Thursday, May 21, 2026
Home Blog Page 571

ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

0

Amritsar News: ਲੰਘੀ ਮਾਰਚ ਮਹੀਨੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ਵਿਚ ਚੱਲ ਰਹੇ ਇੱਕ ਫੁੱਟਬਾਲ ਟੂਰਨਾਮੈਂਟ ਦੌਰਾਨ ਅੰਨ੍ਹੇਵਾਹ ਗੋਲੀਆਂ ਚਲਾ ਕੇ ਇੱਕ 14 ਸਾਲਾਂ ਬੱਚੇ ਦਾ ਕਤਲ ਕਰਨ ਵਾਲੇ ਮੁਲਜਮਾਂ ਵਿਚੋਂ ਇੱਕ ਮੁਲਜਮ ਬੀਤੀ ਦੇਰ ਰਾਤ ਪੁਲਿਸ ਦੀ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਜਿਸਨੂੰ ਬਾਬਾ ਬਕਾਲਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ਼ ਲਈ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ Amritsar Rural Police ਵੱਲੋਂ ਸਰਹੱਦੋਂ ਪਾਰ ਆਇਆ ਹਥਿਆਰਾਂ ਦਾ ਜਖੀਰਾ ਬਰਾਮਦ,ਪੰਜ ਕਾਬੂ

ਜਖ਼ਮੀ ਹੋਏ ਬਦਮਾਸ਼ ਦੀ ਪਹਿਚਾਣ ਅਮਨ ਵਜੋਂ ਹੋਈ ਹੈ, ਜੋਕਿ ਨਜਦੀਕੀ ਪਿੰਡ ਦਾ ਰਹਿਣ ਵਾਲਾ ਦਸਿਆ ਜਾ ਰਿਹਾ। ਪੁਲਿਸ ਨੇ ਮੁਕਾਬਲੇ ਵਾਲੀ ਥਾਂ ਤੋਂ ਇੱਕ 9ਐਮਐਮ ਪਿਸਟਲ, ਤਿੰਨ ਜਿੰਦਾ ਕਾਰਤੂਸ਼ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਇਲਾਕੇ ਦੇ ਡੀਐਸਪੀ ਨੇ ਦਸਿਆ ਕਿ ਥਾਣਾ ਮਹਿਤਾ ਦੇ ਐਸਐਚਓ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਟੂਰਨਾਮੈਂਟ ਗੋਲੀਬਾਰੀ ਕਾਂਡ ਦਾ ਇੱਕ ਮੁਲਜਮ ਇਲਾਕੇ ਵਿਚ ਘੁੰਮ ਰਿਹਾ।

ਇਹ ਵੀ ਪੜ੍ਹੋ Punjab ਦੇ ਇੱਕ ਹੋਰ ਪਿੰਡ ਵਿਚ ਪਿੰਡ ਦੇ ਹੀ ਮੁੰਡੇ-ਕੁੜੀ ਨਾਲ Love Marriage ਕਰਵਾਉਣ ਵਾਲਿਆਂ ਦੇ ਬਾਈਕਾਟ ਦਾ ਐਲਾਨ

ਜਿਸਤੋਂ ਬਾਅਦ ਨਾਕੇਬੰਦੀ ਕਰਕੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ ਕੀਤੀ ਪ੍ਰੰਤੂ ਉਸਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿਚ ਇੱਕ ਗੋਲੀ ਮੁਲਜਮ ਦੀ ਲੱਤ ਵਿਚ ਲੱਗੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਮ੍ਰਿਤਕ 14 ਸਾਲਾਂ ਗੁਰਸੇਵਕ ਸਿੰਘ ਜੋਕਿ ਪਿੰਡ ਨੰਗਲੀ ਦਾ ਰਹਿਣ ਵਾਲਾ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਘਟਨਾ ਸਮੇਂ ਮੈਚ ਦੇਖਣ ਲਈ ਆਇਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda Police ਦੇ ਥਾਣਾ ਕੋਤਵਾਲੀ ਤੇ ਪੀਸੀਆਰ ਟੀਮ ਵੱਲੋਂ ਵਾਹਨ ਚੋਰ ਗਿਰੋਹ ਕਾਬੂ, 6 ਮੋਟਰਸਾਈਕਲ ਬਰਾਮਦ

0

Bathinda News: Bathinda Police; ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ  ਦੇ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਵਿੰਦਰ ਸਿੰਘ ਅਤੇ ਪੀ.ਸੀ.ਆਰ ਟੀਮ ਦੇ ਥਾਣੇਦਾਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ Punjab ਦੇ ਇੱਕ ਹੋਰ ਪਿੰਡ ਵਿਚ ਪਿੰਡ ਦੇ ਹੀ ਮੁੰਡੇ-ਕੁੜੀ ਨਾਲ Love Marriage ਕਰਵਾਉਣ ਵਾਲਿਆਂ ਦੇ ਬਾਈਕਾਟ ਦਾ ਐਲਾਨ

ਮੁਢਲੀ ਪੁਛਗਿਛ ਤੋਂ ਬਾਅਦ ਮੁਲਜਮਾਂ ਦੇ ਕਬਜ਼ੇ ਵਿਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਹੋਏ 06 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਕਾਬੂ ਕੀਤੇ ਮੁਲਜਮਾਂ ਦੀ ਪਹਿਚਾਣ ਬੱਗਾ ਵਾਸੀ ਨਹਿਅਵਾਲਾ ਅਤੇ ਅਕਾਸ਼ਦੀਪ ਵਾਸੀ ਸਿਵੀਆ ਦੇ ਤੌਰ ‘ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮਾਂ ਕੋਲੋਂ ਡੂੰਘਾਈ ਨਾਲ ਪੂਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Amritsar Rural Police ਵੱਲੋਂ ਸਰਹੱਦੋਂ ਪਾਰ ਆਇਆ ਹਥਿਆਰਾਂ ਦਾ ਜਖੀਰਾ ਬਰਾਮਦ,ਪੰਜ ਕਾਬੂ

0

Amritsar News; Amritsar Rural Police ਵੱਲੋ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਪਾਕਿਸਤਾਨ-ਆਈ.ਐਸ.ਆਈ. ਸਮਰਥਿਤ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਧੁਨਿਕ ਹਥਿਆਰਾਂ ਅਤੇ ਡਰੱਗ ਮਨੀ ਦੇ ਇੱਕ ਵੱਡੇ ਸਰਹੱਦ ਪਾਰ ਤਸਕਰੀ ਨੈੱਟਵਰਕ ਨੂੰ ਖਤਮ ਕਰ ਦਿੱਤਾ ਗਿਆ ਹੈ।ਇਸ ਕਾਰਵਾਈ ਦੌਰਾਨ ਪੰਜ ਮੁੱਖ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ Punjab ਦੇ ਇੱਕ ਹੋਰ ਪਿੰਡ ਵਿਚ ਪਿੰਡ ਦੇ ਹੀ ਮੁੰਡੇ-ਕੁੜੀ ਨਾਲ Love Marriage ਕਰਵਾਉਣ ਵਾਲਿਆਂ ਦੇ ਬਾਈਕਾਟ ਦਾ ਐਲਾਨ

ਪੁਲਿਸ ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਉਹਨਾਂ ਕੋਲੋਂ, ਇੱਕ ਏਕੇ ਸੈਗਾ 308 ਅਸਾਲਟ ਰਾਈਫਲ ਸਮੇਤ 2 ਮੈਗਜ਼ੀਨ, ਦੋ ਗਲੌਕ ਪਿਸਤੌਲ 9 ਐਮਐਮ ਸਮੇਤ 4 ਮੈਗਜ਼ੀਨ, AK ਰਾਈਫਲ ਦੇ 90 ਜ਼ਿੰਦਾ ਕਾਰਤੂਸ, 10 ਜ਼ਿੰਦਾ ਕਾਰਤੂਸ (9 ਐਮਐਮ), 7.50 ਲੱਖ ਰੁਪਏ ਡਰੱਗ ਮਨੀ, ਇੱਕ ਕਾਰ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ ਬਠਿੰਡਾ ਦੀ ਸਰਹਿੰਦ ਨਹਿਰ ‘ਚ ਇੱਕ ਹੋਰ ਕਾਰ ਡਿੱਗੀ, ਦੇਖੋ ਵੀਡੀਓ

ਫ਼ੜੇ ਗਏ ਮੁਲਜਮਾਂ ਦੀ ਪਹਿਚਾਣ ਜੋਬਨਜੀਤ ਸਿੰਘ ਉਰਫ ਜੋਬਨ ਤੇ ਗੋਰਾ ਸਿੰਘ ਦੋਨੋਂ ਵਾਸੀ ਪਿੰਡ ਰੰਘੜ ਅੰਮ੍ਰਿਤਸਰ, ਸਹਿਨਸ਼ਾਹ ਉਰਫ ਸ਼ਾਲੂ ਅਤੇ ਸੰਨੀ ਸਿੰਘ ਉਰਫ ਗਾਨਾ ਦੋਨੋਂ ਵਾਸੀ ਰਸੂਲਪੁਰ ਕੱਲਰ, ਅੰਮ੍ਰਿਤਸਰ ਤੋਂ ਇਲਾਵਾ ਜਸਪ੍ਰੀਤ ਸਿੰਘ ਉਰਫ ਮੋਟੂ ਵਾਸੀ ਮੁਗਲ ਮੰਗੜੀ, ਜਿਲਾ ਰੂਪਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਪੁਲਿਸ ਅਧਿਕਾਰੀਆਂ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ-ਅਧਾਰਤ ਆਈ.ਐਸ.ਆਈ. ਕਾਰਕੁਨਾਂ ਨਾਲ ਸਿੱਧੇ ਸਬੰਧ ਸਨ, ਜਿਨ੍ਹਾਂ ਵੱਲੋ ਇਸ ਬਰਾਮਦ ਕੀਤੀ ਗਈ ਖੇਪ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਨਵ ਉਰਫ ਨਵ ਪੰਡੋਰੀ ਨੂੰ ਪਹੁੰਚਾਇਆ ਜਾਣਾ ਸੀ, ਜੋ ਕਿ ਇੱਕ ਅੱਤਵਾਦੀ-ਗੈਂਗਸਟਰ ਗਠਜੋੜ ਨਾਲ ਜੁੜਿਆ ਹੋਇਆ ਹੈ।ਫ਼ਿਲਹਾਲ ਪੁਲਿਸ ਵੱਲੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab ਦੇ ਇੱਕ ਹੋਰ ਪਿੰਡ ਵਿਚ ਪਿੰਡ ਦੇ ਹੀ ਮੁੰਡੇ-ਕੁੜੀ ਨਾਲ Love Marriage ਕਰਵਾਉਣ ਵਾਲਿਆਂ ਦੇ ਬਾਈਕਾਟ ਦਾ ਐਲਾਨ

0

👉ਜੇਕਰ ਪਿੰਡ’ਚ ਵਿਆਹ ਕੇ ਆਈ ਨੂੰਹ ਵੀ ਕਿਸੇ ਮੁੰਡੇ ਨਾਲ ਬਣਾਉਂਦੀ ਹੈ ਸਬੰਧ ਤਾਂ ਉਸਦਾ ਵੀ ਹੋਵੇਗਾ ਬਾਈਕਾਟ

Faridkot News: ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਖੇ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਦਾ ਬਾਈਕਾਟ ਕਰਨ ਦਾ ਫੈਸਲਾ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਸੀ। ਇਸ ਫੈਸਲੇ ਦੇ ਕੁੱਝ ਹੱਕ ਵਿਚ ਨਿੱਤਰੇ ਸਨ ਤੇ ਕਈਆਂ ਨੇ ਵਿਰੋਧ ਕੀਤਾ ਸੀ ਪ੍ਰੰਤੂ ਹੁਣ ਅਜਿਹਾ ਹੀ ਇੱਕ ਫੈਸਲਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸੜੀ ਦੀ ਪੰਚਾਇਤ ਵੱਲੋਂ ਵੀ ਕੀਤਾ ਗਿਆ। ਪਿੰਡ ਸਿਰਸੜੀ ਅਤੇ ਇਸਦੇ ਵਿਚੋਂ ਨਿਕਲੀ ਗ੍ਰਾਮ ਪੰਚਾਇਤ ਅਨੋਖਪੁਰਾ ਬਸਤੀ ਦੀਆਂ ਦੋਵੇਂ ਪੰਚਾਇਤਾਂ ਨੇ ਸ਼ਨੀਵਾਰ ਨੂੰ ਇੱਕ ਸਾਂਝੀ ਮੀਟਿੰਗ ਕਰਕੇ ਇਸ ਫੈਸਲੇ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੀ ਸਰਹਿੰਦ ਨਹਿਰ ‘ਚ ਇੱਕ ਹੋਰ ਕਾਰ ਡਿੱਗੀ, ਦੇਖੋ ਵੀਡੀਓ

ਪਿੰਡ ਸਿਰਸੜੀ ਦੀ ਸਰਪੰਚ ਗਿਆਨ ਕੌਰ ਨੇ ਮਾਮਲੇ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ ਦਸਿਆ ਕਿ ਦੋਨਾਂ ਪੰਚਾਇਤਾਂ ਵੱਲੋਂ ਪਿੰਡ ਵਾਸੀਆਂ ਦੇ ਨਾਲ ਮਿਲਕੇ ਪਾਸ ਕੀਤੇ ਮਤਿਆਂ ਮੁਤਾਬਕ ਹੁਣ ਪਿੰਡ ਵਿੱਚ ਹੀ Love Marriage ਕਰਵਾਉਣ ਵਾਲੇ ਮੁੰਡੇ-ਕੁੜੀਆਂ ਦੇ ਬਾਈਕਾਟ ਦਾ ਫੈਸਲਾ ਕੀਤਾ ਗਿਆ।ਇਸੇ ਤਰ੍ਹਾਂ ਜੇਕਰ ਪਿੰਡ ਵਿਚ ਵਿਆਹ ਆ ਕੇ ਆਈ ਨੂੰਹ ਵੀ ਪਿੰਡ ਦੇ ਹੀ ਕਿਸੇ ਹੋਰ ਮੁੰਡੇ ਨਾਲ ਗਲਤ ਸਬੰਧਾਂ ਵਿਚ ਪਾਈ ਗਈ ਤਾਂ ਉਸਦਾ ਵੀ ਬਖਸਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਚਾਰ ਤਸਕਰ ਕਾਬੂ; 6 ਕਿਲੋਗ੍ਰਾਮ ਹੈਰੋਇਨ ਬਰਾਮਦ

ੳਨ੍ਹਾਂ ਦਸਿਆ ਕਿ ਪਿੰਡ ਵਿਚ ਬਿਨ੍ਹਾਂ ਆਧਾਰ ਕਾਰਡ ਤੇ ਵੋਟ ਕਾਰਡ ਤੋਂ ਕਿਸੇ ਬਾਹਰਲੇ ਵਿਅਕਤੀ ਦੇ ਵੀ ਰਹਿਣ ‘ਤੇ ਪਾਬੰਦੀ ਲਗਾਈ ਗਈ ਹੈ। ਇਸਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਤੇ ਉਨ੍ਹਾਂ ਨੂੰ ਤੁਰੰਤ ਪੁਲਿਸ ਨੂੰ ਫੜਾਉਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਗ੍ਰਾਂਮ ਪੰਚਾਇਤ ਅਨੋਖਪੁਰਾ ਦੇ ਸਰਪੰਚ ਬਲਜੀਤ ਸਿੰਘ ਸਹਿਤ ਦੋਨਾਂ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਦੀ ਸਰਹਿੰਦ ਨਹਿਰ ‘ਚ ਇੱਕ ਹੋਰ ਕਾਰ ਡਿੱਗੀ, ਦੇਖੋ ਵੀਡੀਓ

0

Bathinda News: ਹਾਲੇ ਤਿੰਨ ਦਿਨ ਪਹਿਲਾਂ ਬਠਿੰਡਾ ਦੀ ਸਰਹਿੰਦ ਨਹਿਰ ਵਿਚ 11 ਸਵਾਰੀਆਂ ਸਮੇਤ ਡਿੱਗੀ ਕਾਰ ਦੀਆਂ ਚਰਚਾਵਾਂ ਹਾਲੇ ਖ਼ਤਮ ਨਹੀਂ ਹੋਈਆਂ ਸਨ ਕਿ ਬੀਤੀ ਦੇਰ ਰਾਤ ਕਰੀਬ 10 ਵਜੇਂ ਇੱਕ ਹੋਰ ਕਾਰ ਸਥਾਨਕ ਜੋਗਰ ਪਾਰਕ ਕੋਲ ਨਹਿਰ ਵਿਚ ਡਿੱਗ ਪਈ। ਪਹਿਲੀ ਘਟਨਾ ਦੀ ਤਰ੍ਹਾਂ ਗਨੀਮਤ ਇਹ ਰਾਹੀਂ ਕਿ ਕਾਰ ਅਤੇ ਕਾਰ ਚਾਲਕ ਨੂੰ ਥੋੜੇ ਸਮੇਂ ਵਿਚ ਹੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਇਹ ਵੀ ਪੜ੍ਹੋ ਡਰਾਈਵਰ ਤੇ ਕੰਡਕਟਰ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਥਾਣੇਦਾਰ ਸਹਿਤ 5 ਵਿਰੁਧ ਪਰਚਾ ਦਰਜ਼

ਮਿਲੀ ਸੂਚਨਾ ਮੁਤਾਬਕ ਪਿੰਡ ਜੋਗਾਨੰਦ ਦਾ ਸੰਦੀਪ ਸਿੰਘ ਦੇਰ ਰਾਤ ਨੂੰ ਆਪਣੀ ਆਲਟੋ ਕਾਰ (ਨੰਬਰ PB03BE-3097) ‘ਤੇ ਸਵਾਰ ਹੋ ਕੇ ਪਿੰਡ ਤੋਂ ਬਠਿੰਡਾ ਵੱਲ ਆ ਰਿਹਾ ਸੀ ਕਿ ਨਹਿਰ ਉਪਰ ਹਨੇਰਾ ਹੋਣ ਕਾਰਨ ਅਚਾਨਕ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ ਤੇ ਉਸਦੀ ਆਲਟੋ ਕਾਰ ਦੀ ਉਸ ਨਾਲ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਡਿੱਗ ਪਈ। ਕਾਰ ਨਹਿਰ ਵਿਚ ਡਿੱਗਣ ਤੋਂ ਥੋੜੀ ਦੇਰ ਵਿਚ ਹੀ ਸੰਦੀਪ ਕਾਰ ਦੀ ਤਾਕੀ ਖੋਲ ਕੇ ਬਾਹਰ ਨਿਕਲ ਆਇਆ।

 

ਇਹ ਵੀ ਪੜ੍ਹੋ ਬਠਿੰਡਾ ਪਹੁੰਚਦਿਆਂ ਹੀ ਮੇਅਰ ਮਹਿਤਾ ਨੇ ਬੁਲਾਈ ਐਮਰਜੈਂਸੀ ਮੀਟਿੰਗ, ਸੀਵਰੇਜ ਬੋਰਡ ਦੀ ਹੜਤਾਲ ਕਰਵਾਈ ਖਤਮ

ਜਦਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ। ਕੋਂਸਲਰ ਬੇਅੰਤ ਸਿੰਘ ਰੰਧਾਵਾ, ਮਲਕੀਤ ਸਿੰਘ ਗਿੱਲ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੌਜਵਾਨ ਵੈਲਫ਼ੇਅਰ ਸੁਸਾਇਟੀ ਸਹਿਤ ਥਾਣਾ ਥਰਮਲ ਦੀ ਪੁਲਿਸ ਵੀ ਮੌਕੇ ‘ਤੇ ਪੁੱਜੀ। ਇਸ ਦੌਰਾਨ ਇੱਕ ਵੱਡੀ ਕਰੇਨ ਮੰਗਵਾ ਕੇ ਕਾਰ ਨੂੰ ਵੀ ਜਲਦੀ ਹੀ ਬਾਹਰ ਕੱਢ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ ‘ਤੇ ਉਤਰੇ

0

👉ਬਾਲ ਭਿੱਖਿਆ ਤੋਂ ਬਚਾਏ ਬੱਚਿਆਂ ਦੇ ਪੁਨਰ ਵਸੇਬੇ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਪ੍ਰੀਤੀ ਯਾਦਵ
Patiala News:ਪਟਿਆਲਾ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਖ਼ੁਦ ਸੜਕਾਂ ‘ਤੇ ਉਤਰੇ ਅਤੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਬਾਹਰ ਜਾਇਜ਼ਾ ਲਿਆ।ਇਸ ਮੌਕੇ 21 ਨੰਬਰ ਫਾਟਕ ਦੇ ਪੁੱਲ ਤੋਂ ਪਹਿਲਾਂ ਲਹਿਲ ਚੌਂਕ ਵਿੱਚ ਅਜਿਹੇ ਦੋ ਬੱਚੇ ਮਿਲੇ, ਜਿਨ੍ਹਾਂ ਦੇ ਨਾਲ ਦੇ ਦਿਵਿਆਂਗ ਵਿਅਕਤੀ ਨੇ ਦੱਸਿਆ ਕਿ ਉਸਦੇ ਤਿੰਨ ਬੱਚੇ ਹਨ ਤੇ ਇਨ੍ਹਾਂ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ, ਪਰੰਤੂ ਉਹ ਆਪਣੇ ਬੱਚਿਆਂ ਤੋਂ ਭੀਖ ਨਹੀਂ ਮੰਗਵਾਉਂਦਾ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਵਿਅਕਤੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੇ ਇਸ ਦੇ ਮੁੜ ਵਸੇਬੇ ਲਈ ਸਬੰਧਤ ਵਿਭਾਗ ਨੂੰ ਤੁਰੰਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ। ਜਦੋਂਕਿ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਦੋ ਬੱਚੇ ਬੰਸਰੀਆਂ ਵੇਚਦੇ ਪਾਏ ਗਏ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਨਾਲ ਗੱਲ ਕਰਕੇ ਇਨ੍ਹਾਂ ਦੀ ਪੜ੍ਹਾਈ ਤੇ ਇਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਡਿਪਟੀ ਕਮਿਸ਼ਨਰ ਨੇ ਚੌਂਕਾਂ ਵਿਖੇ ਤਾਇਨਾਤ ਪੀ.ਸੀ.ਆਰ. ਅਤੇ ਟ੍ਰੈਫਿਕ ਪੁਲਿਸ ਟੀਮਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਬੱਚਾ ਖ਼ੁਦ ਭੀਖ ਮੰਗਦਾ ਨਜ਼ਰ ਆਉਂਦਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਉਸ ਤੋਂ ਭੀਖ ਮੰਗਵਾ ਰਿਹਾ ਦਿੱਸੇ ਤਾਂ ਤੁਰੰਤ ਇਸ ਨੂੰ ਰੋਕਿਆ ਜਾਵੇ ਅਤੇ ਅਜਿਹੇ ਬੱਚਿਆਂ ਦੀ ਸੂਚਨਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਮੋਬਾਇਲ ਨੰਬਰ 9646006027, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੇ ਫੋਨ ਨੰਬਰ 7087409494 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਚਾਈਲਡ ਕੇਅਰ ਨੰਬਰ 1098 ‘ਤੇ ਕਾਲ ਕਰਕੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਚੌਂਕ ਵਿੱਚ ਕੋਈ ਬੱਚਾ ਭੀਖ ਮੰਗਦਾ ਪਾਇਆ ਗਿਆ ਤਾਂ ਸਬੰਧਤ ਚੌਂਕਾਂ ਵਿੱਚ ਤਾਇਨਾਤ ਮੁਲਾਜਮ ਜ਼ਿੰਮੇਵਾਰ ਹੋਣਗੇ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜਿੱਥੇ ਪੂਰੇ ਜ਼ਿਲ੍ਹੇ ਭਰ ਵਿੱਚ ਛਾਪਾਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਨ ਲਈ ਵੀ ਪੂਰੀ ਤਿਆਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਇੱਕ ਭਿਆਨਕ ਸਮੱਸਿਆ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬੱਚਿਆਂ ਦੇ ਪੁਨਰ ਵਸੇਬੇ ਲਈ ਵੀ ਪੂਰੀ ਤਰ੍ਹਾਂ ਯਤਨਸ਼ੀਲ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਜਦੋਂਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਮੇਜਰ (ਰਿਟਾ.) ਹਰਜੋਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਕੌਰ, ਪੁਲਿਸ ਇੰਸਪੈਕਟਰ ਗਗਨਦੀਪ ਸਿੰਘ ਤੇ ਮਨਪ੍ਰੀਤ ਕੌਰ ਤੂਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਚਾਰ ਤਸਕਰ ਕਾਬੂ; 6 ਕਿਲੋਗ੍ਰਾਮ ਹੈਰੋਇਨ ਬਰਾਮਦ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਜੁੜੇ ਸੰਗਠਿਤ ਹੈਰੋਇਨ ਤਸਕਰੀ ਕਾਰਟੈਲ ਦੇ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 6.1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਜੋਬਨ (29) ਵਾਸੀ ਪਿੰਡ ਧਨੋਆ, ਅੰਮ੍ਰਿਤਸਰ, ਧਰਮ ਸਿੰਘ ਉਰਫ਼ ਹੈਪੀ (32) ਅਤੇ ਕੁਲਬੀਰ ਸਿੰਘ ਉਰਫ਼ ਗੁਰਦੀਪ ਸਿੰਘ ਉਰਫ਼ ਥਾਮਸ (24) ਦੋਵੇਂ ਵਾਸੀ ਅਜਨਾਲਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ, ਸਰਹੱਦ ਪਾਰ ਦੇ ਬਦਨਾਮ ਤਸਕਰ ਰਾਣਾ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਉਸ ਨੂੰ ਇੱਕ ਨਾਬਾਲਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹਨਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ।ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਉਪਰੰਤ ਅਜਨਾਲਾ ਤੋਂ ਦੋ ਹੋਰ ਤਸਕਰਾਂ – ਧਰਮ ਸਿੰਘ ਅਤੇ ਕੁਲਬੀਰ ਸਿੰਘ – ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ।ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਤਸਕਰ ਸਰਬਜੀਤ ਉਰਫ਼ ਜੋਬਨ ਪਾਕਿਸਤਾਨ ਅਧਾਰਿਤ ਤਸਕਰਾਂ ਜੋ ਖੇਪਾਂ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਵੱਲੋਂ ਦੱਸੇ ਗਏ ਟਿਕਾਣਿਆਂ ਤੋਂ ਖੇਪਾਂ ਪ੍ਰਾਪਤ ਕਰਦਾ ਸੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਪੁੱਛਗਿੱਛ ਦੌਰਾਨ ਦੋਸ਼ੀ ਸਰਬਜੀਤ ਨੇ ਖੁਲਾਸਾ ਕੀਤਾ ਕਿ ਉਹ ਇੱਕ ਖੇਪ ਵਿੱਚ 4-5 ਕਿਲੋ ਹੈਰੋਇਨ ਡਿਲੀਵਰ ਕਰਦਾ ਸੀ ਅਤੇ ਉਹ ਹਥਿਆਰਾਂ ਦੀਆਂ ਖੇਪਾਂ ਵੀ ਡਿਲੀਵਰ ਚੁੱਕਾ ਹੈ।ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਨਾਬਾਲਗ ਪਾਕਿਸਤਾਨ ਅਧਾਰਿਤ ਤਸਕਰ ਰਾਣਾ ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਸ ਵਿੱਚ ਐਫਆਈਆਰ ਨੰਬਰ 45 ਮਿਤੀ 24-07-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏਅਰਪੋਰਟ ਵਿਖੇ ਦਰਜ ਕੀਤੀ ਗਈ ਹੈ ਅਤੇ ਐਫਆਈਆਰ ਨੰਬਰ 142 ਮਿਤੀ 23-07-25 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਅਧੀਨ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਦੇ ਸ਼ਿਕਾਰ ਸਿੱਖਿਆ ਵਿਭਾਗ ਦੀ ਕਾਇਆਂ ਕਲਪ ਕੀਤੀ-ਹਰਜੋਤ ਸਿੰਘ ਬੈਂਸ

0

👉ਸਿੱਖਿਆ ਮੰਤਰੀ ਵੱਲੋਂ ਪਟਿਆਲਾ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਸੰਵਾਦ
Patiala News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ ਰਚਾਏ ਸੰਵਾਦ ਮੌਕੇ ਐਲਾਨ ਕੀਤਾ ਕਿ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਲਈ ਤੀਜਾ ਬੈਚ ਜਲਦੀ ਹੀ ਫਿਨਲੈਂਡ ਭੇਜਿਆ ਜਾਵੇਗਾ। ਸੰਵਾਦ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਿੱਖਿਆ ਮੰਤਰੀ ਦੇ ਨਾਲ ਸਮੂਹ ਅਧਿਆਪਕਾਂ ਨੇ ਬੀਤੇ ਦਿਨ ਰਾਜਸਥਾਨ ਦੇ ਝਾਲਾਵਾੜ ਵਿੱਚ ਸਕੂਲ ਦੀ ਛੱਤ ਡਿਗਣ ਕਾਰਨ 7 ਮਾਸੂਮ ਬੱਚਿਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਦੀ ਕਾਂਇਆਂ ਕਲਪ ਕੀਤੇ ਜਾਣ ਬਾਰੇ ਖੁਲਾਸੇ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰਕੇ ਸਿੱਖਿਆ ਵਿਭਾਗ ਰੁਲ ਗਿਆ ਸੀ।

ਇਹ ਵੀ ਪੜ੍ਹੋ  ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਿੱਖਿਆ ਮੰਤਰੀਆਂ ਨੇ ਕੇਵਲ ‘ਦੋ ਟੀ’ਜ’ ‘ਤੇ ਹੀ ਆਪਣਾ ਧਿਆਨ ਕੇਂਦਰਿਤ ਕੀਤਾ ਹੋਇਆ ਸੀ, ਇੱਕ ਟਰਾਂਸਫਰ ਤੇ ਦੂਜਾ ਟੈਂਡਰ, ਪਰੰਤੂ ਉਨ੍ਹਾਂ ਨੇ ਟੀਚਰਜ ਤੇ ਸਟੂਡੈਂਟਸ ਸਮੇਤ ਸਿੱਖਿਆ ਪ੍ਰਣਾਲੀ ਦੇ ਬੁਨਿਆਦੀ ਢਾਂਚੇ ‘ਚ ਸੁਧਾਰਾਂ ਨੂੰ ਹੀ ਆਪਣਾ ਟੀਚਾ ਮਿੱਥਿਆ।ਸਿੱਖਿਆ ਮੰਤਰੀ ਨੇ ਮੌਜੂਦਾ ਸਮੇਂ ਰਾਜ ਦੇ ਸਕੂਲੀ ਸਿੱਖਿਆ ਢਾਂਚੇ ਨੂੰ ਦੇਸ਼ ਦਾ ਇੱਕ ਨੰਬਰ ਦਾ ਬਣਾਉਣ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਤੇ ਮਿਲੀ ਫੀਡਬੈਕ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸੇ ਵੀ ਅਧਿਆਪਕ ਯੂਨੀਅਨ ਦੇ ਮੈਂਬਰ ਨਾਲ ਵਿਤਕਰੇਬਾਜੀ ਨਹੀਂ ਕੀਤੀ ਸਗੋਂ ਸਾਰਿਆਂ ਦੇ ਮਸਲੇ ਹੱਲ ਕੀਤੇ ਹਨ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਿਨ੍ਹਾਂ ਕੋਲ, ਉਚੇਰੀ, ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੀ ਹਨ, ਨੇ ਅਧਿਆਪਕਾਂ ਨਾਲ ਸੰਵਾਦ ਪ੍ਰੋਗਰਾਮ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਉਚਾ ਚੁੱਕਣ ਲਈ ਕਾਰਗਰ ਸਾਬਤ ਹੋਣ ਵਾਲਾ ਪ੍ਰੋਗਰਾਮ ਦੱਸਦਿਆਂ ਆਪਣੀ ਈਮੇਲ ਆਈ.ਡੀ. ਸਾਂਝੀ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਆਪਕ ਸਾਹਮਣੇ ਬੋਲ ਕੇ ਨਹੀਂ ਦੱਸ ਸਕਦਾ ਤਾਂ ਉਹ ਈਮੇਲ ਵੀ ਕਰ ਸਕਦਾ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਧਿਆਪਕਾਂ ਨੂੰ ਨਾਲ ਜੋੜਕੇ ਸੂਬੇ ਦੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਤੇ ਤੰਦਰੁਸਤ ਬਣਾਉਣ ਲਈ ਨਿਵੇਕਲੀ ਪਹਿਲਕਦਮੀ ਕਰ ਰਿਹਾ ਹੈ। ਸਿਹਤ ਮੰਤਰੀ ਨੇ ਅਧਿਆਪਕਾਂ ਦੇ ਵਿਦਿਆਰਥੀਆਂ ਲਈ ਮੁਢਲੀ ਸਿਹਤ ਸਿਖਲਾਈ ਦੇਣ ਲਈ ਉਲੀਕੇ ਪ੍ਰੋਗਰਾਮ ਬਾਰੇ ਵੀ ਜਾਣੂ ਕਰਵਾਇਆ। ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੇ ਡਿਪਟੀ ਡੀ.ਈ.ਓ. ਡਾ. ਰਵਿੰਦਰਪਾਲ ਸਿੰਘ ਨੇ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ।ਸੰਵਾਦ ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸ਼ੁਰੂ ਕੀਤੇ ਦੁਵੱਲੇ ਸੰਵਾਦ ਦਾ ਪ੍ਰੋਗਰਾਮ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਦੀ ਨੰਬਰ ਇੱਕ ਬਣਾਉਣ ਲਈ ਅਧਿਆਪਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਬਣਾਏਗਾ। ਅਧਿਆਪਕਾਂ ਨੇ ਅਧਿਆਪਕਾਂ ਦੀ ਵਿਦੇਸ਼ਾਂ ਤੇ ਆਈਆਈਐਮ ਵਿਖੇ ਸਿਖਲਾਈ, ਮਿਸ਼ਨ ਸਮਰੱਥ, ਸਕੂਲਾਂ ਨੂੰ ਬੈਗਲੈਸ ਬਣਾਉਣ, ਯੁੱਧ ਨਸ਼ਿਆਂ ਵਿਰੁੱਧ ਸਮੇਤ ਹੋਰ ਕਈ ਮਸਲਿਆਂ ਬਾਰੇ ਆਪਣੀ ਰਾਏ ਸਿੱਖਿਆ ਮੰਤਰੀ ਦੇ ਸਨਮੁੱਖ ਪੇਸ਼ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ.,ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

0

👉ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼
Chandigarh News:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਆਰ.ਟੀ.ਓ. ਦਫ਼ਤਰ ਜਾਣ ਜਾਂ ਏਜੰਟਾਂ ‘ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ। ਸ੍ਰੀ ਅਮਨ ਅਰੋੜਾ ਨੇ ਇੱਥੇ ਮਗਸੀਪਾ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲਿਵਰੀ ਰਾਹੀਂ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਮਾਲ ਅਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ।ਜ਼ਿਕਰਯੋਗ ਹੈ ਕਿ ਮਾਲ ਵਿਭਾਗ ਦੀਆਂ ਛੇ ਸੇਵਾਵਾਂ, ਜਿਨ੍ਹਾਂ ਵਿੱਚ ਡੀਡ ਰਜਿਸਟ੍ਰੇਸ਼ਨ, ਪੁਸ਼ਤੈਨੀ ਹੱਕ ਦੇ ਆਧਾਰ ‘ਤੇ ਇੰਤਕਾਲ, ਰਜਿਸਟਰਡ ਡੀਡ ਦੇ ਆਧਾਰ ‘ਤੇ ਇੰਤਕਾਲ, ਫਰਦਬਦਰ (ਰਿਕਾਰਡ ਵਿੱਚ ਦਰੁਸਤੀ), ਰਪਟ, ਸਬਸਕ੍ਰਿਪਸ਼ਨ ਅਤੇ ਫਰਦ ਦੀ ਡਿਜੀਟਲ ਦਸਤਖਤ ਵਾਲੀ ਕਾਪੀ ਲਈ ਬੇਨਤੀ ਕਰਨਾ ਸ਼ਾਮਲ ਹੈ, ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ।

ਇਹ ਵੀ ਪੜ੍ਹੋ  ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਉਨ੍ਹਾਂ ਦੱਸਿਆ ਕਿ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸਕੀਮ ਅਧੀਨ ਲੋਕ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਲੈ ਸਕਦੇ ਹਨ।ਸ੍ਰੀ ਅਮਨ ਅਰੋੜਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਪਹਿਲਕਦਮੀ ਦੇ ਸੁਚਾਰੂ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਸੇਵਾਵਾਂ ਸਬੰਧੀ ਬੋਲੇੜੇ ਇਤਰਾਜ਼ ਲਾ ਕੇ ਨਾਗਰਿਕਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਕ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਨਾਗਰਿਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਹ ਪਹਿਲਕਦਮੀ ਹਜ਼ਾਰਾਂ ਨਾਗਰਿਕਾਂ ਨੂੰ ਲਾਭ ਪ੍ਰਦਾਨ ਕਰਦਿਆਂ ਉਨ੍ਹਾਂ ਦੀ ਪਰੇਸ਼ਾਨੀ ਨੂੰ ਘਟਾਏਗੀ ਅਤੇ ਉਨ੍ਹਾਂ ਦੇ ਅਨੁਭਵ ਨੂੰ ਬਿਹਤਰ ਬਣਾਏਗੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਂਦਿਆਂ ਵਾਧੂ ਖਰਚਿਆਂ ਅਤੇ ਲੋਕਾਂ ਦੀ ਬੇਲੋੜੀ ਪਰੇਸ਼ਾਨੀ ਨੂੰ ਘਟਾ ਕੇ ਉਨ੍ਹਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ  ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲੀਵਰੀ ਰਾਹੀਂ ਇਨ੍ਹਾਂ ਸੇਵਾਵਾਂ ਦੀ ਉਪਲੱਬਧਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ।ਸ੍ਰੀ ਅਮਨ ਅਰੋੜਾ ਨੇ ਲੋਕਾਂ ਨੂੰ ਵੀ ਇਸ ਪਹਿਲਕਦਮੀ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਾਗਰਿਕ ਹੁਣ 1076 ਹੈਲਪਲਾਈਨ ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਹੁਣ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਡੋਰ ਸਟੈਪ ਡਿਲੀਵਰੀ ਸੇਵਾਵਾਂ ਲਈ ਸਹੂਲਤ ਖਰਚੇ ਹੁਣ 120 ਰੁਪਏ ਤੋਂ ਘਟਾ ਕੇ ਸਿਰਫ਼ 50 ਰੁਪਏ ਕਰ ਦਿੱਤੇ ਗਏ ਹਨ।ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਮਾਲ ਸ੍ਰੀ ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਸ੍ਰੀ ਡੀ.ਕੇ. ਤਿਵਾੜੀ, ਪ੍ਰਬੰਧਕੀ ਸਕੱਤਰ ਟਰਾਂਸਪੋਰਟ ਸ੍ਰੀ ਵਰੁਣ ਰੂਜ਼ਮ, ਸਕੱਤਰ ਮਾਲ ਵਿਭਾਗ ਸੋਨਾਲੀ ਗਿਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਅਤੇ ਆਈ.ਟੀ. ਸ੍ਰੀ ਅਮਿਤ ਤਲਵਾੜ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਪਹੁੰਚਦਿਆਂ ਹੀ ਮੇਅਰ ਮਹਿਤਾ ਨੇ ਬੁਲਾਈ ਐਮਰਜੈਂਸੀ ਮੀਟਿੰਗ, ਸੀਵਰੇਜ ਬੋਰਡ ਦੀ ਹੜਤਾਲ ਕਰਵਾਈ ਖਤਮ

0

👉ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਦਿੱਤੀਆਂ ਸਖ਼ਤ ਹਦਾਇਤਾਂ
Bathinda News: ਕਰੀਬ ਦੋ ਹਫ਼ਤਿਆਂ ਬਾਅਦ ਵਿਦੇਸ਼ ਤੋਂ ਪਰਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਠਿੰਡਾ ਵਾਪਸ ਆਉਂਦਿਆਂ ਹੀ ਨਗਰ ਨਿਗਮ ਦੇ ਅਧਿਕਾਰੀਆਂ, ਸੀਵਰੇਜ ਬੋਰਡ ਯੂਨੀਅਨ ਅਤੇ ਸਫਾਈ ਸੇਵਕ ਯੂਨੀਅਨ ਦੀ ਐਮਰਜੈਂਸੀ ਮੀਟਿੰਗ ਬੁਲਾਈ, ਜਿਸ ਵਿਚ ਗੱਲਬਾਤ ਤੋਂ ਬਾਅਦ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਸੀਵਰੇਜ ਬੋਰਡ ਦੇ ਕਰਮਚਾਰੀਆਂ ਦੀ ਹੜਤਾਲ ਨੂੰ ਖਤਮ ਕਰਵਾ ਦਿੱਤਾ।

ਮੀਟਿੰਗ ਵਿੱਚ ਮੇਅਰ ਸ਼੍ਰੀ ਮਹਿਤਾ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਫਾਈ ਦੇ ਮਾਮਲੇ ਵਿੱਚ ਬਠਿੰਡਾ ਦੇ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਆਉਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਭਵਿੱਖ ਵਿੱਚ ਬਠਿੰਡਾ ਸਫਾਈ ਦੇ ਮਾਮਲੇ ਵਿੱਚ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਪਹਿਲੇ ਸਥਾਨ ‘ਤੇ ਹੋਣਾ ਚਾਹੀਦਾ ਹੈ, ਇਸ ਲਈ ਜੇਕਰ ਮਸ਼ੀਨਾਂ ਦੀ ਲੋੜ ਹੈ, ਤਾਂ ਉਨ੍ਹਾਂ ਦਾ ਖਰੀਦ ਅਨੁਮਾਨ ਤਿਆਰ ਕਰਕੇ ਉਨ੍ਹਾਂ ਨੂੰ ਦਿੱਤਾ ਜਾਵੇ।

ਇਹ ਵੀ ਪੜ੍ਹੋ ਕੈਪਟਨ ਦੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, “ਤੁਸੀਂ ਆਪਣੇ ਕਾਗਜ਼ ਤਿਆਰ ਰੱਖੋ”

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਜ਼ਰੂਰੀ ਪ੍ਰੋਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਸੌਂਪਣ, ਤਾਂ ਜੋ ਉਕਤ ਪ੍ਰੋਜੈਕਟਾਂ ਨੂੰ ਹਾਊਸ ਦੀ ਮੀਟਿੰਗ ਵਿੱਚ ਪਾਸ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇੱਕਜੁੱਟ ਹੋ ਕੇ ਸ਼ਹਿਰ ਵਾਸੀਆਂ ਨੂੰ ਸਮੱਸਿਆਵਾਂ ਤੋਂ ਮੁਕਤ ਕਰਨ ਲਈ ਸਖ਼ਤ ਮਿਹਨਤ ਕਰਨ ਦੇ ਆਦੇਸ਼ ਦਿੱਤੇ।

ਉਧਰ, ਮੀਟਿੰਗ ਦੌਰਾਨ ਸਫਾਈ ਸੇਵਕਾਂ ਅਤੇ ਸੀਵਰੇਜ ਬੋਰਡ ਵਰਕਰਾਂ ਵੱਲੋਂ ਸ੍ਰੀ ਸੋਨੂੰ ਸਿਰਸਵਾਲ ਅਤੇ ਸ੍ਰੀ ਰਵੀ ਕੁਮਾਰ ਨੇ 597 ਨਵੀਆਂ ਭਰਤੀਆਂ ਦੀ ਮੰਗ ਰੱਖੀ, ਜਿਸ ਸਬੰਧੀ ਮੇਅਰ ਸਾਹਿਬ ਨੇ ਅਧਿਕਾਰੀਆਂ ਨੂੰ ਇਸ ਦੇ ਮਾਪਦੰਡ ਤਿਆਰ ਕਰਨ ਅਤੇ ਇੱਕ ਕਮੇਟੀ ਬਣਾ ਕੇ ਦੋ ਦਿਨਾਂ ਵਿੱਚ ਇਸਦੀ ਰਿਪੋਰਟ ਨੂੰ ਅੰਤਿਮ ਰੂਪ ਦੇਣ ਦੇ ਆਦੇਸ਼ ਦਿੱਤੇ।

ਸੀਵਰੇਜ ਬੋਰਡ ਦੇ ਕਰਮਚਾਰੀਆਂ ਵੱਲੋਂ ਰਵੀ ਕੁਮਾਰ ਨੇ ਕਿਹਾ ਕਿ ਉਹ ਤ੍ਰਿਵੇਣੀ ਕੰਪਨੀ ਅਧੀਨ ਕੰਮ ਨਹੀਂ ਕਰਨਾ ਚਾਹੁੰਦੇ, ਕੋਈ ਹੋਰ ਕੰਪਨੀ ਇਸ ਕੰਪਨੀ ਦੀ ਥਾਂ ਜ਼ਰੂਰ ਲੈ ਸਕਦੀ ਹੈ, ਜਿਸ ਸਬੰਧੀ ਮੇਅਰ ਸਾਹਿਬ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਦਾ ਵੀ ਜਲਦੀ ਹੱਲ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਭਵਿੱਖ ਵਿੱਚ ਉਹ ਸਫਾਈ ਦੇ ਮਾਮਲੇ ਵਿੱਚ ਮਸ਼ੀਨਾਂ ਦੀ ਘਾਟ ਸਬੰਧੀ ਜਵਾਬ ਨੂੰ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਵਿੱਚ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਨਾਲ ਉਨ੍ਹਾਂ ਦੇ ਸਲਾਹਕਾਰ ਸ਼ਾਮ ਲਾਲ ਜੈਨ, ਨਗਰ ਨਿਗਮ ਦੇ ਐਸਈ ਸੰਦੀਪ ਗੁਪਤਾ, ਸੀਵਰੇਜ ਬੋਰਡ ਦੇ ਐਕਸੀਅਨ ਬਲਜੀਤ ਸਿੰਘ, ਐਸਡੀਓ ਅਮਨਪ੍ਰੀਤ ਸਿੱਧੂ, ਐਸਡੀਓ ਸੁਰਿੰਦਰ ਸਿੰਘ, ਡੀਸੀਐਫਏ ਲਖਬੀਰ ਸਿੰਘ ਤ੍ਰਿਖਾ, ਐਕਸੀਅਨ ਨੀਰਜ ਕੁਮਾਰ, ਸੈਨੇਟਰੀ ਇੰਸਪੈਕਟਰ ਰਮਨਦੀਪ ਸ਼ਰਮਾ, ਸੈਨੇਟਰੀ ਇੰਸਪੈਕਟਰ ਰਾਕੇਸ਼ ਕੁਮਾਰ, ਮੇਅਰ ਦੇ ਪੀਏ ਸੁਰੇਸ਼ ਸੇਤੀਆ, ਸੀਵਰੇਜ ਬੋਰਡ ਵਰਕਰ ਯੂਨੀਅਨ ਦੇ ਪ੍ਰਧਾਨ ਰਵੀ ਕੁਮਾਰ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਨੂੰ ਸਿਰਸਵਾਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910270