿਲਾ, 36 ਕਿਲੋ ਵਿੱਚ ਮਹਿਕਦੀਪ ਸਿੰਘ ਖਾਲਸਾ ਸਕੂਲ ਨੇ ਪਹਿਲਾ, 50 ਕਿਲੋ ਵਿੱਚ ਗੁਰਪ੍ਰੀਤ ਸਿੰਘ ਸੇਂਟ ਜੇਵੀਅਰ ਸਕੂਲ ਜੱਜਲ ਨੇ ਪਹਿਲਾ, ਸੁਖਲੀਨ ਸਿੰਘ ਸੇਂਟ ਜੇਵੀਅਰ ਸਕੂਲ ਨੇ ਦੂਜਾ,

ਇਹ ਵੀ ਪੜ੍ਹੋ ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਦੋ ਨੌਜਵਾਨਾਂ ਦੀ ਮੌ+ਤ

ਅੰਡਰ 19 ਕੁੜੀਆਂ 45 ਕਿਲੋ ਤੋਂ ਘੱਟ ਭਾਰ ਵਿੱਚ ਕਰਨਵੀਰ ਕੌਰ ਯੂਨੀਵਰਸਲ ਸਕੂਲ ਨੇ ਪਹਿਲਾ, 51 ਕਿਲੋ ਵਿੱਚ ਸਤਨਾਮ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਨੇ ਪਹਿਲਾ, ਯਸਮੀਤ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਅੰਡਰ 17 ਕੁੜੀਆ 42 ਕਿਲੋ ਤੋਂ ਘੱਟ ਭਾਰ ਵਿੱਚ ਸੁਮਨਪ੍ਰੀਤ ਕੌਰ ਖਾਲਸਾ ਸਕੂਲ ਨੇ ਪਹਿਲਾ, ਨਵਦੀਪ ਕੌਰ ਸਰਕਾਰੀ ਸਮਰਾਟ ਸਕੂਲ ਜਗਾ ਨੇ ਦੂਜਾ, 54 ਕਿਲੋ ਵਿੱਚ ਸੋਨੀਆ ਕੌਰ ਖਾਲਸਾ ਸਕੂਲ ਨੇ ਪਹਿਲਾ, ਹਰਦੀਪ ਕੌਰ ਸਰਕਾਰੀ ਸਮਰਾਟ ਸਕੂਲ ਜਗਾਰਾਮ ਤੀਰਥ ਨੇ ਦੂਜਾ, ਅੰਡਰ 19 ਮੁੰਡੇ 46 ਕਿਲੋ ਤੋਂ ਘੱਟ ਭਾਰ ਵਿੱਚ ਰਾਜਵੀਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, 81 ਕਿਲੋ ਵਿੱਚ ਜਗਦੀਪ ਸਿੰਘ ਯੂਨੀਵਰਸਲ ਸਕੂਲ ਨੇ ਪਹਿਲਾ,91 ਕਿਲੋ ਤੋਂ ਵੱਧ ਭਾਰ ਵਿੱਚ ਖੁਸ਼ਪ੍ਰੀਤ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾ, ਕਰਾਟੇ ਅੰਡਰ 14 ਲੜਕੀਆਂ 26 ਕਿਲੋ ਤੋਂ ਘੱਟ ਭਾਰ ਵਿੱਚ ਕਰਿਸਾ ਗੁਪਤਾ ਸਟਾਰ ਪਲੱਸ ਸਕੂਲ ਰਾਮਾਂਮੰਡੀ ਨੇ ਪਹਿਲਾ, 30 ਕਿਲੋ ਵਿੱਚ ਸਹਿਜਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਕੋਰੇਆਣਾ ਨੇ ਪਹਿਲਾ,

ਇਹ ਵੀ ਪੜ੍ਹੋ ਗ੍ਰਾਹਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਇਆ SBI Bank ਦਾ ਕੈਸ਼ੀਅਰ ਗ੍ਰਿਫਤਾਰ

ਰਹਿਮਤਜੋਤ ਕੌਰ ਸਟਾਰ ਪਲੱਸ ਸਕੂਲ ਰਾਮਾਂਮੰਡੀ ਨੇ ਦੂਜਾ, 34 ਕਿਲੋ ਵਿੱਚ ਨੂਰੀ ਸਰਕਾਰੀ ਹਾਈ ਸਕੂਲ ਸੀਗੋ ਨੇ ਪਹਿਲਾ, ਪ੍ਰਭਜੋਤ ਕੌਰ ਸਟਾਰ ਪਲੱਸ ਸਕੂਲ ਨੇ ਦੂਜਾ, 38 ਕਿਲੋ ਵਿੱਚ ਮੀਰਾ ਕੌਰ ਸਰਕਾਰੀ ਹਾਈ ਸਕੂਲ ਕੋਰੇਆਣਾ ਨੇ ਪਹਿਲਾ, ਅਵਨੀਤ ਕੌਰ ਸਟਾਰ ਪਲੱਸ ਸਕੂਲ ਨੇ ਦੂਜਾ, 42 ਕਿਲੋ ਵਿੱਚ ਪ੍ਰਨੀਤ ਸਟਾਰ ਪਲੱਸ ਸਕੂਲ ਰਾਮਾਂਮੰਡੀ ਨੇ ਪਹਿਲਾ, ਸੁਖਮਨਦੀਪ ਕੌਰ ਸਰਕਾਰੀ ਹਾਈ ਸਕੂਲ ਕੋਰੇਆਣਾ ਨੇ ਦੂਜਾ, 46 ਕਿਲੋ ਵਿੱਚ ਸਾਚੀ ਸਟਾਰ ਪਲੱਸ ਨੇ ਪਹਿਲਾ, ਪਰਮਪਾਲ ਸਰਕਾਰੀ ਹਾਈ ਸਕੂਲ ਲੇਲੇਵਾਲਾ ਨੇ ਦੂਜਾ, 50 ਕਿਲੋ ਵਿੱਚ ਜਸ਼ਨਦੀਪ ਕੌਰ ਸਟਾਰ ਪਲੱਸ ਨੇ ਪਹਿਲਾ, ਅਨਮੋਲ ਕੌਰ ਸਰਕਾਰੀ ਹਾਈ ਸਕੂਲ ਕੌਰੇਆਣਾ ਨੇ ਦੂਜਾ, ਕਰਾਟੇ ਅੰਡਰ 17 ਸਾਲ ਕੁੜੀਆਂ 40 ਕਿਲੋ ਭਾਰ ਵਿੱਚ ਪ੍ਰਭਜੋਤ ਕੌਰ ਸਟਾਰ ਪਲੱਸ ਨੇ ਪਹਿਲਾ, ਨਵਜੋਤ ਕੌਰ ਸਰਕਾਰੀ ਹਾਈ ਸਕੂਲ ਸੀਂਗੋ ਨੇ ਦੂਜਾ, 48 ਕਿਲੋ ਵਿੱਚ ਅਮਨਪ੍ਰੀਤ ਕੌਰ ਮਾਸਟਰ ਮਾਇੰਡ ਸਕੂਲ ਬੰਗੀ ਨੇ ਪਹਿਲਾ, ਅਰਮਾਨਜੋਤ ਕੌਰ ਸਟਾਰ ਪਲੱਸ ਰਾਮਾਂਮੰਡੀ ਨੇ ਦੂਜਾ, 56 ਕਿਲੋ ਵਿੱਚ ਅਮਨਦੀਪ ਕੌਰ ਸਰਕਾਰੀ ਹਾਈ ਸਕੂਲ ਸੀਂਗੋ ਨੇ ਪਹਿਲਾ,

ਇਹ ਵੀ ਪੜ੍ਹੋ ਜੱਜ ਦੇ Peon ਦੀ ਕੁੱਟਮਾਰ SHO ਨੂੰ ਮਹਿੰਗੀ ਪਈ, ਅਦਾਲਤ ਨੇ ਪਰਚਾ ਦਰਜ਼ ਕਰਨ ਦਾ ਦਿੱਤਾ ਹੁਕਮ

ਵੁਸੂ ਅੰਡਰ 17 ਕੁੜੀਆ 45 ਕਿਲੋ ਵਿੱਚ ਪਰਮਪਾਲ ਕੌਰ ਸਰਕਾਰੀ ਹਾਈ ਸਕੂਲ ਲੇਲੇਵਾਲਾ ਨੇ ਪਹਿਲਾ, ਸੁਖਵੀਰ ਕੌਰ ਜਗਾ ਰਾਮ ਤੀਰਥ ਨੇ ਦੂਜਾ ਸਥਾਨ,ਅੰਡਰ 14 ਕੁੜੀਆਂ ਕਿੱਕ ਬਾਕਸਿੰਗ 37 ਕਿਲੋ ਤੋਂ ਘੱਟ ਭਾਰ ਵਿੱਚ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਾ ਰਾਮ ਤੀਰਥ ਨੇ ਪਹਿਲਾ, ਜਸਮੀਤ ਕੌਰ ਸਰਕਾਰੀ ਹਾਈ ਸਕੂਲ ਲੇਲੇਵਾਲਾ ਨੇ ਦੂਜਾ,42 ਕਿਲੋ ਤੋਂ ਘੱਟ ਭਾਰ ਵਿੱਚ ਗੁਰਨੂਰ ਕੌਰ ਸਰਕਾਰੀ ਹਾਈ ਸਕੂਲ ਕੋਰੇਆਣਾ ਨੇ ਪਹਿਲਾ, ਲਵਜੋਤ ਕੌਰ ਲੇਲੇਵਾਲਾ ਨੇ ਦੂਜਾ,50 ਕਿਲੋ ਤੋਂ ਘੱਟ ਭਾਰ ਵਿੱਚ ਕਰਨਦੀਪ ਕੌਰ ਸਰਕਾਰੀ ਹਾਈ ਸਕੂਲ ਲੇਲੇਵਾਲਾ ਨੇ ਪਹਿਲਾ, ਅਨਮੋਲ ਕੌਰ ਸਰਕਾਰੀ ਹਾਈ ਸਕੂਲ ਕੋਰੇਆਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਿਰਮਲ ਸਿੰਘ, ਹਰਮੰਦਰ ਸਿੰਘ ਸਟੇਟ ਐਵਾਰਡੀ, ਗੁਰਤੇਜ ਸਿੰਘ,ਕਰਨੀ ਸਿੰਘ, ਭੁਪਿੰਦਰ ਸਿੰਘ,ਹਰਪਾਲ ਸਿੰਘ,ਹਰਦੀਪ ਸਿੰਘ ਅਤੇ ਵੱਖ ਵੱਖ ਸਕੂਲਾਂ ਤੋ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

0

👉ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਪ੍ਰਗਟਾਇਆ ਇਤਰਾਜ਼
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਨ੍ਹਾਂ ਏਆਈ ਪਲੇਟਫਾਰਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲਿਖਿਆ ਗਿਆ ਹੈ, ਉਨ੍ਹਾਂ ਵਿਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੇਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕਰਿਪਟ, ਰਨਵੇਅ ਐਮਐਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਹ ਵੀ ਪੜ੍ਹੋ  ਗ੍ਰਾਹਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਇਆ SBI Bank ਦਾ ਕੈਸ਼ੀਅਰ ਗ੍ਰਿਫਤਾਰ

ਤਕਨੀਕ ਦੇ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜਛਾੜ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬਉੱਚ ਹਨ, ਜਿਸ ਅੰਦਰ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋ ਸਕਦੀ, ਪ੍ਰੰਤੂ ਅਜਿਹੀਆਂ ਐਪਸ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਨੂੰ ਗ਼ਲਤ ਤਰੀਕੇ ਨਾਲ ਦਰਸਾ ਰਹੀਆਂ ਹਨ, ਜੋ ਗੁਰਬਾਣੀ ਦੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਪ੍ਰਗਟ ਹੋਏ ਹਨ, ਜਿਸ ਦੇ ਮੱਦੇਨਜ਼ਰ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਏਆਈ ਪਲੇਟਫਾਰਮਾਂ ’ਤੇ ਅਜਿਹ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਤਿਕਾਰਯੋਗ ਸਿੱਖ ਧਾਰਮਿਕ ਸ਼ਖ਼ਸੀਅਤਾਂ, ਪਾਵਨ ਗ੍ਰੰਥਾਂ ਅਤੇ ਸਿੱਖ ਪ੍ਰਤੀਕਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨੌਜੁਆਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਜਰੀਏ ਆਪਣੇ ਇਤਿਹਾਸ, ਪ੍ਰੰਪਰਾਵਾਂ ਅਤੇ ਮਾਨਤਾਵਾਂ ਨੂੰ ਜਾਣਨ ਦਾ ਯਤਨ ਕਰਦੀ ਹੈ, ਪ੍ਰੰਤੂ ਏਆਈ ਦੁਆਰਾ ਉਨ੍ਹਾਂ ਨੂੰ ਮਿਲ ਰਹੀ ਅਧੂਰੀ ਤੇ ਗ਼ਲਤ ਜਾਣਕਾਰੀ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ  ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਦੋ ਨੌਜਵਾਨਾਂ ਦੀ ਮੌ+ਤ

ਉਨ੍ਹਾਂ ਇਹ ਵੀ ਕਿਹਾ ਕਿ ਕਈ ਗੁਰਬਾਣੀ ਐਪਸ ’ਤੇ ਵੀ ਗੁਰਬਾਣੀ ਸ਼ੁੱਧ ਰੂਪ ਵਿਚ ਨਹੀਂ ਹੈ, ਜਿਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਐਪਸ ਤੋਂ ਅਧੂਰੀ ਜਾਣਕਾਰੀ ਨਾ ਲੈਣ, ਸਗੋਂ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਸਬੰਧੀ ਇਤਿਹਾਸਕ ਸਰੋਤਾਂ ਦੀ ਹੀ ਵਰਤੋਂ ਕਰਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸਰਕਾਰੀ ਤੌਰ ’ਤੇ ਵੀ ਨੋਟਿਸ ਲਿਆ ਜਾਵੇ ਅਤੇ ਕੋਈ ਠੋਸ ਨੀਤੀ ਬਣਾ ਕੇ ਅਜਿਹੇ ਚਲਣ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

0

👉ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ
👉ਸੁਨਾਮ ਨੂੰ ਨਵਾਂ ਰੂਪ ਦੇਣ ਲਈ ₹85 ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ
Martyr Udham Singh Wala (Sunam) News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ’ ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗੀ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੂਪ ਵਿੱਚ ਲਗਪਗ 85 ਕਰੋੜ ਰੁਪਏ ਦਾ ਤੋਹਫ਼ਾ ਵੀ ਦਿੱਤਾ। ਇਨ੍ਹਾਂ ਵਿੱਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ, ਜੋ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਸਬ-ਰਜਿਸਟਰਾਰ ਦਫ਼ਤਰ, ਤਹਿਸੀਲਦਾਰ ਦਫ਼ਤਰ, ਖਜ਼ਾਨਾ ਦਫ਼ਤਰ, ਖੁਰਾਕ ਸਪਲਾਈ ਦਫ਼ਤਰ, ਟੈਕਸ ਦਫ਼ਤਰ, ਸਹਿਕਾਰੀ ਸਭਾ ਦਫ਼ਤਰ ਅਤੇ ਹੋਰ ਵਿਭਾਗ ਹੋਣਗੇ।ਇਸੇ ਤਰ੍ਹਾਂ ਉਨ੍ਹਾਂ ਨੇ ਸੁਨਾਮ ਵਿੱਚ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਵੀ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਬੱਸ ਸਟੈਂਡ ਵਿੱਚ ਬੱਸ ਕਾਊਂਟਰਾਂ ਦੇ ਨਾਲ ਇੱਕ ਸ਼ਾਪਿੰਗ ਕੰਪਲੈਕਸ ਵੀ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ  ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਇਸੇ ਤਰ੍ਹਾਂ ਦੋਵਾਂ ਆਗੂਆਂ ਨੇ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕੁੜੀਆਂ ਦੇ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨੀਂਹ ਪੱਥਰ ਵੀ ਰੱਖਿਆ, ਜੋ ਨੌਂ ਮਹੀਨਿਆਂ ਦੇ ਵਿੱਚ ਪੂਰਾ ਹੋ ਜਾਵੇਗਾ।ਸੁਨਾਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੁਨਾਮ ਵਿੱਚ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ। ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸ਼ਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ। ਦੋਵਾਂ ਆਗੂਆਂ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਦੀ ਨੀਂਹ ਵੀ ਰੱਖੀ, ਜਿਸ ਵਿੱਚ ਐਸਟ੍ਰੋ ਟਰਫ ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਸ਼ਾਮਲ ਹਨ।ਇਸ ਅਹਿਮ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ ਅਤੇ ਇਹ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

0

👉ਜ਼ਬਤ ਕੀਤੇ ਗਏ ਟਰਾਮਾਡੋਲ ਦੇ ਪੱਤਿਆਂ ‘ਤੇ “ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ” ਲਿਖਿਆ ਮਿਲਣਾ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਬਾਰੇ ਗੰਭੀਰ ਚਿੰਤਾਵਾਂ ਕਰਦਾ ਹੈ ਉਜਾਗਰ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਰਿਕਾਲ ਲਾਈਫਸਾਇੰਸ ਨੂੰ ਗੈਰ-ਕਾਨੂੰਨੀ ਢੰਗ ਨਾਲ ਟਰਾਮਾਡੋਲ ਦੀਆਂ ਗੋਲੀਆਂ ਵੇਚਣ ਬਾਰੇ ਕੀਤਾ ਖੁਲਾਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ”; ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸਿਆਂ ਅਤੇ ਛਾਪਿਆਂ ਦੇ ਆਧਾਰ ‘ਤੇ, ਕੈਮਿਸਟ, ਵਿਤਰਕ ਅਤੇ ਲੂਸੈਂਟ ਬਾਇਓਟੈਕ ਲਿਮਟਿਡ ਦੇ ਪਲਾਂਟ ਮੁਖੀ ਸਮੇਤ ਛੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੂਸੈਂਟ ਬਾਇਓਟੈਕ ਲਿਮਟਿਡ, ਰੁੜਕੀ ਦੇ ਪਲਾਂਟ ਮੈਨੇਜਰ ਹਰੀ ਕਿਸ਼ੋਰ ਅਤੇ ਰਿਕਾਲ ਲਾਈਫਸਾਇੰਸਿਜ਼, ਰੁੜਕੀ ਦੇ ਮਾਲਕ-ਕਮ-ਪਾਰਟਨਰ ਬਿਕਰਮ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ ਮਨੀਸ਼ ਕੁਮਾਰ ਅਰੋੜਾ, ਪੂਰਨ ਜਾਟਵ ਅਤੇ ਕਥੂਨੰਗਲ ਸਥਿਤ ਮੈਡੀਕਲ ਸਟੋਰ ਮਾਲਕ ਕੁਲਵਿੰਦਰ ਸਿੰਘ ਉਰਫ਼ ਕਿੰਦਾ ਸ਼ਾਮਲ ਹਨ।ਡੀਜੀਪੀ ਨੇ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ‘ਟਰਾਕੇਮੀ-100’ ਟ੍ਰਾਮਾਡੋਲ ਦੇ ਪੱਤਿਆਂ ਜਿਨ੍ਹਾਂ ‘ਤੇ “ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ” ਲਿਖਿਆ ਹੋਇਆ ਹੈ, ਗੰਭੀਰ ਚਿੰਤਾ ਦਾ ਵਿਸ਼ਾ ਹੈ ਜੋ ਕਿ ਮੈਡੀਕਲ ਸਟਾਕ ਦੀ ਗੈਰ-ਕਾਨੂੰਨੀ ਹੇਰਾਫੇਰੀ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮੁੱਖ ਫਾਰਮਾ ਕੰਪਨੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਿਕਾਰਡਾਂ ਦੀ ਘੋਖ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਇੱਕ ਸਾਂਝੀ ਟੀਮ ਨੇ ਹਰਿਦੁਆਰ ਦੇ ਰੁੜਕੀ ਸਥਿਤ ਫਾਰਮਾ ਕੰਪਨੀਆਂ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਬਿਨਾਂ ਲੇਬਲ ਟ੍ਰਾਮਾਡੋਲ ਦੀਆਂ 4,130 ਗੋਲੀਆਂ ਅਤੇ 325 ਕਿਲੋਗ੍ਰਾਮ ਗੈਰ-ਰਜਿਸਟਰਡ ਕੱਚਾ ਮਾਲ ਜ਼ਬਤ ਕੀਤਾ ਗਿਆ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਪਹਿਲਾਂ ਕੀਤੀ ਗਈ 70,335 ਗੋਲੀਆਂ ਅਤੇ 7.69 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਹੈ।ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰੀ ਕਿਸ਼ੋਰ ਨੇ ਮੰਨਿਆ ਕਿ ਉਸ ਨੇ ਨਿਰਮਾਣ ਯੂਨਿਟ ਵਿੱਚ ‘ਟਰਾਕੇਮੀ-100’, ਟ੍ਰਾਮਾਡੋਲ ਟੈਬਲੇਟ ਦੇ ਪੱਤਿਆਂ ‘ਤੇ ‘ ਸਿਰਫ਼ ਸਰਕਾਰੀ ਸਪਲਾਈ – ਵਿਕਰੀ ਲਈ ਨਹੀਂ’ ਛਾਪਿਆ ਸੀ, ਅਤੇ ਹੁਣ ਉਸਨੇ ਉਸ ਮੋਹਰ ਨੂੰ ਨਸ਼ਟ ਕਰ ਦਿੱਤਾ ਹੈ। ਮੁਲਜ਼ਮ ਨੇ ਇਹ ਵੀ ਮੰਨਿਆ ਹੈ ਕਿ ਕਿਸੇ ਹੋਰ ਕਾਨੂੰਨੀ ਫਰਮ ਲਈ ਤਿਆਰ ਕੀਤੀ ਗਈ ਟ੍ਰਾਮਾਡੋਲ ਟੈਬਲੇਟ ਸਪਲਾਈ ਨੂੰ ਗੈਰ-ਕਾਨੂੰਨੀ ਤੌਰ ‘ਤੇ ਰੁੜਕੀ ਦੇ ਰਿਕਾਲ ਲਾਈਫਸਾਇੰਸ ਨੂੰ ਵੇਚਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।ਇਸ ਸਬੰਧੀ ਤਹਿਤ ਐਫਆਈਆਰ ਨੰਬਰ 108 ਮਿਤੀ 16-7-2025 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਵੀਜ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22, 27(ਏ), 29 ਅਤੇ 31 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 223 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

0

👉ਪਿਛਲੀਆਂ ਸਰਕਾਰਾਂ ਨੇ ਪੰਜਾਬ ਵਾਸੀਆਂ ਅਤੇ ਮਹਾਨ ਸ਼ਹੀਦਾਂ ਨੂੰ ਵਿਸਾਰ ਦਿੱਤਾ ਸੀ-ਕੇਜਰੀਵਾਲ
👉ਮੁੱਖ ਮੰਤਰੀ ਨੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਵਚਨਬੱਧਤਾ ਦੁਹਰਾਈ
Martyr Udham Singh Wala (Sunam)News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ।ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣਾਈ ਜਾ ਸਕੇਗੀ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਜੇ ਅਧੂਰੇ ਹਨ ਕਿਉਂਕਿ ਸੱਤਾ ਭੋਗਣ ਵਾਲੇ ਲੋਕਾਂ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ”; ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ

ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਕਦੇ ਪ੍ਰਵਾਹ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹੀ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਿਸ ਨੇ ਸਾਡੀ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਹੁਣ ਨਸ਼ਿਆਂ ਦਾ ਲੱਕ ਟੁੱਟ ਚੁੱਕਾ ਹੈ ਜਿਸ ਲਈ ਸੂਬਾ ਸਰਕਾਰ ਨੂੰ ਸਾਬਾਸ਼ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਇਸ ਦਾ ਮਿਸਾਲ ਦੇਸ਼ ਦੇ ਇਤਿਹਾਸ ਵਿੱਚ ਨਹੀਂ ਮਿਲਦੀ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਨੇ ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸੁੱਟਿਆ ਹੈ। ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਕੋਈ ਵੀ ਸਰਕਾਰ ਇਸ ਰਸੂਖਵਾਨ ਸਿਆਸੀ ਲੀਡਰ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕਰਦੀ ਸੀ ਜੋ ਸੂਬੇ ਵਿੱਚ ਨਸ਼ੇ ਫੈਲਾਉਣ ਦਾ ਸੂਤਰਧਾਰ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ੇ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਲੋਕਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੇ ਹਰ ਖੇਤਰ ਵਿੱਚ ਇਨਕਲਾਬੀ ਬਦਲਾਅ ਦੇਖੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ, 20,000 ਕਿਲੋਮੀਟਰ ਪੇਂਡੂ ਸੜਕਾਂ ਅਤੇ ਹੋਰ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  Heatlh News: ਮਿਸ਼ਨ ਉਮੀਦ; WHO ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਮੋਹਰੀ ਬਣੇਗਾ ਪੰਜਾਬ: ਸਿਹਤ ਮੰਤਰੀ

ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਸਰਕਾਰੀ ਖਜ਼ਾਨੇ ਦੇ ਇਕ-ਇਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਸ਼ਹੀਦਾਂ ਦੇ ਸੁਪਨੇ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਇਨ੍ਹਾਂ ਨੇਕ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਾਂਗਰਸ ਜਾਂ ਅਕਾਲੀ-ਭਾਜਪਾ ਕਦੇ ਵੀ ਸੂਬੇ ਵਿੱਚ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਆਪਣੇ ਨਖਿੱਧ ਕਾਰਗੁਜ਼ਾਰੀ ਰਾਹੀਂ ਪੰਜਾਬ ਵਿੱਚ ਚੱਲ ਰਹੇ ਵਿਕਾਸ ਨੂੰ ਫਿਰ ਤੋਂ ਪਟੜੀ ਤੋਂ ਉਤਾਰ ਦੇਣਗੇ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਮ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮ ਰੱਖਣਾ ਇਨ੍ਹਾਂ ਨਾਇਕਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਵਾਸੀ ਅੱਜ ਆਜ਼ਾਦੀ ਦੇ ਫਲ ਦਾ ਆਨੰਦ ਮਾਣ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਦੇ ਕੈਕਸਟਨ ਹਾਲ ਵਿੱਚ ਜਾ ਕੇ ਸਰ ਮਾਈਕਲ ਓ’ਡਵਾਇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਚੱਲਣ ਵਾਲਿਆਂ ਨੂੰ ਉਹ ਸਰ ਦਾ ਖਿਤਾਬ ਦਿੰਦੇ ਸਨ ਅਤੇ ਅਜਿਹਾ ਹੀ ਇਕ ਖਿਤਾਬ ਉਸ ਪਰਿਵਾਰ ਨੂੰ ਵੀ ਦਿੱਤਾ ਗਿਆ ਸੀ ਜਿਸ ਨੇ ਅਪ੍ਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਜਨਰਲ ਡਾਇਰ ਲਈ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸੇ ਗੱਦਾਰ ਪਰਿਵਾਰ ਦਾ ਫਰਜ਼ੰਦ, ਜਿਸਨੇ ਪੰਜਾਬ ਵਿੱਚ ਨਸ਼ਿਆਂ ਨੂੰ ਸਰਪ੍ਰਸਤੀ ਦਿੱਤੀ, ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਦੇ ਜੁਰਮ ਵਿੱਚ ਹੁਣ ਨਾਭਾ ਜੇਲ੍ਹ ‘ਚ ਬੰਦ ਹੈ।

ਇਹ ਵੀ ਪੜ੍ਹੋ  ਗ੍ਰਾਹਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਇਆ SBI Bank ਦਾ ਕੈਸ਼ੀਅਰ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ ਕਿ ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਨਰਲ ਡਾਇਰ ਨੂੰ ਮਾਰ ਕੇ ਲੱਖਾਂ ਭਾਰਤੀਆਂ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹੇ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਆਜ਼ਾਦੀ ਦਾ ਫਲ ਅਸਲ ਮਾਇਨੇ ਵਿੱਚ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਸਮਿਆਂ ਵਿੱਚ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਦੀ ਲੁੱਟ-ਖਸੁੱਟ ਕਰਨ, ਭ੍ਰਿਸ਼ਟਾਚਾਰ ਅਤੇ ਹੋਰ ਲਾਹਨਤਾਂ ਨੂੰ ਉਤਸ਼ਾਹਿਤ ਕਰਨ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣਾਂ ਵਿੱਚ ਇਕੋ-ਜਿਹੇ ਬਿਆਨ ਦਿੰਦੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਵਧੇਰੇ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਡਰਾਮੇ ਹੀ ਦਿੱਤੇ ਹਨ ਅਤੇ ਜਨਤਾ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਕੋਈ ਠੋਸ ਯਤਨ ਨਹੀਂ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਦਾ ਹਰ ਹਿੱਸੇ ‘ਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੇ ਨਿਸ਼ਾਨ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਇਹ ਵੀ ਪੜ੍ਹੋ  Trump tariff on india; ਭਾਰਤ ‘ਤੇ 25 ਫ਼ੀਸਦੀ ਟੈਕਸ ਲਗਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿਹਤ, ਸਿੱਖਿਆ, ਰੋਜ਼ਗਾਰ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਦੇਸ਼ ਦੀ ਰਾਜਨੀਤੀ ਦੇ ਕੇਂਦਰ ਬਿੰਦੂ ‘ਤੇ ਲਿਆਉਣ ਦਾ ਸਿਹਰਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਦੂਜੀਆਂ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਨਫ਼ਰਤ ਅਤੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ, ਉੱਥੇ ਸ੍ਰੀ ਕੇਜਰੀਵਾਲ ਦੀ ਅਗਵਾਈ ਵਿੱਚ ‘ਆਪ’ ਨੇ ਇਨ੍ਹਾਂ ਖੇਤਰਾਂ ਨੂੰ ਤਰਜੀਹ ਦੇ ਕੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ।ਇੱਕ ਹੋਰ ਵੱਡੀ ਭਲਾਈ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਗੱਲ ਕਰਦਿਆਂ ਕਿਹਾ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸਦੇ ਨਾਲ ਹੀ ਸੂਬੇ ਭਰ ਵਿੱਚ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਹੁਣ ਟੇਲਾਂ ‘ਤੇ ਵਸਦੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਅਤੇ ਇਸ ਸਭ ਤੋਂ ਇਲਾਵਾ ਹੋਰ ਕਈ ਲੋਕ-ਪੱਖੀ ਪਹਿਲਕਦਮੀਆਂ ਲਗਾਤਾਰ ਜਾਰੀ ਹਨ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਅਹਿਮ ਮੀਟਿੰਗ

ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤੀ ਅਤੇ ਅਗਵਾਈ ਕਰਨ ਵਾਲੇ ਰਹੇ ਹਨ ਅਤੇ ਆਪਣੇ ਇਸ ਸੁਭਾਅ ਕਰਕੇ ਹੀ ਉਨ੍ਹਾਂ ਨੇ ਦੁਨੀਆ ਭਰ ਦੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਸੁਭਾਅ ਨਾਲ ਹਰ ਖੇਤਰ ਵਿੱਚ ਵੱਡਾ ਨਾਮ ਕਮਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਪੰਜਾਬੀਆਂ ਦੀ ਇਸ ਭਾਵਨਾ ਦੀ ਸਹੀ ਵਰਤੋਂ ਕਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਸਨਮਾਨਿਤ ਵੀ ਕੀਤਾ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਇਸ ਪਵਿੱਤਰ ਧਰਤੀ ‘ਤੇ ਆਉਣ ਲਈ ਸਵਾਗਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਗਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸੈਮੀਨਾਰ ਆਯੋਜਿਤ

0

Moga News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਯੂੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਵੀਰਵਾਰ ਨੂੰ ਇੱਕ ਵਿਸ਼ੇਸ ਸੈਮੀਨਾਰ ਵਿਸ਼ਾਲ ਪੈਲਸ ਕੋਟ ਈਸੇ ਖਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸਐਸਪੀ ਅਜੈ ਗਾਂਧੀ ਅਤੇ ਸਨਦੀਪ ਸਿੰਘ ਮੰਡ ਵਿਸ਼ੇਸ ਤੌਰ ‘ਤੇ ਪੁੱਜੇ। ਸੈਮੀਨਾਰ ਵਿੱਚ ਜਿਲਾ ਮੋਗਾ ਦੀਆਂ ਪੰਚਾਇਤਾਂ,ਮੋਹਤਬਰ ਪੁਰਸ਼ਾ, ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਇਹ ਵੀ ਪੜ੍ਹੋ ਜੱਜ ਦੇ Peon ਦੀ ਕੁੱਟਮਾਰ SHO ਨੂੰ ਮਹਿੰਗੀ ਪਈ, ਅਦਾਲਤ ਨੇ ਪਰਚਾ ਦਰਜ਼ ਕਰਨ ਦਾ ਦਿੱਤਾ ਹੁਕਮ

ਇਸ ਮੌਕੇ ਐਸਐਸਪੀ ਅਜੈ ਗਾਂਧੀ ਨੇ ਹਾਜਰ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਨਸ਼ਿਆਂ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ। ਇਸਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਦੇ ਸਕਦੇ ਹਨ ਅਤੇ ਉਨਾਂ ਦੀ ਪਹਿਚਾਣ ਨੂੰ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ”; ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ

ਮੋਗਾ ਪੁਲਿਸ ਨਸ਼ਿਆਂ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ।ਪਇਸ ਮੌਕੇ ਮੋਗਾ ਜਿਲ੍ਹਾ ਦੀਆਂ ਵੱਖ-ਵੱਖ ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਵਿਰੁੱਧ ਪੰਚਾਇਤੀ ਮਤੇ ਵੀ ਪੇਸ਼ ਕੀਤੇ ਗਏ ਅਤੇ ਨਸ਼ੇ ਦੇ ਖਾਤਮੇ ਲਈ ਪੁਲਿਸ ਵਿਭਾਗ ਦੀ ਹਰ ਤਰ੍ਹਾਂ ਦੀ ਮਦਦ ਲਈ ਸਹਿਯੋਗ ਦਾ ਭਰੋਸਾ ਦਿਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹੋਈ ਅਹਿਮ ਮੀਟਿੰਗ

0

Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਲਈ ਮਾਲਵਾ ਜੋਨ ਇੰਚਾਰਜ਼ ਵੈਸਟ ਚੁਸਪਿੰਦਰ ਚਹਿਲ ਦੀ ਪ੍ਰਧਾਨਗੀ ਹੇਠ ਬਠਿੰਡਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜਿਲ੍ਹਾ ਇੰਚਾਰਜ਼ ਗੁਰਸੇਵਕ ਸਿੰਘ ਬਾਂਡੀ, ਵਾਈਸ ਜਿਲ੍ਹਾ ਇੰਚਾਰਜ਼ ਰੁਪਿੰਦਰ ਸਿੰਘ ਸਰਦਾਰ ਗੜ੍ਹ, ਛੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ, ਵਾਈਸ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿਚ ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ:ਸ਼ੌਕਤ ਅਹਿਮਦ ਪਰੇ

ਇਸ ਮੌਕੇ ਚੁਸਪਿੰਦਰ ਚਹਿਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਕੀਤਾ ਅਤੇ ਓਹਨਾਂ ਨੂੰ ਵਧਾਈ ਵੀ ਦਿੱਤੀ। ਉਹਨਾਂ ਨੇ ਕਿਹਾ ਕਿ ਅਗਲੇ ਪੜਾਅ ਵਿੱਚ ਜਿਹੜਾ ਕਿ ਇਕ ਅਗਸਤ ਤੋਂ ਸ਼ੁਰੂ ਹੋਣ ਵਾਲਾ ਹੈ ਇਸ ਵਿੱਚ ਪੰਜਾਬ ਦੇ ਹਰ ਪਿੰਡ, ਸ਼ਹਿਰ,ਵਾਰਡ ਵਿੱਚ ਇੱਕ ਡਿਫੈਂਸ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਹ ਡਿਫੈਂਸ ਕਮੇਟੀ ਪੰਜਾਬ ਵਿੱਚ ਜਿਹੜੇ ਬੱਚੇ ਨਸ਼ੇ ਦੀ ਬਿਮਾਰੀ ਤੋਂ ਪੀੜਤ ਹਨ ਉਹਨਾਂ ਦੇ ਇਲਾਜ਼ ਕਰਵਾਏਗੀ ਅਤੇ ਨਸ਼ੇ ਤੋਂ ਬਚਣ ਲਈ ਬੱਚਿਆਂ ਨੂੰ ਸਮਝਾਵੇਗੀ।

ਇਹ ਵੀ ਪੜ੍ਹੋ ਗ੍ਰਾਹਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਇਆ SBI Bank ਦਾ ਕੈਸ਼ੀਅਰ ਗ੍ਰਿਫਤਾਰ

ਉਹਨਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਵਿੱਚ ਵੀ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇਗਾ ਅਤੇ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। ਓਹਨਾ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਆਪਣੇ ਵਲੰਟੀਅਰਜ ਨੂੰ ਨਾਲ ਲੈਕੇ ਉਦੋਂ ਤੱਕ ਇਸ ਮੁਹਿੰਮ ਨੂੰ ਚਲਾਉਂਦੇ ਰਹਿਣਗੇ ਜਦੋਂ ਤੱਕ ਕਿ ਪੰਜਾਬ ਵਿੱਚੋਂ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਨਹੀਂ ਪੁੱਟ ਦਿੰਦੇ।ਇਸ ਸਮੇਂ ਸਾਰੇ ਸਾਥੀਆਂ ਨੇ ਅਹਿਦ ਲਿਆ ਕਿ ਉਹ ਪੰਜਾਬ ਵਿੱਚੋਂ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਪੂਰਾ ਸਾਥ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909568