Friday, May 22, 2026
Home Blog Page 586

Tarn Taran ‘ਚ ਅੱਧੀ ਰਾਤ ਨੂੰ ਪੁਲਿਸ ਨੇ ਲੰਡਾ ਹਰੀਕਾ ਗੈਂਗ ਦੇ ਗੁਰਗੇ ਦਾ ਕੀਤਾ ‘‘Encounter”

0

Tarn Taran News: ਬੀਤੀ ਅੱਧੀ ਰਾਤ ਤਰਨਤਾਰਨ ਪੁਲਿਸ ਦੇ ਸੀਆਈਏ ਵਿੰਗ ਨਾਲ ਹੋਏ ਮੁਕਾਬਲੇ ਦੌਰਾਨ ਲੰਡਾ ਹਰੀਕੇ ਗੈਂਗ ਨਾਲ ਸਬੰਧਤ ਇੱਕ ਬਦਮਾਸ਼ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ‘ਚ ਪੁਲਿਸ ਦਾ ਬਚਾਅ ਰਿਹਾ। ਜਖਮੀ ਹੋਏ ਨੌਜਵਾਨ ਨੂੰ ਇਲਾਜ਼ ਲਈ ਪੁਲਿਸ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਸਦੀ ਪਹਿਚਾਣ ਗੁਰਲਾਲ ਵਜੋਂ ਹੋਈ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ ਅਮਰੀਕਾ ਸੈਟਲਡ ਕਰਨ ਦੇ ਨਾਂ ’ਤੇ ਆਪ ਆਗੂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਥਾਣੇਦਾਰ ਕਾਬੂ, ਦੋ ਫ਼ਰਾਰ

ਘਟਨਾ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐਸਐਸਪੀ ਦੀਪਕ ਪਾਰਿਕ ਨੇ ਦਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀਕਿ ਪਿਛਲੇ ਦਿਨੀਂ ਫ਼ਿਰੌਤੀ ਮੰਗਣ ਦੀਆਂ ਵਾਰਦਾਤਾਂ ‘ਚ ਸ਼ਾਮਲ ਇੱਕ ਨੌਜਵਾਨ ਇਲਾਕੇ ‘ਚ ਮੋਟਰਸਾਈਕਲ ‘ਤੇ ਘੁੰਮ ਰਿਹਾ। ਜਿਸਤੋਂ ਬਾਅਦ ਸੀਆਈਏ ਸਟਾਫ਼ ਤੇ ਹੋਰਨਾਂ ਟੀਮਾਂ ਵੱਲੋਂ ਉਸਨੂੰ ਪਿੰਡ ਭੁੱਲਰ ਨਜਦੀਕ ਕਾਬੂ ਕਰਨ ਦੀ ਕੋਸਿਸ਼ ਕੀਤੀ ਪ੍ਰੰਤੂ ਉਸਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਜਿਸਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ ਇੱਕ ਗੋਲੀ ਉਸਦੀ ਲੱਤ ਉਪਰ ਲੱਗੀ। ਉਨ੍ਹਾਂ ਦਸਿਆ ਕਿ ਘਟਨਾ ਮੌਕੇ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਐਸਐਸਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਮੁਲਜਮ ਵਿਦੇਸ਼ ਬੈਠੇ ਗੈਂਗਸਟਰ ਯਾਦਵਿੰਦਰ ਯਾਦਾ ਜੋਕਿ ਸਿੱਧੇ ਤੌਰ ‘ਤੇ ਲੰਡਾ ਹਰੀਕੇ ਗੈਂਗ ਨਾਲ ਜੁੜਿਆ ਹੋਇਆ, ਲਈ ਕੰਮ ਕਰਦਾ ਸੀ। ਫ਼ਿਲਹਾਲ ਪੁਲਿਸ ਵੱਲੋਂ ਡੂੰਘਾਈ ਨਾਲ ਪੜਤਾਲ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਜੀਵਨਜੋਤ ਪ੍ਰਾਜੈਕਟ 2.0; ਮਾਨ ਸਰਕਾਰ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ:ਡਾ ਬਲਜੀਤ ਕੌਰ

0

Punjab News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ‘ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ।

ਇਹ ਵੀ ਪੜ੍ਹੋ ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ ‘ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਹੋਣ ਬਾਰੇ ਸ਼ੱਕ ਹੋਇਆ ਤਾਂ ਬਾਲ ਭਲਾਈ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਧੀਨ ਡੀ.ਐਨ.ਏ ਜਾਂਚ ਵੀ ਕਰਵਾਈ ਜਾ ਸਕਦੀ ਹੈ, ਤਾਂ ਜੋ ਬੱਚਿਆਂ ਦੀ ਹਕੀਕਤੀ ਪਛਾਣ ਦਾ ਪਤਾ ਲੱਗ ਸਕੇ।

ਇਹ ਵੀ ਪੜ੍ਹੋ ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਧਾ ਉਦੇਸ਼ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਅਤੇ ਚੰਗੇ ਭਵਿੱਖ ਵਾਲਾ ਜੀਵਨ ਮਿਲੇ। ਜੀਵਨਜੋਤ 2.0 ਦੇ ਤਹਿਤ ਵਿਭਾਗ ਦੀਆਂ ਜ਼ਿਲ੍ਹਾ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ ਇਲਾਵਾ ਕਿਸੇ ਹੋਰ ਜ਼ਿਲ੍ਹੇ ਵਿੱਚ ਭੀਖ ਮੰਗਦੇ ਬੱਚਿਆਂ ਦੇ ਕੇਸ ਸਾਹਮਣੇ ਨਹੀਂ ਆਏ, ਜੋ ਕਿ ਸੂਬਾ ਸਰਕਾਰ ਦੀ ਜਾਗਰੂਕਤਾ ਮੁਹਿੰਮ ਅਤੇ ਨੀਤੀਗਤ ਇਰਾਦਿਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਨੇ ਤਰਨਤਾਰਨ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ

ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿੱਚੋਂ ਬਾਲ ਭਿਖਿਆ ਦੀ ਭਿਆਨਕ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲ੍ਹਾ ਭਲਾਈ ਟੀਮਾਂ ਲਗਾਤਾਰ ਆਪਣੇ-ਆਪਣੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੀਆਂ ਚੈੱਕਿੰਗਾਂ ਅਤੇ ਛਾਪੇਮਾਰੀਆਂ ਜਾਰੀ ਰੱਖਣਗੀਆਂ, ਤਾਂ ਜੋ ਇਕ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ।ਅੰਤ ਵਿੱਚ, ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ ਅਤੇ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ, ਤਾਂ ਤੁਰੰਤ 1098 ਚਾਈਲਡ ਹੈਲਪ ਲਾਈਨ ‘ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਉਸ ਬੱਚੇ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

0

👉ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ
👉ਕਿਹਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦਾ ਹਾਲ ਨਾਭਾ ਜੇਲ੍ਹ ‘ਚ ਦੇਖੋ
Dhuri (Sangrur) News:ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਆਰ.ਓ.ਬੀ. ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਕਿਉਂਕਿ ਉਹ ਇਸ ਮਾਮਲੇ ਨੂੰ ਨਿੱਜੀ ਤੌਰ ‘ਤੇ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਧੂਰੀ ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਵੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਯੁਵਾ ਸ਼ਕਤੀਕਰਨ ਲਈ ਵੱਡੇ ਯਤਨ ਵਜੋਂ ਸੂਬਾ ਸਰਕਾਰ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਧੂਰੀ ਵਿੱਚ ਵੀ ਇੱਕ ਅਜਿਹਾ ਕੇਂਦਰ ਸਥਾਪਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਕੌਮੀ ਪੱਧਰ ਦੀਆਂ ਮੁਕਾਬਲੇ ਸਬੰਧੀ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨ ਲਈ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਲਈ ਪੂਰੀ ਤਰ੍ਹਾਂ ਤਿਆਰ ਹਨ।‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਜਾ ਕੇ ਨਜ਼ਰ ਮਾਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਮਿਸਾਲੀ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਸਰਿੰਜਾਂ ਅਤੇ ਹੋਰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਪਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਢਾਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਨਤਾ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਵੇਕਲੀਆਂ ਤੇ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਹੋਰ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਦਾ ਉਦੇਸ਼ ਪਹਿਲਾਂ ਤੋਂ ਮੌਜੂਦ ਉਦਯੋਗਿਕ ਇਕਾਈਆਂ ਦਾ ਵਿਸਥਾਰ ਯਕੀਨੀ ਬਣਾਉਣਾ ਅਤੇ ਨਾਲ ਹੀ ਸੂਬੇ ਵਿੱਚ ਨਵੇਂ ਉਦਯੋਗ ਲਾਉਣ ਲਈ ਸਹੂਲਤ ਦੇਣਾ ਹੈ।ਬੇਅਦਬੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਪੰਜਾਬ ਪ੍ਰੀਵੈਂਸ਼ਨ ਆਫ ਕ੍ਰਾਈਮ ਅਗੇਂਸਟ ਰਿਲੀਜੀਅਸ ਸਕ੍ਰਿਪਚਰਜ਼ ਬਿਲ, 2025 ਪੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਾ ਸਾਰੇ ਪੰਜਾਬੀਆਂ ਲਈ ਪ੍ਰਮੁੱਖ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਰੱਖਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਗਿਣਤੀ ਵੱਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਸਫਲਤਾਪੂਰਵਕ ਸੁਰੱਖਿਅਤ ਰੱਖਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਵਧਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫੋਰਸ ਤਹਿਤ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਦੀ ਭਰਤੀ ਅਤੇ ਸਿਖਲਾਈ ਦਿੱਤੀ ਗਈ ਹੈ ਅਤੇ ਇਹ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।ਲੋਕ ਭਲਾਈ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦਾ ਯਤਨ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਬਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਵੀ ਪਾਸ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਕਈ ਪੈਨਸ਼ਨਾਂ ਦੀ ਆਗਿਆ ਦੇਣ ਦੀ ਪਹਿਲਾਂ ਦੀ ਵਿਵਸਥਾ ਦੀ ਬਜਾਏ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ।

ਇਹ ਵੀ ਪੜ੍ਹੋ  ਵੱਡੀ ਖਬਰ; ਪਾਰਟੀ ਨੇ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਕੀਤਾ ਨਾ-ਮੰਨਜੂਰ, ਵਿਧਾਇਕਾ ਨੇ ਵੀ ਮੰਨੀ ਪਾਰਟੀ ਦੀ ਗੱਲ

ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਗਰੰਟੀ ਦੀ ਸ਼ੁਰੂਆਤ ਤੋਂ ਬਾਅਦ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ, ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਨਾਲ ਆਰਥਿਕਤਾ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਕਿ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਅਗੇਤੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਸੁਚਾਰੂ ਅਤੇ ਆਸਾਨੀ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਸਕਣਗੇ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ :ਵਿਧਾਇਕ ਕੁਲਵੰਤ ਸਿੰਘ 

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਕੇ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ ਬਕਾਇਦਾ ਸਹੁੰ ਚੁਕਾਈ ਜਾ ਰਹੀ ਹੈ।ਅੱਜ ਇਸੇ ਲੜੀ ਤਹਿਤ ਅੱਜ ਪਿੰਡ ਮਨੌਲੀ ਅਤੇ ਸੈਣੀ ਮਾਜਰਾ ਉਪਰੰਤ ਪਿੰਡ ਮਟਰਾਂ ਵਿਖੇ ਮਟਰਾਂ ਅਤੇ ਬੜੀ ਪਿੰਡ ਦਾ ਸਮਾਗਮ ਅਤੇ ਇਸ ਤੋਂ ਬਾਅਦ ਪਿੰਡ ਝਿਉੱਰਹੇੜੀ ਵਿਖੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਸਹੁੰ ਚੁਕਾਉਣ ਦੇ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਫੜੋ-ਫੜੀ ਅਗਾਂਹ ਵੀ ਵੱਡੇ ਪੱਧਰ ਤੇ ਜਾਰੀ ਰਹੇਗੀ ਅਤੇ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਨਵੀਂ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੇ ਲਈ, ਉਨ੍ਹਾਂ ਦੇ ਮਾਪਿਆਂ ਦੀ ਵੀ ਜਿੰਮੇਵਾਰੀ ਵੱਡੀ ਬਣਦੀ ਹੈ, ਕਿਉਂਕਿ ਕੋਈ ਵੀ ਸਰਕਾਰ ਉਦੋਂ ਤੱਕ ਹੀ ਆਪਣੀਆਂ ਕੋਸ਼ਿਸ਼ਾਂ ਦੇ ਵਿੱਚ ਕਾਮਯਾਬ ਹੋ ਸਕਦੀ ਹੈ, ਜਦੋਂ ਲੋਕਾਂ ਦਾ ਸਹਿਯੋਗ ਉਹਨਾਂ ਨੂੰ ਮਿਲਦਾ ਰਹੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੰਦਰੁਸਤ ਅਤੇ ਨਸ਼ਾ ਮੁਕਤ ਰੰਗਲੇ ਪੰਜਾਬ ਦੇ ਲਈ ਯਤਨ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ  ਉਪਲਬਧਤਾ ਕਰਵਾਏ ਜਾਣ ਦੇ ਨਾਲ-ਨਾਲ  ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਦੇ ਲਈ ਸਕੀਮਾਂ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਵਿਕਾਸ ਕਾਰਜਾਂ ਵਿੱਚ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਤੇਜ਼ੀ ਆਵੇਗੀ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਸਰਕਾਰ ਦੇ ਵਿਰੁੱਧ ਤੋਹਮਤਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਕਿਉਂਕਿ ਸਰਕਾਰ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਲਗਭਗ ਪੂਰੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ,ਅਵਤਾਰ ਸਿੰਘ ਮੌਲੀ, ਸਲੋਚਨਾ ਸ਼ਰਮਾ ਪਤਨੀ ਕਰਮਜੀਤ ਕੁਮਾਰ ਬਿੱਟੂ ਸਰਪੰਚ, ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ., ਹਰਸਿਮਰਤ ਸਿੰਘ ਬੱਲ- ਡੀ.ਐਸ.ਪੀ., ਪਿੰਡ ਮਨੌਲੀ ਅਤੇ ਸੈਣੀ ਮਾਜਰਾ ਦੇ ਸਮਾਗਮਾਂ ਵਿੱਚ ਕੁਲਵੀਰ ਸਿੰਘ ਸਰਪੰਚ ਮਨੌਲੀ, ਹਰਜਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਨਰਿੰਦਰ ਸਿੰਘ ਪੰਚ,  ਪਿੰਡ ਬੜੀ-ਮਟਰਾਂ ਵਿਖੇ ਸਪਨਾ ਰਾਣੀ ਪਤਨੀ ਅਵਤਾਰ ਸਿੰਘ ਸਰਪੰਚ ਮਟਰਾਂ, ਪਰਮਿੰਦਰ ਸਿੰਘ ਮੱਟਰਾ, ਬੇਅੰਤ ਸਿੰਘ ਸਰਪੰਚ ਬੜੀ, ਕਰਨੈਲ ਸਿੰਘ ਬੜੀ, ਮੇਜਰ ਸਿੰਘ,ਹਰਮੇਸ਼ ਸਿੰਘ ਕੁੰਬੜਾ, ਬਾਵਾ ਮੌਲੀ, ਸੰਨੀ ਮੌਲੀ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ,ਅਵਤਾਰ ਖ਼ਾਨ ਮਨੌਲੀ, ਧਰਮਪ੍ਰੀਤ ਸਿੰਘ,ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ,ਤਰਲੋਚਨ ਸਿੰਘ ਮਟੌਰ, ਵਿਕਰਮ ਸਿੰਘ, ਮੁਖਤਿਆਰ ਸਿੰਘ ਬਲਾਕ ਪ੍ਰਧਾਨ,ਧਰਮਪ੍ਰੀਤ ਸਿੰਘ,ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਨੌਜਵਾਨ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਇੰਟਰ ਸਟੇਟ ਆਪ੍ਰੇਸ਼ਨ ਸੀਲ 17 ਤਹਿਤ ਕੀਤੀ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ

0

Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਐਸਐਸਪੀ  ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰ ਸਟੇਟ ਆਪ੍ਰੇਸ਼ਨ ਸੀਲ-17 ਅਧੀਨ ਜ਼ਿਲ੍ਹੇ ਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਸ਼੍ਰੀ ਇਸ਼ਾ ਸਿੰਗਲਾ ਡੀ.ਐੱਸ.ਪੀ CAW ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐੱਸ.ਪੀ ਕਮਾਂਡ ਸੈਂਟਰ ਬਠਿੰਡਾ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਅਤੇ ਮਾੜੇ ਅਨਸਰਾਂ ‘ਤੇ ਨਕੇਲ ਕਸਣ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  ਅਮਰੀਕਾ ਸੈਟਲਡ ਕਰਨ ਦੇ ਨਾਂ ’ਤੇ ਆਪ ਆਗੂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਥਾਣੇਦਾਰ ਕਾਬੂ, ਦੋ ਫ਼ਰਾਰ

ਉਹਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਸਖਤ ਜਾਂਚ ਜਾਰੀ ਹੈ, ਤਾਂ ਕਿ ਜ਼ਿਲ੍ਹੇ ‘ਚ ਅਮਨ-ਚੈਨ ਬਰਕਰਾਰ ਰਹੇ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਮਰੀਕਾ ਸੈਟਲਡ ਕਰਨ ਦੇ ਨਾਂ ’ਤੇ ਆਪ ਆਗੂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਥਾਣੇਦਾਰ ਕਾਬੂ, ਦੋ ਫ਼ਰਾਰ

0

Ludhiana News: ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਅਤੇ ਉਸਦੇ ਦੋਸਤ ਨਾਲ ਠੱਗੀ ਮਾਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦੇ ਇੱਕ ਹੀ ਥਾਣੇਦਾਰ ਸਹਿਤ ਤਿੰਨ ਜਣਿਆਂ ਵਿਰੁਧ ਧੇਖਾਧੜੀ ਦਾ ਪਰਚਾ ਦਰਜ਼ ਕੀਤਾ ਹੈ। ਇਸ ਮਾਮਲੇ ਵਿਚ ਤੇਜ਼ੀ ਦਿਖਾਉਂਦਿਆਂ ਪੁਲਿਸ ਨੇ ਥਾਣੇਦਾਰ ਸਰਬਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਥਾਣੇਦਾਰ ਦੀ ਕਪੂਰਥਲਾ ਜ਼ਿਲ੍ਹੇ ਵਿੱਚ ਪੋਸਟਿੰਗ ਦੱਸੀ ਜਾ ਰਹੀ ਹੈ। ਇਸਦੀ ਪੁਸ਼ਟੀ ਕਰਦਿਆਂ ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਬੇਅੰਤ ਜੁਨੇਜ਼ਾ ਨੇ ਦਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਮਿਲੀ ਸੂਚਨਾ ਦੇ ਮੁਤਾਬਕ ਪੁਲਿਸ ਕਮਿਸ਼ਨਰ ਦੇ ਕੋਲ ਇਹ ਸਿਕਾਇਤ ਆਪ ਆਗੂ ਅਤੇ ਸਥਾਨਕ ਕੌਸਲਰ ਦੇ ਪਤੀ ਗੁਰਚਰਨ ਸਿੰਘ ਵਾਸੀ ਮਾਡਲ ਟਾਊਨ ਦੇ ਵੱਲੋਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ  ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

ਜਿਸਦੇ ਵਿਚ ਉਸਨੇ ਦਾਅਵਾ ਕੀਤਾ ਸੀ ਕਿ ਜਲੰਧਰ ਨਾਲ ਸਬੰਧਤ ਉਸਦਾ ਦੋਸਤ ਅਕਾਸ਼ਵੀਰ ਕੰਗ ਅਤੇ ਉਨ੍ਹਾਂ ਦੇ ਪ੍ਰਵਾਰ ਅਮਰੀਕਾ ਜਾਣ ਦਾ ਇੱਛੁਕ ਸੀ ਤੇ ਮੁਲਜਮਾਂ ਏਐਸਆਈ ਸਰਬਜੀਤ ਸਿੰਘ, ਉਸਦਾ ਭਰਾ ਦਲਜੀਤ ਸਿੰਘ ਵਾਸੀ ਪਿੰਡ ਨਡਾਲਾ ਜ਼ਿਲ੍ਹਾ ਕਪੂਰਥਲਾ ਅਤੇ ਜੈਜਗਤ ਜੋਸ਼ੀ ਵਾਸੀ ਲੁਧਿਆਣਾ ਨੇ ਉਨ੍ਹਾਂ ਨੂੰ ਅਮਰੀਕਾ ਵਿਚ ਵਰਕ ਪਰਮਿਟ ਉਪਰ ਸੈਟਲਡ ਕਰਨ ਦਾ ਭਰੋਸਾ ਦਿਵਾਇਆ। ਇਸ ਕੰਮ ਲਈ ਦੋਨਾਂ ਪ੍ਰਵਾਰਾਂ ਕੋਲੋਂ ਮੁਲਜਮਾਂ ਨੇ 1 ਕਰੋੜ 40 ਲੱਖ ਰੁਪਏ ਹਾਸਲ ਕਰ ਲਏ। ਇਸ ਦੌਰਾਨ ਆਕਾਸ਼ਵੀਰ ਨੂੰ ਅਮਰੀਕਾ ਤਾਂ ਭੇਜ ਦਿੱਤਾ, ਪਰ ਉਥੇ ਵਰਕ ਪਰਮਿਟ ਨਹੀਂ ਮਿਲਿਆ, ਜਿਸ ਕਾਰਨ ਉਸਨੂੰ ਵਾਪਸ ਆਉਣਾ ਪਿਆ।

ਇਹ ਵੀ ਪੜ੍ਹੋ  ਦੇਹ ਵਪਾਰ ਦੇ ਦੋਸਾਂ ਹੇਠ ਮੋਗਾ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ ਹੋਟਲਾਂ ਵਿਰੁਧ ਵੱਡੀ ਕਾਰਵਾਈ

ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਤੇ ਪੜਤਾਲ ਦੌਰਾਨ ਦੋਸ਼ ਸਹੀ ਪਾਏ ਜਾਣ ’ਤੇ ਤਿੰਨਾਂ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰ ਲਿਆ। ਇਸ ਕੇਸ ਦੇ ਜਾਂਚ ਅਧਿਕਾਰੀ ਇੰਸਪੈਕਟਰ ਬੇਅੰਤ ਜੁਨੇਜਾ ਨੇ ਪੰਜਾਬੀ ਖ਼ਬਰਸਾਰ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜਾਬ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ, ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਵੱਡੀ ਖੇਪ ਬਰਾਮਦ

0

Punjab News: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੂਬੇ ’ਚ ਵੱਡੇ ਅੱਤਵਾਦੀ ਹਮਲੇ ਦੀ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਖਾਸ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ (ਸੀਆਈ)ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨ ਤੋਂ ਮੰਗਵਾਈ ਇਸ ਖੇਪ ਵਿਚ 2 ਹੈਡ ਗ੍ਰਨੇਡ ਅਤੇ 2 ਪਿਸਤੌਲ ਵੀ ਸ਼ਾਮਲ ਹਨ, ਜਿਸਦੇ ਨਾਲ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ।

ਇਹ ਵੀ ਪੜ੍ਹੋ  ਦੇਹ ਵਪਾਰ ਦੇ ਦੋਸਾਂ ਹੇਠ ਮੋਗਾ ਪੁਲਿਸ ਵੱਲੋਂ ਸ਼ਹਿਰ ਦੇ ਨਾਮੀ ਹੋਟਲਾਂ ਵਿਰੁਧ ਵੱਡੀ ਕਾਰਵਾਈ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ।ਦੱਸਣਯੋਗ ਹੈ ਕਿ, 1 ਅਪ੍ਰੈਲ, 2025 ਨੂੰ ਪਟਿਆਲਾ ਦੇ ਪੁਲਿਸ ਚੌਕੀ ਬਾਦਸ਼ਾਹਪੁਰ ਅਤੇ 6 ਅਪ੍ਰੈਲ, 2025 ਨੂੰ ਹਰਿਆਣਾ ਦੇ ਪੁਲਿਸ ਚੌਕੀ ਅਜੀਮਗੜ੍ਹ ’ਤੇ ਗ੍ਰਨੇਡ ਹਮਲੇ ਹੋਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਬੀ.ਕੇ.ਆਈ. ਦੇ ਕਾਰਕੁਨਾਂ – ਹੈਪੀ ਪਾਸੀਆਂ, ਮਨੂ ਅਗਵਾਨ ਅਤੇ ਗੋਪੀ ਨਵਾਸ਼ਹਿਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਨ੍ਹਾਂ ਅੱਤਵਾਦੀ ਕਾਰਵਾਈਆਂ ਦੀ ਜ਼ਿੰਮੇਵਾਰੀ ਲਈ ਸੀ।

ਇਹ ਵੀ ਪੜ੍ਹੋ ਜੀਵਨਜੋਤ ਪ੍ਰਾਜੈਕਟ 2.0; ਮਾਨ ਸਰਕਾਰ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ:ਡਾ ਬਲਜੀਤ ਕੌਰ

ਡੀਜੀਪੀ ਨੇ ਕਿਹਾ, ‘‘ਇਸ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰਕੇ, ਪੰਜਾਬ ਪੁਲਿਸ ਨੇ ਰਾਜ ਵਿੱਚ ਪੁਲਿਸ ਅਦਾਰਿਆਂ ’ਤੇ ਹੋਏ ਗ੍ਰਨੇਡ ਹਮਲਿਆਂ ਦੀਆਂ ਦੋਵੇਂ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਹੈਂਡਲਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਲੌਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਾਡਿਊਲ ਪੰਜਾਬ ਵਿੱਚ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਦੋਂ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਵਿਅਕਤੀਆਂ ਨੇ ਕਬੂਲਿਆ ਹੈ ਕਿ ਦੋਵਾਂ ਪੁਲਿਸ ਅਦਾਰਿਆਂ ’ਤੇ ਹਮਲਿਆਂ ਦੀ ਯੋਜਨਾ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਣਾਈ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਪੁਲਿਸ ਦੀ ਹਿਰਾਸਤ ਵਿੱਚ ਹੈ।ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਸਟਰਮਾਈਂਡ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਾਦਸ਼ਾਹਪੁਰ ਹਮਲੇ ਵਿੱਚ ਸ਼ਾਮਲ ਹੋਣ ਬਦਲੇ ਸੰਦੀਪ ਸਿੰਘ ਉਰਫ਼ ਦੀਪੂ ਨੂੰ 3-4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਦੋਂ ਕਿ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਅਜੀਮਗੜ੍ਹ ਹਮਲੇ ਵਿੱਚ ਸਾਥ ਦੇਣ ਲਈ 10,000 ਰੁਪਏ ਦਿੱਤੇ ਗਏ ਸਨ।ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (1) (ਬੀ) ਅਤੇ 61 (2) ਤਹਿਤ ਐਫਆਈਆਰ ਨੰਬਰ 11 ਮਿਤੀ 19/7/2025 ਨੂੰ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4, 5 ਅਤੇ 6 ਬਾਅਦ ਵਿੱਚ ਨਾਲ ਜੋੜੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

0

ਧੂਰੀ (ਸੰਗਰੂਰ):ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ।

ਇਹ ਵੀ ਪੜ੍ਹੋ ਵੱਡੀ ਖਬਰ; ਪਾਰਟੀ ਨੇ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਕੀਤਾ ਨਾ-ਮੰਨਜੂਰ, ਵਿਧਾਇਕਾ ਨੇ ਵੀ ਮੰਨੀ ਪਾਰਟੀ ਦੀ ਗੱਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ, ਵਿਦਿਅਕ ਸਰੋਤਾਂ ਤੱਕ ਪਹੁੰਚ ਵਿਚਲੇ ਪਾੜੇ ਨੂੰ ਦੂਰ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਕਿਸੇ ਨੂੰ ਸਿੱਖਣ ਤੇ ਅੱਗੇ ਵਧਣ ਦਾ ਮੌਕਾ ਮਿਲੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ ‘ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਸ਼ਾਂਤ ਸਿਟੀ-2 ਬਠਿੰਡਾ ਵੱਲੋਂ ਕਲੋਨੀ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ

0

Bathinda News:ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਲਈ ਅੱਜ ਸੁਸ਼ਾਂਤ ਸਿਟੀ-2 ਬਠਿੰਡਾ ਵਿਖੇ ਵੱਡੀ ਪੱਧਰ ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਮੁਹਿੰਮ ਦੀ ਸ਼ੁਰੂਆਤ ਕਲੋਨੀ ਦੇ ਸੁਪਰ ਸੀਨੀਅਰ ਸਿਟੀਜਨਜ ਵੱਲੋਂ ਕੀਤੀ ਗਈ। ਇਸ ਸਮੇਂ ਮੌਰਸਲੀ, ਚੱਕਰੇਸੀਆ,ਸੁਖਚੈਨ ਆਦਿ ਪੌਦੇ ਲਗਾਏ ਗਏ। ਰੈਜ਼ੀਡੈਂਟਸ ਸੁਸ਼ਾਂਤ ਸਿਟੀ ਟੂ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਨਿਰਮਲ ਸਿੰਘ ਨੇ ਦੱਸਿਆ ‘ਮਿਸ਼ਨ ਹਰਿਅਵਲ ਸੁਸ਼ਾਂਤ 2’ ਦੇ ਬੈਨਰ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਕਲੋਨੀ ਵਾਸੀਆਂ ਨੇ ਪੂਰੇ ਡਰੈੱਸ ਕੋਡ ਵਿਚ ਹਰਿਆਵਲ ਮਿਸ਼ਨ ਦੀਆਂ ਸ਼ਰਟਾਂ ਪਹਿਨ ਕੇ ਲਗਭਗ 1100 ਪੌਦੇ ਕਲੋਨੀ ਵਿੱਚ ਲਗਾਏ ਜਾਣਗੇ ਅਤੇ ਇਹਨਾਂ ਦੀ ਦੇਖਭਾਲ ਲਈ ਕਲੋਨੀ ਵਾਸੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ|

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਇਸ ਮੌਕੇ ਸਭ ਤੋਂ ਛੋਟੀ ਉਮਰ ਦੇ ਬੱਚੇ ਜੈਪਰਾਜ ਸੰਧੂ ਦੇ ਮਾਪਿਆਂ ਵੱਲੋਂ ਆਪਣੇ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਵੀ ਪੌਦੇ ਲਗਾਏ ਗਏ। ਕਲੋਨੀ ਵਸਨੀਕ ਸਰਦਾਰ ਬਲਦੇਵ ਸਿੰਘ ਸਰਾਂ ਸਾਬਕਾ ਚੇਅਰਮੈਨ ਪੀਐਸਪੀਸੀਐਲ ਨੇ ਸਮੂਹ ਕਲੋਨੀ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਦੇਖਭਾਲ ਕਰਨ ਲਈ ਅਪੀਲ ਕੀਤੀ। ਇਸ ਮੁਹਿੰਮ ਨੂੰ ਸਫਲ ਬਣਾਉਣ ਮੈਨੇਜਮੈਂਟ ਸੁਸ਼ਾਂਤ ਸਿਟੀ-2, ਸੁਸ਼ਾਂਤ ਸਿਟੀ ਇਨਕਲੇਵ ਦੇ ਸ੍ਰੀ ਸੁਰੇਸ਼ ਜੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਵੱਡੀ ਗਿਣਤੀ ਵਿੱਚ ਕਲੋਨੀ ਵਾਸੀਆਂ ਦਾ ਸਹਿਯੋਗ ਰਿਹਾ।ਇਸ ਮੌਕੇ ਸਾਉਣ ਮਹੀਨੇ ਨੂੰ ਸਮਰਪਿਤ ਸਾਡੇ ਸਭਿਆਚਾਰ ਦਾ ਪ੍ਰਤੀਕ ਗੁਲਗਲਿਆਂ ਦਾ ਲੰਗਰ ਲਗਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਂਝਾ ਮਜਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

Bathinda News: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਵੱਲੋਂ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਮਾਲਵਾ ਜੋਨ ਦੀ ਵਿਸ਼ਾਲ ਕਨਵੈਨਸ਼ਨ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਸੂਬਾ ਪੱਧਰੀ ਸੰਘਰਸ਼ ਵਿੱਢਣ ਦਾ ਫੈਸਲਾ ਲਿਆ ਗਿਆ। ਸਾਂਝੇ ਮਜਦੂਰ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਗਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ,ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਵਰਗੀਆਂ ਮੰਗਾਂ ਨੂੰ ਲੈ ਕੇ 4 ਅਗਸਤ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ( ਸੁਨਾਮ), ਡਾਕਟਰ ਬਲਜੀਤ ਕੌਰ ( ਮਲੋਟ), ਹਰਭਜਨ ਸਿੰਘ ਈ ਟੀ ਓ (ਜੰਡਿਆਲਾ ਗੁਰੂ) , ਮਹਿੰਦਰ ਭਗਤ (ਜਲੰਧਰ) ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ (ਸੰਧਵਾਂ) ਦੇ ਘਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Bathinda ਸ਼ਹਿਰ ‘ਚੋਂ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ

ਅੱਜ ਦੀ ਕਨਵੈਨਸ਼ਨ ਨੂੰ ਸਾਂਝੇ ਮਜਦੂਰ ਮੋਰਚੇ ਦੇ ਸੂਬਾਈ ਆਗੂ ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ, ਲਛਮਣ ਸਿੰਘ ਸੇਵੇਵਾਲਾ, ਭੂਪ ਚੰਦ ਚੰਨੋ, ਕੁਲਵੰਤ ਸਿੰਘ ਸੇਲਵਰਾ, ਗੋਬਿੰਦ ਸਿੰਘ ਛਾਜਲੀ, ਮਿੱਠੂ ਸਿੰਘ ਘੁੱਦਾ, ਗੁਰਬਿੰਦਰ ਸਿੰਘ ਬੌੜਾ, ਹਰਮੇਸ਼ ਮਾਲੜੀ, ਮੰਗਾ ਸਿੰਘ ਵੈਰੋਕੇ, ਪ੍ਰਕਾਸ਼ ਸਿੰਘ ਨੰਦਗੜ੍ਹ, ਨਿਰੰਜਣ ਸਿੰਘ, ਮੰਗਾ ਸਿੰਘ ਵੈਰੋਕੇ, ਦਰਸ਼ਨ ਨਾਹਰ, ਮੇਜ਼ਰ ਸਿੰਘ ਸੀਰਵਾਲੀ ਜਗਸੀਰ ਸਿੰਘ ਮਹਿਰਾਜ , ਬਲਵਿੰਦਰ ਸਿੰਘ ਘਰਾਂਗਣਾਂ ਰਿਸ਼ੀ ਪਾਲ ਖੁੱਬਣ,ਅਮੀ ਲਾਲ, ਆਦਿ ਆਗੂਆਂ ਨੇ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910517