Thursday, May 21, 2026
Home Blog Page 570

ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ

0

Bathinda News: ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ ਨੂੰ ਸਮਰਪਿਤ ਸੈਮੀਨਾਰ ਅੱਜ ਸਥਾਨਕ ਟੀਚਰਜ ਹੋਮ ਵਿਖੇ ਆਯੋਜਿਤ ਕੀਤਾ ਗਿਆ।ਜਿਸ ਦੇ ਮੁੱਖ ਬੁਲਾਰੇ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਤੇ ਉੱਘੇ ਵਿਦਵਾਨ ਡਾਕਟਰ ਸਵਰਾਜ ਵੀਰ ਅਤੇ ਸੈਮੀਨਾਰ ਦੇ ਮੁੱਖ ਸੂਤਰਧਾਰ ਡਾਕਟਰ ਸੁਮੇਲ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਅੱਜ ਦੇ ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਅਰਸ਼ੀ, ਬਲਕਰਨ ਸਿੰਘ ਬਰਾੜ ਜ਼ਿਲਾ ਸਕੱਤਰ ਬਠਿੰਡਾ, ਕਾ ਕ੍ਰਿਸ਼ਨ ਚੌਹਾਨ ਜ਼ਿਲਾ ਸਕੱਤਰ ਮਾਨਸਾ,ਕਾ ਅਸ਼ੋਕ ਕੌਸ਼ਲ ਜਿਲਾ ਸਕੱਤਰ ਫਰੀਦਕੋਟ, ਕਾ ਖੁਸ਼ੀਆ ਸਿੰਘ ਜਿਲਾ ਸਕੱਤਰ ਬਰਨਾਲਾ ਵੀ ਹਾਜ਼ਰ ਸਨ ।

ਇਹ ਵੀ ਪੜ੍ਹੋ  ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

ਡਾਕਟਰ ਸੁਮੇਲ ਸਿੰਘ ਸਿੱਧੂ ਨੇ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਪੰਜਾਬ ਦੇ ਬੁਨਿਆਦੀ ਮਸਲਿਆਂ ਦਾ ਸਬੰਧ ਪੰਜਾਬ, ਪੰਜਾਬੀ, ਪੰਜਾਬੀਅਤ ਨਾਲ ਜੋੜਦਿਆਂ ਭੂਮਿਕਾ ਬੰਨੀ ।ਸੈਮੀਨਾਰ ਦੇ ਮੁੱਖ ਵਕਤਾ ਡਾਕਟਰ ਸਵਰਾਜਬੀਰ ਨੇ ਕਿਹਾ ਕਿ ਪੰਜਾਬ ਦੇ ਬੁਨਿਆਦੀ ਮਸਲੇ ਤਾਂ ਹੀ ਹੱਲ ਹੋਣਗੇ ਜੇ ਪੰਜਾਬ, ਪੰਜਾਬੀ,ਪੰਜਾਬੀਅਤ ਨੂੰ ਅਸੀਂ ਮੁੜ ਤੋਂ ਸੁਰਜੀਤ ਕਰਾਂਗੇ। ਅੱਜ ਪੰਜਾਬੀਆਂ ਸਾਹਮਣੇ ਬੇਰੁਜ਼ਗਾਰੀ ਪ੍ਰਵਾਸ, ਨਸ਼ੇ, ਭਰਿਸ਼ਟਾਚਾਰ, ਖੇਤੀ ਸੰਕਟ, ਗਰੀਬੀ ਆਦਿ ਅਨੇਕਾਂ ਮਸਲੇ ਹਨ । ਇਹਨਾਂ ਦੇ ਰੂਬਰੂ ਹੋਣ ਲਈ ਸਾਨੂੰ ਪੰਜਾਬੀ ਪਛਾਣ ਨੂੰ ਕਾਇਮ ਰੱਖ ਕੇ ਲੜਨਾ ਪਵੇਗਾ ।

ਇਹ ਵੀ ਪੜ੍ਹੋ  Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਇਸ ਸਮਾਗਮ ਵਿੱਚ ਲਗਭਗ 300 ਤੋਂ ਉੱਪਰ ਦਰਸ਼ਕ ਹਾਜ਼ਰ ਸਨ । ਪ੍ਰੋਗਰਾਮ ਦੇ ਆਰੰਭ ਵਿੱਚ ਕਾ ਹਰਦੇਵ ਅਰਸ਼ੀ ਨੇ ਹਾਜ਼ਰੀਨ ਨੂੰ ਜੀ ਆਇਆ ਕਿਹਾ ਤੇ ਅੰਤ ਵਿੱਚ ਬਲਕਰਨ ਸਿੰਘ ਬਰਾੜ ਨੇ ਸਭਨਾਂ ਦਾ ਧੰਨਵਾਦ ਕੀਤਾ । ਇਸ ਸਮੇਂ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਆਕਲੀਆ,ਜਸਪਾਲ ਮਨਖੇੜਾ, ਲਸ਼ਮਣ ਸਿੰਘ ਮਲੂਕਾ, ਮੱਖਣ ਸਿੰਘ ਗੁਰੂਸਰ, ਮਿੱਠੂ ਸਿੰਘ ਘੁੱਦਾ, ਡਾ ਬਲਦੇਵ ਸਿੰਘ ਗਰੇਵਾਲ,ਕਾ ਜਰਨੈਲ ਸਿੰਘ ਭਾਈ ਰੂਪਾ, ਰਣਬੀਰ ਰਾਣਾ, ਡਾਕਟਰ ਨੀਤੂ ਅਰੋੜਾ,ਪ੍ਰੋਫੈਸਰ ਸ਼ੁਭ ਪ੍ਰੇਮ ਬਰਾੜ ਵੀ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

0

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਤਹਿਤ, ਬਠਿੰਡਾ ਪੁਲਿਸ (ਥਾਣਾ ਥਰਮਲ) ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਐਸ.ਪੀ. ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ, ਪਰ ਬਠਿੰਡਾ ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਨ੍ਹਾਂ ਵਿਅਕਤੀਆਂ ਤੋਂ 1 ਵਰਨਾ ਕਾਰ, 1 ਕਿਰਪਾਨ, 2 ਲੋਹੇ ਦੀਆਂ ਰਾਡਾਂ, 2 ਲੋਹੇ ਦੇ ਕਾਪੇ ਬਰਾਮਦ ਕੀਤੇ। ਮੁਲਜਮਾਂ ਦੀ ਪਹਿਚਾਣ ਅਕਾਸ਼ਦੀਪ ਉਰਫ਼ ਆਸ਼ੂ ਵਾਸੀ ਖਿਆਲੀਵਾਲਾ, ਵੀਰਦਵਿੰਦਰ ਸਿੰਘ, ਰਮਨਦੀਪ ਸਿੰਘ, ਰਿਜ਼ਾਕ ਤੇ ਸੰਦੀਪ ਕੁਮਾਰ ਸਾਰੇ ਵਾਸੀ ਹਰਰਾਏਪੁਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਕਈ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਫ਼ਰਜ਼ ਸਮਝਦੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਵੋ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫੋਨ ‘ਤੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

0

Bathinda News: ਐਸਐਸਪੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਤਲਵੰਡੀ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਲੋਕਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਹੇ ਸਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਤਲਵੰਡੀ ਸਾਬੋ ਸ੍ਰੀ ਰਾਜੇਸ਼ ਸਨੇਹੀ ਬੱਤਾ ਨੇ ਦੱਸਿਆ ਕਿ ਤਲਵੰਡੀ ਸਾਬੋ ਦੇ ਇੱਕ ਦੁਕਾਨਦਾਰ ਨੂੰ ਫ਼ੋਨ ਕਰਕੇ ਮੁਲਜਮਾਂ ਨੇ ਇਹ ਫ਼ਿਰੌਤੀ ਮੰਗੀ ਸੀ।

ਇਹ ਵੀ ਪੜ੍ਹੋ  ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

ਪੜਤਾਲ ਤੋਂ ਬਾਅਦ ਪੁਲਿਸ ਵੱਲੋਂ ਇੰਦਰਜੀਤ ਸਿੰਘ, ਨਜੀਰ ਖਾਨ ਅਤੇ ਸਲੀਮ ਖਾਨ ਵਾਸੀ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰ ਜਾਂਚ ਜਾਰੀ ਹੈ।ਉਹਨਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਫੋਨ ‘ਤੇ ਧਮਕੀ ਜਾਂ ਫਿਰੌਤੀ ਮੰਗਣ ਵਾਲੀ ਕਾਲ ਆਉਂਦੀ ਹੈ ਤਾਂ ਉਸ ਦੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਾ ਕੇ ਸ਼ਿਕਾਇਤ ਦਰਜ ਕਰਵਾਉਣੀ ਯਕੀਨੀ ਬਣਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਿਰਵਿਘਨ ਬਿਜਲੀ ਸਪਲਾਈ ਲਈ ਰਾਜਾ ਬਾਗ ਫੀਡਰ ਦਾ ਕੀਤਾ ਉਦਘਾਟਨ

0

👉ਗੋਨਿਆਣਾ ਰੋਡ, ਆਦਰਸ਼ ਨਗਰ, ਰਾਜਾ ਬਾਗ, ਰਾਣੀ ਬਾਗ ਅਤੇ ਹੋਰ ਖੇਤਰਾਂ ਦੇ ਲਗਭਗ 12 ਹਜ਼ਾਰ ਲੋਕਾਂ ਨੂੰ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਮੇਅਰ ਸ੍ਰੀ ਮਹਿਤਾ
Bathinda News: ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਥਾਣਾ ਥਰਮਲ ਨੇੜੇ ਸਥਿਤ 66 ਕੇਵੀ ਸੀ ਕੰਪਾਊਂਡ ਵਿੱਚ ਰਾਜਾ ਬਾਗ ਫੀਡਰ ਦਾ ਉਦਘਾਟਨ ਕੀਤਾ। ਇਸ ਦੌਰਾਨ ਐਕਸੀਅਨ ਇੰਜੀਨੀਅਰ ਸੰਦੀਪ ਗਰਗ, ਐਸਡੀਓ ਇੰਜੀਨੀਅਰ ਪ੍ਰਵੀਨ ਕੁਮਾਰ ਸਿੰਗਲਾ, ਐਸਡੀਓ ਗਰਿੱਡ ਇੰਜੀਨੀਅਰ ਪੁਸ਼ਪਿੰਦਰ ਕੁਮਾਰ,

ਇਹ ਵੀ ਪੜ੍ਹੋ  ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

ਸਬ-ਸਟੇਸ਼ਨ ਅਟੈਂਡੈਂਟ ਅਮਰਿੰਦਰ ਸਿੰਘ, ਅਲਬੇਲ ਸਿੰਘ, ਸੁਰਿੰਦਰ ਪਾਲ ਸਿੰਘ, ਸਬ ਸਟੇਸ਼ਨ ਆਪਰੇਟਰ ਨਰਿੰਦਰ ਪਾਲ ਸਿੰਘ, ਆਰਟੀਐਮ ਸ਼ੋਭਾ ਸਿੰਘ, ਵਾਰਡ ਨੰਬਰ 1 ਦੇ ਕੌਂਸਲਰ ਰਾਣਾ ਰਣਦੀਪ ਸਿੰਘ, ਟਰੱਕ ਯੂਨੀਅਨ ਬਠਿੰਡਾ ਦੇ ਪ੍ਰਧਾਨ ਗੁਰਦੀਪ ਸਿੰਘ ਗੀਤਾ, ਟਰੱਕ ਯੂਨੀਅਨ ਮੁਨਸ਼ੀ ਸੁਭਾਸ਼ ਕੁਮਾਰ, ਗੁਰਵਿੰਦਰ ਸਿੰਘ, ਫੌਜੀ ਬਲਵੰਤ ਸਿੰਘ, ਡਾਕਟਰ ਬੁੱਟਰ, ਅੰਮ੍ਰਿਤ ਪਾਲ ਸਿੰਘ ਬਰਾੜ, ਗੁਰਸ਼ਰਨ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਸੰਧੂ ਅਤੇ ਗਰਿੱਡ ਸਟਾਫ਼ ਉਨ੍ਹਾਂ ਨਾਲ ਮੌਜੂਦ ਸਨ।

ਇਹ ਵੀ ਪੜ੍ਹੋ  Bathinda Police ਦੇ ਥਾਣਾ ਕੋਤਵਾਲੀ ਤੇ ਪੀਸੀਆਰ ਟੀਮ ਵੱਲੋਂ ਵਾਹਨ ਚੋਰ ਗਿਰੋਹ ਕਾਬੂ, 6 ਮੋਟਰਸਾਈਕਲ ਬਰਾਮਦ

ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਰਾਜਾ ਬਾਗ ਫੀਡਰ ਕਾਰਨ ਗੋਨਿਆਣਾ ਰੋਡ, ਆਦਰਸ਼ ਨਗਰ, ਰਾਜਾ ਬਾਗ, ਰਾਣੀ ਬਾਗ, ਮੰਦਰ ਕਲੋਨੀ, ਇੰਡਸਟਰੀਅਲ ਏਰੀਆ, ਸਿਵੀਆਂ ਰੋਡ ਦੇ ਲਗਭਗ 12 ਹਜ਼ਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਜਨਤਾ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹਨ, ਜਿਸ ਤਹਿਤ ਆਮ ਜਨਤਾ ਨੂੰ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਯਤਨ ਜਾਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

0

Bathinda News: ਪਿਛਲੇ ਦਿਨੀਂ ਸਰਹਿੰਦ ਨਹਿਰ ਵਿੱਚ ਬੇਕਾਬੂ ਹੋ ਕੇ ਡਿੱਗੀ ਕਾਰ ਵਿੱਚ ਸਵਾਰ 11 ਲੋਕਾਂ ਦੀ ਜਾਨ ਬਚਾਉਣ ਵਾਲੇ ਕ੍ਰਿਸ਼ਨ ਪਾਸਵਾਨ ਨੂੰ ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸ਼ਿਵ ਭਗਤ ਕ੍ਰਿਸ਼ਨਾ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਨੇ 51 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਵੀ ਕ੍ਰਿਸ਼ਨਾ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਕ੍ਰਿਸ਼ਨਾ ਅਤੇ ਉਸ ਦੇ ਪਰਿਵਾਰ ‘ਤੇ ਹਮੇਸ਼ਾ ਬਣਿਆ ਰਹੇ। ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਨੂੰ ਤਿਆਗ ਕੇ ਕ੍ਰਿਸ਼ਨਾ ਵਾਂਗ ਸਮਾਜ ਵਿੱਚ ਆਦਰਸ਼ ਸਥਾਪਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਦੁੱਖ ਦੀ ਖ਼ਬਰ; ਬਠਿੰਡਾ ਦੇ ਨਾਮੀ ਪ੍ਰੈਸ ਫ਼ੋਟੋਗ੍ਰਾਫਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਉਨ੍ਹਾਂ ਕਿਹਾ ਕਿ ਉਹ ਕ੍ਰਿਸ਼ਨਾ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨਗੇ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਹ ਬਠਿੰਡਾ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਕ੍ਰਿਸ਼ਨਾ ਵਰਗੇ ਨੌਜਵਾਨ ਬਠਿੰਡਾ ਵਿੱਚ ਹਨ, ਜੋ ਦੂਜਿਆਂ ਦੀ ਭਲਾਈ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹਿੰਦ ਨਹਿਰ ਵਿੱਚ ਡਿੱਗਣ ਵਾਲੀ ਕਾਰ ਇੱਕ ਭਿਆਨਕ ਹਾਦਸਾ ਸੀ ਅਤੇ ਉਸ ਸਮੇਂ ਭਗਵਾਨ ਸ੍ਰੀ ਭੋਲੇ ਨਾਥ ਦੇ ਆਸ਼ੀਰਵਾਦ ਨਾਲ ਕ੍ਰਿਸ਼ਨਾ ਨੇ ਛਾਲ ਮਾਰ ਕੇ 11 ਜਾਨਾਂ ਬਚਾਈਆਂ, ਜੋ ਕਿ ਨੌਜਵਾਨਾਂ ਲਈ ਇੱਕ ਆਦਰਸ਼ ਤੋਂ ਘੱਟ ਨਹੀਂ ਹੈ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਰਹਿੰਦ ਨਹਿਰ ਦੇ ਕੰਢਿਆਂ ‘ਤੇ ਗਰਿੱਲ ਲਗਾਉਣ ਅਤੇ ਨਹਿਰ ‘ਤੇ ਜਾਲ ਵਿਛਾਉਣ ਦੀ ਲੋੜ ਹੈ, ਜਿਸ ਲਈ ਉਹ ਜਲਦੀ ਹੀ ਨਹਿਰ ਵਿਭਾਗ ਅਤੇ ਸਰਕਾਰ ਨਾਲ ਤਾਲਮੇਲ ਕਰਨਗੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਵਾਪਰਨ। ਉਨ੍ਹਾਂ ਬਠਿੰਡਾ ਦੀਆਂ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕ੍ਰਿਸ਼ਨਾ ਅਤੇ ਉਸ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਚੰਗੇ ਕੰਮ ਕਰਨ ਵਾਲਿਆਂ ਦਾ ਮਨੋਬਲ ਵਧਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਸੋਨੀ ਪ੍ਰਧਾਨ, ਅਮਨ ਡੀਸੀ, ਪ੍ਰਵਾਸੀ ਭਾਰਤੀ ਪ੍ਰਧਾਨ ਧਰਮਿੰਦਰ ਅਤੇ ਸ਼ਿਵ ਕਾਂਵੜ ਯਾਤਰਾ ਸੰਘ ਦੇ ਅਹੁਦੇਦਾਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਦੁੱਖ ਦੀ ਖ਼ਬਰ; ਬਠਿੰਡਾ ਦੇ ਨਾਮੀ ਪ੍ਰੈਸ ਫ਼ੋਟੋਗ੍ਰਾਫਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0

Bathinda News: ਬਠਿੰਡਾ ਸ਼ਹਿਰ ਦੇ ਨਾਮੀ ਪ੍ਰੈੱਸ ਫੋਟੋਗ੍ਰਾਫਰ ਕਲਿਆਣ ਕੁਮਾਰ ਸ਼ਰਮਾ ਦਾ ਅੱਜ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਕਰੀਬ 48 ਸਾਲ ਉਮਰ ਦੇ ਸ਼੍ਰੀ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਅਖਬਾਰਾਂ ਲਈ ਫ਼ੋਟੋਗ੍ਰਾਫਰੀ ਕਰਦੇ ਆ ਰਹੇ ਸਨ।ਉਨਾਂ ਦਾ ਅੰਤਿਮ ਸਸਕਾਰ ਕੱਲ 28 ਜੁਲਾਈ 2025 ਨੂੰ ਬਠਿੰਡਾ ਦੀ ਦਾਣਾ ਮੰਡੀ ਨੇੜੇ ਸਥਿਤ ਸ਼ਮਸਾਨਘਾਟ ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਪ੍ਰਵਾਰਕ ਮੈਂਬਰਾਂ ਮੁਤਾਬਕ ਕਲਿਆਣ ਸ਼ਰਮਾ ਘਰ ਹੀ ਸਨ ਜਦ ਉਨ੍ਹਾਂ ਨੂੰ ਦੌਰਾ ਪੈ ਗਿਆ। ਹਾਲਾਂਕਿ ਬਚਾਉਣ ਦੇ ਲਈ ਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਵੀ ਲਿਜਾਇਆ ਗਿਆ ਪ੍ਰੰਤੁ ਉਹਨਾਂ ਨੂੰ ਬਚਾਇਆ ਨਾ ਜਾ ਸਕਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਅਣਵਿਆਹੇ ਬੱਚੇ(ਇੱਕ ਲੜਕੀ ਅਤੇ ਇੱਕ ਲੜਕਾ) ਛੱਡ ਗਏ ਹਨ।

ਇਹ ਵੀ ਪੜ੍ਹੋ Punjab ਦੇ ਇੱਕ ਹੋਰ ਪਿੰਡ ਵਿਚ ਪਿੰਡ ਦੇ ਹੀ ਮੁੰਡੇ-ਕੁੜੀ ਨਾਲ Love Marriage ਕਰਵਾਉਣ ਵਾਲਿਆਂ ਦੇ ਬਾਈਕਾਟ ਦਾ ਐਲਾਨ

ਅਦਾਰਾ ਪੰਜਾਬੀ ਖ਼ਬਰਸਾਰ ਵੈਬਸਾਈਟ ਸ਼੍ਰੀ ਕਲਿਆਣ ਸ਼ਰਮਾ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਇਜ਼ਹਾਰ ਕਰਦਾ ਹੈ। ਬਠਿੰਡਾ ਪ੍ਰੈਸ ਕਲੱਬ ਦੇ ਅਹੁੱਦੇਦਾਰਾਂ ਤੋਂ ਇਲਾਵਾ ਸ਼ਹਿਰ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਵੀ ਸ਼੍ਰੀ ਸ਼ਰਮਾ ਦੀ ਮੌਤ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੋਗਾ ਪੁਲਿਸ ਵੱਲੋ ਨਸ਼ੀਲੀਆ ਗੋਲੀਆ ਵੇਚਣ ਦਾ ਧੰਦਾ ਕਰਨ ਵਾਲਾ ਸਮਗਲਰ ਕਾਬੂ

0

Moga News: ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਵੱਲੋ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਅਜੈ ਗਾਂਧੀ SSP ਮੋਗਾ ਅਤੇ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਤੀ 26.7.2025 ਨੂੰ ਸ:ਥ:ਸਰਦਾਰਾ ਸਿੰਘ 234/ਮੋਗਾ ਥਾਣਾ ਸਿਟੀ ਸਾਊਥ ਮੋਗਾ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਮਿਲੀ ਇਤਲਾਹ ਤੇ ਇੰਦਰਾ ਕਲੋਨੀ ਮੋਗਾ ਵਿਖੇ ਨਸ਼ੀਲੀਆ ਗੋਲੀਆ ਵੇਚਣ ਦਾ ਧੰਦਾ ਕਰਨ ਵਾਲੇ

ਇਹ ਵੀ ਪੜ੍ਹੋ  Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

ਅਨਮੋਲ ਕੁਮਾਰ ਉਰਫ ਮੌਲਾ ਵਾਸੀ ਨੂਰਪੁਰ ਹਕੀਮਾ ਥਾਣਾ ਧਰਮਕੋਟ ਅਤੇ ਸੂਰਜ ਸਿੰਘ ਉਰਫ ਸੂਰੀਆ ਵਾਸੀ ਗਲੀ ਨੰਬਰ 02 ਸਾਧਾ ਵਾਲੀ ਬਸਤੀ ਮੋਗਾ ਨੂੰ ਕਾਬੂ ਕਰਕੇ ਦੋਸ਼ੀ ਅਨਮੋਲ ਕੁਮਾਰ ਉਰਫ ਮੌਲਾ ਉਕਤ ਪਾਸੋਂ 62 ਖੁੱਲੀਆ ਨਸ਼ੀਲੀਆ ਗੋਲੀਆ ਰੰਗ ਸੰਤਰੀ ਅਤੇ ਦੋਸ਼ੀ ਸੂਰਜ ਸਿੰਘ ਉਰਫ ਸੂਰੀਆ ਉਕਤ ਪਾਸੋ 55 ਖੁੱਲੀਆ ਨਸ਼ੀਲੀਆ ਗੋਲੀਆ ਰੰਗ ਗੁਲਾਬੀ ਕੁੱਲ 117 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ।ਜਿਸ ਤੇ ਮੁਕੱਦਮਾ ਨੰਬਰ 192 ਮਿਤੀ 26.7.2025 ਅ/ਧ 22-61-85 NDPS Actਥਾਣਾ ਸਿਟੀ ਸਾਊਥ ਮੋਗਾ ਬਰ-ਖਿਲਾਫ ਦੋਸ਼ੀਆਨ ਉਕਤਾਨ ਦੇ ਦਰਜ ਰਜਿਸਟਰ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Faridkot ‘ ਚ ਨਹਿਰ ਵਿਚ ਡਿੱਗੀ ਕਾਰ, ਫੌਜੀ ਪਤੀ-ਪਤਨੀ ਡੁੱਬੇ

0

Faridkot News: ਬਠਿੰਡਾ ਤੋਂ ਬਾਅਦ ਹੁਣ ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਕੋਲ ਇੱਕ ਅਲਟੋ ਕਾਰ ਦੇ ਨਹਿਰ ਵਿੱਚ ਡਿੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਕਾਰ ਵਿੱਚ ਸਵਾਰ ਪਤੀ-ਪਤਨੀ ਦਾ ਹਾਲੇ ਕੋਈ ਸੁਰਾਗ ਨਹੀਂ ਮਿਲਿਆ ਹੈ। ਇਹ ਕਾਰ ਪਿੰਡ ਸਾਧਾਂਵਾਲਾ ਦੇ ਵਸਨੀਕ ਫੌਜੀ ਬਲਜੀਤ ਸਿੰਘ ਦੀ ਦੱਸੀ ਜਾ ਰਹੀ ਹੈ,ਉਹ ਆਪਣੀ ਪਤਨੀ ਮਨਦੀਪ ਕੌਰ ਨਾਲ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਫੌਜੀ ਬਲਜੀਤ ਸਿੰਘ ਛੁੱਟੀ ਆਇਆ ਹੋਇਆ ਸੀ ਤੇ ਉਹ ਆਪਣੀ ਪਤਨੀ ਨਾਲ ਫਰੀਦਕੋਟ ਵਿੱਚ ਕੁਝ ਖਰੀਦਦਾਰੀ ਕਰਨ ਆਇਆ ਸੀ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਸ ਤੋਂ ਬਾਅਦ ਉਹ ਪਿੰਡ ਫਿੱਡੇ ਕਲਾ ਆਪਣੀ ਪਤਨੀ ਦੀ ਮਾਸੀ ਨੂੰ ਮਿਲਣ ਚਲੇ ਗਏ। ਜਿੱਥੋਂ ਵਾਪਸ ਆਉਂਦੇ ਸਮੇਂ ਉਹਨਾਂ ਦੀ ਕਾਰ ਸੜਕ ‘ਤੇ ਪਏ ਡੂੰਘੇ ਟੋਏ ਕਾਰਨ ਆਪਣਾ ਸੰਤੁਲਤ ਗਵਾ ਬੈਠੀ ਅਤੇ ਸੜਕ ਦੇ ਨਾਲ ਲੱਗਦੀ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਬਲਜੀਤ ਸਿੰਘ ਨੇ ਦੋ ਦਿਨ ਬਾਅਦ ਆਪਣੀ ਡਿਊਟੀ ਤੇ ਵਾਪਸ ਜਾਣਾ ਸੀ ਪ੍ਰੰਤੂ ਇਹ ਹਾਦਸਾ ਵਾਪਰ ਗਿਆ। ਬਲਜੀਤ ਸਿੰਘ ਤੇ ਮਨਦੀਪ ਕੌਰ ਦਾ ਇੱਕ ਪੰਜ ਸਾਲ ਦਾ ਬੇਟਾ ਵੀ ਹੈ, ਜਿਸ ਨੂੰ ਉਹ ਆਪਣੀ ਮਾਤਾ ਦੇ ਕੋਲ ਘਰ ਛੱਡ ਕੇ ਆਏ ਸਨ।

ਇਹ ਵੀ ਪੜ੍ਹੋ  Bathinda Police ਦੇ ਥਾਣਾ ਕੋਤਵਾਲੀ ਤੇ ਪੀਸੀਆਰ ਟੀਮ ਵੱਲੋਂ ਵਾਹਨ ਚੋਰ ਗਿਰੋਹ ਕਾਬੂ, 6 ਮੋਟਰਸਾਈਕਲ ਬਰਾਮਦ

ਘਟਨਾ ਦੇ ਤੁਰੰਤ ਬਾਅਦ ਹੀ ਐਨ ਡੀ ਆਰ ਐਫ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਸਨ। ਉਹਨਾਂ ਨੇ ਨਹਿਰ ਵਿੱਚ ਭਾਲ ਸ਼ੁਰੂ ਕਰ ਦਿੱਤੀ ਸੀ । ਪਰੰਤੂ ਹੁਣ ਤੱਕ ਨਾ ਕਾਰ ਦਾ ਕੋਈ ਸੁਰਾਗ ਮਿਲਿਆ ਹੈ ਤੇ ਨਾ ਹੀ ਪਤੀ ਪਤਨੀ ਦੀ ਕੋਈ ਜਾਣਕਾਰੀ ਮਿਲੀ ਹੈ। ਸੂਚਨਾ ਮਿਲਦੇ ਪੁਲਸ ਵੀ ਮੌਕੇ ਤੇ ਪਹੁੰਚ ਗਈ ਸੀ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਘਟਨਾ ਉੱਪਰ ਦੁੱਖ ਜਾਹਿਰ ਕੀਤਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰ ਸਵਾਰਾਂ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ

0

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਮੰਗੀ
👉ਕਿਹਾ: ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ
Amritsar News:ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ  Amritsar Rural Police ਵੱਲੋਂ ਸਰਹੱਦੋਂ ਪਾਰ ਆਇਆ ਹਥਿਆਰਾਂ ਦਾ ਜਖੀਰਾ ਬਰਾਮਦ,ਪੰਜ ਕਾਬੂ

ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜ਼ੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਪੰਚਾਇਤ ਉੱਪ ਚੋਣਾਂ ਲਈ ਵੋਟਾਂ ਦਾ ਸਿਲਸਿਲਾ ਜਾਰੀ, ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

0

Punjab News: ਪੰਜਾਬ ਦੇ ਵਿਚ ਸੈਂਕੜੇ ਪਿੰਡਾਂ ਦੀਆਂ ਗ੍ਰਾਂਮ ਪੰਚਾਇਤਾਂ ਵਿਚ ਖਾਲੀ ਹੋਈਆਂ ਸਰਪੰਚ ਤੇ ਪੰਚਾਂ ਦੀਆਂ ਪੋਸਟਾਂ ਲਈ ਸੂਬੇ ਭਰ ਵਿਚ ਅੱਜ ਵੋਟਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕਾਂ ਦਾ ਵੀ ਇੰਨ੍ਹਾਂ ਵੋਟਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ। ਸੂਚਨਾ ਮੁਤਾਬਕ ਅੱਜ ਹੋ ਰਹੀਆਂ ਵੋਟਾਂ ਦੇ ਲਿਈ 84 ਉਮੀਦਵਾਰ ਸਰਪੰਚੀ ਅਤੇ 697 ਪੰਚੀ ਲਈ ਚੋਣ ਲੜ ਰਹੇ ਹਨ। ਜਦਕਿ ਇਸਤੋਂ ਪਹਿਲਾਂ 35 ਸਰਪੰਚਾਂ ਅਤੇ 1296 ਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910246