Friday, May 22, 2026
Home Blog Page 589

Punjab Govt ਨੇ ਡੇਢ਼ ਦਰਜਨ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਜੇਲ੍ਹ ਵਿਭਾਗ ਨੂੰ ਸੌਂਪੀਆਂ

0

Punjab News: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇੱਕ ਆਦੇਸ਼ ਜਾਰੀ ਕਰਕੇ ਪੰਜਾਬ ਪੁਲਿਸ ਦੇ ਡੇਢ ਦਰਜ਼ਨ ਅਧਿਕਾਰੀਆਂ ਦੀਆਂ ਸੇਵਾਵਾਂ ਹੁਣ ਜੇਲ੍ਹ ਵਿਭਾਗ ਨੂੰ ਸੌਪ ਦਿੱਤੀਆਂ ਹਨ। ਹੁਣ ਇਹ ਅਧਿਕਾਰੀ ਜੇਲ੍ਹ ਵਿਭਾਗ ਵਿਚ ਡੀਆਈਜੀ, ਜੇਲ੍ਹ ਸੁਪਰਡੈਂਟ ਤੇ ਡਿਪਟੀ ਜੇਲ੍ਹ ਸੁਪਰਡੈਂਟ ਵਜੋਂ ਕੰਮ ਕਰਨਗੇ। ਸੂਚਨਾ ਮੁਤਾਬਕ ਇਹ ਫੈਸਲਾ ਜੇਲ੍ਹ ਵਿਭਾਗ ਵਿਚ ਅਧਿਕਾਰੀਆਂ ਦੀ ਘਾਟ ਨੂੰ ਦੇਖਦਿਆਂ ਲਿਆ ਗਿਆ।ਇਸਤੋਂ ਪਹਿਲਾਂ ਵੀ ਪੰਜਾਬ ਪੁਲਿਸ ਦੇ ਅਧਿਕਾਰੀ ਜੇਲ੍ਹਾਂ ਵਿਚ ਕੰਮ ਕਰ ਰਹੇ ਹਨ। ਜਦਕਿ ਪੰਜਾਬ ਦੀਆਂ ਕੁੱਝ ਜੇਲ੍ਹਾਂ ‘ਚ ਕੇਂਦਰੀ ਸੁਰੱਖਿਆ ਬਲ ਦੇ ਜਵਾਨ ਤੇ ਅਧਿਕਾਰੀ ਵੀ ਤੈਨਾਤ ਹਨ। ਜੇਲ੍ਹ ਵਿਭਾਗ ਨੂੰ ਸੌਂਪੇ ਗਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚ 3 AIG, 5 SP ਅਤੇ 10 Inspector ਸ਼ਾਮਲ ਹਨ।

ਇਹ ਵੀ ਪੜ੍ਹੋ  AAP ਦੇ ਇੱਕ MLA ਨੇ ਦਿੱਤਾ ਅਸਤੀਫਾ, ਸਿਆਸਤ ਛੱਡਣ ਦਾ ਕੀਤਾ ਐਲਾਨ

ਇੰਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠ੍ਹਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

AAP ਦੇ ਇੱਕ MLA ਨੇ ਦਿੱਤਾ ਅਸਤੀਫਾ, ਸਿਆਸਤ ਛੱਡਣ ਦਾ ਕੀਤਾ ਐਲਾਨ

0

Punjab News: ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਅਚਾਨਕ ਸਿਆਸਤ ਛੱਡਣ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ । ਆਪਣੇ ਸੋਸ਼ਲ ਮੀਡੀਆ ਪੇਜ ਉੱਪਰ ਇਸ ਦੀ ਸੂਚਨਾ ਉਹਨਾਂ ਵੱਲੋਂ ਖੁਦ ਦਿੱਤੀ ਗਈ ਹੈ। ਜਿਸ ਦੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿਲ ਭਾਰੀ ਹੈ, ਜਿਸ ਦੇ ਚਲਦੇ ਸਿਆਸਤ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਐਮਐਲਏ ਦੇ ਅਹੁਦੇ ਤੋਂ ਅਸਤੀਫਾ ਸਪੀਕਰ ਸਾਹਿਬ ਨੂੰ ਭੇਜ ਦਿੱਤਾ ਗਿਆ ਹੈ ,ਜਿਸ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਅਦਾਲਤ ਨੇ ਬਿਕਰਮ ਮਜੀਠਿਆ ਨੂੰ ਮੁੜ ਭੇਜਿਆ ਨਾਭਾ ਜੇਲ੍ਹ, ਭਾਰੀ ਸੁਰੱਖਿਆ ਹੇਠ ਕੀਤਾ ਸੀ ਪੇਸ਼

ਉਹਨਾਂ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਮੀਦ ਜਾਹਿਰ ਕੀਤੀ ਹੈ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ। ਦੱਸਣਾ ਬਣਦਾ ਹੈ ਕਿ ਬੀਤੇ ਕੱਲ ਹੀ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਵੱਡੇ ਰੀਅਲ ਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਵੀ ਆਪਣੀ ਪਾਰਟੀ ਛੱਡ ਦਿੱਤੀ ਸੀ, ਜਿਸ ਦੇ ਕਾਰਨ ਸਿਆਸੀ ਗਲਿਆਰਿਆਂ ਵਿੱਚ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਕੂਲੀ ਵੈਨ ਪਲਟਾਉਣ ਵਾਲੇ ਪ੍ਰਾਈਵੇਟ ਸਕੂਲ ਦੇ ਡਰਾਈਵਰ ਵਿਰੁਧ ਪਰਚਾ ਦਰਜ਼, ਘਟਨਾ ਸਮੇਂ ਦੇਖ ਰਿਹਾ ਸੀ ਮੋਬਾਇਲ

0

Bathinda News: ਬੀਤੇ ਕੱਲ ਰਾਮਪੁਰਾ ਪੱਟੀ ‘ਚ ਸਥਿਤ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਖੇਤਾਂ ਵਿਚ ਪਲਟਾਉਣ ਵਾਲੇ ਡਰਾਈਵਰ ਵਿਰੁਧ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੈਨ ਵਿਚ ਸਵਾਰ ਇੱਕ ਬੱਚੇ ਦੇ ਪਿਤਾ ਦੀ ਸਿਕਾਇਤ ਉੱਤੇ ਪਰਚਾ ਦਰਜ਼ ਕਰ ਲਿਆ ਹੈ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋ’ ਫ਼ਰਾਰ ਹੋ ਗਿਆ। ਹਾਲਾਂਕਿ ਬੱਚਿਆਂ ਦੀ ਚੰਗੀ ਕਿਸਮਤ ਨੂੰ ਇਸ ਘਟਨਾ ਵਿਚ ਉਨ੍ਹਾਂ ਦੇ ਸੱਟਾਂ ਤੋਂ ਬਚਾਅ ਰਿਹਾ। ਵੈਨ ਦੇ ਵਿਚ ਕਰੀਬ 34 ਬੱਚੇ ਸਵਾਰ ਸਨ। ਘਟਨਾ ਦਾ ਪਤਾ ਲੱਗਦੇ ਹੀ ਖੇਤਾਂ ਵਿਚ ਕੰਮ ਕਰਦੇ ਕਿਸਾਨਾਂ ਤੇ ਰਾਹਗੀਰਾਂ ਨੇ ਬੱਚਿਆਂ ਨੁੰ ਵੈਨ ਵਿਚੋਂ ਬਾਹਰ ਕੱਢ ਕੇ ਸੁਰੱਖਿਅਤ ਪਹੁੰਚਾਇਆ।

ਇਹ ਵੀ ਪੜ੍ਹੋ  ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

ਸੂਚਨਾ ਮੁਤਾਬਕ ਮੁਲਜਮ ਗੁਰਸੇਵਕ ਸਿੰਘ ਵਾਸੀ ਮਹਿਰਾਜ ਪਾਥਫੈਡਰ ਗਲੋਬਲ ਸਕੂਲ ਰਾਮਪੁਰਾ ਦੀ ਸਕੂਲ ਵੈਨ ਚਲਾਉਦਾ ਹੈ। ਪੁਲਿਸ ਕੋਲ ਦਰਜ਼ ਕਰਵਾਏ ਬਿਆਨਾਂ ਵਿਚ ਗੋਬਿੰਦ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਮਹਿਰਾਜ ਨੇ ਦਸਿਆ ਕਿ ਮੁਲਜ਼ਮ ਵੈਨ ਚਲਾਉਦੇ ਸਮੇ ਮੋਬਾਇਲ ਫੋਨ ਦੇਖ ਰਿਹਾ ਸੀ, ਜਿਸ ਨੇ ਲਾਪਰਵਾਹੀ ਵੈਨ ਝੌਨੇ ਦੇ ਖੇਤ ਵਿੱਚ ਪਲਟਾ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਦਈ ਦੇ ਬਿਆਨਾਂ ਉਪਰ ਡਰਾਈਵਰ ਵਿਰੁਧ ਧਾਰਾ 281, 125(ਏ) ਬੀਐਨਐਸ ਤਹਿਤ ਕੇਸ ਦਰਜ਼ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਵੱਡੀ ਕਾਰਵਾਈ; ਰਿਸ਼ਵਤ ਦੇ ਪੈਸੇ ਵੰਡਣ ਦੀ ਵੀਡੀਓ ਵਾਈਰਲ, ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ, ਵਿਜੀਲੈਂਸ ਜਾਂਚ ਦੇ ਆਦੇਸ਼

0

Gurdaspur News: ਬੀਤੇ ਕੱਲ ਤੋਂ ਸ਼ੋਸਲ ਮੀਡੀਆ ‘ਤੇ ਕਥਿਤ ਰਿਸ਼ਵਤ ਦੇ ਪੈਸੇ ਵੰਡਣ ਦੀ ਵਾਈਰਲ ਹੋਈ ਵੀਡੀਓ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਵੀਡੀਓ ਵਿਚ ਦਿਖਾਈ ਦੇ ਰਹੇ ਮਹਿਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਦਿਆਂ ਉਹਨਾਂ ਵਿਰੁਧ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਹਨ। ਫ਼ਤਿਹਗੜ੍ਹ ਚੂੜੀਆ ਦੀ ਇਸ ਮਹਿਲਾ ਨਾਇਬ ਤਹਿਸੀਲਦਾਰ ਦੀ ਪਹਿਚਾਣ ਜਸਵੀਰ ਕੌਰ ਵਜੋਂ ਹੋਈ ਹੈ, ਜਿਸਨੂੰ ਮੁਅੱਤਲ ਕਰਨ ਤੋਂ ਬਾਅਦ ਉਸਦਾ ਹੈਡਕੁਆਟਰ ਫ਼ਾਜਲਿਕਾ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਅਦਾਲਤ ਨੇ ਬਿਕਰਮ ਮਜੀਠਿਆ ਨੂੰ ਮੁੜ ਭੇਜਿਆ ਨਾਭਾ ਜੇਲ੍ਹ, ਭਾਰੀ ਸੁਰੱਖਿਆ ਹੇਠ ਕੀਤਾ ਸੀ ਪੇਸ਼

ਮੁਢਲੀ ਜਾਣਕਾਰੀ ਮੁਤਾਬਕ ਇਹ ਵੀਡੀਓ ਉਕਤ ਮਹਿਲਾ ਤਹਿਸੀਲਦਾਰ ਦੇ ਦਫ਼ਤਰ ਦੀ ਦੱਸੀ ਜਾ ਰਹੀ ਹੈ, ਜਿਸਨੂੰ ਸੰਭਾਵਿਤ ਤੌਰ ‘ਤੇ ਦਫ਼ਤਰ ਵਿਚ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਸੀਸੀਟੀਵੀ ਕੈਮਰਿਆਂ ਵਿਚੋਂ ਕੱਢਿਆ ਗਿਆ ਹੈ। ਚਰਚਾ ਮੁਤਾਬਕ ਇਸ ਵੀਡੀਓ ਵਿਚ ਪਟਵਾਰੀਆਂ ਵੱਲੋਂ ਕੀਤੇ ਜਾਂਦੇ ਇੰਤਕਾਲਾਂ ਤੇ ਹੋਰਨਾਂ ਕੰਮਾਂ ਬਦਲੇ ਲਏ ਜਾਣ ਵਾਲੀ ਕਥਿਤ ਰਿਸ਼ਵਤ ਦਾ ਹਿਸਾਬ-ਕਿਤਾਬ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ਅਨੌਖਾ ਵਿਆਹ; ਹਿਮਾਚਲ ‘ਚ ਦੋ ਸਕੇ ਭਰਾਵਾਂ ਨੇ ਇੱਕ ਕੁੜੀ ਦੇ ਨਾਲ ਕਰਵਾਇਆ ਵਿਆਹ

ਇਹ ਵੀਡੀਓ ਸਰਕਾਰੀ ਹਲਕਿਆਂ ਵਿਚ ਪੁੱਜਦੇ ਹੀ ਇਸਨੂੰ ਗੰਭੀਰਤਾ ਨਾਲ ਲਿਆ ਗਿਆ। ਜਿਸਤੋਂ ਬਾਅਦ ਅੱਜ ਮਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਮਹਿਲਾ ਨਾਇਬ ਤਹਿਸੀਲ ਜਸਵੀਰ ਕੌਰ ਨੂੰ ਤੁਰੰਤ ਮੁਅੱਤਲ ਕਰਨ ਅਤੇ ਨਾਲ ਹੀ ਵੀਡੀਓ ਵਿਚ ਦਿਖਾਈ ਦੇ ਰਹੇ ਪਟਵਾਰੀ ਨੂੰ ਵੀ ਮੁਅੱਤਲ ਕਰਨ ਅਤੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਅਦਾਲਤ ਨੇ ਬਿਕਰਮ ਮਜੀਠਿਆ ਨੂੰ ਮੁੜ ਭੇਜਿਆ ਨਾਭਾ ਜੇਲ੍ਹ, ਭਾਰੀ ਸੁਰੱਖਿਆ ਹੇਠ ਕੀਤਾ ਸੀ ਪੇਸ਼

0

bikram majithia case; ਵਿਜੀਲੈਂਸ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਨਿਆਂਇਕ ਹਿਰਾਸਤ ਦਾ ਮੁਹਾਲੀ ਅਦਾਲਤ ਨੇ ਵਾਧਾ ਕਰ ਦਿੱਤਾ ਹੈ। ਸ਼ਨੀਵਾਰ ਨੂੰ ਭਾਰੀ ਸੁਰੱਖਿਆ ਹੇਠ ਨਾਭਾ ਜੇਲ੍ਹ ਤੋਂ ਮੁਹਾਲੀ ਦੀ ਅਦਾਲਤ ਵਿਚ ਲਿਆਂਦੇ ਸ਼੍ਰੀ ਮਜੀਠਿਆ ਨੂੰ ਅਦਾਲਤ ਨੇ ਮੁੜ 14 ਦਿਨਾਂ ਲਈ ਨਾਭਾ ਜੇਲ੍ਹ ਵਿਚ ਭੇਜਣ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਅਨੌਖਾ ਵਿਆਹ; ਹਿਮਾਚਲ ‘ਚ ਦੋ ਸਕੇ ਭਰਾਵਾਂ ਨੇ ਇੱਕ ਕੁੜੀ ਦੇ ਨਾਲ ਕਰਵਾਇਆ ਵਿਆਹ

ਉਨ੍ਹਾਂ ਨੂੰ ਹੁਣ ਮੁੜ 2 ਅਗੱਸਤ ਨੂੰ ਅਦਲਤ ਵਿਚ ਪੇਸ਼ ਕੀਤਾ ਜਾਵੇਗਾ। ਉਹ 6 ਜੁਲਾਈ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ, ਜਿੱਥੇ ਉਨ੍ਹਾਂ ਜੇਲ੍ਹ ਦੀ ਬੇਰਕ ਵੀ ਬਦਲਣ ਦੀ ਵੀ ਮੰਗ ਕੀਤੀ ਸੀ। ਇਸਤੋਂ ਇਲਾਵਾ ਉਨ੍ਹਾਂ ਵੱਲੋਂ ਸਥਾਨਕ ਅਦਾਲਤ ਵਿਚ ਜਮਾਨਤ ਅਰਜ਼ੀ ਵੀ ਲਗਾਈ ਹੋਈ ਹੈ। ਜਿਸ ਉਪਰ 22 ਜੁਲਾਈ ਨੂੰ ਸੁਣਵਾਈ ਹੋਣੀ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਤਿੰਨ ਦਿਨਾਂ ‘ਚ ਦੂਜਾ ਵੱਡਾ ਝਟਕਾ; ਇੱਕ ਹੋਰ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ

ਦਸਣਾ ਬਣਦਾ ਹੈ ਕਿ 25 ਜੂਨ ਨੂੰ ਮਜੀਠਿਆ ਨੂੰ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸਤੋਂ ਬਾਅਦ 26 ਜੂਨ ਨੂੰ ਅਦਾਲਤ ਵਿਚ ਪੇਸ਼ ਕਰਕੇ ਪਹਿਲਾਂ 7 ਦਿਨਾਂ ਅਤੇ ਮੁੜ 2 ਜੁਲਾਈ ਨੂੰ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਵੀ ਲਿਆ ਸੀ। ਵਿਜੀਲੈਂਸ ਨੇ ਪੁਛਗਿਛ ਦੌਰਾਨ ਕਾਫ਼ੀ ਅਹਿਮ ਖੁਲਾਸੇ ਹੋਣ ਦਾ ਦਾਅਵਾ ਕੀਤਾ ਸੀ। ਇਸ ਦੌਰਾਨ ਮਜੀਠਿਆ ਦੇ ਜੇਲ੍ਹ ਵਿਚ ਬੰਦ ਰਹਿਣ ਦੌਰਾਨ ਵੀ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਨੌਖਾ ਵਿਆਹ; ਹਿਮਾਚਲ ‘ਚ ਦੋ ਸਕੇ ਭਰਾਵਾਂ ਨੇ ਇੱਕ ਕੁੜੀ ਦੇ ਨਾਲ ਕਰਵਾਇਆ ਵਿਆਹ

himachal news News; ਹਿਮਾਚਲ ਪ੍ਰਦੇਸ਼ ਦੇ ਨਾਹਨ ਇਲਾਕੇ ਵਿਚ ਹੋਏ ਇੱਕ ਅਨੌਖੇ ਵਿਆਹ ਦੀ ਪੂਰੀ ਦੁਨੀਆ ਵਿਚ ਚਰਚਾ ਹੈ। ਇੱਥੋਂ ਦੇ ਸਿਲਾਈ ਖੇਤਰ ਵਿਚ ਦੋ ਸਕੇ ਭਰਾਵਾਂ ਨੇ ਇੱਕ ਕੁੜੀ ਨਾਲ ਵਿਆਹ ਕਰਵਾਇਆ ਹੈ। ਇਸ ਵਿਆਹ ਨੂੰ ਇਸ ਇਲਾਕੇ ਵਿਚ ਚੱਲੀ ਆ ਰਹੀ ਸਦੀਆਂ ਪੁਰਾਣੀ ਰਵਾਇਤ ਨਾਲ ਜੋੜਿਆ ਜਾ ਰਿਹਾ। ਪ੍ਰੰਤੂ ਸੁਣਨ ਦੇ ਵਿਚ ਹੀ ਇਹ ਕਾਫ਼ੀ ਅਲੱਗ ਲੱਗਦਾ ਹੈ ਕਿ 21ਵੀਂ ਸਦੀ ਦੇ ਵਿਚ ਅਜਿਹਾ ਵਿਆਹ ਹੋਇਆ ਹੈ।

ਇਹ ਵੀ ਪੜ੍ਹੋ halwara airport ਦੇ ਟਰਮੀਨਲ ਦਾ 27 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਉਦਘਾਟਨ

ਹਾਟੀ ਭਾਈਚਾਰੇ ਨਾਲ ਸਬੰਧਤ ਸ਼ਿਲਾਈ ਪਿੰਡ ਦੇ ਦੋ ਸਕੇ ਭਰਾਵਾਂ ਪ੍ਰਦੀਪ ਨੇਗੀ ਅਤੇ ਕਪਿਲ ਨੇਗੀ ਦੇ ਇੱਕ ਨਜਦੀਕੀ ਪਿੰਡ ਦੀ ਕੁੜੀ ਸੁਨੀਤਾ ਚੌਹਾਨ ਨਾਲ ਹੋਏ ਇਸ ਵਿਆਹ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉਪਰ ਵਾਈਰਲ ਹੋ ਰਹੀਆਂ ਹਨ। ਦਸਿਆ ਜਾ ਰਿਹਾ ਕਿ ਪ੍ਰਦੀਪ ਨੇਗੀ ਇੱਕ ਸਰਕਾਰੀ ਕਰਮਚਾਰੀ ਹੈ ਜਦਕਿ ਕਪਿਲ ਨੇਗੀ ਵਿਦੇਸ਼ ਵਿਚ ਰਹਿੰਦਾ ਹੈ। ਵੱਡੀ ਗੱਲ ਇਹ ਵੀ ਹੈ ਕਿ ਕੁੜੀ ਸੁਨੀਤਾ ਨੇ ਦਾਅਵਾ ਕੀਤਾ ਹੈ ਕਿ ਉਹ ਇਹ ਵਿਆਹ ਕਰਵਾ ਕੇ ਕਾਫ਼ੀ ਖੁਸ ਹੈ ਕਿਉਂਕਿ ਉਸਨੇ ਇਹ ਵਿਆਹ ਆਪਣੀ ਮਰਜ਼ੀ ਨਾਲ ਕਰਵਾਇਆ ਹੈ।

ਇਹ ਵੀ ਪੜ੍ਹੋ ਸਾਉਣ ਮਹੀਨੇ ‘ਚ ਭਰਾ ਨਾਲ ਪੇਕੇ ਜਾ ਰਹੀ ਨਵਵਿਆਹੁਤਾ ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਪਿੰਡ ਦੇ ਪੁਰਾਣੇ ਵਿਅਕਤੀਆਂ ਮੁਤਾਬਕ ਇਹ ਰੀਤ ਸਦੀਆਂ ਪੁਰਾਣੀ ਹੈ, ਜਿਸਦੇ ਤਹਿਤ ਇੱਕ ਪ੍ਰਵਾਰ ਨੂੰ ਇਕੱਠਾ ਰੱਖਣ ਦੇ ਲਈ ਇੱਕ ਲੜਕੀ ਨਾਲ ਹੀ ਦੋ ਜਾਂ ਤਿੰਨ ਭਰਾਵਾਂ ਦਾ ਇਕੱਠਿਆ ਹੀ ਵਿਆਹ ਕਰ ਦਿੱਤਾ ਜਾਂਦਾ ਹੈ। ਇਸਤੋਂ ਪਹਿਲਾਂ ਵੀ ਇਸ ਇਲਾਕੇ ਵਿਚ ਦਰਜ਼ਨਾਂ ਅਜਿਹੇ ਵਿਆਹ ਹੋਏ ਹਨ ਪ੍ਰੰਤੂ ਜਿਆਦਾਤਰ ਅਜਿਹੇ ਵਿਆਹ ਚੁੱਪ-ਘੜੁੱਪ ਤਰੀਕੇ ਨਾਲ ਹੁੰਦੇ ਰਹੇ ਹਨ ਪ੍ਰੰਤੂ ਇਹ ਵਿਆਹ ਕਾਫ਼ੀ ਧੂਮਧਾਮ ਨਾਲ ਹੋਇਆ, ਜੋਕਿ ਤਿੰਨ ਦਿਨ ਤੱਕ ਚੱਲਿਆ। ਜਿਸਦੇ ਚੱਲਦੇ ਹੁਣ ਮੀਡੀਆ ਦੀਆਂ ਸੁਰਖੀਆਂ ਦਾ ਸਿੰਗਾਰ ਬਣ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

halwara airport ਦੇ ਟਰਮੀਨਲ ਦਾ 27 ਜੁਲਾਈ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਉਦਘਾਟਨ

0

Ludhiana  News: halwara airport ਪਿਛਲੇ ਕਰੀਬ 7-8 ਸਾਲਾਂ ਤੋਂ ਚਰਚਾਵਾਂ ਵਿਚ ਚੱਲ ਰਹੇ ਲੁਧਿਆਣਾ ‘ਚ ਬਣੇ ਹਲਵਾਰਾ ਹਵਾਈ ਅੱਡਾ ਦੇ ਸਿਵਲ ਟਰਮੀਨਲ ਦੀ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਵੀਡੀਓ-ਕਾਨਫਰੰਸਿੰਗ ਰਾਹੀਂ ਵਰਚੁਅਲ ਤੌਰ ‘ਤੇ ਕਰਨਗੇ। ਇਸ ਸਮਾਗਮ ਦੇ ਲਈ ਪ੍ਰਸਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਸਾਉਣ ਮਹੀਨੇ ‘ਚ ਭਰਾ ਨਾਲ ਪੇਕੇ ਜਾ ਰਹੀ ਨਵਵਿਆਹੁਤਾ ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਭਾਰਤੀ ਹਵਾਈ ਸੈਨਾ (IAF) ਬੇਸ ਦੇ ਨੇੜੇ ਇਹ ਸਿਵਲ ਟਰਮੀਨਲ ਬਣਾਇਆ ਗਿਆ ਹੈ, ਪ੍ਰੰਤੂ ਇੱਥੋਂ ਫ਼ਲਾਈਟਾਂ ਕਦ ਸ਼ੁਰੂ ਹੋਰਹੀਆਂ ਹਨ, ਇਸਦੇ ਬਾਰੇ ਹਾਲੇ ਕੋਈ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ। ਉੰਝ ਦਸਿਆ ਜਾ ਰਿਹਾ ਕਿ ਫਲਾਈਬਿੱਗ ਕੰਪਨੀ ਦੀ ਲੁਧਿਆਣਾ-ਦਿੱਲੀ ਉਡਾਣ, ਜੋ ਵਰਤਮਾਨ ਵਿੱਚ ਸਾਹਨੇਵਾਲ ਘਰੇਲੂ ਹਵਾਈ ਅੱਡੇ ਤੋਂ ਚੱਲਦੀ ਹੈ, ਨੂੰ ਨਵੇਂ ਹਲਵਾਰਾ ਟਰਮੀਨਲ ਚ ਤਬਦੀਲ ਕਰਨ ਲਈ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਤਿੰਨ ਦਿਨਾਂ ‘ਚ ਦੂਜਾ ਵੱਡਾ ਝਟਕਾ; ਇੱਕ ਹੋਰ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ

ਨਵੀਂ ਬਣੀ ਟਰਮੀਨਲ ਦੀ ਇਮਾਰਤ ਸਿਰਫ਼ ਘਰੇਲੂ ਉਡਾਣ ਲਈ ਹੈ, ਜਿਸ ਵਿੱਚ ਇੱਕ ਉਡਾਣ ਲਈ ਆਉਣ ਅਤੇ ਜਾਣ ਲਈ 150 ਯਾਤਰੀਆਂ ਦੀ ਸਮਰੱਥਾ ਹੈ।  ਉਧਰ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨ ਦਾ ਐਲਾਨ ਕੀਤਾ ਹੈ। ਸੰਭਾਵਨਾ ਹੈ ਕਿ ਟਰਮੀਨਲ ਦੀ ਇਮਾਰਤ ਦੇ ਉਦਘਾਟਨ ਤੋਂ ਬਾਅਦ ਇੱਥੋਂ ਏਅਰ ਇੰਡੀਆ ਵੀ ਉਡਾਨਾ ਸ਼ੁਰੂ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸਾਉਣ ਮਹੀਨੇ ‘ਚ ਭਰਾ ਨਾਲ ਪੇਕੇ ਜਾ ਰਹੀ ਨਵਵਿਆਹੁਤਾ ਦੀ ਸੜਕ ਹਾਦਸੇ ਵਿਚ ਹੋਈ ਮੌ+ਤ

0

Moga News: ਬੀਤੇ ਕੱਲ ਮੋਗਾ-ਕੋਟਕਪੂਰਾ ਰੋਡ ‘ਤੇ ਕਸਬਾ ਬਾਘਾਪੁਰਾਣਾ ਕੋਲ ਇੱਕ ਮੋਟਰਸਾਈਕਲ ਤੇ ਟਿੱਪਰ ਵਿਚਕਾਰ ਵਾਪਰੇ ਦਰਦਨਾਕ ਹਾਦਸੇ ਦੇ ਵਿਚ ਇੱਕ ਨਵਵਿਆਹੀ ਲੜਕੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੋਤੀ ਨਾਂ ਦੀ ਇਹ ਲੜਕੀ ਆਪਣੇ ਭਰਾ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਹੁਰੇ ਘਰ ਕੋਟਕਪੂਰਾ ਤੋਂ ਪੇਕੇ ਮੋਗਾ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ ਟਿਕਟ ਨੂੰ ਲੈ ਕੇ ਹੋਈ ਤਕਰਾਰ ਪਿੱਛੋਂ ਪਾੜਿਆ ਨੇ ਸਰਕਾਰੀ ਬੱਸ ਦਾ ਕੰਡਕਟਰ ਕੁੱਟਿਆ, ਹੋਇਆ ਪਰਚਾ ਦਰਜ਼

ਦਸਿਆ ਜਾ ਰਿਹਾ ਕਿ ਜੋਤੀ ਕੁੱਝ ਮਹੀਨਿਆਂ ਦੀ ਗਰਭਵਤੀ ਸੀ। ਇਸ ਹਾਦਸੇ ਵਿਚ ਜੋਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਭਰਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਇਜ਼ਾ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

0

👉ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ
Amritsar News:ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ ਕੀਤਾ
ਇਸ ਮੌਕੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਸ ਮੌਕੇ ਬਾਗਬਾਨਾਂ ਵੱਲੋਂ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਬਾਗਬਾਨੀ ਮੰਤਰੀ ਅਤੇ ਡਾਇਰੈਕਟਰ ਬਾਗਬਾਨੀ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਦਾ ਉਹਨਾਂ ਵੱਲੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਬਾਗਬਾਨੀ, ਅੰਮ੍ਰਿਤਸਰ ਸ੍ਰੀ ਤਜਿੰਦਰ ਸਿੰਘ ਸੰਧੂ ਵੱਲੋਂ ਸਮਾਗਮ ਸਬੰਧੀ ਦੱਸਿਆ ਗਿਆ ਕਿ ਰਾਜ ਦੇ ਵੱਖ-ਵੱਖ ਜਿਲ੍ਹਿਆਂ ਤੋਂ ਬਾਗਬਾਨਾਂ ਵੱਲੋਂ ਵਧੀਆ ਮਿਆਰ ਅਤੇ ਉੱਚ ਗੁਣਵੱਤਾ ਦੇ ਨਾਸ਼ਪਾਤੀ ਫਲ ਅਤੇ ਫਲਾਂ ਤੋਂ ਤਿਆਰ ਫਲ ਪਦਾਰਥਾਂ ਦੀਆਂ 714 ਰੱਖੀਆਂ ਐਂਟਰੀਆਂ ਦਾ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਪਹਿਲੇ ਅਤੇ ਦੂਸਰੇ ਦਰਜੇ ਦੇ ਇਨਾਮ ਮੁੱਖ ਮਹਿਮਾਨ ਵੱਲੋਂ ਦਿੱਤੇ ਗਏ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਇਸ ਮੁਕਾਬਲੇ ਵਿੱਚ ਜਿਲ੍ਹਾ ਅੰਮ੍ਰਿਤਸਰ 28 ਇਨਾਮ ਪ੍ਰਾਪਤ ਕਰਕੇ ਪਹਿਲੇ ਨੰਬਰ ਤੇ ਰਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਅਤੇ ਬਾਗਬਾਨਾਂ ਨੂੰ ਨਾਸ਼ਪਾਤੀ ਦੀ ਕਾਸ਼ਤ ਅਤੇ ਮੰਡੀਕਰਨ ਬਾਰੇ ਪੀ.ਏ.ਯੂ. ਲੁਧਿਆਣਾ ਤੋਂ ਆਏ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸਮਾਗਮ ਵਿੱਚ ਐਸ.ਡੀ.ਐਮ ਸ.ਗੁਰਸਿਮਰਨ ਸਿੰਘ ਢਿਲੋ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਜਤਿੰਦਰ ਸਿੰਘ ਸੰਧੂ, ਸੁਖਪਾਲ ਸਿੰਘ, ਹਰਵਿੰਦਰ ਸਿੰਘ, ਤੇਜਬੀਰ ਸਿੰਘ, ਕਿਰਨਬੀਰ ਕੌਰ, ਹਰਪ੍ਰੀਤ ਕੌਰ (ਸਾਰੇ ਬਾਗਬਾਨੀ ਵਿਕਾਸ ਅਫਸਰ) ਅਤੇ ਮਨੀਸਟੀਰੀਅਲ ਅਤੇ ਫੀਲਡ ਸਟਾਫ ਵੱਲੋਂ ਸਮਾਗਮ ਨੂੰ ਕਾਮਯਾਬ ਕਰਨ ਵਿੱਚ ਅਹਿਮ ਯੋਗਦਾਨ ਪਾਇਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕਰਨ ਵਾਲਿਆਂ ਦੇ ਨਾਂ ਜਨਤਕ ਕਰਨ ਦੀ ਕੀਤੀ ਮੰਗ

0

👉ਕਿਹਾ ਕਿ ਜਦੋਂ ਕਾਂਗਰਸੀਆਂ ਨੇ ਮੰਨਿਆ ਕਿ ਉਹਨਾਂ ਦੀ ਪਾਰਟੀ ਨੇ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕੀਤੀ ਤਾਂ ਪਾਰਟੀ ਨੂੰ ਸੱਚ ਲੋਕਾਂ ਸਾਹਮਣੇ ਰੱਖਣਾ ਚਾਹੀਦੈ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਜਦੋਂ ਕਾਂਗਰਸ ਪਾਰਟੀ ਨੇ ਮੰਨ ਲਿਆ ਹੈ ਕਿ ਉਸਦੇ ਆਗੂਆਂ ਨੇ ਸਿਆਸੀ ਮਨੋਰਥਾਂ ਦੀ ਪੂਰਤੀ ਵਾਸਤੇ ਬੇਅਦਬੀ ਦੇ ਮਾਮਲੇ ਨੂੰ ਵਰਤਿਆ ਤਾਂ ਕਾਂਗਰਸ ਪਾਰਟੀ ਨੂੰ ਆਪਣੇ ਉਹਨਾਂ ਸਾਰੇ ਆਗੂਆਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ ਜਿਹਨਾਂ ਨੇ 2015 ਦੇ ਬੇਅਦਬੀ ਕੇਸਾਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਵੱਲੋਂ ਵਿਧਾਨ ਸਭਾ ਵਿਚ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਇੰਟਰ‌ਵਿਊ ਵਿਚ ਇਹ ਗੱਲ ਕਬੂਲੀ ਗਈ ਹੈ ਤਾਂ ਦੋਹਾਂ ਆਗੂਆਂ ਤੇ ਕਾਂਗਰਸ ਪਾਰਟੀ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਤੇ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕਿਉਂ ਕੀਤੀ।

ਇਹ ਵੀ ਪੜ੍ਹੋ  ਟਿਕਟ ਨੂੰ ਲੈ ਕੇ ਹੋਈ ਤਕਰਾਰ ਪਿੱਛੋਂ ਪਾੜਿਆ ਨੇ ਸਰਕਾਰੀ ਬੱਸ ਦਾ ਕੰਡਕਟਰ ਕੁੱਟਿਆ, ਹੋਇਆ ਪਰਚਾ ਦਰਜ਼

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ ’ਤੇ ਇਕੋ ਸਿੱਕੇ ਦੇ ਦੋ ਪਹਿਲੂ ਹਨ। ਉਹਨਾਂ ਕਿਹਾ ਕਿ ਰੰਧਾਵਾ ਨੇ ਆਪਣੀ ਇੰਟਰਵਿਊ ਵਿਚ ਜ਼ੋਰ ਦੇ ਕੇ ਕਿਹਾ ਹੈ ਕਿ ਕੋਈ ਵੀ ਬੇਅਦਬੀ ਕੇਸਾਂ ਨੂੰ ਇਸਦੇ ਤਰਕਸੰਗਤ ਨਤੀਜੇ ’ਤੇ ਨਹੀਂ ਲੈ ਕੇ ਜਾਣਾ ਚਾਹੁੰਦਾ। ਬੇਅਦਬੀ ਮਾਮਲਿਆਂ ਦੀ ਜਾਂਚ ਵਾਸਤੇ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸ ਆਈ ਟੀਜ਼) ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਰੰਧਾਵਾ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਟੀਮਾਂ ਲੋਕਾਂ ਨੂੰ ਮੂਰਖ ਬਣਾਉਣ ਵਾਸਤੇ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਕਾਂਗਰਸ ਆਗੂ ਨੇ ਇਹ ਵੀ ਕਿਹਾ ਹੈ ਕਿ ਬਤੌਰ ਗ੍ਰਹਿ ਮੰਤਰੀ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਥਾਂ ’ਤੇ ਉਸ ਤੋਂ ਜਵਾਬ ਤਲਬੀ ਚਾਹੁੰਦੇ ਸਨ।

ਇਹ ਵੀ ਪੜ੍ਹੋ  Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ

ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੋਸ਼ੀ ਹੈ ਤੇ ਇਹ ਵੀ ਸਪਸ਼ਟ ਹੈ ਕਿ ਕਾਂਗਰਸ ਸਰਕਾਰ ਦਾ ਇਕ ਵਰਗ ਇਹ ਮੰਨਦਾ ਸੀ ਕਿ ਇਹ ਪੁਲਿਸ ਅਫਸਰ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਬੇਅਦਬੀ ਦੇ ਮਾਮਲੇ ’ਤੇ ਸਿਆਸਤ ਖੇਡ ਰਿਹਾ ਹੈ ਤੇ ਇਸੇ ਕਰ ਕੇ ਅਸਤੀਫਾ ਦੇ ਕੇ ਰਾਜਨੀਤੀ ਵਿਚ ਆਇਆ ਹੈ।ਅਕਾਲੀ ਆਗੂ ਨੇ ਕਿਹਾ ਕਿ ਜਦੋਂ ਸੂਬੇ ਵਿਚ ਆਪ ਦੀ ਆਮਦ ਹੋ ਰਹੀ ਸੀ ਤੇ ਕਾਂਗਰਸੀ ਆਗੂ ਇਹ ਕਬੂਲ ਰਹੇ ਸਨ ਜਿਸ ਦੌਰਾਨ ਆਪ ਦੇ ਵਿਧਾਇਕ ਨੂੰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਤਾਂ ਕਾਂਗਰਸ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਬਣਦੀ ਸੀ। ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਨਿਰਪੱਖ ਜਾਂਚ ਹੀ ਆਪ ਦੀ ਭੂਮਿਕਾ ਨੂੰ ਬੇਨਕਾਬ ਕਰ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910561