Thursday, May 21, 2026
Home Blog Page 576

Mansa Police ਦੇ CIA Staff ਵੱਲੋ 270 ਗ੍ਰਾਮ ਹੈਰੋਇਨ 2550 ਨਸ਼ੀਲੀਆਂ ਗੋਲੀਆਂ ਸਹਿਤ 6 ਕਾਬੂ, ਦੋ ਕਾਰਾਂ ਵੀ ਬ੍ਰਾਮਦ

0

Mansa News: ਮਾਨਸਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ 270 ਗ੍ਰਾਂਮ ਹੈਰੋਇਨ, 2550 ਨਸ਼ੀਲੀਆਂ ਗੋਲੀਆਂ ਅਤੇ 255 ਨਸ਼ੀਲੀਆਂ ਸ਼ੀਸੀਆਂ ਸਹਿਤ 6 ਜਣਿਆਂ ਨੂੰ ਕਾਬੂ ਕੀਤਾ ਹੈ। ਇੰਨ੍ਹਾਂ ਕੋਲੋਂ ਵਰਨਾ ਅਤੇ ਸਵਿੱਫ਼ਟ ਕਾਰ ਵੀ ਬਰਾਮਦ ਕੀਤੀ ਗਈ ਹੈ। ਐਸਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਮੇਨ ਰੋਡ ਸੁਨਾਮ-ਭੀਖੀ ਨਜਦੀਕ ਇੱਕ ਸਵਿਫਟ ਡਜਾਇਰ ਕਾਰ ਨੂੰ ਰੋਕ ਕੇ ਉਸ ਵਿੱਚ ਬੈਠੇ 2 ਵਿਅਕਤੀਆ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ  Patiala Police ਦੇ CIA Staff ਵੱਲੋਂ ਗੈਗਸਟਰਾਂ ਦੇ 2 ਨੇੜਲੇ ਸਾਥੀ 10 ਪਿਸਤੌਲਾਂ ਅਤੇ 22 ਰੌਂਦਾ ਸਮੇਤ ਕਾਬੂ

ਤਲਾਸ਼ੀ ਦੌਰਾਨ ਇੰਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਮੁਲਜਮਾਂ ਦੀ ਪਹਿਚਾਣ ਕੁਲਮਿੰਦਰ ਸਿੰਘ ਉਰਫ ਨਿੰਮਾ ਵਾਸੀ ਫਤਿਹਗੜ੍ਹ ਗੰਢੂਆ(ਸੰਗਰੂ੍ਰ) ਤੇ ਸੁਖਪਾਲ ਸਿੰਘ ਉਰਫ ਸੁੱਖੀ ਵਾਸੀ ਹਰਿਆਊ (ਸੰਗਰੂਰ) ਵਜੋਂ ਹੋਈ। ਇਸੇ ਤਰ੍ਹਾਂ ਸੀਆਈਏ ਵੱਲੋਂ ਕੀਤੀ ਦੂਜੀ ਕਾਰਵਾਈ ਵਿਚ ਐਸ.ਆਈ ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਝਿੜੀ ਬਾਬਾ ਜੋਗੀਪੀਰ ਪਿੰਡ ਰੱਲਾ ਕੋਲ ਇੱਕ ਸੂਚਨਾ ਦੇ ਆਧਾਰ ‘ਤੇ ਵਰਨਾ ਕਾਰ ਨੂੰ ਕਾਬੂ ਕਰਕੇ 4 ਵਿਅਕਤੀਆ ਨੂੰ ਹਿਰਾਸਤ ਵਿਚ ਲਿਆ

ਇਹ ਵੀ ਪੜ੍ਹੋ  ਅਵਾਰਾ ਕੁੱਤੇ ਦੇ ਵੱਢਣ ਤੋਂ ਪੀੜ੍ਹਤ ਨੇ ਨਗਰ ਨਿਗਮ ਤੋਂ ਮੰਗਿਆ ਮੁਆਵਜ਼ਾ

ਜਿੰਨ੍ਹਾ ਪਾਸੋ 2550 ਨਸ਼ੀਲੀਆਂ ਗੋਲੀਆਂ ਕੇਰੀਸੋਮਾ, 255 ਨਸ਼ੀਲੀਆਂ ਸ਼ੀਸ਼ੀਆਂ (CODEINE Phosphate & triprolidine cough syrup) ਬ੍ਰਾਮਦ ਹੋਈਆਂ। ਇੰਨ੍ਹਾਂ ਦੀ ਪਹਿਚਾਣ ਫਤਿਹ ਸਿੰਘ, ਭੁਪਿੰਦਰ ਸਿੰਘ ਉਰਫ ਸੂਰਜ , ਜੋਬਨਪ੍ਰੀਤ ਸਿੰਘ ਉਰਫ ਜੋਬਨ, ਗੁਰਜੀਤ ਸਿੰਘ ਉਰਫ ਬਿੱਲਾ ਵਾਸੀਆਨ ਜੋਗਾ ਦੇ ਤੌਰ ‘ਤੇ ਹੋਈ। ਦੋਨਾਂ ਕੇਸਾਂ ਵਿਚ ਪੁਲਿਸ ਵੱਲੋਂ ਪਰਚੇ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Moga ਦੇ CIA Staff ਵੱਲੋ 4 ਦੇਸੀ ਪਿਸਟਲ ਅਤੇ 8 ਜਿੰਦਾ ਰੋਂਦਾਂ ਸਮੇਤ ਬੰਬੀਹਾਂ ਗੈਂਗ ਦਾ 1 ਗੁਰਗਾ ਕਾਬੂ

0

Moga News: ਮੋਗਾ ਪੁਲਿਸ ਵੱਲੋਂ ਐਸਐਸਪੀ ਅਜੈ ਗਾਂਧੀ ਗੈਰ ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਬੰਬੀਹਾਂ ਗੈਂਗ ਦੇ ਇੱਕ ਗੁਰਗੇ ਨੂੰ ਕਾਬੂ ਕਰਕੇ ਇਸ ਪਾਸੋ 04 ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਸਮੇਤ 08 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਸ਼੍ਰੀ ਗਾਂਧੀ ਨੇ ਦਸਿਆ ਕਿ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ DSP (D) ਸੁੱਖਅਮ੍ਰਿਤ ਸਿੰਘ ਦੀ ਸੁਪਰਵੀਜਨ ਹੇਠ ਸੀਆਈਏ ਦੇ ਇੰਚਾਰਜ਼ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਪੁਲਿਸ ਟੀਮ ਨੂੰ ਇਹ ਸਫਲਤਾ ਮਿਲੀ ਹੈ।

ਇਹ ਵੀ ਪੜ੍ਹੋ  Patiala Police ਦੇ CIA Staff ਵੱਲੋਂ ਗੈਗਸਟਰਾਂ ਦੇ 2 ਨੇੜਲੇ ਸਾਥੀ 10 ਪਿਸਤੌਲਾਂ ਅਤੇ 22 ਰੌਂਦਾ ਸਮੇਤ ਕਾਬੂ

ਉਨ੍ਹਾਂ ਦਸਿਆ ਕਿ ਸੀਆਈਏ ਦੇ ASI ਹਰਜਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਥਾਣਾ ਅਜੀਤਵਾਲ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇੰਨ੍ਹਾਂ ਵੱਲੋਂ ਪਿੰਡ ਕੋਕਰੀ ਕਲਾਂ ਦੇ ਅਕਾਸ਼ਦੀਪ ਸਿੰਘ ਉਰਫ ਅਕਾਸ਼ਾ ਨੂੰ ਪਿੰਡ ਕੋਕਰੀ ਫੂਲਾ ਸਿੰਘ ਵਾਲਾ ਨੂੰ ਜਾਦੀ ਸੜਕ ਉਪਰ ਪੈਦੇ ਸੇਮ ਨਾਲਾ ਦੀ ਪਟੜੀ ਕੋਲੋਂ ਕਾਬੁ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੋਰਾਨ ਮੁਲਜਮ ਨੇ ਪੁਲਿਸ ਪਾਰਟੀ ਨੂੰ ਦੱਸਿਆ ਕਿ ਬ੍ਰਾਮਦਾ ਅਸਲੇ ਉਸਨੂੰ ਅਮ੍ਰਿਸਤਰ ਜੇਲ ਵਿੱਚ ਬੰਦ ਬੰਬੀਹਾ ਗੈਂਗ ਨਾਲ ਸਬੰਧਿਤ ਗੈਂਗਸਟਰ ਧਰਮਿੰਦਰ ਸਿੰਘ ਉਰਫ ਬਾਜੀ ਵਾਸੀ ਦੋਸਾਂਝ ਥਾਣਾ ਮਹਿਣਾ ਜਿਲਾ ਮੋਗਾ ਨੇ ਮੁਹੱਈਆ ਕਰਵਾਏ ਸਨ।ਜਿਸ ਖਿਲਾਫ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Patiala Police ਦੇ CIA Staff ਵੱਲੋਂ ਗੈਗਸਟਰਾਂ ਦੇ 2 ਨੇੜਲੇ ਸਾਥੀ 10 ਪਿਸਤੌਲਾਂ ਅਤੇ 22 ਰੌਂਦਾ ਸਮੇਤ ਕਾਬੂ

0

Patiala News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਗੈਰ ਸਮਾਜੀ ਅਨਸਰਾਂ ਖਿਲਾਫ ਚਲਾਈ ਸਪੈਸਲ ਮੁਹਿੰਮ ਤਹਿਤ ਗੈਗਸਟਰਾਂ ਦੇ 2 ਨੇੜਲੇ ਸਾਥੀਆਂ ਨੂੰ 10 ਪਿਸਤੌਲਾਂ ਅਤੇ 22 ਰੌਂਦਾ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦਸਿਆ ਕਿ SP (Inv)ਗੁਰਬੰਸ ਸਿੰਘ ਬੈਸ ਅਤੇ DSP (D)ਰਾਜੇਸ ਕੁਮਾਰ ਮਲਹੋਤਰਾ ਦੀ ਅਗਵਾਈ ਹੇਠ ਸੀ.ਆਈ.ਏ ਦੇ ਇੰਚਾਰਜ਼ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗੈਗਸਟਰ ਤੇਜਪਾਲ ਮਹਿਰਾ ਦੇ ਨੇੜਲੇ ਸਾਥੀ ਮਾਨਵ ਉਰਫ ਗਾਧੀ ਵਾਸੀ ਰੋਜ ਕਲੋਨੀ ਰਾਜਪੁਰਾ ਰੋਡ ਪਟਿਆਲਾ ਅਤੇ ਸਚਿਨ ਵਾਸੀ ਭਾਰਤ ਨਗਰ ਥਾਣਾ ਅਨਾਜ ਮੰਡੀ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਇੰਨ੍ਹਾਂ ਦੀ ਤਲਾਸ਼ੀ ਦੌਰਾਨ 10 ਪਿਸਟਲ ( 8 ਪਿਸਟਲ 32 ਬੋਰ ਸਮੇਤ ਮੈਗਜ਼ੀਨ, 1 ਪਿਸਟਲ 30 ਬੋਰ ਸਮੇਤ ਮੈਗਜੀਨ, 1 ਰਿਵਾਲਵਰ 32 ਬੋਰ, 4 ਮੈਗਜ਼ੀਨ 32 ਬੋਰ ਅਤੇ 22 ਰੋਦ ਜਿੰਦਾ) ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਪੁਛਗਿਛ ਦੌਰਾਨ ਪਤਾ ਲੱਗਿਆ ਕਿ ਕਾਬੂ ਕੀਤੇ ਮੁਲਜਮ ਅਪ੍ਰੈਲ 2024 ਵਿੱਚ ਪੁਨੀਤ ਗੋਲਾ ਗੈਗ ਵੱਲੋਂ ਕਤਲ ਕੀਤੇ ਗੈਗਸਟਰ ਤੇਜਪਾਲ ਮਹਿਰਾ ਦੇ ਸਾਥੀ ਸਨ ਅਤੇ ਹੁਣ ਆਪਣੇ ਸਾਥੀ ਦੇ ਕਤਲ ਦਾ ਬਦਲਾ ਲੈਣ ਲਈ ਇਹ ਹਥਿਆਰ ਲੈ ਕੇ ਆਏ ਸਨ।ਇੰਨ੍ਹਾਂ ਕਾਬੂ ਕੀਤੇ ਨੌਜਵਾਨਾਂ ਦਾ ਵੀ ਕਾਫ਼ੀ ਵੱਡਾ ਅਪਰਾਧਕ ਪਿਛੋਕੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ MA English (Sem III) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕੀਤਾ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਐਮ.ਏ. ਅੰਗਰੇਜ਼ੀ ਦੇ ਵਿਦਿਆਰਥੀਆਂ ਨੇ ਬਠਿੰਡਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲੇ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਹਰਵਿੰਦਰ ਸਿੰਘ ਨੇ ਪਹਿਲਾ ਸਥਾਨ, ਦਿਲਨੂਰ ਕੌਰ ਨੇ ਦੂਜਾ ਅਤੇ ਤੀਜਾ ਸਥਾਨ ਜਸ਼ਨਦੀਪ ਕੌਰ ਅਤੇ ਰੂਬੀ ਨੇ ਹਾਸਲ ਕੀਤਾ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਸਮਰਪਿਤ ਅਤੇ ਵਚਨਬੱਧ ਫੈਕਲਟੀ ਨੂੰ ਦਿੱਤਾ ਅਤੇ ਇਸ ਵਿਦਿਅਕ ਸੰਸਥਾ ਦਾ ਹਿੱਸਾ ਬਣਨ ਲਈ ਰਿਣੀ ਮਹਿਸੂਸ ਕੀਤਾ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਚੰਗੇ ਨਤੀਜਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇਅੰਗ੍ਰੇਜ਼ੀ ਵਿਭਾਗ ਦੇ ਮੁਖੀ ਡਾ.ਸਤੀਸ਼ ਗਰੋਵਰ ਅਤੇ ਵਿਭਾਗ ਦੇ ਬਾਕੀ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿੱਖਿਆ ਵਿਦਿਆਰਥੀ ਦੀ ਸਭ ਤੋਂ ਵੱਡਮੁੱਲੀ ਪੁੰਜੀ – ਡਾ. ਰਾਮੇਸ਼ਵਰ ਸਿੰਘ

0

👉ਜੀ.ਕੇ.ਯੂ. ਵੱਲੋਂ “ਸਿੱਖਿਆ ਰਾਹੀਂ ਗਰੀਬੀ ਦਾ ਖਾਤਮਾ” ਵਿਸ਼ੇ ਤੇ ਭਾਸ਼ਣ ਪ੍ਰਤਿਯੋਗਿਤਾ ਆਯੋਜਿਤ
Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਸਾਇੰਸਜ਼, ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ, ਸੰਵਾਰਨ ਲਈ ਵੱਖ-ਵੱਖ ਕਲੱਬਾਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤਹਿਤ ਸਾਹਿਤਕ ਕਲੱਬ ਵੱਲੋਂ “ਸਿੱਖਿਆ ਰਾਹੀਂ ਗਰੀਬੀ ਦਾ ਖਾਤਮਾ” ਵਿਸ਼ੇ ‘ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਦਿਆਰਥੀ ਦਾ ਸਭ ਤੋਂ ਬਹੁਮੁੱਲਾ ਖਜਾਨਾ ਹੈ। ਉਨ੍ਹਾਂ ਦੱਸਿਆ ਕਿ ਇਨਸਾਨ ਦੀ ਹਰ ਚੀਜ ਚੋਰੀ ਹੋ ਸਕਦੀ ਹੈ ਪਰ ਉਸ ਦਾ ਗਿਆਨ ਸਾਰੀ ਉਮਰ ਉਸਦੇ ਨਾਲ ਰਹਿੰਦਾ ਹੈ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੀ ਸੁਚੱਜੀ ਵਰਤੋਂ ਨਾਲ ਅਮੀਰ ਹੋਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਵਿਦਿਆਰਥੀ ਆਪਣੇ ਗਿਆਨ, ਹੁਨਰ ਅਤੇ ਵਿੱਦਿਆ ਨੂੰ ਆਪਣੇ ਵਿਵਹਾਰਿਕ ਜੀਵਨ ਵਿੱਚ ਇਸਤੇਮਾਲ ਨਹੀਂ ਕਰਦਾ ਉਨ੍ਹੀਂ ਦੇਰ ਗਿਆਨ ਬੋਝ ਦੇ ਬਰਾਬਰ ਹੈ। ਉਨ੍ਹਾਂ ਸਾਹਿਤਿਕ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਅਤੇ ਸਾਹਿਤ ਪੜ੍ਹਨਾ ਚਾਹੀਦਾ ਹੈ।ਭਾਸ਼ਣ ਪ੍ਰਤੀਯੋਗਿਤਾ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਵਿੱਚ ਆਪਣੇ ਵਿਚਾਰ ਰੱਖੇ। ਸਖ਼ਤ ਮੁਕਾਬਲੇ ਵਿੱਚ ਸੰਦੀਪ ਕੌਰ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਅਤੇ ਆਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾ. ਅਮਿਤ ਟੁਟੇਜਾ ਡੀਨ ਨੇ ਕਿਹਾ ਕਿ ਵਰਸਿਟੀ ਵੱਲੋਂ ਵਿਦਿਆਰਥੀਆਂ ਦੀਆਂ ਵੱਖ ਰੂਚੀਆਂ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਕਲੱਬਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਜੋ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਪੇਸ਼ ਕਰਨ ਲਈ ਉੱਤਮ ਮੰਚ ਪ੍ਰਦਾਨ ਕਰਨਗੇ। ਉਨ੍ਹਾਂ ਸਾਰਿਆਂ ਨੂੰ ਸੱਭਿਆਚਾਰਕ ਅਤੇ ਸਾਹਿਤਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਾਰਤ ਦੇ ਸਵਰਗੀ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦਾ ਉਦਾਹਰਣ ਦੇ ਕੇ ਦੱਸਿਆ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਵੱਧ ਤੋਂ ਵੱਧ ਗਿਆਨ ਹਾਸਿਲ ਕਰਨਾ ਚਾਹੀਦਾ ਹੈ ਤੇ ਉਸਨੂੰ ਸਮਾਜ ਭਲਾਈ ਦੇ ਲੇਖੇ ਲਾਉਣ ਦਾ ਮਸ਼ਵਰਾ ਦਿੱਤਾ। ਜੇਤੂਆਂ ਨੂੰ ਆਯੋਜਕਾਂ ਵੱਲੋਂ ਯਾਦਾਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਿਲਵਰ ਓਕਸ ਸਕੂਲ ਵਿਖੇ ਇੱਕ ਰੋਜ਼ਾ NCC ਟ੍ਰੇਨਿੰਗ ਸੈਸ਼ਨ ਮੁਕੰਮਲ

0

Bathinda News:ਤਿੰਨ ਪੰਜਾਬ ਨੇਵਲ ਯੂਨਿਟ ਐਨਸੀਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ ਇਸ਼ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਨਾ ਤਹਿਤ ਮਹੀਨਾਵਾਰ ਐਨ.ਸੀ.ਸੀ. ਟ੍ਰੇਨਿੰਗ ਸੈਸ਼ਨ ਦੌਰਾਨ ਅੱਜ ਬਠਿੰਡਾ ਦੇ ਸੁਸ਼ਾਂਤ ਸਿਟੀ-2 ਵਿੱਚ ਸਥਿਤ ਸਿਲਵਰ ਓਕਸ ਸਕੂਲ ਵਿਖੇ ਇੱਕ ਰੋਜ਼ਾ ਐਨ.ਸੀ.ਸੀ. ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਨੇਵਲ ਯੂਨਿਟ ਦੇ ਪੀ.ਆਈ. ਸਟਾਫ ਅਨਬਰ ਖਾਨ ਪੀ. ਓ. ਅਤੇ ਅਦਰਸ਼ ਕੁਮਾਰ ਪੀ. ਓ. ਦੁਆਰਾ ਸਿਲਵਰ ਓਕਸ ਸਕੂਲ ਦੇ ਨੇਵਲ ਵਿੰਗ ਦੇ ਐਨ.ਸੀ.ਸੀ. ਕੈਡਟਾਂ ਨੂੰ ਇਨਾ ਵੱਖ ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਗਈ ਜਿਵੇਂ ਕਿ ਸਮੁੰਦਰੀ ਸੈਨਾ, ਸਮੁੰਦਰੀ ਜਹਾਜਾਂ ਤੇ ਉਹਨਾਂ ਦੇ ਸਾਜੋ ਸਮਾਨ, ਸਮੁੰਦਰੀ ਸੈਨਾ ਦੁਆਰਾ ਵਰਤੇ ਜਾਂਦੇ ਔਜ਼ਾਰ ਤੇ ਹਥਿਆਰ, ਐਨ.ਸੀ.ਸੀ. ਟ੍ਰੇਨਿੰਗ ਲਈ ਵਰਤੇ ਜਾਂਦੇ ਵੈਪਨ ਅਤੇ ਉਹਨਾਂ ਦੀਆਂ ਤਕਨੀਕਾਂ ਤੋਂ ਇਲਾਵਾ ਡਰਿਲ ਪਰੇਡ ਬਾਰੇ,ਅਨੁਸ਼ਾਸਨ ਅਤੇ ਕੈਡਟਾਂ ਦੀ ਵਰਦੀ ਸਬੰਧੀ ਜਾਣਕਾਰੀ।

ਇਹ ਵੀ ਪੜ੍ਹੋ  ਅਵਾਰਾ ਕੁੱਤੇ ਦੇ ਵੱਢਣ ਤੋਂ ਪੀੜ੍ਹਤ ਨੇ ਨਗਰ ਨਿਗਮ ਤੋਂ ਮੰਗਿਆ ਮੁਆਵਜ਼ਾ

ਐਨਸੀਸੀ ਕੇਅਰ ਟੇਕਰ ਸੰਦੀਪ ਸ਼ੇਰਗਿਲ ਇਸ ਸਿਖਲਾਈ ਦਾ ਹਿੱਸਾ ਰਹੇ।ਸਿਲਵਰ ਓਕਸ ਸਕੂਲ ਦੇ ਲਗਭਗ 42 ਵਿਦਿਆਰਥੀਆਂ ਨੇ ਇਸ ਟ੍ਰੇਨਿੰਗ ਵਿੱਚ ਭਾਗ ਲਿਆ ਅਤੇ ਵਡਮੁੱਲੀ ਜਾਣਕਾਰੀ ਹਾਸਿਲ ਕੀਤੀ। ਉਹਨਾਂ ਨੇ ਸੈਨਾ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਣ ਦੀ ਪ੍ਰਕਿਰਿਆ ਬਾਰੇ ਵੀ ਜਾਣਿਆ ਤੇ ਦੇਸ਼ ਦੀ ਸੇਵਾ ਲਈ ਇਸ ਰਸਤੇ ਨੂੰ ਅਪਣਾਉਣ ਲਈ ਵੀ ਉਤਸ਼ਾਹ ਵਿਖਾਇਆ। ਇਸ ਮੌਕੇ ਸਕੂਲ ਦੇ ਇਹਨਾਂ ਕੈਡਟਾਂ ਵੱਲੋਂ ‘ਨਸ਼ਾ ਵਿਰੋਧੀ ਮੁਹਿੰਮ’ ਤਹਿਤ ਨਸ਼ਿਆਂ ਖਿਲਾਫ ਵੱਖ ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ ਅਤੇ ਬਾਕੀ ਵਿਦਿਆਰਥੀਆਂ ਨੂੰ ਇਹਨਾਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਵੀ ਕਰਵਾਇਆ ਗਿਆ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਕੈਡਿਟਾਂ ਨੇ ਇਹ ਪ੍ਰਣ ਲਿਆ ਕਿ ਉਹ ਜ਼ਿੰਦਗੀ ਵਿੱਚ ਕਦੇ ਵੀ ਅਜਿਹੀਆਂ ਵਸਤਾਂ ਦਾ ਸੇਵਨ ਨਹੀਂ ਕਰਨਗੇ ਅਤੇ ਨਾ ਹੀ ਆਪਣੇ ਆਸ-ਪਾਸ ਕਿਸੇ ਨੂੰ ਅਜਿਹਾ ਕਰਨ ਦੇਣਗੇ।ਇੱਥੇ ਹੀ ਜ਼ਿਕਰਯੋਗ ਹੈ ਕਿ ਸਿਲਵਰ ਓਕਸ ਸਕੂਲ ਦੇ ਪਿਛਲੇ ਸਾਲ ਦੇ ਨੌ ਵਿੱਚੋਂ ਅੱਠ ਕੈਡਟਾਂ ਨੇ ‘ਏ’ ਸਰਟੀਫਕੇਟ ਇਮਤਿਹਾਨ ਵਿੱਚੋਂ ‘ਏ’ ਗ੍ਰੇਡ ਹਾਸਲ ਕੀਤਾ ਹੈ। ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪ੍ਰਿੰਸੀਪਲ ਮੈਡਮ ਨੀਤੂ ਅਰੋੜਾ ਦੁਆਰਾ ਐਨਸੀਸੀ ਕੈਡਟਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ। ਇਸ ਦੇ ਨਾਲ ਹੀ ਇਹ ਇੱਕ ਰੋਜ਼ਾ ਐਨਸੀਸੀ ਟ੍ਰੇਨਿੰਗ ਸੈਸ਼ਨ ਯਾਦਗਾਰ ਹੋ ਨਿਬੜਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜ਼ਿੰਦਗੀ ਨੂੰ ਬਿਹਤਰ ਤਰੀਕੇ ਜਿਉਣ ਲਈ ਕਿਤਾਬਾਂ ਪੜ੍ਹਨਾ ਬਹੁਤ ਜ਼ਰੂਰੀ : ਡੀ.ਸੀ. ਮਾਨਸਾ ਕੁਲਵੰਤ ਸਿੰਘ

0

👉‘ਲਾਇਬ੍ਰੇਰੀ ਮੈਨੇਜ਼ਮੈਂਟ’ ਸਿਖਲਾਈ ਪ੍ਰੋਗਰਾਮ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Bathinda News:ਪ੍ਰਮਾਤਮਾ ਵਲੋਂ ਬਖਸ਼ੀ ਇਸ ਜ਼ਿੰਦਗੀ ਨੂੰ ਹੋਰ ਬਿਹਤਰ ਤਰੀਕੇ ਨਾਲ ਜਿਉਣ ਲਈ ਚੰਗੀਆਂ ਕਿਤਾਬਾਂ ਦਾ ਪੜ੍ਹਨਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ. ਕੁਲਵੰਤ ਸਿੰਘ ਨੇ ਮੈਗਸੀਪਾ ਵਲੋਂ ਕਰਵਾਏ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ‘ਲਾਇਬ੍ਰੇਰੀ ਮੈਨੇਜ਼ਮੈਂਟ’ ‘ਚ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ. ਕੁਲਵੰਤ ਸਿੰਘ ਨੇ ਸਮੂਹ ਹਾਜ਼ਰੀਨ ਨਾਲ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਤਾਬਾਂ ਪੜ੍ਹਨ ਦੇ ਨਾਲ-ਨਾਲ ਕੁਦਰਤ ਨਾਲ ਜੁੜਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਉਨ੍ਹਾਂ ਕਿਹਾ ਕਿ ਹਰ ਸਮੇਂ ਸਾਨੂੰ ਕਿਤਾਬਾਂ ‘ਚੋਂ ਕੁਝ ਨਾ ਕੁਝ ਨਵਾਂ ਸਿੱਖਣ ਨੂੰ ਮਿਲਦਾ ਹੀ ਰਹਿੰਦਾ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਸ. ਕੁਲਵੰਤ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਲਾਇਬ੍ਰੇਰੀਅਨਾਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ ‘ਚ ਜ਼ਰੂਰ ਲੈ ਕੇ ਜਾਓ ਇਸ ਨਾਲ ਜਿਥੇ ਉਨ੍ਹਾਂ ਦੀ ਮਾਨਸਿਕਤਾ ‘ਚ ਉਜਾਗਰਾਤਾ ਆਵੇਗੀ ਉਥੇ ਹੀ ਉਨ੍ਹਾਂ ਦੀ ਬੌਧਿਕਤਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਖਲਾਈ ਟ੍ਰੇਨਰਾਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਚੰਗੀਆਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਇਸ ਮੌਕੇ ਖੇਤਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਸ਼੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ 7 ਜ਼ਿਲ੍ਹਿਆਂ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਲਾਇਬ੍ਰੇਰੀਅਨਾਂ ਵਲੋਂ ਸਮੂਲੀਅਤ ਕੀਤੀ ਗਈ। ਇਸ ਦੌਰਾਨ ਸਿਖਲਾਈ ਟ੍ਰੇਨਰਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।ਇਸ ਦੌਰਾਨ ਆਰਪੀਸੀ ਮੈਗਸੀਪਾ ਰੀਜਨਲ ਸੈਂਟਰ ਬਠਿੰਡਾ ਸ੍ਰੀ ਮਨਦੀਪ ਸਿੰਘ, ਕੋਰਸ ਕੋਆਰਡੀਨੇਟਰ ਸ੍ਰੀ ਮਲਕੀਤ ਸਿੰਘ ਸਹਾਇਕ ਲਾਇਬ੍ਰੇਰੀਅਨ, ਮੁੱਖ ਦਫਤਰ ਚੰਡੀਗੜ੍ਹ ਤੋਂ ਪ੍ਰੋਜੈਕਟ ਐਸੋਸੀਏਟ ਮੈਗਸੀਪਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ‘ਚ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ: ਜ਼ਿਲ੍ਹਾ ਮੈਜਿਸਟ੍ਰੇਟ

0

Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਸੈਕਸ਼ਨ 8 (1) ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ।ਜਾਰੀ ਹੁਕਮ ਅਨੁਸਾਰ ਐਮਐਸ ਵੀਜ਼ਾ ਗੁਰੂ ਇੰਟਰਨੈਸ਼ਨਲ ਡਾ. ਮਹੇਸ਼ਵਰੀ ਰੋਡ ਨੇੜੇ 100 ਫੁੱਟ ਰੋਡ ਬਠਿੰਡਾ ਦੇ ਨਾਮ ‘ਤੇ ਸ਼੍ਰੀ ਮਨਰਾਜ ਸਿੰਘ ਬਰਾੜ ਵਾਸੀ ਛੱਤੇਆਣਾ (ਸ਼੍ਰੀ ਮੁਕਤਸਰ ਸਾਹਿਬ), ਐਮਐਸ ਐਵਰੀ ਸ਼ਲਿਊਸ਼ਨ ਇੰਮੀਗ੍ਰੇਸ਼ਨ ਤੇ ਕੰਸਲਟੈਂਸੀ ਮੇਨ ਅਜੀਤ ਰੋਡ ਨੇੜੇ ਘੋੜਾ ਚੌਂਕ ਸਾਹਮਣੇ 24-ਬੀ ਗਲੀ ਬਠਿੰਡਾ ਦੇ ਨਾਮ ਤੇ ਸ਼੍ਰੀ ਗੁਰਪ੍ਰੀਤ ਸਿੰਘ ਪੁੱਤਰ ਸਿੰਦਰ ਸਿੰਘ ਵਾਸੀ ਦਿਆਲਪੁਰਾ ਮਿਰਜ਼ਾ (ਬਠਿੰਡਾ) ਐਮਐਸ ਬੈਸਟ ਵੀਜ਼ਨ ਓਵਰਸੀਸਜ਼ ਐਜੂਕੇਸ਼ਨ ਕੰਸਲਟੈਂਸੀ 100 ਫੁੱਟ ਰੋਡ ਨੇੜੇ ਮਹੇਸ਼ਵਰੀ ਚੌਂਕ ਬਠਿੰਡਾ ਦੇ ਸ਼੍ਰੀ ਰਣਜੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਹਿਮਣ ਕੌਰ ਸਿੰਘ (ਬਠਿੰਡਾ) ਦਾ ਲਾਇਸੰਸ ਰੱਦ ਕੀਤਾ ਗਿਆ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਇਸੇ ਤਰ੍ਹਾਂ ਐਮਐਸ ਬਿੱਗ ਥਿੰਕ ਆਈਲੈਟਸ ਸੈਂਟਰ ਅਜੀਤ ਰੋਡ ਗਲੀ ਨੰਬਰ 2 ਸਾਹਮਣੇ ਫੌਜੀ ਚੌਂਕ ਮਨਜੀਤ ਸਿੰਘ ਪੁੱਤਰ ਸ਼੍ਰੀ ਲਾਭ ਸਿੰਘ ਵਾਸੀ ਦੱਲ ਸਿੰਘ (ਫਰੀਦਕੋਟ) ਅਤੇ ਐਮਐਸ ਚਾਕਨ ਡਸਟਰ ਇੰਮੀਗ੍ਰੇਸ਼ਨ ਸਰਵਿਸਜ਼ ਪਹਿਲੀ ਮੰਜ਼ਿਲ, ਨੇੜੇ ਗਲੀ ਨੰਬਰ 19 (ਬਠਿੰਡਾ) ਦਾ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ ਗਿਆ।ਹੁਕਮ ਅਨੁਸਾਰ ਫਰਮ ਜਾਂ ਸਬੰਧਤ ਖਿਲਾਫ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਖੁਦ ਇਸ ਦਾ ਜਿੰਮੇਵਾਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਵਧੀਕ ਡਿਪਟੀ ਕਮਿਸ਼ਨਰ (ਜਨਰਲ)

0

👉ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ 15 ਅਗਸਤ 2025 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 11 ਅਗਸਤ ਨੂੰ ਰਿਹਰਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਲਸਲ ਹੋਵੇਗੀ।

ਇਹ ਵੀ ਪੜ੍ਹੋ  ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

ਇਸ ਮੌਕੇ ਮੁੱਖ ਮੰਤਰੀ ਖੇਤਰੀ ਅਫਸਰ ਮੈਡਮ ਹਰਸ਼ਿਤ ਸ਼ਰਮਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ ਹਾਜ਼ਰ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ‘ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀ ਡਿਊਟੀਆਂ ਪੂਰੀ ਤਨਦੇਹੀ ਤੇ ਆਪਸੀ ਤਾਲਮੇਲ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਿਹਰਸਲ ਤੇ ਸਮਾਗਮ ਵਾਲੇ ਦਿਨ ਮੁੱਢਲੀ ਸਹਾਇਤਾ ਕਿੱਟਾਂ, ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ‘ਚ ਪ੍ਰਮੁੱਖ ਵੱਖ-ਵੱਖ ਸਥਾਨਾਂ ‘ਤੇ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ, ਸਟੇਡੀਅਮ ਦੇ ਅੰਦਰ ਤੇ ਬਾਹਰ ਸਾਫ਼-ਸਫ਼ਾਈ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਨਿੰਦਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

0

👉ਕੌਮਾਂਤਰੀ ਪੱਧਰ ਦੀ ਦਰਜ਼ਾਬੰਦੀ ‘ਚ ਸ਼ਾਮਲ ਹੋਣ ਵਾਲੀ ਭਾਰਤ ਦੀ ਬਣੀ ਪਹਿਲੀ ਯੂਨੀਵਰਸਿਟੀ
Ludhiana News: PAU ਨੇ ਦੁਨੀਆ ਦੀਆਂ ਚੋਟੀ ਦੀਆਂ 100 ਖੇਤੀਬਾੜੀ ਸੰਸਥਾਵਾਂ ਦੀ ਤਾਜ਼ਾ ਜਾਰੀ ਐਜੂਰੈਂਕ 2025 ਸੂਚੀ ਵਿੱਚ ਖੇਤੀਬਾੜੀ ਵਿਗਿਆਨ ਵਿੱਚ 93ਵਾਂ ਸਥਾਨ ਪ੍ਰਾਪਤ ਕਰਕੇ ਸੰਸਾਰ ਪੱਧਰ ਤੇ ਵਡੇਰਾ ਸਨਮਾਨ ਹਾਸਿਲ ਕੀਤਾ ਹੈ। ਦੁਨੀਆ ਭਰ ਦੀਆਂ 4407 ਸੰਸਥਾਵਾਂ ਵਿੱਚੋਂ ਪੀ ਏ ਯੂ ਭਾਰਤ ਦੀ ਇਕਲੌਤੀ ਰਾਜ ਖੇਤੀਬਾੜੀ ਯੂਨੀਵਰਸਿਟੀ ਹੈ ਜੋ ਇਸ ਉੱਚ ਸੂਚੀ ਵਿੱਚ ਸ਼ਾਮਲ ਹੈ। ਇਹ ਦਰਜਾਬੰਦੀ ਪੀ ਏ ਯੂ ਦੀ ਉੱਚਤਾ ਅਤੇ ਮਿਆਰ ਨੂੰ ਇਕ ਵਾਰ ਫਿਰ ਸਾਬਿਤ ਕਰਦੀ ਹੈ।ਜ਼ਿਕਰਯੋਗ ਹੈ ਕਿ ਐਜੂਰੈਂਕ ਇੱਕ ਸੁਤੰਤਰ ਗਲੋਬਲ ਰੈਂਕਿੰਗ ਪਲੇਟਫਾਰਮ ਹੈ ਜੋ ਖੇਤੀ ਖੋਜ ਦੀ ਵਿਹਾਰਕਤਾ ਅਤੇ ਅਕਾਦਮਿਕ ਪ੍ਰਭਾਵ ਵਰਗੇ ਮਾਪਦੰਡਾਂ ਦੇ ਅਧਾਰ ਤੇ 14,000 ਤੋਂ ਵੱਧ ਸੰਸਥਾਵਾਂ ਦਾ ਮੁਲਾਂਕਣ ਕਰਦਾ ਹੈ। ਪੀ ਏ ਯੂ ਦਾ ਸਿਖਰਲੀਆਂ 100 ਸੰਸਥਾਵਾਂ ਵਿੱਚ ਸ਼ਾਮਿਲ ਹੋਣਾ ਵਿਸ਼ਵ ਪੱਧਰ ਤੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿੱਚ ਇਸ ਯੂਨੀਵਰਸਿਟੀ ਦੇ ਵਧ ਰਹੇ ਪ੍ਰਭਾਵ ਦਾ ਸੂਚਕ ਹੈ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਧਿਆਨ ਰਹੇ ਕਿ ਏਸ਼ੀਆ ਤੋਂ ਸਿਰਫ਼ 22 ਸੰਸਥਾਵਾਂ ਨੇ ਖੇਤੀਬਾੜੀ ਵਿਗਿਆਨ ਵਿੱਚ ਵਿਸ਼ਵ ਪੱਧਰੀ ਚੋਟੀ ਦੇ 100 ਵਿੱਚ ਜਗ੍ਹਾ ਬਣਾਈ। ਇਹਨਾਂ ਵਿੱਚੋਂ ਤੇਰਾਂ ਚੀਨ ਤੋਂ ਹਨ, ਦੋ ਜਾਪਾਨ ਤੋਂ ਅਤੇ ਇਜ਼ਰਾਈਲ, ਸਿੰਗਾਪੁਰ, ਮਲੇਸ਼ੀਆ, ਇੰਡੋਨੇਸ਼ੀਆ, ਪਾਕਿਸਤਾਨ ਅਤੇ ਭਾਰਤ ਤੋਂ ਇੱਕ-ਇੱਕ ਸੰਸਥਾ ਸ਼ਾਮਿਲ ਹੈ। ਭਾਰਤ ਦੀ ਨੁਮਾਇੰਦਗੀ ਇਸ ਸ਼੍ਰੇਣੀ ਵਿੱਚ ਸਿਰਫ਼ ਦੋ ਖੇਤੀਬਾੜੀ ਸੰਸਥਾਵਾਂ ਦੁਆਰਾ ਕੀਤੀ ਗਈ। ਇਨ੍ਹਾਂ ਵਿਚ ਭਾਰਤੀ ਖੇਤੀਬਾੜੀ ਖੋਜ ਸੰਸਥਾ ਨਵੀਂ ਦਿੱਲੀ, 47ਵੇਂ ਸਥਾਨ ‘ਤੇ ਅਤੇ ਪੀ ਏ ਯੂ 93ਵੇਂ ਸਥਾਨ ‘ਤੇ ਰਹੇ। ਜਦੋਂ ਕਿ ਭਾਰਤੀ ਖੇਤੀ ਖੋਜ ਸੰਸਥਾ ਬਾਰੇ ਦੱਸਣਯੋਗ ਹੈ ਕਿ ਇਹ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਅਧੀਨ ਇੱਕ ਰਾਸ਼ਟਰੀ ਸੰਸਥਾ ਹੈ। ਇਸ ਲਿਹਾਜ਼ ਨਾਲ ਪੀ ਏ ਯੂ ਵਿਸ਼ਵ ਪੱਧਰ ਤੇ ਇਸ ਮਾਨਤਾ ਨੂੰ ਪ੍ਰਾਪਤ ਕਰਨ ਵਾਲੀ ਇਕਲੌਤੀ ਰਾਜ ਖੇਤੀਬਾੜੀ ਯੂਨੀਵਰਸਿਟੀ ਹੈ। ਯੂਨੀਵਰਸਿਟੀ ਨੂੰ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਐੱਨ ਆਈ ਆਰ ਐੱਫ) ਦੁਆਰਾ ਲਗਾਤਾਰ ਦੋ ਸਾਲਾਂ, 2023 ਅਤੇ 2024 ਲਈ ਭਾਰਤ ਦੀਆਂ ਸਾਰੀਆਂ ਰਾਜ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਸਿਖਰਲਾ ਦਰਜਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ  ਮੁਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੇ ਦਾਖਲੇ ਉਪਰ ਲੱਗ ਸਕਦੀ ਹੈ ਪਾਬੰਦੀ,ਪ੍ਰਸ਼ਾਸਨ ਕਰ ਰਿਹਾ ਵਿਚਾਰਾਂ

ਪੀਏਯੂ ਦੇ ਵਾਈਸ-ਚਾਂਸਲਰ, ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਅੰਤਰਰਾਸ਼ਟਰੀ ਦਰਜਾਬੰਦੀ ਪੀਏਯੂ ਦੀ ਖੋਜ, ਅਕਾਦਮਿਕ ਅਤੇ ਪਸਾਰ ਕਾਰਜਾਂ ਲਈ ਵਚਨਬੱਧਤਾ, ਵਿਗਿਆਨਕ ਪਹੁੰਚ ਅਤੇ ਅਣਥੱਕ ਮਿਹਨਤ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਵਿਸ਼ਵਵਿਆਪੀ ਮਾਨਤਾ ਨਾ ਸਿਰਫ਼ ਯੂਨੀਵਰਸਿਟੀ ਲਈ ਇੱਕ ਮੀਲ ਪੱਥਰ ਹੈ, ਸਗੋਂ ਰਾਸ਼ਟਰੀ ਪੱਧਰ ਤੇ ਮਾਣ ਦਾ ਇੱਕ ਪਲ ਵੀ ਹੈ।1962 ਵਿੱਚ ਸਥਾਪਿਤ ਹੋਈ ਪੀ ਏ ਯੂ ਭਾਰਤ ਨੇ ਖੇਤੀਬਾੜੀ ਵਿਚ ਗੁਣਾਤਮਕ ਯੋਗਦਾਨ ਪਾ ਕੇ ਹਰੀ ਕ੍ਰਾਂਤੀ ਦੇ ਰੂਪ ਵਿਚ ਦੇਸ਼ ਦੇ ਭੋਜਨ ਸੁਰੱਖਿਆ ਦ੍ਰਿਸ਼ਟੀਕੋਣ ਨੂੰ ਆਕਾਰ ਦਿੱਤਾ ਹੈ। ਮੌਜੂਦਾ ਸਮੇਂ ਪੀ ਏ ਯੂ ਵਿਚ ਵਾਤਾਵਰਨ ਪੱਖੀ ਅਤੇ ਟਿਕਾਊ ਖੇਤੀਬਾੜੀ ਅਤੇ ਖੇਤੀਬਾੜੀ-ਭੋਜਨ ਖੇਤਰ ਲਈ ਸਮਰੱਥਾ ਨਿਰਮਾਣ ਵਿੱਚ ਨਵੀਨਤਾਵਾਂ ਦੇ ਖੇਤਰ ਵਿਚ ਕਾਰਜ ਜਾਰੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910445