Friday, May 22, 2026
Home Blog Page 584

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

0

👉ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਠੋਸ ਅਤੇ ਜਮੀਨੀ ਪੱਧਰ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 47 ਭੀਖ ਮੰਗਣ ਲਈ ਮਜ਼ਬੂਰ ਕੀਤੇ ਗਏ ਬੱਚਿਆਂ ਨੂੰ ਰੈਸਕਿਉ ਕੀਤਾ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਮੁਹਿੰਮ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ 31 ਛਾਪੇ ਮਾਰੇ ਗਏ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਇਹਨਾਂ ਛਾਪਿਆਂ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1, ਬਰਨਾਲਾ 2, ਬਠਿੰਡਾ 4, ਫਿਰੋਜ਼ਪੁਰ 3, ਫਤਹਿਗੜ੍ਹ ਸਾਹਿਬ 2, ਗੁਰਦਾਸਪੁਰ 9, ਫਾਜ਼ਿਲਕਾ 1, ਹੁਸ਼ਿਆਰਪੁਰ 5, ਮਲੇਰਕੋਟਲਾ 2, ਪਟਿਆਲਾ 9, ਰੂਪਨਗਰ 2 ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ 7 ਮਜਬੂਰ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਰੈਸਕਿਉ ਕੀਤੇ 30 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਉਪਰੰਤ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕੀਤਾ ਗਿਆ, ਜਦਕਿ 17 ਬੱਚੇ, ਜਿਨ੍ਹਾਂ ਦੇ ਮਾਪਿਆਂ ਦੀ ਪਛਾਣ ਨਹੀਂ ਹੋ ਸਕੀ, ਉਨ੍ਹਾਂ ਨੂੰ ਚਾਈਲਡ ਕੇਅਰ ਇੰਸਟੀਟਿਊਸ਼ਨਾਂ ਵਿੱਚ ਭੇਜਿਆ ਗਿਆ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਰੈਸਕਿਉ ਕੀਤੇ ਗਏ ਬੱਚੇ ਦੇ ਮਾਮਲੇ ਵਿੱਚ ਸੰਦਰਭਿਤ ਬਾਲ ਭਲਾਈ ਕਮੇਟੀ ਨੂੰ ਇਹ ਸ਼ੱਕ ਜਾਂ ਸੰਭਾਵਨਾ ਹੋਵੇ ਕਿ ਮਾਮਲਾ ਗੰਭੀਰ ਹੈ ਅਤੇ ਇਸ ਵਿੱਚ ਕਾਨੂੰਨੀ ਜਾਂਚ ਜ਼ਰੂਰੀ ਹੈ, ਤਾਂ ਐਫ.ਆਈ.ਆਰ. ਦਰਜ ਕਰਨ ਜਾਂ ਡੀ.ਐਨ.ਏ. ਟੈਸਟ ਕਰਵਾਉਣ ਵਰਗੀਆਂ ਕਾਰਵਾਈਆਂ ਵੀ ਸਬੰਧਤ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਹੇਠ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੜਾਅ ਇਸ ਗੱਲ ਨੂੰ ਯਕੀਨੀ ਬਣਾਉਂਦਾ ਹੈ ਕਿ ਕਿਸੇ ਵੀ ਬੱਚੇ ਨਾਲ ਹੋ ਰਹੀ ਉਲੰਘਣਾ ਜਾਂ ਸ਼ੱਕ ਦੇ ਅਧੀਨ ਹਾਲਾਤ ਨੂੰ ਗੰਭੀਰਤਾ ਨਾਲ ਲੈ ਕੇ ਕਾਨੂੰਨੀ ਅਤੇ ਵਿਗਿਆਨਕ ਪੱਧਰ ‘ਤੇ ਨਿਪਟਿਆ ਜਾਵੇ।

ਇਹ ਵੀ ਪੜ੍ਹੋ ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

ਉਨ੍ਹਾਂ ਸਖ਼ਤ ਸਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਵਾਰ ਵਾਰ ਸਮਝਾਉਣ ਦੇ ਬਾਵਜੂਦ ਵੀ ਜੇਕਰ ਮਾਪੇ ਆਪਣੇ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਦੇ ਹਨ, ਤਾਂ ਉਨ੍ਹਾਂ ਨੂੰ ਅਣਫਿਟ ਗਾਰਡੀਅਨ ਘੋਸ਼ਿਤ ਕਰਕੇ ਕਾਨੂੰਨੀ ਤੌਰ ‘ਤੇ ਸਖ਼ਤ ਸਜ਼ਾਵਾਂ ਦੇਣ ਲਈ ਕਾਰਵਾਈ ਉਲੀਕੀ ਜਾਵੇਗੀ । ਜੇਕਰ ਇਹ ਸਾਬਤ ਹੁੰਦਾ ਹੈ ਕਿ ਕਿਸੇ ਤਸਕਰੀ ਜਾਂ ਅਪਰਾਧਿਕ ਗਤਿਵਿਧੀ ਨਾਲ ਇਹ ਭਿੱਖ ਮੰਗਵਾਈ ਜਾ ਰਹੀ ਸੀ ਤਾਂ ਐਸੀਆਂ ਸਰਗਰਮੀਆਂ ਵਿੱਚ ਲੱਗੇ ਤੱਤਾਂ ਖਿਲਾਫ਼ ਕਠੋਰ ਕਾਰਵਾਈ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਜੀਵਨਜੋਤ ਪ੍ਰਾਜੈਕਟ 2.0 ਸਿਰਫ਼ ਰੈਸਕਿਉ ਕਾਰਵਾਈ ਹੀ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ, ਪੁਨਰਵਾਸ ਅਤੇ ਸਰਬਪੱਖੀ ਵਿਕਾਸ ਵੱਲ ਇਕ ਪੂਰਾ ਮਾਡਲ ਹੈ। ਇਹ ਮੁਹਿੰਮ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗੀ।ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗਦੇ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਜੇਕਰ ਅਜਿਹਾ ਕੋਈ ਮਾਮਲਾ ਵੇਖਣ ਨੂੰ ਮਿਲੇ ਤਾਂ ਚਾਈਲਡ ਹੈਲਪ ਲਾਈਨ ਨੰਬਰ 1098 ‘ਤੇ ਤੁਰੰਤ ਜਾਣਕਾਰੀ ਦਿੱਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

0

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ਦੀ ਲੋੜ ’ਤੇ ਜ਼ੋਰ ਦਿੱਤਾ। ਬਰਾਤਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਅਤੇ ਬਰਤਾਨੀਆ ਵਿਚਕਾਰ ਪੁਰਾਣੇ ਸਬੰਧਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨੀਆ ਦੇ ਅਰਥਚਾਰੇ ਵਿੱਚ ਪੰਜਾਬੀ ਭਾਈਚਾਰੇ ਦਾ ਮਹੱਤਵਪੂਰਨ ਯੋਗਦਾਨ ਹੈ।

ਇਹ ਵੀ ਪੜ੍ਹੋ ਲੈਂਡ ਪੂਲਿੰਗ ਸਕੀਮ; ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

ਮੁੱਖ ਮੰਤਰੀ ਨੇ ਵਿਆਪਕ ਸਮਝੌਤਿਆਂ ਵਿਸ਼ੇਸ਼ ਤੌਰ ’ਤੇ ਉਪਰੋਕਤ ਖੇਤਰਾਂ ਦੇ ਵਿਕਾਸ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਅਤੇ ਬਰਤਾਨੀਆ ਸਰਕਾਰ ਦਰਮਿਆਨ ਢਾਂਚਾਗਤ ਸੰਚਾਰ ਵਿਧੀ ਦੇ ਵਿਕਾਸ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਵਿਧੀ ਦੋਵਾਂ ਵਿਚਕਾਰ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਨੂੰ ਹੋਰ ਸੁਖਾਲਾ ਬਣਾਏਗੀ ਜਿਸ ਨਾਲ ਦੋਵਾਂ ਪਾਸੇ ਵਿਕਾਸ ਤੇ ਖੁਸ਼ਹਾਲੀ ਹੋਰ ਪ੍ਰਫੁੱਲਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਬਰਤਾਨੀਆ ਵਿਚਕਾਰ ਖਾਸ ਕਰਕੇ ਆਪਸੀ ਸਹਿਯੋਗ ਵਾਲੇ ਖੇਤਰਾਂ ਵਿੱਚ ਭਾਈਵਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਬਰਤਾਨੀਆ ਵਿਚਕਾਰ ਨਿਰੰਤਰ ਸੰਚਾਰ ਜ਼ਰੂਰੀ ਹੈ ਜੋ ਦੋਵਾਂ ਨੂੰ ਲਾਭਦਾਇਕ ਹੋਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਇਕ ਹੋਰ ਮਹੱਤਵਪੂਰਨ ਮੁੱਦਾ ਉਠਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਧੋਖੇਬਾਜ਼ ਵੀਜ਼ਾ ਏਜੰਟਾਂ ਦੁਆਰਾ ਬਹੁਤ ਸਾਰੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਜੋ ਨੌਜਵਾਨਾਂ ਨੂੰ ਸੁਪਨੇ ਦਿਖਾ ਕੇ ਆਪਣੇ ਜਾਲ ਵਿੱਚ ਫਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਹ ਏਜੰਟ ਅਕਸਰ ਸਬਜ਼ਬਾਗ ਦਿਖਾ ਕੇ ਝੂਠੇ ਭਰੋਸੇ ਦਿੰਦੇ ਹਨ, ਜਿਸ ਨਾਲ ਅਖੀਰ ਵਿੱਚ ਨੌਜਵਾਨਾਂ ’ਤੇ ਮੁਸੀਬਤਾਂ ਦਾ ਪਹਾੜ ਟੁੱਟ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ‘ਵੀਜ਼ਾ ਫਰਾਡ ਤੋਂ ਬਚੋਂ’ ਮੁਹਿੰਮ ਅਤੇ ਇਸ ਦੇ ਵੱਟਸਐਪ ਚੈਟਬੋਟ ਦੀ ਸ਼ੁਰੂਆਤ ਕਰਨ ਲਈ ਸ਼ਲਾਘਾ ਕੀਤੀ, ਜੋ ਯੂ.ਕੇ. ਲਈ ਸੁਰੱਖਿਅਤ ਅਤੇ ਕਾਨੂੰਨੀ ਰੂਟਾਂ ਬਾਰੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਹਿਲ ਲੋਕਾਂ ਦਾ ਸਹੀ ਮਾਰਗਦਰਸ਼ਨ ਕਰਕੇ ਸਿੱਧੀ ਪਹੁੰਚ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰਦੀ ਹੈ।ਮੀਟਿੰਗ ਦੌਰਾਨ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੈਟ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ‘ਤੇ ਸਖ਼ਤੀ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਲੀਹੋਂ ਹਟਵੀਂ ਪਹਿਲਕਦਮੀ ਕਰਨ ਲਈ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਅਤੇ ਯੂ.ਕੇ. ਵਿਚਕਾਰ ਹੋਣ ਜਾ ਰਿਹਾ ਮੁਕਤ ਵਪਾਰ ਸਮਝੌਤਾ ਪੰਜਾਬ ਅਤੇ ਯੂ.ਕੇ., ਦੋਵਾਂ ਲਈ ਲਾਭਦਾਇਕ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਥਾਰ ਵਾਲੀ ਬੀਬੀ ਨੂੰ ਇੱਕ ਹੋਰ ਵੱਡਾ ਝਟਕਾ; ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ

0

Bathinda News: ਨਸ਼ਾ ਤਸਕਰੀ ਦੂਸਰਾ ਹੇਠ ਗ੍ਰਿਫ਼ਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਹਮਦਨ ਤੋਂ ਵੱਧ ਜਾਇਜਾਤ ਬਣਾਉਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੀ ਇਸ ਥਾਰ ਵਾਲੀ ਬੀਬੀ ਦੀ ਜਮਾਨਤ ਅਰਜੀ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਟਰੱਕ ਤੇ ਕਾਰ ਵਿਚਕਾਰ ਭਿਆਨਕ ਟੱਕਰ, ਚਾਰ ਦੀ ਹੋਈ ਮੌ+ਤ

ਇਹ ਕਾਂਸਟੇਬਲ ਪਿਛਲੇ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਬੰਦ ਹੈ। ਇਸ ਦੇ ਵੱਲੋਂ ਪਹਿਲਾਂ ਬਠਿੰਡਾ ਦੀ ਸੈਸ਼ਨ ਕੋਰਟ ਵਿੱਚ ਜਮਾਨਤ ਦੀ ਅਰਜ਼ੀ ਲਗਾਈ ਗਈ ਸੀ ਪ੍ਰੰਤੂ ਇਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਅਮਨਦੀਪ ਕੌਰ ਦੇ ਵਕੀਲਾਂ ਵੱਲੋਂ ਹਾਈ ਕੋਰਟ ਦਾ ਰੁੱਖ ਕੀਤਾ ਗਿਆ ਸੀ ਪ੍ਰੰਤੂ ਇੱਥੇ ਵੀ ਉਹਨਾਂ ਦੀਆਂ ਉਮੀਦਾਂ ਨੂੰ ਬੂਰ ਨਹੀਂ ਲੱਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

0

👉ਡੀਜੀਪੀ ਗੌਰਵ ਯਾਦਵ ਨੇ ਫਿਲੌਰ ਵਿਚ ਪੰਜਾਬ ਪੁਲਿਸ ਅਕੈਡਮੀ ਵਿਖੇ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
PHILLAUR News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਨਾਲ-ਨਾਲ ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਨੇ ਸਫਲਤਾਪੂਰਵਕ 30 ਫੀਸਦ ਟਿਪ ਕਨਵਰਜਨ ਰੇਟ ਹਾਸਲ ਕੀਤਾ ਹੈ। ਲੋਕਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਨਾਲ 1 ਮਾਰਚ, 2025 ਤੋਂ ਹੁਣ ਤੱਕ 3671 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 4872 ਗ੍ਰਿਫ਼ਤਾਰੀਆਂ ਹੋਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਜ਼ਿਕਰਯੋਗ ਹੈ ਕਿ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮਸਲਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਗੁਪਤ, ਆਸਾਨੀ ਨਾਲ ਉਪਲਬਧ ਅਤੇ ਭਰੋਸੇਯੋਗ ਸਹਾਇਤਾ ਪ੍ਰਦਾਨ ਕਰਨਾ ਹੈ।ਡੀਜੀਪੀ ਨੇ ਕਿਹਾ ਕਿ ‘ਸੇਫ਼ ਪੰਜਾਬ’ ਚੈਟਬੋਟ ਇੱਕ ਮਹੱਤਵਪੂਰਨ ਉਪਰਾਲੇ ਵਜੋਂ ਉੱਭਰੀ ਹੈ ਕਿਉਂਕਿ ਇਸਨੂੰ ਆਪਣੀ ਗੁਪਤਤਾ ਵਾਲੀ ਵਿਸ਼ੇਸ਼ਤਾ ਲਈ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਇਹ ਲੋਕਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਉਤਸ਼ਾਹਿਤ ਕਰਦੀ ਹੈ।

ਇਹ ਵੀ ਪੜ੍ਹੋ  ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

ਲੋਕਾਂ ਨੂੰ ਇਸ ਚੈਟਬੋਟ ‘ਤੇ ਬਿਨਾਂ ਕਿਸੇ ਡਰ ਤੋਂ ਗੁਪਤ ਰੂਪ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਡੀਜੀਪੀ ਪੰਜਾਬ, ਮਹਾਰਾਜਾ ਰਣਜੀਤ ਸਿੰਘ-ਪੰਜਾਬ ਪੁਲਿਸ ਅਕੈਡਮੀ (ਐਮਆਰਐਸ-ਪੀਪੀਏ), ਫਿਲੌਰ ਵਿਖੇ ਸਾਰੇ ਰੇਂਜ ਡੀਆਈਜੀ, ਐਸਐਸਪੀ ਅਤੇ ਸੀ.ਪੀ. ਨਾਲ ਰਾਜ ਪੱਧਰੀ ਕਾਨੂੰਨ ਵਿਵਸਥਾ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਡਰੱਗ ਕਾਨੂੰਨ ਲਾਗੂ ਕਰਨ, ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅੰਦਰੂਨੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਸਿਨਹਾ, ਡਾਇਰੈਕਟਰ (ਪੀਪੀਏ) ਫਿਲੌਰ ਅਨੀਤਾ ਪੁੰਜ, ਏਡੀਜੀਪੀ (ਏਐਨਟੀਐਫ) ਨੀਲਭ ਕਿਸ਼ੋਰ, ਏਡੀਜੀਪੀ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ (ਸੀਆਈ) ਅਮਿਤ ਪ੍ਰਸਾਦ ਅਤੇ ਆਈਜੀਪੀ (ਹੈੱਡਕੁਆਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 14,281 ਐਫਆਈਆਰਜ਼ ਦਰਜ ਕਰਕੇ 22,772 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 940 ਕਿਲੋ ਹੈਰੋਇਨ, 337 ਕਿਲੋ ਅਫੀਮ, 18 ਟਨ ਭੁੱਕੀ, 14 ਕਿਲੋ ਚਰਸ, 325 ਕਿਲੋ ਗਾਂਜਾ, 6 ਕਿਲੋ ਆਈਸੀਈ, 3.3 ਕਿਲੋ ਕੋਕੀਨ, 29.63 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.84 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ  Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਇਸ ਮੁਹਿੰਮ ਦੌਰਾਨ ਕਾਨੂੰਨੀ ਨਿਯਮਾਂ ਅਨੁਸਾਰ ਨਸ਼ਾ ਤਸਕਰਾਂ ਦੀਆਂ 162 (ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ) ਜਾਇਦਾਦਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ 90 ਫ਼ੀਸਦ ਮਾਮਲਿਆਂ ਵਿੱਚ ਅਪਰਾਧਿਆਂ ਨੂੰ ਸਜ਼ਾ ਦਵਾ ਕੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ।ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਤੋਂ ਇਲਾਵਾ, ਸੰਗਠਿਤ ਅਪਰਾਧ, ਗੈਂਗਸਟਰਾਂ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਨਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ ਅਤੇ ਸਾਰੇ ਵੱਡੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਵੱਡੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨਾਲ ਸਬੰਧਤ ਮਾਮਲਿਆਂ ਦਾ ਪਤਾ ਲਗਾਇਆ ਗਿਆ ਹੈ ਅਤੇ 100 ਫ਼ੀਸਦੀ ਅੱਤਵਾਦੀ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ।ਇਸ ਮੌਕੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ, ਏਡੀਜੀਪੀ (ਏਐਨਟੀਐਫ) ਨੀਲਭ ਕਿਸ਼ੋਰ, ਏਡੀਜੀਪੀ (ਏਜੀਟੀਐਫ) ਪ੍ਰਮੋਦ ਬਾਨ ਅਤੇ ਏਡੀਜੀਪੀ (ਸੀਆਈ) ਅਮਿਤ ਪ੍ਰਸਾਦ ਨੇ ਫੀਲਡ ਅਧਿਕਾਰੀਆਂ ਨੂੰ ਨਸ਼ਾ ਤਸਕਰੀ, ਪਾਕਿ-ਅਧਾਰਤ ਅੱਤਵਾਦ, ਸੰਗਠਿਤ ਅਪਰਾਧ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਦੇ ਨਵੀਨਤਮ ਰੁਝਾਨਾਂ ਤੋਂ ਜਾਣੂ ਕਰਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਲੈਂਡ ਪੂਲਿੰਗ ਸਕੀਮ; ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

0

👉21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ
Punjab News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ।ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ ਉੱਪਰ ਖੇਤੀ ਵੀ ਕਰਦਾ ਰਹੇਗਾ। ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਨਗਦ ਮਿਲੇਗਾ। ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ, ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਦੋ ਜਾਂ ਤਿੰਨ ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ਵਿੱਚ 10 ਫੀਸਦੀ ਵਾਧਾ ਕੀਤਾ ਜਾਵੇਗਾ। ਸ. ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਹੱਲ ਹੋਇਆ ਅਤੇ ਲੋਕਾਂ ਵੱਲੋਂ ਇਸ ਸਕੀਮ ਦੀ ਹਮਾਇਤ ਕੀਤੀ ਗਈ। ਉਨ੍ਹਾਂ ਹੋਰਨਾਂ ਪਿੰਡਾਂ ਦੇ ਵਸਨੀਕਾਂ ਨੂੰ ਵੀ ਵਿਰੋਧੀ ਧਿਰ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਕੈਬਨਿਟ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਚੁਣੀਂਦਾ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਗੈਰ ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਤ ਕੀਤਾ ਗਿਆ ਜਿਸ ਨਾਲ ਸ਼ਹਿਰਾਂ ਦਾ ਗੈਰ ਯੋਜਨਾਬੱਧ ਵਿਕਾਸ ਹੋਇਆ ਉੱਥੇ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਨਵੀਂ ਸਕੀਮ ਨਾਲ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ।ਸ. ਮੁੰਡੀਆ ਨੇ ਕਿਹਾ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਲੋਕ ਪੱਕੀ ਵੀ ਹੈ ਜਿਸ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ ਲਈ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਕੀਤੀ ਜਾਵੇਗੀ ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਜਾਵੇਗਾ ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

👉ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਵਿਆਪਕ ਪੱਧਰ ’ਤੇ ਯਾਦਗਾਰੀ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ 19 ਨਵੰਬਰ ਤੋਂ 25 ਨਵੰਬਰ, 2025 ਤੱਕ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੁੱਖ ਕੇਂਦਰ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀਆਂ ਚਾਰ ਦਿਸ਼ਾਵਾਂ ਤੋਂ ਯਾਤਰਾਵਾਂ ਕੱਢੀਆਂ ਜਾਣਗੀਆਂ ਜਿਨ੍ਹਾਂ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ।

ਇਹ ਵੀ ਪੜ੍ਹੋ ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਮੁੱਖ ਮੰਤਰੀ ਨੇ ਹੋਰ ਵਿਸਥਾਰ ਵਿੱਚ ਦੱਸਿਆ ਕਿ 21 ਨਵੰਬਰ ਤੋਂ ਸ੍ਰੀਨਗਰ (ਜੰਮੂ ਕਸ਼ਮੀਰ) ਦੀ ਇਤਿਹਾਸਕ ਧਰਤੀ ਤੋਂ ਯਾਤਰਾ ਕੱਢੀ ਜਾਵੇਗੀ ਜੋ ਪਠਾਨਕੋਟ ਅਤੇ ਹੁਸ਼ਿਆਰਪੁਰ ਤੋਂ ਗੁਜ਼ਰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ। ਭਗਵੰਤ ਸਿੰਘ ਨੇ ਅੱਗੇ ਦੱਸਿਆ ਕਿ ਦੂਜੀ ਯਾਤਰਾ ਗੁਰਦਾਸਪੁਰ ਤੋਂ ਕੱਢੀ ਜਾਵੇਗੀ ਜੋ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ ਅਤੇ ਜਲੰਧਰ ਤੋਂ ਗੁਜ਼ਰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਤੀਜੀ ਯਾਤਰਾ ਫਿਰੋਜ਼ਪੁਰ ਤੋਂ ਕੱਢੀ ਜਾਵੇਗੀ ਜੋ ਮੋਗਾ ਅਤੇ ਲੁਧਿਆਣਾ ਤੋਂ ਗੁਜ਼ਰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਚੌਥੀ ਯਾਤਰਾ ਵੀ ਫਿਰੋਜ਼ਪੁਰ ਤੋਂ ਕੱਢੀ ਜਾਵੇਗੀ ਜੋ ਫਰੀਦਕੋਟ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਦੇ ਇਤਿਹਾਸਕ ਨਗਰਾਂ ਤੋਂ ਹੁੰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਲਾਮਿਸਾਲ ਕੁਰਬਾਨੀ ’ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਅਤੇ ਕਵੀ ਦਰਬਾਰ ਕਰਵਾਏ ਜਾਣਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵੀਆਂ ਸਾਰੀਆਂ ਵਿਦਿਅਕ ਸੰਸਥਾਵਾਂ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ, ਦਰਸ਼ਨ ਅਤੇ ਸ਼ਹਾਦਤ ’ਤੇ ਕੇਂਦਰਿਤ ਵਿਸ਼ੇਸ਼ ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾਣਗੀਆਂ।ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 23 ਨਵੰਬਰ, 2025 ਨੂੰ ਪੂਰਨ ਸ਼ਰਧਾ ਭਾਵਨਾ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣਗੇ ਅਤੇ 25 ਨਵੰਬਰ, 2025 ਨੂੰ ਸਮਾਪਤੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਿੰਨ ਦਿਨਾ ਲੜੀਵਾਰ ਸਮਾਗਮਾਂ ਵਿੱਚ ਅੰਤਰ-ਧਰਮ ਸੰਮੇਲਨ (ਇੰਟਰਫੇਥ ਕਾਨਫਰੰਸ) ਵੀ ਕਰਵਾਇਆ ਜਾਵੇਗਾ ਜਿਸ ਦਾ ਮਨੋਰਥ ਵੱਖ-ਵੱਖ ਧਰਮਾਂ ਦਰਮਿਆਨ ਸਦਭਾਵਨਾ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸ਼ਾਮ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਨਿਹੰਗ ਸਿੰਘਾਂ ਦੁਆਰਾ ਰਵਾਇਤੀ ਜੰਗਜੂ ਕਲਾ ਗੱਤਕਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਜੋ ਖਾਲਸਾਈ ਪ੍ਰੰਪਰਾ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ ਪਟਿਆਲਾ ‘ਚੋਂ ਭੀਖ ਮੰਗਦੇ 19 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯਾਦਗਾਰੀ ਸਮਾਗਮਾਂ ਦੌਰਾਨ ਸ਼ਹਿਰਾਂ ਦੀ ਸੁੰਦਰਤਾ ਅਤੇ ਸ਼ਰਧਾਲੂਆਂ ਲਈ ਵਿਸ਼ੇਸ਼ ਇੰਤਜ਼ਾਮ ਹੋਣਗੇ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੇ ਸੁਆਗਤ ਅਤੇ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕਾਂ ਦੀ ਮੁਰੰਮਤ, ਇਮਾਰਤਾਂ ਦੀ ਪੇਂਟਿੰਗ ਅਤੇ ਪੂਰੇ ਸ਼ਹਿਰ ਵਿੱਚ ਰੌਸ਼ਨੀ ਕਰਨ ਲਈ ਵਿਸ਼ੇਸ਼ ਬੰਦੋਬਸਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਥਾਨਾਂ ਦੀ ਸੰਭਾਲ, ਮੁਰੰਮਤ ਅਤੇ ਨਵੀਨੀਕਰਨ ਲਈ ਸਬੰਧਤ ਵਿਭਾਗਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਜੀ ਦੀ ਗੌਰਵਮਈ ਵਿਰਾਸਤ ਬਾਰੇ ਜਾਣੂੰ ਕਰਵਾਉਣਾ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

0

Punjab News : ਪੰਜਾਬ ਸਰਕਾਰ;  ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ ਹੈ। ਸਕੂਲ ਸਿੱਖਿਆ ਵਿਭਾਗ ਨੇ 18 ਜੁਲਾਈ, 2025 ਨੂੰ 25 ਸਰਕਾਰੀ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਦੇ ਸਕੂਲ ਦਾ ਨਾਮ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੇ ਉੱਘੇ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਪੰਜਾਬ ਭਵਨ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਦੀਆਂ ਤਸਵੀਰਾਂ ਅਤੇ ਉਹਨਾਂ ਦਾ ਸੰਖੇਪ ਜੀਵਨ ਬਿਊਰਾ ਉਨ੍ਹਾਂ ਦੇ ਨਾਮ ਵਾਲੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਹ ਮਹਾਨ ਸਖਸੀਅਤਾਂ ਤੋਂ ਪ੍ਰੇਰਨਾ ਲਾ ਸਕਣ। ਇਸ ਨਾਲ ਉਨ੍ਹਾਂ ਦੀ ਵਿਰਾਸਤ ਦਾ ਢੁਕਵਾਂ ਸਨਮਾਨ ਵੀ ਹੋਵੇਗਾ।ਇਨ੍ਹਾਂ 115 ਸਕੂਲਾਂ ਦਾ ਨਾਮ ਗ਼ਦਰ ਲਹਿਰ ਦੇ ਨਾਇਕਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਪੰਜਾਬ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਸਨਮਾਨ ਲਈ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਸਕੂਲਾਂ ਦਾ ਨਾਮ ਬਦਲਣ ਨਾਲ ਵਿਦਿਆਰਥੀਆਂ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਕੁਰਬਾਨੀਆਂ ਤੋਂ ਪ੍ਰੇਰਿਤ ਮਿਲੇਗੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਖਟਕੜ ਕਲਾਂ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਬਦਲ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਸੀ, ਜੋ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਦੇ ਦਹਾਕਿਆਂ ਬਾਅਦ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ, “ਅਸੀਂ ਆਪਣੇ ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਲਈ ਠੋਸ ਯਤਨ ਕਰ ਰਹੇ ਹਾਂ ਜਿਨ੍ਹਾਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ।”

ਇਹ ਵੀ ਪੜ੍ਹੋ ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਬਾਰੇ ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਾ ਮਾਹਿਰਾਂ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸੰਵੇਦਨਸ਼ੀਲ ਤੇ ਜਾਗਰੂਕ ਕਰਨ ਲਈ ਇੱਕ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਦੀ ਇਸ ਲਾਹਣਤ ਵਿਰੁੱਧ ਇੱਕ ਮਜ਼ਬੂਤ ਨੀਂਹ ਰੱਖੇਗਾ।ਕੌਮੀ ਪੱਧਰ ਉੱਤੇ ਸਿਲੇਬਸ ਵਿੱਚ ਸਿੱਖ ਇਤਿਹਾਸ ਨੂੰ ਸ਼ਾਮਲ ਕਰਨ ਬਾਰੇ ਉੱਠ ਰਹੀ ਮੰਗ ਸਬੰਧੀ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਇਸ ਕਦਮ ਦਾ ਸਵਾਗਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਨੂੰ ਢੁਕਵੇਂ ਢੰਗ ਨਾਲ ਪੇਸ਼ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਤਰੀਕੇ ਨਾਲ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਸਲ ਮਾਅਨਿਆਂ ਵਿੱਚ ਇਸਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਸਕੇ।

ਵੱਧ ਰਹੀ ਬਾਲ ਭਿਖਸ਼ਾ ਰੋਕਣ ਲਈ ਜਿਲ੍ਹਾ ਪੱਧਰੀ ਟੀਮ ਵੱਲੋਂ ਚੈਕਿੰਗ, 4 ਬੱਚਿਆ ਨੂੰ ਕੀਤਾ ਰੈਸਕਿਊ

0

Bathinda News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਬਠਿੰਡਾ ਸਹਿਰ ਵਿੱਚ ਵੱਧ ਰਹੀ ਬਾਲ ਭਿਖਸ਼ਾ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਹਿਰ ਦੇ ਵੱਖ-ਵੱਖ ਥਾਵਾਂ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਮੈਡਮ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦਿੱਤੀ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿਖਸ਼ਾ ਰੋਕਣ ਸਬੰਧੀ ਅੱਜ ਸਥਾਨਕ ਬੱਸ ਸਟੈਡ, ਪਾਵਰ ਹਾਊਸ ਰੋਡ ਦੀਆਂ ਬੱਤੀਆਂ, ਹਨੂੰਮਾਨ ਚੌਂਕ, ਮਿੱਤਲ ਮਾਲ, ਰੋਜ਼ ਗਾਰਡਨ ਅਤੇ ਫ਼ੌਜੀ ਚੌਂਕ ਵਿਖੇ ਟੀਮ ਵੱਲੋਂ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

ਚੈਕਿੰਗ ਦੌਰਾਨ 04 ਬੱਚਿਆ ਨੂੰ ਰੈਸਕਿਊ ਕੀਤਾ ਗਿਆ। ਇਸ ਮੌਕੇ ਆਮ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਭੀਖ ਮੰਗਣਾ ਅਤੇ ਭੀਖ ਦੇਣਾ ਕਾਨੂੰਨੀ ਜ਼ੁਰਮ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਸਥਾਨਕ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਟੀਮ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀ ਬਾਲ ਭਿਖਸ਼ਾ ਵਿਰੁੱਧ ਸਖਤ ਨੀਤੀ ਤੇ ਚੱਲਦਿਆ ਹੁਣ ਭਿਖਸ਼ਾ ਮੰਗਣ ਵਾਲੇ ਬੱਚਿਆਂ ਨੂੰ ਗੁਬਾਰੇ, ਬਾਲ ਪੈੱਨ ਅਤੇ ਹੋਰ ਵਸਤੂਆਂ ਨੂੰ ਵੇਚਣ ਦੀ ਆੜ੍ਹ ਵਿੱਚ ਮੰਗਵਾਈ ਜਾ ਰਹੀ ਭਿਖਸ਼ਾ ਅਤੇ ਬਾਲ ਮਜ਼ਦੂਰੀ ਖਿਲਾਫ਼ ਕਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਬਠਿੰਡਾ ‘ਚ ਟਰੱਕ ਤੇ ਕਾਰ ਵਿਚਕਾਰ ਭਿਆਨਕ ਟੱਕਰ, ਚਾਰ ਦੀ ਹੋਈ ਮੌ+ਤ

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਤੇ ਚਾਈਲਡ ਐਂਡ ਅਡਾਲਸੈਟ ਲੇਬਰ ਐਕਟ 1986 ਬਾਰੇ ਦੱਸਿਆ ਗਿਆ ਤਾਂ ਜੋ ਉਹ ਦੁਬਾਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਨਾ ਕਰਨ ਅਤੇ ਆਪਣੇ ਨੂੰ ਸਕੂਲ ਭੇਜਣ ਅਤੇ ਚੰਗਾ ਪਾਲਣ ਪੋਸ਼ਣ ਕਰਨ।ਇਸ ਮੌਕੇ ਤੇ ਜਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰਾਨ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦਾ ਸਟਾਫ਼, ਚਾਈਲਡ ਲਾਈਨ ਦੀ ਟੀਮ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਨੁਮਾਇੰਦਿਆਂ ਤੋਂ ਇਲਾਵਾ ਸਿੱਖਿਆ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਚੈਕਿੰਗ ਦੇ ਦੌਰਾਨ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

Chandigarh News:ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ।

ਇਹ ਵੀ ਪੜ੍ਹੋ ਬਠਿੰਡਾ ‘ਚ ਟਰੱਕ ਤੇ ਕਾਰ ਵਿਚਕਾਰ ਭਿਆਨਕ ਟੱਕਰ, ਚਾਰ ਦੀ ਹੋਈ ਮੌ+ਤ

ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨੇ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਪੇਸ਼ ਕੀਤੀਆਂ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਤੋਂ ਪਿਛਲੀ ਮੀਟਿੰਗ ਤੋਂ ਬਾਅਦ ਯੂਨੀਅਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਾਇਜ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

ਇੰਨ੍ਹਾਂ ਮੀਟਿੰਗਾਂ ਦੌਰਾਨ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਨੁਮਾਇੰਦਗੀ ਰਮੇਸ਼ ਕੁਮਾਰ (ਕਨਵੀਨਰ), ਕੁਲਵੰਤ ਸਿੰਘ ਸੈਣੀ (ਸਰਪ੍ਰਸਤ), ਗੋਪਾਲ ਥਾਪਰ (ਸਹਿ-ਕਨਵੀਨਰ), ਅਤੇ ਅਸ਼ੋਕ ਤਾਰਵਾਨ (ਸਹਿ-ਕਨਵੀਨਰ) ਨੇ ਕੀਤੀ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਨੁਮਾਇੰਦਗੀ ਨਰੇਸ਼ ਕੁਮਾਰ (ਪ੍ਰਧਾਨ), ਜੁਗਿੰਦਰਪਾਲ (ਉਪ ਪ੍ਰਧਾਨ), ਗੋਪਾਲ ਕ੍ਰਿਸ਼ਨ (ਚੇਅਰਮੈਨ), ਰਾਕੇਸ਼ ਅਤੇ ਰਾਜ ਹੰਸ ਨੇ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਠਿੰਡਾ ‘ਚ ਟਰੱਕ ਤੇ ਕਾਰ ਵਿਚਕਾਰ ਭਿਆਨਕ ਟੱਕਰ, ਚਾਰ ਦੀ ਹੋਈ ਮੌ+ਤ

0

Bathinda News: ਬਠਿੰਡਾ ਦੇ ਭੁੱਚੋਂ ਰੋਡ ‘ਤੇ ਸੋਮਵਾਰ ਦੁਪਿਹਰ ਇੱਕ ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ ਦਰਮਿਆਨ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿਚ ਤਿੰਨ ਲੜਕੇ ਅਤੇ 1 ਲੜਕੀ ਦੱਸੀ ਜਾ ਰਹੀ ਹੈ, ਜੋਕਿ ਸਵਿੱਫ਼ਟ ਕਾਰ ‘ਤੇ ਸਵਾਰ ਹੋ ਕੇ ਬਠਿੰਡਾ ਤੋਂ ਰਾਮਪੁਰਾ ਵੱਲ ਜਾ ਰਹੇ ਸਨ।ਦੱਸਣ ਮੁਤਾਬਕ ਤੇਜ਼ ਰਫ਼ਤਾਰ ‘ਚ ਜਾ ਰਹੀ ਇਸ ਕਾਰ ਦਾ ਅਚਾਨਕ ਟਾਈਰ ਫ਼ਟ ਗਿਆ, ਜਿਸਦੇ ਕਾਰਨ ਇਹ ਕਾਰ ਡਿਵਾਈਡਰ ਪਾਰ ਕਰਦੀ ਹੋਈ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

ਇਹ ਟੱਕਰ ਇੰਨ੍ਹੀਂ ਭਿਆਨਕ ਸੀ ਕਿ ਹਾਦਸੇ ਦੇ ਤੁਰੰਤ ਬਾਅਦ ਕਾਰ ਚਕਨਾਚੂਰ ਹੋ ਗਈ ਤੇ ਕਾਰ ਵਿਚ ਸਵਾਰ ਤਿੰਨ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਨੇ ਰਾਹ ਵਿਚ ਜਾਂਦੇ ਦਮ ਤੋੜ ਦਿੱਤਾ। ਮਿਤਕਾਂ ਦੀ ਪਹਿਚਾਣ ਮਨਪ੍ਰੀਤ ਉਰਫ਼ ਮਨੀ, ਜੋਬਨਪ੍ਰੀਤ ਅਤੇ ਹਰਮਨ ਵਾਸੀ ਮੰਡੀ ਕਲਾਂ ਅਤੇ ਰਮਨਪ੍ਰੀਤ ਕੌਰ ਵਾਸੀ ਮਹਿਤਾ ਵਜੋਂ ਹੋਈ ਹੈ। ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਨਾਲ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾ ਦਿੱਤਾ ਹੈ।  ਥਾਣਾ ਕੈਂਟ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910511