Friday, May 22, 2026
Home Blog Page 585

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

0

👉ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ
Dhuri (Sangrur)News:ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ।

ਇਹ ਵੀ ਪੜ੍ਹੋ  ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉੱਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।‘ਯੁੱਧ ਨਸ਼ਿਆਂ ਵਿਰੁੱਧ’ ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਲੋਕ ਨਾਭਾ ਜੇਲ੍ਹ ਜਾ ਕੇ ਇਨ੍ਹਾਂ ਦਾ ਹਸ਼ਰ ਦੇਖ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਇਸ ਖ਼ਤਰੇ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ।ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਚਾਇਤਾਂ ਨੂੰ ਮਿਲੇ ਪੈਸੇ ਦੀ ਵਰਤੋਂ ਸੋਚ-ਸਮਝ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੈਸਾ ਜਾਰੀ ਕਰਨ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਫੰਡ ਸਿਰਫ਼ ਕਾਗਜ਼ਾਂ ਵਿੱਚ ਦਿੱਤੇ ਜਾਂਦੇ ਸਨ, ਜਿਸ ਕਾਰਨ ਕੰਮ ਵੀ ਸਿਰਫ਼ ਕਾਗਜ਼ਾਂ ਵਿੱਚ ਹੀ ਹੁੰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਧੂਰੀ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ।

ਇਹ ਵੀ ਪੜ੍ਹੋ  Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀ ਭਲਾਈ ਯਕੀਨੀ ਬਣਾਏ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਆਪਣਾ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ 15947 ਖ਼ਾਲਾਂ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਨਾਲ ਦੂਰ-ਦੁਰਾਡੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪੁੱਜਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 90 ਫੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਤੱਕ ਤਿੰਨ ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉੱਤੇ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਟੋਲ ਪਲਾਜ਼ਾ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਰੋਜ਼ਾਨਾ ਆਮ ਲੋਕਾਂ ਦਾ ਤਕਰੀਬਨ 64 ਲੱਖ ਰੁਪਿਆ ਬਚ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਵੇਜ਼ ਉੱਤੇ ਸੁਰੱਖਿਆ ਵਧਾਉਣ ਲਈ ਪੰਜਾਬ ਨੇ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਸ਼ੁਰੂ ਕੀਤੀ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਇਸ ਦੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 48 ਫੀਸਦੀ ਤੋਂ ਵੱਧ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਲਈ ਵਿਸ਼ੇਸ਼ ਤੌਰ ਉੱਤੇ ਸਿੱਖਿਅਤ ਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ। ਫੋਰਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਤੇ ਇੱਥੋਂ ਤੱਕ ਕੇ ਕੇਂਦਰ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਇਹ ਵੀ ਪੜ੍ਹੋ  ਪਟਿਆਲਾ ‘ਚੋਂ ਭੀਖ ਮੰਗਦੇ 19 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ

ਇਕ ਹੋਰ ਵੱਡੀ ਲੋਕ ਭਲਾਈ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ 2 ਅਕਤੂਬਰ ਤੋਂ ਕਰੇਗੀ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੈ, ਜੋ ਇੰਨੇ ਵੱਡੇ ਪੱਧਰ ਉੱਤੇ ਸਿਹਤ ਸੰਭਾਲ ਬੀਮਾ ਸ਼ੁਰੂ ਕਰੇਗਾ, ਜਿਸ ਨਾਲ ਲੋਕਾਂ ਦਾ ਵਿੱਤੀ ਬੋਝ ਘਟਣ ਦੇ ਨਾਲ-ਨਾਲ ਉਨ੍ਹਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਇਕੋ ਤਰ੍ਹਾਂ ਦੀ ਸਿਹਤ ਸੰਭਾਲ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਵੀ ਅਜਿਹੇ ਹੋਰ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਬਿੱਲ, 2025’ ਪਾਸ ਕੀਤਾ ਹੈ ਤਾਂ ਕਿ ਸੂਬੇ ਵਿੱਚ ਹਰੇਕ ਥਾਂ ਹੋਣ ਵਾਲੀਆਂ ਪੇਂਡੂ ਖੇਡਾਂ ਖ਼ਾਸ ਕਰ ਕੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਹੋਰ ਖੇਡਾਂ ਨੂੰ ਹੁਲਾਰਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਸੂਬੇ ਦੇ ਖੇਤੀਬਾੜੀ ਅਰਥਚਾਰੇ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਜਾਬੀ ਕਿਸਾਨ ਸਦੀਆਂ ਤੋਂ ਪਸ਼ੂਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਦੇ ਆਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਤੋਂ ਬੈਲ ਗੱਡੀਆਂ ਦੀਆਂ ਦੌੜਾਂ ਨਾਲ ਮੋਹ ਕਰਦੇ ਰਹੇ ਹਨ ਅਤੇ ਕਿਲ੍ਹਾ ਰਾਏਪੁਰ ਵਿਚਲੀ ਬੈਲ ਗੱਡੀਆਂ ਦੀ ਦੌੜ ਵਿਸ਼ਵ ਪ੍ਰਸਿੱਧ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਆਉਣ ਵਾਲੇ ਸਮੇਂ ਵਿੱਚ ਪਸ਼ੂਆਂ ਨੂੰ ਨੁਕਸਾਨ ਪਹੁੰਚਾਏ ਬਗ਼ੈਰ ਸੂਬੇ ਭਰ ਵਿੱਚ ਅਜਿਹੀਆਂ ਖੇਡਾਂ ਨੂੰ ਹੋਰ ਮਕਬੂਲ ਕਰਨ ਵਿੱਚ ਸਹਾਇਕ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀ ਸੁਰੱਖਿਆ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪਸ਼ੂਆਂ ਉੱਤੇ ਕਿਸੇ ਵੀ ਤਰ੍ਹਾਂ ਦੇ ਅੱਤਿਆਚਾਰ ਦੀ ਇਜਾਜ਼ਤ ਨਹੀਂ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪਟਿਆਲਾ ‘ਚੋਂ ਭੀਖ ਮੰਗਦੇ 19 ਬੱਚੇ ਬਚਾਏ, ਜ਼ਿਲ੍ਹੇ ਭਰ ‘ਚ ਹੋਵੇਗੀ ਛਾਪਾਮਾਰੀ-ਡਾ. ਪ੍ਰੀਤੀ ਯਾਦਵ

0

👉ਕਿਹਾ, ਬਾਲਾਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ
Patiala News:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀ ਰਾਜ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਤੇ ਟਾਸਕ ਫੋਰਸ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚੋਂ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਦੇ 19 ਬੱਚੇ ਬਚਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਲ ਭਿੱਖਿਆ ਦੀ ਭਿਆਨਕ ਸਮੱਸਿਆ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ ਸੰਕਲਪ ਹੈ, ਜਿਸ ਲਈ ਲਗਾਏ ਗਏ ਨੋਡਲ ਅਫ਼ਸਰਾਂ ਦੀ ਦੇਖ-ਰੇਖ ਹੇਠ ਜ਼ਿਲ੍ਹੇ ਭਰ ‘ਚ ਛਾਪਾਮਾਰੀ ਕੀਤੀ ਜਾਵੇਗੀ।ਡਾ. ਪ੍ਰੀਤੀ ਯਾਦਵ ਨੇ ਪ੍ਰਾਜੈਕਟ ਜੀਵਨਜੋਤ 2.0 ਨੂੰ ਲਾਗੂ ਕਰਨ ਸਮੇਤ ਜ਼ਿਲ੍ਹੇ ਨੂੰ ਭੀਖ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਵਾਉਣ ਸਮੇਤ ਬਾਲ ਮਜ਼ਦੂਰੀ ਰੋਕਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਸਮੇਤ ਹੋਰ ਬਾਜ਼ਾਰਾਂ ਤੇ ਸੰਭਾਵਤ ਥਾਵਾਂ ‘ਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਮਜ਼ਦੂਰੀ ਅਤੇ ਬਾਲਾਂ ਦੁਆਰਾ ਭੀਖ ਮੰਗਣ ਦੇ ਵਿਰੁੱਧ ਚਲਾਈ ਮੁਹਿੰਮ ਨੂੰ ਆਪਣਾ ਸਾਥ ਦੇਕੇ ਸਫ਼ਲ ਬਣਾਉਣ ਤਾਂ ਕਿ ਪਟਿਆਲਾ ਨੂੰ ਬਾਲ ਮਜ਼ਦੂਰੀ ਅਤੇ ਬਾਲ ਭੀਖ ਮੰਗਣ ਦੀ ਬੁਰਾਈ ਤੋਂ ਮੁਕਤ ਕਰਵਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚੇ ਤਸਕਰੀ ਦਾ ਸੌਖਾ ਨਿਸ਼ਾਨਾ ਹੁੰਦੇ ਹਨ, ਇਸ ਲਈ ਬਾਲ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਬਾਲ ਭਿੱਖਿਆ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਬਾਲ ਅਧਿਕਾਰਾਂ ਦੇ ਵੀ ਖ਼ਿਲਾਫ਼ ਹੈ, ਜਿਸ ਲਈ ਭੀਖ ਮੰਗਦੇ ਬੱਚਿਆਂ ਦੇ ਅਸਲ ਮਾਪਿਆਂ ਦੀ ਪਛਾਣ ਕਰਨ ਲਈ ਇਨ੍ਹਾਂ ਬੱਚਿਆਂ ਤੇ ਇਨ੍ਹਾਂ ਦੇ ਨਾਲ ਵਾਲੇ ਵਿਅਕਤੀ ਦੇ ਡੀ.ਐਨ.ਏ ਟੈਸਟ ਲਈ ਏ.ਡੀ.ਸੀ. (ਜ) ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀ.ਡੀ.ਪੀ.ਓਜ ਤੇ ਬਾਲ ਸੁਰੱਖਿਆ ਅਫ਼ਸਰਾਂ ‘ਤੇ ਅਧਾਰਤ ਟਾਸਕ ਫੋਰਸ ਵੱਲੋਂ ਇਨ੍ਹਾਂ ਬੱਚਿਆਂ ਨੂੰ ਬਚਾਅ ਕੇ ਬਾਲ ਭਲਾਈ ਕਮੇਟੀ ਦੇ ਸਨਮੁੱਖ ਪੇਸ਼ ਕਰਕੇ ਸਿਵਲ ਸਰਜਨ ਦਫ਼ਤਰ ਰਾਹੀਂ ਇਹ ਟੈਸਟ ਕਰਵਾਏ ਜਾਣਗੇ। ਜਦਕਿ ਬਚਾਏ ਗਏ ਇਨ੍ਹਾਂ ਬੱਚਿਆਂ ਨੂੰ ਬਾਲ ਘਰ ਤੇ ਐਸ.ਓ.ਐਸ. ਵਿਲੇਜ ਰਾਜਪੁਰਾ ਰੱਖਿਆ ਜਾਵੇਗਾ ਤੇ ਉਨ੍ਹਾਂ ਦੇ ਪੁਨਰ ਵਸੇਬੇ ਲਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਭਰ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ, ਇਨ੍ਹਾਂ ਵਿੱਚ ਏ.ਡੀ.ਸੀ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਪਟਿਆਲਾ ਦੇ ਐਸ.ਡੀ.ਐਮ ਮੇਜਰ ਹਰਜੋਤ ਕੌਰ ਸਮੇਤ ਬਾਕੀ ਐਸ.ਡੀ.ਐਮਜ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਸ਼ਾਮਲ ਹਨ। ਮੀਟਿੰਗ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਤੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਸਹਾਇਕ ਲੇਬਰ ਕਮਿਸ਼ਨਰ ਜਸਵੀਰ ਸਿੰਘ ਖਰੌੜ, ਐਸ.ਐਸ.ਪੀ ਦਫ਼ਤਰ ਤੋਂ ਇੰਸਪੈਕਟਰ ਰਾਜਨਦੀਪ ਕੌਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨੀਟ ਪ੍ਰੀਖਿਆ ਵਿੱਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਹੌਂਸਲਾ ਅਫਜ਼ਾਈ

0

Muktsar News:ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ 171ਵਾਂ ਰੈਂਕ ਹਾਸਲ ਕਰਨ ਵਾਲੇ ਵਾਰਡ ਨੰਬਰ 19, ਗੁਰੂ ਰਵਿਦਾਸ ਨਗਰ ਮਲੋਟ ਦੇ ਨੌਜਵਾਨ ਜਤਿਨ ਨੂੰ ਅੱਜ ਆਪਣੀ ਰਿਹਾਇਸ਼ ‘ਤੇ ਮਿਲ ਕੇ ਉਸਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜਤਿਨ ਨੂੰ ਇੱਕ ਲੈਪਟੋਪ ਭੇਂਟ ਕੀਤਾ ਗਿਆ।ਉਨ੍ਹਾਂ ਜਤਿਨ ਦਾ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਦੀ ਪੰਜ ਸਾਲ ਦੀ ਪੜਾਈ ਤੇ ਹੋਸਟਲ ਦਾ ਸਾਰਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

ਉਨ੍ਹਾਂ ਅੱਗੇ ਜਤਿਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਪੜ੍ਹ ਲਿਖ ਕੇ ਕਿਸੇ ਵੱਡੇ ਮੁਕਾਮ ਤੇ ਪਹੁੰਚ ਗਏ ਤਾਂ ਤੁਸੀਂ ਵੀ ਇਸ ਤਰਾਂ ਇੱਕ ਜਰੂਰਤਮੰਦ ਬੱਚੇ ਦੀ ਪੜ੍ਹਾਈ ਲਈ ਮਦਦ ਕਰੋਗੇ।ਸਕੱਤਰ ਰੈਡ ਕਰਾਸ ਸੋਸਾਇਟੀ-ਕਮ-ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਜਗਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਤਰਜ ‘ਤੇ ਇੱਕ ਭਲਾਈ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 10 ਜ਼ਰੂਰਤਮੰਦ ਅਤੇ ਹੋਣਹਾਰ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਰੈਡ ਕਰਾਸ ਸੋਸਾਇਟੀ ਵੱਲੋਂ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਇੱਕ ਨੌਜਵਾਨ ਜਖ਼ਮੀ ਹਾਲਾਤ ‘ਚ ਕੀਤਾ ਕਾਬੂ

Mohali News: ਬੀਤੀ ਰਾਤ ਤਰਨਤਾਰਨ ਇਲਾਕੇ ‘ਚ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਵਿੱਚ ਵੀ ਇੱਕ ਮੁਕਾਬਲਾ ਹੋਣ ਦੀ ਖਬਰ ਹੈ, ਜਿਸਦੇ ਵਿਚ ਇੱਕ ਨੌਜਵਾਨ ਜਖ਼ਮੀ ਹੋ ਗਿਆ। ਜਖ਼ਮੀ ਦੀ ਪਹਿਚਾਣ ਗੁਰਪ੍ਰੀਤ ਉਰਫ਼ ਗੋਪੀ ਵਾਸੀ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਤੌਰ ‘ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਸੀ।

ਇਹ ਵੀ ਪੜ੍ਹੋ  ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

ਇਸ ਉਪਰ ਦੋਸ਼ ਸਨ ਕਿ ਉਸਨੇ 10 ਜੁਲਾਈ ਨੂੰ ਮੋਹਾਲੀ ਦੇ ਐਰੋਸਿਟੀ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਉਪਰ ਫਿਰੌਤੀ ਲਈ ਗੋਲੀਬਾਰੀ ਕੀਤੀ ਸੀ।ਪੁਲਿਸ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਗੋਪੀ ਦਾ ਨਾਮ ਸਾਹਮਣੇ ਆਇਆ ਸੀ, ਜਿਸਦੇ ਚੱਲਦੇ ਅੱਜ ਜਦੋਂ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਗੋਪੀ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਪੁਲਿਸ ਦੀ ਗੋਲੀ ਉਸਦੀ ਲੱਤ ਵਿੱਚ ਲੱਗੀ।ਜਿਸ ਕਾਰਨ ਉਹ ਜਖ਼ਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਕਾਬੂ ਕਰਕੇ ਹਸਪਤਾਲ ਵਿੱਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ  Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਐਸਪੀ ਸੌਰਭ ਜਿੰਦਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁਲਜਮ ਗੋਪੀ ਪਾਕਿਸਤਾਨ ਵਿੱਚ ਲੁਕੇ ਹੋਏ ਗੈਂਗਸਟਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਇਹ ਵੀ ਪਤਾ ਚੱਲਿਆ ਹੈ ਕਿ ਗੁਰਪ੍ਰੀਤ ਸਿੰਘ ਗੋਪੀ ਵਿਰੁੱਧ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਬਰਨ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਉਹ ਪਹਿਲਾਂ ਵੀ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਮਿਲੀ, ਪੁਲਿਸ ਵੱਲੋਂ ਜਾਂਚ ਸ਼ੁਰੂ

0

Ludhiana News: ਪਿਛਲੇ ਦੋ ਦਿਨਾਂ ਤੋਂ ਲਾਪਤਾ ਚੱਲ ਰਹੇ ਮਾਛੀਵਾੜਾ ਦੇ ਇੱਕ ਨੌਜਵਾਨ ਦੀ ਲਾਸ਼ ਅੱਜ ਸਰਹਿੰਦ ਨਹਿਰ ’ਚੋਂ ਮਿਲ ਗਈ ਹੈ। ਮ੍ਰਿਤਕ ਜਗਤਾਜ਼ਪ੍ਰੀਤ ਸਿੰਘ (20 ਸਾਲ) ਮਾਛੀਵਾੜਾ ਦਾ ਰਹਿਣ ਵਾਲਾ ਸੀ, ਜੋ ਕਰੀਬ ਇੱਕ ਮਹੀਨਾ ਪਹਿਲਾਂ ਹੀ ਕੈਨੈਡਾ ਤੋਂ ਵਾਪਸ ਪਰਤਿਆ ਸੀ। ਪਰਿਵਾਰ ਵਾਲਿਆਂ ਮੁਤਾਬਕ ਉਨ੍ਹਾਂ ਦਾ ਪੁੱਤਰ 19 ਜੁਲਾਈ ਨੂੰ ਬਾਜ਼ਾਰ ’ਚੋਂ ਸਮਾਨ ਲੈਣ ਲਈ ਆਪਣੇ ਮੋਟਰਸਾਈਕਲ ‘ਤੇ ਘਰੋਂ ਦੁਪਿਹਰ ਸਮੇਂ ਗਿਆ ਸੀ ਪ੍ਰੰਤੂ ਵਾਪਸ ਨਹੀਂ ਪਰਤਿਆ।

ਇਹ ਵੀ ਪੜ੍ਹੋ  ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

ਜਿਸਤੋਂ ਬਾਅਦ ਉਸਦੀ ਭਾਲ ਕੀਤੀ ਜਾ ਰਹੀ ਸੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ ਪ੍ਰੰਤੂ ਇਸਦੇ ਪਿੱਛੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਸੀ। ਪੁਲਿਸ ਤੇ ਪ੍ਰਵਾਰ ਨੂੰ ਮ੍ਰਿਤਕ ਦਾ ਮੋਟਰਸਾਈਕਲ ਅਤੇ ਟੋਪੀ ਸਰਹਿੰਦ ਨਹਿਰ ਕੰਢਿਓਂ ਮਿਲ ਚੁੱਕਿਆ ਸੀ, ਜਿਸਦੇ ਚੱਲਦੇ ਨਹਿਰ ਅਤੇ ਆਸਪਾਸ ਇਲਾਕਿਆਂ ਵਿਚ ਉਸਦੀ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਉਸਦੀ ਲਾਸ਼ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਨੇੜਿਓਂ ਸਰਹਿੰਦ ਨਹਿਰ ’ਚੋਂ ਮਿਲੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬਦਮਾਸ਼ਾਂ ਨੇ ਕਚਿਹਰੀਆਂ ਨੂੰ ਜਾ ਰਹੇ ਵਕੀਲ ‘ਤੇ ਕੀਤੀ ਗੋਲੀ+ਬਾਰੀ, ਹੋਇਆ ਗੰਭੀਰ ਜਖ਼ਮੀ

0

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਅੱਜ ਸੋਮਵਾਰ ਨੂੰ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇੱਕ ਵਕੀਲ ਨੂੰ ਘੇਰ ਕੇ ਉਸ ਉਪਰ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿਚ ਵਕੀਲ ਲਖਵਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜੋਕਿ ਘਟਨਾ ਸਮੇਂ ਆਪਣੇ ਘਰ ਤੋਂ ਅੰਮ੍ਰਿਤਸਰ ਅਦਾਲਤ ਵੱਲ ਜਾ ਰਿਹਾ ਸੀ।ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵਿਭਾਗ ਦੇ ਡੀਐਸਪੀ ਤੇ ਹੋਰ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵਕੀਲ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਾਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ  ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਹੰਗਾਮਾ ਸ਼ੁਰੂ; ਪਹਿਲਗਾਮ ਹਮਲੇ ਤੇ ਅਪ੍ਰੇਸ਼ਨ ਸ਼ਿੰਦੂਰ ਦੇ ਮੁੱਦੇ ਨੂੰ ਲੈ ਕੇ ਭਾਰੀ ਵਿਰੋਧ, ਕਾਰਵਾਈ ਮੁਲਤਵੀਂ

ਮੌਕੇ ‘ਤੇ ਹਾਜ਼ਰ ਲੋਕਾਂ ਮੁਤਾਬਕ ਇਸ ਗੋਲੀਬਾਰੀ ਤੋਂ ਬਚਣ ਲਈ ਵਕੀਲ ਨੇ ਕਾਰ ਨੂੰ ਭਜਾ ਬਚਣ ਦੀ ਕੋਸਿਸ ਕੀਤੀ, ਜਿਸ ਕਾਰਨ ਕਈ ਰਾਹਗੀਰ ਤੇ ਸਾਈਕਲ ਵਾਲੇ ਵੀ ਕਾਰ ਦੀ ਚਪੇਟ ਵਿਚ ਆ ਗਏ ਤੇ ਇਸ ਦੌਰਾਨ ਕਾਰ ਬੰਦ ਪਈ ਇੱਕ ਦੁਕਾਨ ਦੇ ਸ਼ਟਰ ਨਾਲ ਜਾ ਟਕਰਾਈ। ਘਟਨਾ ਤੋਂ ਬਾਅਦ ਹਮਲਾਵਾਰ ਫ਼ਰਾਰ ਹੋ ਗਏ। ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਇੱਕ ਸੋਚੀ ਸਮਝੀ ਸਾਜ਼ਿਸ਼ ਜਾਪਦੀ ਹੈ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਸਕੈਨ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਧਰ, ਘਟਨਾ ਦਾ ਪਤਾ ਲੱਗਦੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਹਰਭਜਨ ਸਿੰਘ ਈਟੀਓ ਵੀ ਪੁੱਜੇ ਅਤੇ ਉਨ੍ਹਾਂ ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਮੁੜ ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਦੀ ਛਿੜੀ ਚਰਚਾ

0

Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖ਼ੜ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਵਕਾਲਤ ਕਰਕੇ ਨਵੀਂ ਛੇੜ ਦਿੱਤੀ ਹੈ। ਪਹਿਲਾਂ ਵੀ ਇਸ ਗਠਜੋੜ ਦੇ ਹਾਮੀ ਰਹੇ ਸ਼੍ਰੀ ਜਾਖੜ ਨੇ ਇਹ ਦਾਅਵਾ ‘ਦਾ ਟ੍ਰਿਬਿਊਨ’ ਦੇ ਨਾਲ ਕੀਤੀ ਇੱਕ ਗੱਲਬਾਤ ਦੌਰਾਨ ਕੀਤਾ ਹੈ। ਇਹ ਇੰਟਰਵਿਊ ਪ੍ਰਕਾਸ਼ਤ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ।

 

ਇਹ ਵੀ ਪੜ੍ਹੋ ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਹੰਗਾਮਾ ਸ਼ੁਰੂ; ਪਹਿਲਗਾਮ ਹਮਲੇ ਤੇ ਅਪ੍ਰੇਸ਼ਨ ਸ਼ਿੰਦੂਰ ਦੇ ਮੁੱਦੇ ਨੂੰ ਲੈ ਕੇ ਭਾਰੀ ਵਿਰੋਧ, ਕਾਰਵਾਈ ਮੁਲਤਵੀਂ

ਜਿਕਰਯੋਗ ਹੈ ਕਿ ਇੱਕ ਪਾਸੇ ਭਾਰਤੀ ਜਨਤਾ ਪਾਰਟੀ ਦੇ ਛੋਟੇ ਤੋਂ ਲੈ ਕੇ ਵੱਡੇ ਆਗੂ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਦਸਦਿਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਣ ਦਾ ਐਲਾਨ ਕਰ ਰਹੇ ਹਨ। ਇਹੀਂ ਨਹੀਂ ਸਾਲ 2022 ਦੀਆਂ ਵਿਧਾਨ ਸਭਾ ਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਨੇ ਅਕਾਲੀ ਦਲ ਦੇ ਕਈ ਆਗੂਆਂ ਨੂੰ ਆਪਣੇ ਖੇਮੇ ਵਿਚ ਲਿਆ ਕੇ ਚੋਣਾਂ ਲੜਾਈਆਂ ਸਨ। ਜਿਸਦੇ ਕਾਰਨ ਦੋਨਾਂ ਸਿਆਸੀ ਧਿਰਾਂ ਵਿਚਕਾਰ ਹੋਰ ਦੂਰੀਆਂ ਵਧੀਆਂ ਸਨ।

 

ਇਹ ਵੀ ਪੜ੍ਹੋ Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਇਸਤੋਂ ਇਲਾਵਾ ਅਕਾਲੀ ਦਲ ਖਾਸਕਰ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਸਮਿਆਂ ਦੌਰਾਨ ਭਾਜਪਾ ਲੀਡਰਸ਼ਿਪ ਉਪਰ ਵੀ ਸਿੱਧੇ ਤੌਰ ‘ਤੇ ਸਿੱਖ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਅਤੇ ਸਿੱਖ ਸੰਸਥਾਵਾਂ ਨੁੰ ਕਮਜੋਰ ਕਰਨ ਦੇ ਦੋਸ਼ ਲਗਾਏ ਜਾਂਦੇ ਰਹੇ ਹਨ। ਊਂਝ ਇਸਦੇ ਉਲਟ ਅਕਾਲੀ ਦਲ ਦੇ ਵਿਚ ਵੀ ਕਈ ਆਗੂ, ਜਿਸਦੇ ਵਿਚ ਸਿਕੰਦਰ ਸਿੰਘ ਮਲੂਕਾ ਦਾ ਜਿਕਰ ਕੀਤਾ ਜਾ ਸਕਦਾ ਹੈ, ਵੱਲੋਂ ਵੀ ਭਾਜਪਾ ਨਾਲ ਗਠਜੋੜ ਦੀ ਖੁੱਲ ਕੇ ਹਿਮਾਇਤ ਕੀਤੀ ਜਾਂਦੀ ਰਹੀ ਹੈ।

 

ਇਹ ਵੀ ਪੜ੍ਹੋ ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਹਾਲਾਂਕਿ ਵਿਰੋਧੀ ਧਿਰਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਅਕਾਲੀ-ਭਾਜਪਾ ਉੱਪਰ ਅੰਦਰਖਾਤੇ ਘਿਓ-ਖਿਚੜੀ ਹੋਣ ਦੇ ਦੋਸ਼ ਲਗਾਏ ਜਾਂਦੇ ਰਹੇ ਹਨ। ਜਿਸਦੇ ਚੱਲਦੇ ਹੁਣ ਅਚਾਨਕ ਭਾਜਪਾ ਵੱਲੋਂ ਆਪਣੇ ਥੱਲੇ ਇੱਕ ਟਕਸਾਲੀ ਭਾਜਪਾ ਆਗੂ ਨੂੰ ਕਾਰਜ਼ਕਾਰੀ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਦੇ ਆਏ ਤਾਜ਼ਾ ਬਿਆਨ ਨੂੰ ਕਈ ਸਿਆਸੀ ਪੱਖਾਂ ਤੋਂ ਲਿਆ ਜਾ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਹੰਗਾਮਾ ਸ਼ੁਰੂ; ਪਹਿਲਗਾਮ ਹਮਲੇ ਤੇ ਅਪ੍ਰੇਸ਼ਨ ਸ਼ਿੰਦੂਰ ਦੇ ਮੁੱਦੇ ਨੂੰ ਲੈ ਕੇ ਭਾਰੀ ਵਿਰੋਧ, ਕਾਰਵਾਈ ਮੁਲਤਵੀਂ

New Delhi News: ਦੇਸ ਦੀ ਪਾਰਲੀਮੈਂਟ ਦੇ ਅੱਜ ਸੋਮਵਾਰ ਨੂੰ ਮਾਨਸੂਨ ਸੈਸ਼ਨ ਦੇ ਸ਼ੁਰੂ ਹੁੰਦੇ ਹੀ ਜਬਰਦਸਤ ਹੰਗਾਮਾ ਦੇਖਣ ਨੂੰ ਮਿਲ ਰਿਹਾ।ਸੈਸ਼ਨ ਸ਼ੁਰੂ ਹੁੰਦੇ ਹੀ ਸਭ ਤੋਂ ਪਹਿਲਾਂ ਵਿਛੜੀਆਂ ਸਖ਼ਸੀਅਤਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ। ਇਸਤੋਂ ਬਾਅਦ ਜਦ ਸਪੀਕਰ ਓਮ ਪ੍ਰਕਾਸ਼ ਬਿਰਲਾ ਵੱਲੋਂ ਪ੍ਰਸ਼ਨ ਕਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਰੋਲਾ ਪਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ Monsoon Session of Parliament 2025 ਹੋਵੇਗਾ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੀ ਸੰਭਾਵਨਾ

ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੰਸਦ ਦੇ ਵਿਚ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸਤੋਂ ਬਾਅਦ ਸ਼ੁਰੂ ਹੋਏ ਅਪ੍ਰੇਸ਼ਨ ਸ਼ਿੰਦੂਰ ਉਪਰ ਚਰਚਾ ਕਰਵਾਈ ਜਾਵੇ। ਹਾਲਾਂਕਿ ਇਸ ਦੌਰਾਨ ਸਪੀਕਰ ਸ਼੍ਰੀ ਬਿਰਲਾ ਵੱਲੋਂ ਪ੍ਰਸ਼ਨ ਕਾਲ ਸ਼ੁਰੂ ਵੀ ਕਰਵਾ ਦਿੱਤਾ ਗਿਆ ਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ ਪ੍ਰੰਤੂ ਸੰਸਦ ਵਿਚ ਹੰਗਾਮਾ ਜਾਰੀ ਰਹਿਣ ਦੇ ਚੱਲਦੇ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਿਹਰ 12 ਵਜੇਂ ਤੱਕ ਲਈ ਮੁਲਤਵੀ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜਦ ਬਠਿੰਡਾ ਪੁਲਿਸ ਦੇ ਅਧਿਕਾਰੀ ਤੇ ਮੁਲਾਜਮ ਵਰਦੀ ‘ਚ ਵਾਲੀਬਾਲ ਦੇ ਮੈਦਾਨ ‘ਚ ਡਟੇ

0

👉ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਦਾ ਕੀਤਾ ਉਪਰਾਲਾ
Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁਧ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਖੇਡਾਂ ਨਾਲ ਜੋੜਣ ਦੇ ਉਪਰਾਲੇ ਵਿਚ ਜੁਟੀ ਬਠਿੰਡਾ ਪੁਲਿਸ ਦੇ ਅਧਿਕਾਰੀ ਤੇ ਮੁਲਾਜਮ ਖੁਦ ਵੀ ਖੇਡਾਂ ਦੇ ਮੈਦਾਨ ਵਿਚ ਉੱਤਰਦੇ ਨਜ਼ਰ ਆਏ। ਬੀਤੇ ਕੱਲ ਮਾਡਲ ਟਾੳਨ ਇਲਾਕੇ ‘ਚ ਵੱਖ ਵੱਖ ਉਮਰ ਵਰਗ ਦੇ ਹੋਏ ਵਾਲੀਬਾਲ ਮੁਕਾਬਲਿਆਂ ਵਿਚ ਇੱਕ ਮੈਚ ਡੀਐਸਪੀ ਸਿਟੀ-2 ਸਰਵਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਵੱਲੋਂ ਵੀ ਲਗਾਇਆ ਗਿਆ।

ਇਹ ਵੀ ਪੜ੍ਹੋ Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਜਿਸਦੇ ਵਿਚ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਹਰਜੋਤ ਸਿੰਘ ਮਾਨ ਸਹਿਤ ਪੁਲਿਸ ਜਵਾਨਾਂ ਨੇ ਆਪਣੀ ਖੇਡ ਕਲਾਂ ਦੇ ਜੌਹਰ ਵਿਖਾਏ। ਹਾਲਾਂਕਿ ਇਸ ਮੈਚ ਵਿਚ ਜਿੱਤ-ਹਾਰ ਦੀ ਬਜਾਏ ਜਿਆਦਾ ਨੌਜਵਾਨਾਂ ਵਿਚ ਜੋਸ਼ ਭਰਨ ਉਪਰ ਹੀ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਬਰਾੜ ਨੇ ਕਿਹਾ ਕਿ, ‘‘ ਜਿੱਥੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਸ਼ਿਕੰਜਾ ਕਸਿਆ ਜਾ ਰਿਹਾ ਤੇ ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਲਈ ਹੋਰ ਸਮਾਜਿਕ ਗਤੀਵਿਧੀਆਂ ਵੀ ਵਿੱਢੀਆਂ ਹੋਈਆਂ ਹਨ, ਜਿਸਦੇ ਤਹਿਤ ਖੇਡਾਂ ਸਭ ਤੋਂ ਮਹੱਤਵਪੂਰਨ ਸਾਧਨ ਹਨ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Monsoon Session of Parliament 2025 ਹੋਵੇਗਾ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੀ ਸੰਭਾਵਨਾ

Monsoon Session of Parliament 2025 News;  ਦੇਸ ਦੀ ਕਾਨੂੰਨਘਾੜੀ ਸੰਸਥਾ ਸੰਸਦ ਦਾ ਮੌਨਸੂਨ ਸੈਸ਼ਨ ਅੱਜ 21 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ।21 ਅਗਸਤ ਤੱਕ ਚੱਲਣ ਵਾਲਾ ਇਹ ਸੈਸ਼ਨ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਪਹਿਲਗਾਮ ਅੱਤਵਾਦੀ ਹਮਲੇ ਅਤੇ ਉਸਤੋਂ ਬਾਅਦ ਸ਼ੁਰੂ ਹੋਏ ਅਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਸੱਤਾਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋ ਰਹੀ ਹੈ।

ਇਹ ਵੀ ਪੜ੍ਹੋ Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

ਚਰਚਾ ਹੈ ਕਿ ਇਸ ਸੈਸ਼ਨ ਦੇ ਵਿਚ ਮੋਦੀ ਸਰਕਾਰ 17 ਬਿੱਲ ਪੇਸ਼ ਕਰ ਸਕਦੀ ਹੈ, ਜਿਨ੍ਹਾਂ ਵਿੱਚੋਂ ਕੁੱਝ ਪੁਰਾਣੇ ਬਿੱਲ ਵੀ ਹੋ ਸਕਦੇ ਹਨ। ਉਂਝ ਸਰਕਾਰ ਦਾ ਮੁੱਖ ਜੋਰ ਇਨਕਮ ਟੈਕਸ ਬਿੱਲ ਨੂੰ ਪਾਸ ਕਰਵਾਉਣ ਦਾ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਕ ਸਰਬਪਾਰਟੀ ਮੀਟਿੰਗ ਵੀ ਹੋਣੀਹ, ਜਿਸਦੇ ਵਿਚ ਸੈਸ਼ਨ ਦੇ ਏਜੰਡੇ ਅਤੇ ਬਿੱਲਾਂ ‘ਤੇ ਚਰਚਾ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910515