Friday, May 22, 2026
Home Blog Page 588

ਵਧੀਕ ਡਿਪਟੀ ਕਮਿਸ਼ਨਰ ਨੇ ਤਹਿਸੀਲ ਦਫਤਰ ਵਿਖੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

0

Bathinda News: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਹਿਸੀਲ ਦਫਤਰ ਦਾ ਦੌਰਾ ਕਰਦਿਆਂ ਈਜੀ ਰਜਿਸਟਰੀ ਦੇ ਕੰਮਾਂ ਸਬੰਧੀ ਅਤੇ ਦਫਤਰ ਦੀ ਕਰਵਾਈ ਜਾ ਰਹੀ ਰੇਨੋਵੇਸ਼ਨ ਦੇ ਕੰਮਾਂ ਬਾਰੇ ਜਾਇਜ਼ਾ ਲਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਰਨ ਸਿੰਘ ਵੱਲੋਂ ਇਸ ਮੌਕੇ ਤਹਿਸੀਲ ਦਫਤਰ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਈਜੀ ਰਜਿਸਟਰੀ ਨਾਲ ਸਬੰਧਤ ਕੰਮਕਾਜ਼ ਬਾਰੇ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜੇਕਰ ਇਸ ਕੰਮ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ  AAP ਦੇ ਇੱਕ MLA ਨੇ ਦਿੱਤਾ ਅਸਤੀਫਾ, ਸਿਆਸਤ ਛੱਡਣ ਦਾ ਕੀਤਾ ਐਲਾਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫਤਰ ਵਿਖੇ ਚੱਲ ਰਹੇ ਰੇਨੋਵੇਸ਼ਨ ਦੇ ਕੰਮਾਂ ਸਬੰਧੀ ਲੋਕ ਨਿਰਮਾਣ ਵਿਭਾਗ ਅਤੇ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਉਪ ਮੰਡਲ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼੍ਰੀ ਅਮੁਲਿਆ ਗਰਗ ਤੋਂ ਇਲਾਵਾ, ਮਾਲ ਵਿਭਾਗ, ਪੀਐਸਪੀਸੀਐਲ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

CM Mann ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਚ ਨਸ਼ਿਆਂ ਨੂੰ ਠੱਲ੍ਹ ਪਾਉਣ ਚ ਕਾਮਯਾਬ: ਐਮ ਐਲ ਏ ਕੁਲਵੰਤ ਸਿੰਘ

0

👉ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮੌਲੀ ਵੈਦਵਾਨ, ਸੁੱਖਗੜ੍ਹ, ਮਾਣਕ ਮਾਜਰਾ ਅਤੇ ਧੁਰਾਲੀ- ਚਾਊ ਮਾਜਰਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਗਮਾਂ ਨੂੰ ਕੀਤਾ ਸੰਬੋਧਨ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਨ੍ਹਾਂ ਉਪਰਾਲਿਆਂ ਦਾ ਪੰਜਾਬ ਵਿੱਚ ਸਪੱਸ਼ਟ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਈ ਹੈ।ਇਹ ਪ੍ਰਗਟਾਵਾ ਵਿਧਾਇਕ ਐਸ ਏ ਐਸ ਨਗਰ ਕੁਲਵੰਤ ਸਿੰਘ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਚ ਨਸ਼ਾ ਮੁਕਤੀ ਯਾਤਰਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਅੱਜ ਪਿੰਡ ਮੌਲੀ ਵੈਦਵਾਨ ਵਿਖੇ ਗੁਰਸੇਵਕ ਸਿੰਘ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਦੀ ਅਗਵਾਈ ਹੇਠ- ਯੁੱਧ ਨਸ਼ਿਆਂ ਵਿਰੁੱਧ- ਮੁਹਿੰਮ ਦੇ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਿੰਡ ਮੌਲੀ ਵੈਦਵਾਨ ਪੁੱਜੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਬਣਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਕੋਹੜ ਲਗਾਤਾਰ ਵਧਦਾ ਗਿਆ, ਜਿਸਦੀ ਲਪੇਟ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਫਸ ਗਏ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨਾਲ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਸਿੰਘ ਮਾਨ ਪਿਛਲੇ 3 ਸਾਲਾਂ ਤੋਂ ਲੱਗੇ ਹੋਏ ਸਨ ਅਤੇ ਹੁਣ ਇਸ ਕੋਹੜ ਵਿਰੁੱਧ ਜੰਗੀ ਪੱਧਰ ਤੇ ਮੋਰਚਾ ਖ਼ੋਲਿਆ ਗਿਆ ਹੈ।ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ, ਇਸ ਯਾਤਰਾ ਨਾਲ ਪਿੰਡਾਂ ਅਤੇ ਵਾਰਡਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। ਇਸ ਲਈ ਜੇਕਰ ਆਲੇ ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਉਨ੍ਹਾਂ ਨੂੰ ਜਾਂ ਨਜ਼ਦੀਕੀ ਥਾਣੇ ਵਿੱਚ ਦਿੱਤੀ ਜਾਵੇ। ਵਿਧਾਇਕ ਕੁਲਵੰਤ ਸਿੰਘ ਪਿੰਡ ਮੌਲੀ ਵੈਦਵਾਨ ਤੋਂ ਇਲਾਵਾ ਪਿੰਡ ਧੁਰਾਲੀ ਅਤੇ ਚਾਊ ਮਾਜਰਾ ਸੁਖਗੜ ਅਤੇ ਪਿੰਡ ਮਾਣਕ ਮਾਜਰਾ ਵਿਖੇ ਵੀ ਪਹੁੰਚੇ। ਇਹਨਾਂ ਪਿੰਡਾਂ ਦੇ ਵਿੱਚ ਉਹਨਾਂ ਹਾਜ਼ਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਸਹਿਯੋਗ ਕਰਨ ਦੀ ਫਿਰ ਤੋਂ ਅਪੀਲ ਕੀਤੀ।

ਇਹ ਵੀ ਪੜ੍ਹੋ  ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਪਿੰਡ ਮੌਲੀ ਵੈਦਵਾਨ ਵਿਖੇ ਐਸ.ਡੀ.ਐਮ. ਮੋਹਾਲੀ- ਦਮਨਦੀਪ ਕੌਰ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ, ਭੁਪਿੰਦਰ ਸਿੰਘ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ ਕੁਰੜਾ ਜਦ ਕਿ ਪਿੰਡ ਚਾਓ ਮਾਜਰਾ ਵਿਖੇ ਹੋਏ ਸਮਾਗਮ ਦੇ ਵਿੱਚ ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਮਲਕੀਤ ਸਿੰਘ ਸਰਪੰਚ ਧੁਰਾਲੀ, ਦਮਨਦੀਪ ਕੌਰ ਐਸ.ਡੀ.ਐਮ. ਮੋਹਾਲੀ, ਗੁਰਪ੍ਰੀਤ ਸਿੰਘ ਕੁਰੜਾ, ਪਿੰਡ ਸੁੱਖਗੜ੍ਹ ਵਿਖੇ ਕੁਲਵੀਰ ਕੌਰ ਪਤਨੀ ਬਲਕਾਰ ਸਿੰਘ ਸਰਪੰਚ, ਹਰਜੋਤ ਸਿੰਘ -ਨਾਇਬ ਤਹਸੀਲਦਾਰ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਜਸਪਾਲ ਮਸੀਹ -ਜੇ.ਈ., ਪਿੰਡ ਮਾਣਕ ਮਾਜਰਾ ਵਿਖੇ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ ,ਗਗਨਦੀਪ ਸਿੰਘ, ਪਰਗਟ ਸਿੰਘ, ਧਰਮਪ੍ਰੀਤ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੇਅਦਬੀ ਮਾਮਲਿਆਂ ‘ਚ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਮੰਗੀ ਜਾਂਚ

0

ਕਾਂਗਰਸ ਦੇ ਆਗੂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਖਿਆ ਕਿ ਉਹ ਉਹਨਾਂ ਕਾਂਗਰਸੀ ਆਗੂਆਂ ਦੇ ਨਾਂ ਜਨਤਕ ਕਰਨ ਜਿਹਨਾਂ ਨੇ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ 2015 ਦੇ ਬੇਅਦਬੀ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤਾਂ ਕਿ ਇਸਦੀ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ। ਸ਼ਨੀਵਾਰ ਨੂੰ ਬਠਿੰਡਾ ਦੇ ਵਿਚ ਅਕਾਲੀ ਦਲ ਦੇ ਦਫ਼ਤਰ ‘ਚ ਬੇਅਦਬੀ ਦੇ ਮਾਮਲਿਆਂ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸ: ਬਾਦਲ ਨੇ ਦਾਅਵਾ ਕੀਤਾ ਕਿ ਇਸ ਘਿਨੌਣੇ ਅਪਰਾਧ ਵਿਚ ਆਪ ਦਾ ਹੱਥ ਹੀ ਸਾਹਮਣੇ ਆਵੇਗਾ ਤੇ ਉਹ ਬੇਨਕਾਬ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਹਾਈ ਕੋਰਟ ਕੋਲ ਪਹੁੰਚ ਕਰ ਕੇ ਸਾਰੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜੱਜ ਨਿਯੁਕਤ ਕਰਨ ਦੀ ਅਪੀਲ ਵੀ ਕਰੇਗਾ। ਸ: ਬਾਦਲ ਨੇ ਇਸਦੇ ਨਾਲ ਹੀ ਕਾਂਗਰਸੀ ਆਗੂਆਂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ, ਜਿਹਨਾਂ ਨੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਇਹ ਸਵੀਕਾਰ ਕੀਤਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕੀਤੀ ਗਈ ਅਤੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਗਈ, ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂਆਂ ਦੇ ਨਾਂ ਜਨਤਕ ਕਰਨ। ਉਹਨਾਂ ਕਿਹਾ ਕਿ ਜੇਕਰ ਇਹ ਦੋਵੇਂ ਆਗੂ ਸੱਚੇ ਸਿੱਖ ਹਨ ਅਤੇ ਆਪਣੇ ਕੀਤੇ ਦਾਅਵੇ ਅਨੁਸਾਰ ਸੱਚ ਨਾਲ ਡੱਟ ਕੇ ਖੜ੍ਹੇ ਹੁੰਦੇ ਹਨ ਤਾਂ ਇਹਨਾਂ ਨੂੰ ਉਹਨਾਂ ਕਾਂਗਰਸੀ ਆਗੂਆਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ ਜਿਹਨਾਂ ਨੇ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ।ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਇਹ ਮੰਨਿਆ ਜਾਵੇਗਾ ਕਿ ਇਹਨਾਂ ਦਾ ਵੀ ਇਸ ਘਿਨੌਣੇ ਅਪਰਾਧ ਵਿਚ ਹੱਥ ਹੈ।

ਇਹ ਵੀ ਪੜ੍ਹੋ  ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋ ਮਾਲੇਰਕੋਟਲਾ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਦੋਸ਼ੀ ਪਾਰਟੀ ਵਿਧਾਇਕ ਨਰੇਸ਼ ਯਾਦਵ ਲਈ ਕਲੀਨ ਚਿੱਟ ਹਾਸਲ ਕਰਨ ਦੇ ਯਤਨਾਂ ਲਈ ਅਤੇ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਹਿਰੌਲੀ ਤੋਂ ਉਸਨੂੰ ਫਿਰ ਤੋਂ ਟਿਕਟ ਦੇ ਕੇ ਉਸਦੀ ਪੁਸ਼ਤ ਪਨਾਹੀ ਕਰਨ ਲਈ ਕੇਜਰੀਵਾਲ ਖਿਲਾਫ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ ਵੱਲੋਂ ਆਪਣੀ ਹੀ ਪਾਰਟੀ ਦੇ ਬੇਅਦਬੀ ਦੇ ਦੋਸ਼ੀ ਦੀ ਪੈਰਵੀ ਕਰਨ ਲਈ ਉਹਨਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਵਜ਼ਾਰਤ ਵਿਚੋਂ ਬੇਦਖਲ ਕੀਤਾ ਜਾਵੇ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੁਣ ਸਾਫ ਹੁੰਦਾ ਜਾ ਰਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਕਾਲੀ ਦਲ ਨੂੰ ਰੋਕਣ ਅਤੇ ਇਸਨੂੰ ਸਿਆਸੀ ਨੁਕਸਾਨ ਪਹੁੰਚਾਉਣ ਲਈ ਕੀਤੀਆਂ ਗਈਆਂ ਕਿਉਂਕਿ ਇਹ ਰਿਕਾਰਡ ਵਿਕਾਸ ਕਰਵਾ ਰਿਹਾ ਸੀ।ਉਹਨਾਂ ਕਿਹਾ ਕਿ ਮਾਲੇਰਕੋਟਲਾ ਦੇ ਬੇਅਦਬੀ ਕੇਸ ਨੇ ਪੰਜਾਬ ਵਿਚ ਬੇਅਦਬੀ ਕੇਸਾਂ ਵਿਚ ਆਪ ਦੀ ਭੂਮਿਕਾ ਬੇਨਕਾਬ ਕਰ ਦਿੱਤੀ ਹੈ। ਸ: ਬਾਦਲ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਪਾਰਟੀ ਦੀ ਸਰਕਾਰ ਨੇ 2015 ਦੇ ਬੇਅਦਬੀ ਕੇਸਾਂ ਦੀ ਤੇਜ਼ੀ ਨਾਲ ਜਾਂਚ ਕੀਤੀ ਪਰ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਅਤੇ ਕਾਂਗਰਸ ਪਾਰਟੀ ਨੇ ਰੋਸ ਵਿਖਾਵੇ ਕਰ ਕੇ ਮੰਗ ਕੀਤੀ ਕਿ ਕੇਸ ਸੀ ਬੀ ਆਈ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਨਿਆਂ ਦੀ ਖ਼ਾਤਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਜਿਹਾ ਹੀ ਕੀਤਾ ਪਰ ਕਾਂਗਰਸ ਨੇ ਇਸ ਮੁੱਦੇ ’ਤੇ ਰਾਜਨੀਤੀ ਖੇਡੀ।ਉਹਨਾਂ ਕਿਹਾ ਕਿ ਜਦੋਂ 2017 ਵਿਚ ਕਾਂਗਰਸ ਸਰਕਾਰ ਬਣੀ ਤਾਂ ਇਹ ਕੇਸ ਸੀ ਬੀ ਆਈ ਤੋਂ ਵਾਪਸ ਲੈ ਲਏ ਗਏ ਪਰ ਦੋਸ਼ੀਆਂ ਨੂੰ ਫੜਨ ਲਈ ਕੁਝ ਨਹੀਂ ਕੀਤਾ ਗਿਆ, ਇਹ ਗੱਲ ਸੁਖਜਿੰਦਰ ਰੰਧਾਵਾ ਨੇ ਖੁਦ ਕਬੂਲੀ ਹੈ।

ਇਹ ਵੀ ਪੜ੍ਹੋ  ਸਕੂਲੀ ਵੈਨ ਪਲਟਾਉਣ ਵਾਲੇ ਪ੍ਰਾਈਵੇਟ ਸਕੂਲ ਦੇ ਡਰਾਈਵਰ ਵਿਰੁਧ ਪਰਚਾ ਦਰਜ਼, ਘਟਨਾ ਸਮੇਂ ਦੇਖ ਰਿਹਾ ਸੀ ਮੋਬਾਇਲ

ਉਹਨਾਂ ਕਿਹਾ ਕਿ ਕਾਂਗਰਸ ਨੇ ਇਸ ਮਾਮਲੇ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਰਾਜਨੀਤੀ ਕੀਤੀ ਤੇ ਹੁਣ ਆਪ ਸਰਕਾਰ ਨੇ ਵੀ ਅਜਿਹਾ ਹੀ ਕੀਤਾ ਤਾਂ ਜੋ ਲੋਕਾਂ ਦਾ ਧਿਆਨ ਇਸਦੀਆਂ ਅਸਫਲਤਾਵਾਂ ਤੋਂ ਪਾਸੇ ਕੀਤਾ ਜਾ ਸਕੇ ਅਤੇ ਸਰਕਾਰ ਨੇ ਕੇਸਾਂ ਦਾ ਨਿਪਟਾਰਾ ਕਰ ਕੇ ਸਿੱਖ ਕੌਮ ਦਾ ਰੋਸ ਸ਼ਾਂਤ ਕਰਨ ਵਾਸਤੇ ਕੱਖ ਨਹੀਂ ਕੀਤਾ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਬੇਅਦਬੀ ਕੇਸਾਂ ਵਿਚ ਰੋਜ਼ਾਨਾ ਆਧਾਰ ’ਤੇ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ 8 ਸਾਲਾਂ ਵਿਚ 100 ਤੋਂ ਜ਼ਿਆਦਾ ਬੇਅਦਬੀ ਕੇਸ ਸਾਹਮਣੇ ਆਏ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਬੇਅਦਬੀ ਹੋਈ ਪਰ ਸਰਕਾਰ ਨੇ ਦੋਸ਼ੀ ਦਾ ਡੀ ਐਨ ਏ ਟੈਸਟ ਕਰਵਾ ਕੇ ਮਾਮਲੇ ਦੀ ਜਾਂਚ ਕਰਨ ਦਾ ਕੋਈ ਯਤਨ ਨਹੀਂ ਕੀਤਾ। ਇਸੇ ਤਰੀਕੇ ਆਪ ਸਰਕਾਰ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਚ ਹਥਿਆਰਧਾਰੀ ਪੁਲਿਸ ਭੇਜ ਕੇ ਸ਼ਰਧਾਲੂਆਂ ’ਤੇ ਪੁਲਿਸ ਹਮਲਾ ਕਰਵਾਇਆ।ਉਹਨਾਂ ਕਿਹਾ ਕਿ ਇਸਦੇ ਉਲਟ ਅਕਾਲੀ ਦਲ ਦੀ ਸਰਕਾਰ ਵੇਲੇ ਬੇਅਦਬੀ ਦੇ ਸਿਰਫ ਦੋ ਕੇਸ ਹੀ ਜਾਂਚ ਅਧੀਨ ਰਹਿ ਗਏ ਸਨ। ਉਹਨਾਂ ਕਿਹਾ ਕਿ ਅਸੀਂ ਦੋਹਾਂ ਕੇਸਾਂ ਵਿਚ ਮੁਲਜ਼ਮਾਂ ਨੂੰ ਸਜ਼ਾਵਾਂ ਕਰਵਾਈਆਂ ਤੇ ਮਾਲੇਰਕੋਟਲਾ ਦੇ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਤੇ ਮੋਗਾ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਹੋਈਆਂ। ਉਹਨਾਂ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ’ਤੇ ਅਸੀਂ ਬੇਅਦਬੀ ਦੇ ਸਾਰੇ ਕੇਸਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਾਸਤੇ ਦ੍ਰਿੜ੍ਹ ਸੰਕਲਪ ਹਾਂ। ਅਸੀਂ ਉਹਨਾਂ ਸਾਰਿਆਂ ਨੂੰ ਵੀ ਬੇਨਕਾਬ ਕਰਾਂਗੇ ਤੇ ਉਹਨਾਂ ਖਿਲਾਫ ਕਾਰਵਾਈ ਕਰਾਂਗੇ ਜਿਹਨਾਂ ਨੇ ਇਸ ਮਾਮਲੇ ’ਤੇ ਰਾਜਨੀਤੀ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਭਰਤੀ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਸੱਦਿਆ 11 ਅਗਸਤ ਨੂੰ ਜਨਰਲ ਇਜਲਾਸ

0

👉ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ ਰੌਸ਼ਨੀ ਵਿੱਚ ਸਾਰੀਆਂ ਪੰਥਕ ਧਿਰਾਂ ਨੂੰ ਚੁੱਲੇ ਸਮੇਟ ਕਿ ਇਕੱਠੇ ਹੋਣ ਦੀ ਕੀਤੀ ਅਪੀਲ
Punjab News: 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵਲੋਂ ਭਰਤੀ ਮੁਹਿੰਮ ਨੂੰ ਮਿਲੇ ਸਮਰਥਨ ਤੇ ਸੰਤੁਸ਼ਟੀ ਪ੍ਰਗਟਾਈ ਕਰਦਿਆਂ ਸਮੁੱਚੇ ਵਰਕਰਾਂ ਦਾ ਧੰਨਵਾਦ ਕਰਦਿਆਂ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਜਨਰਲ ਇਜਲਾਸ ਸੱਦ ਲਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੱਦੇ ਇਸ ਜਨਰਲ ਇਜਲਾਸ ਵਿਚ ਪੰਜਾਬ ਸਮੇਤ ਦੂਜੇ ਸੂਬਿਆਂ ਤੋਂ ਚੁਣੇ ਗਏ ਸਟੇਟ ਡੈਲੀਗੇਟ ਇਜਲਾਸ ਵਿੱਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ ਬੇਅਦਬੀ ਕਾਨੂੰਨ ‘ਤੇ ਚਰਚਾ ਕਰਨ ਲਈ ਵਿਧਾਨ ਸਭਾ ਨੇ ਬਣਾਈ 15 ਮੈਂਬਰੀ ਕਮੇਟੀ

ਇੱਥੇ ਜਾਰੀ ਬਿਆਨ ਵਿਚ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ 21 ਜੁਲਾਈ ਤੋਂ ਲੈਕੇ 30 ਜੁਲਾਈ ਤੱਕ ਜਿਲ੍ਹਾ ਅਤੇ ਸਟੇਟ ਡੈਲੀਗੇਟ ਦੀ ਲੋਕਤੰਤਰਿਕ ਤਰੀਕੇ ਜਰੀਏ ਸੂਬੇ ਭਰ ਵਿੱਚੋਂ ਹਲਕਾਵਾਰ ਚੋਣ ਕੀਤੀ ਜਾਵੇਗੀ। ਭਰਤੀ ਕਮੇਟੀ ਮੈਬਰਾਂakal ਨੇ ਕਿਹਾ ਕਿ ਜਾਰੀ ਹੁਕਮਨਾਮਾ ਸਾਹਿਬ ਵਿੱਚ ਆਦੇਸ਼ ਸਨ ਕਿ ਵੱਖ-ਵੱਖ ਧੜੇ ਚੁੱਲ੍ਹੇ ਸਮੇਟ ਕਿ ਇਕੱਠੇ ਹੋਣ, ਉਸੇ ਆਦੇਸਾਂ ਦੀ ਰੌਸਨੀ ਵਿੱਚ ਕਮੇਟੀ ਮੈਂਬਰਾਂ ਨੇ ਮੁੜ ਖੁੱਲ੍ਹਾ ਸੱਦਾ ਦਿੰਦੇ ਸਾਰੀਆਂ ਪੰਥਕ ਧਿਰਾਂ ਨੂੰ ਇੱਕਠੇ ਹੋਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ Punjab Govt ਨੇ ਡੇਢ਼ ਦਰਜਨ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਜੇਲ੍ਹ ਵਿਭਾਗ ਨੂੰ ਸੌਂਪੀਆਂ

ਖਾਸ ਤੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਆਕੀ ਅਤੇ ਬਾਗੀ ਹੋ ਕੇ ਭਰਤੀ ਕਰਨ ਵਾਲੇ ਧੜੇ ਦੇ ਪ੍ਰਧਾਨ ਸਮੇਤ ਬਾਕੀ ਸਾਰੇ ਲੀਡਰ ਸਹਿਬਾਨ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਵੀ ਆਪਣੀਆਂ ਅਹੁਦੇਦਾਰੀਆਂ ਤਿਆਗ ਕੇ ਅਤੇ ਦਲ ਭੰਗ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਣ ਕਰਨ। ਭਰਤੀ ਕਮੇਟੀ ਨੇ ਫਿਰ ਆਪਣੇ ਸਟੈਂਡ ਸਪੱਸਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਨੈਤਿਕ ਅਧਿਕਾਰ ਗਵਾ ਚੁੱਕੀ ਲੀਡਰਸਿੱਪ ਨੂੰ ਲਾਂਭੇ ਕਰਕੇ ਜੋ ਪੰਥ ਪ੍ਰਵਾਨਿਤ ਲੀਡਰਸਿੱਪ ਦੇਣ ਦੇ ਆਦੇਸ਼ ਸਨ ਉਸ ਦੀ ਇੰਨਬਿੰਨ ਪਾਲਣਾ ਕੀਤੀ ਜਾਵੇਗੀ॥

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਬੇਅਦਬੀ ਕਾਨੂੰਨ ‘ਤੇ ਚਰਚਾ ਕਰਨ ਲਈ ਵਿਧਾਨ ਸਭਾ ਨੇ ਬਣਾਈ 15 ਮੈਂਬਰੀ ਕਮੇਟੀ

0

Punjab News: ਸੂਬੇ ਵਿਚ ਪਿਛਲੇ ਕੁੱਝ ਸਾਲਾਂ ਤੋਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਵਿਧਾਨ ਸਭਾ ਦੇ ਹੋਏ ਇਜਲਾਸ ਵਿਚ ਲਿਆਂਦੇ ”ਪੰਜਾਬ ਪਵਿੱਤਰ ਧਾਰਮਿਕ ਗਰੰਥਾਂ ਦੇ ਵਿਰੁਧ ਅਪਰਾਧਾਂ ਦੀ ਰੋਕਥਾਮ ਬਿੱਲ 2025”ਉਪਰ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਇਹ ਵੀ ਪੜ੍ਹੋ Punjab Govt ਨੇ ਡੇਢ਼ ਦਰਜਨ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਜੇਲ੍ਹ ਵਿਭਾਗ ਨੂੰ ਸੌਂਪੀਆਂ

ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਣਾ ਦੇ ਦਸਤਖਤਾਂ ਹੇਠ ਜਾਰੀ ਨੋਟੀਫਿਕੇਸ਼ਨ ਵਿਚ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਨੁੰ ਸ਼ਾਮਲ ਕੀਤਾ ਗਿਆ। ਇੰਨ੍ਹਾਂ ਵਿਚੋਂ ਡਾ ਇੰਦਰਵੀਰ ਸਿੰਘ ਨਿੱਝਰ ਨੂੰ ਇਸ ਕਮੇਟੀ ਦਾ ਸਭਾਪਤੀ ਨਿਯੁਕਤ ਕੀਤਾ ਗਿਆ।ਇਸ ਕਮੇਟੀ ਨੁੰ 6 ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਰੀਪੋਰਟ ਸੌਪਣ ਲਈ ਕਿਹਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

0

👉ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
Shahna (Barnala)News:ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ ‘ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ।

ਇਹ ਵੀ ਪੜ੍ਹੋ Punjab Govt ਨੇ ਡੇਢ਼ ਦਰਜਨ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਜੇਲ੍ਹ ਵਿਭਾਗ ਨੂੰ ਸੌਂਪੀਆਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਇਹ ਵੀ ਪੜ੍ਹੋ ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਰੂਪ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਮਾਰਗ ਦਰਸ਼ਨ ਕਰਨਗੀਆਂ ਅਤੇ ਸਾਡੇ ਨੌਜਵਾਨ ਅਫਸਰ, ਵਿਗਿਆਨੀ, ਡਾਕਟਰ, ਟੈਕਨੋਕਰੇਟ ਅਤੇ ਹੋਰ ਵੱਕਾਰੀ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।

ਇਹ ਵੀ ਪੜ੍ਹੋ ਅਦਾਲਤ ਨੇ ਬਿਕਰਮ ਮਜੀਠਿਆ ਨੂੰ ਮੁੜ ਭੇਜਿਆ ਨਾਭਾ ਜੇਲ੍ਹ, ਭਾਰੀ ਸੁਰੱਖਿਆ ਹੇਠ ਕੀਤਾ ਸੀ ਪੇਸ਼

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲੌਗ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਤੇ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਦੀਆਂ ਕਿਤਾਬਾਂ ਹਨ, ਜੋ ਸਿੱਖਣ ਦਾ ਅਮੀਰ ਅਨੁਭਵ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਬੇਸ਼ਕੀਮਤੀ ਕਿਤਾਬਾਂ ਹਨ ਜਿਸ ਕਰਕੇ ਇਹ ਲਾਇਬ੍ਰੇਰੀਆਂ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।

ਇਹ ਵੀ ਪੜ੍ਹੋ ਅਨੌਖਾ ਵਿਆਹ; ਹਿਮਾਚਲ ‘ਚ ਦੋ ਸਕੇ ਭਰਾਵਾਂ ਨੇ ਇੱਕ ਕੁੜੀ ਦੇ ਨਾਲ ਕਰਵਾਇਆ ਵਿਆਹ

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਦੁਰਲੱਭ ਕਿਤਾਬਾਂ ਵੀ ਹਨ ਜੋ ਪੁਸਤਕਾਂ ਪੜ੍ਹਨ ਵਾਲਿਆਂ ਲਈ ਅਨਮੋਲ ਖਜ਼ਾਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਯਕੀਨਨ ਤੌਰ ’ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਸਿਖਰਲੇ ਸਥਾਨ ਹਾਸਲ ਕਰਨ ਲਈ ਪੰਜਾਬ ਤੋਂ ਹੀਰੇ ਪੈਦਾ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਰਿਪਨਦੀਪ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਬਠਿੰਡਾ ਜ਼ਿਲਾ ਮੀਡੀਆ ਸੈਕਟਰੀ ਨਿਯੁਕਤ

0

Bathinda News: ਆਮ ਆਦਮੀ ਪਾਰਟੀ ਵੱਲੋਂ ਰਿਪਨਦੀਪ ਸਿੰਘ ਸਿੱਧੂ ਨੂੰ ਜ਼ਿਲਾ ਮੀਡੀਆ ਸੈਕਟਰੀ ਬਠਿੰਡਾ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸਤੋਂ ਪਹਿਲਾਂ ਰਿਪਨਦੀਪ ਯੂਥ ਕਲੱਬ ਕੋਆਰਡੀਨੇਟਰ ਬਠਿੰਡਾ ਅਰਬਨ ਵੀ ਹਨ। ਜੋ ਨਿਯੁਕਤੀ ਪਾਰਟੀ ਦੀ ਯੂਥ ਕਲੱਬ ਮੁਹਿੰਮ ਦੇ ਤਹਿਤ ਹੋਈ, ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨੇ ਨੌਜਵਾਨਾਂ ਨੂੰ ਸਸ਼ਕਤ ਕਰਨ ਦੇ ਉਦੇਸ਼ ਨਾਲ ਕੀਤੀ ਸੀ।ਜ਼ਿਲ੍ਹੇ ਦੇ ਪਿੰਡ ਗੰਗਾ ਦੇ ਵਾਸੀ ਰਿਪਨਦੀਪ ਨੇ ਬੀ.ਟੈਕ (ਮੈਕੈਨਿਕਲ ਇੰਜੀਨੀਅਰਿੰਗ) ਦੀ ਡਿਗਰੀ ਗਿਆਨੀ ਜੈਲ ਸਿੰਘ ਗਵਰਨਮੈਂਟ ਇੰਜੀਨੀਅਰਿੰਗ ਕਾਲਜ ਬਠਿੰਡਾ ਤੋਂ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ  ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਬਾਅਦ ਵਿਚ ਉਨ੍ਹਾਂ ਨੇ ਐੱਮ.ਟੈਕ (ਮੈਕੈਨਿਕਲ ਇੰਜੀਨੀਅਰਿੰਗ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕੀਤੀ। ਵਰਤਮਾਨ ਵਿੱਚ ਰਿਪਨਦੀਪ ਸਿੱਧੂ ਆਪਣੀ ਪੀਐਚ.ਡੀ. ਸੰਤ-ਗੋਬੇਨ (ਫਰਾਂਸ) ਦੇ ਸਹਿਯੋਗ ਨਾਲ ਕਰ ਰਹੇ ਹਨ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਰਿਪਨਦੀਪ ਸਿੱਧੂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਅਤੇ ਵਿਸ਼ਵਾਸ ਜਤਾਇਆ ਕਿ ਉਹ ਨੌਜਵਾਨਾਂ ਦੀ ਅਵਾਜ਼ ਨੂੰ ਉਚੇ ਪੱਧਰ ‘ਤੇ ਲੈ ਕੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੇ ਐਮ.ਏ ਪੁਲਿਟੀਕਲ ਸਾਇੰਸ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

0

Bathinda News; DAV College Bathinda ਦੇ ਐਮ.ਏ. ਪੁਲਿਟੀਕਲ ਸਾਇੰਸ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ ਵਿੱਚ ਕਮਾਲ ਦੀ ਸਫ਼ਲਤਾ ਪ੍ਰਾਪਤ ਕੀਤੀ ਹੈ। ਰਾਜਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਸੰਜੀਵ ਕੁਮਾਰ ਨੇ ਦੂਜਾ, ਅਤੇ ਰਿੰਪੀ ਕੌਰ ਅਤੇ ਮਨਜੋਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।DAV ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਪੁਲਿਟੀਕਲ ਸਾਇੰਸ ਵਿਭਾਗ ਵਿਭਾਗ ਦੇ ਮੁਖੀ ਪ੍ਰੋ.ਪਵਨਪ੍ਰੀਤ ਸਿੰਘ ਅਤੇ ਹੋਰ ਸਾਰੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Silver Oaks School Bathinda ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ

0

Bathinda News: Silver Oaks School Dabwali Road Bathinda ਵਿਖੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਸ਼ਨੀਵਾਰ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਆਫ਼ ਸਿਲਵਰ ਓਕਸ ਸਕੂਲ ਮਿਸ ਬਰਨਿੰਦਰ ਪਾਲ ਸੇਖੋ ਦੁਆਰਾ ਸ਼ਿਰਕਤ ਕੀਤੀ ਗਈ।ਇਸ ਪ੍ਰਦਰਸ਼ਨੀ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ਇੱਕ ਨਾਚ ਪੇਸ਼ ਕਰਦੇ ਹੋਏ ਕੀਤਾ ਗਿਆ।

ਇਹ ਵੀ ਪੜ੍ਹੋ  ਸਕੂਲੀ ਵੈਨ ਪਲਟਾਉਣ ਵਾਲੇ ਪ੍ਰਾਈਵੇਟ ਸਕੂਲ ਦੇ ਡਰਾਈਵਰ ਵਿਰੁਧ ਪਰਚਾ ਦਰਜ਼, ਘਟਨਾ ਸਮੇਂ ਦੇਖ ਰਿਹਾ ਸੀ ਮੋਬਾਇਲ

ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਵੀ ਸ਼ਿਰਕਤ ਕੀਤੀ ਗਈ। ਜਿਸ ਦੌਰਾਨ ਦੇ ਵਿਦਿਆਰਥੀਆਂ ਦੁਆਰਾ ਹਿੰਦੀ , ਪੰਜਾਬੀ, ਅੰਗਰੇਜੀ, ਗਣਿਤ, ਵਿਗਿਆਨ, ਸਮਾਜਿਕ ਸਿੱਖਿਆ, ਆਰਟ ਅਤੇ ਕੰਪਿਊਟਰ ਵਿਸ਼ਿਆਂ ਨਾਲ ਸੰਬੰਧਤ ਮਾਡਲ ਤਿਆਰ ਕੀਤੇ ਗਏ ਵੱਖ-ਵੱਖ ਕਿਸਮਾਂ ਦੇ ਮਾਡਲ ਪੇਸ਼ ਕਰਕੇ ਬੜੇ ਹੀ ਸੁਚੱਜੇ ਢੰਗ ਨਾਲ ਉਹਨਾਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਪਣੇ ਵਿਚਾਰ ਦਰਸ਼ਕਾਂ ਨਾਲ ਸਾਂਝੇ ਕਰਦੇ ਹੋਏ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ।

ਇਹ ਵੀ ਪੜ੍ਹੋ  ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਇਸ ਦੇ ਨਾਲ ਹੀ ਪੰਜਾਬ ਦੇ ਸੱਭਿਆਚਾਰ ਅਤੇ ਉੜੀਸਾ ਦੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਵਿਦਿਆਰਥੀਆਂ ਦੁਆਰਾ ਰੰਗ ਬਰੰਗੇ ਪਹਿਰਾਵੇ ਪਾ ਕੇ ਰੰਗਾ-ਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ। ਅੰਤ ਵਿੱਚ ਮੁੱਖ ਮਹਿਮਾਨ ਨੇ ਪ੍ਰਦਰਸ਼ਨੀ ਨੂੰ ਦੇਖਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਕਲਾ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਆਪਣੀ ਕਲਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Malwa College Bathinda ਦੇ BCA ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ

0

Bathinda News: Malwa College Bathinda ਦੇ ਬੀ.ਸੀ.ਏ. ਭਾਗ ਪਹਿਲਾ, ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਇਮਤਿਹਾਨਾਂ ਵਿੱਚ 100% ਨਤੀਜਾ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਰਵਨੀਤ ਕੌਰ ਨੇ 78.8% ਅੰਕਾਂ ਨਾਲ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਤਨੀਸ਼ਾ ਨੇ 78.5% ਅੰਕਾਂ ਨਾਲ ਦੂਜਾ ਅਤੇ ਨਵਜੋਤ ਕੌਰ ਨੇ 76.5% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਉਪਲੱਬਧੀ ‘ਤੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਲਗਨ ਅਤੇ ਕਠਿਨ ਮਿਹਨਤ ਲਈ ਦਿਲੋਂ ਮੁਬਾਰਕਬਾਦ ਦਿੱਤੀ।

ਇਹ ਵੀ ਪੜ੍ਹੋ  ਸਕੂਲੀ ਵੈਨ ਪਲਟਾਉਣ ਵਾਲੇ ਪ੍ਰਾਈਵੇਟ ਸਕੂਲ ਦੇ ਡਰਾਈਵਰ ਵਿਰੁਧ ਪਰਚਾ ਦਰਜ਼, ਘਟਨਾ ਸਮੇਂ ਦੇਖ ਰਿਹਾ ਸੀ ਮੋਬਾਇਲ

ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਮੰਡਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾਪੂਰਨ ਅਕਾਦਮਿਕ ਢਾਂਚਾ ਉਪਲਬਧ ਕਰਵਾਇਆ ਜਾ ਰਿਹਾ ਹੈ। ਕਾਲਜ ਪ੍ਰਬੰਧਨ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਾਲਾਨਾ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910546