Thursday, May 21, 2026
Home Blog Page 567

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

0

👉ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 1 ਅਗਸਤ ਨੂੰ ਫਾਜ਼ਿਲਕਾ ਤੋਂ ਨਸ਼ਾ ਰੋਕਥਾਮ ਪਾਠਕ੍ਰਮ ਦੀ ਕਰਨਗੇ ਸ਼ੁਰੂਆਤ: ਹਰਜੋਤ ਸਿੰਘ ਬੈਂਸ
Chandigarh news:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣਗੇ, ਜੋ 27 ਹਫ਼ਤਿਆਂ ਲਈ ਹਰ ਪੰਦਰਵਾੜੇ ਕਰਵਾਏ ਜਾਣਗੇ ਅਤੇ ਇਸ ਵਿੱਚ ਦਸਤਾਵੇਜ਼ੀ, ਕੁਇੱਜ਼, ਪੋਸਟਰ ਅਤੇ ਇੰਟਰਐਕਟਿਵ ਗਤੀਵਿਧੀਆਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਇਹ ਸੈਸ਼ਨ ਨਸ਼ਿਆਂ ਬਾਰੇ ਮਿੱਥ ਨੂੰ ਦੂਰ ਕਰਨ, ਨਸ਼ਿਆਂ ਨੂੰ ਨਾਂਹ ਕਰਨ ਸਬੰਧੀ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਦਾ ਵਿਰੋਧ ਕਰਨ ਵਰਗੇ ਮੁੱਖ ਖੇਤਰਾਂ ‘ਤੇ ਕੇਂਦ੍ਰਤ ਹੋਣਗੇ ਅਤੇ ਵਿਦਿਆਰਥੀਆਂ ਨੂੰ ਸੂਚਿਤ ਫੈਸਲੇ ਲੈਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਗੇ।ਸ. ਬੈਂਸ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਵਿਆਪਕ ਪਹੁੰਚ ਹੋਵੇਗੀ, ਜਿਸ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ 6,500 ਤੋਂ ਵੱਧ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਵਿਆਪਕ ਪ੍ਰੋਗਰਾਮ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਮਹੱਤਵਪੂਰਨ ਪ੍ਰਭਾਵ ਨੂੰ ਯਕੀਨੀ ਬਣਾਏਗਾ, ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗਾ।ਇਹ ਪਹਿਲ ਪ੍ਰੋਗਰਾਮ ਖੋਜ ਆਧਾਰਿਤ ਹੈ, ਜੋ ਮੋਹਰੀ ਵਿਵਹਾਰ ਵਿਗਿਆਨੀਆਂ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ 78 ਸਰਕਾਰੀ ਸਕੂਲਾਂ ਵਿੱਚ 9600 ਵਿਦਿਆਰਥੀਆਂ ਉੱਤੇ ਕੀਤੇ ਗਏ ਰੈਂਡਮ ਟਰਾਇਲਾਂ ਰਾਹੀਂ ਇਸ ਦਾ ਮੁਲਾਂਕਣ ਕੀਤਾ ਗਿਆ, ਦਿਸ ਦੇ ਬੇਹੱਦ ਮਹੱਤਵਪੂਰਨ ਨਤੀਜੇ ਸਾਹਮਣੇ ਆਏ। ਇਹਨਾਂ ਟਰਾਇਲਾਂ ਵਿੱਚ ਨਸ਼ੇ ਦੇ ਜ਼ੋਖਮ ਪ੍ਰਤੀ ਜਾਗਰੂਕਤਾ ਵਿੱਚ ਇੱਕ ਵਿਸ਼ੇਸ਼ ਸੁਧਾਰ ਦੇਖਣ ਨੂੰ ਮਿਲਿਆ। ਚਿੱਟੇ ਦੀ ਇੱਕ ਵਾਰ ਵਰਤੋਂ ਨਾਲ ਆਦਤ ਲੱਗਣ ਦੇ ਖ਼ਤਰੇ ਨੂੰ 90 ਫ਼ੀਸਦ ਵਿਦਿਆਰਥੀਆਂ ਨੇ ਸਮਝਿਆ, ਜਦੋਂਕਿ ਕੰਟਰੋਲਡ ਸਮੂਹ ਵਿੱਚ ਇਹ ਦਰ 69 ਫ਼ੀਸਦ ਸੀ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਇਸ ਤੋਂ ਇਲਾਵਾ ਟਰਾਇਲ ਦੌਰਾਨ “ਨਸ਼ੇ ਨੂੰ ਇੱਛਾ-ਸ਼ਕਤੀ ਨਾਲ ਛੱਡਿਆ ਜਾ ਸਕਦਾ ਹੈ” ਉੱਤੇ ਵਿਸ਼ਵਾਸ ਕਰਨ ਵਾਲਿਆਂ ਦੀ ਗਿਣਤੀ 50 ਫ਼ੀਸਦ ਤੋਂ ਘੱਟ ਕੇ 20 ਫ਼ੀਸਦ ਰਹਿ ਗਈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਹਾਕਿਆਂ ਤੋਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਸਰਪ੍ਰਸਤੀ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣਨ ਦਾ ਰਿਹਾ ਹੈ ਜਿਸ ਨੇ ਸੂਬਾ ਪੱਧਰੀ, ਖੋਜ-ਅਧਾਰਤ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕੀਤਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕਲਾਸਰੂਮ ਤੋਂ ਸ਼ੁਰੂ ਹੁੰਦੀ ਹੈ, ਥਾਣਿਆਂ ਤੋਂ ਨਹੀਂ।ਸਿੱਖਿਆ ਮੰਤਰੀ ਨੇ ਇਸ ਸਾਲ ਮਾਰਚ ਵਿੱਚ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਬਾਰੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਖ਼ਤ ਕਾਰਵਾਈਆਂ ਕੀਤੀਆਂ ਹਨ, ਜਿਸ ਵਿੱਚ 23,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਣਾ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨਾ ਅਤੇ 1000 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨਾ ਸ਼ਾਮਲ ਹੈ। ਇਹ ਯਤਨ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਦੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐੱਮ.ਪੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

0

👉ਮਰੀਜ਼ਾਂ ਨੂੰ ਹੋਰ ਬਿਹਤਰ ਸੁਵਿਧਾਵਾਂ ਦੇਣ ਵਾਸਤੇ ਲਏ ਗਏ ਫ਼ੈਸਲੇ
Chandigarh News:ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਇੱਕ ਮੀਟਿੰਗ ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਹਸਪਤਾਲ ਦੇ ਵਿਕਾਸ ਨਾਲ ਜੁੜੇ ਲੰਬੇ ਸਮੇਂ ਤੋਂ ਬਕਾਇਆ ਚੱਲ ਰਹੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਖਾਸ ਤੌਰ ਤੇ ਆਉਂਦੇ ਸਮੇਂ ਦੌਰਾਨ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਮੁਹਈਆ ਕਰਵਾਉਣ ਵਾਸਤੇ 4 ਕਰੋੜ ਰੁਪਏ ਦੇ ਫੰਡ ਦੀ ਤਜਵੀਜ਼ ਵੀ ਕੀਤੀ ਗਈ।

ਇਹ ਵੀ ਪੜ੍ਹੋ  ਤਿੰਨ ਭੈਣਾਂ ਦੀ ਮਿਹਨਤ ਰੰਗ ਲਿਆਈ, ਗਰੀਬੀ ਵੀ ਰਾਹ ਨਾ ਰੋਕ ਪਾਈ

ਮੀਟਿੰਗ ਵਿੱਚ ਹਸਪਤਾਲ ਦੇ ਨੁਮਾਇੰਦੇ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ ਤਿਵਾੜੀ ਨੇ ਹੈਰਾਨੀ ਪ੍ਰਗਟਾਈ ਕਿ ਪਿਛਲੇ ਪੰਜ ਸਾਲਾਂ ਦੌਰਾਨ ਰੋਗੀ ਕਲਿਆਣ ਸਮਿਤੀ ਦੀ ਇਕ ਵੀ ਮੀਟਿੰਗ ਨਹੀਂ ਹੋਈ, ਜਿਸਦਾ 37 ਕਰੋੜ ਰੁਪਏ ਦਾ ਫੰਡ ਹੈ। ਬੀਤੇ ਲੰਬੇ ਸਮੇਂ ਤੋਂ ਮੀਟਿੰਗ ਨਾ ਹੋਣ ਕਾਰਨ ਕਈ ਪ੍ਰੋਜੈਕਟ ਲਟਕੇ ਪਏ ਸਨ। ਇਸ ਦੌਰਾਨ ਹਸਪਤਾਲ ਵਿੱਚ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਉਪਲਬਧ ਕਰਾਉਣ ਲਈ ਕਰੀਬ 4 ਕਰੋੜ ਰੁਪਏ ਦੇ ਪ੍ਰੋਜੈਕਟ ਮਨਜੂਰ ਕੀਤੇ ਗਏ। ਜਿਨ੍ਹਾਂ ਵਿਚ ਸੀਨੀਅਰ ਸਿਟੀਜਨਾਂ ਨੂੰ ਉਹਨਾਂ ਦੇ ਘਰ ਤੱਕ ਸੁਵਿਧਾ ਮੁਹਈਆ ਕਰਵਾਉਣ ਲਈ ਐਮ.ਪੀ ਕੋਟੇ ਚੋਂ ਇਕ ਐਂਬੂਲੈਂਸ ਦੇਣ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ  ਕਰ ਲਿਓ ਘਿਓ ਨੂੰ ਭਾਂਡਾ; ਬਠਿੰਡਾ ‘ਚ ਚੋਰਾਂ ਵੱਲੋਂ ਸਰਕਾਰੀ ਬੱਸ ਚੋਰੀ ਕਰਨ ਦੀ ਕੋਸ਼ਿਸ਼

ਇਸ ਤੋਂ ਇਲਾਵਾ, ਰੋਗੀ ਕਲਿਆਣ ਸਮਿਤੀ ਤੇ ਕੋਟੇ ਚੋਂ ਨਵਾਂ ਸਟਾਫ ਰੱਖਿਆ ਜਾਵੇਗਾ ਅਤੇ ਸੀਨੀਅਰ ਸਿਟੀਜਨ ਮਰੀਜ਼ਾਂ ਵਾਸਤੇ 24 ਘੰਟੇ ਹੈਲਪਲਾਈਨ ਦੀ ਸੂਬਾ ਉਪਲਬਧ ਹੋਵੇਗੀ, ਜਿਨਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹਨਾਂ ਦੇ ਘਰੋਂ ਇਲਾਜ਼ ਵਾਸਤੇ ਲਿਆਇਆ ਜਾ ਸਕਦਾ ਹੈ।ਇਸ ਤੋਂ ਇਲਾਵਾ, ਹਸਪਤਾਲ ਨਾਲ ਲਗਦੇ ਮੈਡੀਕਲ ਕਾਲਜ ਦੇ ਵਿਦਿਰਥੀਆਂ ਲਈ ਮੈਡੀਕਲ ਨਾਲ ਜੁੜੇ ਰਸਾਲੇ ਆਦਿ ਐਂਟੀ ਪਲੇਗਰੀਜਮ ਸਾਫਟਵੇਅਰ ਖਰੀਦਣ ਵਾਸਤੇ ਇਕ ਕਰੋੜ ਰੁਪਏ ਦੇ ਫੰਡ ਦੀ ਤਜਵੀਜ਼ ਵੀ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਸੁਮਨ ਸਿੰਘ ਨੇ ਪ੍ਰਸ਼ਾਸਨ ਵੱਲੋਂ ਨਾਮਜਦ ਅਧਿਕਾਰੀ ਅਤੇ ਮੈਂਬਰ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

👉ਲਾਲ ਕਿਲ੍ਹੇ ਦੀ ਫਸੀਲ ’ਤੇ ਪ੍ਰਧਾਨ ਮੰਤਰੀ ਤਾਂ ਬਦਲਦੇ ਰਹੇ, ਪਰ ਉਨ੍ਹਾਂ ਦੇ ਭਾਸ਼ਣ ਨਹੀਂ ਬਦਲੇ
👉ਕੈਪਟਨ, ਬਾਦਲ ਅਤੇ ਮਜੀਠੀਆ ਨੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਨੇ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਵੀ ਨੰਗਾ ਕੀਤਾ ਹੈ ਜੋ ਸੂਬੇ ਨੂੰ ਲੁੱਟਣ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਆਪਸ ਵਿੱਚ ਮਿਲੀਆਂ ਹੋਈਆਂ ਅਤੇ ਬਰਾਬਰ ਦੀਆਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਇਹ ਜੰਗ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਸੂਬੇ ਦੇ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਿਭਾਉਣ।ਮੁੱਖ ਮੰਤਰੀ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਕੈਪਟਨ, ਬਾਦਲ, ਮਜੀਠੀਆ ਨੇ ਆਪਣੇ ਨਿੱਜੀ ਹਿੱਤਾਂ ਖ਼ਾਤਰ ਪੰਜਾਬ ਅਤੇ ਇਸਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਆਪਣੇ ਪਰਿਵਾਰਾਂ ਦੀ ‘ਦੋਗਲੀ ਵਿਰਾਸਤ’ ਨੂੰ ਜਾਰੀ ਰੱਖਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਕਾਰਨ ਅੱਜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ, ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੀ ਰਾਤ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ, ਜੋ ਆਪਣੇ ਭਤੀਜੇ ਮਜੀਠੀਆ ਦੇ ਮਨੁੱਖੀ ਅਧਿਕਾਰਾਂ ਬਾਰੇ ਵਧ-ਚੜ੍ਹ ਕੇ ਬੋਲ ਰਹੇ ਹਨ, ਅਤੇ ਉਨ੍ਹਾਂ ਦਾ ਪਰਿਵਾਰ ਦਾ ਸ਼ੱਕੀ ਰਿਕਾਰਡ ਹੈ ਕਿ ਉਹ ਪੰਜਾਬ ਨੂੰ ਲੋਕਾਂ ਨੂੰ ਹਮੇਸ਼ਾ ਧੋਖਾ ਦਿੰਦੇ ਆਏ ਹਨ ਅਤੇ ਹਮੇਸ਼ਾ ਪੰਜਾਬ ਵਿਰੋਧੀ ਤਾਕਤਾਂ ਚਾਹੇ ਉਹ ਮੁਗਲ , ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਨਾਲ ਖੜ੍ਹੇ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਫਲ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਵਰ੍ਹਿਆਂ ਤੋਂ ਵੀ ਜ਼ਿਆਦਾ ਸਮਾਂ ਬੀਤਣ ਦੇ ਬਾਅਦ ਵੀ ਅਸਲ ਮਾਇਨੇ ਵਿੱਚ ਆਜ਼ਾਦੀ ਦਾ ਲਾਭ ਹਰ ਘਰ ਤੱਕ ਨਹੀਂ ਪਹੁੰਚਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਆਜ਼ਾਦੀ ਦਾ ਨਾਜਾਇਜ਼ ਫਾਇਦਾ ਚੁੱਕਦਿਆਂ ਪੰਜਾਬ ਨੂੰ ਚਿੱਟੇ ਵਰਗੇ ਨਸ਼ਿਆਂ, ਲੋਕਾਂ ਦੇ ਪੈਸੇ ਨੂੰ ਲੁੱਟਣ, ਭ੍ਰਿਸ਼ਟਾਚਾਰ ਅਤੇ ਹੋਰ ਅਲ੍ਹਾਮਤਾਂ ਨੂੰ ਹੱਲਾਸ਼ੇਰੀ ਦੇਣ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹੁਣ ਤੱਕ ਦੇ ਪ੍ਰਧਾਨ ਮੰਤਰੀ ਲਾਲ ਕਿਲ੍ਹੇ ਤੋਂ ਆਪਣੇ ਆਜ਼ਾਦੀ ਦਿਵਸ ਭਾਸ਼ਣਾਂ ਵਿੱਚ ਇਹੀ ਬਿਆਨ ਦਿੰਦੇ ਆਏ ਹਨ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਇਹ ਵਧੇਰੇ ਅਫ਼ਸੋਸ ਦੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸਿਰਫ਼ ਡਰਾਮੇ ਹੀ ਦਿੱਤੇ ਹਨ ਅਤੇ ਜਨਤਾ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਕੋਈ ਠੋਸ ਯਤਨ ਨਹੀਂ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਕੇਂਦਰ ਵਿਚਲੇ ਸੱਤਾਧਾਰੀ ਲੋਕਾਂ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹਾਨ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਆਪਣੀ ਦੇਸ਼ ਭਗਤੀ ਲਈ ਸੱਤਾਧਾਰੀ ਲੋਕਾਂ ਤੋਂ ਕਿਸੇ ਵੀ ਤਰ੍ਹਾਂ ਦੇ ਐਨਓਸੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦਾ ਅਜਿਹਾ ਨਿਰਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਬਲਕਿ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸਮਾਂ ਹੈ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣ ਵਾਸਤੇ ਠੋਸ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਹਮੇਸ਼ਾ ਸ਼ਹੀਦ ਭਗਤ ਸਿੰਘ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਸ਼ਹੀਦ ਕੋਈ ਆਮ ਇਨਸਾਨ ਨਹੀਂ ਸਨ ਸਗੋਂ ਉਹ ਇੱਕ ਸੋਚ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪਿੰਡ ਬਾਹਮਣ ਵਾਲਾ ਕ+ਤ+ਲ ਕਾਂਡ ਦਾ ਇੱਕ ਸ਼ੂਟਰ ਕਾਬੂ, ਪੁਲਿਸ ਮੁਕਾਬਲੇ ‘ਚ ਹੋਇਆ ਜਖ਼ਮੀ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹਰ ਯਤਨ ਸ਼ਹੀਦ ਭਗਤ ਸਿੰਘ ਦੇ ਸੁਪਨੇ ਅਨੁਸਾਰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਹਰ ਕੰਮ ਸ਼ਹੀਦ-ਏ-ਆਜ਼ਮ ਤੋਂ ਪ੍ਰੇਰਿਤ ਰਿਹਾ ਕਿਉਂਕਿ ਉਨ੍ਹਾਂ ਨੂੰ ਉਸੇ ਜਗ੍ਹਾ ‘ਤੇ ਲੋਕਾਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਜਿੱਥੇ ਸ਼ਹੀਦ ਭਗਤ ਸਿੰਘ ਨੇ ਬੋਲ਼ਿਆਂ ਦੇ ਕੰਨ੍ਹ ਖੋਲ੍ਹਣ ਲਈ ਸ਼ਕਤੀਸ਼ਾਲੀ ਬ੍ਰਿਟਿਸ਼ ਰਾਜ ਨੂੰ ਬੰਬ ਸੁੱਟ ਕੇ ਨੂੰ ਹਿਲਾ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਅਤੇ ਪੂਰੇ ਮੰਤਰੀ ਮੰਡਲ ਨੇ ਖਟਕੜ ਕਲਾਂ ਦੀ ਪਵਿੱਤਰ ਧਰਤੀ ‘ਤੇ ਆਪਣਏ ਅਹੁਦੇ ਦੀ ਸਹੁੰ ਚੁੱਕੀ ਹੋਵੇ। ਉਨ੍ਹਾਂ ਕਿਹਾ ਕਿ 23 ਮਾਰਚ, 2022 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ‘ਤੇ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਗਈ ਸੀ, ਜੋ ਭ੍ਰਿਸ਼ਟਾਚਾਰ ਵਿਰੁੱਧ ਜੰਗ ਦੀ ਸ਼ੁਰੂਆਤ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸਏਐਸ ਨਗਰ (ਮੋਹਾਲੀ) ਦੇ ਪ੍ਰਵੇਸ਼ ਦੁਆਰ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸਨਮਾਨ ਵਿੱਚ ਉਨ੍ਹਾਂ ਦਾ 30 ਫੁੱਟ ਉੱਚਾ ਦਿਉ-ਕੱਦ ਬੁੱਤ ਸਥਾਪਤ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਅਧਿਕਾਰਤ ਤੌਰ ‘ਤੇ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਾਉਣ ਦਾ ਵੀ ਫੈਸਲਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕ ਇਨ੍ਹਾਂ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈ ਕੇ ਸੂਬੇ ਦੀ ਵੱਧ ਤੋਂ ਵੱਧ ਸੇਵਾ ਕਰਨ।ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਸੰਤੋਸ਼ ਕਟਾਰੀਆ ਸਮੇਤ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Love Marriage ਕਰਵਾ ਕੇ ਬਠਿੰਡਾ ਦੀ ਅਦਾਲਤ ‘ਚ ਸੁਰੱਖਿਆ ਲੈਣ ਪੁੱਜੇ ਜੋੜੇ ‘ਤੇ ਹਮਲਾ

0

👉ਲੜਕੀ ਦੇ ਮਾਪਿਆਂ ਵੱਲੋਂ ਲੜਕੀ ਨੂੰ ਜਬਰੀ ਵਾਪਸ ਲਿਜਾਣ ਦੀ ਕੀਤੀ ਕੋਸ਼ਿਸ, ਲੜਕੀ ਦੇ ਪ੍ਰਵਾਰ ਵਾਲੇ ਗ੍ਰਿਫਤਾਰ

Bathinda News: ਬਠਿੰਡਾ ਦੀਆਂ ਜ਼ਿਲ੍ਹਾ ਕਚਿਹਰੀਆਂ ਦੇ ਵਿਚ ਸੋਮਵਾਰ ਨੂੰ ਬਾਅਦ ਦੁਪਿਹਰ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦ ਦੋ ਦਿਨ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੇ ‘ਲੜਕੇ’ ਉਪਰ ਲੜਕੀ ਦੇ ਪ੍ਰਵਾਰ ਵਾਲਿਆਂ ਨੇ ਹਮਲਾ ਕਰ ਦਿੱਤਾ ਅਤੇ ਲੜਕੀ ਨੂੰ ਜਬਰੀ ਆਪਣੇ ਨਾਲ ਲਿਜਾਣਾ ਚਾਹਿਆ। ਪ੍ਰੰਤੂ ਇਸ ਦੌਰਾਨ ਮੌਕੇ ‘ਤੇ ਪੀਸੀਆਰ ਟੀਮ ਪੁੱਜਣ ਕਾਰਨ ਨਵਵਿਆਹੇ ਜੋੜੇ ਦਾ ਬਚਾਅ ਰਿਹਾ ਅਤੇ ਪੁਲਿਸ ਨੇ ਮੌਕੇ ‘ਤੇ ਹੀ ਲੜਕੀ ਦੇ ਪਿਊ, ਦਾਦੇ ਤੇ ਇੱਕ ਚਾਚੇ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਇੱਕ ਜਣਾ ਫ਼ਰਾਰ ਹੋਣ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦਸਿਆ ਕਿ ਪਿੰਡ ਰੋਮਾਣਾ ਅਜੀਤ ਸਿੰਘ ਦਾ ਲੜਕਾ ਮਨਪ੍ਰੀਤ ਸਿੰਘ ਨੇ ਪਿੰਡ ਠੱਠੀ ਭਾਈ ਦੀ ਗੁਰਜੀਤ ਕੌਰ ਨਾਲ ਦੋ ਦਿਨ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਪ੍ਰੰਤੂ ਲੜਕੀ ਦਾ ਪ੍ਰਵਾਰ ਇਸ ਵਿਆਹ ਨਾਲ ਸਹਿਮਤ ਨਹੀਂ ਸੀ। ਅੱਜ ਜਦ ਨਵਵਿਆਹਿਆ ਜੋੜਾ ਸਥਾਨਕ ਅਦਾਲਤ ਵਿਚ ਸੁਰੱਖਿਆ ਲੈਣ ਲਈ ਆਏ ਸਨ, ਜਿਸਦਾ ਪਤਾ ਲੜਕੀ ਦੇ ਮਾਪਿਆਂ ਨੂੰ ਵੀ ਲੱਗ ਗਿਆ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਜਦ ਦੋਨੋਂ ਅਦਾਲਤ ਵਿਚੋਂ ਬਾਹਰ ਨਿਕਲਣ ਲੱਗੇ ਤਾਂ ਲੜਕੀ ਦੇ ਪ੍ਰਵਾਰ ਵਾਲਿਆਂ ਨੇ ਲੜਕੇ ਉਪਰ ਹਮਲਾ ਕਰ ਦਿੱਤਾ, ਜਿਸਦੇ ਨਾਲ ਉਹ ਜਖਮੀ ਹੋ ਗਿਆ। ਲੜਕੀ ਨੂੰ ਵੀ ਹਮਲਾਵਾਰਾਂ ਨੇ ਆਪਣੇ ਨਾਲ ਲਿਜਾਣਾ ਚਾਹਿਆ ਪ੍ਰੰਤੂ ਮੌਕੇ ‘ਤੇ ਪੁਲਿਸ ਪਾਰਟੀ ਪੁੱਜਣ ਦੇ ਕਾਰਨ ਮੁਲਜਮਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਡੀਐਸਪੀ ਨੇ ਅੱਗੇ ਦਸਿਆ ਕਿ ਇਸ ਮਾਮਲੇ ਵਿਚ ਪਰਚਾ ਦਰਜ਼ ਕਰ ਲਿਆ ਗਿਆ ਤੇ ਲੜਕੀ ਪ੍ਰਵਾਰ ਦੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

0

👉ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਨਾਲ ਨਾਲ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕੁਝ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਨੋਟੀਫਿਕੇਸ਼ਨ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇੱਕ ਇਤਿਹਾਸਕ ਮੌਕਾ ਹੈ, ਜਿਸ ’ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਜਲੀ ਹੋਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸੰਦੇਸ਼ਾਂ, ਉਪਦੇਸ਼ਾਂ ਅਤੇ ਪ੍ਰੇਰਣਾ ਦੀ ਸੇਧ ਵਿਚ ਸ਼੍ਰੋਮਣੀ ਕਮੇਟੀ ਹਮੇਸ਼ਾ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ ਅਤੇ ਇਸੇ ਦਿਸ਼ਾ ਵਿਚ ਗੁਰੂ ਨਾਨਕ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਮਰੀਜ਼ਾਂ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪਿੰਡ ਬਾਹਮਣ ਵਾਲਾ ਕ+ਤ+ਲ ਕਾਂਡ ਦਾ ਇੱਕ ਸ਼ੂਟਰ ਕਾਬੂ, ਪੁਲਿਸ ਮੁਕਾਬਲੇ ‘ਚ ਹੋਇਆ ਜਖ਼ਮੀ

ਇਹ ਸੇਵਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਤੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਭੇਜੀ ਜਾਇਆ ਕਰੇਗੀ।ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਯੂਨੀਵਰਸਿਟੀ ਵੱਲੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਅਤੇ ਨਿਸ਼ਚੈ ਜੂਡੀਸ਼ਲੀ ਅਕੈਡਮੀ ਦੀ ਲਗਾਤਾਰਤਾ ਵਿਚ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਵੇਗੀ। ਚੁਣੇ ਗਏ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਦੀ ਮੁਫ਼ਤ ਪੜ੍ਹਾਈ ਅਤੇ ਮਹੀਨਾਵਾਰ ਵਜੀਫ਼ਾ ਦਿੱਤਾ ਜਾਵੇਗਾ।ਰਾਜਿਸਥਾਨ ’ਚ ਬੀਤੇ ਕੱਲ੍ਹ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦੇ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵੀ ਇਸ ਦੇਸ਼ ਦੇ ਬਾਸ਼ਿੰਦੇ ਹਨ ਅਤੇ ਇਥੋਂ ਦੇ ਤਰੱਕੀ ਅਤੇ ਸੁਰੱਖਿਆ ਲਈ ਸਿੱਖਾਂ ਨੇ ਵੱਡੀਆਂ ਘਾਲਨਾਵਾਂ ਘਾਲੀਆਂ ਹਨ।

ਇਹ ਵੀ ਪੜ੍ਹੋ  ਤਿੰਨ ਭੈਣਾਂ ਦੀ ਮਿਹਨਤ ਰੰਗ ਲਿਆਈ, ਗਰੀਬੀ ਵੀ ਰਾਹ ਨਾ ਰੋਕ ਪਾਈ

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਪੰਜ ਕਕਾਰ ਰੱਖਣ ਦੀ ਖੁੱਲ੍ਹ ਦਿੰਦਾ ਹੈ ਤਾਂ ਕੁਝ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਹਰਕਤਾਂ ਸਿੱਖ ਮਨਾਂ ਨੂੰ ਸੱਟ ਮਾਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹਾ ਮਾਮਲਾ ਆਇਆ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਸੰਸਥਾ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣਗੇ।ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਵਿਚ ਪਿਛਲੇ ਸਮੇਂ ਬਣੇ ਤਲਖ਼ੀ ਭਰੇ ਹਾਲਾਤਾਂ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸ਼ਰਧਾਲੂਆਂ ਦੀ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਹ ਲਾਂਘਾ ਆਪਸੀ ਪਿਆਰ, ਸਦਭਾਵਨਾ ਅਤੇ ਸਾਂਝਾਂ ਦਾ ਪ੍ਰਤੀਕ ਹੈ, ਜਿਸ ਨੂੰ ਜਲਦ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਵੀ ਇਜਾਜ਼ਤ ਦਿੱਤੇ ਜਾਣ ਦੀ ਦੋਹਾਂ ਸਰਕਾਰਾਂ ਪਾਸੋਂ ਮੰਗ ਕੀਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਮੰਗ ਅਨੁਸਾਰ ਤਖ਼ਤ ਸਾਹਿਬ ਅਤੇ ਦੱਖਣ ਪ੍ਰਦੇਸ਼ ਦੀਆਂ ਸੰਗਤਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵੱਲੋਂ ਮਰਯਾਦਾ ਅਨੁਸਾਰ ਤਖ਼ਤ ਸਾਹਿਬ ’ਤੇ ਪਹੁੰਚਾਏ ਜਾਣਗੇ।

ਇਹ ਵੀ ਪੜ੍ਹੋ  ਸਿਵਲ ਹਸਪਤਾਲ ‘ਚ ਆਕਸੀਜ਼ਨ ਦਾ ਦਬਾਅ ਘਟਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌ+ਤ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਖੇ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਹੋਈ ਮਰਯਾਦਾ ਦੀ ਉਲੰਘਣਾ ’ਤੇ ਨਿੰਦਾ ਮਤਾ ਵੀ ਪਾਸ ਕੀਤਾ ਗਿਆ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

0

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿੱਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹਾਇਤਾ ਵਿੱਚ ਵਾਧਾ ਹੋਣ ਦੀ ਉਮੀਦ ਹੈ, ਜੋ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਮੁੱਚੀ ਭਲਾਈ ਦੇ ਇੱਕ ਅਹਿਮ ਪਹਿਲੂ ਨੂੰ ਸੰਬੋਧਿਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ

👉ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ।ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ।

ਇਹ ਵੀ ਪੜ੍ਹੋ  ਪਿੰਡ ਬਾਹਮਣ ਵਾਲਾ ਕ+ਤ+ਲ ਕਾਂਡ ਦਾ ਇੱਕ ਸ਼ੂਟਰ ਕਾਬੂ, ਪੁਲਿਸ ਮੁਕਾਬਲੇ ‘ਚ ਹੋਇਆ ਜਖ਼ਮੀ

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾਰ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਸਿਰਫ ਇਕ ਇਮਾਰਤੀ ਢਾਂਚਾ ਨਹੀਂ ਹੋਵੇਗਾ ਸਗੋਂ ਨਾ-ਭੁੱਲਣਯੋਗ ਅਹਿਸਾਸ ਹੋਵੇਗਾ ਜਿੱਥੇ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਖਾਤਰ ਮਰ ਮਿਟ ਜਾਣ ਵਾਲੀ ਭਾਵਨਾ, ਬੌਧਿਕ ਸੋਚ ਅਤੇ ਸਾਹਸੀ ਜਜ਼ਬੇ ਦੀ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੇਂ ਬਣਨ ਵਾਲੇ ਵਿਰਸਾਤੀ ਕੰਪਲੈਕਸ ਵਿੱਚ ਵਿਸ਼ਾਲ ਥੀਮੈਟਿਕ ਗੇਟ ਹੋਵੇਗਾ ਜੋ ਮਹਾਨ ਵਿਰਾਸਤ ਦੀ ਝਲਕ ਪੇਸ਼ ਕਰੇਗਾ। ਉਨ੍ਹਾਂ ਦੱਸਿਆ ਕਿ 350 ਮੀਟਰ ਲੰਮਾ ਵਿਰਾਸਤੀ ਲਾਂਘਾ ਵੀ ਇਸ ਪ੍ਰਾਜੈਕਟ ਦਾ ਅਹਿਮ ਹਿੱਸਾ ਹੋਵੇਗਾ। ਇਹ ਵਿਰਾਸਤੀ ਲਾਂਘਾ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਸ਼ਹੀਦ ਭਗਤ ਸਿੰਘ ਦੇ ਪੁਰਖਿਆਂ ਦੇ ਘਰ ਨਾਲ ਜੋੜੇਗਾ। ਇਹ ਲਾਂਘਾ ਸ਼ਹੀਦ ਭਗਤ ਸਿੰਘ ਦਾ ਜੀਵਨ ਸਫਰ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਕਹਾਣੀ ਬੁੱਤਾਂ, 2ਡੀ/3ਡੀ ਕੰਧ ਚਿੱਤਰਾਂ, ਪੁਤਲਿਆਂ ਰਾਹੀਂ ਬਸਤੀਵਾਦੀ ਭਾਰਤ ਦੇ ਦੌਰ ਨੂੰ ਦਰਸਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਮੀਟਰ ਉੱਚਾ ਭਾਰਤੀ ਝੰਡਾ ਸਾਨੂੰ ਮੁਲਕ ਦੀ ਆਜ਼ਾਦੀ ਲਈ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਰਹੇਗਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਦੀ ਅਚਨਚੇਤ ਕੀਤੀ ਚੈਕਿੰਗ

ਉਨ੍ਹਾਂ ਦੱਸਿਆ ਕਿ 700 ਸੀਟਾਂ ਦੀ ਸਮਰੱਥਾ ਵਾਲਾ ਆਡੀਟੋਰੀਅਮ ਪੂਰੀ ਤਰ੍ਹਾਂ ਵਾਤਾਨਕੂਲ (ਏ.ਸੀ.) ਹੋਵੇਗਾ ਜਿੱਥੇ ਸੱਭਿਆਚਾਰਕ ਪ੍ਰੋਗਰਾਮ ਅਤੇ ਸੈਮੀਨਾਰਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਸਥਿਤ ਜੱਦੀ ਘਰ ਦਾ ਮਾਡਲ ਤਿਆਰ ਕੀਤਾ ਜਾਵੇਗਾ। ਇਸੇ ਤਰ੍ਹਾਂ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਨੂੰ ਵੱਖ-ਵੱਖ ਦ੍ਰਿਸ਼ਾਂ ਅਤੇ ਮਾਧਿਅਮਾਂ ਰਾਹੀਂ ਦਰਸਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਖਟਕੜ ਕਲਾਂ ਵਿਖੇ ਜੱਦੀ ਘਰ ਦੀ ਬਹਾਲੀ ਤੇ ਸੰਭਾਲ ਕੀਤੀ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਦੇ ਅਦਾਲਤੀ ਮੁਕੱਦਮੇ ਦਾ ਦ੍ਰਿਸ਼ ਵੀ ਸਿਰਜਿਆ ਜਾਵੇਗਾ ਜੋ ਸੈਲਾਨੀਆਂ ਨੂੰ ਅਤੀਤ ਵਿੱਚ ਲੈ ਜਾਵੇਗਾ ਅਤੇ ਸ਼ਹੀਦ ਦੇ ਇਨਕਲਾਬੀ ਜੋਸ਼ ਦਾ ਪ੍ਰਗਟਾਵਾ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਮੌਜੂਦਾ ਲਾਇਬ੍ਰੇਰੀ ਦਾ ਆਧੁਨਿਕਕਰਨ ਕੀਤਾ ਜਾਵੇਗਾ ਜਿਸ ਤਹਿਤ ਇਸ ਨੂੰ ਡਿਜੀਟਲ ਢੰਗ ਨਾਲ ਨਵਾਂ ਰੂਪ ਮਿਲੇਗਾ ਜੋ ਪਾਠਕਾਂ ਨੂੰ ਵਿਲੱਖਣ ਤਜਰਬਾ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟੂਰਿਸਟਾਂ ਲਈ ਸੁਵਿਧਾ ਕੇਂਦਰ, ਸੈਲਾਨੀਆਂ ਲਈ ਠਹਿਰ, ਬਾਗ-ਬਗੀਚੇ, ਸੰਗੀਤਕ ਫੁਹਾਰਾ ਅਤੇ ਪਾਰਕਿੰਗ ਲਈ ਢੁਕਵੀਂ ਥਾਂ ਹੋਵੇਗੀ। ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਨੇ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਚਲਾਇਆ ਸਰਚ ਅਭਿਆਨ

0

👉ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਚਨਵੱਧ ਤੇ ਯਤਨਸ਼ੀਲ: ਐਸਐਸਪੀ ਅਮਨੀਤ ਕੌਂਡਲ
Bathinda News: Bathinda Police ਵੱਲੋਂ ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸਰਚ ਅਭਿਆਨ ਚਲਾਇਆ ਗਿਆ।ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਬਠਿੰਡਾ ਪੁਲਿਸ ਵਚਨਬੱਧ ਅਤੇ ਯਤਨਸ਼ੀਲ ਹੈ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਉਹਨਾਂ ਦੱਸਿਆ ਕਿ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰੀਆਂ ਦੇ ਸਮਾਨ ਦੀ ਡੌਗ ਸਕਾਡ ਟੀਮ ਵੱਲੋਂ ਸਖਤ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਐਸਪੀ ਨੇ ਇਹ ਵੀ ਕਿਹਾ ਕਿ ਗਠਿਤ ਕੀਤੀਆਂ ਟੀਮਾਂ ਵੱਲੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾ ਗਈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਪੂਰਾ ਬਚਾਅ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਨੇ ਲੈਂਡ ਪੂਲਿੰਗ ਖਿਲਾਫ਼ ਦੇ ਖਿਲਾਫ਼ ਮੁਹਾਲੀ ‘ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਦਿੱਤਾ ਰੋਸ ਧਰਨਾ

👉ਕਿਸੇ ਵੀ ਸ਼ਹਾਦਤ ਵਾਸਤੇ ਤਿਆਰ ਪਰ ਜ਼ਮੀਨ ਦਾ ਇਕ ਇੰਚ ਵੀ ਨਹੀਂ ਲੈਣ ਦਿਆਂਗੇ: ਸੁਖਬੀਰ ਸਿੰਘ ਬਾਦਲ
SAS NAGAR NEWS: ਸ਼੍ਰੋਮਣੀ ਅਕਾਲੀ ਦਲ; ਵਰ੍ਹਦੇ ਮੀਂਹ ਦੀ ਪਰਵਾਹ ਨਾ ਕਰਦਿਆਂ ਭਾਰੀ ਟਰੈਫਿਕ ਦੇ ਬਾਵਜੂਦ ਅੱਜ ਹਜ਼ਾਰਾਂ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਅਕਾਲੀ ਦਲ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਇਥੇ ਦਿੱਤੇ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ। ਅੱਜ ਦੇ ਧਰਨੇ ਵਿਚ ਐਸ ਏ ਐਸ ਨਗਰ (ਮੁਹਾਲੀ), ਰੋਪੜ ਅਤੇ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਹੁਣ ਅਗਲਾ ਧਰਨਾ 4 ਅਗਸਤ ਨੂੰ ਬਠਿੰਡਾ ਵਿਚ ਦਿੱਤਾ ਜਾਵੇਗਾ।ਇਸ ਜ਼ਮੀਨ ਹੜੱਪਣ ਦੀ ਸਕੀਮ ਵਿਰੁੱਧ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੇਖਿਆ ਕਿ ਹਜ਼ਾਰਾਂ ਪੀੜਤ ਲੋਕ ਲਗਾਤਾਰ ਗਮਾਡਾ ਦੇ ਮੁੱਖ ਦਫਤਰ ਦੇ ਸਾਹਮਣੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਨਿਰੰਤਰ ਆਉਂਦੇ ਰਹੇ।

ਇਹ ਵੀ ਪੜ੍ਹੋ ਔਰਤ ਨਾਲ ਬਲਾਤਕਾਰ ਦੇ ਦੋਸ਼ਾਂ ਹੇਠ ਲੁਧਿਆਣਾ ਦੇ ਨਾਮੀ ਡਾਕਟਰ ਵਿਰੁਧ ਪਰਚਾ ਦਰਜ਼

ਇਸ ਰੋਸ ਰੈਲੀ ਪ੍ਰਤੀ ਲੋਕਾਂ ਵੱਲੋਂ ਇੰਨਾ ਜ਼ਬਰਦਸਤ ਹੁੰਗਾਰਾ ਭਰਿਆ ਗਿਆ ਕਿ ਸ਼ਹਿਰ ਵਿਚ ਆਮ ਜਨ ਜੀਵਨ ਵੀ ਪ੍ਰਭਾਵਤ ਹੋਇਆ ਜਦੋਂ ਆਮ ਲੋਕ ਵੀ ਕਿਸਾਨਾਂ ਅਤੇ ਸਰਕਾਰ ਦੀ ਜ਼ਮੀਨ ਹੜੱਪਣ ਦੀ ਸਕੀਮ ਦੇ ਪੀੜਤਾਂ ਨਾਲ ਇਕਜੁੱਟਤਾ ਵਿਖਾਉਂਦਿਆਂ ਧਰਨੇ ਵਿਚ ਸ਼ਾਮਲ ਹੋ ਗਏ।ਰੈਲੀ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੇ ਦਿੱਲੀ ਆਕਾਵਾਂ ਵੱਲੋਂ ਮਚਾਈ ਜ਼ਮੀਨ ਦੀ ਲੁੱਟ ਦਾ ਇਤਿਹਾਸ ਵਿਚ ਕੋਈ ਸਾਨੀ ਨਹੀਂ ਹੈ। ਉਹਨਾਂ ਕਿਹਾ ਕਿ ਇਸ ਪਿੱਛੇ ਵਿਕਾਸ ਦਾ ਕੋਈ ਤਰਕ ਨਹੀਂ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿਚ ਐਰੋਟਰੋਪੋਲਿਕ ਪ੍ਰਾਜੈਕਟ ਲਈ ਐਕਵਾਇਰ ਕੀਤੀ 2000 ਏਕੜ ਜ਼ਮੀਨ ਹਾਲੇ ਤੱਕ ਵਰਤੋਂ ਵਿਚ ਨਹੀਂ ਲਿਆਂਦੀ ਗਈ ਜਦੋਂ ਕਿ ਸਰਕਾਰ 3535 ਏਕੜ ਜ਼ਮੀਨ ਹੋਰ ਐਕਵਾਇਰ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ ਹੁਣ ਲੁਧਿਆਣਾ ਕੋਲ ਨਹਿਰ ‘ਚ ਡਿੱਗਿਆ ਛੋਟਾ ਹਾਥੀ, 5 ਜਣਿਆਂ ਦੀ ਹੋਈ ਮੌ+ਤ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਚੇਂਜ ਆਫ ਲੈਂਡ ਯੂਜ਼ (ਸੀ ਐਲ ਯੂ) ਦਾ ਮੌਲਿਕ ਅਧਿਕਾਰ ਕਿਸਾਨਾਂ ਤੋਂ ਖੋਹ ਲਿਆ ਹੈ ਤੇ ਉਹਨਾਂ ਇਲਾਕਿਆਂ ਵਿਚ ਵੀ ਅਜਿਹਾ ਕੀਤਾ ਜਾ ਰਿਹਾ ਹੈ ਜਿਥੇ ਜ਼ਮੀਨ ਹਾਲੇ ਐਕਵਾਇਰ ਹੀ ਨਹੀਂ ਹੋਈ ਪਰ ਸਰਕਾਰ ਲਾਲਸਾ ਰੱਖਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਅਜਿਹੇ ਅਧਿਕਾਰ ਤੋਂ ਵਾਂਝੇ ਕਰਨ ਦੀ ਅਜਿਹੀ ਕੋਈ ਉਦਾਹਰਣ ਪਹਿਲਾਂ ਵੇਖਣ ਨੂੰ ਨਹੀਂ ਮਿਲੀ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਸੀ ਐਲ ਯੂ ’ਤੇ ਪਾਬੰਦੀ ਲਗਾਉਣ ਦੇ ਤਹਿਸੀਲਦਾਰਾਂ ਨੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ ਸਿਵਲ ਹਸਪਤਾਲ ‘ਚ ਆਕਸੀਜ਼ਨ ਦਾ ਦਬਾਅ ਘਟਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌ+ਤ

ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਹਨਾਂ ਨੂੰ ਸੂਬੇ ਵਿਚ ਹਰ ਪ੍ਰਭਾਵਤ ਖੇਤਰ ਤੋਂ ਜ਼ਮੀਨ ਮਾਲਕਾਂ ਵੱਲੋਂ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਨੀਤੀ ਖਿਲਾਫ ਮਤੇ ਪ੍ਰਾਪਤ ਹੋ ਰਹੇ ਹਨ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਹੀਰਾ ਸਿੰਘ ਗਾਬੜੀਆ, ਪਰਮਿੰਦਰ ਸਿੰਘ ਸੋਹਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਸੋਹਣ ਸਿੰਘ ਠੰਢਲ, ਦਰਬਾਰਾ ਸਿੰਘ ਗੁਰੂ, ਅਰਸ਼ਸਦੀਪ ਸਿੰਘ ਕਲੇਰ, ਰਣਬੀਰ ਸਿੰਘ ਐਸ ਓ ਆਈ, ਗੁਲਜ਼ਾਰੀ ਮੂਣਕ, ਕੁਲਦੀਪ ਕੌਰ ਕੰਗ, ਚਰਨਜੀਤ ਸਿੰਘ ਕਾਲੇਵਾਲ, ਬਲਜੀਤ ਸਿੰਘ ਭੁੱਟਾ, ਰਵਿੰਦਰ ਖੇੜਾ ਅਤੇ ਜਸਬੀਰ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਦੀ ਅਚਨਚੇਤ ਕੀਤੀ ਚੈਕਿੰਗ

0

Bathinda News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠ ਸੋਮਵਾਰ ਨੂੰ ਪੁਲਿਸ ਵਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ। ਐਸਐਸਪੀ ਨੇ ਦਸਿਆ ਕਿ ਇਸ ਅਚਨਚੇਤ ਚੈਕਿੰਗ ਦਾ ਮੁਖ ਮੰਤਵ ਜੇਲ੍ਹਾਂ ਵਿੱਚ ਨਸ਼ਿਆਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ।

ਇਹ ਵੀ ਪੜ੍ਹੋ ਪਿੰਡ ਬਾਹਮਣ ਵਾਲਾ ਕ+ਤ+ਲ ਕਾਂਡ ਦਾ ਇੱਕ ਸ਼ੂਟਰ ਕਾਬੂ, ਪੁਲਿਸ ਮੁਕਾਬਲੇ ‘ਚ ਹੋਇਆ ਜਖ਼ਮੀ

ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨਸ਼ਿਆਂ ਵਿਰੁੱਧ ਯੁੱਧ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ।ਇਸ ਦੌਰਾਨ ਐਸ.ਪੀ. ਇਨਵੈਸਟੀਗੇਸ਼ਨ ਜਸਮੀਤ ਸਿੰਘ ਸਾਹੀਵਾਲ, ਡੀ.ਐਸ.ਪੀ. ਸਿਟੀ-2 ਸਰਬਜੀਤ ਸਿੰਘ ਬਰਾੜ ਅਤੇ ਡੀ.ਐੱਸ.ਪੀ ਮਨਮੋਹਨ ਸਿੰਘ ਸ਼ਰਨਾ ਆਦਿ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910157