Friday, May 22, 2026
Home Blog Page 582

ਪੰਜਾਬ ਦੀਆਂ ਨਗਰ ਕੋਂਸਲਾਂ ਤੇ ਨਗਰ ਨਿਗਮਾਂ ਦੇ ਅਧਿਕਾਰੀਆਂ ਤੇ ਮੁਲਾਜਮਾਂ ਦੇ ਹੋਏ ਤਬਾਦਲੇ,ਦੇਖੋ ਲਿਸਟਾਂ

0

Punjab News: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਵਿਚ ਵੱਡਾ ਫ਼ੇਰਬਦਲ ਕਰਦਿਆਂ ਜਿੱਥੇ ਕਈ ਨਗਰ ਕੋਸਲਾਂ ਦੇ ਈਓ ਨੂੰ ਇੱਧਰੋਂ ਉਧਰ ਕਰ ਦਿੱਤਾ, ਉਥੇ ਕਈ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵੀ ਬਦਲਿਆਂ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਵਿਚ ਵੱਡਾ ਫ਼ੇਰਬਦਲ, ਸੂਬੇ ਦੀਆਂ ਜੇਲ੍ਹਾਂ ਦੇ ਸੁਪਰਡੈਂਟ ਬਦਲੇ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਵਿਚ ਵੱਡਾ ਫ਼ੇਰਬਦਲ, ਸੂਬੇ ਦੀਆਂ ਜੇਲ੍ਹਾਂ ਦੇ ਸੁਪਰਡੈਂਟ ਬਦਲੇ

0

Punjab News: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਜੇਲ੍ਹ ਵਿਭਾਗ ਵਿਚ ਵੱਡਾ ਫ਼ੇਰਬਦਲ ਕੀਤਾ ਹੈ। ਕਰੀਬ ਇੱਕ ਦਰਜ਼ਨ ਜੇਲ੍ਹ ਸੁਪਰਡੈਂਟ, ਡਿਪਟੀ ਜੇਲ੍ਹ ਸੁਪਰਡੈਂਟ ਤੇ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਥੋਕ ਵਿਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ’ ਸਰਕਾਰੀ ਜਮੀਨ ‘ਤੇ ਮਹਿਲਾ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ ‘ਤੇ ਚੱਲਿਆ ਪੀਲਾ ਪੰਜਾ

0

👉ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ, ਨਸ਼ੇ ਵੇਚਕੇ ਬਣਾਈ ਜਾਇਦਾਦ ਜਬਤ ਕੀਤੀ ਜਾਵੇਗੀ: SSP
Patiala News: ‘War on Drugs’: ਪਟਿਆਲਾ ਪੁਲਿਸ ਨੇ ਨਸ਼ਿਆਂ ਲਈ ਹਾਟ-ਸਪਾਟ ਇਲਾਕੇ ਵਜੋਂ ਜਾਣੇ ਜਾਂਦੇ ਇੱਥੇ ਵਾਰਡ ਨੰਬਰ 33 ਦੇ ਰੋੜੀ ਕੁੱਟ ਮੁਹੱਲੇ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੱਕ ਬਦਨਾਮ ਮਹਿਲਾ ਨਸ਼ਾ ਤਸਕਰ ਦੇ ਪਰਿਵਾਰ ਵੱਲੋਂ ਸਰਕਾਰੀ ਜਮੀਨ ‘ਤੇ ਬਣਾਏ ਅਣ-ਅਧਿਕਾਰਤ ਮਕਾਨ ਉਪਰ ਪੀਲਾ ਪੰਜਾ ਚਲਵਾ ਕੇ ਇਸ ਨੂੰ ਢਹਿ ਢੇਰੀ ਕਰਵਾਇਆ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਥੋਕ ਵਿਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ੇ ਵੇਚਕੇ ਬਣਾਈ ਗਈ ਜਾਇਦਾਦ ਜਬਤ ਕੀਤੀ ਜਾਵੇਗੀ।ਐਸ.ਐਸ.ਪੀ ਨੇ ਦੱਸਿਆ ਕਿ ਮਹਿਲਾ ਸਮੱਗਲਰ ਸੀਮਾ, ਉਸਦੇ ਪਤੀ ਸੋਮਪਾਲ ਅਤੇ ਇਸ ਦੇ ਪਰਿਵਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੀ ਸਰਕਾਰੀ ਜਮੀਨ ਉਪਰ ਬਣਾਈ ਗਈ ਅਣਅਧਿਕਾਰਤ ਰਿਹਾਇਸ਼ ਨੂੰ ਢੁਹਾਇਆ ਹੈ।

ਇਹ ਵੀ ਪੜ੍ਹੋ ਪੰਜਾਬ ਵਾਚ ਕੰਪਨੀ ਦੇ ਦਫ਼ਤਰ ‘ਤੇ ਗੋ+ਲੀ+ਆਂ ਚਲਾਉਣ ਵਾਲੇ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਵਿਰੁੱਧ 26 ਤੋਂ ਵੱਧ ਐਨ.ਡੀ.ਪੀ.ਐਸ. ਦੇ ਮੁਕੱਦਮੇ ਦਰਜ ਹਨ ਅਤੇ ਇਸ ਵੱਲੋਂ ਕੀਤੇ ਗਏ ਨਾਜਾਇਜ਼ ਕਬਜੇ ਨੂੰ ਛੁਡਵਾਉਣ ਲਈ ਸਬੰਧਤ ਵਿਭਾਗ ਨੇ ਪੁਲਿਸ ਇਮਦਾਦ ਦੀ ਮੰਗ ਕੀਤੀ ਸੀ, ਜਿਸ ਲਈ ਪੁਲਿਸ ਨੇ ਸੁਰੱਖਿਆ ਪ੍ਰਦਾਨ ਕਰਵਾਈ ਹੈ। ਇਸ ਮੌਕੇ ਐਸ.ਪੀ. ਵੈਭਵ ਚੌਧਰੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਸਤਨਾਮ ਸਿੰਘ ਤੇ ਮਨੋਜ ਗੋਰਸੀ, ਐਸ.ਐਚ.ਓ. ਜਸਪ੍ਰੀਤ ਸਿੰਘ ਤੇ ਸ਼ਿਵਰਾਜ ਸਿੰਘ ਢਿੱਲੋ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

0

👉ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸੁਸਾਇਟੀਆਂ ਦਾ ਸਨਮਾਨ
Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ।ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਦੇ ਸਹਿਕਾਰੀ ਬੈਂਕਿੰਗ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਸੰਸਥਾ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ ‘ਤੇ ਸਹਿਕਾਰੀ ਬੈਂਕਾਂ ਅਤੇ ਸੋਸਾਇਟੀਆਂ ਨੂੰ ਨਾਬਾਰਡ ਦੁਆਰਾ ਦਿੱਤੇ ਗਏ ਘੱਟ ਵਿਆਜ ਦਰ ਵਾਲੇ ਕਰਜ਼ਿਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਉਨ੍ਹਾਂ ਕਿਹਾ ਕਿ ਇਹ ਪਹੁੰਚਯੋਗ ਵਿੱਤੀ ਸਰੋਤ ਇਨ੍ਹਾਂ ਸੰਸਥਾਵਾਂ ਨੂੰ ਬਦਲੇ ਵਿੱਚ ਕਿਸਾਨਾਂ ਨੂੰ ਕਿਫਾਇਤੀ ਕਰਜ਼ਾ ਪ੍ਰਦਾਨ ਕਰਨ ਦੇ ਯੋਗ ਬਣਾਉਂਦੇ ਹਨ, ਜੋ ਕਿ ਸੂਬੇ ਵਿੱਚ ਖੇਤੀਬਾੜੀ ਵਿਕਾਸ ਦਾ ਮੁੱਖ ਅਧਾਰ ਹੈ।ਵਿੱਤ ਮੰਤਰੀ ਨੇ ਸੂਬੇ ਦੀ ਤਰੱਕੀ ਵਿੱਚ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸੋਸਾਇਟੀਆਂ (ਐਮ.ਪੀ.ਸੀ.ਏ.ਐਸ.ਐਸ) ਦੀ ਅਹਿਮ ਭੂਮਿਕਾ ‘ਤੇ ਵੀ ਜ਼ੋਰ ਦਿੱਤਾ। ਪੰਜਾਬ ਦੇ ਸਹਿਕਾਰੀ ਖੇਤਰ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਦੇ ਪ੍ਰਮਾਣ ਵਜੋਂ, ਵਿੱਤ ਮੰਤਰੀ ਚੀਮਾ ਨੇ 1920 ਵਿੱਚ ਸਥਾਪਿਤ ‘ਦਾ ਲਾਂਬੜਾ ਕਾਂਗੜੀ ਐਮ.ਪੀ.ਸੀ.ਏ.ਐਸ.ਐਸ. ਲਿਮਟਿਡ, ਹੁਸ਼ਿਆਰਪੁਰ’ ਦੇ ਨੁਮਾਇੰਦਿਆਂ ਨੂੰ ਸਮਾਗਮ ਵਿੱਚ ਮੌਜੂਦ ਲੋਕਾਂ ਨਾਲ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕਰਨ ਲਈ ਸੱਦਾ ਦਿੱਤਾ।

ਇਹ ਵੀ ਪੜ੍ਹੋ Big News; ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋਇਆ ਵੱਡਾ ਫੈਸਲਾ

ਪੰਜਾਬ ਦੀਆਂ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (ਪੈਕਸ) ਦੀ ਮੌਜੂਦਾ ਸਥਿਤੀ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਲਗਭਗ 3,500 ਪੈਕਸ ਵਿੱਚੋਂ ਲਗਭਗ 1,800 ਇਸ ਸਮੇਂ ਮੁਨਾਫੇ ਵਿੱਚ ਚੱਲ ਰਹੀਆਂ ਹਨ, ਜਦੋਂ ਕਿ ਬਾਕੀ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ, ਜਿਨ੍ਹਾਂ ਹਮੇਸ਼ਾਂ ਖੇਤੀਬਾੜੀ ਨਵੀਨਤਾ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ, ਨੂੰ ਸੂਬੇ ਭਰ ਵਿੱਚ ਪੈਕਸ ਨੈੱਟਵਰਕ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਰਿਜ਼ਰਵ ਬੈਂਕ ਦੇ ਖੇਤਰੀ ਨਿਰਦੇਸ਼ਕ ਵਿਵੇਕ ਸ੍ਰੀਵਾਸਤਵ, ਨਾਬਾਰਡ, ਪੰਜਾਬ ਦੇ ਸੀ.ਜੀ.ਐਮ. ਵੀ.ਕੇ. ਆਰਿਆ, ਨਾਬਾਰਡ, ਹਰਿਆਣਾ ਦੀ ਸੀ.ਜੀ.ਐਮ. ਨਿਵੇਦਿਤਾ ਤਿਵਾੜੀ, ਪੀ.ਐਸ.ਸੀ.ਬੀ. ਦੇ ਚੇਅਰਮੈਨ ਜਗਦੇਵ ਸਿੰਘ, ਅਤੇ ਪੀ.ਐਸ.ਸੀ.ਬੀ. ਦੇ ਐਮ.ਡੀ. ਹਰਜੀਤ ਸਿੰਘ ਸੰਧੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੱਸ ਸਟੈਂਡ ਦੀ ਥਾਂ ਬਦਲੀ ਦੇ ਵਿਰੋਧ ‘ਚ ਰੋਸ਼ ਵਧਿਆ, ਸੰਘਰਸ਼ ਕਮੇਟੀ ਨੇ ਫ਼ੂਕਿਆ ਪੁਤਲਾ

0

Bathinda News: ਪਿਛਲੇ ਕੁੱਝ ਮਹੀਨਿਆਂ ਤੋਂ ਬਠਿੰਡਾ ਦੇ ਮੌਜੂਦਾ ਬੱਸ ਸਟੈਂਡ ਨੂੰ ਇੱਥੋਂ ਬਦਲ ਕੇ ਮਲੋਟ ਰੋਡ ‘ਤੇ ਲਿਜਾਣ ਦੇ ਫੈਸਲੇ ਵਿਰੁਧ ਲੋਕਾਂ ਵਿਚ ਰੋਸ਼ ਵਧਦਾ ਜਾ ਰਿਹਾ।ਇਸ ਬੱਸ ਸਟੈਂਡ ਨੂੰ ਇੱਥੇ ਹੀ ਬਣਾਈ ਰੱਖਣ ਲਈ ਬਣੀ ਸੰਘਰਸ਼ ਕਮੇਟੀ ਨੇ ਹੁਣ ਆਰ-ਪਾਰ ਦੀ ਲੜਾਈ ਲੜਣ ਦਾ ਐਲਾਨ ਕਰਦਿਆਂ ਅੱਜ ਮੰਗਲਵਾਰ ਨੂੰ ਸਰਕਾਰ ਦੇ ਇਸ ਫੈਸਲੇ ਵਿਰੁਧ ਬੱਸ ਸਟੈਂਡ ਦੇ ਸਾਹਮਣੇ ਪੁਤਲਾ ਫ਼ੂਕਿਆ ਗਿਆ।ਆਪਣੇ ਜਨ ਅੰਦੋਲਨ ਦੇ 90 ਦਿਨ ਪੂਰੇ ਹੋਣ ‘ਤੇ ਅੱਜ ਅੰਬੇਡਕਰ ਪਾਰਕ ਵਿੱਚ ਇਕ ਵੱਡਾ ਸਮਾਗਮ ਕਰਵਾਇਆ, ਜਿਸ ਵਿੱਚ ਸੈਂਕੜੇ ਲੋਕ ਹਾਜ਼ਰ ਰਹੇ। ਇਸ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰ ਦੇ ਤਾਨਾਸਾਹੀ ਭਰੇ ਰਵੱਈਏ ਦੇ ਖਿਲਾਫ ਗੁੱਸਾ ਜਤਾਇਆ ਗਿਆ।

ਇਹ ਵੀ ਪੜ੍ਹੋ ਬਠਿੰਡਾ ਦੇ ਨਾਮੀ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਲੜਾਈ ਸੜਕਾਂ ‘ਤੇ ਆਈ, ਇੱਕ-ਦੂਜੇ ਵਿਰੁਧ ਲਗਾਏ ਧਰਨੇ

ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਜੇਕਰ ਕਿਸੇ ਦਬਾਅ ਹੇਠ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਇਹ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਦੀਪ ਬਾਬੀ ਅਤੇ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਲੋਕ ਭਾਵਨਾਵਾਂ ਦੇ ਵਿਰੁੱਧ ਫੈਸਲਾ ਲੈਂਦੀ ਹੈ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸੰਦੀਪ ਅਗਰਵਾਲ ਅਤੇ ਹਰਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹ ਸਿਰਫ਼ ਬੱਸ ਅੱਡੇ ਦੀ ਲੜਾਈ ਨਹੀਂ, ਸਗੋਂ ਇਹ ਲੋਕਾਂ ਦੇ ਅਧਿਕਾਰਾਂ ਦੀ ਲੜਾਈ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਥੋਕ ਵਿਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਗੁਰਪ੍ਰੀਤ ਸਿੰਘ ਅਤੇ ਰਾਮ ਜਿੰਦਲ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਇਹ ਅੰਦੋਲਨ ਹੁਣ ਇੱਕ ਜਨ ਅੰਦੋਲਨ ਦਾ ਰੂਪ ਲੈ ਚੁੱਕਾ ਹੈ ਅਤੇ ਹਰ ਵਰਗ ਦਾ ਵਿਅਕਤੀ ਇਸ ਵਿੱਚ ਜੁੜ ਰਿਹਾ ਹੈ। ਇਸ ਮੌਕੇ ਵਪਾਰ ਮੰਡਲ ਤੋਂ ਬਲਵਿੰਦਰ ਬਹਿਆ, ਸਟੂਡੈਂਟ ਯੂਨੀਅਨ ਦੀ ਨੇਤਾ ਪਾਇਲ ਅਰੋੜਾ, ਐਡਵੋਕੇਟ ਬਿਸ਼ਨਦੀਪ ਕੌਰ, ਖੇਤ ਮਜ਼ਦੂਰ ਦੇਹਾਤੀ ਸਭਾ, ਡੇਜ਼ੀ ਜਿੰਦਲ, ਦੇਵੀ ਦਯਾਲ, ਪੁਲਿਸ ਪੈਨਸ਼ਨਰ ਯੂਨੀਅਨ, ਰੀਟਾਇਰਡ ਪ੍ਰਿੰਸਪਲ ਯੂਨੀਅਨ, ਕਰਮਚਾਰੀ ਯੂਨੀਅਨ, ਅਰਸ਼ਵੀਰ ਸਿਧੂ ਸਮੇਤ ਬੜੀ ਗਿਣਤੀ ਵਿੱਚ ਲੋਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ 326 ਵੈਟਰਨਰੀ ਅਫਸਰਾਂ ਸਮੇਤ 942 ਅਸਾਮੀਆਂ ‘ਤੇ ਹੋਈ ਭਰਤੀ
Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।

ਇਹ ਵੀ ਪੜ੍ਹੋ  ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  Big News; ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋਇਆ ਵੱਡਾ ਫੈਸਲਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ।ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ।ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਤਕਸਰ ਦੀ 18 ਲੱਖ 16 ਹਜ਼ਾਰ 800 ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਫਰੀਜ਼

0

Muktsar News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ. ਅਖਿਲ ਚੌਧਰੀ ,ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ, ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। ਅਵਤਾਰ ਸਿੰਘ ਡੀ.ਐਸ.ਪੀ, ਗਿੱਦੜਬਾਹਾ ਅਤੇ ਐੱਸ.ਆਈ. ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਵੱਲੋਂ ਮਨੀਸ਼ਾ ਰਾਣੀ ਪਤਨੀ ਵਿਜੇ ਕੁਮਾਰ ਵਾਸੀ ਵਾਰਡ ਨੰਬਰ 09, ਗਿੱਦੜਬਾਹਾ ਦੀ ਪ੍ਰਾਪਰਟੀ ਨੂੰ ਕਾਨੂੰਨੀ ਪ੍ਰੀਕਿਰਿਆ ਅਨੁਸਾਰ ਫ਼ਰੀਜ ਕਰਵਾਇਆ ਗਿਆ ਹੈ ਅਤੇ ਕੰਟੀਟੈਂਟ ਅਥਾਰਟੀ ਵੱਲੋਂ ਜਾਰੀ ਫਰੀਜਿੰਗ ਆਡਰਾਂ ਨੂੰ ਮਨੀਸ਼ਾ ਰਾਣੀ ਦੀ ਪ੍ਰਾਪਰਟੀ ਦੇ ਬਾਹਰ ਲਗਾਇਆ ਗਿਆ।

ਇਹ ਵੀ ਪੜ੍ਹੋ  ਬਠਿੰਡਾ ਦੇ ਨਾਮੀ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਲੜਾਈ ਸੜਕਾਂ ‘ਤੇ ਆਈ, ਇੱਕ-ਦੂਜੇ ਵਿਰੁਧ ਲਗਾਏ ਧਰਨੇ

ਜਾਣਕਾਰੀ ਅਨੁਸਾਰ ਮਨੀਸ਼ਾ ਰਾਣੀ ਦੇ ਖਿਲਾਫ ਐਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ਼ ਸਨ, ਜਿਸ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਸੀ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 18,16,800 ਰੁਪਏ ਬਣਦੀ ਸੀ, ਜਿਸ ਤੇ ਮਨੀਸ਼ਾ ਰਾਣੀ ਦੀ ਉਕਤ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ. ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀ ਪ੍ਰਾਪਰਟੀ ਦੇ ਬਾਹਰ ਫਰੀਜਿੰਗ ਆਰਡਰ ਲਗਾਇਆ ਗਿਆ ਹੈ। ਮਨੀਸ਼ਾ ਰਾਣੀ ਇਹ ਪ੍ਰਾਪਰਟੀ ਵੇਚ ਨਹੀ ਸਕੇਗੀ ਅਤੇ ਜਿਸ ਸਬੰਧੀ ਕੇਸ ਕੰਪੀਟੈਂਟ ਅਥਾਰਟੀ ਪਾਸ ਚੱਲੇਗਾ।ਐਸ.ਐਸ.ਪੀ. ਨੇ ਦੱਸਿਆ ਕਿ ਸਾਲ 2025 ਤੋਂ ਲੈ ਕੇ ਅੱਜ ਤੱਕ ਕੁੱਲ 21 ਕੇਸ 68-ਐਫ ਐਨ.ਡੀ.ਪੀ.ਐਸ. ਐਕਟ ਤਹਿਤ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 17 ਕੇਸ ਮਨਜ਼ੂਰ ਹੋ ਚੁੱਕੇ ਹਨ, ਜਿਨ੍ਹਾਂ ਦੀ ਪ੍ਰੋਪਰਟੀ ਦੀ ਕੁੱਲ ਕੀਮਤ 2,27,28,208/- ਰੁਪਏ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਥੋਕ ਵਿਚ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ,ਦੇਖੋ ਲਿਸਟ

ਬਾਕੀ 4 ਕੇਸ ਅਜੇ ਵੀ ਪੈਂਡਿੰਗ ਹਨ। ਐਸ.ਐਸ.ਪੀ. ਨੇ ਇਹ ਵੀ ਦੱਸਿਆ ਕਿ ਜਿਹੜੇ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ ਅਤੇ ਜਿੰਨਾਂ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰੋਪਰਟੀ/ਜਾਇਦਾਦਾਂ ਬਣਾਈਆਂ ਗਈਆਂ ਹਨ, ਨੂੰ ਵੈਰੀਫਾਈ ਕਰਕੇ ਕੰਪੀਟੈਂਟ ਅਥਾਰਟੀ ਪਾਸੋਂ ਫਰੀਜ਼ ਕਰਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਖਿਲਾਫ ਇਸੇ ਤਰ੍ਹਾਂ ਹੀ ਕਾਰਵਾਈ ਜਾਰੀ ਰਹੇਗੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਸਾਡੇ ਨਾਲ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਿਸ ਫੋਨ ਹੈਲਪਲਾਈਨ ਨੰਬਰ ਤੇ ਭੇਜ ਸਕਦੇ ਹੋ,ਜਾਣਕਾਰੀ ਦੇਣ ਵਾਲੇ ਦਾ ਨਾਮ/ਪਤਾ ਗੁਪਤ ਰੱਖਿਆ ਜਾਵੇਗਾ।ਸੇਫ਼ ਪੰਜਾਬ ਹੈਲਪਲਾਈਨ: 97791-00200,ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਨੰਬਰ: 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

0

👉ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ।

ਇਹ ਵੀ ਪੜ੍ਹੋ  Big News; ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਹੋਇਆ ਵੱਡਾ ਫੈਸਲਾ

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ  AAP ਦੇ MP Raghav Chadha ਨੇ ਸੰਸਦ ਵਿਚ ਨਾਗਰਿਕਾਂ ਦੀ ਸਿਹਤ ਨਾਲ ਸਬੰਧਤ ਚੁੱਕਿਆ ਮਹੱਤਵਪੂਰਨ ਮੁੱਦਾ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਸਫਲਤਾ,08 ਚੋਰੀ ਦੇ ਮੋਟਰਸਾਈਕਲ ਸਮੇਤ 1 ਗ੍ਰਿਫ਼ਤਾਰ

0

Muktsar News: ਮੋਟਰਸਾਈਕਲ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ ‘ਤੇ ਲਗਾਮ ਲਗਾਉਣ ਲਈ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ 08 ਚੋਰੀ ਕੀਤੇ ਮੋਟਰਸਾਈਕਲਾਂ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਥਾਣਾ ਗਿੱਦੜਬਾਹਾ ਵਿਖੇ ਮੋਟਰਸਾਈਕਲ ਚੋਰੀ ਦੇ ਮਾਮਲੇ ਹੇਠ ਮੁੱਕਦਮਾ ਨੰਬਰ 96 ਮਿਤੀ 20-07-2025 ਅ/ਧ 303(2), 317(2),238 ਬੀ.ਐਨ.ਐਸ., 191,192 ਮੋਟਰਵਹੀਕਲ ਐਕਟ ਅਧੀਨ ਦਰਜ ਕੀਤਾ ਗਿਆ ।

ਇਹ ਵੀ ਪੜ੍ਹੋ  ਪੰਜਾਬ ਵਾਚ ਕੰਪਨੀ ਦੇ ਦਫ਼ਤਰ ‘ਤੇ ਗੋ+ਲੀ+ਆਂ ਚਲਾਉਣ ਵਾਲੇ ਦਾ ਪੁਲਿਸ ਨੇ ਕੀਤਾ Encounter

ਮੁਕੱਦਮਾ ਦੀ ਤਫਤੀਸ਼ ਦੌਰਾਨ ਸੰਦੀਪ ਸਿੰਘ ਉਰਫ ਗੋਰਾ ਵਾਸੀ ਪਿੰਡ ਰਾਏਕੇ ਖੁਰਦ/ਚੱਕ ਦਾਣਾ, ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 08 ਚੋਰੀ ਦੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ ਹਨ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵਾਹਨਾਂ ਨੂੰ ਸੁਰੱਖਿਅਤ ਢੰਗ ਨਾਲ ਖੜੇ ਕਰੋ,ਅਣਜਾਣ ਲੋਕਾਂ ਤੋਂ ਸਾਵਧਾਨ ਰਹੋ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 ‘ਤੇ ਦਿਓ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਬੀ.ਐਸ.ਸੀ (ਮੈਡੀਕਲ) ਅਤੇ (ਨਾਨ ਮੈਡੀਕਲ) ਦੇ ਵਿਦਿਆਰਥੀਆਂ ਦਾ ਆਇਆ ਸ਼ਾਨਦਾਰ ਨਤੀਜਾ

0

Bathinda News:ਡੀ.ਏ.ਵੀ ਕਾਲਜ ਬਠਿੰਡਾ ਦੇ ਬੀ.ਐਸ.ਸੀ ਮੈਡੀਕਲ ਅਤੇ ਨਾਨ ਮੈਡੀਕਲ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਸ਼ਲਾਘਾਯੋਗ ਨਤੀਜੇ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ।ਪੂਰੇ ਸਮੈਸਟਰ ਦੌਰਾਨ ਵਿਦਿਆਰਥੀਆਂ ਦੁਆਰਾ ਦਿਖਾਈ ਗਈ ਲਗਨ ਅਤੇ ਸਖ਼ਤ ਮਿਹਨਤ ਸਾਫ਼ ਤੌਰ ‘ਤੇ ਰੰਗ ਲਿਆਈ ਹੈ। ਬੀ.ਐਸ.ਸੀ ਮੈਡੀਕਲ ਵਿੱਚ ਰਾਜਵੰਤ ਕੌਰ ਨੇ ਪਹਿਲਾ ਸਥਾਨ, ਲਵਿਸ਼ਾ ਨੇ ਦੂਜਾ ਅਤੇ ਵਰਿੰਦਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਬਠਿੰਡਾ ਦੇ ਨਾਮੀ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਲੜਾਈ ਸੜਕਾਂ ‘ਤੇ ਆਈ, ਇੱਕ-ਦੂਜੇ ਵਿਰੁਧ ਲਗਾਏ ਧਰਨੇ

ਬੀ.ਐਸ.ਸੀ ਨਾਨ ਮੈਡੀਕਲ ਵਿੱਚ ਕਸ਼ਿਸ਼ ਨੇ ਪਹਿਲਾ ਸਥਾਨ, ਕਸ਼ਿਸ਼ ਨੇ ਦੂਜਾ ਸਥਾਨ ਅਤੇ ਜੀਆ ਦੇਵੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।DAV ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ, “ਇਹ ਸ਼ਾਨਦਾਰ ਪ੍ਰਦਰਸ਼ਨ ਇੱਕ ਸਮੂਹਿਕ ਪ੍ਰਾਪਤੀ ਹੈ, ਜੋ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਰਗਦਰਸ਼ਨ ਅਤੇ ਸਲਾਹ ਪ੍ਰਦਾਨ ਕਰਨ ਵਾਲੇ ਫੈਕਲਟੀ ਮੈਂਬਰਾਂ ਦੇ ਸਮਰਪਣ ਅਤੇ ਯੂਨੀਵਰਸਿਟੀ ਦੁਆਰਾ ਉਤਸ਼ਾਹਿਤ ਕੀਤੇ ਗਏ ਸਹਾਇਕ ਅਕਾਦਮਿਕ ਵਾਤਾਵਰਣ ਨੂੰ ਦਰਸਾਉਂਦੀ ਹੈ।” ਉਨ੍ਹਾਂ ਵਿਗਿਆਨ ਵਿਭਾਗ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910495