Thursday, May 21, 2026
Home Blog Page 578

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

0

👉ਏਕੀਕ੍ਰਿਤ ਬਿਲਡਿੰਗ ਨਿਯਮਾਂ ਨਾਲ ਖਤਮ ਹੋਵੇਗੀ ਲਾਲ ਫੀਤਾਸ਼ਾਹੀ: ਹਰਦੀਪ ਮੁੰਡੀਆਂ
Chandigarh News:ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ।ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿੱਚ ਭਵਿੱਖ ਮੁਖੀ ਅਤੇ ਇਕਸਾਰ ਬਿਲਡਿੰਗ ਬਣਾਉਣ ਲਈ ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਵਾਸਤੇ ਲੋਕਾਂ ਦੇ ਸਲਾਹ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਸਲਾਹ-ਮਸ਼ਵਰੇ ਅਤੇ ਲੋਕਾਂ ਦੇ ਸੁਝਾਅ ਨਾਲ ਤਿਆਰ ਕੀਤਾ ਜਾ ਰਿਹਾ ਹੈ।ਸ. ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸੌਖੀ, ਆਸਾਨ ਅਤੇ ਪਾਰਦਰਸ਼ੀ ਸੇਵਾਵਾਂ ਦੇਣਾ ਮੁੱਖ ਏਜੰਡਾ ਹੈ।

ਇਹ ਵੀ ਪੜ੍ਹੋ  Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਲਡਿੰਗ ਬਾਇਲਾਜ਼ ਸਭ ਤੋਂ ਗੁੰਝਲਦਾਰ ਅਤੇ ਔਖਾ ਮਸਲਾ ਸੀ ਜਿਸ ਸਬੰਧੀ ਲੋਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਡਿਵੈਲਪਰਾਂ, ਆਰਕੀਟੈਕਟਾਂ, ਇੰਜੀਨੀਅਰਾਂ ਵਰਗੇ ਵੱਖ-ਵੱਖ ਭਾਈਵਾਲਾਂ ਨੂੰ ਬਾਇਲਾਜ਼ ਬਣਾਉਣ ਦੀ ਪ੍ਰੀਕਿਰਿਆ ਵਿੱਚ ਸ਼ਾਮਲ ਕਰਕੇ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਬਾਇਲਾਜ਼ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਨੂੰ ਪੂਰਾ ਕਰਦੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਬਿਲਡਿੰਗ ਬਾਇਲਾਜ਼ ਨੂੰ ਲਾਗੂ ਕਰਕੇ ਪੰਜਾਬ, ਸਰਲ ਬਿਲਡਿੰਗ ਬਾਇਲਾਜ਼ ਵਾਲਾ ਅਤੇ ਸੁਖਾਲਾ ਕਾਰੋਬਾਰ ਕਰਨ ਵਾਲਾ, ਟਿਕਾਊ ਸ਼ਹਿਰੀਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਦੇ ਮੰਤਵ ਬਾਰੇ ਗੱਲ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਪੰਜਾਬ ਵਿੱਚ ਸਾਰੀਆਂ ਵਿਕਾਸ ਅਥਾਰਟੀਆਂ ਅਤੇ ਕਾਰਪੋਰੇਸ਼ਨਾਂ ਵਿੱਚ ਬਿਲਡਿੰਗ ਬਾਇਲਾਜ਼ ਨੂੰ ਇਕਸਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਲੋਕਾਂ ਦੇ ਅਨੁਕੂਲ, ਸਮਝਣ ਵਿੱਚ ਆਸਾਨ ਅਤੇ ਪਾਲਣਾ ਕਰਨਯੋਗ ਬਣਾਇਆ ਗਿਆ ਹੈ।ਕੈਬਨਿਟ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਨਵੇਂ ਪੇਸ਼ ਕੀਤੇ ਗਏ ਬਾਇਲਾਜ਼ ਲਾਲ ਫੀਤਾਸ਼ਾਹੀ ਨੂੰ ਘਟਾਇਆ ਗਿਆ ਹੈ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਦੇ ਹੋਏ ਬੇਲੋੜੀਆਂ ਨੌਕਰਸ਼ਾਹੀ ਰੁਕਾਵਟਾਂ ਨੂੰ ਖਤਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਸਰਕਾਰੀ ਰਜਿੰਦਰਾ ਹਸਪਤਾਲ ‘ਚ ਪਿਛਲੀ ਦਿਨੀਂ ਹੋਏ ਲੜਾਈ ਝਗੜੇ ਦਾ ਸਿਹਤ ਮੰਤਰੀ ਨੇ ਲਿਆ ਗੰਭੀਰ ਨੋਟਿਸ

ਇਸੇ ਤਰ੍ਹਾਂ ਟਿਕਾਊ ਸ਼ਹਿਰੀਕਰਨ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਵਾਤਾਵਰਣ ਦੇ ਅਨੁਕੂਲ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਵਿਕਾਸ ਦੇ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਮਾਰਤ ਦੇ ਨਿਯਮਾਂ ਵਿੱਚ ਛੋਟ ਜਿਵੇਂ ਕਿ ਫਲੋਰ ਏਰੀਆ ਰੇਸ਼ੋ (ਐਫ.ਏ.ਆਰ) ਅਤੇ ਗਰਾਊਂਡ ਕਵਰੇਜ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਸਰੋਤਾਂ ‘ਤੇ ਆਧਾਰਤ ਗਰੀਨ ਬਿਲਡਿੰਗਾਂ ਬਣਾਉਣ ਵਾਲੇ ਡਿਵੈਲਪਰਾਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰੋਬਾਰ ਕਰਨ ਨੂੰ ਸੁਖਾਲਾ (ਈਜ਼ ਆਫ਼ ਡੂਇੰਗ ਬਿਜ਼ਨਸ) ਕਰਨ ਦੇ ਉਦੇਸ਼ ਤਹਿਤ ਤਿਆਰ ਕੀਤੇ ਸਰਲ ਨਿਯਮ ਅਤੇ ਸੁਚਾਰੂ ਪ੍ਰਕਿਰਿਆਵਾਂ ਨਿਵੇਸ਼ ਨੂੰ ਆਕਰਸ਼ਿਤ ਕਰਨਗੀਆਂ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨਗੀਆਂ।ਉਨ੍ਹਾਂ ਦੱਸਿਆ ਕਿ ਆਨਲਾਈਨ ਪੋਰਟਲ ਰਾਹੀਂ ਜਨਤਾ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ, ਜੋ ਸ਼ਿਕਾਇਤ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਟਿਕਾਊ ਸ਼ਹਿਰੀ ਵਿਕਾਸ ‘ਤੇ ਕੇਂਦਰਤ ਯੂਨੀਫਾਈਡ ਬਿਲਡਿੰਗ ਬਾਇਲਾਜ਼ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੇ, ਜੋ ਵਾਤਾਵਰਣ ‘ਤੇ ਸ਼ਹਿਰੀਕਰਨ ਦੇ ਪ੍ਰਭਾਵ ਨੂੰ ਘਟਾਉਣਗੇ।ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Bathinda police ਦੇ ਬਹਾਦਰ ਜਵਾਨਾਂ ਨਾਲ ਮੁਲਾਕਾਤ ਕਰਨਗੇ CM Bhagwant Mann

0

Bathinda News: ਬੀਤੇ ਕੱਲ ਸਵੇਰ ਸਮੇਂ ਸਰਹਿੰਦ ਨਹਿਰ ਵਿੱਚ ਇੱਕ ਕਾਰ ਡਿੱਗਣ ਕਾਰਨ ਨਹਿਰ ਵਿਚ ਡੁੱਬੇ ਇੱਕ ਹੀ ਪ੍ਰਵਾਰ ਦੇ 11 ਮੈਂਬਰਾਂ ਨੂੰ ਬਚਾਉਣ ਵਾਲੇ ਬਠਿੰਡਾ ਪੁਲਿਸ ਦੀ ਬਹਾਦਰ ਪੀਸੀਆਰ ਟੀਮ ਦੇ ਜਵਾਨਾਂ ਦੀ ਹੋਸਲਾ ਅਫ਼ਜਾਈ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ। ਸੂਚਨਾ ਮੁਤਾਬਕ ਮਾਮਲਾ ਮੀਡੀਆ ਵਿਚ ਹਾਈ ਲਾਈਟ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ ਤੇ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਰਾਹੀਂ ਇੰਨ੍ਹਾਂ ਨੂੰ ਭਲਕੇ ਆਪਣੀ ਰਿਹਾਇਸ਼ ਉਪਰ ਸੱਦਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ

ਜਿਕਰਯੋਗ ਹੈ ਕਿ ਅੱਜ ਵੀਰਵਾਰ ਨੂੰ ਵੀ ਡੀ.ਜੀ.ਪੀ. ਗੌਰਵ ਯਾਦਵ ਨੇ ਇਨ੍ਹਾਂ ਜਵਾਨਾਂ ਨੂੰ ਡਾਇਰੈਕਟਰ ਜਨਰਲ ਕਮੇੰਡੇਸ਼ਨ ਡਿਸਕ ਅਤੇ ₹25000 ਨਕਦ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ ਤੇ ਬਠਿੰਡਾ ਦੇ ਐਸਐਸਪੀ ਅਮਨੀਤ ਕੌਡਲ ਵੱਲੋਂ ਇੰਨ੍ਹਾਂ ਜਵਾਨਾਂ ਏ.ਐੱਸ.ਆਈ ਰਾਜਿੰਦਰ ਸਿੰਘ , ਏ.ਐੱਸ.ਆਈ ਨਰਿੰਦਰ ਸਿੰਘ, ਸੀ.ਸਿ. ਜਸਵੰਤ ਸਿੰਘ ਅਤੇ ਲੇਡੀ/ਸੀ. ਸਿ. ਹਰਪਾਲ ਕੌਰ ਨੂੰ ਆਪਣੇ ਦਫ਼ਤਰ ਬੁਲਾ ਕੇ ਇਹ ਸਨਮਾਨ ਦਿੱਤਾ ਸੀ। ਜਿਸਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਇਹਨਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਹਨਾਂ ਦੇ ਜਜ਼ਬੇ ਨੂੰ ਸਨਮਾਨਿਤ ਕਰਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਵਿਰੁੱਧ ਸੰਸਦ ਦੇ ਬਾਹਰ ਪ੍ਰਦਰਸ਼ਨ

👉ਕੇਂਦਰ ਸਰਕਾਰ ਨੂੰ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ
New Delhi News:ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਤੁਰੰਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਧਰਮਵੀਰ ਗਾਂਧੀ, ਮਨੀਸ਼ ਤਿਵਾੜੀ, ਕੁਮਾਰੀ ਸ਼ੈਲਜਾ, ਸ਼ੇਰ ਸਿੰਘ ਘੁਬਾਇਆ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।

ਇਹ ਵੀ ਪੜ੍ਹੋ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ

ਬਾਅਦ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਦੱਸਿਆ ਕਿ ਸ਼੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਜ਼ਿਕਰ ਕੀਤਾ ਕਿ ਜਦੋਂ ਕਿ ਪੰਜਾਬ ਸਰਕਾਰ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਪਰ ਬਾਅਦ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ ਉਹ ਧਮਕੀਆਂ ਦੇਣ ਵਾਲਿਆਂ ਵਿੱਚ ਸ਼ਾਮਲ ਹੀ ਨਹੀਂ ਹੈ।

ਇਹ ਵੀ ਪੜ੍ਹੋ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ਵਿਚ ਦੋ ਹੋਰ ਪੰਜਾਬੀ ਨੌਜਵਾਨਾਂ ਦੀ ਹੋਈ ਮੌ+ਤ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਧਮਕੀਆਂ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਇੱਕ ਕਿ ਉਹਨਾਂ ਨੂੰ ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਸਮਝਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਠਿੰਡਾ ਦੀ ਸਨਾਤਨ ਧਰਮ ਮਹਾਂਸਭਾ ਨੇ ਕਾਂਵੜੀਆਂ ਦਾ ਕੀਤਾ ਸਨਮਾਨ

Bathinda News: ਬਠਿੰਡਾ ਦੀ ਨਾਮਵਰ ਧਾਰਮਿਕ ਸੰਸਥਾ ਸਨਾਤਨ ਧਰਮ ਮਹਾਂਸਭਾ (ਰਜ਼ਿ) ਵੱਲੋਂ ਸਿਵ ਜੀ ਦੇ ਲਈ ਹਰਿਦੁਆਰ ਤੋਂ ਪਵਿੱਤਰ ਜਲ ਲੈ ਕੇ ਆਏ 25 ਕਾਂਵੜੀਆ ਦਾ ਵਿਸ਼ੇਸ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਿਵ ਮੰਦਿਰ ਮਹਿਣਾ ਚੌਕੇ ਵਿਖੇ ਸਾਵਣ ਮਹੀਨੇ ਦੀ ਸਿਵਰਾਤਰੀ ਵੀ ਧੂਮਧਾਮ ਨਾਲ ਮਨਾਈ ਗਈ।

ਇਹ ਵੀ ਪੜ੍ਹੋ ਪੁਲਿਸ ਤੇ ਸਿਹਤ ਵਿਭਾਗ ਵੱਲੋਂ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ

ਸਮਾਗਮ ਦੌਰਾਨ ਸਭਾ ਦੇ ਉੱਪ ਪ੍ਰਧਾਨ ਕੇ.ਕੇ.ਅਗਰਵਾਲ, ਜਨਰਲ ਸਕੱਤਰ ਐਡਵੋਕੇਟ ਅਨਿਲ ਗੁਪਤਾ, ਵਿਤ ਸਕੱਤਰ ਐਡਵੋਕੇਟ ਜਤਿੰਦਰ ਗੁਪਤਾ, ਐਡਮਿਨ ਸਕੱਤਰ ਵਿਸ਼ਵ ਮਿੱਤਰ ਬਾਂਸਲ ਤੋਂ ਇਲਾਵਾ ਪ੍ਰਚੀਨ ਸ਼ਿਵ ਮੰਦਰ ਦੇ ਪ੍ਰਧਾਨ ਅਰੁਣ ਮੰਗਲ ਅਤੇ ਸਕੱਤਰ ਤਰਸੇਮ ਬਾਂਸਲ ਵੀ ਵਿਸ਼ੇਸ ਤੌਰ ‘ਤੇ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ‘ਚ ਯੋਗਦਾਨ ਪਾਉਂਦਿਆਂ SBI ਨੇ CSR ਫੰਡ ਵਿਚੋਂ ਦਿੱਤੀਆਂ ਕਿੱਟਾਂ

0

Bathinda News: ਬਠਿੰਡਾ ਸਥਿਤ ਸਟੇਟ ਬੈਂਕ ਆਫ਼ ਇੰਡੀਆ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁਧ ’ ਮੁਹਿੰਮ ਵਿਚ ਯੋਗਦਾਨ ਪਾਉਂਦਿਆਂ ਆਪਣੇ CSR ਫੰਡ ਵਿਚੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ। ਸਟੇਟ ਬੈਂਕ ਆਫ਼ ਇੰਡੀਆ ਦੇ ਪ੍ਰਸ਼ਾਸਕੀ ਦਫ਼ਤਰ ਬਠਿੰਡਾ ਵਿਚ ਇਸ ਸਬੰਧੀ ਕੀਤੇ ਆਯੋਜਨ ਦੌਰਾਨ ਐਸਬੀਆਈ ਚੰਡੀਗੜ੍ਹ ਸਰਕਲ ਦੇ ਸੀਜੀਐਮ ਸ਼੍ਰੀ ਕ੍ਰਿਸ਼ਨ ਸ਼ਰਮਾ ਨੇ ਇਸ ਮੌਕੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ ।

ਇਹ ਵੀ ਪੜ੍ਹੋ ਈਜੀ ਰਜਿਸਟਰੀ; ਬਠਿੰਡਾ ‘ਚ ਹੁਣ ਤੱਕ ਹੋ ਚੁੱਕੀਆਂ ਹਨ 1534 ਰਜਿਸਟਰੀਆਂ

ਇਸ ਮੌਕੇ ਉਨ੍ਹਾਂ ਸੀਐਸਆਰ ਗਤੀਵਿਧੀ ਤਹਿਤ 40 ਖੇਡ ਕਿੱਟਾਂ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੂੰ ਸੌਂਪੀਆਂ। ਇੰਨ੍ਹਾਂ ਖੇਡ ਕਿੱਟਾਂ ਨੂੰ ਇੰਪਰੂਵਮੈਂਟ ਟਰੱਸਟ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਅਭਿਆਨ ਯੋਜਨਾ ਤਹਿਤ ਪੇਂਡੂ ਖੇਤਰਾਂ ਵਿੱਚ ਖੇਡ ਕਿੱਟਾਂ ਵੰਡੇਗਾ। ਇਸ ਮੌਕੇ ਡੀਜੀਐਮ ਬਠਿੰਡਾ ਅਭਿਸ਼ੇਕ ਕੁਮਾਰ ਸ਼ਰਮਾ ਅਤੇ ਰੀਜਨਲ ਮੈਨੇਜਰ ਰੀਜਨ-1 ਰੋਹਿਤ ਕੱਕੜ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਈਜੀ ਰਜਿਸਟਰੀ; ਬਠਿੰਡਾ ‘ਚ ਹੁਣ ਤੱਕ ਹੋ ਚੁੱਕੀਆਂ ਹਨ 1534 ਰਜਿਸਟਰੀਆਂ

0

👉ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਡਿਪਟੀ ਕਮਿਸ਼ਨਰ
Bathinda News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਈਜੀ ਰਜਿਸਟਰੀ ਦੀ ਪ੍ਰਕਿਰਿਆ ਤਹਿਤ ਜ਼ਿਲ੍ਹੇ ਅੰਦਰ ਪੈਂਦੀਆਂ 9 ਤਹਿਸੀਲ/ਸਬ ਤਹਿਸੀਲਾਂ ‘ਚ 8 ਜੁਲਾਈ ਤੋਂ ਲੈ ਕੇ ਹੁਣ ਤੱਕ ਕੁੱਲ 1534 ਰਜਿਸਟਰੀਆਂ ਹੋ ਚੁੱਕੀਆਂ ਹਨ। ਇੰਨ੍ਹਾਂ ਵਿਚ ਤਹਿਸੀਲ ਬਠਿੰਡਾ ‘ਚ 672, ਰਾਮਪੁਰਾ 210, ਮੌੜ 118, ਤਲਵੰਡੀ ਸਾਬੋ 217, ਗੋਨਿਆਣਾ 79, ਸੰਗਤ 47, ਭਗਤਾ ਭਾਈਕਾ 59, ਨਥਾਣਾ 67 ਅਤੇ ਸਬ ਤਹਿਸੀਲ ਬਾਂਲਿਆਵਾਲੀ ‘ਚ 65 ਈਜੀ ਰਜਿਸਟਰੀਆਂ ਹੋਈਆਂ ਹਨ।

ਇਹ ਵੀ ਪੜ੍ਹੋ  Canada ‘ਚ ਫੁੱਟਪਾਥ ‘ਤੇ ਗੱਡੀ ਚਲਾਉਣ ਵਾਲਾ ਪੰਜਾਬੀ ਬੁਰਾ ਫ਼ਸਿਆ,ਪਰਚਾ ਦਰਜ਼ ਤੇ ਲਾਇਸੰਸ ਮੁਅੱਤਲ,ਦੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆਂ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਈਜੀ ਰਜਿਸਟਰੀ ਨਾਲ ਜਿੱਥੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ ਉਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬਹੁਤ ਬੱਚਤ ਹੋ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟਰੀ ਸਬੰਧੀ ਉਸ ਤੋਂ ਬਾਅਦ 48 ਘੰਟੇ ਦੇ ਅੰਦਰ-ਅੰਦਰ ਸਬੰਧਤ ਵੱਲੋਂ ਆਨਲਾਈਨ ਦਸਤਾਵੇਜ਼ ਜਮ੍ਹਾਂ ਕੀਤੇ ਜਾਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜਮਾਂ ਦੀ ਕੀਤੀ ਸ਼ਲਾਘਾ

ਉਸ ਤੋਂ ਬਾਅਦ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਦਸਤਾਵੇਜ਼ਾਂ ਨੂੰ ਚੈਕ ਕਰੇਗਾ, ਜੇਕਰ ਦਸਤਾਵੇਜ਼ਾਂ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਹ ਸਬੰਧਤ ਨੂੰ ਆਨਲਾਈਨ ਹੀ ਦੱਸ ਦੇਵੇਗਾ ਤੇ ਸਬੰਧਤ ਵੱਲੋਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ, ਜੇਕਰ ਕੋਈ ਕਮੀ ਨਹੀਂ ਹੈ ਤਾਂ ਉਹ ਉਸ ਨੂੰ ਪ੍ਰਵਾਨ ਕਰ ਦੇਵੇਗਾ ਅਤੇ ਉਸ ਤੋਂ ਬਾਅਦ ਸਬੰਧਤ ਆਪਣਾ ਟੋਕਨ ਨੰਬਰ ਲੈ ਕੇ ਰਜਿਸਟਰੀ ਲਈ ਸਬ-ਰਜਿਸਟਰਾਰ ਦੇ ਕੋਲ ਜਾਵੇਗਾ। ਇਸ ਨਾਲ ਤਹਿਸੀਲ ਦਫ਼ਤਰ ਵਿਖੇ ਜਿਥੇ ਜ਼ਿਆਦਾ ਭੀੜ ਨਹੀਂ ਹੋਵੇਗੀ ਅਤੇ ਉਥੇ ਹੀ ਆਮ ਲੋਕਾਂ ਨੂੰ ਇਸ ਦੀ ਪੂਰਨ ਸੁਵਿਧਾ ਵੀ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਰਕਾਰੀ ਰਜਿੰਦਰਾ ਹਸਪਤਾਲ ‘ਚ ਪਿਛਲੀ ਦਿਨੀਂ ਹੋਏ ਲੜਾਈ ਝਗੜੇ ਦਾ ਸਿਹਤ ਮੰਤਰੀ ਨੇ ਲਿਆ ਗੰਭੀਰ ਨੋਟਿਸ

0

👉ਸਿਹਤ ਮੰਤਰੀ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ, ਮਰੀਜ਼ਾ ਤੋਂ ਲਈ ਫੀਡ ਬੈਕ
Patiala News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਤੇ ਓ.ਪੀ.ਡੀ. ‘ਚ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਹਸਪਤਾਲ ‘ਚ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਫੀਡ ਬੈਕ ਲਈ। ਇਸ ਮੌਕੇ ਉਨ੍ਹਾਂ ਪਿਛਲੇ ਦਿਨੀਂ ਹਸਪਤਾਲ ‘ਚ ਦਾਖਲ ਮਰੀਜ਼ ਨਾਲ ਬਾਹਰੀ ਲੋਕਾਂ ਵੱਲੋਂ ਕੀਤੇ ਝਗੜੇ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਸਖ਼ਤ ਸ਼ਬਦਾਂ ‘ਚ ਕਿਹਾ ਕਿ ਹਸਪਤਾਲ ‘ਚ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਏ ਝਗੜੇ ਦੇ ਦੋਸ਼ੀਆਂ ਨੂੰ ਹਸਪਤਾਲ ਤੇ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦਿਆਂ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਅੰਦਰ ਉੱਚੀ ਆਵਾਜ਼ ‘ਚ ਬੋਲਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ ਪਰ ਕੁਝ ਲੋਕਾਂ ਵੱਲੋਂ ਲੜਾਈ ਝਗੜਾ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਅਜਿਹੇ ਲੋਕ ਮਾਹੌਲ ਖ਼ਰਾਬ ਕਰਕੇ ਹਸਪਤਾਲ ਤੋਂ ਬਾਹਰ ਨਹੀਂ ਸਗੋਂ ਸਿੱਧੇ ਜੇਲ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਸਪਤਾਲ ‘ਚ ਆਪਣਾ ਇਲਾਜ ਕਰਵਾਉਣ ਲਈ ਆਓ, ਪਰ ਹਸਪਤਾਲ ਆਕੇ ਕਿਸੇ ਵੀ ਤਰ੍ਹਾਂ ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਸਮੇਤ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਪਾਸੋਂ ਹਸਪਤਾਲ ‘ਚ ਮਿਲੀ ਰਹੀਆਂ ਸਿਹਤ ਸਹੂਲਤਾਂ ਬਾਬਤ ਫੀਡ ਬੈਕ ਲੈਂਦਿਆਂ ਦੱਸਿਆ ਕਿ ਹਸਪਤਾਲ ‘ਚ ਦਾਖਲ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਤੋਂ ਹੀ ਦਿੱਤੀ ਜਾ ਰਹੀ ਹਨ ਤੇ ਜੇਕਰ ਕਿਸੇ ਨੂੰ ਕੋਈ ਦਵਾਈ ਬਾਹਰ ਤੋਂ ਲਿਆਉਣ ਲਈ ਕਹਿੰਦਾ ਹੈ ਤਾਂ ਇਸ ਦੀ ਸੂਚਨਾ ਮੈਡੀਕਲ ਸੁਪਰਡੈਂਟ ਜਾ ਫੇਰ ਸਿੱਧੇ ਤੌਰ ‘ਤੇ ਸਿਹਤ ਮੰਤਰੀ ਨੂੰ ਵੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜਮਾਂ ਦੀ ਕੀਤੀ ਸ਼ਲਾਘਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੇਵਾਵਾਂ ‘ਚ ਸੁਧਾਰ ਪਹਿਲੀ ਤਰਜੀਹ ਹੈ ਜਿਸ ਤਹਿਤ ਲੋਕਾਂ ਨੂੰ ਆਮ ਆਦਮੀ ਕਲੀਨਿਕ ਤੇ ਸਰਕਾਰੀ ਹਸਪਤਾਲਾਂ ਰਾਹੀਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਓ.ਪੀ.ਡੀ ਦਾ ਦੌਰਾ ਕਰਦਿਆਂ ਦੱਸਿਆ ਕਿ ਹੁਣ ਓ.ਪੀ.ਡੀ. ਦੀ ਰਜਿਸਟਰੇਸ਼ਨ ਲਈ ਕਾਊਂਟਰ ਦੇ ਨਾਲ ਨਾਲ ਟਾਈਮਰ ਲੱਗੇ ਹਨ ਤੇ ਮਰੀਜ਼ਾਂ ਦੇ ਬੈਠਣ ਲਈ ਕੁਰਸੀਆਂ, ਪੀਣ ਲਈ ਪਾਣੀ ਤੇ ਬਾਥਰੂਮ ਦੀ ਸਹੂਲਤ ਸਮੇਤ ਹੁਣ ਆਪਣੀ ਵਾਰੀ ਲਈ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ‘ਚ ਨਹੀਂ ਲੱਗਣਾ ਪੈਦਾ ਸਗੋਂ ਵਾਰੀ ਨਾਲ ਉਹ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸਰਕਾਰੀ ਰਜਿੰਦਰਾ ਹਸਪਤਾਲ ‘ਚ ਹੋਰ ਵੀ ਵੱਡੇ ਪੱਧਰ ‘ਤੇ ਸੁਧਾਰ ਕੀਤੇ ਜਾਣਗੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ

0

👉ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 ਰੁਪਏ-78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 ਰੁਪਏ-94,000 ਰੁਪਏ)
👉ਸਾਲਾਨਾ ਖਰਚੇ ਵਿੱਚ ਹੋਵੇਗਾ 33.22 ਕਰੋੜ ਰੁਪਏ ਦਾ ਵਾਧਾ: ਹਰਪਾਲ ਸਿੰਘ ਚੀਮਾ
Chandigarh News: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜਮਾਂ ਦੀ ਕੀਤੀ ਸ਼ਲਾਘਾ

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁਪਏ, ਦੂਜੇ ਸਾਲ ਵਿੱਚ 77,000 ਰੁਪਏ ਅਤੇ ਤੀਜੇ ਸਾਲ ਵਿੱਚ 78,000 ਰੁਪਏ ਹੋ ਜਾਣਗੇ। ਇਸੇ ਤਰ੍ਹਾਂ, ਸੀਨੀਅਰ ਰੈਜ਼ੀਡੈਂਟਾਂ ਨੂੰ ਉਨ੍ਹਾਂ ਦੇ ਮੌਜੂਦਾ 81,562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92,000 ਰੁਪਏ, ਦੂਜੇ ਸਾਲ ਵਿੱਚ 93,000 ਰੁਪਏ ਅਤੇ ਤੀਜੇ ਸਾਲ ਵਿੱਚ 94,000 ਰੁਪਏ ਮਿਲਣਗੇ।

ਇਹ ਵੀ ਪੜ੍ਹੋ  ਪੁਲਿਸ ਤੇ ਸਿਹਤ ਵਿਭਾਗ ਵੱਲੋਂ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਲੋੜੀਂਦੇ ਸਰੋਤ ਮੁਹਈਆ ਕਰਨ ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਭੱਤਿਆਂ ‘ਤੇ ਸਾਲਾਨਾ ਖਰਚਾ, ਜੋ ਵਰਤਮਾਨ ਵਿੱਚ 204.96 ਕਰੋੜ ਰੁਪਏ ਹੈ, ਇਸ ਵਾਧੇ ਤੋਂ ਬਾਅਦ 238.18 ਕਰੋੜ ਰੁਪਏ ਹੋ ਜਾਵੇਗਾ, ਜੋ ਕਿ ਸਾਲਾਨਾ ਲਗਭਗ 33.22 ਕਰੋੜ ਰੁਪਏ ਦਾ ਵਾਧਾ ਦਰਸਾਉਂਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਵੀ ਕੀਤੀ। ਉਨ੍ਹਾਂ ਇਸ ਮੌਕੇ ਹਾਲ ਹੀ ਵਿੱਚ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕ ਭਲਾਈ ‘ਤੇ ਸਰਕਾਰ ਦੇ ਫੋਕਸ ਨੂੰ ਦਰਸਾਉਂਦੇ ਹਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਅਤੇ ਸੇਵਾਵਾਂ ਦੇ ਨਿਰੰਤਰ ਵਿਕਾਸ ਅਤੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜਮਾਂ ਦੀ ਕੀਤੀ ਸ਼ਲਾਘਾ

0

👉ਡੀ.ਜੀ.ਪੀ ਕਮਾਂਡੇਸ਼ਨ ਡਿਸਕ ਤੇ 25 ਹਜ਼ਾਰ ਰੁਪਏ ਨਗਦ ਇਨਾਮ ਰਾਸ਼ੀ ਦੇ ਕੇ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਬੀਤੇ ਕੱਲ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ ਛੋਟੇ ਬੱਚਿਆਂ ਸਮੇਤ 11 ਸਵਾਰੀਆਂ ਦੀ ਜਾਨ ਬਚਾਉਣ ਵਾਲੇ ਕਰਮੀਆਂ ਦੀ ਜਿਥੇ ਸ਼ਲਾਘਾ ਕੀਤੀ ਉਥੇ ਹੀ ਡੀ.ਜੀ.ਪੀ. ਪੰਜਾਬ ਸ਼੍ਰੀ ਗੋਰਵ ਯਾਦਵ ਵਲੋਂ ਸਨਮਾਨ ਵੀ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਸਾਂਝੀ ਕੀਤੀ।ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੁਆਰਾ ਇਨ੍ਹਾਂ 04 ਮੁਲਾਜਮਾਂ ਨੂੰ ਡੀ.ਜੀ.ਪੀ ਕਮਾਂਡੇਸ਼ਨ ਡਿਸਕ ਅਤੇ 25 ਹਜ਼ਾਰ ਰੁਪਏ ਨਗਦ ਇਨਾਮ ਦੀ ਰਾਸ਼ੀ ਹਰ ਇੱਕ ਮੁਲਾਜਮ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  ਅੰਮ੍ਰਿਤਸਰ ‘ਚ ਇੱਕ ਹੋਰ ਮੁਕਾਬਲਾ, ਪੁਲਿਸ ਦੀ ਗੋ+ਲੀ ਲੱਗਣ ਕਾਰਨ ਬਦਮਾਸ਼ ਜਖ਼ਮੀ

ਬਠਿੰਡਾ ਪੁਲਿਸ ਦੀਆਂ ਪੀ.ਸੀ.ਆਰ ਪਾਰਟੀਆਂ ਜੋ ਕਿ ਹਮੇਸ਼ਾ ਤਨਦੇਹੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਅ ਰਹੀਆਂ ਹਨ। ਜਿਸ ਦੀ ਮਿਸਾਲ ਇਨ੍ਹਾਂ 4 ਪੁਲਿਸ ਮੁਲਾਜਮ ਏ.ਐੱਸ.ਆਈ ਰਾਜਿੰਦਰ ਸਿੰਘ , ਏ.ਐੱਸ.ਆਈ ਨਰਿੰਦਰ ਸਿੰਘ, ਸੀ.ਸਿ. ਜਸਵੰਤ ਸਿੰਘ ਅਤੇ ਲੇਡੀ/ਸੀ. ਸਿ. ਹਰਪਾਲ ਕੌਰ ਨੇ ਪੇਸ਼ ਕੀਤੀ ਹੈ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜਿਥੇ ਜਾਨ ਬਚਾਉਣ ਵਾਲੇ ਪੀ.ਸੀ.ਆਰ. ਟੀਮ, ਵੈਲਫੇਅਰ ਸੰਸਥਾਵਾਂ ਤੇ ਆਸ-ਪਾਸ ਰਾਹਗੀਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਓਥੇ ਹੀ ਸਮਾਜ ਦੇ ਲੋਕਾਂ ਨੂੰ ਵੀ ਜ਼ਰੂਰਤਮੰਦ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ BCA (ਸਮੈਸਟਰ ਪਹਿਲਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕੀਤੇ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਬੀ.ਸੀ.ਏ. (ਸਮੈਸਟਰ ਪਹਿਲਾ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਮਨਦੀਪ ਕੌਰ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਸੁਖਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਪੈਸੇ ਲੈਂਦਾ ਥਾਣੇਦਾਰ ਸੀਸੀਟੀਵੀ ਕੈਮਰੇ ‘ਚ ਕੈਦ, ਵੀਡੀਓ ਵਾਈਰਲ ਹੋਣ ‘ਤੇ ਕੀਤਾ ਲਾਈਨ ਹਾਜ਼ਰ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਅਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰਾਂ ਨੂੰ ਵਿਦਿਆਰਥੀਆਂ ਨੂੰ ਸੂਝਵਾਨ ਸਲਾਹ ਅਤੇ ਮਾਹਿਰ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਵਧਾਈ ਦਿੱਤੀ ਅਤੇ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910465