Thursday, May 21, 2026
Home Blog Page 563

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

👉ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ
New Delhi News:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਚੱਲ ਰਹੀ ਬਹਿਸ ਵਿੱਚ ਹਿੱਸਾ ਲੈਂਦਿਆ ਕੌਮਾਂਤਰੀ ਸਰਹੱਦ ਉੱਤੇ ਲੱਗੀ ਜੰਗ ਦੌਰਾਨ ਫੇਲ੍ਹ ਸਾਬਤ ਹੋਈ ਵਿਦੇਸ਼ ਨੀਤੀ ਦਾ ਮੁੱਦਾ ਉਠਾਇਆ।ਮੀਤ ਹੇਅਰ ਨੇ ਸਭ ਤੋਂ ਪਹਿਲਾਂ ਫੌਜੀ ਸੈਨਿਕਾਂ ਨੂੰ ਸਿਜਦਾ ਕਰਦਿਆਂ ਉਨ੍ਹਾਂ ਵੱਲੋਂ ਦਿਖਾਈ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਪਾਕਿਸਤਾਨ ਨਾਲ ਲੜੀ ਜਾ ਰਹੀ ਜੰਗ ਦੌਰਾਨ ਵਿਸ਼ਵ ਗੁਰੂ ਅਖਵਾਉਣ ਵਾਲੇ ਦੇਸ਼ ਦੀ ਮੱਦਦ ਉਤੇ ਕੋਈ ਵੀ ਮੁਲਕ ਨਹੀਂ ਆਇਆ।

ਇਹ ਵੀ ਪੜ੍ਹੋ  Education News: ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਸਿੰਘ ਬੈਂਸ

ਚੀਨ ਤੇ ਤੁਰਕੀ ਜਿੱਥੇ ਖੁੱਲ਼੍ਹੇਆਮ ਪਾਕਿਸਤਾਨ ਦੀ ਮੱਦਦ ਉੱਤੇ ਸਨ ਉੱਥੇ ਕੌਮਾਂਤਰੀ ਮੁਦਰਾ ਫੰਡ (ਆਈ.ਐਮ.ਐਫ.) ਨੇ ਪਾਕਿਸਤਾਨ ਨੂੰ ਉਸੇ ਵੇਲੇ ਵਿੱਤੀ ਮੱਦਦ ਮਨਜ਼ੂਰ ਕੀਤੀ। ਵਿਦੇਸ਼ੀ ਮੁਲਕਾਂ ਦੇ ਦੌਰੇ ਉੱਤੇ ਗਏ ਭਾਰਤੀ ਸੰਸਦ ਮੈਂਬਰਾਂ ਦੇ ਵਫ਼ਦ ਨੂੰ ਇੱਕਾ-ਦੁੱਕਾ ਮੁਲਕਾਂ ਨੂੰ ਛੱਡ ਕੇ ਬਾਕੀ ਮੁਲਕਾਂ ਦਾ ਕੋਈ ਕੈਬਨਿਟ ਮੰਤਰੀ ਵੀ ਨਹੀਂ ਮਿਲਿਆ। ਮੀਤ ਹੇਅਰ ਨੇ ਕੇਂਦਰ ਸਰਕਾਰ ਦੀ ਗ਼ੈਰ ਸੰਜੀਦਗੀ ਦਾ ਮਾਮਲਾ ਉਠਾਉਂਦਿਆਂ ਕਿਹਾ ਕਿ ਕਿਸੇ ਵੇਲੇ ਛੋਟੀ ਜਿਹਾ ਰੇਲ ਹਾਦਸਾ ਹੋਣ ਉੱਤੇ ਰੇਲ ਮੰਤਰੀ ਨੈਤਿਕ ਆਧਾਰ ਉਤੇ ਅਸਤੀਫਾ ਦੇ ਦਿੰਦਾ ਸੀ

ਇਹ ਵੀ ਪੜ੍ਹੋ  ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਪ੍ਰੰਤੂ ਭਾਰਤੀ ਖੁਫੀਆ ਤੰਤਰ ਦੀ ਲਾਪਰਵਾਹੀ ਨਾਲ ਇੰਨੇ ਵੱਡੇ ਅਤਿਵਾਦੀ ਹਮਲੇ ਵਿੱਚ 26 ਜਾਨਾਂ ਚਲੀਆਂ ਗਈਆਂ ਪਰ ਸਰਕਾਰ ਵਿੱਚ ਕਿਸੇ ਦਾ ਅਸਤੀਫਾ ਤਾਂ ਦੂਰ ਦੀ ਗੱਲ, ਕਿਸੇ ਨੇ ਜ਼ਿੰਮੇਵਾਰੀ ਤੱਕ ਨਾ ਕਬੂਲੀ। ਲੋਕ ਸਭਾ ਮੈਂਬਰ ਨੇ ਕਿਹਾ ਕਿ ਰੱਖਿਆ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਲੰਬੀਆਂ ਤਕਰੀਰਾਂ ਵਿੱਚ ਦੇਸ਼ ਦੇ ਆਮ ਲੋਕਾਂ ਵੱਲੋਂ ਉਠਾਏ ਜਾ ਰਹੇ ਕਿਸੇ ਵੀ ਸਵਾਲ ਦਾ ਜਵਾਬ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਮੁਲਕ ਨੇ ਤਾਂ ਸੋਸ਼ਲ ਮੀਡੀਆ ਜਾਂ ਟੀਵੀ ਉਪਰ ਜੰਗ ਦੇ ਹਾਲਾਤ ਦੇਖੇ ਪਰ ਬਾਰਡਰ ਸੂਬੇ ਪੰਜਾਬ ਦੇ ਲੋਕਾਂ ਨੇ ਹਰ ਦਿਨ ਡਰੋਨ ਹਮਲਿਆਂ, ਸਾਇਰਾਨਾਂ ਤੇ ਬਲੈਕ ਆਊਟ ਦੇ ਸਾਏ ਹੇਠ ਗੁਜ਼ਾਰੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

0

👉ਮੰਤਰੀ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  Education News: ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਸਿੰਘ ਬੈਂਸ

ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ, ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ।ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਨੇ ‘‘ਮਾਣ ਅਕਾਲੀ ਹੋਣ ’ਤੇ’’ ਮੁਹਿੰਮ ਦੀ ਕੀਤੀ ਸ਼ੁਰੂਆਤ, ਵਰਕਰਾਂ ਦੇ ਵਾਹਨਾਂ ’ਤੇ ਲਗਾਏ ਸਟਿੱਕਰ

0

Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਸਕੀਮ ਵਿਰੁਧ ਆਪਣੀ ਮੁਹਿੰਮ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਇਸ ਸੰਬੰਧੀ ਮਤਾ ਪਾਰਟੀ ਦੀ ਕੋਰ ਕਮੇਟੀ ਦੀ ਅੱਜ ਦੁਪਹਿਰ ਹੋਈ ਮੀਟਿੰਗ ਵਿਚ ਪਾਸ ਕੀਤਾ ਗਿਆ। ਮਤੇ ਵਿਚ ਐਲਾਨ ਕੀਤਾ ਗਿਆ ਕਿ ਹੋਰਨਾਂ ਤੋਂ ਇਲਾਵਾ ਅਗਲਾ ਰੋਸ ਧਰਨਾ 4 ਅਗਸਤ ਨੂੰ ਬਠਿੰਡਾ ਅਤੇ 11 ਅਗਸਤ ਨੂੰ ਪਟਿਆਲਾ ਵਿਚ ਦਿੱਤਾ ਜਾਵੇਗਾ ਜਿਸ ਮਗਰੋਂ ਅਜਿਹੇ ਰੋਸ ਧਰਨੇ ਹੋਰ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ।ਇਹ ਫੈਸਲੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਦੀ ਦੁਪਹਿਰ ਨੂੰ ਹੋਈ ਮੀਟਿੰਗ ਵਿਚ ਲਏ ਗਏ ਜਿਸ ਵਿਚ ਰਾਜ ਸਰਕਾਰ ਵੱਲੋਂ ਜ਼ਮੀਨ ਦੀ ਲੁੱਟ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਇਸਦੇ ਵਿਰੋਧ ਦੀ ਰੂਪ ਰੇਖਾ ਤੈਅ ਕੀਤੀ ਗਈ। ਤਿੰਨਾਂ ਮੀਟਿੰਗਾਂ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਦੇ ਜੀਜਾ ਜੀ ਗੁਰਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।

ਇਹ ਵੀ ਪੜ੍ਹੋ  ਮਹਿਲਾ ਸਰਪੰਚ ਦੇ ਪਤੀ ਸਹਿਤ ਪੰਚਾਇਤ ਮੈਂਬਰਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਮੀਟਿੰਗ ਵਿਚ ਮਹਾਨ ਪੰਜਾਬੀ ਮੈਰਾਥਨ ਦੌੜਾਕ ਸਰਦਾਰ ਫੌਜਾ ਸਿੰਘ ਦੇ ਸਦੀਵੀਂ ਵਿਛੋੜੇ ’ਤੇ ਵੀ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਪਹਿਲਾਂ ਸਵੇਰ ਵੇਲੇ ਸਰਦਾਰ ਬਾਦਲ ਨੇ ਸੂਬੇ ਭਰ ਵਿਚ ‘‘ਮਾਣ ਅਕਾਲੀ ਹੋਣ ’ਤੇ’’ਰਾਜ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਿਸ ਦੌਰਾਨ ਪਾਰਟੀ ਵਰਕਰਾਂ ਨੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਗਾ ਦਿੱਤਾ। ਸ: ਬਾਦਲ ਨੇ ਦੱਸਿਆ ਕਿ ਇਹ ਮੁਹਿੰਮ ਅਕਾਲੀ ਦਲ ਦੇ ਉਭਾਰ ਵਿਰੁੱਧ ਸਾਜ਼ਿਸ਼ਾਂ ਨੂੰ ਬੇਨਕਾਬ ਕਰੇਗੀ ਅਤੇ ਹਰ ਘਰ ਤੇ ਹਰ ਪਿੰਡ, ਕਸਬੇ ਤੇ ਸ਼ਹਿਰ ਵਿਚ ਅਕਾਲੀ ਦਲ ਦਾ ਉਭਾਰ ਨਜ਼ਰ ਆਵੇਗਾ।ਤਿੰਨਾਂ ਮੀਟਿੰਗਾਂ ਵਿਚ ਮੈਂਬਰਾਂ ਨੇ ਵਿਰੋਧੀ ਧਿਰਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਆਗੂਆਂ ਖਿਲਾਫ ਬਦਲਾਖੋਰੀ ਅਤੇ ਦਮਨਕਾਰੀ ਨੀਤੀਆਂ ਅਪਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਇਕਜੁੱਟ ਹੋ ਕੇ ਕਿਹਾ ਕਿ ਅਸੀਂ ਆਪਣੀ ਪੂਰੀ ਤਾਕਤ ਨਾਲ ਹਰ ਪੱਧਰ ’ਤੇ ਇਸ ਦਮਨਕਾਰੀ ਨੀਤੀ ਦਾ ਵਿਰੋਧ ਕਰਾਂਗੇ।ਮੀਟਿੰਗ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਮੇਤ ਹੋਰ ਪਵਿੱਤਰ ਧਾਰਮਿਕ ਤੇ ਇਤਿਹਾਸਕ ਪ੍ਰੋਗਰਾਮਾਂ ਅਤੇ 9 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ’ਤੇ ਇਤਿਹਾਸ ਕਾਨਫਰੰਸ ਕਰਨ ਲਈ ਰੂਪ ਰੇਖਾ ਉਲੀਕੀ ਗਈ।

ਇਹ ਵੀ ਪੜ੍ਹੋ  ਭਾਰਤੀ ਨਰਸ ਨਿਮਿਸ਼ਾ ਪ੍ਰਿਆ ਨੂੰ ਮਿਲਿਆ ਜੀਵਨਦਾਨ, ਫ਼ਾਂਸੀ ਦੀ ਸਜ਼ਾ ‘ਤੇ ਲੱਗੀ ਰੋਕ

ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖਾਸ ਤੌਰ ’ਤੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਵਿਚ ਹੋਏ ਪ੍ਰੋਗਰਾਮ ਵਿਚ ਹੋਈ ਬੇਅਦਬੀ ਲਈ ਮੁਆਫੀ ਮੰਗਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਅਕਾਲੀ ਦਲ 20 ਅਗਸਤ ਨੂੰ ਆਪਣੇ ਮਰਹੂਮ ਪ੍ਰਧਾਨ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਮਸੀਹਾ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵਾਂ ਸ਼ਹੀਦੀ ਦਿਹਾੜਾ ਮਨਾਵੇਗਾ। ਪਾਰਟੀ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੇ ਸਨਮਾਨ ਵਿਚ ਈਸੜੂ ਵਿਖੇ ਸਾਲਾਨਾ ਕਾਨਫਰੰਸ ਆਯੋਜਿਤ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Health News: ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸਹੂਲਤਾਂ ਵਿਖੇ ICU ਵਿੱਚ ਨਿਰਵਿਘਨ ਆਕਸੀਜਨ ਅਤੇ ਬਿਜਲੀ ਬੈਕਅੱਪ ਰੱਖਣ ਦੇ ਨਿਰਦੇਸ਼

0

👉ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ

Health News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲਬਧਤਾ, ਕਾਰਜਸ਼ੀਲ ਯੂਪੀਐਸ ਪ੍ਰਣਾਲੀਆਂ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਆੜ੍ਹਤੀਆਂ ਲਈ ਰਾਹਤ: ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਾਰੀਆਂ 368 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ ਇੱਕ ਮਹੀਨੇ ਦਾ ਬਫਰ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਜ਼ਰੂਰੀ ਦਵਾਈਆਂ ਦੀ ਕਿਸੇ ਵੀ ਕਮੀ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਐਲਾਨ ਕੀਤਾ, “ਕਿਸੇ ਵੀ ਮਰੀਜ਼ ਲਈ ਹਸਪਤਾਲ ਤੋਂ ਬਾਹਰੋਂ ਕੋਈ ਦਵਾਈ ਨਹੀਂ ਲਿਖੀ ਜਾਣੀ ਚਾਹੀਦੀ।” ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਫ਼ਤ ਅਤੇ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।ਮਰੀਜ਼ਾਂ ਦੀ ਸੰਤੁਸ਼ਟੀ ਵਿੱਚ ਹੋਰ ਵਾਧਾ ਕਰਨ ਲਈ, ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੇ ਇੱਕ ਘੰਟੇ ਦੇ ਅੰਦਰ-ਅੰਦਰ ਆਊਟਪੇਸ਼ੈਂਟ ਵਿਭਾਗ (ਓਪੀਡੀ) ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਇਹ ਵੀ ਪੜ੍ਹੋ Education News: ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਸਿੰਘ ਬੈਂਸ

ਗੰਭੀਰ ਦੇਖਭਾਲ ਸਮਰੱਥਾਵਾਂ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਹਰੇਕ ਡਾਕਟਰ ਅਤੇ ਪੈਰਾਮੈਡਿਕ, ਜਿਸ ਵਿੱਚ ਸਟਾਫ ਨਰਸਾਂ ਵੀ ਸ਼ਾਮਲ ਹਨ, ਨੂੰ ਗੰਭੀਰ ਦੇਖਭਾਲ ਅਤੇ ਐਡਵਾਂਸਡ ਲਾਈਫ ਸਪੋਰਟ ਵਿੱਚ ਸਿਖਲਾਈ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਭਾਗ ਦੇ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਦਾ ਲਾਭ ਉਠਾਉਣ ਲਈ ਕਿਹਾ ਤਾਂ ਜੋ “ਫਰਿਸ਼ਤੇ” ਸਕੀਮ ਅਤੇ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੈਟਰੋਵਾਇਰਲ (ਏਆਰਵੀ) ਦਵਾਈਆਂ ਦੀ ਉਪਲਬਧਤਾ ਬਾਰੇ ਵਿਆਪਕ ਜਾਗਰੂਕਤਾ ਪੈਦਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਇਸ ਮੌਕੇ ਚੇਅਰਮੈਨ ਪੀਐਚਐਸਸੀ ਰਮਨ ਬਹਿਲ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ, ਡਾਇਰੈਕਟਰ (ਪ੍ਰੋਕਿਊਰਮੈਂਟ) ਪੀਐਚਐਸਸੀ ਡਾ. ਪਵਨਪ੍ਰੀਤ ਕੌਰ, ਡਿਪਟੀ ਡਾਇਰੈਕਟਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆੜ੍ਹਤੀਆਂ ਲਈ ਰਾਹਤ: ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

0

Punjab News:ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ‘ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਦੱਸਣਯੋਗ ਹੈ ਕਿ ਸ. ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ।

ਇਹ ਵੀ ਪੜ੍ਹੋ Education News: ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਸਿੰਘ ਬੈਂਸ

ਪੰਜਾਬ ਮੰਡੀ ਬੋਰਡ ਦੀ ਓ.ਟੀ.ਐਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਵੇਗਾ।ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਨੇ ਇਸ ਦਰ ਵਿੱਚ ਵਾਧੇ ਦੀ ਮੰਗ ਕੀਤੀ ਜਿਸ ‘ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਜਵਾਬ ਦਿੱਤਾ ਕਿ ਇਸ ਸਬੰਧੀ ਪ੍ਰਵਾਨਗੀ ਭਾਰਤ ਸਰਕਾਰ ਨੇ ਦੇ ਦਿੱਤੀ ਹੈ ਅਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਫਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੇਅਰਮੈਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Education News: ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਸਿੰਘ ਬੈਂਸ

0

Education News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ। ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ। ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ. ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ।

ਇਹ ਵੀ ਪੜ੍ਹੋ ਵੱਡਾ ਫੈਸਲਾ; ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ ਹੋਵੇਗੀ 65 ਸਾਲ, ਵਿਤ ਵਿਭਾਗ ਨੇ ਦਿੱਤੀ ਪ੍ਰਵਾਨਗੀ

ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ ਦਰਜ 22 ਭਾਸ਼ਾਵਾਂ ਵਿਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ਤੇ ਪੜ੍ਹੀ ਜਾਂਦੀ ਹੋਣ ਦੇ ਬਾਵਜੂਦ ਸੀ.ਬੀ.ਐਸ.ਸੀ ਵੱਲੋਂ ਸ਼ੁਰੂਆਤ ਵਿਚ ਪੰਜਾਬੀ ਨੂੰ ਜਰਮਨ,ਥਾਈ ਅਤੇ ਮੈਂਡਰਿਨ ਵਾਂਗ ਚੋਣਵੇਂ ਵਿਸ਼ੇ ਦੇ ਵਰਗ ਵਿਚ ਰੱਖਿਆ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਖਤ ਵਿਰੋਧ ਦਰਜ ਕਰਵਾਉਣ ਉਪਰੰਤ ਹੀ ਪੰਜਾਬੀ ਨੂੰ ਮੁੱਖ ਭਾਸ਼ਾ ਦੇ ਵਰਗ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ੁਰੂਆਤ ਵਿਚ ਦਾਅਵੇ ਕੀਤੇ ਗਏ ਸਨ ਕਿ ਨਵੀਂ ਸਿੱਖਿਆ ਨੀਤੀ ਨਾਲ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਪਰ ਇਨਾਂ ਦਾਅਵਿਆਂ ਦੇ ਉਲਟ ਕੇਂਦਰ ਖੇਤਰੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ਿਆਂ ਵਿਚ ਰਖਕੇ ਖੇਤਰੀ ਭਾਸ਼ਾਵਾਂ ਦੇ ਦਰਜੇ ਨੂੰ ਘਟਾ ਰਿਹਾ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵੱਖਰੀ ਸਿਖਿਆ ਨੀਤੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਜਲਦ ਬਣਾਈ ਜਾਵੇਗੀ। ਉਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਪਰਦੇ ਹੇਠ ਕੇਂਦਰ ਦੇ ਕਿਸੇ ਵੀ ਅਜਿਹੇ ਕਦਮ ਨੂੰ ਬਰਦਾਸ਼ਤ ਨਹੀਂ ਕਰੇਗਾ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾਂ ਦੀ ਅਹਿਮੀਅਤ ਘਟੇ। ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਆਪਣੀ ਸਿੱਖਿਆ ਨੀਤੀ ਦਾ ਐਲਾਨ ਕਰ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਬਪੱਖੀ ਵਿਕਾਸ ਲਈ ਸੁਹਿਰਦ ਤੇ ਸੰਜੀਦਾ ਉਪਰਾਲੇ ਕਰ ਰਹੀ ਹੈ।ਸ. ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਤੇ ਸਿਖਿਆ ਦੇ ਹਰ ਖੇਤਰ ਵਿਚ ਮਿਸਾਲੀ ਕਾਰਗੁਜ਼ਾਰੀ ਦਿਖਾ ਰਹੇ ਹਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਕਾਮਯਾਬੀ ਹਾਸਿਲ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਸ. ਬੈਂਸ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਰਾਜਸਥਾਨ ਵਿਚ ਸਕੂਲ ਦੀ ਇਮਾਰਤ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਤੇ ਵਿਚਾਰ ਚਰਚਾ ਤੱਕ ਨਹੀਂ ਕੀਤੀ ਗਈ ਅਤੇ ਨਾ ਮਾਸੂਮ ਬੱਚਿਆਂ ਦੀ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿਚ ਮਿਡ-ਡੇ ਮੀਲ ਨਾਲ ਜੁੜੇ ਮਸਲੇ ਅਤੇ ਵਰਕਰਾਂ ਦੀ ਤਨਖਾਹ ਵਧਾਉਣ, ਸਕੂਲੀ ਵਰਦੀਆਂ ਦੇ ਪੈਸੇ ਕਈ ਸਾਲਾਂ ਤੋਂ ਨਾ ਵਧਾਏ ਜਾਣ ਵਰਗੇ ਅਹਿਮ ਮੁੱਦਿਆਂ ਤੇ ਚਰਚਾ ਹੀ ਨਹੀਂ ਕੀਤੀ ਗਈ ਜਦੋਂਕਿ ਪੰਜਾਬ ਵਿਚ ਗਰਮੀ ਤੇ ਸਰਦੀ ਲਈ ਵੱਖਰੀਆਂ ਸਕੂਲੀ ਵਰਦੀਆਂ ਦੀ ਜ਼ਰੂਰਤ ਹੁੰਦੀ ਹੈ। ਉਨਾਂ ਕਿਹਾ ਕਿ ਇਸ ਸੰਮੇਲਨ ਵਿਚ ਅਜੋਕੇ ਸਮੇਂ ਵਿਚ ਵਿਦਿਆ ਦੇ ਨਵੇਂ ਤਰੀਕਿਆਂ, ਬਲਾਕ ਚੇਨ, ਮਸ਼ੀਨੀ ਬੁੱਧੀਮਾਨਤਾ (ਏ.ਆਈ,) ਡਿਜੀਟਲ ਲਰਨਿੰਗ ਅਤੇ ਹੋਰ ਮੁੱਦੇ ਵਿਚਾਰੇ ਜਾਣੇ ਚਾਹੀਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੁਤੰਤਰਤਾ ਦਿਵਸ ਦੀ ਤਿਆਰੀ ਲਈ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

👉ਸਰਕਾਰੀ ਕਾਲਜ ਮੋਹਾਲੀ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ
SAS Nagar News:ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਜੋ ਕਿ 15 ਅਗਸਤ, 2025 ਮੌਕੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਇਆ ਜਾ ਰਿਹਾ ਹੈ, ਦੀ ਤਿਆਰੀ ਲਈ ਅੱਜ ਇੱਕ ਮੀਟਿੰਗ ਕਰਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਮੀਟਿੰਗ ਦੌਰਾਨ ਉਹਨਾਂ ਨੇ ਮਾਰਚ ਪਾਸਟ, ਆਉਣ ਵਾਲੇ ਮਹਿਮਾਨਾਂ ਦੇ ਵਾਹਨਾਂ ਦੀ ਪਾਰਕਿੰਗ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐਸ.ਡੀ.ਐਮ. ਮੋਹਾਲੀ ਅਤੇ ਜ਼ਿਲ੍ਹਾ ਪੁਲਿਸ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਅਤੇ ਆਰਜ਼ੀ ਵਾਸ਼ ਰੂਮਾਂ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਰਿਹਰਸਲ ਅਤੇ ਪ੍ਰੋਗਰਾਮ ਦੌਰਾਨ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ, ਜਦੋਂ ਕਿ ਸਟੇਡੀਅਮ ਵਿੱਚ ਸਮਾਗਮ ਤੋਂ ਪਹਿਲਾਂ ਦੀਆਂ ਤਿਆਰੀਆਂ ਦੀ ਡਰਿੱਲ/ਰਿਹਰਸਲ 11 ਅਤੇ 12 ਅਗਸਤ ਨੂੰ ਕੀਤੀ ਜਾਵੇਗੀ। ਸ਼੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਿੱਚ ਉਚੇਚੇ ਤੌਰ ਉੱਤੇ ਸ਼ਿਰਕਤ ਲਈ ਬੁਲਾਇਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।ਇਸ ਮੌਕੇ ਕਮਿਸ਼ਨਰ ਮੋਹਾਲੀ ਕਾਰਪੋਰੇਸ਼ਨ ਪਰਮਿੰਦਰ ਪਾਲ ਸਿੰਘ, ਐਮ.ਸੀ. ਮੋਹਾਲੀ, ਪਰਮਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੋਧਰੀ, ਐਸ.ਡੀ.ਐਮ, ਮੋਹਾਲੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਹੋਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਚਾਂਦੀ ਦਾ ਛਤਰ ਚੋਰੀ ਮਾਮਲਾ; ਗਿੱਦੜਬਾਹਾ ਪੁਲਿਸ ਵੱਲੋਂ ਤਿੰਨ ਕਾਬੂ,ਛਤਰ ਸਮੇਤ ਮੋਟਰਸਾਈਕਲ ਬਰਾਮਦ

0

Shri Muktsar News: ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ ਹੇਠ ਮਨਮੀਤ ਸਿੰਘ ਢਿੱਲੋਂ (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ ਅਵਤਾਰ ਸਿੰਘ ਰਾਜਪਾਲ(ਉਪ ਕਪਤਾਨ ਪੁਲਿਸ ਗਿੱਦੜਬਾਹਾ) ਦੀ ਅਗਵਾਈ ਹੇਠ ਥਾਣਾ ਗਿੱਦੜਬਾਹਾ ਦੀ ਪੁਲਿਸ ਵੱਲੋਂ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਜਾਣਕਾਰੀ ਅਨੁਸਾਰ ਮਿਤੀ 22.07.2025 ਨੂੰ ਦੁਪਿਹਰ 01:11 ਵਜੇ, ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ (ਵਜਨੀ 700 ਗ੍ਰਾਮ) ਚੋਰੀ ਹੋ ਗਿਆ ਸੀ।

ਇਹ ਵੀ ਪੜ੍ਹੋ  Mobile Phone Blast;ਮੋਬਾਇਲ ਚਾਰਜ਼ ਫ਼ਟਣ ਕਾਰਨ ਜਖ਼ਮੀ ਹੋਈ ਔਰਤ ਨੇ ਤੋੜਿਆ ਦਮ

ਇਹ ਚੋਰੀ ਦੋ ਨਾਮਲੂਮ ਵਿਅਕਤੀਆਂ ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਖ਼ਿਲਾਫ਼ ਅਸ਼ੋਕ ਕੁਮਾਰ (ਪ੍ਰਧਾਨ), ਸੇਵਾ ਸੰਮਤੀ, ਵੱਲੋਂ ਦਿੱਤੀ ਗਈ ਸ਼ਿਕਾਇਤ ਅਧੀਨ ਮੁਕੱਦਮਾ ਨੰ. 99 ਮਿਤੀ 23.07.2025 ਅ/ਧ 305(D), 331(3) BNS ਹੇਠ ਦਰਜ ਕੀਤਾ ਗਿਆ।ਤਫਤੀਸ਼ ਦੌਰਾਨ ਪੁਲਿਸ ਵੱਲੋਂ CCTV ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਦੋਸ਼ੀ ਰਜੇਸ਼ ਕੁਮਾਰ ਉਰਫ ਵਿੱਕੀ ਵਾਸੀ ਭੱਠੇ ਵਾਲੀ ਗਲੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਉਰਫ ਸ਼ੇਰੂ ਵਾਸੀ ਜੋਧੂ ਕਲੋਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ  Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

ਇਨ੍ਹਾਂ ਵਲੋਂ ਵਰਤਿਆ ਗਿਆ ਮੋਟਰਸਾਈਕਲ ਹੀਰੋ ਹਾਡਾ ਸਪਲੈਂਡਰ (PB-10-HG-8128, ਰੰਗ ਸਿਲਵਰ) ਵੀ ਬਰਾਮਦ ਕੀਤਾ ਗਿਆ।ਦੌਰਾਨੇ ਪੁੱਛਗਿੱਛ ਦੋਸ਼ੀਆਂ ਨੇ ਕਬੂਲਿਆ ਕਿ ਚੋਰੀ ਕੀਤਾ ਗਿਆ ਚਾਂਦੀ ਦਾ ਛਤਰ, ਉਨ੍ਹਾਂ ਨੇ ਅਮਰੀਕ ਸਿੰਘ (ਅਮੈਰੀਕਨ ਜਵੈਲਰ ਗਾਂਧੀ ਚੌਂਕ ਸ੍ਰੀ ਮੁਕਤਸਰ ਸਾਹਿਬ) ਨੂੰ ਵੇਚ ਦਿੱਤਾ ਸੀ। ਮਿਤੀ 28.07.2025 ਨੂੰ ਅਮਰੀਕ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਪਾਸੋਂ ਪਿਘਲਾਈ ਗਈ ਚਾਂਦੀ (ਮੁੱਲ ₹48,000) ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਸ਼ਹਿਰ ‘ਚ ਕੂੜੇ ਅਤੇ ਸਫਾਈ ਦੇ ਮੁੱਦੇ ਨੂੰ ਲੈ ਕੇ ਮੇਅਰ ਨੇ ਕੀਤੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ

0

👉ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ, ਮੇਅਰ ਨੇ ਜਲਦੀ ਹੱਲ

Bathinda News: ਬਠਿੰਡਾ ਮਹਾਂਨਗਰ ਵਿੱਚ ਕੂੜੇ ਅਤੇ ਸਫਾਈ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਕਾਰਪੋਰੇਸ਼ਨ ਸੈਨੀਟੇਸ਼ਨ ਅਫ਼ਸਰ ਸਤੀਸ਼ ਬੰਡਰਵਾਲ, ਸੈਨੀਟੇਸ਼ਨ ਇੰਸਪੈਕਟਰ ਨਰੇਸ਼ ਕੁਮਾਰ, ਵਿਨੋਦ ਕੁਮਾਰ, ਰਮਨਦੀਪ ਸ਼ਰਮਾ, ਕਰਨ ਕੁਮਾਰ, ਆਕਾਸ਼ਦੀਪ, ਮੁਕੇਸ਼ ਕੁਮਾਰ ਅਤੇ ਰਮੇਸ਼ ਕੁਮਾਰ ਮੌਜੂਦ ਸਨ। ਉਕਤ ਮੀਟਿੰਗ ਵਿੱਚ ਮੇਅਰ ਸ਼੍ਰੀ ਮਹਿਤਾ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਨਿਰਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਅਤੇ ਸਫਾਈ ਸੰਬੰਧੀ ਸ਼ਿਕਾਇਤਾਂ ਦੇ ਢੇਰ ਲੱਗ ਗਏ ਹਨ, ਜਿਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਬਠਿੰਡਾ ਸਫਾਈ ਦੇ ਮਾਮਲੇ ਵਿੱਚ ਬੇਸ਼ੱਕ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ, ਪਰ ਸੂਬੇ ਵਿੱਚ ਇਸਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਬਠਿੰਡਾ ਨੂੰ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਵੀ ਲਿਆਉਣਾ ਹੈ, ਜਿਸ ਲਈ ਕੂੜੇ ਅਤੇ ਸਫਾਈ ਦੇ ਮਾਮਲੇ ਵਿੱਚ ਦਿਨ-ਰਾਤ ਸਖ਼ਤ ਮਿਹਨਤ ਕਰਦਿਆਂ ਸ਼ਿਕਾਇਤਾਂ ‘ਤੇ ਰੋਕ ਲਗਾਉਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ  Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੂੜਾ ਇਕੱਠਾ ਕਰਨ ਅਤੇ ਸਫਾਈ ਲਈ ਮਸ਼ੀਨਰੀ ਦੀ ਲੋੜ ਹੈ, ਤਾਂ ਜਲਦੀ ਹੀ ਇਸ ਸੰਬੰਧੀ ਰਿਪੋਰਟ ਤਿਆਰ ਕੀਤੀ ਜਾਵੇ, ਤਾਂ ਜੋ ਉਕਤ ਮਸ਼ੀਨਰੀ ਨੂੰ ਹਾਊਸ ਦੀ ਮੀਟਿੰਗ ਵਿੱਚ ਪਾਸ ਕੀਤਾ ਜਾ ਸਕੇ। ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕੂੜਾ ਇਕੱਠਾ ਕਰਨ ਦੀ ਸਮੱਸਿਆ ਦਾ ਕਾਰਨ ਟਿੱਪਰਾਂ ਦਾ ਖਰਾਬ ਹੋਣਾ ਹੈ। ਇਸ ‘ਤੇ ਮੇਅਰ ਸ਼੍ਰੀ ਮਹਿਤਾ ਨੇ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਖਰਾਬ ਟਿੱਪਰਾਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ ਅਤੇ ਜੇਕਰ ਟਿੱਪਰ ਜਾਂ ਟਰੈਕਟਰ ਟਰਾਲੀਆਂ ਦੀ ਲੋੜ ਹੈ, ਤਾਂ ਉਨ੍ਹਾਂ ਦੀ ਖਰੀਦ ਲਈ ਅਨੁਮਾਨ ਤਿਆਰ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡਾ ਫੈਸਲਾ; ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ ਹੋਵੇਗੀ 65 ਸਾਲ, ਵਿਤ ਵਿਭਾਗ ਨੇ ਦਿੱਤੀ ਪ੍ਰਵਾਨਗੀ

👉ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਨੂੰ ਲੰਬੇ ਸਮੇਂ ਲਈ ਵਰਤਣ ਲਈ ਲਿਆ ਗਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅੰਦਰ ਸਮੁੱਚੀ ਕਾਰਗੁਜ਼ਾਰੀ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ 113 ਪੇਸ਼ੇਵਰਾਂ ਦੀ ਸੇਵਾ ਮਿਆਦ ਵਧਾਏਗਾ, ਜਿਸ ਵਿੱਚ 112 ਡੈਂਟਲ ਟੀਚਿੰਗ ਫੈਕਲਟੀ ਮੈਂਬਰ ਅਤੇ ਇੱਕ ਜਾਇੰਟ ਡਾਇਰੈਕਟਰ ਸ਼ਾਮਲ ਹਨ, ਜਿਸ ਨਾਲ ਇਨ੍ਹਾਂ ਮੈਡੀਕਲ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਦਾ ਲਾਭ ਉਠਾ ਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਵਧਾਇਆ ਜਾ ਸਕੇਗਾ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਅੱਗੇ ਕਿਹਾ ਕਿ ਇਸ ਤਜਰਬੇਕਾਰ ਫੈਕਲਟੀ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਣ ਪਿੱਛੇ ਪੰਜਾਬ ਸਰਕਾਰ ਦਾ ਉਦੇਸ਼ ਰਾਜ ਵਿੱਚ ਦੰਦਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਿਰੰਤਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਗਿਆਨ ਅਤੇ ਹੁਨਰਾਂ ਨੂੰ ਵਰਤਣਾ ਹੈ, ਜਿਸ ਨਾਲ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਅਤੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵੱਡਾ ਲਾਭ ਹੋਵੇਗਾ ।ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਉੱਤਮ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੇ ਸਮਰਪਣ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਇਹ ਉਪਾਅ ਵੀ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੈਡੀਕਲ ਅਤੇ ਦੰਦਾਂ ਦੀ ਸਿੱਖਿਆ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਰਗਰਮ ਪਹੁੰਚ ਨੂੰ ਹੀ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909754