Thursday, May 21, 2026
Home Blog Page 575

Col Bath Case; CBI ਨੇ ਪਟਿਆਲਾ ਪੁਲਿਸ ਦੇ ਇੰਸਪੈਕਟਰਾਂ ਵਿਰੁਧ ਦਰਜ਼ ਕੀਤੀ FIR

Col Bath Case; ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਦੇ ਸਾਹਮਣੇ ਇੱਕ ਢਾਬੇ ’ਤੇ 13-14 ਮਾਰਚ ਦੀ ਅੱਧੀ ਰਾਤ ਨੂੰ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਸਦੇ ਬੇਟੇ ਦੀ ਕੁੱਟਮਾਰ ਦੇ ਮਾਮਲੇ ਵਿਚ ਸੀਬੀਆਈ ਨੇ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰਾਂ ਸਹਿਤ ਕੁੱਝ ਅਗਿਆਤ ਪੁਲਿਸ ਮੁਲਾਜ਼ਮਾਂ ਵਿਰੁਧ ਪਹਿਲੀ ਐਫ਼.ਆਈ.ਆਰ ਦਰਜ਼ ਕਰ ਲਈ ਹੈ। ਇਸਦੇ ਨਾਲ ਹੀ ਢਾਬਾ ਮਾਲਕ ਕਰਨਜੌਤ ਸਿੰਘ ਦੇ ਬਿਆਨਾਂ ਵਾਲੀ ਐਫ਼.ਆਈ.ਆਰ ਵੀ ਦਰਜ਼ ਕੀਤੀ ਗਈ ਹੈ। ਕਰਨਲ ਬਾਠ ਦੀ ਮੰਗ ’ਤੇ ਲੰਘੀ 16 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਕੇਸ ਦੀ ਜਾਂਚ ਚੰਡੀਗੜ੍ਹ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਨੂੰ ਸੌਂਪੀ ਸੀ।ਜਿਸਤੋਂ ਬਾਅਦ ਇੱਕ ਹਫ਼ਤੇ ’ਚ ਹੀ ਕੇਂਦਰੀ ਜਾਂਚ ਏਜੰਸੀ ਨੇ 24 ਜੁਲਾਈ ਨੂੰ FIR No RC0502025S0008 ਦਰਜ਼ ਕਰਕੇ ਇਹ ਵੱਡੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ Bathinda Police ਦੇ ਥਾਣੇਦਾਰ ਸਹਿਤ ਦੋ ਹੌਲਦਾਰ Vigilance ਨੇ ਚੁੱਕੇ

ਕੇਂਦਰੀ ਜਾਂਚ ਏਜੰਸੀ ਕੋਲ ਜਾਣ ਤੋਂ ਬਾਅਦ ਹੁਣ ਇਹ ਮਾਮਲਾ ਮੁੜ ਚਰਚਾ ਵਿਚ ਆ ਗਿਆ ਹੈ। ਸੂਚਨਾ ਮੁਤਾਬਕ ਸੀਬੀਆਈ ਨੇ ਇਹ ਮੁਕੱਦਮਾ ਪਟਿਆਲਾ ਪੁਲਿਸ ਦੇ ਥਾਣਾ ਸਿਵਲ ਲਾਈਨ ਵਿਚ ਦਰਜ਼ ਐਫ਼.ਆਈ.ਆਰ ਨੰਬਰ 69 ਦੇ ਆਧਾਰ ’ਤੇ ਹੀ ਦਰਜ਼ ਕੀਤਾ ਹੈ। ਜਿਸਦੇ ਵਿਚ ਇੰਸਪੈਕਟਰ ਰੌਨੀ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਰੀ ਬੋਪਾਰਾਏ, ਸੁਰਜੀਤ ਸਿੰਘ ਤੇ ਰਾਜਵੀਰ ਸਿੰਘ ਤੋਂ ਇਲਾਵਾ ਕੁੱਝ ਅਗਿਆਤ ਵਿਅਕਤੀਆਂ ਨੁੰ ਮੁਲਜਮ ਬਣਾਇਆ ਹੈ। ਚਰਚਾ ਚੱਲ ਰਹੀ ਹੈ ਕਿ ਜਲਦੀ ਹੀ ਸੀਬੀਆਈ ਉਕਤ ਚਾਰਾਂ ਇੰਸਪੈਕਟਰਾਂ ਸਹਿਤ ਬਾਕੀ ਪੁਲਿਸ ਮੁਲਾਜਮਾਂ ਨੂੰ ਤਲਬ ਕਰਕੇ ਜਾਂਚ ਵਿਚ ਸ਼ਾਮਲ ਕਰ ਸਕਦੀ ਹੈ ਤੇ ਹੁਣ ਇੰਨ੍ਹਾਂ ਉਪਰ ਗ੍ਰਿਫਤਾਰੀ ਦੀ ਤਲਵਾਰ ਵੀ ਲਟਕ ਗਈ ਹੈ। ਇੰਸਪੈਕਟਰ ਰੌਨੀ ਸਿੰਘ ਦੀ ਅਗਾਓ ਜਮਾਨਤ ਅਰਜੀ ਹਾਈਕੋਰਟ ਵਿਚੋਂ ਵੀ ਰੱਦ ਹੋ ਚੁੱਕੀ ਹੈ।

ਇਹ ਵੀ ਪੜ੍ਹੋ Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਇਸ ਮਾਮਲੇ ਵਿਚ ਪਰਚਾ ਦਰਜ਼ ਕਰਵਾਉਣ ਅਤੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਵੱਲੋਂ ਦੇਸ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਮੁਲਾਕਾਤ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਦਿੱਲੀ ਆਰਮੀ ਹੈਡਕੁਆਰਟਰ ਵਿਖੇ ਇੱਕ ਖੁਫ਼ੀਆ ਏਜੰਸੀ ਵਿਚ ਤੈਨਾਤ ਕਰਨਲ ਬਾਠ ਘਟਨਾ ਸਮੇਂ ਆਪਣੇ ਪੁੱਤਰ ਦੇ ਨਾਲ ਵਾਪਸ ਪਟਿਆਲਾ ਸਥਿਤ ਆਪਣੇ ਘਰ ਆ ਰਿਹਾ ਸੀ। ਇਸ ਦੌਰਾਨ ਰਜਿੰਦਰਾ ਮੈਡੀਕਲ ਕਾਲਜ ਦੇ ਸਾਹਮਣੇ ਹਰਬੰਸ ਢਾਬੇ ਉੱਪਰ ਉਹ ਕੁਝ ਖਾਣ ਲਈ ਰੁਕੇ

ਇਹ ਵੀ ਪੜ੍ਹੋ ਸ਼ਹੀਦੀ ਸਮਾਗਮ ਮੌਕੇ ਸਟੇਜ਼ ‘ਤੇ ਰੌਮਾਂਟਿਕ ਗਾਣੇ ਗਾਉਣ ਤੇ ਭੰਗੜਾ ਪਾਉਣ ਵਾਲੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ

ਇਸ ਮੌਕੇ ਉਪਰ ਹੀ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰ ਅਤੇ ਸੱਤ-ਅੱਠ ਹੋਰ ਮੁਲਾਜ਼ਮ ਤਿੰਨ ਗੱਡੀਆਂ ’ਤੇ ਇੱਥੇ ਪੁੱਜੇ, ਜਿਨਾਂ ਦੇ ਨਾਲ ਉਹਨਾਂ ਦੀ ਗੱਡੀ ਪਾਰਕਿੰਗ ਨੂੰ ਲੈ ਕੇ ਕਹਾ-ਸੁਣੀ ਹੋ ਗਈ। ਜਿਸ ਤੋਂ ਬਾਅਦ ਇਹਨਾਂ ਪੁਲਿਸ ਮੁਲਾਜ਼ਮਾਂ ਨੇ ਕਥਿਤ ਤੌਰ ’ਤੇ ਕਰਨਲ ਅਤੇ ਉਸਦੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕੁੱਟਮਾਰ ਦੀ ਘਟਨਾ ਢਾਬੇ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਜਿੱਥੇ ਸਾਬਕਾ ਫ਼ੌਜੀਆਂ ਵੱਲੋਂ ਪਟਿਆਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ਼ ਧਰਨਾ ਵੀ ਲਗਾਇਆ ਗਿਆ ਸੀ, ਉਥੇ ਆਰਮੀ ਦੇ ਉੱਚ ਅਧਿਕਾਰੀਆਂ ਨੇ ਵੀ ਰੋਸ ਜਤਾਉਂਦਿਆਂ ਪੰਜਾਬ ਪੁਲਿਸ ਨੂੰ ਸਪੱਸ਼ਟ ਤੌਰ ’ਤੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

0

👉88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ ‘ਤੇ ਸਖ਼ਤ ਕਾਰਵਾਈ ਸ਼ੁਰੂ
Chandigarh News:ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ ‘ਜੀਵਨਜੋਤ 2.0’ ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ।

ਇਹ ਵੀ ਪੜ੍ਹੋ Punjab Govt ‘ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਖ਼ੁਸਖਬਰੀ; ਗਰੁੱਪ ‘ਡੀ’ ਦੀ ਭਰਤੀ ਲਈ ਉਮਰ ਹੱਦ ਵਧੀ

👉125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ ‘ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ। ਇਨ੍ਹਾਂ ਵਿੱਚੋਂ 80 ਬੱਚਿਆਂ ਦੀ ਪਛਾਣ ਉਨ੍ਹਾਂ ਦੇ ਮਾਪਿਆਂ ਨਾਲ ਹੋਣ ‘ਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਵਾਪਸ ਸੌਂਪਿਆ ਗਿਆ। ਇਹ ਯਕੀਨੀ ਬਣਾਉਂਦੇ ਹੋਏ ਕਿ ਉਹ ਮੁੜ ਸੜਕਾਂ ‘ਤੇ ਨਾ ਆਉਣ।ਜਿਨ੍ਹਾਂ 88 ਬੱਚਿਆਂ ਦੇ ਮਾਪਿਆਂ ਜਾਂ ਸੰਬੰਧੀਆਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਸਰਕਾਰੀ ਸਾਂਭ-ਸੰਭਾਲ ਵਾਲੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਿੱਖਿਆ, ਪੋਸ਼ਣ, ਆਵਾਸ, ਡਾਕਟਰੀ ਅਤੇ ਮਨੋਵਿਗਿਆਨਕ ਸਹਾਇਤਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

👉ਵਿਗਿਆਨਕ ਤਰੀਕਾ: ਸਮਾਜਿਕ ਰਿਪੋਰਟਾਂ, ਡੀ.ਐਨ.ਏ ਟੈਸਟ ਅਤੇ ਅੰਤਰਰਾਜੀ ਤਾਲਮੇਲ
ਮੰਤਰੀ ਨੇ ਦੱਸਿਆ ਕਿ ਬੱਚਿਆਂ ਦੀ ਪਿਛੋਕੜ ਅਤੇ ਜ਼ਰੂਰਤਾਂ ਨੂੰ ਸਮਝਣ ਲਈ 25 ਸਮਾਜਿਕ ਜਾਂਚ ਰਿਪੋਰਟਾਂ ਤਿਆਰ ਹੋ ਚੁੱਕੀਆਂ ਹਨ। 16 ਬੱਚਿਆਂ ਲਈ ਡੀ.ਐਨ.ਏ ਟੈਸਟਿੰਗ ਸ਼ੁਰੂ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 13 ਦੇ ਨਮੂਨੇ ਲੈਬ ਵਿੱਚ ਭੇਜੇ ਗਏ ਹਨ।ਇਸ ਤੋਂ ਇਲਾਵਾ, 10 ਬੱਚੇ ਹੋਰ ਰਾਜਾਂ ਨਾਲ ਸੰਬੰਧਤ ਹਨ, ਜਿਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਸਬੰਧਿਤ ਰਾਜ ਸਰਕਾਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

👉ਅਯੋਗ ਮਾਪਿਆਂ, ਤਸਕਰਾਂ ਤੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ
ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਮਾਪੇ ਜਾਂ ਸੰਭਾਲਕ ਦੁਬਾਰਾ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕਰੇਗਾ, ਤਾਂ ਉਨ੍ਹਾਂ ਨੂੰ “ਅਯੋਗ ਸਰਪ੍ਰਸਤ” ਘੋਸ਼ਿਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸੇ ਤਰ੍ਹਾਂ, ਜਿਨ੍ਹਾਂ ਗਿਰੋਹਾਂ ਜਾਂ ਤਸਕਰਾਂ ਵੱਲੋਂ ਬੱਚਿਆਂ ਦੀ ਤਸਕਰੀ ਜਾਂ ਭੀਖ ਮੰਗਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਉਨ੍ਹਾਂ ਉੱਤੇ ਕਾਨੂੰਨਾਂ ਅਧੀਨ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ।

👉ਜਨਤਾ ਨੂੰ ਅਪੀਲ: 1098 ‘ਤੇ ਕਾਲ ਕਰੋ
ਅੰਤ ਵਿੱਚ ਮੰਤਰੀ ਨੇ ਲੋਕਾਂ ਅਤੇ ਮੀਡੀਆ ਨੂੰ ਅਪੀਲ ਕੀਤੀ: “ਜੇਕਰ ਤੁਸੀਂ ਕਿਸੇ ਵੀ ਬੱਚੇ ਨੂੰ ਭੀਖ ਮੰਗਦੇ ਵੇਖੋ, ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਕਾਲ ਕਰੋ। ਤੁਹਾਡੀ ਇੱਕ ਕਾਲ ਇੱਕ ਬੱਚੇ ਦੀ ਜ਼ਿੰਦਗੀ ਬਚਾ ਸਕਦੀ ਹੈ।”ਉਨ੍ਹਾਂ ਕਿਹਾ ਕਿ ਪ੍ਰੋਜੈਕਟ ਜੀਵਨਜੋਤ 2.0 ਰਾਹੀਂ ਮਾਨ ਸਰਕਾਰ ਇੱਕ ਅਜਿਹੇ ਪੰਜਾਬ ਦੀ ਨੀਂਹ ਰੱਖ ਰਹੀ ਹੈ, ਜਿੱਥੇ ਹਰ ਬੱਚਾ ਸੜਕ ਦੀ ਥਾਂ ਸਕੂਲ ਵਿੱਚ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁਧ’; DIG ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਸਰਕਾਰ ਅਤੇ ਪੁਲਿਸ ਦੇ ਨਸ਼ਾ ਛੁਡਾਊ ਅਤੇ ਖ਼ਤਮ ਕਰਨ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ

SAS Nagar News:ਰੂਪਨਗਰ ਪੁਲਿਸ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਵੱਲ ਸੇਧਿਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਹ ਗ੍ਰੈਂਡ ਕੈਸਲ ਪੈਲੇਸ ਘੜੂੰਆਂ ਵਿਖੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡੀ ਆਈ ਜੀ ਭੁੱਲਰ ਨੇ ਕਿਹਾ, “ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ੇ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਇਹ ਵੀ ਪੜ੍ਹੋ  Mansa Police ਦੇ CIA Staff ਵੱਲੋ 270 ਗ੍ਰਾਮ ਹੈਰੋਇਨ 2550 ਨਸ਼ੀਲੀਆਂ ਗੋਲੀਆਂ ਸਹਿਤ 6 ਕਾਬੂ, ਦੋ ਕਾਰਾਂ ਵੀ ਬ੍ਰਾਮਦ

ਮੁਹਿੰਮ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪਿਛਲੇ 145 ਦਿਨਾਂ ਦੌਰਾਨ ਇਸ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਕੁੱਲ 23,237 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਪੁਲਿਸ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਕਿਉਂ ਜੋ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ/ਪੀੜਤ ਨੌਜੁਆਨਾਂ ਦੇ ਵਿਸ਼ਵਾਸ ਨੂੰ ਮੁੜ ਬਣਾਉਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਹਰਮਨਦੀਪ ਸਿੰਘ ਹਾਂਸ, ਜੋ ਕਿ ਸਮਾਗਮ ਵਿੱਚ ਮੌਜੂਦ ਸਨ, ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਰਿਪੋਰਟ ਕਰਨ ਜਾਂ ਨਸ਼ਾ-ਨਿਰਭਰ ਵਿਅਕਤੀਆਂ ਦੇ ਇਲਾਜ ਲਈ ਮਦਦ ਲੈਣ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ – 97791-00200 (ਵਟਸਐਪ-ਅਧਾਰਤ ਚੈਟਬੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ।ਚੰਡੀਗੜ੍ਹ ਯੂਨੀਵਰਸਿਟੀ ਤੋਂ ਸੇਵਾਮੁਕਤ ਵਿੰਗ ਕਮਾਂਡਰ ਜੇ.ਐਸ. ਮਿਨਹਾਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਪੁਲਿਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜਾਗਰੂਕਤਾ ਪੈਦਾ ਕਰਕੇ ਯੂਨੀਵਰਸਿਟੀ ਕੈਂਪਸ ਅਤੇ ਨੇੜਲੇ ਖੇਤਰ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਘੜੂੰਆਂ, ਕੁਰਾਲੀ, ਖਰੜ, ਬਲੌਂਗੀ ਅਤੇ ਲਾਂਡਰਾਂ ਦੀਆਂ ਪ੍ਰਮੁੱਖ ਸਥਾਨਕ ਸ਼ਖਸੀਅਤਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਦੇ ਨਾਲ-ਨਾਲ ਐਸ ਪੀ ਮਨਪ੍ਰੀਤ ਸਿੰਘ ਅਤੇ ਮੋਹਿਤ ਅਗਰਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਥਾਨਕ ਐਸ ਐਚ ਓ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਨੂੰ ਦੇਸ਼ ਦੇ ਸੈਮੀ-ਕੰਡਕਟਰ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ-ਮੁੱਖ ਮੰਤਰੀ

0

👉ਪੰਜਾਬ ਸਰਕਾਰ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਵਚਨਬੱਧ
Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਜ਼ਬੂਤ ਸੈਮੀ-ਕੰਡਕਟਰ ਈਕੋ-ਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਯਤਨ ਕਰੇਗੀ।ਅੱਜ ਇੱਥੇ ਸੈਮੀ-ਕੰਡਕਟਰ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਵਿੱਚ ਸੈਮੀ-ਕੰਡਕਟਰ ਚਿੱਪ ਦੀ ਅਹਿਮੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲਗਭਗ ਸਾਰੇ ਇਲੈਕਟ੍ਰਾਨਿਕ ਯੰਤਰਾਂ ਦਾ ਜ਼ਰੂਰੀ ਹਿੱਸਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਮੀ-ਕੰਡਕਟਰ ਬੁਨਿਆਦੀ ਤਬਦੀਲੀਆਂ ਤੋਂ ਲੈ ਕੇ ਉੱਨਤ ਤਕਨਾਲੋਜੀਆਂ ਤੱਕ ਕਾਰਜਸ਼ੀਲਤਾ ਦੀ ਵਿਸ਼ਾਲ ਸ਼੍ਰੇਣੀ ਨੂੰ ਸਮਰੱਥ ਬਣਾਉਂਦੇ ਹਨ।

ਇਹ ਵੀ ਪੜ੍ਹੋ Punjab Govt ‘ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਖ਼ੁਸਖਬਰੀ; ਗਰੁੱਪ ‘ਡੀ’ ਦੀ ਭਰਤੀ ਲਈ ਉਮਰ ਹੱਦ ਵਧੀ 

ਭਗਵੰਤ ਸਿੰਘ ਮਾਨ ਨੇ ਸੈਮੀ-ਕੰਡਕਟਰ ਉਦਯੋਗ ਦੀਆਂ ਵਿਸ਼ਾਲ ਸੰਭਾਵਨਾਵਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਉਦਯੋਗ ਮੌਜੂਦਾ ਸਮੇਂ ਕੌਮੀ ਅਰਥਵਿਵਸਥਾ ਵਿੱਚ 20 ਤੋਂ 23 ਫੀਸਦੀ ਦੀ ਸਾਲਾਨਾ ਵਿਕਾਸ ਦਰ ਨਾਲ ਯੋਗਦਾਨ ਪਾਉਂਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸੈਮੀ-ਕੰਡਕਟਰ ਇਲੈਕਟ੍ਰਾਨਿਕਸ, ਆਟੋਮੋਟਿਵ, ਉਦਯੋਗਿਕ ਆਟੋਮੇਸ਼ਨ, ਦੂਰਸੰਚਾਰ, ਏਅਰੋਸਪੇਸ ਤੇ ਰੱਖਿਆ, ਊਰਜਾ ਤੇ ਬਿਜਲੀ, ਮੈਡੀਕਲ ਉਪਕਰਣ, ਡੇਟਾ ਸੈਂਟਰ ਅਤੇ ਕਲਾਊਡ ਕੰਪਿਊਟਿੰਗ, ਸਮਾਰਟ ਡਿਵਾਈਸ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਹੋਰ ਬਹੁਤ ਸਾਰੇ ਖੇਤਰਾਂ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਸੈਮੀ-ਕੰਡਕਟਰਾਂ ਲਈ ਪ੍ਰਮੁੱਖ ਹੱਬ ਵਜੋਂ ਉੱਭਰ ਰਿਹਾ ਹੈ ਜਿਸ ਵਿੱਚ ਢਲਾਈ ਦੇ ਕੰਮ ਵਾਲੇ ਕਾਰਖਾਨੇ, ਚਿੱਪ ਡਿਜ਼ਾਈਨ, ਇਲੈਕਟ੍ਰਾਨਿਕ ਡਿਜ਼ਾਈਨ ਆਟੋਮੇਸ਼ਨ (ਈ.ਡੀ.ਏ.) ਸੇਵਾਵਾਂ ਅਤੇ ਸਬੰਧਤ ਖੇਤਰਾਂ ਵਿੱਚ ਸਮਰੱਥਾਵਾਂ ਵੱਧ ਹਨ।

ਇਹ ਵੀ ਪੜ੍ਹੋ Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਇਸ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ, ਅਤੇ ਸੂਬਾ ਸਰਕਾਰ ਪੰਜਾਬ ਨੂੰ ਤੇਜ਼ ਵਿਕਾਸ ਵਾਲੇ ਆਰਥਿਕ ਰਾਹ ‘ਤੇ ਲਿਆਉਣ ਲਈ ਇਸ ਦਾ ਲਾਭ ਉਠਾਉਣ ਲਈ ਦ੍ਰਿੜ ਹੈ।ਮੁੱਖ ਮੰਤਰੀ ਨੇ ਉਦਯੋਗ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ, ਜਿਸ ਵਿੱਚ ਮੋਹਾਲੀ ਅਤੇ ਇਸ ਦੇ ਆਲੇ-ਦੁਆਲੇ ਸਮਰਪਿਤ ਸੈਮੀ-ਕੰਡਕਟਰ ਪਾਰਕ ਦੀ ਸਥਾਪਨਾ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਦਯੋਗ ਨਾ ਸਿਰਫ਼ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ ਸਗੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਵੀ ਪੈਦਾ ਕਰੇਗਾ।ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ, ਸਕੱਤਰ ਉਦਯੋਗ ਕੇ.ਕੇ. ਯਾਦਵ, ਸੀ.ਈ.ਓ. ‘ਇਨਵੈਸਟ ਪੰਜਾਬ’ ਅਮਿਤ ਢਾਕਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ Bathinda Police ਦੇ ਥਾਣੇਦਾਰ ਸਹਿਤ ਦੋ ਹੌਲਦਾਰ Vigilance ਨੇ ਚੁੱਕੇ

0

👉ਥਾਣੇਦਾਰ ਦੇ ਸਰਕਾਰੀ ਕੁਆਟਰ ਵਿਚੋਂ ਸਵਾ ਪੰਜ ਲੀਟਰ ਨਜਾਇਜ਼ ਸਰਾਬ ਵੀ ਹੋਈ ਬਰਾਮਦ
Bathinda News: ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਦੇ ਇੱਕ ਥਾਣੇਦਾਰ ਸਹਿਤ ਦੋ ਹੌਲਦਾਰਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੂ ਕਾਬੂ ਕੀਤਾ ਹੈ। ਫੜੇ ਗਏ ਥਾਣੇਦਾਰ ਦੀ ਪਹਿਚਾਣ ਏਐਸਆਈ ਜਸਕੌਰ ਸਿੰਘ ਅਤੇ ਹੌਲਦਾਰਾਂ ਦੀ ਕੁਲਵਿੰਦਰ ਸਿੰਘ ਤੇ ਕਲਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਥਾਣਾ ਤਲਵੰਡੀ ਸਾਬੋ ਵਿਖੇ ਤੈਨਾਤ ਹਨ।

ਇਹ ਵੀ ਪੜ੍ਹੋ Punjab Govt ‘ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਖ਼ੁਸਖਬਰੀ; ਗਰੁੱਪ ‘ਡੀ’ ਦੀ ਭਰਤੀ ਲਈ ਉਮਰ ਹੱਦ ਵਧੀ

ਮਿਲੀ ਜਾਣਕਾਰੀ ਦੇ ਮੁਤਾਬਕ 22 ਜੁਲਾਈ ਨੂੰ ਹਰਬੰਸ ਸਿੰਘ ਵਾਸੀ ਕਲਾਲ ਵਾਲਾ ਦੇ ਵਿਰੁਧ ਥਾਣਾ ਤਲਵੰਡੀ ਸਾਬੋ ਵਿਖੇ ਮੁਕੱਦਮਾ ਨੰਬਰ 173 ਅਧੀਨ ਧਾਰਾ ਐਨਡੀਪੀਐਸ ਐਕਟ ਅਤੇ ਐਕਸ਼ਾਈਜ ਐਕਟ ਤਹਿਤ ਦਰਜ਼ ਹੋਇਆ ਸੀ। ਜਿਸਦੇ ਵਿਚ 15 ਕਿਲੋ ਭੁੱਕੀ ਅਤੇ 20 ਲੀਟਰ ਲਾਹਣ ਬਰਾਮਦ ਹੋਈ ਦਿਖਾਈ ਸੀ। ਸੂਚਨਾ ਮੁਤਾਬਕ ਇਸ ਕੇਸ ਦੇ ਵਿੱਚ ਹਰਬੰਸ ਸਿੰਘ ਨੂੰ ਰਾਹਤ ਪਹੁੰਚਾਉਣ ਵਜੋਂ ਉਕਤ ਮੁਲਜਮਾਂ ਵੱਲੋਂ ਉਸਦੇ ਪ੍ਰਵਾਰ ਕੋਲੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਤੇ ਮੁੜ 20 ਹਜ਼ਾਰ ਰੁਪਏ ਹੀ ਦੇਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ ਸ਼ਹੀਦੀ ਸਮਾਗਮ ਮੌਕੇ ਸਟੇਜ਼ ‘ਤੇ ਰੌਮਾਂਟਿਕ ਗਾਣੇ ਗਾਉਣ ਤੇ ਭੰਗੜਾ ਪਾਉਣ ਵਾਲੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ

ਇਸ ਦੌਰਾਨ ਹਰਬੰਸ ਸਿੰਘ ਦੇ ਪੁੱਤਰ ਕਰਨਵੀਰ ਸਿੰਘ ਵੱਲੋਂ ਵਿਜੀਲੈਂਸ ਨਾਲ ਰਾਬਤਾ ਕੀਤਾ ਗਿਆ ਤੇ ਅੱਜ ਜਦ ਹੌਲਦਾਰ ਕੁਲਵੀਰ ਸਿੰਘ ਨੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਹਾਸਲ ਕਰ ਲਏ ਤੇ ਇਹ ਰਾਸ਼ੀ ਉਸਨੇ ਥਾਣੇਦਾਰ ਜਸਕੌਰ ਸਿੰਘ ਦੇ ਕੁਆਟਰ ਵਿਚ ਰੱਖ ਦਿੱਤੀ। ਜਿਸਤੋਂ ਬਾਅਦ ਵਿਜੀਲੈਂਸ ਟੀਮ ਨੇ ਉਸਨੂੰ ਮੌਕੇ ‘ਤੇ ਕਾਬੂ ਕਰ ਲਿਆ। ਇਸ ਦੌਰਾਨ ਕੁਆਟਰ ਦੀ ਤਲਾਸ਼ੀ ਸਮੇਂ 5 ਲੀਟਰ ਨਜਾਇਜ਼ ਸਰਾਬ ਵੀ ਬਰਾਮਦ ਹੋਈ।

ਇਹ ਵੀ ਪੜ੍ਹੋ Moga ਦੇ CIA Staff ਵੱਲੋ 4 ਦੇਸੀ ਪਿਸਟਲ ਅਤੇ 8 ਜਿੰਦਾ ਰੋਂਦਾਂ ਸਮੇਤ ਬੰਬੀਹਾਂ ਗੈਂਗ ਦਾ 1 ਗੁਰਗਾ ਕਾਬੂ

ਵਿਜੀਲੈਂਸ ਅਧਿਕਾਰੀਆਂ ਮੁਤਾਬਕ ਕੁਲਵੀਰ ਸਿੰਘ ਵਿਰੁਧ ਪਹਿਲਾਂ ਪਰਚਾ ਦਰਜ਼ ਸੀ ਤੇ ਬਾਅਦ ਵਿਚ ਥਾਣੇਦਾਰ ਜਸਕੌਰ ਸਿੰਘ ਤੇ ਹੌਲਦਾਰ ਕੁਲਵਿੰਦਰ ਸਿੰਘ ਨੂੰ ਵੀ ਨਾਮਜਦ ਕਰਕੇ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਦਸਿਆ ਜਾ ਰਿਹਾ ਕਿ ਹੌਲਦਾਰ ਕੁਲਵਿੰਦਰ ਸਿੰਘ ਤੇ ਕੁਲਵੀਰ ਸਿੰਘ ਪੀਬੀਆਈ ਵਿਚੋਂ ਆਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Punjab Govt ‘ਚ ਨੌਕਰੀ ਲੈਣ ਦੇ ਚਾਹਵਾਨਾਂ ਲਈ ਖ਼ੁਸਖਬਰੀ; ਗਰੁੱਪ ‘ਡੀ’ ਦੀ ਭਰਤੀ ਲਈ ਉਮਰ ਹੱਦ ਵਧੀ

0

Punjab News:ਗਰੁੱਪ ‘ਡੀ’ ਦੀਆਂ ਅਸਾਮੀਆਂ ਲਈ ਬਿਨੈ ਕਰਨ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਪੰਜਾਬ ਰਾਜ (ਗਰੁੱਪ ਡੀ) ਸੇਵਾ ਨਿਯਮਾਂ, 1963 ਦੇ ਨਿਯਮਾਂ 5(ਬੀ) ਅਤੇ 5(ਡੀ) ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਕਾਰਨ ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਉਮਰ ਹੱਦ 35 ਤੋਂ ਵਧ ਕੇ 37 ਹੋ ਗਈ ਹੈ। ਪੰਜਾਬ ਵਿੱਚ ਗਰੁੱਪ ‘ਡੀ` ਸੇਵਾਵਾਂ ਵਿੱਚ ਨਿਯੁਕਤੀ ਲਈ ਉਮਰ ਹੱਦ 16 ਤੋਂ 35 ਸਾਲ ਸੀ, ਜਦੋਂ ਕਿ ਪੀ.ਸੀ.ਐਸ. ਨਿਯਮਾਂ 1994 ਅਨੁਸਾਰ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਉਮਰ ਹੱਦ 18 ਤੋਂ 37 ਸਾਲ ਸੀ। ਇਸ ਵਿੱਚ ਇਕਸਾਰਤਾ ਲਈ ਪੰਜਾਬ ਰਾਜ ਗਰੁੱਪ-ਡੀ ਸੇਵਾ ਨਿਯਮ ਨਿਯਮ 5 (ਬੀ) ਵਿੱਚ ਸੋਧ ਕਰ ਕੇ ਨਿਯੁਕਤੀ ਦੀ ਉਮਰ 18 ਤੋਂ 37 ਸਾਲ ਦੇ ਵਿਚਕਾਰ ਕਰ ਦਿੱਤੀ ਗਈ ਹੈ। ਨਿਯਮ 5 (ਡੀ) ਅਧੀਨ ਵਿਦਿਅਕ ਯੋਗਤਾ ਨੂੰ ਸੋਧ ਕੇ ‘ਅੱਠਵੀਂ` ਤੋਂ ‘ਦਸਵੀਂ` ਕੀਤਾ ਗਿਆ ਹੈ।

👉ਸਨਅਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਲਿਆਉਣ ਨੂੰ ਮਨਜ਼ੂਰੀ
ਕੈਬਨਿਟ ਨੇ ਵਿਆਜ ਮੁਕਤ ਕਰਜ਼ਿਆਂ, ਸੀਡ ਮਾਰਜਿਨ ਮਨੀ, ਪੰਜਾਬ ਰਾਜ ਏਡ ਟੂ ਇੰਡਸਟਰੀਜ਼ ਐਕਟ 1935 ਅਤੇ ਇੰਟੈਗ੍ਰੇਟਿਡ ਰੂਰਲ ਡਿਵੈਲਪਮੈਂਟ ਪ੍ਰੋਗਰਾਮ (ਆਈ.ਆਰ.ਡੀ.ਪੀ.) ਅਧੀਨ ਕਰਜ਼ਿਆਂ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਲਿਆਉਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੁਤਾਬਕ ਆਈ.ਆਰ.ਡੀ.ਪੀ. ਅਤੇ ਪੰਜਾਬ ਰਾਜ ਏਡ ਟੂ ਇੰਡਸਟਰੀਜ਼ ਐਕਟ 1935 ਅਧੀਨ ਕਰਜ਼ਿਆਂ ਉੱਤੇ ਵਿਆਜ ਤੇ ਮੂਲ ਧਨ ਦੀ ਬਿਲਕੁੱਲ ਮੁਆਫ਼ੀ ਹੋਵੇਗੀ। ਇਸ ਦੇ ਘੇਰੇ ਵਿੱਚ 208 ਤੋਂ 1842 ਤੱਕ ਮਾਮਲੇ ਆਉਣਗੇ, ਜਿਸ ਨਾਲ ਤਕਰੀਬਨ 3100 ਲਾਭਪਾਤਰੀਆਂ ਨੂੰ ਕਰੀਬ 65 ਕਰੋੜ ਰੁਪਏ ਦੀ ਰਾਹਤ ਮਿਲੇਗੀ। ਯੋਗ ਇਕਾਈਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅਖ਼ਬਾਰ ਵਿੱਚ ਨੋਟਿਸ ਪ੍ਰਕਾਸ਼ਿਤ ਹੋਣ ਦੇ 180 ਦਿਨਾਂ ਦੇ ਅੰਦਰ ਆਪਣੇ ਸਾਰੇ ਬਕਾਇਆ ਦਾ ਭੁਗਤਾਨ ਕਰਨਾ ਹੋਵੇਗਾ।

ਇਹ ਵੀ ਪੜ੍ਹੋ  Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

👉ਮੁੜ ਟੈਂਡਰ ਲਈ ਬੋਲੀਆਂ ਮੰਗਵਾਉਣ ਲਈ ਸਮਾਂ ਹੱਦ ਵਿੱਚ ਕਾਰਜਬਾਅਦ ਪ੍ਰਵਾਨਗੀ
ਮੰਤਰੀ ਮੰਡਲ ਨੇ ਹਾੜ੍ਹੀ ਖ਼ਰੀਦ ਸੀਜ਼ਨ 2025-26 ਲਈ 46000 ਐਲ.ਡੀ.ਪੀ.ਈ. ਕਾਲੇ ਪੌਲੀਥੀਨ ਕਵਰਾਂ ਦੀ ਖ਼ਰੀਦ ਲਈ ਮੁੜ ਟੈਂਡਰ ਵਿੱਚ ਬੋਲੀਆਂ ਮੰਗਵਾਉਣ ਲਈ ਸਮਾਂ ਸੀਮਾ ਵਿੱਚ ਛੋਟ ਦੇਣ ਦੀ ਕਾਰਜਬਾਅਦ ਪ੍ਰਵਾਨਗੀ ਦੇ ਦਿੱਤੀ। ਹਾੜ੍ਹੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ 30,000 ਕਰੋੜ ਰੁਪਏ ਦੀ ਕਣਕ ਦੀ ਸੁਰੱਖਿਅਤ ਸਟੋਰੇਜ, ਰੱਖ-ਰਖਾਅ ਅਤੇ ਸੰਭਾਲ ਯਕੀਨੀ ਬਣਾਉਣ ਲਈ ਐਲ.ਡੀ.ਪੀ.ਈ. ਕਵਰਾਂ ਦੀ ਖ਼ਰੀਦ ਲਈ ਟੈਂਡਰ ਦੀ ਮਿਆਦ ਨੂੰ ਟੀ+21 ਦਿਨਾਂ ਤੋਂ ਟੀ+14 ਦਿਨਾਂ ਤੱਕ ਘਟਾਉਣ ਦੀ ਕਾਰਜਬਾਅਦ ਪ੍ਰਵਾਨਗੀ ਦੀ ਮੰਗ ਕੀਤੀ ਗਈ। ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਛਿੜਕਾਅ ਯਕੀਨੀ ਬਣਾਉਣ ਅਤੇ ਖੁੱਲ੍ਹੇ ਸਟਾਕ ਨੂੰ ਮੌਸਮੀ ਮਾਰ ਤੋਂ ਬਚਾਉਣ ਲਈ ਇਹ ਜ਼ਰੂਰੀ ਸੀ।

👉ਪੰਜਾਬ ਡਿਸਟ੍ਰਿਕਟ ਮਿਨਰਲ ਫਾਉਂਡੇਸ਼ਨ ਨਿਯਮਾਂ ਵਿੱਚ ਸੋਧ
ਪ੍ਰਧਾਨ ਮੰਤਰੀ ਖਣਿਜ ਖ਼ੇਤਰ ਕਲਿਆਣ ਯੋਜਨਾ 2024 ਅਧੀਨ ਭਾਰਤ ਸਰਕਾਰ ਦੇ ਸੋਧੇ ਦਿਸ਼ਾ-ਨਿਰਦੇਸ਼ਾਂ ਤਹਿਤ ਕੈਬਨਿਟ ਨੇ ਪੰਜਾਬ ਡਿਸਟ੍ਰਿਕਟ ਮਿਨਰਲ ਫਾਉਂਡੇਸ਼ਨ (ਡੀ.ਐਮ.ਐਫ.) ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਸੋਧਾਂ ਨਾਲ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਸੋਧਾਂ, ਤਾਕਤਾਂ ਤੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਜਿਵੇਂ ਕਿ ਪੰਜ ਸਾਲਾ ਦ੍ਰਿਸ਼ਟੀਕੋਣ ਯੋਜਨਾ, ਡੀ.ਐਮ.ਐਫ. ਫੰਡਾਂ ਦੀ ਵਰਤੋਂ ਲਈ ਉੱਚ ਤਰਜੀਹੀ ਖੇਤਰਾਂ, ਡੀ.ਐਮ.ਐਫ. ਤੋਂ ਫੰਡ ਤਬਦੀਲ ਕਰਨ ਉੱਤੇ ਪਾਬੰਦੀਆਂ ਵਿੱਚ ਪਾਰਦਰਸ਼ੀ ਪਹੁੰਚ ਯਕੀਨੀ ਬਣੇਗੀ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਮੰਤਵ ਡੀ.ਐਮ.ਐਫ. ਦੀ ਕਾਰਜਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਤੇ ਕਾਰਜਕੁਸ਼ਲ ਬਣਾਉਣਾ ਹੈ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

👉ਸ੍ਰੀ ਕਾਲੀ ਦੇਵੀ/ਸ੍ਰੀ ਰਾਜ ਰਾਜੇਸ਼ਵਰੀ ਜੀ ਮੰਦਰ, ਪਟਿਆਲਾ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਵਿੱਚ ਸੋਧਾਂ ਨੂੰ ਪ੍ਰਵਾਨਗੀ
ਕੈਬਨਿਟ ਨੇ ਸ੍ਰੀ ਕਾਲੀ ਦੇਵੀ ਜੀ/ਸ੍ਰੀ ਰਾਜ ਰਾਜੇਸ਼ਵਰੀ ਜੀ ਮੰਦਰ, ਪਟਿਆਲਾ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਇਸ ਸਲਾਹਕਾਰ ਪ੍ਰਬੰਧਕੀ ਕਮੇਟੀ ਦਾ ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਮੁੱਖ ਮੰਤਰੀ ਨੂੰ ਹੋਵੇਗਾ। ਇਸੇ ਤਰ੍ਹਾਂ ਚੇਅਰਮੈਨ, ਸਕੱਤਰ, ਮੈਂਬਰਾਂ ਤੇ ਪ੍ਰਬੰਧਕੀ ਕਮੇਟੀ ਦੀਆਂ ਵਿੱਤੀ ਤਾਕਤਾਂ ਵਿੱਚ ਤਬਦੀਲੀ ਨੂੰ ਵੀ ਹਰੀ ਝੰਡੀ ਦਿੱਤੀ ਗਈ।

👉ਪੰਜਾਬ ਵੈਲਯੂ ਐਡਿਡ ਟੈਕਸ ਨਿਯਮਾਂ, 2005 ਵਿੱਚ ਸੋਧ ਨੂੰ ਸਹਿਮਤੀ
ਕੈਬਨਿਟ ਨੇ ਪੰਜਾਬ ਵੈਲਯੂ ਐਡਿਡ ਟੈਕਸ ਨਿਯਮਾਂ, 2005 ਵਿੱਚ ਸੋਧ ਲਈ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਪੰਜਾਬ ਵੈਟ ਟ੍ਰਿਬਿਊਨਲ ਦਾ ਚੇਅਰਮੈਨ ਤੇ ਹੋਰ ਮੈਂਬਰ ਪੰਜਾਬ ਦੇ ਅਫ਼ਸਰਾਂ ਦੀ ਤਰਜ਼ ਉੱਤੇ ਮਕਾਨ ਭੱਤਾ (ਐਚ.ਆਰ.ਏ.) ਅਤੇ ਮਹਿੰਗਾਈ ਭੱਤਾ (ਡੀ.ਏ.) ਦੇ ਹੱਕਦਾਰ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

0

Punjab News: Cabinet meeting; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ‘ਸੀਡ (ਪੰਜਾਬ ਸੋਧ) ਬਿੱਲ 2025’ ਪੇਸ਼ ਕਰਨ ਨੂੰ ਸਹਿਮਤੀ ਦੇ ਦਿੱਤੀ।ਸ਼ੁਰੂਆਤ ਤੋਂ ਹੀ ਸੀਡ ਐਕਟ 1966 ਦੀ ਧਾਰਾ 19 ਵਿੱਚ ਕੋਈ ਸੋਧ ਨਹੀਂ ਕੀਤੀ ਗਈ, ਜਿਸ ਕਾਰਨ ਜੁਰਮਾਨਿਆਂ ਨਾਲ ਇਹ ਅਪਰਾਧ ਰੁਕ ਨਹੀਂ ਰਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ 

ਇਸ ਲਈ ਮੰਤਰੀ ਮੰਡਲ ਨੇ ‘ਸੀਡ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19 ਏ ਸ਼ਾਮਲ ਕਰਨ ਲਈ ਇਕ ਬਿੱਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਜੁਰਮਾਨੇ ਵਿੱਚ ਵਾਧਾ ਅਤੇ ਇਸ ਅਪਰਾਧ ਨੂੰ ਗੈਰ-ਜ਼ਮਾਨਤੀ ਬਣਾਇਆ ਗਿਆ ਹੈ।ਇਸ ਤਜਵੀਜ਼ ਮੁਤਾਬਕ ਕੰਪਨੀ ਨੂੰ ਪਹਿਲੀ ਵਾਰ ਅਪਰਾਧ ਕਰਨ ਉੱਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਤੱਕ ਜੁਰਮਾਨਾ ਹੋਵੇਗਾ, ਜਦੋਂ ਕਿ ਦੁਬਾਰਾ ਅਪਰਾਧ ਕਰਨ ਉਪਰ ਦੋ ਤੋਂ ਤਿੰਨ ਸਾਲਾਂ ਦੀ ਸਜ਼ਾ ਅਤੇ 10 ਤੋਂ 50 ਲੱਖ ਰੁਪਏ ਜੁਰਮਾਨਾ ਹੋਵੇਗਾ। ਇਸੇ ਤਰ੍ਹਾਂ ਡੀਲਰ/ਕਿਸੇ ਵਿਅਕਤੀ ਨੂੰ ਪਹਿਲੀ ਵਾਰ ਅਪਰਾਧ ਉੱਤੇ ਛੇ ਮਹੀਨਿਆਂ ਤੋਂ ਇਕ ਸਾਲ ਤੱਕ ਦੀ ਸਜ਼ਾ ਅਤੇ ਇਕ ਤੋਂ ਪੰਜ ਲੱਖ ਰੁਪਏ ਜੁਰਮਾਨਾ ਹੋਵੇਗਾ, ਜਦੋਂ ਕਿ ਦੁਬਾਰਾ ਜੁਰਮ ਕਰਨ ਉੱਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਜੁਰਮਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ, ਪਹਿਲੀ ਵਾਰ ਜੁਰਮ ਕਰਨ ਉੱਤੇ ਪੰਜ ਸੌ ਰੁਪਏ ਜੁਰਮਾਨਾ ਅਤੇ ਦੂਜੀ ਵਾਰ ਜੁਰਮ ਕਰਨ ਉੱਤੇ ਇਕ ਹਜ਼ਾਰ ਰੁਪਏ ਜੁਰਮਾਨਾ ਤੇ ਛੇ ਮਹੀਨਿਆਂ ਦੀ ਸਜ਼ਾ ਹੁੰਦੀ ਸੀ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਸਨਅਤਕਾਰਾਂ ਨੂੰ ਜ਼ਮੀਨ ਮੁਹੱਈਆ ਕਰਵਾਉਣ ਵਾਸਤੇ ਢਾਂਚਾ ਵਿਕਸਤ ਕਰਨ ਲਈ ਵੱਡੀ ਰਾਹਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ ਸੂਬੇ ਵਿੱਚ ਉਦਯੋਗਿਕ/ਕਾਰੋਬਾਰੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜ਼ਮੀਨ (ਵਿਕਰੀ ਜਾਂ ਲੀਜ਼ ਦੇ ਆਧਾਰ `ਤੇ) ਮੁਹੱਈਆ ਕਰਨ ਲਈ ਇਕ ਢਾਂਚਾ ਵਿਕਸਤ ਕਰਨ ਲਈ ਸਹਿਮਤੀ ਦਿੱਤੀ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਹੋਰ ਹੁਲਾਰਾ ਦੇਣਾ ਹੈ। ਜ਼ਿਕਰਯੋਗ ਹੈ ਕਿ ਜ਼ਮੀਨ ਦੀ ਮੰਗ ਕਰਨ ਵਾਲੇ ਨਿਵੇਸ਼ਕਾਂ ਲਈ ਜ਼ਮੀਨ ਦੇ ਟੁਕੜਿਆਂ ਦੀ ਪਛਾਣ ਕਰਨ ਅਤੇ ਪ੍ਰਬੰਧ ਕਰਨ ਲਈ ਸਮਾਂਬੱਧ ਵਿਧੀ ਦੀ ਘਾਟ ਸੀ। ਇਸ ਲਈ ਦੋ-ਸਾਲਾਨਾ ਡਿਜੀਟਲ ਲੈਂਡ ਪੂਲ, 200 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਲਈ ਨਿਵੇਸ਼ਕ ਸਹੂਲਤ, ਸੰਭਾਵਨਾ ਜਾਂਚ, ਰਾਖਵੀਂ ਕੀਮਤ ਨਿਰਧਾਰਨ, ਈ-ਨਿਲਾਮੀ ਪ੍ਰਕਿਰਿਆ, ਲੀਜ਼ ਵਿਕਲਪ, ਨਿਲਾਮੀ ਸਮਾਂ-ਸੀਮਾਵਾਂ ਅਤੇ ਹੋਰ ਵਿਸ਼ੇਸ਼ਤਾਵਾਂ ਨਾਲ ਇਕ ਵਿਆਪਕ ਵਿਧੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

‘ਪੰਜਾਬ ਫੂਡ ਗ੍ਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ 2025’ ਨੂੰ ਸਹਿਮਤੀ
ਕੈਬਨਿਟ ਨੇ ਪੰਜਾਬ ਵਿੱਚ ਅਨਾਜ ਦੀ ਟਰਾਂਸਪੋਰਟੇਸ਼ਨ ਸੁਚਾਰੂ ਬਣਾਉਣ ਲਈ ‘ਪੰਜਾਬ ਫੂਡ ਗ੍ਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ 2025’ ਅਤੇ ‘ਪੰਜਾਬ ਲੇਬਰ ਐਂਡ ਕਾਰਟੇਜ਼ ਪਾਲਿਸੀ 2025’ ਨੂੰ ਵੀ ਸਹਿਮਤੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਆਪਣੀਆਂ ਸੂਬਾਈ ਖ਼ਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਖ਼ਰੀਦ ਕੇਂਦਰਾਂ/ਮੰਡੀਆਂ ਵਿੱਚੋਂ ਅਨਾਜ ਦੀ ਖ਼ਰੀਦ ਕਰਦੀ ਹੈ। ਸਾਲ 2025 ਦੀ ਇਸ ਨੀਤੀ ਮੁਤਾਬਕ ਟਰਾਂਸਪੋਰਟੇਸ਼ਨ ਦਾ ਕੰਮ ਮੁਕਾਬਲੇ ਦੇ ਆਧਾਰ ਉੱਤੇ ਪਾਰਦਰਸ਼ੀ ਆਨਲਾਈਨ ਪ੍ਰਣਾਲੀ ਰਾਹੀਂ ਦਿੱਤਾ ਜਾਵੇਗਾ।

582 ਵੈਟਰਨਰੀ ਹਸਪਤਾਲਾਂ ਵਿੱਚ 479 ਵੈਟਰਨਰੀ ਫਾਰਮਾਸਿਸਟਾਂ ਅਤੇ 472 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧਾ
ਪਸ਼ੂਆਂ ਦੀ ਸਿਹਤ ਸੰਭਾਲ ਲਈ ਵਧੀਆ ਸਹੂਲਤਾਂ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ 479 ਵੈਟਰਨਰੀ ਫਾਰਮਾਸਿਸਟਾਂ ਅਤੇ 472 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2025 ਤੋਂ 31 ਮਾਰਚ 2026 ਤੱਕ ਵਾਧਾ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ।ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ ਅਤੇ ਹੋਰ ਨੁਮਾਇੰਦਿਆਂ ਦੀ ਬਣੀ ਮਾਹਿਰ ਕਮੇਟੀ ਨੂੰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਨਾਲ ਸਬੰਧਤ ਸਾਰੇ ਨੁਕਤਿਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਉਨ੍ਹਾਂ ਦੁਹਰਾਇਆ ਕਿ ਕਮੇਟੀ ਅਤੇ ਪਿੰਡ ਵਾਸੀ ਸਥਾਨਕ ਨਿਵਾਸੀਆਂ ਵੱਲੋਂ ਉਠਾਈ ਜਾ ਰਹੀ ਹਰੇਕ ਚਿੰਤਾ ਦੀ ਧਿਆਨ ਨਾਲ ਜਾਂਚ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਨੂੰ ਪੌਦਿਆਂ ਨਾਲ ਸਬੰਧਤ ਰਿਪੋਰਟ ਸਮਾਂਬੱਧ ਢੰਗ ਨਾਲ ਸੌਂਪਣੀ ਚਾਹੀਦੀ ਹੈ ਤਾਂ ਜੋ ਇਸ `ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤਾਂ ਦੀ ਰਾਖੀ ਕੀਤੇ ਬਿਨਾਂ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਉਨ੍ਹਾਂ ਨੇ ਪੰਜਾਬ ਵਿੱਚ ਪ੍ਰਦੂਸ਼ਣ ਕੰਟਰੋਲ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਪ੍ਰਦੂਸ਼ਣ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਕੀਤਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁਧ’ ਗੋਨਿਆਣਾ ਪੁਲਿਸ ਵੱਲੋਂ ਹਜ਼ਾਰਾਂ ਨਸ਼ਿਆਂ ਦੇ ਕੈਪਸੂਲ ਸਹਿਤ ਇੱਕ ਗ੍ਰਿਫਤਾਰ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਨਿਯਮ ਤੋੜਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਸੂਬੇ ਦੇ ਪਾਣੀ ਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਪਿੰਡ ਘੁੰਗਰਾਲੀ ਵਿੱਚ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸਥਾਪਿਤ ਕੀਤੇ ਗਏ ਪਲਾਂਟ ਦੀ ਮਿਸਾਲ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਸਹਿਮਤੀ ਨਾਲ ਫੈਸਲੇ ਲਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ਼ਹੀਦੀ ਸਮਾਗਮ ਮੌਕੇ ਸਟੇਜ਼ ‘ਤੇ ਰੌਮਾਂਟਿਕ ਗਾਣੇ ਗਾਉਣ ਤੇ ਭੰਗੜਾ ਪਾਉਣ ਵਾਲੇ ਗਾਇਕ ਬੀਰ ਸਿੰਘ ਨੇ ਮੰਗੀ ਮੁਆਫ਼ੀ

0

👉ਝਾੜਿਆ ਪ੍ਰਬੰਧਕਾਂ ‘ਤੇ ਤੋੜਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਨੇ ਵੀ ਮੰਗੀ ਖਿਮਾ ਜਾਚਨਾ
Amritsar News: ਸ਼ਹੀਦਾਂ ਦੇ ਸਰਤਾਜ਼ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸਤਾਬਦੀ ਨੂੰ ਸਮਰਪਿਤ ਭਾਸ਼ਾ ਵਿਭਾਗ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ 23-24 ਜੁਲਾਈ ਨੂੰ ਕਰਵਾਏ ਗਏ ਦੋ ਰੋਜ਼ਾ ਸਮਾਗਮ ਦੇ ਵਿਚ ਆਪਣੇ ਪ੍ਰੋਗਰਾਮ ਮੌਕੇ ਸਟੇਜ਼ ‘ਤੇ ਰੌਮਾਂਟਿਕ ਗੀਤ ਗਾਉਣ ਅਤੇ ਭੰਗੜੇ ਪਾਉਣ ਵਾਲੇ ਗਾਇਕ ਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ ਹੈ।ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਵੀ ਸਵਾਲ ਖੜ੍ਹੇ ਕੀਤੇ ਸਨ।

ਇਹ ਵੀ ਪੜ੍ਹੋ ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਕੀਤੇ ਗਏ ਮੁਆਫ਼ੀਨਾਮਾ ਵਿਚ ਇਸ ਗਾਇਕ ਨੇ ਇਸ ਗਲਤੀ ਲਈ ਸਟੇਜ਼ ਦੇ ਪ੍ਰਬੰਧਕਾਂ ਨੂੰ ਜਿੰਮੇਵਾਰ ਠਹਿਰਾਇਆ ਹੈ, ਜਿੰਨ੍ਹਾਂ ਨੇ ਸਮੇਂ ਸਿਰ ਸਟੇਜ਼ ‘ਤੇ ਪੁੱਜਣ ਦੌਰਾਨ ਉਨ੍ਹਾਂ ਨੂੰ ਪ੍ਰੋਗਰਾਮ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ, ਜਿਸਦੇ ਚੱਲਦੇ ਉਸਨੇ ਸਾਹਿਬਾਨ ਪਹਿਲਾਂ ਦੀ ਤਰ੍ਹਾਂ ਸਟੇਜ਼ ਚਲਾ ਦਿੱਤੀ। ਜਥੇਦਾਰ ਸਾਹਿਬ ਅੱਗੇ ਮੁਆਫ਼ੀਨਾਮਾ ਪੇਸ਼ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਾਇਕ ਬੀਰ ਸਿੰਘ ਨੇ ਕਿਹਾ ਕਿ ਉਹ ਆਪਣੀ ਗਲਤੀ ਮੰਨਦੇ ਹਨ ਤੇ ਜਿਹੜੀ ਵੀ ਸਜ਼ਾ ਉਨ੍ਹਾਂ ਨੂੰ ਲਗਾਈ ਜਾਵੇਗੀ, ਉਸਨੂੰ ਉਹ ਨਿਮਰਤਾ ਨਾਲ ਸਵੀਕਾਰ ਕਰਨਗੇ।

ਇਹ ਵੀ ਪੜ੍ਹੋ ਨਰਿੰਦਰ ਮੋਦੀ ਨੇ ਬਣਾਇਆ ਨਵਾਂ ਰਿਕਾਰਡ, ਇੰਦਰਾ ਗਾਂਧੀ ਨੂੰ ਪਿੱਛੇ ਛੱਡ ਦੂਜੇ ਲੰਮਾਂ ਸਮਾਂ ਕਾਰਜ਼ਕਾਲ ਵਾਲੇ ਪ੍ਰਧਾਨ ਮੰਤਰੀ ਬਣੇ

ਉਧਰ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜਫ਼ਰ ਨੇ ਵੀ ਨਿੱਜੀ ਮੀਡੀਆ ਚੈੱਨਲ ਨਾਲ ਗੱਲਬਾਤ ਕਰਦਿਆਂ ਖਿਮਾ ਜਾਚਨਾ ਕੀਤੀ ਹੈ। ਜਦਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ਼ ਨੇ ਇਸ ਘਟਨਾ ਉੱਪਰ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ,‘‘ਸ਼੍ਰੀਨਗਰ ਵਿਖੇ ਹੋਏ ਸਮਾਗਮ ਨੂੰ ਦੇਖ ਕਿਸੇ ਵੀ ਤਰੀਕੇ ਨਾਲ ਅਜਿਹਾ ਨਹੀਂ ਲੱਗਦਾ ਕਿ ਇਹ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਸੀ।’’ ਉਨ੍ਹਾਂ ਅਸਿੱਧੇ ਢੰਗ ਨਾਲ ਪੰਜਾਬ ਸਰਕਾਰ ਵੱਲੋਂ ਇਹ ਸਤਾਬਦੀ ਮਨਾਉਣ ਸਬੰਧੀ ਕੀਤੇ ਜਾ ਰਹੇ ਪ੍ਰੋਗਰਾਮਾਂ ਉਪਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਹੜੇ ਸਮਾਗਮ , ਜਿਸਨੂੰ ਸ਼ੋਭਦੇ ਹਨ, ਉਨ੍ਹਾਂ ਨੂੰ ਹੀ ਕਰਨੇ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

0

👉ਸ਼ਾਨਦਾਰ ਸੇਵਾਵਾਂ ਲਈ ਜਵਾਨਾਂ ਦਾ ਸਨਮਾਨ
Bathinda News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ।

ਇਹ ਵੀ ਪੜ੍ਹੋ  Patiala Police ਦੇ CIA Staff ਵੱਲੋਂ ਗੈਗਸਟਰਾਂ ਦੇ 2 ਨੇੜਲੇ ਸਾਥੀ 10 ਪਿਸਤੌਲਾਂ ਅਤੇ 22 ਰੌਂਦਾ ਸਮੇਤ ਕਾਬੂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾਈ।ਪੁਲਿਸ ਜਵਾਨਾਂ ਦੇ ਸਾਹਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏ.ਐਸ.ਆਈ. ਨਰਿੰਦਰ ਸਿੰਘ ਨੇ ਕਾਰ ਵਿੱਚੋਂ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਜਸਵੰਤ ਸਿੰਘ ਜੋ ਤੈਰਨਾ ਵੀ ਨਹੀਂ ਜਾਣਦਾ ਸੀ, ਵੀ ਨਰਿੰਦਰ ਸਿੰਘ ਦੇ ਨਾਲ ਗਿਆ ਅਤੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਸਮੁੱਚੇ ਪਰਿਵਾਰ ਨੂੰ ਬਚਾ ਲਿਆ। ਭਗਵੰਤ ਸਿੰਘ ਮਾਨ ਨੇ ਪੀ.ਸੀ.ਆਰ. ਟੀਮ ਦੇ ਬਾਕੀ ਮੈਂਬਰਾਂ ਅਤੇ ਉਨ੍ਹਾਂ ਲੋਕਾਂ ਦੀ ਵੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਨੇ ਪੀੜਤਾਂ ਨੂੰ ਬਚਾਉਣ ਲਈ ਵਧ-ਚੜ੍ਹ ਕੇ ਸਹਾਇਤਾ ਕੀਤੀ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਇਸ ਘਟਨਾ ਨੂੰ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੱਸਦਿਆਂ ਮੁੱਖ ਮੰਤਰੀ ਨੇ ਬਠਿੰਡਾ ਦੇ ਐਸ.ਐਸ.ਪੀ. ਅਵਨੀਤ ਕੌਂਡਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਮਾਨਵਤਾ ਦੀ ਅਦਭੁਤ ਮਿਸਾਲ ਕਾਇਮ ਕੀਤੀ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਨ੍ਹਾਂ ਪੁਲਿਸ ਜਵਾਨਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਸਾਹਸ ਭਰੀ ਵਿਲੱਖਣ ਕਾਰਵਾਈ ਤੋਂ ਬਾਕੀ ਪੁਲਿਸ ਜਵਾਨ ਵੀ ਪ੍ਰੇਰਿਤ ਹੋਣਗੇ ਤਾਂ ਕਿ ਸੂਬੇ ਦੇ ਲੋਕਾਂ ਦੀ ਸੇਵਾ ਏਸੇ ਭਾਵਨਾ ਅਤੇ ਵਚਨਬੱਧਤਾ ਨਾਲ ਕੀਤੀ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910428