Friday, May 22, 2026
Home Blog Page 590

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ‘ਤੇ ਬਾਜਵਾ ਵੱਲੋਂ ਸਰਬ ਪਾਰਟੀ ਮੀਟਿੰਗ ਦੀ ਮੰਗ

0

Amritsar News: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅੰਮ੍ਰਿਤਸਰ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਨੂੰ ਧਮਕੀ ਭਰੀਆਂ ਈਮੇਲਾਂ ਰਾਹੀਂ ਗੰਭੀਰ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ‘ਤੇ ਚਰਚਾ ਕੀਤੀ ਜਾ ਸਕੇ।ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਬੋਲਦਿਆਂ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ  ਅਕਾਲੀ ਦਲ ਨੂੰ ਤਿੰਨ ਦਿਨਾਂ ‘ਚ ਦੂਜਾ ਵੱਡਾ ਝਟਕਾ; ਇੱਕ ਹੋਰ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ

ਐਸਜੀਪੀਸੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੱਕ ਗ੍ਰਿਫ਼ਤਾਰੀ ਤੋਂ ਬਾਅਦ ਵੀ, ਸ੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਜ਼ਾ ਧਮਕੀ ਭਰੀਆਂ ਈਮੇਲਾਂ ਭੇਜੀਆਂ ਜਾ ਰਹੀਆਂ ਹਨ।ਬਾਜਵਾ ਨੇ ਕਿਹਾ “ਇਹ ਹੁਣ ਕੋਈ ਇਕੱਲੀ ਘਟਨਾ ਨਹੀਂ ਹੈ – ਇਹ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਦਭਾਵਨਾ ਅਤੇ ਧਾਰਮਿਕ ਸੰਸਥਾਵਾਂ ਵਿਰੁੱਧ ਇੱਕ ਡੂੰਘੀ ਅਤੇ ਭਿਆਨਕ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਇਹ ਮਾਮਲਾ ਗੰਭੀਰਤਾ ਦੇ ਉੱਚ ਪੱਧਰ ਦਾ ਹੱਕਦਾਰ ਹੈ ਅਤੇ ਇਸਨੂੰ ਨਿਯਮਤ ਪੁਲਿਸ ਕਾਰਵਾਈ ਰਾਹੀਂ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ  ਟਿਕਟ ਨੂੰ ਲੈ ਕੇ ਹੋਈ ਤਕਰਾਰ ਪਿੱਛੋਂ ਪਾੜਿਆ ਨੇ ਸਰਕਾਰੀ ਬੱਸ ਦਾ ਕੰਡਕਟਰ ਕੁੱਟਿਆ, ਹੋਇਆ ਪਰਚਾ ਦਰਜ਼

ਬਾਜਵਾ ਨੇ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਵਿਧਾਨ ਸਭਾ ਵਿੱਚ ਕਿਉਂ ਨਹੀਂ ਸਾਂਝਾ ਕੀਤਾ? ਸਦਨ ਨੂੰ ਹਨੇਰੇ ਵਿੱਚ ਕਿਉਂ ਰੱਖਿਆ ਗਿਆ?” ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅੰਮ੍ਰਿਤਸਰ ਵਿੱਚ ਇੱਕ ਸਰਬ-ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਤਾਂ ਜੋ ਅਜਿਹੇ ਨਾਪਾਕ ਮਨਸੂਬਿਆਂ ਨੂੰ ਕੁਚਲਣ, ਸ਼ਾਂਤੀ ਦੀ ਰੱਖਿਆ ਕਰਨ ਅਤੇ ਭਾਈਚਾਰਿਆਂ ਦੇ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਇੱਕ ਸੰਯੁਕਤ, ਦੋ-ਪੱਖੀ ਰਣਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਦੇ ਨਾਲ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਹੋਰ ਕਾਂਗਰਸੀ ਆਗੂ ਵੀ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

DAV College Bathinda ਦੀ ਹਾਕੀ ਗਰਲ ਨੇ ਭਾਰਤੀ ਜੂਨੀਅਰ ਹਾਕੀ ਟੀਮ ਲਈ ਖੇਡਿਆ

0

Bathinda News: DAV College Bathinda ਦੀ ਬੀ.ਏ ਭਾਗ ਦੂਜਾ ਦੀ ਸੁਖਵੀਰ ਕੌਰ ਸਿਖਲਾਈ ਪ੍ਰਾਪਤ ਅਤੇ ਹੁਨਰਮੰਦ ਹਾਕੀ ਖਿਡਾਰਨ ਹੈ ਜਿਸ ਨੂੰ ਜੂਨੀਅਰ ਹਾਕੀ ਇੰਡੀਅਨ ਟੀਮ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ।ਸੁਖਵੀਰ, ਜੋ ਹਮੇਸ਼ਾ ਆਪਣੀ ਖੇਡ ਪ੍ਰਤੀ ਵਚਨਬੱਧ ਅਤੇ ਭਾਵੁਕ ਰਹੀ ਹੈ, ਨੂੰ 21 ਮਈ ਤੋਂ 2 ਜੂਨ ਤੱਕ ਰੋਸਾਰੀਓ, ਅਰਜਨਟੀਨਾ, 3 ਜੂਨ ਤੋਂ 17 ਜੂਨ ਤੱਕ ਐਂਟਵਰਪ, ਬੈਲਜੀਅਮ ਅਤੇ 18 ਜੂਨ ਤੋਂ 25 ਜੂਨ ਤੱਕ ਬਰਲਿਨ ਜਰਮਨੀ ਤਿੰਨ ਦੇਸ਼ਾਂ ਦਾ ਦੌਰਾ ਕਰਨ ਦਾ ਮੌਕਾ ਮਿਲਿਆ।

ਇਹ ਵੀ ਪੜ੍ਹੋ  Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸੁਖਵੀਰ ਨੂੰ ਉਸਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸ਼ਾਨ ਲਈ ਵਧਾਈ ਦਿੱਤੀ ਅਤੇ ਉਸਦੀ ਬੇਅੰਤ ਸਫ਼ਲਤਾ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਨਿਰਮਲ ਸਿੰਘ ਦੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਹਾਕੀ ਕੋਚ ਸ਼੍ਰੀ ਰਾਜਵੰਤ ਸਿੰਘ ਨੂੰ ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

SSD Wit Bathinda ਦਾ MCA ਭਾਗ ਦੂਜਾ ਦੇ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: SSD Wit Bathinda; ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਘੋਸ਼ਿਤ ਕੀਤੇ ਗਏ ਐਮ.ਸੀ.ਏ ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜੇ ਵਿੱਚ ਐਸ.ਐਸ.ਡੀ. ਵਿਮੈੱਨਜ਼ ਇੰਸਟੀਚਿਊਟ ਆਫ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਪਿੰਕਜੀਤ ਕੌਰ ਅਤੇ ਇੰਦਰਜੀਤ ਕੌਰ ਨੇ 8.92 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ, ਖੁਸ਼ਬੂ ਸੈਨੀ ਨੇ 8.75 ਐਸ.ਜੀ.ਪੀ.ਏ ਲੈ ਕੇ ਦੂਜਾ ਸਥਾਨ, ਹਰਵਿੰਦਰ ਕੌਰ ਅਤੇ ਹਰਮਨ ਨੇ 7.83 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਨੀਰੂ ਗਰਗ, ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਫੈਕਲਟੀ ਨੇ ਵਿਦਿਆਰਥਣਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਟਿਕਟ ਨੂੰ ਲੈ ਕੇ ਹੋਈ ਤਕਰਾਰ ਪਿੱਛੋਂ ਪਾੜਿਆ ਨੇ ਸਰਕਾਰੀ ਬੱਸ ਦਾ ਕੰਡਕਟਰ ਕੁੱਟਿਆ, ਹੋਇਆ ਪਰਚਾ ਦਰਜ਼

0

Ludhiana News: ਲੁਧਿਆਣਾ ਦੇ ਜਗਰਾਓ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਇੱਕ ਟਿਕਟ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਅੱਧੀ ਦਰਜ਼ਨ ਨੌਜਵਾਨਾਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ਦੇ ਕੰਡਕਟਰ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਕੰਡਕਟਰ ਦੀ ਸਿਕਾਇਤ ‘ਤੇ ਹਠੂਰ ਥਾਣੇ ਦੀ ਪੁਲਿਸ ਨੇ ਇੱਕ ਲੜਕੀ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਧਾਰਾ 115(2), 126(2), 221, 132, 351(1), 351(3), 133, 311, 191(3), 190 BNS ਤਹਿਤ ਮਾਮਲਾ ਦਰਜ ਕਰਕੇ ਦੋ ਜਣਿਆਂ ਨੁੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ  Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ

ਮੁਲਜ਼ਮਾਂ ਦੀ ਪਹਿਚਾਣ ਪੂਜਾ ਕੌਰ ਵਾਸੀ ਪਿੰਡ ਮੱਲਾ, ਅਰਸ਼ਦੀਪ ਸਿੰਘ ਅਰਸ਼ ਵਾਸੀ ਪਿੰਡ ਢੈਪਈ, ਗੱਗੀ, ਮੋਟੂ, ਬਿੱਲਾ ਅਤੇ ਪਵਨਦੀਪ ਸਿੰਘ ਉਰਫ਼ ਪਵਨਾ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਨੌਜਵਾਨਾਂ ਵਿਚ ਅਰਸ਼ਦੀਪ ਸਿੰਘ ਅਰਸ਼ ਅਤੇ ਪਵਨਦੀਪ ਸਿੰਘ ਉਰਫ਼ ਪਵਨਾ ਸ਼ਾਮਲ ਹਨ। ਪੀੜਤ ਕੰਡਕਟਰ ਤੇਜਿੰਦਰ ਸਿੰਘ ਵੱਲੋਂ ਪੁਲਿਸ ਕੋਲ ਲਿਖਵਾਏ ਬਿਆਨਾਂ ਮੁਤਾਬਕ ਉਹ ਦੇਰ ਸ਼ਾਮ ਆਪਣੀ ਬੱਸ ਨਾਲ ਜਗਰਾਉਂ ਤੋਂ ਨਿਹਾਲ ਸਿੰਘ ਵਾਲਾ ਜਾ ਰਿਹਾ ਸੀ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜਣ ਵਾਲੇ ਮੁਲਜਮ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਇਸ ਦੌਰਾਨ ਪਿਛਲੀ ਸੀਟ ‘ਤੇ ਇੱਕ ਲੜਕੀ ਅਤੇ ਲੜਕਾ ਬੈਠਾ ਹੋਇਆ ਸੀ। ਲੜਕੀ ਨੇ ਤਾਂ ਅਧਾਰ ਕਾਰਡ ਦਿਖਾ ਕੇ ਆਪਣੀ ਟਿਕਟ ਕਟਾ ਲਈ ਪ੍ਰੰਤੂ ਲੜਕੇ ਨਾਲ ਟਿਕਟ ਕਟਾਉਣ ਨੂੰ ਲੈ ਕੇ ਤਕਰਾਰ ਹੋ ਗਈ। ਜਿਸਤੋਂ ਬਾਅਦ ਉਸਨੇ ਫ਼ੋਨ ਕਰਕੇ ਆਪਣੇ ਸਾਥੀਆਂ ਨੂੰ ਬੁਲਾ ਲਿਆ ਤੇ ਇੰਨ੍ਹਾਂ ਸਾਰਿਆਂ ਨੇ ਮਿਲ ਕੇ ਕੰਡਕਟਰ ਦੀ ਕੁੱਟਮਾਰ ਕਰ ਦਿੱਤੀ। ਕੰਡਕਟਰ ਦੇ ਦੋਸ਼ਾਂ ਮੁਤਾਬਕ ਪੈਸਿਆਂ ਵਾਲਾ ਬੈਗ ਵੀ ਪਾੜ ਦਿੱਤਾ ਅਤੇ ਉਸ ਵਿੱਚੋਂ 7500 ਰੁਪਏ ਕੱਢ ਲਏ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਅਕਾਲੀ ਦਲ ਨੂੰ ਤਿੰਨ ਦਿਨਾਂ ‘ਚ ਦੂਜਾ ਵੱਡਾ ਝਟਕਾ; ਇੱਕ ਹੋਰ ਵੱਡੇ ਆਗੂ ਨੇ ਛੱਡਿਆ ਅਕਾਲੀ ਦਲ

SAS Nagar News: ਸਾਲ 2015 ਤੋਂ ਆਪਣੀਆਂ ਸਿਆਸੀ ਗਲਤੀਆਂ ਕਾਰਨ ਲਗਾਤਾਰ ਢਹਿੰਦੀਆਂ ਕਲਾਵਾਂ ਵੱਲ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਹਾਲੇ ਦੋ ਦਿਨ ਪਹਿਲਾਂ ਤਰਨਤਾਰਨ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਜਾਣ ਦੀਆਂ ਖਬਰਾਂ ਹਾਲੇ ਮੁੱਕੀਆਂ ਨਹੀਂ ਸਨ ਕਿ ਸ਼ੁੱਕਰਵਾਰ ਨੂੰ ਖਰੜ ਹਲਕੇ ਤੋਂ ਇੰਚਾਰਜ਼ ਅਤੇ ਦੋ ਦਫ਼ਾ ਚੋਣ ਲੜਣ ਵਾਲੇ ਵੱਡੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁੱਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ; ਮੋਹਾਲੀ ਪੁਲਿਸ ਨੂੰ ਫਿਰ ਮਿਲੀ ਵੱਡੀ ਸਫਲਤਾ

ਆਪਣੇ ਅਸਤੀਫ਼ੇ ਦੇ ਬਾਅਦ ਵੱਖ ਵੱਖ ਮੀਡੀਆ ਵਾਲਿਆਂ ਨਾਲ ਗੱਲਬਾਤ ਕਰਦਿਆਂ ਸ: ਗਿੱਲ ਨੇ ਦਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਗਲਤ ਤਰੀਕੇ ਨਾਲ ਹਟਾਉਣ ਕਾਰਨ ਕੌਮ ਵਿਚ ਫੈਲੀ ਨਾਰਾਜ਼ਗੀ ਦੇ ਚੱਲਦਿਆਂ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਗਲਤ ਫੈਸਲਿਆਂ ਕਾਰਨ ਘਿਰਿਆ ਹੋਇਆ ਸੀ ਤੇ ਹੁਣ ਤਖ਼ਤਾਂ ਦੇ ਜਥੇਦਾਰਾਂ ਨੂੰ ਇਸ ਤਰ੍ਹਾਂ ਹਟਾਉਣ ਕਾਰਨ ਲੋਕ ਹੋਰ ਨਰਾਜ਼ ਹੋ ਗਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਰਣਜੀਤ ਸਿੰਘ ਗਿੱਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ , ”ਕੁਝ ਅਜਿਹੇ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦੇ ਫੈਸਲਿਆਂ ਕਾਰਨ ਅਕਾਲੀ ਦਲ ਨਾਲ ਜੁੜੇ ਲੋਕ ਦੂਰ ਹੋ ਰਹੇ ਹਨ।” ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ਼ ਨੇ ਇਹ ਵੀ ਰੋਸ਼ ਜ਼ਾਹਰ ਕੀਤਾ ਕਿ ਪਿਛਲੇ ਦਿਨੀਂ ਅਕਾਲੀ ਦਲ ਦੇ ਹੋਏ ਪੁਨਰਗਠਨ ਦੌਰਾਨ ਵੀ ਉਨ੍ਹਾਂ ਦੇ ਹਲਕੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ। ਜਿਸ ਕਾਰਨ ਹਲਕੇ ਦੇ ਲੋਕਾਂ ਵਿਚ ਰੋਸ਼ ਸੀ ਤੇ ਉਨ੍ਹਾਂ ਇਕੱਠ ਕਰਕੇ ਹੀ ਉਸਨੂੰ ਅਕਾਲੀ ਦਲ ਤੋਂ ਦੂਰੀ ਬਣਾਉਣ ਲਈ ਕਿਹਾ ਸੀ, ਜਿਸ ਉਪਰ ਉਨ੍ਹਾਂ ਫੁੱਲ ਚੜਾਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਫਾਜ਼ਿਲਕਾ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

0

Fazlika News:ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਬੈਠਕ ਹੋਈ । ਬੈਠਕ ਦੌਰਾਨ ਉਹਨਾਂ ਨੇ ਦੱਸਿਆ ਕਿ ਇਹ ਸਮਾਗਮ ਕੌਮੀ ਜਜ਼ਬੇ ਅਤੇ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਲਈ ਸਾਰੇ ਵਿਭਾਗ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦੇਣ ਅਤੇ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ। ਉਹਨਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਦੇ ਸਾਰੇ ਇੰਤਜ਼ਾਮ ਕੀਤੇ ਜਾਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਸਿਹਤ ਵਿਭਾਗ ਵੱਲੋਂ ਮੈਡੀਕਲ ਟੀਮ ਦੀ ਤਾਇਨਾਤੀ ਕੀਤੀ ਜਾਵੇਗੀ। ਉਨਾਂ ਨੇ ਨਗਰ ਕੌਂਸਲ ਨੂੰ ਸਾਫ ਸਫਾਈ, ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ । ਉਨਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ। ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਐਸਡੀਐਮ ਵੀਰ ਪਾਲ ਕੌਰ ਅਤੇ ਕੰਵਰਜੀਤ ਸਿੰਘ ਮਾਨ, ਜਿਲ੍ਹਾ ਸਿੱਖਿਆ ਅਫਸਰ ਅਜੇ ਸ਼ਰਮਾ ਅਤੇ ਸਤੀਸ਼ ਕੁਮਾਰ, ਕਾਰਜ ਸਾਧਕ ਅਫਸਰ ਨਗਰ ਕੌਂਸਲ ਗੁਰਦਾਸ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

0

👉ਕਿਹਾ, ਯੂਨੀਅਨਾਂ ਦੀਆਂ ਮੰਗਾਂ ਦੇ ਸਾਰਥਕ ਹੱਲ ਲਈ ਸਬੰਧਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਛੇਤੀ ਹੀ ਮੁੜ ਮੀਟਿੰਗ ਕੀਤੀ ਜਾਵੇਗੀ
Chandigarh News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜੋ ਮੰਗਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ, ਨੂੰ ਭੇਜ ਕੇ ਇੱਕ ਸਾਂਝੀ ਮੀਟਿੰਗ ਰੱਖੀ ਜਾਵੇ ਤਾਂ ਜੋ ਵਿਭਿੰਨ ਮੰਗਾਂ ਦਾ ਸਾਰਥਕ ਹੱਲ ਕੱਢਿਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵੱਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਛੇਤੀ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

2025-26 ਦੀ ਪਹਿਲੀ ਤਿਮਾਹੀ:ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

0

👉ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼
Chandigarh News: ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ। ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫੀਸਦੀ ਅਤੇ ਅੰਮ੍ਰਿਤਸਰ ਡਿਵੀਜ਼ਨ 30.26 ਫੀਸਦੀ ‘ਤੇ ਰਹੀ। ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਗਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐਸਟੀ ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 1998.76 ਕਰੋੜ ਰੁਪਏ ਰਿਹਾ। ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ ਰੋਪੜ ਡਿਵੀਜ਼ਨ ਨੇ 1315.66 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 687.19 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 679 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ। ਇਹ ਅੰਕੜੇ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਤੋਂ ਕਾਫ਼ੀ ਵਾਧੇ ਨੂੰ ਦਰਸਾਉਂਦੇ ਹਨ, ਜਿੱਥੇ ਲੁਧਿਆਣਾ ਡਿਵੀਜ਼ਨ ਨੇ 1613 ਕਰੋੜ ਰੁਪਏ, ਰੋਪੜ ਡਿਵੀਜ਼ਨ ਨੇ 975.53 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 527.54 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 484.98 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ ਸਨ।

ਇਹ ਵੀ ਪੜ੍ਹੋ  Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ

ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਜੀਐਸਟੀ ਅਤੇ ਵੈਟ ਬਕਾਇਆ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੀ ਵਸੂਲੀ ਲਈ ਨਵੀਨਤਾਕਾਰੀ ਰਣਨੀਤੀਆਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਟੈਕਸ ਚੋਰੀ ਨੂੰ ਰੋਕਣ ਲਈ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਦੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਅਤੇ ਵੈਟ ਅਪੀਲ ਕੇਸਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਲੰਬਿਤ ਅਤੇ ਨਵੇਂ ਸ਼ੁਰੂ ਕੀਤੇ ਗਏ ਕੇਸਾਂ ਬਾਰੇ ਪੜਚੋਲ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਆਬਕਾਰੀ ਡੀ.ਕੇ. ਤਿਵਾੜੀ, ਸਕੱਤਰ ਕਰ ਅਜੀਤ ਬਾਲਾਜੀ ਜੋਸ਼ੀ, ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

0

👉ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ
Malerkotla News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।ਮੁੱਖ ਮੰਤਰੀ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ; ਮੋਹਾਲੀ ਪੁਲਿਸ ਨੂੰ ਫਿਰ ਮਿਲੀ ਵੱਡੀ ਸਫਲਤਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖ਼ਰ ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਂਕਿ ਲੋਕਾਂ ਨੇ ‘ਆਪ ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਈ ਲੋਕ ਪੱਖੀ ਫੈਸਲੇ ਲਵੇਗੀ, ਜਿਸ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਬੇਅਦਬੀ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ।ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਪਾਉਂਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਆਪਣੇ ਸ਼ੱਕੀ ਕਿਰਦਾਰ ਕਾਰਨ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ, ਜੋ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 36 ਮਹੀਨਿਆਂ ਤੋਂ ਵੱਧ ਸਮੇਂ ਦੇ ਕਾਰਜਕਾਲ ਵਿੱਚ ਸੂਬੇ ਦੇ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ; ਮੋਹਾਲੀ ਪੁਲਿਸ ਨੂੰ ਫਿਰ ਮਿਲੀ ਵੱਡੀ ਸਫਲਤਾ

👉1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਦੋਸ਼ੀ ਗ੍ਰਿਫਤਾਰ
SAS Nagar News:ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਤਲਵਿੰਦਰ ਸਿੰਘ ਕਪਤਾਨ ਪੁਲਿਸ (ਅਪਰੇਸ਼ਨ) ਸ਼੍ਰੀ ਜਤਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ 1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਭੀਖ ਮੰਗ ਰਹੇ 18 ਬੱਚੇ ਰੈਸਕਿਊ, 24 ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ

ਸ਼੍ਰੀ ਸੌਰਵ ਜਿੰਦਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 17-07-2025 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਦੇ ਸੇਖਣ ਮਾਜਰਾ ਰੋਡ ਨੇੜੇ ਪਿੰਡ ਕੁਰੜੀ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਇਕਬਾਲ ਸਿੰਘ ਉੱਰਫ ਜੱਗੂ ਪੁੱਤਰ ਬਲੀ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਰੋਡ ਵਾਰਡ ਨੰ: 9 ਬਨੂੰੜ ਜੋ ਕਿ ਆਪਣੇ ਸਾਥੀ ਜਰਨੈਲ ਸਿੰਘ ਉੱਰਫ ਜੈਲਾ ਅਤੇ ਪਰਮਜੀਤ ਸਿੰਘ ਉੱਰਫ ਪੰਮਾ ਪੁੱਤਰਾਨ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਨਾਲ ਮਿਲ ਕੇ ਭੁੱਕੀ ਚੂਰਾ ਪੋਸਤ ਵੇਚਣ ਦਾ ਨਜਾਇਜ਼ ਧੰਦਾ ਕਰਦੇ ਹਨ, ਜੋ ਇਹਨਾਂ ਨੇ ਹੁਣ ਵੀ ਬਾਹਰਲੀ ਸਟੇਟਾਂ ਤੋਂ ਭੁੱਕੀ ਚੂਰਾ ਪੋਸਤ ਦੀ ਖੇਪ ਮੰਗਵਾ ਕੇ ਜਰਨੈਲ ਸਿੰਘ ਉੱਰਫ ਜੈਲਾ ਅਤੇ ਪਰਮਜੀਤ ਸਿੰਘ ਉੱਰਫ ਪੰਮਾ ਦੇ ਤੂੜੀ ਵਾਲੇ ਕਮਰੇ ਵਿੱਚ ਡੰਪ ਕੀਤੀ ਹੋਈ ਹੈ। ਜੋ ਥੋੜੀ ਥੋੜੀ ਮਾਤਰਾ ਵਿੱਚ ਇਹ ਭੁੱਕੀ ਚੂਰਾ ਪੋਸਤ ਆਈ.ਟੀ ਸਿਟੀ ਅਤੇ ਬਨੂੰੜ ਦੇ ਏਰੀਆ ਵਿੱਚ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਦੇ ਹਨ।

ਇਹ ਵੀ ਪੜ੍ਹੋ  Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ

ਜੇਕਰ ਹੁਣੇ ਹੀ ਜਰਨੈਲ ਸਿੰਘ ਵਗੈਰਾ ਦੇ ਘਰ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਆਧਾਰ ਤੇ ਦੋਸ਼ੀਆ ਵਿਰੁੱਧ ਮੁੱਕਦਮਾ ਨੰਬਰ 91 ਮਿਤੀ 17-07-2025 ਅ/ਧ 15/29-61-85 ਐਨ.ਡੀ.ਪੀ.ਐਸ ਐਕਟ ਥਾਣਾ ਆਈ.ਟੀ ਸਿਟੀ ਦਰਜ ਰਜਿਸਟਰ ਕੀਤਾ ਗਿਆ। ਫਿਰ ਟੀਮ ਇੰਚਾਰਜ ਇਕਬਾਲ ਮੁਹਮੰਦ ਵੱਲੋਂ ਸੂਚਨਾ ਸਬੰਧੀ ਸ਼੍ਰੀ ਜਤਿੰਦਰ ਸਿੰਘ ਚੌਹਾਨ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੂੰ ਜਾਣੂ ਕਰਵਾਇਆ, ਜੋ ਮੌਕੇ ਤੇ ਹਾਜ਼ਰ ਆਏ। ਉਨ੍ਹਾਂ ਦੀ ਹਾਜਰੀ ਵਿੱਚ ਦੋਸ਼ੀ ਜਰਨੈਲ ਸਿੰਘ ਉੱਰਫ ਜੈਲਾ ਪੁੱਤਰ ਐਹਲ ਸਿੰਘ ਵਾਸੀ ਪਿੰਡ ਸੇਖਣ ਮਾਜਰਾ ਦੇ ਘਰ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤਾ ਗਿਆ, ਜਿੱਥੋ ਕੁੱਲ 1 ਕੁਇੰਟਲ 35 ਕਿੱਲੋ 480 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਤੇ ਦੋਸ਼ੀ ਜਰਨੈਲ ਸਿੰਘ ਨੂੰ ਹਸਬ ਜ਼ਾਬਤਾ ਗ੍ਰਿਫਤਾਰ ਕੀਤਾ ਗਿਆ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀ ਦੇ ਸਾਥੀ ਦੋਸ਼ੀਆਂ ਦੀ ਭਾਲ ਵੀ ਜਾਰੀ ਹੈ ਜਿੰਨਾ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Our Visitor

1910574