Thursday, May 21, 2026
Home Blog Page 562

ਡਿਪਟੀ ਕਮਿਸ਼ਨਰ ਨੇ ‘ਨਸ਼ਾ ਮੁਕਤੀ ਅਭਿਆਨ’ ਤਹਿਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

0

Bathinda News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਸ਼ਾ ਮੁਕਤੀ ਅਭਿਆਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧਿਆਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਨਸ਼ਾ ਮੁਕਤੀ ਅਭਿਆਨ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਅਧੀਨ ਪ੍ਰਾਪਤ ਹੋਏ ਫੰਡਾਂ ਦਾ ਅਗਾਂਊਂ ਪਲਾਨ ਤਿਆਰ ਕਰਕੇ ਰਿਪੋਰਟ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਈ ਜਾਵੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਸੈਮੀਨਾਰ, ਖੇਡ ਗਤੀਵਿਧੀਆਂ, ਨੁੱਕੜ ਨਾਟਕ, ਪੇਟਿੰਗ ਮੁਕਾਬਲੇ ਆਦਿ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਵੜਿੰਗ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਮੋਰੀਆ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਡਾ. ਪੀਯੂਸ਼ ਵਰਮਾ ਦੀ “ਟਿਕਾਉ ਊਰਜਾ” ‘ਤੇ ਆਧਾਰਿਤ ਕਿਤਾਬ ਰਿਲੀਜ਼

0

Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਇੱਕ ਹੋਰ ਅਕਾਦਮਿਕ ਉਪਲਬਧੀ ਹਾਸਿਲ ਕਰਦਿਆਂ ਸ. ਗੁਰਲਾਭ ਸਿੰਘ ਸਿੱਧੂ ਚਾਂਸਲਰ ਵੱਲੋਂ ਡਾ. ਪੀਯੂਸ਼ ਵਰਮਾ ਰਜਿਸਟਰਾਰ ਦੀ ਕਿਤਾਬ “ਸਸਟੇਨਬਲ ਐਨਰਜ਼ੀ ਐਂਡ ਫਿਉਲਜ- ਮੈਟੀਰਿਅਲ, ਪ੍ਰੋਸੈਸਿੰਗ, ਮੈਥਡਜ਼ ਐਂਡ ਡਿਵਲਪਮੈਂਟ” ਰਿਲੀਜ਼ ਕੀਤੀ ਗਈ। ਇਸ ਮੌਕੇ ਸ. ਸੁਖਰਾਜ ਸਿੰਘ ਸਿਧੂ, ਮੈਨੇਜ਼ਿੰਗ ਡਾਇਰੈਕਟਰ, ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ, ਡਾ. ਯੋਗੇਸ਼ ਸ਼ਰਮਾ ਉਘੇ ਸਿੱਖਿਆ ਸ਼ਾਸਤਰੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਹ ਕਿਤਾਬ ਨਵੀਆਂ ਖੋਜ਼ਾਂ, ਨਵੀਨਤਮ ਵਿਕਾਸ ਰਾਹੀਂ ਟਿਕਾਉ ਊਰਜਾ ਅਤੇ ਉਤਪਾਦਨ ਤੇ ਆਧਾਰਿਤ ਅੰਤਰ-ਰਾਸ਼ਟਰੀ ਲੇਖਕਾਂ ਵੱਲੋਂ ਸੰਪਾਦਿਤ ਹੈ ਜੋ ਪ੍ਰਸਿੱਧ ਟੇਲਰ ਐਂਡ ਫਰਾਂਸਿਸ ਗਰੁੱਪ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ

ਇਹ ਵੀ ਪੜ੍ਹੋ  ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਇਸ ਮੌਕੇ ਚਾਂਸਲਰ ਸਿੱਧੂ ਨੇ ਕਿਹਾ ਕਿ ਇਹ ਕਿਤਾਬ ਦੁਨੀਆ ਨੂੰ ਦਰਪੇਸ਼ ਆ ਰਹੀਆਂ ਊਰਜਾ ਸੰਬੰਧੀ ਚੁਣੌਤੀਆਂ ਤੇ ਉਨ੍ਹਾਂ ਦੇ ਸਮਾਧਾਨ ਬਾਰੇ ਰਸਤਾ ਦਿਖਾਉਂਦੀ ਹੈ। ਹੱਥਲੀ ਕਿਤਾਬ ਵਿਦਵਾਨਾਂ, ਨੀਤੀ ਨਿਰਧਾਰਕਾਂ, ਨੀਤੀ ਘਾੜਿਆਂ ਤੇ ਊਰਜਾ ਦੇ ਖੇਤਰ ਵਿੱਚ ਕੰਮ ਕਰ ਰਹੇ ਖੋਜਾਰਥੀਆਂ ਲਈ ਲਾਭਕਾਰੀ ਸਾਬਿਤ ਹੋਵੇਗੀ। ਵਾਈਸ ਚਾਂਸਲਰ ਡਾ. ਸਿੰਘ ਨੇ ਸੰਪਾਦਕਾਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਉਪਰਾਲੇ ਨੇ ਯੂਨੀਵਰਸਿਟੀ ਦੀ ਅਕਾਦਮਿਕ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਹੈ ਜੋ ਨਵੇਂ ਲੇਖਕਾਂ ਲਈ ਪ੍ਰੇਰਨਾਦਾਇਕ ਸਰੋਤ ਹੈ। ਡਾ. ਸ਼ਰਮਾ ਨੇ ਕਿਤਾਬ ਦੀ ਇੰਟਰ ਡਿਸਪਲਿਨਰੀ ਅਤੇ ਵਿਵਹਾਰਿਕ ਮਹੱਤਤਾ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ  Bathinda News; ਬਠਿੰਡਾ ਦੇ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਲਾ+ਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਸੰਪਾਦਕ ਡਾ. ਵਰਮਾ ਨੇ ਦੱਸਿਆ ਕਿ ਕਿਤਾਬ ਵਿੱਚ ਸੂਰਜੀ ਊਰਜਾ ਦਾ ਸਦਉਪਯੋਗ, ਊਰਜਾ ਪ੍ਰਬੰਧਨ, ਰਣਨੀਤੀਆਂ, ਐਡਵਾਂਸ ਮਟੀਰੀਅਲ, ਕੈਟਲੈਟਿਕ ਪ੍ਰਕਿਰਿਆਵਾਂ ਅਤੇ ਟਿਕਾਊ ਊਰਜਾ ਦੇ ਮੁਲਾਂਕਣ ਵਰਗੇ ਅਹਿਮ ਵਿਸ਼ਿਆਂ ‘ਤੇ ਚਰਚਾ ਕੀਤੀ ਗਈ ਹੈ। ਸੰਪਾਦਕਾਂ ਅਨੁਸਾਰ ਇਹ ਕਿਤਾਬ ਥਿਉਰੀ ਤੇ ਪ੍ਰੈਕਟੀਕਲ ਐਪਲੀਕੇਸ਼ਨ ਵਿਚਕਾਰ ਪੁੱਲ ਦਾ ਕੰਮ ਕਰਦੀ ਹੈ ਤੇ ਨਵੀਨੀਕਰਨ ਊਰਜਾ ਪ੍ਰਣਾਲੀਆਂ ਦੀ ਨਕਸ਼ਾਬੰਦੀ, ਕਾਰਗੁਜ਼ਾਰੀ ਮੂਲਾਂਕਣ ਅਤੇ ਵਿਉਂਤਾ ਦਾ ਵਿਸ਼ਲੇਸ਼ਣ ਕਰਦੀ ਹੈ। ਉਨ੍ਹਾਂ ਵਰਸਿਟੀ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਮਾਰੋਹ ਵਰਸਿਟੀ ਦੀ ਅਕਾਦਮਿਕ ਉਤਕ੍ਰਿਸ਼ਟਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

0

👉ਕੂੜਾ ਚੁੱਕਣ ਦੀ ਕਾਰਗੁਜ਼ਾਰੀ ‘ਚ ਢਿੱਲ ਅਤੇ ਬੇਤਰਤੀਬੀ ਕਾਰਨ ਕਾਰਜਸਾਧਕ ਅਧਿਕਾਰੀ, ਮੋਰਿੰਡਾ ਪਰਵਿੰਦਰ ਸਿੰਘ ਭੱਟੀ ਦਾ ਤਬਾਦਲਾ ਕੀਤਾ
Morinda (Rupnagar) News:ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ ‘ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; Punjab ਦੇ ਪੇਂਡੂ ਬਲਾਕਾਂ ਦੇ ਪੁਨਰਗਠਨ ‘ਤੇ ਕੈਬਨਿਟ ਦੀ ਲੱਗੀ ਮੋਹਰ

ਦੌਰੇ ਦੌਰਾਨ ਇਹ ਦੇਖਣ ਵਿੱਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿੱਚ ਹਰ ਵਾਰਡ ‘ਚ ਇਧਰ-ਉਧਰ ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ।ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਿਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ਵਿੱਚ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ।ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ਵਿੱਚ ਲੰਮੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋ ਕਿ ਸੜਕਾਂ ਅਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਕੈਬਨਿਟ ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੁਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ।ਇਸ ਮੌਕੇ ਏ.ਡੀ.ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਦੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੱਜ ਡਾ ਤਪਿੰਦਰਜੋਤ ਵੱਲੋਂ ਬਤੌਰ ਸਿਵਲ ਸਰਜਨ ਜ਼ਿਲ੍ਹਾ ਬਠਿੰਡਾ ਦਾ ਕਾਰਜ਼ ਭਾਰ ਸੰਭਾਲਿਆ

0

Health News: ਡਾ ਤਪਿੰਦਰਜੋਤ ਇਸ ਤੋਂ ਪਹਿਲਾਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਆਪਣੀਆਂ ਸੇਵਾਵਾਂ ਦੇ ਰਹੇ ਸਨ । ਅੱਜ ਆਪਣੀ ਜੁਆਇਨਿੰਗ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ । ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ ।

ਇਹ ਵੀ ਪੜ੍ਹੋ  Bathinda News; ਬਠਿੰਡਾ ਦੇ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਲਾ+ਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

ਉਨ੍ਹਾਂ ਕਿਹਾ ਕਿ ਰੂਰਲ ਏਰੀਏ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੁਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ । ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿਖੇ ਦਿੱਤੀਆ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਦਿੱਤੀ । ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Raikot ਦੇ ਨੌਜਵਾਨ ਦੀ Canada ‘ਚ ਸੜਕ ਹਾਦਸੇ ਵਿੱਚ ਹੋਈ ਮੌ+ਤ

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨਦੀਪ ਸਿੰਗਲਾ,ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾਂ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਡਾ ਸੋਨੀਆ,ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ,ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਰੋਹਿਤ ਜਿੰਦਲ, ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਡੀ.ਪੀ.ਐਮ ਗਾਇਤਰੀ ਮਹਾਜਨ,ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਜਿਲ੍ਹਾ ਫਾਰਮੇਸੀ ਅਫ਼ਸਰ ਪਰਮਿੰਦਰ ਸਿੰਘ, ਸੁਖਮੰਦਰ ਸਿੰਘ ਸਿੱਧੂ ਅਤੇ ਕਮਲ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; Punjab ਦੇ ਪੇਂਡੂ ਬਲਾਕਾਂ ਦੇ ਪੁਨਰਗਠਨ ‘ਤੇ ਕੈਬਨਿਟ ਦੀ ਲੱਗੀ ਮੋਹਰ

0

Chandigarh News: ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਾਸ ਬਲਾਕਾਂ ਦੇ ਅਧਿਕਾਰ ਖੇਤਰ ਨੂੰ ਸਬੰਧਤ ਜ਼ਿਲ੍ਹਾ ਸੀਮਾਵਾਂ ਦੇ ਅਨੁਸਾਰ ਲਿਆਉਣ ਲਈ ਪੁਨਰਗਠਨ ਕੀਤਾ ਗਿਆ ਹੈ ਜਿਸ ਨਾਲ ਸੰਗਰੂਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਇਸ ਪੁਨਰਗਠਨ ਦਾ ਉਦੇਸ਼ ਬਲਾਕ-ਪੱਧਰੀ ਅਤੇ ਜ਼ਿਲ੍ਹਾ-ਪੱਧਰੀ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ, ਪੇਂਡੂ ਵਿਕਾਸ ਯੋਜਨਾਵਾਂ ਦੀ ਬਿਹਤਰ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਲਾਗੂਕਰਨ ਨੂੰ ਸੁਚਾਰੂ ਬਣਾਉਣ ਤੋਂ ਇਲਾਵਾ ਪ੍ਰਸ਼ਾਸਕੀ ਕੰਮਾਂ ਦੀ ਅਸਾਵੀਂ ਵਿਵਸਥਾ (ਓਵਰਲੈਪ) ਨੂੰ ਖਤਮ ਕਰਨਾ ਹੈ ਜੋ ਅਕਸਰ ਦੇਰੀ ਅਤੇ ਸੁਸਤ ਕਾਰਗੁਜ਼ਾਰੀ ਦੇ ਕਾਰਨ ਬਣਦੇ ਸਨ।

ਇਹ ਵੀ ਪੜ੍ਹੋ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪੁਨਰਗਠਨ ਦੀ ਪ੍ਰਕਿਰਿਆ ਮੌਕੇ ਮੌਜੂਦਾ ਪ੍ਰਸ਼ਾਸਕੀ ਸੀਮਾਵਾਂ ਅਤੇ ਕਾਰਜਸ਼ੀਲ ਲੋੜਾਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਨਰਗਠਨ ਮੌਕੇ ਸਾਰੀਆਂ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਕਦਮ ਨਾਲ ਸੂਬਾ ਸਰਕਾਰ ਦਾ ਉਦੇਸ਼ ਜ਼ਿਲ੍ਹਾ ਪੱਧਰ ‘ਤੇ ਯੋਜਨਾਬੰਦੀ ਅਤੇ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰਨਾ, ਬਲਾਕ ਅਤੇ ਜ਼ਿਲ੍ਹਾ-ਪੱਧਰੀ ਡੇਟਾ ਅਤੇ ਫੈਸਲਾ ਲੈਣ ਦੇ ਬੇਰੋਕ ਏਕੀਕਰਨ ਨੂੰ ਸਮਰੱਥ ਬਣਾਉਣਾ, ਨਾਗਰਿਕਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਲਈ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਦੀ ਸਹੂਲਤ ਦੇਣਾ ਅਤੇ ਕੇਂਦਰੀ ਤੇ ਰਾਜ ਅਧਾਰਿਤ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ।

ਇਹ ਵੀ ਪੜ੍ਹੋ ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

ਪੁਨਰਗਠਿਤ ਕੀਤੇ ਗਏ ਵਿਕਾਸ ਬਲਾਕ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਪ੍ਰਕਾਸ਼ਤ ਹੋਣ ‘ਤੇ ਅਮਲ ਵਿੱਚ ਆਉਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ ਭਾਈਵਾਲਾਂ, ਜਿਨ੍ਹਾਂ ਵਿੱਚ ਫੀਲਡ ਅਫਸਰ, ਚੁਣੇ ਹੋਏ ਨੁਮਾਇੰਦੇ ਅਤੇ ਆਮ ਜਨਤਾ ਸ਼ਾਮਲ ਹੈ, ਨੂੰ ਸਮੇਂ-ਸਮੇਂ ਸਿਰ ਸੂਚਿਤ ਕੀਤਾ ਗਿਆ। ਇਸੇ ਤਰ੍ਹਾਂ ਅੱਪਡੇਟ ਕੀਤੇ ਨਕਸ਼ੇ ਅਤੇ ਪ੍ਰਸ਼ਾਸਕੀ ਆਦੇਸ਼ ਵੇਲੇ ਸਿਰ ਪੇਂਡੂ ਵਿਕਾਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਉਪਲਬਧ ਕਰਵਾਏ ਜਾਣਗੇ। ਇਹ ਸੁਧਾਰ ਪਾਰਦਰਸ਼ੀ, ਜਵਾਬਦੇਹ ਅਤੇ ਸ਼ਕਤੀਆਂ ਦੇ ਵਿਕੇਂਦਰੀਕਰਨ ਵਾਲੇ ਪੇਂਡੂ ਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

“ਯੁੱਧ ਨਸ਼ਿਆਂ ਵਿਰੁੱਧ”;ਮੁਕਤਸਰ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਸਹਿਤ 3 ਨਸ਼ਾ ਤਸਕਰ ਗ੍ਰਿਫ਼ਤਾਰ

0

Muktsar News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁੱਖ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਸਐਸਪੀ ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ।ਮਾਮਲੇ ਦੀ ਜਾਣਕਾਰੀ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੰਦਿਆਂ ਐਸਐਸਪੀ ਡਾ ਚੌਧਰੀ ਨੇ ਦਸਿਆ ਕਿ ਐਸ.ਪੀ.(ਡੀ.) ਅਤੇ ਡੀ.ਐੱਸ.ਪੀ.(ਡੀ.) ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਆਪਣੇ ਇੰਚਾਰਜ ਦੀ ਅਗਵਾਈ ਹੇਠ ਯੋਜਨਾ ਬੱਧ ਢੰਗ ਨਾਲ ਕੀਤੀ ਕਾਰਵਾਈ ਦੌਰਾਨ 03 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ  Raikot ਦੇ ਨੌਜਵਾਨ ਦੀ Canada ‘ਚ ਸੜਕ ਹਾਦਸੇ ਵਿੱਚ ਹੋਈ ਮੌ+ਤ

ਗਿਰਫ਼ਤਾਰ ਕੀਤੇ ਗਏ ਸ਼ਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਵਾਹਨ ਦੀ ਚੋਖੀ ਤਲਾਸ਼ੀ ਦੌਰਾਨ 700 ਗ੍ਰਾਮ ਹੈਰੋਇਨ ਬਰਾਮਦ ਹੋਈ।ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਰਿੰਕੂ ਸਿੰਘ, ਅਵਤਾਰ ਸਿੰਘ ਉਰਫ਼ ਲੱਭਾ ਤੇ ਮਾਹਿਰ ਉਰਫ਼ ਮੀਤ ਵਾਸੀ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਐਸਐਸਪੀ ਮੁਤਾਬਕ ਅਵਤਾਰ ਸਿੰਘ ਉਰਫ ਲੱਭਾ ਬਾਬਾ ਪਿਛਲੇ ਸਮੇਂ ਵਿੱਚ ਗੈਰਕਾਨੂੰਨੀ ਹਥਿਆਰਾਂ ਦੇ ਮਾਮਲੇ ਵਿੱਚ ਸੀ.ਆਈ.ਏ. ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਜਮਾਨਤ ‘ਤੇ ਰਿਹਾਈ ਤੋਂ ਬਾਅਦ ਉਸ ਦੀ ਗਤੀਵਿਧੀਆਂ ਉੱਤੇ ਕੜੀ ਨਿਗਰਾਨੀ ਰੱਖੀ ਗਈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਘਟਨਾ ਵਾਲੇ ਦਿਨ, ਨਸ਼ਾ ਲਿਜਾਣ ਵਾਲੀ ਗੱਡੀ ਬਾਰੇ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਰੋਟੀਨ ਚੈਕਿੰਗ ਦੌਰਾਨ ਇੱਕ ਸ਼ੱਕੀ ਗੱਡੀ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ 700 ਗ੍ਰਾਮ ਹੈਰੋਇਨ ਬਰਾਮਦ ਹੋਈ।ਪ੍ਰਾਰੰਭਿਕ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਨਸ਼ਾ ਖੇਪ ਹੋਰ ਜ਼ਿਲ੍ਹਿਆਂ ਨਾਲ ਜੁੜੇ ਹੋਏ ਇੰਟਰ-ਡਿਸਟ੍ਰਿਕਟ ਨੈੱਟਵਰਕ ਦਾ ਹਿੱਸਾ ਹੋ ਸਕਦੀ ਹੈ।ਉਨ੍ਹਾਂ ਦਸਿਆ ਕਿ ਮੁਲਜਮਾਂ ਵਿਰੁਧ ਪਹਿਲਾਂ ਵੀ ਪਰਚੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Raikot ਦੇ ਨੌਜਵਾਨ ਦੀ Canada ‘ਚ ਸੜਕ ਹਾਦਸੇ ਵਿੱਚ ਹੋਈ ਮੌ+ਤ

0

Raikot News: ਇਲਾਕੇ ਦੇ ਇੱਕ ਨੌਜਵਾਨ ਦੀ ਕਨੇਡਾ ਦੇ ਵਿੱਚ ਸੜਕ ਹਾਦਸੇ ‘ਚ ਮੌਤ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕ ਮਨਿੰਦਰ ਸਿੰਘ ਸਾਲ 2019 ਦੇ ਵਿੱਚ ਚੰਗੇ ਭਵਿੱਖ ਲਈ ਕਨੇਡਾ ਗਿਆ ਸੀ ਅਤੇ ਉੱਥੇ ਹੁਣ ਐਡਮਿੰਟਨ ਸ਼ਹਿਰ ਦੇ ਵਿੱਚ ਰਹਿ ਰਿਹਾ ਸੀ, ਜਿੱਥੇ ਉਹ ਟਰੱਕ ਚਲਾ ਕੇ ਆਪਣਾ ਜੀਵਨ ਬਸਰ ਕਰ ਰਿਹਾ ਸੀ।

ਇਹ ਵੀ ਪੜ੍ਹੋ ਟਰੈਵਲ ਏਜੰਟ ਦੇ ਘਰ ਉੱਪਰ ਅੱਧੀ ਰਾਤ ਨੂੰ ਚੱਲੀਆਂ ਗੋ+ਲੀ+ਆਂ

ਮਿਲੀ ਸੂਚਨਾ ਮੁਤਾਬਕ ਬੀਤੇ ਦਿਨੀਂ ਮਨਿੰਦਰ ਆਪਣੇ ਟਰੱਕ ਉੱਪਰ ਗੇੜਾ ਲਗਾ ਕੇ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਰਾਸਤੇ ਵਿੱਚ ਇੱਕ ਟਰੱਕ ਅਚਾਨਕ ਅੱਗੇ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਦੇ ਵਿੱਚ ਉਸ ਦੀ ਮੌਤ ਹੋ ਗਈ। ਉਧਰ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਵਾਪਸ ਲਿਆਉਣ ਲਈ ਸਹਿਯੋਗ ਕੀਤਾ ਜਾਵੇ ਤਾਂ ਕਿ ਉਹ ਇੱਥੇ ਆਪਣੀਆਂ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਅੰਤਿਮ ਸੰਸਕਾਰ ਕਰ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਟਰੈਵਲ ਏਜੰਟ ਦੇ ਘਰ ਉੱਪਰ ਅੱਧੀ ਰਾਤ ਨੂੰ ਚੱਲੀਆਂ ਗੋ+ਲੀ+ਆਂ

0

Punjab News; ਪੰਜਾਬ ਦੇ ਵਿੱਚ ਇੱਕ ਟਰੈਵਲ ਏਜੰਟ ਦੇ ਘਰ ਉੱਪਰ ਅੱਧੀ ਰਾਤ ਨੂੰ ਬਦਮਾਸ਼ਾਂ ਵੱਲੋਂ ਗੋਲੀਆਂ ਚਲਾਉਣ ਦੀ ਸੂਚਨਾ ਮਿਲੀ ਹੈ। ਘਟਨਾ ਤੋਂ ਬਾਅਦ ਬਦਮਾਸ਼ ਫਰਾਰ ਹੋਣ ਵਿੱਚ ਸਫਲ ਰਹੇ। ਸਠਿਆਲੀ ਪਿੰਡ ਦੇ ਰਹਿਣ ਵਾਲੇ ਟਰੈਵਲ ਏਜੰਟ ਸੂਰਜ ਦੇ ਪਰਿਵਾਰ ਵਿੱਚ ਇਸ ਘਟਨਾ ਤੋਂ ਬਾਅਦ ਸਹਿਮ ਪਾਇਆ ਜਾ ਰਿਹਾ। ਸੂਚਨਾ ਮਿਲਦੇ ਹੀ ਇਲਾਕੇ ਦੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਟਰੈਵਲ ਏਜੰਟ ਦੀ ਪਤਨੀ ਸਿਵਾਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ 11 ਵਜੇ ਜਦੋਂ ਉਹ ਸੁੱਤੇ ਪਏ ਹੋਏ ਸਨ ਤਾਂ ਉਹਨਾਂ ਦੇ ਘਰ ਅੱਗੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ‌ ਇਸ ਦੌਰਾਨ ਲੋਕ ਵੀ ਇਕੱਠੇ ਹੋ ਗਏ ਅਤੇ ਪਤਾ ਲੱਗ ਗਿਆ ਕਿ ਇੱਕ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਤਿੰਨ ਜਾਣੇ ਆਏ ਸਨ, ਜਿਨਾਂ ਦੇ ਮੂੰਹ ਕੱਪੜਿਆਂ ਨਾਲ ਬੰਨੇ ਹੋਏ ਸੀ। ਪਿੰਡ ਦੇ ਲੋਕਾਂ ਨੇ ਉਹਨਾਂ ਨੂੰ ਫੜਨ ਦੇ ਲਈ ਆਪਣੇ ਵਹੀਕਲਾਂ ‘ਤੇ ਪਿੱਛਾ ਵੀ ਕੀਤਾ ਪ੍ਰੰਤੂ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਉਹ ਫਰਾਰ ਹੋਣ ਵਿੱਚ ਸਫਲ ਰਹੇ।

ਇਹ ਵੀ ਪੜ੍ਹੋ ਚਾਂਦੀ ਦਾ ਛਤਰ ਚੋਰੀ ਮਾਮਲਾ; ਗਿੱਦੜਬਾਹਾ ਪੁਲਿਸ ਵੱਲੋਂ ਤਿੰਨ ਕਾਬੂ,ਛਤਰ ਸਮੇਤ ਮੋਟਰਸਾਈਕਲ ਬਰਾਮਦ

ਇਸ ਦੌਰਾਨ ਜਦ ਲੋਕ ਇਹਨਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੇ ਸਨ ਤਾਂ ਇਹਨਾਂ ਨੇ ਉਹਨਾਂ ਉੱਪਰ ਵੀ ਹਵਾਈ ਫਾਇਰ ਕੀਤੇ। ਸ਼ਿਵਾਨੀ ਮੁਤਾਬਕ ਇੱਕ ਗੋਲੀ ਘਰ ਦੇ ਮੁੱਖ ਗੇਟ ਅਤੇ ਇੱਕ ਸ਼ੀਸ਼ੇ ਵਿੱਚ ਲੱਗੀ। ਉਹਨਾਂ ਦਾਅਵਾ ਕੀਤਾ ਕਿ ਕਿਸੇ ਦੇ ਨਾਲ ਵੀ ਉਹਨਾਂ ਦੀ ਕੋਈ ਨਿੱਜੀ ਰੰਜਿਸ਼ ਨਹੀਂ, ਹਾਲਾਂਕਿ ਟਰੈਵਲ ਏਜੰਟ ਹੋਣ ਕਾਰਨ ਹੋ ਸਕਦਾ ਕਿਸੇ ਦੇ ਨਾਲ ਪੈਸਿਆਂ ਨੂੰ ਲੈ ਕੇ ਛੋਟਾ ਮੋਟਾ ਵਿਵਾਦ ਜਰੂਰ ਹੋਵੇ। ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚ ਸਾਹਮਣੇ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda News; ਬਠਿੰਡਾ ਦੇ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਲਾ+ਸ਼ ਬਰਾਮਦ, ਪੁਲਿਸ ਵੱਲੋਂ ਜਾਂਚ ਜਾਰੀ

Bathinda News: ਬਠਿੰਡਾ ਸ਼ਹਿਰ ਦੇ ਲਾਈਨੋਂਪਾਰ ਇਲਾਕੇ ਨੂੰ ਜੋੜ੍ਹਣ ਵਾਲੇ ਪਰਸਰਾਮ ਨਗਰ ਅੰਡਰ ਬ੍ਰਿਜ ਵਿਚੋਂ ਬੁੱਧਵਾਰ ਸਵੇਰ ਇੱਕ ਲਾਸ਼ ਬਰਾਮਦ ਹੋਈ ਹੈ। ਇਹ ਲਾਸ਼ ਇੱਕ ਨੌਜਵਾਨ ਈ-ਰਿਕਸ਼ਾ ਚਾਲਕ ਦੀ ਦੱਸੀ ਜਾ ਰਹੀ ਹੈ, ਜੋਕਿ ਇਸ ਪਾਣੀ ਨਾਲ ਭਰੇ ਹੋਏ ਅੰਡਰ ਬ੍ਰਿਜ ਵਿਚੋਂ ਗੁਜ਼ਰ ਰਿਹਾ ਸੀ। ਘਟਨਾ ਦਾ ਪਤਾ ਲੱਗਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ‘ਤੇ ਪੁੱਜੇ। ਸੰਸਥਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦਾਅਵਾ ਕੀਤਾ ਕਿ ਮ੍ਰਿਤਕ ਦੇ ਸਿਰ ਉਪਰ ਸੱਟ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

ਹਾਲਾਂਕਿ ਪਤਾ ਲੱਗਦੇ ਹੀ ਮ੍ਰਿਤਕ ਦੇ ਪ੍ਰਵਾਰ ਵਾਲੇ ਵੀ ਮੌਕੇ ‘ਤੇ ਪੁੱਜ ਗਏ ਤੇ ਲਾਸ਼ ਨੂੰ ਬਿਨ੍ਹਾਂ ਕੋਈ ਪੁਲਿਸ ਕਾਰਵਾਈ ਕਰਵਾਏ ਆਪਣੇ ਘਰ ਲੈ ਗਏ। ਮ੍ਰਿਤਕ ਦੀ ਪਹਿਚਾਣ ਰਾਮੂ ਵਾਸੀ ਗਲੀ ਨੰਬਰ 8/ਜੀ ਪਰਸਰਾਮ ਨਗਰ ਦੇ ਤੌਰ ‘ਤੇ ਹੋਈ ਹੈ। ਡੀਐਸਪੀ ਸਿਟੀ ਸੰਦੀਪ ਸਿੰਘ ਭਾਟੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੁਲਾਜਮਾਂ ਨੂੰ ਮ੍ਰਿਤਕ ਦੇ ਘਰ ਭੇਜਿਆ ਹੋਇਆ ਤੇ ਪ੍ਰਵਾਰ ਦੇ ਬਿਆਨਾਂ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਮੋੜ ਮੰਡੀ ਦੇ ਬੱਸ ਅੱਡੇ ਵਿਚੋਂ PRTC ਦੀ Bus ਚੋਰੀ ਕਰਨ ਵਾਲਾ Bathinda Police ਵੱਲੋਂ ਕਾਬੂ, ਪਹਿਲਾਂ ਵੀ ਕਰ ਚੁੱਕਿਆ ਹੈ ਇੱਕ ਟਰੱਕ ਚੋਰੀ, ਪੜ੍ਹੋ ਖਬਰ

0

Bathinda News: 27-28 ਜੁਲਾਈ ਦੀ ਅੱਧੀ ਰਾਤ ਨੁੰ ਬਠਿੰਡਾ ਦੇ ਕਸਬਾ ਮੋੜ ਮੰਡੀ ਦੇ ਬੱਸ ਅੱਡੇ ਵਿਚੋਂ ਪੀਆਰਟੀਸੀ ਦੇ ਬਠਿੰਡਾ ਡਿੱਪੂ ਦੀ ਸਰਕਾਰੀ ਬੱਸ ਨੂੰ ਚੋਰੀ ਕਰਨ ਵਾਲੇ ਮੁਲਜਮ ਨੂੰ ਮੋੜ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜਮ ਦੀ ਪਹਿਚਾਣ ਅਮਨਿੰਦਰ ਸਿੰਘ ਉਰਫ਼ ਲੰਬੂ ਵਾਸੀ ਮੋੜ ਮੰਡੀ ਦੇ ਤੌਰ ‘ਤੇ ਹੋਈ ਹੈ। ਪੁਲਿਸ ਨੇ ਮੁਲਜਮ ਦੇ ਕੋਲੋਂ ਡੁਪਲੀਕੇਟ ਚਾਬੀਆਂ ਤੇ ਹੋਰ ਔਜ਼ਾਰ ਵੀ ਬਰਾਮਦ ਕਰਵਾਏ ਹਨ, ਜਿਹੜੇ ਚੋਰੀ ਕਰਨ ਦੀ ਵਰਤੋਂ ਵਿਚ ਆਉਂਦੇ ਸਨ। ਮੁਢਲੀ ਪੁਛਗਿਛ ਤੋਂ ਇਹ ਵੀ ਪਤਾ ਚੱਲਿਆ ਕਿ ਮੁਲਜਮ ਕੁੱਝ ਸਮਾਂ ਪਹਿਲਾਂ ਮੋੜ ਮੰਡੀ ਦੀ ਟਰੱਕ ਯੂਨੀਅਨ ਕੋਲੋਂ ਇੱਕ ਟਰੱਕ ਵੀ ਚੋਰੀ ਕਰ ਚੁੱਕਿਆ ਹੈ। ਦਸਿਆ ਜਾ ਰਿਹਾ ਕਿ ਲੰਬੂ ਕੁੱਝ ਸਮਾਂ ਵੱਖ ਵੱਖ ਟਰੱਕਾਂ ਵਾਲਿਆਂ ਨਾਲ ਹੈਲਪਰ ਦੇ ਤੌਰ ‘ਤੇ ਕੰਮ ਕਰ ਚੁੱਕਿਆ ਹੈ, ਜਿਸ ਕਾਰਨ ਉਸਨੂੰ ਬੱਸ ਟਰੱਕ ਆਦਿ ਚਲਾਉਣਾ ਆਉਂਦਾ ਹੈ।

ਇਹ ਵੀ ਪੜ੍ਹੋ  ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਮੁਲਜਮ ਨੇ ਇਹ ਵੀ ਮੰਨਿਆ ਹੈ ਕਿ ਚੋਰੀ ਕੀਤੀ ਬੱਸ ਉਸਨੇ ਅੱਗੇ ਵੇਚ ਦੇਣੀ ਸੀ। ਬਠਿੰਡਾ ਦੇ ਐਸਪੀ ਜਸਮੀਤ ਸਿੰਘ ਨੇ ਮੋੜ ਮੰਡੀ ਪੁਲਿਸ ਵੱਲੋਂ ਮੁਲਜਮ ਨੂੰ ਕਾਬੂ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਉਸਨੁੰ ਅੱਜ ਅਦਾਲਤ ਵਿਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਬੱਸ ਅੱਡੇ ਵਿਚੋਂ ਸਰਕਾਰੀ ਬੱਸ ਚੋਰੀ ਹੋਣ ਦੀ ਖਬਰ ਕਾਫ਼ੀ ਅਚੰਭੇ ਵਾਲੀ ਸੀ। ਜਿਸਦੇ ਚੱਲਦੇ ਪੁਲਿਸ ਦੇ ਨਾਲ ਪੀਆਰਟੀਸੀ ਦੇ ਅਧਿਕਾਰੀਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਸੀ। ਦਸਣਾ ਬਣਦਾ ਹੈ ਕਿ ਚੋਰੀ ਹੋਈ ਇਹ ਬੱਸ (ਨੰਬਰ ਪੀਬੀ 03 ਬੀਐਚ-6872) ਮੋੜ ਮੰਡੀ ਦੇ ਬੱਸ ਅੱਡੇ ਤੋਂ ਕੁੱਝ ਕਿਲੋਮੀਟਰ ਦੂਰ ਹੀ ਬਰਮਦ ਹੋ ਗਈ ਸੀ, ਕਿਉਂਕਿ ਬੱਸ ਚਿੱਕੜ ਵਿਚ ਫ਼ਸ ਗਈ ਤੇ ਮੁਲਜਮ ਉਸਨੂੰ ਕੱਢ ਨਾ ਸਕਿਆ, ਜਿਸਦੇ ਚੱਲਦੇ ਉਥੇ ਹੀ ਛੱਡ ਕੇ ਭੱਜ ਗਿਆ। ਇਸ ਬੱਸ ਨੇ ਮੋੜ ਤੋਂ ਮਾਨਸਾ ਲਈ ਪਹਿਲਾ ਟਾਈਮ ਚੁੱਕਣਾ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909735