Thursday, May 21, 2026
Home Blog Page 573

ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

0

 👉ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ
Ludhiana News:ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ।ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ(ਪੀਏਆਈਸੀ) ਦੇ ਚੱਲ ਰਹੇ ਅਤੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵਿਆਪਕ ਸਮੀਖਿਆ ਕੀਤੀ। ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਤਰਜੀਹ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਸ. ਖੁੱਡੀਆਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਪਹਿਲਕਦਮੀਆਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਖੇਤੀਬਾੜੀ ਖੇਤਰ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਪ੍ਰਫੁੱਲਤ ਕਰਨ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

ਇਸ ਦੌਰਾਨ ਉਨ੍ਹਾਂ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਸਮੇਤ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਰਾਜ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਪ੍ਰੋਤਸਾਹਨਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ।ਸਾਈਲੇਜ ਅਤੇ ਚਾਰਾ ਪ੍ਰੋਸੈਸਿੰਗ ਕੰਪਲੈਕਸ ਦਾ ਦੌਰਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਫ਼ਸਲ ਦੀ ਕਟਾਈ, ਪ੍ਰੋਸੈਸਿੰਗ ਅਤੇ ਬੇਲਿੰਗ ਲਈ ਨਵੀਨਤਮ ਖੇਤੀਬਾੜੀ ਮਸ਼ੀਨਰੀ ਅਤੇ ਤਕਨਾਲੋਜੀਆਂ ਦਾ ਨਿਰੀਖਣ ਕੀਤਾ। ਅਲਫਾਲਫਾ (ਲੂਸਣ) ਦੀ ਕਾਸ਼ਤ ਅਤੇ ਹੇਅ-ਮੇਕਿੰਗ (ਫੂਸ ਬਣਾਉਣ) ਬਾਰੇ ਇੱਕ ਪਾਇਲਟ ਪ੍ਰੋਜੈਕਟ ਵੀ ਪ੍ਰਦਰਸ਼ਿਤ ਕੀਤਾ ਗਿਆ, ਜਿਸ ਦੌਰਾਨ ਡੇਅਰੀ ਫਾਰਮਾਂ, ਘੋੜੇ ਅਤੇ ਪਸ਼ੂ ਪਾਲਣ ਲਈ ਇਸਦੇ ਪੋਸ਼ਣ ਸਬੰਧੀ ਜਾਣਕਾਰੀ ਦੇਣ ਦੇ ਨਾਲ ਇਸਦੀ ਵਧਦੀ ਘਰੇਲੂ ਅਤੇ ਬਾਹਰੀ ਮੰਗ ‘ਤੇ ਚਾਨਣਾ ਪਾਇਆ ਗਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਸ. ਖੁੱਡੀਆਂ ਨੂੰ ਅਧਿਕਾਰੀਆਂ ਨੇ ਭਵਿੱਖੀ ਪਹਿਲਕਦਮੀਆਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ ਹਰ ਮੌਸਮ ‘ਚ ਕਟਾਈ ਵਾਲੀ ਅਤੇ ਉੱਨਤ ਤਕਨਾਲੋਜੀ ਦੇ ਨਾਲ ਬਰਸਾਤੀ ਮੱਕੀ ਅਤੇ ਨੇਪੀਅਰ ਘਾਹ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਸੀ।ਕੈਬਨਿਟ ਮੰਤਰੀ ਨੇ ਪੰਜਾਬ ਐਗਰੋ ਦੇ ਆਧੁਨਿਕ ਅਤੇ ਟਿਕਾਊ ਖੇਤੀ ਹੱਲਾਂ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮੋਹਰੀ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਲਾਭ ਪਹੁੰਚਾਉਣ ਵਾਲੇ ਮੌਜੂਦਾ ਅਤੇ ਭਵਿੱਖੀ ਪ੍ਰੋਜੈਕਟਾਂ ਲਈ ਪੂਰਾ ਸਮਰਥਨ ਦੇਵੇਗੀ।ਇਸ ਮੌਕੇ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਰਾਖੀ ਗੁਪਤਾ ਭੰਡਾਰੀ ਅਤੇ ਐਮਡੀ ਪੀਏਆਈਸੀ ਹਰਗੁਣਜੀਤ ਕੌਰ, ਪੀਏਆਈਸੀ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਖੇਤੀਬਾੜੀ-ਉਦਯੋਗ ਦੇ ਨੁਮਾਇੰਦੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

0

👉ਸਾਬਕਾ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ
SAS Nagar News: ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਮੂਹ ਮਹਿਲਾ ਕਰਮਚਾਰਨਾਂ ਅਤੇ ਅਧਿਕਾਰਨਾਂ ਵੱਲੋਂ ਬੜੇ ਹੀ ਮਨਮੋਹਕ ਅੰਦਾਜ਼ ਵਿੱਚ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਦੇ ਪਹਿਲੇ ਮਹਿਲਾ ਡਾਇਰੈਕਟਰ ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਆਉਣ ਨਾਲ ਇਸ ਸ਼ਗਨਾਂ ਭਰੇ ਵਿਹੜੇ ਨੂੰ ਹੋਰ ਵੀ ਚਾਰ ਚੰਦ ਲੱਗ ਗਏ।

ਇਹ ਵੀ ਪੜ੍ਹੋ  ਡਰਾਈਵਰ ਤੇ ਕੰਡਕਟਰ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਥਾਣੇਦਾਰ ਸਹਿਤ 5 ਵਿਰੁਧ ਪਰਚਾ ਦਰਜ਼

ਉਨ੍ਹਾਂ ਨੇ ਇਸ ਪ੍ਰੋਗਰਾਮ ਦਾ ਬਹੁਤ ਆਨੰਦ ਮਾਣਿਆ ਅਤੇ ਨਾਲ ਹੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਮਿੰਦਰ ਕੌਰ ਵੱਲੋਂ ਤੀਆਂ ਦਾ ਜੋ ਪ੍ਰੋਗਰਾਮ ਤਿਆਰ ਕਰਵਾਇਆ ਗਿਆ ਹੈ, ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਨੇ ਪੰਜਾਬੀ ਵਿਸ਼ਾ ਮਾਹਿਰ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਫਤਰੀ ਕੰਮ ਦੇ ਰੁਝੇਵੇਂ ਹੁੰਦੇ ਹੋਏ ਵੀ ਅਜਿਹੇ ਪ੍ਰੋਗਰਾਮ ਕਰਨਾ, ਆਪਣੇ ਸਮਾਜ ਅਤੇ ਆਪਣੀਆਂ ਪੁਰਾਣੀਆਂ ਸਮਾਜਿਕ ਰੀਤਾਂ ਨੂੰ ਜੀਵਤ ਰੱਖਣ ਦਾ ਬਹੁਤ ਹੀ ਵਧੀਆ ਉਪਰਾਲਾ ਹੈ।ਇਸ ਮੌਕੇ ਡਿਪਟੀ ਸਕੱਤਰ, ਡਾ ਗੁਰਮੀਤ ਕੌਰ ਨੇ ਵੀ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਡਿਪਟੀ ਡਾਇਰੈਕਟਰ ਨਵਨੀਤ ਕੌਰ ਨੇ ਵੀ ਪ੍ਰਗੋਰਾਮ ਦੀ ਸ਼ਲਾਘਾ ਕਰਦਿਆਂ ਪੇਸ਼ ਕੀਤੇ ਗਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਦਾ ਵਧੀਆ ਉਪਰਾਲਾ ਦੱਸਿਆ।ਪਜਾਬ ਸਕੂਲ ਸਿੱਖਿਆਂ ਬੋਰਡ ਦੀਆਂ ਮਹਿਲਾਂ ਕਰਮਚਾਰਨਾਂ ਵੱਲੋਂ ਤੀਆਂ ਦੇ ਤਿਓਹਾਰ ਮੌਕੇ ਪੰਜਾਬੀ ਲੋਕ ਗੀਤ, ਪੰਜਾਬੀ ਸੋਲੋ ਡਾਂਸ, ਪੰਜਾਬਣਾਂ ਦੀ ਜਿੰਦ ਜਾਨ ਗਿੱਧਾ ਮੇਰੀ ਜਾਨ ਕੁੜੇ ਦੀ ਪੇਸ਼ਕਾਰੀ ਸਭਨਾਂ ਦੇ ਦਿਲਾਂ ਦੀ ਧੜਕਣ ਬਣ ਗਿਆ। ਇਸ ਦੇ ਨਾਲ ਹੀ ਤੀਆਂ ਦੇ ਤਿਓਹਾਰ ਮੌਕੇ ਵਿਆਹੀਆਂ ਹੋਈਆਂ ਕੁੜੀਆਂ ਨੂੰ ਪੇਕੇ ਘਰ ਵੱਲੋਂ ਦਿੱਤੇ ਜਾਣ ਵਾਲੇ ਸੰਧਾਰੇ ਦੀ ਪੇਸ਼ਕਾਰੀ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ।ਇਸ ਪ੍ਰਗਰਾਮ ਦਾ ਸਾਰਿਆਂ ਨੇ ਬਹੁਤ ਹੀ ਆਨੰਦ ਮਾਣਿਆਂ ਅਤੇ ਪ੍ਰੋਗਰਾਮ ਅਮਿੱਟ ਛਾਪਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਕਾਬੂ

0

👉ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ।

ਇਹ ਵੀ ਪੜ੍ਹੋ  ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਵੱਡਾ CASO ਓਪਰੇਸ਼ਨ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ‘ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ ‘ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਰਾਈਵਰ ਤੇ ਕੰਡਕਟਰ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਥਾਣੇਦਾਰ ਸਹਿਤ 5 ਵਿਰੁਧ ਪਰਚਾ ਦਰਜ਼

0

Patiala News: ਪੈਸੇ ਚੋਰੀ ਦੇ ਦੋਸ਼ਾਂ ਹੇਠ ਆਪਣੇ ਟਰੱਕ ਦੇ ਡਰਾਈਵਰ ਅਤੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਥਾਣੇਦਾਰ ਸਹਿਤ ਪੰਜ ਮੁਲਜਮਾਂ ਵਿਰੁਧ ਪਟਿਆਲਾ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ।ਉਧਰ, ਮ੍ਰਿਤਕਾਂ ਦੇ ਪ੍ਰਵਾਰਾਂ ਨੇ ਮੁਲਜਮਾਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ।

ਮਰਨ ਤੋਂ ਪਹਿਲਾਂ ਗਰੀਬ ਡਰਾਈਵਰ ਤੇ ਕੰਡਕਟਰ ਵੱਲੋਂ ਇਕ ਵੀਡੀਓ ਵੀ ਆਪਣੇ ਮੋਬਾਇਲ ‘ਤੇ ਬਣਾਈ ਗਈ ਸੀ, ਜਿਸਦੇ ਵਿਚ ਉਨ੍ਹਾਂ ਆਪਣੇ ਟਰੱਕ ਦੇ ਮਾਲਕ ਲਖਵਿੰਦਰ ਸਿੰਘ ਸਹਿਤ ਉਸਦੇ ਭਰਾ, ਭਤੀਜ਼ੇ ਤੇ ਡਰਾਈਵਰ ਸਹਿਤ ਇੱਕ ਹੋਰ ਵਿਅਕਤੀ ਵਿਰੁਧ ਗੰਭੀਰ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ ਕੈਪਟਨ ਦੀ ਮਜੀਠੀਆ ਦੇ ਹੱਕ ਵਿੱਚ ਪਾਈ ਫੇਸਬੁੱਕ ਪੋਸਟ ‘ਤੇ ਆਪ ਆਗੂਆਂ ਨੇ ਚੁੱਕੇ ਸਵਾਲ

ਇਹ ਵੀਡੀਓ ਸ਼ੋਸਲ ਮੀਡੀਆ ‘ਤੇ ਕਾਫ਼ੀ ਵਾਈਰਲ ਹੋਈ ਸੀ ਤੇ ਲੋਕਾਂ ਨੇ ਇਸ ਘਟਨਾ ਉਪਰ ਅਫ਼ਸੋਸ ਜਤਾਉਂਦਿਆਂ ਮੁਲਜਮਾਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਉਧਰ ਆਪਣੇ ਪੁੱਤਰ ਦਾ ਪੋਸਟਮਾਰਟਮ ਕਰਵਾਉਣ ਪੁੱਜੇ ਮਲਕੀਤ ਸਿੰਘ ਵਾਸੀ ਪਿੰਡ ਨਯਾਲ ਨੇ ਦਸਿਆ ਕਿ ਉਸਦਾ ਪੁੱਤਰ ਦਵਿੰਦਰ ਸਿੰਘ ਤੇ ਉਸਦਾ ਭਤੀਜਾ ਹਰਪ੍ਰੀਤ ਸਿੰਘ ਪਿੰਡ ਹਰਿਆਉ ਕਲਾਂ ਦੇ ਪੁਲਿਸ ਮੁਲਾਜਮ ਲਖਵਿੰਦਰ ਸਿੰਘ ਦੇ ਟਰੱਕ ਉਪਰ ਡਰਾਈਵਰ ਤੇ ਹੈਲਪਰ ਵਜੋਂ ਕੰਮ ਕਰਦੇ ਸਨ।

ਤਿੰਨ ਦਿਨ ਪਹਿਲਾਂ ਦੋਨੋਂ ਲੁਧਿਆਣਾ ਤੋਂ ਟਰੱਕ ਵਿਚ ਮਾਲ ਭਰ ਕੇ ਬੰਗਲੁਰੂ ਗਏ ਸਨ, ਜਿੱਥੇ ਵਾਪਸੀ ਦਾ ਹੁਸ਼ਿਆਰਪੁਰ ਲਈ ਮਾਲ ਲੈ ਕੇ ਆਏ ਸਨ। ਇਸ ਦੌਰਾਨ ਰਾਤ ਨੂੰ ਫ਼ਗਵਾੜੇ ਆ ਕੇ ਰੁਕ ਗਏ ਤੇ ਜਦ ਸਵੇਰੇ ਉੱਠੇ ਤਾਂ ਕਿਰਾਏ ਵਜੋਂ ਮਿਲੇ 65000 ਰੁਪਏ ਟਰੱਕ ਵਿਚੋਂ ਗਾਇਬ ਸਨ।

ਇਹ ਵੀ ਪੜ੍ਹੋ ਮਹਿਲਾ ਸਬ ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ, ਸਾਹਮਣੇ ਆਇਆ ਇਹ ਕਾਰਨ

ਇੰਨ੍ਹਾਂ ਇਸਦੀ ਸੂਚਨਾ ਤੁਰੰਤ ਆਪਣੇ ਮਾਲਕ ਨੂੰ ਦਿੱਤੀ, ਜਿਸਨੇ ਪਾਤੜਾ ਪੁੱਜਣ ਲਈ ਕਿਹਾ। ਮਲਕੀਤ ਸਿੰਘ ਮੁਤਾਬਕ ਜਦ ਦਵਿੰਦਰ ਤੇ ਹਰਪ੍ਰੀਤ ਗੱਡੀ ਲੈ ਕੇ ਪਾੜਤਾ ਇੱਕ ਮੋਟਰ ਗੈਰਿਜ਼ ਵਿਚ ਪੁੱਜੇ ਤਾਂ ਲਖਵਿੰਦਰ ਸਿੰਘ ਤੇ ਉਸਦੇ ਡਰਾਈਵਰ ਦੇਸਾ ਸਿੰਘ ਤੋਂ ਇਲਾਵਾ ਤਿੰਨ ਹੋਰਨਾਂ ਬੰਦਿਆਂ ਨੇ ਉਨ੍ਹਾਂ ਦੀ ਭਾਰੀ ਕੁੱਟਮਾਰ ਕੀਤੀ ਤੇ ਜਬਰੀ ਪੈਸੇ ਦੇਣ ਦੀ ਗੱਲ ਮੰਨਵਾਈ।

ਇਸ ਘਟਨਾ ਤੋਂ ਦੁਖੀ ਹੋੲ ਦੋਨਾਂ ਜਣਿਆਂ ਨੇ ਜ਼ਹਿਰ ਨਿਗਲ ਲੈ ਕੇ ਆਤਮਹੱਤਿਆ ਕਰ ਲਈ। ਉਧਰ, ਇਸ ਮਾਮਲੇ ਦੀ ਪੜਤਾਲ ਕਰ ਰਹੇ ਥਾਣਾ ਪਾਤੜਾ ਦੇ ਥਾਣੇਦਾਰ ਜਗਦੀਸ਼ ਨੇ ਪੱਤਰਕਾਰਾਂ ਨੂੰ ਦਸਿਆ ਕਿ ਮ੍ਰਿਤਕ ਦੇ ਵਾਰਸਾਂ ‘ਤੇ ਪੀਏਪੀ ਮੁਲਾਜਮ ਲਖਵਿੰਦਰ ਸਿੰਘ ਤੇ ਉਸਦੇ ਡਰਾਈਵਰ ਦੇਸਾ ਸਿੰਘ ਵਾਸੀ ਹਰਿਆਓ ਕਲਾਂ ਤੋਂ ਇਲਾਵਾ ਤਿੰਨ ਹੋਰ ਜਣਿਆਂ ਵਿਰੁਧ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਵੱਡਾ CASO ਓਪਰੇਸ਼ਨ

0

Sri Muktsar Sahib News: ਪੰਜਾਬ ਸਰਕਾਰ ਵੱਲੋਂ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਜ਼ਿਲ੍ਹੇ ਵਿੱਚ ਅੱਜ ਕਾਰਵਾਈ ਅਮਲ ਵਿੱਚ ਲਿਆਂਦੀ ਗਈ, ਜਦੋਂ ਆਈ.ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ ਅਤੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਇਕੋ ਸਮੇਂ ਸਾਰੇ ਜ਼ਿਲ੍ਹੇ ਦੇ ਚਾਰ ਸਬ ਡਿਵੀਜ਼ਨਾਂ-ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਵੱਡੇ ਪੱਧਰ ‘ਤੇ ਸਰਚ ਓਪਰੇਸ਼ਨ (CASO) ਲਾਗੂ ਕੀਤਾ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਇਸ ਸਰਚ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਕਈ ਅਜਿਹੇ ਥਾਵਾਂ ‘ਤੇ ਰੇਡ ਕੀਤੇ ਗਏ ਜਿੱਥੇ ਨਸ਼ਾ ਕਾਰੋਬਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਸ਼ਾਮਿਲ ਜਾਂ ਜਿਨਾਂ ਤੇ ਪਹਿਲਾਂ ਐਨਡੀਪੀਐਸ ਐਕਟ ਦੇ ਮੁਕਦਮੇ ਦਰਜ ਸਨ, ਉਹਨਾਂ ਦੇ ਥਾਵਾਂ ਟਿਕਾਣਿਆਂ ਮਹੱਲਿਆਂ ਦੀ ਚੈਕਿੰਗ ਕੀਤੀ ਗਈ ਜਿਨਾਂ ਵਿੱਚਪਿੰਡ ਫਤਿਹਪੁਰ ਮਾਨੀਆ, ਗੁਰੂ ਸਰ ਯੋਧਾ, ਕਬਰਵਾਲਾ, ਕਿੱਲਿਆਂਵਾਲੀ ਮੰਡੀ, ਤਪਾ ਖੇੜਾ, ਬਾਬਾ ਦੀਪ ਸਿੰਘ ਨਗਰ ਮਲੋਟ, ਕੈਂਪ ਇਲਾਕਾ ਮਲੋਟ, ਛੱਜ ਘਾਟ ਮਹੱਲਾ, ਕੋਟ ਭਾਈ, ਭਲਾਈਆਣਾ , ਬੁੱਟਰ ਸ਼ਰੀਹ, ਹਰੀਕੇ ਕਲਾਂ, ਰੁੜ੍ਹਿਆਂਵਾਲੀ, ਗੋਨਿਆਣਾ, ਬਰੀਵਾਲਾ, ਮਾਡਲ ਟਾਊਨ, ਕੋਟਲੀ ਰੋਡ, ਅੰਬੇਦਕਰ ਨਗਰ ਸ਼ਾਮਿਲ ਸਨ।

ਇਹ ਵੀ ਪੜ੍ਹੋ ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਸਰਚ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ PAIS ਐਪ ਦੀ ਵਰਤੋਂ ਕੀਤੀ ਗਈ। ਇਹ ਐਪ ਪੁਲਿਸ ਨੂੰ ਸਥਾਨ ‘ਤੇ ਹੀ ਕਿਸੇ ਵਿਅਕਤੀ ਦੀ ਪਿਛੋਕੜ ਜਾਂ ਕਰੀਮਨਲ ਰਿਕਾਰਡ ਜਾਂਚਣ ਵਿੱਚ ਮਦਦ ਕਰਦੀ ਹੈ। ਪੁਲਿਸ ਵੱਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ VAHAN ਐਪ ਦੀ ਮਦਦ ਲਈ ਗਈ।

ਇਹ ਵੀ ਪੜ੍ਹੋ ਮਹਿਲਾ ਸਬ ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ, ਸਾਹਮਣੇ ਆਇਆ ਇਹ ਕਾਰਨ

ਇਸ ਸਰਚ ਆਪਰੇਸ਼ਨ ਦੌਰਾਨ ਮਨਮੀਤ ਸਿੰਘ ਢਿੱਲੋਂ (SP D), ਇਕਬਾਲ ਸਿੰਘ (DSP ਮਲੋਟ),ਜਸਪਾਲ ਸਿੰਘ (DSP ਲੰਬੀ),ਅਵਤਾਰ ਸਿੰਘ (DSP ਗਿੱਦੜਬਾਹਾ), ਰਸ਼ਪਾਲ ਸਿੰਘ (DSP NDPS/PBI),ਨਵੀਨ ਕੁਮਾਰ (DSP ਸ਼੍ਰੀ ਮੁਕਤਸਰ ਸਾਹਿਬ), ਅਮਨਦੀਪ ਸਿੰਘ (DSP HQ) ਸਮੇਤ ਮੁੱਖ ਅਫਸਰਾਂ ਦਾ ਥਾਣਾ ਅਤੇ 330 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ।ਅੱਜ ਦੇ CASO ਦੌਰਾਨ 12 ਮੁਕੱਦਮੇ ਦਰਜ ਕੀਤੇ ਗਏ, 18 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ, 340 ਨਸ਼ੀਲੀਆਂ ਗੋਲੀਆਂ, 100 ਲੀਟਰ ਲਾਹਨ,10 ਬੋਤਲਾਂ ਨਾਜਾਇਜ਼ ਸ਼ਰਾਬ,1 ਚਾਲੂ ਭੱਠੀ ਬਰਾਮਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸ ਦੇ ਬਲਾਕ ਪੱਧਰੀ ਅਹੁੱਦੇਦਾਰਾਂ ਅਤੇ ਮੰਡਲ ਪ੍ਰਧਾਨਾਂ ਦੀ ਹੋਈ ਮੀਟਿੰਗ, ਜਿਲਾ ਅਬਜਰਵਰ ਹੋਏ ਸ਼ਾਮਿਲ

0

Bathinda News: ਅੱਜ ਕਾਂਗਰਸ ਭਵਨ ਵਿਖੇ ਬਲਾਕ ਕਮੇਟੀ ਅਹੁਦੇਦਾਰਾਂ ਅਤੇ ਮੰਡਲ ਪ੍ਰਧਾਨਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਅਬਜਰਵਰ ਕੁਲਵੰਤ ਸਿੰਗਲਾ ਅਤੇ ਕੁਆਡੀਨੇਟਰ ਬਿਰਜ ਲਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਅਤੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਆਦੇਸ਼ ਰਾਹੀਂ ਵੋਟਰ ਸੂਚੀਆਂ ਸਪੁਰਦ ਕਰਦੇ ਹੋਏ ਬੂਥ ਪੱਧਰ ‘ਤੇ ਜਾਅਲੀ ਬਣੀਆਂ ਵੋਟਾਂ ਨੂੰ ਕਟਾਉਣ ਅਤੇ ਜਿਨਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਉਹ ਵੋਟਾਂ ਬਣਾਉਣ ਦੇ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਘਰ ਘਰ ਜਾਣ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ ਕਿਉਂਕਿ ਪਾਰਟੀ ਦੇ ਵਰਕਰ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਰਹਾਂ ਯਤਨਸ਼ੀਲ ਰਹਿਣਗੇ। ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਦੱਸਿਆ ਕਿ ਪਾਰਟੀ ਨੂੰ ਬੂਥ ਪੱਧਰ ‘ਤੇ ਮਜਬੂਤ ਕਰਨ ਲਈ ਜਿੱਥੇ 11-11 ਮੈਂਬਰੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਉਥੇ ਹੀ ਬਲਾਕ ਪੱਧਰ ਤੇ ਵੀ ਪੂਰੀਆਂ ਟੀਮਾਂ ਤਿਆਰ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਕੈਪਟਨ ਦੀ ਮਜੀਠੀਆ ਦੇ ਹੱਕ ਵਿੱਚ ਪਾਈ ਫੇਸਬੁੱਕ ਪੋਸਟ ‘ਤੇ ਆਪ ਆਗੂਆਂ ਨੇ ਚੁੱਕੇ ਸਵਾਲ

ਇਸ ਮੌਕੇ ਅਸ਼ੋਕ ਕੁਮਾਰ ਸਾਬਕਾ ਮੇਅਰ ,ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਬਲਜਿੰਦਰ ਸਿੰਘ ਠੇਕੇਦਾਰ ਸੀਨੀਅਰ ਮੀਤ ਪ੍ਰਧਾਨ ਬਲਾਕ ਪ੍ਰਧਾਨ ਹਰਵਿੰਦਰ ਲੱਡੁ ਤੇ ਮਾਧੋ ਰਾਮ ਸ਼ਰਮਾ , ਅੰਮ੍ਰਿਤਾ ਗਿੱਲ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ , ਸੋਨੂੰ ਐਮਸੀ, ਮਾਸਟਰ ਪ੍ਰਕਾਸ਼ ਚੰਦ , ਸੁਖਦੇਵ ਸਿੰਘ ਸੁੱਖਾ ਐਮਸੀ, ਆਸੀਸ਼ ਕਪੂਰ, ਸੁਨੀਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

RBDAV ਸੀਨੀਅਰ ਸੈਕੰ. ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਬਲਾਕ ਵਿੱਚ ਤੀਜ ਤਿਉਹਾਰ ਆਯੋਜਿਤ

Bathinda News:RBDAV ਸੀਨੀਅਰ ਸੈਕੰ. ਪਬਲਿਕ ਸਕੂਲ, ਬਠਿੰਡਾ ਵਿਖੇ ਕਿੰਡਰਗਾਰਟਨ ਬਲਾਕ ਵਿੱਚ ਆਯੋਜਿਤ ਤੀਜ ਤਿਉਹਾਰ ਵਾਈਸ ਚੇਅਰਮੈਨ ਐਲ.ਐਮ.ਸੀ. ਡਾ. ਕੇ.ਕੇ. ਨੌਹਰੀਆ ਅਤੇ ਮਾਨਯੋਗ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਅਤੇ ਸ਼੍ਰੀ ਓ.ਪੀ. ਤਿਵਾੜੀ ਦੀ ਅਗਵਾਈ ਹੇਠ ਕੇਜੀ ਬਲਾਕ ਕੋਆਰਡੀਨੇਟਰ, ਸ਼੍ਰੀਮਤੀ ਸਰਲਾ ਸ਼ਰਮਾ ਦੀ ਪ੍ਰੇਰਣਾ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਐਂਕਰ ਸ਼੍ਰੀਮਤੀ ਸੁਨੀਤਾ ਸ਼ਰਮਾ ਅਤੇ ਸ਼੍ਰੀਮਤੀ ਫਰੀਦਾ ਨੇ ਸਮਾਗਮ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ  ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਪ੍ਰਿੰਸੀਪਲ ਅਤੇ ਵੀ.ਆਈ.ਪੀ. ਦੇ ਸਵਾਗਤ ਨਾਲ ਸਮਾਗਮ ਦੀ ਸ਼ੁਰੂਆਤ ਹੋਈ, ਇਸ ਤੋਂ ਬਾਅਦ ਗਾਇਤਰੀ ਮੰਤਰ ਅਤੇ ਰੂਹਾਨੀ ਡੀ.ਏ.ਵੀ. ਗਾਨ ਨਾਲ ਦਿਨ ਦੀ ਸ਼ੁਰੂਆਤ ਹੋਈ ।ਦਰਸ਼ਕਾਂ ਨੂੰ ਰੈਂਪ ਵਾਕ ਦੀ ਇੱਕ ਲੜੀ ਦਾ ਆਨੰਦ ਮਾਣਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਅਤੇ ਸੁੰਦਰ ਚੂੜੀਆਂ, ਮਹਿੰਦੀ ਅਤੇ ਵਾਲਾਂ ਦੇ ਸਟਾਈਲ ਵਿੱਚ ਰਚਨਾਤਮਕ ਮੁਕਾਬਲੇ ਕਰਵਾਏ। ਹਰੇਕ ਭਾਗ ਨੂੰ ਊਰਜਾਵਾਨ ਮਹਿਮਾਨ ਪ੍ਰਦਰਸ਼ਨਾਂ ਨਾਲ ਜੋੜਿਆ ਗਿਆ ਸੀ, ਅਤੇ ਇੱਕ ਵਿਸ਼ੇਸ਼ ਸਟਾਫ ਪ੍ਰਦਰਸ਼ਨ ਨੇ ਨਿੱਘ ਅਤੇ ਉਤਸ਼ਾਹ ਵਧਾਇਆ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਇਨ੍ਹਾਂ ਸਮਾਗਮਾਂ ਦੀ ਸ਼ੋਭਾ ਸ਼੍ਰੀ ਓ.ਪੀ. ਤਿਵਾੜੀ ਅਤੇ ਪ੍ਰਾਇਮਰੀ ਬਲਾਕ ਕੋਆਰਡੀਨੇਟਰ ਸ਼੍ਰੀਮਤੀ ਸੁਨੀਤਾ ਬਾਂਸਲ ਨੇ ਨਿਭਾਈ, ਜਿਨ੍ਹਾਂ ਦੀ ਮੌਜੂਦਗੀ ਨੇ ਬੱਚਿਆਂ ਅਤੇ ਸਟਾਫ ਨੂੰ ਉਤਸ਼ਾਹਿਤ ਕੀਤਾ।ਪ੍ਰੋਗਰਾਮ ਦਾ ਸਮਾਪਨ ਇਨਾਮ ਵੰਡ ਸਮਾਰੋਹ ਨਾਲ ਹੋਇਆ, ਜਿਸ ਵਿੱਚ ਵਿਦਿਆਰਥੀ ਪ੍ਰਤਿਭਾ ਦਾ ਸਨਮਾਨ ਕੀਤਾ ਗਿਆ ਅਤੇ ਸਮਾਪਤੀ ਰਾਸ਼ਟਰੀ ਗੀਤ ਨਾਲ ਦੇਸ਼ ਭਗਤੀ ਦੇ ਸੁਰ ਵਿੱਚ ਹੋਈ। ਇਸ ਸਮਾਗਮ ਵਿੱਚ ਕੇ.ਜੀ. ਬਲਾਕ ਦਾ ਪੂਰਾ ਸਟਾਫ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਛੇ ਨਵੀਆਂ ਸੈਕਟਰਲ ਉਦਯੋਗਿਕ ਕਮੇਟੀਆਂ ਦਾ ਗਠਨ

0

👉ਨਵੀਆਂ ਬਣੀਆਂ ਕਮੇਟੀਆਂ ਦੇ ਚੇਅਰਮੈਨਾਂ ਵਿੱਚ ਐਲ.ਟੀ ਫੂਡਜ਼ (ਦਾਵਤ ਰਾਈਸ) ਦੇ ਅਸ਼ੋਕ ਅਰੋੜਾ ਅਤੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਏ.ਐਸ ਮਿੱਤਲ ਸ਼ਾਮਲ ਹਨ
Ludhiana News: ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਵਿੱਚ ਸੌਖ ਨੂੰ ਬਿਹਤਰ ਬਣਾਉਣ ਲਈ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਛੇ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ।
ਉਨ੍ਹਾਂ ਇਹ ਐਲਾਨ ਸ਼ਨੀਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੱਚਤ ਭਵਨ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਕਮੇਟੀਆਂ ਦੇ ਚੇਅਰਮੈਨ ਇਸ ਪ੍ਰਕਾਰ ਹਨ: ਰਾਜੇਸ਼ ਖਰਬੰਦਾ (ਖੇਡਾਂ ਦੇ ਸਾਮਾਨ ਨਿਰਮਾਣ ਅਤੇ ਨਿਰਯਾਤਕ ਐਸੋਸੀਏਸ਼ਨ ਅਤੇ ਐਮ.ਡੀ ਨਿਵੀਆ ਸਪੋਰਟਸ, ਜਲੰਧਰ)- ਖੇਡ/ਚਮੜੇ ਦੇ ਸਾਮਾਨ ਕਮੇਟੀ ਅਸ਼ਵਨੀ ਕੁਮਾਰ (ਪ੍ਰਧਾਨ ਐਫ.ਆਈ.ਈ.ਓ ਇੰਡੀਆ, ਵਿਕਟਰ ਫੋਰਜਿੰਗਜ਼, ਜਲੰਧਰ)- ਮਸ਼ੀਨ/ਹੱਥ ਟੂਲ ਕਮੇਟੀ ਅਸ਼ੋਕ ਅਰੋੜਾ (ਐਲ.ਟੀ ਫੂਡਜ਼ ਦਾਵਤ ਚੌਲ)- ਫੂਡ ਪ੍ਰੋਸੈਸਿੰਗ ਅਤੇ ਡੇਅਰੀ ਗੁਰਜਿੰਦਰ ਸਿੰਘ (ਬੈਸਟ ਵੈਸਟਰਨ ਹੋਟਲਜ਼)- ਟੂਰਿਜ਼ਮ ਅਤੇ ਹੋਸਪਿਟੈਲਿਟੀ ਕਮੇਟੀ ਏ.ਐਸ. ਮਿੱਤਲ (ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਹੁਸ਼ਿਆਰਪੁਰ)- ਹੈਵੀ ਮਸ਼ੀਨਰੀ ਨਰੇਸ਼ ਤਿਵਾੜੀ (ਪਲਾਈਵੁੱਡ ਮੈਨੂਫੈਕਚਰਿੰਗ ਇੰਡਸਟਰੀਜ਼ ਐਸੋਸੀਏਸ਼ਨ ਅਤੇ ਐਮ.ਡੀ ਵਿਰਗੋ ਪੈਨਲਜ਼, ਹੁਸ਼ਿਆਰਪੁਰ)- ਫਰਨੀਚਰ ਅਤੇ ਪਲਾਈ ਇੰਡਸਟਰੀ ਕਮੇਟੀ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਇਨ੍ਹਾਂ ਕਮੇਟੀਆਂ ਵਿੱਚ ਵਿਭਿੰਨ ਉਦਯੋਗਿਕ ਖੇਤਰਾਂ ਦੇ ਮੈਂਬਰ ਸ਼ਾਮਲ ਹਨ ਅਤੇ ਇਹ ਸੈਕਟਰ-ਵਿਸ਼ੇਸ਼ ਨੀਤੀਗਤ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਥਿੰਕ ਟੈਂਕ ਵਜੋਂ ਕੰਮ ਕਰਨਗੇ। ਨਵੀਆਂ ਕਮੇਟੀਆਂ ਖੇਡਾਂ/ਚਮੜੇ ਦੇ ਸਾਮਾਨ, ਮਸ਼ੀਨ/ਹੱਥ ਟੂਲ, ਫੂਡ ਪ੍ਰੋਸੈਸਿੰਗ ਅਤੇ ਡੇਅਰੀ, ਸੈਰ-ਸਪਾਟਾ ਅਤੇ ਹੋਸਪਿਟੈਲਿਟੀ, ਭਾਰੀ ਮਸ਼ੀਨਰੀ ਅਤੇ ਫਰਨੀਚਰ ਅਤੇ ਪਲਾਈ ਇੰਡਸਟਰੀ ‘ਤੇ ਕੇਂਦ੍ਰਿਤ ਹਨ।ਸੰਜੀਵ ਅਰੋੜਾ ਨੇ ਕਿਹਾ ਕਿ ਹਰੇਕ ਕਮੇਟੀ ਦਾ ਮੁੱਖ ਕੰਮ ਹੋਵੇਗਾ ਪੰਜਾਬ ਦੇ ਵਿਲੱਖਣ ਉਦਯੋਗਿਕ ਈਕੋ ਸਿਸਟਮ ਦੇ ਨਾਲ-ਨਾਲ ਢਾਂਚਾਗਤ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਦੇ ਖਾਸ ਖੇਤਰ ਲਈ ਇੱਕ ਅਨੁਕੂਲਿਤ ਉਦਯੋਗਿਕ ਢਾਂਚਾ/ਨੀਤੀ ਲਈ ਸਰਕਾਰ ਨੂੰ ਇੱਕ ਢਾਂਚਾਗਤ ਇਨਪੁਟ ਪ੍ਰਦਾਨ ਕਰਨਾ ਹੈ। ਇਸਦੇ ਲਈ ਕਮੇਟੀ ਨੂੰ ਦੇਸ਼ ਦੇ ਹੋਰ ਸਾਰੇ ਸੰਬੰਧਿਤ ਰਾਜਾਂ ਦੀਆਂ ਨੀਤੀਆਂ ਅਤੇ ਢਾਂਚੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਪੰਜਾਬ ਲਈ ਇੱਕ ‘ਸਭ ਤੋਂ ਵਧੀਆ’ ਨੀਤੀ ਢਾਂਚਾ ਵਿਕਸਤ ਕਰਨਾ ਚਾਹੀਦਾ ਹੈ। ਕਮੇਟੀਆਂ 1 ਅਕਤੂਬਰ 2025 ਤੱਕ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣਗੀਆਂ।ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਤੋਂ ਕੁਝ ਮੈਂਬਰ ਹੋਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਹਾਲਾਂਕਿ ਸਰਕਾਰ ਦੇ ਵਿਵੇਕ ‘ਤੇ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿੱਚ ਵਿਭਿੰਨ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚਰਚਾ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ। ਮੈਂਬਰ ਸਮੁੱਚੇ ਖੇਤਰ ਦੇ ਵੱਖ-ਵੱਖ ਉਪ-ਭਾਗਾਂ ਦੀ ਨੁਮਾਇੰਦਗੀ ਵੀ ਕਰਨਗੇ।ਹਰੇਕ ਕਮੇਟੀ ਨੂੰ ਸਕੱਤਰੇਤ ਸਹਾਇਤਾ ਕਮੇਟੀ ਦੇ ਮੈਂਬਰ-ਸਕੱਤਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਜੋ ਕਮੇਟੀ ਦੀਆਂ ਮੀਟਿੰਗਾਂ ਦੇ ਆਯੋਜਨ ਅਤੇ ਮਿੰਟ ਤਿਆਰ ਕਰਨ ਦਾ ਇੰਚਾਰਜ ਵੀ ਹੋਵੇਗਾ। ਉਦਯੋਗ ਅਤੇ ਵਣਜ ਵਿਭਾਗ ਤੋਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ (ਜੀ.ਐਮ, ਡੀ.ਆਈ.ਸੀ) ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ) ਤੋਂ ਸਬੰਧਤ ਸੈਕਟਰ ਅਫਸਰ ਸਬੰਧਤ ਕਮੇਟੀ ਦੀ ਲੋੜ ਅਨੁਸਾਰ ਪ੍ਰਬੰਧਕੀ ਸਹਾਇਤਾ ਕਰਨਗੇ।ਇਸ ਤੋਂ ਪਹਿਲਾਂ ਤਿੰਨ ਕਮੇਟੀਆਂ ਜਿਵੇਂ ਕਿ ਸਪਿਨਿੰਗ ਅਤੇ ਬੁਣਾਈ ਕਮੇਟੀ, ਲਿਬਾਸ ਕਮੇਟੀ ਅਤੇ ਰੰਗਾਈ ਅਤੇ ਫਿਨਿਸ਼ਿੰਗ ਯੂਨਿਟ ਕਮੇਟੀ ਦਾ ਗਠਨ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

0

👉ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ
👉ਕਾਰਗਿਲ ਜੰਗ ਵਿੱਚ ਪੰਜਾਬੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ।

ਇਹ ਵੀ ਪੜ੍ਹੋ  ਕੈਪਟਨ ਦੀ ਮਜੀਠੀਆ ਦੇ ਹੱਕ ਵਿੱਚ ਪਾਈ ਫੇਸਬੁੱਕ ਪੋਸਟ ‘ਤੇ ਆਪ ਆਗੂਆਂ ਨੇ ਚੁੱਕੇ ਸਵਾਲ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ।ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਸਕੱਤਰ ਜੀ. ਬਾਲਾਮੁਰਗਮ ਅਤੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਭੁਪਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ

0

👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਸ. ਗੁਰਚਰਨ ਸਿੰਘ ਲਾਂਬਾ ਅਮਰੀਕਾ, ਸ. ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।

ਇਹ ਵੀ ਪੜ੍ਹੋ  Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਸ਼ਾਹ ਜੀ ਵੱਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਤੇ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਕਰਮਜੀਤ ਸਿੰਘ ਇੰਚਾਰਜ ਇੰਟਰਨੈੱਟ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910306