Friday, May 22, 2026
Home Blog Page 580

ਰੈਸਕਿਊ ਕੀਤੇ ਗਏ ਬੱਚਿਆਂ ਦੇ ਦਸਤਾਵੇਜ਼ ਚੈੱਕ ਕਰਨੇ ਬਣਾਏ ਜਾਣ ਲਾਜ਼ਮੀ : ਡਿਪਟੀ ਕਮਿਸ਼ਨਰ

0

👉ਲੋੜ ਅਨੁਸਾਰ ਪੁਲਿਸ ਕਾਰਵਾਈ ਕਰਨੀ ਬਣਾਈ ਜਾਵੇ ਯਕੀਨੀ
Bathinda News:ਸਪੋਸਰਸ਼ਿਪ ਐਂਡ ਫੋਸਟਰ ਕੇਅਰ ਤੇ ਚੈਕਿੰਗ ਦੌਰਾਨ ਰੈਸਕਿਊ ਕੀਤੇ ਗਏ ਬੱਚਿਆਂ ਦੇ ਦਸਤਾਵੇਜ਼ ਚੈੱਕ ਕਰਨੇ ਤੇ ਲੋੜ ਅਨੁਸਾਰ ਪੁਲਿਸ ਕਾਰਵਾਈ ਕਰਨੀ ਲਾਜ਼ਮੀ ਬਣਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਪੋਸਰਸ਼ਿਪ ਐਂਡ ਫੋਸਟਰ ਕੇਅਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਬਾਲ ਭਿਖਸ਼ਾ ਨੂੰ ਰੋਕਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਇਹ ਵੀ ਪੜ੍ਹੋ  ਆਪਣੇ ਹੀ ਪੁਲਿਸ ਮੁਲਾਜਮਾਂ ਦਾ ਝੂਠਾ ਮੁਕਾਬਲੇ ਕਰਨ ਵਾਲੇ SHO ਨੂੰ CBI ਅਦਾਲਤ ਨੇ ਸੁਣਾਈ ਸਜ਼ਾ

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰਵਨੀਤ ਕੌਰ ਨੇ ਦੱਸਿਆ ਕਿ ਸਪੋਸਰਸ਼ਿਪ ਤਹਿਤ ਜ਼ਿਲ੍ਹੇ ‘ਚ ਹੁਣ ਤੱਕ 201 ਕੇਸ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਦੀ ਪੜਤਾਲ ਕਰਨ ਤੋਂ ਪਤਾ ਲੱਗਿਆ 158 ਕੇਸ ਯੋਗ ਪਾਏ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਵਿਧਵਾ, ਤਲਾਕਸ਼ੁਦਾ, ਪਰਿਵਾਰ ਦੁਆਰਾ ਛੱਡ ਦਿੱਤੇ ਗਏ ਬੱਚੇ, ਅਨਾਥ, ਆਪਣੇ ਕਿਸੇ ਰਿਸ਼ਤੇਦਾਰ ਨਾਲ ਰਹਿ ਰਹੇ, ਮਾਤਾ-ਪਿਤਾ ਦਾ ਕਿਸੇ ਗੰਭੀਰ ਬਿਮਾਰੀ ਤੋ ਪ੍ਰਭਾਵਿਤ ਹੋਣਾ ਜਿਵੇਂ ਕਿ ਕੈਂਸਰ, ਏਡਜ਼, ਟੀ.ਵੀ ਆਦਿ ਅਤੇ ਬੱਚੇ ਦੇ ਮਾਤਾ-ਪਿਤਾ ਬੱਚਿਆਂ ਦੀ ਸਾਂਭ-ਸੰਭਾਲ ਕਰਨ ਲਈ ਆਰਥਿਕ ਅਤੇ ਸਰੀਰਕ ਪੱਖੋਂ ਅਸਮਰਥ ਹਨ।

ਇਹ ਵੀ ਪੜ੍ਹੋ  ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਤੋਂ ਇਲਾਵਾ ਐਚ.ਆਈ.ਵੀ ਤੋਂ ਪ੍ਰਭਾਵਿਤ ਬੱਚੇ, ਅਪੰਗਤਾ, ਗੁੰਮਸ਼ੁਦਾ ਜਾਂ ਘਰੋਂ ਭੱਜੇ ਬੱਚੇ, ਭੀਖ ਮੰਗਦੇ ਜਾਂ ਗਲੀਆਂ ਵਿੱਚ ਰਹਿੰਦੇ ਬੱਚੇ, ਅੱਤਿਆਚਾਰ ਦਾ ਸ਼ਿਕਾਰ, ਸ਼ੋਸ਼ਣ ਬੱਚੇ ਜਿਨ੍ਹਾਂ ਨੂੰ ਕਿਸੇ ਮੱਦਦ ਦੀ ਜ਼ਰੂਰਤ ਹੈ, ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਗੋਨਿਆਣਾ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਚੈਕਿੰਗਾਂ ਕੀਤੀ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਡਾ. ਬਿਕਰਮਜੀਤ ਸਿੰਘ, ਐੱਸ.ਐੱਸ.ਲਾਟਿਕਾ, ਸ਼੍ਰੀ ਰਾਕੇਸ਼ ਕੁਮਾਰ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੀ ਡਿੱਗਦੀ ਆਰਥਿਕਤਾ ਨੂੰ ਸਥਿਰ ਕੀਤਾ: ਵਿੱਤ ਮੰਤਰੀ ਚੀਮਾ

0

SAS Nagar News News:ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੀ ਡਿੱਗਦੀ ਆਰਥਿਕਤਾ ਨੂੰ ਸਫਲਤਾਪੂਰਵਕ ਸਥਿਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੀ ਡੀ ਪੀ ਅਤੇ ਹੋਰ ਮੁੱਖ ਆਰਥਿਕ ਸੂਚਕ ਅੰਕਾਂ ਵਿੱਚ ਪੰਜਾਬ ਦੇ ਪ੍ਰਦਰਸ਼ਨ ਨੂੰ ਹੋਰ ਅੱਗੇ ਵਧਾਉਣ ਲਈ ਨਿਰੰਤਰ ਯਤਨ ਜਾਰੀ ਹਨ।ਐਲ ਐਮ ਥਾਪਰ ਸਕੂਲ ਆਫ਼ ਮੈਨੇਜਮੈਂਟ (ਐਲ ਐਮ ਟੀ ਐਸ ਐਮ) ਦੇ 19ਵੇਂ ਸਥਾਪਨਾ ਦਿਵਸ ‘ਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅਜਿਹੀ ਨਾਮਵਰ ਸੰਸਥਾ ਵਿੱਚ ਮੈਨੇਜਮੈਂਟ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕਿਸਮਤ ਵਾਲੇ ਹਨ, ਕਿਉਂਕਿ ਐਲ ਐਮ ਟੀ ਐਸ ਐਮ ਨਾ ਸਿਰਫ਼ ਪ੍ਰਬੰਧਨ ਵਿੱਚ ਆਪਣੀ ਉੱਤਮਤਾ ਲਈ ਮਸ਼ਹੂਰ ਹੈ, ਸਗੋਂ ਇੰਜੀਨੀਅਰਿੰਗ ਸਿੱਖਿਆ ਲਈ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੇਜਮੈਂਟ ਗ੍ਰੈਜੂਏਟ ਰਾਜ ਅਤੇ ਦੇਸ਼ ਲਈ ਅਰਥਪੂਰਨ ਯੋਗਦਾਨ ਪਾਉਣ ਦੀ ਮੁੱਖ ਜ਼ਿੰਮੇਵਾਰੀ ਰੱਖਦੇ ਹਨ, ਕਿਉਂਕਿ ਉਹ ਆਪਣੇ ਨਾਲ ਨਵੇਂ ਵਿਚਾਰ ਅਤੇ ਗਤੀਸ਼ੀਲ ਊਰਜਾ ਲਿਆਉਂਦੇ ਹਨ।

ਇਹ ਵੀ ਪੜ੍ਹੋ  12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਨਵੀਂ ਸਥਾਪਿਤ ਐਲ ਐਮ ਟੀ ਐਸ ਐਮ-ਐਨ ਐੱਸ ਈ ਕੋਜੈਨਿਕ ਵਿੱਤ ਲੈਬ ਦਾ ਉਦਘਾਟਨ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਵਿੱਤੀ ਅਤੇ ਆਰਥਿਕ ਸੂਝ-ਬੂਝ ਲਈ ਇੱਕ ਕੀਮਤੀ ਸਰੋਤ ਕੇਂਦਰ ਵਜੋਂ ਕੰਮ ਕਰੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ।ਪੰਜਾਬ ਦੇ ਵਿੱਤ ਮੰਤਰੀ ਵਜੋਂ ਆਪਣੇ ਨਿੱਜੀ ਸਫ਼ਰ ਅਤੇ ਤਜਰਬੇ ਨੂੰ ਸਾਂਝਾ ਕਰਦੇ ਹੋਏ, ਸ. ਚੀਮਾ ਨੇ ਕਿਹਾ ਕਿ ਭਾਵੇਂ ਇੱਕ ਵਕੀਲ ਤੋਂ ਸਿਆਸਤਦਾਨ ਬਣੇ ਹੋਣ ਦੇ ਨਾਤੇ ਰਾਜ ਦੇ ਵਿੱਤ ਦਾ ਪ੍ਰਬੰਧਨ ਕਰਨਾ ਸ਼ੁਰੂ ਵਿੱਚ ਉਨ੍ਹਾਂ ਲਈ ਚੁਣੌਤੀਪੂਰਨ ਸੀ, ਪਰ ਸਮਰਪਣ ਅਤੇ ਸਖ਼ਤ ਮਿਹਨਤ ਨੇ ਉਨ੍ਹਾਂ ਨੂੰ ਰੁਕਾਵਟਾਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਟੈਕਸ ਪਾਲਣਾ (ਟੈਕਸ ਕੰਪਲਿਆਂਸ) ਲਈ ਭਾਰਤ ਦੇ ਚੋਟੀ ਦੇ ਤਿੰਨ ਰਾਜਾਂ ਵਿੱਚੋਂ ਇੱਕ ਹੈ। ਰਾਜ ਜੀ ਡੀ ਪੀ ਵਿਕਾਸ, ਜੀ ਐਸ ਟੀ ਇਕੱਤਰ ਕਰਨ, ਸਮੁੱਚੇ ਮਾਲੀਏ ਅਤੇ ਖਰਚ ਵਿੱਚ ਸ਼ਾਨਦਾਰ ਪ੍ਰਗਤੀ ਦਰਜ ਕਰ ਰਿਹਾ ਹੈ।ਸਰਕਾਰ ਦੀਆਂ ਵਿੱਤੀ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੀ ਸਰਕਾਰ (2017-2022) ਦੌਰਾਨ ਇਕੱਠੇ ਕੀਤੇ ਗਏ ਕੁੱਲ ਜੀ ਐਸ ਟੀ ਮੁਆਵਜ਼ਾ ਸੈੱਸ ਨੂੰ ਪਾਰ ਕਰ ਲਿਆ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਰਾਜ ਨੂੰ ਜੀ ਐਸ ਟੀ ਮੁਆਵਜ਼ਾ ਸੈੱਸ ਵਿੱਚ ਕੁੱਲ 63,000 ਕਰੋੜ ਰੁਪਏ ਪ੍ਰਾਪਤ ਹੋਏ ਹਨ।ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਆਬਕਾਰੀ ਮਾਲੀਆ ਦੁੱਗਣਾ ਹੋ ਗਿਆ ਹੈ, ਜੋ 6,152 ਕਰੋੜ ਰੁਪਏ ਤੋਂ ਵੱਧ ਕੇ 12,000 ਕਰੋੜ ਰੁਪਏ ਹੋ ਗਿਆ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਇਸ ਤੋਂ ਇਲਾਵਾ, ਸਰਕਾਰ ਨੇ 55,000 ਤੋਂ ਵੱਧ ਯੋਗਤਾ-ਅਧਾਰਤ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨੇ ਨੌਜੁਆਨਾਂ ਵਿਦੇਸ਼ ਜਾਣ ਤੋਂ ਰੋਕਿਆ ਹੈ ਅਤੇ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਦਾਖਲੇ ਵਧਾਏ ਹਨ।ਵਿੱਤ ਮੰਤਰੀ ਨੇ ਮਾਨ ਸਰਕਾਰ ਦੇ ਟੈਕਸ ਸੁਧਾਰਾਂ ਨੂੰ ਸੂਬੇ ਦੀ ਆਰਥਿਕ ਸਿਹਤ ਵਿੱਚ ਮਹੱਤਵਪੂਰਨ ਸੁਧਾਰ ਲਈ ਸਿਹਰਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਆਪਣੇ ਪੇਸ਼ੇਵਰ ਜੀਵਨ ਵਿੱਚ ਵਚਨਬੱਧ, ਇਮਾਨਦਾਰ ਅਤੇ ਸਮਰਪਿਤ ਰਹਿਣ ਦੀ ਅਪੀਲ ਕੀਤੀ।ਇਸ ਤੋਂ ਪਹਿਲਾਂ, ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਵਿੱਤ ਮੰਤਰੀ ਦਾ ਸਵਾਗਤ ਕੀਤਾ ਅਤੇ ਸਰਕਾਰ ਦੇ ਵਿਕਾਸ ਏਜੰਡੇ ਅਤੇ ਪੰਜਾਬ ਨੂੰ ਵਿੱਤੀ ਤੌਰ ‘ਤੇ ਸਵੈ-ਨਿਰਭਰ ਬਣਾਉਣ ਵਿੱਚ ਸ. ਚੀਮਾ ਦੀ ਮਹੱਤਵਪੂਰਨ ਭੂਮਿਕਾ ਦੀ ਪ੍ਰਸ਼ੰਸਾ ਕੀਤੀ।ਐਲ.ਐਮ. ਥਾਪਰ ਸਕੂਲ ਆਫ਼ ਮੈਨੇਜਮੈਂਟ ਦੇ ਡਾਇਰੈਕਟਰ ਪ੍ਰੋ. ਡੀ.ਪੀ. ਗੋਇਲ ਅਤੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਦੇ ਪ੍ਰੋ. ਵਾਈਸ ਚਾਂਸਲਰ ਪ੍ਰੋ. ਅਜੇ ਬਾਤਿਸ਼ ਨੇ ਵੀ ਇਕੱਤਰਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਸੰਸਥਾ ਦੇ ਸਫ਼ਰ ਅਤੇ ਸਿੱਖਿਆ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ, ਵਿੱਤ ਮੰਤਰੀ ਚੀਮਾ ਨੇ ਐਲ ਐਮ ਟੀ ਐਸ ਐਮ ਕੈਂਪਸ ਵਿੱਚ ਇੱਕ ਪੌਦਾ ਵੀ ਲਗਾਇਆ, ਜੋ ਕਿ ਵਾਤਾਵਰਣ ਸਥਿਰਤਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

Sangrur News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਉਕਤ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਕੀਤਾ ਸਮਾਨ ਵਾਪਸ ਕਰਨ ਬਦਲੇ 20000 ਰੁਪਏ ਹੋਰ ਮੰਗੇ ਹਨ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਖਿਆ ਪੱਤਰ

👉ਹਰ ਸਾਲ 23 ਜੁਲਾਈ ਦਾ ਦਿਨ ਕੌਮੀ ਪੱਧਰ ‘ਤੇ ਮਨਾਉਣ ਦੀ ਕੀਤੀ ਮੰਗ
New Delhi News: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਅੱਜ ਤੋਂ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕਨੇਡਾ ਤੋਂ ਵਾਪਸ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕੱਤਾ ਦੇ ਬਜਬਜ ਘਾਟ ‘ਤੇ ਆਇਆ ਸੀ। ਇੱਥੇ ਹੀ ਅੰਗਰੇਜ਼ੀ ਹਕੂਮਤ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਹਾਜ਼ ਦੇ 19 ਯਾਤਰੂਆਂ ਨੂੰ ਸ਼ਹੀਦ ਕਰ ਦਿੱਤਾ ਸੀ।ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜਹਾਜ਼ ਰਾਹੀ ਹਾਂਗਕਾਂਗ ਤੋਂ ਵੈਨਕੁਵਰ ਕਨੇਡਾ ਲਈ ਗਏ ਸਨ। ਇਹ ਜਹਾਜ਼ ਜੋ 4 ਅਪ੍ਰੈਲ 1914 ਨੂੰ ਹਾਂਗਕਾਂਗ ਤੋਂ ਚੱਲ ਕੇ ਕਨੇਡਾ ਦੇ ਵੈਨਕੁਵਰ ਤੱਟ ‘ਤੇ 23 ਮਈ 1914 ਨੂੰ ਪਹੁੰਚਿਆ ਸੀ।

ਇਹ ਵੀ ਪੜ੍ਹੋ  ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪਰ ਉਥੇ ਯਾਤਰੀਆਂ ਨੂੰ ੳਤਰਨ ਦੀ ਆਗਿਆ ਨਹੀਂ ਸੀ ਦਿੱਤੀ ਗਈ, ਜਦ ਕਿ ਜਹਾਜ਼ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ। ਕਨੇਡਾ ਦੇ ਸਮੁੰਦਰੀ ਤਟ ‘ਤੇ ਇਹ ਜਹਾਜ਼ ਦੋ ਮਹੀਨੇ ਰੁਕਣ ਤੋਂ ਬਾਅਦ ਭਾਵ 23 ਜੁਲਾਈ 1914 ਨੂੰ ਕਨੇਡਾ ਤੋਂ ਵਾਪਸ ਚੱਲਿਆ ਸੀ। ਬਾਬਾ ਗੁਰਦਿੱਤ ਸਿੰਘ ਜੀ ਨੇ ਇਹ ਜਹਾਜ਼ ਕਨੇਡਾ ਲੈ ਜਾਣ ਦਾ ਫੈਸਲਾ ਇਸ ਕਰਕੇ ਕੀਤਾ ਸੀ ਕਿਉਂਕਿ ਕਨੇਡਾ ਦੀ ਸਰਕਾਰ ਨੇ ਭਾਰਤੀਆਂ ਦੇ ਕਨੇਡਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਾ ਦਿੱਤੀ ਸੀ।ਉਨ੍ਹਾਂ ਕਿਹਾ ਕਿ ਜਿਹੜਾਂ ਸਮੁੰਦਰੀ ਜਹਾਜ਼ ਕਿ “ਕਾਮਾਗਾਟਾ ਮਾਰੂ” ਨਾਂਅ ਨਾਲ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋ ਚੁੱਕਾ ਹੈ ਅਸਲ ਵਿੱਚ ਇਸ ਜਹਾਜ਼ ਦਾ ਨਾਮ ‘ਗੁਰੂ ਨਾਨਕ ਜਹਾਜ਼” ਸੀ। ਇਸ ਜਹਾਜ਼ ਨੂੰ ਲੈਕੇ ਜਾਣ ਵਾਲੇ ਗ਼ਦਰੀ ਬਾਬੇ ਗੁਰਦਿੱਤ ਸਿੰਘ ਜੀ ਨੇ ਗੁਰੂ ਨਾਨਕ ਸਟੀਮਸ਼ਿਪ ਨਾਂਅ ਦੀ ਕੰਪਨੀ ਬਣਾ ਕੇ ਰਜਿਸਟਡ ਕਰਵਾਈ ਸੀ। ਇਸ ਗੁਰੂ ਨਾਨਕ ਜਹਾਜ਼ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਸੀ। ਸੰਗਤਾਂ ਸ਼ਬਦ ਕੀਰਤਨ ਵੀ ਕਰਦੀਆਂ ਸਨ। ਇਸ ਵਿੱਚ ਕੁਲ 376 ਯਾਤਰੂ ਸਨ ਜਿਸ ਵਿੱਚ 340 ਸਿੱਖ ਸਨ, 12 ਹਿੰਦੂ ਅਤੇ 24 ਮੁਸਲਮਾਨ ਸਨ।

ਇਹ ਵੀ ਪੜ੍ਹੋ  ਕੈਨੇਡਾ ਭੇਜਣ ਦੇ ਨਾਂ ’ਤੇ ਵਿਦਿਆਰਥੀ ਦੀ ‘ਫੀਸ’ ਦੱਬਣ ਵਾਲੇ ਟਰੈਵਲ ਏਜੰਟ ਵਿਰੁਧ ਪਰਚਾ ਦਰਜ਼

ਜਹਾਜ਼ ਦੀਆਂ ਟਿਕਟਾਂ ‘ਤੇ ਇਸ ਦਾ ਨਾਂਅ “ਗੁਰੂ ਨਾਨਕ ਜਹਾਜ਼” ਲਿਖਿਆ ਹੋਇਆ ਸੀ। ਖੁਦ ਬਾਬਾ ਗੁਰਦਿੱਤ ਸਿੰਘ ਜੀ ਵੱਲੋਂ ਲਿਖੀ ਕਿਤਾਬ: “ਸ਼੍ਰੀ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦੀ ਦਰਦ ਭਰੀ ਕਹਾਣੀ”। ਇਹ ਕਿਤਾਬ ਇੱਕ ਦੁਰਭੱਲ ਦਸਤਾਵੇਜ਼ ਹੈ। ਇਸੇ ਤਰ੍ਹਾਂ ਇਤਿਹਾਸਕਾਰ ਡਾ: ਗੁਰਦੇਵ ਸਿੰਘ ਸਿੱਧੂ ਦੀ ਲਿਖੀ ਕਿਤਾਬ “ਸ਼੍ਰੀ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ ਜਹਾਜ਼:ਸਮਕਾਲੀ ਬਿਰਤਾਂਤ) ਵੀ ਇਹ ਦੱਸਦੀ ਹੈ ਕਿ ਇਸ ਜਹਾਜ਼ ਦਾ ਨਾਂਅ “ਗੁਰੂ ਨਾਨਕ ਜਹਾਜ਼” ਸੀ।ਸੰਤ ਸੀਚੇਵਾਲ ਨੇ ਚਿੱਠੀ ਰਾਹੀ ਪੁਰਜ਼ੋਰ ਮੰਗ ਕੀਤੀ ਕਿ ਇਤਿਹਾਸ ਦੇ ਪੰਨਿਆਂ ‘ਤੇ ਇਸ ਨੂੰ “ਗੁਰੂ ਨਾਨਕ ਜਹਾਜ਼” ਦੇ ਨਾਂਅ ਨਾਲ ਹੀ ਯਾਦ ਕੀਤਾ ਜਾਵੇ ਅਤੇ ਇਸ ਦੇ ਸ਼ਹੀਦਾਂ ਨੂੰ ਸਨਮਾਨ ਦਿੰਦੇ ਹੋਏ ਇਸ ਬਾਬਤ ਪਾਰਲੀਮੈਂਟ ਦੇ ਰਾਜ ਸਭਾ ਦੇ ਹਾਊਸ ਵਿੱਚ ਮਤਾ ਵੀ ਪਾਸ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪ੍ਰੇਮਿਕਾ ਨਾਲ ਫ਼ੋਨ ‘ਤੇ ਹੋਈ ਤਕਰਾਰ ਤੋਂ ਬਾਅਦ ਪ੍ਰੇਮੀ ਨੇ ਚੁੱਕਿਆ ਆਖ਼ਰੀ ਕਦਮ

punਅਜਨਾਲਾ ਦੇ ਵਿਚ ਬੁੱਧਵਾਰ ਨੂੰ ਇੱਕ 20 ਸਾਲਾਂ ਪ੍ਰੇਮੀ ਵੱਲੋਂ ਆਪਣੀ ਦੋਸਤ ਨਾਲ ਫ਼ੋਨ ‘ਤੇ ਹੋਈ ਲੜਾਈ ਤੋਂ ਬਾਅਦ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ ਰਾਜਨ ਵਜੋਂ ਹੋਈ ਹੈ ਜੋਕਿ ਅਜਨਾਲਾ ਦੇ ਬੀਐਸਐਫ਼ ਮੁਹੱਲਾ ਨਜਦੀਕ ਰਹਿੰਦਾ ਸੀ। ਸੂਚਨਾ ਮੁਤਾਬਕ ਰਾਜਨ ਸ਼ਹਿਰ ਵਿਚ ਹੀ ਇੱਕ ਸੈਲੁਨ ‘ਤੇ ਕੰਮ ਕਰਦਾ ਸੀ।

ਇਹ ਵੀ ਪੜ੍ਹੋ ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਉਸਦੇ ਪ੍ਰਵਾਰਕ ਮੈਂਬਰਾਂ ਮੁਤਾਬਕ ਉਸਦੀ ਇੱਕ ਲੜਕੀ ਨਾਲ ਦੋਸਤੀ ਸੀ, ਜਿਸਦੇ ਨਾਲ ਅਕਸਰ ਹੀ ਲੜਾਈ ਹੁੰਦੀ ਰਹਿੰਦੀ ਸੀ। ਅੱਜ ਵੀ ਫ਼ੋਨ ‘ਤੇ ਲੜਾਈ ਹੋਈ ਤੇ ਉਸਨੇ ਘਰ ਦੇ ਇੱਕ ਕਮਰੇ ਵਿਚ ਪੱਖੇ ਨਾਲ ਲਟਕ ਕੇ ਫ਼ਾਹਾ ਲੈ ਲਿਆ। ਲੜਕੀ ਨੇ ਵੀ ਰਾਜਨ ਦੇ ਭਰਾ ਨੂੰ ਇਸਦੇ ਬਾਰੇ ਦਸਿਆ ਤੇ ਤੁਰੰਤ ਘਰ ਪੁੱਜਣ ਲਈ ਕਿਹਾ ਪ੍ਰੰਤੂ ਜਦ ਭਰਾ ਘਰ ਪੁੱਜਿਆ ਤਦ ਤੱਕ ਉਸਦੀ ਜਾਨ ਜਾ ਚੁੱਕੀ ਸੀ। ਮ੍ਰਿਤਕ ਦੀ ਮਾਤਾ ਘਰਾਂ ਵਿਚ ਕੰਮ ਕਰਕੇ ਗੁਜ਼ਾਰਾ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਆਪਣੇ ਹੀ ਪੁਲਿਸ ਮੁਲਾਜਮਾਂ ਦਾ ਝੂਠਾ ਮੁਕਾਬਲੇ ਕਰਨ ਵਾਲੇ SHO ਨੂੰ CBI ਅਦਾਲਤ ਨੇ ਸੁਣਾਈ ਸਜ਼ਾ

0

Mohali News: CBI ਦੀ ਵਿਸ਼ੇਸ਼ ਅਦਾਲਤ ਨੇ 32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲਾ ਬਣਾਉਣ ਵਾਲੇ ਤਤਕਾਲੀ SHO ਅਤੇ ਉਸਤੋਂ ਬਾਅਦ SP ਵਜੋਂ ਸੇਵਾਮੁਕਤ ਹੋਏ ਇੱਕ ਪੁਲਿਸ ਅਧਿਕਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਪਰਮਜੀਤ ਸਿੰਘ ਵਿਰਕ ਨੇ ਆਪਣੇ ਮੋਢੇ ‘ਤੇ ਫ਼ੀਤੀਆਂ ਲਗਾਉਣ ਦੇ ਲਈ ਸਾਲ 1993 ਵਿੱਚ ਆਪਣੇ ਹੀ ਵਿਭਾਗ ਦੇ ਕਾਂਸਟੇਬਲ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਫਰਜ਼ੀ ਮੁਕਾਬਲੇ ਵਿਚ ਮਾਰ ਮੁਕਾਇਆ ਸੀ। ਹਾਲਾਂਕਿ ਪਰਮਜੀਤ ਸਿੰਘ ਵਿਰਕ ਦੇ ਨਾਲ ਹੋਰ ਮੁਲਜਮ ਬਣਾਏ ਗਏ ਤਿੰਨ ਹੋਰ ਜਦਿਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ।

ਇਹ ਵੀ ਪੜ੍ਹੋ ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸੂਚਨਾ ਮੁਤਾਬਕ ਮ੍ਰਿਤਕ ਸਿਪਾਹੀ ਸੁਖਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਘਟਨਾ ਸਮੇਂ ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਤਾਇਤ ਸਨ, ਜਿੰਨ੍ਹਾਂ ਨੂੰ ਘਰੋਂ ਚੁੱਕ ਕੇ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਤੇ ਲਾਸ਼ਾਂ ਵੀ ਖੁਰਦ-ਬੁਰਦ ਕਰ ਦਿੱਤੀਆਂ। ਅਦਾਲਤ ਦੇ ਫੈਸਲੇ ਤੋਂ ਬਾਅਦ ਮ੍ਰਿਤਕ ਦੇ ਘਰ ਵਾਲਿਆਂ ਨੇ ਕਿਹਾ ਕਿ ਹਾਲੇ ਵੀ ਪੂਰਾ ਇਨਸਾਫ਼ ਨਹੀਂ ਮਿਲਿਆ ਤੇ ਸਿਰਫ਼ ਇੱਕ ਦੋਸ਼ੀ ਨੂੰ ਸਜ਼ਾ ਮਿਲੀ ਹੈ ਜਦਕਿ ਬਾਕੀਆਂ ਨੂੰ ਬਰੀ ਕਰ ਦਿੱਤਾ ਗਿਆ, ਜਿਸਦੇ ਖਿਲਾਫ਼ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

Tarn tarn News: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50,000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸਨੇ ਆਪਣੀ ਸਿਕਾਇਤ ਵਿਚ ਦੋਸ਼ ਲਾਇਆ ਸੀ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ ਕੈਨੇਡਾ ਭੇਜਣ ਦੇ ਨਾਂ ’ਤੇ ਵਿਦਿਆਰਥੀ ਦੀ ‘ਫੀਸ’ ਦੱਬਣ ਵਾਲੇ ਟਰੈਵਲ ਏਜੰਟ ਵਿਰੁਧ ਪਰਚਾ ਦਰਜ਼

ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ।ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫ਼ਾਸ, 8 ਹਥਿਆਰਾਂ ਸਹਿਤ ਚਾਰ ਕਾਬੂ

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

0

Batala News:ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ 3.50 ਲੱਖ ਬੂਟੇ ਲਗਾਏ ਜਾਣਗੇ ਤਾਂ ਜੋ ਹਰ ਸੂਬੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੁਸ਼ਹਾਲ ਕੀਤਾ ਜਾ ਸਕੇ।ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ ਜਿਵੇਂ ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ।

ਇਹ ਵੀ ਪੜ੍ਹੋ  ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ।ਆਪਣੇ ਸੰਬੋਧਨ ਵਿੱਚ ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਸਿਰਮੌਰ ਕਵੀ ‘ਸ਼ਿਵ ਕੁਮਾਰ ਬਟਾਲਵੀ ਜੀ’ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ਵਾਤਾਵਰਨ ਦੀ ਸੁਰੱਖਿਆ ਅਤੇ ਰੁੱਖਾਂ ਦੀ ਮਹੱਤਤਾ ਸਬੰਧੀ ਇੱਕ ਮਹੀਨਾ ਚੱਲਣ ਵਾਲੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਦੀ ਸ਼ੁਰੂਆਤ ਸਬੰਧੀ ਅੱਜ ‘ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ’ ਬਟਾਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਹੈ, ਜੋ ਵਧਾਈ ਦੇ ਪਾਤਰ ਹਨ।ਉਨਾਂ ਦੱਸਿਆ ਕਿ ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ ਅਤੇ ਚਾਰ ਸ਼੍ਰੇਣੀਆਂ ਜਿਨਾਂ ਵਿੱਚ ਪ੍ਰਾਇਮਰੀ (ਪਹਿਲੀ ਤੋਂ ਪੰਜਵੀਂ ਜਮਾਤ), ਸੈਕੰਡਰੀ (ਛੇਵੀਂ ਤੋਂ ਦਸਵੀਂ ਜਮਾਤ), ਸੀਨੀਅਰ ਸੈਕੰਡਰੀ (ਗਿਆਰਵੀਂ ਤੇ ਬਾਰਵੀਂ) ਅਤੇ ਕਾਲਜ ਪੱਧਰ ਉੱਤੇ ਕਰਵਾਏ ਜਾਣਗੇ। ਇਹਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਦੇ ਜੇਤੂ ਅੱਗੇ ਰਾਜ ਪੱਧਰ ’ਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਰਾਜ ਪੱਧਰ ’ਤੇ ਚਾਰਾਂ ਸ਼੍ਰੇਣੀਆਂ ਵਿੱਚੋਂ ਹਰੇਕ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸ਼ਿਵ ਬਟਾਲਵੀ, ਬਟਾਲਾ ਸ਼ਹਿਰ ਦਾ ਮਾਣ ਹਨ, ਜਿਨਾਂ ਆਪਣੀ ਕਲਾ ਦਾ ਲੋਹਾ ਸਾਰੀ ਦੁਨੀਆਂ ਵਿੱਚ ਮਨਵਾਇਆ। ਉਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਟੈਕਸਟਾਈਲ ਸੈਕਟਰ ਵਿੱਚ ਸੁਧਾਰ ਲਈ ਤਿੰਨ ਵਿਸ਼ੇਸ਼ ਕਮੇਟੀਆਂ ਨੂੰ ਕੀਤਾ ਨੋਟੀਫਾਈ: ਸੰਜੀਵ ਅਰੋੜਾ

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਸਫਲ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜਿਲੇ ਅੰਦਰ ਵਾਤਾਵਰਣ ਨੂੰ ਹਰਿਆਂ ਭਰਿਆ ਬਣਾਉਣ ਲਈ ਸਮੂਹ ਵਿਭਾਗਾਂ ਦਿਸਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋਂ ਵੱਧ ਵੱਧ ਰੁੱਖ ਲਗਾ ਕੇ ਵਾਵਾਤਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਵਿਦਿਆਰਥੀ ਸਾਡੇ ਅੰਬੇਸਡਰ ਹਨ ਅਤੇ ਅੱਜ ਉਨਾਂ ਵਲੋਂ ਵਾਤਾਵਰਣ ਨਾਲ ਸਬੰਧਤ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ ਹਨ, ਜੋ ਸ਼ਲਾਘਾਯੋਗ ਹਨ।ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਜਰੂਰੀ ਰੁਝੇਵਿਆਂ ਕਾਰਨ ਅੱਜ ਇਸ ਸਮਾਗਮ ਵਿੱਚ ਸ਼ਿਰਕਤ ਨਹੀਂ ਕਰ ਸਕੇ ਪਰ ਉਨਾਂ ਵਲੋਂ ਮਹਾਨ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਮੌਕੇ ਸਾਰਿਆਂ ਨੂੰ ਮੁਬਾਰਕਬਾਦ ਭੇਜੀ ਗਈ ਹੈ। ਉਨਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਾਤਾਵਰਣ ਨੂੰ ਹਰਿਅਆ ਭਰਿਆਂ ਰੱਖਣ ਅਤੇ ਵਿਦਿਆਰਥੀਆਂ ਨੂੰ ਰੁੱਕਾਂ ਦੀ ਮਹੱਤਤਾ ਪ੍ਰਤੀ ਸੁਚੇਤ ਕਰਨ ਲਈ ਅੱਜ ਦੇ ਮੁਬਾਰਕ ਦਿਨ ਤੋਂ ਸ਼ੁਰੂ ਕੀਤੀ ਮੁਹਿੰਮ ਦੀ ਰੱਝਵੀਂ ਸਰਾਹਨਾ ਕੀਤੀ। ਉਨਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦੀ ਬਹੁਤ ਲੋੜ ਹੈ ਅਤੇ ਸਾਡੀ ਵੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀ ਪੌਦੇ ਲਗਾਈਏ ਤੇ ਉਨਾਂ ਦੀ ਸਾਂਭ ਸੰਭਾਲ ਵੀ ਕਰੀਏ। ਉਨਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬਟਾਲਾ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਲਾਂਟੇਸ਼ਨ ਕੀਤੀ ਜਾ ਰਹੀ ਹੈ, ਜਿਸ ਵਿੱਚ ਸ਼ਹਿਰ ਵਾਸੀ ਪੂਰਾ ਸਹਿਯੋਗ ਕਰ ਰਹੇ ਹਨ।ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਰ ਸਵੇਰੇ 9.30 ਵਜੇ ਹੋਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਉਪਰੰਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਕਵੀਆਂ ਵਲੋਂ ਆਪਣੇ ਕਲਾਮ ਪੇਸ਼ ਕੀਤੇ ਗਏ। ਆਖਰ ਵਿੱਚ ਪ੍ਰਸਿੱਧ ਸੂਫੀ ਗਾਇਕ ਯਕੂਬ ਵਲੋਂ ਆਪਣੀ ਸ਼ਾਨਦਾਰ ਗਾਇਕੀ ਪੇਸ਼ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੇਕ ਵੀ ਕੱਟਿਆ ਗਿਆ।ਇਸ ਮੌਕੇ ਸ਼੍ਰੀ ਕਟਾਰੂਚੱਕ ਨੇ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਦੇ ਕੰਪਲੈਕਸ ਵਿਖੇ ਇੱਕ ਬੂਟਾ ਵੀ ਲਾਇਆ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫ਼ਾਸ, 8 ਹਥਿਆਰਾਂ ਸਹਿਤ ਚਾਰ ਕਾਬੂ

ਇਸ ਮੌਕੇ ਵਿਦਿਆਰਥੀਆਂ ਦੇ ਗੀਤ ਮੁਕਾਬਲੇ, ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਗੀਤ ਗਾਇਨ ਮੁਕਾਬਲੇ ਵਿੱਚ ਪਹਿਲਾਂ ਸਥਾਨ ਰਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਦਸਵੀਂ ਕਲਾਸ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ, ਦੂਜਾ ਸਥਾਨ ਵਿਦਿਆਰਥੀ ਸੁਰਿੰਦਰ ਸਿੰਘ, ਪੁੱਤਰ ਮਲਕੀਤ ਸਿੰਘ ਬਾਰਵੀਂ ਕਲਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਅਤੇ ਤੀਜਾ ਸਥਾਨ ਵਿਦਿਆਰਥੀ ਭਮਨ ਪੁੱਤਰ ਪ੍ਰਗਟ ਸਿੰਘ ਗਿਆਰਵੀਂ ਕਲਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਨੇ ਹਾਸਿਲ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾਂ ਸਥਾਨ ਵਿਦਿਆਰਥਣ ਜਸਮੀਤ ਕੌਰ, ਪੁੱਤਰੀ ਨਛੱਤਰ ਸਿੰਘ ਕਲਾਸ ਦਸਵੀਂ ਪੀ.ਐੱਸ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ, ਦੂਜਾ ਸਥਾਨ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸਤਨਾਮ ਸਿੰਘ ਕਲਾਸ ਬਾਰਵੀਂ ਸਕੂਲ ਆਫ਼ ਐਮੀਨੈਂਸ ਬਟਾਲਾ ਅਤੇ ਤੀਸਰਾ ਸਥਾਨ ਵਿਦਿਆਰਥੀ ਗੁਰਨੀਤ ਕੌਰ ਪੁੱਤਰੀ ਮਨਜੀਤ ਸਿੰਘ ਕਲਾਸ ਨੌਵੀਂ ਆਰ.ਡੀ.ਖੋਸਲਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਹਾਸਿਲ ਕੀਤਾ।ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਵਿੱਚ ਪਹਿਲਾ ਸਥਾਨ ਵਿਦਿਆਰਥੀ ਹਰਮਨਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਕਲਾਸ ਬਾਰਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੇਕ ਸਿੰਘ, ਦੂਜਾ ਸਥਾਨ ਵਿਦਿਆਰਥਣ ਸਫਲਪ੍ਰੀਤ ਕੌਰ ਪੁੱਤਰੀ ਤੇਜਿੰਦਰ ਸਿੰਘ ਕਲਾਸ ਦਸਵੀਂ ਆਰ.ਡੀ.ਖੋਸਲਾ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਅਤੇ ਤੀਜਾ ਸਥਾਨ ਵਿਦਿਆਰਥਣ ਗੁਰਿੰਦਰ ਕੌਰ ਪੁੱਤਰੀ ਅਮਰਜੀਤ ਸਿੰਘ, ਕਲਾਸ ਗਿਆਰਵੀਂ ਸਕੂਲ ਆਫ਼ ਐਮੀਨੈਂਸ ਬਟਾਲਾ ਨੇ ਪ੍ਰਾਪਤ ਕੀਤਾ।ਇਸ ਮੌਕੇ ਵਿਦਿਆਰਥੀਆਂ, ਕਵੀਆਂ, ਸੂਫੀ ਗਾਇਕ ਯਕੂਬ ਸਮੇਤ ਵੱਖ-ਵੱਸ਼ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਰਾਜੀਵ ਸ਼ਰਮਾ, ਜੋਬਨ ਰੰਧਾਵਾ ਜ਼ਿਲ੍ਹ ਪ੍ਰਧਾਨ ਆਪ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੁਖਦੇਵ ਸਿੰਘ ਆਲੋਵਾਲ ਮੀਡੀਆ ਇੰਚਾਰਜ ਗੁਰਦਾਸਪੁਰ, ਐਨ ਐੱਸ ਰੰਧਾਵਾ ਅਤੇ ਸਤਿੰਦਰ ਸਾਗਰ ਸੀ.ਸੀ.ਐਫ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਜਨਰਲ ਸੈਕਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸਭਿਆਚਾਰਕ ਸੁਸਾਇਟੀ ਬਟਾਲਾ, ਅਤੁਲ ਮਹਾਜਨ ਜ਼ਿਲ੍ਹਾ ਜੰਗਲਾਤ ਅਫਸਰ, ਧਰਮਵੀਰ ਦੇਹਰੂ ਡੀ.ਐਫ.ਓ ਪਠਾਨਕੋਟ, ਰਜੇਸ਼ ਮਹਾਜਨ ਡੀ.ਐਫ.ਓ ਸ੍ਰੀ ਅੰਮ੍ਰਿਤਸਰ, ਹੈਰੀਟੇਜ ਸੁਸਾਇਟੀ ਦੇ ਮੈਂਬਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਬਟਾਲਾ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਜ਼ਿਲ੍ਹਾ ਸੈਕਰਟਰੀ ਜਗਜੀਤ ਸਿੰਘ ਪਿੰਟਾ , ਲਾਇਨ ਰਾਜੀਵ ਵਿੱਗ, ਮਾਸਟਰ ਤਿਲਕ ਰਾਜ, ਗੁਰਪ੍ਰੀਤ ਸਿੰਘ ਰਾਜੂ, ਪ੍ਰਦੀਪ ਕੁਮਾਰ, ਮਨਜੀਤ ਸਿੰਘ ਬੁਮਰਾਹ, ਅਵਤਾਰ ਸਿੰਘ ਕਲਸੀ, ਪਿ੍ਰੰਸੀਪਲ ਮਨਜੀਤ ਸਿੰਘ, ਕੰਵਰਜੀਤ ਸਿੰਘ ਰੱਤੜਾ ਐਸ.ਡੀ.ਓ, ਪਿ੍ਰੰਸਪਾਲ ਸਿੰਘ, ਡਾ.ਪਰਮਜੀਤ ਸਿੰਘ ਕਲਸੀ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਕਵੀ ਵਿਜੇ ਅਗਨੀਹੋਤਰੀ, ਸੁਲਤਾਨ ਭਾਰਤੀ, ਜਸਵੰਤ ਹਾਂਸ, ਬਲਬੀਰ ਕਲਸੀ, ਹਰਮਨਜੀਤ ਸਿੰਘ ਜੁਆਇੰਟ ਸਕੱਤਰ ਹੈਰੀਟੇਜ ਸੁਸਾਇਟੀ, ਲੈਕਚਰਾਰ ਹਰਪ੍ਰੀਤ ਸਿੰਘ, ਬਖਸ਼ੀਸ ਸਿੰਘ ਰੇਂਜ ਅਫਸਰ, ਹਰਨੂਰ ਸਿੰਘ ਜੀ.ਈ, ਡਾ. ਵਨੀਤ ਕੁਮਾਰ, ਦਮਨਜੀਤ ਸਿੰਘ ਮੈਨੇਜਰ ਛੋਟਾ ਘੱਲੂਘਾਰਾ, ਮੋਮੋਰੀਅਲ ਕਾਹਨੂੰਵਾਨ ਅਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਵਿਖੇ ਪੀਐਸਸੀਐਸਟੀ ਅਤੇ ਵਿਪਰੋ ਫਾਊਂਡੇਸ਼ਨ ਵੱਲੋਂ ਕਲੱਸਟਰ ਪੱਧਰੀ ਵਰਕਸ਼ਾਪ ਦਾ ਆਯੋਜਨ

0

Bathinda News:ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਨੇ ਵਿਪਰੋ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਠਿੰਡਾ, ਬਰਨਾਲਾ, ਫਾਜ਼ਿਲਕਾ, ਫ਼ਿਰੋਜ਼ਪੁਰ, ਮਾਨਸਾ, ਮਲੇਰਕੋਟਲਾ, ਸ਼੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਅਰਥੀਅਨ ਐਜੂਕੇਟਰਜ਼ ਐਵਾਰਡ ਪ੍ਰੋਗਰਾਮ-2025 ਤਹਿਤ ਕਲੱਸਟਰ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ 22.07.2025 ਨੂੰ ਡੀਏਵੀ ਕਾਲਜ, ਬਠਿੰਡਾ ਵਿਖੇ ਆਯੋਜਿਤ ਕੀਤਾ ਗਿਆ ਸੀ। ਡਾ. ਮੰਦਾਕਿਨੀ ਠਾਕੁਰ, ਪ੍ਰੋਜੈਕਟ ਅਫਸਰ, ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ, ਪ੍ਰਿੰਸੀਪਲ ਡਾ. ਸੰਜੀਵ ਨਾਗਪਾਲ, ਪ੍ਰਿੰਸੀਪਲ ਗੁਰਮੇਲ ਸਿੰਘ ਅਤੇ ਡਾ. ਜਤਿੰਦਰ ਸਹਿਗਲ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।ਸਿੱਖਿਅਕਾਂ ਦੇ ਇਕੱਠ ਦਾ ਸਵਾਗਤ ਡਾ. ਗੁਰਪ੍ਰੀਤ ਸਿੰਘ ਮੁਖੀ (ਭੌਤਿਕ ਵਿਗਿਆਨ) ਨੇ ਕੀਤਾ। ਇਸ ਤੋਂ ਇਲਾਵਾ ਡਾ. ਕੇ ਐਸ ਬੈਥ, ਸੰਯੁਕਤ ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਨੇ ਸਿੱਖਿਅਕਾਂ ਨੂੰ ਸੰਬੋਧਨ ਕੀਤਾ ਅਤੇ ਵਿਗਿਆਨ ਅਧਿਆਪਕਾਂ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਮੰਦਭਾਗੀ ਘਟਨਾ; ਸਵਾਰੀਆਂ ਨਾਲ ਭਰੀ ਕਾਰ ਬਠਿੰਡਾ ਨਹਿਰ ‘ਚ ਡਿੱਗੀ

ਸ਼੍ਰੀਮਤੀ ਮਮਤਾ ਖੁਰਾਨਾ ਸੇਠੀ, ਡੀਈਓ ਬਠਿੰਡਾ ਨੇ ਵੀ ਵੱਖ-ਵੱਖ ਸਕੂਲਾਂ ਦੇ ਸਮਰਪਿਤ ਵਿਗਿਆਨ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ। ਜੀਐਚਐਸ ਸਾਫੂਵਾਲਾ ਮੋਗਾ ਤੋਂ ਅਰਥੀਅਨ ਐਜੂਕੇਟਰਜ਼ ਅਵਾਰਡ ਜੇਤੂ ਅਧਿਆਪਕਾ ਸ਼੍ਰੀਮਤੀ ਰੁਪਿੰਦਰਜੀਤ ਕੌਰ ਨੇ ਪ੍ਰੋਗਰਾਮ ਬਾਰੇ ਆਪਣਾ ਅਨੁਭਵ ਸਾਂਝਾ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਅਜ਼ੀਮ ਪ੍ਰੇਮਜੀ ਯੂਨੀਵਰਸਿਟੀ, ਸਰਜਾਪੁਰਾ, ਕਰਨਾਟਕ ਵਿੱਚ ਕੀਮਤੀ ਜਾਣਕਾਰੀ ਮਿਲੀ ਅਤੇ ਵਾਤਾਵਰਣ ਅਨੁਕੂਲ ਪਹਿਲਕਦਮੀਆਂ ਕਰਨ ਵਿੱਚ ਵਿਪਰੋ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ।ਸ਼੍ਰੀ ਆਸ਼ੀਸ਼ ਸ਼ਾਹ, ਡਾਇਰੈਕਟਰ ਵਾਈਲਡ ਈਕੋਲੋਗਜ਼, ਵਿਪਰੋ, ਨੇ ਅਧਿਆਪਕਾਂ ਨੂੰ ਆਪਣੇ ਕਲਾਸਰੂਮ ਅਧਿਆਪਨ ਵਿੱਚ ਟਿਕਾਊ ਵਿਕਾਸ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਰਥੀਅਨ ਐਜੂਕੇਟਰ ਅਵਾਰਡ ਦੀ ਅਰਜ਼ੀ ਲਈ ਕਦਮ ਦਰ ਕਦਮ ਪ੍ਰਕਿਰਿਆ ਬਾਰੇ ਵੀ ਦੱਸਿਆ।ਉਨ੍ਹਾਂ ਕਿਹਾ ਕਿ ਸਥਿਰਤਾ ਲਈ ਪ੍ਰੋਜੈਕਟਾਂ ਨੂੰ ਸੰਸਥਾਵਾਂ ਦੇ ਪਾਣੀ ਦੇ ਆਡਿਟ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਹੋਰ ਵਾਤਾਵਰਣ ਸੰਬੰਧੀ ਵਿਸ਼ਿਆਂ ਨੂੰ ਸ਼ਾਮਲ ਕਰਦੇ ਹੋਏ ਤਿਆਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ..ਤੇ ਬਠਿੰਡਾ ਦੇ ਡੀਸੀ ਦਫ਼ਤਰ ਦਾ ਚੌਕੀਦਾਰ ਹੀ ‘ਚੋਰ’ ਨਿਕਲਿਆ, ਇਸ ਅਫ਼ਸਰ ਦੇ ਦਫ਼ਤਰ ਨੂੰ ਲਗਾਈ ਸੰਨ੍ਹ

ਉਨ੍ਹਾਂ ਨੇ ਅਧਿਆਪਕਾਂ ਨੂੰ ਇਹਨਾਂ ਪ੍ਰੋਜੈਕਟਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ, ਕਿਉਂਕਿ ਵਿਦਿਆਰਥੀਆਂ ਨੂੰ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਦੀ ਮਹੱਤਤਾ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮੱਦਦ ਕਰਨ ਲਈ ਵਿਹਾਰਕ ਅਨੁਭਵ ਅਤੇ ਵਿਹਾਰਕ ਸੰਪਰਕ ਪ੍ਰਦਾਨ ਕੀਤਾ ਜਾਂਦਾ ਹੈ। ਸਟੇਜ ਦਾ ਸੰਚਾਲਨ ਡਾ. ਪਰਮਜੀਤ ਕੌਰ ਦੁਆਰਾ ਕੀਤਾ ਗਿਆ।DAV ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਅਜਿਹੇ ਸਮਾਗਮਾਂ ਰਾਹੀਂ ਯੋਗ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਪਲੇਟਫਾਰਮ ਬਣਾਉਣ ਲਈ ਪੀਐਸਸੀਐਸਟੀ ਅਤੇ ਵਿਪਰੋ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੇਰਿਤ ਅਧਿਆਪਕ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਹੋਰ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਇਸ ਮੈਗਾ ਈਵੈਂਟ ਦੇ ਸਫ਼ਲ ਆਯੋਜਨ ਵਿੱਚ ਮੱਦਦ ਕਰਨ ਲਈ ਰਸਾਇਣ ਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਮੀਤੂ ਵਧਵਾ, ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਅਤੇ ਵਿਗਿਆਨ ਵਿਭਾਗ ਦੇ ਹੋਰ ਫੈਕਲਟੀ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ। ਪ੍ਰੋਗਰਾਮ ਦੀ ਸਮਾਪਤੀ ਮੌਕੇ ਪਤਵੰਤਿਆਂ ਦੁਆਰਾ ਪੌਦੇ ਲਗਾਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

0

👉ਮੈਂ ਖੁਦ ਨੂੰ ਵਡਭਾਗਾ ਸਮਝਦਾ ਹਾਂ, ਜਿਸ ਨੂੰ ਇਸ ਪਵਿੱਤਰ ਮੌਕੇ ਇਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਿਲਆ: ਰਾਜਪਾਲ ਗੁਲਾਬ ਚੰਦ ਕਟਾਰੀਆ
👉ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਇਸ ਮੌਕੇ ਕੀਤਾ ਸ਼ਬਦ ਕੀਰਤਨ
Chandigarh News: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਰਾਜ ਭਵਨ ਵਿਖੇ ਕੱਲ੍ਹ ਸ਼ਾਮ ਨੂੰ ਸ਼ਬਦ ਕੀਰਤਨ ਕਰਵਾਇਆ ਗਿਆ। ਇਹ ਪ੍ਰੋਗਰਾਮ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਇਹ ਆਲੌਕਿਕ ਸ਼ਬਦ ਕੀਰਤਨ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੱਲੋਂ ਕੀਤਾ ਗਿਆ, ਜੋ ਗੁਰਬਾਣੀ ਕੀਰਤਨ ਲਈ ਵਿਸ਼ਵ ਪੱਧਰ ‘ਤੇ ਜਾਣੇ ਜਾਂਦੇ ਹਨ। ਭਾਈ ਸਾਹਿਬ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਅਤੇ ਪਤਵੰਤਿਆਂ ਨੂੰ ਨਿਹਾਲ ਕਰਕੇ ਰਮਣੀਕ ਮਾਹੌਲ ਸਿਰਜਿਆ।ਅਧਿਆਤਮਿਕ ਅਤੇ ਸ਼ਰਧਾ ਨਾਲ ਭਰੇ ਉਨ੍ਹਾਂ ਦੇ ਭਾਵਨਾਤਮਕ ਕੀਰਤਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਰਸਾਈ ਸਮਾਜ ਪ੍ਰਤੀ ਨਿਰਸਵਾਰਥ ਸੇਵਾ ਅਤੇ ਕੁਰਬਾਨੀ ਦੀਆਂ ਸਿੱਖਿਆਵਾਂ ਨੂੰ ਜੀਵੰਤ ਕੀਤਾ। ਇਸ ਆਲੌਕਿਕ ਕੀਰਤਨ ਸਮਾਗਮ ਦੌਰਾਨ ਭਾਈ ਸਾਹਿਬ ਨੇ ਅਧਿਆਤਮਿਕ ਅਨੰਦ ਅਤੇ ਅਕਾਲਪੁਰਖ ਪ੍ਰਤੀ ਸ਼ੁਕਰਗੁਜ਼ਾਰੀ ਦਾ ਬੇਹੱਦ ਰਮਣੀਕ ਮਾਹੌਲ ਸਿਰਜਿਆ। ਹਰੇਕ ਸ਼ਬਦ ਗੁਰੂ ਸਾਹਿਬ ਦੀ ਕੁਰਬਾਨੀ, ਸ਼ਹਾਦਤ, ਸਦੀਵੀ ਸੱਚ ਦੀ ਰੌਸ਼ਨੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦਾ ਸੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁਧ’ ਬਠਿੰਡਾ ਪੁਲਿਸ ਨੇ ‘ਰੈਂਬੋ’ ਦੇ ਚਾਰ ਮੰਜ਼ਿਲਾਂ ਮਕਾਨ ਸਹਿਤ ਦੋ ਘਰਾਂ ’ਤੇ ਚਲਾਇਆ ਪੀਲਾ ਪੰਜ਼ਾ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ, “ਮੈਂ ਖੁਦ ਨੂੰ ਬਹੁਤ ਵਡਭਾਗਾ ਸਮਝਦਾ ਹਾਂ, ਜਿਸ ਨੂੰ ਇਸ ਪਵਿੱਤਰ ਮੌਕੇ ਇੱਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਿਲਆ ਹੈ।”ਸਿੱਖ ਧਰਮ ਦੀ ਨਿਮਰਤਾ ਅਤੇ ਸਮਾਵੇਸ਼ੀ ਭਾਵਨਾ ਨੂੰ ਦਰਸਾਉਂਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਸ਼ਬਦ ਕੀਰਤਨ ਨੂੰ ਬੜੀ ਸ਼ਰਧਾ ਨਾਲ ਸਰਵਣ ਕੀਤਾ। ਇਸ ਅਧਿਆਤਮਿਕ ਮਾਹੌਲ ਅਤੇ ਇਤਿਹਾਸਕ ਸਾਰਥਕਤਾ ਤੋਂ ਪ੍ਰਭਾਵਿਤ ਹੋ ਕੇ, ਉਨ੍ਹਾਂ ਕਿਹਾ, “ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਜਿਸਨੂੰ ਵਾਹਿਗੁਰੂ ਨੇ ਇਸ ਪਵਿੱਤਰ ਦਿਹਾੜੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਹ ਸਰਬੱਤ ਦੇ ਭਲੇ ਦੀਆਂ ਸਰਬੋਤਮ ਪਰੰਪਰਾਵਾਂ ਵਿੱਚ ਅਧਿਆਤਮਿਕ ਪੂਰਤੀ ਦਾ ਪਲ ਹੈ।”ਇਸ ਮੌਕੇ ਰਾਜ ਭਵਨ ਇੱਕ ਪਵਿੱਤਰ ਅਸਥਾਨ ਵਿੱਚ ਬਦਲ ਗਿਆ, ਜੋ ਵਾਹਿਗੁਰੂ ਸਿਮਰਨ ਦੀਆਂ ਬ੍ਰਹਮ ਧੁਨਾਂ ਅਤੇ ਗੁਰਬਾਣੀ ਦੇ ਗਾਇਨ ਨਾਲ ਗੂੰਜ ਉਠਿਆ। ਜਿਵੇਂ ਕਿ ਸਿੱਖ ਧਰਮ ਦੇ ਸਿਧਾਂਤ ਦਰਸਾਉਂਦੇ ਹਨ ਕਿ ਵਾਹਿਗੁਰੂ ਦੀਆਂ ਨਜ਼ਰਾਂ ਵਿੱਚ ਸਾਰੇ ਬਰਾਬਰ ਹਨ, ਨੂੰ ਕਾਇਮ ਰੱਖਦਿਆਂ ਰਾਜਪਾਲ ਨੇ ਸੰਗਤ ਵਿੱਚ ਬੈਠ ਕੇ ਕੀਰਤਨ ਸੁਣਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ। ਉਨ੍ਹਾਂ ਦੇ ਇਸ ਵਤੀਰੇ ਨੇ ਨਿਮਰਤਾ ਅਤੇ ਏਕਤਾ ਨੂੰ ਦਰਸਾਇਆ ਅਤੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕੀਤਾ ਕਿ ਗੁਰੂ ਦੀ ਹਜ਼ੂਰੀ ਵਿੱਚ ਕੋਈ ਦਰਜਾਬੰਦੀ ਨਾ ਹੋ ਕੇ, ਸਿਰਫ ਸਾਂਝੀ ਭਾਵਨਾ ਹੁੰਦੀ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫ਼ਾਸ, 8 ਹਥਿਆਰਾਂ ਸਹਿਤ ਚਾਰ ਕਾਬੂ

ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੁਆਰਾ ਲਿਖੀ ਕਿਤਾਬ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਵੀ ਜਾਰੀ ਕੀਤੀ। ਇਹ ਕਿਤਾਬ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੈ।ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲੇ, ਉਨ੍ਹਾਂ ਦੇ ਜਥੇ ਦੇ ਮੈਂਬਰਾਂ ਅਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਦੇ ਪ੍ਰਧਾਨ ਐਸ.ਐਸ. ਬਹਿਲ ਅਤੇ ਗ੍ਰੰਥੀ ਸਿੰਘਾਂ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਅਤੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਨੂੰ ਵੀ ਸਨਮਾਨਿਤ ਕੀਤਾ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਸੰਜੀਵ ਅਰੋੜਾ ਅਤੇ ਡਾ. ਰਵਜੋਤ ਸਿੰਘ; ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ; ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ; ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ੍ਰੀ ਰਾਜੀਵ ਵਰਮਾ; ਰਾਜਪਾਲ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ; ਗ੍ਰਹਿ ਸਕੱਤਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ; ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਸ੍ਰੀ ਅਮਿਤ ਕੁਮਾਰ; ਪ੍ਰਧਾਨ ਯੂ.ਟੀ.ਸੀ.ਏ. ਸ੍ਰੀ ਸੰਜੇ ਟੰਡਨ; ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਅਤੇ ਰਾਜ ਭਵਨ ਦਾ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910484