Thursday, May 21, 2026
Home Blog Page 577

ਨਰਿੰਦਰ ਮੋਦੀ ਨੇ ਬਣਾਇਆ ਨਵਾਂ ਰਿਕਾਰਡ, ਇੰਦਰਾ ਗਾਂਧੀ ਨੂੰ ਪਿੱਛੇ ਛੱਡ ਦੂਜੇ ਲੰਮਾਂ ਸਮਾਂ ਕਾਰਜ਼ਕਾਲ ਵਾਲੇ ਪ੍ਰਧਾਨ ਮੰਤਰੀ ਬਣੇ

New Delhi News: ਦੇਸ਼ ਦੇ ਦੂਜੇ ਸਭ ਤੋਂ ਲੰਮੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਹੁਣ ਨਰਿੰਦਰ ਮੋਦੀ ਦੇ ਨਾਮ ਹੋ ਗਿਆ। ਉਨ੍ਹਾਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਪਿੱਛੇ ਛੱਡਦਿਆਂ ਇਹ ਸਥਾਨ ਹਾਸਲ ਕੀਤਾ ਹੈ। ਸ਼੍ਰੀ ਮੋਦੀ ਭਾਰਤ ਦੇ ਲਗਾਤਾਰ 4078 ਦਿਨ ਤੱਕ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਰਹਿਣ ਵਾਲੇ ਆਗੂ ਬਣ ਗਏ ਹਨ। ਜਦੋਂਕਿ ਇਸਤੋਂ ਪਹਿਲਾਂ ਇਹ ਰਿਕਾਰਡ ਸ਼੍ਰੀਮਤੀ ਗਾਂਧੀ ਦੇ ਨਾਮ ਸੀ, ਜਿਹੜੇ ਲਗਾਤਾਰ 4077 ਦਿਨ ਤੱਕ ਪ੍ਰਧਾਨ ਮੰਤਰੀ ਰਹੇ।

ਇਹ ਵੀ ਪੜ੍ਹੋ  ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

ਉਂਝ ਲਗਾਤਾਰ ਸਭ ਤੋਂ ਲੰਮਾ ਸਮਾਂ ਪ੍ਰਧਾਨ ਮੰਤਰੀ ਰਹਿਣ ਵਾਲੇ ਆਗੂ ਦਾ ਖਿਤਾਬ ਹਾਲੇ ਵੀ ਮਰਹੂਮ ਜਵਾਹਰ ਲਾਲ ਨਹਿਰੂ ਦੇ ਨਾਮ ਹੈ, ਜਿੰਨ੍ਹਾਂ ਦੇਸ ਉਪਰ ਲਗਾਤਾਰ 6130 ਰਾਜ਼ ਕੀਤਾ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੇ 26 ਮਈ 2014 ਨੂੰ ਉਨ੍ਹਾਂ ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕੀ ਸੀ ਤੇ ਉਸਤੋਂ ਬਾਅਦ ਉਹ ਲਗਾਤਾਰ ਹੁਣ ਤੱਕ ਪ੍ਰਧਾਨ ਮੰਤਰੀ ਚੱਲੇ ਆ ਰਹੇ ਹਨ। ਉਨ੍ਹਾਂ ਸਾਲ ਮਈ 2024 ਵਿਚ ਤੀਜ਼ੀ ਵਾਰ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸਹੁੰ ਚੁੱਕੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲਾਪਰਵਾਹੀ ਕਰਨ ਵਾਲੀ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਮੁਅੱਤਲ

0

Khana News: ਖੰਨਾ ਦੇ ਵਿਚ ਇੱਕ ਸਰਕਾਰੀ ਡਾਕਟਰ ਦੇ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਉਕਤ ਡਾਕਟਰ ਨੂੰ ਮੁਅੱਤਲ ਕਰ ਦਿੱਤਾ। ਦੋ ਦਿਨ ਪਹਿਲਾਂ ਇਸ ਸ਼ਹਿਰ ਦੇ ਸਿਵਲ ਹਸਪਤਾਲ ਵਿਚ ਡਿਲਵਰੀ ਕਰਵਾਉਣ ਆਈ ਇੱਕ ਮਹਿਲਾ ਦੇ ਲਗਾਤਾਰ ਦੋ ਘੰਟੇ ਤੱਕ ਖੱਜਲ-ਖੁਆਰ ਹੋਣ ਅਤੇ ਬਾਅਦ ਵਿਚ ਡਿਲਵਰੀ ਦੌਰਾਨ ਨਵਜੰਮੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਚਰਚਾ ਵਿਚ ਆਇਆ ਸੀ। ਉਕਤ ਸਮੇਂ ਗਾਇਨੋਲਿਜਟ ਡਾ ਕਵਿਤਾ ਸ਼ਰਮਾ ਦੀ ਡਿਊਟੀ ਸੀ ਪ੍ਰੰਤੂ ਉਹ ਗੈਰ-ਹਾਜ਼ਰ ਰਹੀ। ਜਿਸਦੇ ਕਾਰਨ ਦੋ ਘੰਟੇ ਬਾਅਦ ਖੁਦ ਐਸਐਮਓ ਡਾ ਮਨਿੰਦਰਜੀਤ ਸਿੰਘ ਨੇ ਖੁਦ ਆ ਕੇ ਹਸਪਤਾਲ ਵਿਚ ਦਰਦ ਨਾਲ ਕੁਰਾਹ ਰਹੀ ਔਰਤ ਦਾ ਖੁਦ ਅਪਰੇਸ਼ਨ ਕਰਦਿਆਂ ਜਣੇਪਾ ਕਰਵਾਇਆ ਸੀ।

ਇਹ ਵੀ ਪੜ੍ਹੋ  ਮੁਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੇ ਦਾਖਲੇ ਉਪਰ ਲੱਗ ਸਕਦੀ ਹੈ ਪਾਬੰਦੀ,ਪ੍ਰਸ਼ਾਸਨ ਕਰ ਰਿਹਾ ਵਿਚਾਰਾਂ

ਹਾਲਾਂਕਿ ਔਰਤ ਦੀ ਹਾਲਾਤ ਠੀਕ ਹੈ ਪ੍ਰੰਤੁ ਨਵਜੰਮੀ ਬੱਚੀ ਦੀ ਹਾਲਾਤ ਗੰਭੀਰ ਹੋਣ ਕਾਰਨ ਪਹਿਲਾਂ ਪਟਿਆਲਾ ਅਤੇ ਮੁੜ ਚੰਡੀਗੜ੍ਹ ਹਸਪਤਾਲ ਵਿਚ ਰੈਫ਼ਰ ਕੀਤਾ ਸੀ ਪ੍ਰੰਤੂ ਉਸਦੀ ਮੌਤ ਹੋ ਗਈ ਸੀ। ਜਿਸਤੋਂ ਬਾਅਦ ਭੜਕੇ ਪ੍ਰਵਾਰ ਨੇ ਜਿੰਮੇਵਾਰ ਡਾਕਟਰਾਂ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਸੀ। ਸਰਕਾਰ ਵੱਲੋਂ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਸਨ। ਇਸ ਦੌਰਾਨ ਅੱਜ ਖੁਦ ਸਿਹਤ ਮੰਤਰੀ ਡਾ ਬਲਵੀਰ ਸਿੰਘ ਉਕਤ ਹਸਪਤਾਲ ਪੁੱਜੇ ਤੇ ਡਾਕਟਰ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਤੇ ਵਿਭਾਗੀ ਜਾਂਚ ਤੋਂ ਬਾਅਦ ਅਗਲੇ ਐਕਸ਼ਨ ਦੀ ਗੱਲ ਕਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਵਾਰਾ ਕੁੱਤੇ ਦੇ ਵੱਢਣ ਤੋਂ ਪੀੜ੍ਹਤ ਨੇ ਨਗਰ ਨਿਗਮ ਤੋਂ ਮੰਗਿਆ ਮੁਆਵਜ਼ਾ

0

Bathinda News: ਸਥਾਨਕ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਤਾਜ਼ਾ ਵਾਪਰੀ ਘਟਨਾ ਵਿਚ ਕੁੱਤੇ ਦੇ ਵੱਢਣ ਦਾ ਸ਼ਿਕਾਰ ਹੋ ਕੇ ਚੁੱਕੇ ਇੱਕ ਨੌਜਵਾਨ ਨੇ ਨਗਰ ਨਿਗਮ ਤੋਂ 10 ਹਜ਼ਾਰ ਰੁਪਏ ਦਾ ਮੁਆਵਜ਼ਾ ਮੰਗਿਆ ਹੈ। 22 ਜੁਲਾਈ ਨੂੰ ਵੀਰ ਕਲੌਨੀ ਦੇ ਵਿਚ ਦਿਨ-ਦਿਹਾੜੇ ਵਾਪਰੀ ਇਸ ਘਟਨਾ ਵਿਚ ਮੋਟਰਸਾਈਕਲ ‘ਤੇ ਜਾ ਰਹੇ ਰੋਹਿਤ ਗੋਇਲ ਨਾਂ ਦੇ ਇਸ ਨੌਜਵਾਨ ਨੂੰ ਅਵਾਰਾ ਕੁੱਤੇ ਨੇ ਵੱਢ ਖਾਧਾ ਸੀ।

ਇਹ ਵੀ ਪੜ੍ਹੋ ਮੁਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੇ ਦਾਖਲੇ ਉਪਰ ਲੱਗ ਸਕਦੀ ਹੈ ਪਾਬੰਦੀ,ਪ੍ਰਸ਼ਾਸਨ ਕਰ ਰਿਹਾ ਵਿਚਾਰਾਂ

ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸਲ ਮੀਡੀਆ ‘ਤੇ ਵਾਈਰਲ ਹੋਈ ਸੀ। ਜਿਸਦੇ ਚੱਲਦੇ ਨੌਜਵਾਨ ਨੇ ਨਗਰ ਨਿਗਮ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਅਵਾਰਾ ਕੁੱਤੇ ਵੱਲੋਂ ਇੱਕ ਵਾਰ ‘ਚੱਕ’ ਮਾਰਨ ‘ਤੇ 10 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਆਦੇਸ਼ ਦਿੱਤਾ ਹੋਇਆ ਹੈ। ਇਸਦੇ ਇਲਾਵਾ ਉਸਨੇ ਆਪਣੀ ਅਰਜ਼ੀ ਦੇ ਵਿਚ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ‘ਤੇ ਕਾਬੂ ਪਾਉਣ ਅਤੇ ਮੁਲਾਜਮਾਂ ਦੀ ਪੈਟਰੋਲਿੰਗ ਵਧਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਉਧਰ, ਸਮਾਜ ਸੇਵੀ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਬਹੁਤ ਵੱਡੀ ਸਮੱਸਿਆ ਹੈ,ਜਿਸਦੇ ਚੱਲਦੇ ਨਗਰ ਨਿਗਮ ਬਠਿੰਡਾ ਨੂੰ ਇਸ ਗੰਭੀਰ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਿਚ ਡਾਗ ਸ਼ੈਲਟਰ ਬਣਾਉਣ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਉੜੀਆ ਕਲੌਨੀ ‘ਚ ਵਾਟਰ ਕੂਲਰ ਅਤੇ ਆਰਓ ਸਿਸਟਮ ਲਗਾਇਆ

0

Bathinda News: ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੁਆਰਾ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਉੜੀਆ ਕਲੌਨੀ ਦੇ ਵਾਸੀਆਂ ਲਈ ਇਕ ਵਾਟਰ ਕੂਲਰ ਅਤੇ ਆਰ ਓ ਸਿਸਟਮ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਸੋਨੂ ਮਹੇਸ਼ਵਰੀ ਨੇ ਦਸਿਆ ਕਿ ਉੜੀਆ ਕਲੌਨੀ ਦੀਆਂ ਝੁੱਗੀਆਂ ਅਤੇ ਕੁਆਰਟਰਾਂ ਵਿੱਚ ਰਹਿਣ ਵਾਲੇ ਸੈਂਕੜੇ ਲੋਕਾਂ ਲਈ ਸਾਫ਼ ਅਤੇ ਠੰਡੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਸੀ, ਜਿਸਦੇ ਚੱਲਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਹ ਉੱਦਮ ਕੀਤਾ ਗਿਆ। ਉਨ੍ਹਾਂ ਦਸਿਆ ਕਿ ਇਸ ਵਾਟਰ ਕੂਲਰ ਅਤੇ ਆਰਓ ਸਿਸਟਮ ਦੀ ਪ੍ਰਤੀ ਘੰਟਾ 200 ਲੀਟਰ ਪਾਣੀ ਸਾਫ਼ ਅਤੇ ਠੰਡਾ ਕਰਨ ਦੀ ਸਮਰੱਥਾ ਹੈ, ਜਿਸਦੇ ਨਾਲ ਇੱਥੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਚੰਗੇ ਕੰਮ ਲਈ ਸਹਿਯੋਗ ਕਰਨ ਵਾਲੇ ਦਾਨੀਆਂ ਦਾ ਉਨ੍ਹਾਂ ਸੰਸਥਾ ਵੱਲੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁਧ’ ਗੋਨਿਆਣਾ ਪੁਲਿਸ ਵੱਲੋਂ ਹਜ਼ਾਰਾਂ ਨਸ਼ਿਆਂ ਦੇ ਕੈਪਸੂਲ ਸਹਿਤ ਇੱਕ ਗ੍ਰਿਫਤਾਰ

0

Bathinda News:ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਦੀ ਗੋਨਿਆਣਾ ਚੌਂਕੀ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸਦੇ ਕੋਲੋ ਇੱਕ ਹਜ਼ਾਰ ਨਸ਼ਿਆਂ ਦੇ ਕੈਪਸੂਲ ਬਰਾਮਦ ਕੀਤੇ ਹਨ। ਚੌਕੀ ਇੰਚਾਰਜ ਸਬ ਇੰਸਪੈਕਟਰ ਮੋਹਨ ਸਿੰਘ ਬੰਗੀ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਮੁਲਜਮ ਨਿਰਮਲ ਨਿੰਮਾ ਵਾਸੀ ਪ੍ਰੀਤ ਨਗਰ ਗੋਨਿਆਣਾ ਮੰਡੀ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮੁਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੇ ਦਾਖਲੇ ਉਪਰ ਲੱਗ ਸਕਦੀ ਹੈ ਪਾਬੰਦੀ,ਪ੍ਰਸ਼ਾਸਨ ਕਰ ਰਿਹਾ ਵਿਚਾਰਾਂ

ਜਿਸਦੇ ਕੋਲੋਂ ਇਕ ਹਜ਼ਾਰ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਹਨ। ਚੌਕੀ ਇੰਚਾਰਜ਼ ਮੁਤਾਬਕ ਮੁਲਜਮ ਸਿੰਗਨੈਚਰ ਕੈਪਸੂਲਾਂ ਨੂੰ ਅੱਗੇ ਵੇਚਣ ਲਈ ਲੈ ਕੇ ਜਾ ਰਿਹਾ ਸੀ। ਪਰੰਤੂ ਪੁਲਿਸ ਦੀ ਚੌਕਸੀ ਨੇ ਉਸਦੀ ਇਹ ਯੋਜਨਾ ਨਾਕਾਮ ਕਰ ਦਿੱਤੀ। ਉਧਰ, ਸੀਆਈਏ-2 ਦੀ ਟੀਮ ਨੇ ਵੀ 6000 ਨਸ਼ੀਲੀਆਂ ਗੋਲੀਆਂ ਸਹਿਤ ਹਰਿਆਣਾ ਦੇ ਡੱਬਵਾਲੀ ਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜਮ ਨਵੀਨ ਕੁਮਾਰ ਦੇ ਕੋਲੋਂ ਡੇਢ ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਕੈਨਾਲ ਕਲੌਨੀ ਥਾਣੇ ਵਿਚ ਪਰਚਾ ਦਰਜ਼ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਹਾਲੀ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਵਾਹਨਾਂ ਦੇ ਦਾਖਲੇ ਉਪਰ ਲੱਗ ਸਕਦੀ ਹੈ ਪਾਬੰਦੀ,ਪ੍ਰਸ਼ਾਸਨ ਕਰ ਰਿਹਾ ਵਿਚਾਰਾਂ

👉ਸ਼ਹਿਰੀ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ DC ਵੱਲੋਂ SSP ਤੇ MC Commissioner ਨਾਲ ਮੀਟਿੰਗ

Mohali News: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨਾਲ ਲੱਗਦੇ ਸ਼ਹਿਰ ਮੁਹਾਲੀ ਦੀਆਂ ਪ੍ਰਮੁੱਖ ਸੜਕਾਂ ‘ਤੇ ਆਗਾਮੀ ਦਿਨਾਂ ਵਿਚ ਭਾਰੀ ਵਾਹਨਾਂ ਦੇ ਚੱਲਣ ਉਪਰ ਪਾਬੰਦੀ ਲੱਗ ਸਕਦੀ ਹੈ। ਸ਼ਹਿਰ ਵਿਚ ਵਧਦੇ ਟ੍ਰੈਫ਼ਿਕ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵੀਰਵਾਰ ਨੂੰ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਅਤੇ ਐਮ.ਸੀ. ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨਾਲ ਇੱਕ ਉੱਚ ਪੱਧਰੀ ਮੀਟਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਮੀਟਿੰਗ ਦੌਰਾਨ ਕਿਹਾ ਗਿਆ ਕਿ ਮੁਹਾਲੀ ਪ੍ਰਸ਼ਾਸਨ ਸ਼ਹਿਰ ਦੀਆਂ ਸੜਕਾਂ ‘ਤੇ ‘ਪੀਕ ਆਵਰਸ’ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀਆਂ ਲਗਾਉਣ ‘ਤੇ ਸਰਗਰਮੀ ਨਾਲ ਵਿਚਾਰ ਕਰ ਰਿਹਾ ਹੈ, ਜਿਸ ਵਿੱਚ ਏਅਰਪੋਰਟ ਰੋਡ ‘ਤੇ ਟ੍ਰੈਫਿਕ ਭੀੜ ਨੂੰ ਘਟਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਮਿਸਾਲ ਦੇ ਤੌਰ ‘ਤੇ ਸਵੇਰੇ 8:00 ਵਜੇ ਤੋਂ ਸਵੇਰੇ 11:00 ਵਜੇ ਅਤੇ ਸ਼ਾਮ 5:00 ਵਜੇ ਤੋਂ ਸ਼ਾਮ 8:00 ਵਜੇ ਤੱਕ।ਡੀ.ਸੀ. ਨੇ ਇਸ ਪ੍ਰਸਤਾਵ ਨੂੰ ਰਸਮੀ ਰੂਪ ਦੇਣ ਲਈ ਜ਼ਿਲ੍ਹਾ ਪੁਲਿਸ ਅਤੇ ਹੋਰ ਵਿਭਾਗਾਂ ਤੋਂ ਵਿਸਤ੍ਰਿਤ ਜਾਣਕਾਰੀ ਮੰਗੀ।

ਇਹ ਵੀ ਪੜ੍ਹੋ Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਏਅਰਪੋਰਟ ਰੋਡ ‘ਤੇ ਆਵਾਜਾਈ ਦੇ ਪ੍ਰਵਾਹ ਨੂੰ ਸੁਚਾਰੂ ਬਣਾਉਣ ਲਈ ਆਈ ਆਈ ਐਸ ਈ ਆਰ ਨੇੜੇ ਅਸਥਾਈ ਰੂਪ ਵਿੱਚ ਸੜਕ ਨੂੰ ਆਰਜ਼ੀ ਤੌਰ ਤੇ ਵੰਡਣ ਦਾ ਪ੍ਰਸਤਾਵ ਰੱਖਿਆ।ਇੱਕ ਹੋਰ ਵੱਡੀ ਚਿੰਤਾ ਦਾ ਜ਼ਿਕਰ ਕਰਦੇ ਹੋਏ, ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਸ਼ਹਿਰ ਦੀਆਂ ਸੜਕਾਂ ‘ਤੇ ਅਵਾਰਾ ਅਤੇ ਦੁਧਾਰੂ ਪਸ਼ੂਆਂ ਦੀ ਵੱਧ ਰਹੀ ਮੌਜੂਦਗੀ ਨੂੰ ਉਜਾਗਰ ਕੀਤਾ।

ਇਹ ਵੀ ਪੜ੍ਹੋ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਵਿਚ ਦੋ ਹੋਰ ਪੰਜਾਬੀ ਨੌਜਵਾਨਾਂ ਦੀ ਹੋਈ ਮੌ+ਤ

ਮੀਟਿੰਗ ਵਿੱਚ ਏ ਡੀ ਸੀਜ਼ ਗੀਤਿਕਾ ਸਿੰਘ, ਅਨਮੋਲ ਸਿੰਘ ਧਾਲੀਵਾਲ ਅਤੇ ਸੋਨਮ ਚੌਧਰੀ, ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ, ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ, ਮਿਊਂਸੀਪਲ ਟਾਊਨ ਪਲੈਨਰ ਰਜਨੀਸ਼ ਵਧਵਾ, ਸਹਾਇਕ ਕਮਿਸ਼ਨਰ (ਐਮ ਸੀ ਮੋਹਾਲੀ) ਰੰਨਜੀਵ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਕਮਲਦੀਪ ਸਿੰਘ ਵੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

👉ਰੂਸ ਆਰਮੀ ਵਿੱਚ ਭਰਤੀ ਹੋਏ 12 ਭਾਰਤੀ ਅਜੇ ਵੀ ਲਾਪਤਾ
New Delhi News:ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵੱਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿੱਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿੱਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤੱਕ ਆਪਣੇ ਪਰਿਵਾਰਾਂ ਤੱਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿੱਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕੀ ਕਦਮ ਚੁੱਕ ਰਹੀ ਹੈ? ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ, ਉਨ੍ਹਾਂ ਦੀ ਦੇ ਯਾਤਰਾ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕਾਨੂੰਨੀ ਸਹਾਇਤਾਂ ਵਰਗੇ ਸੰਵੇਦਸ਼ੀਲ ਮਾਮਲੇ ਵਿੱਚ ਉਨ੍ਹਾਂ ਭਾਰਤੀਆਂ ਦੀ ਕਿਵੇਂ ਸਹਾਇਤਾ ਕੀਤੀ ਜਾ ਰਹੀ ਹੈ ?

ਇਹ ਵੀ ਪੜ੍ਹੋ Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਸੰਤ ਸੀਚੇਵਾਲ ਨੇ ਇਸ ਸਵਾਲ ਨੂੰ ਹੋਰ ਵਿਸਥਾਰ ਦਿੰਦਿਆ ਪੁੱਛਿਆ ਕਿ ਰੂਸ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਵਾਪਸੀ ਨੂੰ ਸੁਚਾਰੂ ਬਣਾਉਣ ਵਿੱਚ ਸਰਕਾਰ ਨੂੰ ਕਿਹੜੇ ਅੱੜਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਅਤੇ ਇਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਕੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ?ਮੌਨਸੂਨ ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਵੱਲੋਂ ਉਠਾਏ ਲਿਖਤੀ ਸਵਾਲ ਦਾ ਜਵਾਬ ਦਿੰਦਿਆ ਵਿਦੇਸ਼ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਰੂਸੀ ਹਥਿਆਰਬੰਦ ਸੈਨਾਵਾਂ ਵਿੱਚ 127 ਭਾਰਤੀ ਨਾਗਰਿਕ ਸਨ। ਉਨ੍ਹਾਂ ਵਿੱਚੋਂ 98 ਵਿਅਕਤੀ ਵਾਪਸ ਆ ਚੁੱਕੇ ਹਨ, ਉਨ੍ਹਾਂ ਦੱਸਿਆ ਕਿ 13 ਭਾਰਤੀ ਨਾਗਰਿਕ ਰੂਸੀ ਹਥਿਆਰਬੰਦ ਸੈਨਾਵਾਂ ਵਿੱਚ ਹਨ, ਜਿਨ੍ਹਾਂ ਵਿੱਚੋਂ 12 ਭਾਰਤੀਆਂ ਦੇ ਰੂਸੀ ਪੱਖ ਦੁਆਰਾ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਹੈ।ਵਿਦੇਸ਼ ਰਾਜ ਮੰਤਰੀ ਨੇ ਦੱਸਿਆ ਕਿ ਸਬੰਧਤ ਰੂਸੀ ਅਧਿਕਾਰੀਆਂ ਨੂੰ ਬਾਕੀ ਰਹਿੰਦੇ/ਲਾਪਤਾ ਵਿਅਕਤੀਆਂ ਬਾਰੇ ਅੱਪਡੇਟ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ, ਤੰਦਰੁਸਤੀ ਅਤੇ ਜਲਦੀ ਛੁੱਟੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ

ਰੂਸੀ ਹਥਿਆਰਬੰਦ ਸੈਨਾਵਾਂ ਵਿੱਚ ਜਿਨ੍ਹਾਂ ਭਾਰਤੀ ਨਾਗਰਿਕਾਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਰੂਸ ਵਿੱਚ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਉਨ੍ਹਾਂ ਦੀ ਭਾਰਤ ਵਾਪਸੀ ਵਿੱਚ ਸਹਾਇਤਾ ਕੀਤੀ, ਜਿਸ ਵਿੱਚ ਯਾਤਰਾ ਦਸਤਾਵੇਜਾਂ ਦੀ ਸਹੂਲਤ ਅਤੇ ਜਿੱਥੇ ਵੀ ਲੋੜ ਹੋਵੇ ਹਵਾਈ ਟਿਕਟਾਂ ਪ੍ਰਦਾਨ ਕਰਨਾ ਵੀ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਸਾਰੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਨ ਅਤੇ ਜਦੋਂ ਵੀ ਸਹਾਇਤਾ ਲਈ ਕੋਈ ਅਰਜ਼ੀ ਪ੍ਰਾਪਤ ਹੁੰਦੀ ਹੈ, ਤਾਂ ਉਸ`ਤੇ ਢੁਕਵੀ ਕਾਰਵਾਈ ਕੀਤੀ ਜਾਂਦੀ ਹੈ।ਕਰਯੋਗ ਹੈ ਕਿ ਬੀਤੇ ਸਮੇਂ ਵਿੱਚ ਸੰਤ ਸੀਚੇਵਾਲ ਨੇ ਦੋ ਪਰਿਵਾਰਾਂ ਦੇ ਮੈਂਬਰਾਂ ਨੂੰ ਮਾਸਕੋ ਜਾਣ ਦੀਆਂ ਟਿਕਟਾਂ ਕਰਵਾ ਕੇ ਦਿੱਤੀਆਂ ਸਨ ਜਿੰਨ੍ਹਾਂ ਦੇ ਪਰਵਿਾਰਕ ਮੈਂਬਰ ਰੂਸ ਦੀ ਫੌਜ ਵਿੱਚ ਭਰਤੀ ਹੋਏ ਸਨ। ਇੰਨ੍ਹਾਂ ਦੋ ਨੌਜਵਾਨਾਂ ਨੂੰ ਰੂਸ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਭਾਰਤੀ ਦੂਤਾਵਾਸ ਦੇ ਨਾਂਅ ਸੰਤ ਸੀਚੇਵਾਲ ਵੱਲੋਂ ਪੱਤਰ ਵੀ ਲਿਖਕੇ ਦਿੱਤਾ ਗਿਆ ਸੀ ਕਿ ਇੰਨ੍ਹਾਂ ਨੌਜਵਾਨਾਂ ਦੀ ਮੱਦਦ ਕੀਤੀ ਜਾਵੇ ਤਾਂ ਉਹ ਆਪਣਿਆਂ ਨੂੰ ਲੱਭ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ

0

👉ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ।

ਇਹ ਵੀ ਪੜ੍ਹੋ  Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਪਿਛਲੀਆਂ ਕਾਰਵਾਈਆਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਸਬੰਧ ਵਿੱਚ ਉਨ੍ਹਾਂ ਦੇ ਮੌਜੂਦਾ ਰੁਖ਼ ਦੇ ਬਿਲਕੁਲ ਉਲਟ ਹਨ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਐਸਏਐਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨ ਤਾਰਨ ਅਤੇ ਹੁਸ਼ਿਆਰਪੁਰ ਸਮੇਤ ਕਈ ਸ਼ਹਿਰਾਂ ਵਿੱਚ ਮਾਸਟਰ ਪਲਾਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਇਨ੍ਹਾਂ ਨੋਟੀਫਿਕੇਸ਼ਨਾਂ ਨੇ ਰਿਹਾਇਸ਼ੀ ਅਤੇ ਵਪਾਰਕ ਵਿਕਾਸ ਲਈ ਸੈਂਕੜੇ ਏਕੜ ਜ਼ਮੀਨ ਘੋਸ਼ਿਤ ਕੀਤੀ ਅਤੇ ਪ੍ਰਾਈਵੇਟ ਡਿਵੈਲਪਰਾਂ ਨੂੰ ਕਲੋਨੀਆਂ ਬਣਾਉਣ ਦੀ ਆਗਿਆ ਵੀ ਦਿੱਤੀ। ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਡਿਫਾਲਟਰ ਬਿਲਡਰਾਂ ਦੀ ਕੀਤੀ ਪੁਸ਼ਤਪਨਾਹੀ ਕਾਰਨ ਪੰਜਾਬ ਵਿੱਚ ਲਗਭਗ 20,000 ਏਕੜ ਰਕਬੇ ’ਤੇ ਗੈਰ-ਕਾਨੂੰਨੀ ਕਲੋਨੀਆਂ ਉਸਰ ਗਈਆਂਹਨ, ਜਿੱਥੇ ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਕਾਰਨ ਖਰੀਦਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਮੁਹਾਲੀ ਖੇਤਰ ਵਿੱਚ ਵਿਕਾਸ ਹੋਇਆ ਹੈ। 2009 ਤੋਂ 2021 ਤੱਕ, ਕਾਂਗਰਸ ਅਤੇ ਅਕਾਲੀ -ਭਾਜਪਾ ਸਰਕਾਰਾਂ ਨੇ ਮੁਹਾਲੀ ਵਿੱਚ 3735 ਏਕੜ ਜ਼ਮੀਨ ਐਕਵਾਇਰ ਕੀਤੀ ਸੀ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਸ੍ਰੀ ਅਰੋੜਾ ਨੇ ਪੁੱਛਿਆ ਕਿ ਜੇਕਰ ਮੁਹਾਲੀ ਯੋਜਨਾਬੱਧ ਵਿਕਾਸ ਅਤੇ ਅਤਿ-ਆਧੁਨਿਕ ਸਹੂਲਤਾਂ ਦਾ ਹੱਕਦਾਰ ਹੈ ਤਾਂ ਬਾਕੀ ਪੰਜਾਬ ਕਿਉਂ ਨਹੀਂ? ਹੁਸ਼ਿਆਰਪੁਰ, ਤਰਨਤਾਰਨ ਜਾਂ ਫਿਰੋਜ਼ਪੁਰ ਕਿਉਂ ਨਹੀਂ ?ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦੇ ਹੋਏ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਪਿਛਲੀਆਂ ਨੀਤੀਆਂ ਦੇ ਮੁਕਾਬਲੇ ਵਧੇਰੇ ਕਿਸਾਨ-ਪੱਖੀ ਅਤੇ ਲੋਕ-ਕੇਂਦ੍ਰਿਤ ਹੈ। ਹੁਣ ਜ਼ਮੀਨ ਦੀ ਖਰੀਦ-ਫ਼ਰੋਖ਼ਤ ’ਤੇ ਕੋਈ ਪਾਬੰਦੀ ਨਹੀਂ ਹੈ। ਕਿਸਾਨ ਆਪਣੀ ਜ਼ਮੀਨ ਖੁਦ ਡਿਵੈੱਲਪ ਕਰ ਸਕਦੇ ਹਨ ਜਾਂ ਸਰਕਾਰ ਜਾਂ ਪ੍ਰਾਈਵੇਟ ਡਿਵੈਲਪਰਾਂ ਨਾਲ ਭਾਈਵਾਲੀ ਕਰ ਸਕਦੇ ਹਨ, ਪਹਿਲੇ ਤਿੰਨ ਸਾਲਾਂ ਲਈ 50,000 ਰੁਪਏ ਮੁਆਵਜ਼ਾ ਅਤੇ ਜ਼ਮੀਨ ਗ੍ਰਹਿਣ ਤੋਂ ਬਾਅਦ 1 ਲੱਖ ਰੁਪਏ ਅਤੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੀ ਅਦਲਾ-ਬਦਲੀ ਦਾ ਵਿਕਲਪ ਵੀ ਨੀਤੀ ਵਿੱਚ ਉਪਲਬਧ ਹੈ।ਸ਼੍ਰੀ ਅਮਨ ਅਰੋੜਾ ਨੇ ਮੰਗ ਕੀਤੀ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਉਨ੍ਹਾਂ ਨੂੰ ਗੁੰਮਰਾਹ ਕਰਨ ਅਤੇ ਗੈਰ-ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਿਤ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਸਰਕਾਰ ਯੋਜਨਾਬੱਧ ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਅਤੇ ਸਵਾਰਥ ਤੋਂ ਪ੍ਰੇਰਿਤ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

0

👉ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ
Chandigarh News:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕੇ।ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸਮਾਜ ਦੇ ਹਰ ਵਰਗ ਨਾਲ ਸਿੱਧਾ ਜੁੜਿਆ ਹੋਇਆ ਹੈ, ਅਤੇ ਨਵੇਂ ਕਰਮਚਾਰੀ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਸਿਰਜਣ ਲਈ ਵਚਨਬੱਧ ਹੈ। ਹੁਣ ਤੱਕ 54,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਮੰਤਰੀ ਨੇ ਅੰਤ ਵਿੱਚ ਕਿਹਾ ਕਿ ਨਵੇਂ ਨਿਯੁਕਤ ਕਰਮਚਾਰੀ ਸਰਕਾਰੀ ਨੀਤੀਆਂ ਅਤੇ ਜ਼ਮੀਨੀ ਪੱਧਰ ਦੇ ਲਾਭਪਾਤਰੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਨਗੇ, ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਲਈ।

ਇਹ ਵੀ ਪੜ੍ਹੋ  Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਉਨ੍ਹਾਂ ਦੀ ਸਰਗਰਮ ਅਤੇ ਪ੍ਰਭਾਵਸ਼ਾਲੀ ਭਾਗੀਦਾਰੀ ਨਾਲ ਇਹ ਯਕੀਨੀ ਬਣੇਗਾ ਕਿ ਯੋਜਨਾਵਾਂ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚ ਸਕਣ। ਇਸ ਰਾਹੀਂ ਸੂਬੇ ਦੀ ਸਮਾਜਿਕ ਬਣਤਰ ਹੋਰ ਮਜ਼ਬੂਤ ਬਣੇਗੀ।ਇਸ ਮੌਕੇ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ.ਪੀ ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆ, ਜੁਆਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ, ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਨੂੰ ਵਿਭਾਗ ਦੀ ਸੇਵਾ ਨਿਭਾਉਣ ਲਈ ਪ੍ਰੇਰਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda ਦੀ ਗੋਲ ਡਿੱਗੀ ਕੋਲ ਪਾਣੀ ਵਾਲੀ ਟੈਕੀ ਹੇਠ ਦੁਕਾਨ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

0

Bathinda News: ਬਠਿੰਡਾ ਸ਼ਹਿਰ ਦੀ ਗੋਲ ਡਿੱਗੀ ਨਜਦੀਕ ਸਥਿਤ ਪਾਣੀ ਵਾਲੀ ਗੋਲ ਟੈਂਕੀ ਦੇ ਹੇਠਾਂ ਬਣੀ ਹੋਈ ਇੱਕ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੇਖਦੇ ਹੀ ਦੇਖਦੇ ਇਹ ਅੱਗ ਭਿਆਨਕ ਰੂਪ ਧਾਰਨ ਕਰ ਗਈ ਤੇ ਦੁਕਾਨ ਵਿਚ ਪਿਆ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ।

ਇਹ ਵੀ ਪੜ੍ਹੋ Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਘਟਨਾ ਦਾ ਪਤਾ ਚੱਲਦੇ ਹੀ ਬੇਸ਼ੱਕ ਫ਼ਰਲਾਂਗ ਦੀ ਵਿੱਥ ‘ਤੇ ਸਥਿਤ ਫ਼ਾਈਰ ਬ੍ਰਿਗੇਡ ਦੇ ਦਫ਼ਤਰ ਵਿਚੋਂ ਗੱਡੀਆਂ ਅੱਗ ਬੁਝਾਉਣ ਲਈ ਪੁੱਜ ਗਈ ਪ੍ਰੰਤੂ ਅੱਗ ‘ਤੇ ਕਾਬੂ ਪਾਉਣ ਤੱਕ ਕਾਫ਼ੀ ਨੁਕਸਾਨ ਹੋ ਗਿਆ। ਦਸਿਆ ਜਾ ਰਿਹਾ ਕਿ ਜਿਸ ਦੁਕਾਨ ਨੂੰ ਅੱਗ ਲੱਗੀ ਸੀ,ਉਹ ਅਟੈਚੀ, ਬੈਗਾਂ ਤੇ ਥੈਲਿਆਂ ਦੀ ਦੁਕਾਨ ਸੀ। ਫ਼ਿਲਹਾਲ ਪੁਲਿਸ ਤੇ ਸਿਵਲ ਪ੍ਰਸਾਸ਼ਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910454