Thursday, May 21, 2026
Home Blog Page 560

ਬੇਅਦਬੀ ਵਿਰੁੱਧ ਬਣੀ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਮੰਗੇ ਸੁਝਾਅ

Punjab News: ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਹੋਏ ਵਿਸ਼ੇਸ ਇਜਲਾਸ ਦੌਰਾਨ ਸੂਬੇ ਵਿਚ ਧਾਰਮਿਕ ਗਰੰਥਾਂ ਦੀ ਬੇਅਦਬੀ ਰੋਕਣ ਲਈ ਲਿਆਂਦੇ ‘ਪੰਜਾਬ ਪਵਿੱਤਰ ਗ੍ਰੰਥਾਂ ਖ਼ਿਲਾਫ਼ ਅਪਰਾਧ ਰੋਕਥਾਮ ਬਿੱਲ-2025’ ‘ਤੇ ਬਹਿਸ ਦੌਰਾਨ ਬਣੀ ਸਿਲੈਕਟ ਕਮੇਟੀ ਨੇ ਹੁਣ ਪੰਜਾਬ ਦੇ ਲੋਕਾਂ ਕੋਲੋਂ ਸੁਝਾਅ ਮੰਗੇ ਹਨ। ਬੀਤੇ ਕੱਲ ਅੰਮ੍ਰਿਤਸਰ ਦੇ ਵਿਧਾਇਕ ਡਾ ਇੰਦਰਵੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਇਸ ਕਮੇਟੀ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਤੇ ਇਸ ਸਬੰਧੀ ਵਟਸਐਪ ਨੰਬਰ ਤੇ ਈਮੇਲ ਜਾਰੀ ਕਰਦਿਆਂ 31 ਅਗਸਤ ਤੱਕ ਲੋਕਾਂ ਇਸ ਉਪਰ ਸੁਝਾਅ ਭੇਜਣ ਲਈ ਕਿਹਾ ਹੈ।

ਇਹ ਵੀ ਪੜ੍ਹੋ Gill Manuke; ‘‘ਪਰਚੈ ਤਾਂ ਮਰਦਾਂ ‘ਤੇ ਪੈਂਦੇ ਆ’’ ਗੀਤ ਗਾਉਣ ਵਾਲਾ ਗਾਇਕ ਪੁਲਿਸ ਨੇ ਚੁੱਕਿਆ, ਜਾਣੋਂ ਮਸਲਾ

ਇਸਤੋਂ ਇਲਾਵਾ ਲੋਕ ਆਪਣੇ ਸੁਝਾਅ ਸਿਲੈਕਟ ਕਮੇਟੀ ਨੂੰ ਆਪਣੇ ਵਿਧਾਇਕ, ਵਟਸਐਪ ਅਤੇ ਡਾਕ ਰਾਹੀਂ ਵੀ ਭੇਜ ਸਕਦੇ ਹਨ। ਕਮੇਟੀ ਵੱਲੋਂ ਜਾਰੀ ਕੀਤਾ ਗਿਆ ਵਟਸਐਪ ਨੰਬਰ 80544 95560 ਹੈ। ਇਸੇ ਤਰ੍ਹਾਂ ਦੋ ਈਮੇਲ ਤੇ ਭੇਜੋ: secy–vs–punjab@nic.in ਅਤੇ pvs.legislation@gmail.com ਵੀ ਦਿੱਤੇ ਗਏ ਹਨ। ਦਸਣਾ ਬਣਦਾ ਹੈ ਕਿ ਇਸ ਕਮੇਟੀ ਵੱਲੋਂ 6 ਮਹੀਨਿਆਂ ‘ਚ ਅਪਣੀ ਰੀਪੋਰਟ ਦਿੱਤੀ ਜਾਣੀ ਹੈ ਤੇ ਹੁਣ ਤੱਕ ਕਮੇਟੀ ਦੀਆਂ 2 ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ ਹਰ ਮੰਗਲਵਾਰ ਨੂੰ ਕਮੇਟੀ ਦੀ ਮੀਟਿੰਗ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Gill Manuke; ‘‘ਪਰਚੈ ਤਾਂ ਮਰਦਾਂ ‘ਤੇ ਪੈਂਦੇ ਆ’’ ਗੀਤ ਗਾਉਣ ਵਾਲਾ ਗਾਇਕ ਪੁਲਿਸ ਨੇ ਚੁੱਕਿਆ, ਜਾਣੋਂ ਮਸਲਾ

Mohali News: Gill Manuke; ਪੰਜਾਬੀ ਦੇ ਇੱਕ ਉੱਭਰਦੇ ਗਾਇਕ ਨੂੰ ਜਿੰਮ ਦੇ ਵਿੱਚ ਬਦਮਾਸ਼ੀ ਦਿਖਾਉਣੀ ਮਹਿੰਗੀ ਪੈ ਗਈ ਹੈ। ਆਪਣੇ ਗੀਤਾਂ ਦੇ ਵਿਚ ਵੀ ਹਥਿਆਰ ਦਿਖਾਉਣ ਦੇ ਸ਼ੌਕੀਨ ਇਸ ਗਾਇਕ ਨੂੰ ਜਿੰਮ ਦੇ ਟਰੈਨਰ ‘ਤੇ ਪਿਸਤੌਲ ਤਾਣ ਕਾਰਨ ਮੁਹਾਲੀ ਪੁਲਿਸ ਨੇ ਭਰਾ ਸਮੇਤ ਗ੍ਰਿਫਤਾਰ ਕਰ ਲਿਆ। ਪੁਲਿਸ ਰਿਮਾਂਡ ‘ਤੇ ਚੱਲ ਰਹੇ ਗਾਇਕ ਸਤਵੰਤ ਸਿੰਘ ਉਰਫ਼ ਗਿੱਲ ਮਾਣੂਕੇ ਕੋਲੋਂ ਬਰਾਮਦ ਪਿਸਤੌਲ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਨੇ ਇਸਦਾ ਅਸਲਾ ਲਾਇਸੰਸ ਕੈਂਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਜੰਡਿਆਲਾ ਗੁਰੂ ‘ਚ ਤੇਲ ਟੈਂਕਰ ਦੀ ਟੱਕਰ ਨਾਲ ਕਾਰ ਸਵਾਰ ਪਿਊ-ਪੁੱਤ ਜਿੰਦਾ ਸੜੇ

ਗਾਇਕ ਤੇ ਗੀਤਕਾਰ ਸਤਵੰਤ ਸਿੰਘ ਉਰਫ਼ ਗਿੱਲ ਮਾਣੂਕੇ ਆਪਣੇ ਭਰਾ ਜਸਵੰਤ ਸਿੰਘ ਦੇ ਨਾਲ ਮੁਹਾਲੀ ਦੇ ਸੋਹਾਣਾ ਸਥਿਤ ਕਲੈਪ ਜਿੰਮ ਦੇ ਵਿਚ ਕਸਰਤ ਕਰਨ ਲਈ ਆਉਂਦਾ ਹੈ। ਘਟਨਾ ਸਮੇਂ ਇਸਦੀ ਆਪਣੇ ਜਿੰਮ ਟਰੈਨਰ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ, ਜਿਸਤੋਂ ਬਾਅਦ ਤੈਸ਼ ਵਿਚ ਆ ਕੇ ਇਹ ਨੌਜਵਾਨ ਗਾਇਕ ਆਪਣੇ ਕੋਲ ਮੌਜੂਦ ਛੋਟੇ ਬੈਗ ਵਿਚੋਂ 45 ਬੋਰ ਪਿਸਤੌਲ ਕੱਢ ਕੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ।

ਇਹ ਵੀ ਪੜ੍ਹੋ Trump tariff on india; ਭਾਰਤ ‘ਤੇ 25 ਫ਼ੀਸਦੀ ਟੈਕਸ ਲਗਾਉਣ ਦਾ ਕੀਤਾ ਐਲਾਨ

ਹਾਲਾਂਕਿ ਜਿੰਮ ‘ਚ ਮੌਜੂਦ ਹੋਰ ਲੋਕ ਵਿਚਕਾਰ ਪੈ ਕੇ ਦੋਨਾਂ ਧਿਰਾਂ ਨੂੰ ਸ਼ਾਂਤ ਕਰਵਾ ਦਿੰਦੇ ਹਨ ਪ੍ਰੰਤੂ ਇਹ ਸਾਰੀ ਘਟਨਾ ਜਿੰਮ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਜਾਂਦੀ ਹੈ। ਘਟਨਾ ਦੀ ਸੂਚਨਾ ਪੁਲਿਸ ਤੱਕ ਪਹੁੰਚਦੀ ਹੈ ਤੇ ਪੁਲਿਸ ਟੀਮ ਮੌਕੇ ‘ਤੇ ਪੁੱਜ ਕੇ ਗਾਇਕ ਅਤੇ ਉਸਦੇ ਭਰਾ ਨੂੰ ਗ੍ਰਿਫਤਾਰ ਕਰ ਲੈਂਦੀ ਹੈ।ਜਿਸਤੋਂ ਬਾਅਦ ਦੋਨਾਂ ਵਿਰੁਧ ਪਰਚਾ ਦਰਜ਼ ਕਰ ਲਿਆ ਜਾਂਦਾ ਹੈ ਤੇ ਅਦਾਲਤ ਵੱਲੋਂ ਵੀ ਉਨ੍ਹਾਂ ਦੀ ਇਸ ਹਰਕਤ ਨੂੰ ਦੇਖਦਿਆਂ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੰਦੀ ਹੈ।

ਇਹ ਵੀ ਪੜ੍ਹੋ Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਜਿੰਮ ਵਿਚ ਵਾਪਰੀ ਘਟਨਾ ਦੀ ਸੀਸੀਟੀਵੀ ਵੀਡੀਓ ਅਤੇ ਪੁਲਿਸ ਅਧਿਕਾਰੀ ਦਾ ਬਿਆਨ ਸੁਣਨ ਲਈ ਸਾਡੇ  Facebook page (ਫੇਸਬੁੱਕ ਪੇਜ਼) ਤੇ Instgram (ਇੰਸਟਾਗ੍ਰਾਂਮ ਪੇਜ਼) ‘ਤੇ ਜਾਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੰਡਿਆਲਾ ਗੁਰੂ ‘ਚ ਤੇਲ ਟੈਂਕਰ ਦੀ ਟੱਕਰ ਨਾਲ ਕਾਰ ਸਵਾਰ ਪਿਊ-ਪੁੱਤ ਜਿੰਦਾ ਸੜੇ

0

Amritsar News: ਬੁੱਧਵਾਰ ਨੂੰ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਸਥਿਤ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਦੇ ਕੋਲ ਫ਼ਲਾਈਓਵਰ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਕਾਰ ਸਵਾਰ ਪਿੳ-ਪੁੱਤ ਦੇ ਜਿੰਦਾ ਸੜ੍ਹਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਦੂਜੇ ਪਾਸੇ ਤੋਂ ਆ ਰਹੇ ਇੱਕ ਤੇਜ ਰਫ਼ਤਾਰ ਤੇਲ ਟੈਂਕਰ ਦੀ ਟੱਕਰ ਕਾਰਨ ਵਾਪਰਿਆਂ, ਜਿਸਦਾ ਅਚਾਨਕ ਟਾਈਰ ਫ਼ਟ ਗਿਆ ਸੀ। ਮ੍ਰਿਤਕ ਕਾਰ ਸਵਾਰ ਨੌਜਵਾਨਾਂ ਦੀ ਪਹਿਚਾਣ ਸੰਦੀਪ ਢੀਂਗਰਾ ਅਤੇ ਉਸਦੇ ਪਿਤਾ ਬਾਲ ਕ੍ਰਿਸ਼ਨ ਢੀਂਗਰਾ ਵਜੋਂ ਹੋਈ ਹੈ, ਜੋਕਿ ਦਿੱਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਪਤਾ ਲੱਗਿਆ ਹੈ ਕਿ ਉਹ ਅੰਮ੍ਰਿਤਸਰ ਸਥਿਤ ਆਪਣੇ ਇੱਕ ਰਿਸ਼ਤੇਦਾਰ ਦੇ ਭੋਗ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਦਿੱਲੀ ਜਾ ਰਹੇ ਸਨ। ਇਹ ਘਟਨਾ ਕਰੀਬ ਸ਼ਾਮ 4 ਵਜੇਂ ਉਸ ਸਮੇਂ ਵਾਪਰੀ ਜਦ ਜਲੰਧਰ ਸਾਈਡ ਤੋਂ ਤੇਲ ਨਾਲ ਭਰੇ ਇੱਕ ਟੈਂਕਰ ਦਾ ਅਚਾਨਕ ਸੱਜੇ ਪਾਸੇ ਦਾ ਟਾਈਰ ਫ਼ਟ ਗਿਆ ਤੇ ਤੇਜ ਰਫ਼ਤਾਰ ਵਿਚ ਹੋਣ ਕਾਰਨ ਟੈਂਕਰ ਡਿਵਾਈਡਰ ਪਾਰ ਕਰਦਾ ਅੰਮ੍ਰਿਤਸਰ ਸਾਈਡ ਤੋਂ ਆ ਰਹੀ ਉਕਤ ਬ੍ਰੀਜ਼ਾ ਕਾਰ ਨਾਲ ਜਾ ਟਕਰਾਇਆ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਜਿਸਦੇ ਕਾਰਨ ਕਾਰ ਨੂੰ ਅੱਗ ਲੱਗ ਗਈ। ਇਹ ਅੱਗ ਇੰਨ੍ਹੀਂ ਤੇਜ਼ ਅਤੇ ਭਿਆਨਕ ਸੀ ਕਿ ਕਾਰ ਸਵਾਰਾਂ ਨੂੰ ਵਿਚੋਂ ਨਿਕਲਣ ਦਾ ਮੌਕਾ ਨਹੀਂ ਮਿਲਿਆ। ਘਟਨਾ ਦਾ ਪਤਾ ਲੱਗਦੇ ਹੀ ਫ਼ਾਈਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਘਟਨਾ ਦੌਰਾਨ ਤੇਲ ਟੈਂਕਰ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।ਪੁਲਿਸ ਵੱਲੋਂ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Trump tariff on india; ਭਾਰਤ ‘ਤੇ 25 ਫ਼ੀਸਦੀ ਟੈਕਸ ਲਗਾਉਣ ਦਾ ਕੀਤਾ ਐਲਾਨ

👉6 ਮਹੀਨਿਆਂ ਤੋਂ ਵਪਾਰਕ ਸੰਧੀ ਦੀ ਚੱਲ ਰਹੀ ਸੀ ਗੱਲਬਾਤ
National News:Trump tariff on india;  ਖੁਦ ਨੂੰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਿੱਤਰ ਦੱਸਣ ਵਾਲੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਹੁਣ ਭਾਰਤ ਉਪਰ 25 ਫ਼ੀਸਦੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਬੀਤੀ ਦੇਰ ਰਾਤ ਇੱਕ ਟਵੀਟ ਜਾਰੀ ਕਰਕੇ ਟਰੰਪ ਨੇ ਐਲਾਨ ਕੀਤਾ ਕਿ ਉਹ 1 ਅਗਸਤ ਤੋਂ ਭਾਰਤ ‘ਤੇ 25% ਟੈਰਿਫ ਲਗਾਉਣਗੇ ਅਤੇ ਰੂਸ ਤੋਂ ਹਥਿਆਰ ਅਤੇ ਤੇਲ ਖਰੀਦਣ ‘ਤੇ ਉਸ ‘ਤੇ ਜੁਰਮਾਨਾ ਵੀ ਲਗਾਉਣਗੇ।ਟਰੰਪ ਨੇ ਕਿਹਾ ਹੈ ਕਿ ਇਹ ਅੰਸ਼ਕ ਤੌਰ ‘ਤੇ ਬ੍ਰਿਕਸ ਦੇ ਕਾਰਨ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਲਈ ਜਾਸੂਸੀ ਦੇ ਸ਼ੱਕ ਹੇਠ ਇੱਕ ਹੋਰ ਨੌਜਵਾਨ ਗ੍ਰਿਫਤਾਰ, ਪਾਕਿਸਤਾਨੀ ਕੁੜੀ ਨੂੰ ਦਿੱਤਾ ਵਟਸਐਪ ਦਾ ਐਕਟੀਵੇਸ਼ਨ ਕੋਡ

ਉਨ੍ਹਾਂ ਦਾਅਵਾ ਕੀਤਾ ਹੈ ਕਿ ਭਾਰਤ ਦਾ ਟੈਰਿਫ ਦੁਨੀਆ ਵਿੱਚ ਸਭ ਤੋਂ ਵੱਧ ਹੈ। ਦੋਨਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਵਿਚਕਾਰ ਵਪਾਰਕ ਸਮਝੋਤੇ ਲਈ ਕਰੀਬ ਪਿਛਲੇ 6 ਮਹੀਨਿਆਂ ਤੋਂ ਗੱਲਬਾਤ ਚੱਲ ਰਹੀ ਸੀ। ਟਰੰਪ ਨੇ ਜੁਲਾਈ ਦੀ ਸ਼ੁਰੂਆਤ ‘ਚ ਉਮੀਦ ਜਾਹਰ ਕੀਤੀ ਸੀ ਕਿ 9 ਜੁਲਾਈ ਤੱਕ ਭਾਰਤ ਨਾਲ ਵੱਡਾ ਵਪਾਰਕ ਸਮਝੋਤਾ ਹੌਣ ਜਾ ਰਿਹਾ ਪ੍ਰੰਤੁ ਹਾਲੇ ਤੱਕ ਦੋਨਾਂ ਦੇਸ਼ਾਂ ਵਿਚਕਾਰ ਵਪਾਰ ਸਮਝੌਤੇ ‘ਤੇ ਗੱਲਬਾਤ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ। ਜਿਕਰਯੋਗ ਹੈ ਕਿ ਅਮਰੀਕਾ ਨੇ 2 ਅਪ੍ਰੈਲ, 2025 ਨੂੰ ਭਾਰਤ ਸਮੇਤ ਕਈ ਦੇਸ਼ਾਂ ‘ਤੇ 26% ਪਰਸਪਰ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ 9 ਜੁਲਾਈ ਤੱਕ ਮੁਅੱਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਭਾਰਤੀ ਫੌਜ ਨੇ ਰਾਜਸਥਾਨ ਦੇ ਮਾਰੂਥਲਾਂ ਵਿੱਚ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਕੀਤਾ

ਮਾਹਰਾਂ ਮੁਤਾਬਕ ਅਮਰੀਕਾ ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਵਿੱਚ ਪ੍ਰਵੇਸ਼ ਕਰਨਾ ਚਾਹੁੰਦਾ ਹੈ, ਪਰੰਤੂ ਭਾਰਤ ਇਸਦੇ ਲਈ ਤਿਆਰ ਨਹੀਂ ਹੈ। ਦੇਸ ਦੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਵੱਲੋਂ ਇਸਦਾ ਸਖਤ ਵਿਰੋਧ ਕੀਤਾ ਜਾ ਰਿਹਾ। ਉਧਰ, ਅਮਰੀਕਾ ਦੇ ਇਸ ਐਲਾਨ ਤੋਂ ਬਾਅਦ ਭਾਰਤ ਨੇ ਕਿਹਾ ਹੈ ਕਿ ਉਹ ਦੇਸ ਦੇ ਹਿੱਤਾਂ ਨਾਲ ਸਮਝੋਤਾ ਨਹੀਂ ਕਰੇਗਾ ਤੇ ਇਸ ਐਲਾਨ ਕਾਰਨ ਪੈਣ ਵਾਲੇ ਅਸਰਾਂ ਦਾ ਮੁਲਾਂਕਣ ਕੀਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

0

Chandigarh News:ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ (ਐਨ.ਸੀ.ਜੀ.ਜੀ.) ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਦੌਰਾ ਕੀਤਾ, ਜੋ ਕਿ ਭਾਰਤ ਦੇ ਰਾਈਟ ਟੂ ਸਰਵਿਸ (ਆਰ.ਟੀ.ਐਸ) ਲਾਗੂਕਰਨ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਡਾ. ਸੁਰੇਂਦਰ ਕੁਮਾਰ ਬਾਗੜੇ, ਆਈ.ਏ.ਐਸ. ਦੀ ਅਗਵਾਈ ਹੇਠ ਵਫਦ ਵੱਲੋਂ ਕੀਤੀ ਗਈ ਇਹ ਰਣਨੀਤਕ ਸ਼ਮੂਲੀਅਤ, ਨਾਗਰਿਕ-ਕੇਂਦਰਿਤ ਸ਼ਾਸਨ ਮਾਡਲਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।ਇਸ ਮਹੱਤਵਪੂਰਨ ਮੀਟਿੰਗ ਨੇ ਸੀਨੀਅਰ ਪ੍ਰਸ਼ਾਸਕੀ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਜਿਨ੍ਹਾਂ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਆਈ.ਏ.ਐਸ. (ਰਿਟਾ) , ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ, ਪੀ.ਸੀ.ਐਸ. ਅਤੇ ਕਮਿਸ਼ਨ ਦੇ ਗਵਰਨੈਂਸ ਫੈਲੋ ਮਿਸ ਸ਼ਿਵਾਨੀ ਸ਼ਾਮਲ ਸਨ। ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਬਿਹਤਰ ਸ਼ਾਸਨ ਅਭਿਆਸਾਂ ਅਤੇ ਸੰਸਥਾਗਤ ਮਜ਼ਬੂਤੀ ਸਬੰਧੀ ਵਿਧੀਆਂ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ

ਇਹ ਗੱਲਬਾਤ ਗਵਰਨੈਂਸ ਦੇ ਤਿੰਨ ਮਹੱਤਵਪੂਰਨ ਥੰਮ੍ਹਾਂ ‘ਤੇ ਕੇਂਦਰਿਤ ਸੀ ਜਿਨ੍ਹਾਂ ਵਿੱਚ ਲੰਬਿਤ ਮਾਮਲਿਆਂ ਵਿੱਚ ਯੋਜਨਾਬੱਧ ਕਮੀ, ਸ਼ਿਕਾਇਤ ਨਿਵਾਰਣ ਵਿਧੀਆਂ ਦੀ ਮਜਬੂਤੀ ਅਤੇ ਮਜ਼ਬੂਤ ਨਿਗਰਾਨੀ ਅਤੇ ਮੁਲਾਂਕਣ ਲਈ ਏਕੀਕ੍ਰਿਤ ਡਿਜੀਟਲ ਪਲੇਟਫਾਰਮਾਂ ਨੂੰ ਵਿਕਸਿਤ ਕਰਨਾ ਸ਼ਾਮਲ ਹੈ। ਇਹ ਪਹਿਲਕਦਮੀਆਂ ਪ੍ਰਸ਼ਾਸਨਿਕ ਆਧੁਨਿਕੀਕਰਨ ਅਤੇ ਨਾਗਰਿਕ ਸੇਵਾ ਸਹੂਲਤਾਂ ਲਈ ਪੰਜਾਬ ਦੀ ਪ੍ਰਗਤੀਸ਼ੀਲ ਪਹੁੰਚ ਨੂੰ ਦਰਸਾਉਂਦੀਆਂ ਹਨ।ਡਾ. ਬਾਗੜੇ ਨੇ ਬਿਹਤਰ ਗਵਰਨੈਂਸ ਨਤੀਜਿਆਂ ਦੀ ਪ੍ਰਾਪਤੀ ਲਈ ਯੋਜਨਾਬੱਧ ਨਿਗਰਾਨ ਢਾਂਚੇ ਦੀ ਠੋਸ ਸੰਭਾਵਨਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਤੌਰ ‘ਤੇ ਸਰਵਿਸ ਡਲਿਵਰੀ ‘ਚ ਆਉਂਦੀਆਂ ਰੁਕਾਵਟਾਂ ਨੂੰ ਦੂਰ ਕਰਨ ਸਬੰਧੀ ਇਸਦੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕੀਤਾ।ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਵਿਸ਼ੇਸ਼ ਤੌਰ ‘ਤੇ ਡੇਟਾ-ਅਧਾਰਤ ਕਾਰਜਪ੍ਰਣਾਲੀ ਅਤੇ ਵਿਆਪਕ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਸ੍ਰੀ ਵੀ.ਕੇ. ਜੰਜੂਆ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸਿਧਾਂਤਾਂ ਪ੍ਰਤੀ ਸੂਬਾ ਸਰਕਾਰ ਦੇ ਸਮਰਪਣ ਨੂੰ ਉਜਾਗਰ ਕਰਦਾਂ ਪੰਜਾਬ ਸਰਕਾਰ ਦੀਆਂ ਆਈ.ਟੀ.-ਅਧਾਰਤ ਨਿਵੇਕਲੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਜੋ ਨਾਗਰਿਕ ਸੇਵਾ ਪਹੁੰਚ ਅਤੇ ਸੰਸਥਾਗਤ ਜਵਾਬਦੇਹੀ ਵਿੱਚ ਕ੍ਰਾਂਤੀ ਲਿਆ ਰਹੀਆਂ ਹਨ। ਇਹ ਤਕਨੀਕੀ ਸੁਵਿਧਾਵਾਂ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਢਾਂਚੇ ਵੱਲ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦੀਆਂ ਹਨ। ਇਹ ਦੌਰਾ ਦੇਸ਼ ਭਰ ਦੇ ਸਟੇਟ ਆਰ.ਟੀ.ਐਸ. ਕਮਿਸ਼ਨਾਂ ਤੱਕ ਐਨ.ਸੀ.ਜੀ.ਜੀ. ਦੇ ਵਿਆਪਕ ਪਹੁੰਚ ਪ੍ਰੋਗਰਾਮ ਦਾ ਮਹੱਤਵਪੂਰਨ ਹਿੱਸਾ ਹੈ, ਜੋ ਨਾਗਰਿਕ-ਕੇਂਦਰਿਤ ਸ਼ਾਸਨ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਨਾਉਣ ਅਤੇ ਪ੍ਰਸ਼ਾਸਕੀ ਸੁਧਾਰਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਲਈ ਤਿਆਰ ਕੀਤਾ ਗਿਆ ਹੈ।ਇਹ ਸ਼ਮੂਲੀਅਤ ਕੇਂਦਰੀ ਅਤੇ ਰਾਜ ਸੰਸਥਾਵਾਂ ਵਿਚਕਾਰ ਸਹਿਯੋਗੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੇਸ਼ ਭਰ ਦੇ ਗਵਰਨੈਂਸ ਈਕੋ ਸਿਸਟਮ ਦੀ ਮਜਬੂਤੀ ਲਈ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਗਵਰਨੈਂਸ ਦੇ ਬਿਹਤਰ ਅਭਿਆਸਾਂ ਨੂੰ ਅਪਨਾਉਣ ਦੀ ਵਕਾਲਤ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ

0

👉1 ਕਰੋੜ ਤੋਂ ਵੱਧ ਸੰਗਤ ਕਰੇਗੀ ਸਮਾਗਮਾਂ ਵਿੱਚ ਸ਼ਿਰਕਤ- ਹਰਜੋਤ ਬੈਂਸ
Sri Anandpur Sahib News:ਨੌਵੇਂ ਪਾਤਸ਼ਾਹ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ-ਏ-ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਮੋਜੂਦ ਸਨ। ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਿਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਉਪਰੰਤ ਧਾਰਮਿਕ ਸਮਾਗਮਾਂ ਉਪਰੰਤ ਇਹ ਯਾਤਰਾਂ ਦਿੱਲੀ ਲਈ ਰਵਾਨਾ ਹੋਵੇਗੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਊਨ੍ਹਾਂ ਦੱਸਿਆ ਕਿ ਇਸੇ ਤਰਾਂ ਗੁਰਦਾਸਪੁਰ ਤੋਂ ਮਾਝਾ, ਦੁਆਬਾ ਯਾਤਰਾ, ਮਾਲਵਾ ਤੋ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਇਨ੍ਹਾਂ ਯਾਂਤਰਾਵਾਂ ਵਿੱਚ ਮਸ਼ਾਲ ਏ ਸ਼ਹਾਦਤ, ਗੁਰੂ ਸਾਹਿਬ ਦੀ ਜੀਵਨੀ ਤੇ ਸ਼ਹਾਦਤ ਨਾਲ ਸਬੰਧਿਤ ਲਾਈਬ੍ਰੇਰੀ, ਗੱਤਕਾ, ਪੰਜ ਨਿਸ਼ਾਨਚੀ, ਪੰਜ ਪਿਆਰੇ, ਕੀਰਤਨੀ ਜਥੇ, ਕਸ਼ਮੀਰੀ ਪੰਡਿਤ ਅਤੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਕਸ਼ਮੀਰੀ ਡੈਲੀਗੇਟ ਵੀ ਧਾਰਮਿਕ ਯਾਤਰਾ ਵਿਚ ਸ਼ਾਮਿਲ ਹੋਣਗੇ। ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵਿਰਾਸਤ ਏ ਖਾਲਸਾ ਤੋਂ ਇੱਕ ਗਾਈਡ ਟੂਰ ਆਯੋਜਿਤ ਕੀਤਾ ਜਾਵੇਗਾ ਜੋ ਕਿ ਭਾਈ ਜੈਤਾ ਜੀ ਮੈਮੋਰੀਅਲ ਅਤੇ ਪੰਜ ਪਿਆਰਾ ਪਾਰਕ ਤੱਕ ਜਾਵੇਗਾ, ਇਸ ਪਾਰਕ ਵਿੱਚ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਉੱਤੇ ਵੀ ਵਿਚਾਰ ਕਰ ਰਹੇ ਹਾਂ ਕਿ ਇਹ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਵਾਕ ਕਰਵਾਈ ਜਾਵੇਗੀ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਇਸ ਮੌਕੇ ਵਿਸੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹਾਜ਼ਰੀ ਭਰਨਗੇ ਅਤੇ ਜੰਗਲਾਤ ਵਿਭਾਗ ਵੱਲੋਂ ਰਾਜ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸੁਰੂਆਤ ਮੁੱਖ ਮੰਤਰੀ ਕਰਨਗੇ। ਇਸ ਮੁਹਿੰਮ ਦੌਰਾਨ 3.50 ਲੱਖ ਪੌਦੇ ਲਗਾਏ ਜਾਣਗੇ। ਮੰਤਰੀ ਸਾਹਿਬਾਨ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਰਾਜ ਪੱਧਰੀ ਖੂਨਦਾਨ ਕੈਂਪ ਅਤੇ ਅੰਗਦਾਨ ਕਰਨ ਲਈ ਸਹੁੰ ਚੁਕਾਈ ਜਾਵੇਗੀ। ਇਸੇ ਦਿਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਰਬੱਤ ਦਾ ਭਲਾ ਇਕੱਤਤਰਤਾ ਰੱਖੀ ਜਾਵੇਗੀ, ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਸਖਸ਼ੀਅਤਾਂ, ਪ੍ਰਮੁੱਖ ਧਾਰਮਿਕ ਹਸਤੀਆਂ ਅਤੇ ਸੰਗਤਾਂ ਸਮੂਲੀਅਤ ਕਰਨਗੀਆਂ।

ਇਹ ਵੀ ਪੜ੍ਹੋ  ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਮੰਤਰੀ ਸਹਿਬਾਨ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਇਹ ਪ੍ਰੋਗਰਾਮ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਸ ਤੋ ਪਹਿਲਾਂ ਉੱਚ ਪੱਧਰੀ ਮੀਟਿੰਗਾਂ ਕਰਕੇ ਸਮੁੱਚੇ ਪ੍ਰੋਗਰਾਮ ਦੀ ਰੂਪ ਰੇਖਾ ਤਹਿ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਪਲੇਠੀ ਮੀਟਿੰਗ ਉਪਰੰਤ ਇਨ੍ਹਾਂ ਪ੍ਰੋਗਰਾਮਾ ਨੂੰ ਸੁਚਾਰੂ ਮੁਕੰਮਲ ਕਰਨ ਲਈ ਵੀ ਉਨ੍ਹਾਂ ਥਾਵਾਂ ਤੇ ਵੀ ਬੈਠਕਾਂ ਕੀਤੀਆ ਜਾਣਗੀਆਂ, ਜਿੱਥੇ ਗੁਰੂ ਸਾਹਿਬ ਨੇ ਆਪਣਾ ਜੀਵਨ ਬਤੀਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸਹਿਬਾਨ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਤੁਰੰਤ ਮੁਰੰਮਤ ਸ਼ੁਰੂ ਕੀਤੀ ਜਾਵੇਗੀ, ਸ਼ਹਿਰ ਨੂੰ ਵਾਈਟ ਸਿਟੀ ਬਣਾਉਣ ਲਈ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ, ਵਿਸੇਸ਼ ਸਫਾਈ ਮੁਹਿੰਮ ਸੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਨੂੰ ਵੱਡੀਆ ਸੌਗਾਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾ, ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ, ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ, ਅਜੇ ਸਿੰਘ ਡੀ.ਐਸ.ਪੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਾਕਿਸਤਾਨ ਲਈ ਜਾਸੂਸੀ ਦੇ ਸ਼ੱਕ ਹੇਠ ਇੱਕ ਹੋਰ ਨੌਜਵਾਨ ਗ੍ਰਿਫਤਾਰ, ਪਾਕਿਸਤਾਨੀ ਕੁੜੀ ਨੂੰ ਦਿੱਤਾ ਵਟਸਐਪ ਦਾ ਐਕਟੀਵੇਸ਼ਨ ਕੋਡ

0

👉ਦੇਸ਼ ਦੀ ਅਖੰਡਤਾ ਤੇ ਸੀਕਰੇਸੀ ਲੀਕ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ- ਵਰੁਣ ਸ਼ਰਮਾ
Patiala News: ਪਟਿਆਲਾ ਪੁਲਿਸ ਨੇ ਪਾਕਿਸਤਾਨੀ ਖੁਫ਼ੀਆ ਏਜੰਸੀਆਂ ਲਈ ਕੰਮ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ‌ਦਿੰਦਿਆਂ ਪਟਿਆਲਾ ਦੇ ਸੀਨੀਅਰ ਕਪਤਾਨ ਪੁਲਿਸ ਵਰੁਨ ਸ਼ਰਮਾ ਨੇ ਦੱਸਿਆ ਕਿ ਭਾਰਤ ਦੇਸ ਦੀ ਸਕਿਉਰਿਟੀ ਸਬੰਧੀ ਮੁਸਤੈਦੀ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਫਰੀਦਪੁਰ ਤਹਿ ਨਾਭਾ ਜ਼ਿਲ੍ਹਾ ਪਟਿਆਲਾ ਨੂੰ ਕਾਬੂ ਕੀਤਾ, ਜੋ ਕਿ ਭਾਰਤ ਦੇਸ ਵਿੱਚ ਰਹਿ ਕੇ ਭਾਰਤ ਦੇਸ ਦੀ ਮਿਲਟਰੀ ਦੀਆ ਗਤੀਵਿਧੀਆਂ ਅਤੇ ਭਾਰਤ ਦੇ ਖ਼ਿਲਾਫ਼ ਪਾਕਿਸਤਾਨ ਵਿੱਚ ਬੈਠੇ ਕੰਮ ਕਰਨ ਵਾਲੇ ਵਿਅਕਤੀ ਵਿਅਕਤੀਆ ਨੂੰ ਜਾਣਕਾਰੀ ਦਿੰਦਾ ਸੀ ਅਤੇ ਇਹ ਪੰਜਾਬ ਕੁੜੀ ਨਾਮ ਦੀ ਫੇਸਬੁੱਕ ਆਈ ਡੀ ਤੇ ਪਾਕਿਸਤਾਨੀ ਖੁਫ਼ੀਆ ਏਜੰਸੀਆਂ ਨਾਲ ਤਾਲਮੇਲ ਕਰਦਾ ਸੀ।

ਇਹ ਵੀ ਪੜ੍ਹੋ ਭਾਰਤੀ ਫੌਜ ਨੇ ਰਾਜਸਥਾਨ ਦੇ ਮਾਰੂਥਲਾਂ ਵਿੱਚ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਕੀਤਾ

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਪਤਾਨ ਪੁਲਿਸ ਇੰਨਵੈਸਟੀਗੇਸਨ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਡੀਐਸਪੀ ਨਾਭਾ ਮਨਦੀਪ ਕੌਰ ਦੀ ਨਿਗਰਾਨੀ ਵਾਲੀ ਟੀਮ ਦੇ ਥਾਣਾ ਭਾਦਸੋਂ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਦੀ ਟੀਮ ਨੇ ਬੜੀ ਲਗਨ ਅਤੇ ਮਿਹਨਤ ਨਾਲ ਕਾਰਵਾਈ ਕਰਦੇ ਹੋਏ ਭਾਰਤ ਦੇਸ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਵਿਰੁੱਧ ਮੁਕੱਦਮਾ ਨੰਬਰ 82 ਮਿਤੀ 29-7-2025 ਅ/ਧ 152 ਬੀ.ਐਨ.ਐਸ. 2023, ਧਾਰਾ 3,4,5 official Secret ਐਕਟ 1923 ਥਾਣਾ ਭਾਦਸੋਂ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਇਸ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ 4 ਮੋਬਾਇਲ ਫ਼ੋਨ ਬ੍ਰਾਮਦ ਕੀਤੇ ਹਨ। ਇਸ ਵਿਅਕਤੀ ਵੱਲੋਂ ਵਾਰਦਾਤ ਕਰਨ ਦੇ ਤਰੀਕੇ ਬਾਰੇ ਦੱਸਦਿਆਂ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜਮ ਗੁਰਪ੍ਰੀਤ ਸਿੰਘ ਪੰਜਾਬੀ ਕੁੜੀ ਨਾਮ ਦੀ ਫੇਸਬੁੱਕ ਆਈ ਡੀ ਤੇ ਉਸ ਨਾਲ ਗੱਲਬਾਤ ਕਰਦਾ ਹੈ। ਗੁਰਪ੍ਰੀਤ ਸਿੰਘ ਨੇ ਇਸਦੇ ਕਹਿਣ ਪਰ ਆਪਣੇ ਨਾਮ ‘ਤੇ ਬੀ.ਐਸ.ਐਨ.ਐਲ ਕੰਪਨੀ ਦਾ ਸਿੰਮ ਮਾਹ ਦਸੰਬਰ 2024 ਵਿੱਚ, ਜਿਸ ਦਾ ਮੋਬਾਇਲ ਨੰਬਰ 76259-08993 ਜਾਰੀ ਕਰਵਾ ਕੇ ਆਪਣੇ ਉਕਤ ਨੰਬਰ ਦਾ ਵਟਸ ਐਪ ਐਕਟੀਵੇਸ਼ਨ ਕੋਡ ਉਸ ਕੁੜੀ ਜੋ ਕਿ ਪਾਕਿਸਤਾਨ ਵਿੱਚ ਰਹਿੰਦੀ ਹੈ, ਨੂੰ ਦੇ ਦਿੱਤਾ ਅਤੇ ਜੋ ਹੁਣ ਇਸ ਨੰਬਰ ਪਰ ਵਟਸਐਪ ਪਾਕਿਸਤਾਨ ਬੈਠੀ ਕੁੜੀ/ਵਿਅਕਤੀ ਚਲਾ ਰਹੇ ਹਨ। ਇਹ ਹੁਣ ਵੀ ਗੁਰਪ੍ਰੀਤ ਸਿੰਘ ਵੱਖ ਵੱਖ ਐਪਾ ਰਾਹੀ ਆਪਸ ਵਿੱਚ ਗੱਲ ਬਾਤ ਕਰਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰੀ ਮੀਂਹ ਕਾਰਨ ਬਠਿੰਡਾ ਜਲ-ਥਲ; ਮੇਅਰ ਮਹਿਤਾ ਨੇ ਅਧਿਕਾਰੀਆਂ ਸਹਿਤ ਕੀਤਾ ਸ਼ਹਿਰ ਦਾ ਦੌਰਾ

0

👉ਜਿਲ੍ਹਾ ਕਚਹਿਰੀ, ਮਾਲ ਰੋਡ, ਸਿਵਲ ਸਟੇਸ਼ਨ, ਸਿਰਕੀ ਬਜ਼ਾਰ ਸਹਿਤ ਕਈ ਇਲਾਕੇ ਪਾਣੀ ਵਿਚ ਡੁੱਬੇ
Bathinda News: ਬਠਿੰਡਾ ਸ਼ਹਿਰ ਵਿੱਚ ਬੀਤੀ ਅੱਧੀ ਰਾਤ ਤੋਂ ਬਾਅਦ ਆਏ ਭਾਰੀ ਮੀਂਹ ਨੇ ਜਲ-ਥਲ ਕਰ ਦਿੱਤਾ। ਸ਼ਹਿਰ ਦੇ ਜਿਆਦਾਤਰ ਇਲਾਕੇ ਪਾਣੀ ਵਿਚ ਡੁੱਬ ਗਏ। ਬਠਿੰਡਾ ਦਾ ਵੀਆਈਪੀ ਖੇਤਰ ਮੰਨੇ ਜਾਂਦੇ ਸਿਵਲ ਸਟੇਸ਼ਨ ਇਲਾਕੇ ਸਹਿਤ ਜਿਲ੍ਹਾ ਕਚਹਿਰੀ,ਪਾਵਰ ਹਾਊਸ ਰੋਡ, ਗੋਨਿਆਣਾ ਰੋਡ, ਮਾਲ ਰੋਡ, ਸਿਰਕੀ ਬਜ਼ਾਰ ਅਤੇ ਪਰਸ ਰਾਮ ਨਗਰ, ਗਣੇਸ਼ ਬਸਤੀ,ਰਾਜੀਵ ਗਾਂਧੀ ਨਗਰਾਂ ਤੋਂ ਇਲਾਵਾ ਸ਼ਹਿਰ ਦੇ ਤਿੰਨਾਂ ਅੰਡਰ ਬੱਰਿਜਾਂ ਵਿਚ ਵੀ ਪਾਣੀ ਭਰ ਗਿਆ।

ਇਹ ਵੀ ਪੜ੍ਹੋ  ਪੰਜਾਬ ਸਿਹਤ ਵਿਭਾਗ ਦੇ ਤਿੰਨ ਡਾਕਟਰ ਮੁਅੱਤਲ, ਇੱਕ ਬਰਖਾਸਤ, ਜਾਣੋ ਕਾਰਨ

ਜਿਸਦੇ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪੁੱਜਣ ਲਈ ਭਾਰੀ ਮੁਸ਼ੱਕਤ ਕਰਨੀ ਪਈ। ਉਧਰ ਦੂਜੇ ਪਾਸੇ ਸ਼ਹਿਰ ਦੀ ਹਾਲਾਤ ਨੂੰ ਦੇਖਦਿਆਂ ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਭਾਰੀ ਮੀਂਹ ਕਾਰਨ ਸੜਕਾਂ ‘ਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਪ੍ਰਸ਼ਾਸਿਨਿਕ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਬਰਸਾਤੀ ਪਾਣੀ ਵਿੱਚ ਉਤਰੇ ਮੇਅਰ ਮਹਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ। ਮੇਅਰ ਮਹਿਤਾ ਨੇ ਪੈਦਲ ਅਤੇ ਟਰੇਕਟਰ ਉਪਰ ਚੜ੍ ਕੇ ਸਿਰਕੀ ਬਾਜ਼ਾਰ, ਗੌਸ਼ਾਲਾ ਮਾਰਕੀਟ, ਨਰੂਆਣਾ ਰੋਡ, ਪਾਵਰ ਹਾਊਸ ਰੋਡ, ਪਰਸਰਾਮ ਨਗਰ ਤੇ ਪ੍ਰਤਾਪ ਨਗਰ ਦੀਆਂ ਡਿਸਪੋਜ਼ਲਾਂ ਵੀ ਚੈੱਕ ਕੀਤੀਆਂ। ਇਸ ਦੌਰਾਨ ਉਨ੍ਹਾਂ ਨਾਲ ਸਲਾਹਕਾਰ ਸ੍ਰੀ ਸ਼ਾਮ ਲਾਲ ਜੈਨ, ਕੌਂਸਲਰ ਸ਼੍ਰੀ ਰਤਨ ਰਾਹੀ, ਸ਼੍ਰੀ ਸੁਰੇਸ਼ ਚੌਹਾਨ, ਸ਼੍ਰੀ ਚਰਨਜੀਤ ਭੋਲਾ, ਸ਼੍ਰੀ ਜਗਪਾਲ ਸਿੰਘ ਗੋਰਾ ਸਿੱਧੂ ਤੇ ਨਗਰ ਨਿਗਮ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

0

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕਰਵਾ ਕੇ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ, ਜਿਸ ਵਿੱਚ 18.50 ਲੱਖ ਸੀਮਨ ਸਟ੍ਰਾਅ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਗਿਆ।ਅੱਜ ਇੱਥੇ ਕਿਸਾਨ ਭਵਨ ਵਿਖੇ “ਪਸ਼ੂਆਂ ਦੇ ਪਾਲਣ-ਪੋਸ਼ਣ, ਵਾਰ-ਵਾਰ ਪ੍ਰਜਨਨ ਅਤੇ ਬਿਮਾਰੀ ਦੇ ਕੰਟਰੋਲ ਲਈ ਨਵੀਨਤਾਕਾਰੀ ਪਹੁੰਚ” ਵਿਸ਼ੇ ‘ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਚ ਜੈਨੇਟਿਕ ਯੋਗਤਾ ਵਾਲੀਆਂ ਵੱਛੀਆਂ ਪੈਦਾ ਕਰਨ ਲਈ 3.75 ਲੱਖ ਫ੍ਰੋਜ਼ਨ ਸੈਕਸਡ ਸੀਮਨ ਖਰੀਦੇ ਗਏ ਤਾਂ ਜੋ ਅਵਾਰਾ ਪਸ਼ੂਆਂ ਦੀ ਗਿਣਤੀ ਘਟਾਉਣ ਅਤੇ ਕਿਸਾਨਾਂ ਦਾ ਕੱਟਿਆਂ ਤੇ ਵੱਛਿਆਂ ਦੇ ਪਾਲਣ-ਪੋਸ਼ਣ ਉੱਤੇ ਹੋਣ ਵਾਲੇ ਖਰਚ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਪਸ਼ੂ ਪਾਲਣ ਵਿਭਾਗ ਵੱਲੋਂ ਉੱਚ-ਗੁਣਵੱਤਾ ਵਾਲੇ ਗਾਂ ਸੀਮਨ ਦੀ ਘਾਟ ਨੂੰ ਪੂਰਾ ਕਰਨ ਲਈ ਗਾਵਾਂ ਲਈ ਉੱਚ-ਗੁਣਵੱਤਾ ਵਾਲੇ ਸੀਮਨ ਦੀਆਂ 3.38 ਲੱਖ ਡੋਜ਼ ਵੀ ਖਰੀਦੀਆਂ ਗਈਆਂ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਮਸਨੂਈ ਗਰਭਧਾਰਨ ਰਾਹੀਂ ਪਸ਼ੂਧਨ ਦੀ ਉਤਪਾਦਕਤਾ ਵਧਾਉਣ ਦੇ ਨਾਲ ਨਾਲ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ।ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਣ ਦੇ ਬਿਹਤਰ ਢੰਗ-ਤਰੀਕਿਆਂ ਰਾਹੀਂ ਪਸ਼ੂ ਪਾਲਕਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਉਤਪਾਦਕਤਾ ਨੂੰ ਵਧਾਉਣ, ਬਿਮਾਰੀਆਂ ਦੇ ਪ੍ਰਕੋਪ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਇਸ ਸਮਾਗਮ ਦੀ ਮਹੱਤਤਾ ‘ਤੇ ਚਾਨਣਾ ਪਾਇਆ, ਜਿਸ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਸ਼ੂ ਉਤਪਾਦਕਤਾ ਵਧਾਉਣ ਅਤੇ ਕਿਸਾਨਾਂ ਦੀ ਪ੍ਰਗਤੀ ਲਈ ਨਵੀਨਤਾਕਾਰੀ ਹੱਲਾਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ ਨੂੰ ਪਸ਼ੂਆਂ ਨੂੰ ਸਮੇਂ ਸਿਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਾਰਤੀ ਫੌਜ ਨੇ ਰਾਜਸਥਾਨ ਦੇ ਮਾਰੂਥਲਾਂ ਵਿੱਚ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਕੀਤਾ

Jaipur News: ਸਪਤ ਸ਼ਕਤੀ ਕਮਾਂਡ ਦੇ ਚੇਤਕ ਕੋਰ ਨੇ 30 ਜੁਲਾਈ 25 ਨੂੰ ਰਾਜਸਥਾਨ ਦੇ ਮਾਰੂਥਲਾਂ ਵਿੱਚ ‘ਸਮਰੱਥਾ ਵਧਾਉਣ ਦਾ ਪ੍ਰਦਰਸ਼ਨ’ ਕੀਤਾ। ਇਸ ਪ੍ਰੋਗਰਾਮ ਦੌਰਾਨ, ਸਪਤ ਸ਼ਕਤੀ ਕਮਾਂਡ ਦੇ ਵੱਖ-ਵੱਖ ਫਾਰਮੇਸ਼ਨਾਂ ਨੇ ਡਰੋਨ ਯੁੱਧ ਵਿੱਚ ਨਿਗਰਾਨੀ, ਹਥਿਆਰਬੰਦ ਅਤੇ ਕਾਮੀਕੇਜ਼ ਰੂਪਾਂ ਨੂੰ ਸ਼ਾਮਲ ਕਰਨ ਲਈ ਵੱਖ-ਵੱਖ ਅੰਦਰੂਨੀ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ। ਫਾਰਮੇਸ਼ਨਾਂ ਨੇ ਡਰੋਨ ਵਿਰੋਧੀ ਕਾਰਵਾਈਆਂ ਵਿੱਚ ਨਵੀਨਤਾਕਾਰੀ ਅਤੇ ਉੱਚ-ਤਕਨੀਕੀ ਉਪਾਵਾਂ ਦਾ ਪ੍ਰਦਰਸ਼ਨ ਵੀ ਕੀਤਾ। ਪ੍ਰਦਰਸ਼ਨ ਨੇ ਇੱਕ ਤੀਬਰ ਇਲੈਕਟ੍ਰਾਨਿਕ ਯੁੱਧ ਵਾਤਾਵਰਣ ਵਿੱਚ ਹਵਾਈ ਖੇਤਰ ਦੇ ਉਪਭੋਗਤਾਵਾਂ ਦੇ ਸੰਚਾਲਨ ਹੁਨਰਾਂ ਨੂੰ ਵੀ ਪ੍ਰਮਾਣਿਤ ਕੀਤਾ।

ਇਹ ਵੀ ਪੜ੍ਹੋ  Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ, ਫੌਜ ਕਮਾਂਡਰ ਸਪਤ ਸ਼ਕਤੀ ਕਮਾਂਡ ਨੇ ਸਮਰੱਥਾ ਵਿਕਾਸ ਪ੍ਰਦਰਸ਼ਨ ਨੂੰ ਦੇਖਿਆ ਅਤੇ ਫਾਰਮੇਸ਼ਨਾਂ ਦੁਆਰਾ ਵਿਕਸਤ ਕੀਤੀਆਂ ਗਈਆਂ ਅੰਦਰੂਨੀ ਸਮਰੱਥਾਵਾਂ ਦੇ ਉੱਚ ਮਿਆਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਵਿੱਖ ਦੇ ਲੜਾਈ ਦੇ ਦ੍ਰਿਸ਼ਾਂ ਵਿੱਚ ਤਕਨੀਕੀ ਮੁਹਾਰਤ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਭਾਰਤੀ ਫੌਜ ਦੀਆਂ ਸੰਚਾਲਨ ਸਮਰੱਥਾਵਾਂ ਨੂੰ ਵਧਾਉਣ ਲਈ ਵਿਘਨਕਾਰੀ ਤਕਨਾਲੋਜੀਆਂ ਦਾ ਨਿਰੰਤਰ ਲਾਭ ਉਠਾਉਣ ‘ਤੇ ਜ਼ੋਰ ਦਿੱਤਾ। ਫੌਜ ਕਮਾਂਡਰ ਨੇ ਸਾਰੇ ਭਾਗੀਦਾਰਾਂ ਦੀ ਡਿਊਟੀ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੰਚਾਲਨ ਤਿਆਰੀ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਪੰਜਾਬ ਸਿਹਤ ਵਿਭਾਗ ਦੇ ਤਿੰਨ ਡਾਕਟਰ ਮੁਅੱਤਲ, ਇੱਕ ਬਰਖਾਸਤ, ਜਾਣੋ ਕਾਰਨ

ਡਰੋਨ ਯੁੱਧ ਵਿੱਚ ਸਵੈ-ਨਿਰਭਰਤਾ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ ਅਤੇ ਆਧੁਨਿਕ ਅਸਮਿਤ ਟਕਰਾਅ ਦੇ ਦ੍ਰਿਸ਼ਾਂ ਵਿੱਚ ਫੌਜ ਦੀ ਰਣਨੀਤਕ ਧਾਰਨਾ ਨੂੰ ਵਧਾਉਂਦੀ ਹੈ। ਇਹ ਰਣਨੀਤਕ ਖੁਦਮੁਖਤਿਆਰੀ, ਤੇਜ਼ ਨਵੀਨਤਾ ਅਤੇ ਸੰਚਾਲਨ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ। ਚੇਤਕ ਕੋਰ ਦੁਆਰਾ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਭਾਰਤ ਦੀ ਲੜਾਈ ਧਾਰਨਾ ਨੂੰ ਵਧਾਉਣ ਲਈ ਤਕਨੀਕੀ ਦਬਦਬਾ ਪ੍ਰਾਪਤ ਕਰਨ ਲਈ ਸਪਤ ਸ਼ਕਤੀ ਕਮਾਂਡ ਦੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909611