Thursday, May 21, 2026
Home Blog Page 561

ਭਾਰਤੀ ਫੌਜ ਨੇ ਰਾਜਸਥਾਨ ਦੇ ਮਾਰੂਥਲਾਂ ਵਿੱਚ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਕੀਤਾ

Jaipur News: ਸਪਤ ਸ਼ਕਤੀ ਕਮਾਂਡ ਦੇ ਚੇਤਕ ਕੋਰ ਨੇ 30 ਜੁਲਾਈ 25 ਨੂੰ ਰਾਜਸਥਾਨ ਦੇ ਮਾਰੂਥਲਾਂ ਵਿੱਚ ‘ਸਮਰੱਥਾ ਵਧਾਉਣ ਦਾ ਪ੍ਰਦਰਸ਼ਨ’ ਕੀਤਾ। ਇਸ ਪ੍ਰੋਗਰਾਮ ਦੌਰਾਨ, ਸਪਤ ਸ਼ਕਤੀ ਕਮਾਂਡ ਦੇ ਵੱਖ-ਵੱਖ ਫਾਰਮੇਸ਼ਨਾਂ ਨੇ ਡਰੋਨ ਯੁੱਧ ਵਿੱਚ ਨਿਗਰਾਨੀ, ਹਥਿਆਰਬੰਦ ਅਤੇ ਕਾਮੀਕੇਜ਼ ਰੂਪਾਂ ਨੂੰ ਸ਼ਾਮਲ ਕਰਨ ਲਈ ਵੱਖ-ਵੱਖ ਅੰਦਰੂਨੀ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ। ਫਾਰਮੇਸ਼ਨਾਂ ਨੇ ਡਰੋਨ ਵਿਰੋਧੀ ਕਾਰਵਾਈਆਂ ਵਿੱਚ ਨਵੀਨਤਾਕਾਰੀ ਅਤੇ ਉੱਚ-ਤਕਨੀਕੀ ਉਪਾਵਾਂ ਦਾ ਪ੍ਰਦਰਸ਼ਨ ਵੀ ਕੀਤਾ। ਪ੍ਰਦਰਸ਼ਨ ਨੇ ਇੱਕ ਤੀਬਰ ਇਲੈਕਟ੍ਰਾਨਿਕ ਯੁੱਧ ਵਾਤਾਵਰਣ ਵਿੱਚ ਹਵਾਈ ਖੇਤਰ ਦੇ ਉਪਭੋਗਤਾਵਾਂ ਦੇ ਸੰਚਾਲਨ ਹੁਨਰਾਂ ਨੂੰ ਵੀ ਪ੍ਰਮਾਣਿਤ ਕੀਤਾ।

ਇਹ ਵੀ ਪੜ੍ਹੋ  Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ, ਫੌਜ ਕਮਾਂਡਰ ਸਪਤ ਸ਼ਕਤੀ ਕਮਾਂਡ ਨੇ ਸਮਰੱਥਾ ਵਿਕਾਸ ਪ੍ਰਦਰਸ਼ਨ ਨੂੰ ਦੇਖਿਆ ਅਤੇ ਫਾਰਮੇਸ਼ਨਾਂ ਦੁਆਰਾ ਵਿਕਸਤ ਕੀਤੀਆਂ ਗਈਆਂ ਅੰਦਰੂਨੀ ਸਮਰੱਥਾਵਾਂ ਦੇ ਉੱਚ ਮਿਆਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਵਿੱਖ ਦੇ ਲੜਾਈ ਦੇ ਦ੍ਰਿਸ਼ਾਂ ਵਿੱਚ ਤਕਨੀਕੀ ਮੁਹਾਰਤ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਭਾਰਤੀ ਫੌਜ ਦੀਆਂ ਸੰਚਾਲਨ ਸਮਰੱਥਾਵਾਂ ਨੂੰ ਵਧਾਉਣ ਲਈ ਵਿਘਨਕਾਰੀ ਤਕਨਾਲੋਜੀਆਂ ਦਾ ਨਿਰੰਤਰ ਲਾਭ ਉਠਾਉਣ ‘ਤੇ ਜ਼ੋਰ ਦਿੱਤਾ। ਫੌਜ ਕਮਾਂਡਰ ਨੇ ਸਾਰੇ ਭਾਗੀਦਾਰਾਂ ਦੀ ਡਿਊਟੀ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੰਚਾਲਨ ਤਿਆਰੀ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਪੰਜਾਬ ਸਿਹਤ ਵਿਭਾਗ ਦੇ ਤਿੰਨ ਡਾਕਟਰ ਮੁਅੱਤਲ, ਇੱਕ ਬਰਖਾਸਤ, ਜਾਣੋ ਕਾਰਨ

ਡਰੋਨ ਯੁੱਧ ਵਿੱਚ ਸਵੈ-ਨਿਰਭਰਤਾ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ ਅਤੇ ਆਧੁਨਿਕ ਅਸਮਿਤ ਟਕਰਾਅ ਦੇ ਦ੍ਰਿਸ਼ਾਂ ਵਿੱਚ ਫੌਜ ਦੀ ਰਣਨੀਤਕ ਧਾਰਨਾ ਨੂੰ ਵਧਾਉਂਦੀ ਹੈ। ਇਹ ਰਣਨੀਤਕ ਖੁਦਮੁਖਤਿਆਰੀ, ਤੇਜ਼ ਨਵੀਨਤਾ ਅਤੇ ਸੰਚਾਲਨ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹੈ। ਚੇਤਕ ਕੋਰ ਦੁਆਰਾ ਸਮਰੱਥਾ ਵਧਾਉਣ ਦਾ ਪ੍ਰਦਰਸ਼ਨ ਭਾਰਤ ਦੀ ਲੜਾਈ ਧਾਰਨਾ ਨੂੰ ਵਧਾਉਣ ਲਈ ਤਕਨੀਕੀ ਦਬਦਬਾ ਪ੍ਰਾਪਤ ਕਰਨ ਲਈ ਸਪਤ ਸ਼ਕਤੀ ਕਮਾਂਡ ਦੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੈਂਡ ਪੂਲਿੰਗ ਨੀਤੀ ਵਿਰੁਧ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਨੇ ਬਠਿੰਡਾ ‘ਚ ਕੱਢਿਆ ਟਰੈਕਟਰ ਮਾਰਚ

Bathinda News:ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਦੀ ਜਮੀਨ ਹੜੱਪਣ ਲਈ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਾਉਣ ਲਈ ਪਿੰਡ ਜੋਧਪੁਰ ਰੁਮਾਣਾ ਤੋਂ ਲੈ ਕੇ ਨਰੂਆਣਾ ਵਿੱਚੋਂ ਹੋ ਕੇ ਡੀਸੀ ਦਫਤਰ ਬਠਿੰਡਾ ਤੱਕ ਟਰੈਕਟਰ ਮਾਰਚ ਕੀਤਾ। ਟਰੈਕਟਰ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਜੋਧਪੁਰ ਰੁਮਾਣਾ ਵਿਖੇ ਕਿਸਾਨਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਡਕੌਂਦਾ (ਬੁਰਜ ਗਿੱਲ)ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ,

ਇਹ ਵੀ ਪੜ੍ਹੋ  Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

ਬੀਕੇਯੂ ਲੱਖੋਵਾਲ ਦੇ ਸੂਬਾ ਸਕੱਤਰ ਸਰੂਪ ਸਿੰਘ ਸਿੱਧੂ, ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲਾ ਆਗੂ ਮੱਖਣ ਸਿੰਘ ਗੁਰੂਸਰ ਨੇ ਬੋਲਦਿਆਂ ਹੋਇਆਂ ਦੋਸ਼ ਲਾਇਆ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਕੇ ਕਿਸਾਨਾਂ ਦੀ ਜਮੀਨ ਨਾ ਕੇਵਲ ਮੁਫਤ ਵਿੱਚ ਹੜੱਪਣਾ ਚਾਹੁੰਦੇ ਹਨ ਸਗੋਂ ਕਿਸਾਨਾਂ ਤੋਂ ਹੀ ਪੈਸਾ ਲੈ ਕੇ ਕਲੋਨੀਆਂ ਵਿਕਸਿਤ ਕਰਨ ਦੀ ਗੱਲ ਕਰ ਰਹੇ ਹਨ।ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਪਾਲਿਸੀ ਤੁਰੰਤ ਵਾਪਸ ਲੈਣੀ ਚਾਹੀਦੀ ਹੈ ਕਿਉਂਕਿ ਕਿਸਾਨ ਆਪਣੇ ਜੀਵਨ ਨਿਰਵਾਹ ਲਈ ਖੇਤੀ ਕਰ ਰਹੇ ਹਨ ਤੇ ਉਹ ਕਦੇ ਵੀ ਸਰਕਾਰ ਨੂੰ ਆਪਣੀ ਜਮੀਨ ਨਹੀਂ ਦੇਣਗੇ।

ਇਹ ਵੀ ਪੜ੍ਹੋ  Bathinda News; ਬਠਿੰਡਾ ਦੇ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਲਾ+ਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਜੇਕਰ ਸਰਕਾਰ ਨੇ ਧੱਕੇ ਨਾਲ ਜਮੀਨ ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਰਕਾਰ ਨੂੰ ਇਸ ਧੱਕੇਸ਼ਾਹੀ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਅੱਜ ਦੇ ਇਸ ਟਰੈਕਟਰ ਮਾਰਚ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਵੀ ਸ਼ਾਮਿਲ ਹੋਏ।ਇਸ ਮੁਜਾਹਰੇ ਨੂੰ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਆਕਲੀਆ, ਰਾਜਮਹਿੰਦਰ ਸਿੰਘ ਕੋਟਭਾਰਾ, ਜਗਸੀਰ ਸਿੰਘ ਝੁੰਬਾ,ਬਲਵਿੰਦਰ ਸਿੰਘ ਗੰਗਾ, ਬਲਤੇਜ ਸਿੰਘ ਪੂਹਲੀ, ਸੁਖਵਿੰਦਰ ਸਿੰਘ ਮੁਹੱਲਾ ਝੁੱਟੀਕਾ,ਜਗਦੇਵ ਸਿੰਘ ਜੋਗੇਵਾਲਾ,ਦਰਸ਼ਨ ਸਿੰਘ ਫੁੱਲੋ ਮਿੱਠੀ, ਦਾਰਾ ਸਿੰਘ ਮਈਸਰਖਾਨਾ,ਕਰਮ ਸਿੰਘ ਭਾਈ ਰੂਪਾ ਜਗਸੀਰ ਸਿੰਘ ਨਰੂਆਣਾ ਬੰਤਾ ਸਿੰਘ ਪਥਰਾਲਾ, ਸੁਰਜੀਤ ਸਿੰਘ ਤਲਵੰਡੀ ਅਤੇ ਬੀਕੇਯੂ ਸਿੱਧੂਪੁਰ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ

0

👉ਨੀਤੀ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ
Chandigarh News:ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ) ਪੰਜਾਬ ਨੇ ਅੱਜ ਪੰਜਾਬ ਸਰਕਾਰ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਇੰਟਰਐਕਟਿਵ ਸੈਸ਼ਨ ਕਰਵਾਇਆ। ਇਸ ਸੈਸ਼ਨ ਵਿੱਚ ਮੋਹਰੀ ਉਦਯੋਗ ਭਾਈਵਾਲਾਂ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਹਿੱਸਾ ਲਿਆ।ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਪੰਜਾਬ ਵਿੱਚ ਇੱਕ ਪ੍ਰਗਤੀਸ਼ੀਲ ਉਦਯੋਗਿਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨੀਤੀ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਉਦਯੋਗਾਂ ਨੂੰ ਉਹਨਾਂ ਦੇ ਫੀਡਬੈਕ ਅਤੇ ਸਹਿਯੋਗ ਲਈ ਸੱਦਾ ਦਿੱਤਾ। ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਇੱਕ ਮੋਹਰੀ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ।ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਲਈ ਮਾਹੌਲ ਸਿਰਜਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਿਵੇਸ਼ਕ ਲੰਬੇ ਸਮੇਂ ਦੇ ਇਸ ਦ੍ਰਿਸ਼ਟੀਕੋਣ ‘ਤੇ ਭਰੋਸਾ ਮਹਿਸੂਸ ਕਰ ਰਹੇ ਹਨ ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੇ ਉਦਯੋਗਿਕ ਨੀਤੀ ਵਿੱਚ ਹੋਰ ਸੁਧਾਰ ਕਰਨ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਸੈਕਟਰਲ ਵਿਸ਼ੇਸ਼ ਕਮੇਟੀਆਂ ਦੇ ਗਠਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੁਆਰਾ ਲਏ ਗਏ ਪਿਛਲੇ ਫੈਸਲੇ ਜਿਵੇਂ ਕਿ ਵਨ ਟਾਈਮ ਸੈਟਲਮੈਂਟ ਸਕੀਮ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਉਦਯੋਗਿਕ ਪਲਾਟਾਂ ਕਰਨ ਆਦਿ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਸੰਜੀਵ ਅਰੋੜਾ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਵਿੱਚ ਏਅਰ ਕਾਰਗੋ ਸਹੂਲਤ ਖੋਲ੍ਹਣ ਲਈ ਸੁਹਿਰਦ ਯਤਨ ਕਰਨਗੇ। ਇੱਕ ਸਵਾਲ ਦੇ ਜਵਾਬ ਵਿੱਚ ਸੰਜੀਵ ਅਰੋੜਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਹੱਦਾਂ ਤੋਂ ਬਾਹਰ ਇਮਾਰਤਾਂ ਲਈ ਸਮਰੱਥ ਅਥਾਰਟੀ ਦੀ ਲੋੜ ਨਹੀਂ ਕਿਉਂਕਿ ਫੈਕਟਰੀ ਵਿਭਾਗ ਦੁਆਰਾ ਪੂਰੀ ਤਰ੍ਹਾਂ ਢਾਂਚਾਗਤ ਤਸਦੀਕ ਤੋਂ ਬਾਅਦ ਜਾਰੀ ਕੀਤਾ ਗਿਆ ਸਥਿਰਤਾ ਸਰਟੀਫਿਕੇਟ ਇਸੇ ਉਦੇਸ਼ ਦੀ ਪੂਰਤੀ ਕਰਦਾ ਹੈ ਅਤੇ ਇਸਨੂੰ ਜਾਇਜ ਮੰਨਿਆ ਜਾਣਾ ਚਾਹੀਦਾ ਹੈ। ਰਾਜ ਸਰਕਾਰ ਨੇ ਇਸ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਕਨਵੈਨਸ਼ਨ ਸੈਂਟਰ ਤਿਆਰ ਕਰਨ ਦੀ ਪ੍ਰਕਿਰਿਆ ਅਧੀਨ ਹੈ ਅਤੇ ਇੱਕ ਆਨਲਾਈਨ ਸੀਆਰਓ ਸ਼ੁਰੂ ਕੀਤਾ ਹੈ ਜੋ 15 ਕੰਮਕਾਜੀ ਦਿਨਾਂ ਦੇ ਅੰਦਰ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਸਿਹਤ ਵਿਭਾਗ ਦੇ ਤਿੰਨ ਡਾਕਟਰ ਮੁਅੱਤਲ, ਇੱਕ ਬਰਖਾਸਤ, ਜਾਣੋ ਕਾਰਨ

ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਸ਼ਿੰਗੋਰਾ ਟੈਕਸਟਾਈਲਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਮਿਤ ਜੈਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਉਦਯੋਗ-ਸਰਕਾਰ ਗੱਲਬਾਤ ਨੂੰ ਸੁਚਾਰੂ ਬਣਾਉਣ ਵਿੱਚ ਸੀਆਈਆਈ ਦੀ ਭੂਮਿਕਾ ‘ਤੇ ਚਾਨਣਾ ਪਾਇਆ। ਇਸ ਸੈਸ਼ਨ ਵਿੱਚ ਇਨਵੈਸਟ ਪੰਜਾਬ ਦੇ ਸੀਈਓ ਸ੍ਰੀ ਅਮਿਤ ਢਾਕਾ ਨੇ ਮੁੱਖ ਭਾਸ਼ਣ ਦਿੱਤਾ, ਜਿਨ੍ਹਾਂ ਨੇ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਕਾਰੋਬਾਰ ਕਰਨਾ ਸੁਖਾਲਾ ਬਣਾਉਣ ਲਈ ਸਰਕਾਰ ਦੀਆਂ ਚੱਲ ਰਹੀਆਂ ਪਹਿਲਕਦਮੀਆਂ ਸਾਂਝੀਆਂ ਕੀਤੀਆਂ।ਇਸ ਉਪਰੰਤ ਓਪਨ ਹਾਊਸ ਨੇ ਮੈਂਬਰਾਂ ਨੂੰ ਮੰਤਰੀ ਤੇ ਸੀਨੀਅਰ ਅਧਿਕਾਰੀਆਂ ਨਾਲ ਆਪਣੇ ਸੁਝਾਅ, ਚੁਣੌਤੀਆਂ ਅਤੇ ਸੁਝਾਅ ਸਿੱਧੇ ਸਾਂਝੇ ਕਰਨ ਦੇ ਯੋਗ ਬਣਾਇਆ। ਮੈਂਬਰਾਂ ਨੇ ਸੁਝਾਅ ਦਿੱਤਾ ਕਿ ਉਦਯੋਗਿਕ ਨੀਤੀ ਤਹਿਤ ਲੇਬਰ ਕਲੋਨੀਆਂ ਨੂੰ ਪ੍ਰੋਤਸਾਹਨ ਲਈ ਵਿਚਾਰਿਆ ਜਾਵੇ।ਇਸ ਸਮਾਗਮ ਦਾ ਸਮਾਪਨ ਹਰਪ੍ਰੀਤ ਸਿੰਘ ਨਿੱਬਰ, ਵਾਈਸ ਚੇਅਰਮੈਨ, ਸੀਆਈਆਈ ਪੰਜਾਬ ਅਤੇ ਸੀਐਮਡੀ, ਪ੍ਰੀਤਿਕਾ ਇੰਡਸਟਰੀਜ਼ ਲਿਮਟਿਡ ਦੁਆਰਾ ਧੰਨਵਾਦ ਨਾਲ ਕੀਤਾ ਗਿਆ ਜਿਸ ਤੋਂ ਬਾਅਦ ਇੱਕ ਦੁਪਹਿਰ ਦੇ ਖਾਣੇ ਦਾ ਆਯੋਜਨ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

0

👉ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ
Punjab News:ਸੂਬੇ ਦੇ ਨਾਗਰਿਕਾਂ ਨੂੰ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਮੁਲਾਜ਼ਮਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ‘ਚ ਮੁਲਾਜ਼ਮਾਂ ਲਈ ਹਾਜ਼ਰੀ ਲਗਾਉਣ ਵਾਸਤੇ ਐਮਸੇਵਾ ਐਪ ਦੀ ਵਰਤੋਂ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਟਾਫ਼ ਦੇ ਦਫ਼ਰਤ ਆਉਣ-ਜਾਣ ਦੇ ਸਮੇਂ ਦੀ ਨਿਗਰਾਨੀ ਕਰਨਾ, ਬੇਨਿਯਮੀਆਂ ਨੂੰ ਦੂਰ ਕਰਨਾ ਅਤੇ ਬਿਹਤਰੀਨ ਸ਼ਾਸਨ ਲਈ ਸਰੋਤਾਂ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਐਮਸੇਵਾ ਐਪ ‘ਤੇ ਔਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ 1 ਅਗਸਤ, 2025 ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਦੀ ਮਿਆਦ ਲਈ ਹੋਵੇਗਾ ਅਤੇ ਇਸ ਟਰਾਇਲ ਪੜਾਅ ਦੌਰਾਨ ਸੁਚਾਰੂ ਔਨਬੋਰਡਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਵਿੱਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ  ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ 1 ਸਤੰਬਰ, 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।ਸ੍ਰੀ ਦਿਆਲਨ ਨੇ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਇਸ ਪਹਿਲਕਦਮੀ ਨੂੰ ਲਾਗੂ ਕਰਨ ਵਿੱਚ ਲੋੜੀਂਦਾ ਸਹਿਯੋਗ ਅਤੇ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਤਕਨਾਲੋਜੀ ਦੀ ਵਰਤੋਂ ਜ਼ਰੀਏ ਮੁਲਾਜ਼ਮਾਂ ਦੀ ਹਾਜ਼ਰੀ ਦੀ ਟਰੈਕਿੰਗ ਰਾਹੀਂ ਆਪਣੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਨੂੰ ਬਿਹਤਰ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Col Bath Case; ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰਾਂ ਵਿਰੁਧ ਵੱਡਾ Action

0

Patiala News:13-14 ਮਾਰਚ ਦੀ ਅੱਧੀ ਰਾਤ ਨੂੰ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਕਰਨ ਵਾਲੇ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਹੋਈ ਹੈ। ਇਸ ਸਬੰਧੀ ਪਤਾ ਲੱਗਿਆ ਹੈ ਕਿ ਇੰਨ੍ਹਾਂ ਮੁਲਜ਼ਮ ਅਫ਼ਸਰਾਂ ਦੀਆਂ ਸੇਵਾਵਾਂ ਵਿੱਚ 3 ਸਾਲ ਦੀ ਕਟੌਤੀ ਤੋਂ ਇਲਾਵਾ ਤਰੱਕੀਆਂ ਉੱਪਰ ਰੋਕ ਲਗਾ ਦਿੱਤੀ ਹੈ। ਇੱਕ ਅਧਿਕਾਰੀ ਨੇ ਦੱਸਿਆ, “ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਤਿੰਨ ਸਾਲ ਤੱਕ ਕੋਈ ਤਰੱਕੀ ਨਹੀਂ ਮਿਲੇਗੀ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵੀ ਕੋਈ ਵਾਧਾ ਨਹੀਂ ਹੋਵੇਗਾ।” ਇਸਦੇ ਨਾਲ ਹੀ ਇਹ ਅਧਿਕਾਰੀ ਮੁਅੱਤਲ ਰਹਿਣਗੇ ਅਤੇ ਉਨ੍ਹਾਂ ਦੀ ਤਾਇਨਾਤੀ ਪਟਿਆਲਾ ਤੋਂ ਬਾਹਰ ਹੀ ਰਹੇਗੀ।

ਇਹ ਵੀ ਪੜ੍ਹੋ  Raikot ਦੇ ਨੌਜਵਾਨ ਦੀ Canada ‘ਚ ਸੜਕ ਹਾਦਸੇ ਵਿੱਚ ਹੋਈ ਮੌ+ਤ

ਦਸਣਾ ਬਣਦਾ ਹੈ ਕਿ ਤਿੰਨ ਦਿਨ ਪਹਿਲਾਂ ਹੀ ਸੀਬੀਆਈ ਨੇ ਤਿੰਨ ਇੰਸਪੈਕਟਰ ਹੈਰੀ ਬੋਪਾਰਾਏ, ਰੋਨੀ ਸਿੰਘ, ਅਤੇ ਹਰਜਿੰਦਰ ਢਿੱਲੋਂ ਸਮੇਤ ਹੋਰ ਪੁਲੀਸ ਕਰਮਚਾਰੀਆਂ ਖਿਲਾਫ਼ 109, 310, 155(2), 117(2), 126(2), ਅਤੇ 351(2) ਤਹਿਤ ਐਫਆਈਆਰ ਦਰਜ ਕੀਤੀ ਹੈ।ਕੇਂਦਰੀ ਜਾਂਚ ਏਜੰਸੀ ਨੂੰ ਇਹ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨਾਲ ਸੌਂਪੀ ਗਈ ਹੈ। ਚਰਚਾ ਹੈ ਕਿ ਇੰਨ੍ਹਾਂ ਮੁਲਜਮ ਪੁਲਿਸ ਅਫ਼ਸਰਾਂ ਵਿਰੁਧ ਗ੍ਰਿਫਤਾਰੀ ਦੀ ਤਲਵਾਰ ਵੀ ਲਟਕੀ ਹੋਈ ਹੈ, ਕਿਉਂਕਿ ਪਹਿਲਾਂ ਪੰਜਾਬ ਪੁਲਿਸ ਤੇ ਮੁੜ ਚੰਡੀਗੜ੍ਹ ਪੁਲਿਸ ਉਪਰ ਇੰਨ੍ਹਾਂ ਦੀ ਤਰਫ਼ਦਾਰੀ ਦੇ ਦੋਸ਼ ਲੱਗੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਿਹਤ ਵਿਭਾਗ ਦੇ ਤਿੰਨ ਡਾਕਟਰ ਮੁਅੱਤਲ, ਇੱਕ ਬਰਖਾਸਤ, ਜਾਣੋ ਕਾਰਨ

0

Jalandhar News:ਜਲੰਧਰ ਦੇ ਸਿਵਲ ਹਸਪਤਾਲ ਵਿਚ ਦੋ ਦਿਨ ਪਹਿਲਾਂ ਆਕਸੀਜਨ ਦੀ ਸਪਲਾਈ ਘਟਣ ਕਾਰਨ ਤਿੰਨ ਮਰੀਜ਼ਾਂ ਦੀ ਦੇਰ ਰਾਤ ਨੂੰ ਹੋਈ ਮੌਤ ਦੇ ਮਾਮਲੇ ਵਿਚ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਨੇ ਤਿੰਨ ਡਾਕਟਰਾਂ ਨੂੰ ਮੁਅੱਤਲ ਅਤੇ ਇੱਕ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਮੁਅੱਤਲ ਕੀਤੇ ਡਾਕਟਰਾਂ ਵਿਚ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਰਾਜ ਕੁਮਾਰ, ਐੱਸਐੱਮਓ ਡਾ.ਸੁਰਜੀਤ ਸਿੰਘ ਤੇ ਐਨਸਥੀਸੀਆ ਮਾਹਿਰ ਡਾ.ਸੁਨਾਕਸ਼ੀ ਸ਼ਾਮਲ ਹਨ ਜਦਕਿ ਹਾਊਸ ਸਰਜਨ ਡਾ.ਸ਼ਿਵਿੰਦਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦੋਹਰੇ ਕੰਪ੍ਰੈਸਰਾਂ ਵਾਲਾ ਇੱਕ ਫੰਕਸ਼ਨਲ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਆਕਸੀਜਨ ਪਲਾਂਟ, 18-20 ਸਿਲੰਡਰਾਂ ਵਾਲਾ ਇੱਕ ਮੈਨੀਫੋਲਡ ਸਿਸਟਮ, ਅਤੇ ਇੱਕ ਤਰਲ ਮੈਡੀਕਲ ਆਕਸੀਜਨ ਪਲਾਂਟ ਹੈ, ਜੋ ਚਾਰ ਬੈਕਅੱਪ ਸਰੋਤਾਂ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਆਕਸੀਜਨ ਦੇ ਪ੍ਰੈਸ਼ਰ ਵਿੱਚ ਵੱਡੀ ਗਿਰਾਵਟ ਆਉਣਾ ਡਿਊਟੀ ਸਟਾਫ ਦੀ ਗੈਰ-ਜ਼ਿੰਮੇਵਾਰਾਨਾ ਪਹੁੰਚ ਨੂੰ ਦਰਸਾਉਂਦਾ ਹੈ।ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਲਾਪਰਵਾਹੀ ਪੂਰੀ ਤਰ੍ਹਾਂ ਪ੍ਰਬੰਧਕੀ ਨਾਕਾਮੀ ਹੈ। ਹਸਪਤਾਲ ਵਿੱਚ 49 ਇੰਟਰਨਲ ਮੈਡੀਕਲ ਅਫਸਰ, 46 ਡੀਐਨਬੀ ਡਾਕਟਰ, 14 ਹਾਊਸ ਸਰਜਨ ਅਤੇ 17 ਮੈਡੀਕਲ ਅਫਸਰ ਹਨ, ਜੋ ਕਿ ਪ੍ਰਤੀ ਬੈੱਡ ਇੱਕ ਡਾਕਟਰ ਨੂੰ ਯਕੀਨੀ ਬਣਾਉਣ ਲਈ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਡਿਊਟੀ ਵਿੱਚ ਅਣਗਹਿਲੀ ਕਾਰਨ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਗਈਆ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਰਾਜ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਸਿਹਤ ਸੰਭਾਲ ਤੇ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਦਸਣਾ ਬਣਦਾ ਹੈ ਕਿ ਆਕਸ਼ੀਜਨ ਦੀ ਸਪਲਾਈ ਦਾ ਦਬਾਅ ਘਟਣ ਕਾਰਨ ਇੱਕ 15 ਸਾਲਾਂ ਲੜਕੀ ਸਹਿਤ ਤਿੰਨ ਮਰੀਜ਼ਾਂ ਨੇ 15 ਮਿੰਟਾਂ ਵਿਚ ਹੀ ਦਮ ਤੋੜ ਦਿੱਤਾ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਮੰਤਰੀ ਡਾ ਬਲਵੀਰ ਸਿੰਘ ਖੁਦ ਅੱਧੀ ਰਾਤ ਨੂੰ ਜਲੰਧਰ ਪੁੱਜੇ ਸਨ ਤੇ ਉਨ੍ਹਾਂ ਡਾਇਰੈਕਟਰ ਡਾ ਅਨਿਲ ਗੋਇਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਬਣਾ ਕੇ 48 ਘੰਟਿਆਂ ਵਿਚ ਰੀਪੋਰਟ ਮੰਗੀ ਸੀ। ਸੂਚਨਾ ਮੁਤਾਬਕ ਇਸ ਕਮੇਟੀ ਦੀ ਰੀਪੋਰਟ ਉਪਰ ਹੀ ਇਹ ਵੱਡੀ ਕਾਰਵਾਈ ਕੀਤੀ ਗਈ ਹੈ।ਸਿਹਤ ਮੰਤਰੀ ਡਾ.ਬਲਬੀਰ ਸਿੰਘ ਮੁਤਾਬਕ ਇਹ ਮੌਤਾਂ ਹਸਪਤਾਲ ਦੇ ਸੁਪਰਡੈਂਟ, ਸੀਨੀਅਰ ਮੈਡੀਕਲ ਅਧਿਕਾਰੀ (SMO) ਤੇ ਡਿਊਟੀ ’ਤੇ ਮੌਜੂਦ ਡਾਕਟਰ ਦੀ ਅਣਗਹਿਲੀ ਕਰਕੇ ਹੋਈ ਸੀ। ਉਨ੍ਹਾਂ ਇਸ ਘਟਨਾ ਉੱਪਰ ਅਫ਼ਸੋਸ ਵੀ ਜਤਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

0

👉ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਟਰੈਕਟ ਉੱਤੇ ਕਰ ਰਹੇ ਸਨ ਕੰਮ
Punjab News:ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ।ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਮ ਨਾਲ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਕੱਢਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਅਤੇ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਹੀ ਅੱਜ ਦਾ ਇਹ ਮੁਬਾਰਕ ਦਿਹਾੜਾ ਆਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਦੀ ਤਰਫ਼ਦਾਰੀ ਨਹੀਂ ਹੈ, ਸਗੋਂ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਤੇ ਸੂਬੇ ਦੀ ਸੇਵਾ ਕਰੇ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇ ਕੇ ਮਾਣ ਬਖ਼ਸ਼ਿਆ ਹੈ ਅਤੇ ਉਹ ਇਸ ਭਰੋਸੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; Punjab ਦੇ ਪੇਂਡੂ ਬਲਾਕਾਂ ਦੇ ਪੁਨਰਗਠਨ ‘ਤੇ ਕੈਬਨਿਟ ਦੀ ਲੱਗੀ ਮੋਹਰ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਸ਼ਾਸਨਕਾਲ ਦੇ ਅਖ਼ੀਰ ਵਿੱਚ ਕੁੱਝ ਰਿਆਇਤਾਂ ਦੇ ਕੇ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਮੁਸੀਬਤਾਂ ਘਟਾਉਣ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਸ਼ਾਸਨ ਦੌਰਾਨ ਲੋਕਾਂ ਨੂੰ ਲੁੱਟਦੇ ਰਹੇ ਅਤੇ ਉਨ੍ਹਾਂ ਕਦੇ ਵੀ ਲੋਕਾਂ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪਹਿਲੇ ਦਿਨ ਤੋਂ ਸੂਬੇ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਵਾਰਿਸ ਹੋਣ ਦਾ ਦਾਅਵਾ ਕਰਦੇ ਸਨ ਉਹ ਪੰਜਾਬੀ ਭਾਸ਼ਾ ਵਿੱਚ ਇਕ ਵੀ ਸ਼ਬਦ ਨਹੀਂ ਲਿਖ ਸਕਦੇ ਕਿਉਂਕਿ ਕਾਨਵੈਂਟ ਦੇ ਪੜ੍ਹੇ ਇਹ ਆਗੂ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਾਵਰ ਤੇ ਦੂਨ ਸਕੂਲਾਂ ਤੋਂ ਪੜ੍ਹੇ ਇਨ੍ਹਾਂ ਆਗੂਆਂ ਦਾ ਪੰਜਾਬੀ ਵਿੱਚ ਹੱਥ ਤੰਗ ਹੈ, ਜਿਸ ਕਾਰਨ ਉਹ ਲੋਕਾਂ ਨਾਲ ਜੁੜਨ ਵਿੱਚ ਅਸਹਿਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਸਿੱਖਿਆ ਖ਼ੇਤਰ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਨਵੇਂ ਲੋਕਾਂ ਦੇ ਸਿਆਸਤ ਵਿੱਚ ਆਉਣ ਦਾ ਰਾਹ ਪੱਧਰਾ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਸਾਡੀ ਸਰਕਾਰ ਦੇ ਪੰਜ ਮੁੱਖ ਤਰਜੀਹੀ ਖ਼ੇਤਰ ਹਨ ਅਤੇ ਇਨ੍ਹਾਂ ਦੇ ਵਿਕਾਸ ਲਈ ਹਰ ਸੰਭਵ ਹੰਭਲਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਕ ਸਾਡੀ ਸਰਕਾਰ ਸਾਰੇ ਵਰਗਾਂ ਦੀ ਭਲਾਈ ਦੀ ਗੱਲ ਕਰਦੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੇ ਤਰਜੀਹੀ ਖ਼ੇਤਰ ਹੋਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਦੀ ਬਜਾਏ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਪਰਿਵਾਰਾਂ ਦੀ ਭਲਾਈ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਲਈ ਜ਼ਿਆਦਾ ਚਿੰਤਤ ਸਨ।

ਇਹ ਵੀ ਪੜ੍ਹੋ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਵਿਰੋਧੀ ਧਿਰ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਨੂੰ ਨਜ਼ਰਅੰਦਾਜ਼ ਕਰ ਕੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਬੇਤਰਸੀ ਨਾਲ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਇਹ ਆਪਣੇ ਆਪ ਵਿੱਚ ਇਕ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਦਮੀ ਦਾ ਪੁੱਤਰ ਸੂਬੇ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਕਿਵੇਂ ਚਲਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਸੂਬੇ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਵਿੱਚੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਅਤੇ ‘ਆਪ’ ਨੂੰ ਬਹੁਤ ਵੱਡਾ ਫਤਵਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਦੀ ਕਦੇ ਚਿੰਤਾ ਨਹੀਂ ਕੀਤੀ ਅਤੇ ਜ਼ਿਆਦਾਤਰ ਸਿਰਫ਼ ਆਪਣੀ ਭਲਾਈ ਲਈ ਚਿੰਤਤ ਰਹੇ।‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਮੁਹਿੰਮ ਵਧੀਆ ਨਤੀਜੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਘਿਨਾਉਣੇ ਕੰਮ ਵਿਚਲੀਆਂ ਵੱਡੀਆਂ ਮੱਛੀਆਂ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਦਾ ਫੇਰਾ ਪਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਹ ਸਮੁੱਚੀ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਾਨੂੰਨ ਮੁਤਾਬਕ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਰੱਗ ਮਾਫ਼ੀਆ ਦੀ ਪੁਸ਼ਤਪਨਾਹੀ ਕੀਤੀ ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਛੇੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁਤੀ ਬਾਰੀਕੀ ਨਾਲ ਯੋਜਨਾ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਤੋੜਨ ਤੋਂ ਇਲਾਵਾ ਸੂਬਾ ਸਰਕਾਰ ਨੇ ਇਸ ਘਿਨਾਉਣੇ ਜੁਰਮ ਵਿਚਲੇ ਮੁਜਰਿਮਾਂ ਨੂੰ ਸਲਾਖਾਂ ਪਿੱਛੇ ਡੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕੀਤਾ ਅਤੇ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ।ਮੁੱਖ ਮੰਤਰੀ ਨੇ ਨਾਭਾ ਜੇਲ੍ਹ ਵਿੱਚ ਬੰਦ ਨਸ਼ਿਆਂ ਦੇ ਸਮੁੱਚੇ ਕਾਰੋਬਾਰ ਦੇ ਮੁੱਖ ਸਰਗਨਾ ਦੇ ਮਨੁੱਖੀ ਅਧਿਕਾਰਾਂ ਬਾਰੇ ਚਿੰਤਾ ਜ਼ਾਹਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦਿਆਂ ਪੁੱਛਿਆ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਬਾਰੇ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਇਸ ਨਾਲ ਇਨ੍ਹਾਂ ਆਗੂਆਂ ਦਾ ਅਸਲ ਚਿਹਰਾ ਨੰਗਾ ਹੋਇਆ ਹੈ, ਜਿਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਫੈਲਾਇਆ ਅਤੇ ਇਸ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਦੇ ਭਤੀਜੇ ਨੇ ਅਕਾਲੀ ਸਰਕਾਰ ਦੌਰਾਨ ਮੰਤਰੀ ਹੁੰਦਿਆਂ ਨਸ਼ਿਆਂ ਦਾ ਕਾਰੋਬਾਰ ਸ਼ੁਰੂ ਕੀਤਾ ਅਤੇ ਇਹ ਕਾਰੋਬਾਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਹਨ, ਦੇ ਕਾਰਜਕਾਲ ਵਿੱਚ ਵਧਿਆ-ਫੁੱਲਿਆ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਕਾਰਜਕਾਲ ਸੰਭਾਲਿਆ, ਉਦੋਂ ਨਹਿਰੀ ਪਾਣੀ ਦਾ 21 ਫੀਸਦੀ ਸਿੰਜਾਈ ਲਈ ਵਰਤਿਆ ਜਾਂਦਾ ਸੀ ਪਰ ਅੱਜ ਇਹ ਅੰਕੜਾ 63 ਫੀਸਦੀ ਉੱਤੇ ਪੁੱਜ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬੇਮਿਸਾਲ ਕੋਸ਼ਿਸ਼ਾਂ ਨਾਲ ਪਹਿਲੀ ਦਫ਼ਾ ਨਹਿਰਾਂ ਤੇ ਦਰਿਆਵਾਂ ਦਾ ਪਾਣੀ ਸੂਬੇ ਦੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਪੁੱਜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਮੋੜਨ ਤੋਂ ਰੋਕਿਆ ਹੈ।

ਇਹ ਵੀ ਪੜ੍ਹੋ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਇਕ ਹੋਰ ਭਲਾਈ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਪਹਿਲੀ ਵਾਰ ਕੋਈ ਸੂਬਾ ਅਜਿਹੀ ਨਿਵੇਕਲੀ ਯੋਜਨਾ ਲੈ ਕੇ ਆਇਆ ਹੈ ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਘਟੇਗਾ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਹਰੇਕ ਨਾਗਰਿਕ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਜਰਖੇਜ਼ ਜ਼ਮੀਨ, ਮਨਮੋਹਕ ਬਨਸਪਤੀ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਚਮਰੌੜ ਪੱਤਣ ਵਰਗੀਆਂ ਖੂਬਸੂਰਤ ਥਾਵਾਂ ਹਨ ਜਿਸ ਨੂੰ ‘ਮਿੰਨੀ ਗੋਆ’ ਵਜੋਂ ਜਾਣਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦਾ ਸੁਭਾਗ ਹਾਸਲ ਹੈ ਜੋ ਦੁਨੀਆ ਭਰ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ ਜਿਸ ਨਾਲ ਲੋਕਾਂ ਦਾ ਜੀਵਨ ਸੰਵਾਰਿਆ ਜਾ ਸਕਦਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਲਾਇਕੀ ਕਾਰਨ ਪੰਜਾਬ ਨੂੰ ਵਿਕਾਸ ਦੇ ਪੱਖੋਂ ਖਾਸ ਕਰਕੇ ਸੈਰ-ਸਪਾਟਾ ਸੈਕਟਰ ਅਣਗੌਲਿਆ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ ਜੋ ਸੈਲਾਨੀਆਂ ਨੂੰ ਕੁਦਰਤੀ ਸੁੰਦਰਤਾ ਦਾ ਅਨੰਦ ਮਾਣਨ ਲਈ ਵੱਡੇ ਪੱਧਰ ਉਤੇ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਲਾਨੀਆਂ ਲਈ ਕਈ ਥਾਵਾਂ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਦੇ ਨੌਜਵਾਨਾਂ ਵਿੱਚ ਵਤਨ ਵਾਪਸੀ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਸਾਡੇ ਨੌਜਵਾਨ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਇਕ-ਨੁਕਾਤੀ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵੱਧ ਅਖਤਿਆਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

0

👉ਪੰਜਾਬ ਨੇ ਹਰਿਆਣਾ ਤੋਂ 113.24 ਕਰੋੜ ਰੁਪਏ ਦੇ ਬਕਾਏ ਦੀ ਕੀਤੀ ਮੰਗ
👉ਬੀਬੀਐਮਬੀ ਨੂੰ ਸੁਰੱਖਿਆ ਮੁਹੱਈਆ ਕਰਨ ਲਈ ਪੰਜਾਬ ਪੁਲਿਸ ਦੀਆਂ ਯੋਗਤਾਵਾਂ ਵਿੱਚ ਵਿਸ਼ਵਾਸ ਦੁਹਰਾਇਆ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਆਮ ਆਦਮੀ ਪਾਰਟੀ’ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹੋਰ ਭਾਈਵਾਲ ਰਾਜਾਂ ਵੱਲੋਂ ਸੂਬੇ ਨੂੰ ਲੰਬੇ ਸਮੇਂ ਤੋਂ ਬਕਾਇਆ ਬਕਾਏ ਦੀ ਵਸੂਲੀ ਲਈ ਜ਼ੋਰਦਾਰ ਢੰਗ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਰਾਜ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਬੀਬੀਐਮਬੀ ਦੇ ਅੰਦਰ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਨੇ ਦੂਜੇ ਰਾਜਾਂ ਨੂੰ ਆਪਣੇ ਨਿਰਧਾਰਤ ਹਿੱਸੇ ਤੋਂ ਵੱਧ ਪਾਣੀ ਪ੍ਰਾਪਤ ਕਰਨ ਅਤੇ ਬਣਦੀਆਂ ਦੇਣਦਾਰੀਆਂ ਦਾ ਸਮੇਂ ਸਿਰ ਭੁਗਤਾਨ ਨਾ ਕਰਨ ਦੀ ਖੁੱਲ੍ਹ ਦਿੱਤੀ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨ੍ਹਾਂ ਰਾਜਾਂ ਵੱਲ ਬਕਾਇਆ ਹੈ ਨਾਲ ਇਨ੍ਹਾਂ ਮਹੱਤਵਪੂਰਨ ਮੁੱਦਿਆਂ ਨੂੰ ਉਠਾਇਆ ਹੈ।

ਇਹ ਵੀ ਪੜ੍ਹੋ ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

ਉਨ੍ਹਾਂ ਕਿਹਾ ਕਿ ਪੰਜਾਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬੀਬੀਐਮਬੀ ਦੇਣਦਾਰੀ, ਜੋ ਕਿ 113.24 ਕਰੋੜ ਰੁਪਏ ਹੈ, ਹੁਣ ਅਧਿਕਾਰਤ ਤੌਰ ‘ਤੇ ਨਿਪਟਾਰੇ ਲਈ ਹਰਿਆਣਾ ਸਰਕਾਰ ਨੂੰ ਭੇਜ ਦਿੱਤੀ ਗਈ ਹੈ।ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਬੰਧਤ ਪੰਜਾਬ ਅਧਿਕਾਰੀਆਂ ਦੁਆਰਾ ਕੀਤੀ ਗਈ ਸਮੀਖਿਆ ਪ੍ਰਕਿਰਿਆ ਵਿੱਚ ਬਕਾਇਆ ਰਕਮਾਂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਬਕਾਏ ਵਿੱਚ ਐਕਸੀਅਨ ਬੀਐਮਐਲ ਕਨਾਲ ਡਿਵੀਜ਼ਨ, ਪਟਿਆਲਾ ਨੂੰ 103.92 ਕਰੋੜ ਰੁਪਏ ਅਤੇ ਮਾਨਸਾ ਕਨਾਲ ਡਿਵੀਜ਼ਨ, ਜਵਾਹਰਕੇ ਲਈ 9.32 ਕਰੋੜ ਰੁਪਏ ਸ਼ਾਮਲ ਹਨ, ਜੋ ਕਿ ਭਾਖੜਾ ਸਿਸਟਮ ਦੇ ਸਾਂਝੇ ਕੈਰੀਅਰ ਚੈਨਲਾਂ ਦੇ ਸੰਚਾਲਨ ਅਤੇ ਰੱਖ-ਰਖਾਅ ‘ਤੇ ਹੋਏ ਅਸਲ ਖਰਚਿਆਂ ਦੀ ਅਦਾਇਗੀ ਨਾਲ ਸਬੰਧਤ ਹਨ।ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਤਾਇਨਾਤ ਕਰਨ ਲਈ ਬੀਬੀਐਮਬੀ ਵੱਲੋਂ ਫੰਡ ਦੀ ਕੀਤੀ ਗਈ ਮੰਗ ਸੰਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਸੂਬੇ ਦੇ ਤਿੰਨ ਕਰੋੜ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਇਸ ਕਦਮ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; Punjab ਦੇ ਪੇਂਡੂ ਬਲਾਕਾਂ ਦੇ ਪੁਨਰਗਠਨ ‘ਤੇ ਕੈਬਨਿਟ ਦੀ ਲੱਗੀ ਮੋਹਰ

ਉਨ੍ਹਾਂ ਅੱਗੇ ਕਿਹਾ ਕਿ ਇਹ ਮਤਾ, ਜੋ ਕੇਂਦਰ ਅਤੇ ਬੀਬੀਐਮਬੀ ਦੋਵਾਂ ਨੂੰ ਭੇਜਿਆ ਗਿਆ ਹੈ, ਵਿੱਚ ਬੀਬੀਐਮਬੀ ਦੀਆਂ ਜਾਇਦਾਦਾਂ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਪੁਲਿਸ ਦੀਆਂ ਸਮਰੱਥਾਵਾਂ ‘ਤੇ ਪੂਰਾ ਭਰੋਸਾ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਹੁਣ ਤੱਕ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕਦੇ ਵੀ ਪੰਜਾਬ ਪੁਲਿਸ ਦੁਆਰਾ ਬੀ.ਬੀ.ਐਮ.ਬੀ ਨੂੰ ਪ੍ਰਦਾਨ ਕੀਤੇ ਗਏ ਸੁਰੱਖਿਆ ਘੇਰੇ ਦੀ ਉਲੰਘਣਾ ਨਹੀਂ ਕੀਤੀ ਜਾ ਸਕੀ ਹੈ।ਕਾਇਆ ਬੀਬੀਐਮਬੀ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਇਹ ਸਰਗਰਮ ਰੁਖ਼ ਪੰਜਾਬ ਅਤੇ ਇਸਦੇ ਨਾਗਰਿਕਾਂ ਦੇ ਹੱਕਾ ਦੀ ਰਾਖੀ ਲਈ ਮਜ਼ਬੂਤ ਪਹਿਰਾ ਦੇਣ ਵਾਸਤੇ ਇਖਤਿਆਰ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਨਤਕ ਖੇਤਰ ਦੀਆਂ ਬੈਂਕਾਂ ਦਾ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਚ ਵੱਡਾ ਯੋਗਦਾਨ: ਵਿੱਤ ਮੰਤਰੀ ਹਰਪਾਲ ਲੰਘ ਚੀਮਾ

👉ਬੈਂਕ ਆਫ਼ ਮਹਾਰਾਸ਼ਟਰ ਦੀ ਮੁਲਾਂਪੁਰ ਗਰੀਬਦਾਸ ਸ਼ਾਖਾ ਦਾ ਉਦਘਾਟਨ
SAS Nagar News:ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਂਪੁਰ ਗਰੀਬਦਾਸ ਵਿਖੇ ਬੈਂਕ ਆਫ਼ ਪੰਜਾਬ ਦੀ ਨਵੀਂ ਸ਼ਾਖਾ ਦਾ ਉਦਘਾਟਨ ਕੀਤਾ।ਉਨ੍ਹਾਂ ਇਸ ਮੌਕੇ ਆਖਿਆ ਕਿ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਜਨਤਕ ਖੇਤਰ ਦੀਆਂ ਬੈਂਕਾਂ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰੀ ਸਪਾਂਸਰ ਸਕੀਮਾਂ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਕਰਜ਼ਾ ਯੋਜਨਾਵਾਂ ਦਾ ਲਾਭ ਦੇਣਾ ਚਾਹੀਦਾ ਹੈ, ਜਿਸ ਨਾਲ ਸਵੈ ਰੋਜ਼ਗਾਰ ਚ ਵਾਧਾ ਹੋਣ ਦੇ ਨਾਲ ਨਾਲ, ਜੁੜੇ ਹੋਏ ਕਈ ਲੋਕਾਂ ਨੂੰ ਵੀ ਲਾਭ ਤੇ ਰੋਜ਼ਗਾਰ ਮਿਲੇਗਾ।

ਇਹ ਵੀ ਪੜ੍ਹੋ ਵੱਡੀ ਖ਼ਬਰ; Punjab ਦੇ ਪੇਂਡੂ ਬਲਾਕਾਂ ਦੇ ਪੁਨਰਗਠਨ ‘ਤੇ ਕੈਬਨਿਟ ਦੀ ਲੱਗੀ ਮੋਹਰ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੱਥ ਪੰਜਾਬ ਦੀ ਵਾਗਡੋਰ ਆਉਣ ਬਾਅਦ ਸੂਬੇ ਚ ਕਰ ਵਸੂਲੀ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ, ਜਿਸ ਵਿੱਚ ਜੀ ਐਸ ਟੀ ਤੇ ਆਬਕਾਰੀ ਮਾਲੀਆ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਵਾਧੂ ਮਾਲੀਏ ਨੂੰ ਲੋਕ ਭਲਾਈ ਸਕੀਮਾਂ ਚ ਵਰਤਿਆ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।ਬੈਂਕ ਦੇ ਜ਼ੋਨਲ ਹੈਡ ਲੁਧਿਆਣਾ ਸ੍ਰੀ ਐਸ. ਕੇ. ਤ੍ਰਿਵੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਗ੍ਰਾਹਕਾਂ ਨੂੰ ਮੁੱਲਾਂਪੁਰ ਵਿੱਚ ਬਿਹਤਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਆਪਣੀ ਨੌਵੀਂ ਬ੍ਰਾਂਚ ਸ਼ੁਰੂ ਕਰ ਰਹੇ ਹਾਂ।

ਇਹ ਵੀ ਪੜ੍ਹੋ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਉਨ੍ਹਾਂ ਕਿਹਾ ਕਿ ਬੈਂਕ ਆਫ ਮਹਾਰਾਸ਼ਟਰ ਨੇ ਹਮੇਸ਼ਾਂ ਆਪਣੇ ਗ੍ਰਾਹਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦਾ ਯਤਨ ਕੀਤਾ ਹੈ। ਸਾਡੀ ਨਵਾਂ ਸ਼ਾਖਾ ਇਸ ਦਿਸ਼ਾ ਵੱਲ ਇੱਕ ਮਹਤਵਪੂਰਨ ਕਦਮ ਹੈ, ਜਿਸ ਨਾਲ ਅਸੀਂ ਆਪਣੇ ਗਾਹਕਾਂ ਨੂੰ ਹੋਰ ਵੀ ਬਿਹਤਰ ਸੇਵਾਵਾਂ ਪ੍ਰਦਾਨ ਕਰ ਸਕੀਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੈਂਕ ਨਾਲ ਜੁੜਕੇ ਹੋਰ ਸੇਵਾ ਦਾ ਮੌਕਾ ਦੇਣ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਸ਼ਾਖਾ ਲੋਕਾਂ ਲਈ ਇੱਕ ਮਹੱਤਵਪੂਰਨ ਬੈਂਕਿੰਗ ਭਾਗੀਦਾਰ ਸਾਬਿਤ ਹੋਵੇਗੀ ਅਤੇ ਉਨ੍ਹਾਂ ਦੇ ਵਿੱਤੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਭਾਗੀਦਾਰ ਬਣੇਗੀ। ਇਸ ਮੌਕੇ ‘ਤੇ ਸ਼ਾਖਾ ਪ੍ਰਬੰਧਕ ਅਨੂ ਸੈਣੀ ਅਤੇ ਬੈਂਕ ਦੇ ਹੋਰ ਨੁਮਾਇੰਦੇ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਨੇ ‘ਨਸ਼ਾ ਮੁਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

0

Bathinda News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਸ਼ਾ ਮੁਕਤੀ ਅਭਿਆਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧਿਆਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਅਭਿਆਨ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਅਧੀਨ ਪ੍ਰਾਪਤ ਹੋਏ ਫੰਡਾਂ ਦਾ ਅਗਾਂਊਂ ਪਲਾਨ ਤਿਆਰ ਕਰਕੇ ਰਿਪੋਰਟ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਈ ਜਾਵੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਸੈਮੀਨਾਰ, ਖੇਡ ਗਤੀਵਿਧੀਆਂ, ਨੁੱਕੜ ਨਾਟਕ, ਪੇਟਿੰਗ ਮੁਕਾਬਲੇ ਆਦਿ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਵੜਿੰਗ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਮੋਰੀਆ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909705