Saturday, May 2, 2026
Home Blog Page 58

Bathinda ਨਗਰ ਨਿਗਮ ਦੇ ਕੌਂਸਲਰ ਤੇ ਅਹੁੱਦੇਦਾਰ 11 ਨੂੰ ਹੋਣਗੇ ਸਾਬਕਾ; ਨੋਟੀਫਿਕੇਸ਼ਨ ਜਾਰੀ

0

Bathinda News: Bathinda Municipal Corporation (ਬਠਿੰਡਾ ਨਗਰ ਨਿਗਮ) ਦੀ ਮਿਆਦ ਆਗਾਮੀ 11 ਅਪ੍ਰੈਲ 2026 ਨੂੰ ਖ਼ਤਮ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬੀਤੀ ਸ਼ਾਮ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਤੇ 12 ਅਪ੍ਰੈਲ ਤੋਂ ਨਗਰ ਨਿਗਮ ਦੇ ਕਮਿਸ਼ਨਰ ਬਤੌਰ ਪ੍ਰਸ਼ਾਸਕ ਇਸਦਾ ਕਾਰਜ਼ਕਾਰ ਸੰਭਾਲ ਲੈਣਗੇ। ਮੌਜੂਦਾ ਹਾਊਸ ਦੀ ਅੱਜ ਆਖ਼ਰੀ ਮੀਟਿੰਗ ਵੀ ਹੋਈ, ਜਿਸ ਵਿਚ ਸ਼ਹਿਰ ਦੇ ਵਿਕਾਸ ਕੰਮਾਂ ਸਮੇਤ ਹੋਰ ਮਹੱਤਵਪੂਰਨ ਮਤਿਆ ਨੂੰ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਵੱਲੋਂ 51 ਮੈਂਬਰੀ ਅਹੁਦੇਦਾਰਾਂ ਦੀ ਲਿਸਟ ਜਾਰੀ

ਦਸਣਾ ਬਣਦਾ ਹੈ ਕਿ 50 ਵਾਰਡਾਂ ਵਾਲੇ ਬਠਿੰਡਾ ਨਗਰ ਨਿਗਮ ਦੀ ਚੋਣ 14 ਫ਼ਰਵਰੀ 2021 ਨੂੰ ਹੋਈ ਸੀ ਪ੍ਰੰਤੂ ਇਸਦੇ ਜਨਰਲ ਹਾਊਸ ਦੀ ਪਹਿਲੀ ਮੀਟਿੰਗ ਅਪ੍ਰੈਲ 2021 ਦੇ ਦੂਜੇ ਹਫ਼ਤੇ ਹੋਈ ਸੀ, ਜਿਸਦੇ ਚੱਲਦੇ ਹੁਣ 11 ਅਪ੍ਰੈਲ ਨੁੰ ਨਿਗਮ ਦੇ ਜਨਰਲ ਹਾਊਸ ਦਾ ਪੰਜ ਸਾਲਾਂ ਕਾਰਜ਼ਕਾਲ ਖ਼ਤਮ ਹੋਣ ਜਾ ਰਿਹਾ। ਜਿਸਦੇ ਚੱਲਦੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੂਬੇ ਦੇ ਬਾਕੀ 8 ਨਗਰ ਨਿਗਮ ਤੇ 100 ਤੋਂ ਵੱਧ ਨਗਰ ਕੋਂਸਲਾਂ ਦੇ ਨਾਲ ਹੀ ਇੱਥੇ ਪ੍ਰਸ਼ਾਸਕ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਨਵਜੋਤ ਸਿੱਧੂ ਵੱਲੋਂ ਨਵੇਂ ‘ਪਲੇਟਫ਼ਾਰਮ’ ਦਾ ਐਲਾਨ !

ਗੌਰਤਲਬ ਹੈ ਕਿ 14 ਅਪ੍ਰੈਲ 2021 ਨੂੰ ਰਮਨ ਗੋਇਲ ਮੌਜੂਦਾ ਜਨਰਲ ਹਾਊਸ ਵੱਲੋਂ ਪਹਿਲੀ ਮਹਿਲਾ ਮੇਅਰ ਵਜੋਂ ਚੁਣੀ ਗਈ ਸੀ ਪ੍ਰੰਤੁ ਮਨਪ੍ਰੀਤ ਬਾਦਲ ਦੇ ਕਾਂਗਰਸ ਛੱਡ ਜਾਣ ਕਾਰਨ ਮੇਅਰ ਗੋਇਲ ਨੁੰ ਵੀ 15 ਨਵੰਬਰ 2023 ਨੂੰ ਆਪਣੀ ਮੇਅਰਸ਼ਿਪ ਗਵਾਉਣੀ ਪਈ ਸੀ, ਕਿਉਂਕਿ ਕਾਂਗਰਸ ਦੇ ਬਹੁਮਤ ਵਾਲੇ ਜਨਰਲ ਹਾਊਸ ਵੱਲੋਂ ਉਨ੍ਹਾਂ ਨੂੰ ਬੇਭਰੋਸਗੀ ਦਾ ਮਤਾ ਪਾ ਕੇ ਹਟਾ ਦਿੱਤਾ ਸੀ। ਇਸ ਦੌਰਾਨ ਕਰੀਬ ਸਵਾ ਸਾਲ ਮੇਅਰ ਦੀ ਕੁਰਸੀ ਖਾਲੀ ਰਹੀ ਪ੍ਰੰਤੂ 5 ਫ਼ਰਵਰੀ 2025 ਨੂੰ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਾਰਡ ਨੰਬਰ 48 ਦੀ ਉੱਪ ਚੋਣ ਜਿੱਤ ਕੇ ਆਏ ਪਦਮਜੀਤ ਸਿੰਘ ਮਹਿਤਾ ਨੂੰ ਹੁਣ ਤੱਕ ਦੇ ਸਭ ਤੋਂ ਨੌਜਵਾਨ ਮੇਅਰ ਬਣਨ ਦਾ ਮਾਣ ਹਾਸਲ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

0

👉10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ
Amritsar News:ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1795 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।

ਇਹ ਵੀ ਪੜ੍ਹੋ  ਦੋ ਦਸੰਬਰ ਦੇ ਹੁਕਮਨਾਮਿਆਂ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ, ਮੀਰੀ ਪੀਰੀ ਦੇ ਸਿਧਾਂਤ ‘ਤੇ ਹਮਲਾ:ਸੀਨੀਅਰ ਅਕਾਲੀ ਆਗੂ

ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 144, 146, 161, 163, 201, 225, 245, 250, 251, 252, 304, 370, 413, 441, 509, 510, 524, 645, 652, 679, 680, 895, 1026, 1027, 1038, 1087, 1276, 1277, 1510, 1547, 1785 ਤੇ 1786 ਸਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਵੱਲੋਂ 51 ਮੈਂਬਰੀ ਅਹੁਦੇਦਾਰਾਂ ਦੀ ਲਿਸਟ ਜਾਰੀ

0

bathinda c:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮਨਜ਼ੂਰੀ ਅਨੁਸਾਰ ਸੰਗਠਨ ਸਰਜਨ ਅਭਿਆਨ ਦੇ ਤਹਿਤ ਬਠਿੰਡਾ ਸ਼ਹਿਰੀ ਦੇ 51 ਮੈਂਬਰੀ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਨੂੰ ਜਨਰਲ ਸਕੱਤਰ ਇੰਚਾਰਜ ਸੰਗਠਨ ਕੈਪਟਨ ਸੰਦੀਪ ਸਿੰਘ ਸੰਧੂ ਦੇ ਦਸਤਖਤਾਂ ਰਾਹੀਂ ਜਿਲਾ ਪ੍ਰਧਾਨ ਰਾਜਨ ਗਰਗ ਦੀ ਮਨਜ਼ੂਰੀ ਵੱਲੋਂ ਜਾਰੀ ਕੀਤਾ ਗਿਆ। ਇਸ ਸੂਚੀ ਵਿੱਚ ਬਲਜਿੰਦਰ ਸਿੰਘ ਸਿੱਧੂ ਹਰਵਿੰਦਰ ਸਿੰਘ ਲੱਡੂ ਅੰਮ੍ਰਿਤ ਕੌਰ ਗਿੱਲ ਜਸਵਿੰਦਰ ਬਾਜਵਾ ਹਰਮੰਦਰ ਸਿੱਧੂ ਬਲਤੇਜ ਸਿੰਘ ਬਾਂਦਰ ਜਗਮੀਤ ਸਿੰਘ ਅਸ਼ੋਕ ਕੁਮਾਰ ਹਰੀਓਮ ਠਾਕੁਰ ਸੁਰਿੰਦਰਜੀਤ ਸਿੰਘ ਸਾਨੀ ਮਨੋਜ ਚੋਪੜਾ ਨੀਟਾ (ਸਾਰੇ ਵਾਈਸ ਪ੍ਰਧਾਨ), ਸੁਰਜੀਤ ਸਿੰਘ ਮੋਖਾ ਕਿਰਨ ਰਾਣੀ ਭੁਪਿੰਦਰ ਸ਼ਰਮਾ ਜਗਦੀਸ਼ ਖੁਰਾਣਾ ਹਰਪਾਲ ਸਿੰਘ ਬਾਜਵਾ ਗੁਰਵਿੰਦਰ ਚਹਿਲ ਜਸਵੀਰ ਸਿੰਘ ਭਗਵਾਨ ਦਾਸ ਭਾਰਤੀ ਨੰਦ ਲਾਲ ਸਿੰਗਲਾ ਸੁਖਦੇਵ ਸਿੰਘ ਭੁੱਲਰ ਦੀਪਿੰਦਰ ਮਿਸ਼ਰਾ ਮੁਕੇਸ਼ ਕੁਮਾਰ ਅਸ਼ੋਕ ਕੁਮਾਰ ਰਾਮ ਪ੍ਰਕਾਸ਼ ਜਿੰਦਲ ਹਰਮੀਤ ਸਿੰਘ (ਸਾਰੇ ਜਨਰਲ ਸੈਕਟਰੀ), ਵਿਪਨ ਸ਼ਰਮਾ ਬਲਜੀਤ ਸਿੰਘ ਵਿਵੇਕ ਗਰਗ ਅਸ਼ੀਸ਼ ਕਪੂਰ ਸੁਰੇਸ਼ ਗਰੋਵਰ ਇਮਰਾਨ ਅਹਿਮਦ ਵੀਰ ਸਿੰਘ ਬੁੱਟਰ ਸੰਜੇ ਜਿੰਦਲ ਕਮਲ ਗੁਪਤਾ ਜਸਵੀਰ ਕੌਰ ਓਮ ਪ੍ਰਕਾਸ਼ ਕਟਾਰੀਆ ਅਵਤਾਰ ਸਿੰਘ ਰੂਪ ਸਿੰਘ ਕਰਤਾਰ ਸਿੰਘ ਰਜਿੰਦਰ ਸਿੰਘ ਕਮਲਜੀਤ ਸਿੰਘ ਭੰਗੂ ਸੰਜੀਵ ਕੁਮਾਰ ਸੂਰਜ ਮਲ ਜਾਵੇਦ ਅਖਤਰ ਹਰਬੰਸ ਸਿੰਘ ਸਿੱਧੂ (ਸਾਰੇ ਸੈਕਟਰੀ), ਜੁਗਤ ਕੀਤੇ ਗਏ ਹਨ ਇਸ ਦੇ ਨਾਲ ਪ੍ਰਕਾਸ਼ ਚੰਦ ਨੂੰ ਸਪੋਕਸਮੈਨ, ਯੋਗੇਸ਼ ਗੋਇਲ ਨੂੰ ਆਫਿਸ ਸੈਕਟਰੀ, ਜਤਿੰਦਰ ਨਰੂਲਾ ਨੂੰ ਕੈਸ਼ੀਅਰ, ਅਵਤਾਰ ਸਿੰਘ ਸਨੀ ਸੋਸ਼ਲ ਮੀਡੀਆ ਇੰਚਾਰਜ ਪਾਰਟੀ ਦੇ ਸਭ ਤੋਂ ਪੁਰਾਣੇ ਅਹੁਦੇਦਾਰ ਜਿਲਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਨੂੰ ਦੂਸਰੀ ਵਾਰ ਵਾਈਸ ਪ੍ਰਧਾਨ ਦੇ ਨਾਲ ਮੀਡੀਆ ਇੰਚਾਰਜ ਦੀ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਜਿਲ੍ਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਨਵੇਂ ਚੁਣੇ ਹੋਏ ਅਹੁਦੇਦਾਰਾਂ ਤੋਂ ਪਾਰਟੀ ਦੇ ਹਿੱਤ ਵਿੱਚ ਦਿਨ ਰਾਤ ਇਮਾਨਦਾਰੀ ਨਾਲ ਕੰਮ ਕਰਨ ਦੀ ਬੜੀ ਉਮੀਦ ਹੈ ਅਤੇ ਇਸ ਲਿਸਟ ਦਾ ਆਉਂਦੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਬਲ ਮਿਲੇਗਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSP Sri Muktsar Sahib ਵੱਲੋਂ ਥਾਣਾ ਕਿੱਲਿਆਂਵਾਲੀ ਦੀ ਅਚਨਚੇਤ ਚੈਕਿੰਗ

0

👉ਸੁਰੱਖਿਆ ਪ੍ਰਬੰਧ ਮਜ਼ਬੂਤ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਮੁਸ਼ਕਲਾਂ ਦਾ ਮੌਕੇ ’ਤੇ ਹੱਲ
Sri Muktsar Sahib News: .DGP ਪੰਜਾਬ ਸ੍ਰੀ ਗੌਰਵ ਯਾਦਵ, ਦੀਆਂ ਹਦਾਇਤਾਂ ਅਨੁਸਾਰ, ਸ੍ਰੀ ਅਭਿਮੰਨਿਊ ਰਾਣਾ,ਐੱਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੁਲਿਸ ਨਾਲ ਲੋਕਾਂ ਦਾ ਤਾਲਮੇਲ ਨੂੰ ਹੋਰ ਮਜਬੂਤ ਬਣਾਉਣ ਦੇ ਮੰਤਵ ਨਾਲ ਥਾਣਾ ਕਿੱਲਿਆਂਵਾਲੀ ਦੀ ਅਚਨਚੇਤ ਚੈਕਿੰਗ ਕੀਤੀ ਗਈ।ਐਸ.ਐਸ.ਪੀ ਵੱਲੋਂ ਚੈਕਿੰਗ ਦੌਰਾਨ ਥਾਣੇ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਾਲਖਾਨਾ, ਅਸਲਾ ਰਿਕਾਰਡ, ਡਾਕ ਰਜਿਸਟਰ, ਰੋਜ਼ਨਾਮਚਾ, ਮੈੱਸ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ,ਥਾਣਾ ਬਿਲਡਿੰਗ ਅਤੇ ਹੋਰ ਸਹੂਲਤਾਂ ਦੀ ਵਿਸਥਾਰ ਨਾਲ ਜਾਂਚ ਕੀਤੀ।ਉਨ੍ਹਾਂ ਨੇ ਖਾਸ ਤੌਰ ’ਤੇ ਇਹ ਯਕੀਨੀ ਬਣਾਇਆ ਕਿ ਥਾਣੇ ਵਿੱਚ ਰੱਖਿਆ ਗਿਆ ਅਸਲਾ ਅਤੇ ਰਿਕਾਰਡ ਪੂਰੀ ਤਰ੍ਹਾਂ ਅਪਡੇਟ ਹੋਵੇ ਅਤੇ ਹਰ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੋਵੇ। ਇਸ ਤੋਂ ਇਲਾਵਾ ਥਾਣੇ ਦੀ ਸਫਾਈ, ਅਨੁਸ਼ਾਸਨ ਅਤੇ ਪ੍ਰਬੰਧਾਂ ਨੂੰ ਹੋਰ ਸੁਧਾਰਨ ਲਈ ਵੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਚੈਕਿੰਗ ਦੌਰਾਨ ਐਸ.ਐਸ.ਪੀ ਨੇ ਥਾਣੇ ਦੇ ਵੇਟਿੰਗ ਰੂਮ ਦਾ ਵੀ ਜਾਇਜ਼ਾ ਲਿਆ ਅਤੇ ਇਹ ਯਕੀਨੀ ਬਣਾਇਆ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਅਤੇ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਨਾਲ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇ ਇਸ ਮੌਕੇ ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਵੱਲੋਂ ਥਾਣੇ ਵਿੱਚ ਆਪਣੀਆਂ ਦਰਖਾਸਤਾਂ ਜਾਂ ਸ਼ਿਕਾਇਤਾਂ ਲੈ ਕੇ ਆਏ ਹੋਏ ਆਮ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਅਤੇ ਨਿਪਟਾਰਾ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੁਕਮ ਜਾਰੀ ਕੀਤੇ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਨਾਗਰਿਕ ਦੀ ਸੁਣਵਾਈ ਸਮੇਂ ਸਿਰ ਅਤੇ ਪੂਰੀ ਇਮਾਨਦਾਰੀ ਨਾਲ ਕੀਤੀ ਜਾਵੇਗੀ। ਐਸ.ਐਸ.ਪੀ ਵੱਲੋਂ ਥਾਣੇ ਦੇ ਸਮੂਹ ਸਟਾਫ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਗਏ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਡਿਊਟੀ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੀ ਤੁਰੰਤ ਸੁਣਵਾਈ ਯਕੀਨੀ ਬਣਾਈ ਜਾਵੇ ਅਤੇ ਤਫ਼ਤੀਸ਼ ਅਧੀਨ ਮਾਮਲਿਆਂ ਨੂੰ ਤਰਜੀਹ ਦੇ ਕੇ ਜਲਦੀ ਨਿਪਟਾਇਆ ਜਾਵੇ, ਹਰ ਨਾਗਰਿਕ ਨਾਲ ਨਰਮ ਅਤੇ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇ।

ਇਹ ਵੀ ਪੜ੍ਹੋ  Punjab Police ‘ਚ ਫ਼ੇਰਬਦਲ; Vigilance Bureau ਨੂੰ ਮਿਲਿਆ ਨਵਾਂ Chief

ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ ਅਤੇ ਨਾਕਾਬੰਦੀ, ਗਸ਼ਤ ਅਤੇ ਅਚਨਚੇਤ ਚੈਕਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।ਇਸ ਮੌਕੇ ਸ਼੍ਰੀਮਤੀ ਹਰ ਕਮਲ ਕੌਰ ਐਸ.ਪੀ(ਐਚ), ਸ਼੍ਰੀ ਹਰਬੰਸ ਸਿੰਘ ਡੀਐਸਪੀ (ਲੰਬੀ), ਐਸ ਆਈ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਕਿਲਿਆਂਵਾਲੀ, ਐਸ.ਆਈ ਹਰਪ੍ਰੀਤ ਕੌਰ ਮੁੱਖ ਅਫਸਰ ਥਾਣਾ ਕਬਰਵਾਲਾ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।ਅਭਿਮੰਨਿਊ ਰਾਣਾ, ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ।ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਵਟਸਐਪ ਜਾਂ ਫੋਨ ਰਾਹੀਂ ਸੂਚਨਾ ਦੇ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ​​ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

0

👉ਅੰਕੜਾ ਡਾਇਰੈਕਟੋਰੇਟ ਵਿੱਚ 68 ਅਸਾਮੀਆਂ ਭਰੀਆਂ ਜਾਣਗੀਆਂ, ਜਿਨ੍ਹਾਂ ਵਿੱਚ 14 ਸਹਾਇਕ ਖੋਜ ਅਫ਼ਸਰ, 4 ਸੀਨੀਅਰ ਸਹਾਇਕ ਅਤੇ 50 ਇਨਵੈਸਟੀਗੇਟਰ ਸ਼ਾਮਲ
Chandigarh News:ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਉਨ੍ਹਾਂ ਦੱਸਿਆ, “ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।”ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆਂ ਵਿੱਚੋਂ 68 ਅਸਾਮੀਆਂ ਅੰਕੜਾ ਡਾਇਰੈਕਟੋਰੇਟ ਵਿੱਚ ਭਰੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ 14 ਸਹਾਇਕ ਖੋਜ ਅਫ਼ਸਰਾਂ, 4 ਸੀਨੀਅਰ ਸਹਾਇਕਾਂ ਅਤੇ 50 ਇਨਵੈਸਟੀਗੇਟਰਾਂ ਦੀ ਸਿੱਧੀ ਭਰਤੀ ਸ਼ਾਮਲ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ, “ਬਾਕੀ ਦੋ ਅਸਾਮੀਆਂ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਨੂੰ ਅਲਾਟ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਗਰੁੱਪ-ਏ ਪ੍ਰੋਗਰਾਮਰ ਅਤੇ ਇੱਕ ਸੀਨੀਅਰ ਸਹਾਇਕ ਦੀ ਭਰਤੀ ਸ਼ਾਮਲ ਹੋਵੇਗੀ।”

ਇਹ ਵੀ ਪੜ੍ਹੋ  ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਫੈਸਲੇ ਦੇ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਸ਼ੁਰੂ ਵਿੱਚ ਪੰਜਾਬ ਕੈਬਨਿਟ ਅੱਗੇ ਇੱਕ ਮੰਗ ਪੱਤਰ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਇਨ੍ਹਾਂ ਦੋਵਾਂ ਸੰਸਥਾਵਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ 140 ਅਧਿਕਾਰੀਆਂ ਦੀ ਭਰਤੀ ਦੀ ਤਜਵੀਜ਼ ਰੱਖੀ ਗਈ ਸੀ। ਉਨ੍ਹਾਂ ਅੱਗੇ ਕਿਹਾ, “29 ਮਾਰਚ, 2026 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਪ੍ਰਸਤਾਵਿਤ ਅਸਾਮੀਆਂ ਵਿੱਚੋਂ ਪੰਜਾਹ ਫੀਸਦੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਨਾਲ ਮੌਜੂਦਾ ਭਰਤੀ ਮੁਹਿੰਮ ਲਈ ਮਨਜ਼ੂਰਸ਼ੁਦਾ ਅਸਾਮੀਆਂ ਦੀ ਕੁੱਲ ਗਿਣਤੀ 70 ਹੋ ਗਈ।”ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸੋਧੀ ਹੋਈ ਤਜਵੀਜ਼ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਹੁਣ ਰਸਮੀ ਪੱਤਰ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਬੀ) ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਐਸ.ਐਸ.ਬੀ ਵੱਲੋਂ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨ੍ਹਾਂ ਅਹਿਮ ਅਸਾਮੀਆਂ ਨੂੰ ਜਲਦ ਤੋਂ ਜਲਦ ਪਾਰਦਰਸ਼ੀ ਢੰਗ ਨਾਲ ਭਰਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵੱਲੋ “ ਸ਼ਖਸੀਅਤ ਉਸਾਰੀ ਅਤੇ ਆਤਮ ਵਿਕਾਸ” ਲਈ ਪ੍ਰੇਰਣਾ ਭਾਸ਼ਣ ਆਯੋਜਿਤ

0

Talwandi Sabo News: Guru Kashi University ਦੇ ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਗੂਏਜ਼ਸ ਦੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਨਾਨਕ ਚੇਅਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਆਤਮ ਵਿਕਾਸ ਲਈ ਪ੍ਰੇਰਣਾ ਭਾਸ਼ਣ ਆਯੋਜਿਤ ਕੀਤਾ ਗਿਆ। ਜਿਸ ਵਿੱਚ ਨਾਮਵਰ ਚਿੰਤਕ ਅਤੇ ਵਿਦਵਾਨ ਸਤਨਾਮ ਸਿੰਘ ਸਲ੍ਹੋਪੁਰੀ ਨੇ ਮੁੱਖ ਵਕੱਤਾ ਵਜੋਂ ਸ਼ਿਰਕਤ ਕੀਤੀ,ਜਦ ਕਿ ਵਾਈਸ ਚਾਂਸਲਰ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਮਾਰੋਹ ਵਿੱਚ ਡੀਨ ਡਾ. ਅਮਿੰਤ ਟੁਟੇਜਾ,ਅਧਿਆਪਕ ਅਤੇ ਲਗਭਗ 400 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਮੁੱਖ ਵਕੱਤਾ ਸਲ੍ਹੋਪੁਰੀ ਨੇ ਗੁਰਬਾਣੀ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਘਰ ਦੇ ਬਾਹਰ ਖੇਡ ਰਹੀ ਸੱਤ ਸਾਲਾ ਬੱਚੀ ਨੂੰ ਕਾਰ ਨੇ ਕੁਚ+ਲਿਆ

ਉਹਨਾਂ ਵਿਦਿਆਰਥੀਆਂ ਨੂੰ ਪੱਕੇ ਇਰਾਦੇ ਅਤੇ ਇਕਾਗਰਚਿੱਤ ਮਨ ਨਾਲ ਪੜ੍ਹਾਈ ਕਰਨ ਅਤੇ ਗੁਰੂਆਂ ਵੱਲੋਂ ਵਿਖਾਏ ਰਸਤੇ ਤੇ ਚੱਲਦਿਆਂ ਨੇਕ ਜ਼ਿੰਦਗੀ ਬਤੀਤ ਕਰਨ ਲਈ ਕਿਹਾ। ਉਹਨਾਂ ਵਿਦਿਆਰਥੀਆਂ ਨੂੰ ਮੁਸ਼ਕਿਲ ਹਾਲਤਾਂ ਤੋ ਨਾਂ ਘਬਰਾਉਣ ਅਤੇ ਹਮੇਸ਼ਾ ਆਪਣਾ ਮਨੋਬਲ ਚੜ੍ਹਦੀ ਕਲਾ ਵਿੱਚ ਰੱਖਣ ਲਈ ਕਿਹਾ। ਉਹਨਾਂ ਵਿਸ਼ੇਸ਼ ਤੌਰ ਤੇ ਗੁਰਬਾਣੀ ਦਾ ਟੀਕਾ ਕਰਨ ਵਾਲੇ ਮਹਾਨ ਟੀਕਾਕਾਰ ਡਾ. ਸਾਹਿਬ ਸਿੰਘ ਦੇ ਜੀਵਨ ਦਾ ਹਵਾਲਾ ਦਿੰਦਿਆਂ ਔਖੇ ਹਲਾਤਾਂ ਵਿੱਚ ਵੀ ਮੰਜ਼ਿਲ ਫਤਿਹ ਕਰਨ ਦੀ ਗੱਲ ਆਖੀ। ਉਹਨਾਂ ਭਾਰਤੀ ਇਤਿਹਾਸ ਵਿੱਚ ਗੁਰਬਾਣੀ ਦੇ ਸੰਕਲਪਾਂ ਨਾਲ ਸੰਬੰਧਿਤ ਕਿਤਾਬਾਂ ਵੀ ਵਿਦਿਆਰਥੀਆਂ ਨੂੰ ਭੇਟ ਕੀਤੀਆਂ।ਵਾਈਸ ਚਾਂਸਲਰ (ਡਾ.) ਧੀਮਾਨ ਨੇ ਕਿਹਾ ਕਿ ਸੁੱਖ-ਦੁੱਖ ਜ਼ਿੰਦਗੀ ਦੇ ਦੋ ਪਹਿਲੂ ਹਨ, ਜਿਸ ਤਰ੍ਹਾਂ ਧੁੱਪ ਤੇ ਛਾਂ ਸਾਡੀ ਜ਼ਿੰਦਗੀ ਦਾ ਹਿੱਸਾ ਹਨ, ਠੀਕ ਉਸੇ ਤਰ੍ਹਾਂ ਖੁਸ਼ਹਾਲੀ ਅਤੇ ਦੁੱਖ ਸਾਡੇ ਜੀਵਨ ਦਾ ਹਿੱਸਾ ਹਨ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਇਸ ਲਈ ਮੁਸ਼ਕਿਲ ਘੜੀ ਵਿੱਚ ਹੌਸਲਾਂ ਨਹੀਂ ਛੱਡਣ ਚਾਹੀਦਾ, ਸਗੋਂ ਆਪਣੀ ਮੰਜ਼ਿਲ ਵੱਲ ਵਧਣਾ ਚਾਹੀਦਾ ਹੈ। ਕਿਉਂਕਿ ਹਰੇਕ ਨੂੰ “ਆਪਣਾ ਮੂਲ ਪਛਾਣ” ਦੇ ਫਲਸਫੇ ਅਨੁਸਾਰ ਚੜ੍ਹਦੀ ਕਲਾ ‘ਚ ਰਹਿਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਸਮਾਰੋਹ ਦਾ ਸੰਚਾਲਨ ਕਰਦੇ ਹੋਏ ਵਿਭਾਗ ਮੁੱਖੀ ਡਾ. ਗੁਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੁਸ਼ਕਿਲ ਸਾਡੇ ਜੀਵਨ ਦੀ ਪਰੀਖਿਆ ਦਾ ਸਮਾਂ ਹੁੰਦਾ ਹੈ, ਇਸ ਲਈ ਸੰਕਟ ਦੀ ਘੜੀ ਸਮੇਂ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਹੋਏ, ਆਪਣੇ ਸੱਚੇ ਕਰਮ ਕਰਦੇ ਰਹਿਣਾ ਚਾਹੀਦਾ ਹੈ। ਆਯੋਜਕਾਂ ਵੱਲੋਂ ਮੁੱਖ ਵਕੱਤਾ ਨੂੰ ਦੁਸ਼ਾਲੇ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਘਰ ਦੇ ਬਾਹਰ ਖੇਡ ਰਹੀ ਸੱਤ ਸਾਲਾ ਬੱਚੀ ਨੂੰ ਕਾਰ ਨੇ ਕੁਚ+ਲਿਆ

0

Jalandhar News:ਜਲੰਧਰ ਵਿੱਚ ਇੱਕ ਸੱਤ ਸਾਲਾ ਬੱਚੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰੂ ਨਾਨਕਪੁਰਾ ਪੱਛਮੀ ਜਲੰਧਰ ਵਿੱਚ ਵਾਪਰੀ ਹੈ। ਜਿੱਥੇ ਘਰ ਦੇ ਬਾਹਰ ਖੇਡ ਰਹੀ ਇੱਕ ਸੱਤ ਸਾਲਾ ਮਾਸੂਮ ਬੱਚੀ ਰਾਧਿਕਾ ਨੂੰ ਕਾਰ ਡਰਾਈਵਰ ਨੇ ਕੁਚਲ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰਾਈਵਰ ਮੋਗੇ ਜਿਲੇ ਦਾ ਰਹਿਣ ਵਾਲਾ ਹੈ ਅਤੇ ਜਲੰਧਰ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਇਆ ਸੀ।ਜਦੋਂ ਉਹ ਆਪਣੀ ਕਾਰ ਨੂੰ ਗਲੀ ਵਿੱਚ ਮੋੜਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਨੇ ਗਲੀ ਵਿੱਚ ਖੇਡ ਰਹੀ ਲੜਕੀ ਵੱਲ ਧਿਆਨ ਨਹੀਂ ਦਿੱਤਾ ਅਤੇ ਬਿਨਾਂ ਦੇਖੇ ਹੀ ਕਾਰ ਨੂੰ ਮੋੜ ਲਿਆ ।ਜਿਸ ਕਾਰਨ ਰਾਧਿਕਾ ਕਾਰ ਦੇ ਟਾਇਰ ਹੇਠ ਆ ਗਈ। ਬੱਚੀ ਦੀਆਂ ਚੀਕਾਂ ਸੁਣ ਕੇ ਪਰਿਵਾਰ ਦੇ ਮੈਂਬਰ ਅਤੇ ਆਂਢ ਗੁਆਂਢ ਦੇ ਲੋਕ ਤੁਰੰਤ ਇਕੱਠੇ ਹੋ ਗਏ,ਪਰ ਰਾਧਿਕਾ ਦੀ ਮੌਕੇ ਤੇ ਹੀ ਮੌਤ ਹੋ ਗਈ ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ। ਕਾਰ ਡਰਾਈਵਰ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਨਵਜੋਤ ਸਿੱਧੂ ਵੱਲੋਂ ਨਵੇਂ ‘ਪਲੇਟਫ਼ਾਰਮ’ ਦਾ ਐਲਾਨ !

0

Punjab News: Dr Navjot kaur Sidhu; ਆਪਣੇ ਬੇਬਾਕ ਬਿਆਨਾਂ ਤੇ ਟਿੱਪਣੀਆਂ ਲਈ ਜਾਣੇ ਜਾਂਦੇ ਡਾ ਨਵਜੋਤ ਕੌਰ ਸਿੱਧੂ ਵੱਲੋਂ ਹੁਣ ਨਵੀਂ ਸੰਸਥਾ ਦਾ ਐਲਾਨ ਕੀਤਾ ਗਿਆ ਹੈ। ਬੀਤੇ ਕੱਲ ਆਪਣੇ ਸ਼ੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਖੁਦ ਡਾ ਸਿੱਧੂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਚਨਾ ਮੁਤਾਬਕ ਉਨ੍ਹਾਂ ਵੱਲੋਂ ਆਪਣੀ ਨਵੇਂ ਪਲੇਟਫ਼ਾਰਮ ਦਾ ਨਾਮ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਰੱਖਿਆ ਗਿਆ ਹੈ। ਜਿਕਰਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਤੱਕ ਕਾਂਗਰਸ ਵਿਚ ਸਰਗਰਮ ਰਹੇ ਡਾ ਨਵਜੋਤ ਕੌਰ ਸਿੱਧੂ ਵੱਲੋਂ ਮੁੱਖ ਮੰਤਰੀ ਦੀ ‘ਕੁਰਸੀ’ ਨੂੰ ਲੈ ਕੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ, ਜਿਸਤੋਂ ਬਾਅਦ ਸੂਬਾ ਕਾਂਗਰਸ ਵਿਚ ਭੁਚਾਲ ਆ ਗਿਆ ਸੀ । ਡਾ ਸਿੱਧੂ ਰੁਕੀ ਨਹੀਂ, ਬਲਕਿ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕੌਮੀ ਆਗੂ ਰਾਹੁਲ ਗਾਂਧੀ ਵਿਰੁਧ ਵੀ ਸਖ਼ਤ ਟਿੱਪਣੀਆਂ ਕੀਤੀਆਂ ਸਨ, ਜਿਸਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਵਿਚੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਸੀ।

ਇਹ ਵੀ ਪੜ੍ਹੋ Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

ਹਾਲਾਂਕਿ ਖੁਦ ਨਵਜੋਤ ਸਿੰਘ ਸਿੱਧੂ ਹੁਣ ਤੱਕ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਚੁੱਪ ਹਨ ਤੇ ਕਪਿਲ ਸ਼ਰਮਾ ਦੇ ਸ਼ੋਅ ਤੋਂ ਇਲਾਵਾ ਕ੍ਰਿਕਟ ਦੀ ਕਮੈਂਟਰੀ ਦੇ ਵਿਚ ਰੁੱਝੇ ਹੋਏ ਹਨ। ਉਧਰ, ਆਪਣੀ ਪੋਸਟ ਵਿਚ ਨਵਜੋਤ ਕੌਰ ਸਿੱਧੂ ਨੇ ਲਿਖਿਆ ਹੈ ਕਿ, ‘‘ਇਹ ਬਹੁਤ ਉਡੀਕਿਆ ਜਾ ਰਿਹਾ ਐਲਾਨ ਹੈ; ਅਸੀਂ ਰਾਜਨੀਤਿਕ ਨੇਤਾਵਾਂ ਦੇ ਪ੍ਰਦਰਸ਼ਨ ਦੇ ਮੌਜੂਦਾ ਮਾਪਦੰਡਾਂ ਦੀ ਧਿਆਨ ਨਾਲ ਨਿਗਰਾਨੀ ਅਤੇ ਸਮੀਖਿਆ ਕਰਨ ਤੋਂ ਬਾਅਦ ਰਾਸ਼ਟਰੀ ਪੱਧਰ ‘ਤੇ ਇੱਕ ਨਵੇਂ ਵਿਕਲਪ ‘ਤੇ ਕੰਮ ਕਰ ਰਹੇ ਹਾਂ। ਬਸ ਆਪਣੇ ਦੇਸ਼ ਲਈ ਆਪਣੀਆਂ ਜ਼ਿੰਦਗੀਆਂ ਸਮਰਪਿਤ ਕਰਨਾ ਚਾਹੁੰਦੇ ਹਾਂ, ਲੋਕਾਂ ਨੂੰ ਉਹ ਵਾਪਸ ਦੇਣਾ ਚਾਹੁੰਦੇ ਹਾਂ ਜੋ ਉਹ ਅਸਲ ਵਿੱਚ ਹੱਕਦਾਰ ਹਨ ਅਤੇ ਸਾਡੇ ਤੋਂ ਉਮੀਦ ਰੱਖਦੇ ਹਨ।

ਇਹ ਵੀ ਪੜ੍ਹੋ Punjab Police ‘ਚ ਫ਼ੇਰਬਦਲ; Vigilance Bureau ਨੂੰ ਮਿਲਿਆ ਨਵਾਂ Chief

ਇੱਕ ਬ੍ਰਹਮ ਦਖਲਅੰਦਾਜ਼ੀ ਜਿਸਨੇ ਕੁਝ ਸਮਾਨ ਸੋਚ ਵਾਲੇ ਵਿਅਕਤੀਆਂ ਨੂੰ ਇਕੱਠਾ ਕੀਤਾ ਜਿਨ੍ਹਾਂ ਕੋਲ ਨਿਆਂ, ਸ਼ਾਂਤੀ ਅਤੇ ਪਿਆਰ ਦੁਆਰਾ ਹਰੇਕ ਰਾਜ ‘ਤੇ ਕੰਮ ਕਰਨ ਦੀ ਯੋਗਤਾ, ਵਿਸ਼ਵਾਸ, ਹਿੰਮਤ ਅਤੇ ਦ੍ਰਿੜਤਾ ਹੈ, ਉੱਚ ਚੇਤਨਾ ਦੀ ਊਰਜਾ ਨਾਲ ਕੰਮ ਕਰਦੇ ਹਨ ਅਤੇ ਉਹੀ ਪ੍ਰਦਾਨ ਕਰਦੇ ਹਨ ਜੋ ਵਾਹਿਗੁਰੂ ਜੀ ਸਾਡੇ ਤੋਂ ਚਾਹੁੰਦੇ ਹਨ।ਪੰਜਾਬ ਨੂੰ ਇੱਕ ਸੁਨਹਿਰੀ ਰਾਜ ਹੋਣ ਦਾ ਆਪਣਾ ਗੁਆਚਿਆ ਹੋਇਆ ਮਾਣ ਪ੍ਰਾਪਤ ਕਰਨ ਲਈ ਅਗਵਾਈ ਕਰੇਗਾ ਜਿੱਥੇ ਲੋਕ ਸਿਰਫ਼ ਪਿਆਰ, ਸਾਂਝਾ ਕਰਨ, ਨਿਆਂ, ਆਜ਼ਾਦੀ ਦੇ ਅਧਿਕਾਰ, ਆਜ਼ਾਦੀ ਦੀ ਸ਼ਕਤੀ ਬਾਰੇ ਜਾਣਦੇ ਹਨ ਅਤੇ ਬਿਨਾਂ ਕਿਸੇ ਬਾਹਰੀ ਦਖਲ ਦੇ ਆਪਣੇ ਟੀਚੇ, ਕਦਰਾਂ-ਕੀਮਤਾਂ ਅਤੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਲਈ ਨਿਰਸਵਾਰਥ ਸੇਵਾ ਅਤੇ ਅਧਿਆਤਮਿਕ ਵਿਕਾਸ ਦੇ ਉਦੇਸ਼ ਨਾਲ ਕੰਮ ਕਰਦੇ ਹਨ।ਲੋਕਾਂ ਦੀ, ਲੋਕਾਂ ਲਈ ਅਤੇ ਪੰਜਾਬ ਦੇ ਲੋਕਾਂ ਦੁਆਰਾ ਚਲਾਈ ਜਾਣ ਵਾਲੀ ਸਰਕਾਰ। ਸੱਚ ਅਤੇ ਪਿਆਰ ਦੇ ਮਾਰਗ ‘ਤੇ ਚੱਲਦੇ ਹੋਏ ਅਧਿਆਤਮਿਕ ਗੁਰੂਆਂ ਦੀ ਮਦਦ ਨਾਲ ਲੋਕਾਂ ਦੀਆਂ ਜ਼ਖਮੀ ਰੂਹਾਂ ਨੂੰ ਚੰਗਾ ਕਰਨਾ, ਜੋ ਕਿ ਵਾਹਿਗੁਰੂ ਜੀ ਦੀ ਭਾਸ਼ਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda PRTC Depot ਵਿੱਚ ਰਿਸ਼ਵਤਖੋਰੀ ਦਾ ਪਰਦਾਫਾਸ਼, ਮਨਪਸੰਦ ਰੁਟ ਬਦਲੇ ਰਿਸ਼ਵਤ ਲੈਂਦਾ ਕੰਡਕਟਰ ਰੰਗੇ ਹੱਥੀਂ ਗ੍ਰਿਫ਼ਤਾਰ

0

Bathinda News: Bathinda PRTC (ਬਠਿੰਡਾ ਦੇ ਪੀ.ਆਰ.ਟੀ.ਸੀ. ਡਿਪੂ) ਵਿੱਚ ਰਿਸ਼ਵਤਖੋਰੀ ਦੇ ਵੱਡੇ ਸਕੈਂਡਲ ਨੂੰ ਵਿਜੀਲੈਂਸ ਨੇ ਬੇਨਕਾਬ ਕੀਤਾ ਹੈ। ਕਥਿਤ ਤੌਰ ‘ਤੇ ਉੱਚ ਅਧਿਕਾਰੀਆਂ ਦੇ ਇਸ਼ਾਰਿਆਂ ‘ਤੇ ਇਸ ਗੋਰਖਧੰਦੇ ਨੂੰ ਕੁੱਝ ਵਿਸ਼ਵਾਸਪਾਤਰ ਹੇਠਲੇ ਕਰਮਚਾਰੀਆਂ ਦੁਆਰਾ ਚਲਾਇਆ ਜਾਂਦਾ ਹੈ। ਇਸ ਮਾਮਲੇ ਵਿਚ ਬਠਿੰਡਾ ਵਿਜਿਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇੱਕ ਕੰਡਕਟਰ ਨਰਿੰਦਰ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ,ਜੋਕਿ ਪੀਆਰਟੀਸੀ ਦੇ ਇੱਕ ਡਰਾਈਵਰ ਨੂੰ ਮਨਪਸੰਦ ਰੂਟ ‘ਤੇ ਭੇਜਣ ਲਈ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ।

ਇਹ ਵੀ ਪੜ੍ਹੋ Punjab Police ‘ਚ ਫ਼ੇਰਬਦਲ; Vigilance Bureau ਨੂੰ ਮਿਲਿਆ ਨਵਾਂ Chief

ਚਰਚਾ ਮੁਤਾਬਕ ਇਸ ਪੂਰੇ ਕਾਂਡ ਵਿਚ ਪੀਆਰਟੀਸੀ ਦੇ ਇੱਕ ਮੈਨੇਨਿਕ ਦਾ ਨਾਮ ਵੀ ਸਾਹਮਣੇ ਆਇਆ, ਜਿਸਨੂੰ ਵਿਜੀਲੈਂਸ ਵੱਲੋਂ ਜਲਦ ਹੀ ਗ੍ਰਿਫਤਾਰ ਕੀਤਾ ਜਾ ਸਕਦਾ। ਇਸਤੋਂ ਇਲਾਵਾ ਸਾਹਮਣੇ ਆਈਆਂ ਰਿਕਾਰਡਿੰਗਾਂ ਦੇ ਵਿਚ ਬਠਿੰਡਾ ਡਿੱਪੂ ਦੇ ਵੱਡੇ ‘ਸਾਹਿਬਾਂ’ ਦੇ ਨਾਮ ਵੀ ਬੋਲਦੇ ਹਨ, ਜਿੰਨ੍ਹਾਂ ਉੱਪਰ ਵਿਜੀਲੈਂਸ ਅੱਗੇ ਕੋਈ ਕਾਰਵਾਈ ਕਰਦੀ ਹੈ ਜਾਂ ਪਹਿਲਾਂ ਦੇ ਕੁੱਝ ਮਾਮਲਿਆਂ ਦੀ ‘ਠੱਪ’ ਕਰਦੀ ਹੈ, ਇਹ ਭਵਿੱਖ ਦੇ ਗਰਭ ਵਿਚ ਹੈ।

ਇਹ ਵੀ ਪੜ੍ਹੋ Punjab ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼;CM Bhagwant Singh Mann ਨੇ PRTC ਫਲੀਟ’ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਦਸਿਆ ਜਾ ਰਿਹਾ ਕਿ ਤਾਜ਼ਾ ਮਾਮਲੇ ਵਿਚ ਪੀ.ਆਰ.ਟੀ.ਸੀ. ਦੇ ਡਰਾਈਵਰ ਸੁਖਰਾਜ ਸਿੰਘ ਵੱਲੋਂ ਵਿਜਿਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਿਪੂ ਦੇ ਕੁਝ ਕਰਮਚਾਰੀ ਉਸਨੂੰ ਤੰਗ ਕਰ ਰਹੇ ਹਨ ਅਤੇ ਮਨਪਸੰਦ ਰੂਟ ਦੇਣ ਦੇ ਬਦਲੇ ਪੈਸਿਆਂ ਦੀ ਮੰਗ ਕਰਦੇ ਹਨ। ਇਸ ਸਬੰਧੀ ਉਸਦੇ ਵੱਲੋਂ ਕੁੱਝ ਰਿਕਾਰਡਿੰਗਾਂ ਵੀ ਵਿਜੀਲੈਂਸ ਨੂੰ ਮੁਹੱਈਆ ਕਰਵਾਈਆਂ ਗਈਆਂ।ਸ਼ਿਕਾਇਤ ਦੇ ਆਧਾਰ ’ਤੇ ਵਿਜਿਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਯੋਜਨਾ ਤਿਆਰ ਕਰਕੇ ਟ੍ਰੈਪ ਲਗਾਇਆ। ਜਿਵੇਂ ਹੀ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ, ਟੀਮ ਨੇ ਉਸਨੂੰ ਮੌਕੇ ’ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ‘ਚ ਫ਼ੇਰਬਦਲ; Vigilance Bureau ਨੂੰ ਮਿਲਿਆ ਨਵਾਂ Chief

0

Punjab News: Punjab Govt (ਪੰਜਾਬ ਸਰਕਾਰ) ਨੇ ਸੋਮਵਾਰ ਦੇਰ ਸ਼ਾਮ Punjab Police (ਪੰਜਾਬ ਪੁਲਿਸ) ਵਿਚ ਵੱਡਾ ਫ਼ੇਰਬਦਲ ਕਰਦਿਆਂ ਅੱਧੀ ਦਰਜ਼ਨ IPS ਅਧਿਕਾਰੀਆਂ ਨੂੰ ਬਦਲ ਦਿੱਤਾ ਹੈ। ਇਸ ਫ਼ੇਰਬਦਲ ਦੌਰਾਨ Vigilance Bureau ਦਾ ਨਵਾਂ Chief (ਮੁਖੀ) ਲਗਾਇਆ ਗਿਆ ਹੈ। ਜਾਰੀ ਲਿਸਟ ਮੁਤਾਬਕ ਸਪੈਸ਼ਲ ਡੀਜੀਪੀ ਡਾ ਸਰਦ ਸੱਤਿਆ ਚੌਹਾਨ ਨੂੰ ਹੁਣ ਵਿਜੀਲੈਂਸ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਜਦਕਿ ਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੂੰ ਲਾਅ ਐਂਡ ਆਰਡਰ, ਵਿਸ਼ੇਸ ਡੀਜੀਪੀ ਰਾਮ ਸਿੰਘ ਨੂੰ ਟੈਕਨੀਕਲ ਸਪੋਰਟ ਸਰਵਿਸ,ਅਰੁਣਪਾਲ ਸਿੰਘ ਨੂੰ ਮੈਨੇਜਿੰਗ ਡਾਇਰੈਕਟਰ ਪੁਲਿਸ ਹਾਉਸਿੰਗ ਕਾਰਪੋਰੇਸ਼ਨ, ੲੈਡੀਜੀਪੀ ਆਰ. ਕੇ. ਜੇਸਵਾਲ ਨੂੰ ਜੇਲ੍ਹ ਵਿਭਾਗ ਦੇ ਨਾਲ-ਨਾਲ ਐਨਆਰਆਈ ਵਿੰਗ ਦਾ ਇੰਚਾਰਜ਼ ਵੀ ਲਗਾਇਆ ਗਿਆ। ਇਸੇ ਤਰ੍ਹਾਂ ਸੀਨੀਅਰ ਆਈਪੀਐਸ ਅਧਿਕਾਰੀ ਗੁਰਮੀਤ ਸਿੰਘ ਚੌਹਾਨ ਨੂੰ ਡੀਜੀਪੀ ਦਫ਼ਤਰ ਤੈਨਾਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1892349