Thursday, May 21, 2026
Home Blog Page 566

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

0

👉ਸੁਨਾਮ-ਕੋਟਸ਼ਮੀਰ ਦਾ ਨਾਮ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ
Punjab News: ਪੰਜਾਬ ਸਰਕਾਰ ਨੇ ਜਲਿਆਵਾਲਾ ਬਾਗ ਗੋਲੀ ਕਾਂਡ ਦੇ ਮੁੱਖ ਜਿੰਮੇਵਾਰ ਜਨਰਲ ਡਾਇਰ ਨੂੰ 19 ਸਾਲ ਬਾਅਦ ਲੰਡਨ ‘ਚ ਗੋਲੀ ਮਾਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਰ ਵਿਚ 31 ਜੁਲਾਈ ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ।

ਇਹ ਵੀ ਪੜ੍ਹੋ ਬਠਿੰਡਾ ‘ਚ ਐਕਸਾਈਜ਼ ਵਿਭਾਗ ਨੇ ਦਿਨ-ਚੜ੍ਹਦੇ ਸ਼ਹਿਰ ਦੇ ਅੱਧੇ ਸਰਾਬ ਦੇ ਠੇਕੇ ਕੀਤੇ ਸੀਲ

ਇਸਦਾ ਐਲਾਨ ਅੱਜ ਮੰਗਲਵਾਰ ਨੁੰ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਕਰਦਿਆਂ ਇਹ ਵੀ ਦਸਿਆ ਕਿ ਭਵਾਨੀਗੜ੍ਹ-ਸੁਨਾਮ-ਮਾਨਸਾ-ਮੋੜ-ਕੋਟਸ਼ਮੀਰ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।ਇਸ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਹੁਣ 31 ਜੁਲਾਈ ਨੂੰ ਰਸਮੀ ਤੌਰ ‘ਤੇ ਇਸਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਕਰਨਗੇ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ਼ ਅਤੇ ਬੀਸੀ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਆਦਿ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਐਕਸਾਈਜ਼ ਵਿਭਾਗ ਨੇ ਦਿਨ-ਚੜ੍ਹਦੇ ਸ਼ਹਿਰ ਦੇ ਅੱਧੇ ਸਰਾਬ ਦੇ ਠੇਕੇ ਕੀਤੇ ਸੀਲ

0

Bathinda News: ਬਠਿੰਡਾ ਸ਼ਹਿਰ ਵਿਚ ਐਕਸਾਈਜ਼ ਵਿਭਾਗ ਨੇ ਦਿਨ ਚੜ੍ਹਦੇ ਹੀ ਵੱਡੀ ਕਾਰਵਾਈ ਕੀਤੀ ਹੈ।ਡਿਪਟੀ ਐਕਸਾਈਜ਼ ਟੈਕਸਟੇਸ਼ਨ ਕਮਿਸ਼ਨਰ ਦੀਆਂ ਹਿਦਾਇਤਾਂ ‘ਤੇ ਦੋ ਨਾਮੀ ਸਰਾਬ ਠੇਕੇਦਾਰਾਂ ਦੇ ਸ਼ਹਿਰ ‘ਚ ਸਥਿਤ ਤਿੰਨ ਦਰਜ਼ਨ ਤੋਂ ਵੱਧ ਸਰਾਬ ਦੇ ਠੇਕਿਆਂ ਨੂੰ ਸੀਲ ਕਰ ਦਿੱਤਾ ਹੈ। ਐਕਸਾਈਜ਼ ਵਿਭਾਗ ਦੀ ਇਸ ਕਾਰਵਾਈ ਨਾਲ ਇੰਨ੍ਹਾਂ ਗਰੁੱਪਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ, ਕਿਉਂਕਿ ਇੱਕ ਦਿਨ ਇਹ ਸਰਾਬ ਦੀਆਂ ਦੁਕਾਨਾਂ ਬੰਦ ਹੋਣ ਨਾਲ ਲੱਖਾਂ ਦਾ ਘਾਟਾ ਸਹਿਣਾ ਪੈਣਾ ਹੈ।

ਇਹ ਵੀ ਪੜ੍ਹੋ Love Marriage ਕਰਵਾ ਕੇ ਬਠਿੰਡਾ ਦੀ ਅਦਾਲਤ ‘ਚ ਸੁਰੱਖਿਆ ਲੈਣ ਪੁੱਜੇ ਜੋੜੇ ‘ਤੇ ਹਮਲਾ

ਮਿਲੀ ਸੂਚਨਾ ਮੁਤਾਬਕ ਸ਼ਹਿਰ ਦੇ ਅਮਰੀਕ ਸਿੰਘ ਰੋਡ ਗਰੁੱਪ ਨੂੰ ਚਲਾਉਣ ਵਾਲੇ ਕੇ ਜੀ ਵਾਈਨ ਅਤੇ ਮਿੱਤਲ ਮਾਲ ਗਰੁੱਪ ਦੇ ਸੰਚਾਲਕ ਏਡੀ ਕਾਂਝਲਾ ਗਰੁੱਪ ਦੇ ਵਿਰੁਧ ਐਕਸਾਈਜ਼ ਵਿਭਾਗ ਨੂੰ ਕੁੱਝ ਸ਼ਿਕਾਇਤਾਂ ਮਿਲੀਆਂ ਸਨ, ਜਿਸਦੇ ਵਿਚ ਪੇਟੀ ਸੇਲ ਅਤੇ ਸਸਤੇ ਰੇਟ ਉਪਰ ਸ਼ਰਾਬ ਵੇਚਣ ਦੇ ਦਾਅਵੇ ਕੀਤੇ ਗਏ ਸਨ। ਇਸ ਮਾਮਲੇ ਵਿਚ ਅਧਿਕਾਰੀਆਂ ਵੱਲੋਂ ਪੜ੍ਹਤਾਲ ਤੋਂ ਬਾਅਦ ਚਲਾਨ ਕੀਤੇ ਗਏ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਜਿਸਤੋਂ ਬਾਅਦ ਚਲਾਨ ਡੀਈਟੀਸੀ ਦੀ ਕੋਰਟ ‘ਚ ਪੁੱਜੇ ਤੇ ਉਨ੍ਹਾਂ ਇੰਨ੍ਹਾਂ ਦੋਨਾਂ ਗਰੁੱਪਾਂ ਦੇ ਸ਼ਹਿਰ ਵਿਚ ਸਥਿਤ ਸਾਰੇ ਸ਼ਰਾਬ ਦੇ ਠੇਕਿਆਂ ਨੂੰ ਇੱਕ ਦਿਨ ਲਈ ਸੀਲ ਕਰਨ ਦੇ ਹੁਕਮ ਦਿੱਤੇ। ਐਕਸਾਈਜ਼ ਵਿਭਾਗ ਦੇ ਈਟੀਓ ਬਿਕਰਮਜੀਤ ਸਿੰਘ ਭੁੱਲਰ ਨੇ ਪੰਜਾਬੀ ਖਬਰਸਾਰ ਵੈਬਸਾਈਟ ਨਾਲ ਗੱਲਬਾਤ ਕਰਦਿਆਂ ਇਸ ਕਾਰਵਾਈ ਦੀ ਪੁਸ਼ਟੀ ਕੀਤੀ। ਉਨ੍ਹਾਂ ਦਸਿਆ ਕ ਕੁੱਝ ਸਿਕਾਇਤਾਂ ਦੀ ਪੜ੍ਹਤਾਲ ਤੋਂ ਬਾਅਦ ਇਹ ਕਾਰਵਾਈ ਹੋਈ ਹੈ ਤੇ ਦੋਨਾਂ ਗਰੁੱਪਾਂ ਦੇ ਇੱਕ ਦਿਨ ਲਈ ਸ਼ਹਿਰ ਵਿਚ ਸਥਿਤ ਸਾਰੇ ਠੇਕਿਆਂ ਨੂੰ ਸੀਲ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਕੀ ਕਹਿੰਦੇ ਹਨ ਸਰਾਬ ਵੇਚਣ ਤੇ ਖਰੀਦਣ ਦੇ ਨਿਯਮ
ਆਮ ਤੌਰ ‘ਤੇ ਸਰਾਬ ਦੇ ਖਰੀਦਦਾਰਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਉਹ ਕਿੰਨੀਂ ਸਰਾਬ ਖਰੀਦ ਸਕਦੇ ਹਨ। ਐਕਸਾਈਜ਼ ਵਿਭਾਗ ਦੇ ਨਿਯਮਾਂ ਤਹਿਤ ਇੱਕ ਵਿਅਕਤੀ 750 ਐਮਐਲ ਦੀਆਂ ਸਿਰਫ਼ ਦੋ ਬੋਤਲਾਂ ਖਰੀਦ ਸਕਦਾ ਹੈ। ਇਸਤੋਂ ਇਲਾਵਾ ਜੇਕਰ ਪੰਜ ਵਿਅਕਤੀ ਕਿਸੇ ਵਹੀਕਲ ਵਿਚ ਸਵਾਰ ਹੋ ਕੇ ਜਾਂਦੇ ਹਨ ਤੇ ਤਾਂ ਉਹ ਪ੍ਰਤੀ ਵਿਅਕਤੀ 2-2 ਬੋਤਲਾਂ ਦੇ ਹਿਸਾਬ ਨਾਲ ਖਰੀਦੀ ਸਰਾਬ ਨੂੰ ਇਕੱਠੀ ਨਹੀਂ ਰੱਖ ਕੇ ਚੱਲ ਸਕਦੇ। ਅਜਿਹਾ ਹੋਣ ‘ਤੇ ਉਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਜਿਸਦੇ ਚੱਲਦੇ ਨਿਯਮਾਂ ਤਹਿਤ ਉਨ੍ਹਾਂ ਵੱਲੋਂ ਖਰੀਦੀਆਂ ਦੋ-ਦੋ ਬੋਤਲਾਂ ਹਰ ਵਿਅਕਤੀ ਦੇ ਕੋਲ ਮੌਜੂਦ ਹੋਣੀਆਂ ਚਾਹੀਦੀਆਂ ਹਨ। ਹਾਲਾਂਕਿ ਇੱਕ ਵਿਅਕਤੀ ਬੀਅਰ ਦੀ ਇੱਕ ਪੇਟੀ ਇਕੱਠੀ ਖਰੀਦ ਸਕਦਾ ਹੈ। ਦੂਜੇ ਪਾਸੇ ਸਰਾਬ ਠੇਕੇਦਾਰ ਵੀ ਅਬਾਕਾਰੀ ਐਕਟ ਤਹਿਤ ਬਿਨ੍ਹਾਂ ਪਰਮਿਟ ਤੋਂ ਬਲਕ ਵਿਚ ਸਰਾਬ ਨਹੀਂ ਵੇਚ ਸਕਦੇ ਤੇ ਨਾਂ ਹੀ ਸਸਤੀ ਵੇਚ ਸਕਦੇ ਹਨ। ਅਜਿਹਾ ਹੋਣ ‘ਤੇ ਉਨ੍ਹਾਂ ਵਿਰੁਧ ਕਾਰਵਾਈ ਹੋ ਸਕਦੀ ਹੈ, ਜਿਸ ਤਰ੍ਹਾਂ ਦੀ ਕਾਰਵਾਈ ਅੱਜ ਬਠਿੰਡਾ ਵਿਚ ਐਕਸਾਈਜ਼ ਵਿਭਾਗ ਵੱਲੋਂ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੇ ਵਾਰਡ ਨੰਬਰ 48 ਅਤੇ 46 ਦਾ ਕੀਤਾ ਦੌਰਾ

0

👉ਦੋਵਾਂ ਵਾਰਡਾਂ ਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਵਾਰਡ ਨੰਬਰ 48 ਅਤੇ 46 ਦਾ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਨਗਰ ਨਿਗਮ ਦੇ ਐਕਸੀਅਨ ਨੀਰਜ ਕੁਮਾਰ, ਵਾਰਡ ਨੰਬਰ 46 ਦੇ ਕੌਂਸਲਰ ਅਤੇ ਐਫ ਐਂਡ ਸੀਸੀ ਮੈਂਬਰ ਰਤਨ ਰਾਹੀ ਆਦਿ ਮੌਜੂਦ ਸਨ। ਇਸ ਦੌਰਾਨ ਉਹ ਵਾਰਡ ਨੰਬਰ 48 ਵਿੱਚ ਚੰਡੀਗੜ੍ਹ ਰੋਡ ਪਹੁੰਚੇ ਅਤੇ ਉਕਤ ਸੜਕ ‘ਤੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ Love Marriage ਕਰਵਾ ਕੇ ਬਠਿੰਡਾ ਦੀ ਅਦਾਲਤ ‘ਚ ਸੁਰੱਖਿਆ ਲੈਣ ਪੁੱਜੇ ਜੋੜੇ ‘ਤੇ ਹਮਲਾ

ਉਨ੍ਹਾਂ ਚੰਡੀਗੜ੍ਹ ਰੋਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਐਕਸੀਅਨ ਨੀਰਜ ਕੁਮਾਰ ਨੂੰ ਉਕਤ ਸਮੱਸਿਆਵਾਂ ਦੇ ਹੱਲ ਲਈ ਆਦੇਸ਼ ਦਿੱਤੇ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਵਾਰਡ ਨੰਬਰ 46 ਵਿੱਚ ਸਥਿਤ ਸ੍ਰੀ ਪੰਚ ਮੁਖੀ ਹਨੂੰਮਾਨ ਮੰਦਿਰ ਰੋਡ ਦਾ ਵੀ ਦੌਰਾ ਕਰਕੇ ਸੀਵਰੇਜ ਜਾਮ ਹੋਣ ਦੀ ਸਮੱਸਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਸਮੱਸਿਆ ਦੇ ਹੱਲ ਲਈ ਢੁਕਵੀਂ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਇਲਾਕਾ ਨਿਵਾਸੀਆਂ ਨੇ ਪੈਦਲ ਦੌਰਾ ਕਰ ਰਹੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਉਨ੍ਹਾਂ ਦਾ ਮੁੱਖ ਫਰਜ਼ ਹੈ ਅਤੇ ਅੱਜ ਉਨ੍ਹਾਂ ਨੇ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਜਾਇਜ਼ਾ ਲਿਆ ਹੈ ਅਤੇ ਜਲਦੀ ਹੀ ਸਮੱਸਿਆਵਾਂ ਦੇ ਹੱਲ ਲਈ ਯਤਨ ਸ਼ੁਰੂ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਦਾਅਵਾ; ਲੈਂਡ ਪੁਲਿੰਗ ਪਾਲਿਸੀ ਭਾਜਪਾ ਨੂੰ ਪੰਜਾਬ ‘ਚ ਮਜਬੂਤ ਕਰਨ ਦੀ ਕਵਾਇਦ

0

👉ਦੋਨੇਂ ਪਾਰਟੀਆਂ ਵਿਚਾਲੇ ਗੁਪਤ ਸਮਝੌਤੇ ਦਾ ਆਰੋਪ ਲਗਾਇਆ
Punjab News; ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਗਾਇਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਮਰਥਨ ਅਤੇ ਸਰਪ੍ਰਸਤੀ ਹੇਠ ਲਿਆਂਦੀ ਗਈ ਹੈ, ਜਿਸਨੇ ਸੂਬੇ ਵਿੱਚ ਮਰ ਰਹੀ ਭਾਜਪਾ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।ਇਕ ਬਿਆਨ ਰਾਹੀਂ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਅੱਗੇ ਕੁਝ ਨਜ਼ਰ ਨਹੀਂ ਆਉਂਦਾ, ਕੋਈ ਵੀ ਸਰਕਾਰ ਕਿਸਾਨਾਂ ਨੂੰ ਅਮਲੀ ਤੌਰ ਉੱਪਰ ਕੋਈ ਮੁਆਵਜ਼ਾ ਦਿੱਤੇ ਬਗੈਰ ਉਨ੍ਹਾਂ ਪਾਸੋਂ ਜ਼ਮੀਨ ਖੋਹਣ ਵਰਗੇ ਅਜਿਹੇ ਅਪ੍ਰਸਿੱਧ ਕਦਮ ਨਾਲ ਕਿਉਂ ਅੱਗੇ ਵਧੇਗੀ।

ਇਹ ਵੀ ਪੜ੍ਹੋ ਐੱਮ.ਪੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

ਉਨ੍ਹਾਂ ਕਿਹਾ ਕਿ ‘ਆਪ’ ਚਲਾਕੀ ਨਾਲ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਭਾਜਪਾ ਦੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਹੜੇ ਭਗਵਾ ਪਾਰਟੀ ਦੀ ਪਹੁੰਚ ਤੋਂ ਬਾਹਰ ਸਨ।ਵੜਿੰਗ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ, ਖਾਸ ਕਰਕੇ ਕਿਸਾਨਾਂ ਵਿੱਚ ਕੋਈ ਮੌਜੂਦਗੀ ਨਹੀਂ ਹੈ, ਉਹ ਵੀ ਲੈਂਡ ਪੁਲਿੰਗ ਪਾਲਿਸੀ ਦੇ ਵਿਰੋਧ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਈ ਸੀ। ਜਦਕਿ ਕੁਝ ਸਾਲ ਪਹਿਲਾਂ, ਇੱਥੋਂ ਤੱਕ ਕਿ ਪਿਛਲੇ ਸਾਲ ਪਾਰਲੀਮਾਨੀ ਚੋਣਾਂ ਦੌਰਾਨ ਵੀ, ਭਾਜਪਾ ਆਗੂਆਂ ਅਤੇ ਉਮੀਦਵਾਰਾਂ ਨੂੰ ਕਿਸਾਨ ਵਿਰੋਧੀ ਨੀਤੀਆਂ ਕਾਰਨ ਪਿੰਡਾਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਸੀ ਅਤੇ ਹੁਣ ਭਾਜਪਾ ਕਿਸਾਨੀ ਦੇ ਹੱਕਾਂ ਦੀ ਪੈਰਵੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ ਕਰ ਲਿਓ ਘਿਓ ਨੂੰ ਭਾਂਡਾ; ਬਠਿੰਡਾ ‘ਚ ਚੋਰਾਂ ਵੱਲੋਂ ਸਰਕਾਰੀ ਬੱਸ ਚੋਰੀ ਕਰਨ ਦੀ ਕੋਸ਼ਿਸ਼

ਜਿਸ ਬਾਰੇ ਉਨ੍ਹਾਂ ਪੁੱਛਿਆ ਕਿ ਕੀ ਇਹ ਇਹ ਪੰਜਾਬ ਵਿੱਚ ਮਰ ਰਹੀ ਭਾਜਪਾ ਨੂੰ ਨਵੀਂ ਜ਼ਿੰਦਗੀ ਨਹੀਂ ਦੇ ਰਹੇ ਹਨ, ਤਾਂ ਹੋਰ ਕੀ ਹੈ।ਇਸ ਦੌਰਾਨ ਵੜਿੰਗ ਨੇ “ਲੈਂਡ ਪੂਲਿੰਗ ਪਾਲਿਸੀ” ਨੂੰ “ਲੈਂਡ ਲੁੱਟ ਪਾਲਿਸੀ” ਵਜੋਂ ਦਰਸਾਉਂਦੇ ਹੋਏ, ਹੈਰਾਨੀ ਪ੍ਰਗਟਾਈ ਕਿ ‘ਆਪ’ ਨੇ ਅਜਿਹੀ ਪੁਰਾਣੀ ਨੀਤੀ ਕਿਉਂ ਅਪਣਾਈ। ਜਦਕਿ ਆਧੁਨਿਕ ਸਮੇਂ ਵਿੱਚ, ਕਿਸਾਨਾਂ ਨੂੰ ਉਨ੍ਹਾਂ ਤੋਂ ਐਕਵਾਇਰ ਕੀਤੀ ਗਈ ਜ਼ਮੀਨ ਲਈ ਬਾਜ਼ਾਰ ਕੀਮਤਾਂ ਤੋਂ ਤਿੰਨ ਗੁਣਾ ਤੱਕ ਮੁਆਵਜ਼ਾ ਦਿੱਤਾ ਜਾਂਦਾ ਹੈ ਅਤੇ ਇੱਥੇ ‘ਆਪ’ ਬਿਨਾਂ ਕਿਸੇ ਪੈਸੇ ਤੋ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਜਵਾ ਨੇ ਆਸਟਰੇਲੀਆ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ ‘ਚ ਵਣਜ ਦੂਤਘਰ ਦੀ ਮੰਗ ਕੀਤੀ

Australia News: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੈਨਬਰਾ ਦੀ ਸੰਸਦ ਵਿੱਚ ਆਸਟਰੇਲੀਆ ਦੇ ਪ੍ਰਮੁੱਖ ਸੰਸਦ ਮੈਂਬਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਜਿਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਵਿਚ ਆਸਟ੍ਰੇਲੀਆ ਦੇ ਨਾਗਰਿਕਤਾ, ਕਸਟਮ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਸਹਾਇਕ ਮੰਤਰੀ ਅਤੇ ਅੰਤਰਰਾਸ਼ਟਰੀ ਸਿੱਖਿਆ ਲਈ ਸਹਾਇਕ ਮੰਤਰੀ, ਸੰਸਦ ਮੈਂਬਰ ਜੇਸਨ ਵੁੱਡ ਅਤੇ ਸੰਸਦ ਮੈਂਬਰ ਮੈਰੀ ਡੌਇਲ ਸ਼ਾਮਲ ਸਨ।

ਇਹ ਵੀ ਪੜ੍ਹੋ ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਵਿਚਾਰ-ਵਟਾਂਦਰੇ ਦੌਰਾਨ ਬਾਜਵਾ ਨੇ ਚੰਡੀਗੜ੍ਹ ਵਿੱਚ ਆਸਟਰੇਲੀਆਈ ਕੌਂਸਲੇਟ ਸਥਾਪਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਹਜ਼ਾਰਾਂ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ ਜੋ ਸਿੱਖਿਆ, ਕੰਮ ਅਤੇ ਪਰਿਵਾਰਕ ਮਿਲਾਪ ਲਈ ਆਸਟ੍ਰੇਲੀਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ ਕੌਂਸਲਰ ਪਹੁੰਚ ਵਿੱਚ ਸੁਧਾਰ ਹੋਵੇਗਾ ਬਲਕਿ ਪੰਜਾਬ ਅਤੇ ਆਸਟਰੇਲੀਆ ਦਰਮਿਆਨ ਕੂਟਨੀਤਕ ਅਤੇ ਲੋਕਾਂ ਦੇ ਆਪਸੀ ਸਬੰਧ ਵੀ ਡੂੰਘੇ ਹੋਣਗੇ। ਮੀਟਿੰਗਾਂ ਵਿੱਚ ਕਈ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਵਿਚਾਰ-ਵਟਾਂਦਰੇ ਦਾ ਇੱਕ ਮੁੱਖ ਖੇਤਰ ਐਗਰੋ-ਪ੍ਰੋਸੈਸਿੰਗ ਉਦਯੋਗ ਸੀ।

ਇਹ ਵੀ ਪੜ੍ਹੋ ਐੱਮ.ਪੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

ਬਾਜਵਾ ਨੇ ਡੇਅਰੀ, ਜਲ ਪ੍ਰਬੰਧਨ ਅਤੇ ਟਿਕਾਊ ਖੇਤੀ ਵਿਧੀਆਂ ਵਿੱਚ ਪੰਜਾਬ-ਆਸਟਰੇਲੀਆ ਸਹਿਯੋਗ ਦੇ ਮੌਕਿਆਂ ‘ਤੇ ਚਾਨਣਾ ਪਾਇਆ ਅਤੇ ਪੰਜਾਬ ਦੇ ਐਗਰੋ-ਪ੍ਰੋਸੈਸਿੰਗ ਸੈਕਟਰ ਵਿੱਚ ਆਸਟਰੇਲੀਆ ਦੇ ਨਿਵੇਸ਼ ਦੀ ਅਪੀਲ ਕੀਤੀ। ਸਿੱਖਿਆ ਦੇ ਮੁੱਦੇ ‘ਤੇ ਬਾਜਵਾ ਨੇ ਆਸਟ੍ਰੇਲੀਆ ਵਿਚ ਪੰਜਾਬੀ ਵਿਦਿਆਰਥੀਆਂ ਨੂੰ ਦਰਪੇਸ਼ ਚਿੰਤਾਵਾਂ ਦਾ ਜ਼ਿਕਰ ਕੀਤਾ, ਜਿਸ ਵਿਚ ਵੀਜ਼ਾ ਪ੍ਰਕਿਰਿਆ ਵਿਚ ਦੇਰੀ, ਕਾਨੂੰਨੀ ਰਸਤਿਆਂ ਬਾਰੇ ਜਾਗਰੂਕਤਾ ਦੀ ਘਾਟ ਅਤੇ ਕੁਝ ਮਾਈਗ੍ਰੇਸ਼ਨ ਏਜੰਟਾਂ ਦੁਆਰਾ ਸ਼ੋਸ਼ਣ ਸ਼ਾਮਲ ਹਨ।

ਇਹ ਵੀ ਪੜ੍ਹੋ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਉਨ੍ਹਾਂ ਨੇ ਦੋਵਾਂ ਖੇਤਰਾਂ ਦੇ ਸਿੱਖਿਆ ਵਿਭਾਗਾਂ ਦਰਮਿਆਨ ਵਿਦਿਆਰਥੀਆਂ ਦੇ ਸਮਰਥਨ ਅਤੇ ਸਹਿਯੋਗ ਨੂੰ ਬਿਹਤਰ ਬਣਾਉਣ ਲਈ ਇੱਕ ਦੁਵੱਲੀ ਸਿੱਖਿਆ ਟਾਸਕ ਫੋਰਸ ਬਣਾਉਣ ਦਾ ਪ੍ਰਸਤਾਵ ਦਿੱਤਾ। ਬਾਜਵਾ ਨੇ ਸੱਭਿਆਚਾਰਕ ਕੂਟਨੀਤੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਅਤੇ ਪੰਜਾਬੀ ਅਤੇ ਆਸਟਰੇਲੀਆਈ ਭਾਈਚਾਰਿਆਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਨਾਉਣ ਲਈ ਆਸਟਰੇਲੀਆ ਵਿੱਚ ਸਾਲਾਨਾ ਪੰਜਾਬੀ ਸੱਭਿਆਚਾਰਕ ਮੇਲਾ ਕਰਵਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਖੇਡਾਂ, ਕਾਰੋਬਾਰ ਅਤੇ ਮੀਡੀਆ ਵਿੱਚ ਪੰਜਾਬੀ-ਆਸਟਰੇਲੀਆਈ ਲੋਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਨੂੰ ਦੋਵਾਂ ਸਮਾਜਾਂ ਦਰਮਿਆਨ ਇੱਕ ਪੁਲ ਦੱਸਿਆ।

ਇਹ ਵੀ ਪੜ੍ਹੋ Love Marriage ਕਰਵਾ ਕੇ ਬਠਿੰਡਾ ਦੀ ਅਦਾਲਤ ‘ਚ ਸੁਰੱਖਿਆ ਲੈਣ ਪੁੱਜੇ ਜੋੜੇ ‘ਤੇ ਹਮਲਾ

ਬਾਜਵਾ ਨੇ ਕਿਹਾ ਕਿ ਪੰਜਾਬੀ ਪੰਜਾਬ ਅਤੇ ਆਸਟਰੇਲੀਆ ਦਰਮਿਆਨ ਮਜ਼ਬੂਤ ਸਬੰਧ ਬਣਾਉਣ ਲਈ ਵਚਨਬੱਧ ਹਨ, ਜਿਨ੍ਹਾਂ ਦੀਆਂ ਜੜ੍ਹਾਂ ਸ਼ਮੂਲੀਅਤ, ਵਿਕਾਸ ਅਤੇ ਆਪਸੀ ਸਤਿਕਾਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਆਧਾਰਿਤ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਿਚਾਰ-ਵਟਾਂਦਰੇ ਦੇ ਠੋਸ ਨਤੀਜੇ ਨਿਕਲਣਗੇ ਜਿਸ ਨਾਲ ਪੰਜਾਬੀ ਪ੍ਰਵਾਸੀਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਪੰਜਾਬ ਅਤੇ ਆਸਟਰੇਲੀਆ ਦੋਵਾਂ ਲਈ ਰਣਨੀਤਕ ਹਿੱਤਾਂ ਨੂੰ ਵੀ ਅੱਗੇ ਵਧਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ ਐਮ.ਓ.ਯੂ. ‘ਤੇ ਹਸਤਾਖਰ

0

👉ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਵਚਨਬੱਧ : ਹਰਭਜਨ ਸਿੰਘ ਈਟੀਓ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਅਹਿਮ ਕਦਮ ਪੁੱਟਦਿਆਂ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਅਤੇ ਆਈ.ਆਈ.ਟੀ. ਰੂਪਨਗਰ ਦਰਮਿਆਨ ਅੱਜ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ ਗਏ। ਇਸ ਤਹਿਤ ਐਮ.ਓ.ਯੂ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਵਿਖੇ ਏ.ਆਈ. ਅਧਾਰਤ ਸਾਈਬਰ-ਫ਼ਿਜ਼ੀਕਲ ਸਿਸਟਮ (ਸੀਪੀਐਸ) ਲੈਬ ਦੀ ਸਥਾਪਨਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਕੀਤੀ ਗਈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਭਵਿੱਖੀ ਸਕਿੱਲਾਂ ਨਾਲ ਲੈਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਹ ਲੈਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਂ ਤਕਨਾਲੋਜੀ ਵਿੱਚ ਰਿਸਰਚ ਸਹਿਯੋਗ, ਤਕਨੀਕੀ ਸਹਾਇਤਾ ਅਤੇ ਪ੍ਰਯੋਗਾਤਮਕ ਸਿਖਲਾਈ ਪ੍ਰਦਾਨ ਕਰਨਾ ਵਿਚ ਮਦਦ ਕਰੇਗੀ। ਇਹ ਲੈਬ ਰਿਸਰਚ, ਨਵੀਨਤਾ ਅਤੇ ਤਕਨੀਕੀ ਤਾਲੀਮ ਵਿੱਚ ਸਹਿਯੋਗ ਅਤੇ ਉਦਯੋਗ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਕਿੱਲ ਅਧਾਰਿਤ ਸਿੱਖਿਆ ਮਡਿਊਲਾਂ ਦੀ ਤਿਆਰੀ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਇਸ ਸਮਝੌਤੇ ਉਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਅਤੇ ਆਈ.ਆਈ.ਟੀ. ਰੂਪਨਗਰ ਦੇ ਅਧਿਕਾਰੀਆਂ ਵਲੋਂ ਹਸਤਾਖਰ ਕੀਤੇ ਗਏ।ਇਸ ਮੌਕੇ ਤੇ ਆਈ.ਆਈ.ਟੀ. ਰੂਪਨਗਰ ਦੇ ਉੱਚ ਅਧਿਕਾਰੀ, ਨੋਮੀਨੀ ਡਾਇਰੈਕਟਰ ਅਤੇ ਪ੍ਰਿੰਸੀਪਲ ਕਮਲਦੀਪ ਕੌਰ, ਸਕਿਲਿੰਗ ਅਤੇ ਸਟਾਰਟਅੱਪ ਟੀਮ, ਪੰਜਾਬ ਸਰਕਾਰ ਦੇ ਪੰਜਾਬ ਕਮਿਊਨੀਕੇਸ਼ਨਜ਼ ਵਿਭਾਗ, ਤਕਨੀਕੀ ਸਿੱਖਿਆ ਵਿਭਾਗ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦੀ ਫੈਕਲਟੀ ਟੀਮ ਕਸ਼ਮੀਰੀ ਲਾਲ, ਡਾ. ਹਰਪ੍ਰੀਤ ਸਿੰਘ ਸੋਚ, ਸਤੀਸ਼ ਕੁਮਾਰ, ਸੁਮੀਤਰਬੀਰ ਸਿੰਘ, ਨਵਨੀਤ ਕੌਰ, ਪ੍ਰਭਜੀਤ ਕੌਰ, ਸੁਰਿੰਦਰ ਸਿੰਘ,ਹਰਪ੍ਰੀਤ ਕੌਰ (ਜੀਪੀਸੀ ਭਿਖੀਵਿੰਡ) ਅਤੇ ਜਸਬੀਰ ਸਿੰਘ (ਜੀਪੀਸੀ ਬਟਾਲਾ) ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

0

👉ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 1 ਅਗਸਤ ਨੂੰ ਫਾਜ਼ਿਲਕਾ ਤੋਂ ਨਸ਼ਾ ਰੋਕਥਾਮ ਪਾਠਕ੍ਰਮ ਦੀ ਕਰਨਗੇ ਸ਼ੁਰੂਆਤ: ਹਰਜੋਤ ਸਿੰਘ ਬੈਂਸ
Chandigarh news:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣਗੇ, ਜੋ 27 ਹਫ਼ਤਿਆਂ ਲਈ ਹਰ ਪੰਦਰਵਾੜੇ ਕਰਵਾਏ ਜਾਣਗੇ ਅਤੇ ਇਸ ਵਿੱਚ ਦਸਤਾਵੇਜ਼ੀ, ਕੁਇੱਜ਼, ਪੋਸਟਰ ਅਤੇ ਇੰਟਰਐਕਟਿਵ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਇਹ ਸੈਸ਼ਨ ਨਸ਼ਿਆਂ ਬਾਰੇ ਮਿੱਥ ਨੂੰ ਦੂਰ ਕਰਨ, ਨਸ਼ਿਆਂ ਨੂੰ ਨਾਂਹ ਕਰਨ ਸਬੰਧੀ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਦਾ ਵਿਰੋਧ ਕਰਨ ਵਰਗੇ ਮੁੱਖ ਖੇਤਰਾਂ ‘ਤੇ ਕੇਂਦ੍ਰਤ ਹੋਣਗੇ ਅਤੇ ਵਿਦਿਆਰਥੀਆਂ ਨੂੰ ਸੂਚਿਤ ਫੈਸਲੇ ਲੈਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਗੇ।ਸ. ਬੈਂਸ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਵਿਆਪਕ ਪਹੁੰਚ ਹੋਵੇਗੀ, ਜਿਸ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ 6,500 ਤੋਂ ਵੱਧ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਵਿਆਪਕ ਪ੍ਰੋਗਰਾਮ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਮਹੱਤਵਪੂਰਨ ਪ੍ਰਭਾਵ ਨੂੰ ਯਕੀਨੀ ਬਣਾਏਗਾ, ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗਾ।ਇਹ ਪਹਿਲ ਪ੍ਰੋਗਰਾਮ ਖੋਜ ਆਧਾਰਿਤ ਹੈ, ਜੋ ਮੋਹਰੀ ਵਿਵਹਾਰ ਵਿਗਿਆਨੀਆਂ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ 78 ਸਰਕਾਰੀ ਸਕੂਲਾਂ ਵਿੱਚ 9600 ਵਿਦਿਆਰਥੀਆਂ ਉੱਤੇ ਕੀਤੇ ਗਏ ਰੈਂਡਮ ਟਰਾਇਲਾਂ ਰਾਹੀਂ ਇਸ ਦਾ ਮੁਲਾਂਕਣ ਕੀਤਾ ਗਿਆ, ਦਿਸ ਦੇ ਬੇਹੱਦ ਮਹੱਤਵਪੂਰਨ ਨਤੀਜੇ ਸਾਹਮਣੇ ਆਏ। ਇਹਨਾਂ ਟਰਾਇਲਾਂ ਵਿੱਚ ਨਸ਼ੇ ਦੇ ਜ਼ੋਖਮ ਪ੍ਰਤੀ ਜਾਗਰੂਕਤਾ ਵਿੱਚ ਇੱਕ ਵਿਸ਼ੇਸ਼ ਸੁਧਾਰ ਦੇਖਣ ਨੂੰ ਮਿਲਿਆ। ਚਿੱਟੇ ਦੀ ਇੱਕ ਵਾਰ ਵਰਤੋਂ ਨਾਲ ਆਦਤ ਲੱਗਣ ਦੇ ਖ਼ਤਰੇ ਨੂੰ 90 ਫ਼ੀਸਦ ਵਿਦਿਆਰਥੀਆਂ ਨੇ ਸਮਝਿਆ, ਜਦੋਂਕਿ ਕੰਟਰੋਲਡ ਸਮੂਹ ਵਿੱਚ ਇਹ ਦਰ 69 ਫ਼ੀਸਦ ਸੀ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਇਸ ਤੋਂ ਇਲਾਵਾ ਟਰਾਇਲ ਦੌਰਾਨ “ਨਸ਼ੇ ਨੂੰ ਇੱਛਾ-ਸ਼ਕਤੀ ਨਾਲ ਛੱਡਿਆ ਜਾ ਸਕਦਾ ਹੈ” ਉੱਤੇ ਵਿਸ਼ਵਾਸ ਕਰਨ ਵਾਲਿਆਂ ਦੀ ਗਿਣਤੀ 50 ਫ਼ੀਸਦ ਤੋਂ ਘੱਟ ਕੇ 20 ਫ਼ੀਸਦ ਰਹਿ ਗਈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਹਾਕਿਆਂ ਤੋਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਸਰਪ੍ਰਸਤੀ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣਨ ਦਾ ਰਿਹਾ ਹੈ ਜਿਸ ਨੇ ਸੂਬਾ ਪੱਧਰੀ, ਖੋਜ-ਅਧਾਰਤ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕੀਤਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕਲਾਸਰੂਮ ਤੋਂ ਸ਼ੁਰੂ ਹੁੰਦੀ ਹੈ, ਥਾਣਿਆਂ ਤੋਂ ਨਹੀਂ।ਸਿੱਖਿਆ ਮੰਤਰੀ ਨੇ ਇਸ ਸਾਲ ਮਾਰਚ ਵਿੱਚ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਬਾਰੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਖ਼ਤ ਕਾਰਵਾਈਆਂ ਕੀਤੀਆਂ ਹਨ, ਜਿਸ ਵਿੱਚ 23,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਣਾ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨਾ ਅਤੇ 1000 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨਾ ਸ਼ਾਮਲ ਹੈ। ਇਹ ਯਤਨ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਦੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐੱਮ.ਪੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

0

👉ਮਰੀਜ਼ਾਂ ਨੂੰ ਹੋਰ ਬਿਹਤਰ ਸੁਵਿਧਾਵਾਂ ਦੇਣ ਵਾਸਤੇ ਲਏ ਗਏ ਫ਼ੈਸਲੇ
Chandigarh News:ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਇੱਕ ਮੀਟਿੰਗ ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਹਸਪਤਾਲ ਦੇ ਵਿਕਾਸ ਨਾਲ ਜੁੜੇ ਲੰਬੇ ਸਮੇਂ ਤੋਂ ਬਕਾਇਆ ਚੱਲ ਰਹੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਖਾਸ ਤੌਰ ਤੇ ਆਉਂਦੇ ਸਮੇਂ ਦੌਰਾਨ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਮੁਹਈਆ ਕਰਵਾਉਣ ਵਾਸਤੇ 4 ਕਰੋੜ ਰੁਪਏ ਦੇ ਫੰਡ ਦੀ ਤਜਵੀਜ਼ ਵੀ ਕੀਤੀ ਗਈ।

ਇਹ ਵੀ ਪੜ੍ਹੋ  ਤਿੰਨ ਭੈਣਾਂ ਦੀ ਮਿਹਨਤ ਰੰਗ ਲਿਆਈ, ਗਰੀਬੀ ਵੀ ਰਾਹ ਨਾ ਰੋਕ ਪਾਈ

ਮੀਟਿੰਗ ਵਿੱਚ ਹਸਪਤਾਲ ਦੇ ਨੁਮਾਇੰਦੇ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ ਤਿਵਾੜੀ ਨੇ ਹੈਰਾਨੀ ਪ੍ਰਗਟਾਈ ਕਿ ਪਿਛਲੇ ਪੰਜ ਸਾਲਾਂ ਦੌਰਾਨ ਰੋਗੀ ਕਲਿਆਣ ਸਮਿਤੀ ਦੀ ਇਕ ਵੀ ਮੀਟਿੰਗ ਨਹੀਂ ਹੋਈ, ਜਿਸਦਾ 37 ਕਰੋੜ ਰੁਪਏ ਦਾ ਫੰਡ ਹੈ। ਬੀਤੇ ਲੰਬੇ ਸਮੇਂ ਤੋਂ ਮੀਟਿੰਗ ਨਾ ਹੋਣ ਕਾਰਨ ਕਈ ਪ੍ਰੋਜੈਕਟ ਲਟਕੇ ਪਏ ਸਨ। ਇਸ ਦੌਰਾਨ ਹਸਪਤਾਲ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਉਪਲਬਧ ਕਰਾਉਣ ਲਈ ਕਰੀਬ 4 ਕਰੋੜ ਰੁਪਏ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ। ਜਿਨ੍ਹਾਂ ਵਿਚ ਸੀਨੀਅਰ ਸਿਟੀਜਨਾਂ ਨੂੰ ਉਹਨਾਂ ਦੇ ਘਰ ਤੱਕ ਸੁਵਿਧਾ ਮੁਹਈਆ ਕਰਵਾਉਣ ਲਈ ਐਮ.ਪੀ ਕੋਟੇ ਚੋਂ ਇਕ ਐਂਬੂਲੈਂਸ ਦੇਣ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ  ਕਰ ਲਿਓ ਘਿਓ ਨੂੰ ਭਾਂਡਾ; ਬਠਿੰਡਾ ‘ਚ ਚੋਰਾਂ ਵੱਲੋਂ ਸਰਕਾਰੀ ਬੱਸ ਚੋਰੀ ਕਰਨ ਦੀ ਕੋਸ਼ਿਸ਼

ਇਸ ਤੋਂ ਇਲਾਵਾ, ਰੋਗੀ ਕਲਿਆਣ ਸਮਿਤੀ ਤੇ ਕੋਟੇ ਚੋਂ ਨਵਾਂ ਸਟਾਫ ਰੱਖਿਆ ਜਾਵੇਗਾ ਅਤੇ ਸੀਨੀਅਰ ਸਿਟੀਜਨ ਮਰੀਜ਼ਾਂ ਵਾਸਤੇ 24 ਘੰਟੇ ਹੈਲਪਲਾਈਨ ਦੀ ਸੂਬਾ ਉਪਲਬਧ ਹੋਵੇਗੀ, ਜਿਨਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹਨਾਂ ਦੇ ਘਰੋਂ ਇਲਾਜ਼ ਵਾਸਤੇ ਲਿਆਇਆ ਜਾ ਸਕਦਾ ਹੈ।ਇਸ ਤੋਂ ਇਲਾਵਾ, ਹਸਪਤਾਲ ਨਾਲ ਲਗਦੇ ਮੈਡੀਕਲ ਕਾਲਜ ਦੇ ਵਿਦਿਰਥੀਆਂ ਲਈ ਮੈਡੀਕਲ ਨਾਲ ਜੁੜੇ ਰਸਾਲੇ ਆਦਿ ਐਂਟੀ ਪਲੇਗਰੀਜਮ ਸਾਫਟਵੇਅਰ ਖਰੀਦਣ ਵਾਸਤੇ ਇਕ ਕਰੋੜ ਰੁਪਏ ਦੇ ਫੰਡ ਦੀ ਤਜਵੀਜ਼ ਵੀ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਮਨ ਸਿੰਘ ਨੇ ਪ੍ਰਸ਼ਾਸਨ ਵੱਲੋਂ ਨਾਮਜਦ ਅਧਿਕਾਰੀ ਅਤੇ ਮੈਂਬਰ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

👉ਲਾਲ ਕਿਲ੍ਹੇ ਦੀ ਫਸੀਲ ’ਤੇ ਪ੍ਰਧਾਨ ਮੰਤਰੀ ਤਾਂ ਬਦਲਦੇ ਰਹੇ, ਪਰ ਉਨ੍ਹਾਂ ਦੇ ਭਾਸ਼ਣ ਨਹੀਂ ਬਦਲੇ
👉ਕੈਪਟਨ, ਬਾਦਲ ਅਤੇ ਮਜੀਠੀਆ ਨੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਨੇ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਵੀ ਨੰਗਾ ਕੀਤਾ ਹੈ ਜੋ ਸੂਬੇ ਨੂੰ ਲੁੱਟਣ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਆਪਸ ਵਿੱਚ ਮਿਲੀਆਂ ਹੋਈਆਂ ਅਤੇ ਬਰਾਬਰ ਦੀਆਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਇਹ ਜੰਗ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਸੂਬੇ ਦੇ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਿਭਾਉਣ।ਮੁੱਖ ਮੰਤਰੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ, ਬਾਦਲ, ਮਜੀਠੀਆ ਨੇ ਆਪਣੇ ਨਿੱਜੀ ਹਿੱਤਾਂ ਖ਼ਾਤਰ ਪੰਜਾਬ ਅਤੇ ਇਸਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਆਪਣੇ ਪਰਿਵਾਰਾਂ ਦੀ ‘ਦੋਗਲੀ ਵਿਰਾਸਤ’ ਨੂੰ ਜਾਰੀ ਰੱਖਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਕਾਰਨ ਅੱਜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ, ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੀ ਰਾਤ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ, ਜੋ ਆਪਣੇ ਭਤੀਜੇ ਮਜੀਠੀਆ ਦੇ ਮਨੁੱਖੀ ਅਧਿਕਾਰਾਂ ਬਾਰੇ ਵਧ-ਚੜ੍ਹ ਕੇ ਬੋਲ ਰਹੇ ਹਨ, ਅਤੇ ਉਨ੍ਹਾਂ ਦਾ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਨੂੰ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ , ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਫਲ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹਿਆਂ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਅਦ ਵੀ ਅਸਲ ਮਾਇਨੇ ਵਿੱਚ ਆਜ਼ਾਦੀ ਦਾ ਲਾਭ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਆਜ਼ਾਦੀ ਦਾ ਨਾਜਾਇਜ਼ ਫਾਇਦਾ ਚੁੱਕਦਿਆਂ ਪੰਜਾਬ ਨੂੰ ਚਿੱਟੇ ਵਰਗੇ ਨਸ਼ਿਆਂ, ਲੋਕਾਂ ਦੇ ਪੈਸੇ ਨੂੰ ਲੁੱਟਣ, ਭ੍ਰਿਸ਼ਟਾਚਾਰ ਅਤੇ ਹੋਰ ਅਲ੍ਹਾਮਤਾਂ ਨੂੰ ਹੱਲਾਸ਼ੇਰੀ ਦੇਣ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ ਆਪਣੇ ਆਜ਼ਾਦੀ ਦਿਵਸ ਭਾਸ਼ਣਾਂ ਵਿੱਚ ਇਹੀ ਬਿਆਨ ਦਿੰਦੇ ਆਏ ਹਨ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਇਹ ਵਧੇਰੇ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਡਰਾਮੇ ਹੀ ਦਿੱਤੇ ਹਨ ਅਤੇ ਜਨਤਾ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਕੋਈ ਠੋਸ ਯਤਨ ਨਹੀਂ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਕੇਂਦਰ ਵਿਚਲੇ ਸੱਤਾਧਾਰੀ ਲੋਕਾਂ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹਾਨ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਆਪਣੀ ਦੇਸ਼ ਭਗਤੀ ਲਈ ਸੱਤਾਧਾਰੀ ਲੋਕਾਂ ਤੋਂ ਕਿਸੇ ਵੀ ਤਰ੍ਹਾਂ ਦੇ ਐਨਓਸੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦਾ ਅਜਿਹਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਬਲਕਿ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸਮਾਂ ਹੈ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣ ਵਾਸਤੇ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਹਮੇਸ਼ਾ ਸ਼ਹੀਦ ਭਗਤ ਸਿੰਘ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸ਼ਹੀਦ ਕੋਈ ਆਮ ਇਨਸਾਨ ਨਹੀਂ ਸਨ ਸਗੋਂ ਉਹ ਇੱਕ ਸੋਚ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪਿੰਡ ਬਾਹਮਣ ਵਾਲਾ ਕ+ਤ+ਲ ਕਾਂਡ ਦਾ ਇੱਕ ਸ਼ੂਟਰ ਕਾਬੂ, ਪੁਲਿਸ ਮੁਕਾਬਲੇ ‘ਚ ਹੋਇਆ ਜਖ਼ਮੀ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਯਤਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਹਰ ਕੰਮ ਸ਼ਹੀਦ-ਏ-ਆਜ਼ਮ ਤੋਂ ਪ੍ਰੇਰਿਤ ਰਿਹਾ ਕਿਉਂਕਿ ਉਨ੍ਹਾਂ ਨੂੰ ਉਸੇ ਜਗ੍ਹਾ ‘ਤੇ ਲੋਕਾਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਜਿੱਥੇ ਸ਼ਹੀਦ ਭਗਤ ਸਿੰਘ ਨੇ ਬੋਲ਼ਿਆਂ ਦੇ ਕੰਨ੍ਹ ਖੋਲ੍ਹਣ ਲਈ ਸ਼ਕਤੀਸ਼ਾਲੀ ਬ੍ਰਿਟਿਸ਼ ਰਾਜ ਨੂੰ ਬੰਬ ਸੁੱਟ ਕੇ ਨੂੰ ਹਿਲਾ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਅਤੇ ਪੂਰੇ ਮੰਤਰੀ ਮੰਡਲ ਨੇ ਖਟਕੜ ਕਲਾਂ ਦੀ ਪਵਿੱਤਰ ਧਰਤੀ ‘ਤੇ ਆਪਣਏ ਅਹੁਦੇ ਦੀ ਸਹੁੰ ਚੁੱਕੀ ਹੋਵੇ। ਉਨ੍ਹਾਂ ਕਿਹਾ ਕਿ 23 ਮਾਰਚ, 2022 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਸੀ, ਜੋ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸਏਐਸ ਨਗਰ (ਮੋਹਾਲੀ) ਦੇ ਪ੍ਰਵੇਸ਼ ਦੁਆਰ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸਨਮਾਨ ਵਿੱਚ ਉਨ੍ਹਾਂ ਦਾ 30 ਫੁੱਟ ਉੱਚਾ ਦਿਉ-ਕੱਦ ਬੁੱਤ ਸਥਾਪਤ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਅਧਿਕਾਰਤ ਤੌਰ ‘ਤੇ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਵੀ ਫੈਸਲਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕ ਇਨ੍ਹਾਂ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਸੂਬੇ ਦੀ ਵੱਧ ਤੋਂ ਵੱਧ ਸੇਵਾ ਕਰਨ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਸੰਤੋਸ਼ ਕਟਾਰੀਆ ਸਮੇਤ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Love Marriage ਕਰਵਾ ਕੇ ਬਠਿੰਡਾ ਦੀ ਅਦਾਲਤ ‘ਚ ਸੁਰੱਖਿਆ ਲੈਣ ਪੁੱਜੇ ਜੋੜੇ ‘ਤੇ ਹਮਲਾ

0

👉ਲੜਕੀ ਦੇ ਮਾਪਿਆਂ ਵੱਲੋਂ ਲੜਕੀ ਨੂੰ ਜਬਰੀ ਵਾਪਸ ਲਿਜਾਣ ਦੀ ਕੀਤੀ ਕੋਸ਼ਿਸ, ਲੜਕੀ ਦੇ ਪ੍ਰਵਾਰ ਵਾਲੇ ਗ੍ਰਿਫਤਾਰ

Bathinda News: ਬਠਿੰਡਾ ਦੀਆਂ ਜ਼ਿਲ੍ਹਾ ਕਚਿਹਰੀਆਂ ਦੇ ਵਿਚ ਸੋਮਵਾਰ ਨੂੰ ਬਾਅਦ ਦੁਪਿਹਰ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦ ਦੋ ਦਿਨ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ‘ਲੜਕੇ’ ਉਪਰ ਲੜਕੀ ਦੇ ਪ੍ਰਵਾਰ ਵਾਲਿਆਂ ਨੇ ਹਮਲਾ ਕਰ ਦਿੱਤਾ ਅਤੇ ਲੜਕੀ ਨੂੰ ਜਬਰੀ ਆਪਣੇ ਨਾਲ ਲਿਜਾਣਾ ਚਾਹਿਆ। ਪ੍ਰੰਤੂ ਇਸ ਦੌਰਾਨ ਮੌਕੇ ‘ਤੇ ਪੀਸੀਆਰ ਟੀਮ ਪੁੱਜਣ ਕਾਰਨ ਨਵਵਿਆਹੇ ਜੋੜੇ ਦਾ ਬਚਾਅ ਰਿਹਾ ਅਤੇ ਪੁਲਿਸ ਨੇ ਮੌਕੇ ‘ਤੇ ਹੀ ਲੜਕੀ ਦੇ ਪਿਊ, ਦਾਦੇ ਤੇ ਇੱਕ ਚਾਚੇ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇੱਕ ਜਣਾ ਫ਼ਰਾਰ ਹੋਣ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦਸਿਆ ਕਿ ਪਿੰਡ ਰੋਮਾਣਾ ਅਜੀਤ ਸਿੰਘ ਦਾ ਲੜਕਾ ਮਨਪ੍ਰੀਤ ਸਿੰਘ ਨੇ ਪਿੰਡ ਠੱਠੀ ਭਾਈ ਦੀ ਗੁਰਜੀਤ ਕੌਰ ਨਾਲ ਦੋ ਦਿਨ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਪ੍ਰੰਤੂ ਲੜਕੀ ਦਾ ਪ੍ਰਵਾਰ ਇਸ ਵਿਆਹ ਨਾਲ ਸਹਿਮਤ ਨਹੀਂ ਸੀ। ਅੱਜ ਜਦ ਨਵਵਿਆਹਿਆ ਜੋੜਾ ਸਥਾਨਕ ਅਦਾਲਤ ਵਿਚ ਸੁਰੱਖਿਆ ਲੈਣ ਲਈ ਆਏ ਸਨ, ਜਿਸਦਾ ਪਤਾ ਲੜਕੀ ਦੇ ਮਾਪਿਆਂ ਨੂੰ ਵੀ ਲੱਗ ਗਿਆ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਜਦ ਦੋਨੋਂ ਅਦਾਲਤ ਵਿਚੋਂ ਬਾਹਰ ਨਿਕਲਣ ਲੱਗੇ ਤਾਂ ਲੜਕੀ ਦੇ ਪ੍ਰਵਾਰ ਵਾਲਿਆਂ ਨੇ ਲੜਕੇ ਉਪਰ ਹਮਲਾ ਕਰ ਦਿੱਤਾ, ਜਿਸਦੇ ਨਾਲ ਉਹ ਜਖਮੀ ਹੋ ਗਿਆ। ਲੜਕੀ ਨੂੰ ਵੀ ਹਮਲਾਵਾਰਾਂ ਨੇ ਆਪਣੇ ਨਾਲ ਲਿਜਾਣਾ ਚਾਹਿਆ ਪ੍ਰੰਤੂ ਮੌਕੇ ‘ਤੇ ਪੁਲਿਸ ਪਾਰਟੀ ਪੁੱਜਣ ਦੇ ਕਾਰਨ ਮੁਲਜਮਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਡੀਐਸਪੀ ਨੇ ਅੱਗੇ ਦਸਿਆ ਕਿ ਇਸ ਮਾਮਲੇ ਵਿਚ ਪਰਚਾ ਦਰਜ਼ ਕਰ ਲਿਆ ਗਿਆ ਤੇ ਲੜਕੀ ਪ੍ਰਵਾਰ ਦੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910098