Thursday, May 21, 2026
Home Blog Page 564

ਚਾਂਦੀ ਦਾ ਛਤਰ ਚੋਰੀ ਮਾਮਲਾ; ਗਿੱਦੜਬਾਹਾ ਪੁਲਿਸ ਵੱਲੋਂ ਤਿੰਨ ਕਾਬੂ,ਛਤਰ ਸਮੇਤ ਮੋਟਰਸਾਈਕਲ ਬਰਾਮਦ

0

Shri Muktsar News: ਸੀਨੀਅਰ ਕਪਤਾਨ ਪੁਲਿਸ ਡਾ. ਅਖਿਲ ਚੌਧਰੀ ਦੇ ਦਿਸ਼ਾ-ਨਿਰਦੇਸ਼ ਹੇਠ ਮਨਮੀਤ ਸਿੰਘ ਢਿੱਲੋਂ (ਕਪਤਾਨ ਪੁਲਿਸ, ਇਨਵੈਸਟਿਗੇਸ਼ਨ) ਅਤੇ ਅਵਤਾਰ ਸਿੰਘ ਰਾਜਪਾਲ(ਉਪ ਕਪਤਾਨ ਪੁਲਿਸ ਗਿੱਦੜਬਾਹਾ) ਦੀ ਅਗਵਾਈ ਹੇਠ ਥਾਣਾ ਗਿੱਦੜਬਾਹਾ ਦੀ ਪੁਲਿਸ ਵੱਲੋਂ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਜਾਣਕਾਰੀ ਅਨੁਸਾਰ ਮਿਤੀ 22.07.2025 ਨੂੰ ਦੁਪਿਹਰ 01:11 ਵਜੇ, ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਬਾਬਾ ਸ਼੍ਰੀ ਚੰਦ ਜੀ ਦੀ ਮੂਰਤੀ ਤੋਂ ਚਾਂਦੀ ਦਾ ਛਤਰ (ਵਜਨੀ 700 ਗ੍ਰਾਮ) ਚੋਰੀ ਹੋ ਗਿਆ ਸੀ।

ਇਹ ਵੀ ਪੜ੍ਹੋ  Mobile Phone Blast;ਮੋਬਾਇਲ ਚਾਰਜ਼ ਫ਼ਟਣ ਕਾਰਨ ਜਖ਼ਮੀ ਹੋਈ ਔਰਤ ਨੇ ਤੋੜਿਆ ਦਮ

ਇਹ ਚੋਰੀ ਦੋ ਨਾਮਲੂਮ ਵਿਅਕਤੀਆਂ ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਖ਼ਿਲਾਫ਼ ਅਸ਼ੋਕ ਕੁਮਾਰ (ਪ੍ਰਧਾਨ), ਸੇਵਾ ਸੰਮਤੀ, ਵੱਲੋਂ ਦਿੱਤੀ ਗਈ ਸ਼ਿਕਾਇਤ ਅਧੀਨ ਮੁਕੱਦਮਾ ਨੰ. 99 ਮਿਤੀ 23.07.2025 ਅ/ਧ 305(D), 331(3) BNS ਹੇਠ ਦਰਜ ਕੀਤਾ ਗਿਆ।ਤਫਤੀਸ਼ ਦੌਰਾਨ ਪੁਲਿਸ ਵੱਲੋਂ CCTV ਫੁਟੇਜ ਅਤੇ ਤਕਨੀਕੀ ਜਾਂਚ ਦੀ ਮਦਦ ਨਾਲ ਦੋਸ਼ੀ ਰਜੇਸ਼ ਕੁਮਾਰ ਉਰਫ ਵਿੱਕੀ ਵਾਸੀ ਭੱਠੇ ਵਾਲੀ ਗਲੀ ਸ੍ਰੀ ਮੁਕਤਸਰ ਸਾਹਿਬ ਅਤੇ ਬਲਜਿੰਦਰ ਸਿੰਘ ਉਰਫ ਸ਼ੇਰੂ ਵਾਸੀ ਜੋਧੂ ਕਲੋਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ  Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

ਇਨ੍ਹਾਂ ਵਲੋਂ ਵਰਤਿਆ ਗਿਆ ਮੋਟਰਸਾਈਕਲ ਹੀਰੋ ਹਾਡਾ ਸਪਲੈਂਡਰ (PB-10-HG-8128, ਰੰਗ ਸਿਲਵਰ) ਵੀ ਬਰਾਮਦ ਕੀਤਾ ਗਿਆ।ਦੌਰਾਨੇ ਪੁੱਛਗਿੱਛ ਦੋਸ਼ੀਆਂ ਨੇ ਕਬੂਲਿਆ ਕਿ ਚੋਰੀ ਕੀਤਾ ਗਿਆ ਚਾਂਦੀ ਦਾ ਛਤਰ, ਉਨ੍ਹਾਂ ਨੇ ਅਮਰੀਕ ਸਿੰਘ (ਅਮੈਰੀਕਨ ਜਵੈਲਰ ਗਾਂਧੀ ਚੌਂਕ ਸ੍ਰੀ ਮੁਕਤਸਰ ਸਾਹਿਬ) ਨੂੰ ਵੇਚ ਦਿੱਤਾ ਸੀ। ਮਿਤੀ 28.07.2025 ਨੂੰ ਅਮਰੀਕ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਪਾਸੋਂ ਪਿਘਲਾਈ ਗਈ ਚਾਂਦੀ (ਮੁੱਲ ₹48,000) ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਸ਼ਹਿਰ ‘ਚ ਕੂੜੇ ਅਤੇ ਸਫਾਈ ਦੇ ਮੁੱਦੇ ਨੂੰ ਲੈ ਕੇ ਮੇਅਰ ਨੇ ਕੀਤੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ

0

👉ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ, ਮੇਅਰ ਨੇ ਜਲਦੀ ਹੱਲ

Bathinda News: ਬਠਿੰਡਾ ਮਹਾਂਨਗਰ ਵਿੱਚ ਕੂੜੇ ਅਤੇ ਸਫਾਈ ਦੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਕਾਰਪੋਰੇਸ਼ਨ ਸੈਨੀਟੇਸ਼ਨ ਅਫ਼ਸਰ ਸਤੀਸ਼ ਬੰਡਰਵਾਲ, ਸੈਨੀਟੇਸ਼ਨ ਇੰਸਪੈਕਟਰ ਨਰੇਸ਼ ਕੁਮਾਰ, ਵਿਨੋਦ ਕੁਮਾਰ, ਰਮਨਦੀਪ ਸ਼ਰਮਾ, ਕਰਨ ਕੁਮਾਰ, ਆਕਾਸ਼ਦੀਪ, ਮੁਕੇਸ਼ ਕੁਮਾਰ ਅਤੇ ਰਮੇਸ਼ ਕੁਮਾਰ ਮੌਜੂਦ ਸਨ। ਉਕਤ ਮੀਟਿੰਗ ਵਿੱਚ ਮੇਅਰ ਸ਼੍ਰੀ ਮਹਿਤਾ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਨਿਰਦੇਸ਼ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਅਤੇ ਸਫਾਈ ਸੰਬੰਧੀ ਸ਼ਿਕਾਇਤਾਂ ਦੇ ਢੇਰ ਲੱਗ ਗਏ ਹਨ, ਜਿਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਸਦਕਾ ਬਠਿੰਡਾ ਸਫਾਈ ਦੇ ਮਾਮਲੇ ਵਿੱਚ ਬੇਸ਼ੱਕ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ, ਪਰ ਸੂਬੇ ਵਿੱਚ ਇਸਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਬਠਿੰਡਾ ਨੂੰ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਵੀ ਲਿਆਉਣਾ ਹੈ, ਜਿਸ ਲਈ ਕੂੜੇ ਅਤੇ ਸਫਾਈ ਦੇ ਮਾਮਲੇ ਵਿੱਚ ਦਿਨ-ਰਾਤ ਸਖ਼ਤ ਮਿਹਨਤ ਕਰਦਿਆਂ ਸ਼ਿਕਾਇਤਾਂ ‘ਤੇ ਰੋਕ ਲਗਾਉਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ  Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੂੜਾ ਇਕੱਠਾ ਕਰਨ ਅਤੇ ਸਫਾਈ ਲਈ ਮਸ਼ੀਨਰੀ ਦੀ ਲੋੜ ਹੈ, ਤਾਂ ਜਲਦੀ ਹੀ ਇਸ ਸੰਬੰਧੀ ਰਿਪੋਰਟ ਤਿਆਰ ਕੀਤੀ ਜਾਵੇ, ਤਾਂ ਜੋ ਉਕਤ ਮਸ਼ੀਨਰੀ ਨੂੰ ਹਾਊਸ ਦੀ ਮੀਟਿੰਗ ਵਿੱਚ ਪਾਸ ਕੀਤਾ ਜਾ ਸਕੇ। ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਕੂੜਾ ਇਕੱਠਾ ਕਰਨ ਦੀ ਸਮੱਸਿਆ ਦਾ ਕਾਰਨ ਟਿੱਪਰਾਂ ਦਾ ਖਰਾਬ ਹੋਣਾ ਹੈ। ਇਸ ‘ਤੇ ਮੇਅਰ ਸ਼੍ਰੀ ਮਹਿਤਾ ਨੇ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਖਰਾਬ ਟਿੱਪਰਾਂ ਦੀ ਜਲਦੀ ਮੁਰੰਮਤ ਕਰਵਾਈ ਜਾਵੇ ਅਤੇ ਜੇਕਰ ਟਿੱਪਰ ਜਾਂ ਟਰੈਕਟਰ ਟਰਾਲੀਆਂ ਦੀ ਲੋੜ ਹੈ, ਤਾਂ ਉਨ੍ਹਾਂ ਦੀ ਖਰੀਦ ਲਈ ਅਨੁਮਾਨ ਤਿਆਰ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡਾ ਫੈਸਲਾ; ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ ਹੋਵੇਗੀ 65 ਸਾਲ, ਵਿਤ ਵਿਭਾਗ ਨੇ ਦਿੱਤੀ ਪ੍ਰਵਾਨਗੀ

👉ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਨੂੰ ਲੰਬੇ ਸਮੇਂ ਲਈ ਵਰਤਣ ਲਈ ਲਿਆ ਗਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਅੰਦਰ ਸਮੁੱਚੀ ਕਾਰਗੁਜ਼ਾਰੀ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ 113 ਪੇਸ਼ੇਵਰਾਂ ਦੀ ਸੇਵਾ ਮਿਆਦ ਵਧਾਏਗਾ, ਜਿਸ ਵਿੱਚ 112 ਡੈਂਟਲ ਟੀਚਿੰਗ ਫੈਕਲਟੀ ਮੈਂਬਰ ਅਤੇ ਇੱਕ ਜਾਇੰਟ ਡਾਇਰੈਕਟਰ ਸ਼ਾਮਲ ਹਨ, ਜਿਸ ਨਾਲ ਇਨ੍ਹਾਂ ਮੈਡੀਕਲ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਦਾ ਲਾਭ ਉਠਾ ਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਵਧਾਇਆ ਜਾ ਸਕੇਗਾ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਉਨ੍ਹਾਂ ਅੱਗੇ ਕਿਹਾ ਕਿ ਇਸ ਤਜਰਬੇਕਾਰ ਫੈਕਲਟੀ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖਣ ਪਿੱਛੇ ਪੰਜਾਬ ਸਰਕਾਰ ਦਾ ਉਦੇਸ਼ ਰਾਜ ਵਿੱਚ ਦੰਦਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਨਿਰੰਤਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਗਿਆਨ ਅਤੇ ਹੁਨਰਾਂ ਨੂੰ ਵਰਤਣਾ ਹੈ, ਜਿਸ ਨਾਲ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਵਿੱਚ ਪੜਾਈ ਕਰ ਰਹੇ ਵਿਦਿਆਰਥੀਆਂ ਅਤੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵੱਡਾ ਲਾਭ ਹੋਵੇਗਾ ।ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਉੱਤਮ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੇ ਸਮਰਪਣ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਇਹ ਉਪਾਅ ਵੀ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੈਡੀਕਲ ਅਤੇ ਦੰਦਾਂ ਦੀ ਸਿੱਖਿਆ ਦੇ ਉੱਚ ਮਿਆਰ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਰਗਰਮ ਪਹੁੰਚ ਨੂੰ ਹੀ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।ਇੱਥੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ 1220 ਕਾਰਜ ਨੇਪਰੇ ਚਾੜ੍ਹੇ ਗਏ ਹਨ, ਜਿਨ੍ਹਾਂ ਵਿਚ ਦਰਿਆਵਾਂ ਦੀ ਰਿਬੈਟਮੈਂਟ, ਸਟੱਡ ਲਾਉਣਾ, ਮਜ਼ਬੂਤੀਕਰਨ ਅਤੇ ਡਰੇਨਾਂ ਦੀ ਡੀਸਿੰਲਟਿੰਗ/ਸਫ਼ਾਈ ਆਦਿ ਦੇ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 600 ਚੈੱਕ ਡੈਮ ਬਣਾਏ ਗਏ ਹਨ ਅਤੇ 1104 ਹੋਰ ਚੈੱਕ ਡੈਮ ਉਸਾਰੀ ਅਧੀਨ ਹੈ। ਇਸ ਦੇ ਨਾਲ ਹੀ 3905 ਸੋਕ ਪਿੱਟ ਬਣਾਏ ਜਾ ਰਹੇ ਹਨ, 53400 ਤੋਂ ਵੱਧ ਬਾਂਸ ਦੇ ਬੂਟੇ ਲਗਾਏ ਹਨ ਅਤੇ 226 ਕਿਲੋਮੀਟਰ ਵੈਟੀਵਰ ਘਾਹ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 850 ਡਰੇਨਾਂ ਵਿਚੋਂ 601 ਡਰੇਨਾਂ ਦੀ ਇਸ ਸਾਲ ਸਫ਼ਾਈ ਦੀ ਜ਼ਰੂਰਤ ਸੀ, ਜੋ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4766 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਕਰਵਾਈ ਗਈ ਹੈ।ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਡ੍ਰੇਨਾਂ ਦੀ ਡੀਸਿਲਟਿੰਗ/ਸਫਾਈ ਦੇ ਕਾਰਜ ਵਿਭਾਗੀ ਮਸ਼ੀਨਰੀ ਨਾਲ ਨੇਪਰੇ ਚਾੜ੍ਹੇ ਗਏ ਹਨ। ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਾਂ ਨਾਲ ਠੇਕੇਦਾਰ ਦੇ ਕੰਮ ਦੇ ਮੁਕਾਬਲੇ ਲਾਗਤ ਵਿੱਚ 65 ਫ਼ੀਸਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਮੌਜੂਦਾ ਸਮੇਂ 15 ਮਸ਼ੀਨਾਂ ਹਨ ਅਤੇ 3 ਹੋਰ ਮਸ਼ੀਨਾਂ ਛੇਤੀ ਹੀ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਰੀ ਨਾਲ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 110 ਥਾਵਾਂ ‘ਤੇ ਡੀਸਿਲਟਿੰਗ/ਸਫ਼ਾਈ ਦਾ ਕੰਮ ਚਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ‘ਤੇ ਬੀਤੇ ਵਰ੍ਹਿਆਂ ਦੌਰਾਨ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਮਜ਼ਬੂਤ ਕੀਤਾ ਗਿਆ ਹੈ ਅਤੇ ਸੂਬੇ ਦੀਆਂ 94 ਥਾਵਾਂ ‘ਤੇ ਇਹਤਿਆਤ ਵਜੋਂ ਸੈਂਡ ਬੈਗ ਰਖਵਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਅਧੀਨ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਕਰਨ ਅਤੇ ਨਾਲ ਹੀ ਰੋਜ਼ਾਨਾ ਦੀ ਰਿਪੋਰਟ ਵੀ ਮੁੱਖ ਦਫ਼ਤਰ ਨੂੰ ਭੇਜਣ। ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਕਿ ਉਹ ਆਪਣਾ ਹੈੱਡਕੁਆਰਟਰ ਨਾ ਛੱਡਣ।ਜਲ ਸਰੋਤ ਮੰਤਰੀ ਨੇ ਸਥਾਨਕ ਸਰਕਾਰਾਂ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਧੀਨ ਖੇਤਰਾਂ ਵਿਚ ਗੁਜ਼ਰਦੀਆਂ ਡਰੇਨਾਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਯਕੀਨੀ ਬਣਾਉਣ ਅਤੇ ਨਿਰੰਤਰ ਨਿਗਰਾਨੀ ਰੱਖਣ।ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕਈ ਰਣਨੀਤਕ ਉਪਾਅ ਕੀਤੇ ਹਨ, ਜਿਨ੍ਹਾਂ ਤਹਿਤ 8.76 ਲੱਖ ਸੈਂਡ ਬੈਗ ਖਰੀਦੇ ਗਏ ਹਨ ਅਤੇ ਰਣਨੀਤਕ ਤੌਰ ‘ਤੇ ਸੰਵੇਦਨਸ਼ੀਲ ਥਾਵਾਂ ‘ਤੇ ਰੱਖੇ ਗਏ ਹਨ। ਇਨ੍ਹਾਂ ਵਿੱਚੋਂ 3.24 ਲੱਖ ਬੈਗ ਭਰ ਕੇ ਰੱਖ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਦੌਰਾਨ ਤੇਜ਼ੀ ਨਾਲ ਕਾਰਵਾਈ ਕਰਨ ਲਈ ਰੇਤ ਦੀਆਂ ਬੋਰੀਆਂ ਦੇ ਸਥਾਨਾਂ ਦੀ ਜਾਣਕਾਰੀ ਭੂਗੋਲਿਕ ਇਨਫ਼ਰਮੇਸ਼ਨ ਸਿਸਟਮ (ਜੀ.ਆਈ.ਐਸ) ‘ਤੇ ਅਪਲੋਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਵਿਭਾਗ ਨੇ 10,300 ਜੰਬੋ ਬੈਗ ਖਰੀਦੇ ਹਨ ਤਾਂ ਜੋ ਪਾੜ ਨੂੰ ਜਲਦੀ ਭਰਿਆ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਡੈਮਾਂ ਵਿੱਚ ਪਾਣੀ ਦੇ ਪੱਧਰ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਵੱਡੇ ਡੈਮਾਂ ਦੇ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਹਨ ਅਤੇ ਚਿੰਤਾ ਦਾ ਕੋਈ ਵਿਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਇਸ ਵੇਲੇ 1618.38 ਫੁੱਟ ‘ਤੇ ਹੈ, ਜੋ ਪਿਛਲੇ 20 ਸਾਲਾਂ ਦੀ ਔਸਤ ਲੋੜ ਨਾਲ ਮੇਲ ਖਾਂਦਾ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ 1680 ਫੁੱਟ ਸਮਰੱਥਾ ਵਾਲੇ ਭਾਖੜਾ ਡੈਮ ਦਾ ਪੱਧਰ 2023 ਦੇ ਹੜ੍ਹ ਦੇ ਪੱਧਰ ਦੇ ਮੁਕਾਬਲੇ ਹੁਣ 47 ਫੁੱਟ ਹੇਠਾਂ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ 1390 ਫੁੱਟ ਦੀ ਸਮਰੱਥਾ ਵਾਲੇ ਪੌਂਗ ਡੈਮ ਦਾ ਪੱਧਰ 1346.15 ਫੁੱਟ ‘ਤੇ ਹੈ, ਜੋ 2023 ਦੇ ਹੜ੍ਹਾਂ ਦੇ ਪੱਧਰ ਤੋਂ 30.78 ਫੁੱਟ ਘੱਟ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਾਗਰ ਡੈਮ, ਜਿਸ ਦੀ ਵੱਧ ਤੋਂ ਵੱਧ ਸਮਰੱਥਾ 1731.55 ਫੁੱਟ ਹੈ, ਇਸ ਵੇਲੇ 1664.72 ਫੁੱਟ ‘ਤੇ ਹੈ, ਜੋ 20 ਸਾਲਾਂ ਦੀ ਔਸਤ ਤੋਂ 5.49 ਫੁੱਟ ਘੱਟ ਹੈ ਅਤੇ ਹੜ੍ਹਾਂ ਵਾਲੇ ਸਾਲ 2023 ਦੇ ਪੱਧਰ ਤੋਂ 54 ਫੁੱਟ ਘੱਟ ਹੈ।ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਯੰਤਰਿਤ ਪਾਣੀ ਦੇ ਪੱਧਰ ਨਾਲ ਸਿੰਚਾਈ ਲਈ ਕਾਫ਼ੀ ਲਾਭ ਹੋਵੇਗਾ ਕਿਉਂਕਿ ਵਧੇਰੇ ਖੇਤੀਬਾੜੀ ਖੇਤਰਾਂ ਨੂੰ ਨਹਿਰੀ ਸਿੰਚਾਈ ਪ੍ਰਣਾਲੀਆਂ ਅਧੀਨ ਲਿਆਂਦਾ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਚਾਵਾਂ-ਮਲ੍ਹਾਰਾਂ ਲਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Bathinda News:ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਤੀਆਂ ਦਾ ਤਿਉਹਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੂਥ ਅਫੇਅਰ ਐਂਡ ਕਲਚਰ ਵੱਲੋਂ ਵੁਮੈਨ ਸੈੱਲ ਦੇ ਸਹਿਯੋਗ ਨਾਲ ਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਚਾਵਾਂ-ਮਲ੍ਹਾਰਾਂ ਨਾਲ ਮਨਾਇਆ ਗਿਆ। ਇਸ ਮੌਕੇ ਆਯੋਜਿਤ ਕੀਤੇ ਗਏ ਸ਼ਾਨਦਾਰ ਸਮਾਰੋਹ ਵਿੱਚ ਵਾਈਸ ਚਾਂਸਲਰ ਜੀ ਦੀ ਧਰਮ ਪਤਨੀ ਮੈਡਮ ਉਸ਼ਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁੱਖ ਮਹਿਮਾਨ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਇਹੋ ਜਿਹੇ ਆਯੋਜਨ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦਾ ਖੂਬਸੂਰਤ ਸਾਧਨ ਹਨ। ਉਨ੍ਹਾਂ ਇਨ੍ਹਾਂ ਸਮਾਰੋਹਾਂ ਨੂੰ ਆਪਸੀ ਭਾਈਚਾਰਾ ਅਤੇ ਮਿਲਵਰਤਣ ਵਧਾਉਣ ਦਾ ਜ਼ਰੀਆ ਦੱਸਿਆ।

ਇਹ ਵੀ ਪੜ੍ਹੋ  Mobile Phone Blast;ਮੋਬਾਇਲ ਚਾਰਜ਼ ਫ਼ਟਣ ਕਾਰਨ ਜਖ਼ਮੀ ਹੋਈ ਔਰਤ ਨੇ ਤੋੜਿਆ ਦਮ

ਉਨ੍ਹਾਂ ਕਿਹਾ ਕਿ ਕੁੜੀਆਂ, ਸੁਆਣੀਆਂ ਨੂੰ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨਾ ਚਾਹੀਦਾ ਹੈ ਤੇ ਆਪਣੇ ਅੰਦਰ ਛੁਪੇ ਹੋਏ ਕਲਾਕਾਰ ਨੂੰ ਜ਼ਿੰਦਾ ਰੱਖਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥਣਾਂ ਦੀ ਕਲਾ ਨੂੰ ਸੰਵਾਰਨ ਲਈ ਸਹਿਯੋਗ ਦੇ ਵਾਅਦੇ ਨੂੰ ਦੁਹਰਾਇਆ।ਸਮਾਰੋਹ ਵਿੱਚ ਪੰਜਾਬੀ ਮੁਟਿਆਰਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬੀ ਲੋਕ ਨਾਚ ਗਿੱਧੇ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਵਿਸ਼ੇਸ਼ ਤੌਰ ਆਯੋਜਕਾਂ ਵੱਲੋਂ ਮਹਿਮਾਨਾਂ ਲਈ 35 ਅੱਖਰੀ ਦੇ ਲਿਖਤੀ ਮੁਕਾਬਲੇ ਨੇ ਲੋਕਾਂ ਨੂੰ ਰੋਮਾਂਚਿਤ ਕੀਤਾ। ਮੰਚ ਤੇ ਵਿਦਿਆਰਥਣਾਂ ਵੱਲੋਂ ਅਣ-ਵੰਡੇ ਪੰਜਾਬ ਦੀ ਖੂਬਸੂਰਤ ਤਸਵੀਰ ਦਾ ਮੰਚਨ ਕੀਤਾ ਗਿਆ। ਬੋਲੀਆਂ, ਲੋਕਗੀਤਾਂ ਅਤੇ ਫੁਲਕਾਰੀ ਦੇ ਟਾਂਕਿਆਂ ਦੇ ਮੁਕਾਬਲਿਆਂ ਨੇ ਪੁਰਾਣੇ ਪੰਜਾਬ ਦੀ ਯਾਦ ਤਾਜ਼ਾ ਕੀਤੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਬਰੋਟੇ ਤੇ ਪਾਈਆਂ ਹੋਈਆਂ ਪੀਘਾਂ, ਪੱਖੀਆਂ, ਚੁੰਨੀਆਂ, ਫੁਲਕਾਰੀਆਂ ਬਾਗਾਂ ਨਾਲ ਸਜਾਇਆ ਗਿਆ ਮੈਦਾਨ ਸਭ ਦੀ ਖਿੱਚ ਦਾ ਕੇਂਦਰ ਰਿਹਾ। ਵੱਖ-ਵੱਖ ਰਾਜਾਂ ਦੀਆਂ ਵਿਦਿਆਰਥਨਣਾਂ ਵੱਲੋਂ ਪਾਈ ਬੋਲੀ “ਨੀ ਕਾਹਲੀ ਕਾਹਲੀ ਪੈਰ ਪੱਟ ਲੈ ਤੀਆਂ ਲੱਗੀਆਂ ਪਿੱਪਲ ਦੀ ਛਾਵੇਂ ਨੇ ਮਹਿਮਾਨਾਂ ਨੂੰ ਨੱਚਣ ਅਤੇ ਗਾਉਣ ਲਈ ਮਜ਼ਬੂਰ ਕੀਤਾ।ਡਾ. ਕੰਵਲਜੀਤ ਕੌਰ ਡਾਇਰੈਕਟਰ ਆਫ਼ ਯੂਥ ਅਫੇਅਰ ਐਂਡ ਕਲਚਰ ਦੀ ਸਮੂਹ ਟੀਮ ਦਾ ਪ੍ਰਬੰਧਨ ਕਾਬਿਲ-ਏ-ਤਾਰੀਫ ਸੀ। ਡਾ. ਜੀਨੀਅਸ ਵਾਲੀਆ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਜੇਤੂਆਂ ਨੂੰ ਆਯੋਜਕਾਂ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

0

👉ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Moga ਦੇ CIA ਸਟਾਫ ਨੂੰ ਮਿਲੀ ਵੱਡੀ ਸਫਲਤਾ, 1 ਕਿੱਲੋ ਹੈਰੋਇਨ ਸਹਿਤ ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ – ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ – ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ‘ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

0

👉11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ
Ludhiana News:ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬਲਦਾਂ ਦੀਆਂ ਦੌੜਾਂ ਬੰਦ ਕਰਨ ਬਾਰੇ ਕਾਨੂੰਨ ਲਾਗੂ ਹੋਣ ਨਾਲ ਜਿੱਥੇ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਧੱਕਾ ਲੱਗਾ ਸੀ, ਉਥੇ ਹੀ ਸਾਡੇ ਰਵਾਇਤੀ ਖੇਡ ਵਿਰਸੇ ਨੂੰ ਵੀ ਖੋਰਾ ਲੱਗਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਲਿਆਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਉਨ੍ਹਾਂ ਦੱਸਿਆ ਕਿ 11 ਜੁਲਾਈ, 2025 ਨੂੰ ‘ਪੰਜਾਬ ਵਿਧਾਨ ਸਭਾ ਵਿੱਚ ਜਾਨਵਰਾਂ ’ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ), 2025’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਕਾਨੂੰਨ ਜਿੱਥੇ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਮਦਦ ਕਰੇਗਾ, ਉੱਥੇ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਇਸ ਕਾਨੂੰਨ ਨੂੰ ਪਾਸ ਕੀਤਾ ਜਾਣਾ ਹੈ ਜਿਸ ਉਪਰੰਤ ਬਲਦਾਂ ਦੀਆਂ ਦੌੜਾਂ ਕਰਵਾਈਆਂ ਜਾ ਸਕਣਗੀਆਂ।ਨਵੇਂ ਕਾਨੂੰਨ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ, ਜਾਨਵਰਾਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ੀਕਰਨ ਤੋਂ ਇਲਾਵਾ ਉਲੰਘਣਾਵਾਂ ਲਈ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਬੇਜ਼ੁਬਾਨ ਨੂੰ ਕਿਸੇ ਕਿਸਮ ਦੇ ਜ਼ੁਲਮ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਬੂਤਰਾਂ ਦੀ ਬਾਜ਼ੀ ਮੁੜ ਸ਼ੁਰੂ ਕਰਨ ਲਈ ਵੀ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।ਪਿੰਡ ਕਿਲ੍ਹਾ ਰਾਏਪੁਰ ਵਿਖੇ ਹੁੰਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਇਹਨਾਂ ਖੇਡਾਂ ਨੂੰ “ਮਿੰਨੀ ਓਲੰਪਿਕਸ”ਜਾਂ “ਪੇਂਡੂ ਓਲੰਪਿਕਸ” ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਚਰਚਾ ਕੌਮਾਂਤਰੀ ਪੱਧਰ ਉਤੇ ਹੋ ਚੁੱਕੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਇਨ੍ਹਾਂ ਖੇਡਾਂ ਨੂੰ ਬੀ.ਬੀ.ਸੀ ਤੇ ਡਿਸਕਵਰੀ ਆਦਿ ਵੱਡੇ ਚੈਨਲਾਂ ਨੇ ਕਵਰ ਕੀਤਾ ਅਤੇ ਇੱਥੋਂ ਤੱਕ ਕਿ ਦੇਸ਼ ਦੇ ਰਾਸ਼ਟਰਪਤੀ ਵੀ ਇਹ ਖੇਡਾਂ ਦੇਖਣ ਆਉਂਦੇ ਰਹੇ ਹਨ। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਕਿਸੇ ਇਕ ਘਰ ਜਾਂ ਜ਼ਿਲ੍ਹੇ ਦੀ ਨਹੀਂ ਹੈ ਸਗੋਂ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਸਮਾਜ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨਾਲ ਕਿਸੇ ਵੀ ਕਿਸਮ ਦਾ ਲਿਹਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਉਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਸਿਆਸੀ ਆਗੂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ।ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੀ ਬਹੁਤਾਤ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਵਧ ਕੇ 63 ਫੀਸਦੀ ਹੋ ਗਈ ਹੈ।

ਇਹ ਵੀ ਪੜ੍ਹੋ  Bikram Majithia ਨੂੰ ਹਾਲੇ ਨਹੀਂ ਮਿਲੀ ਰਾਹਤ; ਹਾਈਕੋਰਟ ‘ਚ ਸੁਣਵਾਈ ਮੁੜ ਟਲੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਟੇਲਾਂ ਉਤੇ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਿੰਜਾਈ ਲਈ ਪਾਣੀ ਵਾਧੂ ਹੋਣ ਕਰਕੇ ਕਿਸਾਨਾਂ ਨੂੰ ਟਿਊਬਵੈੱਲ ਬੰਦ ਰੱਖਣੇ ਪੈ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

2 ਅਗਸਤ ਨੂੰ ਪਟਿਆਲਾ ਅਤੇ ਫਤਿਹਗੜ੍ਹ ਦੇ ਸਾਰੇ ਡਾਕਘਰਾਂ ਵਿੱਚ ਨਹੀਂ ਹੋਵੇਗਾ ਕੋਈ ਵਿੱਤੀ ਲੈਣ-ਦੇਣ

0

👉4 ਅਗਸਤ ਤੋਂ ਜ਼ਿਲ੍ਹੇ ਦੇ ਸਾਰੇ ਡਾਕਘਰਾਂ ਵਿੱਚ ਐਡਵਾਂਸਡ ਡਾਕ ਤਕਨਾਲੋਜੀ ਲਾਗੂ ਹੋਵੇਗੀ
Patiala News:ਤਕਨੀਕੀ ਕੁਸ਼ਲਤਾ ਨੂੰ ਮਜ਼ਬੂਤ ਕਰਨ ਲਈ ਭਾਰਤੀ ਡਾਕ ਵਿਭਾਗ ਵੱਲੋਂ ਨਵੀਂ ਪੀੜ੍ਹੀ ਦੀ ਐਡਵਾਂਸਡ ਡਾਕ ਤਕਨਾਲੋਜੀ (ਏਪੀਟੀ) ਲਾਗੂ ਕੀਤੀ ਜਾ ਰਹੀ ਹੈ। ਇਹ ਪ੍ਰਣਾਲੀ 4 ਅਗਸਤ 2025 ਤੋਂ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਸਾਰੇ ਡਾਕਘਰਾਂ ਵਿੱਚ ਲਾਗੂ ਕੀਤੀ ਜਾਵੇਗੀ। ਸੀਨੀਅਰ ਸੁਪਰਡੈਂਟ ਡਾਕਘਰ ਸ਼੍ਰੀ ਸਤਯਮ ਤਿਵਾੜੀ ਨੇ ਕਿਹਾ ਕਿ ਐਡਵਾਂਸਡ ਡਾਕ ਤਕਨਾਲੋਜੀ (ਏਪੀਟੀ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ, 2 ਅਗਸਤ 2025 ਨੂੰ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਸਾਰੇ ਡਾਕਘਰਾਂ ਵਿੱਚ ਕੋਈ ਵਿੱਤੀ ਲੈਣ-ਦੇਣ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Mobile Phone Blast;ਮੋਬਾਇਲ ਚਾਰਜ਼ ਫ਼ਟਣ ਕਾਰਨ ਜਖ਼ਮੀ ਹੋਈ ਔਰਤ ਨੇ ਤੋੜਿਆ ਦਮ

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਸ਼ਾਮ ਦੇ ਲੈਣ-ਦੇਣ ਤੋਂ ਬਾਅਦ ਸਾਰੇ ਡਾਕਘਰਾਂ ਵਿੱਚ ਡੇਟਾ ਮਾਈਗ੍ਰੇਸ਼ਨ, ਸਾਫਟਵੇਅਰ ਅੱਪਡੇਟ ਆਦਿ ਦਾ ਕੰਮ ਕੀਤਾ ਜਾਂਦਾ ਹੈ। ਇਸ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ, ਡਿਵੀਜ਼ਨ ਦੇ ਸਾਰੇ ਪੋਸਟਮਾਸਟਰਾਂ ਨੂੰ ਵੀ ਸਿਖਲਾਈ ਦਿੱਤੀ ਗਈ ਹੈ। 4 ਅਗਸਤ 2025 ਤੋਂ ਪਟਿਆਲਾ ਡਾਕਘਰ ਦੇ ਸਾਰੇ ਡਾਕਘਰਾਂ ਵਿੱਚ ਆਮ ਲੋਕਾਂ ਦਾ ਕੰਮ ਫਿਰ ਤੋਂ ਸੁਚਾਰੂ ਢੰਗ ਨਾਲ ਜਾਰੀ ਰਹੇਗਾ। 2 ਮੁੱਖ ਡਾਕਘਰ, 48 ਉਪ ਡਾਕਘਰ, 220 ਸ਼ਾਖਾ ਡਾਕਘਰ ਪੇਂਡੂ ਪੱਧਰ ‘ਤੇ ਡਾਕ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਵੇਂ ਕਿ ਡਾਕ ਡਿਲੀਵਰੀ, ਵਿੱਤੀ ਲੈਣ-ਦੇਣ, ਡੋਰ ਸਟੈਪ ਬੈਂਕਿੰਗ ਸਹੂਲਤਾਂ ਅਤੇ ਬੀਮਾ ਸਹੂਲਤਾਂ ਆਦਿ, ਜਿਸ ਦਾ ਆਮ ਲੋਕ ਬਹੁਤ ਵਧੀਆ ਲਾਭ ਲੈ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਕੀਤਾ ਜਾਵੇ ਮੁਕੰਮਲ:ਡਿਪਟੀ ਕਮਿਸ਼ਨਰ

0

Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ, ਯੁੱਧ ਨਸ਼ਿਆਂ ਵਿਰੁੱਧ, ਰੰਗਲਾ ਪੰਜਾਬ, ਮਿਊਸੀਪਲ ਕਾਰਪੋਰੇਸ਼ਨ ਦੇ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਪ੍ਰੋਜੈਕਟਾਂ, ਰੋਡ ਐਲੋਕੇਸ਼ਨ ਆਦਿ ਕੰਮਾਂ ਬਾਰੇ ਸਮੀਖਿਆਂ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅੰਦਰ ਚੱਲ ਰਹੇ ਅਤੇ ਹੋਣ ਵਾਲੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

ਇਸ ਤੋਂ ਇਲਾਵਾ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਨੋਡਲ ਅਤੇ ਕਲੱਸਟਰ ਅਫਸਰ ਦੀਆਂ ਲਿਸਟਾਂ ਜਲਦ ਤੋਂ ਜਲਦ ਬਣਾਉਣੀਆਂ ਲਾਜ਼ਮੀ ਬਣਾਈਆਂ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਐਸਡੀਐੱਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐੱਮ ਤਲਵੰਡੀ ਸਾਬੋ ਸ਼੍ਰੀ ਪੰਕਜ, ਐਸਡੀਐੱਮ ਮੌੜ ਸ੍ਰੀ ਸੁਖਰਾਜ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਰਣਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Mobile Phone Blast;ਮੋਬਾਇਲ ਚਾਰਜ਼ ਫ਼ਟਣ ਕਾਰਨ ਜਖ਼ਮੀ ਹੋਈ ਔਰਤ ਨੇ ਤੋੜਿਆ ਦਮ

0

Ludhiana News:Mobile Phone Blast; ਮੋਬਾਇਲ ਫ਼ੋਨ ਦਾ ਚਾਰਜ਼ਰ ਫ਼ਟਣ ਕਾਰਨ ਇੱਕ ਹਫ਼ਤਾ ਪਹਿਲਾਂ ਗੰਭੀਰ ਤੌਰ ‘ਤੇ ਜਖਮੀ ਹੋਈ ਔਰਤ ਨੇ ਹੁਣ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। 22 ਜੁਲਾਈ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਮ੍ਰਿਤਕਾ ਮਨਪ੍ਰੀਤ ਕੌਰ ਉਰਫ਼ ਰਿੰਪੀ ਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ। ਇਹ ਜਗਰਾਉਂ ਦੇ ਨਜਦੀਕੀ ਪਿੰਡ ਅਲੀਗੜ੍ਹ ਦੀ ਹੈ। ਸੂਚਨਾ ਮੁਤਾਬਕ ਮਨਪ੍ਰੀਤ ਕੌਰ ਘਟਨਾ ਸਮੇਂ ਆਪਣਾ ਮੋਬਾਇਲ ਫ਼ੋਨ ਚਾਰਜਿੰਗ ‘ਤੇ ਲਗਾ ਕੇ ਸੌਂ ਰਹੀ ਸੀ ਪ੍ਰੰਤੂ ਇਸ ਦੌਰਾਨ ਚਾਰਜਰ ਗਰਮ ਹੋਣ ਕਾਰਨ ਫ਼ਟ ਗਿਆ ਤੇ ਉਸਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ  ਮਹਿਲਾ ਸਰਪੰਚ ਦੇ ਪਤੀ ਸਹਿਤ ਪੰਚਾਇਤ ਮੈਂਬਰਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ

ਇਹ ਅੱਗ ਔਰਤ ਦੇ ਬਿਸਤਰੇ ਨੂੰ ਵੀ ਜਾ ਪਈ ਤੇ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਸੜ੍ਹ ਗਈ। ਹਾਲਾਤ ਜਿਆਦਾ ਨਾਜ਼ੁਕ ਹੋਣ ਕਾਰਨ ਇਸ ਔਰਤ ਨੂੰ ਜਗਰਾਉ ਤੋਂ ਫ਼ਰੀਦਕੋਟ ਦੇ ਮੈਡੀਕਲ ਕਾਲਜ਼ ਵਿਚ ਰੈਫ਼ਰ ਕੀਤਾ ਗਿਆ ਸੀ, ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ। ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਔਰਤ ਮਨਪ੍ਰੀਤ ਦਾ ਆਪਣੇ ਪਤੀ ਨਾਲੋਂ ਤਲਾਕ ਹੋਇਆ ਸੀ ਤੇ ਉਹ ਹੁਣ ਆਪਣੀ ਮਾਂ ਕੋਲ ਰਹਿ ਰਹੀ ਸੀ। ਪੁਲਿਸ ਨੇ ਇਸ ਮਾਮਲੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1909834