Thursday, May 21, 2026
Home Blog Page 569

ਪੰਚਾਇਤੀ ਉਪ ਚੋਣਾਂ; ਬਠਿੰਡਾ ਦੇ ਤਿੰਨ ਵਾਰਡਾਂ ਪਿੰਡ ਟੱਲਵਾਲੀ, ਹਮੀਰਗੜ੍ਹ ਅਤੇ ਦਿਉਣ ਵਿਖੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

0

Bathinda News: ਜ਼ਿਲ੍ਹੇ ਵਿੱਚ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ ਪੰਚ ਉਮੀਦਵਾਰਾਂ ਦੀਆਂ ਚੋਣਾਂ ਜਿੱਥੇ ਅਮਨ-ਅਮਾਨ ਨਾਲ ਹੋਈਆਂ ਉੱਥੇ ਹੀ 58.81 ਫ਼ੀਸਦੀ ਵੋਟ ਪੋਲ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕਰਦਿਆਂ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 ‘ਚ 78.36 ਫ਼ੀਸਦੀ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ‘ਚ 81.29 ਫ਼ੀਸਦੀ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ 34.78 ਫ਼ੀਸਦੀ ਵੋਟ ਪੋਲ ਹੋਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਰੁੱਖਾਂ ਦੀ ਛਾਂ ਹੇਠ ਬੈਠ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਲਬਾਤ

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਲਾਕ ਫੂਲ ਦੇ ਪਿੰਡ ਟੱਲਵਾਲੀ ਦੇ ਵਾਰਡ ਨੰਬਰ 2 ‘ਚ ਮਹਿੰਦਰ ਕੌਰ 13 ਵੋਟਾਂ, ਬਲਾਕ ਭਗਤਾ ਭਾਈਕਾ ਦੇ ਪਿੰਡ ਹਮੀਰਗੜ੍ਹ ਦੇ ਵਾਰਡ ਨੰਬਰ 3 ‘ਚ ਜਸਪਾਲ ਕੌਰ 11 ਵੋਟਾਂ ਅਤੇ ਬਲਾਕ ਬਠਿੰਡਾ ਦੇ ਪਿੰਡ ਦਿਉਣ ਦੇ ਵਾਰਡ ਨੰਬਰ 2 ‘ਚ ਕਰਮਜੀਤ ਕੌਰ 133 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੀ।ਜ਼ਿਲ੍ਹਾ ਚੋਣ ਅਫਸਰ ਨੇ ਪੰਚਾਇਤੀ ਉਪ ਚੋਣਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਪੋਲਿੰਗ ਪਾਰਟੀਆਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਹਿਰ ‘ਚ ਡੁੱਬੇ ਫ਼ੌਜੀ ਪਤੀ-ਪਤਨੀ ਦੀਆਂ ਲਾ+ਸ਼ਾਂ 15 ਘੰਟਿਆਂ ਬਾਅਦ ਹੋਈਆਂ ਬਰਾਮਦ

0

Faridkot News: ਫ਼ਰੀਦਕੋਟ ਦੇ ਪਿੰਡ ਫਿੱਡੇ ਕਲਾਂ ਕੋਲ ਬੀਤੀ ਸ਼ਾਮ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿਚੋਂ ਲਾਪਤਾ ਹੋਏ ਪਤੀ-ਪਤਨੀ ਦੀਆਂ ਲਾਸਾਂ ਅੱਜ ਐਤਵਾਰ ਨੂੰ 15 ਘੰਟਿਆਂ ਬਾਅਦ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਬਰਾਮਦ ਕਰ ਲਈਆਂ ਗਈਆਂ। ਮ੍ਰਿਤਕਾਂ ਦੀ ਪਹਿਚਾਣ ਭਾਰਤੀ ਫੌਜ ਦੇ ਜਵਾਨ ਬਲਜੀਤ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਵਾਸੀ ਪਿੰਡ ਸਾਧਾਂਵਾਲਾ ਵਜੋਂ ਹੋਈ ਹੈ। ਬਲਜੀਤ ਸਿੰਘ ਫੌਜੀ ਛੁੱਟੀ ਆਇਆ ਹੋਇਆ ਸੀ ਉਸ ਨੇ ਸੋਮਵਾਰ ਨੂੰ ਆਪਣੀ ਡਿਊਟੀ ’ਤੇ ਜਾਣਾ ਸੀ। ਬੀਤੇ ਕੱਲ ਦੋਨੋਂ ਕਾਰ ‘ਤੇ ਸਵਾਰ ਹੋ ਕੇ ਪਹਿਲਾਂ ਫ਼ਰੀਦਕੋਟ ਖਰੀਦਦਾਰੀ ਕਰਨ ਗਏ ਸਨ, ਜਿਸਤੋਂ ਬਾਅਦ ਉਹ ਮਨਜੀਤ ਕੌਰ ਦੀ ਮਾਸੀ ਨੂੰ ਮਿਲਣ ਉਸਦੇ ਪਿੰਡ ਚਲੇ ਗਏ।

ਇਹ ਵੀ ਪੜ੍ਹੋ  ਸ਼ਰਮਨਾਕ ਕਾਰਾ; ਕਬੂਤਰ ਚੋਰੀ ਦੇ ਦੋਸ਼ਾਂ ਹੇਠ 13 ਸਾਲਾਂ ਬੱਚੇ ਦਾ ਕੀਤਾ ਕ+ਤ+ਲ

ਦੇਰ ਸ਼ਾਮ ਜਦ ਉਹ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ ਤਾਂ ਪਿੰਡ ਫਿੱਡੇ ਕਲਾਂ ਕੋਲ ਨਹਿਰ ਕਿਨਾਰੇ ਸੜਕ ਖਰਾਬ ਹੋਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਨਹਿਰ ਵਿੱਚ ਡਿੱਗ ਗਈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਰ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਤੁਰੰਤ ਐਨਡੀਆਰਐਫ ਨੂੰ ਸੂਚਿਤ ਕੀਤਾ ਅਤੇ ਰਾਤ ਤੋਂ ਹੀ ਲੱਭਣਾ ਸ਼ੁਰੂ ਕਰ ਦਿੱਤਾ ਪ੍ਰੰਤੂ ਅੱਜ ਸ਼ਾਮ 4 ਵਜੇ ਦੇ ਕਰੀਬ ਜੇਸੀਬੀ ਰਾਹੀਂ ਕਾਰ ਬਾਹਰ ਕੱਢੀ ਗਈ ਤਾਂ ਦੋਵੇਂ ਪਤੀ ਪਤਨੀ ਦੀਆਂ ਲਾਸ਼ਾਂ ਵੀ ਵਿੱਚ ਹੀ ਮਿਲ ਗਈਆਂ। ਮ੍ਰਿਤਕ ਜੋੜੇ ਦੇ ਇੱਕ ਪੰਜ ਸਾਲਾਂ ਦਾ ਬੱਚਾ ਵੀ ਹੈ, ਜਿਸਨੂੰ ਉਹ ਫ਼ਰੀਦਕੋਟ ਜਾਣ ਸਮੇਂ ਉਸਦੀ ਦਾਦੀ ਕੋਲ ਛੱਡ ਗਏ ਹਨ। ਉਧਰ,ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਹਾਦਸੇ `ਤੇ ਦੁੱਖ ਪ੍ਰਗਟ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਰਮਨਾਕ ਕਾਰਾ; ਕਬੂਤਰ ਚੋਰੀ ਦੇ ਦੋਸ਼ਾਂ ਹੇਠ 13 ਸਾਲਾਂ ਬੱਚੇ ਦਾ ਕੀਤਾ ਕ+ਤ+ਲ

0

Mansa News: ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗ੍ੜ੍ਹ ਦੇ ਅਧੀਨ ਆਉਂਦੇ ਪਿੰਡ ਰੋੜਕੀ ‘ਚ ਇੱਕ ਬੇਹੱਦ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੈ ਕਬੂਤਰ ਚੋਰੀ ਕਰਨ ਦੇ ਸ਼ੱਕ ‘ਚ ਇੱਕ 13 ਸਾਲਾਂ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਬੱਚੇ ਦੇ ਕਤਲ ਨੂੰ ਆਤਮਹੱਤਿਆ ਬਣਾਉਣ ਦੇ ਲਈ ਮੁਲਜਮਾਂ ਵੱਲੋਂ ਉਸਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਦਰੱਖਤ ਨਾਲ ਟੰਗ ਦਿੱਤਾ। ਇਸ ਮਾਮਲੇ ਵਿਚ ਸਰਦੂਲਗੜ੍ਹ ਪੁਲਿਸ ਨੇ ਤਿੰਨ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ  ਦੁੱਖ ਦੀ ਖ਼ਬਰ; ਬਠਿੰਡਾ ਦੇ ਨਾਮੀ ਪ੍ਰੈਸ ਫ਼ੋਟੋਗ੍ਰਾਫਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਮ੍ਰਿਤਕ ਬੱਚੇ ਦੀ ਪਹਿਚਾਣ ਰਾਜਾ ਸਿੰਘ (13ਸਾਲ) ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ,ਜੋਕਿ ਪਿੰਡ ਦੇ ਸਕੂਲ ਵਿਚ ਸੱਤਵੀਂ ਕਲਾਸ ਵਿਚ ਪੜ੍ਹਦਾ ਸੀ। ਦਸਿਆ ਜਾ ਰਿਹਾ ਕਿ ਰਾਜਾ ਕਬੂਤਰਾਂ ਦਾ ਸ਼ੌਕੀਨ ਸੀ ਅਕਸਰ ਹੀ ਕਬੂਤਰਾਂ ਦੇ ਪਿੱਛੇ ਦੌੜਦਾ ਰਹਿੰਦਾ ਸੀ। ਕਬੂਤਰ ਮਾਲਕਾਂ ਵੱਲੋਂ ਕਬੂਤਰ ਫੜਨ ਨੂੰ ਲੈ ਕੇ ਰਾਜਾ ਸਿੰਘ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ ਰਾਜਾ ਦੇ ਗੁਆਂਢੀ ਨੇ ਕਬੂਤਰ ਰੱਖੇ ਹੋਏ ਸਨ ਤੇ ਉਸਨੂੰ ਸ਼ੱਕ ਸੀਕਿ ਰਾਜਾ ਉਸਦੇ ਕਬੂਤਰਾਂ ਨੂੰ ਫੜ ਲੈਂਦਾ ਹੈ।ਇਸੇ ਰੰਜਿਸ਼ ਤਹਿਤ ਬੀਤੇ ਕੱਲ ਉਨ੍ਹਾਂ ਰਾਜਾ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਦਰੱਖਤ ਨਾਲ ਟੰਗ ਦਿੱਤਾ।

ਇਹ ਵੀ ਪੜ੍ਹੋ  ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਧਰ, ਥਾਣਾ ਸਰਦੂਲਗੜ੍ਹ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਰਾਜਾ ਸਿੰਘ ਦੇ ਪਿਤਾ ਦੇ ਬਿਆਨਾਂ ‘ਤੇ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਤਿਰਲੋਚਨ ਸਿੰਘ, ਤੇਜਾ ਸਿੰਘ ਅਤੇ ਕਾਲਾ ਸਿੰਘ ਵਾਸੀ ਰੋੜਕੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋਂ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਰੁੱਖਾਂ ਦੀ ਛਾਂ ਹੇਠ ਬੈਠ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਲਬਾਤ

0

👉ਸਮਰਾਲਾ ਅਤੇ ਲਿਬੜਾ ਵਿਖੇ ਲੋਕਾਂ ਨੂੰ ਮਿਲੇ ਮੁੱਖ ਮੰਤਰੀ

👉ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ

ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ:ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡਾਂ ਦੇ ਲੋਕਾਂ ਨਾਲ ਰੁੱਖਾਂ ਦੀਆਂ ਛਾਂਵਾਂ ਹੇਠ ਬੈਠ ਕੇ ਗੱਲਬਾਤ ਕਰਦਿਆਂ ‘ਰੰਗਲਾ ਪੰਜਾਬ’ ਬਣਾਉਣ ਸਬੰਧੀ ਉਨ੍ਹਾਂ ਦੇ ਮਹੱਤਵਪੂਰਨ ਸੁਝਾਅ ਲਏ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ।ਲੋਕਾਂ ਨਾਲ ਕੀਤੀਆਂ ਇਹ ਮੁਲਾਕਾਤਾਂ ਹਰ ਤਰ੍ਹਾਂ ਦੇ ਸਰਕਾਰੀ ਪ੍ਰੋਟੋਕੋਲ ਤੋਂ ਹਟ ਕੇ ਆਪਣੇਪਣ ਦੀ ਭਾਵਨਾ ਨਾਲ ਲਬਰੇਜ ਸਨ, ਜਿਸ ਦੌਰਾਨ ਲੋਕਾਂ ਦੇ ਮੁੱਖ ਮੰਤਰੀ ਨੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਦੇ ਕੰਮਕਾਜ ਬਾਰੇ ਉਨ੍ਹਾਂ ਦੇ ਫੀਡਬੈਕ ਲਏ। ਇਸ ਦੌਰਾਨ ਲੋਕਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਮੰਤਰੀ ਅਤੇ ਲੋਕਾਂ ਵਿਚਕਾਰ ਗੱਲਬਾਤ ਦੇ ਇਨ੍ਹਾਂ ਪਲਾਂ ਦੌਰਾਨ ਦੋਸਤੀ ਅਤੇ ਸਦਭਾਵਨਾ ਸਿਖਰ ‘ਤੇ ਦੇਖਣ ਨੂੰ ਮਿਲੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਰਾਜਨੀਤਿਕ, ਸਮਾਜਿਕ ਅਤੇ ਹੋਰ ਮੁੱਦਿਆਂ ‘ਤੇ ਲੋਕਾਂ ਨਾਲ ਭਾਵਨਾਤਮਕ ਤਾਲਮੇਲ ਬਿਠਾਇਆ।

ਇਹ ਵੀ ਪੜ੍ਹੋ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਲੜਕੇ-ਲੜਕੀਆਂ ਦੀ ਸਟੇਟ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ ਕਰਵਾਉਣ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸਿੰਚਾਈ ਲਈ ਨਹਿਰੀ ਪਾਣੀ ਦਾ ਸਿਰਫ਼ 21 ਫੀਸਦ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਅੰਕੜਾ ਵੱਧ ਕੇ 63 ਫੀਸਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਸੂਬੇ ਦੇ ਟੇਲਾਂ ‘ਤੇ ਵਸਦੇ ਪਿੰਡਾਂ ਤੱਕ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਦਾ ਰੁਖ਼ ਦੂਜੇ ਰਾਜਾਂ ਵੱਲ ਮੋੜਨ ਦੇ ਯਤਨਾਂ ਨੂੰ ਵੀ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਕਿ ਅਕਤੂਬਰ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਢੁਕਵੀਂ ਯੋਜਨਾਬੰਦੀ ਅਤੇ ਪ੍ਰਬੰਧਾਂ ਦੇ ਨਾਲ ਝੋਨੇ ਦੀ ਫ਼ਸਲ ਦੀ ਜ਼ੋਨ ਵਾਰ ਕਾਸ਼ਤ ਨੂੰ ਯਕੀਨੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਜ਼ੋਨਾਂ ਵਿੱਚ ਵੰਡਿਆ ਗਿਆ ਅਤੇ ਪੜਾਅਵਾਰ ਢੰਗ ਨਾਲ ਝੋਨੇ ਦੀ ਲੁਆਈ ਦੀਆਂ ਤਰੀਕਾਂ ਦਾ ਜਲਦ ਤੋਂ ਜਲਦ ਐਲਾਨ ਕੀਤਾ ਗਿਆ ਤਾਂ ਜੋ ਕਿਸਾਨ ਇਸ ਦਾ ਲਾਭ ਉਠਾ ਸਕਣ।

ਇਹ ਵੀ ਪੜ੍ਹੋ ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਲੁਆਈ ਦੀਆਂ ਤਰੀਕਾਂ ਅਗਾਊਂ ਕਰਨ ਦੇ ਨਾਲ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਝੋਨੇ ਦੀ ਖਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਵੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਨਮੀ ਰਹਿਤ ਅਨਾਜ ਲਿਆ ਸਕਣਗੇ ਜਿਸ ਨਾਲ ਫਸਲ ਦੀ ਸੁਚਾਰੂ ਖਰੀਦ ਯਕੀਨੀ ਹੋ ਸਕੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਹੋਰ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਭਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ–ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ:ਡਾ ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੁਚੱਜੀ ਯੋਜਨਾ ਬਣਾਈ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੇ ਸਿਖ਼ਰ ‘ਤੇ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਸੂਬਾ ਸਰਕਾਰ ਨੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ।ਇੱਕ ਹੋਰ ਵੱਡੀ ਭਲਾਈ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕੀਤੀ ਅਤੇ ਕਿਹਾ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਪਿਛਲੀਆਂ ਸਰਕਾਰਾਂ ਦੀ ਗੰਦਗੀ ਸਾਫ਼ ਕਰਨ ਤੋਂ ਬਾਅਦ, ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਰਾਹ ‘ਤੇ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਅਤੇ ਮਾੜੇ ਮਨਸੂਬਿਆ ਕਾਰਨ ਸੂਬਾ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਲਗਭਗ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਨੇ ਉਹ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਗੀਆਂ ਹਨ ਜਿਸ ਬਾਰੇ ਕੋਈ ਵਾਅਦਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ 153 ਬਲਾਕਾਂ ਵਿੱਚੋਂ 117 ਬਲਾਕਾਂ ਦਾ ਪਾਣੀ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੋਈ ਯਤਨ ਕਰਨ ਦਾ ਤਹੱਈਆ ਨਹੀਂ ਕੀਤਾ ਅਤੇ ਪੰਜ ਦਰਿਆਵਾਂ ਦੀ ਇਸ ਧਰਤੀ ‘ਤੇ ਟੇਲਾਂ ‘ਤੇ ਵਸਦੇ ਕਿਸਾਨਾਂ ਨੂੰ ਕਦੇ ਵੀ ਪਾਣੀ ਨਹੀਂ ਮਿਲਿਆ।

ਇਹ ਵੀ ਪੜ੍ਹੋ ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਸਰਕਾਰ ਨੇ ਸੂਬੇ ਵਿੱਚ 15947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਸਦਕਾ ਦੂਰ-ਦੁਰਾਡੇ ਪਿੰਡਾਂ ਵਿੱਚ ਵੀ ਪਾਣੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੁਲਾਈ ਮਹੀਨੇ ਤੋਂ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ ਅਤੇ 90 ਫੀਸਦ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਕਿਸੇ ਨਿੱਜੀ ਫਰਮ ਤੋਂ ਪਾਵਰ ਪਲਾਂਟ ਖਰੀਦਿਆ ਹੈ ਤਾਂ ਜੋ ਸੂਬੇ ਨੂੰ ਬਿਜਲੀ ਉਤਪਾਦਨ ਵਿੱਚ ਸਰਪਲੱਸ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਇਸ ਥਰਮਲ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਢੁਕਵੀਂ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਵਰਗਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ।

ਇਹ ਵੀ ਪੜ੍ਹੋ Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਸੂਬੇ ਵਿੱਚ ਵੱਡੇ ਵਿਆਹ ਸਮਾਗਮ ਕਰਵਾਉਣ ਬਾਰੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਡੇ ਵਿਆਹ ਸਮਾਗਮ ਕਰਵਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਹੇਠ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਗੁਆਂਢੀ ਜਾਂ ਰਿਸ਼ਤੇਦਾਰਾਂ ਵਾਂਗ ਵੱਡੇ ਵਿਆਹ ਸਮਾਗਮ ਕਰਵਾਉਣ ਦੇ ਦਿਖਾਵੇ ਲਈ ਫਜ਼ੂਲ ਪੈਸੇ ਖਰਚ ਕਰਨ ਦੀ ਦੌੜ ਵਿੱਚੋਂ ਬਾਹਰ ਆਉਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਕਿਰਾਏ ‘ਤੇ ਖੇਤੀ ਸੰਦਾਂ ਦੀ ਵਰਤੋਂ ਕਰਨ ਦੀ ਤਕਨੀਕ ਅਪਣਾਉਣ ਦਾ ਸੱਦਾ ਵੀ ਦਿੱਤਾ ਕਿਉਂਕਿ ਇਹ ਉਨ੍ਹਾਂ ਨੂੰ ਖੇਤੀ ‘ਤੇ ਹੋਣ ਵਾਲੇ ਭਾਰੀ ਖਰਚ ਨੂੰ ਘਟਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਅਜਿਹੇ ਸੰਦਾਂ ਨੂੰ ਖਰੀਦਣ ਲਈ ਸਹਿਕਾਰੀ ਸਭਾਵਾਂ ਨੂੰ ਵੱਡੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹਨਾਂ ‘ਤੇ ਹੋਣ ਵਾਲੇ ਖ਼ਰਚੇ ਨੂੰ ਘਟਾ ਕੇ ਖੇਤੀਬਾੜੀ ਨੂੰ ਇੱਕ ਲਾਭਦਾਇਕ ਉੱਦਮ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ Amritsar Rural Police ਵੱਲੋਂ ਸਰਹੱਦੋਂ ਪਾਰ ਆਇਆ ਹਥਿਆਰਾਂ ਦਾ ਜਖੀਰਾ ਬਰਾਮਦ,ਪੰਜ ਕਾਬੂ

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਚੋਟੀ ਦੇ ਆਗੂਆਂ ਨੂੰ ਮੁੱਢਲੀ ਪੰਜਾਬੀ ਵੀ ਨਹੀਂ ਆਉਂਦੀ ਜਿਸ ਕਾਰਨ ਉਹ ਪੰਜਾਬੀ ਭਾਸ਼ਾ ਨੂੰ ਚੰਗੀ ਤਰ੍ਹਾਂ ਪੜ੍ਹ ਜਾਂ ਲਿਖ ਨਹੀਂ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਨਵਰ ਅਤੇ ਦੂਨ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਪੰਜਾਬੀ ਬੋਲਣ ਵਿੱਚ ਬਹੁਤ ਮੁਸ਼ਕਲ ਆਉਂਦੀ ਹੈ ਜਿਸ ਕਾਰਨ ਉਹ ਲੋਕਾਂ ਨਾਲ ਨਹੀਂ ਜੁੜ ਸਕਦੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਸਿੱਖਿਆ ਨੂੰ ਅਣਗੌਲਿਆਂ ਕੀਤਾ ਹੈ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਨਵੇਂ ਲੋਕਾਂ ਸਈ ਸਿਆਸਤ ਵਿੱਚ ਆਉਣ ਲਈ ਰਾਹ ਪੱਧਰਾ ਕੀਤਾ ਹੈ।ਇਹ ਦੁਹਰਾਉਂਦੇ ਹੋਏ ਕਿ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਫੈਲਾਉਣ ਵਾਲੇ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਰੱਖੀ ਜਾਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਡਰੱਗ ਜਰਨੈਲ’ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸੇਵਾ ਲਈ ਚੁਣੇ ਗਏ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਵਧਣ-ਫੁੱਲਣ ਵਿੱਚ ਮਦਦ ਕੀਤੀ ਅਤੇ ਇਸ ਨੂੰ ਆਪਣੀ ਪੂਰੀ ਸਰਪ੍ਰਸਤੀ ਦਿੱਤੀ ਅਤੇ ਇਹ ਆਗੂ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਸੱਤਾ ਦੀ ਸ਼ਕਤੀ ਦਾ ਪੂਰਾ ਆਨੰਦ ਮਾਣਿਆ ਅਤੇ ਨਸ਼ਾ ਤਸਕਰਾਂ ਨਾਲ ਹੱਥ ਮਿਲਾਉਣ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ।

ਇਹ ਵੀ ਪੜ੍ਹੋ ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸੂਬੇ ਵਿੱਚ ਫੈਲਾ ਕੇ ਨੌਜਵਾਨਾਂ ਨੂੰ ਇਸ ਦਲਦਲ ਵਿੱਚ ਫਸਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਾਨਦਾਰ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ‘ਤੇ ਮੁਕਤ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਿਸਾਨਾਂ ਨੇ ਇਹ ਪੱਖ ਸਾਂਝਾ ਕੀਤਾ ਕਿ ਬਿਜਲੀ ਜਾਂ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ, ਅਤੇ ਉਨ੍ਹਾਂ ਨੂੰ ਨਿਰਵਿਘਨ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸਕਰਾਹਟਾਂ ਵਾਪਸ ਆ ਰਹੀਆਂ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਜਵਾ ਨੇ 2027 ਵਿੱਚ ਕਾਂਗਰਸ ਦੇ ਅਧੀਨ ਪ੍ਰਵਾਸੀ ਭਾਰਤੀਆਂ ਨੂੰ ਸੁਰੱਖਿਅਤ ਪੰਜਾਬ ਦਾ ਭਰੋਸਾ ਦਿੱਤਾ

Australia News: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਆਸਟ੍ਰੇਲੀਆ ਵਿੱਚ ਪੰਜਾਬੀ ਪ੍ਰਵਾਸੀਆਂ ਨੂੰ ਭਰੋਸਾ ਦਿੱਤਾ ਕਿ 2027 ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਸੂਬਾ ਬਣ ਜਾਵੇਗਾ।ਬਲੈਕਟਾਊਨ ਦੇ ਬੋਮੈਨ ਹਾਲ ਵਿਖੇ, ਜਿਸ ਨੂੰ ਪ੍ਰਮੁੱਖ ਕਾਰੋਬਾਰੀ ਜਸਬੀਰ ਸਿੰਘ ਗੁਰਾਇਆ ਅਤੇ ਭਾਸਕਰ ਮੱਕੜ ਦੁਆਰਾ ਆਯੋਜਿਤ ਕੀਤਾ ਗਿਆ ਸੀ, ਇੱਕ ਜੋਸ਼ੀਲੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਬਾਜਵਾ ਨੇ ਪੰਜਾਬ ਵਿੱਚ ਸ਼ਾਂਤੀ, ਸੁਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਨੂੰ ਬਹਾਲ ਕਰਨ ਲਈ ਆਪਣੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਬਾਜਵਾ ਦੇ ਨਾਲ ਵਿਧਾਇਕ ਵਿਕਰਮ ਚੌਧਰੀ ਵੀ ਸਨ।

ਇਹ ਵੀ ਪੜ੍ਹੋ ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਲੜਕੇ-ਲੜਕੀਆਂ ਦੀ ਸਟੇਟ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ ਕਰਵਾਉਣ ਦਾ ਐਲਾਨ

ਇਸ ਸਮਾਗਮ ਵਿੱਚ ਆਸਟ੍ਰੇਲੀਆ ਦੇ ਮੁੱਖ ਰਾਜਨੀਤਿਕ ਨੇਤਾ ਜਿਨ੍ਹਾਂ ਵਿੱਚ ਸੰਸਦ ਮੈਂਬਰ ਸਟੀਫਨ ਬਾਲੀ, ਸੰਸਦ ਮੈਂਬਰ ਵਾਰੇਨ ਕਿਰਬੀ ਅਤੇ ਸੰਸਦ ਮੈਂਬਰ ਜੂਲੀਆ ਫਿਨ ਸ਼ਾਮਲ ਸਨ, ਅਤੇ ਨਿਊ ਸਾਊਥ ਵੇਲਜ਼ ਦੇ ਨਗਰਪਾਲਿਕਾ ਨੇਤਾ ਸ਼ਾਮਲ ਸਨ, ਜਿਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਦੀਆਂ ਚਿੰਤਾਵਾਂ, ਅੰਤਰਰਾਸ਼ਟਰੀ ਭਾਈਵਾਲੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਦੀ ਮਜ਼ਬੂਤੀ ‘ਤੇ ਅਰਥਪੂਰਨ ਚਰਚਾ ਕੀਤੀ।

ਕਈ ਪ੍ਰਵਾਸੀ ਭਾਰਤੀਆਂ ਨੇ ਬਾਜਵਾ ਨਾਲ ਘਰ ਵਾਪਸ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਡੂੰਘੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਆਪਣੇ ਜੱਦੀ ਕਸਬਿਆਂ ਅਤੇ ਪਿੰਡਾਂ ਦਾ ਦੌਰਾ ਕਰਨ ਬਾਰੇ ਡਰ ਪ੍ਰਗਟ ਕੀਤਾ। ਬਾਜਵਾ ਨੇ ਹਮਦਰਦੀ ਨਾਲ ਜਵਾਬ ਦਿੰਦੇ ਹੋਏ ਕਿਹਾ ਕਿ ਮੌਜੂਦਾ ਸਥਿਤੀ ਅਸਵੀਕਾਰਨਯੋਗ ਹੈ ਅਤੇ ਭਵਿੱਖ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ ਇਸ ਨੂੰ ਫੈਸਲਾਕੁੰਨ ਢੰਗ ਨਾਲ ਹੱਲ ਕੀਤਾ ਜਾਵੇਗਾ। “ਤੁਹਾਨੂੰ ਆਪਣੀਆਂ ਜੜ੍ਹਾਂ ਵਿੱਚ ਵਾਪਸ ਜਾਣ ਤੋਂ ਕਦੇ ਵੀ ਡਰਨਾ ਨਹੀਂ ਚਾਹੀਦਾ,” ਬਾਜਵਾ ਨੇ ਹਾਜ਼ਰੀਨ ਨੂੰ ਕਿਹਾ, “ਪੰਜਾਬ ਇੱਕ ਵਾਰ ਫਿਰ ਇੱਕ ਅਜਿਹੀ ਜਗ੍ਹਾ ਬਣ ਜਾਵੇਗਾ ਜਿੱਥੇ ਤੁਹਾਨੂੰ ਜਾਣ, ਨਿਵੇਸ਼ ਕਰਨ ਅਤੇ ਘਰ ਬੁਲਾਉਣ ‘ਤੇ ਮਾਣ ਹੈ।”

ਇਹ ਵੀ ਪੜ੍ਹੋ ਸਿੱਖ ਚਿੰਨ੍ਹ ਸਿੱਖ ਪਛਾਣ ਦਾ ਅਟੁੱਟ ਅੰਗ ਹਨ: ਸੁਖਬੀਰ ਸਿੰਘ ਬਾਦਲ

ਆਪਣੇ ਸੰਬੋਧਨ ਵਿੱਚ, ਬਾਜਵਾ ਨੇ ਪੰਜਾਬ ਦੇ ਪੁਨਰ ਸੁਰਜੀਤੀ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ, ਜੋ ਕਿ ਚੰਗੇ ਸ਼ਾਸਨ, ਆਰਥਿਕ ਪੁਨਰ ਸੁਰਜੀਤੀ, ਯੁਵਾ ਸਸ਼ਕਤੀਕਰਨ ਅਤੇ ਸਿੱਖਿਆ ਸੁਧਾਰਾਂ ‘ਤੇ ਅਧਾਰਤ ਹੈ। ਉਨ੍ਹਾਂ ਨੇ ਨੀਤੀ ਨਿਰਮਾਣ ਵਿੱਚ ਪ੍ਰਵਾਸੀ ਭਾਰਤੀਆਂ ਦੀਆਂ ਆਵਾਜ਼ਾਂ ਦੀ ਬਿਹਤਰ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਢਾਂਚਾਗਤ NRI ਸਲਾਹਕਾਰ ਸੰਸਥਾਵਾਂ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ।

ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ NRIs ਨੂੰ ਈਕੋ-ਖੇਤੀਬਾੜੀ, ਸਟਾਰਟਅੱਪ ਅਤੇ ਵਿਰਾਸਤੀ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਯੋਗਦਾਨ ਪਾਉਣ ਲਈ ਬੇਨਤੀ ਕਰੇਗੀ, ਸਾਰੇ ਨਿਵੇਸ਼ ਚੈਨਲਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਵਾਅਦਾ ਕਰੇਗੀ।ਬਾਜਵਾ ਨੇ ਵਿਦੇਸ਼ੀ ਰੁਜ਼ਗਾਰ ਅਤੇ ਯਾਤਰਾ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ NRI ਸ਼ਿਕਾਇਤ ਨਿਵਾਰਣ ਸੈੱਲ ਅਤੇ ਵੀਜ਼ਾ ਸਹਾਇਤਾ ਡੈਸਕ ਸਥਾਪਤ ਕਰਨ ਦਾ ਵੀ ਵਾਅਦਾ ਕੀਤਾ। ਸਿੱਖਿਆ ਦੇ ਮੋਰਚੇ ‘ਤੇ, ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵਵਿਆਪੀ ਹੁਨਰਾਂ ਨਾਲ ਲੈਸ ਕਰਨ ਲਈ ਅੰਤਰਰਾਸ਼ਟਰੀ ਸਿੱਖਿਆ ਭਾਈਵਾਲੀ ਬਣਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਇਸ ਤੋਂ ਪਹਿਲਾਂ ਦਿਨ ਵੇਲੇ ਇੱਕ ਵੱਖਰੀ ਗੱਲਬਾਤ ਵਿੱਚ, ਬਾਜਵਾ ਨੇ ਪੰਜਾਬ ਦੇ 400 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਜੋ ਇਸ ਸਮੇਂ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਕਰ ਰਹੇ ਹਨ। ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦੇ ਹੋਏ, ਬਾਜਵਾ ਨੇ ਘਰ ਵਾਪਸ ਜਾਣ ਵਾਲੇ ਚਾਹਵਾਨ ਵਿਦਿਆਰਥੀਆਂ ਦੀ ਸਹਾਇਤਾ ਲਈ ਠੋਸ ਨੀਤੀਗਤ ਉਪਾਵਾਂ ਦਾ ਪ੍ਰਸਤਾਵ ਰੱਖਿਆ।

ਅਧਿਐਨ ਵੀਜ਼ਾ ਲਈ ਵਿੱਤੀ ਸਬੂਤ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਸੁਝਾਅ ਦਿੱਤਾ ਕਿ ਸਹਿਕਾਰੀ ਬੈਂਕਾਂ ਨਾਲ ਕੰਮ ਕਰਨ ਲਈ ਇੱਕ ਸਮਰਪਿਤ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਇਹ ਕਮੇਟੀ ਪਰਿਵਾਰਕ ਜ਼ਮੀਨ ਜਾਂ ਜਾਇਦਾਦ ਦੇ ਵਿਰੁੱਧ ਘੱਟ ਵਿਆਜ ਵਾਲੇ ਵਿਦਿਆਰਥੀ ਕਰਜ਼ਿਆਂ ਦੀ ਸਹੂਲਤ ਦੇਵੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਗੈਰ-ਕਾਨੂੰਨੀ ਏਜੰਟਾਂ ਦੁਆਰਾ ਸ਼ੋਸ਼ਣ ਤੋਂ ਬਚਣ ਵਿੱਚ ਮਦਦ ਮਿਲੇਗੀ ਜੋ ਅਕਸਰ ਪ੍ਰਤੀ ਮਹੀਨਾ 5% ਤੱਕ ਦੀ ਬਹੁਤ ਜ਼ਿਆਦਾ ਵਿਆਜ ਦਰ ਵਸੂਲਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਲੜਕੇ-ਲੜਕੀਆਂ ਦੀ ਸਟੇਟ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ ਕਰਵਾਉਣ ਦਾ ਐਲਾਨ

0

👉ਘਨੌਰ ਇਨਡੋਰ ਹਾਲ ਚ ਜਲਦੀ ਕਬੱਡੀ ਨੈਸ਼ਨਲ ਸਟਾਈਲ ਦੇ ਹੋਣਗੇ ਮੈਚ: ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ
Rajpura News:ਪੰਜਾਬ ਕਬੱਡੀ ਐਸੋਸੀਏਸ਼ਨ ਨੇ ਲੜਕੇ ਅਤੇ ਲੜਕੀਆਂ ਲਈ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਲੀਗ ਸ਼ੁਰੂ ਕਰਨ ਦਾ ਵੱਡਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜਰਨਲ ਸਕੱਤਰ ਤੇਜਿੰਦਰ ਸਿੰਘ ਮਿੱਡੂਖੇੜਾ ਦੀ ਅਗਵਾਈ ਹੇਠ ਰਾਜਪੁਰਾ ਵਿਖੇ ਹੋਈ ਮੀਟਿੰਗ ਨੂੰ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਕੇ ਜਾਣ ਲਈ ਇਹ ਕਬੱਡੀ ਲੀਗ ਕਾਰਗਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਦੀ ਮੁਹਿੰਮ ਰਾਹੀਂ ਰਾਜ ਭਰ ਵਿਚ ਖੇਡਾਂ ਲਈ ਵਧੀਆ ਢਾਂਚਾ ਤਿਆਰ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿਚ ਨਵੇਂ ਖੇਡ ਸਟੇਡੀਅਮ ਬਣਾਉਣ ਦੇ ਫੈਸਲੇ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਲਈ ਮੌਕੇ ਮਿਲਣਗੇ।

ਇਹ ਵੀ ਪੜ੍ਹੋ ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨੇ ਹਿੱਸਾ ਲਿਆ ਅਤੇ ਇਹ ਮਤਾ ਪਾਸ ਕੀਤਾ ਕਿ ਹਰੇਕ ਜ਼ਿਲ੍ਹੇ ਵਿੱਚ ਲੜਕੇ-ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਲੀਗ ਕਰਵਾਈ ਜਾਵੇ। ਇਨ੍ਹਾਂ ਲੀਗਾਂ ਰਾਹੀਂ ਚੁਣੀ ਗਈਆਂ ਟੀਮਾਂ ਨੂੰ ਅੱਗੇ ਰਾਸ਼ਟਰੀ ਪੱਧਰ ਉੱਤੇ ਖੇਡਣ ਦੇ ਮੌਕੇ ਦਿੱਤੇ ਜਾਣਗੇ।ਇਸ ਮੌਕੇ ਐਸੋਸੀਏਸ਼ਨ ਦੇ ਜਰਨਲ ਸਕੱਤਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਵੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਲਗਭਗ 18 ਸਾਲਾਂ ਮਗਰੋਂ ਪੰਜਾਬ ਦੀ ਕਬੱਡੀ ਟੀਮ ਨੇ ਨੈਸ਼ਨਲ ਪੱਧਰ ਤੇ ਕਾਂਸੇ ਦਾ ਤਮਗਾ ਜਿੱਤਿਆ ਹੈ, ਜੋ ਸੂਬੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਣ ਨੈਸ਼ਨਲ ਸਟਾਈਲ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਭਰ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਅਠ-ਅੱਠ ਟੀਮਾਂ ਬਣ ਕੇ ਸਟੇਟ ਦੇ ਨਾਲ ਜ਼ਿਲ੍ਹਾ ਪੱਧਰੀ ਕਬੱਡੀ ਲੀਗਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸੇ ਸਬੰਧੀ ਹਰੇਕ ਟੀਮ ਲਈ ਸਮਰਪਿਤ ਕੋਚਾਂ ਨੂੰ ਨਿਯੁਕਤ ਕੀਤਾ ਗਿਆ ਹੈ ਜੋ ਨਵੇਂ ਟੈਲੰਟ ਨੂੰ ਉਭਾਰਣ ਵਿਚ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਇਸ ਮੌਕੇ 2026-27 ਦੌਰਾਨ ਖੇਡਾਂ ਦੇ ਕੈਲੰਡਰ ਨੂੰ ਵੀ ਜਾਰੀ ਕੀਤਾ ਗਿਆ, ਜਿਸ ਵਿਚ ਕਬੱਡੀ ਸਮੇਤ ਹੋਰ ਖੇਡਾਂ ਦੇ ਮੁਕਾਬਲਿਆਂ ਦੀ ਪੂਰੀ ਯੋਜਨਾ ਦਰਜ ਕੀਤੀ ਗਈ ਹੈ। ਐਸੋਸੀਏਸ਼ਨ ਦੇ ਸਮੂਹ ਆਹੁਦੇਦਾਰਾ ਵੱਲੋਂ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਯਕੀਨ ਦਵਾਇਆ ਕਿ ਪੰਜਾਬ ਵਿੱਚ ਕਬੱਡੀ ਲੀਗ ਦੇ ਆਯੋਜਨ ਦੌਰਾਨ ਕਿਸੇ ਵੀ ਕਿਸਮ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।ਇਹ ਮੀਟਿੰਗ ਕਬੱਡੀ ਖੇਡ ਨੂੰ ਨਵੇਂ ਆਸਮਾਨਾਂ ’ਤੇ ਲੈ ਜਾਣ ਲਈ ਇਕ ਨਵੇਂ ਦੌਰ ਦੀ ਸ਼ੁਰੂਆਤ ਵਜੋਂ ਵੇਖੀ ਜਾ ਰਹੀ ਹੈ।

ਇਸ ਮੌਕੇ ਬਲਜੀਤ ਸਿੰਘ, ਇਕਬਾਲ ਸਿੰਘ ਸੰਧੂ ਸੀਨੀਅਰ ਵਾਈਸ ਪ੍ਰਧਾਨ, ਭੁਪਿੰਦਰ ਸਿੰਘ, ਕਮਲਪ੍ਰੀਤ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਵਾਈਸ ਪ੍ਰਧਾਨ, ਕਮਲਜੀਤ ਸਿੰਘ ਜੁਆਇੰਟ ਸਕੱਤਰ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਜਸਕਰਨ ਕੌਰ ਅਤੇ ਚਰਨ ਸਿੰਘ ਨੂੰ ਖਜਾਨਚੀ, ਮਨਜੀਤ ਸਿੰਘ ਦਰਸ਼ਨ ਮੰਜੋਲੀ ਜ਼ਿਲ੍ਹਾ ਪ੍ਰਧਾਨ, ਸਰਪੰਚ ਇੰਦਰਜੀਤ ਸਿੰਘ ਸਿਆਲੂ ਜ਼ਿਲ੍ਹਾ ਖਜਾਨਚੀ, ਬਲਤੇਜ ਸਿੰਘ ਮੁਕਤਸਰ, ਨਿਰਮਲ ਸਿੰਘ ਫ਼ਤਹਿਗੜ੍ਹ ਸਾਹਿਬ, ਰਣਜੀਤ ਸਿੰਘ ਅਮ੍ਰਿਤਸਰ, ਗੁਰਮੀਤ ਸਿੰਘ ਸਮੇਤ ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰਾਂ ਸਮੇਤ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਰਾਮ ਲੀਲਾ ਤੇ ਦੁਸ਼ਹਿਰਾ ਕਮੇਟੀ ਫੇਸ ਇੱਕ ਮੋਹਾਲੀ ਵੱਲੋਂ ਰਾਮਲੀਲਾ ਅਤੇ ਦੁਸ਼ਹਿਰਾ ਕਰਵਾਉਣ ਲਈ ਮੀਟਿੰਗ ਦਾ ਆਯੋਜਨ

SAS Nagar News: ਸ੍ਰੀ ਰਾਮ ਲੀਲਾ ਤੇ ਦੁਸ਼ਹਿਰਾ ਕਮੇਟੀ ਫੇਸ ਇੱਕ ਮੋਹਾਲੀ ਵੱਲੋਂ ਅੱਜ ਰਾਮਲੀਲਾ ਅਤੇ ਦੁਸ਼ਹਿਰਾ ਕਰਵਾਉਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਰਾਮ ਲੀਲਾ ਅਤੇ ਦੁਸ਼ਹਿਰਾ ਕਰਵਾਉਣ ਦਾ ਫੈਸਲਾ ਕੀਤਾ ਗਿਆ। ਰਾਮਲੀਲਾ ਲਈ ਰਿਹਸਲ ਸ੍ਰੀ ਸ਼ਿਵ ਮੰਦਿਰ ਫੇਸ 1,ਮੋਹਾਲੀ ਵਿੱਚ ਰਾਤ 9 ਵਜੇ ਤੋਂ 11 ਵਜੇ ਤੱਕ ਹੋਵੇਗੀ।ਕਮੇਟੀ ਦੇ ਪ੍ਰਧਾਨ ਸ੍ਰੀ ਆਸ਼ੂ ਸੂਦ ਨੇ ਦੱਸਿਆ ਕਿ ਇਸ ਵਾਰ ਰਾਮਲੀਲਾ ਵਿੱਚ ਕੁਝ ਨਵੇਂ ਦ੍ਰਸ਼ ਵਿਖਾਏ ਜਾਣਗੇ, ਜਿਸ ਵਿੱਚ ਨਾਰਦ ਮੋਹ, ਸੀਤਾ ਜਨਮ ਆਦਿ ਵਿਖਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਕਮੇਟੀ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਨਵੇਂ ਕਲਾਕਾਰਾਂ ਨੂੰ ਅਦਾਕਾਰੀ ਦਾ ਮੌਕਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਦੁੱਖ ਦੀ ਖ਼ਬਰ; ਬਠਿੰਡਾ ਦੇ ਨਾਮੀ ਪ੍ਰੈਸ ਫ਼ੋਟੋਗ੍ਰਾਫਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜੋ ਵੀ ਵਿਅਕਤੀ ਸ੍ਰੀ ਰਾਮ ਲੀਲਾ ਤੇ ਦੁਸ਼ਹਿਰਾ ਕਮੇਟੀ ਨਾਲ ਜੁੜਨਾ ਚਾਹੁੰਦਾ ਹੈ ਉਹ ਸ੍ਰੀ ਸ਼ਿਵ ਮੰਦਿਰ ਜਾਂ ਪ੍ਰਧਾਨ ਸ੍ਰੀ ਆਸ਼ੂ ਸੂਦ ਨਾਲ ਸੰਪਰਕ ਕਰ ਸਕਦਾ ਹੈ। ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਇਸ ਵਾਰ ਰਾਮਲੀਲਾ ਤੇ ਦੁਸ਼ਹਿਰਾ ਨੂੰ ਵਧੀਆ ਤੇ ਖਿਚਵਾ ਬਣਾਉਣ ਲਈ ਆਪਣੇ ਆਪਣੇ ਕੀਮਤੀ ਸੁਝਾਵ ਵੀ ਦਿੱਤੇ।ਇਸ ਮੀਟਿੰਗ ਵਿੱਚ ਸ੍ਰੀ ਆਸ਼ੂ ਸੂਦ ਪ੍ਰਧਾਨ, ਮੀਤ ਪ੍ਰਧਾਨ ਸ੍ਰੀ ਪ੍ਰਦੀਪ ਗੁਪਤਾ ,ਜਨਰਲ ਸਕੱਤਰ ਸ੍ਰੀ ਕਮਲ ਸ਼ਰਮਾ, ਖਜਾਨਚੀ ਸ਼੍ਰੀ ਉਪਿੰਦਰ ਸੋਢੀ, ਸ਼੍ਰੀ ਸੰਦੀਪ ਰਾਣਾ, ਸ੍ਰੀ ਪ੍ਰਦੀਪ ਧੀਮਾਨ, ਸ੍ਰੀ ਅਮਿਤ ਵਰਮਾ, ਸ੍ਰੀ ਜਸਬੀਰ ਬੇਦੀ, ਸ੍ਰੀ ਯਤਿਨ ਖੱਟਰ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਮੇਜਰ ਸਿੰਘ, ਸ੍ਰੀ ਸਿਕੰਦਰ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

0

👉ਗਿੱਲੇ ਤੇ ਸੁੱਕੇ ਕੂੜੇ ਦੇ ਹੋਰ ਬਿਹਤਰ ਪ੍ਰਬੰਧਨ ਲਈ ਕੀਤਾ ਜਾਵੇ ਕੰਮ : ਡਾ. ਬਲਬੀਰ ਸਿੰਘ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਗਿੱਲੇ ਤੇ ਸੁੱਕੇ ਕੂੜੇ ਦੇ ਬਿਹਤਰ ਪ੍ਰਬੰਧਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਤੇ ਪੀਡੀਏ ਦੇ ਮੁੱਖ ਪ੍ਰਸ਼ਾਸਨ ਮਨੀਸ਼ਾ ਰਾਣਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਥਾਪਰ ਯੂਨੀਵਰਸਿਟੀ ਵੱਲੋਂ ਕੂੜਾ ਪ੍ਰਬੰਧਨ ਲਈ ਵਰਤੀ ਜਾਂਦੀ ਤਕਨੀਕ ਸਬੰਧੀ ਥਾਪਰ ਦੇ ਪ੍ਰੋਫੈਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਇਸ ਤਕਨੀਕ ਦੀ ਵਰਤੋਂ ਪਟਿਆਲਾ ਸ਼ਹਿਰ ਵਿੱਚ ਕਰਨ ’ਤੇ ਅਧਿਕਾਰੀਆਂ ਨਾਲ ਚਰਚਾ ਕੀਤੀ।ਉਹਨਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ 100 ਫ਼ੀਸਦੀ ਕੂੜਾ ਪ੍ਰਬੰਧਨ ਕਰਨ ਲਈ ਪਟਿਆਲਾ ਦੇ ਦੋ ਵਾਰਡਾਂ ’ਚ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ ’ਚ ਸਾਰੀ ਵਾਰਡਾਂ ਤੇ ਪੀਡੀਏ ਅਧੀਨ ਪੈਂਦੇ ਖੇਤਰਾਂ ’ਚ ਵੀ ਚਲਾਇਆ ਜਾਵੇਗਾ।

ਇਹ ਵੀ ਪੜ੍ਹੋ ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਉਹਨਾਂ ਛੱਪੜਾਂ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰੀਚਾਰਜਿੰਗ ਵੈਲ ਸਮੇਤ ਡਰਿਪ ਇਰੀਗੇਸ਼ਨ ਵਰਗੀਆਂ ਤਕਨੀਕਾਂ ਉੱਤੇ ਵੀ ਕੰਮ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਵਰਤੋਂ ਡਰਿਪ ਇਰੀਗੇਸ਼ਨ ਲਈ ਕੀਤੀ ਜਾ ਸਕਦੀ ਹੈ ਪਰ ਇਸ ਲਈ ਜਰੂਰੀ ਹੈ ਕਿ ਛੱਪੜਾਂ ਦੇ ਪਾਣੀ ਨੂੰ ਸਾਫ ਕੀਤਾ ਜਾਵੇ ਇਸ ਲਈ ਥਾਪਰ ਮਾਡਲ ਦੀ ਵਰਤੋਂ ਕੀਤੀ ਜਾ ਸਕਦੀ ਹੈ।ਮੀਟਿੰਗ ਵਿੱਚ ਏਡੀਸੀ ਈਸ਼ਾ ਸਿੰਗਲ, ਨਵਰੀਤ ਕੌਰ ਸੇਖੋ, ਐਸਡੀਐਮ ਹਰਜੋਤ ਕੌਰ ਸਮੇਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖ ਚਿੰਨ੍ਹ ਸਿੱਖ ਪਛਾਣ ਦਾ ਅਟੁੱਟ ਅੰਗ ਹਨ: ਸੁਖਬੀਰ ਸਿੰਘ ਬਾਦਲ

0

👉ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਬੰਦ ਕਰਨ ਲਈ ਦਖਲ ਦੇਣ ਦੀ ਅਪੀਲ
👉ਰਾਜਸਥਾਨ ਪ੍ਰੀਖਿਆ ਕੇਂਦਰ ਵਿੱਚ ਕਡ਼ਾ ਅਤੇ ਕਿਰਪਾਨ ਧਾਰਨ ਲੜਕੀ ਨੂੰ ਦਾਖਲਾ ਨਾ ਦੇਣ ਦੀ ਕੀਤੀ ਨਿਖੇਧੀ
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਧਰਮ ਦੇ ਪਵਿੱਤਰ ਚਿੰਨ੍ਹਾਂ ਪ੍ਰਤੀ ਨਿਰਾਦਰ ਅਤੇ ਵਿਤਕਰੇ ਦੀਆਂ ਵਧਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿੱਚ ਵਾਪਰ ਰਹੀਆਂ ਇਸ ਦਰਦਨਾਕ ਘਟਨਾਵਾਂ ਨੂੰ ਰੋਕਣ ਲਈ ਸਿੱਧੇ ਤੌਰ ’ਤੇ ਦਖਲ ਦੇਣ ਦੀ ਅਪੀਲ ਕੀਤੀ।ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਪ੍ਰਧਾਨ ਮੰਤਰੀ ਦਾ ਧਿਆਨ ਅੱਜ ਦੀ ਤਾਜ਼ਾ ਘਟਨਾ ਵੱਲ ਦਿਵਾਇਆ, ਜਿਸ ਵਿੱਚ ਪੰਜਾਬ ਦੇ ਤਰਨਤਾਰਨ ਸਾਹਿਬ ਜ਼ਿਲ੍ਹੇ ਦੀ ਇੱਕ ਸ਼ਰਧਾਲੂ ਅਤੇ ਅੰਮ੍ਰਿਤਧਾਰੀ ਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਰਾਜਸਥਾਨ ਦੇ ਜੈਪੁਰ ਦੀ ਪੂਰਨਿਮਾ ਯੂਨੀਵਰਸਿਟੀ ਵਿੱਚ ਰਾਜਸਥਾਨ ਨਿਆਂਇਕ ਸੇਵਾਵਾਂ ਲਈ ਉਮੀਦਵਾਰ ਵਜੋਂ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ, ਕਿਉਂਕਿ ਉਸ ਨੇ ਆਪਣੇ ਧਾਰਮਿਕ ਚਿੰਨ੍ਹ- ‘ਕਡ਼ਾ ਅਤੇ ਕਿਰਪਾਨ’ ਪਹਿਨੇ ਹੋਏ ਸਨ।

ਇਹ ਵੀ ਪੜ੍ਹੋ  ਦੁੱਖ ਦੀ ਖ਼ਬਰ; ਬਠਿੰਡਾ ਦੇ ਨਾਮੀ ਪ੍ਰੈਸ ਫ਼ੋਟੋਗ੍ਰਾਫਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸ੍ਰੀ ਬਾਦਲ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 25 ਅਧੀਨ ਗਰੰਟੀਸ਼ੁਦਾ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਘਟਨਾ ਨੇ ਉਸ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਮੌਲਿਕ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਹੈ। ਸੰਵਿਧਾਨ ਦੀ ਧਾਰਾ 25 ਵਿੱਚ ਸਿੱਖ ਧਰਮ ਦੇ ਹੋਰ ਚਿੰਨ੍ਹਾਂ ਵਿੱਚ ਕਿਰਪਾਨ ਦਾ ਖਾਸ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਥਾਂ ’ਤੇ ਰੋਕਿਆ ਨਹੀਂ ਜਾਵੇਗਾ, ਬਲਕਿ ਹਵਾਈ ਉਡਾਣਾਂ ਵਿੱਚ ਵੀ ਉਸ ਨੂੰ ਵਿਸ਼ੇਸ਼ ਛੋਟ ਦਿੱਤੀ ਗਈ ਹੈ।ਸ੍ਰੀ ਬਾਦਲ ਨੇ ਪੱਤਰ ਵਿੱਚ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਜੇਕਰ ਪ੍ਰੀਖਿਆ ਵਿੱਚ ਅਜਿਹਾ ਕੋਈ ਨਿਯਮ ਹੈ ਤਾਂ ਉਹ ਭਾਰਤ ਦੇ ਪਵਿੱਤਰ ਸੰਵਿਧਾਨ ਦੀ ਉਲੰਘਣਾ ਕਰਦੇ ਹੋਏ ਹੇਠਲੇ ਅਧਿਕਾਰੀਆਂ ਦੁਆਰਾ ਬਣਾਇਆ ਗਿਆ ਹੈ। ਭਾਰਤ ਸਰਕਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਿਸ਼ਵਾਸ ਦੇ ਅਟੁੱਟ ਲੇਖਾਂ ਦੀ ਛੋਟ ਬਾਰੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ – ਜਾਂ ਦੁਬਾਰਾ ਜਾਰੀ ਕਰਨੇ ਚਾਹੀਦੇ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇੱਕ ਵਾਰ ਦੀ ਘਟਨਾ ਨਹੀਂ ਹੈ ਸਗੋਂ ਸਿੱਖ ਪਛਾਣ ਦੀ ਵਿਲੱਖਣਤਾ ਪ੍ਰਤੀ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧਦੀਆਂ ਉਦਾਹਰਣਾਂ ਦਾ ਹਿੱਸਾ ਹੈ। ਪਿਛਲੇ ਸਾਲ ਇਸੇ ਤਰ੍ਹਾਂ ਦੀ ਇੱਕ ਘਟਨਾ ਜੋਧਪੁਰ ਦੇ ਇੱਕ ਪ੍ਰੀਖਿਆ ਕੇਂਦਰ ਵਿੱਚ ਵਾਪਰੀ ਸੀ, ਜਿੱਥੇ ਦੋ ਸਿੱਖ ਲੜਕੀਆਂ ਨੂੰ ਰਾਜਸਥਾਨ ਨਿਆਂਇਕ ਸੇਵਾਵਾਂ (ਆਰਜੇਐਸ) ਲਈ ਬੈਠਣ ਤੋਂ ਰੋਕਿਆ ਗਿਆ ਸੀ।ਸਿੱਖ ਅਤੇ ਉਨ੍ਹਾਂ ਦੀ ਪਛਾਣ ਅਟੁੱਟ ਹਨ ਅਤੇ ਇਸ ਨੂੰ ਸੰਸਥਾਪਕ ਪਿਤਾਵਾਂ ਦੁਆਰਾ ਦੇਸ਼ ਦੇ ਸਾਰੇ ਉਦੇਸ਼ਾਂ ਲਈ ਪਾਲਣਾ ਲਈ ਸੰਵਿਧਾਨਕ ਤੌਰ ’ਤੇ ਸਵੀਕਾਰ ਕੀਤਾ ਗਿਆ ਸੀ ਅਤੇ ਸੰਵਿਧਾਨਕ ਤੌਰ ’ਤੇ ਆਦੇਸ਼ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ

ਪਰ ਹੇਠਲੇ ਪੱਧਰ ’ਤੇ ਕੁਝ ਅਧਿਕਾਰੀ ਆਪਣੇ ਆਪ ਨੂੰ ਸੰਵਿਧਾਨ ਤੋਂ ਵੀ ਉੱਪਰ ਸਮਝਦੇ ਹਨ। ਇਹ ਬੰਦ ਹੋਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਵਿੱਚ ਫਿਰਕੂ ਸਦਭਾਵਨਾ ਨੂੰ ਵਿਗਾਡ਼ਦਾ ਹੈ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਲਿਖਿਆ, “ਤੁਸੀਂ ਨਿੱਜੀ ਤੌਰ ’ਤੇ ਸਿੱਖ ਧਾਰਮਿਕ ਚਿੰਨ੍ਹਾਂ ਦੀ ਡੂੰਘੀ ਅਧਿਆਤਮਿਕ ਅਤੇ ਭਾਵਨਾਤਮਕ ਮਹੱਤਤਾ ਤੋਂ ਜਾਣੂ ਹੋ ਅਤੇ ਇਹ ਸਾਡੇ ਸ਼ਰਧਾਲੂ ਧਾਰਮਿਕ ਅਤੇ ਦੇਸ਼ ਭਗਤ ਭਾਈਚਾਰੇ ਲਈ ਕੀ ਅਰਥ ਰੱਖਦੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਦੇਸ਼ ਭਰ ਦੇ ਸਾਰੇ ਪੱਧਰਾਂ ’ਤੇ ਇਨ੍ਹਾਂ ਚਿੰਨ੍ਹਾਂ ਦਾ ਪੂਰਾ ਸਤਿਕਾਰ ਯਕੀਨੀ ਬਣਾਉਣ ਲਈ ਪਾਲਣਾ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣ।”ਸ੍ਰੀ ਬਾਦਲ ਨੇ ਰਾਜਸਥਾਨ ਹਾਈ ਕੋਰਟ ਨੂੰ ਇਹ ਵੀ ਅਪੀਲ ਕੀਤੀ ਕਿ ਪੀਡ਼ਤ ਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਆਰਜੇਐਸ ਪ੍ਰੀਖਿਆ ਲਈ ਬੈਠਣ ਦਾ ਇੱਕ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਜਾਵੇ, ਇਹ ਯਕੀਨੀ ਬਣਾਇਆ ਜਾਵੇ ਕਿ ਉਸ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਦੇ ਅਧਿਕਾਰ ਦਾ ਸਤਿਕਾਰ ਕੀਤਾ ਜਾਵੇ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਵੇਰੇ ਹੀ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਨੂੰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਰਾਜ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ–ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ:ਡਾ ਬਲਜੀਤ ਕੌਰ

0

👉”ਸਾਡੇ ਬਜ਼ੁਰਗ ਸਾਡਾ ਮਾਣ”: ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ–ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼
Chandigarh News:ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।ਡਾ. ਕੌਰ ਨੇ ਆਖਿਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910225