Saturday, May 2, 2026
Home Blog Page 57

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: PSEB ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ”

0

👉ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ ਤੋਂ ਹੋਵੇਗੀ ਸ਼ੁਰੂ; ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਜੋਤ ਸਿੰਘ ਬੈਂਸ ਦਾ ਐਲਾਨ
👉ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ” ਆਪਣੇ ਭਵਿੱਖ ਨੂੰ ਦੁਬਾਰਾ ਲਿਖਣ ਦਾ ਸੁਨਹਿਰਾ ਅਵਸਰ: ਹਰਜੋਤ ਸਿੰਘ ਬੈਂਸ
Punjab News: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ।ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ।ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ।

ਇਹ ਵੀ ਪੜ੍ਹੋ  ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟੀਫਿਕੇਸ਼ਨ ਪ੍ਰਾਪਤ ਕਰਨ ਦਾ ਅੰਤਮ ਰਸਤਾ ਪ੍ਰਦਾਨ ਕਰੇਗੀ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 27 ਅਪ੍ਰੈਲ, 2026 ਨੂੰ ਸ਼ੁਰੂ ਹੋਵੇਗੀ ਅਤੇ ਵਿਸ਼ੇਸ਼ ਪ੍ਰੀਖਿਆਵਾਂ 15 ਜੁਲਾਈ, 2026 ਤੋਂ ਹੋਣਗੀਆਂ। ਉਨ੍ਹਾਂ ਕਿਹਾ ਕਿ ਵਿਸਤਾਰਥ ਨਿਰਦੇਸ਼, ਵਿਸ਼ਾ-ਵਾਰ ਸਿਲੇਬਸ ਅਤੇ ਅਪਲਾਈ ਕਰਨ ਲਈ ਲਿੰਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੋਵੇਗਾ।ਇਸ ਪਹਿਲਕਦਮੀ ਨੂੰ ਨੌਵੇਂ ਗੁਰੂ ਸਾਹਿਬ ਜੀ ਦੀ ਪਵਿੱਤਰ ਅਤੇ ਸਦੀਵੀਂ ਵਿਰਾਸਤ ਪ੍ਰਤੀ ਨਿਮਰ ਸ਼ਰਧਾਂਜਲੀ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਅਵਸਰ ਹੋਵੇਗਾ, ਜੋ ਕਈ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਤੱਕ ਆਪਣੀ ਸਕੂਲੀ ਸਿੱਖਿਆ ਪੂਰੀ ਨਹੀਂ ਕਰ ਸਕੇ ਸਨ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਰਸਾਏ ਦਇਆ-ਭਾਵਨਾ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਅਤੇ ਸਿੱਖਿਆ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਵਰ੍ਹੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਇਹ ਚਾਹੁੰਦੀ ਹੈ ਕਿ ਆਪਣੀ ਸਿੱਖਿਆ ਪੂਰੀ ਕਰਨ ਦਾ ਚਾਹਵਾਨ ਹਰ ਵਿਦਿਆਰਥੀ ਇਹ ਮਹਿਸੂਸ ਕਰੇ ਕਿ ਸਿੱਖਿਆ ਪੂਰੀ ਕਰਨ ਵਿੱਚ ਕਦੇ ਵੀ ਕੋਈ ਦੇਰੀ ਨਹੀਂ ਹੁੰਦੀ।ਸ. ਬੈਂਸ ਨੇ ਕਿਹਾ ਕਿ ਇਹ ਮੌਕਾ ਆਪਣੇ ਭਵਿੱਖ ਨੂੰ ਲਿਖਣ ਦਾ ਇੱਕ ਸੁਨਹਿਰੀ ਮੌਕਾ ਹੈ। ਉਨ੍ਹਾਂ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸਮਾਂ ਗੁਆਏ ਇਸ ਸਬੰਧੀ ਨਿਯਮਤ ਜਾਣਕਾਰੀ ਲਈ ਪੀ.ਐਸ.ਈ.ਬੀ. ਦੀ ਵੈੱਬਸਾਈਟ ਦੇਖਦੇ ਰਹਿਣ ਅਤੇ ਉਹ ਕਿਸੇ ਵੀ ਪੁੱਛਗਿੱਛ ਲਈ ਆਪਣੇ ਨੇੜਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

0

👉ਮਾਰਕੀਟ ਦਾ ਜਾਇਜ਼ਾ ਲੈ ਕੇ ਫ਼ਲਾਂ ਦੀ ਪਨੀਰੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Punjab News: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ।

ਇਹ ਵੀ ਪੜ੍ਹੋ  ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।ਇਸ ਮੌਕੇ ਬਾਗ਼ਬਾਨੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, ਜੀਕਾ, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ।

ਇਹ ਵੀ ਪੜ੍ਹੋ  ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

👉ਹਰਪਾਲ ਸਿੰਘ ਚੀਮਾ ਵੱਲੋਂ ਲੰਬਿਤ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ, ਵਿਭਾਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਤੀਜੇ ਦੇਣ ਦੇ ਨਿਰਦੇਸ਼
👉ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸੇ ਵਿੱਚ ਲਿਆ, ਅਹਿਮ ਗੱਲਬਾਤ ਮਗਰੋਂ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Chandigarh News: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ।ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਅਤੇ ਵਿਸਥਾਰ ਨਾਲ ਸੁਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿੱਤ ਮੰਤਰੀ ਚੀਮਾ ਨੇ ਉਹਨਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ, ਉਹਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਸਬੰਧਤ ਯੂਨੀਅਨਾਂ ਨਾਲ ਵਿਸ਼ੇਸ਼ ਫਾਲੋ-ਅੱਪ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਦੇ ਖਾਸ ਮਸਲਿਆਂ ਦਾ ਤੇਜ਼, ਢੁਕਵਾਂ ਅਤੇ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਇੱਕ ਸਹਿਯੋਗੀ ਅਤੇ ਲਾਹੇਵੰਦ ਪ੍ਰਸ਼ਾਸਨਿਕ ਮਾਹੌਲ ਸਿਰਜਣ ਲਈ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਖੁੱਲ੍ਹੀ ਗੱਲਬਾਤ ਜਾਰੀ ਰੱਖਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

ਇਸ ਵਿਸਤ੍ਰਿਤ ਗੱਲਬਾਤ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ ਆਈ.ਈ.ਏ.ਟੀ ਸਪੈਸ਼ਲ ਬੀ.ਐੱਡ. ਪਾਸ ਐਜੂਕੇਸ਼ਨ ਯੂਨੀਅਨ ਦੀ ਨੁਮਾਇੰਦਗੀ ਰਾਕੇਸ਼ ਕੁਮਾਰ, ਮਨਜਿੰਦਰ ਸਿੰਘ ਅਤੇ ਜਗਰੂਪ ਕੌਰ ਨੇ ਕੀਤੀ। ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਨਿਰੋਲ ਯੂਨੀਅਨ ਦੇ ਵਫ਼ਦ ਵਿੱਚ ਕਿਰਨਦੀਪ ਕੌਰ, ਜਸਵੀਰ ਕੌਰ ਅਤੇ ਪਵਨਪ੍ਰੀਤ ਕੌਰ ਸ਼ਾਮਲ ਸਨ। ਇਸ ਦੌਰਾਨ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਰੋਪੜ ਨੇ ਐਨ.ਐਸ.ਐਫ.ਕਿਊ ਵੋਕੇਸ਼ਨਲ ਟੀਚਰਜ਼ ਫਰੰਟ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।ਇਸ ਤੋਂ ਇਲਾਵਾ, ਗੌਰਮਿੰਟ ਕਾਲਜ ਸੀਨੀਅਰ ਲੈਬ ਅਟੈਂਡੈਂਟ ਯੂਨੀਅਨ ਦੀ ਨੁਮਾਇੰਦਗੀ ਅੰਗਰੇਜ਼ ਸਿੰਘ, ਸੁਰਜੀਤ ਸਿੰਘ ਅਤੇ ਸਕੱਤਰ ਸਿੰਘ ਨੇ ਕੀਤੀ, ਜਿਨ੍ਹਾਂ ਨੇ ਆਪਣੀਆਂ ਵਿਭਾਗ ਨਾਵ ਸਬੰਧਤ ਮੰਗਾਂ ਬਾਰੇ ਚਰਚਾ ਕੀਤੀ। ਅੰਤ ਵਿੱਚ, ਕੁਲਦੀਪ ਸਿੰਘ, ਬਜਿੰਦਰ ਸਿੰਘ ਅਤੇ ਗੁਰਪਿੰਦਰ ਕੌਰ ਨੇ ਪੰਜਾਬ ਨੇਤਰਹੀਣ ਯੂਥ ਐਸੋਸੀਏਸ਼ਨ ਨਾਲ ਸਬੰਧਤ ਅਹਿਮ ਮੰਗਾਂ ਅਤੇ ਮੁੱਦਿਆਂ ਨੂੰ ਉਠਾਉਂਦਿਆਂ ਇਹ ਯਕੀਨੀ ਬਣਾਇਆ ਗਿਆ ਕਿ ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੀਆਂ ਚਿੰਤਾਵਾਂ ਨੂੰ ਪ੍ਰਮੁੱਖਤਾ ਨਾਲ ਸੁਣਿਆ ਅਤੇ ਦਰਜ ਕੀਤਾ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਹਲਕਾ ਸ਼ਾਮ ਚੁਰਾਸੀ ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਬਿਹਤਰ ਸਿਹਤ ਸੰਭਾਲ ਦਾ ਲਾਭ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉99 ਕਰੋੜ ਰੁਪਏ ਦੀ ਲਾਗਤ ਵਾਲੀ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਦਾ ਵੀ ਨੀਂਹ ਪੱਥਰ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hoshiarpur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤੇ ਜਣੇਪਾ ਸੰਭਾਲ ਸੇਵਾਵਾਂ ਨਾਲ ਲੈਸ ਹੈ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਹਰ ਕੋਨੇ ਤੱਕ ਸਿਹਤ ਸੰਭਾਲ ਪਹੁੰਚ ਦੇ ਵਿਸਥਾਰ ਲਈ ਹਲਕੇ ਵਿੱਚ ਸੱਤ ਵਾਧੂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਆਖਰੀ ਪੱਧਰ ਤੱਕ ਸਿਹਤ ਸੰਭਾਲ ਪ੍ਰਦਾਨ ਕਰਨ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਨੇ ਹਲਕੇ ਵਿੱਚ ਸੱਤ ਹੋਰ ਹੈਲਥ ਤੇ ਵੈਲਨੈੱਸ ਕੇਂਦਰਾਂ ਦੇ ਨਾਲ-ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਪਹੁੰਚਾਉਣ ਲਈ 9.18 ਕਰੋੜ ਰੁਪਏ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ।

ਇਹ ਵੀ ਪੜ੍ਹੋ Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

ਵਿਕਾਸ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 99 ਕਰੋੜ ਰੁਪਏ ਦੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ 105 ਕਿਲੋਮੀਟਰ ਲੰਬਾ ਕੋਰੀਡੋਰ ਹੈ, ਜੋ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਵਧਾਉਣ, ਜੰਮੂ ਅਤੇ ਦਿੱਲੀ ਵਿਚਕਾਰ ਯਾਤਰਾ ਦੇ ਸਮੇਂ ਨੂੰ ਘਟਾਉਣ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਸੁਚਾਰੂ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ।ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ 70 ਸਾਲਾਂ ਤੋਂ ਵੱਧ ਸਮੇਂ ਤੱਕ ਰਵਾਇਤੀ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪਿਛਾਖੜੀ ਅਤੇ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਰਫ਼ਤਾਰ ਤੋਂ ਪਛੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਗਿਆ ਹੈ ਅਤੇ ਪਹਿਲੀ ਵਾਰ ਸੂਬਾ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦੇ ਵਿਕਾਸ ਨੂੰ ਸਹੀ ਰਾਹ ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘੇ ਦਿਨ ਨਾਲ ਆਪਣੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਹੁਣ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ‘ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਲਈ ਚੋਣ ਮਨੋਰਥ ਪੱਤਰ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।”

ਇਹ ਵੀ ਪੜ੍ਹੋ ਕਣਕ ਦੀ ਨਾੜ ਨੂੰ ਅੱਗ ਨਾ ਲਗਾ ਕੇ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਵਾਤਾਵਰਣ ਅਤੇ ਬਰਕਰਾਰ ਰੱਖੀ ਜਾ ਸਕਦੀ ਹੈ ਮਿੱਟੀ ਦੀ ਉਪਜਾਊ ਸ਼ਕਤੀ:ਵਿਧਾਇਕ ਜਗਰੂਪ ਸਿੰਘ ਗਿੱਲ

ਵੱਡੀਆਂ ਵਿਕਾਸ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸ਼ਾਮ ਚੁਰਾਸੀ ਵਿਖੇ 385 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਇਸ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਹੁਸ਼ਿਆਰਪੁਰ ਵਿਖੇ 268 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 300 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ, ਜੋ ਆਮ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ। ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗਾ।”ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਇਹ ਆਗੂ ਇਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਵਾਰੀ-ਵਾਰੀ ਰਾਜ ਕਰਨ ਦੀਆਂ ਖੇਡਾਂ ਖੇਡਦੇ ਸਨ ਪਰ ‘ਆਪ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਕੇ ਇਸ ਖੇਡ ਨੂੰ ਬੰਦ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।”

ਇਹ ਵੀ ਪੜ੍ਹੋ Bhagwant Mann Govt ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ​​ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸ ਵਿੱਚ ਨਹੀਂ ਰਹੇ। ਇਸ ਦੀ ਬਜਾਏ ਇਹ ਆਗੂ ਆਪਣੇ ਹੀ ਮਹਿਲਾਂ ਵਰਗੇ ਘਰਾਂ ਵਿੱਚ ਰਹਿੰਦੇ ਸਨ, ਜੋ ਚੰਡੀਗੜ੍ਹ ਵਿੱਚ ਬਣਾਏ ਗਏ ਹਨ ਕਿਉਂਕਿ ਉਹ ਸਰਕਾਰੀ ਘਰਾਂ ਵਿੱਚ ਆਰਾਮਦਾਇਕ ਮਹਿਸੂਸ ਨਹੀਂ ਕਰਦੇ ਸਨ। ਅਕਾਲੀਆਂ ਨੂੰ ਸੂਬੇ ਵਿੱਚ ਸ਼ਾਸਨ ਕਰਨ ਦੇ ਪੰਜ ਮੌਕੇ ਮਿਲੇ ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਲੋਕਾਂ ਅਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ।”ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਹੀ ਨਹੀਂ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਧਰਮ ਨੂੰ ਵਰਤ ਕੇ ਲੋਕਾਂ ਨਾਲ ਧੋਖਾ ਕੀਤਾ। ਸਰਵਉੱਚ ਤਖ਼ਤਾਂ ਦੇ ਜਥੇਦਾਰ ਅਕਾਲੀ ਆਗੂਆਂ ਦੀਆਂ ਜੇਬਾਂ ‘ਚੋਂ ਚੁਣੇ ਜਾਂਦੇ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ‘ਤੇ ਉਹ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰ ਮਾਰੇ ਗਏ।

ਇਹ ਵੀ ਪੜ੍ਹੋ Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ? ਅਕਾਲੀ ਦਲ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਕੁਚਲਣ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ।ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸੁੱਖ-ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਅਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਅਕਾਲੀਆਂ ਦਾ ਇੱਕ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਕੰਮ ਕਰਦਾ ਰਿਹਾ ਹੈ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਕੁਨਬੇ ਨੂੰ ਸਰ ਦੀ ਉਪਾਧੀ ਨਾਲ ਨਿਵਾਜ਼ਿਆ ਗਿਆ ਸੀ। ਅਕਾਲੀਆਂ ਨਾਲ ਸਬੰਧਤ ਇੱਕ ਪਰਿਵਾਰ ਨੇ ਹੀ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਲਈ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਇਹ ਵੀ ਪੜ੍ਹੋ ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਕਿਹਾ ਕਿ ਇਸ ਘਿਨਾਉਣੀ ਕਾਰਵਾਈ ਨੇ ਅਕਾਲੀਆਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਚਰਿੱਤਰ ਨੂੰ ਨੰਗਾ ਕਰ ਦਿੱਤਾ ਸੀ। ਇਸ ਕੁਨਬੇ ਨੇ ਅੰਗਰੇਜ਼ਾਂ ਵਿਰੁੱਧ ਡਟ ਕੇ ਖੜ੍ਹਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧੋਖਾ ਕੀਤਾ। ਇੰਨਾ ਹੀ ਨਹੀਂ ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੇ ਜਾਣ ਨੂੰ ਵੀ ਯਕੀਨੀ ਬਣਾਇਆ। ਇਹ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਥੇਦਾਰ ਅਰੂੜ ਸਿੰਘ, ਜਿਨ੍ਹਾਂ ਨੇ ਇਹ ਸਿਰੋਪਾ ਦਿੱਤਾ ਸੀ, ਉਹ ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ‘ਤੇ ਉੱਕਰੇ ਹੋਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੇਰੇ ਕੋਲ ਇਸ ਗੱਲ ਦੇ ਢੁਕਵੇਂ ਸਬੂਤ ਹਨ ਕਿ ਇਨ੍ਹਾਂ ਲੋਕਾਂ ਨੇ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਵੇਂ ਲੁੱਟਿਆ।ਵਿਰੋਧੀ ਆਗੂਆਂ ‘ਤੇ ਆਪਣੇ ਹਮਲੇ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਵਾਲੇ ਮਾਹੌਲ ਵਿੱਚ ਬਿਤਾਈ ਹੈ। ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਹ ਆਗੂ ਹਨ, ਜੋ ਕਾਨਵੈਂਟ ਸਕੂਲਾਂ ‘ਚ ਪੜ੍ਹੇ-ਲਿਖੇ ਅਤੇ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ, ਪਰ ਫਿਰ ਵੀ ਪੰਜਾਬ ਵਿੱਚ ਸੱਤਾ ਹਥਿਆਉਣਾ ਲੋਚਦੇ ਹਨ। ਜੇ ਆਪਾਂ ਇਹ ਸਭ ਕੁਝ ਛੱਡ ਕੇ ਸੂਬੇ ਦੀਆਂ ਆਮ ਫਸਲਾਂ ਦੀ ਗੱਲ ਵੀ ਕਰੀਏ ਤਾਂ ਉਪ ਮੁੱਖ ਮੰਤਰੀ ਉਨ੍ਹਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਸੂਬੇ ਦੇ ਆਮ ਮੁੱਦਿਆਂ ਬਾਰੇ ਵੀ ਘੱਟ ਹੀ ਜਾਣਕਾਰੀ ਹੈ।

ਇਹ ਵੀ ਪੜ੍ਹੋ Punjab ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼;CM Bhagwant Singh Mann ਨੇ PRTC ਫਲੀਟ’ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੰਜਾਬ ਨੂੰ ਧੋਖਾ ਦੇਣ ਦਾ ਸ਼ੱਕੀ ਰਿਕਾਰਡ ਹੈ, ਕਿਉਂਕਿ ਉਨ੍ਹਾਂ ਨੇ ਸੂਬੇ ਦੀ ਦੁਸ਼ਮਣ ਹਰ ਤਾਕਤ, ਭਾਵੇਂ ਉਹ ਮੁਗਲ ਹੋਵੇ, ਅੰਗਰੇਜ਼ ਹੋਵੇ ਜਾਂ ਹੁਣ ਭਾਜਪਾ, ਨਾਲ ਖੜ੍ਹੇ ਹੋ ਕੇ ਕੰਮ ਕੀਤਾ। ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਿਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਪੂਰੇ ਕਾਰਜਕਾਲ ਦੌਰਾਨ ਆਪਣੇ ਮਹਿਲ ‘ਚੋਂ ਹੀ ਨਹੀਂ ਨਿਕਲੇ, ਉਨ੍ਹਾਂ ਨੇ ਮਸਾਂ ਸਿਰਫ਼ 10 ਕੁ ਵਾਰ ਸੂਬੇ ਦਾ ਦੌਰਾ ਕੀਤਾ। ਜਿਹੜੇ ਖੁਦ ਨੂੰ ਸੂਬੇ ਦੇ ਪਾਣੀਆਂ ਦਾ ਰਾਖਾ ਅਖਵਾਉਂਦੇ ਰਹੇ ਉਨ੍ਹਾਂ ਨੇ ਹੀ ਸੂਬੇ ਦੇ ਪਾਣੀਆਂ ਨੂੰ ਤਬਾਹ ਕਰ ਦਿੱਤਾ ਅਤੇ ਜਿਨ੍ਹਾਂ ਨੇ ਆਪਣੇ ਆਪ ਨੂੰ ਬਾਣੀ ਰਾਖੇ ਵਜੋਂ ਪੇਸ਼ ਕੀਤਾ, ਉਹ ਪਵਿੱਤਰ ਗ੍ਰੰਥ ਦੀ ਬੇਅਦਬੀ ਦਾ ਇਨਸਾਫ਼ ਨਹੀਂ ਦੇ ਸਕੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਰਕੇ ਪੰਜਾਬ ਤਰੱਕੀ ਦੇ ਰਾਹ ਵਿੱਚ ਪਛੜ ਗਿਆ। ਇਨ੍ਹਾਂ ਪਾਰਟੀਆਂ ਦੇ ਆਗੂ ਕਦੇ ਵੀ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ ਪਰ ਮੇਰੇ ਵਿਰੁੱਧ ਰੋਜ਼ਾਨਾ ਜ਼ਹਿਰ ਉਗਲਦੇ ਰਹਿੰਦੇ ਹਨ ਕਿਉਂਕਿ ਮੈਂ ਉਨ੍ਹਾਂ ਦਾ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਕੀਤਾ ਹੈ। ਇਹ ਉਹ ਗੱਦਾਰ ਹਨ ਜੋ ਕਦੇ ਵੀ ਸੂਬੇ ਅਤੇ ਇਸਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕਾਂਗਰਸ ਵਿੱਚ ਹਰੇਕ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਕਾਂਗਰਸ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਪਾਰਟੀ ਵਰਕਰਾਂ ਨਾਲੋਂ ਵੱਧ ਤਾਂ ਮੁੱਖ ਮੰਤਰੀ ਹਨ। ਇਸ ਕਾਰਨ ਹਾਲ ਹੀ ਵਿੱਚ ਹੋਈ ਇੱਕ ਰੈਲੀ ਦੌਰਾਨ ਪਾਰਟੀ ਦੇ ਸਿਖ਼ਰਲੇ ਆਗੂ ਨੇ ਇਨ੍ਹਾਂ ਅਖੌਤੀ ਦਾਅਵੇਦਾਰਾਂ ਨੂੰ ਮੁੱਢੋਂ ਨਜ਼ਰਅੰਦਾਜ਼ ਕੀਤਾ। ਕਾਂਗਰਸ ਪਾਟੋ-ਧਾੜੋ ਦਾ ਸ਼ਿਕਾਰ ਹੈ, ਜੋ ਅੰਦਰੂਨੀ ਖਿੱਚੋ-ਤਾਣ ਕਰਕੇ ਢਹਿ-ਢੇਰੀ ਹੋਣ ਕਿਨਾਰੇ ਹੈ। ’’

ਇਹ ਵੀ ਪੜ੍ਹੋ 1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਅੱਗੇ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਕਾਂਗਰਸੀਆਂ ਨੂੰ ਇਕਜੁੱਟ ਕਰਨ ਲਈ ਆਏ ਸਿਖ਼ਰਲੇ ਆਗੂ ਸਹੀ ਢੰਗ ਨਾਲ ਉਨ੍ਹਾਂ ਦੇ ਨਾਮ ਤੱਕ ਵੀ ਨਹੀਂ ਲੈਣਾ ਜਾਣਦੇ। ਇਸ ਦੇ ਉਲਟ ਸਾਡੀ ਸਟੇਜ ਤੋਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ’ਤੇ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਦੂਜੀਆਂ ਪਾਰਟੀਆਂ ਦੀਆਂ ਸਟੇਜਾਂ ’ਤੇ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਬੜੇ ਹੈਰਾਨ ਹਨ ਕਿ ਲੋਕ ਉਨ੍ਹਾਂ ਨੂੰ ਕੋਈ ਜਵਾਬ ਕਿਉਂ ਨਹੀਂ ਦੇ ਰਹੇ ਅਤੇ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਮਹਿਦੂਦ ਹੈ।’’ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਤਰਜੀਹਾਂ ਹਵਾਲਾ ਦਿੰਦਿਆਂ ਕਿਹਾ, ‘‘ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ,ਪਰ ਸਿੱਖਿਆ ਹੀ ਅਜਿਹਾ ਸੋਮਾ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਖੁਸ਼ਹਾਲੀ ਲਿਆ ਸਕਦਾ ਹੈ। ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰਦੀ ਹੈ ਅਤੇ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸਰਕਾਰ ਸਰਕਾਰੀ ਸਕੂਲਾਂ ਨੂੰ ਬਦਲਣ ਲਈ ਸਖ਼ਤ ਯਤਨ ਕਰ ਰਹੀ ਹੈ ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ।’’ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।’’ਲੋਕ ਭਲਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”’’

ਇਹ ਵੀ ਪੜ੍ਹੋ Pakistan Intelligence Operatives ਦੁਆਰਾ ਚਲਾਏ ਜਾ ਰਹੇ ISI-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼;ਦੋ ਹੈਂਡ ਗ੍ਰਨੇਡ,ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਹ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਹੋਣ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਵਰਗੇ ਲੋਕਪੱਖੀ ਪ੍ਰੋਗਰਾਮ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਿਆ ਹੈ।”ਹੋਰ ਯੋਜਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9300 ਕਰੋੜ ਰੁਪਏ ਅਲਾਟ ਕੀਤੇ ਹਨ।”ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੀਰੀ ਪੀਰੀ ਮੈਡੀਕਲ ਇੰਸਟੀਚਿਊਟ ਦੇ ਜ਼ਬਰੀ ਕਬਜ਼ਾ ਕਰਨ ਦੀ ਹਰਕਤ ਵਿਰੁੱਧ ਸੰਗਤਾਂ ਦਾ ਹੋਇਆ ਵੱਡਾ ਇਕੱਠ

0

👉ਦੋਸੀਆਂ ਖਿਲਾਫ ਕਾਰਵਾਈ ਦੀ ਥਾਂ ਸੰਸਥਾ ਦੇ ਟਰੱਸਟੀਆਂ ਤੇ ਸੰਗਤਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਪੁਲਿਸ – ਐਡਵੋਕੇਟ ਧਾਮੀ
Sahabat Markanda/Amritsar News: ਬੀਤੇ ਦਿਨੀ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ (ਚੈਰੀਟੇਬਲ ਟਰੱਸਟ), ਸ਼ਾਹਾਬਾਦ ਮਾਰਕੰਡਾ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਸ਼ਿਕਾਇਤ ਕਰਨ ਮਗਰੋਂ ਵੀ ਦੋਸੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਪੁਲਿਸ ਵੱਲੋਂ ਸੰਸਥਾ ਦੇ ਟਰਸਟੀਆਂ ਅਤੇ ਸੰਗਤ ਤੇ ਹੀ ਪਰਚਾ ਦਰਜ ਕਰ ਦਿੱਤਾ ਗਿਆ। ਇਸ ਧੱਕੇਸ਼ਾਹੀ ਦਾ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਅੱਜ ਹਰਿਆਣਾ ਰਾਜ ਦੀ ਸਮੂਹ ਸੰਗਤ ਨੇ ਮੀਰੀ ਪੀਰੀ ਇੰਸਟੀਚਿਊਟ ਵਿਖੇ ਵੱਡਾ ਇਕੱਠ ਕਰਕੇ ਇਸ ਧੱਕੇਬਾਜ਼ੀ ਦਾ ਵਿਰੋਧ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਸ਼ਮੂਲੀਅਤ ਕੀਤੀ।ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਟਰੱਸਟ ਇੱਕ ਸੁਤੰਤਰ ਸੰਸਥਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣੇ ਦੀ ਸੰਗਤ ਦੀ ਸਹੂਲਤ ਲਈ ਇਸ ਟਰੱਸਟ ਨੂੰ ਕਰੋੜਾਂ ਰੁਪਏ ਹਰ ਸਾਲ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਜਦੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ ਤੇ ਕਬਜ਼ਾ ਕਰਨਾ ਚਾਹਿਆ ਸੀ ਤਾਂ ਇਹ ਮਾਮਲਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿੱਚ ਚਲਾ ਗਿਆ ਸੀ।

ਇਹ ਵੀ ਪੜ੍ਹੋ  ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਮਾਣਯੋਗ ਹਾਈਕੋਰਟ ਨੇ ਇਸ ਤੇ ਸਟੇਅ ਕੀਤੀ ਹੋਈ ਹੈ ਜਿਸ ਦੀ ਦਾਦੂਵਾਲ ਅਤੇ ਉਸ ਦੇ ਸਾਥੀਆਂ ਵੱਲੋਂ ਉਲੰਘਣਾ ਕੀਤੀ ਗਈ ਹੈ। ਸਿੱਖ ਸੰਗਤ ਇਹੋ ਜਿਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈਕੋਰਟ ਵੱਲੋਂ ਇਸ ਹੁਕਮ ਦੀ ਉਲੰਘਣਾ ਦਾ ਕੇਸ ਵੀ ਦਰਜ ਕਰ ਦਿਤਾ ਗਿਆ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ ਪੀਰੀ ਇੰਸਟੀਚਿਊਟ ਵਿਖੇ ਜਲਦੀ ਹੀ ਮੈਡੀਕਲ ਕਾਲਜ ਖੋਲਿ੍ਹਿਆ ਜਾ ਰਿਹਾ ਹੈ, ਜਿਸ ਦੀਆਂ ਇਮਾਰਤਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਹਰਿਆਣਾ ਰਾਜ ਦੇ ਬੱਚਿਆਂ ਨੂੰ ਮੈਡੀਕਲ ਦੀ ਪੜਾਈ ਕਰਨ ਦੀ ਸਹੂਲਤ ਮਿਲੇਗੀ। ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ ਨੇ ਕਿਹਾ ਕਿ ਹਸਪਤਾਲ ਦੀ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਮੈਡੀਕਲ ਕਾਲਜ ਲਈ 100 ਐਮ. ਬੀ. ਬੀ. ਐਸ. ਵਿਦਿਆਰਥੀਆਂ ਦੀਆਂ ਸੀਟਾਂ ਲਈ ਐਨ.ਓ.ਸੀ. ਦਿੱਤੀ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾ ਨੇ ਕਿਹਾ ਕਿ ਮੀਰੀ ਪੀਰੀ ਹਸਪਤਾਲ ਇਲਾਕੇ ਦੀ ਸੰਗਤ ਨੂੰ ਵਧੀਆ ਸਹੂਲਤ ਦੇ ਰਿਹਾ ਹੈ। ਸੰਗਤਾਂ ਇਸ ਤੇ ਕਿਸੇ ਨੂੰ ਵੀ ਕਬਜਾ ਨਹੀਂ ਕਰਨ ਦੇਣਗੀਆਂ।

ਇਹ ਵੀ ਪੜ੍ਹੋ  ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ ‘ਤੇ ਹਮਲਾ:ਸੀਨੀਅਰ ਅਕਾਲੀ ਆਗੂ

ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ, ਸ. ਮੋਹਨਜੀਤ ਸਿੰਘ ਪਾਣੀਪਤ, ਬੀਬੀ ਜਸਬੀਰ ਕੌਰ ਮਸਾਣਾ, ਸ. ਸੁਖਜਿੰਦਰ ਸਿੰਘ ਮਸਾਣਾ, ਸ. ਗੁਰਜੀਤ ਸਿੰਘ ਧਮੌਲੀ, ਸ. ਹਰਿੰਦਰ ਸਿੰਘ ਰਛੇੜੀ, ਸ. ਕਰਮਜੀਤ ਸਿੰਘ ਫਤਿਹਾਬਾਦ, ਸ. ਬਿੰਦਰ ਸਿੰਘ ਖਾਲਸਾ ਕਾਲਿਆਂਵਾਲੀ, ਸ. ਰਵਿੰਦਰ ਸਿੰਘ ਰਾਣਾ ਫਰੀਦਾਬਾਦ, ਸ. ਬਲਕਾਰ ਸਿੰਘ ਮਰਦੋ ਸਾਹਿਬ, ਸ. ਕੁਲਦੀਪ ਸਿੰਘ ਜੋਗੇਵਾਲ, ਸ. ਗੁਰਮੇਜ਼ ਸਿੰਘ ਸਿਰਸਾ, ਸ. ਕਰਮਜੀਤ ਸਿੰਘ ਰਤੀਆ, ਸ. ਹਰਮਨ ਸਿੰਘ ਬੁੱਟਰ, ਸ. ਗੁਰਮੇਜ਼ ਸਿੰਘ ਰਤੀਆ ਨੇ ਸਾਂਝੇ ਤੌਰ ਤੇ ਕਿਹਾ ਕਿ ਸਾਨੂੰ ਸੰਗਤ ਨੇ ਚੁਣ ਕੇ ਭੇਜਿਆ ਹੈ ਪਰ ਅਸੀਂ ਹਮੇਸ਼ਾਂ ਸੱਚ ਦੇ ਨਾਲ ਖੜਾਂਗੇ। ਹਰਿਅਣਾ ਦੀ ਸਿੱਖ ਸੰਗਤ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਵੱਲੋਂ ਹਰਿਆਣਾ ਲਈ ਕਾਰਜ ਕੀਤੇ ਜਾ ਰਹੇ ਹਨ ਉਸ ਦੀ ਸ਼ਲਾਘਾ ਕਰਦੀ ਹੈ ਅਤੇ ਕਿਸੇ ਵੀ ਸਖਸ਼ ਨੂੰ ਇਸ ਨੂੰ ਰੋਕਣ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹਰਿਆਣਾ ਕਮੇਟੀ ਮੈਂਬਰ ਦਾਦੂਵਾਲ ਦੀ ਇਸ ਹਰਕਤ ਦੀ ਪੁਰਜੋਰ ਸ਼ਬਦਾਂ ਵਿੱਚ ਸਖ਼ਤ ਨਖੇਧੀ ਕਰਦੇ ਹਾਂ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਤਜਿੰਦਰਪਾਲ ਸਿੰਘ ਲਾਡਵਾ, ਬੀਬੀ ਅਮਰਜੀਤ ਕੌਰ ਬਾੜਾ, ਬੀਬੀ ਮਨਜੀਤ ਕੌਰ ਗੰਧੋਲਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਤੋਂ ਇਲਾਵਾ ਹਰਿਆਣਾ ਰਾਜ ਦੇ ਵੱਖ-ਵੱਖ ਜਿਲਿਆਂ ਤੋਂ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਸਟੇਜ਼ ਸਕੱਤਰ ਦੀ ਸੇਵਾ ਸ. ਹਰਕੇਸ਼ ਸਿੰਘ ਮੋਹੜੀ, ਜਿਲਾ ਪ੍ਰਧਾਨ, ਅੰਬਾਲਾ ਅਤੇ ਸ. ਜਤਿੰਦਰਪਾਲ ਸਿੰਘ ਲੱਕੀ ਵੱਲੋਂ ਨਿਭਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda BJP ਨੇ ਮਨਾਇਆ ਸਥਾਪਨਾ ਦਿਵਸ, ਵਰਕਰਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਜੋਸ਼

0

👉ਰਾਸ਼ਟਰ ਸਭ ਤੋਂ ਪਹਿਲਾਂ, ਫਿਰ ਪਾਰਟੀ ਅਤੇ ਤੀਜੇ ਨੰਬਰ ‘ਤੇ ਆਪਣੇ ਆਪ ਦਾ ਦਿੱਤਾ ਮੂਲ ਮੰਤਰ
Bathinda News: ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਬੀਤੇ ਸੋਮਵਾਰ ਦੀ ਦੇਰ ਸ਼ਾਮ ਨੂੰ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਇਕ ਵੱਡਾ ਤੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਭਾਜਪਾ ਦੇ ਵਰਕਰ ਪਹੁੰਚੇ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦਰਸਾਈ। ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕੀਤੀ।ਸਮਾਗਮ ਦੀ ਸ਼ੁਰੂਆਤ ਪਾਰਟੀ ਦੇ ਝੰਡੇ ਨੂੰ ਨਮਨ ਕਰਕੇ ਤੇ ਸਥਾਪਕ ਨੇਤਾਵਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ।

ਇਹ ਵੀ ਪੜ੍ਹੋ Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਦੇਸ਼ ਦੀ ਨਿਰਮਾਣ ਲਈ ਸਮਰਪਿਤ ਇਕ ਸੋਚ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਦੇਸ਼ ਹਿੱਤ ਨੂੰ ਸਭ ਤੋਂ ਉੱਪਰ ਰੱਖ ਕੇ ਕੰਮ ਕਰਦਾ ਹੈ।ਸਿੰਗਲਾ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਭਾਜਪਾ ਦੀ ਅਸਲੀ ਤਾਕਤ ਇਸਦੇ ਸਮਰਪਿਤ ਵਰਕਰ ਹਨ। ਅੱਜ ਦਾ ਦਿਨ ਸਾਨੂੰ ਆਪਣੇ ਮੁੱਖ ਸਿਧਾਂਤਾਂ ਨੂੰ ਯਾਦ ਕਰਨ ਅਤੇ ਉਹਨਾਂ ਨੂੰ ਘਰ-ਘਰ ਤੱਕ ਲੈ ਕੇ ਜਾਣ ਦਾ ਮੌਕਾ ਦਿੰਦਾ ਹੈ।

ਇਹ ਵੀ ਪੜ੍ਹੋ  ਘਰ ਦੇ ਬਾਹਰ ਖੇਡ ਰਹੀ ਸੱਤ ਸਾਲਾ ਬੱਚੀ ਨੂੰ ਕਾਰ ਨੇ ਕੁਚ+ਲਿਆ

ਇਸ ਦੌਰਾਨ ਭਾਜਪਾ ਦੇ ਨੈਸ਼ਨਲ ਕਾਉਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ ਨੇ ਪਾਰਟੀ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰ ਨੂੰ ਸਭ ਤੋਂ ਪਹਿਲਾਂ ਰੱਖਣ। ਇਸ ਤੋਂ ਬਾਅਦ ਪਾਰਟੀ ਅਤੇ ਫਿਰ ਆਪਣੇ ਆਪ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੂਲ ਸਿਧਾਂਤ ਹੀ ਇਹ ਹੈ ਕਿ ਪਹਿਲਾਂ ਦੇਸ਼, ਫਿਰ ਪਾਰਟੀ ਅਤੇ ਅਖੀਰ ‘ਚ ਅਸੀਂ ਆਪ ਹਾਂ।ਇਸ ਮੌਕੇ ਅਸ਼ੋਕ ਭਾਰਤੀ, ਸ਼ਾਮ ਲਾਲ ਬਾਂਸਲ, ਵਿਜੇ ਸਿੰਗਲਾ, ਰਾਜੇਸ਼ ਨੋਨੀ ਅਤੇ ਉਮੇਸ਼ ਸ਼ਰਮਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸਾਖੀ ਮੇਲੇ ਲਈ ਡੀ.ਸੀ. ਨੇ ਕਰਮਚਾਰੀਆਂ ਨੂੰ ਸ਼ਰਧਾ ਨਾਲ ਕੰਮ ਕਰਨ ਲਈ ਕਿਹਾ, ਸਿਰਫ਼ ਡਿਊਟੀ ਨਾ ਸਮਝੋ

0

Bathinda News: ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਨ ਨੇ ਅੱਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸਾਖੀ ਮੇਲੇ ਲਈ ਸ਼ਰਧਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਨੂੰ ਕੇਵਲ ਡਿਊਟੀ ਨਾ ਸਮਝਿਆ ਜਾਵੇ।ਡਿਪਟੀ ਕਮਿਸ਼ਨਰ ਨੇ ਅੱਜ ਐਸ.ਡੀ.ਐੱਮ ਦਫਤਰ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਸ਼ਹਿਰ ਨੂੰ ਪ੍ਰਸ਼ਾਸਨ ਅਤੇ ਸੁਰੱਖਿਆ ਲਈ 6 ਸੈਕਟਰਾਂ ਵਿੱਚ ਵੰਡਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਤੀਰਥ ਯਾਤਰੀਆਂ ਲਈ ਸੁਚੱਜੀ ਟ੍ਰੈਫਿਕ ਵਿਵਸਥਾ ਨਿਸ਼ਚਿਤ ਕਰਨ ਲਈ ਬਠਿੰਡਾ ਰੋਡ, ਲੇਲੇਵਾਲਾ ਰੋਡ, ਮੌੜ ਮੰਡੀ ਰੋਡ, ਸਰਦੂਲਗੜ੍ਹ ਰੋਡ ਅਤੇ ਰਾਮਾਂ ਮੰਡੀ ਰੋਡ ‘ਤੇ ਅਸਥਾਈ ਬੱਸ ਅੱਡੇ ਬਣਾਏ ਗਏ ਹਨ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਮਹੱਤਵਪੂਰਨ ਸਥਾਨਾਂ ‘ਤੇ ਫਸਟ ਏਡ ਪੋਸਟਾਂ, ਐੰਬੂਲੈਂਸਾਂ, ਮੈਡੀਕਲ ਕਿੱਟਾਂ, ਸਟ੍ਰੈਚਰਾਂ ਅਤੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਦੀ ਟੀਮ ਮੌਜੂਦ ਰੱਖੀਆਂ ਜਾਣ। ਨਗਰ ਕੌਂਸਲ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਫਾਈ ਵਿਵਸਥਾਵਾਂ ਨੂੰ ਪ੍ਰਭਾਵੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਪੀ.ਐੱਸ.ਪੀ.ਸੀ.ਐੱਲ. ਅਧਿਕਾਰੀਆਂ ਨੂੰ ਕੋਈ ਢਿੱਲੀ ਵਾਇਰਿੰਗ ਜਾਂ ਸਰਕਟ ਖੁੱਲ੍ਹਾ ਨਾ ਛੱਡਣ ਅਤੇ ਸਾਰੀ ਬਿਜਲੀ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵੈਸਾਖੀ ਮੇਲੇ ਤੇ ਆਉਣ ਵਾਲੇ ਯਾਤਰੀਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਫਾਇਰ ਟੈਂਡਰ, ਫੌਗਿੰਗ, ਸਵਾਗਤ ਗੇਟ ਲਗਾਉਣਾ, ਟ੍ਰੈਫਿਕ ਪ੍ਰਬੰਧਨ ਅਤੇ ਖੇਤਰ ਦੀ ਸੁਰੱਖਿਆ ਬਾਰੇ ਵੀ ਚਰਚਾ ਕੀਤੀ ਗਈ।ਇਸ ਮੌਕੇ ਐਸਡੀਐੱਮ ਤਲਵੰਡੀ ਸਾਬੋ ਰਾਜੇਸ਼ ਕੁਮਾਰ, ਡੀ.ਐੱਸ.ਪੀ. ਗੁਰਮੀਤ ਸਿੰਘ, ਡੀ.ਐੱਸ.ਪੀ. ਜਗਦੀਸ਼ ਬਿਸ਼ਨੋਈ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਣਕ ਦੀ ਨਾੜ ਨੂੰ ਅੱਗ ਨਾ ਲਗਾ ਕੇ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ ਵਾਤਾਵਰਣ ਅਤੇ ਬਰਕਰਾਰ ਰੱਖੀ ਜਾ ਸਕਦੀ ਹੈ ਮਿੱਟੀ ਦੀ ਉਪਜਾਊ ਸ਼ਕਤੀ:ਵਿਧਾਇਕ ਜਗਰੂਪ ਸਿੰਘ ਗਿੱਲ

0

👉ਕਿਸਾਨ ਭਰਾ ਖੇਤੀ ਖਰਚੇ ਘੱਟ ਕਰਕੇ ਵਧੇਰੇ ਝਾੜ ਦੇਣ ਵਾਲੀਆਂ ਫ਼ਸਲਾਂ ਨੂੰ ਦੇਣ ਤਰਜੀਹ : ਵਿਧਾਇਕ ਮਾਸਟਰ ਜਗਸੀਰ ਸਿੰਘ
👉ਕਿਸਾਨਾਂ ਨੂੰ ਅਪੀਲ ਪਿੰਡ ਪੱਧਰ ਤੇ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਦਾ ਲਿਆ ਜਾਵੇ ਲਾਹਾ
Bathinda News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਬਠਿੰਡਾ ਵੱਲੋਂ ਨੂੰ ਸਾਉਣੀ 2026 ਦੀਆਂ ਫ਼ਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਾਰਡ ਰਾਮਾਂ ਹਾਲ, ਦਾਣਾ ਮੰਡੀ ਬਠਿੰਡਾ ਵਿਖੇ ਲਗਾਇਆ ਗਿਆ। ਕਿਸਾਨ ਮੇਲੇ ਵਿੱਚ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਕਿਸਾਨ ਮੇਲੇ ਦੀ ਪ੍ਰਧਾਨਗੀ ਕਰ ਰਹੇ ਸ. ਜਗਰੂਪ ਸਿੰਘ ਗਿੱਲ, ਐਮ.ਐਲ.ਏ. ਬਠਿੰਡਾ (ਸ਼ਹਿਰੀ) ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੀ ਵਾਢੀ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ ਅਤੇ ਵਾਤਾਵਰਣ ਦੂਸ਼ਿਤ ਨਾ ਹੋਵੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨ ਭਰਾਵਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਮਾਸਟਰ ਜਗਸੀਰ ਸਿੰਘ, ਐਮ.ਐਲ.ਏ. ਭੁੱਚੋ ਨੇ ਕਿਹਾ ਕਿ ਕਿਸਾਨ ਭਰਾ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ  Bhagwant Mann Govt ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ​​ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਡਾ. ਹਰਬੰਸ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਭਰਾਵਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆ ਜਾਂਦੀਆਂ ਸਕੀਮਾਂ ਅਤੇ ਨਵੀਆਂ ਉਤਪਾਦਨ ਤਕਨੀਕਾਂ ਲਈ ਇਹ ਜਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ/ ਕੈਂਪ ਲਗਾਏ ਜਾਂਦੇ ਹਨ। ਇਸ ਲਈ ਉਹਨਾਂ ਨੇ ਸਮੂਹ ਕਿਸਾਨ ਭਰਾਵਾਂ ਨੂੰ ਇਹੋ ਜਿਹੇ ਤਕਨੀਕੀ ਜਾਣਕਾਰੀ ਭਰਪੂਰ ਕਿਸਾਨ ਮੇਲਿਆਂ ਵਿੱਚ ਭਾਗ ਲੈਣ ਲਈ ਅਪੀਲ ਕੀਤੀ।ਡਾ. ਪ੍ਰਭਜੋਤ ਕੌਰ, ਜਿਲ੍ਹਾ ਸਿਖਲਾਈ ਅਫਸਰ, ਬਠਿੰਡਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਿੰਡ ਪੱਧਰ ਤੇ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ ਤਾਂ ਜੋ ਖੇਤੀਬਾੜੀ ਸਬੰਧੀ ਨਵੀਂਆਂ ਤਕਨੀਕਾਂ ਅਤੇ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਹੋ ਸਕੇ। ਡਾ. ਤੇਜਦੀਪ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਬਠਿੰਡਾ ਵੱਲੋਂ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਾਉਣੀ 2026 ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਰਿਜਨਲ ਰਿਸਰਚ ਸੈਂਟਰ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਐਫ.ਏ.ਐਸ.ਐਸ. ਬਠਿੰਡਾ ਤੋਂ ਪਹੁੰਚੇ ਸਾਇੰਸਦਾਨਾਂ ਡਾ.ਹਰਜੀਤ ਸਿੰਘ ਬਰਾੜ ਐਗਰੋਨੋਮਿਸਟ ਨੇ ਸਾਉਣੀ ਦੀਆਂ ਫਸਲਾਂ ਸਬੰਧੀ, ਡਾ. ਪ੍ਰਿਤਪਾਲ ਸਿੰਘ (ਸੁਆਇਲ ਸਾਇੰਸ) ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੇ ਪ੍ਰਬੰਧਨ ਸਬੰਧੀ, ਡਾ. ਜ਼ਸਜਿੰਦਰ ਕੌਰ ਐਟੋਮੋਲੋਜਿਸਟ ਨੇ ਨਰਮੇ ਦੇ ਰਸ ਚੂਸਣ ਵਾਲੇ ਕੀੜਿਆਂ ਸਬੰਧੀ, ਡਾ. ਜਸਰੀਤ ਕੌਰ ਐਂਟੋਮੋਲੋਜਿਸਟ ਨੇ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ, ਡਾ. ਚੇਤਕ ਬਿਸ਼ਨੋਈ (ਬਾਗਬਾਨੀ) ਨੇ ਬਾਗਾਂ ਦੀ ਸਾਂਭ—ਸੰਭਾਲ ਸਬੰਧੀ, ਡਾ. ਕਰਮਜੀਤ ਸਿੰਘ ਸੇਖੋਂ ਨੇ ਖੇਤੀ ਅਰਥ ਚਾਰੇ ਸਬੰਧੀ, ਡਾ. ਗੋਮਤੀ ਗਰੋਵਰ ਪਲਾਂਟ ਬਰੀਡਰ ਨੇ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਕਿਸਮਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਤੋਂ ਇਲਾਵਾ ਕਿਸਾਨ ਮੇਲੇ ਵਿੱਚ ਡਾ. ਧਰਮਪਾਲ ਮੌਰੀਆ (ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ))ਪੰਜਾਬ, ਡਾ. ਗੁਰਬਿੰਦਰ ਸਿੰਘ ਸੰਧੂ (ਸੀਨੀਅਰ ਐਨਾਲਿਸਟ), ਡਾ. ਅੰਗਰੇਜ਼ ਸਿੰਘ , ਡਾ. ਗੁਰਪ੍ਰੀਤ ਕੌਰ, ਡਾ. ਰੁਪੇਸ਼ ਅਰੌੜਾ, ਡਾ. ਨਵੀਨ ਗਰਗ, ਸਮੂਹ ਬਲਾਕ ਖੇਤੀਬਾੜੀ ਅਫਸਰ, ਭੂਮੀ ਪਰਖ ਅਫਸਰ, ਬਠਿੰਡਾ ਅਤੇ ਰਾਮਪੁਰਾ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ ਅਤੇ ਖੇਤੀਬਾੜੀ ਵਿਭਾਗ ਵਿੱਚ ਕੰਮ ਕਰਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।ਜਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਵੱਖ—ਵੱਖ ਵਿਭਾਗਾਂ ਜਿਵੇਂ ਕਿ ਬਾਗਬਾਨੀ, ਪਸ਼ੂ—ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨ ਮੇਲੇ ਦੌਰਾਨ ਸਟੇਜ਼ ਸੰਚਾਲਨ ਡਾ. ਹਰਦੀਪ ਸਿੰਘ ਟਰੇਨਿੰਗ ਅਫਸਰ, ਬਠਿੰਡਾ ਅਤੇ ਡਾ. ਹਰਜ਼ਸਪਾਲ ਸ਼ਰਮਾ, ਖੇਤੀਬਾੜੀ ਅਫਸਰ, ਬਠਿੰਡਾ ਵੱਲੋਂ ਕੀਤਾ ਗਿਆ।ਅਖੀਰ ਵਿੱਚ ਡਾ. ਦਵਿੰਦਰ ਸਿੰਘ ਸੰਧੂ, ਸਹਾਇਕ ਪੌਦਾ ਸੁਰੱਖਿਆ ਅਫਸਰ, ਬਠਿੰਡਾ ਵੱਲੋਂ ਸਮੂਹ ਸਟਾਫ ਦੀ ਤਰਫੋਂ ਮੇਲੇ ਵਿੱਚ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MLA Dr. Vijay Singla ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ

0

Mansa News: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ, ਗ੍ਰੀਨ ਵੈਲੀ ਰੋਡ, ਚਕੇਰੀਆਂ ਫਾਟਕ ਰੋਡ ਉਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਨੇ ਕੁਝ ਵਿਕਾਸ ਕਾਰਜਾਂ ਵਿੱਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਅਤੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਆਦੇਸ਼ ਦਿੱਤੇ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਕਾਸ ਕਾਰਜਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

ਨਿਰੀਖਣ ਦੌਰਾਨ ਅਧਿਕਾਰੀਆਂ ਨੂੰ ਤਾੜਨਾ ਕੀਤੀ ਗਈ ਕਿ ਨਿਰਮਾਣ ਸਮੱਗਰੀ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਅਣਗਹਿਲੀ ਪਾਈ ਗਈ ਤਾਂ ਸਬੰਧਤ ਠੇਕੇਦਾਰਾਂ ਖਿਲਾਫ ਤੁਰੰਤ ਕਾਰਵਾਈ ਹੋਵੇਗੀ।ਉਨ੍ਹਾਂ ਵਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਕਰੀਬ 16.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਅਤਿ-ਆਧੁਨਿਕ ਕਾਰਡੀਅਕ ਕੇਅਰ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ। ਉਹਨਾਂ ਦੱਸਿਆ ਕਿ ਇੱਥੇ ਪਾਰਕਿੰਗ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਜਨਤਕ ਪੈਸੇ ਦੀ ਦੁਰਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Bhagwant Mann Govt ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ​​ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ (ਬੀ ਐਡ ਆਰ), ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਤਾਂ ਜੋ ਆਮ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਪ੍ਰਧਾਨ ਨਗਰ ਕੌਂਸਲ ਸੁਨੀਲ ਕੁਮਾਰ ਨੀਨੂੰ, ਐਕਸੀਅਨ ਲੋਕ ਨਿਰਮਾਣ ਵਿਭਾਗ ਪ੍ਰਤੀਕ ਸਿੰਗਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਕਾਰਜਸਾਧਕ ਅਫਸਰ ਕੁਲਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ;ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ:ਹਰਪਾਲ ਸਿੰਘ ਚੀਮਾ

0

👉ਵਿੱਤੀ ਸਾਲ 2025-26 ਦੀ ਉਗਰਾਹੀ ਸੋਧੇ ਹੋਏ ਟੀਚੇ ਤੋਂ 582 ਕਰੋੜ ਰੁਪਏ ਵੱਧ: ਹਰਪਾਲ ਸਿੰਘ ਚੀਮਾ
👉ਵਿੱਤੀ ਸਾਲ 2026-27 ਲਈ ਸਾਰੇ 207 ਪ੍ਰਚੂਨ ਸ਼ਰਾਬ ਗਰੁੱਪਾਂ ਦੀ ਸਫਲਤਾਪੂਰਵਕ ਅਲਾਟਮੈਂਟ
Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ 11,200 ਕਰੋੜ ਰੁਪਏ ਦੇ ਸੋਧੇ ਹੋਏ ਆਬਕਾਰੀ ਮਾਲੀਆ ਟੀਚੇ ਦੇ ਮੁਕਾਬਲੇ, ਵਿਭਾਗ ਨੇ 31 ਮਾਰਚ, 2026 ਤੱਕ ਸਫਲਤਾਪੂਰਵਕ 11,782 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਟੀਚੇ ਤੋਂ 582 ਕਰੋੜ ਰੁਪਏ ਵੱਧ ਹਨ।ਵਿਆਪਕ ਵਿੱਤੀ ਪ੍ਰਾਪਤੀਆਂ ਸਾਂਝੀਆਂ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਫਲਤਾ ਦਾ ਸਿਹਰਾ ਸਿੱਧੇ ਤੌਰ ‘ਤੇ ਸੂਬਾ ਸਰਕਾਰ ਦੇ ਸਰਗਰਮ ਸ਼ਾਸਨ ਅਤੇ ਵਪਾਰ ਪੱਖੀ ਨੀਤੀਆਂ ਨੂੰ ਦਿੱਤਾ।

ਇਹ ਵੀ ਪੜ੍ਹੋ  Bhagwant Mann Govt ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ​​ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਇਤਿਹਾਸਕ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਖਾਸ ਤੌਰ ‘ਤੇ, ਪਿਛਲੇ ਚਾਰ ਸਾਲਾਂ ਵਿੱਚ ਆਬਕਾਰੀ ਮਾਲੀਆ ਲਗਭਗ ਦੁੱਗਣਾ ਹੋ ਗਿਆ ਹੈ, ਜੋ ਕਿ 6,254.84 ਕਰੋੜ ਰੁਪਏ ਤੋਂ ਵੱਧ ਕੇ 11,782 ਕਰੋੜ ਰੁਪਏ ਹੋ ਗਿਆ ਹੈ, ਅਤੇ 2026-27 ਲਈ 12,800 ਕਰੋੜ ਰੁਪਏ ਦਾ ਨਵਾਂ ਟੀਚਾ ਮਿੱਥਿਆ ਗਿਆ ਹੈ। ਇਹ ਪ੍ਰਾਪਤੀ ਪਾਰਦਰਸ਼ਤਾ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਮਾਲੀਏ ਨੂੰ ਵੱਧ ਤੋਂ ਵੱਧ ਕਰਨ ਪ੍ਰਤੀ ਵਿਭਾਗ ਦੀ ਦ੍ਰਿੜ ਵਚਨਬੱਧਤਾ ਨੂੰ ਰੇਖਾਂਕਿਤ ਕਰਦੀ ਹੈ।”ਆਗਾਮੀ ਵਿੱਤੀ ਸਾਲ ਦੀ ਰੂਪ-ਰੇਖਾ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਰਣਨੀਤਕ ਵਿੱਤੀ ਟੀਚਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ, ਆਬਕਾਰੀ ਨੀਤੀ 10,520 ਕਰੋੜ ਰੁਪਏ ਦੇ ਅਨੁਮਾਨਿਤ ਲਾਇਸੈਂਸ ਫੀਸ ਟੀਚੇ ਨਾਲ ਤਿਆਰ ਕੀਤੀ ਗਈ ਹੈ, ਜਦੋਂ ਕਿ 2025-26 ਵਿੱਚ ਇਹ 9,877 ਕਰੋੜ ਰੁਪਏ ਸੀ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸੂਬੇ ਦੇ ਸਾਰੇ 207 ਪ੍ਰਚੂਨ ਸ਼ਰਾਬ ਗਰੁੱਪ ਸਾਲ 2026-27 ਲਈ ਅਲਾਟ ਕੀਤੇ ਜਾ ਚੁੱਕੇ ਹਨ, ਜੋ ਸੂਬਾ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਲਾਇਸੰਸਧਾਰਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ;ਪੰਜਾਬ ਦੇ ਪੁਲਿਸਿੰਗ ਮਾਡਲ ‘ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ‘ਚ ਹੈ ਮੋਹਰੀ

ਆਬਕਾਰੀ ਨੀਤੀ 2026-27 ਪ੍ਰਤੀ ਸਮੁੱਚਾ ਹੁੰਗਾਰਾ ਉਤਸ਼ਾਹਜਨਕ ਰਿਹਾ ਹੈ। ਇਸ ਨੇ ਸੂਬੇ ਦੇ ਖਜ਼ਾਨੇ ਵਿੱਚ ਮਾਲੀਏ ਦੇ ਨਿਰਵਿਘਨ ਪ੍ਰਵਾਹ ਨੂੰ ਬਣਾਈ ਰੱਖਣ ਦੇ ਨਾਲ-ਨਾਲ ਸ਼ਰਾਬ ਦੇ ਵਪਾਰ ਵਿੱਚ ਸਥਿਰਤਾ ਨੂੰ ਯਕੀਨੀ ਬਣਾਇਆ ਹੈ।”ਸੂਬੇ ਦੇ ਮਾਲੀਏ ਦੇ ਸਰੋਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਭਵਿੱਖ ਦੀਆਂ ਰਣਨੀਤੀਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਪਣੀ ਕਿਹਾ, “ਭਵਿੱਖ ਵੱਲ ਦੇਖਦਿਆਂ, ਆਬਕਾਰੀ ਵਿਭਾਗ ਨੇ ਵਿੱਤੀ ਸਾਲ 2026-27 ਲਈ 12,800 ਕਰੋੜ ਰੁਪਏ ਦਾ ਅਭਿਲਾਸ਼ੀ ਕੁੱਲ ਮਾਲੀਆ ਟੀਚਾ ਮਿੱਥਿਆ ਹੈ। ਪੰਜਾਬ ਸਰਕਾਰ ਮਾਲੀਆ ਉਗਰਾਹੀ ਅਤੇ ਰੈਗੂਲੇਟਰੀ ਕੁਸ਼ਲਤਾ ਵਿਚਕਾਰ ਸੰਤੁਲਨ ਬਣਾਉਂਦੇ ਹੋਏ, ਮਜ਼ਬੂਤ ਇਨਫੋਰਸਮੈਂਟ, ਬਿਹਤਰ ਪਾਲਣਾ ਪ੍ਰਣਾਲੀਆਂ ਅਤੇ ਰਣਨੀਤਕ ਨੀਤੀਗਤ ਦਖਲਅੰਦਾਜ਼ੀ ਰਾਹੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਆਸਵੰਦ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892344