Thursday, May 21, 2026
Home Blog Page 574

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

0

👉ਕਾਰਗਿਲ ਜੰਗ ਵਿਚ ਸੈਨਿਕਾਂ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ-ਭਗਵੰਤ ਸਿੰਘ ਮਾਨ
👉ਕਾਰਗਿਲ ਜੰਗ ਵਿੱਚ ਪੰਜਾਬੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਚੇਤੇ ਕੀਤਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ।

ਇਹ ਵੀ ਪੜ੍ਹੋ  ਕੈਪਟਨ ਦੀ ਮਜੀਠੀਆ ਦੇ ਹੱਕ ਵਿੱਚ ਪਾਈ ਫੇਸਬੁੱਕ ਪੋਸਟ ‘ਤੇ ਆਪ ਆਗੂਆਂ ਨੇ ਚੁੱਕੇ ਸਵਾਲ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ, 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਸਖ਼ਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ।ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਸਕੱਤਰ ਜੀ. ਬਾਲਾਮੁਰਗਮ ਅਤੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਭੁਪਿੰਦਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਦੀ ਯੂਐਨਓ ਤੋਂ ਕਰਾਂਗੇ ਮੰਗ- ਐਡਵੋਕੇਟ ਧਾਮੀ

0

👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਸ. ਗੁਰਚਰਨ ਸਿੰਘ ਲਾਂਬਾ ਅਮਰੀਕਾ, ਸ. ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿੱਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂਐਨਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।

ਇਹ ਵੀ ਪੜ੍ਹੋ  Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੌਵੇਂ ਪਾਤਸ਼ਾਹ ਜੀ ਵੱਲੋਂ ਉਚਾਰਨ ਕੀਤੀ ਬਾਣੀ ਦਾ ਗਾਇਨ ਕਰਵਾ ਕੇ ਸ਼ਤਾਬਦੀ ਨੂੰ ਸਮਰਪਿਤ ਕਰੇਗੀ ਅਤੇ ਇਸ ਦੇ ਨਾਲ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਦੇਣ ਤੇ ਸ਼ਹਾਦਤ ਬਾਰੇ ਸੰਖੇਪ ਇਤਿਹਾਸ ਨੂੰ ਦਰਸਾਉਂਦੇ ਬੋਰਡ ਲਗਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਜੀ ਦੀ ਲਾਸਾਨੀ ਦੇਣ ਬਾਰੇ ਸੰਗਤਾਂ ਨੂੰ ਚਿਰ-ਸਦੀਵ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਮੇਂ ਵੱਖ-ਵੱਖ ਧਰਮਾਂ ਦੇ ਆਗੂਆਂ ਨੂੰ ਇਸ ਦਾ ਹਿੱਸਾ ਬਨਾਉਣ ਲਈ ਵੀ ਯਤਨ ਕੀਤੇ ਜਾਣਗੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਤੇ ਸਲਾਹਕਾਰ ਬੋਰਡ ਦੇ ਕੋਆਰਡੀਨੇਟਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਕਰਮਜੀਤ ਸਿੰਘ ਇੰਚਾਰਜ ਇੰਟਰਨੈੱਟ ਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਲਵਰ ਓਕਸ ਸਕੂਲ ਵੱਲੋਂ ਵੱਖ- ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ

0

Bathinda News: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ, ਬਠਿੰਡਾ ਵਿਖੇ ਜਮਾਤ ਤੀਜੀ ਤੋਂ ਪੰਜਵੀਂ ਦੇ ਵਿਦਿਆਰਥੀਆਂ ਦੁਆਰਾ ਸ਼ਨੀਵਾਰ ਨੂੰ ਵੱਖ- ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਸ਼ੁੱਭ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਬਰਨਿੰਦਰ ਪਾਲ ਸੇਖੋਂ ਦੁਆਰਾ ਸ਼ਿਰਕਤ ਕੀਤੀ ਗਈ।ਇਸ ਪ੍ਰਦਰਸ਼ਨੀ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ਇੱਕ ਨਾਚ ਪੇਸ਼ ਕਰਦੇ ਹੋਏ ਕੀਤਾ ਗਿਆ।ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਵੀ ਸ਼ਿਰਕਤ ਕੀਤੀ ਗਈ।

ਇਹ ਵੀ ਪੜ੍ਹੋ  Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਜਿਸ ਦੌਰਾਨ ਦੇ ਵਿਦਿਆਰਥੀਆਂ ਦੁਆਰਾ ਹਿੰਦੀ , ਪੰਜਾਬੀ, ਅੰਗਰੇਜੀ, ਗਣਿਤ, ਵਿਗਿਆਨ, ਸਮਾਜਿਕ ਸਿੱਖਿਆ, ਆਰਟ ਅਤੇ ਕੰਪਿਊਟਰ ਵਿਸ਼ਿਆਂ ਨਾਲ ਸੰਬੰਧਤ ਮਾਡਲ ਤਿਆਰ ਕੀਤੇ ਗਏ ਵੱਖ-ਵੱਖ ਕਿਸਮਾਂ ਦੇ ਮਾਡਲ ਪੇਸ਼ ਕਰਕੇ ਬੜੇ ਹੀ ਸੁਚੱਜੇ ਢੰਗ ਨਾਲ ਉਹਨਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਪਣੇ ਵਿਚਾਰ ਦਰਸ਼ਕਾਂ ਨਾਲ ਸਾਂਝੇ ਕਰਦੇ ਹੋਏ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ।ਇਸ ਦੇ ਨਾਲ ਹੀ ਪੰਜਾਬ ਦੇ ਸੱਭਿਆਚਾਰ ਅਤੇ ਉੜੀਸਾ ਦੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਵਿਦਿਆਰਥੀਆਂ ਦੁਆਰਾ ਰੰਗ ਬਿਰੰਗੇ ਪਹਿਰਾਵੇ ਪਾ ਕੇ ਰੰਗਾ-ਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਅੰਤ ਵਿੱਚ ਮੁੱਖ ਮਹਿਮਾਨ ਨੇ ਪ੍ਰਦਰਸ਼ਨੀ ਨੂੰ ਦੇਖਦਿਆਂ ਕਿਹਾ, ਵਿਗਿਆਨ ਅਤੇ ਗਣਿਤ ਅਜਿਹੇ ਵਿਸ਼ੇ ਹਨ ਜੋ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਨਾਲ ਜੁੜੇ ਹੋਏ ਹਨ।ਇਹਨਾਂ ਵਰਗੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਨਵਚੇਤਨਾ , ਰਚਨਾਤਮਕਤਾ ਅਤੇ ਉਤਸ਼ਾਹ ਜਾਗਦਾ ਹੈ ਅਤੇ ਇਹਨਾਂ ਵਿਸਿਆਂ ਵੱਲ ਰੁਝਾਨ ਵੀ ਵਧਦਾ ਹੈ। ਉਹਨਾਂ ਨੇ ਵਿਦਿਆਰਥੀਆਂ ਦੀ ਰਚਨਾਤਮਕ ਕਲਾ ਦੀ ਪ੍ਰਸ਼ੰਸਾ ਕੀਤੀ।ਉਹਨਾਂ ਨੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ ਅਤੇ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਵਿਰਾਸਤੀ ਤੀਆਂ ਦਾ 19ਵਾਂ ਮੇਲਾ ਸ਼ੁਰੂ

👉ਪਹਿਲੇ ਦਿਨ ਲੱਗੀਆਂ ਰੌਣਕਾਂ
Bathinda News:ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਸੰਸਥਾ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਿਰਾਸਤੀ ਤੀਆਂ ਦਾ 19ਵਾਂ ਮੇਲਾ ਕਰਵਾਇਆ ਗਿਆ। ਮੇਲੇ ਵਿੱਚ ਸੰਸਥਾ ਦੀਆਂ ਮਹਿਲਾ ਮੈਂਬਰਾਂ ਅਤੇ ਬਠਿੰਡਾ ਸ਼ਹਿਰ ਵਿੱਚੋ ਵੱਡੀ ਗਿਣਤੀ ਵਿੱਚੋਂ ਬੀਬੀਆਂ ਭੈਣਾਂ ਨੇ ਭਾਗ ਲਿਆ ਵਿਰਾਸਤੀ ਤੀਆਂ ਨੇ ਇਕ ਵਾਰ ਫੇਰ 30-40 ਸਾਲ ਪਿਛਲੇ ਪੁਰਾਣੇ ਪੇਂਡੂ ਸੱਭਿਆਚਾਰ ਦੀ ਯਾਦ ਤਾਜਾ ਕਰਵਾ ਦਿੱਤੀ। ਤੀਆਂ ਵਿੱਚ ਬੀਬੀਆਂ ਨੇ ਆਪਣੇ ਆਪ ਬੋਲੀਆਂ ਪਾ ਕੇ ਰੌਣਕਾਂ ਲਾਈਆਂ।

ਇਹ ਵੀ ਪੜ੍ਹੋ  ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਇਸ ਮੌਕੇ ਹੋਰਨਾਂ ਤੋਂ ਇਲਾਵਾ ਚਮਕੌਰ ਸਿੰਘ ਮਾਨ, ਇੰਦਰਜੀਤ ਸਿੰਘ, ਸੁਖਦੇਵ ਸਿੰਘ ਗਰੇਵਾਲ ,ਬਲਦੇਵ ਸਿੰਘ ਚਹਿਲ, ਜਗਜੀਤ ਸਿੰਘ ਧਨੌਲਾ, ਗੁਰ ਅਵਤਾਰ ਸਿੰਘ ਗੋਗੀ, ਜਗਤਾਰ ਸਿੰਘ ਭੰਗੂ, ਸਲੀਮ ਮੁਹੰਮਦ ,ਗੁਰਤੇਜ ਸਿੰਘ ਸਿੱਧੂ ਗੁਰਮੀਤ ਸਿੰਘ ਸਿੱਧੂ ,ਜਸਵਿੰਦਰ ਬਰਾੜ ,ਬਲਦੇਵ ਸਿੰਘ ਜੈਲਦਾਰ, ਜਰਨੈਲ ਸਿੰਘ ਵਿਰਕ, ਅਵਤਾਰ ਸਿੰਘ ਹਾਜੀ ਰਤਨ, ਨਿਰਮਲ ਸਿੰਘ ਜੰਗੀ ਰਾਣਾ, ਮਨਦੀਪ ਸਿੰਘ ਏਐਸਆਈ, ਕਰਨ ਗੋਨਿਆਣਾ, ਮਦਨ ਲਾਲ ,ਬਲਜੀਤ ਸਿੰਘ, ਬਲਵਿੰਦਰ ਸਿੰਘ ਭੋਲਾ,

ਇਹ ਵੀ ਪੜ੍ਹੋ  Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਮੇਜਰ ਸਿੰਘ ਚਹਿਲ, ਬੀਬੀ ਸੁਰਿੰਦਰ ਕੌਰ ਬਰਾੜ, ਗੁਰਪ੍ਰੀਤ ਕੌਰ ਸਿੱਧੂ, ਕਮਲਪ੍ਰੀਤ ਕੌਰ ਹਾਜੀ ਰਤਨ, ਬੀਬੀ ਗੁਰਬਖਸ਼ ਕੌਰ, ਸਰਜੀਤ ਕੌਰ ਗੁਰੂ ਕੀ ਨਗਰੀ, ਹਰਪਿੰਦਰ ਕੌਰ ਬਰਾੜ ,ਰੀਤੂ ਚੌਧਰੀ, ਹਰਪ੍ਰੀਤ ਕੌਰ ਬਰਾੜ, ਮਲਕੀਤ ਕੌਰ, ਰੀਤੂ ਸਵੇਰਾ ,ਗੁਰਪ੍ਰੀਤ ਕੌਰ ਗਰੇਵਾਲ, ਨੀਰੂ ਗਰੇਵਾਲ ,ਪਿੰਕੀ ਬਰਾੜ, ਅਮਰਜੀਤ ਕੌਰ ਅਦਰਸ ਨਗਰ, ਹਰ ਕਿਰਨ ਕੌਰ ,ਤੇਜ ਕੌਰ ਚਹਿਲ ਸਾਬਕਾ ਐਮਸੀ, ਮਨਜੀਤ ਕੌਰ ਤੱਗੜ, ਵੀਰਪਾਲ ਕੌਰ, ਸਤਪਾਲ ਕੌਰ, ਰਾਜਵਿੰਦਰ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਬੀਬੀ ਸੁਰਿੰਦਰ ਕੌਰ ਆਰੋ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਨੇ ਬਬਲੀ ਢਿੱਲੋਂ ਦੀ ਅਗਵਾਈ ਹੇਠ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਜਾਨਾਂ ਬਚਾਉਣ ਵਾਲੇ ਨਾਇਕ ਕ੍ਰਿਸ਼ਨਾ ਨੂੰ ਕੀਤਾ ਸਨਮਾਨਿਤ

0

Bathinda News:ਦੋ ਦਿਨ ਪਹਿਲਾਂ ਸਰਹਿੰਦ ਨਹਿਰ ਬਠਿੰਡਾ ਵਿੱਚ ਡਿੱਗੀ ਕਾਰ ਵਿੱਚੋਂ 11 ਜਾਨਾਂ ਬਚਾਉਣ ਵਾਲੇ ਸਮਾਜ ਦੇ ਅਸਲ ਨਾਇਕ ਕ੍ਰਿਸ਼ਨਾ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਟੀਮ ਵੱਲੋਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਸਰਕਲ ਪ੍ਰਧਾਨ ਹਰਵਿੰਦਰ ਸ਼ਰਮਾ ਗੰਜੂ, ਗੁਰਸੇਵਕ ਸਿੰਘ ਮਾਨ, ਗੁਰਪ੍ਰੀਤ ਸੰਧੂ, ਹੈਪੀ ਸ਼ਰਮਾ, ਬਲਜੀਤ ਸਿੰਘ, ਰਾਜਾ, ਰੋਹਿਤ ਕੁਮਾਰ, ਗੌਰਵ ਚਿੰਕਾ ਅਤੇ ਸਰਕਲ ਨੰਬਰ 14 ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ। ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕ੍ਰਿਸ਼ਨਾ ਦਾ ਸਨਮਾਨ ਕਰਦਿਆਂ ਉਸ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ।

ਇਹ ਵੀ ਪੜ੍ਹੋ  ਮਹਿਲਾ ਸਬ ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ, ਸਾਹਮਣੇ ਆਇਆ ਇਹ ਕਾਰਨ

ਬਬਲੀ ਢਿੱਲੋਂ ਨੇ ਕਿਹਾ ਕਿ ਜਿਸ ਸਮੇਂ ਕਾਰ ਸਰਹਿੰਦ ਨਹਿਰ ਵਿੱਚ ਡਿੱਗੀ, ਉਸ ਸਮੇਂ ਕ੍ਰਿਸ਼ਨਾ ਕਾਂਵੜ ਲੈ ਕੇ ਬਠਿੰਡਾ ਆਇਆ ਸੀ, ਜਿਸਨੇ ਡਿੱਗਦੀ ਕਾਰ ਨੂੰ ਦੇਖ ਕੇ ਅਚਾਨਕ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਕਾਰ ਸਵਾਰ 11 ਕੀਮਤੀ ਜਾਨਾਂ ਬਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਪੁਲਿਸ ਵਿਭਾਗ ਦੇ ਹੌਲਦਾਰ ਜਸਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਇਸ ਲਈ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਕ੍ਰਿਸ਼ਨਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਚਾਹੀਦਾ ਸੀ, ਪਰ ਪ੍ਰਸ਼ਾਸਨ ਨੇ ਉਸ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ।

ਇਹ ਵੀ ਪੜ੍ਹੋ  Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਅਕਾਲੀ ਆਗੂ ਨੇ ਕਿਹਾ ਕਿ ਸਮਾਜ ਦੇ ਅਸਲ ਨਾਇਕ ਕ੍ਰਿਸ਼ਨਾ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਕ੍ਰਿਸ਼ਨਾ ਨੇ ਸਭ ਤੋਂ ਪਹਿਲਾਂ ਜਾਨਾਂ ਬਚਾਉਣ ਲਈ ਨਹਿਰ ਵਿੱਚ ਛਾਲ ਮਾਰੀ ਸੀ ਅਤੇ ਸੰਘਰਸ਼ ਸ਼ੁਰੂ ਕੀਤਾ ਸੀ, ਜੋ ਕਿ ਸਮਾਜ, ਖਾਸ ਕਰਕੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਚੰਗਾ ਕੰਮ ਕਰਨ ਵਾਲੇ ਲੋਕਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਨੌਜਵਾਨਾਂ ਨੂੰ ਚੰਗਾ ਸੁਨੇਹਾ ਮਿਲ ਸਕੇ ਅਤੇ ਨੌਜਵਾਨ ਵੀ ਚੰਗੇ ਕੰਮ ਵੱਲ ਵਧ ਸਕਣ। ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮਾਜ ਨੂੰ ਚੰਗੀ ਸਿੱਖਿਆ ਦੇਣ ਵਾਲੇ ਕ੍ਰਿਸ਼ਨਾ ਵਰਗੇ ਸਮਾਜਿਕ ਨਾਇਕਾਂ ਦਾ ਸਨਮਾਨ ਕਰਦਾ ਆ ਰਿਹਾ ਹੈ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਪਟਨ ਦੀ ਮਜੀਠੀਆ ਦੇ ਹੱਕ ਵਿੱਚ ਪਾਈ ਫੇਸਬੁੱਕ ਪੋਸਟ ‘ਤੇ ਆਪ ਆਗੂਆਂ ਨੇ ਚੁੱਕੇ ਸਵਾਲ

0

👉ਕਿਹਾ, ਚਾਚੇ-ਭਤੀਜੇ ਦੀ ਸਾਂਝ ਆਈ ਸਾਹਮਣੇ
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਅਚਾਨਕ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਪਾਈ ਪੋਸਟ ਨੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਕੈਪਟਨ ਦੇ ਇਸ ਬਿਆਨ ‘ਤੇ ਆਪ ਨੇਤਾ ਬਲਤੇਜ ਪੰਨੂੰ ਤੇ ਨੀਲ ਗਰਗ ਨੇ ਸਵਾਲ ਚੁੱਕੇ ਹਨ। ਕੈਪਟਨ ਦੀ ਇਸ ਪੋਸਟ ਤੋਂ ਬਾਅਦ ਵੀਡੀਓ ਬਿਆਨ ਵਿਚ ਆਪ ਆਗੂ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ, “ਲੋਕਾਂ ਨੂੰ ਪਹਿਲਾਂ ਸ਼ੱਕ ਸੀ, ਪਰ ਅੱਜ ਤੁਸੀਂ ਸਾਬਤ ਕਰ ਦਿੱਤਾ ਕਿ ਤੁਹਾਡੀ ਸਰਕਾਰ ਚਾਚਾ-ਭਤੀਜੇ ਦੀ ਹੀ ਸੀ।

ਇਹ ਵੀ ਪੜ੍ਹੋ  ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

ਇਸ ਲਈ ਤੁਸੀਂ ਗੁਟਕਾ ਸਾਹਿਬ ਦੀ ਕਸਮ ਖਾ ਕੇ ਵੀ ਨਸ਼ੇ ਵਾਲਿਆਂ ਖ਼ਿਲਾਫ਼ ਕੁਝ ਨਹੀਂ ਕੀਤਾ।”ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦਿੰਦਿਆਂ ਕਿਹਾ ਕਿ, “ਤੁਹਾਡੀ ਜੋ ਚਾਚਾ-ਭਤੀਜੇ ਵਾਲੀ ਸਾਂਝ ਸੀ, ਉਹ ਹੁਣ ਸਭ ਦੇ ਸਾਹਮਣੇ ਆ ਗਈ ਹੈ।” ਪੰਨੂੰ ਨੇ ਕੈਪਟਨ ਵੱਲੋਂ ਦਿੱਲੀ ਤੋਂ ਸਰਕਾਰ ਚੱਲਣ ਦੇ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ, “ਇਸ ਵੇਲੇ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਹੈ, ਇਸਨੂੰ ਕੋਈ ਵਿਦੇਸ਼ੀ ਵਿਅਕਤੀ ਸਰਕਾਰੀ ਕੋਠੀ ਵਿੱਚ ਬੈਠ ਕੇ ਨਹੀਂ ਚਲਾ ਰਿਹਾ।”ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਤਾਂ ਕਿਸੇ ਨਾਲ ਧੱਕਾ ਕਰਦੀ ਹੈ ਅਤੇ ਨਾ ਹੀ ਕਿਸੇ ਤੋਂ ਧੱਕਾ ਸਹਿੰਦੀ ਹੈ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਉਧਰ, ਆਪ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਨੂੰ ਇਸ ਮੁੱਦੇ ‘ਤੇ ਘੇਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਕਸਮ ਖਾਧੀ ਸੀ ਕਿ ਉਹ ਚਾਰ ਹਫ਼ਤਿਆਂ ਵਿੱਚ ਪੰਜਾਬ ਤੋਂ ਨਸ਼ਾ ਖ਼ਤਮ ਕਰ ਦੇਵੇਗਾ। ਪ੍ਰੰਤੂ ਉਨ੍ਹਾਂ ਨਸ਼ਾ ਤਾਂ ਖ਼ਤਮ ਨਹੀਂ ਕੀਤਾ, ਪਰ ਪੰਜਾਬ ਨੂੰ ਜ਼ਰੂਰ ਬਰਬਾਦ ਕਰ ਦਿੱਤਾ। ਨੀਲ ਗਰਗ ਨੇ ਅੱਗੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਦੀ ਪੋਸਟ ਇਹ ਸਾਬਤ ਕਰਦੀ ਹੈ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਨਸ਼ਾ ਤਸਕਰੀ ਨੂੰ ਸ਼ਹਿ ਦਿੱਤੀ ਹੈ। ਜਦਕਿ ਇਹ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਨਸ਼ੇ ਦੇ ਖ਼ਿਲਾਫ਼ ਅਸਲ ਲੜਾਈ ਲੜ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੂੰ ਇਸ ਪੋਸਟ ‘ਤੇ ਸਫਾਈ ਮੰਗੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਰਨਲ ਬਾਠ ਕੇਸ ’ਚ ਚਰਚਾ ਵਿਚ ਆਏ ਇੰਸਪੈਕਟਰ ਸ਼ਮਿੰਦਰ ਤੇ ਹਰਜਿੰਦਰ ਢਿੱਲੋਂ ਦੀ ਬਠਿੰਡਾ ’ਚ ਹੋਈ ਬਦਲੀ

0

Bathinda News:ਮਾਰਚ ਮਹੀਨੇ ਦੀ 13-14 ਮਾਰਚ ਦੀ ਰਾਤ ਨੂੰ ਭਾਰਤੀ ਫ਼ੌਜ ਦੇ ਇੱਕ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਟਿਆਲਾ ’ਚ ਹੋਈ ਕੁੱਟਮਾਰ ਦੇ ਮਾਮਲੇ ਵਿਚ ਮੁਲਜਮ ਬਣਾਏ ਗਏ ਚਾਰ ਇੰਸਪੈਕਟਰਾਂ ਵਿਚੋਂ ਸ਼ਮਿੰਦਰ ਸਿੰਘ ਤੇ ਹਰਜਿੰਦਰ ਸਿੰਘ ਢਿੱਲੋਂ ਦੀ ਹੁਣ ਬਠਿੰਡਾ ਵਿਚ ਬਦਲੀ ਕੀਤੀ ਗਈ ਹੈ। ਇੰਨ੍ਹਾਂ ਦੋਨਾਂ ਇੰਸਪੈਕਟਰਾਂ ਨੇ ਬੀਤੇ ਕੱਲ ਸ਼ੁੱਕਰਵਾਰ ਨੂੰ ਬਠਿੰਡਾ ਵਿਚ ਆਪਣੀ ਡਿਊਟੀ ਜੁਆਇੰਨ ਕਰ ਲਈ ਹੈ।

ਇਹ ਵੀ ਪੜ੍ਹੋ  ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

ਹਾਲਾਂਕਿ ਫ਼ਿਲਹਾਲ ਇੰਨ੍ਹਾਂ ਦੋਨਾਂ ਨੂੰ ਪੁਲਿਸ ਲਾਈਨ ਵਿਚ ਹੀ ਰੱਖਿਆ ਗਿਆ ਹੈ ਤੇ ਕੋਈ ਮਹੱਤਵਪੂਰਨ ਡਿਊਟੀ ਨਹੀਂ ਦਿੱਤੀ ਗਈ। ਉਧਰ, ਇਹ ਵੀ ਪਤਾ ਲੱਗਿਆ ਹੈ ਕਿ ਇਸ ਕੇਸ ਵਿਚ ਸ਼ਾਮਲ ਬਾਕੀ ਦੋਨੋਂ ਇੰਸਪੈਕਟਰ ਰੌਨੀ ਸਿੰਘ ਤੇ ਹੈਰੀ ਬੋਪਰਾਏ ਦੀ ਬਦਲੀ ਲੁਧਿਆਣਾ ਵਿਖੇ ਕੀਤੀ ਗਈ ਹੈ। ਇਸਤੋਂ ਪਹਿਲਾਂ ਇੰਨ੍ਹਾਂ ਨੂੰ ਮਾਰਚ ਮਹੀਨੇ ਵਿਚ ਹੀ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿਖੇ ਬਦਲ ਦਿੱਤਾ ਸੀ। ਦਸਣਾ ਬਣਦਾ ਹੈ ਕਿ ਪੀੜਤ ਕਰਨਲ ਦੀ ਪਿਟੀਸ਼ਨ ’ਤੇ ਇੰਨ੍ਹਾਂ ਵਿਰੂਧ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਪੁਲਿਸ ਮੁਲਾਜਮਾਂ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਬਠਿੰਡਾ ਦੇ ਕ੍ਰਿਸ਼ਨਾ ਤੇ ਜਸਕਰਨ ਨਾਲ ਕੀਤੀ ਮੁਲਾਕਾਤ

0

👉ਕਾਰ ਨਹਿਰ ’ਚ ਡਿੱਗਣ ’ਤੇ 11 ਜਣਿਆਂ ਦੀ ਜਾਨ ਬਚਾਉਣ ਵਿਚ ਨਿਭਾਈ ਸੀ ਵੱਡੀ ਭੂਮਿਕਾ
Bathinda News:ਦੋ ਦਿਨ ਪਹਿਲਾਂ ਇੱਕ ਕਾਰ ਦੇ ਸਰਹਿੰਦ ਨਹਿਰ ਵਿਚ ਡਿੱਗਣ ਕਾਰਨ ਉਸ ਵਿਚ ਸਵਾਰ 11 ਜਣਿਆਂ ਦੀ ਜਾਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਬਠਿੰਡਾ ਦੇ ਕ੍ਰਿਸ਼ਨਾ ਕੁਮਾਰ ਪਾਸਵਾਨ ਅਤੇ ਜਸਕਰਨ ਸਿੰਘ ਨਾਂ ਦੇ ਨੌਜਵਾਨਾਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸਰਕਾਰੀ ਨਿਵਾਸ ’ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੋਨਾਂ ਨੌਜਵਾਨ ਨੂੰ ਇਸ ਬਹਾਦਰੀ ਭਰੇ ਕੰਮ ਲਈ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਬੇਮਿਸਾਲ ਸਾਹਸ ਦੀ ਭਰਪੂਰ ਪ੍ਰਸ਼ੰਸਾ ਕੀਤੀ। ਸ: ਮਾਨ ਨੇ ਕਿਹਾ ਕਿ ਇੰਨ੍ਹਾਂ ਦੋਨਾਂ ਨੌਜਵਾਨਾਂ ਨੂੰ ਅਜ਼ਾਦੀ ਦਿਹਾੜੇ ਸਮਾਰੋਹ ਦੌਰਾਨ ਵੀ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮਹਿਲਾ ਸਬ ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ, ਸਾਹਮਣੇ ਆਇਆ ਇਹ ਕਾਰਨ

ਇੱਥੇ ਦਸਣਾ ਬਣਦਾ ਹੈਕਿ ਕਾਰ ਨਹਿਰ ਵਿਚ ਡਿੱਗਣ ਤੋਂ ਤੁਰੰਤ ਬਾਅਦ ਸਭ ਤੋਂ ਪਹਿਲਾਂ ਨਹਿਰ ਵਿਚ ਛਾਲ ਮਾਰਨ ਵਾਲਾ ਕ੍ਰਿਸ਼ਨਾ ਹੀ ਸੀ। ਇਸ ਦੌਰਾਨ ਉਥੇ ਜਸਕਰਨ ਸਿੰਘ ਵੀ ਪੁੱਜ ਗਿਆ। ਜਦਕਿ ਬਠਿੰਡਾ ਪੁਲਿਸ ਦੀ ਪੀਸੀਆਰ ਟੀਮ ਵੀ ਪਤਾ ਲੱਗਣ ’ਤੇ ਮਿੰਟਾਂ ਵਿਚ ਪੁੱਜ ਗਈ। ਇੰਨ੍ਹਾਂ ਸਾਰਿਆਂ ਨੇ ਹੋਰਨਾਂ ਰਾਹਗੀਰਾਂ ਤੇ ਸਮਾਜ ਸੇਵੀ ਵਲੰਟੀਅਰਾਂ ਦੀ ਮੱਦਦ ਨਾਲ 5 ਬੱਚਿਆਂ ਸਹਿਤ ਕਾਰ ਵਿਚ ਸਵਾਰ ਕੁੱਲ 11 ਜਣਿਆਂ ਨੂੰ ਸਹੀ ਸਲਾਮਤ ਬਾਹਰ ਕੱਢਿਆ। ਬਠਿੰਡਾ ਪੁਲਿਸ ਤੇ ਇੰਨ੍ਹਾਂ ਜਵਾਨਾਂ ਵੱਲੋਂ ਦਿਖਾਏ ਹੌਸਲੇ ਦੀ ਵੱਡੇ ਪੱਧਰ ’ਤੇ ਸ਼ਲਾਘਾ ਹੋ ਰਹੀ ਹੈ। ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਸਐਸਪੀ ਅਮਨੀਤ ਕੌਡਲ ਦੀ ਅਗਵਾਈ ਹੇਠ ਪੀਸੀਆਰ ਜਵਾਨਾਂ ਦੀ ਟੀਮ ਨੂੰ ਸੱਦ ਕੇ ਉਨ੍ਹਾਂ ਨੂੰ ਸ਼ਾਬਾਸੀ ਦਿੱਤੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਹਿਲਾ ਸਬ ਇੰਸਪੈਕਟਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ, ਸਾਹਮਣੇ ਆਇਆ ਇਹ ਕਾਰਨ

0

Delhi News: ਦਿੱਲੀ ਪੁਲਿਸ ਦੀ ਇੱਕ ਮਹਿਲਾ ਸਬ ਇੰਸਪੈਕਟਰ ਵੱਲੋਂ ਆਪਣੇ ਹੀ ਘਰ ਵਿਚ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਵਿਤਾ(30 ਸਾਲ) ਵਾਸੀ ਰੋਹਿਣੀ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਮ੍ਰਿਤਕ ਸਵਿਤਾ ਦਿੱਲੀ ਪੁਲਿਸ ਦੇ ਅਮਨ ਵਿਹਾਰ ਥਾਣੇ ਵਿਚ ਤੈਨਾਤ ਸੀ। ਬੀਤੇ ਕੱਲ ਉਸਨੇ ਆਪਣੇ ਹੀ ਘਰ ਦੇ ਇੱਕ ਕਮਰੇ ਵਿਚ ਛੱਤ ਨਾਲ ਲੱਗੇ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

ਮੁਢਲੀ ਜਾਣਕਾਰੀ ਮੁਤਾਬਕ ਸਵਿਤਾ ਪਿਛਲੇ ਕੁੱਝ ਦਿਨਾਂ ਤੋਂ ਬਹੁਤ ਜਿਆਦਾ ਮਾਨਸਿਕ ਪ੍ਰੇਸ਼ਾਨ ਚੱਲ ਰਹੀ ਸੀ, ਜਿਸਦੇ ਚੱਲਦੇ ਉਸਨੇ ਇਹ ਕਦਮ ਚੁੱਕਿਆ। ਉਸਦੇ ਵੱਲੋਂ ਫ਼ਾਹਾ ਲੈਣ ਦੀ ਜਾਣਕਾਰੀ ਸਭ ਤੋਂ ਪਹਿਲਾਂ ਉਸਦੇ ਭਰਾ ਨੂੰ ਲੱਗੀ, ਜੋ ਆਪਣੀ ਭੈਣ ਵੱਲੋਂ ਫ਼ੋਨ ਨਾ ਚੁੱਕਣ ਕਾਰਨ ਘਰ ਆਇਆ ਪ੍ਰੰਤੂ ਦਰਵਾਜ਼ਾ ਬੰਦ ਸੀ। ਜਦ ਦਰਵਾਜ਼ਾ ਤੋੜ ਕੇ ਵੇਖਿਆ ਤਾਂ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਫ਼ਿਲਹਾਲ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

Col Bath Case; ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਦੇ ਸਾਹਮਣੇ ਇੱਕ ਢਾਬੇ ’ਤੇ 13-14 ਮਾਰਚ ਦੀ ਅੱਧੀ ਰਾਤ ਨੂੰ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਸਦੇ ਬੇਟੇ ਦੀ ਕੁੱਟਮਾਰ ਦੇ ਮਾਮਲੇ ਵਿਚ ਸੀਬੀਆਈ ਨੇ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰਾਂ ਸਹਿਤ ਕੁੱਝ ਅਗਿਆਤ ਪੁਲਿਸ ਮੁਲਾਜ਼ਮਾਂ ਵਿਰੁਧ ਪਹਿਲੀ ਐਫ਼.ਆਈ.ਆਰ ਦਰਜ਼ ਕਰ ਲਈ ਹੈ। ਇਸਦੇ ਨਾਲ ਹੀ ਢਾਬਾ ਮਾਲਕ ਕਰਨਜੌਤ ਸਿੰਘ ਦੇ ਬਿਆਨਾਂ ਵਾਲੀ ਐਫ਼.ਆਈ.ਆਰ ਵੀ ਦਰਜ਼ ਕੀਤੀ ਗਈ ਹੈ। ਕਰਨਲ ਬਾਠ ਦੀ ਮੰਗ ’ਤੇ ਲੰਘੀ 16 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਕੇਸ ਦੀ ਜਾਂਚ ਚੰਡੀਗੜ੍ਹ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਨੂੰ ਸੌਂਪੀ ਸੀ।ਜਿਸਤੋਂ ਬਾਅਦ ਇੱਕ ਹਫ਼ਤੇ ’ਚ ਹੀ ਕੇਂਦਰੀ ਜਾਂਚ ਏਜੰਸੀ ਨੇ 24 ਜੁਲਾਈ ਨੂੰ FIR No RC0502025S0008 ਦਰਜ਼ ਕਰਕੇ ਇਹ ਵੱਡੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ Bathinda Police ਦੇ ਥਾਣੇਦਾਰ ਸਹਿਤ ਦੋ ਹੌਲਦਾਰ Vigilance ਨੇ ਚੁੱਕੇ

ਕੇਂਦਰੀ ਜਾਂਚ ਏਜੰਸੀ ਕੋਲ ਜਾਣ ਤੋਂ ਬਾਅਦ ਹੁਣ ਇਹ ਮਾਮਲਾ ਮੁੜ ਚਰਚਾ ਵਿਚ ਆ ਗਿਆ ਹੈ। ਸੂਚਨਾ ਮੁਤਾਬਕ ਸੀਬੀਆਈ ਨੇ ਇਹ ਮੁਕੱਦਮਾ ਪਟਿਆਲਾ ਪੁਲਿਸ ਦੇ ਥਾਣਾ ਸਿਵਲ ਲਾਈਨ ਵਿਚ ਦਰਜ਼ ਐਫ਼.ਆਈ.ਆਰ ਨੰਬਰ 69 ਦੇ ਆਧਾਰ ’ਤੇ ਹੀ ਦਰਜ਼ ਕੀਤਾ ਹੈ। ਜਿਸਦੇ ਵਿਚ ਇੰਸਪੈਕਟਰ ਰੌਨੀ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਰੀ ਬੋਪਾਰਾਏ, ਸੁਰਜੀਤ ਸਿੰਘ ਤੇ ਰਾਜਵੀਰ ਸਿੰਘ ਤੋਂ ਇਲਾਵਾ ਕੁੱਝ ਅਗਿਆਤ ਵਿਅਕਤੀਆਂ ਨੁੰ ਮੁਲਜਮ ਬਣਾਇਆ ਹੈ। ਚਰਚਾ ਚੱਲ ਰਹੀ ਹੈ ਕਿ ਜਲਦੀ ਹੀ ਸੀਬੀਆਈ ਉਕਤ ਚਾਰਾਂ ਇੰਸਪੈਕਟਰਾਂ ਸਹਿਤ ਬਾਕੀ ਪੁਲਿਸ ਮੁਲਾਜਮਾਂ ਨੂੰ ਤਲਬ ਕਰਕੇ ਜਾਂਚ ਵਿਚ ਸ਼ਾਮਲ ਕਰ ਸਕਦੀ ਹੈ ਤੇ ਹੁਣ ਇੰਨ੍ਹਾਂ ਉਪਰ ਗ੍ਰਿਫਤਾਰੀ ਦੀ ਤਲਵਾਰ ਵੀ ਲਟਕ ਗਈ ਹੈ। ਇੰਸਪੈਕਟਰ ਰੌਨੀ ਸਿੰਘ ਦੀ ਅਗਾਓ ਜਮਾਨਤ ਅਰਜੀ ਹਾਈਕੋਰਟ ਵਿਚੋਂ ਵੀ ਰੱਦ ਹੋ ਚੁੱਕੀ ਹੈ।

ਇਹ ਵੀ ਪੜ੍ਹੋ Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਇਸ ਮਾਮਲੇ ਵਿਚ ਪਰਚਾ ਦਰਜ਼ ਕਰਵਾਉਣ ਅਤੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਵੱਲੋਂ ਦੇਸ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਦਿੱਲੀ ਆਰਮੀ ਹੈਡਕੁਆਰਟਰ ਵਿਖੇ ਇੱਕ ਖੁਫ਼ੀਆ ਏਜੰਸੀ ਵਿਚ ਤੈਨਾਤ ਕਰਨਲ ਬਾਠ ਘਟਨਾ ਸਮੇਂ ਆਪਣੇ ਪੁੱਤਰ ਦੇ ਨਾਲ ਵਾਪਸ ਪਟਿਆਲਾ ਸਥਿਤ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਰਜਿੰਦਰਾ ਮੈਡੀਕਲ ਕਾਲਜ ਦੇ ਸਾਹਮਣੇ ਹਰਬੰਸ ਢਾਬੇ ਉੱਪਰ ਉਹ ਕੁਝ ਖਾਣ ਲਈ ਰੁਕੇ

ਇਹ ਵੀ ਪੜ੍ਹੋ ਸ਼ਹੀਦੀ ਸਮਾਗਮ ਮੌਕੇ ਸਟੇਜ਼ ‘ਤੇ ਰੌਮਾਂਟਿਕ ਗਾਣੇ ਗਾਉਣ ਤੇ ਭੰਗੜਾ ਪਾਉਣ ਵਾਲੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ

ਇਸ ਮੌਕੇ ਉਪਰ ਹੀ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰ ਅਤੇ ਸੱਤ-ਅੱਠ ਹੋਰ ਮੁਲਾਜ਼ਮ ਤਿੰਨ ਗੱਡੀਆਂ ’ਤੇ ਇੱਥੇ ਪੁੱਜੇ, ਜਿਨਾਂ ਦੇ ਨਾਲ ਉਹਨਾਂ ਦੀ ਗੱਡੀ ਪਾਰਕਿੰਗ ਨੂੰ ਲੈ ਕੇ ਕਹਾ-ਸੁਣੀ ਹੋ ਗਈ। ਜਿਸ ਤੋਂ ਬਾਅਦ ਇਹਨਾਂ ਪੁਲਿਸ ਮੁਲਾਜ਼ਮਾਂ ਨੇ ਕਥਿਤ ਤੌਰ ’ਤੇ ਕਰਨਲ ਅਤੇ ਉਸਦੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕੁੱਟਮਾਰ ਦੀ ਘਟਨਾ ਢਾਬੇ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਜਿੱਥੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ਼ ਧਰਨਾ ਵੀ ਲਗਾਇਆ ਗਿਆ ਸੀ, ਉਥੇ ਆਰਮੀ ਦੇ ਉੱਚ ਅਧਿਕਾਰੀਆਂ ਨੇ ਵੀ ਰੋਸ ਜਤਾਉਂਦਿਆਂ ਪੰਜਾਬ ਪੁਲਿਸ ਨੂੰ ਸਪੱਸ਼ਟ ਤੌਰ ’ਤੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910389